ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

15 ਉਮੀਦਵਾਰਾਂ ਦੀ ਕਿਸਮਤ ਵੀ.ਵੀ. ਪੈਟ ਮਸ਼ੀਨਾਂ 'ਚ ਹੋਈ ਬੰਦ-23 ਨੂੰ ਹੋਵੇਗਾ ਫ਼ੈਸਲਾ

ਗੁਰਦਾਸਪੁਰ, 19 ਮਈ (ਆਰਿਫ਼/ਸੈਣੀ)-ਗੁਰਦਾਸਪੁਰ ਲੋਕ ਸਭਾ ਸੀਟ ਤੋਂ 15 ਉਮੀਦਵਾਰ ਮੈਦਾਨ ਵਿਚ ਉੱਤਰੇ ਅਤੇ ਅੱਜ ਸਵੇਰ ਤੋਂ ਹੀ ਲੋਕਾਂ ਅੰਦਰ ਵੋਟਾਂ ਪਾਉਣ ਨੰੂ ਲੈ ਕੇ ਭਾਰੀ ਉਤਸ਼ਾਹ ਦੇਖਿਆ ਗਿਆ | ਇਥੋਂ ਤੱਕ ਕਿ ਬਹੁਤ ਸਾਰੇ ਬੂਥਾਂ 'ਤੇ ਲੋਕ ਸਮੇਂ ਤੋਂ ਪਹਿਲਾਂ ਹੀ ਆਪਣੇ ਸ਼ਨਾਖ਼ਤੀ ਕਾਰਡ ਲੈ ਕੇ ਪਹੁੰਚ ਗਏ | ਜਦੋਂ ਕਿ ਕੁਝ ਪਿੰਡਾਂ ਅੰਦਰ ਵੀ.ਵੀ.ਪੈਟ ਮਸ਼ੀਨਾਂ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਵੋਟਿੰਗ ਥੋੜ੍ਹੀ ਦੇਰੀ ਨਾਲ ਸ਼ੁਰੂ ਹੋਈ | ਇਸ ਵਾਰ ਲੋਕ ਸਭਾ ਚੋਣਾਂ 'ਚ 69.30 ਫ਼ੀਸਦੀ ਵੋਟ ਪੋਲ ਹੋਈ | ਜਦੋਂ ਕਿ ਜ਼ਿਮਨੀ ਚੋਣ 2017 ਵਿਚ 57.47 ਫ਼ੀਸਦੀ ਵੋਟ ਪੋਲ ਹੋਈ ਸੀ | ਗੁਰਦਾਸਪੁਰ ਹਲਕੇ ਤੋਂ 67.73 ਫ਼ੀਸਦੀ, ਦੀਨਾਨਗਰ ਤੋਂ 68.12 ਫ਼ੀਸਦੀ, ਪਠਾਨਕੋਟ ਤੋਂ 75.12 ਫ਼ੀਸਦੀ, ਭੋਆ ਹਲਕੇ ਤੋਂ 72.13 ਫ਼ੀਸਦੀ, ਸੁਜਾਨਪੁਰ ਤੋਂ 73.3 ਫ਼ੀਸਦੀ, ਕਾਦੀਆਂ ਤੋਂ 65.20 ਫ਼ੀਸਦੀ, ਬਟਾਲਾ ਤੋਂ 64.18 ਫ਼ੀਸਦੀ, ਫ਼ਤਿਹਗੜ੍ਹ ਚੂੜੀਆਂ ਤੋਂ 68.79 ਫ਼ੀਸਦੀ, ਡੇਰਾ ਬਾਬਾ ਨਾਨਕ ਤੋਂ 70.61 ਫ਼ੀਸਦੀ ਵੋਟ ਪੋਲ ਹੋਈ | ਇਸ ਵਾਰ ਚੋਣਾਂ 'ਚ ਲੋਕਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ | ਹੁਣ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਵੀ.ਵੀ.ਪੈਟ ਮਸ਼ੀਨਾਂ 'ਚ ਬੰਦ ਹੋ ਚੁੱਕੀ ਹੈ | ਜਿਸ ਦਾ ਫ਼ੈਸਲਾ ਗੁਰਦਾਸਪੁਰ ਲੋਕ ਸਭਾ ਹਲਕੇ ਦੇ 15 ਲੱਖ 72 ਹਜ਼ਾਰ 786 ਵੋਟਰ ਕਰਨਗੇ ਅਤੇ ਨਤੀਜਾ 23 ਮਈ ਨੰੂ ਸਭ ਦੇ ਸਾਹਮਣੇ ਹੋਵੇਗਾ | ਕਿਆਸੇ ਲਗਾਏ ਜਾ ਰਹੇ ਹਨ ਕਿ ਨਤੀਜੇ ਵਾਲੇ ਦਿਨ ਸ਼ਰਤਾਂ ਲਗਾਉਣ ਵਾਲੇ ਕਈ ਲੋਕਾਂ ਨੰੂ ਲੱਖਾਂ ਦਾ ਨੁਕਸਾਨ ਤੇ ਕਈਆਂ ਨੰੂ ਲੱਖਾਂ ਦਾ ਫ਼ਾਇਦਾ ਹੋ ਸਕਦਾ ਹੈ | ਇਨ੍ਹਾਂ ਚੋਣਾਂ ਵਿਚ ਇਹ ਦੇਖਣ ਨੰੂ ਮਿਲਿਆ ਕਿ ਅਤਿ ਸੰਵੇਦਨਸ਼ੀਲ ਹਲਕਾ ਹੋਣ ਦੇ ਬਾਵਜੂਦ ਵੀ ਇੱਥੇ ਕੋਈ ਵੱਡੀ ਘਟਨਾ ਨਹੀਂ ਵਾਪਰੀ | ਜ਼ਿਲ੍ਹੇ ਅੰਦਰ ਕੁੱਲ 1826 ਬੂਥਾਂ ਵਿਚੋਂ 468 ਬੂਥਾਂ ਨੰੂ ਘੱਟ ਸੰਵੇਦਨਸ਼ੀਲ, 111 ਬੂਥਾਂ ਨੰੂ ਸੰਵੇਦਨਸ਼ੀਲ ਅਤੇ 91 ਨੰੂ ਅਤਿ ਸੰਵੇਦਨਸ਼ੀਲ ਐਲਾਨਿਆ ਸੀ | ਬੂਥਾਂ ਦੇ ਉੱਪਰ ਚੋਣ ਕਮਿਸ਼ਨ ਵਲੋਂ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ ਅਤੇ ਜੋ ਬਹੁਤ ਹੀ ਸੰਵੇਦਨਸ਼ੀਲ ਬੂਥ ਮੰਨੇ ਗਏ, ਉੱਥੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ | ਸ਼ਾਮ 6 ਵਜੇ ਤੱਕ ਵੋਟਾਂ ਪੈਣ ਤੋਂ ਬਾਅਦ ਵੀ.ਵੀ.ਪੈਟ ਮਸ਼ੀਨਾਂ ਨੰੂ ਅਤਿ ਸੁਰੱਖਿਆ ਪ੍ਰਬੰਧਾਂ ਨਾਲ ਉਨ੍ਹਾਂ ਸਟੇਸ਼ਨਾਂ 'ਤੇ ਪਹੁੰਚਾਇਆ ਗਿਆ, ਜਿੱਥੋਂ ਪੋਿਲੰਗ ਪਾਰਟੀਆਂ ਵਲੋਂ ਇਹ ਮਸ਼ੀਨਾਂ ਰਵਾਨਾ ਕੀਤੀਆਂ ਗਈਆਂ ਸਨ | ਜਦੋਂ ਕਿ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਤੋਂ ਵੀ.ਵੀ.ਪੈਟ ਮਸ਼ੀਨਾਂ ਨਾਲ ਰਵਾਨਾ ਹੋਈਆਂ ਟੀਮਾਂ ਦੀਆਂ ਮਸ਼ੀਨਾਂ ਸੁਖਜਿੰਦਰ ਕਾਲਜ ਵਿਖੇ ਜਮਾ ਹੋਣਗੀਆਂ | ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਬਟਾਲਾ, ਫ਼ਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਹੋਵੇਗੀ |
141 ਬੂਥ ਬਣਾਏ ਮਾਡਰਨ-ਪੀਲੇ ਅਤੇ ਗੁਲਾਬੀ ਬੂਥਾਂ ਵੱਲ ਆਕਰਸ਼ਿਤ ਹੋਏ ਲੋਕ
ਚੋਣ ਕਮਿਸ਼ਨ ਵਲੋਂ ਇਸ ਵਾਰ ਅੰਗਹੀਣਾਂ ਦੀ ਸਹੂਲਤ ਨੰੂ ਮੁੱਖ ਰੱਖਦੇ ਹੋਏ ਵੱਖ-ਵੱਖ ਇਲਾਕਿਆਂ ਅੰਦਰ ਪੀਲੇ ਬੂਥ ਬਣਾਏ ਜਿੱਥੇ ਪੀਲੇ ਰੰਗ ਨਾਲ ਬੂਥਾਂ ਨੰੂ ਫੁਲਾਂ ਅਤੇ ਗੁਲਾਬਿਆਂ ਨਾਲ ਸਜਾਇਆ ਗਿਆ ਅਤੇ ਇੱਥੇ ਵੋਟ ਪਾਉਣ ਲਈ ਆਉਣ ਵਾਲੇ ਅੰਗਹੀਣਾਂ ਦੀ ਸਹਾਇਤਾ ਲਈ ਢੁਕਵੇਂ ਪ੍ਰਬੰਧ ਕੀਤੇ ਗਏ | ਇਸੇ ਤਰ੍ਹਾਂ ਔਰਤਾਂ ਨੰੂ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਗੁਲਾਬੀ ਰੰਗ ਦੇ ਬੂਥ ਤਿਆਰ ਕੀਤੇ ਗਏ, ਜਿੱਥੇ ਗੁਲਾਬੀ ਗ਼ੁਬਾਰੇ, ਫ਼ੁਲ, ਇੱਥੋਂ ਤੱਕ ਕਿ ਗਲੀਚੇ ਅਤੇ ਮੇਜ਼ 'ਤੇ ਵਿਛਾਉਣ ਵਾਲਾ ਕੱਪੜਾ ਵੀ ਗੁਲਾਬੀ ਰੰਗ ਦਾ ਹੋਣ ਕਾਰਨ ਸੁੰਦਰ ਦਿਖਾਈ ਦੇ ਰਿਹਾ ਸੀ | ਗੁਲਾਬੀ ਬੂਥਾਂ 'ਤੇ ਡਿਊਟੀ 'ਤੇ ਤਾਇਨਾਤ ਸਾਰੇ ਹੀ ਪੋਿਲੰਗ ਪਾਰਟੀ ਦੇ ਮੁਲਾਜ਼ਮ ਔਰਤਾਂ ਹੀ ਸਨ | ਇਸੇ ਤਰ੍ਹਾਂ ਜ਼ਿਲ੍ਹੇ ਅੰਦਰ 141 ਬੂਥ ਮਾਡਰਨ ਬਣਾਏ ਗਏ, ਜਿੱਥੇ ਬੂਥਾਂ ਦੀ ਸੁੰਦਰਤਾ ਲਈ ਵੱਖ ਵੱਖ ਤਰਾਂ ਦੇ ਪ੍ਰਬੰਧ ਕੀਤੇ ਹੋਏ ਸਨ |
ਅਕਾਲੀਆਂ ਨੇ ਲਗਾਏ ਕਾਂਗਰਸ 'ਤੇ ਵੋਟਾਂ ਦੇ ਬਦਲੇ ਰਾਸ਼ਨ ਵੰਡਣ ਦੇ ਦੋਸ਼
ਗੁਰਦਾਸਪੁਰ, 19 ਮਈ (ਗੁਰਪ੍ਰਤਾਪ ਸਿੰਘ)-ਸਥਾਨਿਕ ਸ਼ਹਿਰ ਦੇ ਮੇਨ ਬਾਜ਼ਾਰ ਅੰਦਰ ਸਥਿਤ ਇਕ ਨਿੱਜੀ ਹੋਟਲ ਤੋਂ ਕਾਂਗਰਸ ਪਾਰਟੀ ਵਲੋਂ ਰਾਸ਼ਨ ਵੰਡ ਕੇ ਵੋਟਾਂ ਹਥਿਆਉਣ ਦੇ ਅਕਾਲੀ-ਭਾਜਪਾ ਵਰਕਰਾਂ ਵਲੋਂ ਦੋਸ਼ ਲਗਾਏ ਗਏ ਹਨ | ਮੌਕੇ 'ਤੇ ਪਹੁੰਚੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੋਸ਼ ਲਗਾਏ ਕਿ ਕਾਂਗਰਸੀਆਂ ਵਲੋਂ 10 ਰੁਪਏ ਦੇ ਨੋਟ ਦੇ ਕੇ ਲੋਕਾਂ ਨੰੂ ਇਸ ਹੋਟਲ ਵਿਚ ਵੋਟਾਂ ਦੇ ਬਦਲੇ ਰਾਸ਼ਨ ਲੈਣ ਲਈ ਭੇਜਿਆ ਜਾ ਰਿਹਾ ਸੀ | ਜਿਸ ਨੰੂ ਆਸ ਪਾਸ ਦੇ ਅਕਾਲੀ ਭਾਜਪਾ ਵਰਕਰਾਂ ਵਲੋਂ ਦੇਖਿਆ ਗਿਆ ਅਤੇ ਮੌਕੇ 'ਤੇ ਰਾਸ਼ਨ ਲੈਣ ਆਏ ਹੋਏ ਇਕ ਜੋੜੇ ਤੋਂ ਰਾਸ਼ਨ ਦਾ ਸਮਾਨ ਵੀ ਜ਼ਬਤ ਕੀਤਾ ਗਿਆ | ਸ. ਬੱਬੇਹਾਲੀ ਨੇ ਦੋਸ਼ ਲਗਾਏ ਕਿ ਪੁਲਿਸ ਅਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਵੀ ਦੋਸ਼ੀਆਂ ਨੰੂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਹੋਏ ਫਲਾਇੰਗ ਸਕੂਐਡ ਦੇ ਇੰਚਾਰਜ ਬਲਜਿੰਦਰ ਸਿੰਘ ਅਤੇ ਐਸ.ਪੀ. ਸਰਬਜੀਤ ਸਿੰਘ ਬਾਹੀਆ ਨੰੂ ਅਕਾਲੀ ਭਾਜਪਾ ਦੇ ਵਰਕਰਾਂ ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ |

ਬਟਾਲਾ, ਫਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਹਲਕੇ 'ਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸੰਪੰਨ

ਬਟਾਲਾ, 19 ਮਈ (ਕਾਹਲੋਂ)-ਲੋਕ ਸਭਾ ਚੋਣਾਂ ਲਈ ਅੱਜ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸੰਪੰਨ ਹੋਇਆ ਅਤੇ ਲੋਕਾਂ ਨੇ ਬਿਨ੍ਹਾਂ ਕਿਸੇ ਡਰ ਭੈਅ ਦੇ ਉਤਸ਼ਾਹ ਨਾਲ ਵੋਟਾਂ ਪਾਈਆਂ | ਸਵੇਰੇ ਵੋਟਾਂ ਦੇ ਸ਼ੁਰੂਆਤੀ ਸਮੇਂ 'ਚ ਬੂਥਾਂ 'ਤੇ ਵੱਡੀਆਂ ਕਤਾਰਾਂ ਨਜ਼ਰ ਆਈਆਂ ਅਤੇ ...

ਪੂਰੀ ਖ਼ਬਰ »

ਸੰਨੀ ਦਿਓਲ ਅਤੇ ਰਵੀਕਰਨ ਸਿੰਘ ਕਾਹਲੋਂ ਵਲੋਂ ਵੱਖ-ਵੱਖ ਪੋਿਲੰਗ ਬੂਥਾਂ ਦਾ ਦੌਰਾ

ਫਤਹਿਗੜ੍ਹ ਚੂੜੀਆਂ, 19 ਮਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅਤੇ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਸਾਂਝੇ ਤੌਰ 'ਤੇ ਵੱਖ-ਵੱਖ ਪੋਿਲੰਗ ਬੂਥਾਂ ਦਾ ਦੌਰਾ ਕੀਤਾ ਅਤੇ ਉੱਥੇ ਮੌਜ਼ੂਦ ਅਕਾਲੀ-ਸੰਨੀ ਦਿਓਲ ...

ਪੂਰੀ ਖ਼ਬਰ »

2 ਬੱਚਿਆਂ ਦੇ ਬਾਪ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਬਟਾਲਾ, 19 ਮਈ (ਕਾਹਲੋਂ)-ਅੱਜ ਸਥਾਨਕ ਸ਼ਹਿਰ 'ਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਸਮਨ ਦੇ ਪਿਤਾ ਰਾਮਪਾਲ ਸ਼ਰਮਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਪਾਣੀ ਵਾਲੀ ਪਾਈਪ ਨਾਲ ਫਾਹਾ ਲੈ ਕੇ ਖੁਦਕੁਸ਼ੀ ...

ਪੂਰੀ ਖ਼ਬਰ »

ਅਮਰੀਕਾ ਤੋਂ ਆਏ ਨੌਜਵਾਨ 'ਤੇ ਸਿਆਸੀ ਰੰਜਿਸ਼ ਤਹਿਤ ਹਮਲਾ

ਪੁਰਾਣਾ ਸ਼ਾਲਾ, 19 ਮਈ (ਗੁਰਵਿੰਦਰ ਸਿੰਘ ਗੁਰਾਇਆ)-ਬੀਤੇ ਦਿਨ ਅਮਰੀਕਾ ਤੋਂ ਆਏ ਨੇੜਲੇ ਪਿੰਡ ਬਹਾਦਰ ਦੇ ਵਸਨੀਕ ਇਕ ਨੌਜਵਾਨ 'ਤੇ ਸ਼ਹੀਦ ਬੀਬੀ ਸੁੰਦਰੀ ਸੇਮ ਨਹਿਰ ਕੰਢੇ ਪੈਂਦੀ ਪਟੜੀ 'ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅਚਾਨਕ ਹਮਲਾ ਕਰਕੇ ...

ਪੂਰੀ ਖ਼ਬਰ »

ਮਾਮੂਲੀ ਝੜਪਾਾ ਤੋਂ ਇਲਾਵਾ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਵੋਟ ਪ੍ਰਕਿਰਿਆ

ਪੁਰਾਣਾ ਸ਼ਾਲਾ, 19 ਮਈ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਅਮਨ ਅਮਾਨ ਨਾਲ ਵੋਟ ਪ੍ਰਕਿਰਿਆ ਨੇਪਰੇ ਚੜ੍ਹ ਗਈ ਹੈ | ਇਨ੍ਹਾਂ ਵੋਟਾਾ ਦੌਰਾਨ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਅੰਦਰ ਰਲਿਆ ਮਿਲਿਆ ਉਤਸ਼ਾਹ ਦੇਖਣ ਨੂੰ ਨਜ਼ਰ ਆਇਆ | ...

ਪੂਰੀ ਖ਼ਬਰ »

ਪੁਲਿਸ ਨੇ ਸੰਨੀ ਦਿਓਲ ਦੇ ਕਾਫ਼ਲੇ ਨਾਲ ਵਾਧੂ ਚੱਲਦੀਆਂ 3 ਗੱਡੀਆਂ ਰੋਕੀਆਂ

ਫਤਹਿਗੜ੍ਹ ਚੂੜੀਆਂ, 19 ਮਈ (ਧਰਮਿੰਦਰ ਸਿੰਘ ਬਾਠ)-ਅੱਜ ਜਦੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅਤੇ ਰਵੀਕਰਨ ਸਿੰਘ ਕਾਹਲੋਂ ਫਤਹਿਗੜ੍ਹ ਚੂੜੀਆਂ ਵਿਖੇ ਪੋਿਲੰਗ ਬੂਥਾਂ 34 ਅਤੇ 35 ਦਾ ਦੌਰਾ ਕਰਨ ਪਹੰੁਚੇ ਤਾਂ ਉਥੇ ਡੀ.ਐਸ.ਪੀ. ਬਲਬੀਰ ਸਿੰਘ ਸਿੱਧੂ ਨੇ ਸੰਨੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵੋਟਰਾਂ ਦੇ ਛੋਟੇ ਬੱਚੇ ਸਾਂਭਣ ਦੀ ਨਿਭਾਈ ਜ਼ਿੰਮੇਵਾਰੀ

ਕਲਾਨੌਰ, 19 ਮਈ (ਪੁਰੇਵਾਲ, ਕਾਹਲੋਂ)-ਅੱਜ ਲੋਕ ਸਭਾ ਦੀਆਂ ਆਖਰੀ ਗੇੜ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਪੰਜਾਬ 'ਚ ਆਂਗਣਵਾੜੀ ਵਰਕਰਾਂ ਵਲੋਂ ਪੋਿਲੰਗ ਬੂਥਾਂ ਦੇ ਬਾਹਰ ਵੋਟਰਾਂ ਦੇ ਬੱਚਿਆਂ ਨੂੰ ਸਾਂਭਣ ਦੀ ਜ਼ਿੰਮੇਵਾਰੀ ਨਿਭਾਈ ਗਈ | ਇਸ ਸਬੰਧੀ ਆਂਗਣਵਾੜੀ ਵਰਕਰਾਂ ...

ਪੂਰੀ ਖ਼ਬਰ »

ਉਤਸ਼ਾਹ ਤੇ ਅਮਨ ਅਮਾਨ ਨਾਲ ਪਈਆਂ ਵੋਟਾਂ

ਬਹਿਰਾਮਪੁਰ, 19 ਮਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਇਲਾਕੇ ਦੇ ਪਿੰਡੰਾਂ ਅੰਦਰ ਲੋਕ ਸਭਾ ਚੋਣਾਂ ਮੌਕੇ ਵੋਟਾਂ ਪੈਣ ਦਾ ਕੰਮ ਬੜੇ ਉਤਸ਼ਾਹ ਤੇ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ | ਇਲਾਕੇ ਅੰਦਰ ਕੋਈ ਵੀ ਮਾੜੀ ਘਟਨਾ ਵਾਪਰਨ ਦੀ ਖ਼ਬਰ ਨਹੀਂ ਹੈ | ...

ਪੂਰੀ ਖ਼ਬਰ »

ਫੱਤੇਵਾਲ ਦੇ ਬੂਥ ਨੂੰ ਪਿੰਕ ਮਾਡਲ ਬੂਥ ਵਜੋਂ ਸ਼ਿੰਗਾਰਿਆ

ਕਾਲਾ ਅਫਗਾਨਾ, 19 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਹੋ ਰਹੀਆਂ ਲੋਕ ਸਭਾ ਚੋਣਾ ਜਿੱਥੇ ਇਨ੍ਹਾਂ ਵੋਟਾਂ ਦੇ ਦਿਹਾੜੇ ਨੂੰ ਦਿਲਕਸ਼ ਬਣਾਉਣ ਲਈ ਕਈ ਤਰਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉਥੇ ਔਰਤ ਸਮਾਜ ਨੂੰ ਵਿਕਸਤ ਕਰਨ ਦੇ ਮਨਸੂਬੇ ਤਹਿਤ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਇਲਾਕੇ ਅੰਦਰ ਸ਼ਾਂਤੀ ਪੂਰਵਕ ਪਈਆਂ ਵੋਟਾਂ

ਵਰਸੋਲਾ, 19 ਮਈ (ਵਰਿੰਦਰ ਸਹੋਤਾ)-ਇਸ ਇਲਾਕੇ ਅੰਦਰ ਅੱਜ ਲੋਕ ਸਭਾ ਦੀਆਂ ਵੋਟਾਂ ਪੈਣ ਦਾ ਕੰਮ ਸ਼ਾਂਤੀ ਪੂਰਵਕ ਸਿਰੇ ਚੜਿ੍ਹਆ | ਇਸ ਦੇ ਲਈ ਸਵੇਰ ਸਮੇਂ ਲੋਕਾਂ 'ਚ ਉਤਸ਼ਾਹ ਕੁੱਝ ਮੱਠਾ ਦਿਖਾਈ ਦਿੱਤਾ | ਪਰ ਬਾਅਦ 'ਚ ਵੱਖ-ਵੱਖ ਪਾਰਟੀਆਂ ਦੇ ਵਰਕਰ ਅਤੇ ਖ਼ਾਸ ਕਰਕੇ ...

ਪੂਰੀ ਖ਼ਬਰ »

ਕਾਲਾ ਅਫਗਾਨਾ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਵੋਟਾਂ ਮੌਕੇ ਇਕਜੁੱਟਤਾ ਕਾਇਮ ਕੀਤੀ

ਕਾਲਾ ਅਫਗਾਨਾ, 19 ਮਈ (ਅਵਤਾਰ ਸਿੰਘ ਰੰਧਾਵਾ)-ਲੋਕ ਸਭਾ ਦੀਆਂ ਅੱਜ ਹੋਈਆਂ ਚੋਣਾਂ ਜਿਨ੍ਹਾਂ ਨੂੰ ਜਿੱਤਣ ਲਈ ਅਗਾਂਹਵਧੂ ਨਗਰ ਕਾਲਾ ਅਫਗਾਨਾਂ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂ ਅਤੇ ਵਰਕਰਾਂ ਨੇ ਆਪਸੀ ਭਾਈਚਾਰਕ ਨੂੰ ਕਾਇਮ ਰੱਖਦੇ ਹੋਏ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਵੀ.ਵੀ. ਪੈਟ ਮਸ਼ੀਨ ਖ਼ਰਾਬ ਹੋਣ ਕਾਰਨ ਡੇਢ ਘੰਟਾ ਪੋਿਲੰਗ ਰਹੀ ਬੰਦ

ਘੁਮਾਣ, 19 ਮਈ (ਬੰਮਰਾਹ)-ਘੁਮਾਣ ਦੇ ਨਜ਼ਦੀਕੀ ਪਿੰਡ ਪੱਡੇ 'ਚ ਸਰਕਾਰੀ ਪ੍ਰਾਇਮਰੀ ਸਕੂਲ 'ਚ ਬਣੇ ਬੂਥ ਨੰਬਰ 143 ਵਿਚ ਦੁਪਹਿਰ 2 ਵਜੇ ਵੀ.ਵੀ.ਪੈਟ ਮਸ਼ੀਨ ਖ਼ਰਾਬ ਹੋਣ ਨਾਲ ਕਰੀਬ ਡੇਢ ਘੰਟਾ ਪੋਿਲੰਗ ਬੰਦ ਰਹੀ | ਜਾਣਕਾਰੀ ਮੁਤਾਬਕ ਇਸ ਬੂਥ ਵਿਚ 1160 ਵੋਟਾਂ ਹਨ ਤੇ 2 ਵਜੇ ਤੱਕ 504 ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 19 ਮਈ (ਆਰਿਫ਼)-ਬਿ੍ਟਿਸ਼ ਲਾਇਬ੍ਰੇਰੀ ਆਪਣੀਆਂ ਸ਼ਾਨਦਾਰ ਇਮੀਗੇ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਆਈਲੈਟਸ ਅਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਕਰਕੇ ਪੰਜਾਬ ਦੀ ਜਾਣੀ-ਮਾਣੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਦੀਪਕ ਅਬਰੋਲ ਨੇ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਾ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਜੌੜਾ ਛੱਤਰਾਂ, 19 ਮਈ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਾ ਵਿਚ ਅੱਜ ਲੋਕ ਸਭਾ ਚੋਣਾਾ ਪੂਰਨ ਤੌਰ 'ਤੇ ਅਮਨ ਅਮਾਨ ਨਾਲ ਸਮਾਪਤ ਇਸ ਇਲਾਕੇ ਦੇ ਵੱਖ ਵੱਖ ਪਿੰਡਾਾ ਸੇਖੂਪੁਰ, ਗਜਨੀਪੁਰ, ਰਾਜਪੁਰ, ਜੌੜਾ ਛੱਤਰਾਾ, ਜੋਈਆਂ, ...

ਪੂਰੀ ਖ਼ਬਰ »

ਸ਼ਾਂਤੀ ਪੂਰਵਕ ਪਈਆਂ ਵੋਟਾਂ

ਸਰਨਾ, 19 ਮਈ (ਬਲਵੀਰ ਰਾਜ)-ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਕਸਬਾ ਸਰਨਾ ਵਿਖੇ ਸ਼ਾਮ 6.20 ਤੱਕ 875 ਵੋਟਾਂ ਪੋਲ ਹੋਈਆਂ | ਬੂਥ ਲੰਬਰ 165 ਵਿਚ ਕੁੱਲ ਵੋਟਾਂ ਦੀ ਗਿਣਤੀ 1263 ਸੀ, ਜਿਨ੍ਹਾਂ ਵਿਚੋਂ 944 ਵੋਟਾਂ ਪੋਲ ਹੋਈਆਂ | ਬੂਥ ਨੰਬਰ 166 ਵਿਚ ਵਿਚ ਕੁਲ ਵੋਟਾਂ ਦੀ ਗਿਣਤੀ 1189 ਸੀ, ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਲੋਕਾਂ ਨੇ ਵੋਟਾਂ 'ਚ ਲਿਆ ਵੱਧ ਚੜ੍ਹ ਕੇ ਹਿੱਸਾ

ਹਰਚੋਵਾਲ, 19 ਮਈ (ਰਣਜੋਧ ਸਿੰਘ ਭਾਮ)-ਅੱਜ ਲੋਕ ਸਭਾ ਦੀਆਂ ਹੋਈਆਂ ਚੋਣਾਂ 'ਚ ਵੱਖ-ਵੱਖ ਪਿੰਡਾਂ 'ਚ ਵੋਟਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਇਸ ਮੌਕੇ ਪ੍ਰਾਪਤ ਜਾਣਕਾਰੀ ਅਨੁਸਾਰ ਹਰਚੋਵਾਲ ਵਿਚ 55 ਫ਼ੀਸਦੀ, ਭਾਮੜੀ 55 ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗ਼ਲਤ ਸ਼ਬਦਾਵਲੀ ਵਰਤਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 19 ਮਈ (ਅ. ਬ.)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੀ 14 ਮਈ ਨੂੰ ਸੁੱਖ ਭੰਡਾਰ ਚਰਚ ਵਡਾਲਾ ਬਾਂਗਰ ਦੀ ਫੇਰੀ ਸਬੰਧੀ ਸੋਸ਼ਲ ਮੀਡੀਆ 'ਤੇ ਗ਼ਲਤ ਢੰਗ ਨਾਲ ਪੇਸ਼ ਕੀਤੀਆਂ ਤਸਵੀਰਾਂ ਅਤੇ ਇਸ ਦੇ ਨਾਲ ਹੀ ਬਿਸ਼ਪ ਰਿਆਜ਼ ਮਸੀਹ ਤੇਜਾ ...

ਪੂਰੀ ਖ਼ਬਰ »

ਧਾਰੀਵਾਲ ਦੇ ਬਹੁਤੇ ਬੂਥਾਂ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨਹੀਂ ਹੋਈਆਂ ਲਾਗੂ

ਧਾਰੀਵਾਲ, 19 ਮਈ (ਜੇਮਸ ਨਾਹਰ)-ਅੱਜ ਜਦੋਂ ਪੰਜਾਬ ਸਮੇਤ 7 ਰਾਜਾਂ 'ਚ ਲੋਕ ਸਭਾ ਚੋਣਾਂ ਦਾ ਰੁਝਾਨ ਪੂਰੇ ਜ਼ੋਰਾਂ-ਸ਼ੋਰਾਂ ਵਿਚ ਹੈ ਅਤੇ ਚੋਣ ਕਮਿਸ਼ਨ ਵਲੋਂ ਇਸ ਦੀਆਂ ਤਿਆਰੀਆਂ ਪੂਰਨ ਤੌਰ 'ਤੇ ਮੁਕੰਮਲ ਕਰ ਲਈ ਗਈਆਂ ਹਨ | ਇਸ ਤੋਂ ਇਲਾਵਾ ਚੋਣ ਕਮਿਸ਼ਨ ਵਲੋਂ ਆਪਣੇ ਪੋਲਿਗ ...

ਪੂਰੀ ਖ਼ਬਰ »

ਪਿੰਡ ਸ਼ਿਕਾਰ ਦੇ ਬੂਥ ਨੰ: 61 'ਤੇ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਲੋਕ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 19 ਮਈ (ਕੁਲਦੀਪ ਸਿੰਘ ਨਾਗਰਾ)-ਸੰਸਦੀ ਹਲਕਾ ਗੁਰਦਾਸਪੁਰ ਅਧੀਨ ਆੳਾੁਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਦੇ ਬੂਥ ਨੰਬਰ 61 'ਤੇ ਵੋਟਿੰਗ ਮਸ਼ੀਨ 'ਚ ਖ਼ਰਾਬੀ ਪੈਣ ਕਰਕੇ ਵੋਟਰਾਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹੈ ...

ਪੂਰੀ ਖ਼ਬਰ »

ਸ਼ਾਂਤੀ ਪੂਰਵਕ ਨੇਪਰੇ ਚੜਿ੍ਹਆ ਵੋਟਾਂ ਦਾ ਕੰਮ * ਵੋਟਾਂ ਦੀ ਗਿਣਤੀ ਵਧਾਉਣ 'ਚ ਕਾਮਯਾਬ ਨਾ ਹੋ ਸਕਿਆ ਚੋਣ ਕਮਿਸ਼ਨ

ਪਠਾਨਕੋਟ, 19 ਮਈ (ਚੌਹਾਨ)-7ਵੇਂ ਤੇ ਆਖ਼ਰੀ ਗੇੜ ਦੇ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜਿਆ | ਹਲਕਾ ਪਠਾਨਕੋਟ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਇਥੇ ਵੀ ਮੁੱਖ ਮੁਕਾਬਲਾ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਭਾਜਪਾ ਉਮੀਦਵਾਰ ਸੰਨੀ ...

ਪੂਰੀ ਖ਼ਬਰ »

ਹਲਕਾ ਭੋਆ ਵਿਖੇ ਸ਼ਾਂਤੀ ਪੂਰਵਕ ਨੇਪਰੇ ਚੜ੍ਹੀਆਂ ਵੋਟਾਂ

ਨਰੋਟ ਮਹਿਰਾ, 19 ਮਈ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਵਿਖੇ ਲੋਕ ਸਭਾ ਚੋਣਾਂ ਵਿਚ ਇਕਾ ਦੁੱਕਾ ਗਰਮੋ ਗਰਮੀ ਦੇ ਚੱਲਦਿਆਂ ਸ਼ਾਂਤੀ ਪੂਰਵਕ ਹੀ ਚੋਣਾਂ ਦਾ ਕੰਮ ਨੇਪਰੇ ਚੜਿ੍ਹਆ | ਹਲਕਾ ਭੋਆ ਵਿਖੇ 71 ਫ਼ੀਸਦੀ ਵੋਟਾਂ ਪੋਲ ਹੋਈਆਂ | ਸਵੇਰੇ 7 ਵਜੇ ਤੋਂ ਹੀ ਵੋਟਰਾਂ ...

ਪੂਰੀ ਖ਼ਬਰ »

ਕਾਦੀਆਂ ਹਲਕੇ 'ਚ ਟਕਸਾਲੀਆਂ ਵਲੋਂ ਭਾਜਪਾ ਦੇ ਹੱਕ 'ਚ ਭੁਗਤਣ ਦੇ ਚਰਚੇ

ਸੇਖਵਾਂ, 19 ਮਈ (ਕੁਲਬੀਰ ਸਿੰਘ ਬੂਲੇਵਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਤੋਂ ਵੱਖ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਬਣਾਉਣ ਅਤੇ ਬਾਦਲ ਦਲ ਦੀ ਵੱਡੇ ਪੱਧਰ 'ਤੇ ਨੁਕਤਾਚੀਨੀ ਕਰਨ ਵਾਲੇ ਟਕਸਾਲੀ ਮੁੜ ਬਾਦਲਾਂ ਦੀ ਛੱਤਰੀ 'ਤੇ ਬੈਠਦੇ ਨਜ਼ਰ ਆ ਰਹੇ ਹਨ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਦੋਰਾਂਗਲਾ ਖੇਤਰ 'ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਦੋਰਾਂਗਲਾ, 19 ਮਈ (ਲਖਵਿੰਦਰ ਸਿੰਘ ਚੱਕਰਾਜਾ)-ਲੋਕ ਸਭਾ ਲਈ ਪਈਆਂ ਵੋਟਾਂ ਦਾ ਕੰਮ ਦੋਰਾਂਗਲਾ ਖੇਤਰ ਅੰਦਰ ਅਮਨ ਅਮਾਨ ਨਾਲ ਸਿਰੇ ਚੜਿ੍ਹਆ | ਇਲਾਕੇ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਦੇਖਿਆ ਗਿਆ ਹੈ ਕਿ ਇਨ੍ਹਾਂ ਚੋਣਾਂ 'ਚ ਲੋਕਾਂ ਅੰਦਰ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਨੇ ਨਾਰੀ ਚੇਤਨਾ ਸਮਾਗਮ ਕਰਵਾਇਆ

ਬਟਾਲਾ, 19 ਮਈ (ਕਾਹਲੋਂ)- ਅੱਜ ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਵਲੋਂ ਪਿੰਡ ਰੰਗੀਲਪੁਰ 'ਚ ਫ਼ਕੀਰ ਸਿੰਘ ਦੇ ਗ੍ਰਹਿ ਵਿਖੇ 'ਰਣਜੀਤ ਕੌਰ ਯਾਦਗਰੀ ਨਾਰੀ ਚੇਤਨਾ ਸਮਾਗਮ' ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਗਜਲਗੋ ਸੁਲੱਖਣ ਸਰਹੱਦੀ, ਚਰਨਜੀਤ ਕੌਰ, ...

ਪੂਰੀ ਖ਼ਬਰ »

ਧੀਰੋਵਾਲ ਦੇ ਅਕਾਲੀ, ਭਾਜਪਾ ਤੇ 'ਆਪ' ਵਰਕਰਾਂ ਵਲੋਂ ਸੜਕ ਜਾਮ ਕਰ ਕੀਤੀ ਨਾਅਰੇਬਾਜ਼ੀ * ਮਾਮਲਾ ਵੋਟਾਂ ਧੱਕੇ ਨਾਲ ਪਾਉਣ ਦਾ, ਕਾਂਗਰਸੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ

ਸ੍ਰੀ ਹਰਿਗੋਬਿੰਦਪੁਰ,19 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਦੇ 194 ਨੰਬਰ ਬੂਥ 'ਤੇ ਅਕਾਲੀ ਦਲ ਵਰਕਰਾਂ ਵੱਲੋਂ ਪ੍ਰਸ਼ਾਸ਼ਨ ਦੀ ਮਿਲੀ ਭੁਗਤ ਕਾਰਨ ਧੱਕੇ ਨਾਲ ਵੋਟਾਂ ਪਾਉਣ ਅਤੇ ਬੂਥ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਕੋਟ ਮੋਹਨ ਲਾਲ ਵਿਖੇ ਕਾਂਗਰਸ ਪਾਰਟੀ ਨਾਲ ਸਬੰਧਿਤ ਧੜੇ ਦੀ ਆਪਸੀ ਲੜਾਈ 'ਚ 4 ਜ਼ਖ਼ਮੀ

ਜੌੜਾ ਛੱਤਰਾਂ, 19 ਮਈ (ਪਰਮਜੀਤ ਸਿੰਘ ਘੁੰਮਣ)-ਅੱਜ ਵੋਟਾਂ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਪਿੰਡ ਕੋਟ ਮੋਹਨ ਲਾਲ ਵਿਖੇ ਕਾਾਗਰਸ ਪਾਰਟੀ ਨਾਲ ਸਬੰਧਿਤ ਧੜੇ ਦੀ ਆਪਸੀ ਲੜਾਈ ਹੋਣ ਕਾਰਨ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ...

ਪੂਰੀ ਖ਼ਬਰ »

ਅਮਨ-ਸ਼ਾਂਤੀ ਨਾਲ ਪਈਆਂ ਵੋਟਾਂ-ਉਮੀਦਵਾਰ ਭੱਟੀ

ਧਾਰੀਵਾਲ 19 ਮਈ (ਜੇਮਸ ਨਾਹਰ)-ਲੋਕ ਸਭ ਹਲਕਾ ਗੁਰਦਾਸਪੁਰ ਤੋਂ ਜਨਰਲ ਸਮਾਜ ਪਾਰਟੀ ਦੇ ਉਮੀਦਵਾਰ ਪ੍ਰੀਤਮ ਸਿੰਘ ਭੱਟੀ, ਜਿਨ੍ਹਾਂ ਦਾ ਚੋਣ ਨਿਸ਼ਾਨ ਏ.ਸੀ. ਹੈ, ਨੇ ਅਪਣੀ ਵੋਟ ਦਾ ਇਸਤੇਮਾਲ ਕਰਨ ਉਪਰੰਤ ਮਿਸ਼ਨ ਸਕੂਲ ਧਾਰੀਵਾਲ ਵਿਖੇ 2 ਬੂਥਾ ਦਾ ਜਾਇਜ਼ਾ ਲੈਂਦਿਆਂ ...

ਪੂਰੀ ਖ਼ਬਰ »

ਸੁਜਾਨਪੁਰ ਅਤੇ ਆਲੇ ਦੁਆਲੇ ਦੇ ਇਲਾਕੇ ਅੰਦਰ ਚੋਣਾਂ ਅਮਨ ਅਮਾਨ ਨਾਲ ਪਈਆਂ ਵੋਟਾਂ

ਸੁਜਾਨਪੁਰ, 19 ਮਈ (ਜਗਦੀਪ ਸਿੰਘ)-ਸੁਜਾਨਪੁਰ ਅਤੇ ਆਲੇ ਦੁਆਲੇ ਦੇ ਇਲਾਕੇ ਅੰਦਰ ਲੋਕ ਸਭਾ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹੀਆ | ਪ੍ਰਸ਼ਾਸਨ ਵਲੋਂ ਚੋਣਾਂ ਨੰੂ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ | ਲਗਪਲ 74 ਫ਼ੀਸਦੀ ਦੇ ਕਰੀਬ ਵੋਟਾਂ ਪੋਲ ...

ਪੂਰੀ ਖ਼ਬਰ »

ਕਈ ਬੂਥਾਂ 'ਤੇ ਬਜ਼ੁਰਗਾਂ ਤੇ ਅਪਾਹਜਾਂ ਨੂੰ ਸਹੂਲਤ ਦੇਣ 'ਚ ਨਾਕਾਮ ਰਿਹਾ ਪ੍ਰਸ਼ਾਸਨ

ਪਠਾਨਕੋਟ, 19 ਮਈ (ਚੌਹਾਨ/ਆਸ਼ੀਸ਼ ਸ਼ਰਮਾ)-ਭਾਵੇਂ ਚੋਣ ਕਮਿਸ਼ਨ ਨੇ ਅਪਾਹਜਾਂ ਅਤੇ ਬਜ਼ੁਰਗਾਂ ਨੰੂ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਸੀ | ਪਰ ਸਹੂਲਤਾਂ ਦੇਣ ਵਿਚ ਪ੍ਰਸ਼ਾਸਨ ਨਾਕਾਮ ਨਜ਼ਰ ਆਇਆ ਹੈ | ਪਠਾਨਕੋਟ ਦੇ ਬੂਥ ਨੰਬਰ 42 ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਵੋਟਰਾਂ ਨਾਲ ਕੀਤੀ ਮੁਲਾਕਾਤ-ਬੂਥਾਂ ਦਾ ਲਿਆ ਜਾਇਜ਼ਾ

ਪਠਾਨਕੋਟ, 19 ਮਈ (ਚੌਹਾਨ)-ਪਠਾਨਕੋਟ ਵਿਧਾਨ ਸਭਾ ਹਲਕੇ ਅੰਦਰ ਪੈ ਰਹੀਆਂ ਵੋਟਾਂ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਈ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX