ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  12 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਪਟਿਆਲਾ

ਪਟਿਆਲਾ ਸੰਸਦੀ ਸੀਟ 'ਤੇ ਅਮਨ ਅਮਾਨ ਨਾਲ ਕਰੀਬ 68 ਫ਼ੀਸਦੀ ਵੋਟਰਾਂ ਵਲੋਂ ਮੱਤਦਾਨ-ਕੁਮਾਰ ਅਮਿਤ

ਪਟਿਆਲਾ, 19 ਮਈ (ਗੁਰਪ੍ਰੀਤ ਸਿੰਘ ਚੱਠਾ, ਅਮਰਬੀਰ ਸਿੰਘ ਆਹਲੂਵਾਲੀਆ, ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਖਰੋੜ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ)-2019 ਦੀਆਂ ਲੋਕ ਸਭਾ ਹਲਕਾ ਪਟਿਆਲਾ ਦੀਆਂ ਚੋਣਾਂ 'ਚ 7ਵਾਂ ਗੇੜ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹੇ 'ਚ ਚੋਣਾਂ ਨਾਲ ਸਬੰਧਿਤ ਇੱਕਾ-ਦੁੱਕਾ ਛੁਟਪੁਟ ਘਟਨਾਵਾਂ ਤੋਂ ਇਲਾਵਾ ਕਿਤੋਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਨਹੀ ਆਈ | ਇਸ ਮੌਕੇ ਵੋਟਰਾਂ ਤੋਂ ਇਲਾਵਾ ਉਮੀਦਵਾਰਾਂ ਦੇ ਨਾਲ ਨਾਲ ਅਹਿਮ ਸਿਆਸੀ ਸ਼ਖ਼ਸੀਅਤਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਅੱਜ ਸ਼ਹਿਰਾਂ 'ਚ ਕਾਰੋਬਾਰੀ ਸਥਾਨ ਬੰਦ ਰਹੇ ਬਾਵਜੂਦ ਇਸ ਦੇ ਪਹਿਲਾ ਦੇ ਮੁਕਾਬਲੇ ਵੋਟ ਫ਼ੀਸਦੀ 'ਚ ਕਮੀ ਮਹਿਸੂਸ ਕੀਤੀ ਗਈ | ਮੱਖ ਮੰਤਰੀ ਦੇ ਜ਼ਿਲ੍ਹੇ 'ਚੋਂ ਆਪਣੇ ਮਨਪਸੰਦ ਉਮੀਦਵਾਰ ਨੂੰ ਸੰਸਦ ਦੀਆਂ ਪੌੜੀਆਂ ਚੜ੍ਹਾਉਣ ਲਈ ਕਰੀਬ 68 ਫ਼ੀਸਦੀ ਵੋਟਰਾਂ ਨੇ ਵੋਟ ਦਾ ਇਸਤੇਮਾਲ ਕੀਤਾ | ਇਸ ਮੌਕੇ ਜਿੱਥੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਉੱਥੇ ਕਾਂਗਰਸ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ, ਸ਼ੋ੍ਰਮਣੀ ਅਕਾਲੀ ਦਲ ਤੋਂ ਸੁਰਜੀਤ ਸਿੰਘ ਰੱਖੜਾ, ਸਾਂਝਾ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ, ਆਪ ਉਮੀਦਵਾਰ ਨੀਨਾ ਮਿੱਤਲ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਨਾਲ ਸਥਾਨਕ ਆਗੂਆਂ ਨੇ ਵੀ ਪਰਿਵਾਰਾਂ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ | ਲਗਾਈਆਂ ਜਾ ਰਹੀਆਂ ਕਿਆਸ-ਅਰਾਈਆਂ ਦੇ ਉਲਟ ਸੱਤਾਧਾਰੀਆਂ ਦੀ ਨਰਮੀ 'ਤੇ ਚੋਣ ਕਮਿਸ਼ਨ ਦੀ ਸਖ਼ਤੀ ਨੇ ਨਾਗਰਿਕਾਂ ਨੂੰ ਖੁੱਲ੍ਹ ਕੇ ਵੋਟ ਪਾਉਣ ਦਾ ਮੌਕਾ ਦਿੱਤਾ | ਸਵੇਰੇ 7 ਵਜੇ ਆਰੰਭ ਹੋਈ ਵੋਟਿੰਗ ਦੀ ਸ਼ਹਿਰੀ ਖੇਤਰ 'ਚ ਮੱਠੀ ਰਫ਼ਤਾਰ ਨੇ ਹੈਰਾਨ ਜ਼ਰੂਰ ਕੀਤਾ | ਇਹ ਹਾਲ ਤਕਰੀਬਨ 3 ਘੰਟੇ ਦੇ ਕਰੀਬ ਰਿਹਾ | ਇਸ ਦੇ ਮੁਕਾਬਲੇ ਬਾਹਰੀ ਕਾਲੋਨੀਆਂ 'ਚ ਲੰਬੀਆਂ ਕਤਾਰਾਂ 'ਚ ਲੋਕ ਆਪਣੇ ਹੱਕ ਦਾ ਇਸਤੇਮਾਲ ਕਰਦੇ ਦਿਖੇ | ਵੋਟਰਾਂ ਨੂੰ ਬੂਥਾਂ 'ਤੇ ਪਰਚੀ ਲੈਂਦੇ ਦੇਖ ਉਮੀਦਵਾਰਾਂ ਦੀ ਹਾਰ-ਜਿੱਤ ਦਾ ਅੰਦਾਜ਼ਾ ਲਾਉਣ ਵਾਲੇ ਸਿਆਸੀ ਮਾਹਿਰਾਂ ਨੂੰ ਥੋੜ੍ਹੀ ਨਮੋਸ਼ੀ ਹੀ ਹੱਥ ਲੱਗੀ, ਕਿਉਂਕਿ ਸੱਤਾਧਾਰੀਆਂ ਦੇ ਬੂਥਾਂ ਤੋਂ ਵੀ ਵੋਟਰ ਪਰਚੀ ਲੈਣ ਘੱਟ ਹੀ ਖੜ੍ਹੇ ਦਿਖੇ ਬਾਕੀਆਂ ਦੀ ਤਾਂ ਗੱਲ ਹੀ ਕੀ ਸੀ | ਜਿਸ ਦਾ ਕਾਰਨ ਲੋਕਾਂ ਨੂੰ ਇਲਾਕੇ ਦੇ ਬੀ.ਐਲ.ਓ. ਵਲੋਂ ਘਰ-ਘਰ ਪਹੁੰਚਾਈ ਵੋਟ ਪਰਚੀ ਤੇ ਪੋਿਲੰਗ ਬੂਥਾਂ 'ਤੇ ਅੱਜ ਵੀ ਉਨ੍ਹਾਂ ਦੀ ਮੌਜੂਦਗੀ ਸੀ | ਮਾਡਲ ਪੋਿਲੰਗ ਬੂਥਾਂ 'ਤੇ ਬੱਚਿਆਂ ਦੇ ਖੇਡਣ ਲਈ ਬਣਾਈ ਜਗ੍ਹਾ 'ਚ ਬੱਚੇ ਖੇਡਦੇ ਦਿਖੇ | ਸ੍ਰੀ ਕੁਮਾਰ ਅਮਿਤ ਨੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੋਟਰਾਂ ਨੇ ਜਮਹੂਰੀਅਤ ਪ੍ਰਤੀ ਸ਼ਰਧਾ ਵਿਖਾਉਂਦਿਆਂ ਅਮਨ ਪੂਰਵਕ ਲੰਮੀਆਂ ਕਤਾਰਾਂ 'ਚ ਲੱਗ ਕੇ ਵੋਟਾਂ ਪਾਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਤੋਂ ਕਰੀਬ 10,000 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1922 ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰਾਂ ਦੀ ਪਾਰਟੀ ਬਣਾ ਕੇ ਭੇਜਿਆ ਗਿਆ ਸੀ | ਦਿਵਿਆਂਗ ਵੋਟਰਾਂ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦੇਣ ਸਮੇਤ ਸਥਾਪਤ ਕੀਤੇ ਗਏ ਮਾਡਲ ਪੋਿਲੰਗ ਸਟੇਸ਼ਨਾਂ ਵਿਖੇ ਵੋਟਰਾਂ ਲਈ ਸਵਾਗਤੀ ਬੋਰਡ, ਕਾਰਪੈਟ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦੇਣ ਸਮੇਤ ਅੰਗਹੀਣਾਂ ਲਈ ਵ੍ਹੀਲ-ਚੇਅਰਾਂ ਲਗਾਈਆਂ ਗਈਆਂ ਸਨ | ਇਸ ਦੌਰਾਨ ਐੱਸ.ਐੱਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਪੋਿਲੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ | ਸਮੂਹ ਪੋਿਲੰਗ ਬੂਥਾਂ 'ਤੇ ਅਰਧ ਸੁਰੱਖਿਆ ਬਲਾਂ, ਆਰਮਡ ਪੁਲਿਸ ਤੇ ਪੀ.ਏ.ਪੀ. ਸਮੇਤ ਸਥਾਨਕ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਤੇ ਪੈਟਰੋਿਲੰਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ, ਇਸ ਤੋਂ ਬਿਨਾਂ ਮਾਈਕਰੋ ਆਬਜ਼ਰਵਰ, ਵੈੱਬ ਕਾਸਟਿੰਗ ਨਾਲ ਵੀ ਪੋਿਲੰਗ ਸਟੇਸ਼ਨਾਂ 'ਤੇ ਨਿਗ੍ਹਾ ਰੱਖੀ ਗਈ | ਰਾਤੀ 10 ਵਜੇ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ 68 ਫ਼ੀਸਦੀ ਦੇ ਕਰੀਬ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਮਤਦਾਨ ਕੀਤਾ | ਪਟਿਆਲਾ ਲੋਕ ਸਭਾ ਹਲਕੇ ਦੇ 9 ਹਲਕਿਆਂ 'ਚ 17 ਲੱਖ 34 ਹਜ਼ਾਰ 245 ਵੋਟਰਾਂ ਵਿੱਚੋਂ ਕਰੀਬ 68 ਫੀਸਦੀ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਈਆਂ ਹਨ | 10 ਵਜੇ ਤੱਕ ਪੋਿਲੰਗ ਪਾਰਟੀਆਂ ਤੋਂ ਹਾਸਲ ਹੋਏ ਅੰਕੜਿਆਂ ਮੁਤਾਬਕ 109-ਨਾਭਾ ਹਲਕੇ, ਜਿਥੇ ਕੁਲ 1 ਲੱਖ 81 ਹਜ਼ਾਰ 340 ਵੋਟਰ ਹਨ, ਵਿਖੇ 69 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ | ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 17 ਹਜ਼ਾਰ 841 ਵੋਟਰ ਵਿਚੋਂ 60.20 ਫ਼ੀਸਦੀ ਵੋਟਰਾਂ ਨੇ ਮਤਦਾਨ ਕੀਤਾ | 111-ਰਾਜਪੁਰਾ ਹਲਕੇ ਵਿੱਚ ਕੁਲ 1 ਲੱਖ 73 ਹਜ਼ਾਰ 947 ਵੋਟਰਾਂ 'ਚੋਂ 70.20 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਇਸੇ ਤਰ੍ਹਾਂ 112-ਡੇਰਾਬਸੀ ਹਲਕੇ ਵਿੱਚ ਕੁਲ 2 ਲੱਖ 58 ਹਜ਼ਾਰ 622 ਵੋਟਰ ਹਨ ਅਤੇ ਇਥੇ 69.02 ਫ਼ੀਸਦੀ ਮਤਦਾਨ ਹੋਇਆ | 113-ਘਨੌਰ ਹਲਕਾ ਵਿੱਚ ਕੁਲ 1 ਲੱਖ 63 ਹਜ਼ਾਰ 173 ਵੋਟਰ ਹਨ, ਜਿਨ੍ਹਾਂ ਵਿੱਚੋਂ 72 ਫ਼ੀਸਦੀ ਵੋਟਰਾਂ ਨੇ ਵੋਟਾਂ ਪਾਈਆਂ | ਹਲਕਾ 114-ਸਨੌਰ ਵਿਖੇ ਕੁਲ 2 ਲੱਖ 15 ਹਜ਼ਾਰ 131 ਵੋਟਰ ਹਨ, ਜ਼ਿਨ੍ਹਾਂ ਵਿੱਚੋਂ 68.50 ਫ਼ੀਸਦੀ ਵੋਟਾਂ ਪਈਆਂ | ਜਦੋਂ ਕਿ ਹਲਕਾ 115-ਪਟਿਆਲਾ ਸ਼ਹਿਰੀ ਵਿਖੇ ਕੁੱਲ 1 ਲੱਖ 61 ਹਜ਼ਾਰ 178 ਵੋਟਰ ਹਨ ਤੇ ਇਥੇ 61.09 ਫ਼ੀਸਦੀ ਮਤਦਾਨ ਹੋਇਆ | 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 87 ਹਜ਼ਾਰ 658 ਵੋਟਰ ਹਨ, ਜਿਨ੍ਹਾਂ ਵਿੱਚੋਂ 71.44 ਫ਼ੀਸਦੀ ਵੋਟਾਂ ਅਤੇ 117-ਸ਼ੁਤਰਾਣਾ ਹਲਕੇ ਵਿਖੇ ਕੁਲ 1 ਲੱਖ 75 ਹਜ਼ਾਰ 355 ਵੋਟਰ ਹਨ ਜਿਨ੍ਹਾਂ ਵਿੱਚੋਂ 67.50 ਫ਼ੀਸਦੀ ਮਤਦਾਨ ਹੋਇਆ | ਚੋਣ ਅਧਿਕਾਰੀ ਕੁਮਾਰ ਅਮਿਤ ਨੇ ਦੱਸਿਆ ਕਿ ਦੇਰ ਰਾਤ ਤੱਕ ਈ.ਵੀ.ਐਮਜ ਨੂੰ ਪੋਿਲੰਗ ਪਾਰਟੀਆਂ ਵੱਲੋਂ ਵੱਖ-ਵੱਖ ਸਟਰਾਂਗ ਰੂਮਾਂ ਵਿਖੇ ਜਮ੍ਹਾਂ ਕਰਵਾ ਦਿੱਤਾ ਗਿਆ ਹੈ | ਜਿਥੇ ਸਖ਼ਤ ਸੁਰੱਖਿਆ ਪ੍ਰਬੰਧ ਦੇ ਇੰਤਜਾਮ ਕਰਦਿਆਂ ਸੀ.ਸੀ.ਟੀ.ਵੀ. ਕੈਮਰੇ ਅਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੀ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ |
ਬਨੂੜ ਸ਼ਹਿਰ ਵਿਚ 65 ਫ਼ੀਸਦੀ ਅਤੇ ਪਿੰਡਾਂ ਵਿਚ 70 ਫ਼ੀਸਦੀ ਹੋਈ ਪੋਲਿੰਗ
ਬਨੂੜ, (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਲੋਕ ਸਭਾ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ | ਬਨੂੜ ਸ਼ਹਿਰ ਵਿਚ 65 ਫ਼ੀਸਦੀ ਅਤੇ ਆਲੇ ਦੁਆਲੇ ਪੇਂਡੂ ਖੇਤਰ ਵਿਚ 70 ਫ਼ੀਸਦੀ ਤੋਂ ਵੱਧ ਵੋਟਾਂ ਪਈਆਂ | ਸਮੁੱਚੇ ਖੇਤਰ ਵਿਚ ਹੁਕਮਰਾਨ ਧਿਰ ਦੇ ਪੋਲਿੰਗ ਬੂਥਾਂ 'ਤੇ ਵੋਟਰਾਂ ਅਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ | ਇਸ ਖੇਤਰ ਦੇ ਕਈ ਪਿੰਡਾਂ ਵਿਚ ਨੰਡਿਆਲੀ, ਬੂਟਾ ਸਿੰਘ ਵਾਲਾ ਆਦਿ ਪਿੰਡਾਂ ਵਿਚ ਅਕਾਲੀ ਭਾਜਪਾ ਗਠਜੋੜ ਦੇ ਬੂਥ ਨਹੀਂ ਲੱਗੇ | ਆਮ ਆਦਮੀ ਪਾਰਟੀ ਅਤੇ ਡਾ. ਧਰਮਵੀਰ ਗਾਂਧੀ ਦੇ ਇੱਕਾ-ਦੁੱਕਾ ਥਾਵਾਂ 'ਤੇ ਹੀ ਪੋਲਿੰਗ ਬੂਥ ਨਜ਼ਰ ਆਏ | ਬਨੂੜ ਸ਼ਹਿਰ ਦੇ 12 ਪੋਲਿੰਗ ਬੂਥਾਂ ਉੱਤੇ 13865 ਵੋਟਾਂ ਵਿੱਚੋਂ 8930 ਵੋਟਾਂ ਪੋਲ ਹੋਈਆਂ | ਪਿੰਡ ਬੁੱਢਣਪੁਰ, ਪਿੰਡ ਬਾਸਮਾ ਅਤੇ ਪਿੰਡ ਖ਼ਾਨਪੁਰ ਬੰਗਰ ਵਿਖੇ ਵੋਟਿੰਗ ਮਸ਼ੀਨਾਂ ਵਿਚ ਤਕਨੀਕੀ ਨੁਕਸ ਸਾਹਮਣੇ ਆਏ |
ਹਲਕਾ ਸ਼ੁਤਰਾਣਾ ਵਿਖੇ 66 ਫੀਸਦੀ ਤੋਂ ਵੱਧ ਵੋਟਾਂ ਪਈਆਂ
ਸ਼ੁਤਰਾਣਾ, (ਬਲਦੇਵ ਸਿੰਘ ਮਹਿਰੋਕ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਸ਼ੁਤਰਾਣਾ ਵਿਖੇ ਵੋਟਾਂ ਦਾ ਕੰਮ ਸ਼ਾਂਤਮਈ ਢੰਗ ਨਾਲ ਨੇਪਰੇ ਚੜਿ੍ਹਆ | ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ 66 ਫੀਸਦੀ ਤੋਂ ਵੱਧ ਵੋਟਾਂ ਪਈਆਂ ਹਨ | ਅਮਨ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ | ਜਦ ਕਿ ਇੰਟਰ ਸਟੇਟ ਹੱਦ 'ਤੇ ਨਾਕੇਬੰਦੀਆਂ ਕਰਕੇ ਹਲਕੇ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਸੀ | ਇਸ ਵਾਰ ਹਰ ਬੂਥ 'ਤੇ ਸਿਹਤ ਵਿਭਾਗ ਦੇ ਕਰਮਚਾਰੀ, ਚੋਣਾਂ ਨਾਲ ਸਬੰਧਿਤ ਬੀ.ਐਲ.ਓਜ਼. ਤੇ ਆਂਗਣਵਾੜੀ ਵਰਕਰਜ਼ ਤੈਨਾਤ ਸਨ ਅਤੇ ਲੋੜਵੰਦ ਵੋਟਰਾਂ ਲਈ ਵਹੀਲ ਚੇਅਰ ਆਦਿ ਦੇ ਵੀ ਪ੍ਰਬੰਧ ਸਨ |
ਦੇਵੀਗੜ੍ਹ ਇਲਾਕੇ 'ਚ ਵੋਟਾਂ ਅਮਨ ਅਮਾਨ ਨਾਲ 68 ਫੀਸਦੀ ਹੋਈਆਂ ਪੋਲ
ਦੇਵੀਗੜ੍ਹ, (ਮੁਖਤਿਆਰ ਸਿੰਘ ਨੌਗਾਵਾਂ)-ਲੋਕ ਸਭਾ ਚੋਣਾਂ ਜਿਸ ਦਾ ਦੋ ਮਹੀਨੇ ਲੰਮਾ ਸਮਾਂ ਪ੍ਰਚਾਰ (ਬਾਕੀ ਸਫਾ 10 'ਤੇ)
ਚਲਦਾ ਰਿਹਾ ਪਰ ਅੱਜ ਅਮਨ ਅਮਾਨ ਨਾਲ ਪਈਆਂ ਵੋਟਾਂ ਨਾਲ ਸਮਾਪਤ ਹੋ ਗਿਆ | ਅੱਜ ਸ਼ਾਮ 6 ਵਜੇ ਤੱਕ ਲਗਪਗ 68 ਫੀਸਦੀ ਵੋਟਾਂ ਪੈਣ ਦਾ ਅਨੁਮਾਨ ਹੈ ਜਦ ਕਿ ਇਲਾਕੇ ਵਿਚ ਕਿਤੇ ਵੀ ਮਾੜੀ ਘਟਨਾ ਵਾਪਰਨ ਦੀ ਖ਼ਬਰ ਨਹੀਂ ਪਰ ਅਫਵਾਹਾਂ ਦਾ ਬਜ਼ਾਰ ਗਰਮ ਹੀ ਰਿਹਾ | ਇਸ ਦੌਰਾਨ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੇਵੀਗੜ੍ਹ ਇਲਾਕੇ 'ਚ ਸ਼ਾਂਤੀਪੂਰਵਕ ਪਾਉਣ ਲਈ ਵੋਟਰਾਂ ਦਾ ਧੰਨਵਾਦ ਕੀਤਾ |
ਘਨੌਰ ਹਲਕੇ 'ਚ ਅਮਨ ਅਮਾਨ ਨਾਲ ਭੁਗਤੀਆਂ ਵੋਟਾਂ
ਘਨੌਰ, (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਹਲਕੇ ਦੇ ਸਮੂਹ ਪਿੰਡਾਂ 'ਚ ਵੋਟਾਂ ਅਮਨ ਅਮਾਨ ਨਾਲ ਭੁਗਤੀਆਂ | ਇੱਥੇ ਕੁੱਲ ਵੋਟਾਂ 63 ਫੀਸਦੀ ਪੋਲ ਹੋਈਆਂ | ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪਾਈਆਂ ਗਈਆਂ | ਵੋਟਰਾਂ 'ਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਵੇਰ ਪੌਣੇ 7 ਵਜੇ ਤੋਂ ਹੀ ਵੋਟਾਂ ਪਾਉਣ ਦੇ ਲਈ ਲੰਮੀਆਂ ਲਾਈਨਾਂ ਵਿਚ ਲੱਗ ਗਈਆਂ | ਨੇੜਲੇ ਪਿੰਡ ਮਹਿਦੂਦਾਂ 'ਚ ਈ.ਵੀ.ਐਮ. ਮਸ਼ੀਨ 'ਚ ਤਕਨੀਕੀ ਖਰਾਬੀ ਹੋਣ ਆਉਣ ਕਾਰਨ ਵੋਟਾਂ 15 ਮਿੰਟ ਲੇਟ ਪੈਣੀਆਂ ਸ਼ੁਰੂ ਹੋਈਆਂ ਅਤੇ ਪਿੰਡ ਮੰਜੌਲੀ ਵਿਚ ਵੀ.ਵੀ.ਪੈਟ. ਮਸ਼ੀਨ 'ਚ ਦੋ ਵਾਰ ਤਕਨੀਕੀ ਖਰਾਬੀ ਆਈ ਅਤੇ ਵੋਟਾਂ ਦਾ ਕੰਮ ਥੋੜ੍ਹੀ ਦੇਰ ਰੁਕਿਆ ਰਿਹਾ |

ਮੌਸਮ ਨੇ ਵੀ ਦਿੱਤਾ ਵੋਟਰਾਂ ਦਾ ਸਾਥ

ਪਟਿਆਲਾ, 19 ਮਈ (ਜਸਪਾਲ ਸਿੰਘ ਢਿੱਲੋਂ)-ਅੱਜ ਲੋਕ ਸਭਾ ਚੋਣਾਂ ਦੌਰਾਨ ਮੌਸਮ ਨੂੰ ਦੇਖਦਿਆਂ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੀਆਂ ਵੋਟਾਂ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਦਿੱਤਾ ਗਿਆ | ਅਕਸਰ ਇਨ੍ਹਾਂ ...

ਪੂਰੀ ਖ਼ਬਰ »

ਬੁਜਰਕ ਵਾਸੀ ਦੋ ਨੌਜਵਾਨ 5 ਬਲਦ ਲਿਜਾਂਦੇ ਕਾਬੂ ਕੀਤੇ

ਸਨੌਰ, 19 ਮਈ (ਸੋਖਲ)-ਥਾਣਾ ਸਨੌਰ ਦੀ ਪੁਲਿਸ ਨੇ ਅਸ਼ਵਨੀ ਕੁਮਾਰ ਵਾਸੀ ਬਹਾਦਰਗੜ੍ਹ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਨੂੰ ਪੰਜ ਬਲਦ ਜੋ ਕਿ ਵੱਢਣ ਲਈ ਲਿਜਾਏ ਜਾ ਰਹੇ ਸਨ ਨੂੰ ਦੋ ਗੱਡੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ...

ਪੂਰੀ ਖ਼ਬਰ »

ਸਕੂਟਰੀ ਸਵਾਰ ਵਿਅਕਤੀ ਦਾ ਪਰਸ ਖੋਹ ਕੇ ਫ਼ਰਾਰ

ਪਟਿਆਲਾ, 19 ਮਈ (ਮਨਦੀਪ ਸਿੰਘ ਖਰੋੜ)-ਸਥਾਨ ਏ ਟੈਂਕ ਨੇੜੇ ਸਫ਼ਾਈ ਕਰ ਰਹੇ ਇਕ ਵਿਅਕਤੀ ਦੇ ਮੁੱਕੇ ਮਾਰ ਕੇ ਉਸ ਦਾ ਪਰਸ ਖੋਹਣ ਦਾ ਮਾਮਲੇ ਸਾਹਮਣੇ ਆਇਆ ਹੈ | ਇਸ ਖੋਹ ਦੀ ਰਿਪੋਰਟ ਮੇਨਪਾਲ ਵਾਸੀ ਸੰਜੇ ਕਾਲੋਨੀ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ਜਦੋਂ ਉਹ ਏ ਟੈਂਕ ...

ਪੂਰੀ ਖ਼ਬਰ »

ਇਕ ਪੇਟੀ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 19 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਮਥੁਰਾ ਕਾਲੋਨੀ 'ਚ ਪੁਲਿਸ ਨੇ ਗਸ਼ਤ ਦੌਰਾਨ ਇਕ ਸਕੂਟਰੀ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 12 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਹਿਚਾਣ ਰਾਮਧਾਰੀ ਵਾਸੀ ਪਟਿਆਲਾ ਵਜੋਂ ...

ਪੂਰੀ ਖ਼ਬਰ »

ਜੀਜੇ ਨੇ ਸਾਲੇ ਨੂੰ ਕੀਤਾ ਗੰਭੀਰ ਜ਼ਖ਼ਮੀ, ਸਮਾਣਾ ਹਸਪਤਾਲ 'ਚ ਇਲਾਜ ਅਧੀਨ

ਸਮਾਣਾ, 19 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਮਰਦਾਂਹੇੜੀ 'ਚ ਗੋਵਿੰਦ ਸਿੰਘ ਪੁੱਤਰ ਗਮਦੂਰ ਸਿੰਘ ਤੇ ਘਰ ਦੇ ਬਾਹਰ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ | 108 ਐਾਬੂਲੈਂਸ ਰਾਹੀਂ ਸਮਾਣਾ ਦੇ ਸਰਕਾਰੀ ਹਸਪਤਾਲ 'ਚ ਇਲਾਜ ਦੇ ਲਈ ...

ਪੂਰੀ ਖ਼ਬਰ »

ਸਮਾਣਾ ਦੇ ਪਿੰਡ ਚੁਪਕੀ 'ਚ ਜ਼ਮੀਨ ਦੇ ਝਗੜੇ 'ਚ ਨੌਜਵਾਨ ਜ਼ਖ਼ਮੀ

ਸਮਾਣਾ, 19 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਪਿੰਡ ਚੁਪਕੀ ਦੇ ਹਰਵਿੰਦਰ ਸਿੰਘ ਦੀ ਉਸ ਦੇ ਚਾਚੇ ਨਾਲ 5 ਕਨਾਲ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਉਸ ਦੇ ਚਾਚੇ ਨੇ ਹਮਲਾ ਕਰ ਦਿੱਤਾ ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ | ਉਸ ਨੰੂ ਇਲਾਜ ਦੇ ਲਈ ਸਿਵਲ ਹਸਪਤਾਲ ਸਮਾਣਾ 'ਚ ਦਾਖਿਲ ...

ਪੂਰੀ ਖ਼ਬਰ »

ਅਤਾਲਾਂ ਵਿਚ ਵੋਟਾਂ ਦੀ ਤਕਰਾਰ ਨੂੰ ਲੈ ਕੇ ਇਕ ਦਾ ਪਾੜਿਆ ਸਿਰ

ਪਾਤੜਾਂ/ਘੱਗਾ, 19 ਮਈ (ਜਗਦੀਸ਼ ਸਿੰਘ ਕੰਬੋਜ, ਵਿਕਰਮਜੀਤ ਬਾਜਵਾ)-ਪਾਤੜਾਂ ਇਲਾਕੇ ਵਿਚ ਵੋਟਾਂ ਦੌਰਾਨ ਵੋਟ ਨੂੰ ਲੈ ਕੇ ਹੋਏ ਤਕਰਾਰ ਮਗਰੋਂ ਇੱਕ ਵਿਅਕਤੀ 'ਤੇ ਹਮਲਾ ਕਰਕੇ ਉਸ ਦੇ ਸਿਰ ਵਿਚ ਸੱਟਾਂ ਮਾਰੀਆਂ ਜਿਸ ਨਾਲ ਉਹ ਲਹੂ-ਲੁਹਾਣ ਹੋ ਗਿਆ | ਜਿਸ ਨੂੰ ਗੰਭੀਰ ਹਾਲਤ ...

ਪੂਰੀ ਖ਼ਬਰ »

ਅਨਮੋਲ ਕਵਾਤਰਾਂ ਦੇ ਪਿਤਾ 'ਤੇ ਹੋਏ ਹਮਲੇ ਿਖ਼ਲਾਫ਼ ਸਮਰਥਕਾਂ ਵਲੋਂ ਪਟਿਆਲਾ ਦੇ ਖੰਡਾ ਚੌਕ 'ਚ ਧਰਨਾ

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਲੁਧਿਆਣਾ ਦੇ ਰਹਿਣ ਵਾਲੇ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਵਾਲੇ ਅਨਮੋਲ ਕਵਾਤਰਾਂ ਦੇ ਪਿਤਾ 'ਤੇ ਦੇਰ ਸ਼ਾਮ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਸੀ ਜਿਸ ਨੂੰ ਲੈ ਕੇ ਅਨਮੋਲ ਕਵਾਤਰਾਂ ਵਲੋਂ ਆਪਣੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਹੁੱਲੜਬਾਜੀ ਕਰਨ 'ਤੇ ਪਿੰਡ ਸਿੱਧੂਵਾਲ ਦੇ ਸਰਪੰਚ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਮਈ (ਆਤਿਸ਼ ਗੁਪਤਾ)-ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਪੁਲਿਸ ਵਲੋਂ ਸ਼ਖਤ ਪ੍ਰਬੰਧ ਕੀਤੇ ਗਏ ਸੀ | ਇਸ ਦੇ ਬਾਵਜੂਦ ਇੱਥੇ ਦੇ ਨਜਦੀਕੀ ਪਿੰਡ ਸਿੱਧੂਵਾਲ ਦੇ ਵਿਖੇ ਸਥਿਤ ਬੂਥ ...

ਪੂਰੀ ਖ਼ਬਰ »

ਨਾਭਾ ਵਿਖੇ ਅਮਨ ਅਮਾਨ ਨਾਲ ਹੋਈ 68 ਫੀਸਦੀ ਦੇ ਕਰੀਬ ਵੋਟਿੰਗ

ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਪਟਿਆਲਾ ਦੇ ਹਲਕਾ ਵਿਧਾਨ ਸਭਾ ਨਾਭਾ ਵਿਚ ਜਿੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਸੁਪਤਨੀ ਪ੍ਰਨੀਤ ਕੌਰ, ਡਾ. ਧਰਮਵੀਰ ਗਾਂਧੀ ਵਿਚ ਫਸਵਾਂ ਮੁਕਾਬਲਾ ਸੀ ਉੱਥੋਂ ਅੱਜ ਐਸ.ਡੀ.ਐੱਮ ਕਾਲਾ ਰਾਮ ਕਾਂਸਲ ...

ਪੂਰੀ ਖ਼ਬਰ »

ਵੋਟਾਂ ਦੇ ਤਿਉਹਾਰ ਮੌਕੇ ਰੰਗ ਬਿਰੰਗੇ ਸ਼ਾਮਿਆਨਿਆਂ ਨੇ ਵੋਟਰਾਂ ਦਾ ਮਨ ਮੋਹਿਆ

ਪਟਿਆਲਾ, 19 ਮਈ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਵਿਚ ਲੋਕ ਸਭਾ ਚੋਣਾ 2019 ਦੇ ਦੋਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਚੋਣ ਕੇਂਦਰਾਂ ਵਿਖੇ ਦਿੱਤੀਆਂ ਸੁਵਿਧਾਵਾਂ ਅਤੇ ਤਾਇਨਾਤ ਵਲੰਟੀਅਰਾਂ ਨੇ ਵੋਟਰਾਂ ਦਾ ਮਨ ਜਿੱਤ ਲਿਆ | ਇਸ ...

ਪੂਰੀ ਖ਼ਬਰ »

ਸ਼ਹਿਰਾਂ ਦੇ ਮੁਕਾਬਲੇ ਦਿਹਾਤੀ ਖੇਤਰਾਂ ਦੇ ਵੋਟਰਾਂ 'ਚ ਵੱਧ ਉਤਸ਼ਾਹ ਦੇਖਣ ਨੂੰ ਮਿਲਿਆ

ਪਟਿਆਲਾ, 19 ਮਈ (ਜ.ਸ. ਢਿੱਲੋਂ)-ਪਟਿਆਲਾ ਦੇ ਬਹੁਤ ਸਾਰੇ ਬੂਥਾਂ 'ਤੇ ਸਵੇਰ ਤੋਂ ਹੀ ਲੋਕ ਲਾਈਨਾਂ 'ਚ ਖੜੇ ਦੇਖੇ ਗਏ | ਸਵੇਰ ਵੇਲੇ ਹੀ ਲੋਕਾਂ 'ਚ ਉਤਸ਼ਾਹ ਦੇਖਣ ਨੂੰ ਮਿਲਿਆ | ਜੇਕਰ ਬੂਥਾਂ ਦੇ ਅੰਕੜੇ ਦੇਖੇ ਜਾਣ ਜੋ ਸਪਸ਼ਟ ਕਰਦੇ ਹਨ ਕਿ ਲੋਕ ਸਵੇਰੇ ਹੀ ਆਪਣੇ ਮਤਦਾਨ ਲਈ ...

ਪੂਰੀ ਖ਼ਬਰ »

ਉਪ-ਮੰਡਲ ਮੈਜਿਸਟਰੇਟ ਵਲੋਂ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਗੱਡੀਆਂ ਰਵਾਨਾ

ਪਾਤੜਾਂ, 19 ਮਈ (ਗੁਰਵਿੰਦਰ ਸਿੰਘ ਬੱਤਰਾ)-ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੀ. ਡਬਲਿਊ. ਡੀ. ਵੋਟਰਾਂ ਨੰੂ ਵੋਟਾਂ ਪਵਾਉਣ ਲਈ ਗੱਡੀਆਂ ਦੀ ਸਹੂਲਤ ਦਿੱਤੀ ਗਈ ਜਿਸ ਨੰੂ ਅੱਜ ਸਹਾਇਕ ਰਿਟਰਨਿੰਗ ਅਫਸਰ ਕਮ-ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ 'ਚ ਅਪਣਾਏ ਹੱਥਕੰਡੇ ਜਿੱਤ ਨਹੀਂ ਦਿਵਾ ਸਕਣਗੇ-ਬੀਬੀ ਲੂੰਬਾ

ਪਾਤੜਾਂ, 19 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਨੂੰ ਨਸ਼ਾਮੁਕਤ ਕਰਨ ਦਾ ਦਾਅਵਾ ਕਰਨ ਵਾਲੀ ਕਾਂਗਰਸ ਨੇ ਆਪਣੀ ਹਾਰ ਨੂੰ ਪ੍ਰਤੱਖ ਦੇਖਦਿਆਂ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡਣ ਵਰਗੇ ਕੋਝੇ ਹੱਥਕੰਡੇ ਅਪਣਾਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਸਾਡਾ ਰਾਜਨੀਤਿਕ ਅਤੇ ਸਮਾਜ ਸੇਵਾ ਦਾ ਕੰਮ ਅੱਗੇ ਵੀ ਜਾਰੀ ਰਹੇਗਾ-ਖੰਗੂੜਾ

ਨਾਭਾ 19 ਮਈ (ਕਰਮਜੀਤ ਸਿੰਘ) ਪਟਿਆਲਾ ਲੋਕ ਸਭਾ ਹਲਕਾ 13 ਜਨਰਲ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸ. ਰਣਧੀਰ ਸਿੰਘ ਖੰਗੂੜਾ ਵਿਧਾਨ ਸਭਾ ਹਲਕਾ ਨਾਭਾ ਵਿੱਚ ਕਰਤਾਰ ਕਲੋਨੀ ਦੇ 140 ਨੰ. ਬੂਥ ਤੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX