ਤਾਜਾ ਖ਼ਬਰਾਂ


ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ
. . .  1 day ago
ਕਪੂਰਥਲਾ ,9 ਅਗਸਤ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਜੇਰੇ ਇਲਾਜ ਇੱਕ ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤ ਨੇ ਇੱਕ ਲੜਕੀ ਨੂੰ ਜਨਮ ਦਿੱਤਾ ਹੈ, ਸਿਹਤ ਵਿਭਾਗ ਅਨੁਸਾਰ ਮਾਂ ਤੇ ਬੱਚੀ ...
ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
. . .  1 day ago
ਬਾਲਿਆਂਵਾਲੀ, 9 ਅਗਸਤ - (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਬਾਲਿਆਂਵਾਲੀ ‘ਚ ਲੰਘੀ ਰਾਤ ਨੌਜਵਾਨ ਹਰਜੀਤ ਸਿੰਘ(19) ਪੁੱਤਰ ਤੇਜਾ ਸਿੰਘ ਵਾਸੀ ਬਾਲਿਆਵਾਲੀ ਦੀ ਨਸ਼ੇ ਦੀ ਓਵਰਡੋਜ ਕਰਨ ਦੀ ...
ਪਠਾਨਕੋਟ ‘ਚ 21 ਹੋਰ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ ,9 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਫਿਰ ਕੋਰੋਨਾ ਮਰੀਜ਼ਾਂ ਦੀ ਵੱਡੀ ਗਿਣਤੀ ਸਾਹਮਣੇ ਆਈ ਹੈ ਅਤੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਕ 21 ਹੋਰ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ...
ਬੰਗਾ ਦੇ ਲਾਗੇ ਪਿੰਡ ਪਠਲਾਵਾ ਵਿਖੇ ਦੁਬਾਰਾ ਦਿੱਤੀ ਕਰੋਨਾ ਨੇ ਦਸਤਕ
. . .  1 day ago
ਬੰਗਾ 9 ਅਗਸਤ (ਜਸਬੀਰ ਸਿੰਘ ਨੂਰਪੁਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਵਿਖੇ ਮਨਜੀਤ ਨਾਮ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਵੇਰੇ ਆਈ ਰਿਪੋਰਟ ਦੇ ਵਿੱਚ ਮਨਜੀਤ ਪੰਜਾਬ ...
ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅਕਾਲੀ ਦਲ ਨੂੰ ਆਖੀ ਅਲਵਿਦਾ
. . .  1 day ago
ਮਾਨਸਾ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਾਰਨ ਬਜ਼ੁਰਗ ਦੀ ਮੌਤ, 49 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨਾਲ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 36 ਹੋ ਗਈ ਹੈ। ਇਸੇ ਦੌਰਾਨ 49 ਹੋਰ ਮਾਮਲੇ ਆਉਣ ਜ਼ਿਲ੍ਹੇ ਵਿਚ ਕੋਰੋਨਾ...
ਠੇਕੇ 'ਤੇ ਕੰਮ ਕਰਦੇ ਕਰਿੰਦੇ ਦੇ ਦੋ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ-ਹਾਲਤ ਗੰਭੀਰ
. . .  1 day ago
ਗੁਰਦਾਸਪੁਰ, 9 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇਥੋਂ ਨਜ਼ਦੀਕੀ ਪਿੰਡ ਸਿੰਘੋਵਾਲ ਵਿਖੇ ਸਥਿਤ ਇਕ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਦੇ ਦੋ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਠੇਕੇ ਦੇ ਮਾਲਕ ਵਿਨੋਦ ਰਾਣਾ ਨੇ...
ਗਰਨੇਡ ਮਿਲਣ ਕਾਰਨ ਇਲਾਕੇ 'ਚ ਫੈਲੀ ਸਨਸਨੀ
. . .  1 day ago
ਪਠਾਨਕੋਟ, 9 ਅਗਸਤ (ਚੌਹਾਨ) - ਜਲੰਧਰ ਨੈਸ਼ਨਲ ਹਾਈਵੇ 'ਤੇ ਪਠਾਨਕੋਟ ਸਰਹੱਦ ਡਮਟਾਲ ਦੀਆਂ ਪਹਾੜੀਆਂ 'ਤੇ ਗਰਨੇਡ ਮਿਲਣ ਨਾਲ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ 'ਤੇ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 20 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 20 ਮਾਮਲਿਆਂ 'ਚ 10 ਮਾਮਲੇ ਸ਼ਹਿਰ ਬਰਨਾਲਾ, 7 ਮਾਮਲੇ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ, 246 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ਅਤੇ ਅੱਜ ਫਿਰ ਕੋਰੋਨਾ ਤੋਂ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਅੱਜ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਸਾਰੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਪ੍ਰੋ. ਗੱਜਣਮਾਜਰਾ ਨੇ ਲੋਕ ਇਨਸਾਫ਼ ਪਾਰਟੀ ਨੂੰ ਕਿਹਾ ਅਲਵਿਦਾ
. . .  1 day ago
ਅਮਰਗੜ੍ਹ/ਕੁੱਪ ਕਲਾਂ (ਸੰਗਰੂਰ) 9 ਅਗਸਤ ( ਝੱਲ , ਸਰੌਦ ) - ਉੱਘੇ ਕਾਰੋਬਾਰੀ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ , ਉਹ ਲੋਕ ਇਨਸਾਫ ਪਾਰਟੀ ਦੇ ਸਕੱਤਰ ਜਨਰਲ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਇੰਚਾਰਜ...
ਪਾਕਿ ਵਿਚ 16 ਸਾਲਾ ਹਿੰਦੂ ਲੜਕੀ ਕੀਤੀ ਅਗਵਾ - ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 9 ਅਗਸਤ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖਾਂ ਸਮੇਤ ਘੱਟ ਗਿਣਤੀਆਂ 'ਤੇ ਜ਼ੁਲਮ ਅਤੇ ਤਸ਼ੱਦਦ ਢਾਹੁਣ ਦਾ ਸਿਲਸਿਲਾ ਰੁਕਣ ਦਾ ਨਾਂ ਲਈਂ ਲੈ ਲਿਆ ਤੇ ਹੁਣ 16 ਸਾਲਾ ਲੜਕੀ ਕਵਿਤਾ ਨੂੰ ਆਦਿਲ...
ਮੈਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕਾਰਜਸ਼ੀਲ ਰਹਾਂਗਾ-ਜਥੇਦਾਰ ਸਿਧਵਾਂ
. . .  1 day ago
ਡੇਅਰੀਵਾਲ ਦਰੋਗਾ (ਬਟਾਲਾ), 9 ਅਗਸਤ (ਹਰਦੀਪ ਸਿੰਘ) - ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾ ਚੁੱਕੇ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਬੀਤੇ ਦਿਨ ਬਟਾਲਾ ਵਿਖੇ ਕੀਤੀ ਗਈ ਮੀਟਿੰਗ ਵਿੱਚ ਮੇਰੀ ਸ਼ਮੂਲੀਅਤ ਬਾਰੇ ਪ੍ਰਕਾਸ਼ਤ ਹੋਈਆਂ ਖ਼ਬਰਾਂ ਗਲਤ ਹਨ ਕਿਉਂਕਿ ਮੈਂ ਬਟਾਲਾ ਵਿਖੇ...
ਸ਼ਾਹਕੋਟ ’ਚ ਯੂਕੋ ਬੈਂਕ ਦੇ ਮੁਲਾਜਮ ਸਮੇਤ ਤਿੰਨ ਵਿਅਕਤੀਆਂ ’ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, (ਜਲੰਧਰ) 9 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਸਿਹਤ ਬਲਾਕ ਸ਼ਾਹਕੋਟ ਵਿੱਚ ਐਤਵਾਰ ਨੂੰ ਤਿੰਨ ਕੋਰੋਨਾ ਪਾਜੀਟਿਵ ਮਰੀਜ ਮਿਲੇ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਯੂਕੋ ਬੈਂਕ ਦਾ ਮੁਲਾਜ਼ਮ ਹੈ, ਜਦਕਿ ਬਾਕੀ ਦੋ ਵਿੱਚੋਂ ਇੱਕ ਆਟੋ ਡ੍ਰਾਇਵਰ ਅਤੇ ਇੱਕ ਹਾਕੀ ਖਿਡਾਰੀ ਹੈ। ਸੀਨੀਅਰ ਮੈਡੀਕਲ...
ਜੋਧਾਂ (ਲੁਧਿਆਣਾ) 'ਚ ਕੋਰੋਨਾ ਮਰੀਜਾਂ ਦੀ ਗਿਣਤੀ ਵਧਣ ਲੱਗੀ
. . .  1 day ago
ਜੋਧਾਂ, 9 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) ਵਿਖੇ ਪਿਛਲੇ ਦਿਨੀ ਇੱਕ ਪਰਿਵਾਰ ਦੇ 6 ਮੈਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਆਲੇ ਦੁਆਲੇ ਨੂੰ ਸੀਲ ਕੀਤਾ ਗਿਆ ਸੀ। ਸੀਲ ਕੀਤੇ ਗਏ ਇਲਾਕੇ ਵਿੱਚੋ ਲੋਕਾਂ ਦੇ ਕੋਵਿੰਡ-19 ਦੇ ਟੈਸਟ ਕੀਤੇ ਗਏ। ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ...
ਮਾਨਸਾ 'ਚ ਨਿੱਜੀ ਡਾਕਟਰ ਸਮੇਤ 12 ਨੂੰ ਕੋਰੋਨਾ ਦੀ ਪੁਸ਼ਟੀ
. . .  1 day ago
ਮਾਨਸਾ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ 'ਚ 12 ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਪਾਜ਼ੀਟਿਵ ਪਾਏ ਗਏ ਵਿਅਕਤੀਆਂ 'ਚ ਸਥਾਨਕ ਸ਼ਹਿਰ ਦੀ ਇੱਕ ਨਿੱਜੀ ਡਾਕਟਰ, ਦਵਾਈ ਵਿਕਰੇਤਾ ਤੇ ਉਨਾਂ ਦੇ ਸਬੰਧੀ ਵੀ ਸ਼ਾਮਲ...
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਦਾ ਵੱਡਾ ਧਮਾਕਾ ਇੱਕੋ ਦਿਨ ਵਿਚ ਆਏ 41 ਨਵੇਂ ਮਾਮਲੇ
. . .  1 day ago
ਫਤਿਹਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ )- ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਨੇ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ ਨਵੇਂ 41 ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਦੇ ਵਿੱਚ ਸਹਿਮ ਤੇ ਦਹਿਸ਼ਤ ਦਾ ਮਾਹੌਲ...
ਮੈਂ ਅਕਾਲੀ ਦਲ ਡੈਮੋਕ੍ਰੇਟਿਕ 'ਚ ਸ਼ਾਮਿਲ ਨਹੀਂ ਹੋਇਆ, ਪੰਥਕ ਲਹਿਰ ਦਾ ਸਰਗਰਮ ਮੈਂਬਰ ਰਹਾਂਗਾ : ਜਥੇਦਾਰ ਅਮਰੀਕ ਸਿੰਘ ਸ਼ਾਹਪੁਰ
. . .  1 day ago
ਡੇਰਾ ਬਾਬਾ ਨਾਨਕ, 9 ਅਗਸਤ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਬਟਾਲਾ ਨੇੜੇ ਪੈਂਦੇ ਪਿੰਡ ਧੁੱਪਸੜੀ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵਲੋਂ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ ਸੀ ਜਿਸ ਵਿਚ ਸਾਥੀਆਂ ਸਮੇਤ ਪਹੁੰਚੇ ਆਪਣਾ ਪੰਜਾਬ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ...
ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ - ਰਾਣਾ ਗੁਰਮੀਤ ਸਿੰਘ ਸੋਢੀ
. . .  1 day ago
ਨੱਥੂਵਾਲਾ ਗਰਬੀ (ਜ਼ਿਲ੍ਹਾ ਮੋਗਾ), 9 ਅਗਸਤ (ਸਾਧੂ ਰਾਮ ਲੰਗੇਆਣਾ) - ਬੀਤੇ ਦਿਨੀਂ ਚੀਨ ਦੀ ਸਰਹੱਦ ਉਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਉਸਦੇ ਜੱਦੀ ਪਿੰਡ ਡੇਮਰੂ ਖੁਰਦ ਵਿਖੇ ਹੋਇਆ, ਜਿਸ ਵਿੱਚ ਪੰਜਾਬ ਸਰਕਾਰ...
ਟੋਲ ਪਲਾਜਾ ਨਿੱਝਰਪੁਰਾ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਅਤੇ ਟੋਲ ਪਲਾਜਾ ਪ੍ਰਬੰਧਕਾਂ ਵਿਚਕਾਰ ਹੋਇਆ ਤਕਰਾਰ 
. . .  1 day ago
ਜੰਡਿਆਲਾ ਗੁਰੂ, 9 ਅਗਸਤ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨਜਦੀਕ ਨੈਸ਼ਨਲ ਹਾਈਵੇ ਤੇ ਬਣੇ ਟੋਲ ਪਲਾਜਾ ਨਿੱਝਰਪੁਰਾ ਵਿਖੇ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਟੋਲ ਪਲਾਜ਼ਾ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਟੋਲ ਪਲਾਜਾ ਵਾਲਿਆਂ ਵੱਲੋਂ ਕੀਤੀ ਜਾਂਦੀ ਮਨਮਰਜ਼ੀ...
ਸੰਸਦ ਮੈਂਬਰ ਔਜਲਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਅੰਮ੍ਰਿਤਸਰ, 9 ਅਗਸਤ - ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਨੈਗੇਟਿਵ...
ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 9 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ...
ਸ੍ਰੀ ਮੁਕਤਸਰ ਸਾਹਿਬ ਵਿਖੇ 7 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 7 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 3 ਮਰੀਜ਼ ਸ੍ਰੀ ਮੁਕਤਸਰ ਸਾਹਿਬ (ਇਕ ਮਰੀਜ 29 ਸਾਲ, ਦੂਜਾ ਮਰੀਜ ਬੂੜਾ ਗੁੱਜਰ ਰੋਡ 50 ਸਾਲ ਅਤੇ ਤੀਜਾ 23 ਸਾਲਾਂ ਮਰੀਜ਼ ਆਦਰਸ਼ ਨਗਰ ਗਲੀ ਨੰਬਰ 1), ਇਕ ਮਰੀਜ਼ ਪਿੰਡ...
ਪਰਮਬੰਸ ਸਿੰਘ ਰੋਮਾਣਾ ਨੂੰ ਸਦਮਾ, ਮਾਤਾ ਦਾ ਦੇਹਾਂਤ
. . .  1 day ago
ਫ਼ਰੀਦਕੋਟ, 9 ਅਗਸਤ (ਜਸਵੰਤ ਸਿਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਰੋਮਾਣਾ (ਪੰਮੀ ਰੋਮਾਣਾ ਧਰਮ ਪਤਨੀ ਸਵ: ਹਰਬੰਸ ਸਿੰਘ ਰੋਮਾਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 69 ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ, 4 ਦੀ ਮੌਤ
. . .  1 day ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ/ ਰਾਜੇਸ਼ ਸ਼ਰਮਾ) : ਅੰਮ੍ਰਿਤਸਰ ਚ ਅੱਜ 69 ਹੋਰ ਕੋਰੋਣਾ ਪੋਸਿਟੀਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 4 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਣਾ ਪੋਸਿਟੀਵ ਮਰੀਜਾਂ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਵੋਟਾਂ ਪੈਣ ਤੋਂ ਬਾਅਦ ਹੁਣ ਵਾਅਦਿਆਂ ਦਾ ਦੌਰ ਖ਼ਤਮ, ਦਾਅਵਿਆਂ ਦਾ ਦੌਰ ਸ਼ੁਰੂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਸ਼ਾਂਤਮਈ ਢੰਗ ਨਾਲ ਪਈਆਂ ਵੋਟਾਂ ਤੋਂ ਬਾਅਦ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ, ਉੱਥੇ ਕੁੱਝ ਦਿਨ ਪਹਿਲਾਂ ਵੋਟਾਂ ਹਾਸਲ ਕਰਨ ਲਈ ਲੋਕਾਂ ਨਾਲ ਵੱਖ-ਵੱਖ ਪ੍ਰਕਾਰ ਦੇ ਵਾਅਦੇ ਕਰਨ ਵਾਲੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਹੁਣ ਜਿੱਤ-ਹਾਰ ਦੇ ਦਾਅਵੇ ਕਰ ਰਹੇ ਹਨ, ਜਿਸ ਦੇ ਚੱਲਦਿਆਂ ਵਾਅਦਿਆਂ ਦਾ ਦੌਰ ਖ਼ਤਮ ਹੋਣ ਤੋਂ ਬਾਅਦ ਹੁਣ ਦਾਅਵਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਬੀਤੀ ਸ਼ਾਮ ਵੋਟਾਂ ਸਮਾਪਤ ਹੋਣ ਤੋਂ ਬਾਅਦ ਜਿੱਥੇ ਉਮੀਦਵਾਰਾਂ ਦੇ ਘਰਾਂ 'ਚ ਦੇਰ ਰਾਤ ਤੱਕ ਹੋਈਆਂ ਮੀਟਿੰਗਾਂ 'ਚ ਚੋਣ ਨਤੀਜਿਆਂ ਨੂੰ ਲੈ ਕੇ ਅੰਦਾਜ਼ੇ ਲਗਾਏ ਜਾ ਰਹੇ ਸਨ, ਉੱਥੇ ਉਨ੍ਹਾਂ ਦੇ ਸਮਰਥਕ ਚੌਾਕਾਂ, ਚੁਰਾਹਿਆਂ 'ਚ ਚਰਚਾ ਕਰਦੇ ਹੋਏ ਦੇਖੇ ਗਏ | ਇੱਥੇ ਜ਼ਿਕਰਯੋਗ ਹੈ ਕਿ ਤਿੰਨ ਜ਼ਿਲਿ੍ਹਆਂ 'ਤੇ ਆਧਾਰਿਤ ਲੋਕ ਸਭਾ ਸੀਟ ਹੁਸ਼ਿਆਰਪੁਰ 'ਚ 8 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ | ਹਾਲਾਂਕਿ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ 'ਚ ਹੀ ਮੰਨਿਆ ਜਾ ਰਿਹਾ ਹੈ, ਪਰ ਆਮ ਆਦਮੀ ਪਾਰਟੀ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਵੀ ਪ੍ਰਭਾਵਸ਼ਾਲੀ ਵੋਟਾਂ ਮਿਲਣ ਦੀਆਂ ਖ਼ਬਰਾਂ ਨੇ ਕਾਂਗਰਸ ਅਤੇ ਗੱਠਜੋੜ ਉਮੀਦਵਾਰਾਂ ਦੀਆਂ ਬੇਚੈਨੀਆਂ ਵਧਾ ਦਿੱਤੀਆਂ ਹਨ | ਨਤੀਜੇ ਜੋ ਵੀ ਹੋਣ, ਇਹ ਤਾਂ ਆਉਣ ਸਮਾਂ ਹੀ ਦੱਸੇਗਾ, ਪ੍ਰੰਤੂ ਸਮਰਥਕਾਂ ਅਤੇ ਪਾਰਟੀ ਕੈਡਰ ਦੇ ਵਰਕਰਾਂ 'ਚ ਸ਼ਰਤਾਂ ਲਗਾਉਣ ਦੀ ਗੱਲ ਆਮ ਦੇਖਣ ਤੇ ਸੁਣਨ ਨੂੰ ਮਿਲ ਰਹੀ ਹੈ | ਨਤੀਜਿਆਂ ਨੂੰ ਲੈ ਕੇ ਜਿੱਥੇ ਸੱਟਾ ਬਾਜ਼ਾਰ ਗਰਮ ਹੈ, ਉੱਥੇ ਤੈਅ ਕੀਤੀਆਂ ਜਾ ਰਹੀਆਂ ਕੀਮਤਾਂ ਨੂੰ ਲੈ ਕੇ ਪਾਰਟੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕ ਆਪਣੀ-ਆਪਣੀ ਜਿੱਤ-ਹਾਰ ਤੈਅ ਕਰਨ 'ਚ ਲੱਗੇ ਹੋਏ ਹਨ | ਬੇਸ਼ੱਕ ਚੋਣ ਨਤੀਜਿਆਂ ਦੇ ਆਉਣ 'ਚ ਅਜੇ 48 ਘੰਟਿਆਂ ਦਾ ਸਮਾਂ ਰਹਿੰਦਾ ਹੈ, ਪ੍ਰੰਤੂ ਉਮੀਦਵਾਰ ਪੋਿਲੰਗ ਬੂਥਾਂ 'ਤੇ ਪਈਆਂ ਵੋਟਾਂ ਦੀ ਗਿਣਤੀ ਦੇ ਆਧਾਰ 'ਤੇ ਨਤੀਜਾ ਤੈਅ ਕਰ ਰਹੇ ਹਨ | 2014 ਦੇ ਮੁਕਾਬਲੇ ਇਸ ਵਾਰ ਕਰੀਬ 5 ਫ਼ੀਸਦੀ ਵੋਟਾਂ ਘੱਟ ਪਈਆਂ ਹਨ, ਜਿਸ ਕਾਰਨ ਸਾਰਿਆਂ ਦੀ ਬੇਚੈਨੀ ਵਧੀ ਹੈ, ਕਿਉਂਕਿ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਜਿੱਥੇ 2009 'ਚ ਹਾਰ-ਜਿੱਤ 'ਚ ਸਿਰਫ਼ 366 ਵੋਟਾਂ ਦਾ ਫ਼ਰਕ ਸੀ, ਉੱਥੇ 2014 'ਚ ਇਹ ਫ਼ਰਕ 13 ਹਜ਼ਾਰ ਦੇ ਕਰੀਬ ਸੀ | ਇਸ ਵਾਰ ਬੀਤੀਆਂ ਚੋਣਾਂ ਦੇ ਮੁਕਾਬਲੇ ਕਰੀਬ 60 ਹਜ਼ਾਰ ਨਵੇਂ ਵੋਟਰ ਬਣੇ ਹਨ, ਜਿਨ੍ਹਾਂ 'ਚੋਂ ਵੋਟਾਂ ਘੱਟ ਹੀ ਪਾਈਆਂ ਗਈਆਂ ਹਨ | ਇਹ ਅਨੁਮਾਨ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਨਵੀਆਂ ਵੋਟਾਂ ਕਿਸ ਪਾਰਟੀ ਦੇ ਹੱਕ 'ਚ ਪਈਆਂ ਹਨ ਅਤੇ ਜਿਨ੍ਹਾਂ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਨਹੀਂ ਕੀਤਾ, ਉਹ ਕਿਸ ਪਾਰਟੀ ਨਾਲ ਸਬੰਧਿਤ ਹੋਣਗੇ | ਹੁਣ ਜ਼ਿਲ੍ਹੇ ਦੇ 8 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਗਿਆ ਹੈ ਅਤੇ ਇਨ੍ਹਾਂ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਟਰੌਾਗ ਰੂਮਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਮ੍ਹਾਂ ਕਰਵਾ ਦਿੱਤਾ ਗਿਆ ਹੈ |

ਕੁੱਤੇ ਨੂੰ ਬਚਾਉਣ ਦੇ ਚੱਕਰ 'ਚ ਨੌਜਵਾਨ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪੈਟਰੋਲ ਪਾ ਕੇ ਕੁੱਤੇ ਦਾ ਇਲਾਜ ਕਰ ਰਿਹਾ ਇਕ ਨੌਜਵਾਨ ਅਚਾਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਗਿਆ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਅਸਲਾਮਾਬਾਦ ਦੇ ਵਾਸੀ ਜਗਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਨੇ ਘਰ 'ਚ ਕੁੱਤਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਤੂੜੀ ਦਾ ਕੁੱਪ ਸੜਿਆ

ਕੋਟਫ਼ਤੂਹੀ, 20 ਮਈ (ਅਟਵਾਲ)-ਪਿੰਡ ਖੁਸ਼ਹਾਲਪੁਰ 'ਤੇ ਬੀਕਾਪੁਰ ਦੇ ਖੇਤਾਂ ਵਿਚ ਇਕ ਹਵੇਲੀ ਦੇ ਬਾਹਰ ਕੁੱਪ 'ਤੇ ਪਈ ਤੂੜੀ ਦੇ ਢੇਰ ਨੂੰ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਲਵਰਗ ਸਿੰਘ ਨਿਵਾਸੀ ਬੂੜੋ ਬਾੜੀਆ ਨੇ ਦੱਸਿਆ ਕਿ ਉਹ ਇਹ ...

ਪੂਰੀ ਖ਼ਬਰ »

ਫ਼ਰਨੀਚਰ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ 'ਚ ਲੱਗੀ ਅੱਗ

ਕੋਟਫ਼ਤੂਹੀ, 20 ਮਈ (ਅਟਵਾਲ)-ਸਥਾਨਕ ਬਾਜ਼ਾਰ ਦੇ ਇਕ ਫ਼ਰਨੀਚਰ ਦੇ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ ਦੀ ਛੱਤ ਉੱਪਰ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਫਰਨੀਚਰਜ਼ ਦੇ ਸ਼ੋਅ ਦੇ ਮਾਲਕ ਤਜਿੰਦਰ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨਾ ਹੋਣ 'ਤੇ ਆੜ੍ਹਤੀਆਂ ਨੇ ਧਰਨਾ ਦਿੰਦੇ ਹੋਏ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ, 20 ਮਈ (ਭਗਵਾਨ ਸਿੰਘ ਸੈਣੀ, ਗੁਰਾਇਆ)-ਇਲਾਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਨੇ ਮਜ਼ਦੂਰਾਂ ਨੂੰ ਨਾਲ ਲੈ ਕੇ ਪਨਸਪ ਗੋਦਾਮ ਦੇ ਸਾਹਮਣੇ ਧਰਨਾ ਲਗਾਇਆ ਅਤੇ ਇਸ ਲਈ ਜ਼ਿੰਮੇਵਾਰ ਟਰੱਕ ਯੂਨੀਅਨ ...

ਪੂਰੀ ਖ਼ਬਰ »

ਪਿੰਡ ਘਸੀਟਪੁਰ ਵਿਖੇ ਦੇਸੀ ਲਾਹਣ ਪੀਣ ਕਾਰਨ ਇਕ ਵਿਅਕਤੀ ਦੀ ਮੌਤ

ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਘਸੀਟਪੁਰ ਵਿਖੇ ਵੋਟਾਂ ਵਾਲੇ ਦਿਨ 19 ਮਈ ਨੂੰ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਨਾ ਕਰਦਿਆਂ ਧੜੱਲੇ ਨਾਲ ਦੇਸੀ ਘਟੀਆ ਪੱਧਰ ਦੀ ਲਾਹਣ ਵੇਚੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਇਹ ਘਟੀਆ ਸ਼ਰਾਬ ਪੀਣ ...

ਪੂਰੀ ਖ਼ਬਰ »

ਚੋਣਾਂ ਉਪਰੰਤ ਡਾ: ਰਵਜੋਤ ਵਲੋਂ ਪਹਿਲਾਂ ਵਾਂਗ ਹਸਪਤਾਲ 'ਚ ਸੇਵਾਵਾਂ ਸ਼ੁਰੂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਵੋਟਾਂ ਉਪਰੰਤ ਅੱਜ ਪਹਿਲਾਂ ਵਾਂਗ ਹੀ ਆਪਣੇ ਰਵਜੋਤ ਹਸਪਤਾਲ ਮਾਡਲ ਟਾਊਨ ਹੁਸ਼ਿਆਰਪੁਰ 'ਚ ਬਕਾਇਦਾ ਤੌਰ 'ਤੇ ...

ਪੂਰੀ ਖ਼ਬਰ »

ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ 1 ਜ਼ਖ਼ਮੀ

ਨਸਰਾਲਾ, 20 ਮਈ (ਸਤਵੰਤ ਸਿੰਘ ਥਿਆੜਾ)-ਸਾਹਰੀ-ਕਾਹਰੀ ਰੋਡ 'ਤੇ ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਸਿੰਘ ਸਰਬਜੀਤ ਸਿੰਘ ਵਾਸੀ ਗਗਨੌਲੀ ਡਿਸਕਵਰ ਮੋਟਰਸਾਈਕਲ ...

ਪੂਰੀ ਖ਼ਬਰ »

ਵੋਟਰਾਂ ਵਲੋਂ ਮਿਲੇ ਭਾਰੀ ਸਮਰਥਨ ਦੇ ਚਲਦਿਆਂ ਮਿਲਿਆ ਭਾਰੀ ਉਤਸ਼ਾਹ-ਡਾ: ਰਾਜ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਣਾਂ ਦੌਰਾਨ ਕਰੀਬ ਡੇਢ ਮਹੀਨੇ ਤੋਂ ਵੱਧ ਸਮਾਂ ਪ੍ਰਚਾਰ 'ਚ ਮਸ਼ਰੂਫ਼ ਰਹੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ: ਰਾਜ ਕੁਮਾਰ ਨੇ ਕਿਹਾ ਕਿ ਅੱਜ ਉਹ ਆਮ ਵਾਂਗ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਹੋਈ ਬੇਹੱਦ ਖ਼ਸਤਾ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਵਲੋਂ ਸ਼ਹਿਰ 'ਚ ਕੀਤੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲਦੀ ਨਜ਼ਰ ਆਈ, ਜਦੋਂ ਵਾਰਡ ਨੰਬਰ 23 ਦੇ ਮੁਹੱਲਾ ਟਿੱਬਾ ਸਾਹਿਬ ਦੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਅਤਿ ਦਰਜੇ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਾਮਜੀ ...

ਪੂਰੀ ਖ਼ਬਰ »

ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ 9 ਵਿਧਾਨ ਸਭਾ ਹਲਕਿਆਂ ਦੀ ਕੀਤੀ ਪੜਤਾਲ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ 05-ਹੁਸ਼ਿਆਰਪੁਰ ਲੋਕ ਹਲਕੇ ਲਈ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਜੈ ਪ੍ਰਕਾਸ਼ ਸ਼ਿਵਹਰੇ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਵਲੋਂ ਅੱਜ ਲੋਕ ਸਭਾ ਹਲਕੇ ਅਧੀਨ ਪੈਂਦੇ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਨਵੀਂ ਆਬਾਦੀ 'ਚ ਇਕ ਮਨਿਆਰੀ ਦੀ ਦੁਕਾਨ 'ਚੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜੈਨ ਸ਼ਿੰਗਾਰ ਸਟੋਰ ਦੇ ਮਾਲਕ ਰਾਜਿੰਦਰ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਕਾਰਜਕਾਰਨੀ ਕਮੇਟੀ ਗਠਿਤ

ਦਸੂਹਾ, 20 ਮਈ (ਭੁੱਲਰ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਵਿਸ਼ੇਸ਼ ਮਹੀਨਾਵਾਰ ਮੀਟਿੰਗ ਕਮਾਡੈਂਟ ਬਖ਼ਸ਼ੀਸ਼ ਸਿੰਘ ਪ੍ਰਧਾਨ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਕੇ.ਐਮ.ਐੱਸ. ਕਾਲਜ ਦੇ ਮੀਟਿੰਗ ਚੈਂਬਰ ਚੌ. ਬੰਤਾ ਸਿੰਘ ਕਾਲੋਨੀ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 2 ਦਿਨਾ ਬਰਸੀ ਸਬੰਧੀ ਪੋਸਟਰ ਜਾਰੀ

ਮਿਆਣੀ, 20 ਮਈ (ਹਰਜਿੰਦਰ ਸਿੰਘ ਮੁਲਤਾਨੀ)-ਵਿਦਿਆਰਥੀ, ਸਮਾਜ ਸੁਧਾਰਕ, ਧਰਮ ਪ੍ਰਚਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆ ਦੀ 69ਵੀਂ ਸਲਾਨਾ 2 ਦਿਨਾ ਬਰਸੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ | ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਦੀ ਅਗਵਾਈ ...

ਪੂਰੀ ਖ਼ਬਰ »

ਮਾਊਾਟ ਐਵਰੇਸਟ ਸਕੂਲ 'ਚ ਵਿਦਿਆਰਥੀਆਂ ਦਾ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਐੱਮ.ਕੇ. ਮਾਊਾਟ ਐਵਰੇਸਟ ਹਾਈ ਸਕੂਲ ਗੜ੍ਹਸ਼ੰਕਰ ਵਿਖੇ ਮੈਡਮ ਨੀਰਜ ਰਾਣੀ ਦੀ ਅਗਵਾਈ ਹੇਠ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਡਰਿੰਗ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੁਆਟੀ ...

ਪੂਰੀ ਖ਼ਬਰ »

ਬੀਰਮਪੁਰ ਸਕੂਲ 'ਚ ਸਵੈ-ਰੁਜ਼ਗਾਰ ਲਈ ਮਾਸ ਕੌਾਸਿਲੰਗ

ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਿੱਤਾਮੁਖੀ ਕੋਰਸਾਂ ਦੀ ਜਾਣਕਾਰੀ ਦੇਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿਖੇ ਡਾ: ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਂਹਦੇ ਰੰਗੇ ਹੱਥੀ ਕਾਬੂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਖੇਤਾਂ ਵਿਚ ਕੰਮ ਕਰਨ ਜਾ ਰਹੇ ਪ੍ਰਵਾਸੀ ਮਜ਼ਦੂਰ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਭੱਜਣ ਦੀ ਤਾਕ 'ਚ ਲੁਟੇਰਿਆਂ ਨੂੰ ਲੋਕਾਂ ਵਲੋਂ ਘਟਨਾ ਸਥਾਨ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਮਾਮਲੇ ਨੂੰ ਲੈ ਕੇ ਮਾਮਲੇ ...

ਪੂਰੀ ਖ਼ਬਰ »

ਡਾ: ਹਰਦੀਪ ਸਿੰਘ ਮਿਨਹਾਸ ਦਾ ਸਨਮਾਨ

ਦਸੂਹਾ, 20 ਮਈ (ਭੁੱਲਰ)- ਖੇਡਾਂ ਦੇ ਖੇਤਰ ਵਿਚ ਵਧੀਆ ਤੇ ਵਿਲੱਖਣ ਸੇਵਾਵਾਂ ਦੇ ਲਈ ਡਾ: ਹਰਦੀਪ ਸਿੰਘ ਮਿਨਹਾਸ ਨੂੰ ਡਾ: ਕੇਵਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਖਿਡਾਰੀ ਵਜੋਂ ਬਾਸਕਿਟਬਾਲ ਖੇਡ ਵਿਚ ਆਲ ਇੰਡੀਆ ਅੰਤਰ ਯੂਨੀਵਰਸੀਟੀ ਵਿਚ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਮੁਕੇਰੀਆਂ ਖੇਤਰ ਅੰਦਰ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਸੰਪੰਨ

ਮੁਕੇਰੀਆਂ, 20 ਮਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਅੰਦਰ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸੰਪੰਨ ਹੋ ਗਿਆ | ਅੱਜ ਸਵੇਰੇ 7 ਵਜੇ ਜਿਵੇਂ ਹੀ ਪੋਿਲੰਗ ਬੂਥਾਂ 'ਤੇ ਪੋਿਲੰਗ ਦਾ ਕੰਮ ਸ਼ੁਰੂ ਹੋਇਆ, ਤਾਂ ਪਿੰਡ ਸਿੰਘੋਵਾਲ ਪੋਿਲੰਗ ...

ਪੂਰੀ ਖ਼ਬਰ »

ਮੇਘੋਵਾਲ ਦੇ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ

ਸੈਲਾ ਖੁਰਦ, 20 ਮਈ (ਹਰਵਿੰਦਰ ਸਿੰਘ ਬੰਗਾ)-ਸਿੱਖ ਵੈਲਫੇਅਰ ਨੌਜਵਾਨ ਸੇਵਾ ਸੁਸਾਇਟੀ ਮੇਘੋਵਾਲ ਵਲੋਂ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕੀਰਤਨ ਦਰਬਾਰ ਸਮਾਗਮ ਸਬੰਧੀ ਸੁਸਾਇਟੀ ਦੇ ਮੈਂਬਰ ਪਰਮਿੰਦਰ ਸਿੰਘ, ਪਰਮਜੀਤ ਸਿੰਘ ਅਤੇ ...

ਪੂਰੀ ਖ਼ਬਰ »

'ਨੈਸ਼ਨਲ ਡੇਂਗੂ ਦਿਵਸ' ਨੂੰ ਸਮਰਪਿਤ ਸਮਾਗਮ ਕਰਵਾਇਆ

ਗੜ੍ਹਦੀਵਾਲਾ, 20 ਮਈ (ਚੱਗਰ)-ਸਬ ਸੈਂਟਰ ਮੱਕੋਵਾਲ ਵਿਖੇ 'ਨੈਸ਼ਨਲ ਡੇਂਗੂ ਦਿਵਸ' ਨੂੰ ਸਮਰਪਿਤ ਵਿਸ਼ੇਸ਼ ਜਾਣਕਾਰੀ ਦੇਣ ਹਿਤ ਕਰਵਾਏ ਸਾਦੇ ਸਮਾਗਮ ਦੌਰਾਨ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਨਾਂ ਦੇ ਮਾਦਾ ਮੱਛਰ ਦੇ ਕੱਟਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਅਤੇ ਬੀ.ਐਸ.ਸੀ. ਦੇ ਨਤੀਜੇ ਰਹੇ ਸ਼ਾਨਦਾਰ

ਮਾਹਿਲਪੁਰ, 20 ਮਈ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮ.ਐਸ.ਸੀ ਅਤੇ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...

ਪੂਰੀ ਖ਼ਬਰ »

ਡੇਗੂ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ

ਭੰਗਾਲਾ, 20 ਮਈ (ਸਰਵਜੀਤ ਸਿੰਘ)- ਲੋਕਾਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਗਰੂਕ ਕਰਨ ਲਈ ਪ੍ਰਾਈਮਰੀ ਹੈਲਥ ਸੈਂਟਰ ਬੁੱਢਾਵੜ ਵਿਖੇ ਮੈਡੀਕਲ ਅਫ਼ਸਰ ਡਾਕਟਰ ਨਰਿੰਦਰਪਾਲ ਦੀ ਅਗਵਾਈ 'ਚ ਬਲਾਕ ਪੱਧਰੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਪੈਰਾਮੈਡੀਕਲ ...

ਪੂਰੀ ਖ਼ਬਰ »

ਰਾਮਗੜ੍ਹੀਆ ਕੌਸ਼ਲ ਜਠੇਰਿਆਂ ਦਾ ਮੇਲਾ ਸਮਾਪਤ

ਨੰਗਲ ਬਿਹਾਲਾਂ, 20 ਮਈ (ਵਿਨੋਦ ਮਹਾਜਨ)-ਰਾਮਗੜ੍ਹੀਆ ਕੌਸ਼ਲ ਬਰਾਦਰੀ ਦਾ ਸਾਲਾਨਾ ਮੇਲਾ ਉਨ੍ਹਾਂ ਦੇ ਦੇਵ ਅਸਥਾਨ 'ਤੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ (ਨਜ਼ਦੀਕ ਭਜਨਗੜ ਗੁਰਦੁਆਰਾ ਸਾਹਿਬ) ਸੰਪੰਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਕੌਸ਼ਲ ਅਤੇ ...

ਪੂਰੀ ਖ਼ਬਰ »

ਮੋਇਲਾ ਵਾਹਿਦਪੁਰ ਵਾਸੀਆਂ ਵਲੋਂ ਹਸਪਤਾਲ ਦੇ ਲੰਗਰ ਲਈ ਕਣਕ ਦਾਨ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਬੰਧੀਆਂ ਲਈ ਚਲਾਏ ਜਾ ਰਹੇ ਲੰਗਰ ਵਾਸਤੇ ਪਿੰਡ ਮੋਇਲਾ-ਵਾਹਿਦਪੁਰ ਦੇ ਦਾਨੀ ਸੱਜਣਾਂ ਵਲੋਂ ਕਣਕ ਦਾ ਯੋਗਦਾਨ ਪਾਇਆ ਗਿਆ | ਪਿੰਡ ਮੋਇਲਾ ਵਾਹਿਦਪੁਰ ...

ਪੂਰੀ ਖ਼ਬਰ »

ਸਾਲਾਨਾ ਭਗਵਤੀ ਜਾਗਰਣ ਕਰਵਾਇਆ

ਗੜ੍ਹਦੀਵਾਲਾ, 20 ਮਈ (ਚੱਗਰ)-ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਵਿਖੇ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਸਰਪ੍ਰਸਤੀ ਹੇਠ ਸਾਲਾਨਾ ਜਾਗਰਣ ਕਰਵਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਮਸ਼ਹੂਰ ਗਾਇਕ ਵਿਵੇਕ ਮਹਾਜਨ, ਕਥਾ ਵਾਚਕ ਤਿਲਕ ਰਾਜ, ਨੀਰਜ ਸਨੀਆਲ, ਰਾਜਨ ...

ਪੂਰੀ ਖ਼ਬਰ »

ਪੋਲਿੰਗ ਬੂਥਾਂ 'ਤੇ ਅੰਗਹੀਣਾਂ ਨੂੰ ਲੋੜਾਂ ਅਨੁਸਾਰ ਸਹੂਲਤਾਂ ਉਪਲਬਧ ਕਰਵਾਈਆਂ-ਸਹੋਤਾ

ਦਸੂਹਾ, 20 ਮਈ (ਭੁੱਲਰ)-17ਵੀਂ ਲੋਕ ਸਭਾ ਦੇ ਗਠਨ ਲਈ 19 ਮਈ ਪੰਜਾਬ ਵਿਚ ਹੋਈਆਂ ਚੋਣਾਂ ਵਿਚ ਪੋਲਿੰਗ ਬੂਥਾਂ ਨੂੰ ਅੰਗਹੀਣਾਂ ਦੀਆਂ ਲੋੜਾਂ ਅਨੁਸਾਰ ਬਣਾਉਣ ਲਈ ਅੰਗਹੀਣ ਵੋਟਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

84 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਸਮਾਗਮ ਸਬੰਧੀ ਪੋਸਟਰ ਜਾਰੀ

ਦਸੂਹਾ, 20 ਮਈ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਪਿੰਡ ਰਾਮਦਾਸਪੁਰ ਵਿਖੇ ਇੱਕ ਜੂਨ ਤੋਂ ਸੱਤ ਜੂਨ ਤੱਕ ਕਰਵਾਏ ਜਾ ਰਹੇ ਸੱਤ ਰੋਜ਼ਾ ਸਮਾਗਮ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਐਕਸੀਲੈਂਸ ਪੁਰਸਕਾਰ ਨਾਲ ਸਨਮਾਨਿਤ

ਦਸੂਹਾ, 20 ਮਈ (ਭੁੱਲਰ)-ਆਈ ਲੀਗ ਦੁਆਰਾ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਆਪਣੀਆਂ ਉਪਲਬਧੀਆਂ ਤੇ ਵਧੀਆ ਸਿੱਖਿਆ ਪ੍ਰਣਾਲੀ ਕਾਰਨ ਦਿਨੋਂ-ਦਿਨ ਤਰੱਕੀ ਵੱਲ ਵਧਦਾ ਹੋਇਆ ਹੁਸ਼ਿਆਰਪੁਰ ਜ਼ਿਲੇ੍ਹ ਦਾ ਨਾਂਅ ਰੌਸ਼ਨ ਕਰ ਰਿਹਾ ਹੈ | ਥਿੰਕ ਯੂਨੀਕ ...

ਪੂਰੀ ਖ਼ਬਰ »

ਸਕਰਾਲਾ 'ਚ ਜੋੜ ਮੇਲਾ ਤੇ ਵੇਟ ਲਿਫਟਿੰਗ ਮੁਕਾਬਲੇ 28 ਨੂੰ

ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸਕਰਾਲਾ ਵਿਖੇ ਸਾਂਈ ਬਾਬਾ ਅਲੀ ਬਖਸ਼ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ 28 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰਾਂ ਨੇ ਦੱਸਿਆ ਕਿ ਮੁੱਖ ਸੇਵਾਦਾਰ ਸਵਾਮੀ ਚੰਦਰ ਸ਼ੇਖਰ ਦਾਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਸੁਸਾਇਟੀ ਵਲੋਂ ਹੋਣਹਾਰ ਖਿਡਾਰੀ ਸਨਮਾਨਿਤ

ਗੜ੍ਹਦੀਵਾਲਾ, 20 ਮਈ (ਚੱਗਰ)-ਚੌਥੀ ਕੌਮਾਂਤਰੀ ਤਾਈਕਵਾਂਡੋ ਪ੍ਰਤੀਯੋਗਤਾ ਦੌਰਾਨ 30 ਤੋਂ 32 ਕਿੱਲੋਗ੍ਰਾਮ ਵਰਗ ਵਿਚ ਚਾਂਦੀ ਤੇ ਤਾਂਬੇ ਦਾ ਤਗਮਾ ਪ੍ਰਾਪਤ ਕਰਨ ਵਾਲੇ ਖਿਡਾਰੀ ਜਾਨਵੀ ਤੇ ਜਸਲੀਨ ਅਤੇ 64ਵੀਆਂ ਨੈਸ਼ਨਲ ਸਕੂਲ ਖੇਡਾਂ ਕਿੱਕ ਬਾਕਸਿੰਗ ਅੰਡਰ-14 ਸਾਲ ਵਿਚ ...

ਪੂਰੀ ਖ਼ਬਰ »

ਪੁਰਹੀਰਾਂ 'ਚ ਮੁਫ਼ਤ ਸਿਲਾਈ ਤੇ ਬਿਊਟੀ ਪਾਰਲਰ ਕੋਰਸ 24 ਤੋਂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਅਤੇ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਡਿਵਾਈਨ ਪਬਲਿਕ ਸਕੂਲ ਪੁਰਹੀਰਾਂ ਵਿਖੇ ਪ੍ਰਧਾਨ ਨਿਪੁੰਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਿਪੁੰਨ ...

ਪੂਰੀ ਖ਼ਬਰ »

ਕਾਂਗਰਸੀ ਬੂਥ 'ਤੇ ਬੈਠਣ ਦੀਆਂ ਖ਼ਬਰਾ ਨਿਰਾਧਾਰ-ਵਿਧਾਇਕ ਰੌੜੀ

ਗੜ੍ਹਸ਼ੰਕਰ, 20 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ ਹੋਣ ਦਾ ਅੱਜ ਆਪਣੇ ਦਫ਼ਤਰ 'ਚ ਪੱਤਰਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਖੰਡਨ ਕੀਤਾ | ਉਨ੍ਹਾਂ ਕਿਹਾ ਕਿ ਬਿੰਜੋ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਇੰਟਰ ਹਾਊਸ ਸਾਇੰਸ ਮਾਡਲ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਤਾ ਲਿਆ | ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਟਰੈਵਲ ਏਜੰਟ ਗਿ੍ਫ਼ਤਾਰ

ਦਸੂਹਾ, 20 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਭਗੌੜਾ ਟਰੈਵਲ ਏਜੰਟ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਭੂਸ਼ਨ ਸੇਖੜੀ ਅਤੇ ਅਤੇ ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਟਰੈਵਲ ਏਜੰਟ ਪਲਵਿੰਦਰ ਸਿੰਘ ਪਿੰਡ ਬਲੱਗਣ ਜੋ ਅਣ ਅਧਿਕਾਰਤ ਟਰੈਵਲ ਏਜੰਸੀ ਦਾ ...

ਪੂਰੀ ਖ਼ਬਰ »

ਚਾਈਲਡ ਐਬਿਊਜ਼ ਪ੍ਰਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ

ਮਿਆਣੀ, 20 ਮਈ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਮੈਰੀ ਲੈਂਡ ਸਕੂਲ ਆਲਮਪੁਰ 'ਚ ਬੱਚਿਆਂ ਨੂੰ ਚਾਈਲਡ ਐਬਿਊਜ਼ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾ ਬੱਚਿਆਂ ਨੂੰ 'ਗੁੱਡ ਟੱਚ, ਬੈੱਡ ਟੱਚ' ਫ਼ਿਲਮ ਵੀ ਵਿਖਾਈ ਗਈ | ਸਕੂਲ ...

ਪੂਰੀ ਖ਼ਬਰ »

ਰਾਜਪੁਰ ਕੰਢੀ ਵਿਖੇ ਸਾਲਾਨਾ ਜਾਗਰਣ

ਪੱਸੀ ਕੰਢੀ, 20 ਮਈ (ਜਗਤਾਰ ਸਿੰਘ ਰਜਪਾਲਮਾ)- ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਕੰਢੀ ਵਿਖੇ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਸਰਪ੍ਰਸਤੀ ਹੇਠ ਸਾਲਾਨਾ ਜਾਗਰਣ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਕਰਵਾਇਆ ਗਿਆ | ਜਾਗਰਣ ਦੌਰਾਨ ਇਲਾਕੇ ਦੇ ਮਸ਼ਹੂਰ ਗਾਇਕ ਵਿਵੇਕ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਨੇ ਹਾਜ਼ਰੀ ਲਗਵਾਈ

ਊਨਾ, 20 ਮਈ (ਗੁਰਪ੍ਰੀਤ ਸਿੰਘ ਸੇਠੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਚਤਾੜਾ 'ਚ ਬਾਬਾ ਚਰਨਜੀਤ ਸਿੰਘ ਦੇ ਆਸ਼ੀਰਵਾਦ ਤੇ ਪ੍ਰੇਰਣਾ ਸਦਕਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ...

ਪੂਰੀ ਖ਼ਬਰ »

ਰਮਦਾਸਪੁਰ 'ਚ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਗੜ੍ਹਦੀਵਾਲਾ, 20 ਮਈ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਮਾਜ ਸੇਵੀ ਪਿਆਰੇ ਲਾਲ ਸੈਣੀ ਦਾ ਸਨਮਾਨ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਘੇ ਸਮਾਜ ਸੇਵਕ ਪਿਆਰੇ ਲਾਲ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲਿਆਂ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਵਾਂ ਦੇ ਗੁਰਦੁਆਰਾ ਗੁਰੂ ਰਵਿਦਾਸ 'ਚ ਹੋਏ ਇਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਨੂੰ 6 ...

ਪੂਰੀ ਖ਼ਬਰ »

ਬਿ੍ਗੇਡੀਅਰ ਮਦਾਨ ਵਲੋਂ ਐਨ.ਸੀ.ਸੀ. 12ਵੀਂ ਪੰਜਾਬ ਬਟਾਲੀਅਨ ਦਾ ਦੌਰਾ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਐਨ.ਸੀ.ਸੀ. ਦੀ 12ਵੀਂ ਪੰਜਾਬ ਬਟਾਲੀਅਨ ਹੁਸ਼ਿਆਰਪੁਰ ਦਾ ਦੌਰਾ ਐਨ.ਸੀ.ਸੀ ਜਲੰਧਰ ਗਰੁੱਪ ਦੇ ਗਰੱੁਪ ਕਮਾਂਡਰ ਬਿ੍ਗੇਡੀਅਰ ਅਦਵਿੱਤਿਆ ਮਦਾਨ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਬਟਾਲੀਅਨ ਦੇ ਕੰਮਕਾਜ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਜਾਨੀ ਸ਼ਾਹ 'ਤੇ ਜੋੜ ਮੇਲਾ ਕਰਵਾਇਆ

ਕੋਟਫਤੂਹੀ, 20 ਮਈ (ਅਮਰਜੀਤ ਸਿੰਘ ਰਾਜਾ)-ਪਿੰਡ ਪਰਸੋਤੇ 'ਚ ਦਰਬਾਰ ਪੀਰ ਬਾਬਾ ਜਾਨੀ ਸ਼ਾਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ ਤੇ ਝੰਡੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਚਾਰ ਹਲਕਿਆਂ ਦੀਆਂ ਈ.ਵੀ.ਐਮਜ਼ ਦੋਆਬਾ ਕਾਲਜ ਛੋਕਰਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਰੱਖੀਆਂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਚੋਣਾਂ ਲਈ ਬੀਤੇ ਕੱਲ੍ਹ ਹੋਏ ਮਤਦਾਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ ਸ਼ਾਮਿਲ ਚਾਰ ਵਿਧਾਨ ਸਭਾ ਹਲਕਿਆਂ ਗੜ੍ਹਸ਼ੰਕਰ, ਬੰਗਾ, ਨਵਾਂਸ਼ਹਿਰ ਤੇ ਬਲਾਚੌਰ ਦੀਆਂ ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ. ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲੇ ਇਕ ਹੋਰ ਬੱਚੇ ਦੀ ਮੌਤ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਹਸਪਤਾਲਾਂ 'ਚ ਜੱਚਾ ਤੇ ਬੱਚਾ ਨੂੰ ਸੁਰੱਖਿਅਤ ਰੱਖਣ ਵਾਲੇ ਸਰਕਾਰ ਦੇ ਦਾਅਵੇ ਖੋਖਲੇ ਹੀ ਸਾਬਤ ਹੁੰਦੇ ਨਜ਼ਰ ਆ ਰਹੇ ਹਨ | ਦੋ ਦਿਨ ਪਹਿਲਾ ਇਸੇ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲੇ ਹੋਈ ਬੱਚੇ ਦੀ ਮੌਤ ਦਾ ਮਾਮਲੇ ਹਾਲੇ ...

ਪੂਰੀ ਖ਼ਬਰ »

ਪਿੰਡ ਨੌਰਾ ਵਿਖੇ 9ਵੇਂ ਮਹਾਨ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਪੱਲੀ ਝਿੱਕੀ, 20 ਮਈ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸੰਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਅਤੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਮੁਫ਼ਤ ਹੈਲਥ, ਫਿਟਨੈਸ ਤੇ ਪਰਸਨੈਲਟੀ ਡਿਵੈਲਪਮੈਂਟ ਕੈਂਪ 1 ਤੋਂ

ਬੰਗਾ, 20 ਮਈ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਗਰਮੀਆਂ ਦੀਆਂ ਹੋਣ ਵਾਲੀਆਂ ਛੁੱਟੀਆਂ ਦੌਰਾਨ 20 ਦਿਨਾਂ ਦਾ ਮੁਫ਼ਤ ਹੈਲਥ, ਫਿਟਨੈਸ ਅਤੇ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬੰਟੀ ਪਿੰਡ ਧੌਲ ਨੇ ਇਮਾਨਦਾਰੀ ਦੀ ਕੀਤੀ ਮਿਸਾਲ ਕਾਇਮ

ਭੱਦੀ, 20 ਮਈ (ਨਰੇਸ਼ ਧੌਲ)-ਅਜੋਕੇ ਸਮੇਂ ਅੰਦਰ ਜਿੱਥੇ ਲਾਲਚ ਵੱਸ ਪਿਆ ਇਨਸਾਨ ਰਿਸ਼ਤੇ ਨਾਤੇ ਤਾਰ-ਤਾਰ ਕਰਦਿਆਂ ਸਾਰੀਆਂ ਹੱਦਾਂ ਬੰਨੇ ਟੱਪ ਰਿਹਾ ਹੈ, ਉੱਥੇ ਕੁਝ ਵਿਅਕਤੀ ਹਾਲੇ ਵੀ ਨੇਕ ਕਾਰਜ ਕਰਦਿਆਂ ਆਪਣੇ ਆਪ ਵਿਚ ਮਿਸਾਲ ਕਾਇਮ ਕਰਦੇ ਹਨ | ਪਿੰਡ ਧੌਲ ਵਾਸੀ ਜਤਿੰਦਰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਬੰਗਾ ਵਿਖੇ ਜਾਗਰੂਕਤਾ ਸੈਮੀਨਾਰ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਟਰੱਕ ਯੂਨੀਅਨ ਬੰਗਾ ਵਿਖੇ ਰੋਟਰੀ ਕਲੱਬ ਬੰਗਾ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਨਰੰਜਣ ਪਾਲ ਸਿਵਲ ਹਸਪਤਾਲ ਬੰਗਾ ਨੇ ਕਿਹਾ ਕਿ ਡਰਾਈਵਰ ਵੀਰਾਂ ਨੂੰ ਆਪਣੀ ਡਾਕਟਰੀ ਜਾਂਚ ...

ਪੂਰੀ ਖ਼ਬਰ »

ਭਰੋਮਜਾਰਾ 'ਚ ਸੰਤ ਖੁਸ਼ੀ ਰਾਮ ਦਾ ਬਰਸੀ ਸਮਾਗਮ 23-24 ਨੂੰ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਮਹਾਨ ਤਪੱਸਵੀ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦਾ ਬਰਸੀ ਸਮਾਗਮ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਸਮੂਹ ਮੈਂਬਰਾਂ, ਸਤਿਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਭਰੋਮਜਾਰਾ, ਸਮੂਹ ਸਾਧ ਸੰਗਤਾਂ ...

ਪੂਰੀ ਖ਼ਬਰ »

ਸੰਤ ਹਰੀ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 20 ਮਈ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਸੰਤ ਹਰੀ ਦਾਸ ਜੀ ਦੇ ਨਾਨਕੇ ਪਿੰਡ ਸੰਧਵਾਂ ਵਿਖੇ ਸੰਤ ਕ੍ਰਿਸ਼ਨਾ ਦੇਵੀ ਮੁੱਖ ਸੰਚਾਲਕ ਡੇਰਾ ਸੰਤ ਹਰੀ ਦਾਸ ਪਿੰਡ ਬੋਪਰਾਏ ਕਲਾਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਹਰੀਪੁਰ ਪੰਜਾਬ ਰੋਡਵੇਜ਼ ਦਾ ਰੂਟ ਚਾਲੂ ਕੀਤਾ ਜਾਵੇ

ਕਾਠਗੜ੍ਹ, 20 ਮਈ (ਬਲਦੇਵ ਸਿੰਘ ਪਨੇਸਰ)-ਇਸ ਖੇਤਰ ਦੇ ਸਮੂਹ ਲੋਕਾਂ ਨੇ ਪੰਜਾਬ ਰੋਡਵੇਜ਼ ਨਵਾਂਸ਼ਹਿਰ ਦੇ ਉੱਚ ਅਧਿਕਾਰੀਆਂ ਕੋਲੋਂ ਪੁਲ ਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਪਿਛਲੇ ਸਮੇਂ ਤੋਂ ਨਵਾਂਸ਼ਹਿਰ ਵਾਇਆ ਰੋਪੜ, ਨਾਲਾਗੜ੍ਹ, ਹਰੀਪੁਰ ਸਾਹਿਬ (ਹਿਮਾਚਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX