ਤਾਜਾ ਖ਼ਬਰਾਂ


ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  1 day ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  1 day ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  1 day ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਖੰਨਾ / ਸਮਰਾਲਾ

ਗਊਸ਼ਾਲਾ 'ਚ ਪੱਠਿਆਂ ਦੀ ਘਾਟ ਕਾਰਨ ਗਊਆਂ ਦੀ ਹਾਲਤ ਬਦ ਤੋਂ ਬਦਤਰ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਬਲਾਕ ਦੇ ਪਿੰਡ ਬੁਰਜ ਪਵਾਤ ਵਿਖੇ ਸਰਕਾਰੀ ਗਊਸ਼ਾਲਾ 'ਚ ਗਊਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਤੇ ਕਈ ਗਊਆਂ ਤਾਂ ਆਪਣੇ ਅੰਤ ਸਮੇਂ 'ਤੇ ਪਹੁੰਚ ਗਈਆਂ ਹਨ | ਭਾਵੇਂ ਕਿ ਸਰਕਾਰੀ ਗਊਸ਼ਾਲਾ ਨੂੰ ਚਲਾਉਣ ਲਈ ਇਸ ਦਾ ਮੁੱਖ ਪ੍ਰਬੰਧ ਡਿਪਟੀ ਕਮਿਸ਼ਨਰ ਅਤੇ ਸਮਰਾਲਾ ਦੇ ਐਸ.ਡੀ.ਐਮ. ਅਧੀਨ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਗਰਾਨੀ ਇਸ ਗਊਸ਼ਾਲਾ ਲਈ ਸਰਾਪ ਜਾਪਦੀ ਹੈ ਕਿਉਂਕਿ ਗਊਸ਼ਾਲਾ ਵਿਚ ਰਹਿੰਦੀਆਂ ਗਾਵਾਂ ਲਈ ਹਰੇ ਚਾਰੇ ਸਮੇਤ ਵੱਡੀਆਂ ਘਾਟਾਂ ਦੇ ਚਲਦਿਆਂ ਇਹ ਗਊਆਂ ਬਹੁਤ ਮਾੜੀ ਹਾਲਤ 'ਚ ਹਨ | ਜਾਣਕਾਰੀ ਅਨੁਸਾਰ ਸਰਕਾਰੀ ਗਊਸ਼ਾਲਾ 'ਚ 300 ਦੇ ਕਰੀਬ ਪਸ਼ੂ ਹਨ, ਪਰ ਸਾਂਭ-ਸੰਭਾਲ ਪੱਖੋਂ ਇੱਥੇ ਰਹਿੰਦੀਆਂ ਗਾਵਾਂ ਦੇ ਕਮਜ਼ੋਰ ਹੋ ਕੇ ਪਿੰਜਰ ਨਿਕਲ ਚੁੱਕੇ ਹਨ ਤੇ ਉਹ ਆਪਣੀਆਂ ਲੱਤਾਂ 'ਤੇ ਖੜ੍ਹਨ ਦੇ ਵੀ ਸਮਰੱਥ ਨਹੀਂ ਰਹੀਆਂ | ਗਊਆਂ ਨੂੰ ਪਾਣੀ ਪਿਲਾਉਣ ਲਈ ਖੇਲ ਨਾ ਹੋਣ ਕਾਰਨ ਜ਼ਿਆਦਾਤਰ ਗਾਵਾਂ ਪਿਆਸੀਆਂ ਹੋਣ ਕਾਰਨ ਆਪਣੀ ਜਾਨ ਤਿਆਗ ਦਿੰਦੀਆਂ ਹਨ | ਗਊਆਂ ਦੀ ਦੇਖਭਾਲ ਕਰ ਰਹੇ ਕਰਮਚਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਗਊਸ਼ਾਲਾ ਨੂੰ ਇਕ ਪ੍ਰਾਈਵੇਟ ਸੰਸਥਾ ਵਲੋਂ ਇਸ ਦੀ ਦੇਖਭਾਲ ਦਾ ਕੰਮ ਸੰਭਾਲਿਆ ਗਿਆ ਹੈ | ਗਊਸ਼ਾਲਾ ਦੇ ਮਾੜੇ ਹਾਲਾਤ ਦੀ ਸੂਚਨਾ ਮਿਲਣ 'ਤੇ ਪ੍ਰਸ਼ਾਸਨ ਵਲੋਂ ਮੌਕਾ ਦੇਖਣ ਲਈ ਮਾਲ ਵਿਭਾਗ ਦੇ ਪਟਵਾਰੀ ਹਰਮਨ ਸਿੰਘ ਨੂੰ ਭੇਜਿਆ ਗਿਆ, ਜਿਨ੍ਹਾਂ ਨੇ ਉੱਥੋਂ ਦੇ ਹਾਲਾਤ ਦੀ ਰਿਪੋਰਟ ਤਿਆਰ ਕੀਤੀ | ਗਊਆਂ ਲਈ ਹਰੇ ਚਾਰਾ ਤੇ ਦਵਾਈਆਂ ਲੈ ਕੇ ਆਏ ਸ਼ਸ਼ੀ ਵਰਧਨ ਪ੍ਰਧਾਨ ਗਲੋਬਲ ਹਿਊਮਨ ਰਾਈਟਸ ਪੰਜਾਬ, ਹੰਸ ਰਾਜ ਗੁਰਾਨੀ ਸ਼ਿਵ ਕਾਂਵੜ ਸੇਵਾ ਦਲ ਪੰਜਾਬ, ਮਹੰਤ ਕਸ਼ਮੀਰ ਗਿਰੀ ਰਾਸ਼ਟਰੀ ਉਪ ਪ੍ਰਧਾਨ ਸ਼ਿਵ ਸੈਨਾ, ਲਲਿਤ ਸ਼ਰਮਾ, ਸਮਾਜ ਸੇਵੀ ਸ਼ਿਵ ਕੁਮਾਰ ਸ਼ਿਵਲੀ, ਡਾ. ਸ਼ਿਵ ਕੁਮਾਰ, ਅਭਿਸ਼ੇਕ ਵਰਧਨ ਅਤੇ ਸ਼ਿਵ ਕੁਮਾਰ ਖੰਨਾ ਨੇ ਕਿਹਾ ਕਿ ਸਰਕਾਰ ਵਲੋਂ ਗਊਆਂ ਦੀ ਦੇਖਭਾਲ ਲਈ ਲੱਖਾਂ ਰੁਪਇਆਂ ਦਾ ਫੰਡ ਦਿੱਤਾ ਜਾ ਰਿਹਾ ਹੈ, ਪਰ ਮੌਕੇ 'ਤੇ ਖਰਚੇ ਜਾ ਰਹੇ ਫ਼ੰਡਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ ਅਤੇ ਨਾ ਹੀ ਗਊਆਂ ਨੂੰ ਕਿਸ ਮਿਕਦਾਰ ਵਿਚ ਖ਼ੁਰਾਕ ਦਿੱਤੀ ਜਾਂਦੀ ਹੈ, ਉਸ ਬਾਰੇ ਵੀ ਕੋਈ ਲਿਖਤੀ ਰਿਕਾਰਡ ਨਹੀਂ ਹੈ, ਇਸ ਲਈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਊਆਂ ਦੀ ਸਾਂਭ-ਸੰਭਾਲ ਲਈ ਕੋਈ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਦਿੱਤੇ

ਬੀਜਾ ਵਿਖੇ ਵਿਅਕਤੀ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਵਿਖੇ ਅੱਜ ਸ਼ਾਮ 6 ਵਜੇ ਦੇ ਕਰੀਬ ਇਕ ਲੜਕੇ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ (30) ਪੁੱਤਰ ਹੁਸ਼ਿਆਰ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਨੇ ਆਪਣੇ ਘਰ ਆਪਣੀ ਪੱਗ ਗਾਡਰ ...

ਪੂਰੀ ਖ਼ਬਰ »

ਖੁੱਲੇ੍ਹ ਆਸਮਾਨ 'ਚ ਪਈਆਂ ਕਣਕ ਦੀਆਂ ਹਜ਼ਾਰਾਂ ਬੋਰੀਆਂ

ਅਹਿਮਦਗੜ੍ਹ, 15 ਮਈ (ਸੋਢੀ)-ਸਰਕਾਰ ਵਲੋਂ ਕਣਕ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਕਣਕ ਖ਼ਰੀਦ ਉਪਰੰਤ ਉਸ ਦੀ ਮੰਡੀਆਂ ਤੋਂ ਢੋਈ ਢੁਆਈ ਦੇ ਪ੍ਰਬੰਧਾਂ ਕਦੇ ਵੀ ਜਾਇਜ਼ਾ ਨਹੀਂ ਲਿਆ ਜਾਂਦਾ¢ ਲਿਫ਼ਟਿੰਗ ਨੂੰ ਲੈ ਕੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਵਿਅਕਤੀ ਵਲੋਂ ਚਾਰਾਂ 'ਤੇ ਕੁੱਟਮਾਰ ਦੇ ਦੋਸ਼

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਰਿਆਦ ਖ਼ਾਨ (30) ਪੁੱਤਰ ਅਨਵਰ ਖ਼ਾਨ ਵਾਸੀ ਪਿੰਡ ਕੌੜੀ ਨੇ ਦੋਸ਼ ਲਾਇਆ ਕਿ ਉਹ ਆਪਣੇ ਮੋਟਰਸਾਈਕਲ ਨੰ. ਪੀ. ਬੀ. 10 ਐਫ. ਟੀ. -8541 'ਤੇ ਸਮਰਾਲਾ ਰੋਡ ਤੇ ਜਾ ਰਿਹਾ ਸੀ ਕਿ ਏ. ਐਸ. ਕਾਲਜ ਕੋਲ 4 ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ...

ਪੂਰੀ ਖ਼ਬਰ »

ਰਾਧਾ ਵਾਟਿਕਾ 'ਚ 'ਮਸਤੀ ਦੀ ਪਾਠਸ਼ਾਲਾ' ਪਹਿਲੀ ਤੋਂ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀਨੀ: ਸੈਕ: ਸਕੂਲ ਖੰਨਾ ਵਿਖੇ ਸਮਰ ਕੈਂਪ 2019 'ਮਸਤੀ ਦੀ ਪਾਠਸ਼ਾਲਾ' ਲਗਾਇਆ ਜਾ ਰਿਹਾ ਹੈ | ਇਹ ਕੈਂਪ 1 ਜੂਨ ਤੋਂ 10 ਜੂਨ ਤੱਕ ਸਵੇਰੇ 8 ਵਜੇ ਤੋਂ 11 ਵਜੇ ਤੱਕ ਹੋਵੇਗਾ | ਇਸ ਕੈਂਪ ਵਿਚ 4 ਤੋਂ 17 ਸਾਲ ਤੱਕ ਦੇ ਬੱਚੇ ਦਾਖਲਾ ਲੈ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ 'ਚ ਆਰਾਮ ਘਰ 'ਤੇ ਸਟਾਫ਼ ਕਾਬਜ਼ ਹੋਣ 'ਤੇ ਲੋਕ ਪ੍ਰੇਸ਼ਾਨ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਬੀ. ਡੀ. ਪੀ. ਓ. ਦਫ਼ਤਰ ਵਿਚ ਪੰਚਾਇਤ ਮੈਂਬਰਾਂ ਦੇ ਆਰਾਮ ਲਈ ਪੰਚਾਇਤੀ ਆਰਾਮ ਘਰ ਬਣਾਇਆ ਗਿਆ ਹੈ | ਪਰ ਇਸ ਤੇ ਬੀ. ਡੀ. ਪੀ. ਓ. ਦਫ਼ਤਰ ਦੇ ਸਟਾਫ਼ ਦੇ ਕਬਜ਼ੇ ਕਾਰਨ ਪੰਚਾਇਤ ਮੈਂਬਰ ਪ੍ਰੇਸ਼ਾਨ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੱਖਾ ਰੌਣੀ ਨੇ ਰਾਹੁਲ ਗਾਂਧੀ ਨੂੰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ ਕਿਹਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਰਜਿੰਦਰ ਸਿੰਘ ਲੱਖਾ ਰੌਣੀ ਨੇ ਦੱਸਿਆ ਕਿ ਉਨ੍ਹਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸਮੇਂ ਉਨ੍ਹਾਂ ਨਾਲ ਕਿਸਾਨਾਂ ਦੇ ...

ਪੂਰੀ ਖ਼ਬਰ »

ਮੀਟ ਮਾਰਕੀਟ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਦੇ ਫਿਰ ਚਰਚੇ

ਖੰਨਾ, 15 ਮਈ (ਪੱਤਰ ਪ੍ਰੇਰਕਾਂ ਰਾਹੀਂ)-ਸੋਸ਼ਲ ਮੀਡੀਆ 'ਤੇ ਖੰਨਾ ਦੀ ਮੀਟ ਮਾਰਕੀਟ ਇਲਾਕੇ ਵਿਚ ਨਾਜਾਇਜ਼ ਸ਼ਰਾਬ ਵਿਕਰੀ ਦੀ ਇਕ ਵੀਡੀਓ ਵਾਇਰਲ ਹੋਣ ਕਾਰਨ ਮੀਟ ਮਾਰਕੀਟ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ¢ ਪਹਿਲਾਂ ਵੀ ਖੰਨਾ ਪੁਲਿਸ ਨੇ ਇਸ ਮਾਰਕੀਟ ਦੇ ਇਲਾਕੇ ਵਿਚ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਰਿਸ਼ਵਤ ਦੇ ਸ਼ੱਕ 'ਚ ਏ.ਐਸ.ਆਈ. ਮੁਅੱਤਲ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਇਕ ਟਰੈਫ਼ਿਕ ਪੁਲਿਸ ਦੇ ਸਹਾਇਕ ਥਾਣੇਦਾਰ ਦੀ ਟੈਂਪੂ ਵਾਲੇ ਤੋਂ ਰਿਸ਼ਵਤ ਲੈਣ ਦੀ ਸ਼ੱਕੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਪੁਲੀਸ ਜ਼ਿਲ੍ਹਾ ਖੰਨਾ ਦੇ ਮੁਖੀ ਗੁਰ ਸ਼ਰਨਦੀਪ ਸਿੰਘ ਗਰੇਵਾਲ ਵਲੋਂ ਸਹਾਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੜਕ ਹਾਦਸੇ ਵਿਚ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸੰਦੀਪ ਕੌਰ ਅਤੇ ਲਖਬੀਰ ਸਿੰਘ ਵਾਸੀ ਪਿੰਡ ਅਫ਼ਜੁੱਲਾਪੁਰ (ਪਾਇਲ) ਮੋਟਰਸਾਈਕਲ ਨੰਬਰ ਪੀ.ਬੀ. 10 ਈ.ਐਕਸ. 8517 'ਤੇ ਗੁਰਦੁਆਰਾ ਢੱਕੀ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਨੂੰ ਪਰਤ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦਾ ਮੀਤ ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸਾਹਨੇਵਾਲ, 15 ਮਈ (ਪੱਤਰ ਪ੍ਰੇਰਕ)-ਲੋਕ ਇਨਸਾਫ਼ ਪਾਰਟੀ ਨੂੰ ਅੱਜ ਉਸ ਸਮੇਂ ਝਟਕਾਂ ਲੱਗਿਆਂ ਜਦੋਂ ਅੱਜ ਲੋਕ ਇਨਸਾਫ਼ ਪਾਰਟੀ ਦਾ ਮਨਵੀਰ ਸਿੰਘ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮਾਂਗਟ, ਵਿਸਾਖਾਂ ਸਿੰਘ, ਦੇਸ ਰਾਜ, ਰੇਡਮ ਕੁਮਾਰ, ਲਾਲੀ, ਸੁਖਦੇਵ ਸਿੰਘ, ਨਰਾਇਣ ਸਿੰਘ, ...

ਪੂਰੀ ਖ਼ਬਰ »

ਪਿੰਡ ਘੁਲਾਲ ਵਿਖੇ ਡਾ. ਅਮਰ ਸਿੰਘ ਦੇ ਹੱਕ 'ਚ ਚੋਣ ਜਲਸਾ

ਸਮਰਾਲਾ, 15 ਮਈ (ਸੁਰਜੀਤ)-ਪਿੰਡ ਘੁਲਾਲ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ¢ ਡਾ. ਅਮਰ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਸ਼ਚਿਤ ਤੌਰ 'ਤੇ ਕੇਂਦਰ ਵਿਚ ਰਾਹੁਲ ਗਾਂਧੀ ਦੀ ਅਗਵਾਈ ...

ਪੂਰੀ ਖ਼ਬਰ »

ਸਿਆੜ ਵਿਖੇ ਕਾਂਗਰਸ ਦੇ ਹੱਕ 'ਚ ਚੋਣ ਜਲਸਾ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ 'ਚ ਪਿੰਡ ਸਿਆੜ ਵਿਖੇ ਕਮਲਜੀਤ ਸਿੰਘ ਕਮਲ ਦੀ ਦੇਖਰੇਖ ਹੇਠ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਭਰਵੇਂ ਚੋਣ ਜਲਸੇ ਦੌਰਾਨ ...

ਪੂਰੀ ਖ਼ਬਰ »

ਤਲਵੰਡੀ ਰੋਡ ਰਾਏਕੋਟ ਵਿਖੇ ਗੁਰੂ ਦੀ ਹਮਾਇਤ 'ਚ ਚੋਣ ਜਲਸਾ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਤਲਵੰਡੀ ਰੋਡ ਰਾਏਕੋਟ ਵਿਖੇ ਸੀਨੀਅਰ ਅਕਾਲੀ ਆਗੂ ਯਸ਼ਪਾਲ ਬਿੱਟੂ ਜੈਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਤਹਿਤ ਉਨ੍ਹਾਂ ਦੇ ਛੋਟੇ ...

ਪੂਰੀ ਖ਼ਬਰ »

ਕੂਹਲੀ ਕਲਾਂ 'ਚ ਡਾ: ਅਮਰ ਸਿੰਘ ਦੇ ਹੱਕ 'ਚ ਪ੍ਰਚਾਰ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ ਵਿਚ ਪਿੰਡ ਕੂਹਲੀ ਕਲਾਂ ਵਿਖੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਦੀ ਦੇਖਰੇਖ ਹੇਠ ਹੋਏ ਚੋਣ ਜਲਸੇ ਦੌਰਾਨ ਉਨ੍ਹਾਂ ਦੇ ...

ਪੂਰੀ ਖ਼ਬਰ »

ਮਿਹਰਬਾਨ ਤੇ ਪ੍ਰੋ. ਚੀਮਾ ਵਲੋਂ ਗੁਰੂ ਦੇ ਹੱਕ 'ਚ ਚੋਣ ਜਲਸੇ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਅਤੇ ਨਗਰ ਕੌਾਸਲ ਪਾਇਲ ਦੇ ਪ੍ਰਧਾਨ ਤੇ ਯੂਥ ਅਕਾਲੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ 100 ਘੰਟਿਆਂ 'ਚ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਾਅਵਾ ਜਾਅਲੀ-ਸ਼ਰਮਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਦੇ ਨੇਤਾ ਸਤੀਸ਼ ਸ਼ਰਮਾ ਨੇ ਦਾਅਵਾ ਕੀਤਾ ਕਿ ਚੋਣ ਭਾਰਤੀ ਚੋਣ ਕਮਿਸ਼ਨ ਵਲੋਂ ਸਰਕਾਰੀ ਅਧਿਕਾਰੀਆਂ ਵਲੋਂ ਕੀਤੀਆ ਉਲੰਘਣਾਵਾਂ ਸਬੰਧੀ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਸਬੰਧੀ ਬਣਾਈ ਗਈ ਸਾਈਟ 'ਤੇ ...

ਪੂਰੀ ਖ਼ਬਰ »

ਬੇਰਕਲਾਂ 'ਚ ਡਾ: ਅਮਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ 'ਚ ਪਿੰਡ ਬੇਰਕਲਾਂ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਕੇਂਦਰ ਵਿਚ ਸਰਕਾਰ ਬਣਾਈ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਸਬੰਧੀ ਸਥਾਨਕ ਨੇਤ ਰਾਮ ਅਗਰਵਾਲ ਧਰਮਸ਼ਾਲਾ ਵਿਚ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਗਵੰਤ ਸਿੰਘ ਜੱਗੀ ਦੀ ਅਗਵਾਈ ਵਿਚ ਚੋਣ ...

ਪੂਰੀ ਖ਼ਬਰ »

ਪਿੰਡ ਰੁਪਾਲੋਂ ਵਿਖੇ ਗੁਰੂ ਦੇ ਹੱਕ 'ਚ ਮੀਟਿੰਗ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਪਿੰਡ ਰੁਪਾਲੋਂ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਮੰਡਿਆਲਾ ਖ਼ੁਰਦ, ਭੌਰਲਾ, ਰੁਪਾਲੋ, ਸੁਲਤਾਨਪੁਰ ਅਤੇ ਟਮਕੌਦੀ ਦੇ ਅਕਾਲੀ ਵਰਕਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਸਿਹੌੜਾ 'ਚ ਪੁਲਿਸ ਦੇ ਪਹਿਰੇ ਹੇਠ ਹੋਇਆ ਕਾਂਗਰਸ ਦਾ ਚੋਣ ਜਲਸਾ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ ਵਿਚ ਹੋਏ ਚੋਣ ਜਲਸੇ ਦੌਰਾਨ ਉਸ ਵਕਤ ਹੱਥਾਂ ਪੈਰਾਂ ਦੀ ਪੈ ਗਈ, ਜਦ ਵੈੱਲਫੇਅਰ ਕਲੱਬ ਸਿਹੌੜਾ ਦੇ ...

ਪੂਰੀ ਖ਼ਬਰ »

ਗੁਰੂ ਦੇ ਹੱਕ 'ਚ ਪਿੰਡ ਖੱਟਰਾਂ ਵਿਖੇ ਚੋਣ ਜਲਸਾ

ਸਮਰਾਲਾ, 15 ਮਈ (ਸੁਰਜੀਤ)-ਪਿੰਡ ਖੱਟਰਾਂ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਰਹੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਜਲਸਾ ਧਰਮਿੰਦਰ ਸਿੰਘ ਖੱਟਰਾਂ ਮੈਂਬਰ ਬਲਾਕ ਸੰਮਤੀ ਸਮਰਾਲਾ ਦੀ ਅਗਵਾਈ ...

ਪੂਰੀ ਖ਼ਬਰ »

ਇਆਲੀ ਤੇ ਗਰੇਵਾਲ ਵਲੋਂ ਪਿੰਡਾਂ 'ਚ ਭਰਵੇਂ ਚੋਣ ਜਲਸੇ

ਅਹਿਮਦਗੜ੍ਹ 15 ਮਈ (ਪੁਰੀ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਹਲਕਾ ਦਾਖਾ ਦੇ 8 ਪਿੰਡਾਂ ਵਿਚ ਭਰਵੇਂ ਚੋਣ ਜਲਸੇ ਕੀਤੇ | ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਆਯੋਜਿਤ ਇਨ੍ਹਾਂ ਚੋਣ ਜਲਸਿਆਂ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਡਾ: ਅਮਰ ਸਿੰਘ ਦੀ ਹਮਾਇਤ ਦਾ ਐਲਾਨ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਬਰਮਾਲੀਪੁਰ ਦੇ ਪ੍ਰਵਾਸੀ ਭਾਰਤੀਆਂ ਸਰਬਜੀਤ ਸਿੰਘ ਤੂਰ ਯੂ. ਐਸ. ਏ. ਅਤੇ ਪਰਮਿੰਦਰਜੀਤ ਸਿੰਘ ਤੂਰ ਕੈਨੇਡਾ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਹਮਾਇਤ ਦਾ ...

ਪੂਰੀ ਖ਼ਬਰ »

ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਐੱਸ. ਐੱਮ. ਓ. ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਸੰਬੰਧੀ ਅਤੇ ਗਰਮੀਆਂ ਅਤੇ ਬਰਸਾਤਾਂ ਵਿੱਚ ਹੋਣ ਵਾਲੀਆਂ ਬੀਮਾਰੀਅਾਾ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਉਟਾਲਾਂ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਵਜ਼ੀਫ਼ਾ ਪ੍ਰੀਖਿਆ

ਸਮਰਾਲਾ, 15 ਮਈ (ਪੱਤਰ ਪ੍ਰੇਰਕ) - ਸਰਕਾਰੀ ਹਾਈ ਸਕੂਲ ਉਟਾਲਾਂ ਦੇ 5 ਵਿਦਿਆਰਥੀਆਂ ਨੇ ਕੌਮੀ ਪੱਧਰ ਦੀ ਨੈਸ਼ਨਲ ਮੀਨਜ-ਕਮ-ਮੈਰਿਟ ਸਕੀਮ ਅਧੀਨ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ¢ ਸਕੂਲ ਮੁਖੀ ਮੇਘ ਸਿੰਘ ਜਵੰਦਾ ਨੇ ਦੱਸਿਆ ਕਿ ਹੁਣ ਇਹ ਵਿਦਿਆਰਥੀ ਦੋ ਲੱਖ ਚਾਲੀ ਹਜ਼ਾਰ ...

ਪੂਰੀ ਖ਼ਬਰ »

ਡੀ. ਪੀ. ਐਸ. 'ਚ ਜੂਨੀਅਰ ਓਪਨ ਗੌਲਫ਼ ਟੂਰਨਾਮੈਂਟ ਕਰਵਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਦਿੱਲੀ ਪਬਲਿਕ ਸਕੂਲ ਖੰਨਾ ਵਿਚ ਕਰਵਾਏ ਗਏ ਪਹਿਲੇ ਜੂਨੀਅਰ ਓਪਨ ਗੌਲਫ਼ ਟੂਰਨਾਮੈਂਟ ਵਿਚ ਚੰਡੀਗੜ੍ਹ ਦੇ ਵੱਖ ਵੱਖ ਸਕੂਲਾਂ ਦੇ 50 ਵਿਦਿਆਰਥੀਆਂ ਵਲੋਂ ਹਿੱਸਾ ਗਿਆ ਗਿਆ | ਖਿਡਾਰੀਆਂ ਨੂੰ ਉਨ੍ਹਾਂ ਦੀ ਉਮਰ ਦੇ ਆਧਾਰ ਤੇ ਵੱਖ ਵੱਖ ...

ਪੂਰੀ ਖ਼ਬਰ »

ਆਲਮਪੁਰ ਚਾਪੜਾ ਸਹਿਕਾਰੀ ਸਭਾ ਨੇ ਵੇਰਕਾ ਮਿਕਸਚਰ ਵੰਡਿਆ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਮਿਲਕ ਪਲਾਂਟ ਲੁਧਿਆਣਾ ਵਲੋਂ ਦੁੱਧ ਉਤਪਾਦਕਾਂ ਲਈ ਮਿਆਰੀ ਵੇਰਕਾ ਕੈਟਲ ਫੀਡ ਤਿਆਰ ਕੀਤੀ ਜਾਦੀ ਹੈ ਜਿਸ ਵਿਚ ਪੂਰੀਆ ਧਾਤਾਂ ਦਾ ਮਿਸ਼ਰਨ ਅਤੇ ਹੋਰ ਲੋੜੀਦੇ ਤੱਤ ਪਾਏ ਜਾਦੇ ਹਨ | ਇਹ ਪ੍ਰਗਟਾਵਾ ਮਿਲਕ ਪਲਾਂਟ ਲੁਧਿਆਣਾ ਦੇ ਐਫ. ਡੀ. ...

ਪੂਰੀ ਖ਼ਬਰ »

ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪਾਇਲ, 15 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੱਤਿਆ ਭਾਰਤੀ ਸਕੂਲ ਬਿਸ਼ਨਪੁਰਾ ਵਿਖੇ ਮਲੇਰੀਆ ਤੇ ਹੈਂਡਵਾਸ਼ ਸਬੰਧੀ ਸਿਹਤ ਜਾਗਰੂਕਤਾ ਕੈਂਪ ਤੇ ਵਰਕਸ਼ਾਪ ਲਗਾਈ ਗਈ, ਜਿਸ 'ਚ ਮੋਹਨ ਸਿੰਘ ਹੈਲਥ ਇੰਸਪੈਕਟਰ ਨੇ ਬੱਚਿਆਂ ਨੂੰ ਮਲੇਰੀਏ ਤੋਂ ਬਚਾਅ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੀ. ਪੀ. ਐਸ. ਸਕੂਲ 'ਚ ਮਨਾਇਆ ਮਾਂ ਦਿਵਸ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਵਿਚ ਮਾਤਾ ਦਿਵਸ ਦੇ ਮੌਕੇ ਤੇ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਡਾ: ਨੀਰੂ ਅਗਰਵਾਲ ਨੇ ਕਿਹਾ ਕਿ ਸਿਹਤ ਦੇ ਪ੍ਰਤੀ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਵਲੋਂ ਵਿਸ਼ੇਸ਼ ਸਨਮਾਨ ਸਮਾਗਮ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਲੇਖਕਾਂ ਦੀ ਸਰਗਰਮ ਸੰਸਥਾ ਪੰਜਾਬੀ ਸਾਹਿਤ ਸਭਾ ਖੰਨਾ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੰਮੇ ਸਮੇਂ ਤੋਂ ਲੇਖਣੀ ਨਾਲ ਜੁੜੇ ਅਤੇ ਨਿਰੰਤਰ ਲਿਖਦੇ ਰਹਿਣ ਵਾਲੇ ਪੰਜ ਬਜ਼ੁਰਗ ਲੇਖਕਾਂ ਦਾ ਸਨਮਾਨ ਕੀਤਾ ਗਿਆ, ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ 'ਕੁਦਰਤੀ ਸਰੋਤਾਂ ਦੀ ਸੰਭਾਲ' ਵਿਸ਼ੇ 'ਤੇ ਰੈਲੀ

ਮਲੌਦ, 15 ਮਈ (ਸਹਾਰਨ ਮਾਜਰਾ)-ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਬੱਚਿਆਂ ਨੇ ਮੈਨੇਜਰ ਰਾਓ ਹਰਪਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਕੁਦਰਤੀ ਸਰੋਤਾਂ ਦੀ ਸੰਭਾਲ ਵਿਸ਼ੇ 'ਤੇ ਰੈਲੀ ਕੱਢੀ ਗਈ | ਹੱਥਾਂ ਵਿਚ ਮਾਟੋ ਫੜ ਬੱਚਿਆਂ ਨੇ ਨਗਰ ਸੋਹੀਆਂ ਦੇ ਘਰ ਘਰ ਜਾ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਮਨਾਇਆ ਰੈੱਡ ਕਰਾਸ ਦਿਵਸ

ਖੰਨਾ, 15 ਮਈ (ਅਜੀਤ ਬਿਊਰੋ)-ਅੱਜ ਇੰਡੀਅਨ ਰੈੱਡ ਕਰਾਸ ਸੁਸਾਇਟੀ ਵਲੋਂ ਬਿਰਧ ਆਸ਼ਰਮ ਵਿਚ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ ਕੁਲਾਰ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਸਾਰਾ ਦਿਨ ਬਿਤਾਇਆ | ਇਸ ਮੌਕੇ ਕੁਲਾਰ ਕਾਲਜ ...

ਪੂਰੀ ਖ਼ਬਰ »

ਦੇਸ਼ ਦੀ ਵਾਗਡੋਰ ਰਾਹੁਲ ਹੀ ਸਾਂਭਣ ਦੇ ਸਮਰੱਥ-ਡਾ: ਅਮਰ ਸਿੰਘ

ਸਮਰਾਲਾ, 15 ਮਈ (ਪੱਤਰ ਪ੍ਰੇਰਕ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ ਡਾ. ਅਮਰ ਸਿੰਘ ਵਲੋਂ ਸਮਰਾਲਾ ਸ਼ਹਿਰ ਦੇ ਵਾਰਡ ਨੰਬਰ 2 ਤੇ 3 ਵਿਚ ਕੀਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਵਾਗਡੋਰ ਰਾਹੁਲ ...

ਪੂਰੀ ਖ਼ਬਰ »

ਸੈਮ ਪਿਤਰੋਦਾ ਦੇ ਬਿਆਨ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ-ਖੀਰਨੀਆਂ

ਸਮਰਾਲਾ, 15 ਮਈ (ਸੁਰਜੀਤ)-ਕਾਂਗਰਸ ਦੇ ਨੀਤੀ ਘਾੜੇ ਅਤੇ ਗਾਂਧੀ ਪਰਿਵਾਰ ਦੇ ਨਜ਼ਦੀਕੀ ਸੈਮ ਪਿਤਰੋਦਾ ਦੇ ਬਿਆਨ ਨੂੰ ਕਿਸੇ ਕੀਮਤ 'ਤੇ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ | ਇਹ ਗੱਲ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਬਕਾ ਹਲਕਾ ਵਿਧਾਇਕ ਅਤੇ ਪੀ.ਏ.ਸੀ. ਮੈਂਬਰ ...

ਪੂਰੀ ਖ਼ਬਰ »

ਡਾਇਰੀਆ ਕੰਟਰੋਲ ਪੰਦ੍ਹਰਵਾੜੇ ਲਈ 40 ਸਿਹਤ ਵਰਕਰਾਂ ਦੀ ਵਰਕਸ਼ਾਪ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਸਿਵਲ ਹਸਪਤਾਲ ਖੰਨਾ ਵਿਖੇ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਹੈਲਥ ਵਰਕਰ, ਏ. ਐਨ. ਐਮ. ਅਤੇ ਆਸ਼ਾ ਲਈ 'ਇੰਨਟੇਸੀਫਾਈਡ ਡਾਇਰੀਆਂ ਕੰਟਰੋਲ ਫੋਰਟਨਾਇਟ' ਸਬੰਧੀ ਇਕ ਵਰਕਸ਼ਾਪ ਲਾਈ ਗਈ | ਇਹ ਪੰਦਰ੍ਹਵਾੜਾ 28 ਮਈ ਤੋਂ 8 ਜੂਨ ਤੱਕ ਮਨਾਇਆ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰਕਲਾਂ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਨੂੰ ਸਮਰਪਿਤ ਅਤੇ ਮਿਹਨਤੀ ਨੌਜਵਾਨਾਂ ਨੂੰ ਕਿਸਾਨ ਵਿੰਗ ਵਿਚ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਸਾਂਝੇ ਸੰਘਰਸ਼ਾਂ ਸਬੰਧੀ ਕਨਵੈਨਸ਼ਨ

ਸਮਰਾਲਾ, 15 ਮਈ (ਸੁਰਜੀਤ)-ਲੋਕ ਮੋਰਚਾ ਪੰਜਾਬ ਦੀ ਸਮਰਾਲਾ ਇਕਾਈ ਵਲੋਂ ਲੋਕ ਪੱਖੀ ਰਾਜ ਦੀ ਸਿਰਜਣਾ ਲਈ 'ਇਨਕਲਾਬੀ ਬਦਲ ਉਸਾਰੋ' ਸਬੰਧੀ ਕਨਵੈਨਸ਼ਨ ਆਯੋਜਿਤ ਕੀਤੀ ਗਈ¢ ਜਿਸ ਵਿਚ ਲੋਕ ਪੱਖੀ ਜਨਤਕ, ਜਮਹੂਰੀ, ਟਰੇਡ ਯੂਨੀਅਨ ਆਗੂਆਂ, ਕਾਰਕੂਨਾਂ, ਮੈਂਬਰਾਂ ਅਤੇ ਹੋਰ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਪੰਨੂੰ ਸ. ਪ੍ਰ. ਸਕੂਲ, ਖੰਨਾ ਪਹੁੰਚੇ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 8 ਵਿਖੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਪਹੁੰਚੇ | ਉਨ੍ਹਾਂ ਦੇ ਨਾਲ ਈ. ਟੀ. ਯੂ. ਦੇ ਸੂਬਾ ਪੈ੍ਰੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਤੇ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਅਵਤਾਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਵਲੋਂ ਇਨਾਮ ਵੰਡ ਸਮਾਗਮ

ਕੁਹਾੜਾ, 15 ਮਈ (ਤੇਲੂ ਰਾਮ ਕੁਹਾੜਾ)-ਨੰਬਰਦਾਰ ਅਵਤਾਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਬੱੁਢੇਵਾਲ ਵਲੋਂ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੱੁਢੇਵਾਲ ਵਿਚ ਆਪਣਾ ਸਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ ਰੇਖ ...

ਪੂਰੀ ਖ਼ਬਰ »

ਨੀਟਾ ਦੀ ਅਗਵਾਈ 'ਚ ਜਥੇ: ਤਲਵੰਡੀ ਨੇ ਕੀਤਾ ਨੂੰ ਸੰਬੋਧਨ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਵਾਰਡ-29 ਦੇ ਅਕਾਲੀ ਇੰਚਾਰਜ ਗੁਰਦੀਪ ਸਿੰਘ ਨੀਟਾ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇ: ਰਣਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਆਸੀ ਕਲਾਂ ਵਿਖੇ ਕਿ੍ਕਟ ਟੂਰਨਾਮੈਂਟ ਦੌਰਾਨ ਗਿੱਲ ਟੀਮ ਜੇਤੂ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਆਸੀ ਕਲਾਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਇਆ ਜਾ ਰਿਹਾ ਦੂਸਰਾ ਸ਼ਾਨਦਾਰ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ ਸਮਾਪਤ ਹੋ ਗਿਆ¢ ਟੂਰਨਾਮੈਂਟ ਦਾ ਉਦਘਾਟਨ ਅਤੇ ਇਨਾਮਾਂ ਦੀ ਵੰਡ ਸਰਪੰਚ ਅਮਰੀਨ ਸਿੰਘ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਨਾਨ ਫਾਇਰ ਕੁਕਿੰਗ ਮੁਕਾਬਲੇ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਨਾਨ ਫਾਇਰ ਕੁਕਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਸਾਰਾ ਪ੍ਰਬੰਧ ਮੈਡਮ ...

ਪੂਰੀ ਖ਼ਬਰ »

ਮਲੌਦ ਵਿਖੇ ਚੋਣਾਂ ਸਬੰਧੀ ਬੂਥ ਲੈਵਲ ਅਫ਼ਸਰਾਂ ਨਾਲ ਮੀਟਿੰਗ

ਮਲੌਦ 15 ਮਈ (ਦਿਲਬਾਗ ਸਿੰਘ ਚਾਪੜਾ)- ਦਫ਼ਤਰ ਨਗਰ ਪੰਚਾਇਤ ਮਲੌਦ ਵਿਖੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਦੀ ਦੇਖ ਰੇਖ ਹੇਠ ਸੈਕਟਰ ਅਫ਼ਸਰ ਬੇਅੰਤ ਸਿੰਘ ਐਸ.ਡੀ.ਓ. ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ...

ਪੂਰੀ ਖ਼ਬਰ »

ਟੈਗੋਰ ਸਕੂਲ 'ਚ ਨਿਵੇਸ਼ ਸਮਾਗਮ ਕਰਵਾਇਆ

ਸਾਹਨੇਵਾਲ 15 ਮਈ ( ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ ਸਾਹਨੇਵਾਲ ਵਿਖੇ ਵਿਦਿਆਰਥੀਆਂ ਅੰਦਰ ਲੀਡਰਸ਼ਿਪ ਯੋਗਤਾ ਦਾ ਵਿਕਾਸ ਕਰਦੇ ਹੋਏ ਨਿਵੇਸ਼ ਸਮਾਰੋਹ ਦਿਵਸ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਬੰਧਕ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਪ੍ਰਧਾਨ ਰੋਸ਼ਾ ਨੇ ਰਾਹੁਲ ਗਾਂਧੀ ਨੂੰ ਮੰਡੀਕਰਨ ਸਿਸਟਮ ਜਾਰੀ ਰੱਖਣ ਲਈ ਕਿਹਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਾਾਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਾਧੀ ਨਾਲ ਮੁਲਾਕਾਤ ਕਰਕੇ ਪੰਜਾਬ ਮੰਡੀਕਰਨ ਸਿਸਟਮ ਬਾਰੇ ਗੱਲਬਾਤ ਕੀਤੀ | ਪੰਜਾਬ ...

ਪੂਰੀ ਖ਼ਬਰ »

ਦੋਰਾਹਾ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਨਰਿੰਦਰ ਖੰਨਾ ਤੇ ਰਵੀ ਰੌਣੀ ਦਰਮਿਆਨ ਬਰਾਬਰ ਰਹੀ

ਦੋਰਾਹਾ, 15 ਮਈ (ਜਸਵੀਰ ਝੱਜ)-ਗੁਰੂ ਸ੍ਰੀ ਹਨੂਮਾਨ ਅਖਾੜਾ ਦੋਰਾਹਾ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਉਦਮ ਸਦਕਾ ਬਾਬਾ ਸ੍ਰੀ ਨਰਾਇਣ ਗਿਰੀ ਦੀ ਯਾਦ ਵਿਚ ਚੌਥਾ ਵਿਸ਼ਾਲ ਕੁਸ਼ਤੀ ਦੰਗਲ ਨੇੜੇ ਐਫ. ਸੀ. ਆਈ. ਗੋਦਾਮ, ਵਾਰਡ ਨੰ: 1, ਸਪੇਰਾ ਬਸਤੀ ਦੋਰਾਹਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਗੁਰਮਤਿ ਸਮਾਗਮ

ਸਾਹਨੇਵਾਲ, 15 ਮਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਗਏ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੇ ਆਗੂਆਂ ਵਲੋਂ ਨੋਟਾ ਦਬਾਉਣ ਲਈ ਪਿੰਡਾਂ ਦਾ ਦੌਰਾ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਪਨੈਚ ਨੇ ਲੋਕ ਸਭਾ ਚੋਣ ਵਿਚ ਨੋਟਾਂ ਦਬਾਉਣ ਲਈ ਆਪਣੇ ਸਾਥੀਆਂ ਸਮੇਤ ਪਿੰਡ ਰੁਪਾਲੋਂ, ਮੰਡਿਆਲਾ ਖ਼ੁਰਦ, ਟਮਕੌਦੀ, ਕੋਟ ਸੇਖੋਂ ਅਤੇ ਮੰਜੀ ਸਾਹਿਬ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਦਾ ਹੈੱਡ ਬੁਆਏ ਭੱਟੀ ਅਤੇ ਹੈੱਡ ਗਰਲ ਹਰਸ਼ਪ੍ਰੀਤ ਬਣੀ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਪ੍ਰਸਿੱਧ ਸਕੂਲ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਅਨੁਸ਼ਾਸਨ ਅਤੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਪ੍ਰਤੀਯੋਗਤਾਵਾਂ ਦਾ ਰੂਪ ਦੇਣ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਸਮਰਾਲਾ, 15 ਮਈ (ਬਲਜੀਤ ਸਿੰਘ ਬਘੌਰ/ਸੁਰਜੀਤ)-ਚੋਣਾਂ ਦੇ ਮੱਦੇਨਜ਼ਰ ਅੱਜ ਐਸ.ਪੀ. ਬਲਵਿੰਦਰ ਸਿੰਘ ਭੀਖੀ ਤੇ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕਢਿਆ ਗਿਆ | ਇਹ ਮਾਰਚ ਡੀ.ਐਸ.ਪੀ. ਦਫ਼ਤਰ ਤੋਂ ਸ਼ੁਰੂ ਹੋਇਆ ਅਤੇ ਸਾਰੇ ...

ਪੂਰੀ ਖ਼ਬਰ »

ਜਗਜੀਵਨ ਪਾਲ ਗਿੱਲ ਵਲੋਂ ਡਾ: ਅਮਰ ਸਿੰਘ ਦੇ ਹੱਕ 'ਚ ਪ੍ਰਚਾਰ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਸੀਨੀਅਰ ਕਾਂਗਰਸੀ ਆਗੂ ਜਗਜੀਵਨਪਾਲ ਸਿੰਘ ਗਿੱਲ ਵਲੋਂ ਪ੍ਰਧਾਨ ਨਰੇਸ਼ ਸਿੰਘ ਸੇਖਾ ਦੇ ਗ੍ਰਹਿ ਵਿਖੇ ਮੀਟਿੰਗ ਕਰਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਪ੍ਰਚਾਰ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਭਰਵੇਂ ਚੋਣ ਜਲਸੇ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਹਲਕਾ ਗਿੱਲ ਦੇ ਪਿੰਡ ਮਹਿਮਾ ਸਿੰਘਵਾਲਾ, ਜੜਤੌਲੀ ਵਿਖੇ ਭਰਵੀਂ ਇਕੱਤਰਤਾ ਨੰੂ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ...

ਪੂਰੀ ਖ਼ਬਰ »

ਬੀਬੀ ਗੁਰੂ ਵਲੋਂ ਪਤੀ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 15 ਮਈ (ਸਹਾਰਨ ਮਾਜਰਾ)-ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਗੁਰੂ ਦੇ ਸੁਪਤਨੀ ਬੀਬੀ ਡਾ: ਰਣਜੀਤ ਕੌਰ ਗੁਰੂ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਇੰਦਰਜੀਤ ਕੌਰ ਪੰਧੇਰ ਵਲੋਂ ਆਈ.ਟੀ. ਵਿੰਗ ਦੇ ਸੂਬਾ ਆਗੂ ...

ਪੂਰੀ ਖ਼ਬਰ »

ਮੈਕਸ ਹਸਪਤਾਲ ਨੇ ਗੁਰਦਾ ਰੋਗਾਂ ਦੀ ਜਾਂਚ ਦਾ ਲਾਇਆ ਕੈਂਪ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਲਾਇਨੋਂਪਾਰ ਇਲਾਕੇ ਵਿਚ ਪੈਂਦੇ ਵਾਰਡ ਨੰਬਰ 4 ਅਧੀਨ ਆਉਂਦੀ ਨੰਦੀ ਕਾਲੋਨੀ ਦੀ ਗਲੀ ਨੰਬਰ 3 ਵਿਖੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੋਹਾਲੀ ਵਲੋਂ ਗੁਰਦਾ ਰੋਗਾਂ ਦਾ ਮੁਫ਼ਤ ਚੈਕ-ਅਪ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਕਤੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਦੋਰਾਹਾ, 15 ਮਈ ( ਮਨਜੀਤ ਸਿੰਘ ਗਿੱਲ) - ਪੰਜਾਬ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਨਤੀਜਾ ਪਿਛਲੇ ਸਾਲਾਂ ਵਾਂਗ ਹੀ 100 ਪ੍ਰਤੀਸ਼ਤ ਰਿਹਾ ਹੈ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਾਇੰਸ ...

ਪੂਰੀ ਖ਼ਬਰ »

ਪੋਹੀੜ ਵਿਖੇ ਗਰੇਵਾਲ ਦੇ ਹੱਕ 'ਚ ਚੋਣ ਜਲਸਾ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਪੋਹੀੜ ਵਿਖੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਭਰਵਾਂ ਚੋਣ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਅੰਨਪ੍ਰਸੰਨ ਦਿਵਸ ਮਨਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 12 ਦੇ ਆਂਗਣਵਾੜੀ ਕੇਂਦਰ 2 ਵਿਚ ਸੀ. ਡੀ. ਪੀ. ਓ. ਮੈਡਮ ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੋਸ਼ਣ ਅਭਿਆਨ ਦਾ ਵਿਸ਼ੇਸ਼ ਪ੍ਰੋਗਰਾਮ ਆਂਗਣਵਾੜੀ ਵਰਕਰ ਸ਼ਸ਼ੀ ਸ਼ਰਮਾ ਦੀ ਅਗਵਾਈ ਹੇਠ 'ਅੰਨਪ੍ਰਾਸ਼ਨ' ਦਿਵਸ ਵਜੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX