ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਜੇਠ ਸੰਮਤ 551
ਿਵਚਾਰ ਪ੍ਰਵਾਹ: ਪਿਆਰ ਦੀ ਤਾਕਤ ਜਦੋਂ ਸੱਤਾ ਦੇ ਮੋਹ ਨੂੰ ਹਰਾ ਦੇਵੇਗੀ, ਉਦੋਂ ਹੀ ਦੁਨੀਆ ਵਿਚ ਸ਼ਾਂਤੀ ਦਾ ਰਾਜ ਹੋਵੇਗਾ। -ਜਿੰਮੀ ਹੇਨਰੀ

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਲੋਕ ਸਭਾ ਚੋਣਾਂ ਲਈ 62.62 ਪ੍ਰਤੀਸ਼ਤ ਵੋਟਿੰਗ

ਕਪੂਰਥਲਾ, 19 ਮਈ (ਅਮਰਜੀਤ ਕੋਮਲ)- ਲੋਕ ਸਭਾ ਚੋਣਾਂ ਲਈ ਅੱਜ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 62 ਪ੍ਰਤੀਸ਼ਤ ਦੇ ਕਰੀਬ ਵੋਟਾਂ ਪਈਆਂ | ਵੋਟਾਂ ਦੌਰਾਨ ਕਿਧਰੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਵੋਟਾਂ ਪਾਉਣ ਦਾ ਕੰਮ ਬਹੁਤ ਹੀ ਧੀਮੀ ਰਫ਼ਤਾਰ ਨਾਲ ਸ਼ੁਰੂ ਹੋਇਆ | ਸਵੇਰੇ 9 ਵਜੇ ਤੱਕ ਜ਼ਿਲ੍ਹੇ ਵਿਚ 9.21 ਪ੍ਰਤੀਸ਼ਤ ਵੋਟ ਪੋਲ ਹੋਏ, ਭੁਲੱਥ ਹਲਕੇ ਵਿਚ 8.25 ਪ੍ਰਤੀਸ਼ਤ, ਕਪੂਰਥਲਾ ਹਲਕੇ ਵਿਚ 9.8 ਪ੍ਰਤੀਸ਼ਤ, ਸੁਲਤਾਨਪੁਰ ਲੋਧੀ ਵਿਚ 11.40 ਪ੍ਰਤੀਸ਼ਤ ਤੇ ਫਗਵਾੜਾ ਵਿਚ 8.50 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ | ਇਸੇ ਤਰ੍ਹਾਂ 11 ਵਜੇ ਤੱਕ 22.77 ਪ੍ਰਤੀਸ਼ਤ, 1 ਵਜੇ ਤੱਕ 38.72 ਪ੍ਰਤੀਸ਼ਤ, 3 ਵਜੇ ਤੱਕ 48.22 ਪ੍ਰਤੀਸ਼ਤ ਤੇ 6 ਵਜੇ ਤੱਕ 62.62 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ | ਭੁਲੱਥ ਹਲਕੇ ਵਿਚ 58.65 ਪ੍ਰਤੀਸ਼ਤ, ਕਪੂਰਥਲਾ ਹਲਕੇ ਵਿਚ 60.75 ਪ੍ਰਤੀਸ਼ਤ, ਸੁਲਤਾਨਪੁਰ ਲੋਧੀ ਵਿਚ 66.67 ਪ੍ਰਤੀਸ਼ਤ ਤੇ ਫਗਵਾੜਾ ਵਿਚ 64.47 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ | ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਐੱਮ.ਜੀ.ਐੱਨ. ਪਬਲਿਕ ਸਕੂਲ ਕਪੂਰਥਲਾ ਵਿਚ ਬਣੇ ਮਾਡਲ ਬੂਥ, ਬੀ.ਡੀ.ਪੀ.ਓ. ਦਫ਼ਤਰ ਵਿਚ ਔਰਤਾਂ ਲਈ ਬਣੇ ਪੋਿਲੰਗ ਬੂਥ, ਐੱਮ.ਡੀ.ਐੱਸ.ਡੀ. ਸਕੂਲ ਵਿਚ ਅੰਗਹੀਣਾਂ ਲਈ ਬਣੇ ਪੋਿਲੰਗ ਬੂਥ, ਤਹਿਸੀਲ ਕੰਪਲੈਕਸ ਵਿਚਲੇ ਪੋਿਲੰਗ ਬੂਥ ਦਾ ਦੌਰਾ ਕੀਤਾ | ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਿਲੰਗ ਬੂਥ ਵਿਚ ਜਾ ਕੇ ਪੋਿਲੰਗ ਅਮਲੇ ਦੇ ਕੰਮਕਾਜ ਦਾ ਨਿਰੀਖਣ ਕੀਤਾ ਤੇ ਬਾਅਦ ਵਿਚ ਉਨ੍ਹਾਂ ਪੋਿਲੰਗ ਬੂਥ ਦੇ ਬਾਹਰ ਵੋਟਾਂ ਪਾ ਕੇ ਜਾ ਰਹੇ ਬਜ਼ੁਰਗਾਂ ਤੇ ਔਰਤ ਵੋਟਰਾਂ ਨਾਲ ਗੱਲਬਾਤ ਵੀ ਕੀਤੀ | ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰਵੇਜ਼ ਨਗਰ, ਅਲੋਦੀਪੁਰ, ਅਕਬਰਪੁਰ, ਸੁਰਖਪੁਰ, ਸੰਗੋਜਲਾ ਤੇ ਢਿਲਵਾਂ ਵਿਚ ਬਣੇ ਪੋਿਲੰਗ ਬੂਥਾਂ ਦਾ ਵੀ ਦੌਰਾ ਕੀਤਾ ਤੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ | ਚੋਣ ਦੌਰਾਨ ਨਿਯੁਕਤ ਕੀਤੇ ਵਲੰਟੀਅਰਾਂ ਨੇ ਵੀਲ੍ਹ ਚੇਅਰ 'ਤੇ ਬਜ਼ੁਰਗਾਂ ਤੇ ਅੰਗਹੀਣਾਂ ਨੂੰ ਪੋਿਲੰਗ ਬੂਥ 'ਤੇ ਲਿਜਾ ਕੇ ਉਨ੍ਹਾਂ ਦੀ ਵੋਟਾਂ ਪਵਾਉਣ ਵਿਚ ਮਦਦ ਕੀਤੀ | ਐੱਮ.ਜੀ.ਐੱਨ. ਪਬਲਿਕ ਸਕੂਲ ਕਪੂਰਥਲਾ ਵਿਚ ਬਣੇ ਮਾਡਲ ਬੂਥ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਤੇ ਵੋਟਰਾਂ ਦੇ ਪੋਿਲੰਗ ਬੂਥ ਤੱਕ ਜਾਣ ਵਾਲੇ ਸਾਰੇ ਰਸਤੇ 'ਤੇ ਕਾਰਪੈਟ ਵਿਛਾਇਆ ਗਿਆ | ਬੂਥ 'ਤੇ ਵੋਟਰ ਔਰਤਾਂ ਨਾਲ ਆਏ ਬੱਚਿਆਂ ਦੇ ਖੇਡਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੰਤਵ ਲਈ ਬਣਾਏ ਗਏ ਕਰੱਚ ਵਿਚ ਨਿਯੁਕਤ ਵਲੰਟੀਅਰਾਂ ਨੇ ਬੱਚਿਆਂ ਨੂੰ ਖਿਡੌਣੇ ਪੇਸ਼ ਕੀਤੇ | ਇਸੇ ਬੂਥ 'ਤੇ ਵੋਟਰਾਂ ਦੇ ਸੈਲਫ਼ੀ ਲੈਣ ਲਈ ਵਿਸ਼ੇਸ਼ ਸੈਲਫ਼ੀ ਪੁਆਇੰਟ ਬਣਾਇਆ ਗਿਆ ਸੀ | ਪੋਿਲੰਗ ਸਟੇਸ਼ਨਾਂ 'ਤੇ ਪਹਿਲੀ ਵਾਰ ਵੋਟ ਪਾਉਣ ਆਏ ਅੰਗਹੀਣ ਜਾਂ ਨੌਜਵਾਨ ਵੋਟਰਾਂ ਨੂੰ ਪੋਿਲੰਗ ਬੂਥ 'ਤੇ ਤਾਇਨਾਤ ਬੂਥ ਲੈਵਲ ਅਫ਼ਸਰਾਂ ਵਲੋਂ ਪ੍ਰਸ਼ੰਸਾ ਪੱਤਰ ਦਿੱਤੇ ਗਏ | ਇੱਥੇ ਜ਼ਿਕਰਯੋਗ ਹੈ ਕਿ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ਲਗਪਗ ਸਾਰੇ ਪੋਿਲੰਗ ਸਟੇਸ਼ਨਾਂ ਦੇ ਬਾਹਰ ਪੋਿਲੰਗ ਬੂਥ ਲੱਗੇ, ਜਦਕਿ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਹੁਤ ਸਾਰੇ ਪੋਿਲੰਗ ਸਟੇਸ਼ਨਾਂ 'ਤੇ ਪੋਿਲੰਗ ਬੂਥ ਨਹੀਂ ਲੱਗੇ, ਪਰ ਵੋਟਰਾਂ ਨੇ ਚੁੱਪ ਚੁਪੀਤੇ ਹੀ ਉਨ੍ਹਾਂ ਨੂੰ ਵੋਟਾਂ ਪਾਈਆਂ |
ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ
ਇਸੇ ਦੌਰਾਨ ਹੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐੱਸ. ਖਰਬੰਦਾ ਤੇ ਐੱਸ.ਐੱਸ.ਪੀ. ਕਪੂਰਥਲਾ ਸਤਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ; ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਵਿਚ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਸਫ਼ਲਤਾ ਪੂਰਵਕ ਨੇਪਰੇ ਚੜ੍ਹਨ 'ਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੋਵਾਂ ਅਧਿਕਾਰੀਆਂ ਨੇ ਪਾਰਦਰਸ਼ੀ ਢੰਗ ਨਾਲ ਵੋਟਾਂ ਕਰਵਾਉਣ ਲਈ ਚੋਣ ਅਮਲੇ ਨੂੰ ਵਧਾਈ ਦਿੱਤੀ |
ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ 'ਚ ਬੰਦ
ਜ਼ਿਲ੍ਹੇ ਵਿਚ ਬਣਾਏ ਗਏ 768 ਪੋਿਲੰਗ ਬੂਥਾਂ 'ਤੇ ਵੋਟਾਂ ਪਾਉਣ ਦਾ ਕੰਮ ਅੱਜ ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਅੱਜ ਈ. ਵੀ. ਐੱਮ. ਮਸ਼ੀਨਾਂ ਵਿਚ ਬੰਦ ਹੋ ਗਈ | ਇੱਥੇ ਵਰਨਣਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਭੁਲੱਥ ਤੇ ਫਗਵਾੜਾ ਵਿਧਾਨ ਸਭਾ ਹਲਕੇ ਪੈਂਦੇ ਹਨ | ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਤੇ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਤੇ 'ਆਪ' ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ | ਇਸੇ ਤਰ੍ਹਾਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ, ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਕੈਂਥ, ਬਸਪਾ ਦੇ ਉਮੀਦਵਾਰ ਖ਼ੁਸ਼ੀ ਰਾਮ ਸੇਵਾ ਮੁਕਤ ਆਈ.ਏ.ਐੱਸ. ਤੇ 'ਆਪ' ਦੇ ਉਮੀਦਵਾਰ ਡਾ. ਰਵਜੋਤ ਸਿੰਘ ਆਦਿ ਆਪਣੀ ਕਿਸਮਤ ਅਜ਼ਮਾ ਰਹੇ ਹਨ |
ਸੰਵੇਦਨਸ਼ੀਲ ਤੇ ਅਤਿਸੰਵੇਦਨਸ਼ੀਲ ਪੋਿਲੰਗ ਬੂਥਾਂ 'ਤੇ ਕੀਤੇ ਗਏ ਸਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਚੋਣਾਂ ਬਿਨ੍ਹਾਂ ਕਿਸੇ ਡਰ ਭੈਅ ਦੇ ਕਰਵਾਉਣ ਲਈ ਪੁਲਿਸ ਵਲੋਂ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਿਲੰਗ ਬੂਥਾਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ ਤੇ ਇਨ੍ਹਾਂ ਬੂਥਾਂ ਨੇੜੇ ਸੁਰੱਖਿਆ ਅਮਲੇ ਨੇ ਕਿਸੇ ਵਾਧੂ ਵਿਅਕਤੀ ਨੂੰ ਨੇੜੇ ਫਟਕਣ ਨਹੀਂ ਦਿੱਤਾ | ਆਮ ਪੋਿਲੰਗ ਬੂਥਾਂ ਦੇ ਮੁਕਾਬਲੇ ਇਨ੍ਹਾਂ ਪੋਿਲੰਗ ਬੂਥਾਂ 'ਤੇ ਪੈਰਾ ਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਸਨ | ਅੱਜ ਸਾਰਾ ਦਿਨ ਨੀਮ ਫ਼ੌਜੀ ਬਲਾਂ ਦੀਆਂ ਗਸ਼ਤੀ ਪਾਰਟੀਆਂ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਮ ਤੱਕ ਗਸ਼ਤ ਕੀਤੀ ਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ |
ਦਰਿਆ ਬਿਆਸ ਦੇ ਟਾਪੂਨੁਮਾ ਪਿੰਡਾਂ 'ਚ 80 ਪ੍ਰਤੀਸ਼ਤ ਤੋਂ ਵੱਧ ਵੋਟਿੰਗ
ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਵਿਚ ਪੈਂਦੇ ਦਰਿਆ ਬਿਆਸ ਦੇ ਟਾਪੂਨੁਮਾ 16 ਪਿੰਡਾਂ ਦੇ ਵੋਟਰਾਂ ਨੇ ਲੋਕ ਸਭਾ ਚੋਣਾਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਕਾਰਨ ਇਨ੍ਹਾਂ ਪਿੰਡਾਂ ਵਿਚ 80 ਪ੍ਰਤੀਸ਼ਤ ਤੋਂ ਵੱਧ ਵੋਟਾਂ ਪੋਲ ਹੋਈਆਂ | ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦੇ ਹੋਰ ਖੇਤਰਾਂ ਵਿਚ 70 ਪ੍ਰਤੀਸ਼ਤ ਤੋਂ ਵੱਧ ਵੋਟਾਂ ਪਈਆਂ |

ਚੋਣ ਡਿਊਟੀ ਦੇਣ ਵਾਲੇ ਅਮਲੇ ਨੂੰ ਅੱਜ ਛੁੱਟੀ ਰਹੇਗੀ

ਕਪੂਰਥਲਾ, 19 ਮਈ (ਵਿ. ਪ੍ਰ.)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਲੋਕ ਸਭਾ ਚੋਣਾਂ ਵਿਚ ਚੋਣ ਡਿਊਟੀ ਦੇਣ ਵਾਲੇ ਚੋਣ ਅਮਲੇ ਨੂੰ 20 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ...

ਪੂਰੀ ਖ਼ਬਰ »

ਕਾਂਗਰਸੀਆਂ ਹੀ ਦੋ-ਦੋ ਬੂਥ ਲਗਾਏ

ਭੰਡਾਲ ਬੇਟ, 19 ਮਈ (ਜਾਤੀਕੇ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਹਲਕਾ ਭੁਲੱਥ ਵਿਚ ਹਲਕਾ ਇੰਚਾਰਜਾਂ ਰਣਜੀਤ ਸਿੰਘ ਰਾਣਾ ਅਤੇ ਰਮਨਜੀਤ ਸਿੰਘ ਸਿੱਕੀ ਗਰੁੱਪ ਦੀ ਦੌੜ ਉਸ ਵਕਤ ਹੋਰ ਵੀ ਵਧਦੀ ਦਿਖਾਈ ਦਿੱਤੀ ਜਦੋਂ ਬਹੁਤੇ ਪਿੰਡਾਂ ਵਿਚ ਕਾਂਗਰਸ ਦੇ ਦੋਵਾਂ ਧੜਿਆਂ ਨੇ ...

ਪੂਰੀ ਖ਼ਬਰ »

ਰਜਿੰਦਰ ਸਿੰਘ ਓਬਾਮਾ ਦਾ ਅੰਤਿਮ ਸਸਕਾਰ ਅੱਜ

ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ)- ਸਾਬਕਾ ਕੌਾਸਲਰ ਸੁਰਿੰਦਰ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਭਤੀਜੇ ਸਵ: ਰਜਿੰਦਰ ਸਿੰਘ ਓਬਾਮਾ ਆੜ੍ਹਤੀ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ 20 ਮਈ ਦਿਨ ਸੋਮਵਾਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 19 ਮਈ (ਸਡਾਨਾ)- ਥਾਣਾ ਸਿਟੀ ਪੁਲਿਸ ਨੇ ਬ੍ਰਹਮਕੁੰਡ ਮੰਦਰ ਨੇੜੇ ਝਾੜੀਆਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ, ਜੋ ਕਿ ਕਾਫ਼ੀ ਮਾੜੀ ਹਾਲਤ ਵਿਚ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐੱਸ. ਆਈ. ਹਰੀ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਭਗਵਾਨਪੁਰ ਵਿਖੇ ਈ. ਵੀ. ਐੱਮ ਖ਼ਰਾਬ ਹੋਣ ਨਾਲ ਵੋਟਿੰਗ ਰੁਕੀ

ਭੁਲੱਥ, 19 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰ ਵਿਖੇ ਸਵੇਰੇ 7 ਵਜੇ ਵੋਟ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ 15 ਕੁ ਵੋਟਾਂ ਪੈਣ ਉਪਰੰਤ ਈ.ਵੀ.ਐੱਮ. ਮਸ਼ੀਨ ਵਿਚ ਖ਼ਰਾਬੀ ਆ ਜਾਣ ਕਾਰਨ ਤਕਰੀਬਨ 20 ਮਿੰਟ ਵੋਟਾਂ ਪੈਣ ਦਾ ...

ਪੂਰੀ ਖ਼ਬਰ »

ਰਾਣੀ ਸੋਢੀ ਵਲੋਂ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)- ਕਾਂਗਰਸ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਵੋਟਾਂ 'ਚ ਸਹਿਯੋਗ ਲਈ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਹਾ ਅੱਜ ਦੀ ਪੋਿਲੰਗ ਨੇ ਇਹ ਸਾਬਿਤ ਕਰ ਦਿੱਤਾ ਕਿ ਰਾਜ ਕੁਮਾਰ ਚੱਬੇਵਾਲ ਭਾਰੀ ...

ਪੂਰੀ ਖ਼ਬਰ »

ਡਾ. ਚੱਬੇਵਾਲ ਵਲੋਂ ਭੁਲੱਥ ਦੇ ਬੂਥਾਂ ਦਾ ਦੌਰਾ

ਭੁਲੱਥ, 19 ਮਈ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਹਲਕਾ ਭੁਲੱਥ ਦੇ ਬੂਥਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ...

ਪੂਰੀ ਖ਼ਬਰ »

ਵੋਟ ਪਾਉਣ ਤੋਂ ਬਾਅਦ ਨਡਾਲਾ ਵਾਸੀ ਰਜਵੰਤ ਸਿੰਘ ਦੀ ਮੌਤ

ਨਡਾਲਾ, 19 ਮਈ (ਮਾਨ)- ਮੌਤ ਦਾ ਸਮਾਂ ਤੇ ਸਥਾਨ ਨੀਯਤ ਹੈ, ਇਹ ਕਦੋਂ ਆ ਜਾਵੇ ਕਿਸੇ ਨੂੰ ਪਤਾ ਨਹੀਂ | ਅੱਜ ਨਡਾਲਾ ਵਾਸੀ ਰਜਵੰਤ ਸਿੰਘ ਬੱਗਾ ਮਾਨ (55) ਹਜਾਰਾ ਸਿੰਘ ਦੀ ਵੋਟ ਪਾਉਣ ਦੇ ਬਾਅਦ ਮੌਤ ਹੋ ਗਈ | ਇਸ ਸਬੰਧੀ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਘਟਨਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਲਗਪਗ 63 ਫ਼ੀਸਦੀ ਦੇ ਕਰੀਬ ਪੋਲ ਹੋਈਆਂ

ਫਗਵਾੜਾ, 19 ਮਈ (ਅਸ਼ੋਕ ਕੁਮਾਰ ਵਾਲੀਆ)-ਲੋਕ ਸਭਾ ਚੋਣਾ ਹਲਕਾ ਫਗਵਾੜਾ ਵਿਖੇ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ | ਸਵੇਰੇ ਵੋਟਾਂ 7 ਸਵੇਰੇ ਸ਼ੁਰੂ ਹੋਣ ਤੋਂ ਬਾਅਦ ਕੁਝ ਬੂਥਾ ਤੇ ਮਸ਼ੀਨਾਂ ਖ਼ਰਾਬੀ ਦੀ ਸਮੱਸਿਆ ਤਾਂ ਜ਼ਰੂਰ ਆਈ ਪਰ ਉਸ ਦਾ ਜਲਦੀ ਹੀ ਹੱਲ ਕਰ ਦਿੱਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX