ਸੰਗਰੂਰ, 18 ਮਈ (ਸੁਖਵਿੰਦਰ ਸਿੰਘ ਫੁੱਲ)- ਲੋਕ ਸਭਾ ਹਲਕਾ ਸੰਗਰੂਰ ਵਿਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਸੰਸਦੀ ਹਲਕਾ ਸੰਗਰੂਰ ਦੇ ਕੁਲ 15 ਲੱਖ 21 ਹਜ਼ਾਰ 748 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ ਜਿਸ ਵਿੱਚ 8 ਲੱਖ 7 ਹਜ਼ਾਰ 292 ਮਰਦ ਵੋਟਰ ਅਤੇ 7 ਲੱਖ 14 ਹਜ਼ਾਰ 431 ਵੋਟਰਾਂ ਤੋਂ ਇਲਾਵਾ 25 ਥਰਡ ਜੈਂਡਰ ਵੋਟਰ ਵੀ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਕੁਲ 930 ਪੋਿਲੰਗ ਲੋਕੇਸ਼ਨਾਂ ਵਿੱਚ 1627 ਪੋਿਲੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੌ ਫੀਸਦੀ ਪੋਿਲੰਗ ਸਟੇਸ਼ਨਾਂ 'ਤੇ ਵੀ.ਵੀ.ਪੈਟ ਰਾਹੀਂ ਵੋਟਾਂ ਪੈਣਗੀਆਂ ਅਤੇ ਚੋਣ ਕਮਿਸ਼ਨ ਵਲੋਂ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਲੋਕ ਸਭਾ ਹਲਕਾ ਸੰਗਰੂਰ ਤੋਂ 25 ਵੋਟਰ ਆਪਣੀ ਕਿਸਮਤ ਅਜਮਾ ਰਹੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਸਰਕਾਰੀ ਰਣਬੀਰ ਕਾਲਜ ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਵਿਖੇ ਪਹੰੁਚ ਕੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਤੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੋਿਲੰਗ ਸਟੇਸ਼ਨਾਂ ਲਈ ਚੋਣ ਸਮੱਗਰੀ ਸਮੇਤ ਰਵਾਨਾ ਹੋਣ ਵਾਲੇ ਚੋਣ ਅਮਲੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਨੇ ਸਮੂਹ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਖਿਆ | ਉਨ੍ਹਾਂ ਦੱਸਿਆ ਕਿ ਵੋਟਿੰਗ ਤੇ ਗਿਣਤੀ ਕਾਰਜਾਂ ਨੂ ੰਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ 8 ਹਜ਼ਾਰ ਤੋਂ ਵੱਧ ਚੋਣ ਅਮਲੇ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰੇਕ ਪੋਿਲੰਗ ਸਟੇਸ਼ਨ 'ਤੇ ਵੋਟਰਾਂ ਲਈ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ 6668 ਦਿਵਿਆਂਗ ਵੋਟਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹਲਕੇ ਦੇ 22 ਪੋਿਲੰਗ ਸਟੇਸ਼ਨਾਂ ਨੂੰ ਵਿੱਤੀ ਖਰਚਿਆਂ ਦੇ ਪੱਧਰ 'ਤੇ ਸੰਵੇਦਨਸ਼ੀਲਤਾ ਦੇ ਦਾਇਰੇ ਵਿੱਚ ਰੱਖਿਆ ਗਿਆ ਹੈ ਜਦਕਿ 359 ਵਲਨਰਏਬਲ ਅਤੇ 71 ਕ੍ਰਿਟੀਕਲ ਪੋਿਲੰਗ ਸਟੇਸ਼ਨ ਦੇ ਦਾਇਰੇ ਵਿੱਚ ਹਨ | ਉਨ੍ਹਾਂ ਦੱਸਿਆ ਕਿ 858 ਪੋਿਲੰਗ ਸਟੇਸ਼ਨਾਂ 'ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਲਈ ਪਹਿਲਾਂ ਤੋਂ ਕਾਰਜਸ਼ੀਲ ਸਟੇਟਿਕ ਸਰਵੇਲੈਂਸ ਟੀਮਾਂ ਤੇ ਫਲਾਇੰਗ ਸਰਵੇਲੈਂਸ ਟੀਮਾਂ ਨੂੰ ਵਧੇਰੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਨਿਗਰਾਨੀ ਲਈ ਜਨਰਲ ਅਬਜ਼ਰਵਰ ਦੇਵੇਸ਼ ਦੇਵਲ, ਪੁਲਿਸ ਅਬਜ਼ਰਵਰ ਜੀ. ਸਪਰਜਨ ਕੁਮਾਰ ਅਤੇ ਖਰਚਾ ਅਬਜ਼ਰਵਰ ਸ੍ਰੀਮਤੀ ਮਯੰਕ ਪ੍ਰਭਾ ਤੋਮਰ ਪਹਿਲਾਂ ਤੋਂ ਹੀ ਹਲਕੇ ਵਿੱਚ ਤਾਇਨਾਤ ਹਨ | ਥੋਰੀ ਨੇ ਦੱਸਿਆ ਕਿ ਬੀਤੀ 17 ਮਈ ਦੀ ਸ਼ਾਮ ਤੋਂ ਡਰਾਈ ਡੇਅ ਘੋਸ਼ਿਤ ਹੋਣ ਦੇ ਚਲਦਿਆਂ 19 ਮਈ ਸ਼ਾਮ 6 ਵਜੇ ਤੱਕ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਤੇ ਸ਼ਰਾਬ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਹੈ | ਉਨ੍ਹਾਂ ਦੱਸਿਆ ਕਿ ਜੇ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਪੋਿਲੰਗ ਸਟੇਸ਼ਨ ਜਾਂ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਉਹ ਫੌਰੀ ਸੀ-ਵਿਜਿਲ ਐਪਲੀਕੇਸ਼ਨ ਜਾਂ ਵੋਟਰ ਹੈਲਪਲਾਈਨ ਨੰਬਰ 1950 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਵੋਟਾਂ ਲਈ 488 ਮਾਈਕਰੋ ਅਬਜ਼ਰਵਰ ਅਤੇ 18 ਸਪੈਸ਼ਲ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਅਤੇ ਗਿਣਤੀ ਸਬੰਧੀ ਚੋਣ ਕਮਿਸ਼ਨ ਦੇ ਸਮੁੱਚੇ ਦਿਸ਼ਾ ਨਿਰਦੇਸ਼ਾਂ ਬਾਰੇ ਉਮੀਦਵਾਰਾਂ ਤੇ ਚੋਣ ਏਜੰਟਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਸਮੂਹ ਸਿਆਸੀ ਪਾਰਟੀਆਂ ਤੋਂ ਚੋਣ ਪ੍ਰਕਿਰਿਆ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਹਲਕੇ ਵਿਚ ਪੈਰਾ ਮਿਲਟਰੀ ਦੀਆਂ 8 ਕੰਪਨੀਆਂ ਤਾਇਨਾਤ ਕਰਨ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹਲਕੇ ਵਿਚ ਨਾਕਾਬੰਦੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਹਰੇਕ ਅੰਤਰ-ਰਾਜੀ ਅਤੇ ਅੰਦਰੂਨੀ ਨਾਕਿਆਂ ਰਾਹੀਂ ਹਰੇਕ ਗਤੀਵਿਧੀ ਅਤੇ ਵਾਹਨਾਂ ਦੀ ਆਮਦ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਜ਼ਿਲ੍ਹਾ ਚੋਣ ਅਫਸਰ ਥੋਰੀ ਅਤੇ ਐਸ.ਐਸ.ਪੀ ਡਾ. ਗਰਗ ਨੇ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਸਿਵਲ ਤੇ ਪੁਲਿਸ ਅਮਲੇ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦੇਣ ਦੇ ਨਾਲ ਨਾਲ ਹਰੇਕ ਵੋਟਰ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਲਾਜ਼ਮੀ ਤੌਰ 'ਤੇ ਵਰਤੋਂ ਕਰਨ | ਵਰਨਣਯੋਗ ਹੈ ਕਿ ਇਸ ਹਲਕੇ ਵਿਚ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਕਾਂਗਰਸ ਦੇ ਕੇਵਲ ਸਿੰਘ ਢਿੱਲੋਂ, ਅਕਾਲੀ ਦਲ (ਅ) ਸਿਮਰਨਜੀਤ ਸਿੰਘ ਮਾਨ ਅਤੇ ਪੀ.ਡੀ.ਏ. ਦੇ ਜੱਸੀ ਜਸਰਾਜ ਵੀ ਚੋਣ ਮੈਦਾਨ ਵਿਚ ਹਨ |
ਧੂਰੀ, 18 ਮਈ (ਭੁੱਲਰ)- ਥਾਣਾ ਸਦਰ ਧੂਰੀ 'ਚ ਪਿੰਡ ਢਢੋਗਲ ਦੇ ਇਕ ਵਿਅਕਤੀ ਵੱਲੋਂ ਕਣਕ ਦੇ ਨਾੜ ਨੂੰ ਲਾਪਰਵਾਹੀ ਨਾਲ ਅੱਗ ਲਗਾਉਣ ਨਾਲ ਨਾੜ ਨੂੰ ਅੱਗ ਲੱਗਣ ਨਾਲ ਹੋਈ ਫ਼ਸਲੀ ਅਗਜਨੀ ਦੇ ਨੁਕਸਾਨ ਤਹਿਤ ਪੀੜਤ ਕਿਸਾਨ ਦੀ ਸ਼ਿਕਾਇਤ ਤੇ ਥਾਣਾ ਸਦਰ ਧੂਰੀ 'ਚ ਮੁਕੱਦਮਾ ਦਰਜ ...
ਨਦਾਮਪੁਰ, ਚੰਨੋਂ, 18 ਮਈ (ਹਰਜੀਤ ਸਿੰਘ ਨਿਰਮਾਣ)- ਬੀਤੀ ਰਾਤ ਸਥਾਨਕ ਪਿੰਡ ਨਦਾਮਪੁਰ ਦੇ ਬੱਸ ਅੱਡੇ ਵਿਖੇ ਇਕ ਮੋਬਾਈਲਾਂ ਦੀ ਦੁਕਾਨ ਵਿਚ ਚੋਰੀ ਹੋ ਗਈ, ਜਦਕਿ ਨਾਲ ਸਟੇਟ ਬੈਂਕ ਦੀ ਬਰਾਂਚ ਹੋਣ ਕਾਰਨ ਕੋਈ ਵੱਡੀ ਘਟਨਾ ਤੋਂ ਬਚਾਅ ਵੀ ਰਹਿ ਗਿਆ | ਦੁਕਾਨ ਮਾਲਕ ਧਰਮਿੰਦਰ ...
ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ) - ਚੋਣ ਪ੍ਰਚਾਰ ਮੁਹਿੰਮ ਤੋਂ ਮਿਲੇ ਭਰਪੂਰ ਹੁੰਗਾਰੇ ਤੋਂ ਬਾਗ਼ੋ-ਬਾਗ਼ ਹੋਏ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵਰਕਰਾਂ ਦੇ ਮਜ਼ਬੂਤ ਨੈੱਟਵਰਕ ਸਦਕਾ ਨੌਜਵਾਨਾਂ ਨੇ ਭਗਵੰਤ ਮਾਨ ਅਤੇ ਕੇਵਲ ...
ਸੁਨਾਮ ਊਧਮ ਸਿੰਘ ਵਾਲਾ, 18 ਮਈ (ਰੁਪਿੰਦਰ ਸਿੰਘ ਸੱਗੂ)- 19 ਮਈ ਨੂੰ ਹੋਣ ਵਾਲੀਆਂ ਸੱਤਵੇਂ ਅਤੇ ਆਖ਼ਰੀ ਗੇੜ ਦੀਆਂ ਚੋਣਾਂ ਸਬੰਧੀ ਅੱਜ ਪੋਲਿੰਗ ਪਾਰਟੀਆਂ ਨੂੰ ਅਲਾਟ ਕੀਤੇ ਪੋਲਿੰਗ ਬੂਥਾਂ 'ਤੇ ਪੋਲਿੰਗ ਸਮਗਰੀ ਸਮੇਤ ਰਵਾਨਾ ਕੀਤਾ ਗਿਆ¢ਹਲਕਾ 101-ਸੁਨਾਮ ਦੇ ਸਹਾਇਕ ...
ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਐਸ.ਐਸ.ਪੀ. ਬਰਨਾਲਾ ਨੂੰ ਭੇਜੀ ਦਰਖ਼ਾਸਤ ਦੀ ਪੜਤਾਲ ਉਪਰੰਤ ਥਾਣਾ ਸ਼ਹਿਣਾ ਪੁਲਿਸ ਨੇ ਜਾਅਲੀ ਚੈੱਕ ਦੇ ਕੇ ਇਕ ਲੱਖ 51 ਹਜ਼ਾਰ 540 ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ 'ਤੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ...
ਮਲੇਰਕੋਟਲਾ, 18 ਮਈ (ਕੁਠਾਲਾ)- ਅੱਜ ਲੋਕ ਸਭਾ ਹਲਕਾ ਸੰਗਰੂਰ ਅਧੀਨ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ 171 ਪੋਲਿੰਗ ਬੂਥਾਂ 'ਤੇ ਪੋਲਿੰਗ ਕਰਵਾਉਣ ਦਾ ਕਾਰਜ ਨੇਪਰੇ ਚਾੜ੍ਹਨ ਲਈ ਸਥਾਨਕ ਸਰਕਾਰੀ ਕਾਲਜ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਗਿਆ | ਪੋਲਿੰਗ ਸਟਾਫ਼ ...
ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ) - ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ 1627 ਪੋਿਲੰਗ ਸਟੇਸ਼ਨਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਵੀਲ੍ਹ ਚੇਅਰਾਂ ਪਹੰੁਚਾ ਦਿੱਤੀਆਂ ਗਈਆਂ ਹਨ ਤਾਂ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਸਮੇਂ ...
ਸੰਦੌੜ, 18 ਮਈ (ਗੁਰਪ੍ਰੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਮਹੋਲੀ ਖ਼ੁਰਦ ਦੇ ਨੌਜਵਾਨ ਆਗੂ ਰਮਨਦੀਪ ਸਿੰਘ ਵੜੈਚ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਸ਼ੋ੍ਰਮਣੀ ਅਕਾਲੀ ਦਲ - ...
ਸੰਗਰੂਰ, 18 ਮਈ (ਅਮਨਦੀਪ ਸਿੰਘ ਬਿੱਟਾ)- ਬਾਰ ਕੌਾਸਲ ਸੰਗਰੂਰ ਦੇ ਸੀਨੀਅਰ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੇ ਆਗੂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਭਗਵੰਤ ਮਾਨ ਦਾ ਇਕ ਗੀਤ ਉੱਤੇ ...
ਮੂਣਕ, 18 ਮਈ (ਕੇਵਲ ਸਿੰਗਲਾ)- ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਹਲਕੇ ਵਿਚ ਕੀਤੇ ਵਿਕਾਸ ਦੇ ਕੰਮਾਂ ਅਤੇ ਸਮਾਜ ਸੇਵੀ ਹੋਣ ਦੇ ਆਧਾਰ 'ਤੇ ਪ੍ਰਚਾਰ ਕਰ ਕੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਇਸ ਦੌਰਾਨ ਵਿਕਾਸ ਦੇ ਕੰਮਾਂ 'ਤੇ ਹੋਏ ਸਰਕਾਰੀ ਖ਼ਰਚ ਦੇ ਅੰਕੜੇ ਪੇਸ਼ ...
ਲੌਾਗੋਵਾਲ 18 ਮਈ (ਵਿਨੋਦ)- ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈਲਫੇਅਰ ਸੁਸਾਇਟੀ ਲੌਾਗੋਵਾਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਡਾ. ਸੁਖਦੀਪ ਕੌਰ ...
ਧੂਰੀ, 18 ਮਈ (ਭੁੱਲਰ) - ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਦੇ ਪਿ੍ੰਸੀਪਲ ਡਾ ਸਵਿੰਦਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਚੱਲ ਰਹੇ ਬੀ. ਟੈੱਕ ਸਾਫ਼ਟਵੇਅਰ ਡਿਵੈਲਪਮੈਂਟ ਵਿਭਾਗ ਦੇ ਨਤੀਜੇ ਸ਼ਾਨਦਾਰ ਰਹੇ ਹਨ | ਪਹਿਲਾ ਸਥਾਨ ਸਿਮਰਨ 90%, ਦੂਜਾ ਸਥਾਨ ਗਗਨਦੀਪ ਸਿੰਘ 84.5% ਅਤੇ ...
ਅਹਿਮਦਗੜ੍ਹ, 18 ਮਈ (ਸੋਢੀ) - ਪੰਜਾਬ ਵਿਚ ਰਸਮੀ ਤੌਰ ਤੇ ਚੋਣ ਪ੍ਰਚਾਰ ਬੰਦ ਹੋਣ ਤੇ ਸਥਾਨਕ ਯੂਥ ਅਕਾਲੀ ਆਗੂਆਂ ਵਲੋਂ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋ ਅਕਾਲੀ ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਘਰ-ਘਰ ਪਹੁੰਚ ਕੇ ਚੋਣ ਪ੍ਰਚਾਰ ਕੀਤਾ | ...
ਧੂਰੀ, 18 ਮਈ (ਸੰਜੇ ਲਹਿਰੀ) - ਵਿੱਕੀ ਪਰੋਚਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ ਵਿੰਗ ਦਾ ਸੀਨੀਅਰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸ਼੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿਰੋਪਾਓ ਭੇਂਟ ਕਰ ...
ਮਸਤੂਆਣਾ ਸਾਹਿਬ, 16 ਮਈ (ਦਮਦਮੀ) - ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਸਾਇੰਟੇਫਿਕ ਅਵੇਅਰਨੈਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ | ਡਾ. ਏ. ਐਸ. ...
ਮੂਨਕ, 18 ਮਈ (ਗਮਦੂਰ ਧਾਲੀਵਾਲ)- ਬੀਬੀ ਰਜਿੰਦਰ ਕੋਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਵੋਟ ਨੂੰ ਆਪਣਾ ਅਧਿਕਾਰ ਸਮਝਦੇ ਹੋਏ ਵੋਟ ਲਾਜਮੀ ਪਾਉਣ ਲਈ ਅਪੀਲ ਕੀਤੀ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਝੂਠੇ ...
ਸੁਨਾਮ ਊਧਮ ਸਿੰਘ ਵਾਲਾ, 18 ਮਈ (ਧਾਲੀਵਾਲ, ਭੁੱਲਰ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਜਾ ਰਹੀ ਚੋਣ ਲਈ ਵਿਧਾਨ ਸਭਾ ਹਲਕਾ ਸੁਨਾਮ ਦੀਆਂ ਚੋਣ ਪਾਰਟੀਆਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ...
ਕੰਵਲਜੀਤ ਸਿੰਘ ਸਿੱਧੂ ਬਠਿੰਡਾ, 18 ਮਈ-17ਵੀਂ ਲੋਕ ਸਭਾ ਚੋਣਾਂ ਦੇ ਆਖ਼ਰੀ ਪੜ੍ਹਾਅ ਤਹਿਤ 19 ਮਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦੇਸ਼ ਭਰ 'ਚ 59 ਸੀਟਾਂ 'ਤੇ ਪੈਣ ਜਾ ਰਹੀਆਂ ਵੋਟਾਂ ਤੋਂ ਇਕ ਦਿਨ ਪਹਿਲਾਂ ਉਮੀਦਵਾਰਾਂ ਦੇ ਖੇਮਿਆਂ 'ਚ ਭਾਵੇਂ ਪੂਰੀ ਗਹਿਮਾ-ਗਹਿਮੀ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਮਹੀਨਾਵਾਰ ਲੋਕ ਅਦਾਲਤ ਲਗਾਈ ਗਈ | ਜਿਸ 'ਚ ਲਗਾਏ 326 ਕੇਸਾਂ 'ਚੋਂ 108 ਕੇਸਾਂ ਦਾ ਨਿਪਟਾਰਾ ਮੌਕੇ 'ਤੇ ਕੀਤਾ ਗਿਆ | ਕਮਲਜੀਤ ਲਾਂਬਾ ਜ਼ਿਲ੍ਹਾ ਤੇ ਸੈਸ਼ਨ ...
ਬਠਿੰਡਾ, 18 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ-ਬਾਦਲ ਰੋਡ 'ਤੇ ਟਰਾਲੇ ਦੇ ਥੱਲੇ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦ ਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...
ਬਠਿੰਡਾ ਛਾਉਣੀ, 18 ਮਈ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਭੁੱਚੋ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਮਾਹਲ ਜਿਸ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ...
ਮਾਨਸਾ, 18 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 'ਚ ਸ਼ਰਾਬ ਦਾ ਨਾਜਾਇਜ਼ ਠੇਕਾ ਚੁਕਵਾਉਣ ਲਈ ਔਰਤਾਂ ਵਲੋਂ ਲਗਾਇਆ ਧਰਨਾ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ | ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਤੇ ...
ਬੋਹਾ, 18 ਮਈ (ਰਮੇਸ਼ ਤਾਂਗੜੀ)-ਲੋਕ ਸਭਾ ਚੋਣਾਂ ਦੀਆਂ ਵੋਟਾਂ ਪੁਆਉਣ ਲਈ ਪੋਿਲੰਗ ਪਾਰਟੀਆਂ ਖੇਤਰ ਦੇ ਸਾਰੇ ਪਿੰਡਾਂ 'ਚ ਆਪੋ ਆਪਣੇ ਬੂਥਾਂ 'ਤੇ ਪੁੱਜ ਗਈਆਂ ਹਨ | ਇਸ ਵਾਰ ਵੇਖਣ 'ਤੇ ਪਤਾ ਲੱਗਾ ਹੈ ਕਿ ਚੋਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੂਥਾਂ 'ਤੇ ਕੈਮਰੇ ਲਗਾਏ ਗਏ ...
ਬਠਿੰਡਾ, 18 ਮਈ (ਭਰਪੂਰ ਸਿੰਘ)-ਗੁਰਦੁਆਰਾ ਹਾਜੀਰਤਨ ਪਾਤਸ਼ਾਹੀ ਦਸਵੀਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਨੇ ਹਰ ਮਹੀਨੇ ਦੀ ਤਰ੍ਹਾਂ ਅੰਮਿ੍ਤ ਸੰਚਾਰ ਕਰਵਾਇਆ | ਇਸ ਦੌਰਾਨ 14 ...
ਭਗਤਾ ਭਾਈਕਾ, 18 ਮਈ (ਸੁਖਪਾਲ ਸਿੰਘ ਸੋਨੀ)-ਬੀਤੀ ਰਾਤ ਪਟਿਆਲਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਸ਼ਹਿਰ ਦੇ ਨੌਜਵਾਨ ਦੀ ਮੌਤ ਦੇ ਸੋਗ 'ਚ ਭਗਤਾ ਭਾਈਕਾ ਦੇ ਬਾਜ਼ਾਰ ਬੰਦ ਰਹੇ | ਜਾਣਕਾਰੀ ਅਨੁਸਾਰ ਭਗਤਾ ਭਾਈਕਾ ਦੇ ਰਾਜੀਵ ਕੁਮਾਰ ਹੈਪੀ (34) ਪੁੱਤਰ ਸਵ: ਵੇਦ ਪ੍ਰਕਾਸ਼ ...
ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)-ਲੋਕ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਦੌਰਾਨ ਵਿਧਾਨ ਸਭਾ ਹਲਕਾ ਬੁਢਲਾਡਾ (ਰਿਜ਼ਰਵ) ਅੰਦਰ ਸਥਾਪਿਤ ਕੀਤੇ ਗਏ 203 ਪੋਲਿੰਗ ਬੂਥਾਂ 'ਤੇ 1 ਲੱਖ 91 ਹਜ਼ਾਰ 844 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ | ਜਾਣਕਾਰੀ ਦਿੰਦਿਆਂ ਸਹਾਇਕ ...
ਬਠਿੰਡਾ, 18 ਮਈ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ...
ਰਾਮਾਂ ਮੰਡੀ, 18 ਮਈ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਘਰਾਂ ਤੇ ਦੁਕਾਨਾਂ ਅੱਗੇ ਆਪੋ-ਆਪਣੀਆਂ ਪਾਰਟੀਆਂ ਦੀਆਂ ਝੰਡੀਆਂ ਲਗਾ ਕੇ ਚੋਣ ਪ੍ਰਚਾਰ ਗਿਆ, ਪਰ ਰਾਮਾਂ ਮੰਡੀ ਤੇ ਆਸ-ਪਾਸ ਦੇ ਪਿੰਡਾਂ 'ਚ ਵੋਟਰਾਂ ...
ਬਠਿੰਡਾ ਛਾਉਣੀ, 18 ਮਈ (ਪਰਵਿੰਦਰ ਸਿੰਘ ਜੌੜਾ)-ਦੇਸ਼ ਦੀ 17ਵੀਂ ਲੋਕ ਸਭਾ ਲਈ ਆਖ਼ਰੀ ਗੇੜ ਦੀਆਂ 19 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ ਬਾਅਦ 23 ਮਈ ਨੂੰ ਨਤੀਜੇ ਆਉਣ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਸਮਾਪਤ ਹੋ ਜਾਵੇਗਾ, ਜਿਸ ਨਾਲ ਵਪਾਰੀਆਂ ਤੇ ਕਾਰੋਬਾਰੀਆਂ ਨੂੰ 'ਸੁੱਖ' ...
ਬਠਿੰਡਾ ਛਾਉਣੀ, 18 ਮਈ (ਪਰਵਿੰਦਰ ਸਿੰਘ ਜੌੜਾ)-ਦੇਸ਼ ਦੀ 17ਵੀਂ ਲੋਕ ਸਭਾ ਲਈ ਆਖ਼ਰੀ ਗੇੜ ਦੀਆਂ 19 ਮਈ ਨੂੰ ਪੈਣ ਵਾਲੀਆਂ ਵੋਟਾਂ ਤੋਂ ਬਾਅਦ 23 ਮਈ ਨੂੰ ਨਤੀਜੇ ਆਉਣ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਸਮਾਪਤ ਹੋ ਜਾਵੇਗਾ, ਜਿਸ ਨਾਲ ਵਪਾਰੀਆਂ ਤੇ ਕਾਰੋਬਾਰੀਆਂ ਨੂੰ 'ਸੁੱਖ' ...
ਤਲਵੰਡੀ ਸਾਬੋ, 18 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋਣ ਉਪਰੰਤ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ-ਪਤਨੀ ਅੰਮਿ੍ਤਾ ਵੜਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਤਖ਼ਤ ਸਾਹਿਬ ਪੁੱਜਣ 'ਤੇ ...
ਝੁਨੀਰ, 18 ਮਈ (ਰਮਨਦੀਪ ਸਿੰਘ ਸੰਧੂ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਝੁਨੀਰ ਇਲਾਕੇ ਦੇ ਪਿੰਡਾਂ ਤੇ ਹਰਿਆਣਾ ਸਰਹੱਦ 'ਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਥਾਣਾ ਝੁਨੀਰ ਦੇ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਚੋਣਾਂ ਅਮਨ ਸ਼ਾਂਤੀ ਨਾਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX