ਤਾਜਾ ਖ਼ਬਰਾਂ


ਬਦਰਪੁਰ-ਫਰੀਦਾਬਾਦ ਸਰਹੱਦ 'ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  6 minutes ago
ਨਵੀਂ ਦਿੱਲੀ, 30 ਮਈ- ਬਦਰਪੁਰ-ਫਰੀਦਾਬਾਦ ਸਰਹੱਦ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ...
ਦਿੱਲੀ ਸਰਕਾਰ ਨੇ ਜੀ.ਟੀ.ਬੀ ਹਸਪਤਾਲ ਨੂੰ ਕੋਵਿਡ ਹਸਪਤਾਲ ਐਲਾਨਿਆ
. . .  32 minutes ago
ਨਵੀਂ ਦਿੱਲੀ, 30 ਮਈ- ਦਿੱਲੀ ਸਰਕਾਰ ਨੇ ਜੀ.ਟੀ.ਬੀ ਹਸਪਤਾਲ ਨੂੰ ਕੋਵਿਡ ਹਸਪਤਾਲ ਐਲਾਨ ਦਿੱਤਾ...
ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼
. . .  42 minutes ago
ਬਠਿੰਡਾ, 30 ਮਈ (ਨਾਇਬ ਸਿੱਧੂ)- ਅੱਜ ਬਠਿੰਡਾ ਦੀ ਕਾਲਾ ਸਿੰਘ ਸਿੱਧੂ ਕਾਲੋਨੀ ਕੋਲ ਇੱਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਤ 'ਚ...
ਸਮਰਾਲਾ ਨੇੜੇ ਰਿਸ਼ਤੇ 'ਚ ਭੈਣ ਭਰਾ ਲੱਗਦੇ ਮੁੰਡਾ- ਕੁੜੀ ਵੱਲੋਂ ਖ਼ੁਦਕੁਸ਼ੀ
. . .  about 1 hour ago
ਸਮਰਾਲਾ, 30 ਮਈ (ਗੋਪਾਲ ਸੋਫਤ)- ਇੱਥੋਂ ਨਜ਼ਦੀਕੀ ਪਿੰਡ ਨੋਲੜੀ ਕਲਾਂ ਵਿਖੇ ਬੀਤੀ ਰਾਤ ਇੱਕ ਮੁੰਡੇ ਅਤੇ ਕੁੜੀ ਨੇ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ ਦੌਰਾਨ ਮਾਰੇ ਗਏ ਲਸ਼ਕਰ ਦੇ ਦੋ ਅੱਤਵਾਦੀ
. . .  31 minutes ago
ਸ੍ਰੀਨਗਰ, 30 ਮਈ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ...
ਬਠਿੰਡਾ 'ਚ ਨੌਜਵਾਨ ਦਾ ਕਤਲ
. . .  about 1 hour ago
ਅਮਰੀਕਾ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ 1225 ਲੋਕਾਂ ਦੀ ਹੋਈ ਮੌਤ
. . .  about 2 hours ago
ਵਾਸ਼ਿੰਗਟਨ, 30 ਮਈ- ਅਮਰੀਕਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ । ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1225...
ਟਰੰਪ ਨੇ ਕੀਤਾ ਐਲਾਨ : ਅਮਰੀਕਾ ਨੇ ਡਬਲਯੂ.ਐਚ.ਓ ਨਾਲ ਤੋੜੇ ਸਾਰੇ ਸੰਬੰਧ
. . .  about 3 hours ago
ਵਾਸ਼ਿੰਗਟਨ, 30 ਮਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਬਲਯੂ.ਐਚ.ਓ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ...
ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬੱਲਾ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
. . .  about 3 hours ago
ਸ੍ਰੀਨਗਰ, 30 ਮਈ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵਾਨਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ...
ਅੱਜ ਦਾ ਵਿਚਾਰ
. . .  about 3 hours ago
ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਦਿੱਲੀ

ਮਲਸੀਆਂ ਦੀ ਅਗਵਾਈ 'ਚ ਸਿੱਖਾਂ ਵਲੋਂ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਦੀ ਅਗਵਾਈ ਹੇਠ ਸਿੱਖਾਂ ਦੇ ਇਕ ਵਫ਼ਦ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ | ਇਸ ਵਫ਼ਦ 'ਚ ਮਲਸੀਆਂ ਤੋਂ ਇਲਾਵਾ ਇੰਡੀਅਨ ਆਬਜ਼ਰਵਰ ਪਤਿ੍ਕਾ ਦੇ ਮੁੱਖ ਸੰਪਾਦਕ ਡਾ. ਗੁਰਿੰਦਰ ਸਿੰਘ ਅਤੇ ਸਾਹਿਲ ਫੈਸ਼ਨ ਬਾਜ਼ਾਰ ਦੇ ਮੁਖੀ ਤੇ ਦਲ ਦੇ ਸਲਾਹਕਾਰ ਅਮਰਜੀਤ ਸਿੰਘ ਵੀ ਸ਼ਾਮਿਲ ਸਨ | ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ 'ਚ ਸ਼ਾਮਿਲ ਹੋਣ ਲਈ ਡਾ. ਮਨਮੋਹਨ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ | ਮਲਸੀਆਂ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਂਅ ਨਾਲ ਛੇੜਛਾੜ ਕਰਕੇ ਸੁਨਹਿਰੀ ਮੰਦਰ ਜਾਂ ਗੋਲਡਨ ਟੈਂਪਲ ਕੀਤੇ ਜਾਣ ਦੇ ਮਾਮਲੇ 'ਚ ਮੌਜੂਦਾ ਸਰਕਾਰ 'ਤੇ ਦਬਾਅ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਕਈ ਮਸਲਿਆਂ ਬਾਰੇ ਰਸਮੀ ਤੌਰ 'ਤੇ ਚਰਚਾ ਕੀਤੀ ਗਈ | ਉਨ੍ਹਾਂ ਦਸਿਆ ਕਿ ਡਾ. ਮਨਮੋਹਨ ਸਿੰਘ ਨੇ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ 'ਚ ਸ਼ਾਮਿਲ ਹੋਣ ਦਾ ਭਰੋਸਾ ਦਿਵਾਇਆ ਹੈ |

ਹਿੰਦੂ ਰਾਓ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਖ਼ਤਮ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਅਵਤਾਰ ਸਿੰਘ ਦੇ ਯਤਨਾਂ ਨਾਲ ਹਿੰਦੂ ਰਾਓ ਹਸਪਤਾਲ ਦੇ ਡਾਕਟਰਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ ਹੈ | ਇਨ੍ਹਾਂ ਡਾਕਟਰਾਂ ਨੂੰ ਪਿਛਲੇ 3 ਮਹੀਨਿਆਂ ਦੀ ਤਨਖ਼ਾਹ ਨਹੀਂ ਮਿਲੀ ਸੀ, ਜਿਸ ...

ਪੂਰੀ ਖ਼ਬਰ »

ਡਾ: ਗਿਆਨ ਸਿੰਘ ਦੀ ਪੇਂਡੂ ਮਜ਼ਦੂਰ ਔਰਤ ਦੀ ਸਥਿਤੀ 'ਤੇ ਲਿਖੀ ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਡਾ: ਗਿਆਨ ਸਿੰਘ ਦੁਆਰਾ ਲਿਖਤ ਪੁਸਤਕ 'ਸੋਸ਼ਿਓ ਇਕਨਾਮਿਕਸ ਕੰਡੀਸ਼ਨਜ਼ ਐਾਡ ਪੋਲੀਟੀਕਲ ਪਾਰਟੀਸਿਪੇਸ਼ਨ ਆਫ਼ ਰੂਰਲ ਵੂਮੈਨ ਲੇਬਰਜ਼ ...

ਪੂਰੀ ਖ਼ਬਰ »

ਮੱਛਰਾਂ ਨਾਲ ਸਬੰਧਿਤ ਬਿਮਾਰੀਆਂ 'ਚ ਹੋ ਰਿਹੈ ਵਾਧਾ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਮੱਛਰਾਂ ਨਾਲ ਸਬੰਧਿਤ ਬਿਮਾਰੀਆਂ ਵਿਚ ਹੋਲੀ-ਹੋਲੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ | ਇਸ ਪ੍ਰਤੀ ਦਿੱਲੀ ਸਰਕਾਰ, ਨਗਰ ਨਿਗਮਾਂ ਤੇ ਹੋਰ ਏਜੰਸੀਆਂ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ਪਹਿਲਾਂ ਹੀ ...

ਪੂਰੀ ਖ਼ਬਰ »

ਐਾਟੀ ਟੈਰੋਰਿਜ਼ਮ ਦਿਵਸ ਮਨਾਇਆ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਗਰੁੱਪ ਸੈਂਟਰ, ਸੀ.ਆਰ.ਪੀ.ਐੱਫ਼. ਗਰੇਟਰ ਨੋਇਡਾ ਵਲੋਂ ਐਾਟੀ ਟੈਰੋਰਿਜ਼ਮ ਦਿਨ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ ਵਿਚ ਮਨਾਇਆ ਗਿਆ, ਜਿਸ ਵਿਚ ਗਰੁੱਪ ਸੈਂਟਰ ਗਰੇਟਰ ਨੋਇਡਾ 221/ਬੀ.ਐੱਨ., 235/ਬੀ.ਐੱਨ./ ਵੀ.ਆਈ.ਪੀ. ...

ਪੂਰੀ ਖ਼ਬਰ »

ਬੰਗਾਲ ਬੋਰਡ 'ਚ 86.07 ਫੀਸਦੀ ਵਿਦਿਆਰਥੀ ਹੋਏ ਪਾਸ

ਕੋਲਕਾਤਾ, 21 ਮਈ (ਰਣਜੀਤ ਸਿੰਘ ਲੁਧਿਆਣਵੀ)-ਵੈਸਟ ਬੰਗਾਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਮਾਧਮਿਕ ਸਿਖਿਆ ਪ੍ਰੀਸ਼ਦ) 'ਚ 10 ਲੱਖ 50 ਹਜ਼ਾਰ 397 ਵਿਦਿਆਰਥੀਆਂ ਨੇ 10 ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ 8 ਲੱਖ 76 ਹਜ਼ਾਰ 694 (86.07 ਫੀਸਦੀ) ਵਿਦਿਆਰਥੀ ਪਾਸ ਹੋਏ | ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਹਥਿਆਰਾਂ 'ਚੋਂ ਕਿਰਪਾਨ (ਸ੍ਰੀ ਸਾਹਿਬ) ਨੂੰ ਬਾਹਰ ਰੱਖਣ 'ਤੇ ਦਿੱਲੀ ਕਮੇਟੀ ਵਲੋਂ ਯੂ.ਕੇ. ਸਰਕਾਰ ਦੀ ਸ਼ਲਾਘਾ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)- ਬਰਤਾਨੀਆ ਸਰਕਾਰ ਵਲੋਂ ਕਿਰਪਾਨ (ਸ੍ਰੀ ਸਾਹਿਬ) ਨੂੰ ਪਾਬੰਦੀਸ਼ੁਦਾ ਹਥਿਆਰਾਂ 'ਚੋਂ ਬਾਹਰ ਰੱਖਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆ ਸਰਕਾਰ ਦੀ ਸ਼ਲਾਘਾ ਕੀਤੀ ਹੈ | ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

86 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਨਾਰਥ ਜ਼ਿਲ੍ਹੇ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਪ੍ਰਦੀਪ (ਸੋਨੀਪਤ ਹਰਿਆਣਾ) ਅਤੇ ਮੁਹੰਮਦ ਇੰਤਜਾਰ (ਯੂ.ਪੀ.) ਹਨ | ਇਨ੍ਹਾਂ ਕੋਲੋਂ ਪੁਲਿਸ ਨੇ 3 ਕਾਰਾਂ ਅਤੇ 86 ...

ਪੂਰੀ ਖ਼ਬਰ »

ਸੰਨੀ ਦਿਓਲ ਸਮੇਤ ਕਈ ਮੁੱਖ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਲੱਗਾ ਹੈ ਕਰੋੜਾਂ ਦਾ ਸੱਟਾ

ਸ਼ਿਵ ਸ਼ਰਮਾ ਜਲੰਧਰ, 21 ਮਈ- ਅਲੱਗ-ਅਲੱਗ ਚੈਨਲਾਂ ਦੇ ਆਏ ਚੋਣ ਸਰਵੇਖਣ ਦੀ ਚਰਚਾ ਦੇ ਨਾਲ-ਨਾਲ ਸੱਟਾ ਬਾਜ਼ਾਰ 'ਚ ਪੰਜਾਬ 'ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹਾਰ 'ਤੇ ਅਲੱਗ-ਅਲੱਗ ਭਾਅ ਦਾ ਸੱਟਾ ਚੱਲ ਰਿਹਾ ਹੈ | ਆਈ.ਪੀ.ਐਲ. 'ਚ ਤਾਂ ਅਕਸਰ ਦੇਸ਼ ਦੇ ਕਈ ...

ਪੂਰੀ ਖ਼ਬਰ »

ਪਾਕਿ 'ਚ ਔਰਤ ਨਾਲ ਸਮੂਹਿਕ ਜਬਰ ਜਨਾਹ ਕਰ ਕੇ ਨਕਾਬਪੋਸ਼ਾਂ ਨੇ ਸੁੱਟਿਆ ਤੇਜ਼ਾਬ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ 'ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਫਿਰ ਉਸ 'ਤੇ ਤੇਜ਼ਾਬ ਪਾ ਦਿੱਤਾ | ਨਕਾਬਪੋਸ਼ ਹਮਲਾਵਰਾਂ ਨੇ ਉਕਤ ਔਰਤ 'ਤੇ ਤੇਜ਼ਾਬ ਪਾਉਣ ਉਪਰੰਤ ਉਸ ਦੇ ਵਾਲ ਵੀ ਕੱਟ ਦਿੱਤੇ | ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਦੌਰਾਨ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਕੋਲਡ ਡਰਿੰਕ ਵੈਨਾਂ ਦੀ ਗਿਣਤੀ

ਵਰਿੰਦਰ ਸਹੋਤਾ ਵਰਸੋਲਾ, 21 ਮਈ -ਗਰਮੀ ਦੇ ਮੌਸਮ ਸ਼ੁਰੂ ਹੁੰਦੇ ਸਾਰ ਦੀ ਪੰਜਾਬ ਅੰਦਰ ਕੋਲਡ ਡਰਿੰਕ ਵੈਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਨ੍ਹਾਂ ਵੈਨਾਂ ਤੋਂ ਮਿਲਦਾ ਵੱਖ-ਵੱਖ ਸੁਆਦਾਂ (ਫਲੇਵਰਾਂ) ਵਾਲਾ ਸੋਡਾ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ | ਵੈਨਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਜਾਬ 'ਚ ਇਕ 'ਵਨ ਡੂਮੇਨ ਯੂਨੀਵਰਸਿਟੀ' ਸਥਾਪਿਤ ਕਰਨ ਦੀ ਯੋਜਨਾ ਉਲੀਕੀ ਜਾ ਰਹੀ ਹੈ ਜਿਸ 'ਚ ਕੇਵਲ ਸਿੱਖ ਧਰਮ, ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ 11ਵੀਂ ਸ਼੍ਰੇਣੀ 'ਚ ਦਾਖ਼ਲੇ ਲਈ ਕੌ ਾਸਲਿੰਗ 27 ਤੋਂ ਸ਼ੁਰੂ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਚਾਲੂ ਅਕਾਦਮਿਕ ਸੈਸ਼ਨ 2019-20 ਦੇ 11ਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ 'ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਪੂਅਰ ਐਾਡ ਮੈਰੀਟੋਰੀਅਸ ਸਟੂਡੈਂਟਸ ਆਫ਼ ...

ਪੂਰੀ ਖ਼ਬਰ »

ਅਧਿਆਪਕ ਨੈਸ਼ਨਲ ਐਵਾਰਡ 2018 ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦਾ ਸਮਾਂ 15 ਜੂਨ ਤੱਕ

ਗੁਰਦਾਸਪੁਰ, 21 ਮਈ (ਸੈਣੀ)-ਅਧਿਆਪਕ ਨੈਸ਼ਨਲ ਐਵਾਰਡ-2018 ਲਈ ਭਾਰਤ ਸਰਕਾਰ (ਐਮ.ਐਚ.ਆਰ.ਡੀ.) ਵਲੋਂ ਇਕ ਪੱਤਰ ਜਾਰੀ ਕਰਕੇ ਆਨਲਾਈਨ ਅਪਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਆਨਲਾਈਨ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ ਰੱਖੀ ਗਈ ਹੈ | ਇਸ 'ਚ ਸਮੂਹ ਸਕੂਲ ...

ਪੂਰੀ ਖ਼ਬਰ »

ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਨੇ ਕੀਤਾ ਫ਼ਿਲਮ 'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ' ਦਾ ਪ੍ਰਚਾਰ

ਮਕਸੂਦਾਂ, 21 ਮਈ (ਲਖਵਿੰਦਰ ਪਾਠਕ)-ਮਸਤੀ ਭਰੇ ਅੰਦਾਜ਼ 'ਚ ਗਿੱਪੀ ਗਰੇਵਾਲ ਤੇ ਸਰਗੁਣ ਆਪਣੀ 24 ਮਈ ਨੂੰ ਰਿਲੀਜ਼ ਹੋ ਰਹੀ ਫ਼ਿਲਮ ਦੇ ਪ੍ਰਚਾਰ ਲਈ ਵੱਖਰੇ ਅੰਦਾਜ਼ 'ਚ ਅੱਜ ਜਲੰਧਰ ਪੁੱਜੇ | ਗਿੱਪੀ ਗਰੇਵਾਲ ਤੇ ਸਰਗੁਣ ਨੇ ਇਕ ਸਟਾਈਲਿਸ਼ ਮੋਟਰਸਾਈਕਲ 'ਤੇ ਆਪਣੀ ਐਾਟਰੀ ...

ਪੂਰੀ ਖ਼ਬਰ »

ਹੁੰਡਈ ਵਲੋਂ ਭਾਰਤ 'ਚ ਪਹਿਲੀ ਪੂਰਨ ਕੁਨੈਕਟਿਡ ਐਸ.ਯੂ.ਵੀ. ਵੈਨਿਊ ਲਾਂਚ

ਨਵੀਂ ਦਿੱਲੀ, 21 ਮਈ (ਅ.ਬ.)- ਭਾਰਤ ਦੀ ਪਹਿਲੀ ਸਮਾਰਟ ਮੋਬਿਲਟੀ ਵਾਹਨ ਮੁਹੱਈਆ ਕਰਵਾਉਣ ਵਾਲੀ ਸ਼ੁਰੂਆਤ ਤੋਂ ਹੀ ਯਾਤਰੀ ਕਾਰਾਂ ਦੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿ: ਵਲੋਂ ਅੱਜ ਭਾਰਤ ਦੀ ਪਹਿਲੀ ਪੂਰੀ ਤਰ੍ਹਾਂ ਕਨੈਕਟਿਡ ਐਸ.ਯੂ.ਵੀ. ਹੁੰਡਈ ਵੈਨਿਊ ...

ਪੂਰੀ ਖ਼ਬਰ »

ਏ.ਸੀ.ਟੀ. ਅਧਿਆਪਕਾਂ ਦੀ ਐਜੂਸੈਟ ਰਾਹੀ ਸਕੱਤਰ ਸਕੂਲ ਸਿੱਖਿਆ ਵਲੋਂ ਮੀਟਿੰਗ ਕੱਲ੍ਹ

ਪੋਜੇਵਾਲ ਸਰਾਂ, 21 ਮਈ (ਨਵਾਂਗਰਾਈਾ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਪੰਜਾਬ ਦੇ ਸਮੂਹ ਆਰਟ ਤੇ ਕਰਾਫ਼ਟ ਵਿਸ਼ੇ ਦੇ ਅਧਿਆਪਕਾਂ ਦੀ ਮੀਟਿੰਗ ਮਿਤੀ 23 ਮਈ ਦਿਨ ਵੀਰਵਾਰ ਨੂੰ ਦੁਪਹਿਰ 1.00 ਵਜੇ ਐਜੂਸੈਟ ਰਾਹੀਂ ਕੀਤੀ ਜਾ ਰਹੀ | ਇਸ ਸਬੰਧੀ ਡਾਇਰੈਕਟਰ ...

ਪੂਰੀ ਖ਼ਬਰ »

ਇੰਟਰਨੈੱਟ, ਟੈਲੀਫ਼ੋਨ ਤੇ ਸੂਚਨਾ ਤਕਨਾਲੋਜੀ ਰਾਜੀਵ ਦੀ ਦੇਣ-ਦਾਖਾ

ਮੁੱਲਾਂਪੁਰ ਦਾਖਾ/ਡੇਹਲੋਂ, 21 ਮਈ (ਨਿਰਮਲ ਸਿੰਘ ਧਾਲੀਵਾਲ/ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਬਦੌਲਤ ਹੀ 18 ਸਾਲ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ 27 ਜੂਨ ਨੂੰ ਜਥਾ ਪਾਕਿ ਹੋਵੇਗਾ ਰਵਾਨਾ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਲਈ ਭਾਰਤੀ ਸਿੱਖ ਯਾਤਰੂਆਂ ਦਾ ਜਥਾ 27 ਜੂਨ ਨੂੰ ਰਵਾਨਾ ਹੋਵੇਗਾ | ਦੱਸਿਆ ਜਾ ਰਿਹਾ ਹੈ ਕਿ 27 ਜੂਨ ਨੂੰ ਭਾਰਤੀ ਯਾਤਰੂਆਂ ਦੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਸਟਾਫ਼ ਦੀ ਰੀ-ਸਟਰੱਕਚਰਿੰਗ/ ਰੈਸਨੇਲਾਈਜੇਸ਼ਨ ਕਰਨ ਸਬੰਧੀ ਵਿਸ਼ੇਸ਼ ਪੈਨਲ ਦਾ ਗਠਨ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀ ਬਣਾਈ ਗਈ ਵਿਸ਼ੇਸ਼ ਕਮੇਟੀ ਵਲੋਂ ਸਾਲ 2017 'ਚ ਬੋਰਡ ਦੇ ਵੱਖ-ਵੱਖ ਕੇਡਰਾਂ ਦੀਆਂ 748 ਅਸਾਮੀਆਂ ਖ਼ਤਮ ਕਰਨ ਸਬੰਧੀ ...

ਪੂਰੀ ਖ਼ਬਰ »

ਪੰਜਾਬ 'ਚ ਵੱਡਾ ਚੋਣ ਸੁਧਾਰ : ਬਹੁਤੇ ਹਲਕਿਆਂ 'ਚ ਪੈਸੇ ਤੇ ਸ਼ਰਾਬ ਵੰਡਣ ਤੋਂ ਕੀਤੀ ਤੋਬਾ

ਜਲੰਧਰ, 21 ਮਈ (ਮੇਜਰ ਸਿੰਘ)-ਪਿਛਲੇ ਦੋ ਦਹਾਕੇ ਤੋਂ ਪੰਜਾਬ ਦੀਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸ਼ਰਾਬ ਤੇ ਪੈਸੇ ਦੀ ਵਰਤੋਂ ਪਾਣੀ ਵਾਂਗ ਕੀਤੇ ਜਾਣ ਦੀਆਂ ਰਿਪੋਰਟਾਂ ਆਮ ਛੱਪਦੀਆਂ ਰਹੀਆਂ ਹਨ, ਪਰ 2014 'ਚ ਲੋਕ ਸਭਾ ਚੋਣਾਂ ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਉਭਾਰ 'ਚ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਦਰਾਂ 'ਚ ਵਾਧੇ ਬਾਰੇ ਕੈਪਟਨ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ 'ਚ ਹੋਰ ਵਾਧੇ ਦੀਆਂ ਤਿਆਰੀਆਂ 'ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ...

ਪੂਰੀ ਖ਼ਬਰ »

ਤਿੰਨ ਸੀਟਾਂ ਦੇ ਨਤੀਜਿਆਂ ਨਾਲ ਪੰਜਾਬ ਭਾਜਪਾ 'ਚ ਵੀ ਦੇਖਣ ਨੂੰ ਮਿਲ ਸਕਦੀ ਹੈ ਹਲਚਲ

ਜਲੰਧਰ, 21 ਮਈ (ਸ਼ਿਵ ਸ਼ਰਮਾ)-23 ਮਈ ਨੂੰ ਆਉਣ ਵਾਲੇ ਚੋਣ ਨਤੀਜਿਆਂ ਨਾਲ ਪੰਜਾਬ ਭਾਜਪਾ ਦੇ ਚੰਗੇ ਪ੍ਰਦਰਸ਼ਨ ਨਾਲ ਕਈ ਤਰ੍ਹਾਂ ਦੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ | ਤਿੰਨ ਸੀਟਾਂ 'ਤੇ ਪਾਰਟੀ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਨਾਲ ਕਮਲ ਸ਼ਰਮਾ ਧੜੇ ਨੂੰ ਮਜ਼ਬੂਤੀ ...

ਪੂਰੀ ਖ਼ਬਰ »

ਉਪਭੋਗਤਾ ਫਾਰਮ ਨੇ ਮੋਬਾਈਲ ਕੰਪਨੀ ਨੂੰ ਲਗਾਇਆ 10 ਹਜ਼ਾਰ ਰੁਪਏ ਜੁਰਮਾਨਾ

ਚੰਡੀਗੜ੍ਹ, 21 ਮਈ (ਰਣਜੀਤ ਸਿੰਘ/ ਜਾਗੋਵਾਲ)- ਮੋਬਾਈਲ ਫ਼ੋਨ ਦੀ ਵਾਰੰਟੀ ਹੋਣ ਦੇ ਬਾਵਜੂਦ ਵੀ ਫ਼ੋਨ ਨੂੰ ਬਦਲਣ ਦੀ ਜਗ੍ਹਾ ਠੀਕ ਕਰਕੇ ਗਾਹਕ ਤੋਂ 10 ਹਜ਼ਾਰ ਰੁਪਏ ਮੰਗਣ ਦੇ ਮਾਮਲੇ ਵਿਚ ਚੰਡੀਗੜ੍ਹ ਦੀ ਗਾਹਕ ਉਪਭੋਗਤਾ ਫੋਰਮ ਨੇ ਸ਼ਿਅੋਮੀ ਕੰਪਨੀ 'ਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵਿਖੇ ਇੰਟਰ ਹਾਊਸ ਨੁੱਕੜ ਨਾਟਕ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਬੁਰਾਈਆਂ 'ਤੇ ਕਰਾਰੀ ਸੱਟ ਮਾਰਦੇ ਇਨ੍ਹਾਂ ਨੁੱਕੜ ਨਾਟਕਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ...

ਪੂਰੀ ਖ਼ਬਰ »

ਸੂਚਨਾ ਨਾ ਦੇਣਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਪਿਆ ਮਹਿੰਗਾ

ਐੱਸ. ਏ. ਐੱਸ. ਨਗਰ, 21 ਮਈ (ਕੇ. ਐੱਸ. ਰਾਣਾ)-ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਪਿੰਡ ਭਰਤਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮੁੜ ਉਸਾਰੀ ਜਾ ਰਹੀ ਧਰਮਸ਼ਾਲਾ ਦੇ ਸਬੰਧ ਵਿਚ ਮੰਗੀ ਗਈ ਸੂਚਨਾ ਦਾ 18 ਮਹੀਨਿਆਂ ਤੱਕ ਜਵਾਬ ਨਾ ਦੇਣ 'ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਟੋਰੈਕਸ ਖਾਂਸੀ ਦੀ ਦਵਾਈ ਵਾਲੀ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖ ਕੇ' ਕੰਪਨੀ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਡਾ: ਮੁਲਤਾਨੀ

ਐਸ. ਏ. ਐਸ. ਨਗਰ, 21 ਮਈ (ਕੇ. ਐਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਘੋਲੂਮਾਜਰਾ ਸਥਿਤ ਟੋਰੈਕਸ ਖਾਂਸੀ ਦੀ ਦਵਾਈ ਬਣਾਉਣ ਵਾਲੀ ਕੰਪਨੀ ਟੋਰਕ ਫਾਰਮਾਸਿਊਟੀਕਲ ਪਿਛਲੇ ਲੰਬੇ ਸਮੇਂ ਤੋਂ ਸ਼ੀਸ਼ੀ 'ਤੇ 'ਅਲਵਿਦਾ ਖਾਂਸੀ ਲਿਖਵਾ ਕੇ' ਇਸ ਦੀ ਖੁੱਲੇ੍ਹ ਆਮ ਮਸ਼ਹੂਰੀ ਕਰ ਰਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਕਰਮਚਾਰੀ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਕਰਮਚਾਰੀ ਯੂਨੀਅਨ ਵਲੋਂ ਵੱਖ- ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਰਮਚਾਰੀਆਂ ਨੇ ਪੀ.ਜੀ.ਆਈ. ਦੇ ਗੇਟ ਤੋਂ ਸੈਕਟਰ-17 ਤੱਕ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ...

ਪੂਰੀ ਖ਼ਬਰ »

-ਮਾਮਲਾ ਡੇਰਾਬੱਸੀ ਸਥਿਤ ਚੰਡੀਗੜ੍ਹ ਅਪਾਰਟਮੈਂਟ ਦਾ-

ਦਰਜਨ ਤੋਂ ਵੱਧ ਹਮਲਾਵਰਾਂ ਨੇ ਫਲੈਟ ਅੰਦਰ ਵੜ ਕੇ ਕੀਤਾ ਜਾਨਲੇਵਾ ਹਮਲਾ, 6 ਜ਼ਖ਼ਮੀ

ਡੇਰਾਬੱਸੀ, 21 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟ ਵਿਖੇ ਬੀਤੀ ਦੇਰ ਰਾਤ ਕਰੀਬ 11 ਵਜੇ ਦੋ ਧੜਿਆਂ ਦਰਮਿਆਨ ਹੋਈ ਤਕਰਾਰ ਅਤੇ ਗਾਲੀ-ਗਲੋਚ ਮਗਰੋਂ ਇਕ ਧੜੇ ਦੇ ਕਰੀਬ ਅੱਧਾ ਦਰਜਨ ਨੌਜਵਾਨਾਂ ਨੇ ਵਿਰੋਧੀ ਧਿਰ ਦੇ ਘਰ ਅੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX