ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਪੰਜਾਬ / ਜਨਰਲ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰੁਕਾਵਟਾਂ ਕਾਰਨ ਨਹੀਂ ਹੋਵੇਗੀ ਲੁਧਿਆਣਾ 'ਚ ਕੱਲ੍ਹ ਹੋਣ ਵਾਲੀ ਮੋਦੀ ਦੀ ਰੈਲੀ-ਗਰੇਵਾਲ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰੁਕਾਵਟਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲੁਧਿਆਣਾ 'ਚ ਨਹੀਂ ਹੋ ਸਕੇਗੀ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਦੱਸਿਆ ਕਿ ਮੋਦੀ ਨੇ 17 ਮਈ ਨੂੰ ਲੁਧਿਆਣਾ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਾ ਸੀ | ਇਸ ਦੀ ਸੂਚਨਾ ਮਿਲਦੇ ਹੀ ਅਕਾਲੀ-ਭਾਜਪਾ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਲਈ ਬੇਨਤੀ ਪੱਤਰ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਚੋਣ ਰੈਲੀ ਸਰਕਾਰੀ ਕਾਲਜ ਲੜਕੀਆਂ 'ਚ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਵਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਹ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਫਿਰ ਇਹ ਰੈਲੀ ਚੰਡੀਗੜ੍ਹ ਸੜਕ ਸਥਿਤ ਗਲਾਡਾ ਗਰਾਊਾਡ ਵਿਚ ਕਰਨ ਬਾਰੇ ਪ੍ਰਸ਼ਾਸਨ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਤਿੰਨ ਦਿਨ ਲਗਾਤਾਰ ਪਾਰਟੀ ਆਗੂਆਂ ਨੂੰ ਮਨਜ਼ੂਰੀ ਦੇਣ ਲਈ ਖੱਜਲ ਖ਼ੁਆਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ 10 ਵਜੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਪਰ ਉਸ ਵੇਲੇ ਤੱਕ ਦੇਰ ਹੋ ਚੁੱਕੀ ਸੀ, ਕਿਉਂਕਿ ਇਹ ਨਿਯਮ ਹੈ ਕਿ ਜਿਸ ਥਾਂ 'ਤੇ ਪ੍ਰਧਾਨ ਮੰਤਰੀ ਵਲੋਂ ਕੋਈ ਵੀ ਰੈਲੀ ਕਰਨੀ ਹੋਵੇਗੀ ਤਾਂ ਐਮਰਜੈਂਸੀ ਵਜੋਂ 72 ਘੰਟੇ ਪਹਿਲਾਂ ਸੁਰੱਖਿਆ ਲਈ ਕਲੀਅਰੈਂਸ ਦੇਣੀ ਹੁੰਦੀ ਹੈ ਪਰ ਸਮਾਂ ਘੱਟ ਹੋਣ ਕਾਰਨ ਇਹ ਰੈਲੀ ਰੱਦ ਕਰਨੀ ਪਈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਹ ਸਭ ਕੁਝ ਕਾਂਗਰਸੀਆਂ ਦੇ ਕਹਿਣ 'ਤੇ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ | ਗਰੇਵਾਲ ਨੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਅਗਰਵਾਲ 'ਤੇ ਕਾਂਗਰਸੀ ਉਮੀਦਵਾਰ ਦੀ ਮਦਦ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਬੀਤੀ ਰਾਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਚੱਲ ਰਹੇ ਲੋਧੀ ਕਲੱਬ ਵਿਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਇਸ਼ਤਿਹਾਰ ਵੰਡੇ ਗਏ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਇਹ ਵੀ ਸਾਰਾ ਮਾਮਲਾ ਚੋਣ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਗਿਆ ਹੈ |
ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਵਲੋਂ ਦੋਸ਼ਾਂ ਦਾ ਖੰਡਨ
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਲਈ ਪਹਿਲਾਂ ਅਕਾਲੀ-ਭਾਜਪਾ ਵਲੋਂ ਸਰਕਾਰੀ ਕਾਲਜ ਲਈ ਮਨਜ਼ੂਰੀ ਦੀ ਮੰਗ ਕੀਤੀ ਗਈ ਸੀ ਪਰ ਮਨਜ਼ੂਰੀ ਦਸਤਾਵੇਜ਼ਾਂ ਨਾਲ ਸਰਕਾਰੀ ਕਾਲਜ ਦੇ ਪਿ੍ੰਸੀਪਲ ਦੀ ਸਹਿਮਤੀ ਦਾ ਦਸਤਾਵੇਜ਼ ਨਹੀਂ ਸੀ ਅਤੇ ਬਿਨਾਂ ਪਿ੍ੰਸੀਪਲ ਦੀ ਸਹਿਮਤੀ ਤੇ ਲਿਖਤੀ ਮਨਜ਼ੂਰੀ ਤੋਂ ਪ੍ਰਸ਼ਾਸਨ ਮਨਜ਼ੂਰੀ ਨਹੀਂ ਦੇ ਸਕਦਾ | ਉਨ੍ਹਾਂ ਦੱਸਿਆ ਕਿ ਗਲਾਡਾ ਗਰਾਊਾਡ ਵਿਚ ਰੈਲੀ ਕਰਨ ਲਈ 13 ਮਈ ਨੂੰ ਇਨ੍ਹਾਂ ਪਾਰਟੀਆਂ ਵਲੋਂ ਮਨਜ਼ੂਰੀ ਮੰਗੀ ਗਈ ਸੀ ਤੇ 14 ਮਈ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ | ਲੋਧੀ ਕਲੱਬ ਵਿਚ ਕਾਂਗਰਸੀ ਉਮੀਦਵਾਰ ਬਿੱਟੂ ਦੇ ਇਸ਼ਤਿਹਾਰ ਵੰਡਣ ਬਾਰੇ ਅਗਰਵਾਲ ਨੇ ਜਾਣਕਾਰੀ ਨਾ ਹੋਣ ਬਾਰੇ ਕਿਹਾ | ਉਨ੍ਹਾਂ ਦੱਸਿਆ ਕਿ ਫਿਰ ਵੀ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ |

ਕੇਜਰੀਵਾਲ ਦੀ ਰੈਲੀ ਵੀ ਨਹੀਂ ਹੋਵੇਗੀ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਵਿਖੇ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਕਰਨ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ, ਜਿਸ ਕਰਕੇ ਵਰਕਰਾਂ ਵਿਚ ਮਾਯੂਸੀ ਦਾ ਆਲਮ ਹੈ | ਜਾਣਕਾਰੀ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 10ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 15 ਮਈ (ਹਨੀਫ਼ ਥਿੰਦ)-ਰੋਜ਼ਾ ਰੱਖਣ ਦੀ ਸਮਾਂ ਸਾਰਨੀ ਇਸ ਪ੍ਰਕਾਰ ਹੈ | ਅੱਜ 16 ਮਈ ਦਿਨ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 10ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7.13 ਵਜੇ ਹੋਵੇਗਾ ਅਤੇ ਕੱਲ੍ਹ 17 ਮਈ ਨੂੰ ਰਮਜ਼ਾਨ ਦਾ 11ਵਾਂ ਰੋਜ਼ਾ ਸਵੇਰੇ 3.58 ਵਜੇ ਤੱਕ ...

ਪੂਰੀ ਖ਼ਬਰ »

ਡੇਰਿਆਂ 'ਤੇ ਨਜ਼ਰ ਰੱਖਣ ਦਾ ਮਾਮਲਾ ਪੰਚਕੂਲਾ ਹਿੰਸਾ ਮਾਮਲੇ ਨਾਲ ਜੋੜਿਆ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਵਲੋਂ ਪੰਜਾਬ ਤੇ ਹਰਿਆਣਾ ਦੇ ਡੇਰਿਆਂ 'ਚ ਗ਼ੈਰ-ਕਾਨੰੂਨੀ ਸਰਗਰਮੀਆਂ 'ਤੇ ਨਜ਼ਰ ਰੱਖਣ ਦਾ ਮਾਮਲਾ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਪੰਚਕੂਲਾ 'ਚ ਕੀਤੀ ਹਿੰਸਾ ਦੇ ਮਾਮਲੇ ਦੇ ਨਾਲ ਜੋੜ ਦਿੱਤਾ ਗਿਆ ਹੈ | ਹਰਿਆਣਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਅਗਲੇ ਸਾਲ ਹੋਵੇਗਾ ਮੁਕੰਮਲ-ਸਿੰਗਲਾ

ਸੰਗਰੂਰ, 15 ਮਈ (ਫੁੱਲ, ਪਸ਼ੌਰੀਆ)-ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਉਸਾਰੀ ਅਜੇ ਰੁਕ ਕੇ ਸ਼ੁਰੂ ਹੋਵੇਗੀ | ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੇ ਇਸ ਪਾਸਿਓਾ ਜ਼ਮੀਨ ਪ੍ਰਾਪਤੀ ਸਬੰਧੀ ...

ਪੂਰੀ ਖ਼ਬਰ »

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੌਤਮ ਗੰਭੀਰ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਤੇ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਰਜੁਨ ਐਵਾਰਡੀ ਗੌਤਮ ਗੰਭੀਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ | ਦਰਸ਼ਨ ਕਰਨ ਉਪਰੰਤ ਉਨ੍ਹਾਂ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਨੇ ਮੈਰੀਟੋਰੀਅਸ ਸਕੂਲ 'ਚ ਦਾਖ਼ਲੇ ਲਈ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਭੁੱਚੋ ਮੰਡੀ, 15 ਮਈ (ਬਿੱਕਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਸੇਮਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਸਕੂਲ ਦੀ ਕੋਮਲਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ...

ਪੂਰੀ ਖ਼ਬਰ »

ਕੱਪੜਿਆਂ ਉੱਤੇ ਧਾਰਮਿਕ ਚਿੰਨ੍ਹ ਛਾਪਣ 'ਤੇ ਸ਼੍ਰੋਮਣੀ ਕਮੇਟੀ ਨੇ ਆਨ-ਲਾਈਨ ਵੈੱਬਸਾਈਟ ਨੂੰ ਭੇਜਿਆ ਨੋਟਿਸ

ਅੰਮਿ੍ਤਸਰ, 15 ਮਈ (ਜੱਸ)-ਸ਼ੋ੍ਰਮਣੀ ਕਮੇਟੀ ਨੇ ਆਨ-ਲਾਈਨ ਖ਼ਰੀਦਦਾਰੀ ਵਾਲੀ 'ਰੈਡਬਬਲ' ਨਾਂਅ ਦੀ ਇਕ ਵੈੱਬਸਾਈਟ ਵਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ 'ਤੇ 'ੴ' ਛਾਪਣ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਤੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਵਿਦਿਆਰਥਣ ਦੇ ਨਾਲ ਜਬਰ ਜਨਾਹ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਸਾਹਨੀ ਦੇ ਸਰਕਾਰੀ ਸਕੂਲ ਦੀ 10 ਵੀਂ ਜਮਾਤ ਦੀ ਵਿਦਿਆਰਥਣ ਨਾਲ ਕਾਰ ਸਵਾਰਾਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦੀ ਸੂਚਨਾ ਦੇਣ ਦੇ ਕਈ ਘੰਟੇ ਬਾਅਦ ਤੱਕ ਪੁਲਿਸ ਸਿਵਲ ਹਸਪਤਾਲ ਨਹੀਂ ...

ਪੂਰੀ ਖ਼ਬਰ »

ਐਤਕੀਂ ਚੋਣ ਅਮਲਾ ਖਾ ਸਕੇਗਾ ਮਿਡ-ਡੇ-ਮੀਲ ਕੁੱਕਾਂ ਦੇ ਹੱਥਾਂ ਦੇ ਪਰੌਾਠੇ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਨਿਵੇਕਲੀ ਪਹਿਲ ਕਰਦਿਆਂ ਮਿਡ-ਡੇ-ਮੀਲ ਕੁੱਕਾਂ ਵਲੋਂ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੱਲ੍ਹ ਤੱਕ ਤਿੰਨ ਵਾਰ ਅਪਰਾਧਿਕ ਪਿਛੋਕੜ ਸਬੰਧੀ ਇਸ਼ਤਿਹਾਰ ਜਰੂਰ ਦੇਣ ਉਮੀਦਵਾਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ 17 ਮਈ ਤੱਕ 3 ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਤੇ ਟੈਲੀਵੀਜਨ 'ਤੇ ਇਸ਼ਤਿਹਾਰ ਜ਼ਰੂਰ ਦੇਣ | ਭਾਰਤੀ ਚੋਣ ...

ਪੂਰੀ ਖ਼ਬਰ »

ਮੋਦੀ ਨੇ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ- ਮਾਇਆਵਤੀ

ਲਖਨਊ, 15 ਮਈ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲਗਾਤਾਰ ਹਮਲਾਵਰ ਰਹਿਣ ਵਾਲੀ ਮਾਇਆਵਤੀ ਨੇ ਇਕ ਵਾਰ ਮੁੜ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ | ਲਖਨਊ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬਸਪਾ ਮੁਖੀ ਨੇ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦੇ ...

ਪੂਰੀ ਖ਼ਬਰ »

ਵੋਟਰ ਪਛਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਪ੍ਰਵਾਨਗੀ

ਚੰਡੀਗੜ, 15 ਮਈ (ਅਜੀਤ ਬਿਊਰੋ)-ਚੋਣ ਕਮਿਸ਼ਨ ਵਲੋਂ ਵੋਟਰ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਗਈ ਹੈ | ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ...

ਪੂਰੀ ਖ਼ਬਰ »

ਸ਼ਰਾਬੀਆਂ ਨੂੰ ਮਿਲਣ ਲੱਗੀਆਂ ਸ਼ਰਾਬ ਦੀਆਂ ਪਰਚੀਆਂ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਚੋਣਾਂ 'ਚ ਸ਼ਰਾਬ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ ਤੇ ਮੁਫ਼ਤ ਦੀ ਸ਼ਰਾਬ ਦੀ ਉਡੀਕ ਕਰ ਰਹੇ ਸ਼ਰਾਬੀਆਂ ਦੀਆਂ ਮੌਜਾਂ ਲੱਗ ਗਈਆਂ ਹਨ | ਚੋਣਾਂ 'ਚ ਪਹਿਲਾਂ ਵਾਂਗ ਘਰੋ-ਘਰੀ ਬੋਤਲਾਂ ਵੰਡੇ ਜਾਣ ਦੀ ਥਾਂ ਹੁਣ ਸ਼ਰਾਬ ਦੀਆਂ ਪਰਚੀਆਂ ਦਿੱਤੀਆਂ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ...

ਪੂਰੀ ਖ਼ਬਰ »

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਬਠਿੰਡਾ 'ਚ ਹਰਸਿਮਰਤ ਤੇ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਸਿਖਰ 'ਤੇ

• ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 15 ਮਈ - ਲੋਕ ਸਭਾ ਹਲਕਾ ਬਠਿੰਡਾ ਤੋਂ 27 ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਪਰ ਇਥੇ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਫਸਵਾਂ ਸਿਆਸੀ ਮੈਚ ਹੈ | ਦੋਵੇਂ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਚੋਣ ਖ਼ਰਚੇ 'ਚ 1 ਲੱਖ 74 ਹਜ਼ਾਰ ਜੋੜਨ ਦੇ ਹੁਕਮ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ 'ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ 'ਫੈਂਨਜ ਆਫ਼ ਸੰਨੀ ਦਿਓਲ' ਮਾਮਲੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੀਤੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 19 ਨੂੰ ਹਿਮਾਚਲ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਹਿਮਾਚਲ 'ਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ 'ਚ ਸਥਿਤ ਦੁਕਾਨਾਂ, ਫ਼ੈਕਟਰੀਆਂ ਤੇ ਤਜਾਰਤੀ ਅਦਾਰਿਆਂ 'ਚ ਕੰਮ ਕਰਦੇ ਕਿਰਤੀਆਂ ਨੂੰ ਜਿਨ੍ਹਾਂ ਦੀ ਵੋਟ ...

ਪੂਰੀ ਖ਼ਬਰ »

ਸੂਸਾਂ ਦੇ ਮੇਲੇ 'ਚ ਲੱਖਾਂ ਸ਼ਰਧਾਲੂਆਂ ਨੇ ਭਰੀਆਂ ਹਾਜ਼ਰੀਆਂ

ਸ਼ਾਮਚੁਰਾਸੀ, 15 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਦੋਆਬੇ ਦੇ ਜੋੜ ਮੇਲਿਆਂ 'ਚ ਸੰਗਤ ਦੀ ਸ਼ਰਧਾ ਦਾ ਕੇਂਦਰ ਬਣ ਚੁੱਕਾ 'ਮੇਲਾ ਸੂਸਾਂ ਦਾ' ਜਿਹੜਾ ਕਿ ਸੰਤ ਬਾਬਾ ਜਵਾਹਰ ਦਾਸ ਦੀ ਯਾਦ 'ਚ ਹਰ ਸਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੂਸਾਂ 'ਚ ਲਗਾਇਆ ਜਾਂਦਾ ਹੈ, ਵਿਚ ਲੱਖਾਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦਾ ਨਹੀਂ ਲੱਗ ਰਿਹਾ ਕੋਈ ਥਹੁ-ਪਤਾ

ਧਾਰੀਵਾਲ, 15 ਮਈ (ਜੇਮਸ ਨਾਹਰ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹਿਰ ਧਾਰੀਵਾਲ ਦੇ ਲੁਧਿਆਣਾ ਮੁਹੱਲਾ ਵਾਰਡ 13 ਦੇ ਅਚਾਨਕ ਲਾਪਤਾ ਹੋਏ ਨੌਜਵਾਨ ਦਾ ਕਰੀਬ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਕੋਈ ਥਹੁ-ਪਤਾ ਨਹੀਂ ਲੱਗ ਰਿਹਾ, ਜਿਸ ਨੂੰ ਲੈ ਕੇ ਪਰਿਵਾਰਕ ਮੈਂਬਰ ...

ਪੂਰੀ ਖ਼ਬਰ »

ਪਾਕਿ 'ਚ ਕੱਟੜਪੰਥੀ ਪਾਰਟੀ ਟੀ.ਐਲ.ਪੀ. ਦੇ ਆਗੂ ਰਿਜ਼ਵੀ ਨੂੰ ਮਿਲੀ ਜ਼ਮਾਨਤ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਵਲੋਂ ਪਿਛਲੇ ਵਰ੍ਹੇ ਪਾਕਿ 'ਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕੱਟੜਪੰਥੀ ਤਹਿਰੀਕ-ਏ-ਲਬੈਕ ਪਾਰਟੀ (ਟੀ. ਐਲ. ਪੀ.) ਦੇ ਪ੍ਰਮੁੱਖ ਖ਼ਾਦਮ ਹੁਸੈਨ ਰਿਜ਼ਵੀ ਨੂੰ ਜ਼ਮਾਨਤ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਡਾਲਰ ਇੰਨਰ ਵੀਅਰ ਨੇ ਗਰਮੀਆਂ ਲਈ ਜਾਰੀ ਕੀਤੀ ਨਵੀਂ ਰੇਂਜ

ਕੋਲਕਾਤਾ, 15 ਮਈ (ਅਜੀਤ ਬਿਊਰੋ)- ਇਨਰਵੀਅਰ ਦੀ ਜਾਣੀ ਪਛਾਣੀ ਡਾਲਰ ਵਲੋਂ ਗਰਮੀਆਂ ਦੇ ਇਸ ਸੀਜ਼ਨ ਲਈ ਨਵੀਂ ਰੇਜ਼ ਦੀ ਕਸਰਤ ਕਰਨ ਲਈ ਸੁਵਿਧਾਜਨਕ ਤੇ ਨਵੀਂ ਰੇਂਜ਼ ਜਾਰੀ ਕੀਤੀ ਗਈ ਹੈ | ਡਾਲਰ ਇੰਡਸਟਰੀ ਨੇ ਬਿਗਬੌਸ ਤੇ ਫੋਰਸ ਐਨ. ਐਕਸ. ਟੀ. ਦੀ ਆਰਾਮਦਾਇਕ ਕੁਲੈਕਸ਼ਨ ...

ਪੂਰੀ ਖ਼ਬਰ »

ਪਾਕਿ 'ਚ ਈਸ਼ ਨਿੰਦਾ ਮਾਮਲੇ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹੈ ਇਕ ਹੋਰ ਈਸਾਈ ਜੋੜਾ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ))-ਈਸ਼ ਨਿੰਦਾ (ਕੁਫ਼ਰ) ਮਾਮਲੇ 'ਚ ਆਸੀਆ ਬੀਬੀ ਦੀ ਸਫਲਤਾ ਪੂਰਵਕ ਰਿਹਾਈ ਕਰਾਉਣ ਵਾਲੇ ਉਨ੍ਹਾਂ ਦੇ ਵਕੀਲ ਸੈਫ਼ੂਲ ਮਲੂਕ ਨੇ ਕਿਹਾ ਹੈ ਕਿ ਈਸ਼ ਨਿੰਦਾ ਦੇ ਸੰਦੇਸ਼ ਭੇਜਣ ਨੂੰ ਲੈ ਕੇ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਇਕ ਹੋਰ ...

ਪੂਰੀ ਖ਼ਬਰ »

ਭਾਰਤ, ਪਾਕਿ ਦੇ ਸ਼ਾਮਿਲ ਹੋਣ ਨਾਲ ਸ਼ੰਘਾਈ ਸਹਿਯੋਗ ਸੰਗਠਨ ਦਾ ਮਹੱਤਵ ਵਧਿਆ-ਰੂਸ

ਵਿਸ਼ਕੇਕ, 15 ਮਈ (ਏਜੰਸੀ)-ਰੂਸ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸ਼ਾਮਿਲ ਹੋਣ ਜਾਣ ਨਾਲ ਸ਼ੰਘਾਈ ਸਹਿਯੋਗ ਸੰਗਠਨ ਦੀ ਰਾਜਨੀਤਕ ਅਤੇ ਆਰਥਿਕ ਸਥਿਤੀ 'ਚ ਵਰਨਣਯੋਗ ਵਾਧਾ ਹੋਇਆ ਹੈ | ਰੂਸ ਦੇ ਸੰਘੀ ਸੁਰੱਖਿਆ ਸੇਵਾ ਦੇ ਨਿਰਦੇਸ਼ਕ ਰਹੇ ਤੇ ਰੂਸ ਦੀ ਸੁਰੱਖਿਆ ...

ਪੂਰੀ ਖ਼ਬਰ »

ਪੰਜਾਬ ਦੇ ਚੋਣ ਨਤੀਜੇ ਦਿਲਚਸਪ ਤੇ ਹੈਰਾਨਕੁੰਨ ਹੋਣ ਦੇ ਆਸਾਰ

ਮੇਜਰ ਸਿੰਘ ਜਲੰਧਰ, 15 ਮਈ-ਮਿਸ਼ਨ 13 ਅਧੀਨ ਕਾਂਗਰਸ ਵਲੋਂ 13 ਹਲਕੇ ਜਿੱਤਣ ਦੀ ਗੱਲ ਹੁਣ ਕਾਂਗਰਸ ਆਗੂਆਂ ਦੇ ਵੀ ਗਲੇ ਉਤਰਨੋਂ ਹਟ ਗਈ ਹੈ | ਚੋਣ ਮੁਹਿੰਮ ਦੇ ਆਖ਼ਰੀ ਦੌਰ ਵਿਚ ਪੁੱਜਣ ਨਾਲ ਇਹ ਗੱਲ ਸਪੱਸ਼ਟ ਦਿਖਾਈ ਦੇਣ ਲੱਗ ਪਈ ਹੈ ਕਿ ਰਾਜ ਦੀਆਂ 10 ਸੀਟਾਂ ਉੱਪਰ ਕਾਂਗਰਸ ...

ਪੂਰੀ ਖ਼ਬਰ »

ਭਗੌੜੇ ਵਿਜੈ ਮਾਲਿਆ ਤੇ ਨੀਰਵ ਮੋਦੀ ਦੀ ਹਵਾਲਗੀ ਬਾਰੇ ਜਾਣਕਾਰੀ ਦੇਣ ਤੋਂ ਵਿਦੇਸ਼ ਮੰਤਰਾਲੇ ਦਾ ਇਨਕਾਰ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਵਿਦੇਸ਼ ਮੰਤਰਾਲੇ ਨੇ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਅਤੇ ਨੀਰਵ ਮੋਦੀ ਦੀ ਹਵਾਲਗੀ ਦੇ ਸਬੰਧ 'ਚ ਵਿਸਥਾਰ 'ਚ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ | ਮੰਤਰਾਲੇ ਨੇ ਆਰ.ਟੀ.ਆਈ. ਦੇ ਨਿਯਮ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੀ ਕੋਈ ...

ਪੂਰੀ ਖ਼ਬਰ »

ਚੌਲਾਂ ਦੀ 5 ਫ਼ੀਸਦੀ ਤੋਂ ਜ਼ਿਆਦਾ ਪਾਲਸ਼ ਉਤਾਰਨਾ ਖ਼ਤਰਨਾਕ

ਜਲੰਧਰ, 15 ਮਈ (ਸ਼ਿਵ ਸ਼ਰਮਾ)-ਫੈੱਡਰੇਸ਼ਨ ਆਫ਼ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੀ ਆਈ ਇਕ ਰਿਪੋਰਟ 'ਚ ਚੌਲਾਂ ਦੀ ਪਾਲਿਸ਼ ਉਤਾਰਨ ਦੇ ਮਾਮਲੇ 'ਚ ਕਿਹਾ ਹੈ ਕਿ ਜੇਕਰ ਚੌਲ ਤਿਆਰ ਕਰਨ ਵੇਲੇ ਉਸ ਦੀ 5 ...

ਪੂਰੀ ਖ਼ਬਰ »

ਬਾਲਾਕੋਟ ਹਮਲਾ

ਭਾਰਤੀ ਉਡਾਣਾਂ ਲਈ 30 ਤੱਕ ਬੰਦ ਰਹੇਗਾ ਪਾਕਿ ਦਾ ਹਵਾਈ ਖੇਤਰ

ਲਾਹੌਰ, 15 ਮਈ (ਏਜੰਸੀਆਂ)-ਪਾਕਿਸਤਾਨ ਨੇ ਭਾਰਤੀ ਉਡਾਣਾਂ ਲਈ ਉਸ ਦੇ ਹਵਾਈ ਖੇਤਰ 'ਤੇ ਲੱਗੀ ਪਾਬੰਦੀ ਨੂੰ 30 ਮਈ ਤੱਕ ਨਾ ਹਟਾਉਣ ਦਾ ਅੱਜ ਫ਼ੈਸਲਾ ਕੀਤਾ ਹੈ, ਕਿਉਂਕਿ ਇਸਲਾਮਾਬਾਦ ਨੂੰ ਭਾਰਤ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਉਡੀਕ ਹੈ | ਪਾਕਿਸਤਾਨ ਨੇ 26 ਫਰਵਰੀ ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਨੂੰ ਮਿਲੀ ਅੰਤਿ੍ਮ ਜ਼ਮਾਨਤ

ਇਸਲਾਮਾਬਾਦ, 15 ਮਈ (ਏਜੰਸੀ)- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਨੇਤਾ ਆਸਿਫ ਅਲੀ ਜਰਦਾਰੀ (63) ਨੂੰ ਭਿ੍ਸ਼ਟਾਚਾਰ ਦੇ 6 ਮਾਮਲਿਆਂ 'ਚ ਅੱਜ ਇਸਲਾਮਾਹਾਦ ਹਾਈ ਕੋਰਟ ਤੋਂ ਅੰਤਿ੍ਮ ਜ਼ਮਾਨਤ ਮਿਲ ਗਈ ਹੈ, ਜਿਨ੍ਹਾਂ ਦੀ ਪਾਕਿਸਤਾਨ ...

ਪੂਰੀ ਖ਼ਬਰ »

ਐਫ.ਆਈ.ਆਰ. ਰੱਦ ਕਰਵਾਉਣ ਲਈ ਹਾਈਕੋਰਟ ਪੁੱਜੇ ਕਮਲ ਹਸਨ

ਚੇਨਈ, 15 ਮਈ (ਏਜੰਸੀ)- ਕਮਲ ਹਸਨ ਨੇ ਮਦਰਾਸ ਹਾਈ ਕੋਰਟ ਦੇ ਮਦੁਰਈ ਬੈਂਚ ਕੋਲ ਪਹੁੰਚ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਅਰਾਵਾਕੁਰੁਚੀ ਪੁਲਿਸ ਥਾਣੇ 'ਚ ਉਸ ਖਿਲਾਫ ਦਾਇਰ ਐਫ. ਆਈ. ਆਰ. ਨੂੰ ਰੱਦ ਕੀਤਾ ਜਾਵੇ | ਮਦਰਾਸ ਹਾਈਕੋਰਟ ਨੇ ਪਾਈ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ...

ਪੂਰੀ ਖ਼ਬਰ »

ਸੱਤਾ ਗੁਆਚਣ ਦੇ ਡਰੋਂ ਬੁਖਲਾਈ ਮਮਤਾ-ਮੋਦੀ

ਤਾਕੀ (ਬੰਗਾਲ)/ਪਲੀਗੰਜ (ਬਿਹਾਰ), 15 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ, ਬਿਹਾਰ ਤੇ ਝਾਰਖੰਡ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ | ਪੱਛਮੀ ਬੰਗਾਲ ਦੇ ਬਸੀਰਹਾਟ ਲੋਕ ਸਭਾ ਹਲਕੇ ਅਧੀਨ ਪੈਂਦੇ ਤਾਕੀ ਵਿਖੇ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਜਪਾ ਦੇ ਸੀਨੀਅਰ ਨੇਤਾ ਸ਼ਾਂਤਾ ਕੁਮਾਰ ਨੇ ਰਾਜਨੀਤੀ ਤੋਂ ਲਿਆ ਸੰਨਿਆਸ

ਪਾਲਮਪੁਰ, 15 ਮਈ (ਏਜੰਸੀ)-ਭਾਜਪਾ ਦੇ ਦਿੱਗਜ਼ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਦੋ ਵਾਰ ਮੁੱਖ ਮੰਤਰੀ ਰਹੇ ਸ਼ਾਂਤਾ ਕੁਮਾਰ ਨੇ ਬੁੱਧਵਾਰ ਨੂੰ ਚੁਣਾਵੀ ਰਾਜਨੀਤੀ ਤੋਂ ਸੰਨਿਆਸ ਲੈ ਲਿਆ | ਦੱਸਣਯੋਗ ਹੈ ਕਿ ਸ਼ਾਂਤਾ ਕੁਮਾਰ ਲਗਪਗ 66 ਸਾਲ ਰਾਜਨੀਤੀ ਵਿਚ ਸਰਗਰਮ ਰਹੇ | ...

ਪੂਰੀ ਖ਼ਬਰ »

ਸਿੱਧੂ ਨੇ ਮੋਦੀ ਨੂੰ ਦੱਸਿਆ ਸਭ ਤੋਂ 'ਵੱਡਾ ਝੂਠਾ'- ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਇਲਜ਼ਾਮ

ਸ਼ਿਮਲਾ, 15 ਮਈ (ਏਜੰਸੀ)- ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ 'ਵੱਡਾ ਝੂਠਾ' ਦੱਸਦਿਆਂ ਉਨ੍ਹਾਂ 'ਤੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾਇਆ ਹੈ | ਇਸ ਤੋਂ ਪਹਿਲਾਂ ਸਿੱਧੂ ਨੇ ਮੋਦੀ ਨੂੰ 'ਫੇਕੂ ...

ਪੂਰੀ ਖ਼ਬਰ »

ਵਿੰਗ ਕਮਾਂਡਰ ਅਭਿਨੰਦਨ ਦੀ ਯੂਨਿਟ ਨੂੰ ਵਰਦੀ 'ਤੇ ਸਜਾਉਣ ਲਈ ਨਵਾਂ 'ਫਾਲਕਨ ਸਲੇਯਰਜ਼' ਬੈਜ ਮਿਲਿਆ

ਨਵੀਂ ਦਿੱਲੀ, 15 ਮਈ (ਏਜੰਸੀ)- ਭਾਰਤੀ ਹਵਾਈ ਸੈਨਾ ਵਲੋਂ ਵਿੰਗ ਕਮਾਂਡਰ ਅਭਿਨੰਦਨ ਵਰਥਮਾਨ ਦੀ ਮਿੱਗ-21 ਬਿਸਨ ਸੁਕਾਰਡਨ ਨੂੰ ਉਸ ਵਲੋਂ ਵਿਖਾਈ ਬਹਾਦਰੀ ਦੇ ਕਾਰਨਾਮੇ ਨੂੰ ਸਨਮਾਨਿਤ ਕਰਨ ਲਈ ਪਾਇਲਟਾਂ ਦੀ ਵਰਦੀ 'ਤੇ ਮੋਢਿਆਂ 'ਤੇ ਸਜਾਉਣ ਵਾਲੇ ਨਵੇਂ ਬੈਜ 'ਫਾਲਕਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX