ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਮੋਗਾ

ਮੋਗਾ ਜ਼ਿਲ•ੇ 'ਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਚੜਿ੍ਹਆ ਨੇਪਰੇ-59 ਫ਼ੀਸਦੀ ਵੋਟਰਾਂ ਨੇ ਕੀਤਾ ਵੋਟ ਦਾ ਇਸਤੇਮਾਲ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਰਾਜੇਸ਼ ਕੋਛੜ)-ਲੋਕ ਸਭਾ ਚੋਣਾਂ ਦੇ ਆਖ਼ਰੀ ਤੇ ਸੱਤਵੇਂ ਪੜਾਅ ਲਈ ਅੱਜ ਪੰਜਾਬ ਸਮੇਤ ਹੋਰਨਾਂ ਰਾਜਾਂ ਦੀਆਂ 59 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋਇਆ | ਪਹਿਲੇ ਪਹਿਰ ਲੋਕਾਂ ਦੀਆਂ ਲਾਈਨਾਂ ਵੀ ਲੱਗੀਆਂ ਰਹੀਆਂ ਪਰ ਉਸ ਤੋਂ ਬਾਅਦ ਵੋਟਾਂ ਪਾਉਣ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲਿਆ ਜਿਸ ਤੋਂ ਲੱਗਦਾ ਸੀ ਕਿ ਵੋਟਾਂ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਘੱਟ ਹੈ | ਜ਼ਿਲ•ਾ ਮੋਗਾ ਦੇ 773 ਪੋਿਲੰਗ ਬੂਥਾਂ 'ਤੇ ਅੱਜ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ | ਜ਼ਿਲ•ਾ ਮੋਗਾ ਵਿਚ 59.8 ਫ਼ੀਸਦੀ ਵੋਟਾਂ ਪੋਲ ਹੋਈਆਂ | ਜ਼ਿਲ•ਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਸ਼ਾਮ 5 ਵਜੇ ਤੱਕ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਹਲਕਾ-71 ਵਿਚ 50.80 ਫ਼ੀਸਦੀ, ਬਾਘਾ ਪੁਰਾਣਾ-72 ਵਿਚ 55.89 ਫ਼ੀਸਦੀ, ਮੋਗਾ ਹਲਕਾ-73 ਵਿਚ 47.31 ਫ਼ੀਸਦੀ ਅਤੇ ਧਰਮਕੋਟ ਹਲਕਾ-74 ਵਿਚ 53.25 ਫ਼ੀਸਦੀ ਵੋਟ ਪੋਿਲੰਗ ਹੋਈ | ਇਨ•ਾਂ ਚੋਣਾਂ ਦੌਰਾਨ ਜ਼ਿਲ•ੇ ਦੇ ਵੋਟਰਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਤੇ ਕਈ ਥਾਵਾਂ 'ਤੇ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ | ਜ਼ਿਲ•ਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ•ੇ ਵਿਚ ਵੋਟਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹ•ਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਸਨ ਜਿਸ ਸਦਕਾ ਇੱਕਾ-ਦੁੱਕਾ ਮਾਮੂਲੀ ਘਟਨਾਵਾਂ ਤੋਂ ਬਿਨਾਂ ਲੋਕਾਂ ਨੇ ਬੇਖ਼ੌਫ਼ ਹੋ ਕੇ ਸ਼ਾਂਤੀਪੂਰਨ ਵੋਟਾਂ ਪਾਈਆਂ | ਹਲਕਾ ਫ਼ਰੀਦਕੋਟ ਰਾਖਵਾਂ ਲਈ ਜ਼ਿਲ•ਾ ਮੋਗਾ ਵਿਚ ਚਾਰ ਵਿਧਾਨ ਸਭਾ ਹਲਕੇ ਆਉਂਦੇ ਹਨ ਜਿਨ•ਾਂ ਵਿਚ ਧਰਮਕੋਟ, ਮੋਗਾ, ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ ਸ਼ਾਮਲ ਹਨ, ਵਿਚ ਕਿਸੇ ਵੀ ਥਾਂ 'ਤੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਲੋਕਾਂ ਨੇ ਮਨਮਰਜ਼ੀ ਨਾਲ ਬਿਨਾਂ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਬਗੈਰ ਆਪਣੀ ਵੋਟ ਦਾ ਇਸਤੇਮਾਲ ਕੀਤਾ ਅਤੇ ਉੱਥੇ ਚੋਣ ਅਮਲੇ ਨੇ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ | ਇਨ•ਾਂ ਚੋਣਾਂ ਵਿਚ ਅੰਗਹੀਣਾਂ ਲਈ ਸਪੈਸ਼ਲ ਪੋਿਲੰਗ ਬੂਥਾਂ 'ਤੇ ਵੀਲ•ਚੇਅਰ ਤੇ ਈ-ਰਿਕਸ਼ੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਜ਼ਿਲ•ਾ ਪ੍ਰਸ਼ਾਸਨ ਵਲੋਂ ਵੋਟਾਂ ਦੇ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹ•ਨ ਲਈ ਵੱਖ-ਵੱਖ ਪੋਿਲੰਗ ਸਟੇਸ਼ਨਾਂ 'ਤੇ ਅਬਜ਼ਰਵਰ ਨਿਯੁਕਤ ਕੀਤੇ ਗਏ ਸਨ ਜੋ ਪੋਿਲੰਗ ਬੂਥਾਂ 'ਤੇ ਆਪਣੀ ਡਿਊਟੀ ਨਿਭਾ ਰਹੇ ਸਨ | 'ਅਜੀਤ' ਦੀ ਟੀਮ ਵਲੋਂ ਜਦੋਂ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਗਿਆ ਕਿ ਬਜ਼ੁਰਗ ਸੱਥਾਂ ਵਿਚ ਬੈਠੇ ਤਾਸ਼ ਖੇਡਣ ਵਿਚ ਮਸਰੂਫ਼ ਸਨ | ਜਦ ਉਨ•ਾਂ ਨੂੰ ਵੋਟ ਪਾਉਣ ਸਬੰਧੀ ਪੁੱਛਿਆ ਗਿਆ ਤਾਂ ਉਨ•ਾਂ ਕਿਹਾ ਕਿ ਵੋਟ ਪਾਉਣ ਦਾ ਕੀ ਫ਼ਾਇਦਾ, ਸਾਰੀਆਂ ਸਿਆਸੀ ਪਾਰਟੀਆਂ ਇਕੋ ਜਿਹੀਆਂ ਹਨ | ਕਿਸੇ ਨੇ ਦੇਸ਼ ਦਾ ਭਲਾ ਨਹੀਂ ਕੀਤਾ ਤੇ ਨਾ ਹੀ ਇਨ•ਾਂ ਤੋਂ ਭਲੇ ਦੀ ਆਸ ਕੀਤੀ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ•ੇ ਵਿਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ•ੇ ਦੇ ਵੋਟਰਾਂ ਤੇ ਚੋਣ ਅਮਲੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ•ਾਂ ਦੱਸਿਆ ਕਿ ਇਲੈਕਟ੍ਰੋਨਿਕ ਮਸ਼ੀਨਾਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਸਟਰਾਂਗ ਰੂਮਾਂ ਵਿਚ ਸਖ਼ਤ ਨਿਗਰਾਨੀ ਹੇਠ ਰੱਖੀਆਂ ਜਾ ਰਹੀਆਂ ਹਨ ਤੇ ਉੱਥੇ ਹੀ 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ |

ਧਰਮਕੋਟ 'ਚ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਨੇਪਰੇ ਚੜਿ੍ਹ•ਆ
ਧਰਮਕੋਟ, (ਪਰਮਜੀਤ ਸਿੰਘ/ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਅਧੀਨ ਆਉਂਦੇ ਸ਼ਹਿਰ ਧਰਮਕੋਟ ਤੇ ਨੇੜਲੇ ਪਿੰਡਾਂ ਅੰਦਰ ਅੱਜ ਵੋਟਾਂ ਅਮਨ ਅਮਾਨ ਨਾਲ ਨੇਪਰੇ ਚੜ•੍ਹੀਆਂ | ਇਸ ਦੌਰਾਨ ਡੀ.ਐਸ.ਪੀ. ਰਛਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ, ਝਾਰਖੰਡ ਦੇ ਜਵਾਨਾਂ ਤੇ ਸੀ.ਆਈ.ਐਸ.ਐਫ. ਦੇ ਜਵਾਨਾਂ ਵਲੋਂ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਈ | ਵੱਖ-ਵੱਖ ਪਾਰਟੀਆਂ ਵਲੋਂ ਭਾਵੇਂ ਬੂਥ ਲਾਏ ਗਏ ਸਨ ਪਰ ਉਹ ਉਨ•ਾਂ 'ਤੇ ਕੋਈ ਵੋਟਰਾਂ ਦਾ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ | ਹਰ ਵੋਟਰ ਆਪਣੀ ਵੋਟ ਦੀ ਗੁਪਤ ਪਹਿਚਾਣ ਰੱਖਣ ਲਈ ਕਿਸੇ ਵੀ ਬੂਥ 'ਤੇ ਖੜ•ਨਾ ਮੁਨਾਸਬ ਨਹੀਂ ਸਮਝ ਰਿਹਾ ਸੀ | ਦੁਪਹਿਰ 12 ਵਜੇ ਤੱਕ ਵੋਟਰਾਂ ਦਾ ਉਤਸ਼ਾਹ ਮੱਠਾ ਹੀ ਰਿਹਾ | ਉਸ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਰਕਾਂ ਵਲੋਂ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਗਿਆ ਜਿਸ ਨਾਲ ਕੁਝ ਤੇਜ਼ੀ ਆਈ | ਸ਼ਾਮ 5 ਵਜੇ ਤੱਕ ਧਰਮਕੋਟ ਹਲਕੇ ਅੰਦਰ 53.25 ਫ਼ੀਸਦੀ ਵੋਟਾਂ ਭੁਗਤ ਚੁੱਕੀਆਂ ਸਨ ਤੇ 6 ਵਜੇ ਤੱਕ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿਚ ਬੰਦ ਹੋ ਚੁੱਕੀ ਸੀ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਸਨ |
ਨਵੇਂ ਵੋਟਰਾਂ ਨੇ ਉਤਸ਼ਾਹ ਪੂਰਵਕ ਕੀਤਾ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ
ਸਵੇਰੇ ਹੀ ਵੋਟਰਾਂ ਦੀਆਂ ਪੋਲਿੰਗ ਬੂਥਾਂ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਹਲਕੇ ਅੰਦਰ ਅੱਜ ਲੋਕ ਸਭਾ ਚੋਣਾਂ ਲਈ ਹੋ ਰਹੀ ਪੋਲਿੰਗ ਦੌਰਾਨ ਇਹ ਰੁਝਾਨ ਵੀ ਦੇਖਣ ਵਿਚ ਆਇਆ ਕਿ 18 ਸਾਲ ਉਮਰ ਦੀ ਹੱਦ ਪਾਰ ਕਰਕੇ ਨਵੇਂ ਬਣੇ ਵੋਟਰਾਂ ਵੱਲੋਂ ਵੀ ਉਤਸ਼ਾਹ ਨਾਲ ਆਪਣੀ ਵੋਟ ਦਾ ਪਹਿਲੀ ਵਾਰ ਇਸਤੇਮਾਲ ਕੀਤਾ ਗਿਆ, ਨਵੇਂ ਵੋਟਰਾਂ ਨੇ ਸਥਾਨਕ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਆਪਣੇ ਪੋਲਿੰਗ ਬੂਥਾਂ ਉੱਪਰ ਬਹੁਤ ਹੀ ਉਤਸ਼ਾਹ ਪੂਰਵਕ ਆਪਣੀ ਵੋਟ ਪਾਈ | ਪਿੰਡ ਰਾਜੇਆਣਾ ਵਿਖੇ ਗਗਨਦੀਪ ਕੌਰ ਅਤੇ ਰਜਨੀ ਕੌਰ ਸਮੇਤ ਹੋਰਨਾਂ ਵੋਟਰਾਂ ਨੇ ਵੀ ਪਹਿਲੀ ਵਾਰ ਆਪਣੀ ਵੋਟ ਪਾ ਕੇ ਖ਼ੁਸ਼ੀ ਜਾਹਰ ਕੀਤੀ | ਨਵੇਂ ਵੋਟਰਾਂ ਵਿਚ ਇਸ ਕਰਕੇ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ ਕਿਉਂਕਿ ਨਵੇਂ ਵੋਟਰਾਂ ਲਈ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਅਤੇ ਗਿਫ਼ਟ ਦਿੱਤੇ ਜਾਣਗੇ ਪਰ ਉਸ ਵੇਲੇ ਕੁਝ ਨਵੇਂ ਵੋਟਰਾਂ ਨੂੰ ਮਾਯੂਸੀ ਵੀ ਹੋਈ ਜਦੋਂ ਉਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ ਤੇ ਪ੍ਰਸੰਸਾ ਪੱਤਰ ਅਤੇ ਗਿਫ਼ਟ ਨਹੀਂ ਮਿਲੇ | ਇਸ ਸਬੰਧੀ ਸਬੰਧਿਤ ਬੀ.ਐਲ.ਓ ਜੋ ਕਿ ਪਿੰਡ ਰਾਜੇਆਣਾ ਵਿਖੇ 45 ਨੰਬਰ ਬੂਥ ਉੱਪਰ ਤਾਇਨਾਤ ਸਨ, ਨੇ ਦੱਸਿਆ ਕਿ ਸ਼ੁਰੂ ਵਿਚ ਪ੍ਰਸੰਸਾ ਪੱਤਰ ਦਿੱਤੇ ਗਏ ਹਨ ਪਰ ਹੁਣ ਪ੍ਰਸ਼ੰਸਾ ਪੱਤਰ ਖ਼ਤਮ ਹੋਣ ਕਰਕੇ ਹੋਰ ਵੋਟ ਪਾਉਣ ਆ ਰਹੇ ਨਵੇਂ ਵੋਟਰਾਂ ਨੂੰ ਪ੍ਰਸੰਸਾ ਪੱਤਰ ਨਹੀਂ ਦਿੱਤੇ ਜਾ ਸਕੇ |
ਐਸ.ਡੀ.ਐਮ. ਨੇ ਵੋਟ ਪਾਉਣ ਵਾਲੇ ਤੀਸਰਾ ਿਲੰਗ ਵੋਟਰਾਂ ਨੂੰ ਕੀਤਾ ਸਨਮਾਨਿਤ-ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ 172 ਬੂਥਾਂ 'ਤੇ ਵੋਟ ਪਾਉਣ ਵਾਲੇ ਕਰੀਬ 171217 ਵੋਟਾਂ ਲਈ ਵੋਟ ਪਾਉਣ ਵਾਸਤੇ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ | ਐਸ.ਡੀ.ਐਮ. ਕਮ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਸਵਰਨਜੀਤ ਕੌਰ ਦੀ ਅਗਵਾਈ ਹੇਠ ਨਿਯੁਕਤ ਪੋਿਲੰਗ ਪਾਰਟੀਆਂ, ਸੁਪਰਵਾਈਜ਼ਰਾਂ, ਮਾਸਟਰ ਟਰੇਨਰਾਂ ਅਤੇ ਨੋਡਲ ਅਫ਼ਸਰਾਂ ਵਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪਾਰਦਰਸ਼ੀ ਢੰਗ ਨਾਲ ਵੋਟਾਂ ਪੁਆਈਆਂ ਗਈਆਂ | ਪੋਿਲੰਗ ਦੌਰਾਨ ਅਪੰਗ, ਬਿਮਾਰ, ਬਜ਼ੁਰਗ, ਪਹਿਲੀ ਵਾਰ ਨਵੀਂ ਵੋਟ ਪਾਉਣ ਵਾਲੇ ਵੋਟਰਾਂ ਤੇ ਤੀਸਰਾ ਿਲੰਗ ਵਾਲੇ ਵੋਟਰਾਂ ਨੂੰ ਵੋਟ ਪਾਉਣ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਲਾਲ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਡਿਊਟੀ ਮਜਿਸਟਰੇਟ, ਨੋਡਲ ਅਫ਼ਸਰ ਮਾ. ਸੰਜੀਵ ਕੁਮਾਰ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਕੁਝ ਬੂਥਾਂ ਉੱਪਰ ਵੋਟਿੰਗ ਮਸ਼ੀਨਾਂ ਦੇਰੀ ਨਾਲ ਚੱਲਣ ਸਦਕਾ ਜੁੜੀ ਲੋਕਾਂ ਦੀ ਭੀੜ-ਲੋਕ ਸਭਾ ਹਲਕਾ ਫ਼ਰੀਦਕੋਟ ਵਿਚਲੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਐੱਸ.ਡੀ.ਐਮ ਕਮ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਸਵਰਨਜੀਤ ਕੌਰ ਦੀ ਅਗਵਾਈ ਹੇਠ ਚੋਣ ਅਮਲੇ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 7 ਵਜੇ ਹਲਕੇ ਦੇ ਵੱਖ-ਵੱਖ ਬੂਥਾਂ ਉੱਪਰ ਪੋਲਿੰਗ ਕਰਵਾਉਣ ਲਈ ਕੰਮ ਅਰੰਭਿਆ ਗਿਆ ਪਰ ਹਲਕੇ ਦੇ ਕੁਝ ਬੂਥਾਂ 'ਤੇ ਅੱਧੇ ਘੰਟਾ ਅਤੇ ਵੱਧ ਸਮਾਂ ਵੋਟਿੰਗ ਮਸ਼ੀਨਾਂ ਦੇਰੀ ਨਾਲ ਚੱਲਣ ਕਰਕੇ ਵੋਟਰਾਂ ਦੀਆਂ ਪੋਲਿੰਗ ਬੂਥਾਂ ਦੇ ਬਾਹਰ ਕਤਾਰਾਂ ਲੱਗ ਗਈਆ | ਜਿਸ ਕਰਕੇ ਪਹਿਲੇ ਦੋ ਘੰਟਿਆਂ ਵਿਚ ਪੋਲਿੰਗ ਦੀ ਫ਼ੀਸਦੀ ਬਹੁਤ ਹੀ ਘੱਟ ਪੰਜ ਫ਼ੀਸਦੀ ਤੱਕ ਰਹੀ | ਇਸ ਵਾਰ ਵੋਟਰਾਂ ਵਿਚ ਪਹਿਲਾਂ ਜਿੰਨਾਂ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ ਪਰ ਵੱਖ-ਵੱਖ ਰਾਜਸੀ ਧਿਰਾਂ ਦੇ ਆਗੂ ਅਤੇ ਵਰਕਰ ਆਪਣੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੇ ਸਨ | ਬਾਘਾ ਪੁਰਾਣਾ ਹਲਕੇ ਦੇ 172 ਬੂਥਾਂ ਉੱਪਰ ਕਰੀਬ 171217 ਵੋਟਰਾਂ ਲਈ ਵੋਟ ਪਾਉਣ ਦੇ ਪ੍ਰਬੰਧ ਕੀਤੇ ਗਏ | ਔਰਤਾਂ ਅਤੇ ਬੱਚਿਆਂ ਨੂੰ ਸਾਂਭਣ ਲਈ ਆਂਗਣਵਾੜੀ ਵਰਕਰਾਂ ਅਤੇ ਬਿਮਾਰਾਂ ਲਈ ਸਿਹਤ ਵਿਭਾਗ ਦੀਆਂ ਟੀਮਾਂ ਬਜ਼ੁਰਗਾਂ ਅਤੇ ਅਪਾਹਜਾਂ ਨੂੰ ਵੀਲ੍ਹਚੇਅਰ ਰਾਹੀਂ ਲਿਜਾਣ ਲਈ ਵਲੰਟੀਅਰ ਟੀਮਾਂ ਪੂਰੀ ਸਰਗਰਮੀ ਨਾਲ ਸੇਵਾਵਾਂ ਨਿਭਾ ਰਹੀਆ ਸਨ |
ਕਿਸ਼ਨਪੁਰ ਕਲਾਂ ਇਲਾਕੇ ਅੰਦਰ ਲੋਕ ਸਭਾ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ
ਕਿਸ਼ਨਪੁਰਾ ਕਲਾਂ , (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਦੌਰਾਨ ਅੱਜ ਕਸਬਾ ਕਿਸ਼ਨਪੁਰਾ ਕਲਾਂ ਅਤੇ ਆਸ-ਪਾਸ ਦੇ ਪਿੰਡਾਂ 'ਚ ਵੀ ਇਹ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ ਗਈਆਂ | ਜਦੋਂ ਸਥਾਨਕ ਕਸਬਾ ਤੇ ਆਸ-ਪਾਸ ਦੇ ਪਿੰਡਾਂ ਚੱਕ ਕੰਨੀਆਂ ਕਲਾਂ (ਸੋਸਾਇਟੀ), ਚੱਕ ਤਾਰੇ ਵਾਲਾ, ਜੀਂਦੜਾ, ਨਸੀਰੇ ਵਾਲਾ, ਕੋਟ ਮੁਹੰਮਦ ਖਾਂ, ਰੌਸ਼ਨ ਵਾਲਾ, ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਦਾਇਆ ਕਲਾਂ, ਤਲਵੰਡੀ ਮੱਲ੍ਹੀਆਂ, ਕੋਕਰੀ ਬੁੱਟਰਾਂ, ਵਹਿਣੀਵਾਲ, ਭਿੰਡਰ ਕਲਾਂ ਭਿੰਡਰ ਖ਼ੁਰਦ ਆਦਿ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਚੋਣ ਨੂੰ ਲੈ ਕੇ ਭਾਵੇਂ ਨੌਜਵਾਨਾਂ ਅੰਦਰ ਕੋਈ ਖ਼ਾਸ ਉਤਸ਼ਾਹ ਦੇਖਣ ਨਹੀ ਮਿਲਿਆ ਪਰ ਵਡੇਰੀ ਉਮਰ ਦੇ ਬਜ਼ੁਰਗ ਆਪਣੇ ਉਮੀਦਵਾਰ ਦੇ ਹੱਕ ਵਿੱਚ ਆਪਣੀ ਵੋਟ ਦਾ ਭੁਗਤਾਨ ਕਰਦੇ ਜ਼ਰੂਰ ਨਜ਼ਰ ਆਏ | ਇਨ੍ਹਾਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਪੁਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਉੱਥੇ ਚੋਣ ਕਮਿਸ਼ਨ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪਿੰਡ ਭਿੰਡਰ ਖ਼ੁਰਦ ਦੇ ਬੂਥ ਨੰਬਰ 164, 165, 166 ਨੂੰ ਆਦਰਸ਼ ਬੂਥ ਐਲਾਨਦਿਆਂ ਦੁਲਹਨ ਵਾਂਗ ਸਜਾਇਆ ਗਿਆ ਸੀ | ਜਿਸ ਕਰਕੇ ਇਹ ਪੋਿਲੰਗ ਬੂਥ ਵੋਟਰਾਂ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਅਤੇ ਚਰਚਾ ਦਾ ਵਿਸ਼ਾ ਬਣਿਆ ਰਿਹਾ | ਖ਼ਬਰ ਲਿਖੇ ਜਾਣ ਤੱਕ ਪੂਰੇ ਇਲਾਕੇ ਭਰ 'ਚ 50 ਫ਼ੀਸਦੀ ਵੋਟ ਪੋਲ ਹੋ ਚੁੱਕੀ ਸੀ | ਕੁਲ ਮਿਲਾ ਕੇ ਇਹ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈਆਂ |

ਅੰਗਹੀਣਾਂ ਅਤੇ ਬਜ਼ੁਰਗਾਂ ਨੇ ਵੀਲ੍ਹਚੇਅਰ, ਵਾਕਰ ਅਤੇ ਆਸ਼ਰਿਤਾਂ ਦੇ ਸਹਾਰੇ ਨਾਲ ਪਾਈਆਂ ਵੋਟਾਂ

ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)- ਲੋਕ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਅੱਜ ਜਿੱਥੇ ਆਮ ਲੋਕਾਂ ਵਿਚ ਵੋਟਾਂ ਪਾਉਣ ਦਾ ਰੁਝਾਨ ਦੇਖਿਆ ਗਿਆ ਉੱਥੇ ਬਜ਼ੁਰਗਾਂ,ਬਿਮਾਰਾਂ, ਅਪਾਹਜਾਂ ਅਤੇ ਆਸ਼ਰਿਤਾ ਨੇ ਵੀਲ੍ਹਚੇਅਰ, ਵਾਕਰ ਅਤੇ ...

ਪੂਰੀ ਖ਼ਬਰ »

ਆਦਰਸ਼ ਮਾਡਲ ਹਾਈ ਸਕੂਲ ਨੇ ਚਾਰ ਬੂਥ ਵਿਆਹ ਸਮਾਗਮ ਵਾਂਗ ਸਜਾਏ

ਮੋਗਾ, 19 ਮਈ (ਸ਼ਿੰਦਰ ਸਿੰਘ ਭੁਪਾਲ)-ਪਾਰਲੀਮੈਂਟ ਚੋਣਾਂ ਸਮੇਂ ਆਦਰਸ਼ ਮਾਡਲ ਹਾਈ ਸਕੂਲ ਦੀ ਪਿ੍ੰਸੀਪਲ ਸੁਨੀਤਾ ਥੋਰਪ ਨੇ ਸਕੂਲ ਅੰਦਰ ਬਣੇ 4 ਬੂਥ ਨੰਬਰ 94 ਤੋਂ 97 ਨੂੰ ਰੰਗਦਾਰ ਚਾਨਣੀਆਂ, ਪਰਦਿਆਂ, ਗਲੀਚਿਆਂ, ਕੁਰਸੀਆਂ ਤੇ ਗ਼ੁਬਾਰਿਆਂ ਨਾਲ ਇਸ ਢੰਗ ਨਾਲ ਸਜਾਇਆ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਕੈਂਪ ਲਗਾਇਆ

ਫ਼ਤਿਹਗੜ੍ਹ ਪੰਜਤੂਰ, 16 ਮਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਵਿਖੇ ਸਿਹਤ ਨੂੰ ਤੰਦਰੁਸਤ ਰੱਖਣ ਸਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਗੁਰੂਹਰਸਹਾਏ ਤੋਂ ਸੁਰੇਸ਼ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਵਨ ਯੱਗ ਦਾ ਆਯੋਜਨ ਕੀਤਾ

ਮੋਗਾ, 19 ਮਈ (ਰਾਜੇਸ਼ ਕੋਛੜ)-ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ ਮਾਤਾ ਚਿੰਤਪੁਰਨੀ ਜਯੰਤੀ ਦੇ ਸਬੰਧ ਵਿਚ ਸ੍ਰੀ ਸਨਾਤਨ ਧਰਮ ਸ਼ਿਵ ਮੰਦਰ ਵਿਖੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅਮਿਤ ਸ਼ਰਮਾ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਖੇ ਚਿੰਤਪੁਰਨੀ ਧਾਮ ...

ਪੂਰੀ ਖ਼ਬਰ »

ਪਤਨੀ ਦੀ ਗਲ਼ਾ ਘੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਪੰਜ ਜਾਣਿਆਂ 'ਤੇ ਮਾਮਲਾ ਦਰਜ

ਥਾਣਾ ਮੁਖੀ ਵਲੋਂ ਕਾਰਵਾਈ ਅਰੰਭ ਬਾਘਾ ਪੁਰਾਣਾ, 19 ਮਈ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਅਧੀਨ ਪਿੰਡ ਉਗੋਕੇ ਵਿਖੇ ਇੱਕ ਵਿਅਕਤੀ ਵਲੋਂ ਆਪਣੀ ਪਤਨੀ ਦੀ ਗਲ਼ਾ ਘੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਕੁਝ ਨਵੇਂ ਵੋਟਰ ਸਰਟੀਫਿਕੇਟ ਨਾ ਮਿਲਣ ਤੇ ਹੋਏ ਮਾਯੂਸ

ਕੋਟ ਈਸੇ ਖਾਂ,19 ਮਈ (ਗੁਰਮੀਤ ਸਿੰਘ ਖਾਲਸਾ)-18 ਸਾਲ ਦੇ ਹੋਏ ਨੌਜਵਾਨ ਵਰਗ ਦੀਆਂ ਇਸ ਵਾਰ ਵੀ ਵੱਡੀ ਪੱਧਰ ਤੇ ਨਵੀਆਂ ਵੋਟਾਂ ਬਣੀਆਂ ਸਨ ਅਤੇ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕਤਾ ਦੇ ਨਾਲ-ਨਾਲ ਵੋਟ ਪਾਉਣ ਸਮੇਂ ਚੋਣ ਅਮਲੇ ਵਲੋਂ ਸਰਟੀਫਿਕੇਟ ਦੇ ਕੇ ਵੀ ਉਤਸ਼ਾਹਿਤ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਨੇ ਜਸਵੀਰ ਸਿੰਘ ਅਤੇ ਸਰਬਜੀਤ ਕੌਰ ਵਾਸੀ ਮੋਗਾ ਦਾ ਕੈਨੇਡਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਭਾਰਤੀ ਜਾਗਿ੍ਤੀ ਮੰਚ ਵਲੋਂ ਨਸ਼ਾ ਛੁਡਾਉਣ ਸਬੰਧੀ ਕਿਤਾਬਾਂ ਵੰਡੀਆਂ

ਮੋਗਾ, 19 ਮਈ (ਰਾਜੇਸ਼ ਕੋਛੜ)-ਭਾਰਤੀ ਜਾਗਿ੍ਤੀ ਮੰਚ ਰਜਿ. ਪੰਜਾਬ ਮੋਗਾ ਵਲੋਂ ਸਿਵਲ ਹਸਪਤਾਲ ਵਿਖੇ ਓ.ਐਸ.ਟੀ. ਸੈਂਟਰ ਵਿਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਤੇ ਪ੍ਰੇਰਿਤ ਕਰਨ ਲਈ ਕਿਤਾਬ ਆਪਣੀ ਜਵਾਨੀ ਨਸ਼ੇ ਵਿਚ ਨਾ ਰੋਲੋ ਇਹ ਬੜੀ ਕੀਮਤੀ ਹੈ, ਵੰਡੀਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਤੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਫਿਜੀਸ਼ੀਅਨ ਫਰੈਂਡਜ਼ ਵਲੋਂ ਸੈਮੀਨਾਰ ਆਯੋਜਿਤ

ਮੋਗਾ, 19 ਮਈ (ਰਾਜੇਸ਼ ਕੋਛੜ)-ਫਿਜੀਸ਼ੀਅਨ ਫਰੈਂਡਜ਼ ਸਮਾਜ ਸੇਵੀ ਸੰਸਥਾ ਮੋਗਾ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਜੋੜਾਂ ਦੇ ਰੋਗਾਂ ਦੇ ਮਾਹਿਰ ਡਾ. ਪ੍ਰਸ਼ਾਂਤ ਅਗਰਵਾਲ ਨੇ ਤਕਰੀਬਨ 70 ਦੇ ਕਰੀਬ ਡਾਕਟਰਾਂ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ 'ਚ ਕਰਵਾਇਆ ਸਹੁੰ ਚੁੱਕ ਸਮਾਗਮ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ' ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਦੇ ਜੀਵਨ ਦੇ ਹਰ ਪੱਖ ਨੂੰ ਨਿਖਾਰਨ ਅਤੇ ਤਰਾਸ਼ਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ | ਸਕੂਲ ਵਿਚ ਸਕੂਲ ਕਾੌਸਲ ਅਤੇ ਹਾਊਸ ...

ਪੂਰੀ ਖ਼ਬਰ »

ਸੁਪਰਵਾਈਜ਼ਰ ਜਗਰੂਪ ਸਿੰਘ ਬਰਾੜ ਨੇ ਪੋਿਲੰਗ ਕੇਂਦਰਾਂ ਦਾ ਲਿਆ ਜਾਇਜ਼ਾ

ਬਾਘਾ ਪੁਰਾਣਾ, 19 ਮਆ (ਸਿੰਗਲਾ)-ਲੋਕ ਸਭਾ ਦੀਆਂ ਚੋਣਾਂ ਲਈ ਅੱਜ ਹਲਕਾ ਬਾਘਾ ਪੁਰਾਣਾ ਵਿਚ ਚੋਣ ਸੁਪਰਵਾਈਜ਼ਰ ਕਮ ਪਿ੍ੰ. ਜਗਰੂਪ ਸਿੰਘ ਬਰਾੜ ਨੇ ਆਪਣੇ ਅਧੀਨ ਆਉਂਦੇ 133 ਤੋਂ 147 ਤੱਕ ਪੋਿਲੰਗ ਬੂਥਾਂ 'ਤੇ ਸਵੇਰੇ ਪਹਿਲਾਂ ਵੋਟਿੰਗ ਸ਼ੁਰੂ ਕਰਵਾਈ ਉਪਰੰਤ ਸਵੇਰ ਤੋਂ ਸ਼ਾਮ ...

ਪੂਰੀ ਖ਼ਬਰ »

ਵੋਟਾਂ ਪਾਉਣ ਪ੍ਰਤੀ ਵੋਟਰਾਂ 'ਚ ਭਰਵਾਂ ਉਤਸ਼ਾਹ

ਕੋਟ ਈਸੇ ਖਾਂ, 19 ਮਈ (ਯਸ਼ਪਾਲ ਗੁਲਾਟੀ)-ਅੱਜ ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਕਸਬਾ ਕੋਟ ਈਸੇ ਖਾਂ ਤੇ ਨਜ਼ਦੀਕੀ ਵੱਖ-ਵੱਖ ਪਿੰਡਾਂ ਦੇ ਵੋਟਰਾਂ 'ਚ ਭਰਵਾਂ ਉਤਸ਼ਾਹ ਵੇਖਣ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਸੀਨੀਅਰ ਸਿਟੀਜ਼ਨਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 19 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ, ਅੰਗਹੀਣ ਵੋਟਰਾਂ ਅਤੇ ਥਰਡ ਜੈਂਡਰ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੂਲਤ ਦੇਣ ਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਤਾਂ ਜੋ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕੀਤਾ ਵੋਟਰਾਂ ਦਾ ਧੰਨਵਾਦ

ਧਰਮਕੋਟ, 19 ਮਈ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੋਟਰਾਂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ ਗਿਆ ਉੱਥੇ ਹੀ ਹਲਕਾ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ...

ਪੂਰੀ ਖ਼ਬਰ »

ਦੌਧਰ ਵਿਖੇ ਅਕਾਲੀ ਦਲ ਦਾ ਧੱਕੇ ਨਾਲ ਪੋਲਿੰਗ ਬੂਥ ਚੁਕਵਾਉਣ 'ਤੇ ਵਰਕਰਾਾ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 19 ਮਈ (ਪਲਵਿੰਦਰ ਸਿੰਘ ਟਿਵਾਣਾ, ਨਿਰਮਲਜੀਤ ਸਿੰਘ ਧਾਲੀਵਾਲ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੌਧਰ ਸ਼ਰਕੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਲਗਾਇਆ ਗਿਆ ਚੋਣ ਬੂਥ ਪੁਲਿਸ ਪ੍ਰਸ਼ਾਸਨ ਵਲੋਂ ਧੱਕੇ ਨਾਲ ਚੁਕਾਉਣ 'ਤੇ ...

ਪੂਰੀ ਖ਼ਬਰ »

ਵੋਟਰ ਸੂਚੀ ਵਿਚ ਨਾਂਅ ਨਾ ਮਿਲਣ ਕਾਰਨ ਖੱਜਲ ਖੁਆਰ ਹੋਏ ਕੁਝ ਵੋਟਰ

ਕੋਟ ਈਸੇ ਖਾਂ, 19 ਮਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਵਿਖੇ ਵੋਟਰ ਸੂਚੀ ਵਿਚ ਨਾਂਅ ਨਾ ਮਿਲਣ ਕਾਰਨ ਕੁਝ ਵੋਟਰਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਕੋਟ ਈਸੇ ਦੇ ਪ੍ਰਾਇਮਰੀ ਸਕੂਲ ਵਿਚ ਮਤਦਾਨ ਕੇਂਦਰ ਤੋਂ ਬਿਨਾਂ ਵੋਟ ਪਾਏ ਵਾਪਸ ਪਰਤ ਰਹੇ ਬਜ਼ੁਰਗ ...

ਪੂਰੀ ਖ਼ਬਰ »

ਪਿੰਡ ਚੜਿੱਕ ਵਿਖੇ ਅਕਾਲੀ ਵਰਕਰ ਨੇ ਲਗਾਇਆ ਕਾਂਗਰਸੀਆਂ 'ਤੇ ਧੱਕੇਸ਼ਾਹੀ ਦਾ ਦੋਸ਼

ਮੋਗਾ, 19 ਮਈ (ਗੁਰਤੇਜ ਸਿੰਘ)-ਅੱਜ ਪਿੰਡ ਚੜਿੱਕ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਪਿੰਡ ਦੇ ਕੁਝ ਕਾਂਗਰਸੀ ਵਰਕਰਾਂ ਵਲੋਂ ਵੋਟ ਪਾਉਣ ਜਾ ਰਹੇ ਇਕ ਅਕਾਲੀ ਵਰਕਰ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ | ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਮੋਗਾ ...

ਪੂਰੀ ਖ਼ਬਰ »

ਅਮਨ ਅਮਾਨ ਨਾਲ ਪਈਆਂ ਵੋਟਾਂ

ਬਿਲਾਸਪੁਰ, (ਸੁਰਜੀਤ ਸਿੰਘ ਗਾਹਲਾ)-ਲੋਕ ਸਭਾ ਹਲਕਾ ਫ਼ਰੀਦਕੋਟ ਵਿਚ ਪੈਂਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬਿਲਾਸਪੁਰ ਅਤੇ ਆਸ-ਪਾਸ ਦੇ ਪਿੰਡਾਂ ਅੰਦਰ ਚੋਣ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਈ | ਇਹ ਵੇਖਿਆ ਗਿਆ ਕਿ ਲੋਕ ਸ਼ਾਂਤੀ ਪੂਰਵਕ ...

ਪੂਰੀ ਖ਼ਬਰ »

ਸ੍ਰੀ ਹਨੂੰਮਾਨ ਚਾਲੀਸਾ ਪਾਠ ਦਾ ਆਯੋਜਨ

ਮੋਗਾ, 19 ਮਈ (ਕੋਛੜ)-ਮੋਗਾ ਦੇ ਪ੍ਰਸਿੱਧ ਗੀਤਾ ਭਵਨ ਮੰਦਰ ਵਿਚ ਸ੍ਰੀ ਹਨੂੰਮਾਨ ਚਾਲੀਸਾ ਪਾਠ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਮਹਿਲਾ ਸ਼ਰਧਾਲੂਆਂ ਨੇ ਪਾਠ ਕੀਤਾ | ਇਸ ਮੌਕੇ ਮਹਾਂਮੰਡਲੇਸ਼ਵਰ ਸਵਾਮੀ ਸਹਿਜ ਪ੍ਰਕਾਸ਼ ਨੇ ਹਨੂੰਮਾਨ ...

ਪੂਰੀ ਖ਼ਬਰ »

ਹਲਵੇ ਪ੍ਰਸ਼ਾਦ ਦਾ ਲੰਗਰ ਲਗਾਇਆ

ਮੋਗਾ, 19 ਮਈ (ਕੋਛੜ)-ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸੁਸਾਇਟੀ ਰਜਿ. ਮੋਗਾ ਵਲੋਂ ਮਾਤਾ ਚਿੰਤਪੁਰਨੀ ਜਯੰਤੀ ਦੇ ਸਬੰਧ ਵਿਚ ਵੀਨਸ ਆਪਟੀਕਲ ਮੇਲ ਬਾਜ਼ਾਰ ਮੋਗਾ ਵਿਖੇ ਹਲਵੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਸਮਾਜ ਸੇਵੀ ਡਾ. ਕਮਲ ਕਿਸ਼ੋਰ, ਕਲੱਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX