ਤਾਜਾ ਖ਼ਬਰਾਂ


6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ
. . .  2 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ....
29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ
. . .  5 minutes ago
ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ...
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  15 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  41 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  about 1 hour ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 2 hours ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 4 hours ago
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 5 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 5 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 minute ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 8 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 8 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਤਾਜ਼ਾ ਖ਼ਬਰਾਂ

ਦਿਨ ਦਿਹਾੜੇ ਮਨੀ ਚੇਂਜਰ ਤੋਂ ਹਥਿਆਰਾਂ ਦੀ ਨੋਕ 'ਤੇ ਸਾਢੇ ਤਿੰਨ ਲੱਖ ਲੁੱਟੇ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਮੁੱਖ ਚੌਕ ਚਾਰ ਖੰਭਾ ਵਿਖੇ ਦੋ ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੇ ਮਨੀ ਚੇਂਜਰ ਤੋਂ ਸਾਢੇ ਤਿੰਨ ਲੱਖ ਰੁਪਏ ਲੁੱਟ ਲਏ। ਲੁੱਟਣ ਤੋਂ ਬਾਅਦ ਇਹ ਲੁਟੇਰੇ ਮੋਟਰ ਸਾਈਕਲ 'ਤੇ ਆਸਾਨੀ ਨਾਲ ਫ਼ਰਾਰ ਹੋ ਗਏ। ਇਸ ਸਬੰਧ ਵਿਚ ਥਾਣਾ ਸਿਟੀ ਦੇ ਡੀ.ਐੱਸ.ਪੀ. ਕੰਵਲਜੀਤ ਸਿੰਘ, ਐੱਸ.ਐੱਚ.ਓ. ਰਵੀ ਸ਼ੇਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਨਕਾਬਪੋਸ਼ ਲੁਟੇਰੇ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਏ।

ਜ਼ੁਲਮਗੜ੍ਹ 'ਚ 5 ਪਰਿਵਾਰਾਂ ਨੇ ਪੰਜਾਬ ਏਕਤਾ ਪਾਰਟੀ ਨੂੰ ਛੱਡ ਕਾਂਗਰਸ ਦਾ ਫੜਿਆ ਹੱਥ

ਜੌੜੇ ਪੁਲ ਜਰਗ, 16 ਮਈ (ਪਾਲਾ ਰਾਜੇ ਵਾਲੀਆ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵਕਤ ਬਲ ਮਿਲਿਆ ਜਦੋਂ ਜੱਟ ਮਹਾਂ ਸਭਾ ਹਲਕਾ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ੍ਹ ਦੀ ਪ੍ਰੇਰਨਾ ਸਦਕਾ ਪਿੰਡ ਜ਼ੁਲਮਗੜ੍ਹ ...

ਪੂਰੀ ਖ਼ਬਰ »

ਕਸ਼ਮੀਰ ਘਾਟੀ 'ਚ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ

ਸ੍ਰੀਨਗਰ, 16 ਮਈ- ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਹੈ। ਕਸ਼ਮੀਰ ਘਾਟੀ 'ਚ ਵੀਰਵਾਰ ਨੂੰ ਇਹ ਮੁਠਭੇੜ ਦੀ ਤੀਜੀ ਘਟਨਾ ਹੈ। ਕਸ਼ਮੀਰ ਘਾਟੀ 'ਚ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ ਹੋ ...

ਪੂਰੀ ਖ਼ਬਰ »

ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਲ

ਕਪੂਰਥਲਾ, 16 ਮਈ (ਅਮਰਜੀਤ ਸਿੰਘ ਸਡਾਨਾ) - ਅਕਾਲੀ ਦਲ ਨਾਲ ਸੰਬੰਧਿਤ ਰਹੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਨੇ ਸਿਰਪਾਉ ਦੇ ਕੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੇ ਗੋਰਖਪੁਰ 'ਚ ਰਵੀ ਕਿਸ਼ਨ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਲਖਨਊ, 16 ਮਈ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗੋਰਖਪੁਰ 'ਚ ਪਾਰਟੀ ਦੇ ਉਮੀਦਵਾਰ ਰਵੀ ਕਿਸ਼ਨ ਦੇ ਹੱਕ 'ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ਾਲ ਰੋਡ ਸ਼ੋਅ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰੋਡ ਸ਼ੋਅ ਕੱਢਿਆ। ਬਠਿੰਡਾ ਰੋਡ ...

ਪੂਰੀ ਖ਼ਬਰ »

ਕੇਜਰੀਵਾਲ ਦੇ ਰੋਡ ਸ਼ੋਅ ਦਾ ਰੂਟ ਬਦਲਣ ਕਾਰਨ ਵਲੰਟੀਅਰਾਂ ਅਤੇ ਸਮਰਥਕਾਂ ਚ ਨਿਰਾਸ਼ਾ ਦਾ ਆਲਮ

ਠੱਠੀ ਭਾਈ, 16 ਮਈ (ਜਗਰੂਪ ਸਿੰਘ ਮਠਾੜੂ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਜੋ ਮੁੜ ਇਸੇ ਹੀ ਸੀਟ ਤੋਂ ਚੋਣ ਲੜ ਰਹੇ ਹਨ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਪਾਕਿਸਤਾਨ ਦੇ ਪੂਰਬੀ ਪੰਜਾਬ 'ਚ ਹੋਏ ਬੰਬ ਧਮਾਕੇ 'ਚ 15 ਜ਼ਖਮੀ

ਇਸਲਾਮਾਬਾਦ, 16 ਮਈ- ਪਾਕਿਸਤਾਨ ਦੇ ਪੂਰਬੀ ਪੰਜਾਬ ਦੇ ਸਾਦਿਕਾਬਾਦ ਸ਼ਹਿਰ 'ਚ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਇਲਾਕੇ ਦੇ ਡਿਪਟੀ ਕਮਿਸ਼ਨਰ ਜਮੀਲ ਅਹਿਮਦ ਜਮੀਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਅਤੇ ਅਕਾਲੀ ਆਗੂਆਂ ਵਿਚਾਲੇ ਹੋਈ ਝੜਪ 'ਚ ਚਾਰ ਲੋਕ ਜ਼ਖ਼ਮੀ

ਬਾਘਾਪੁਰਾਣਾ, 16 ਮਈ (ਬਲਰਾਜ ਸਿੰਗਲਾ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਅੱਜ ਹਲਕਾ ਬਾਘਾਪੁਰਾਣਾ ਦੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਜਾਣ ਵਾਲੀਆਂ ਨੁੱਕੜ ਬੈਠਕਾਂ ਨੂੰ ਲੈ ਕੇ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ ਨੇ ਜੀ. ਕੇ. ਮਾਮਲੇ 'ਚ ਪੁਲਿਸ ਦੀ ਕਲੋਜ਼ਰ ਰਿਪੋਰਟ ਨੂੰ ਕੀਤਾ ਰੱਦ

ਨਵੀਂ ਦਿੱਲੀ,16 ਮਾਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ 'ਚ ਪੁਲਿਸ ਵਲੋਂ ਦਾਖ਼ਲ ਕਲੋਜ਼ਰ ਰਿਪੋਰਟ ਨੂੰ ਅੱਜ ਪਟਿਆਲਾ ਹਾਊਸ ਕੋਰਟ ਨੇ ਰੱਦ ਕਰ ਦਿੱਤਾ ਹੈ। ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਈਆਂ ਜੈਤੋ ਦੀਆਂ ਨਾਮਵਰ ਸ਼ਖ਼ਸੀਅਤਾਂ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਥਾਨਕ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਘਨੱਈਆ ਲਾਲ, ਗਰੋਵਰ ਲੱਕੀ ਅਤੇ ਅਸ਼ਵਨੀ ਕੁਮਾਰ ਗੁਰੀਆ ਮਾਲਕ ਰੁੱਘੇ ਦੀ ਹੱਟੀ ਚੈਨਾ ਬਾਜ਼ਾਰ ਜੈਤੋ ...

ਪੂਰੀ ਖ਼ਬਰ »

ਰਾਜਨਾਥ ਸਿੰਘ ਦਾ ਪਟਿਆਲਾ ਦੌਰਾ ਹੋਇਆ ਰੱਦ

ਪਟਿਆਲਾ, 16 ਮਈ (ਅਮਨਦੀਪ ਸਿੰਘ)- ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅੱਜ ਹੋਣ ਵਾਲੀ ਪਟਿਆਲਾ ਫੇਰੀ ਰੱਦ ਹੋ ਗਈ ਹੈ ਸੁਰਜੀਤ ਸਿੰਘ ਰੱਖੜਾ ਦੇ ਹੱਕ 'ਚ ਹੋ ਰੈਲੀ ਨੂੰ ਸੰਬੋਧਨ ਕਰਨ ਪਟਿਆਲਾ ਪਹੁੰਚ ਰਹੇ ਰਾਜਨਾਥ ਸਿੰਘ ਦੇ ਇੱਥੇ ਨਾ ਪਹੁੰਚਣ ਪਿੱਛੇ ਹੈਲੀਕਾਪਟਰ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਜੈਤੋ ਵਿਖੇ ਕੱਢਿਆ ਗਿਆ ਰੋਡ ਸ਼ੋਅ

ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ 'ਆਪ' ਉਮੀਦਵਾਰ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਜੈਤੋ ਵਿਖੇ ਰੋਡ ਸ਼ੋਅ ਕੱਢਿਆ ...

ਪੂਰੀ ਖ਼ਬਰ »

ਰਾਜਨਾਥ ਸਿੰਘ ਦੀ ਸੰਗਰੂਰ ਫੇਰੀ ਹੋਈ ਰੱਦ

ਸੰਗਰੂਰ, 16 ਮਈ (ਦਮਨਜੀਤ ਸਿੰਘ, ਧੀਰਜ ਪਸ਼ੋਰੀਆ)- ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅੱਜ ਹੋਣ ਵਾਲੀ ਸੰਗਰੂਰ ਫੇਰੀ ਰੱਦ ਹੋ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਹੋ ਰੈਲੀ ਨੂੰ ਸੰਬੋਧਨ ਕਰਨ ਸੰਗਰੂਰ ਪਹੁੰਚ ਰਹੇ ਰਾਜਨਾਥ ਸਿੰਘ ਦੇ ਇੱਥੇ ਨਾ ਪਹੁੰਚਣ ...

ਪੂਰੀ ਖ਼ਬਰ »

ਪੁਲਵਾਮਾ 'ਚ ਜੈਸ਼ ਦੇ ਚੋਟੀ ਦੇ ਕਮਾਂਡਰ ਸਣੇ ਤਿੰਨ ਅੱਤਵਾਦੀ ਢੇਰ

ਸ੍ਰੀਨਗਰ, 16 ਮਈ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਖ਼ਾਲਿਦ ਸਮੇਤ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਫੌਜ ਦਾ ਇੱਕ ਸਿਪਾਹੀ ਸ਼ਹੀਦ ਹੋ ਗਿਆ, ਜਦੋਂਕਿ ਇੱਕ ਨਾਗਰਿਕ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਪ੍ਰਗਿਆ ਠਾਕੁਰ ਨੇ ਨੱਥੂਰਾਮ ਗੋਡਸੇ ਨੂੰ ਦੱਸਿਆ ਦੇਸ਼ ਭਗਤ

ਭੋਪਾਲ, 16 ਮਈ- ਰਾਸ਼ਟਰਪਤੀ ਮਹਾਤਮਾ ਗਾਂਧੀ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਨੱਥੂਰਾਮ ਗੋਡਸੇ ਨੂੰ ਲੈ ਕੇ ਬਿਆਨਬਾਜ਼ੀ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਮਲ ਹਸਨ ਦੇ ਬਾਅਦ ਹੁਣ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਨੇ ਵਿਵਾਦਿਤ ਬਿਆਨ ...

ਪੂਰੀ ਖ਼ਬਰ »

ਸੰਗਰੂਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਲੋਕ ਸਭਾ ਹਲਕੇ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਹੋ ਰਹੀ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਇੱਥੇ ਪਹੁੰਚ ਰਹੇ ਹਨ। ਉਨ੍ਹਾਂ ਦੇ ਸਵਾਗਤ ...

ਪੂਰੀ ਖ਼ਬਰ »

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਨੂੰ ਭਾਜਪਾ ਦਾ ਭਰਾ ਦਿੱਤਾ ਕਰਾਰ

ਕੋਲਕਾਤਾ, 16 ਮਈ- ਪੱਛਮੀ ਬੰਗਾਲ ਦੀ ਧਰਤੀ ਇਸ ਬਾਰ ਭਾਜਪਾ ਅਤੇ ਮਮਤਾ ਬੈਨਰਜੀ ਵਿਚਾਲੇ ਸਿਆਸੀ ਜੰਗ ਦੇ ਮੈਦਾਨ 'ਚ ਤਬਦੀਲ ਹੋ ਗਈ ਹੈ। ਆਖ਼ਰੀ ਪੜਾਅ ਦੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਟੀ.ਐਮ.ਸੀ ਵਿਚਾਲੇ ਲੜਾਈ ਬੈਠਕਾਂ ਕਢਾਉਣ ਅਤੇ ਜੇਲ੍ਹ ਭੇਜਣ ਤੱਕ ਪਹੁੰਚ ਗਈ ਹੈ। ...

ਪੂਰੀ ਖ਼ਬਰ »

ਦੇਖਦੇ ਹਾਂ 'ਦੀਦੀ' ਬੰਗਾਲ 'ਚ ਅੱਜ ਮੇਰੀ ਰੈਲੀ ਹੋਣ ਦਿੰਦੀ ਹੈ ਜਾਂ ਨਹੀਂ- ਮੋਦੀ

ਲਖਨਊ, 16 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਹਮਲਾ ਬੋਲਦਿਆਂ ਕਿਹਾ ਕਿ 'ਮਮਤਾ ਦੀਦੀ' ਮੈਨੂੰ ਪ੍ਰਧਾਨ ਮੰਤਰੀ ਨਹੀਂ ਮੰਨਦੀ ਹੈ, ਜਦੋਂਕਿ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਨਦੀ ਹੈ। ਮੋਦੀ ਉੱਤਰ ...

ਪੂਰੀ ਖ਼ਬਰ »

ਭਿਆਨਕ ਸੋਕੇ ਨਾਲ ਜੂਝ ਰਿਹਾ ਹੈ ਉੱਤਰੀ ਕੋਰੀਆ

ਸਿਓਲ, 16 ਮਈ- ਉੱਤਰੀ ਕੋਰੀਆ ਨੇ ਦੇਸ਼ 'ਚ ਅਨਾਜ ਦੀ ਕਮੀ ਦੀਆਂ ਖ਼ਬਰਾਂ ਵਿਚਾਲੇ ਕਿਹਾ ਹੈ ਕਿ ਉਹ ਕਰੀਬ ਚਾਰ ਦਹਾਕਿਆਂ 'ਚ ਸਭ ਤੋਂ ਭਿਆਨਕ ਸੋਕੇ ਨਾਲ ਜੂਝ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਦੇ ਪਹਿਲੇ ਪੰਜ ਮਹੀਨਿਆਂ 'ਚ ਦੇਸ਼ ਭਰ 'ਚ ਔਸਤਨ 54.4 ਮਿਲੀਮੀਟਰ ਮੀਂਹ ...

ਪੂਰੀ ਖ਼ਬਰ »

ਲੋਕਾਂ ਦਾ ਧਿਆਨ ਭਟਕਾਉਣ ਲਈ ਮਮਤਾ ਨੂੰ ਨਿਸ਼ਾਨਾ ਬਣਾ ਰਹੇ ਹਨ ਮੋਦੀ- ਮਾਇਆਵਤੀ

ਲਖਨਊ, 16 ਮਈ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੇ ਲਈ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਸੰਬੰਧੀ ਪੱਤਰਕਾਰਾਂ ...

ਪੂਰੀ ਖ਼ਬਰ »

ਖ਼ਤਮ ਹੋ ਗਈ ਹੈ ਚੋਣ ਕਮਿਸ਼ਨ ਦੀ ਵਿਸ਼ਵਾਸਯੋਗਤਾ- ਕਾਂਗਰਸ

ਨਵੀਂ ਦਿੱਲੀ, 16 ਮਈ- ਕਾਂਗਰਸ ਨੇ ਚੋਣ ਕਮਿਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕਮਿਸ਼ਨ ਨੇ ਪੱਛਮੀ ਬੰਗਾਲ 'ਚ ਮੋਦੀ ਦੀਆਂ ਦੋ ਰੈਲੀਆਂ ਤੋਂ ਬਾਅਦ ਚੋਣ ਪ੍ਰਚਾਰ ...

ਪੂਰੀ ਖ਼ਬਰ »

ਮਨੀਸ਼ ਸਿਸੋਦੀਆ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਕੱਢਿਆ ਰੋਡ ਸ਼ੋਅ

ਅੰਮ੍ਰਿਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਲੋਕ ਸਭਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸਿਖ਼ਰਾਂ ਤੇ ਪਹੁੰਚਾਉਂਦੇ ਹੋਏ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਤਾਲਿਬਾਨ ਕਮਾਂਡਰ ਸਮੇਤ ਛੇ ਅੱਤਵਾਦੀ ਢੇਰ

ਕਾਬੂਲ, 16 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਬਲਖ 'ਚ ਅੱਤਵਾਦੀ ਵਿਰੋਧੀ ਮੁਹਿੰਮ ਦੇ ਤਹਿਤ ਸੁਰੱਖਿਆ ਬਲਾਂ ਦੀ ਕਾਰਵਾਈ 'ਚ ਇੱਕ ਤਾਲਿਬਾਨ ਕਮਾਂਡਰ ਸਮੇਤ ਛੇ ਅੱਤਵਾਦੀ ਮਾਰੇ ਗਏ। ਅਫ਼ਗ਼ਾਨਿਸਤਾਨ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਅਫ਼ਗ਼ਾਨ ...

ਪੂਰੀ ਖ਼ਬਰ »

'ਸੀਟੈੱਟ' 2019 : ਆਰਥਿਕ ਆਧਾਰ 'ਤੇ 10 ਫ਼ੀਸਦੀ ਰਾਖਵੇਂਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 16 ਮਈ- 'ਸੀਟੈੱਟ' (ਸੀ. ਟੀ. ਈ. ਟੀ.) 2019 ਪ੍ਰੀਖਿਆ 'ਚ ਆਰਥਿਕ ਆਧਾਰ 'ਤੇ 10 ਫ਼ੀਸਦੀ ਰਾਖਵਾਂਕਰਨ ਦੇਣ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਇਹ ਕਹਿੰਦਿਆਂ ਨੋਟੀਫ਼ਿਕੇਸ਼ਨ 'ਤੇ ਰੋਕ ਲਾਉਣ ਤੋਂ ...

ਪੂਰੀ ਖ਼ਬਰ »

ਦੋ ਭਾਰਤੀ ਪਰਬਤਰੋਹੀਆਂ ਦੀ ਨੇਪਾਲ ਦੇ ਕੰਚਨਜੰਗਾ ਪਰਬਤ 'ਤੇ ਹੋਈ ਮੌਤ

ਕਾਠਮੰਡੂ, 16 ਮਈ- ਨੇਪਾਲ 'ਚ ਦੁਨੀਆ ਦੇ ਤੀਸਰੇ ਸਭ ਤੋਂ ਉੱਚੇ ਪਰਬਤ 'ਤੇ ਚੜ੍ਹਨ ਦੌਰਾਨ ਕੰਚਨਜੰਗਾ ਪਰਬਤ ਦੇ ਸਿਖਰ ਦੇ ਨੇੜੇ ਦੋ ਭਾਰਤੀ ਪਰਬਤਰੋਹੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਮੁਹਿੰਮ ਦੇ ਆਯੋਜਕ ਵੱਲੋਂ ਦਿੱਤੀ ਗਈ ਹੈ। ਕਾਠਮੰਡੂ 'ਚ ਪੀਕ ਪ੍ਰਮੋਟਰ ਪਾਸੰਗ ...

ਪੂਰੀ ਖ਼ਬਰ »

ਅਲਵਰ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਰਾਹੁਲ ਗਾਂਧੀ

ਜੈਪੁਰ, 16 ਮਈ- ਰਾਜਸਥਾਨ ਦੇ ਅਲਵਰ ਸਮੂਹਿਕ ਜਬਰ ਜਨਾਹ ਮਾਮਲੇ ਦਾ ਸ਼ਿਕਾਰ ਹੋਈ ਮਹਿਲਾ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ। ਇਸ ਸੰਬੰਧੀ ਰਾਹੁਲ ਗਾਂਧੀ ਨੇ ਦਾਅਵਾ ਕਰਦਿਆਂ ਕਿਹਾ ਕਿ ਪੀੜਤਾ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾਵੇਗਾ। ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ 'ਚ ਸਿਪਾਹੀ ਸੰਦੀਪ ਸ਼ਹੀਦ

ਸ੍ਰੀਨਗਰ, 16 ਮਈ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ ਸਿਪਾਹੀ ਸੰਦੀਪ ਸ਼ਹੀਦ ਹੋ ਗਿਆ। ਇਸ ਮੁਠਭੇੜ 'ਚ ਤਿੰਨ ਅੱਤਵਾਦੀ ਵੀ ਮਾਰੇ ਗਏ ...

ਪੂਰੀ ਖ਼ਬਰ »

ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 16 ਮਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਕੰਡੀ ਜੰਗਲ 'ਚ ਹੋ ਰਹੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਭਦਰਵਾਹ 'ਚ ਇੱਕ ਵਿਅਕਤੀ ਦੀ ਹੱਤਿਆ ਤੋਂ ਬਾਅਦ ਹਾਲਾਤ ਤਣਾਅਪੂਰਨ, ਲੱਗਾ ਕਰਫ਼ਿਊ

ਸ੍ਰੀਨਗਰ, 16 ਮਈ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੀ ਭਦਰਵਾਹ ਤਹਿਸੀਲ 'ਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇੱਥੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਹਾਲਾਤ ਦੀ ...

ਪੂਰੀ ਖ਼ਬਰ »

ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ

ਸਿਡਨੀ, 16 ਮਈ- ਪਾਪੂਆ ਨਿਊ ਗਿਨੀ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ 1.23 ਵਜੇ ਆਇਆ ਅਤੇ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.7 ਮਾਪੀ ਗਈ। ਭੂਚਾਲ ਦਾ ਕੇਂਦਰ ਦੱਖਣੀ-ਪੱਛਮੀ ਮਾਊਂਟ ...

ਪੂਰੀ ਖ਼ਬਰ »

ਕੈਪਟਨ ਨੇ ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਦੇ ਪ੍ਰੋਗਰਾਮ 'ਚ ਕੀਤੀ ਸ਼ਿਰਕਤ

ਪਟਿਆਲਾ, 16 ਮਈ (ਅਮਨਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਦੇ ਇੱਕ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ ਵਕੀਲ ਭਾਈਚਾਰਾ ਮੌਜੂਦ ਸੀ। ਪ੍ਰੋਗਰਾਮ 'ਚ ਮੁੱਖ ਮੰਤਰੀ ਦੇ ਨਾਲ ਹੀ ਸਾਬਕਾ ...

ਪੂਰੀ ਖ਼ਬਰ »

ਕੁੱਲੂ 'ਚ ਪਲਟੀ ਭਾਜਪਾ ਵਰਕਰਾਂ ਨੂੰ ਲਿਜਾ ਰਹੀ ਬੱਸ, 7 ਜ਼ਖ਼ਮੀ

ਸ਼ਿਮਲਾ, 16 ਮਈ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਅੱਜ ਭਾਜਪਾ ਵਰਕਰਾਂ ਨੂੰ ਲਿਜਾ ਰਹੀ ਇੱਕ ਬੱਸ ਪਲਟ ਗਈ। ਇਸ ਹਾਦਸੇ 'ਚ 7 ਵਰਕਰ ਜ਼ਖ਼ਮੀ ਹੋ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਐੱਸ. ਪੀ. ਕੁੱਲੂ ਰਾਜਕੁਮਾਰ ਚੰਦੇਲ ਨੇ ਦੱਸਿਆ ਕਿ ਬੱਸ 'ਚ ਕੁੱਲ 45 ਵਰਕਰ ਸਵਾਰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਅੱਜ ਯੂ.ਪੀ 'ਚ ਕਰਨਗੇ ਰੈਲੀ

ਨਵੀਂ ਦਿੱਲੀ, 16 ਮਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਰੈਲੀ ਕਰਨਗੇ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਗੋਰਖਪੁਰ 'ਚ ਰੋਡ ਸ਼ੋਅ ...

ਪੂਰੀ ਖ਼ਬਰ »

ਪੁਲਵਾਮਾ ਮੁੱਠਭੇੜ : ਸੁਰੱਖਿਆ ਬਲਾਂ ਨੇ ਇੱਕ ਹੋਰ ਅੱਤਵਾਦੀ ਕੀਤਾ ਢੇਰ

ਸ੍ਰੀਨਗਰ, 16 ਮਈ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਹੋਰ ਅੱਤਵਾਦੀ ਢੇਰ ਕਰ ਦਿੱਤਾ ਹੈ ਤੇ ਹੁਣ ਤੱਕ ਤਿੰਨ ਅੱਤਵਾਦੀ ਢੇਰ ਹੋ ਚੁੱਕੇ ਹਨ। ...

ਪੂਰੀ ਖ਼ਬਰ »

'ਆਪ' ਤੇ ਅਕਾਲੀ ਦਲ ਛੱਡ ਕਈ ਪਰਿਵਾਰ ਕਾਂਗਰਸ 'ਚ ਸ਼ਾਮਲ

ਨਾਭਾ, 16 ਮਈ (ਕਰਮਜੀਤ ਸਿੰਘ) - ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਰੋਹਟੀ ਖ਼ਾਸ ਦੇ ਕਈ ਪਰਿਵਾਰ 'ਆਪ' ਤੇ ਅਕਾਲੀ ਦਲ ਨੂੰ ਛੱਡ ਕੇ ਸੀਨੀਅਰ ਕਾਂਗਰਸੀ ਆਗੂ ਬੁੱਧ ਸਿੰਘ ਅਤੇ ਕੁਲਵੰਤ ਸਿੰਘ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਰਾਜਨਾਥ ਅੱਜ ਆਉਣਗੇ ਸੰਗਰੂਰ

ਸੰਗਰੂਰ, 16 ਮਈ (ਧੀਰਜ ਪਿਸ਼ੌਰੀਆ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਸੰਗਰੂਰ ਆ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਰਾਜਨਾਥ ਸਿੰਘ ਅਨਾਜ ਮੰਡੀ 'ਚ ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ 'ਤੇ ਪੱਛਮੀ ਬੰਗਾਲ 'ਚ ਅੱਜ ਹੀ ਚੋਣ ਪ੍ਰਚਾਰ ਹੋ ਜਾਵੇਗਾ ਖ਼ਤਮ

ਨਵੀਂ ਦਿੱਲੀ, 16 ਮਈ - ਪੱਛਮੀ ਬੰਗਾਲ 'ਚ ਹੋਈ ਹਿੰਸਾ ਤੋਂ ਬਾਅਦ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਪੱਛਮੀ ਬੰਗਾਲ 'ਚ ਚੋਣ ਪ੍ਰਚਾਰ ਨਿਰਧਾਰਿਤ ਸਮੇਂ ਤੋਂ ਇੱਕ ਦਿਨ ਪਹਿਲਾ ਹੀ ਅੱਜ ਰਾਤ 10 ਵਜੇ ਸਮਾਪਤ ਹੋ ...

ਪੂਰੀ ਖ਼ਬਰ »

ਪੁਲਵਾਮਾ ਮੁੱਠਭੇੜ : ਫੌਜ ਦਾ ਇੱਕ ਜਵਾਨ ਹੋਇਆ ਸ਼ਹੀਦ

ਸ੍ਰੀਨਗਰ, 16 ਮਈ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਦੌਰਾਨ ਜਿੱਥੇ ੨ ਅੱਤਵਾਦੀ ਢੇਰ ਹੋਏ ਹਨ, ਉੱਥੇ ਹੀ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ...

ਪੂਰੀ ਖ਼ਬਰ »

ਪ੍ਰਧਾਨ ਅੱਜ ਯੂ.ਪੀ 'ਚ ਕਰਨਗੇ ਰੈਲੀਆਂ

ਨਵੀਂ ਦਿੱਲੀ, 16 ਮਈ - ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੇ ਪ੍ਰਚਾਰ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ 'ਚ ਵਿਜੇ ਸੰਕਲਪ ਰੈਲੀਆਂ ਕਰਨਗੇ। ਇਸ ਦੇ ਤਹਿਤ ਉਹ ਘੋਸੀ, ਚੰਦੌਲੀ ਅਤੇ ਮਿਰਜ਼ਾਪੁਰ 'ਚ ਰੈਲੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਮੁੱਠਭੇੜ 'ਚ 2 ਅੱਤਵਾਦੀ ਢੇਰ

ਸ੍ਰੀਨਗਰ, 16 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਜਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX