ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਫਾਜ਼ਿਲਕਾ / ਅਬੋਹਰ

ਲਾੜੀ ਵਾਂਗ ਸਜਾਏ ਗਏ ਫ਼ਾਜ਼ਿਲਕਾ ਜ਼ਿਲੇ੍ਹ ਦੇ 4 ਦਿਵਿਆਂਗ, 4 ਪਿੰਕ ਤੇ 7 ਆਦਰਸ਼ ਪੋਿਲੰਗ ਬੂਥ, ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਲਈ ਆਪਣੀ ਵੋਟ ਦਾ ਭੁਗਤਾਨ ਕਰਨ ਆਉਣ ਵਾਲੇ ਲੋਕਾਂ ਨੂੰ ਵੱਖਰਾ ਅਨੁਭਵ ਕਰਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਬਣਾਏ ਗਏ 4 ਪਿੰਕ (ਮਹਿਲਾ ਚੋਣ ਸਟਾਫ਼ ਵਾਲੇ ਬੂਥ), 4 ਦਿਵਿਆਂਗ ਸਟਾਫ਼ ਵਾਲੇ ਬੂਥ ਅਤੇ 7 ਆਦਰਸ਼ ਪੋਿਲੰਗ ਬੂਥ ਵੋਟਰਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ | ਇਨ੍ਹਾਂ ਬੂਥਾਂ 'ਤੇ ਜਿਥੇ ਆਮ ਵੋਟਰਾਂ ਨੂੰ ਲੋੜੀਂਦੀਆਂ ਸਹੂਲਤਾਂ ਜਿਵੇਂ ਪੀਣਯੋਗ ਪਾਣੀ, ਪਖਾਨੇ, ਪੱਖੇ, ਬੈਠਣ ਲਈ ਕੁਰਸੀਆਂ, ਕਤਾਰ ਪ੍ਰਬੰਧ ਦੇ ਇੰਤਜ਼ਾਮ, ਛਾਂ ਲਈ ਟੈਂਟ ਆਦਿ ਦੇ ਪ੍ਰਬੰਧ ਕੀਤੇ ਗਏ, ਉਥੇ ਔਰਤਾਂ, ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ ਅਤੇ ਬਿਮਾਰਾਂ ਨੂੰ ਵੀ ਖ਼ਾਸ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਇਨ੍ਹਾਂ ਬੂਥਾਂ 'ਤੇ ਜਾ ਕੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਵੋਟ ਦਾ ਭੁਗਤਾਨ ਕੀਤਾ | ਆਦਰਸ਼ ਬੂਥਾਂ ਬਾਰੇ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਜਲਾਲਾਬਾਦ ਦੇ ਮਿਊਾਸੀਪਲ ਕੌਾਸਲ ਜਲਾਲਾਬਾਦ ਵਿਚ ਬਣੇ ਬੂਥ ਨੰਬਰ-15 ਅਤੇ 16, ਫ਼ਾਜ਼ਿਲਕਾ ਦੀ ਮਿਊਾਸੀਪਲ ਕੌਾਸਲ ਵਿਖੇ ਬੂਥ ਨੰਬਰ 111 ਅਤੇ 112, ਅਬੋਹਰ ਦੇ ਡੀ.ਏ.ਵੀ. ਕਾਲਜ ਸਥਿਤ ਬੂਥ ਨੰਬਰ 69 ਤੇ 70 ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਢੀਾਂਗਾ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਥਿਤ ਬੂਥ ਨੰਬਰ 143 ਨੂੰ ਆਦਰਸ਼ ਬੂਥ ਬਣਾਇਆ ਗਿਆ | ਇਨ੍ਹਾਂ ਬੂਥਾਂ ਨੂੰ ਕਿਸੇ ਜਸ਼ਨ ਵਾਲੀ ਥਾਂ ਵਾਂਗ ਸਜਾਇਆ ਗਿਆ | ਸ਼ਾਮਿਆਨੇ ਅਤੇ ਗ਼ੁਬਾਰੇ ਲਾਏ ਗਏ | ਲੋਕਾਂ ਨੂੰ ਇਨ੍ਹਾਂ ਬੂਥਾਂ 'ਤੇ ਪਹੁੰਚ ਕੇ ਕਿਸੇ ਤਿਉਹਾਰ ਵਰਗਾ ਨਜ਼ਾਰਾ ਲਿਆ | ਇਸੇ ਤਰ੍ਹਾਂ ਔਰਤਾਂ ਦੀ ਅਹਿਮੀਅਤ ਨੂੰ ਦਰਸਾਉਂਦੇ 4 ਪਿੰਕ ਬੂਥ ਬਣਾਏ ਗਏ, ਜਿਨ੍ਹਾਂ ਵਿਚੋਂ ਹਲਕਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਬੂਥ ਨੰਬਰ 116, ਅਬੋਹਰ ਦੇ ਗੋਪੀ ਚੰਦ ਆਰਿਆ ਮਹਿਲਾ ਕਾਲਜ ਦਾ ਬੂਥ ਨੰਬਰ 64, ਹਲਕਾ ਬੱਲੂਆਣਾ 'ਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਗੜ੍ਹ ਦਾ ਬੂਥ ਨੰਬਰ 49 ਅਤੇ ਜਲਾਲਾਬਾਦ ਦੇ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਜਲਾਲਾਬਾਦ ਦਾ ਬੂਥ ਨੰਬਰ 8 ਸ਼ਾਮਲ ਹੈ | ਇਨ੍ਹਾਂ ਪਿੰਕ ਬੂਥਾਂ ਦੀ ਖ਼ਾਸੀਅਤ ਇਹ ਰਹੀ ਕਿ ਇੱਥੇ ਸ਼ਾਮਿਆਨੇ ਵੀ ਗੁਲਾਬੀ ਰੰਗ ਦੇ ਲਾਏ ਗਏ | ਮਹਿਲਾ ਸਟਾਫ਼ ਵਾਲੇ ਇਨ੍ਹਾਂ ਬੂਥਾਂ 'ਤੇ ਲੱਗੇ ਸਟਾਫ਼ ਦਾ ਉਤਸ਼ਾਹ ਇਸ ਗੱਲੋਂ ਵੀ ਵੇਖਣ ਨੂੰ ਮਿਲਿਆ ਕਿ ਇਨ੍ਹਾਂ ਬੂਥਾਂ 'ਤੇ ਮਹਿਲਾ ਪੋਿਲੰਗ ਸਟਾਫ਼ ਵੱਲੋਂ ਵੀ ਪਿੰਕ ਰੰਗ ਦਾ ਪਹਿਰਾਵਾ ਪਾ ਕੇ ਆਪਣੀ ਚੋਣ ਡਿਊਟੀ ਨਿਭਾਈ ਗਈ | ਇਨ੍ਹਾਂ ਬੂਥਾਂ ਨੂੰ ਰੰਗੋਲੀ ਸਜਾਇਆ ਗਿਆ | ਉਨ੍ਹਾਂ ਦੱਸਿਆ ਕਿ ਪਿੰਕ ਬੂਥਾਂ ਨੂੰ ਰੰਗੋਲੀ, ਪਿੰਕ ਰੰਗ ਦੇ ਗ਼ੁਬਾਰੇ, ਸ਼ਾਮਿਆਨਿਆਂ, ਗਲੀਚਿਆਂ ਅਤੇ ਵੱਖ-ਵੱਖ ਢੰਗ ਨਾਲ ਸਜਾਇਆ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਦਿਆਂ ਹਲਕਾ ਜਲਾਲਾਬਾਦ ਦੇ ਸਰਕਾਰੀ ਹਾਈ ਸਕੂਲ ਚੱਕ ਗ਼ਰੀਬਾਂ ਸਾਂਦੜ ਦੇ ਬੂਥ ਨੰਬਰ 76, ਹਲਕਾ ਫ਼ਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸਦਾ ਸਿੰਘ ਵਿਖੇ ਬੂਥ ਨੰਬਰ 23, ਅਬੋਹਰ ਦੇ ਆਰਿਆ ਪੁੱਤਰੀ ਪਾਠਸ਼ਾਲਾ ਦੇ ਬੂਥ ਨੰਬਰ 30 ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰ ਕੋਟ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੂਥ ਨੰਬਰ 132 ਵਿਖੇ ਦਿਵਿਆਂਗ ਪੋਿਲੰਗ ਸਟਾਫ਼ ਤੈਨਾਤ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਸਾਰੇ ਬੂਥਾਂ ਨੂੰ ਜਿਥੇ ਸੁਚੱਜੇ ਨਾਲ ਸਜਾਇਆ ਗਿਆ, ਉਥੇ ਸਟਾਫ਼ ਸਮੇਤ ਵੋਟਰਾਂ ਲਈ ਲੋੜ ਅਨੁਸਾਰ ਵੀਲ੍ਹ ਚੇਅਰ, ਦਿਵਿਆਂਗ ਲਈ ਰੈਂਪ, ਉਡੀਕ ਸਥਾਨ, ਹੈਲਪ ਡੈਸਕ, ਪੀਣਯੋਗ ਪਾਣੀ, ਪੱਖੇ, ਕੁਰਸੀਆਂ, ਪਖਾਨੇ, ਕਤਾਰ ਪ੍ਰਬੰਧ, ਸੁਰੱਖਿਆ ਪ੍ਰਬੰਧ, ਲੋੜੀਂਦਾ ਫ਼ਰਨੀਚਰ, ਪੋਿਲੰਗ ਸਟਾਫ਼ ਤੇ ਵਲੰਟੀਅਰਾਂ ਲਈ ਖ਼ੁਰਾਕ ਵਿਵਸਥਾ ਅਤੇ ਵੋਟਰ ਸਹੂਲਤ ਪੋਸਟਰਾਂ ਦਾ ਡਿਸਪਲੇ ਆਦਿ ਮੁਹੱਈਆ ਕਰਵਾਈਆਂ ਗਈਆਂ ਅਤੇ ਬਿਮਾਰ, ਬਜ਼ੁਰਗ ਤੇ ਦਿਵਿਆਂਗ ਵੋਟਰਾਂ ਲਈ ਤੁਰੰਤ ਵੋਟਿੰਗ ਦੀ ਸਹੂਲਤ ਪ੍ਰਦਾਨ ਕੀਤੀ ਗਈ¢ ਦਿਵਿਆਂਗ, ਬਜ਼ੁਰਗਾਂ ਤੇ ਬਿਮਾਰ ਵੋਟਰਾਂ ਲਈ ਟਰਾਂਸਪੋਰਟ ਸਹੂਲਤ ਮੁਹੱਈਆ ਕਰਵਾਈ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਦੇ ਪੋਿਲੰਗ ਸਟੇਸ਼ਨ ਦੇ ਬੂਥ ਨੰਬਰ 89, 90, 91, 92 ਵਿਖੇ ਸੈਲਫ਼ੀ ਪੁਆਇੰਟ ਬਣਾਏ ਗਏ, ਜੋ ਪੋਿਲੰਗ ਕੇਂਦਰ ਦੀ ਵਿਲੱਖਣਤਾ ਨੂੰ ਚਾਰ ਚੰਨ ਲਾਉਂਦੇ ਰਹੇ | ਇੱਥੇ ਵੋਟ ਪਾਉਣ ਤੋਂ ਬਾਅਦ ਵੋਟਰ ਸੈਲਫੀ ਲੈਂਦੇ ਨਜ਼ਰ ਆਏ | ਇਸ ਤੋਂ ਇਲਾਵਾ ਪਹਿਲੀ ਵਾਰ ਵੋਟਰ ਪਾਉਣ ਵਾਲੇ ਵੋਟਰਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਆ ਗਿਆ | ਸ. ਛਤਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਬੂਥਾਂ 'ਤੇ ਦਸਤਖ਼ਤੀ ਬੋਰਡ ਵੀ ਲਗਾਏ ਗਏ, ਜਿਥੇ ਵੋਟਰਾਂ ਵੱਲੋਂ ਵੋਟ ਪਾਉਣ ਉਪਰੰਤ ਦਸਤਖ਼ਤ ਕਰਕੇ ਇਸ ਮਹਾਂ ਤਿਉਹਾਰ ਵਿੱਚ ਸ਼ਮੂਲੀਅਤ ਦਾ ਸਬੂਤ ਦਿੰਦੇ ਹੋਏ ਦਸਤਖ਼ਤ ਕੀਤੇ ਗਏ |

ਰਵੀਨਾ ਕਤਲ ਕਾਂਡ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ 'ਤੇ ਜਾਨਲੇਵਾ ਹਮਲਾ

ਅਬੋਹਰ, 19 ਮਈ (ਕੁਲਦੀਪ ਸਿੰਘ ਸੰਧੂ)-ਰਵੀਨਾ ਕਤਲ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਟੀ.ਐੱਸ.ਯੂ. ਆਗੂ ਨਿਰਮਲ ਸਿੰਘ ਉੱਪਰ ਅੱਜ ਤੜਕਸਾਰ ਸੈਰ ਕਰਦੇ ਸਮੇਂ ਕੁੱਝ ਗੁੰਡਾ ਅਨਸਰਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਲੋਕਾਂ ਉਤਸ਼ਾਹ ਨਾਲ ਪਾਈਆਂ ਵੋਟਾਂ

ਫ਼ਿਰੋਜ਼ਪੁਰ, 19 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅੰਦਰ ਦੇਸ਼ ਦੀ ਮਹਾਂ-ਪੰਚਾਇਤ ਲੋਕ ਸਭਾ ਲਈ ਆਖ਼ਰੀ ਸੱਤਵੇਂ ਗੇੜ 'ਚ ਪੈ ਰਹੀਆਂ ਵੋਟਾਂ ਵਿਚ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਇੱਕਾ-ਦੁੱਕਾ ਘਟਨਾਵਾਂ ਵਾਪਰਨ ਉਪਰੰਤ ਚੋਣ ...

ਪੂਰੀ ਖ਼ਬਰ »

ਬੂਥ ਨੰ: 190 'ਤੇ ਦੋ ਵਾਰ ਵੀ.ਵੀ. ਪੈਟ ਮਸ਼ੀਨਾਂ ਹੋਈਆਂ ਖ਼ਰਾਬ ਚੋਣ ਅਮਲੇ ਨੇ ਕੀਤੀਆਂ 10 ਮਿੰਟਾਂ ਵਿਚ ਤਬਦੀਲ

ਗੁਰੂਹਰਸਹਾਏ, 19 ਮਈ (ਪਿ੍ਥਵੀ ਰਾਜ ਕੰਬੋਜ)- ਬਲਾਕ ਗੁਰੂਹਰਸਹਾਏ ਦੇ ਪੋਿਲੰਗ ਬੂਥ ਨੰਬਰ 190 'ਤੇ 2 ਵਾਰ ਵੀ.ਵੀ.ਪੈਟ ਮਸ਼ੀਨਾਂ ਖ਼ਰਾਬ ਹੋ ਗਈਆਂ | ਇਸ ਸਬੰਧੀ ਮਨਜੀਤ ਸਿੰਘ ਪ੍ਰੈਜਾਇਡਿੰਗ ਅਫ਼ਸਰ ਨੇ ਜਾਣਕਾਰੀ ਦਿੱਤੀ ਕਿ 2 ਵਾਰ ਵੀ.ਵੀ.ਪੈਟ ਮਸ਼ੀਨਾਂ ਖ਼ਰਾਬ ਹੋ ਗਈਆਂ, ਜਿਸ ...

ਪੂਰੀ ਖ਼ਬਰ »

ਮੁਰਾਦਵਾਲਾ ਮਾਈਨਰ ਦੇ ਮੋਘੇ ਦੀ ਭੰਨਤੋੜ ਕਰਨ ਦਾ ਲਾਇਆ ਦੋਸ਼

ਮੰਡੀ ਅਰਨੀਵਾਲਾ, 19 ਮਈ (ਨਿਸ਼ਾਨ ਸਿੰਘ ਸੰਧੂ) ਪਿੰਡ ਮੁਰਾਦ ਵਾਲਾ ਦਲ ਸਿੰਘ ਦੇ ਕਿਸਾਨਾਂ ਨੇ ਉਨ੍ਹਾਂ ਦੇ ਮਾਈਨਰ ਦੇ ਮੋਘਾ ਨੰਬਰ ਐਲ 10015 ਦੀ ਭੰਨਤੋੜ ਕਰਨ ਦਾ ਪਿੰਡ ਘੁੜਿਆਣਾ ਦੇ ਕਿਸਾਨਾਂ 'ਤੇ ਦੋਸ਼ ਲਾਇਆ ਹੈ | ਕਿਸਾਨ ਮਹਿਮਾ ਸਿੰਘ, ਨੈਬ ਸਿੰਘ ਢਿੱਲੋਂ, ਹਰਪ੍ਰੀਤ ...

ਪੂਰੀ ਖ਼ਬਰ »

ਨਿਰਮਲ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਨਿੰਦਾ

ਗੁਰਦਾਸਪੁਰ, 19 ਮਈ (ਆਰਿਫ਼)-ਪੰਜਾਬ ਰਾਜ ਪਾਵਰਕਾਮ ਅੰਦਰ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਬਠਿੰਡਾ ਜ਼ੋਨ ਦੇ ਸਕੱਤਰ ਨਿਰਮਲ ਸਿੰਘ ਅਬੋਹਰ 'ਤੇ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਕਾਤਲਾਨਾ ਹਮਲਾ ਕੀਤਾ ਗਿਆ | ਜਿਸ ਨਾਲ ਸਾਥੀ ਨਿਰਮਲ ਸਿੰਘ ਦੇ ...

ਪੂਰੀ ਖ਼ਬਰ »

ਟਰੱਕ ਥੱਲੇ ਆਉਣ ਕਾਰਨ ਨੌਜਵਾਨ ਦੀ ਮੌਤ

ਤਲਵੰਡੀ ਭਾਈ, 19 ਮਈ (ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਫ਼ਿਰੋਜ਼ਪੁਰ ਰੋਡ ਤੋਂ ਪਿੰਡ ਹਰਾਜ ਦੇ ਰਸਤੇ 'ਤੇ ਡੇਰਾ ਬਿਆਸ ਦੇ ਨੇੜੇ ਇਕ ਨੌਜਵਾਨ ਦੀ ਟਰੱਕ ਥੱਲੇ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਮੁੱਦਕੀ 'ਚ 60 ਫ਼ੀਸਦੀ ਤੇ ਪਿੰਡ ਗਿੱਲ 'ਚ 74 ਫ਼ੀਸਦੀ ਪੋਿਲੰਗ ਹੋਈ

ਮੁੱਦਕੀ, 19 ਮਈ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਸਥਾਨਕ ਕਸਬਾ ਮੁੱਦਕੀ ਵਿਚ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵਿਚ ਵੋਟਾਂ ਪਾਉਣ ਦਾ ਕਾਫ਼ੀ ਉਤਸ਼ਾਹ ਨਜ਼ਰ ਆਇਆ | ਕੁਝ ਪੋਿਲੰਗ ਬੂਥਾਂ 'ਤੇ ਕਾਫ਼ੀ ਵੱਡੀਆਂ ਕਤਾਰਾਂ ਨਜ਼ਰ ਆਈਆਂ, ਪੰ੍ਰਤੂ ਕੁਝ ਬੂਥਾਂ 'ਤੇ ...

ਪੂਰੀ ਖ਼ਬਰ »

ਇਲਾਕੇ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਕੁੱਲਗੜ੍ਹੀ, 19 ਮਈ (ਸੁਖਜਿੰਦਰ ਸਿੰਘ ਸੰਧੂ)- ਇਲਾਕੇ 'ਚ ਵੱਖ-ਵੱਖ ਪਿੰਡਾਂ 'ਚ ਕੱੁਲ ਪੋਲ ਹੋਈਆਂ ਵੋਟਾਂ ਇਸ ਪ੍ਰਕਾਰ ਹਨ | ਕੁੱਲਗੜ੍ਹੀ 77 ਫ਼ੀਸਦੀ ਪੋਲਿੰਗ, ਸੁਰਸਿੰਘ ਵਾਲਾ 71.58 ਫ਼ੀਸਦੀ, ਲੋਹਗੜ੍ਹ 70 ਫ਼ੀਸਦੀ ਵੋਟਾਂ ਪੋਲ ਹੋਈਆਂ, ਸ਼ੇਰਖਾਂ 81 ਫ਼ੀਸਦੀ, ਪੋਲਿੰਗ ਰੱਤਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਨੇ ਪਾਈ ਵੋਟ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਲਈ ਅੱਜ ਜਿੱਥੇ ਸਵੇਰ ਤੋਂ ਆਮ ਲੋਕ ਕਤਾਰਾਂ 'ਚ ਲੱਗ ਕੇ ਵੋਟ ਪਾ ਰਹੇ ਹਨ,ਉਥੇ ਹੀ ਭਾਰਤੀ ਕਮਿਊਨਿਸਟ ਪਾਰਟੀ ਦੀ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਨੇ ਅੱਜ ਆਪਣੇ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਆਗੂਆਂ ਨੇ ਬੂਥਾਂ 'ਤੇ ਜਾ ਕੇ ਲਿਆ ਜਾਇਜ਼ਾ

ਅਬੋਹਰ/ਖੂਈਆਂ ਸਰਵਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਧਾਲੀਵਾਲ)-ਅੱਜ ਚੋਣਾਂ ਦੇ ਮੌਕੇ 'ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਬੂਥਾਂ 'ਤੇ ਮੋਰਚਾ ਵੀ ਸੰਭਾਲ ਕੇ ਰੱਖਿਆ | ਅਕਾਲੀ-ਭਾਜਪਾ ਤੇ ਕਾਂਗਰਸੀ ਆਗੂਆਂ ਨੇ ਸਾਰਾ ਦਿਨ ਵੱਖ-ਵੱਖ ਬੂਥਾਂ 'ਤੇ ਜਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਸਟਰਾਂਗ ਰੂਮਾਂ ਲਈ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਐਸ.ਐਸ.ਪੀ. ਦੀਪਕ ਹਿਲੋਰੀ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਅੱਜ ਚੋਣਾਂ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋ ਗਿਆ | ਹੁਣ ਵੋਟਿੰਗ ਮਸ਼ੀਨਾਂ ਸਟਰਾਂਗ ਰੂਮ ਵਿਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਐਸ.ਐਸ.ਪੀ. ਫ਼ਾਜ਼ਿਲਕਾ ...

ਪੂਰੀ ਖ਼ਬਰ »

ਸਾਬਕਾ ਬਲਾਕ ਕਾਂਗਰਸ ਪ੍ਰਧਾਨ ਪਿ੍ਥਵੀ ਰਾਜ ਦੂਮੜਾ 'ਤੇ ਹਮਲਾ, ਕੁੱਟਮਾਰ ਕਰਕੇ ਫ਼ਰਾਰ

ਜਲਾਲਾਬਾਦ, 19 ਮਈ (ਕਰਨ ਚੁਚਰਾ)- ਸਥਾਨਕ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਬਾਅਦ ਦੁਪਹਿਰ ਇਨੋਵਾ ਸਵਾਰ ਵਿਅਕਤੀਆਂ ਵਲੋਂ ਰਾਜਨੀਤਿਕ ਰੰਜਿਸ਼ ਦੇ ਚੱਲਦਿਆਂ ਕਾਂਗਰਸ ਕਮੇਟੀ ਦੇ ਸਾਬਕਾ ਬਲਾਕ ਪ੍ਰਧਾਨ ਪਿ੍ਥਵੀ ਰਾਜ ਦੂਮੜਾ 'ਤੇ ਹਮਲਾ ਕਰਦੇ ਹੋਏ ਕੁੱਟਮਾਰ ਕੀਤੀ ਗਈ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ 'ਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ ਅਮਲ ਅਮਾਨ ਨਾਲ 76 ਪ੍ਰਤੀਸ਼ਤ ਵੋਟ ਪੋਲ ਹੋਈ

ਮੰਡੀ ਰੋੜਾਂਵਾਲੀ, 19 ਮਈ (ਮਨਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੀ ਮੰਡੀ ਰੋੜਾਂਵਾਲੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਵਿਚ ਕੁੱਲ 76 ਪ੍ਰਤੀਸ਼ਤ ਵੋਟ ਪੋਲ ਹੋ ਸਕੀ ਹੈ | ਜਾਣਕਾਰੀ ਅਨੁਸਾਰ ਮੰਡੀ ਰੋੜਾਂਵਾਲੀ ਵਿਚ ਬਣੇ ਦੋ ਬੂਥਾਂ ਵਿਚ ...

ਪੂਰੀ ਖ਼ਬਰ »

ਅਬੋਹਰ ਤੇ ਬੱਲੂਆਣਾ ਹਲਕੇ ਵਿਚ 1-2 ਪਿੰਡ ਛੱਡ ਬਾਕੀ ਥਾਵਾਂ 'ਤੇ ਨਹੀਂ ਲੱਗੇ 'ਆਪ' ਦੇ ਤੇ ਹੋਰ ਧਿਰਾਂ ਦੇ ਬੂਥ

ਅਬੋਹਰ, 19 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਵੋਟਾਂ ਵਾਲੇ ਦਿਨ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਪਿੰਡਾਂ ਤੇ ਸ਼ਹਿਰ ਵਿਚ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਹੀ ਬੂਥ ਲੱਗੇ ਹੋਏ ਸਨ | ਸਿਰਫ਼ 1-2 ਥਾਵਾਂ ਛੱਡ ਕੇ ਕਿਤੇ ਵੀ ਆਮ ਆਦਮੀ ਪਾਰਟੀ ਤੇ ਹੋਰ ਸਿਆਸੀ ਧਿਰਾਂ ...

ਪੂਰੀ ਖ਼ਬਰ »

ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ ਜਲਾਲਾਬਾਦ 'ਚ ਚੋਣ

ਜਲਾਲਾਬਾਦ, 19 ਮਈ (ਹਰਪ੍ਰੀਤ ਸਿੰਘ ਪਰੂਥੀ )-ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਇੱਕਾ -ਦੁੱਕਾ ਲੜਾਈ ਦੀਆਂ ਘਟਨਾਵਾਂ ਨੂੰ ਛੱਡ ਅਮਨ ਅਮਾਨ ਨਾਲ ਚੋਣਾ ਨੇਪਰੇ ਚੜ੍ਹੀਆਂ | ਇਨ੍ਹਾਂ ਘਟਨਾਵਾਂ 'ਚ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਪ੍ਰਧਾਨ ਪਿ੍ਥਵੀ ਰਾਜ ਭੰਮਾ ਦੀ ਕੁੱਝ ...

ਪੂਰੀ ਖ਼ਬਰ »

ਅਮਨ ਸ਼ਾਂਤੀ ਨਾਲ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਨੇਪਰੇ ਚੜ੍ਹੀਆਂ ਚੋਣਾਂ

ਅਬੋਹਰ/ਖੂਈਆਂ ਸਰਵਰ/ਸੀਤੋ ਗੁੰਨੋ, 19 ਮਈ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ, ਜਗਜੀਤ ਸਿੰਘ ਧਾਲੀਵਾਲ, ਜਸਮੇਲ ਸਿੰਘ ਢਿੱਲੋਂ)-ਅੱਜ 17ਵੀਂ ਲੋਕ ਸਭਾ ਚੋਣ ਤਹਿਤ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਆਖ਼ਰੀ ਗੇੜ ਵਿਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਚੋਣਾਂ ਸ਼ਾਂਤੀ ਪੂਰਵਕ ਨੇਪਰੇ ਚੜ੍ਹਨ 'ਤੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ਼ਾਂਤੀ ਪੂਰਵਕ ਚੋਣ ਅਮਲ ਸੰਪੰਨ ਹੋਣ 'ਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛਤਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਡਿਊਟੀ 'ਤੇ ਤਾਇਨਾਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ ਲੋਕ ਸਭਾ ਦੀ ਚੋਣ

8 ਫ਼ਾਜ਼ਿਲਕਾ ਹਲਕੇ 'ਚ 70 ਪ੍ਰਤੀਸ਼ਤ ਪੋਿਲੰਗ ਦੇ ਅਨੁਮਾਨ ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦਾ ਕੰਮ ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀ ਪੂਰਵਕ ਨੇਪਰੇ ...

ਪੂਰੀ ਖ਼ਬਰ »

ਲੋਕ ਸਭਾਂ ਚੋਣਾਂ ਦੌਰਾਨ ਵੋਟਾਂ ਅਮਨ-ਅਮਾਨ ਨਾਲ ਪਈਆਂ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਵੱਖ ਵੱਖ ਪਿੰਡਾਂ 'ਚ ਵੋਟਾਂ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆਂ | ਲੋਕ ਸਭਾਂ ਚੋਣਾਂ ਦੀਆਂ ਵੋਟਾਂ ਦੌਰਾਨ ਮੰਡੀ ਲਾਧੂਕਾ 'ਚ ਵੋਟਾਂ ਦੀ ਪੋਿਲੰਗ 70 ਪ੍ਰਤੀਸ਼ਤ ਹੋਈ, ਪਿੰਡ ਚੱਕ ਖੇੜੇ ਵਾਲਾ ਜੈਮਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ ਲੋਕ ਸਭਾ ਦੀ ਚੋਣ

ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦਾ ਕੰਮ ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ | ਕਰੀਬ 70 ਪ੍ਰਤੀਸ਼ਤ ਫ਼ਾਜ਼ਿਲਕਾ ਵਿਧਾਨ ਸਭਾ ...

ਪੂਰੀ ਖ਼ਬਰ »

ਅਮਨ ਸ਼ਾਂਤੀ ਨਾਲ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਨੇਪਰੇ ਚੜ੍ਹੀਆਂ ਚੋਣਾਂ

ਅਬੋਹਰ/ਖੂਈਆਂ ਸਰਵਰ/ਸੀਤੋ ਗੁੰਨੋ, 19 ਮਈ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ, ਜਗਜੀਤ ਸਿੰਘ ਧਾਲੀਵਾਲ, ਜਸਮੇਲ ਸਿੰਘ ਢਿੱਲੋਂ)-ਅੱਜ 17ਵੀਂ ਲੋਕ ਸਭਾ ਚੋਣ ਤਹਿਤ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਆਖ਼ਰੀ ਗੇੜ ਵਿਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ...

ਪੂਰੀ ਖ਼ਬਰ »

ਅੰਗਹੀਣਾਂ ਅਤੇ ਦਿਵਿਆਂਗ ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਦੇਖਣ ਨੂੰ ਮਿਲਿਆ ਉਤਸ਼ਾਹ

ਜਲਾਲਾਬਾਦ, 19 ਮਈ (ਕਰਨ ਚੁਚਰਾ)-ਦੇਸ਼ ਵਿਚ ਨਵੀਂ ਸਰਕਾਰ ਚੁਣਨ ਲਈ ਜਿੱਥੇ ਨਵੇਂ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ | ਉਥੇ ਹੀ ਅੰਗਹੀਣ ਅਤੇ ਦਿਵਿਆਂਗਾਂ ਨੇ ਵੀ ਵੋਟ ਦਾ ਇਸਤੇਮਾਲ ਕਰਦੇ ਹੋਏ ਦੇਸ਼ ਵਿੱਚ ਨਵੀਂ ਲੋਕਤੰਤਰ ਸਰਕਾਰ ਬਣਾਉਣ ਵਿੱਚ ਆਪਣੀ ...

ਪੂਰੀ ਖ਼ਬਰ »

ਐਸ. ਡੀ.ਐਮ. ਕੇਸ਼ਵ ਗੋਇਲ ਵਲੋਂ ਪੋਲਿੰਗ ਬੂਥਾਂ 'ਤੇ ਚੈਕਿੰਗ

ਜਲਾਲਾਬਾਦ, 19 ਮਈ (ਕਰਨ ਚੁਚਰਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐਮ ਕੇਸ਼ਵ ਗੋਇਲ ਵਲੋਂ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸੁਪਰਡੈਂਟ ਪ੍ਰਦੀਪ ਗੱਖੜ ਵਿਸ਼ੇਸ਼ ਤੌਰ 'ਤੇ ਹਾਜਰ ਸਨ | ਇਸ ਦੌਰਾਨ ਐਸ.ਡੀ.ਐਮ ਵਲੋਂ ...

ਪੂਰੀ ਖ਼ਬਰ »

ਮੰਡੀ ਵਿੱਚ ਵੋਟ ਪੋਿਲੰਗ ਦੀ ਰਫ਼ਤਾਰ ਮੱਠੀ ਰਹੀ

ਮੰਡੀ ਲਾਧੂਕਾ, 19 ਮਈ (ਰਾਕੇਸ਼ ਛਾਬੜਾ)-ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅਖੀਰਲੇ ਗੇੜ ਦੀਆਂ ਪਈਆਂ ਵੋਟਾਂ ਦੌਰਾਨ ਮੰਡੀ ਵਿੱਚ ਵੋਟ ਪੋਿਲੰਗ ਦੀ ਰਫ਼ਤਾਰ ਮੱਠੀ ਰਹੀ ਹੈ | ਮੰਡੀ ਵਿੱਚ ਕੁੱਲ 2825 ਵੋਟਾਂ ਹਨ ਚੋਣ ਕਮਿਸ਼ਨ ਵਲੋਂ ਪੋਿਲੰਗ ਦੇ ਸਮੇਂ ਵਿੱਚ ਵਾਧਾ ਕਰਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX