ਤਾਜਾ ਖ਼ਬਰਾਂ


ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤ ਨੇ ਦਿੱਤਾ ਬੱਚੀ ਨੂੰ ਜਨਮ
. . .  1 day ago
ਕਪੂਰਥਲਾ ,9 ਅਗਸਤ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਜੇਰੇ ਇਲਾਜ ਇੱਕ ਕੋਰੋਨਾ ਪਾਜ਼ੀਟਿਵ ਗਰਭਵਤੀ ਔਰਤ ਨੇ ਇੱਕ ਲੜਕੀ ਨੂੰ ਜਨਮ ਦਿੱਤਾ ਹੈ, ਸਿਹਤ ਵਿਭਾਗ ਅਨੁਸਾਰ ਮਾਂ ਤੇ ਬੱਚੀ ...
ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
. . .  1 day ago
ਬਾਲਿਆਂਵਾਲੀ, 9 ਅਗਸਤ - (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਬਾਲਿਆਂਵਾਲੀ ‘ਚ ਲੰਘੀ ਰਾਤ ਨੌਜਵਾਨ ਹਰਜੀਤ ਸਿੰਘ(19) ਪੁੱਤਰ ਤੇਜਾ ਸਿੰਘ ਵਾਸੀ ਬਾਲਿਆਵਾਲੀ ਦੀ ਨਸ਼ੇ ਦੀ ਓਵਰਡੋਜ ਕਰਨ ਦੀ ...
ਪਠਾਨਕੋਟ ‘ਚ 21 ਹੋਰ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ ,9 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਫਿਰ ਕੋਰੋਨਾ ਮਰੀਜ਼ਾਂ ਦੀ ਵੱਡੀ ਗਿਣਤੀ ਸਾਹਮਣੇ ਆਈ ਹੈ ਅਤੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਕ 21 ਹੋਰ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ...
ਬੰਗਾ ਦੇ ਲਾਗੇ ਪਿੰਡ ਪਠਲਾਵਾ ਵਿਖੇ ਦੁਬਾਰਾ ਦਿੱਤੀ ਕਰੋਨਾ ਨੇ ਦਸਤਕ
. . .  1 day ago
ਬੰਗਾ 9 ਅਗਸਤ (ਜਸਬੀਰ ਸਿੰਘ ਨੂਰਪੁਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਵਿਖੇ ਮਨਜੀਤ ਨਾਮ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਵੇਰੇ ਆਈ ਰਿਪੋਰਟ ਦੇ ਵਿੱਚ ਮਨਜੀਤ ਪੰਜਾਬ ...
ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅਕਾਲੀ ਦਲ ਨੂੰ ਆਖੀ ਅਲਵਿਦਾ
. . .  1 day ago
ਮਾਨਸਾ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਾਰਨ ਬਜ਼ੁਰਗ ਦੀ ਮੌਤ, 49 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਸੰਗਰੂਰ, 9 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨਾਲ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 36 ਹੋ ਗਈ ਹੈ। ਇਸੇ ਦੌਰਾਨ 49 ਹੋਰ ਮਾਮਲੇ ਆਉਣ ਜ਼ਿਲ੍ਹੇ ਵਿਚ ਕੋਰੋਨਾ...
ਠੇਕੇ 'ਤੇ ਕੰਮ ਕਰਦੇ ਕਰਿੰਦੇ ਦੇ ਦੋ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ-ਹਾਲਤ ਗੰਭੀਰ
. . .  1 day ago
ਗੁਰਦਾਸਪੁਰ, 9 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇਥੋਂ ਨਜ਼ਦੀਕੀ ਪਿੰਡ ਸਿੰਘੋਵਾਲ ਵਿਖੇ ਸਥਿਤ ਇਕ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਦੇ ਦੋ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਠੇਕੇ ਦੇ ਮਾਲਕ ਵਿਨੋਦ ਰਾਣਾ ਨੇ...
ਗਰਨੇਡ ਮਿਲਣ ਕਾਰਨ ਇਲਾਕੇ 'ਚ ਫੈਲੀ ਸਨਸਨੀ
. . .  1 day ago
ਪਠਾਨਕੋਟ, 9 ਅਗਸਤ (ਚੌਹਾਨ) - ਜਲੰਧਰ ਨੈਸ਼ਨਲ ਹਾਈਵੇ 'ਤੇ ਪਠਾਨਕੋਟ ਸਰਹੱਦ ਡਮਟਾਲ ਦੀਆਂ ਪਹਾੜੀਆਂ 'ਤੇ ਗਰਨੇਡ ਮਿਲਣ ਨਾਲ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਤੇ ਆਰਮੀ ਅਧਿਕਾਰੀ ਮੌਕੇ 'ਤੇ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 20 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 9 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 20 ਮਾਮਲਿਆਂ 'ਚ 10 ਮਾਮਲੇ ਸ਼ਹਿਰ ਬਰਨਾਲਾ, 7 ਮਾਮਲੇ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ, 246 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ਅਤੇ ਅੱਜ ਫਿਰ ਕੋਰੋਨਾ ਤੋਂ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਅੱਜ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਸਾਰੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਪ੍ਰੋ. ਗੱਜਣਮਾਜਰਾ ਨੇ ਲੋਕ ਇਨਸਾਫ਼ ਪਾਰਟੀ ਨੂੰ ਕਿਹਾ ਅਲਵਿਦਾ
. . .  1 day ago
ਅਮਰਗੜ੍ਹ/ਕੁੱਪ ਕਲਾਂ (ਸੰਗਰੂਰ) 9 ਅਗਸਤ ( ਝੱਲ , ਸਰੌਦ ) - ਉੱਘੇ ਕਾਰੋਬਾਰੀ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ , ਉਹ ਲੋਕ ਇਨਸਾਫ ਪਾਰਟੀ ਦੇ ਸਕੱਤਰ ਜਨਰਲ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਇੰਚਾਰਜ...
ਪਾਕਿ ਵਿਚ 16 ਸਾਲਾ ਹਿੰਦੂ ਲੜਕੀ ਕੀਤੀ ਅਗਵਾ - ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 9 ਅਗਸਤ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖਾਂ ਸਮੇਤ ਘੱਟ ਗਿਣਤੀਆਂ 'ਤੇ ਜ਼ੁਲਮ ਅਤੇ ਤਸ਼ੱਦਦ ਢਾਹੁਣ ਦਾ ਸਿਲਸਿਲਾ ਰੁਕਣ ਦਾ ਨਾਂ ਲਈਂ ਲੈ ਲਿਆ ਤੇ ਹੁਣ 16 ਸਾਲਾ ਲੜਕੀ ਕਵਿਤਾ ਨੂੰ ਆਦਿਲ...
ਮੈਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕਾਰਜਸ਼ੀਲ ਰਹਾਂਗਾ-ਜਥੇਦਾਰ ਸਿਧਵਾਂ
. . .  1 day ago
ਡੇਅਰੀਵਾਲ ਦਰੋਗਾ (ਬਟਾਲਾ), 9 ਅਗਸਤ (ਹਰਦੀਪ ਸਿੰਘ) - ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾ ਚੁੱਕੇ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਬੀਤੇ ਦਿਨ ਬਟਾਲਾ ਵਿਖੇ ਕੀਤੀ ਗਈ ਮੀਟਿੰਗ ਵਿੱਚ ਮੇਰੀ ਸ਼ਮੂਲੀਅਤ ਬਾਰੇ ਪ੍ਰਕਾਸ਼ਤ ਹੋਈਆਂ ਖ਼ਬਰਾਂ ਗਲਤ ਹਨ ਕਿਉਂਕਿ ਮੈਂ ਬਟਾਲਾ ਵਿਖੇ...
ਸ਼ਾਹਕੋਟ ’ਚ ਯੂਕੋ ਬੈਂਕ ਦੇ ਮੁਲਾਜਮ ਸਮੇਤ ਤਿੰਨ ਵਿਅਕਤੀਆਂ ’ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, (ਜਲੰਧਰ) 9 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਸਿਹਤ ਬਲਾਕ ਸ਼ਾਹਕੋਟ ਵਿੱਚ ਐਤਵਾਰ ਨੂੰ ਤਿੰਨ ਕੋਰੋਨਾ ਪਾਜੀਟਿਵ ਮਰੀਜ ਮਿਲੇ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਯੂਕੋ ਬੈਂਕ ਦਾ ਮੁਲਾਜ਼ਮ ਹੈ, ਜਦਕਿ ਬਾਕੀ ਦੋ ਵਿੱਚੋਂ ਇੱਕ ਆਟੋ ਡ੍ਰਾਇਵਰ ਅਤੇ ਇੱਕ ਹਾਕੀ ਖਿਡਾਰੀ ਹੈ। ਸੀਨੀਅਰ ਮੈਡੀਕਲ...
ਜੋਧਾਂ (ਲੁਧਿਆਣਾ) 'ਚ ਕੋਰੋਨਾ ਮਰੀਜਾਂ ਦੀ ਗਿਣਤੀ ਵਧਣ ਲੱਗੀ
. . .  1 day ago
ਜੋਧਾਂ, 9 ਅਗਸਤ (ਗੁਰਵਿੰਦਰ ਸਿੰਘ ਹੈਪੀ)- ਕਸਬਾ ਜੋਧਾਂ (ਲੁਧਿਆਣਾ) ਵਿਖੇ ਪਿਛਲੇ ਦਿਨੀ ਇੱਕ ਪਰਿਵਾਰ ਦੇ 6 ਮੈਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਆਲੇ ਦੁਆਲੇ ਨੂੰ ਸੀਲ ਕੀਤਾ ਗਿਆ ਸੀ। ਸੀਲ ਕੀਤੇ ਗਏ ਇਲਾਕੇ ਵਿੱਚੋ ਲੋਕਾਂ ਦੇ ਕੋਵਿੰਡ-19 ਦੇ ਟੈਸਟ ਕੀਤੇ ਗਏ। ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ...
ਮਾਨਸਾ 'ਚ ਨਿੱਜੀ ਡਾਕਟਰ ਸਮੇਤ 12 ਨੂੰ ਕੋਰੋਨਾ ਦੀ ਪੁਸ਼ਟੀ
. . .  1 day ago
ਮਾਨਸਾ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ 'ਚ 12 ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਪਾਜ਼ੀਟਿਵ ਪਾਏ ਗਏ ਵਿਅਕਤੀਆਂ 'ਚ ਸਥਾਨਕ ਸ਼ਹਿਰ ਦੀ ਇੱਕ ਨਿੱਜੀ ਡਾਕਟਰ, ਦਵਾਈ ਵਿਕਰੇਤਾ ਤੇ ਉਨਾਂ ਦੇ ਸਬੰਧੀ ਵੀ ਸ਼ਾਮਲ...
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਦਾ ਵੱਡਾ ਧਮਾਕਾ ਇੱਕੋ ਦਿਨ ਵਿਚ ਆਏ 41 ਨਵੇਂ ਮਾਮਲੇ
. . .  1 day ago
ਫਤਿਹਗੜ੍ਹ ਸਾਹਿਬ 9 ਅਗਸਤ (ਬਲਜਿੰਦਰ ਸਿੰਘ )- ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਨੇ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ ਨਵੇਂ 41 ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਦੇ ਵਿੱਚ ਸਹਿਮ ਤੇ ਦਹਿਸ਼ਤ ਦਾ ਮਾਹੌਲ...
ਮੈਂ ਅਕਾਲੀ ਦਲ ਡੈਮੋਕ੍ਰੇਟਿਕ 'ਚ ਸ਼ਾਮਿਲ ਨਹੀਂ ਹੋਇਆ, ਪੰਥਕ ਲਹਿਰ ਦਾ ਸਰਗਰਮ ਮੈਂਬਰ ਰਹਾਂਗਾ : ਜਥੇਦਾਰ ਅਮਰੀਕ ਸਿੰਘ ਸ਼ਾਹਪੁਰ
. . .  1 day ago
ਡੇਰਾ ਬਾਬਾ ਨਾਨਕ, 9 ਅਗਸਤ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਬਟਾਲਾ ਨੇੜੇ ਪੈਂਦੇ ਪਿੰਡ ਧੁੱਪਸੜੀ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵਲੋਂ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ ਸੀ ਜਿਸ ਵਿਚ ਸਾਥੀਆਂ ਸਮੇਤ ਪਹੁੰਚੇ ਆਪਣਾ ਪੰਜਾਬ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ...
ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ - ਰਾਣਾ ਗੁਰਮੀਤ ਸਿੰਘ ਸੋਢੀ
. . .  1 day ago
ਨੱਥੂਵਾਲਾ ਗਰਬੀ (ਜ਼ਿਲ੍ਹਾ ਮੋਗਾ), 9 ਅਗਸਤ (ਸਾਧੂ ਰਾਮ ਲੰਗੇਆਣਾ) - ਬੀਤੇ ਦਿਨੀਂ ਚੀਨ ਦੀ ਸਰਹੱਦ ਉਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਉਸਦੇ ਜੱਦੀ ਪਿੰਡ ਡੇਮਰੂ ਖੁਰਦ ਵਿਖੇ ਹੋਇਆ, ਜਿਸ ਵਿੱਚ ਪੰਜਾਬ ਸਰਕਾਰ...
ਟੋਲ ਪਲਾਜਾ ਨਿੱਝਰਪੁਰਾ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਅਤੇ ਟੋਲ ਪਲਾਜਾ ਪ੍ਰਬੰਧਕਾਂ ਵਿਚਕਾਰ ਹੋਇਆ ਤਕਰਾਰ 
. . .  1 day ago
ਜੰਡਿਆਲਾ ਗੁਰੂ, 9 ਅਗਸਤ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨਜਦੀਕ ਨੈਸ਼ਨਲ ਹਾਈਵੇ ਤੇ ਬਣੇ ਟੋਲ ਪਲਾਜਾ ਨਿੱਝਰਪੁਰਾ ਵਿਖੇ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਟੋਲ ਪਲਾਜ਼ਾ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਟੋਲ ਪਲਾਜਾ ਵਾਲਿਆਂ ਵੱਲੋਂ ਕੀਤੀ ਜਾਂਦੀ ਮਨਮਰਜ਼ੀ...
ਸੰਸਦ ਮੈਂਬਰ ਔਜਲਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਅੰਮ੍ਰਿਤਸਰ, 9 ਅਗਸਤ - ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਨੈਗੇਟਿਵ...
ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 9 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ...
ਸ੍ਰੀ ਮੁਕਤਸਰ ਸਾਹਿਬ ਵਿਖੇ 7 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 7 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 3 ਮਰੀਜ਼ ਸ੍ਰੀ ਮੁਕਤਸਰ ਸਾਹਿਬ (ਇਕ ਮਰੀਜ 29 ਸਾਲ, ਦੂਜਾ ਮਰੀਜ ਬੂੜਾ ਗੁੱਜਰ ਰੋਡ 50 ਸਾਲ ਅਤੇ ਤੀਜਾ 23 ਸਾਲਾਂ ਮਰੀਜ਼ ਆਦਰਸ਼ ਨਗਰ ਗਲੀ ਨੰਬਰ 1), ਇਕ ਮਰੀਜ਼ ਪਿੰਡ...
ਪਰਮਬੰਸ ਸਿੰਘ ਰੋਮਾਣਾ ਨੂੰ ਸਦਮਾ, ਮਾਤਾ ਦਾ ਦੇਹਾਂਤ
. . .  1 day ago
ਫ਼ਰੀਦਕੋਟ, 9 ਅਗਸਤ (ਜਸਵੰਤ ਸਿਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਉਸ ਵਕਤ ਵੱਡਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਰੋਮਾਣਾ (ਪੰਮੀ ਰੋਮਾਣਾ ਧਰਮ ਪਤਨੀ ਸਵ: ਹਰਬੰਸ ਸਿੰਘ ਰੋਮਾਣਾ...
ਅੰਮ੍ਰਿਤਸਰ 'ਚ ਕੋਰੋਨਾ ਦੇ 69 ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ, 4 ਦੀ ਮੌਤ
. . .  1 day ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ/ ਰਾਜੇਸ਼ ਸ਼ਰਮਾ) : ਅੰਮ੍ਰਿਤਸਰ ਚ ਅੱਜ 69 ਹੋਰ ਕੋਰੋਣਾ ਪੋਸਿਟੀਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 4 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਣਾ ਪੋਸਿਟੀਵ ਮਰੀਜਾਂ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਚੋਣਾਂ ਉਪਰੰਤ ਡਾ: ਰਵਜੋਤ ਵਲੋਂ ਪਹਿਲਾਂ ਵਾਂਗ ਹਸਪਤਾਲ 'ਚ ਸੇਵਾਵਾਂ ਸ਼ੁਰੂ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਵੋਟਾਂ ਉਪਰੰਤ ਅੱਜ ਪਹਿਲਾਂ ਵਾਂਗ ਹੀ ਆਪਣੇ ਰਵਜੋਤ ਹਸਪਤਾਲ ਮਾਡਲ ਟਾਊਨ ਹੁਸ਼ਿਆਰਪੁਰ 'ਚ ਬਕਾਇਦਾ ਤੌਰ 'ਤੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ | ਅੱਜ ਉਹ ਆਮ ਵਾਂਗ ਹੀ ਹਸਪਤਾਲ ਪੁੱਜੇ ਅਤੇ ਮਰੀਜ਼ਾਂ ਦੀ ਜਾਂਚ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਡਾ: ਰਵਜੋਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਉਹ ਰੋਜ਼ਾਨਾ ਸਵੇਰ ਤੋਂ ਦੇਰ ਰਾਤ ਤੱਕ ਚੋਣ ਪ੍ਰਚਾਰ 'ਚ ਰੁੱਝੇ ਹੋਏ ਸਨ ਪਰ ਫਿਰ ਵੀ ਉਹ ਸਮਾਂ ਕੱਢ ਕੇ ਜ਼ਰੂਰੀ ਮਰੀਜ਼ਾਂ ਨੂੰ ਦੇਖਣ ਲਈ ਹਸਪਤਾਲ ਪਹੰੁਚਦੇ ਸਨ | ਉਨ੍ਹਾਂ ਦੱਸਿਆ ਕਿ ਹੁਣ ਉਹ ਪਹਿਲਾਂ ਵਾਂਗ ਹੀ ਮਰੀਜ਼ਾਂ ਦੀ ਸੇਵਾ 'ਚ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਵਲੋਂ ਮਿਲੇ ਪਿਆਰ ਅਤੇ ਆਪਣਾਪਨ ਦੇ ਚੱਲਦਿਆਂ ਉਨ੍ਹਾਂ ਨੂੰ ਕੋਈ ਥਕਾਨ ਮਹਿਸੂਸ ਨਹੀਂ ਹੋਈ | ਡਾ: ਰਵਜੋਤ ਸਿੰਘ ਨੇ ਚੋਣਾਂ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਕ ਸਵਾਲ ਦੇ ਜਵਾਬ 'ਚ ਡਾ: ਰਵਜੋਤ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਲੋੜਵੰਦਾਂ ਦੀ ਸੇਵਾ ਕਰਦੇ ਸਨ ਅੱਗੇ ਤੋਂ ਵੀ ਇਸ ਨੂੰ ਜਾਰੀ ਰੱਖਣਗੇ | ਉਨ੍ਹਾਂ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਵੀ ਕੀਤਾ |

ਅਵਤਾਰ ਸਿੰਘ ਦਾ ਕਵੀਸ਼ਰੀ ਜਥਾ ਵਤਨ ਪਰਤਿਆ

ਡਡਵਿੰਡੀ, 20 ਮਈ (ਪ. ਪ੍ਰ.)- ਪੰਥ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਅਵਤਾਰ ਸਿੰਘ ਦੂਲੋਵਾਲ ਤੇ ਉਨ੍ਹਾਂ ਦੇ ਸਾਥੀ ਭਾਈ ਸੁਖਵਿੰਦਰ ਸਿੰਘ ਮੋਮੀ ਤੇ ਭਾਈ ਸਤਨਾਮ ਸਿੰਘ ਸੰਧੂ ਦਾ ਕਵੀਸ਼ਰੀ ਜਥਾ 3 ਮਹੀਨੇ ਦੇ ਸਫ਼ਲ ਦੌਰੇ ਤੋਂ ਬਾਅਦ ਆਸਟ੍ਰੇਲੀਆ ਤੋਂ ਵਾਪਸ ਵਤਨ ਪਰਤ ਆਇਆ | ਭਾਈ ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈ ਓਵਰ ਜਾਂ ਅੰਡਰ ਪਾਸ ਬਣਾਉਣ ਦੀ ਮੰਗ

ਢਿਲਵਾਂ, 20 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ. ਟੀ. ਰੋਡ ਤੋਂ ਢਿਲਵਾਂ ਨੂੰ ਜਾਂਦਿਆਂ ਰਸਤੇ ਵਿਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਲਾਕੇ ਦੇ ਲੋਕਾਂ ਦੀ ਸਰਕਾਰ ਪਾਸੋਂ ...

ਪੂਰੀ ਖ਼ਬਰ »

ਗਾਇਕ ਸਦਾ ਪਰਿਵਾਰਿਕ ਗੀਤ ਗਾਉਣ- ਸਨਮ

ਢਿਲਵਾਂ, 20 ਮਈ (ਸੁਖੀਜਾ, ਪਲਵਿੰਦਰ)- ਅੱਜ ਦੇ ਤੇਜ਼ੀ ਦੇ ਯੁੱਗ ਵਿਚ ਹਰ ਗਾਇਕ ਜ਼ਿੰਦਗੀ ਵਿਚ ਅੱਗੇ ਵਧਣ ਲਈ ਬਹੁਤ ਮਿਹਨਤ ਕਰਦਾ ਹੈ, ਪਰ ਕਈ ਗਾਇਕ ਕਾਮਯਾਬ ਹੋਣ ਲਈ ਲੱਚਰ ਤੇ ਅਸ਼ਲੀਲ ਗਾਇਕੀ ਦਾ ਸਹਾਰਾ ਲੈਂਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਾਇਕ ਸੁਰਜੀਤ ...

ਪੂਰੀ ਖ਼ਬਰ »

ਵੋਟਰਾਂ ਵਲੋਂ ਮਿਲੇ ਭਾਰੀ ਸਮਰਥਨ ਦੇ ਚਲਦਿਆਂ ਮਿਲਿਆ ਭਾਰੀ ਉਤਸ਼ਾਹ-ਡਾ: ਰਾਜ

ਹੁਸ਼ਿਆਰਪੁਰ, 20 ਮਈ (ਬਲਜਿੰਦਰਪਾਲ ਸਿੰਘ)-ਚੋਣਾਂ ਦੌਰਾਨ ਕਰੀਬ ਡੇਢ ਮਹੀਨੇ ਤੋਂ ਵੱਧ ਸਮਾਂ ਪ੍ਰਚਾਰ 'ਚ ਮਸ਼ਰੂਫ਼ ਰਹੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ: ਰਾਜ ਕੁਮਾਰ ਨੇ ਕਿਹਾ ਕਿ ਅੱਜ ਉਹ ਆਮ ਵਾਂਗ ਸਵੇਰੇ ਉੱਠੇ ਅਤੇ ਘਰ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ

ਹੁਸੈਨਪੁਰ, 20 ਮਈ (ਸੋਢੀ)- ਹਜ਼ਰਤ ਪੀਰ ਬਾਬਾ ਮੰਡ ਪੀਰ ਦੀ ਦਰਗਾਹ 'ਤੇ ਪਿੰਡ ਪਾਜੀਆਂ ਵਿਖੇ ਸਮੂਹ ਪਿੰਡ ਵਾਸੀਆਂ ਤੇ ਗ੍ਰਾਂਮ ਪੰਚਾਇਤ ਪਾਜੀਆਂ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ ਦੌਰਾਨ ਮੰਚ ਪ੍ਰਧਾਨਗੀ ਪਿਆਰਾ ਸਿੰਘ ...

ਪੂਰੀ ਖ਼ਬਰ »

ਦਰਬਾਰ ਬਾਬਾ ਪੀਰ ਮੁਹੰਮਦ ਨਜੀਮ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ

ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ, ਥਿੰਦ)- ਦਰਬਾਰ ਬਾਬਾ ਪੀਰ ਮੁਹੰਮਦ ਨਜੀਮ ਸ਼ਾਹ ਦਾ ਸਾਲਾਨਾ ਮੇਲਾ ਪਿੰਡ ਮਹੀਜੀਤਪੁਰ ਵਿਖੇ ਗੱਦੀ ਨਸ਼ੀਨ ਬਾਬਾ ਤਰਸੇਮ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਘਰ 'ਚ ਸਮਰਥਕਾਂ ਨੂੰ ਮਿਲ ਕੇ ਗੁਜ਼ਾਰਿਆ ਦਿਨ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਚੋਣ ਨਿਸ਼ਾਨ 'ਤੇ ਪੀ. ਡੀ. ਏ. ਦੀ ਅਗਵਾਈ ਹੇਠ ਚੋਣ ਲੜ ਰਹੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਚੋਣ ਮੁਕੰਮਲ ਹੋਣ ਤੋਂ ਬਾਅਦ ਅਗਲੇ ਦਿਨ ਆਪਣੇ ਘਰ ਵਿਚ ਹੀ ਰਹਿ ਕੇ ਜਿਥੇ ਆਪਣੀ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੇ ਅੱਜ ਦਾ ਸਮਾਂ ਵਰਕਰਾਂ ਨਾਲ ਬਿਤਾਇਆ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ ਕੈਂਥ ਨੇ ਕਿਹਾ ਕਿ ਚੋਣਾ ਮੁੱਕਣ ਤੋਂ ਬਾਅਦ ਉਨ੍ਹਾਂ ਨੇ ਸਵੇਰੇ 6 ਵਜੇ ਉੱਠ ਕੇ ਰੋਜ਼ਾਨਾ ਦੀ ਤਰ੍ਹਾਂ ਪ੍ਰਮਾਤਮਾ ਨੂੰ ਨਤਮਸਤਕ ਹੋਏ, ਉਪਰੰਤ ਤਿਆਰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਚੋਣ ਮੁਹਿੰਮ ਤੋਂ ਵਿਹਲੇ ਹੋ ਕੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਮਿਲੇ

ਕਪੂਰਥਲਾ, 20 ਮਈ (ਅਮਰਜੀਤ ਕੋਮਲ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਪਹਿਲਾਂ ਵਾਂਗ ਹੀ ਆਪਣੇ ਪਿੰਡ ਬੇਗੋਵਾਲ ਤੇ ਬਾਅਦ ਵਿਚ ਅਮਨ ਨਗਰ ਕਪੂਰਥਲਾ ਵਿਚ ਬਣਾਏ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸਿੱਧੂ ਨੇ ਕਈ ਦਿਨਾਂ ਬਾਅਦ ਪਰਿਵਾਰ ਨਾਲ ਬੈਠ ਕੇ ਗੁਜ਼ਾਰਿਆ ਸਮਾਂ

ਤਰਨ ਤਾਰਨ, 20 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਗ੍ਰਹਿ ਚੌਧਰੀ ਵਾਲਾ ਵਿਖੇ ਸਵੇਰੇ ਅੰਮਿ੍ਤ ਵੇਲੇ ਉਠ ਕੇ ਇਸ਼ਨਾਨ ਪਾਣੀ ਕਰਨ ਉਪਰੰਤ ਕਈ ਦਿਨਾਂ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਦੋ ਬੱਚੇ ਹੋਏ ਹਲਕੇ ਕੁੱਤੇ ਦਾ ਸ਼ਿਕਾਰ

ਖਲਵਾੜਾ, 20 ਮਈ (ਮਨਦੀਪ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਅਕਾਲਗੜ੍ਹ ਵਿਖੇ ਐਤਵਾਰ ਨੂੰ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇਕ ਹਲਕੇ ਹੋਏ ਆਵਾਰਾ ਕੁੱਤੇ ਨੇ ਦੋ ਬੱਚਿਆਂ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਾਣਕਾਰੀ ਦਿੰਦਿਆਂ ਕੁੱਤੇ ਦਾ ...

ਪੂਰੀ ਖ਼ਬਰ »

ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ 23 ਨੂੰ ਵਿਰਸਾ ਵਿਹਾਰ 'ਚ

ਕਪੂਰਥਲਾ, 20 ਮਈ (ਅਮਰਜੀਤ ਕੋਮਲ)- ਖਡੂਰ ਸਾਹਿਬ ਲੋਕ ਸਭਾ ਹਲਕੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੇ ਵਿਧਾਨ ਸਭਾ ਹਲਕਾ ਕਪੂਰਥਲਾ ਦੀਆਂ ਵੋਟਾਂ ਦੀ ਗਿਣਤੀ 23 ਮਈ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਹੋਵੇਗੀ | ਇਨ੍ਹਾਂ ਦੋਵਾਂ ਹਲਕਿਆਂ ਦੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਨੇ ਲੜਕੀਆਂ ਨੂੰ ਕਿਤਾਬਾਂ ਵੰਡੀਆਂ

ਕਪੂਰਥਲਾ, 20 ਮਈ (ਵਿ. ਪ੍ਰ.)- ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਘੰਟਾ ਘਰ) ਕਪੂਰਥਲਾ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਕਿਤਾਬਾਂ ਦੀ ਵੰਡ ਕੀਤੀ ਗਈ | ਇਸ ਮੌਕੇ ਕਲੱਬ ਦੇ ਆਗੂ ਲਾਇਨਜ਼ ਸਵਰਨ ਸਿੰਘ ...

ਪੂਰੀ ਖ਼ਬਰ »

ਕਰਿਭਕੋ ਵਲੋਂ ਝੋਨੇ ਦੀ ਫ਼ਸਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਡਡਵਿੰਡੀ, 20 ਮਈ (ਪ. ਪ੍ਰ.)- ਕਰਿਭਕੋ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਜਾਣਕਾਰੀ ਦੇਣ ਲਈ ਕਰਿਭਕੋ ਸੈਂਟਰ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ | ਕਰਿਭਕੋ ਦੇ ਸਟੇਟ ਮਾਰਕੀਟਿੰਗ ਮੈਨੇਜਰ ਆਰ. ਪੀ. ਐੱਸ. ਪੁੰਡੀਰ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਬਾਬਾ ਚੱਕ ਸ਼ਾਹ ਦਮੂਲੀਆਂ ਦਾ ਸਾਲਾਨਾ ਮੇਲਾ 24 ਤੋਂ

ਨਡਾਲਾ, 20 ਮਈ (ਮਾਨ)- ਪੀਰ ਬਾਬਾ ਚੱਕ ਸ਼ਾਹ ਕਾਲਾ ਕਲੱਬ ਦਮੂਲੀਆਂ ਦੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਜੀ ਦੀ ਯਾਦ ਵਿਚ 18ਵਾਂ ਸਾਲਾਨਾ ਮੇਲਾ ...

ਪੂਰੀ ਖ਼ਬਰ »

ਸੰਤ ਬਾਬਾ ਅਮਰਨਾਥ ਦੀ ਬਰਸੀ ਨੂੰ ਸਮਰਪਿਤ ਜੋੜ ਮੇਲਾ ਕਰਵਾਇਆ

ਡਡਵਿੰਡੀ, 20 ਮਈ (ਪ. ਪ੍ਰ.)- ਸੰਤ ਬਾਬਾ ਅਮਰਨਾਥ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਦੋ ਦਿਨਾਂ ਸਾਲਾਨਾ ਜੋੜ ਮੇਲਾ ਪਿੰਡ ਸੇਚਾਂ ਤੇ ਲਾਟੀਆਂਵਾਲ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਾਬਾ ਅਮਰਨਾਥ ਵਲੋਂ ਇਲਾਕੇ ...

ਪੂਰੀ ਖ਼ਬਰ »

ਈ. ਡੀ. ਪੀ. ਦੀ ਟਰੇਨਿੰਗ ਪੂਰੀ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 20 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ. ਐੱਨ. ਬੀ. ਰੂਰਲ ਸੈਲਫ਼ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ ਵਲੋਂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਯੋਜਨਾ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਮੀਟਿੰਗ 22 ਨੂੰ

ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਜੋ 1, 2, 3 ਜੂਨ ਨੂੰ ...

ਪੂਰੀ ਖ਼ਬਰ »

ਰਾਣਾ ਵਲੋਂ ਜਤਿੰਦਰ ਕੌਰ ਭੱਕੂਵਾਲ ਦਾ ਸਨਮਾਨ

ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਲੋਕ ਸਭਾ ਚੋਣਾਂ ਵਿਚ ਕਾਂਗਰਸੀ ਮਹਿਲਾ ਵਿੰਗ ਦੀ ਸੀਨੀਅਰ ਆਗੂ ਜਤਿੰਦਰ ਕੌਰ ਭੱਕੂਵਾਲ ਦਾ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦਰਬਾਰ ਬਾਬਾ ਬੁੱਢਣ ਸ਼ਾਹ ਦਾ ਮੇਲਾ 23 ਤੋਂ

ਖਲਵਾੜਾ, 20 ਮਈ (ਮਨਦੀਪ ਸਿੰਘ ਸੰਧੂ)- ਦਰਬਾਰ ਬਾਬਾ ਬੁੱਢਣ ਸ਼ਾਹ ਹੁਸ਼ਿਆਰਪੁਰ ਰੋਡ ਬਾਈਪਾਸ ਨੇੜੇ ਗੌਲ ਚੌਕ ਭੁੱਲਾਰਾਈ ਫਗਵਾੜਾ ਵਿਖੇ ਸਾਲਾਨਾ ਜੋੜ ਮੇਲਾ 23 ਤੇ 24 ਮਈ ਨੂੰ ਮਨਾਇਆ ਜਾ ਰਿਹਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਇਕਬਾਲ ...

ਪੂਰੀ ਖ਼ਬਰ »

ਸਵਿਤਾ ਚੌਧਰੀ ਮਹਿਲਾ ਕਾਂਗਰਸ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ- ਰਾਣਾ ਗੁਰਜੀਤ ਸਿੰਘ

ਕਪੂਰਥਲਾ, 20 ਮਈ (ਵਿਸ਼ੇਸ਼ ਪ੍ਰਤੀਨਿਧ)- ਮਹਿਲਾ ਕਾਂਗਰਸ ਪੰਜਾਬ ਵਲੋਂ ਕਪੂਰਥਲਾ ਦੀ ਸੀਨੀਅਰ ਮਹਿਲਾ ਆਗੂ ਸਵਿਤਾ ਚੌਧਰੀ ਨੂੰ ਮਹਿਲਾ ਕਾਂਗਰਸ ਦੀ ਜ਼ਿਲ੍ਹੇ ਦੀ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਾਪਣ ਲਈ ਅੱਜ ਏਕਤਾ ...

ਪੂਰੀ ਖ਼ਬਰ »

ਜੱਸਲ ਜਠੇਰਿਆਂ ਦਾ ਜੋੜ ਮੇਲਾ ਸਮਾਪਤ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)- ਪਿੰਡ ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਫਗਵਾੜਾ, 20 ਮਈ (ਤਰਨਜੀਤ ਸਿੰਘ ਕਿੰਨੜਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਇਤਿਹਾਸ ਬਾਰੇ ਇਲਾਕੇ ਦੀਆਂ ਸੰਗਤਾਂ ਵਿਚ ਚੇਤਨਾ ਪੈਦਾ ਕਰਨ ਸਬੰਧੀ ਪਿੰਡ ਹਰਬੰਸਪੁਰ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਰਲਜ਼ ਸਕੂਲ ਦੀ ਵਿਦਿਆਰਥਣ ਪਰਮਪ੍ਰੀਤ ਕੌਰ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 'ਚੋਂ ਪੰਜਾਬ 'ਚੋਂ ਹਾਸਲ ਕੀਤਾ 5ਵਾਂ ਸਥਾਨ

ਅੰਮਿ੍ਤਸਰ, 20 ਮਈ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਬੰਧਾਂ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੁਆਰਾ ਕਰਵਾਈ ਨੈਸ਼ਨਲ ਮੀਨਜ਼-ਕਮ-ਮੈਰਿਟ ...

ਪੂਰੀ ਖ਼ਬਰ »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 20 ਮਈ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਹੀਨਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਗਿਆ | ਇਸ ਮੌਕੇ ਭਾਈ ਸਤਿੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ 'ਬੀਵਰਜਿਜ਼ ਕੰਪੀਟੀਸ਼ਨ' ਕਰਵਾਇਆ

ਪੱਟੀ, 20 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਸੀਨੀ. ਸੈਕੰ ਸਕੂਲ ਪੱਟੀ ਵਿਖੇ 'ਬੀਵਰਜਿਜ਼ ਕੰਪੀਟੀਸ਼ਨ' ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਆਪਣੀ-ਆਪਣੀ ਪਸੰਦ ਦੇ ਖਾਣੇ ਤਿਆਰ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ 'ਇੰਟਰਨੇਸ਼ਨਲ ਮਿਊਜ਼ੀਅਮ' ਡੇਅ ਮਨਾਇਆ

ਤਰਨ ਤਾਰਨ, 20 ਮਈ (ਲਾਲੀ ਕੈਰੋਂ)- ਵਿਦਿਆਰਥੀਆਂ ਨੂੰ ਆਪਣੀ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਅਤੇ ਆਪਣੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉੱਚਾ ਚੁੱਕਣ ਲਈ ਮਮਤਾ ਨਿਕੇਤਨ ਤਰਨ ਤਾਰਨ ਵਿਖੇ ਇੰਟਰਨੈਸ਼ਨਲ ਮਿਊਜ਼ੀਅਮ ਡੇਅ ਮਨਾਇਆ ਗਿਆ | ਇਸ ਮੌਕੇ ਸਵੇਰ ...

ਪੂਰੀ ਖ਼ਬਰ »

ਲਿਟਲ ਸਟਾਰ ਪਬਲਿਕ ਸਕੂਲ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਤਰਨ ਤਾਰਨ, 20 ਮਈ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਲਿਟਲ ਸਟਾਰ ਪਬਲਿਕ ਸੀ. ਸੈ. ਸਕੂਲ ਵਿਖੇ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਮਲਟੀਵਰਿਸਟੀ ਲੁਧਿਆਣਾ ਵਲੋਂ ਗੁਰਮਤਿ ਮੁਕਾਬਲੇ ਕਰਵਾਏ, ਜਿਸ ਵਿਚ ਲਿਸਟ ਸਟਾਰ ਸੀ: ਸੈ: ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ 23 ਤੋਂ

ਸੁਰ ਸਿੰਘ, 20 ਮਈ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦੇ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਦੋ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਟਾਹਲੀ ਸਾਹਿਬ ਵਿਖੇ ਸ਼ਹੀਦੀ ਸਮਾਗਮ

ਟਾਹਲੀ ਸਾਹਿਬ, 20 ਮਈ (ਪਲਵਿੰਦਰ ਸਿੰਘ ਸਰਹਾਲਾ)- ਜੂਨ 84 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਟਾਹਲੀ ਸਾਹਿਬ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਦੀ ਟੀਮ ਵਲੋਂ ਸਠਿਆਲਾ ਸਕੂਲ ਦਾ ਨਿਰੀਖਣ

ਸਠਿਆਲਾ, 20 ਮਈ (ਜਗੀਰ ਸਿੰਘ ਸਫਰੀ)- ਸਿੱਖਿਆ ਅਫਸਰ ਦੀ ਨਿਗਰਾਨੀ ਹੇਠ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦਾ ਸਲਾਨਾ ਨਿਰੀਖਣ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਨੇ ਪ੍ਰੈਸ ਨੂੰ ਦੱਸਿਆ ਕਿ ਅੱਜ ਬਲਾਕ ...

ਪੂਰੀ ਖ਼ਬਰ »

ਪਿੰਡ ਸ਼ੂਹਰਾ ਦੇ ਪੋਲਿੰਗ ਬੂਥ 'ਤੇ ਭਲਕੇ ਦੁਬਾਰਾ ਪੈਣਗੀਆਂ ਵੋਟਾਂ

ਅੰਮਿ੍ਤਸਰ/ਬੱਚੀਵਿੰਡ, 20 ਮਈ (ਹਰਮਿੰਦਰ ਸਿੰਘ/ਬਲਦੇਵ ਸਿੰਘ ਕੰਬੋ)-ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਹੂਰਾ ਦੇ ਪੋਿਲੰਗ ਬੂਥ ਨੰ: 123 'ਤੇ 22 ਮਈ ਨੂੰ ਮੁੜ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਿੰਗ ਦਾ ਸਮਾਂ ਸਵੇਰੇ 7 ਵਜੋਂ ਤੋਂ ਸ਼ਾਮ 6 ਵਜੇ ਤੱਕ ਦਾ ਹੋਵੇਗਾ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਬਲਪੁਰ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 20 ਮਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਉਣ ਸਬੰਧੀ ਮੀਟਿੰਗ

ਢਿਲਵਾਂ, 20 ਮਈ (ਸੁਖੀਜਾ, ਪ੍ਰਵੀਨ)- ਮਾਤਾ ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਦੇ ਪ੍ਰਧਾਨ ਰਾਜ ਕੁਮਾਰ ਰਾਜੂ ਤੇ ਸੈਕਟਰੀ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਸਾਲਾਨਾ ਜਾਗਰਣ ਕਰਵਾਉਣ ਸਬੰਧੀ ਇਕ ਮੀਟਿੰਗ ...

ਪੂਰੀ ਖ਼ਬਰ »

23 ਤੋਂ ਬਾਅਦ ਨਿਗਮ 'ਤੇ ਵਧੇਗਾ ਰੋਕੇ ਕੰਮ ਕਰਵਾਉਣ ਦਾ ਦਬਾਅ

ਜਲੰਧਰ, 20 ਮਈ (ਸ਼ਿਵ)- 23 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਮੇਅਰ ਜਗਦੀਸ਼ ਰਾਜਾ, ਨਿਗਮ ਪ੍ਰਸ਼ਾਸਨ 'ਤੇ ਵਿਕਾਸ ਦੇ ਕੰਮ ਕਰਵਾਉਣ ਦਾ ਦਬਾਅ ਵਧਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਕਈ ਹਲਕਿਆਂ 'ਚ ਇਸ ਵੇਲੇ ਵਿਕਾਸ ਦੇ ਕੰਮ ਤਾਂ ਬਿਲਕੁਲ ਠੱਪ ਹਨ ਤੇ ...

ਪੂਰੀ ਖ਼ਬਰ »

23 ਤੋਂ ਬਾਅਦ ਨਿਗਮ 'ਤੇ ਵਧੇਗਾ ਰੋਕੇ ਕੰਮ ਕਰਵਾਉਣ ਦਾ ਦਬਾਅ 8 ਕਈ ਹਲਕਿਆਂ 'ਚ ਵਿਕਾਸ ਕੰਮ ਨਾ ਹੋਣ ਦੇ ਉੱਠਣਗੇ ਮੁੱਦੇ

ਜਲੰਧਰ, 20 ਮਈ (ਸ਼ਿਵ)- 23 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਮੇਅਰ ਜਗਦੀਸ਼ ਰਾਜਾ, ਨਿਗਮ ਪ੍ਰਸ਼ਾਸਨ 'ਤੇ ਵਿਕਾਸ ਦੇ ਕੰਮ ਕਰਵਾਉਣ ਦਾ ਦਬਾਅ ਵਧਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿਉਂਕਿ ਕਈ ਹਲਕਿਆਂ 'ਚ ਇਸ ਵੇਲੇ ਵਿਕਾਸ ਦੇ ਕੰਮ ਤਾਂ ਬਿਲਕੁਲ ਠੱਪ ਹਨ ਤੇ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਚਲਾਏ ਜਾ ਰਹੇ ਕੋਰਸਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਵਿਦਿਆਲਾ ਕਾਲਜ, ਜਲੰਧਰ ਸਦਾ ਹੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਗੁਣਵੱਤਾ ਪੂਰਨ ਵਿਦਿਆ ਪ੍ਰਦਾਨ ਕਰਨ 'ਚ ਕਾਰਜਸ਼ੀਲ ਰਿਹਾ ਹੈ | ਇਸੇ ਲੜੀ 'ਚ ਕੇ.ਐਮ.ਵੀ. ਵਿਖੇ ਵਿਸ਼ਵ ਪੱਧਰੀ ਸਹੂਲਤਾ ਤੇ 11 ਪੂਰਨ ਤੌਰ ਤੇ ਆਧੁਨਿਕ ...

ਪੂਰੀ ਖ਼ਬਰ »

ਸ੍ਰੀ ਗਣਪਤ ਡੈਂਟਲ ਕਲੀਨਿਕ ਤੇ ਇੰਪਲਾਂਟ ਸੈਂਟਰ ਦਾ ਉਦਘਾਟਨ

ਜਲੰਧਰ, 20 ਮਈ (ਅ.ਬ.)-ਸ੍ਰੀ ਗਣਪਤ ਡੈਂਟਲ ਕਲੀਨਿਕ ਤੇ ਇੰਪਲਾਂਟ ਸੈਂਟਰ 414/4 ਗੁਰੂ ਨਾਨਕਪੁਰਾ ਈਸਟ ਜਲੰਧਰ 'ਚ ਖੋਲਿ੍ਹਆ ਗਿਆ | ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਰਮੇਸ਼ ਮਿੱਤਲ ਤੇ ਡੈਂਟਲ ਕੌਾਸਲ ਆਫ਼ ਇੰਡੀਆ ਦੇ ਮੈਂਬਰ ਡਾ: ਸਚਿਨ ਦੇਵ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਮਈ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਦੇ ਕਿਡਜ਼ ਨੇ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੀ. ਟੀ ਵਰਲਡ ਸਕੂਲ ਵਿਖੇ ਕਰਵਾਏ ਗਏ ਕਿੰਡਰ ਗਾਰਟਨ ਸਕੂਲਾਂ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕਾਲਾ ਸੰਘਿਆਂ, 20 ਮਈ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ 'ਚ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਗੁਰਬਾਣੀ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਹੜੇ ਬੱਚਿਆਂ ਨੇ ਗੁਰਬਾਣੀ ਦੀ ਸਿੱਖਿਆ ਲਈ ਉਨ੍ਹਾਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਾਏ ਗਏ | ਇਸ ਮੌਕੇ ਪਹਿਲਾ, ...

ਪੂਰੀ ਖ਼ਬਰ »

ਪਿੰਡ ਖਲਵਾੜਾ ਵਿਖੇ ਬਰਸੀ ਸਮਾਗਮ 28 ਨੂੰ

ਖਲਵਾੜਾ, 20 ਮਈ (ਮਨਦੀਪ ਸਿੰਘ ਸੰਧੂ)- ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਮਜਾਰੇ ਵਾਲਿਆਂ ਦੇ ਸੇਵਕ ਬਾਬਾ ਅਵਧੁਤ ਸਾਹਿਬ ਦੇ ਸੇਵਕ ਤਪੱਸਵੀ ਸੰਤ ਸੁਖਦੇਵ ਮਹਾਰਾਜ ਬਾਬਾ ਸਾਹਿਬ ਦਿਆਲ ਜੀ ਦੇ ਪਰਿਵਾਰ ਵਿਚੋਂ ਤਪੱਸਵੀ ਬੀਬੀ ਅਮਰਜੀਤ ਕੌਰ ਅੰਗੀਠਾ ਸਾਹਿਬ ਦੀ ...

ਪੂਰੀ ਖ਼ਬਰ »

ਗੋਰਾ ਗਿੱਲ ਵਲੋਂ ਭੁਲੱਥ ਦੇ ਵੋਟਰਾਾ ਦਾ ਧੰਨਵਾਦ

ਨਡਾਲਾ, 20 ਮਈ (ਮਾਨ)- ਨਡਾਲਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਆਪਣੇ ਨਿਵਾਸ ਮਕਸੂਦਪੁਰ ਵਿਖੇ ਪੱਤਰਕਾਰਾਾ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦੇਣ ਤੇ ਸ਼ਾਂਤਮਈ ਵੋਟਾਂ ਪਾਉਣ ਲਈ ...

ਪੂਰੀ ਖ਼ਬਰ »

ਫਗਵਾੜਾ ਵਾਸੀਆਂ ਨੇ ਹਮੇਸ਼ਾ ਹੀ ਸ਼ਾਂਤਮਈ ਵੋਟਾਂ ਪਾ ਕੇ ਇਤਿਹਾਸ ਰਚਿਆ- ਜਥੇ. ਕੁਲਾਰ

ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਫਗਵਾੜਾ ਵਾਸੀਆਂ ਨੇ ਹਮੇਸ਼ਾ ਹੀ ਸ਼ਾਂਤਮਈ ਵੋਟਾਂ ਪਾ ਕੇ ਇਤਿਹਾਸ ਰਚਿਆ ਹੈ | ਜਥੇਦਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸੀਨੀ. ਸਟੱਡੀ ਸਕੂਲ ਫ਼ਤਹਿਪੁਰ 'ਚ ਸਮਾਗਮ

ਨਵਾਂ ਪਿੰਡ, 20 ਮਈ (ਜਸਪਾਲ ਸਿੰਘ)-ਸੇਂਟ ਸੋਲਜ਼ਰ ਸੀਨੀਅਰ ਸਟੱਡੀ ਸਕੂਲ ਫ਼ਤਿਹਪੁਰ ਰਾਜਪੂਤਾਂ 'ਚ ਪਿ੍ੰ: ਜਗਜੀਤ ਸਿੰਘ ਰੰਧਾਵਾ ਦੀ ਸੁਯੋਗ ਉਸਾਰੂ ਅਗਵਾਈ ਚ ਮਾਂ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਇਆ | ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ 'ਚ ਬੱਚਿਆਂ ਵਲੋਂ 'ਮਾਂ' ...

ਪੂਰੀ ਖ਼ਬਰ »

ਪ੍ਰੈਸ ਵੈੱਲਫ਼ੇਅਰ ਕਲੱਬ ਜੰਡਿਆਲਾ ਗੁਰੂ ਦੀ ਮੰਗਾਂ ਦੇ ਸਬੰਧ 'ਚ ਮੀਟਿੰਗ

ਜੰਡਿਆਲਾ ਗੁਰੂ, 20 ਮਈ (ਨਿੱਜੀ ਪੱਤਰ ਪ੍ਰੇਰਕ)¸ਪ੍ਰੈਸ ਵੈਲਫ਼ੇਅਰ ਕਲੱਬ (ਰਜ਼ਿ.) ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜੰਡਿਆਲਾ ਗੁਰੂ ਵਿਖੇ ਕਲੱਬ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਖ਼ਾਸ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਕਿਰਪਾਨ ਸਬੰਧੀ ਪਾਸ ਕੀਤੇ ਕਾਨੂੰਨ ਦੀ ਬਾਬਾ ਬਲਬੀਰ ਸਿੰਘ ਵਲੋਂ ਸ਼ਲਾਘਾ

ਅੰਮਿ੍ਤਸਰ, 20 ਮਈ (ਵਿ. ਪ੍ਰ.)- ਬਿ੍ਟੇਨ ਸਰਕਾਰ ਨੇ ਮਨੁੱਖ ਮਾਰੂ ਤੇਜਧਾਰ ਵਾਲੇ ਹਥਿਆਰਾਂ ਸਬੰਧੀ ਜੋ ਕਾਨੂੰਨ ਪਾਸ ਕੀਤਾ ਹੈ ਉਸ 'ਚ ਸਿੱਖਾਂ ਵਲੋਂ ਪਹਿਨੀ ਜਾਣ ਵਾਲੀ ਕ੍ਰਿਪਾਨ ਨੂੰ ਬਾਹਰ ਰੱਖਿਆ ਗਿਆ ਹੈ | ਇਸ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ...

ਪੂਰੀ ਖ਼ਬਰ »

ਸੈਣੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ ਸੋਨੇ ਦੇ ਤਗਮੇ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੈਣੀ ਇੰਟਰਨੈਸ਼ਨਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਦੇ ਵਿਦਿਆਰਥੀਆਂ ਨੇ ਪਹਿਲੀ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਅਤੇ ਅੰਤਰ ਸਕੂਲ ਕਰਾਟੇ ਚੈਂਪੀਅਨਸ਼ਿੱਪ ਦਿੱਲੀ ਵਿਖੇ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ | ਕਾਲਜ ਪਿ੍ੰਸੀਪਲ ਡਾ: ਸੁਰਿੰਦਰਪਾਲ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਐਮ. ਐਡ, ਬੀ. ਐਡ ਅਤੇ ਪੀ. ਜੀ. ਡੀ. ਸੀ. ਏ. (ਟੀ. ਈ.) ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

'ਵਾਲਡ ਸਿਟੀ' 'ਚ ਅਣ ਅਧਿਕਾਰਤ ਉਸਾਰੀਆਂ ਕਰਨ ਵਾਲਿਆਂ 'ਤੇ ਚੋਣਾਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ

ਅੰਮਿ੍ਤਸਰ, 20 ਮਈ (ਹਰਮਿੰਦਰ ਸਿੰਘ)-ਵਾਲਡ ਸਿਟੀ (ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ) ਅੰਦਰ ਅਣ ਅਧਿਕਾਰਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਵਲੋਂ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਲੋਕ ਸਭਾ ਚੋਣਾਂ ਤੋਂ ਬਾਅਦ ਕਿਸੇ ਵੀ ਸਮੇਂ ...

ਪੂਰੀ ਖ਼ਬਰ »

ਸੀ. ਐਚ. ਸੀ. ਲੋਪੋਕੇ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਲੋੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੀ. ਐਚ. ਸੀ. ਲੋਪੋਕੇ ਵਿਖੇ ਐੱਸ. ਐੱਮ. ਓ. ਡਾ: ਰੈਨੂ ਭਾਟੀਆ ਦੀ ਅਗਵਾਈ ਹੇਠ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਵਾਰ ਮੈਮੋਰੀਅਲ ਐਾਡ ਮਿਊਜ਼ੀਅਮ ਇੰਡੀਆ ਗੇਟ ਵਿਖੇ ਅੰਤਰਰਾਸ਼ਟਰੀ ਮਿਊਜ਼ੀਅਮ ਦਿਹਾੜਾ ਮਨਾਇਆ

ਛੇਹਰਟਾ, 20 ਮਈ (ਸੁਰਿੰਦਰ ਸਿੰਘ ਵਿਰਦੀ)¸ਇੰਡੀਆ ਗੇਟ ਸਥਿਤ ਵਾਰ ਮੈਮੋਰੀਅਲ ਐਾਡ ਮਿਊਜ਼ੀਅਮ ਅੰਮਿ੍ਤਸਰ ਵਿਖੇ ਜਨਰਲ ਮੈਨੇਜਰ ਕਰਨਲ ਐਚ. ਪੀ. ਸਿੰਘ ਦੀ ਯੋਗ ਅਗਵਾਈ ਹੇਠ ਅੰਤਰ ਰਾਸ਼ਟਰੀ ਮਿਊਜ਼ੀਅਮ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਛੱਤਰੀ ...

ਪੂਰੀ ਖ਼ਬਰ »

ਕਣਕ ਦੀ ਲਿਫਟਿੰਗ ਲਈ ਠੇਕੇਦਾਰੀ ਪ੍ਰਣਾਲੀ 'ਚ ਪਿਸੇ ਮਜ਼ਦੂਰ

ਅੰਮਿ੍ਤਸਰ, 20 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਵੇਂਕਿ ਜ਼ਿਲੇ੍ਹ ਦੀ ਪ੍ਰਮੱਖ ਦਾਣਾਮੰਡੀ ਭਗਤਾਂਵਾਲਾ ਵਿਖੇ ਕਣਕ ਦੀ ਖ਼ਰੀਦ ਦਾ ਕੰਮ ਲਗਪਗ ਖ਼ਤਮ ਹੋ ਚੁੱਕਾ ਹੈ ਪਰ ਮਾੜੇ ਪ੍ਰਬੰਧਾਂ ਕਾਰਨ ਕਣਕ ਦੀ ਚੁਕਾਈ ਦਾ ਕੰਮ ਮੱਠੀ ਰਫ਼ਤਾਰ 'ਚ ਹੋ ਰਹੀ ਹੈ, ਜਿਸ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX