ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਬਰਨਾਲਾ

ਜ਼ਿਲ੍ਹੇ ਦੇ 494 ਪੋਿਲੰਗ ਸਟੇਸ਼ਨਾਂ 'ਤੇ ਪੋਿਲੰਗ ਪਾਰਟੀਆਂ ਹੋਈਆਂ ਰਵਾਨਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਜ਼ਿਲ੍ਹੇ ਦੇ 4,88,801 ਵੋਟਰਾਂ ਨੂੰ ਭਲਕੇ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭਦੌੜ ਦੇ 82411 ਮਰਦ, 71737 ਔਰਤ ਵੋਟਰਾਂ ਸਮੇਤ ਕੁੱਲ 154148 ਵੋਟਰਾਂ ਲਈ 162 ਪੋਿਲੰਗ ਸਟੇਸ਼ਨ ਬਣਾਏ ਗਏ ਹਨ, ਜਦਕਿ ਵਿਧਾਨ ਸਭਾ ਹਲਕਾ ਬਰਨਾਲਾ ਦੇ 93205 ਮਰਦ ਤੇ 82449 ਔਰਤ ਵੋਟਰਾਂ ਸਮੇਤ ਕੁੱਲ 175654 ਵੋਟਰਾਂ ਲਈ 167 ਪੋਿਲੰਗ ਸਟੇਸ਼ਨ ਅਤੇ ਮਹਿਲ ਕਲਾਂ ਦੇ 84565 ਮਰਦ ਤੇ 74434 ਮਹਿਲਾ ਵੋਟਰਾਂ ਸਮੇਤ ਕੁੱਲ 158999 ਵੋਟਰਾਂ ਲਈ 165 ਪੋਿਲੰਗ ਸਟੇਸ਼ਨ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਤਿੰਨੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 494 ਪੋਿਲੰਗ ਸਟੇਸ਼ਨਾਂ 'ਤੇ ਪੋਿਲੰਗ ਪਾਰਟੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਵਾਨਾ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚੋਂ 43 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ ਜਿਨ੍ਹਾਂ 'ਚੋਂ 18 ਭਦੌੜ, 3 ਬਰਨਾਲਾ ਅਤੇ 22 ਮਹਿਲ ਕਲਾਂ ਹਲਕੇ ਵਿਚ ਸਥਿਤ ਹਨ | ਵੋਟਿੰਗ ਪ੍ਰਕਿਰਿਆ ਦੇ ਮੱਦੇਨਜ਼ਰ ਪੋਿਲੰਗ ਸਟੇਸ਼ਨਾਂ 'ਤੇ ਵੀਡਿਓਗ੍ਰਾਫੀ ਦੇ ਨਾਲ ਨਾਲ ਵੈੱਬਕਾਸਟਿੰਗ ਤੇ ਮਾਇਕਰੋ ਅਬਜ਼ਰਵਰ ਵੀ ਲਗਾਏ ਗਏ ਹਨ | ਸ੍ਰੀ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ 'ਚ 8 ਮਾਡਲ ਪੋਿਲੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ (ਸ.ਪ.ਸ.) ਖੱਟਰ ਪੱਤੀ ਤਪਾ ਵਿਖੇ ਭਦੌੜ ਹਲਕੇ 'ਚ ਇਕ, ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਵਿਖੇ ਬਰਨਾਲਾ ਹਲਕੇ ਦੇ ਤਿੰਨ ਅਤੇ ਮਹਿਲ ਕਲਾਂ ਹਲਕੇ ਲਈ ਸ.ਪ.ਸ. ਸਹਿਜੜਾ, ਸ.ਪ.ਸ. ਬੀਹਲਾ ਤੇ ਸ.ਪ.ਸ. ਹਮੀਦੀ ਦੇ ਦੋ ਪੋਿਲੰਗ ਸਟੇਸ਼ਨਾਂ ਸਮੇਤ ਕੁੱਲ 4 ਮਾਡਲ ਪੋਿਲੰਗ ਬੂਥ ਬਣਾਏ ਗਏ ਹਨ | ਇਨ੍ਹਾਂ ਮਾਡਲ ਪੋਿਲੰਗ ਸਟੇਸ਼ਨਾਂ ਨੂੰ ਸਜਾਉਣ ਦੇ ਨਾਲ ਨਾਲ ਇੱਥੇ ਵੋਟਰਾਂ ਨੂੰ ਬੈਠਣ ਲਈ ਕੁਰਸੀਆਂ, ਛਾਂ ਦਾ ਢੁਕਵਾਂ ਪ੍ਰਬੰਧ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਜ਼ਿਲ੍ਹੇ 'ਚ ਤਿੰਨ ਪਿੰਕ ਪੋਿਲੰਗ ਸਟੇਸ਼ਨ ਵੀ ਬਣਾਏ ਗਏ ਹਨ ਜਿੱਥੇ ਸਿਰਫ਼ ਮਹਿਲਾਵਾਂ ਨੂੰ ਹੀ ਪੋਿਲੰਗ ਤੇ ਸੁਰੱਖਿਆ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹਲਕਾ ਭਦੌੜ ਦਾ ਪਿੰਕ ਪੋਿਲੰਗ ਸਟੇਸ਼ਨ ਸ.ਪ.ਸ. (ਵੈ.) ਤਪਾ ਮੰਡੀ, ਹਲਕਾ ਬਰਨਾਲਾ ਲਈ ਸਰਕਾਰੀ ਐਲੀਮੈਂਟਰੀ ਸਕੂਲ ਜੁਮਲਾ ਮਾਲਕਨ ਵਿਖੇ ਅਤੇ ਹਲਕਾ ਮਹਿਲ ਕਲਾਂ ਦਾ ਪਿੰਕ ਸਟੇਸ਼ਨ ਸ.ਪ.ਸ. (ਐਨ.) ਮਹਿਲ ਕਲਾਂ ਵਿਖੇ ਬਣਾਇਆ ਗਿਆ ਹੈ | ਉਨ੍ਹਾਂ ਬਰਨਾਲਾ ਜ਼ਿਲ੍ਹੇ 'ਚ ਇਕ ਅਜਿਹਾ ਪੋਿਲੰਗ ਸਟੇਸ਼ਨ ਵੀ ਬਣਾਇਆ ਗਿਆ ਹੈ ਜਿੱਥੇ ਡਿਊਟੀ ਲਈ ਸਾਰੇ ਹੀ ਦਿਵਿਆਂਗ ਵਿਅਕਤੀ ਤਾਇਨਾਤ ਹੋਣਗੇ | ਸ.ਪ.ਸ. ਪੱਤੀ ਬਾਜਵਾ ਬਰਨਾਲਾ ਵਿਖੇ ਇਹ ਪੀ.ਡਬਲਿਯੂ.ਡੀ. ਪੋਿਲੰਗ ਸਟੇਸ਼ਨ ਬਣਾਇਆ ਗਿਆ ਹੈ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਬਣਦਾ ਮਾਣ ਸਨਮਾਨ ਦਿਵਾਇਆ ਜਾ ਸਕੇ | ਇਸ ਮੌਕੇ ਪੋਿਲੰਗ ਡਿਊਟੀ 'ਤੇ ਤਾਇਨਾਤ ਸਟਾਫ਼ ਆਪਣੀ ਕਾਬਲੀਅਤ ਨਾਲ ਇਹ ਸਾਬਤ ਕਰੇਗਾ ਕਿ ਦਿਵਿਆਂਗ ਵਿਅਕਤੀ ਵੀ ਕਿਸੇ ਪੱਖੋਂ ਘੱਟ ਨਹੀਂ ਹਨ | ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੂਰੇ ਅਮਨ ਅਮਾਨ ਨਾਲ ਸਿਰੇ ਚੜ੍ਹਾਉਣ ਤੇ ਵੋਟਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲੇ੍ਹ ਵਿਚਲੇ ਤਿੰਨ ਵਿਧਾਨ ਸਭਾ ਹਲਕਿਆਂ ਵਿਚਲੇ ਪੋਲਿੰਗ ਬੂਥਾਂ ਸਮੇਤ ਵੱਖ-ਵੱਖ ਥਾਵਾਂ 'ਤੇ ਪੁਲਿਸ, ਰਿਜ਼ਰਵ ਪੁਲਿਸ ਤੇ ਨੀਮ ਫ਼ੌਜੀ ਬਲਾਂ ਦੇ ਤਕਰੀਬਨ 1500 ਅਧਿਕਾਰੀ, ਕਰਮਚਾਰੀ ਤੇ ਜਵਾਨ ਡਿਊਟੀ ਨਿਭਾਉਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਪੈਣ ਵਾਲੇ ਦਿਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ¢ ਅਧਿਕਾਰੀਆਂ ਨੂੰ ਹਰ ਥਾਂ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਵੱਲੋਂ ਡਿਊਟੀ ਸਬੰਧੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢

ਪੋਿਲੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪੋਸਟਰ/ਬੈਨਰ ਲਗਾਉਣ 'ਤੇ ਪਾਬੰਦੀ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 19 ਮਈ ਨੂੰ ਪੋਿਲੰਗ ਵਾਲੇ ਦਿਨ ਪੋਿਲੰਗ ...

ਪੂਰੀ ਖ਼ਬਰ »

ਮਹਿਲ ਕਲਾਂ, ਬੀਹਲਾ, ਸਹਿਜੜਾ ਤੇ ਹਮੀਦੀ 'ਚ ਔਰਤਾਂ ਲਈ ਤਿਆਰ ਹੋਏ ਸਪੈਸ਼ਲ ਪਿੰਕ ਬੂਥ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-19 ਮਈ ਨੰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਬਲਾਕ ਮਹਿਲ ਕਲਾਂ ਦੇ 165 ਬੂਥਾਂ 'ਤੇ 12 ਸੈਕਟਰ ਅਫ਼ਸਰ, 12 ਮਾਸਟਰ ਟ੍ਰੇਨਰ, ਏ. ਆਰ. ਓ. ਅਤੇ ਆਰ.ਓ. ਦੀਆਂ 4 ਟੀਮਾਂ ਸਮੂਹ ਬੂਥਾਂ ਦੀ ਜਾਂਚ ਕਰਨਗੀਆਂ | ਜਾਣਕਾਰੀ ਅਨੁਸਾਰ ਬਲਾਕ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਤੋਂ ਕਣਕ ਦਾ ਟਰੱਕ ਸ੍ਰੀ ਹਜ਼ੂਰ ਸਾਹਿਬ ਭੇਜਿਆ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰਾਂ ਵਾਲਿਆਂ ਸ੍ਰੀ ਹਜ਼ੂਰ ਸਾਹਿਬ ਲਈ ਪਿੰਡ ਜਗਜੀਤਪੁਰਾ ਦੀ ਸੰਗਤ ਵਲੋਂ ਕਣਕ ਦਾ ਟਰੱਕ ਇਕੱਤਰ ਕਰ ਕੇ ਹਜ਼ੂਰ ਸਾਹਿਬ ਲਈ ਭੇਜਿਆ ਗਿਆ | ਜਥੇਦਾਰ ਜਗਰਾਜ ਸਿੰਘ ਹਰੀਗੜ੍ਹ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਚੁਟਕਲੇ ਸੁਣਾਉਣ ਵਾਲੇ ਅਤੇ 10 ਸਾਲ ਹਲਕੇ ਦੀ ਸਾਰ ਨਾ ਲੈਣ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ ਲੋਕ-ਕੇਵਲ ਸਿੰਘ ਢਿੱਲੋਂ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੁਹਿੰਮ ਦੌਰਾਨ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲਿਆ ਹੈ, ਕਿਉਂਕਿ ਹਲਕਾ ਸੰਗਰੂਰ ਦੇ ਲੋਕ ...

ਪੂਰੀ ਖ਼ਬਰ »

2 ਲੜਕੀਆਂ ਲਾਪਤਾ ਹੋਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਬਰਨਾਲਾ, 18 ਮਈ (ਰਾਜ ਪਨੇਸਰ)-ਸਥਾਨਕ ਸਿਟੀ-1 ਥਾਣਾ ਪੁਲਿਸ ਵਲੋਂ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਦੋ ਲੜਕੀਆਂ ਨੂੰ ਗੁਪਤ ਰੱਖਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਮੱੁਦਈ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਧੋਖਾਧੜੀ ਦਾ ਮਾਮਲਾ ਦਰਜ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਪੁਲਿਸ ਨੇ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਪਿੰਡ ਉਗੋਕੇ ਦੇ ਸੁਰਜੀਤ ਸਿੰਘ ਪੁੱਤਰ ਕੌਰ ਸਿੰਘ ਵਲੋਂ ਐਸ.ਐਸ.ਪੀ. ਬਰਨਾਲਾ ਨੂੰ ਦਰਖ਼ਾਸਤ ਨੰਬਰ ...

ਪੂਰੀ ਖ਼ਬਰ »

ਕਮਜ਼ੋਰ ਵਿਦਿਆਰਥੀਆਂ ਲਈ ਲਗਾਈਆਂ ਜਾ ਰਹੀਆਂ ਸਪੈਸ਼ਲ ਕਲਾਸਾਂ-ਗੁਰਮਿਲਾਪ ਸਿੰਘ ਡੱਲਾ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣਾ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਮਹਿਲ ਕਲਾਂ ਵਿਖੇ 9 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਥਾਣਾ ਮਹਿਲ ਕਲਾਂ ...

ਪੂਰੀ ਖ਼ਬਰ »

ਐਡਵੋਕੇਟ ਜਸਵੀਰ ਸਿੰਘ ਖੇੜੀ ਮੁੜ ਪੰਜਾਬ ਏਕਤਾ ਪਾਰਟੀ 'ਚ ਹੋਏ ਸ਼ਾਮਿਲ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ/ਅਵਤਾਰ ਸਿੰਘ ਅਣਖੀ)-ਬੀਤੇ ਕੁਝ ਦਿਨ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਏਕਤਾ ਪਾਰਟੀ ਨੰੂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪੰਜਾਬੀ ਏਕਤਾ ...

ਪੂਰੀ ਖ਼ਬਰ »

ਔਰਤ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਟੱਲੇਵਾਲ, 18 ਮਈ (ਸੋਨੀ ਚੀਮਾ)-ਟੱਲੇਵਾਲ ਵਿਖੇ ਅੱਜ ਬਾਅਦ ਦੁਪਹਿਰ ਬਠਿੰਡਾ ਬ੍ਰਾਂਚ ਨਹਿਰ ਵਿਚ ਇਕ ਔਰਤ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਟੱਲੇਵਾਲ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਕਤ ਔਰਤ ਕਰਮਜੀਤ ਕੌਰ ਪਤੀ ਦੇ ...

ਪੂਰੀ ਖ਼ਬਰ »

ਘਰ 'ਚੋਂ ਸੋਨਾ ਤੇ ਨਕਦੀ ਚੋਰੀ, ਮਾਮਲਾ ਦਰਜ

ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਸੋਨਾ ਅਤੇ ਨਕਦੀ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੁਮਾਰ ਪੱੁਤਰ ਬਾਰੂ ਰਾਮ ਵਾਸੀ ਖੱੁਡੀ ਕਲਾਂ ਦੇ ਘਰੋਂ ...

ਪੂਰੀ ਖ਼ਬਰ »

ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਸਿਖ਼ਰਾਂ 'ਤੇ ਦਿਖਿਆ ਸਮਰਥਕਾਂ 'ਚ ਉਤਸ਼ਾਹ

ਸੰਗਰੂਰ, 18 ਮਈ (ਚੌਧਰੀ ਨੰਦ ਲਾਲ ਗਾਂਧੀ)- ਬੇਸ਼ੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ, ਪਰ ਵਰਕਰਾਂ ਤੇ ਵੋਟਰਾਂ ਵਿਚ ਉਤਸ਼ਾਹ ਘਟਣ ਦਾ ਨਾਮ ਨਹੀਂ ਲੈ ਰਿਹਾ | ਜਿੱਥੇ ਇਨੀਂ ਦਿਨੀਂ ਉਮੀਦਵਾਰ ਵੋਟ ਮੰਗਣ ਲਈ ਆਪਣੇ ਵੋਟਰਾਂ ਤੇ ...

ਪੂਰੀ ਖ਼ਬਰ »

ਆਰੀਆ ਭੱਟਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਆਰੀਆ ਭੱਟਾ ਕਾਲਜ ਬਰਨਾਲਾ ਦਾ ਬੀ.ਬੀ.ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਦਿੱਤੀ ਗਰਗ ਨੇ 85.16 ਫ਼ੀਸਦੀ, ...

ਪੂਰੀ ਖ਼ਬਰ »

ਪੀਰ ਬਾਬਾ ਮਦਰੱਸੇ ਦੀ ਯਾਦ 'ਚ ਸਾਲਾਨਾ ਭੰਡਾਰਾ ਅਤੇ 6ਵਾਂ ਸਭਿਆਚਾਰਕ ਮੇਲਾ 23 ਨੂੰ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਪੀਰ ਬਾਬਾ ਮਦਰਸਾ ਬਖੂਹੇ ਵੈੱਲਫੇਅਰ ਕਮੇਟੀ (ਰਜਿ:) ਭਦੌੜ ਵਲੋਂ ਨਗਰ ਦੇ ਸਹਿਯੋਗ ਨਾਲ ਪੀਰ ਬਾਬਾ ਮਦਰਸੇ ਦੀ ਯਾਦ ਵਿਚ ਸਾਲਾਨਾ ਭੰਡਾਰਾ ਅਤੇ ਛੇਵਾਂ ਸਭਿਆਚਾਰਕ ਮੇਲਾ 23 ਮਈ ਦਿਨ ਵੀਰਵਾਰ ਨੂੰ ਦੀਪਗੜ੍ਹ ...

ਪੂਰੀ ਖ਼ਬਰ »

ਨਸ਼ਿਆਂ ਦੀ ਤਰਾਸਦੀ ਪੇਸ਼ ਕਰਦਾ ਨਾਟਕ 'ਸੁਲਘਦੀ ਧਰਤੀ' ਖੇਡਿਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਬਹੁ ਚਰਚਿਤ ਨੁੱਕੜ ਨਾਟਕ ਸੁਲਘਦੀ ਧਰਤੀ ਖੇਡਿਆ ਗਿਆ | ਰੰਗ ਕਰਮੀ ਤੀਰਥ ਸਿੰਘ ਚੜਿੱਕ, ਦਲਜਿੰਦਰ ਡਾਲਾ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਦਿਵਸ ਮਨਾਇਆ

ਧਨੌਲਾ, 18 ਮਈ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ, ਐਸ.ਐਮ.ਓ. ਧਨੌਲਾ ਡਾ: ਸੁਰਿੰਦਰ ਕੁਮਾਰ ਸੰਧੂ ਅਤੇ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮੇਸ਼ ਅਕਾਲ ਅਕੈਡਮੀ ਹਰੀਗੜ੍ਹ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਆਉਣ ਵਾਲੀ ਕ੍ਰਾਂਤੀ ਦਾ ਕਾਤਲ ਦੇ ਸਿਰਲੇਖ ਹੇਠ ਭਗਵੰਤ ਮਾਨ ਵਿਰੋਧੀ ਪਿੰਡਾਂ 'ਚ ਲੱਗੇ ਪੋਸਟਰ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਚੰਨਣਵਾਲ)-ਆਏ ਦਿਨ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਹੀ ਸਾਬਕਾ ਵਲੰਟੀਅਰਾਂ ਵਲੋਂ ਤਿੱਖਾ ਹਮਲਾ ਬੋਲਿਆ ਗਿਆ ਹੈ | ਜੋ ...

ਪੂਰੀ ਖ਼ਬਰ »

ਵੋਟਰ 12 ਦਸਤਾਵੇਜ਼ਾਂ 'ਚੋਂ ਕੋਈ ਇਕ ਵਿਖਾ ਕੇ ਪਾ ਸਕਣਗੇ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਨੁਸਾਰ ਵੋਟਰ ਸ਼ਨਾਖ਼ਤੀ ਕਾਰਡ ਤੋਂ ਵਾਂਝੇ ਵੋਟਰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ ਪੋਲਿੰਗ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਦਾ ਨਤੀਜਾ 100 ਫ਼ੀਸਦੀ ਆਇਆ

ਭਦੌੜ, 18 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ਅਨੁਸਾਰ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਪਿ੍ੰਸੀਪਲ ਮਲਵਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX