ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਅਨੰਦਪੁਰ ਸਾਹਿਬ 'ਚ ਪੈਂਦੇ ਚਾਰ ਹਲਕਿਆਂ ਦੀਆਂ ਈ.ਵੀ.ਐਮਜ਼ ਦੋਆਬਾ ਕਾਲਜ ਛੋਕਰਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਰੱਖੀਆਂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਚੋਣਾਂ ਲਈ ਬੀਤੇ ਕੱਲ੍ਹ ਹੋਏ ਮਤਦਾਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ 'ਚ ਸ਼ਾਮਿਲ ਚਾਰ ਵਿਧਾਨ ਸਭਾ ਹਲਕਿਆਂ ਗੜ੍ਹਸ਼ੰਕਰ, ਬੰਗਾ, ਨਵਾਂਸ਼ਹਿਰ ਤੇ ਬਲਾਚੌਰ ਦੀਆਂ ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ. ਨੂੰ ਦੋਆਬਾ ਕਾਲਜ ਛੋਕਰਾਂ (ਰਾਹੋਂ) ਵਿਖੇ ਬਣਾਏ ਗਏ ਸਟਰੌਾਗ ਰੂਮਜ਼ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ 'ਚ ਰੱਖਿਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨੁਪਮ ਕਲੇਰ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਹਲਕਿਆਂ ਦੀ ਗਿਣਤੀ 23 ਮਈ ਨੂੰ ਦੋਆਬਾ ਕਾਲਜ ਵਿਖੇ ਕਰਵਾਈ ਜਾਵੇਗੀ, ਜਿਸ ਲਈ ਚੋਣ ਕਮਿਸ਼ਨ ਵਲੋਂ ਦੋ ਗਿਣਤੀ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ | ਇਨ੍ਹਾਂ 'ਚੋਂ ਬੰਗਾ ਤੇ ਗੜ੍ਹਸ਼ੰਕਰ ਹਲਕੇ ਲਈ ਤਾਇਨਾਤ ਅਬਜ਼ਰਵਰ ਦੇਵੀਦਾਸ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ ਅਤੇ ਵਧੀਕ ਡਿਪਟੀ ਕਮਿਸ਼ਨਰ ਸਰਬਜੀਤ ਸਿੰਘ ਵਾਲੀਆ ਨਾਲ ਗਿਣਤੀ ਕੇਂਦਰ ਦਾ ਦੌਰਾ ਵੀ ਕੀਤਾ | ਉਨ੍ਹਾਂ ਦੱਸਿਆ ਕਿ ਈ ਵੀ ਐਮਜ਼ ਦੀ ਨਿਗਰਾਨੀ ਤੀਹਰੀ ਪਰਤ 'ਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਹਵਾਲੇ ਹੈ, ਜਿਸ 'ਚ ਅਰਧ ਸੈਨਿਕ ਬਲ ਸਟਰੌਾਗ ਰੂਮਜ਼ ਦੇ ਬਾਹਰ ਤਾਇਨਾਤ ਕੀਤੇ ਗਏ ਹਨ | ਉਸ ਤੋਂ ਬਾਅਦ ਪੰਜਾਬ ਪੁਲਿਸ ਦੇ ਹਥਿਆਰਬੰਦ ਜੁਆਨ ਇਨ੍ਹਾਂ ਬਲਾਕਾਂ ਦੇ ਬਾਹਰ ਤਾਇਨਾਤ ਕੀਤੇ ਗਏ ਹਨ ਜਦ ਕਿ ਕਾਲਜ ਦੀ ਸਮੁੱਚੀ ਇਮਾਰਤ ਦੀ ਸੁਰੱਖਿਆ ਤੀਸਰੀ ਪਰਤ 'ਚ ਜ਼ਿਲ੍ਹਾ ਪੁਲਿਸ ਹਵਾਲੇ ਹੈ | ਇਸ ਤੋਂ ਇਲਾਵਾ ਸਟਰੌਾਗ ਰੂਮਜ਼ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰਾਜ਼ ਵੀ ਲਾਏ ਗਏ ਹਨ |

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਮੁਫ਼ਤ ਹੈਲਥ, ਫਿਟਨੈਸ ਤੇ ਪਰਸਨੈਲਟੀ ਡਿਵੈਲਪਮੈਂਟ ਕੈਂਪ 1 ਤੋਂ

ਬੰਗਾ, 20 ਮਈ (ਲਾਲੀ ਬੰਗਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਗਰਮੀਆਂ ਦੀਆਂ ਹੋਣ ਵਾਲੀਆਂ ਛੁੱਟੀਆਂ ਦੌਰਾਨ 20 ਦਿਨਾਂ ਦਾ ਮੁਫ਼ਤ ਹੈਲਥ, ਫਿਟਨੈਸ ਅਤੇ ...

ਪੂਰੀ ਖ਼ਬਰ »

ਪਿੰਡ ਨੌਰਾ ਵਿਖੇ 9ਵੇਂ ਮਹਾਨ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਪੱਲੀ ਝਿੱਕੀ, 20 ਮਈ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸੰਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਅਤੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ...

ਪੂਰੀ ਖ਼ਬਰ »

ਵਿਦਿਆਰਥੀ ਆਸਟੇ੍ਰਲੀਆ ਜਾ ਕੇ ਆਪਣਾ ਭਵਿੱਖ ਸੰਵਾਰਨ-ਮਿਸ ਸੁਸਨ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਵਿਜ਼ਨ ਵੇਅ ਆਈਲੈਟਸ ਅਤੇ ਇੰਮੀਗੇ੍ਰਸ਼ਨ ਨਵਾਂਸ਼ਹਿਰ ਵਿਖੇ ਆਸਟੇ੍ਰਲੀਆ ਦੇ ਆਜ਼ਫੋਰਡ ਕਾਲਜ ਮੈਲਬਾਰਨ ਤੋਂ ਆਈ ਮਿਸ ਸੁਸਨ ਨੇ ਵਿਦਿਆਰਥੀਆਂ ਨੂੰ ਆਸਟੇ੍ਰਲੀਆ ਜਾ ਕੇ ਆਪਣਾ ਭਵਿੱਖ ਸਵਾਰਨ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਅਕਾਲੀ ਆਗੂ ਲੱਕੀ ਤੇ ਖ਼ਾਲਸਾ ਨੇ ਕੀਤਾ ਵੋਟਰਾਂ ਦਾ ਧੰਨਵਾਦ

ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਕੁਲਜੀਤ ਸਿੰਘ ਲੱਕੀ ਤੇ ਕੌਾਸਲਰ ਪਰਮ ਸਿੰਘ ਖ਼ਾਲਸਾ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ ਜਿਸ ਦਾ ...

ਪੂਰੀ ਖ਼ਬਰ »

ਡਾ: ਸੁਖਵਿੰਦਰ ਕੁਮਾਰ ਸੁੱਖੀ ਵਲੋਂ ਵੋਟਰਾਂ ਦਾ ਧੰਨਵਾਦ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੋਟਾਂ ਪਾਉਣ 'ਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਵੋਟਾਂ 'ਚ ਲੋਕਾਂ ਨੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ- ਜਥੇ: ਮੱਲ੍ਹਾ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ 'ਚ ਵੋਟਾਂ ਅਮਨ-ਅਮਾਨ ਨਾਲ ਪੈਣ ਤੇ ਜਥੇ: ਸੰਤੋਖ ਸਿੰਘ ਮੱਲ੍ਹਾ ਕੌਮੀ ਮੈਂਬਰ ਵਰਕਿੰਗ ਕਮੇਟੀ ਅਕਾਲੀ ਦਲ ਅਤੇ ਸਾਬਕਾ ਚੇਅਰਮੈਨ ਸ਼ੂਗਰ ਮਿੱਲ੍ਹ ਨੇ ਆਖਿਆ ਕਿ ਵੋਟਾਂ 'ਚ ਲੋਕਾਂ ਨੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ | ...

ਪੂਰੀ ਖ਼ਬਰ »

ਪੱਲੀ ਝਿੱਕੀ ਵਲੋਂ ਸਮਰਥਕਾਂ ਨਾਲ ਮੀਟਿੰਗ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਪਾਰਟੀ ਦੇ ਬੰਗਾ ਹਲਕੇ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਵੋਟਾਂ ਉਪਰੰਤ ਸਮਰਥਕਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਬੰਗਾ ਹਲਕੇ ਦੇ ਵੋਟਰਾਂ ਦੇ ਉਹ ਰਿਣੀ ਹਨ ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਰਮਨ ਬੰਗਾ ਸ਼ਹਿਰੀ ਪ੍ਰਧਾਨ ਨਿਯੁਕਤ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਉਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਕਰਨ ਵਾਲੇ ਨੌਜਵਾਨ ਰਮਨ ਬੰਗਾ ਨੂੰ ਅਕਾਲੀ ਦਲ ਐਸ.ਸੀ. ਵਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲੇ ਇਕ ਹੋਰ ਬੱਚੇ ਦੀ ਮੌਤ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਹਸਪਤਾਲਾਂ 'ਚ ਜੱਚਾ ਤੇ ਬੱਚਾ ਨੂੰ ਸੁਰੱਖਿਅਤ ਰੱਖਣ ਵਾਲੇ ਸਰਕਾਰ ਦੇ ਦਾਅਵੇ ਖੋਖਲੇ ਹੀ ਸਾਬਤ ਹੁੰਦੇ ਨਜ਼ਰ ਆ ਰਹੇ ਹਨ | ਦੋ ਦਿਨ ਪਹਿਲਾ ਇਸੇ ਸਿਵਲ ਹਸਪਤਾਲ 'ਚ ਜਨਮ ਤੋਂ ਪਹਿਲੇ ਹੋਈ ਬੱਚੇ ਦੀ ਮੌਤ ਦਾ ਮਾਮਲੇ ਹਾਲੇ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਂਹਦੇ ਰੰਗੇ ਹੱਥੀਂ ਕਾਬੂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਖੇਤਾਂ ਵਿਚ ਕੰਮ ਕਰਨ ਜਾ ਰਹੇ ਪ੍ਰਵਾਸੀ ਮਜ਼ਦੂਰ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਭੱਜਣ ਦੀ ਤਾਕ 'ਚ ਲੁਟੇਰਿਆਂ ਨੂੰ ਲੋਕਾਂ ਵਲੋਂ ਘਟਨਾ ਸਥਾਨ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਮਾਮਲੇ ਨੂੰ ਲੈ ਕੇ ਮਾਮਲੇ ...

ਪੂਰੀ ਖ਼ਬਰ »

ਔਰਤਾਂ ਨੇ ਪੁਰਸ਼ਾਂ ਤੋਂ ਵੱਧ ਪਾਈਆਂ ਵੋਟਾਂ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਇਸ ਵਾਰ ਫਿਰ ਮਹਿਲਾ ਵੋਟਰਾਂ ਨੇ ਮਤਦਾਨ ਵਿਚ ਵਧੇਰੇ ਭਾਗੀਦਾਰੀ ਦਿਖਾ ਕੇ ਪੁਰਸ਼ਾਂ ਤੋਂ ਬਾਜ਼ੀ ਮਾਰ ਲਈ ਹੈ | ਜ਼ਿਲ੍ਹੇ ਵਿਚ ਮਹਿਲਾ ਵੋਟਰਾਂ ਦੀ ਮਤਦਾਨ ਪ੍ਰਤੀਸ਼ਤਤਾ ਪੁਰਸ਼ ...

ਪੂਰੀ ਖ਼ਬਰ »

ਸਮਾਗਮਾਂ 'ਤੇ ਪਟਾਕੇ ਚਲਾਉਣ ਦੀ ਮਨਾਹੀ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ...

ਪੂਰੀ ਖ਼ਬਰ »

ਚਲੋ ਸਾਈਕਲਾਂ ਦੀ ਕਿਸਮਤ ਵੀ ਖੁੱਲ੍ਹੀ

ਨੰਗਲ, 20 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਦਰਸ਼ ਚੋਣ ਜ਼ਾਬਤਾ ਲੱਗਣ ਕਾਰਨ ਨਾ ਸਿਰਫ਼ ਰੁਟੀਨ ਦੇ ਸਰਕਾਰੀ ਕਾਰਜ ਪ੍ਰਭਾਵਿਤ ਹੋ ਰਹੇ ਸਨ ਸਗੋਂ ਲੋਕ ਹਿਤ ਦੇ ਪ੍ਰੋਗਰਾਮਾਂ ਨੂੰ ਵੀ ਗ੍ਰਹਿਣ ਲੱਗ ਗਿਆ ਸੀ | ਵੋਟਾਂ ਦੀ ਗਿਣਤੀ ਮਗਰੋਂ ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ...

ਪੂਰੀ ਖ਼ਬਰ »

ਸਿੰਘਪੁਰ ਹਸਪਤਾਲ ਨੂੰ ਦਵਾਈਆਂ ਭੇਟ

ਨੂਰਪੁਰ ਬੇਦੀ, 20 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਐਾਟੀ ਕਰੱਪਸ਼ਨ ਕ੍ਰਾਈਮ ਪਰੀਵੈਨਸ਼ਨ ਕਮਿਊਨਿਟੀ ਔਰੀਐਨਟਡ ਪ੍ਰੋਲੀਇੰਗ ਸੁਸਾਇਟੀ ਵਲੋਂ ਸਿਵਲ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿਖੇ ਸੀ.ਈ.ਓ ਮੈਡਮ ਮੋਨਿਕਾ ਚਾਵਲਾ ਵਲੋਂ ਦਵਾਈਆਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਗੁ: ਭੱਠਾ ਸਾਹਿਬ ਵਿਖੇ ਗੁਰਮਤਿ ਸਮਾਗਮ 25 ਨੂੰ

ਰੂਪਨਗਰ, 20 ਮਈ (ਮਨਜਿੰਦਰ ਸਿੰਘ ਚੱਕਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ: 10ਵੀਂ ਕੋਟਲਾ ਨਿਹੰਗ ਰੂਪਨਗਰ ਵਿਖੇ 25 ਮਈ ਨੂੰ ਕਰਵਾਏ ਜਾ ਰਹੇ 'ਗੁਰਮਤਿ ਸਮਾਗਮ' ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਅਫ਼ਸਰਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਰੂਪਨਗਰ, 20 ਮਈ (ਐਮ. ਐਸ. ਚੱਕਲ)-ਅੱਜ ਮਿਤੀ 20-05-2019 ਨੂੰ ਸਿਵਲ ਸਰਜਨ ਰੂਪਨਗਰ ਡਾ. ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਤੰਦਰੁਸਤ ਪੰਜਾਬ ਸਹਿਤ ਕੇਂਦਰਾਂ 'ਚ ਤਾਇਨਾਤ ਕਮਿਉਨਟੀ ਹੈਲਥ ਅਫ਼ਸਰਾਂ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ¢ ਇਸ 'ਚ ਡਾ. ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਸੜਕ ਕਿਨਾਰੇ 10 ਦਿਨ ਤੋਂ ਲਾਵਾਰਸ ਖੜ੍ਹਾ ਜਨਰੇਟਰ

ਮਜਾਰੀ/ਸਾਹਿਬਾ, 20 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਅਤੇ ਦਿਆਲਾ ਦੇ ਵਿਚਕਾਰ ਸੜਕ ਦੇ ਕੰਢੇ ਇਕ ਵੱਡਾ ਜਨਰੇਟਰ ਪਿਛਲੇ 12 ਦਿਨਾਂ ਤੋਂ ਲਾਵਾਰਸ ਖੜ੍ਹਾ ਹੈ | ਜਿਸ ਦਾ ਇਕ ਸਾਈਡ ਦਾ ਟਾਇਰ ਹੈ ਨਹੀਂ ਅਤੇ ਰਿੰਮ ਵੀ ਟੁੱਟਾ ਹੋਇਆ ਹੈ ਜਿਸ ਦੇ ਮਾਲਕ ਦਾ ਅਜੇ ਤੱਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)-ਸ੍ਰੀ ਗੁਰੂ ਅਮਰਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਜਲੰਧਰ ਵਾਲਿਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਵਾਂਸ਼ਹਿਰ ਦੀ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਾ: ਅੰਬੇਡਕਰ ਭਵਨ ਜਾਫਰਪੁਰ ਵਿਖੇ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਬਿਨਾਂ ਕਿਸੇ ਕਾਰਨ ਦੇ ...

ਪੂਰੀ ਖ਼ਬਰ »

ਸੰਧਵਾਂ ਵਿਖੇ ਸੰਧੂ ਜਠੇਰਿਆਂ ਦੇ ਦਰਬਾਰ 'ਤੇ ਧਾਰਮਿਕ ਸਮਾਗਮ

ਸੰਧਵਾਂ, 20 ਮਈ (ਪ੍ਰੇਮੀ ਸੰਧਵਾਂ)-ਬਾਬਾ ਮਰਾਣਾ ਸੰਧੂ ਜਠੇਰਿਆਂ ਦੇ ਦਰਬਾਰ ਪਿੰਡ ਸੰਧਵਾਂ ਵਿਖੇ ਸਮੂਹ ਸੰਧੂ ਭਾਈਚਾਰੇ ਵਲੋਂ ਆਪਣੇ ਬਜੁਰਗਾਂ ਦੀ ਯਾਦ 'ਚ ਸਲਾਨਾ ਧਾਰਮਿਕ ਸਮਾਗਮ ਦਰਬਾਰ ਦੇ ਮੁੱਖ ਸੇਵਾਦਾਰ ਜਥੇ: ਸੁਰਜੀਤ ਸਿੰਘ ਸੰਧੂ ਦੀ ਅਗਵਾਈ 'ਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਕਾਲੀ ਦਲ ਨੇ ਇਲਾਕੇ ਦੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਨਵਾਂਸ਼ਹਿਰ, 20 ਮਈ (ਹਰਮਿੰਦਰ ਸਿੰਘ ਪਿੰਟੂ)-ਅਕਾਲੀ ਦਲ ਬਾਦਲ ਨਵਾਂਸ਼ਹਿਰ ਦੇ ਯੂਥ ਆਗੂ ਪਰਵਿੰਦਰ ਸਿੰਘ ਰਾਠੌਰ ਐਨ.ਆਰ.ਆਈ. ਜਨਰਲ ਸਕੱਤਰ ਯੂ.ਐਸ.ਏ. ਅਤੇ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਅਪਰ ਅਪਾਰ ਸਿੰਘ ਨੰਬਰਦਾਰ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਲੋਕ ਸਭਾ ਲਈ ...

ਪੂਰੀ ਖ਼ਬਰ »

ਬਾਬਾ ਜਗਤ ਰਾਮ ਦੀ ਬਰਸੀ ਜੀਓਵਾਲ ਬਛੂੱਆ ਵਿਖੇ ਮਨਾਈ

ਕਾਠਗੜ੍ਹ/ਰੈਲਮਾਜਰਾ, 20 ਮਈ (ਬਲਦੇਵ ਪਨੇਸਰ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਗੁਰਦੁਆਰਾ ਬਾਬਾ ਜਗਤ ਰਾਮ ਪਿੰਡ ਜੀਓਵਾਲ ਬਛੁੱਆ ਵਿਖੇ ਬਾਬਾ ਜੀ ਦੀ ਬਰਸੀ ਸਬੰਧੀ ਵੱਖ ਵੱਖ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੰਤ ਹਰੀ ਦਾਸ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 20 ਮਈ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਸੰਤ ਹਰੀ ਦਾਸ ਜੀ ਦੇ ਨਾਨਕੇ ਪਿੰਡ ਸੰਧਵਾਂ ਵਿਖੇ ਸੰਤ ਕ੍ਰਿਸ਼ਨਾ ਦੇਵੀ ਮੁੱਖ ਸੰਚਾਲਕ ਡੇਰਾ ਸੰਤ ਹਰੀ ਦਾਸ ਪਿੰਡ ਬੋਪਰਾਏ ਕਲਾਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਭਰੋਮਜਾਰਾ 'ਚ ਸੰਤ ਖੁਸ਼ੀ ਰਾਮ ਦਾ ਬਰਸੀ ਸਮਾਗਮ 23-24 ਨੂੰ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਮਹਾਨ ਤਪੱਸਵੀ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦਾ ਬਰਸੀ ਸਮਾਗਮ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਸਮੂਹ ਮੈਂਬਰਾਂ, ਸਤਿਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਭਰੋਮਜਾਰਾ, ਸਮੂਹ ਸਾਧ ਸੰਗਤਾਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਬੰਗਾ ਵਿਖੇ ਜਾਗਰੂਕਤਾ ਸੈਮੀਨਾਰ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਟਰੱਕ ਯੂਨੀਅਨ ਬੰਗਾ ਵਿਖੇ ਰੋਟਰੀ ਕਲੱਬ ਬੰਗਾ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਨਰੰਜਣ ਪਾਲ ਸਿਵਲ ਹਸਪਤਾਲ ਬੰਗਾ ਨੇ ਕਿਹਾ ਕਿ ਡਰਾਈਵਰ ਵੀਰਾਂ ਨੂੰ ਆਪਣੀ ਡਾਕਟਰੀ ਜਾਂਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਬਹਿਰਾਮ ਵਲੋਂ ਵੋਟਰਾਂ ਦਾ ਧੰਨਵਾਦ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਬਹਿਰਾਮ ਵਲੋਂ ਵੋਟਰਾਂ ਅਤੇ ਕਾਂਗਰਸ ਵਰਕਰਾਂ ਦਾ ਧੰਨਵਾਦ ਕੀਤਾ | ਜਿਨ੍ਹਾਂ ਦਿਨ-ਰਾਤ ਇਕ ਕਰਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਜੋ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਮਜਾਰੀ/ਸਾਹਿਬਾ, 20 ਮਈ (ਨਿਰਮਲਜੀਤ ਸਿੰਘ ਚਾਹਲ)-ਬੇਰੁਜ਼ਗਾਰ ਅਧਿਆਪਕ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਕਸਬਾ ਮਜਾਰੀ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬੰਟੀ ਪਿੰਡ ਧੌਲ ਨੇ ਇਮਾਨਦਾਰੀ ਦੀ ਕੀਤੀ ਮਿਸਾਲ ਕਾਇਮ

ਭੱਦੀ, 20 ਮਈ (ਨਰੇਸ਼ ਧੌਲ)-ਅਜੋਕੇ ਸਮੇਂ ਅੰਦਰ ਜਿੱਥੇ ਲਾਲਚ ਵੱਸ ਪਿਆ ਇਨਸਾਨ ਰਿਸ਼ਤੇ ਨਾਤੇ ਤਾਰ-ਤਾਰ ਕਰਦਿਆਂ ਸਾਰੀਆਂ ਹੱਦਾਂ ਬੰਨੇ ਟੱਪ ਰਿਹਾ ਹੈ, ਉੱਥੇ ਕੁਝ ਵਿਅਕਤੀ ਹਾਲੇ ਵੀ ਨੇਕ ਕਾਰਜ ਕਰਦਿਆਂ ਆਪਣੇ ਆਪ ਵਿਚ ਮਿਸਾਲ ਕਾਇਮ ਕਰਦੇ ਹਨ | ਪਿੰਡ ਧੌਲ ਵਾਸੀ ਜਤਿੰਦਰ ...

ਪੂਰੀ ਖ਼ਬਰ »

ਔੜ 'ਚ ਡੇਂਗੂ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ

ਔੜ, 20 ਮਈ (ਜਰਨੈਲ ਸਿੰਘ ਖ਼ੁਰਦ)-ਐੱਸ.ਐਮ.ਓ. ਮੁਕੰਦਪੁਰ ਡਾ: ਮਹਿੰਦਰ ਸਿੰਘ ਦੀ ਅਗਵਾਈ ਹੇਠ ਸ.ਸ.ਸ.ਸ. ਔੜ ਵਿਖੇ ਬਲਵੰਤ ਰਾਮ ਸਿਹਤ ਇੰਸਪੈਕਟਰ ਔੜ ਦੀ ਪ੍ਰਧਾਨਗੀ ਹੇਠ ਡੇਂਗੂ ਅਤੇ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਸਿਹਤ ਇੰਸਪੈਕਟਰ ਬਲਵੰਤ ਰਾਮ ...

ਪੂਰੀ ਖ਼ਬਰ »

ਜਤਿੰਦਰ ਸਿੰਘ ਬੰਟੀ ਪਿੰਡ ਧੌਲ ਨੇ ਇਮਾਨਦਾਰੀ ਦੀ ਕੀਤੀ ਮਿਸਾਲ ਕਾਇਮ

ਭੱਦੀ, 20 ਮਈ (ਨਰੇਸ਼ ਧੌਲ)-ਅਜੋਕੇ ਸਮੇਂ ਅੰਦਰ ਜਿੱਥੇ ਲਾਲਚ ਵੱਸ ਪਿਆ ਇਨਸਾਨ ਰਿਸ਼ਤੇ ਨਾਤੇ ਤਾਰ-ਤਾਰ ਕਰਦਿਆਂ ਸਾਰੀਆਂ ਹੱਦਾਂ ਬੰਨੇ ਟੱਪ ਰਿਹਾ ਹੈ, ਉੱਥੇ ਕੁਝ ਵਿਅਕਤੀ ਹਾਲੇ ਵੀ ਨੇਕ ਕਾਰਜ ਕਰਦਿਆਂ ਆਪਣੇ ਆਪ ਵਿਚ ਮਿਸਾਲ ਕਾਇਮ ਕਰਦੇ ਹਨ | ਪਿੰਡ ਧੌਲ ਵਾਸੀ ਜਤਿੰਦਰ ...

ਪੂਰੀ ਖ਼ਬਰ »

ਬਲਾਚੌਰ ਵਿਧਾਨ ਸਭਾ ਹਲਕੇ 'ਚ 51,675 ਔਰਤਾਂ ਤੇ 51,466 ਮਰਦ ਵੋਟਰਾਂ ਨੇ ਪਾਈਆਂ ਵੋਟਾਂ

ਬਲਾਚੌਰ, 20 ਮਈ (ਗੁਰਦੇਵ ਸਿੰਘ ਗਹੂੰਣ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਬਲਾਚੌਰ ਵਿਧਾਨ ਸਭਾ ਹਲਕੇ ਵਿਚ ਬੇਸ਼ੱਕ ਮਰਦ ਵੋਟਰ ਔਰਤ ਵੋਟਰਾਂ ਨਾਲੋਂ ਵੱਧ ਗਿਣਤੀ ਵਿਚ ਹਨ, ਪ੍ਰੰਤੂ ਔਰਤ ਵੋਟਰਾਂ ਨੇ ਵੋਟਾਂ ਪਾਉਣ ਵਿਚ ਮਰਦ ਵੋਟਰਾਂ ਨੂੰ ਪਛਾੜ ਦਿੱਤਾ | ਚੋਣ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਹਰੀਪੁਰ ਪੰਜਾਬ ਰੋਡਵੇਜ਼ ਦਾ ਰੂਟ ਚਾਲੂ ਕੀਤਾ ਜਾਵੇ

ਕਾਠਗੜ੍ਹ, 20 ਮਈ (ਬਲਦੇਵ ਸਿੰਘ ਪਨੇਸਰ)-ਇਸ ਖੇਤਰ ਦੇ ਸਮੂਹ ਲੋਕਾਂ ਨੇ ਪੰਜਾਬ ਰੋਡਵੇਜ਼ ਨਵਾਂਸ਼ਹਿਰ ਦੇ ਉੱਚ ਅਧਿਕਾਰੀਆਂ ਕੋਲੋਂ ਪੁਲ ਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਪਿਛਲੇ ਸਮੇਂ ਤੋਂ ਨਵਾਂਸ਼ਹਿਰ ਵਾਇਆ ਰੋਪੜ, ਨਾਲਾਗੜ੍ਹ, ਹਰੀਪੁਰ ਸਾਹਿਬ (ਹਿਮਾਚਲ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਨਵੀਂ ਆਬਾਦੀ 'ਚ ਇਕ ਮਨਿਆਰੀ ਦੀ ਦੁਕਾਨ 'ਚੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜੈਨ ਸ਼ਿੰਗਾਰ ਸਟੋਰ ਦੇ ਮਾਲਕ ਰਾਜਿੰਦਰ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਤੇ ਨੂੰ ਬਚਾਉਣ ਦੇ ਚੱਕਰ 'ਚ ਨੌਜਵਾਨ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਪੈਟਰੋਲ ਪਾ ਕੇ ਕੁੱਤੇ ਦਾ ਇਲਾਜ ਕਰ ਰਿਹਾ ਇਕ ਨੌਜਵਾਨ ਅਚਾਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਗਿਆ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਅਸਲਾਮਾਬਾਦ ਦੇ ਵਾਸੀ ਜਗਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਨੇ ਘਰ 'ਚ ਕੁੱਤਾ ...

ਪੂਰੀ ਖ਼ਬਰ »

ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ 1 ਜ਼ਖ਼ਮੀ

ਨਸਰਾਲਾ, 20 ਮਈ (ਸਤਵੰਤ ਸਿੰਘ ਥਿਆੜਾ)-ਸਾਹਰੀ-ਕਾਹਰੀ ਰੋਡ 'ਤੇ ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਸਿੰਘ ਸਰਬਜੀਤ ਸਿੰਘ ਵਾਸੀ ਗਗਨੌਲੀ ਡਿਸਕਵਰ ਮੋਟਰਸਾਈਕਲ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਜਾਨੀ ਸ਼ਾਹ 'ਤੇ ਜੋੜ ਮੇਲਾ ਕਰਵਾਇਆ

ਕੋਟਫਤੂਹੀ, 20 ਮਈ (ਅਮਰਜੀਤ ਸਿੰਘ ਰਾਜਾ)-ਪਿੰਡ ਪਰਸੋਤੇ 'ਚ ਦਰਬਾਰ ਪੀਰ ਬਾਬਾ ਜਾਨੀ ਸ਼ਾਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਚਾਦਰ, ਚਿਰਾਗ ਤੇ ਝੰਡੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਚਾਈਲਡ ਐਬਿਊਜ਼ ਪ੍ਰਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਕਰਵਾਇਆ ਜਾਗਰੂਕਤਾ ਸੈਮੀਨਾਰ

ਮਿਆਣੀ, 20 ਮਈ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਮੈਰੀ ਲੈਂਡ ਸਕੂਲ ਆਲਮਪੁਰ 'ਚ ਬੱਚਿਆਂ ਨੂੰ ਚਾਈਲਡ ਐਬਿਊਜ਼ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਲਗਾ ਬੱਚਿਆਂ ਨੂੰ 'ਗੁੱਡ ਟੱਚ, ਬੈੱਡ ਟੱਚ' ਫ਼ਿਲਮ ਵੀ ਵਿਖਾਈ ਗਈ | ਸਕੂਲ ...

ਪੂਰੀ ਖ਼ਬਰ »

ਰਾਜਪੁਰ ਕੰਢੀ ਵਿਖੇ ਸਾਲਾਨਾ ਜਾਗਰਣ

ਪੱਸੀ ਕੰਢੀ, 20 ਮਈ (ਜਗਤਾਰ ਸਿੰਘ ਰਜਪਾਲਮਾ)- ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਕੰਢੀ ਵਿਖੇ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਸਰਪ੍ਰਸਤੀ ਹੇਠ ਸਾਲਾਨਾ ਜਾਗਰਣ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਕਰਵਾਇਆ ਗਿਆ | ਜਾਗਰਣ ਦੌਰਾਨ ਇਲਾਕੇ ਦੇ ਮਸ਼ਹੂਰ ਗਾਇਕ ਵਿਵੇਕ ...

ਪੂਰੀ ਖ਼ਬਰ »

ਰਮਦਾਸਪੁਰ 'ਚ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਗੜ੍ਹਦੀਵਾਲਾ, 20 ਮਈ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਮਾਜ ਸੇਵੀ ਪਿਆਰੇ ਲਾਲ ਸੈਣੀ ਦਾ ਸਨਮਾਨ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਘੇ ਸਮਾਜ ਸੇਵਕ ਪਿਆਰੇ ਲਾਲ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲਿਆਂ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਅੱਡਾ ਸਰਾਂ, 20 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਵਾਂ ਦੇ ਗੁਰਦੁਆਰਾ ਗੁਰੂ ਰਵਿਦਾਸ 'ਚ ਹੋਏ ਇਕ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਨੂੰ 6 ...

ਪੂਰੀ ਖ਼ਬਰ »

ਵਕੀਲ ਖਿਲਾਫ਼ ਮਾਮਲਾ ਦਰਜ ਕਰਨ 'ਤੇ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਠੱਪ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਕੀਲਾਂ ਵਲੋਂ ਹੁਸ਼ਿਆਰਪੁਰ ਦੇ ਇਕ ਵਕੀਲ ਖਿਲਾਫ਼ ਮਾਮਲਾ ਦਰਜ ਕਰਨ ਦੇ ਰੋਸ 'ਚ ਅਦਾਲਤੀ ਕੰਮਕਾਜ ਦਾ ਬਾਈਕਾਟ ਕਰ ਕੇ ਇਕ ਰੋਜ਼ਾ ਹੜਤਾਲ ਕੀਤੀ ਗਈ ਅਤੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਬਿ੍ਗੇਡੀਅਰ ਮਦਾਨ ਵਲੋਂ ਐਨ.ਸੀ.ਸੀ. 12ਵੀਂ ਪੰਜਾਬ ਬਟਾਲੀਅਨ ਦਾ ਦੌਰਾ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਐਨ.ਸੀ.ਸੀ. ਦੀ 12ਵੀਂ ਪੰਜਾਬ ਬਟਾਲੀਅਨ ਹੁਸ਼ਿਆਰਪੁਰ ਦਾ ਦੌਰਾ ਐਨ.ਸੀ.ਸੀ ਜਲੰਧਰ ਗਰੁੱਪ ਦੇ ਗਰੱੁਪ ਕਮਾਂਡਰ ਬਿ੍ਗੇਡੀਅਰ ਅਦਵਿੱਤਿਆ ਮਦਾਨ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਬਟਾਲੀਅਨ ਦੇ ਕੰਮਕਾਜ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਕਾਂਗਰਸੀ ਬੂਥ 'ਤੇ ਬੈਠਣ ਦੀਆਂ ਖ਼ਬਰਾਂ ਨਿਰਾਧਾਰ-ਵਿਧਾਇਕ ਰੌੜੀ

ਗੜ੍ਹਸ਼ੰਕਰ, 20 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ ਹੋਣ ਦਾ ਅੱਜ ਆਪਣੇ ਦਫ਼ਤਰ 'ਚ ਪੱਤਰਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਖੰਡਨ ਕੀਤਾ | ਉਨ੍ਹਾਂ ਕਿਹਾ ਕਿ ਬਿੰਜੋ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 20 ਮਈ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਇੰਟਰ ਹਾਊਸ ਸਾਇੰਸ ਮਾਡਲ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਤਾ ਲਿਆ | ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਟਰੈਵਲ ਏਜੰਟ ਗਿ੍ਫ਼ਤਾਰ

ਦਸੂਹਾ, 20 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਭਗੌੜਾ ਟਰੈਵਲ ਏਜੰਟ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਭੂਸ਼ਨ ਸੇਖੜੀ ਅਤੇ ਅਤੇ ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਟਰੈਵਲ ਏਜੰਟ ਪਲਵਿੰਦਰ ਸਿੰਘ ਪਿੰਡ ਬਲੱਗਣ ਜੋ ਅਣ ਅਧਿਕਾਰਤ ਟਰੈਵਲ ਏਜੰਸੀ ਦਾ ...

ਪੂਰੀ ਖ਼ਬਰ »

ਪੁਰਹੀਰਾਂ 'ਚ ਮੁਫ਼ਤ ਸਿਲਾਈ ਤੇ ਬਿਊਟੀ ਪਾਰਲਰ ਕੋਰਸ 24 ਤੋਂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਅਤੇ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਡਿਵਾਈਨ ਪਬਲਿਕ ਸਕੂਲ ਪੁਰਹੀਰਾਂ ਵਿਖੇ ਪ੍ਰਧਾਨ ਨਿਪੁੰਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਿਪੁੰਨ ...

ਪੂਰੀ ਖ਼ਬਰ »

ਸਾਲਾਨਾ ਭਗਵਤੀ ਜਾਗਰਣ ਕਰਵਾਇਆ

ਗੜ੍ਹਦੀਵਾਲਾ, 20 ਮਈ (ਚੱਗਰ)-ਡੇਰਾ ਬਾਬਾ ਭੋਲਾ ਗਿਰ ਪਿੰਡ ਰਾਜਪੁਰ ਵਿਖੇ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਸਰਪ੍ਰਸਤੀ ਹੇਠ ਸਾਲਾਨਾ ਜਾਗਰਣ ਕਰਵਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਮਸ਼ਹੂਰ ਗਾਇਕ ਵਿਵੇਕ ਮਹਾਜਨ, ਕਥਾ ਵਾਚਕ ਤਿਲਕ ਰਾਜ, ਨੀਰਜ ਸਨੀਆਲ, ਰਾਜਨ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 2 ਦਿਨਾ ਬਰਸੀ ਸਬੰਧੀ ਪੋਸਟਰ ਜਾਰੀ

ਮਿਆਣੀ, 20 ਮਈ (ਹਰਜਿੰਦਰ ਸਿੰਘ ਮੁਲਤਾਨੀ)-ਵਿਦਿਆਰਥੀ, ਸਮਾਜ ਸੁਧਾਰਕ, ਧਰਮ ਪ੍ਰਚਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆ ਦੀ 69ਵੀਂ ਸਲਾਨਾ 2 ਦਿਨਾ ਬਰਸੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ | ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਦੀ ਅਗਵਾਈ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਕਾਰਜਕਾਰਨੀ ਕਮੇਟੀ ਗਠਿਤ

ਦਸੂਹਾ, 20 ਮਈ (ਭੁੱਲਰ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਵਿਸ਼ੇਸ਼ ਮਹੀਨਾਵਾਰ ਮੀਟਿੰਗ ਕਮਾਡੈਂਟ ਬਖ਼ਸ਼ੀਸ਼ ਸਿੰਘ ਪ੍ਰਧਾਨ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਕੇ.ਐਮ.ਐੱਸ. ਕਾਲਜ ਦੇ ਮੀਟਿੰਗ ਚੈਂਬਰ ਚੌ. ਬੰਤਾ ਸਿੰਘ ਕਾਲੋਨੀ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਤੂੜੀ ਦਾ ਕੁੱਪ ਸੜਿਆ

ਕੋਟਫ਼ਤੂਹੀ, 20 ਮਈ (ਅਟਵਾਲ)-ਪਿੰਡ ਖੁਸ਼ਹਾਲਪੁਰ 'ਤੇ ਬੀਕਾਪੁਰ ਦੇ ਖੇਤਾਂ ਵਿਚ ਇਕ ਹਵੇਲੀ ਦੇ ਬਾਹਰ ਕੁੱਪ 'ਤੇ ਪਈ ਤੂੜੀ ਦੇ ਢੇਰ ਨੂੰ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਲਵਰਗ ਸਿੰਘ ਨਿਵਾਸੀ ਬੂੜੋ ਬਾੜੀਆ ਨੇ ਦੱਸਿਆ ਕਿ ਉਹ ਇਹ ...

ਪੂਰੀ ਖ਼ਬਰ »

ਫ਼ਰਨੀਚਰ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ 'ਚ ਲੱਗੀ ਅੱਗ

ਕੋਟਫ਼ਤੂਹੀ, 20 ਮਈ (ਅਟਵਾਲ)-ਸਥਾਨਕ ਬਾਜ਼ਾਰ ਦੇ ਇਕ ਫ਼ਰਨੀਚਰ ਦੇ ਸ਼ੋਅ ਰੂਮ ਦੀ ਉੱਪਰਲੀ ਮੰਜ਼ਿਲ ਦੀ ਛੱਤ ਉੱਪਰ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਫਰਨੀਚਰਜ਼ ਦੇ ਸ਼ੋਅ ਦੇ ਮਾਲਕ ਤਜਿੰਦਰ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨਾ ਹੋਣ 'ਤੇ ਆੜ੍ਹਤੀਆਂ ਨੇ ਧਰਨਾ ਦਿੰਦੇ ਹੋਏ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ, 20 ਮਈ (ਭਗਵਾਨ ਸਿੰਘ ਸੈਣੀ, ਗੁਰਾਇਆ)-ਇਲਾਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਨੇ ਮਜ਼ਦੂਰਾਂ ਨੂੰ ਨਾਲ ਲੈ ਕੇ ਪਨਸਪ ਗੋਦਾਮ ਦੇ ਸਾਹਮਣੇ ਧਰਨਾ ਲਗਾਇਆ ਅਤੇ ਇਸ ਲਈ ਜ਼ਿੰਮੇਵਾਰ ਟਰੱਕ ਯੂਨੀਅਨ ...

ਪੂਰੀ ਖ਼ਬਰ »

ਚੋਣਾਂ ਉਪਰੰਤ ਡਾ: ਰਵਜੋਤ ਵਲੋਂ ਪਹਿਲਾਂ ਵਾਂਗ ਹਸਪਤਾਲ 'ਚ ਸੇਵਾਵਾਂ ਸ਼ੁਰੂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਵੋਟਾਂ ਉਪਰੰਤ ਅੱਜ ਪਹਿਲਾਂ ਵਾਂਗ ਹੀ ਆਪਣੇ ਰਵਜੋਤ ਹਸਪਤਾਲ ਮਾਡਲ ਟਾਊਨ ਹੁਸ਼ਿਆਰਪੁਰ 'ਚ ਬਕਾਇਦਾ ਤੌਰ 'ਤੇ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 20 ਮਈ (ਨਰਿੰਦਰ ਸਿੰਘ ਬੱਡਲਾ)-ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਾਮਜੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਸੀ ਗੁੱਜਰਾਂ ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 20 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬੱਸੀ ਗੁੱਜਰਾਂ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ 'ਚ ਸੰਸਥਾ ਦੇ 70 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪੁੱਜੇ ਵਿਗਿਆਨ ਵਿਸ਼ੇ ਦੇ ਬਲਾਕ ...

ਪੂਰੀ ਖ਼ਬਰ »

ਜਟਵਾਹੜ ਮੰਦਰ 'ਚ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 20 ਮਈ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪਿੰਡ ਜਟਵਾਹੜ ਵਿਖੇ ਸਥਿਤ ਮਾਂ ਨੈਣਾਂ ਮੰਦਰ 'ਚ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦਪੁਰ ਕੇਸ਼ੋ ਵਾਲਿਆਂ ਦੀ ਸਰਪ੍ਰਸਤੀ ਹੇਠ 18ਵਾਂ ਭਗਵਤੀ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਆਰੰਭ ...

ਪੂਰੀ ਖ਼ਬਰ »

ਚਰਚਿਤ ਕਾਂਗਰਸ ਆਗੂ ਪਰਮਜੀਤ ਸਿੰਘ ਪੰਮਾ ਦੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਕਾਂਗਰਸ 'ਚ ਵਾਪਸੀ

ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਬਾਰ ਐਸੋ: ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕੌਾਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਦੀ ਕਾਂਗਰਸ ਪਾਰਟੀ 'ਚ ਮੁੜ ਘਰ ਵਾਪਸੀ ਹੋ ਗਈ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX