ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਗੁਰਦੁਆਰਾ ਸਿੰਘ ਸਭਾ ਜਗਤਜੀਤ ਨਗਰ ਹਮੀਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ

ਸੁਭਾਨਪੁਰ, 21 ਮਈ (ਜੱਜ)- ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਜਗਤਜੀਤ ਨਗਰ ਹਮੀਰਾ ਵਿਖੇ ਗੁਰਦੁਆਰਾ ਸਿੰਘ ਸਭਾ ਮਿੱਲ ਵਾਲਾ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਜਦੋਂ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਇਕ ਵਿਅਕਤੀ ਸਮੇਤ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੀ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਨਜੀਤ ਸਿੰਘ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਗਤਜੀਤ ਨਗਰ ਹਮੀਰਾ ਦੇ ਗੁਰਦੁਆਰਾ ਸਿੰਘ ਸਭਾ ਮਿੱਲ ਵਾਲਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਚੱਲ ਰਹੇ ਸਨ ਤੇ ਦੁਪਹਿਰ 12 ਵਜੇ ਦੇ ਕਰੀਬ ਇਕ ਮੋਨਾ ਵਿਅਕਤੀ ਜਿਸ ਨੇ ਸਿਰ 'ਤੇ ਟੋਪੀ ਪਾਈ ਹੋਈ ਸੀ ਤੇ ਪੈਰਾਂ ਵਿਚ ਬੂਟ ਪਾਏ ਹੋਏ ਸਨ, ਗੁਰਦੁਆਰਾ ਸਾਹਿਬ ਅੰਦਰ ਭੱਜਦਾ ਹੋਇਆ ਦਾਖ਼ਲ ਹੋਇਆ | ਉਸ ਵਕਤ ਮੈਂ ਗੁਰੂ ਸਾਹਿਬ ਦੀ ਤਾਬਿਆ 'ਤੇ ਬੈਠਾ ਪਾਠ ਕਰ ਰਿਹਾ ਸੀ ਤਾਂ ਉਕਤ ਵਿਅਕਤੀ ਜਿਸ ਦੇ ਮਗਰ ਇਕ ਵਿਅਕਤੀ ਹੱਥ ਵਿਚ ਬੇਸਬਾਲ ਲੈ ਕੇ ਅੰਦਰ ਦਾਖ਼ਲ ਹੋਇਆ ਸੀ ਤਾਂ ਪਹਿਲਾਂ ਟੋਪੀ ਵਾਲੇ ਵਿਅਕਤੀ ਨੇ ਮੈਨੂੰ ਫੜ ਲਿਆ ਤੇ ਕਿਹਾ ਕਿ ਮੈਨੂੰ ਉਕਤ ਵਿਅਕਤੀ ਕੋਲੋਂ ਬਚਾਓ, ਪਰ ਮੈਂ ਗੁਰੂ ਸਾਹਿਬ ਦੀ ਤਾਬਿਆ 'ਤੇ ਬੈਠਾ ਪਾਠ ਕਰ ਰਿਹਾ ਸੀ, ਜਦੋਂ ਤੱਕ ਮੈਨੂੰ ਕੁੱਝ ਸਮਝ ਆਉਂਦੀ ਉਕਤ ਵਿਅਕਤੀ ਦੇ ਮਗਰ ਆਇਆ ਜਗਤਜੀਤ ਨਗਰ ਨਿਵਾਸੀ ਬੱਬੂ ਪੁੱਤਰ ਭੋਲਾ ਸਿੰਘ ਜਿਸ ਨੇ ਹੱਥ ਵਿਚ ਬੇਸਬਾਲ ਫੜਿਆ ਹੋਇਆ ਸੀ, ਉਕਤ ਵਿਅਕਤੀ ਨੂੰ ਕੁੱਟਮਾਰ ਕਰਨ ਲੱਗ ਪਿਆ ਤੇ ਉਹ ਵਿਅਕਤੀ ਮੇਰੇ 'ਤੇ ਚੜ ਗਿਆ, ਇਸੇ ਕੁੱਟਮਾਰ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਤਿਕਾਰ ਕਮੇਟੀ ਪੰਜਾਬ ਦੇ ਬਲਬੀਰ ਸਿੰਘ ਮੁੱਛਲ ਤੇ ਹੋਰ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪੁੱਜ ਗਈਆਂ | ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਭਾਨਪੁਰ ਦੇ ਐੱਸ.ਐੱਚ.ਓ. ਸ਼ਿਵ ਕੰਵਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ | ਥਾਣਾ ਸੁਭਾਨਪੁਰ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਨਜੀਤ ਸਿੰਘ ਦੇ ਬਿਆਨਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਬੱਬੂ ਪੁੱਤਰ ਭੋਲਾ ਤੇ ਬਬਲੀ ਪੁੱਤਰ ਭੋਲਾ ਵਾਸੀਅਨ ਜਗਤਜੀਤ ਨਗਰ ਹਮੀਰਾ ਤੇ ਇਕ ਅਣਪਛਾਤੇ ਵਿਅਕਤੀ ਸਮੇਤ ਤਿੰਨ ਵਿਰੁੱਧ ਕੇਸ ਦਰਜ ਕਰ ਲਿਆ ਹੈ | ਘਟਨਾ ਸਥਾਨ 'ਤੇ ਪੁੱਜੀ ਡੀ.ਐੱਸ.ਪੀ. ਭੁਲੱਥ ਸਿਮਰਤ ਕੌਰ ਨੇ ਕਿਹਾ ਕਿ ਬੇਅਦਬੀ ਦੀ ਘਟਨਾ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ |

ਕਿਸਾਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਨਾਲ ਦੇ ਖੇਤਾਂ 'ਚ ਫ਼ਸਲ ਸੜੀ

ਖਲਵਾੜਾ, 21 ਮਈ (ਮਨਦੀਪ ਸਿੰਘ ਸੰਧੂ)- ਪਿੰਡ ਮਾਣਕ ਵਿਖੇ ਇਕ ਕਿਸਾਨ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਨਾਲ ਲੱਗਦੀ 5 ਏਕੜ ਜ਼ਮੀਨ ਵਿਚ ਖੜੀ ਫ਼ਸਲ ਅਤੇ ਪਾਪੂਲਰਾਂ ਦੇ ਦਰਖ਼ਤ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦੁਪਹਿਰ 2 ਕੁ ਵਜੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਚਾਰ ਹਲਕਿਆਂ 'ਚ ਮਰਦਾਂ ਦੇ ਮੁਕਾਬਲੇ ਔਰਤਾਂ ਨੇ ਵੱਧ ਵੋਟਾਂ ਪਾਈਆਂ

ਕਪੂਰਥਲਾ, 21 ਮਈ (ਅਮਰਜੀਤ ਕੋਮਲ)- ਬੀਤੀ 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਵਿਚ ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਫਗਵਾੜਾ ਰਿਜ਼ਰਵ ਦੇ 6,10,294 ਵੋਟਰਾਂ ਵਿਚੋਂ 3,80,024 ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕੀਤੀ ਤੇ ...

ਪੂਰੀ ਖ਼ਬਰ »

ਮਰੀਜ਼ ਨੂੰ ਇੰਜੈੱਕਸ਼ਨ ਲਗਾਉਂਦੇ ਸਮੇਂ ਬੇਹੱਦ ਸਾਵਧਾਨੀ ਵਰਤਣ ਦੀ ਲੋੜ- ਡਾ. ਬਲਵੰਤ ਸਿੰਘ

ਕਪੂਰਥਲਾ, 21 ਮਈ (ਅਮਰਜੀਤ ਕੋਮਲ)- ਮਰੀਜ਼ ਨੂੰ ਇੰਜੈੱਕਸ਼ਨ ਲਗਾਉਂਦੇ ਸਮੇਂ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਇੰਜੈੱਕਸ਼ਨ ਲਗਾਉਣ ਵਾਲਾ ਤੇ ਮਰੀਜ਼ ਦੋਵੇਂ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਤੋਂ ਬਚੇ ਰਹਿਣ | ਇਹ ਗੱਲ ਡਾ. ਬਲਵੰਤ ਸਿੰਘ ਸਿਵਲ ਸਰਜਨ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰਾਂ ਨੂੰ ਸਹੁੰ ਚੁਕਾਈ

ਕਪੂਰਥਲਾ, 21 ਮਈ (ਵਿ. ਪ੍ਰ.)- ਅੱਤਵਾਦ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਪੂਰਥਲਾ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਤੇ ਸਿਵਲ ਜੱਜ ਸੀਨੀਅਰ ਡਵੀਜ਼ਨ ਮਾਨਯੋਗ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਸਾਇੰਸ ਸਿਟੀ 'ਚ ਸਮਾਗਮ ਅੱਜ

ਕਪੂਰਥਲਾ, 21 ਮਈ (ਵਿ. ਪ੍ਰ.)- ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ 22 ਮਈ ਨੂੰ ਸਵੇਰੇ 11 ਵਜੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਸਿਟੀ ਦੇ ਡਿਪਟੀ ਮੈਨੇਜਰ ਮਾਰਕੀਟਿੰਗ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੰਦਰ ਕਿਸਾਨਾਂ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣਾ ਬਾਦਸਤੂਰ ਜਾਰੀ ਹੈ ਤੇ ਪਿਛਲੇ 3 ਦਿਨਾਂ ਵਿਚ ਹਲਕੇ ਅੰਦਰ 30 ਤੋਂ ਵੱਧ ਕਿਸਾਨਾਂ ਨੇ ਕਣਕ ਦੇ ਨਾੜ ਨੂੰ ਅੱਗ ਲਗਾਈ ਤੇ ਜ਼ਿਆਦਾਤਰ ਖੇਤਾਂ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਸਕੂਲ 'ਚ ਲੱਗੀ ਅੱਗ, ਲੱਖਾਂ ਦੇ ਸਫ਼ੈਦੇ ਸੜੇ

ਨਡਾਲਾ, 21 ਮਈ (ਮਾਨ)- ਇਸ ਵਾਰ ਕਿਸਾਨਾਾ ਵਲੋਂ ਲਾਪਰਵਾਹੀ ਨਾਲ ਕਣਕ ਦੇ ਨਾੜ ਨੂੰ ਅੱਗਾਂ ਲਾਏ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਇਸ ਵਾਰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ | ਕਿਸੇ ਕਿਸਾਨ ਵਲੋਂ ਲਾਈ ਅੱਗ ਨੇ ਨਡਾਲਾ ਸੁਭਾਨਪੁਰ ਸੜਕ 'ਤੇ ਸਥਿਤ ...

ਪੂਰੀ ਖ਼ਬਰ »

ਗੋਰਾ ਗਿੱਲ ਮੰਡ ਦੇ ਅੱਗ ਪੀੜਤ ਗੁੱਜਰ ਪਰਿਵਾਰਾਂ ਦੀ ਮਦਦ ਲਈ ਪੁੱਜੇ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਮੰਡ ਖੇਤਰ 'ਚ ਲੱਗੀ ਅੱਗ ਕਾਰਨ ਚਾਰੇ ਪਾਸੇ ਤਬਾਹੀ ਹੋ ਗਈ | ਇਸੇ ਸਬੰਧੀ ਪੰਜਾਬ ਕਾਂਗਰਸ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਮੰਡ ਕੁਲਾ ਦਾ ਦੌਰਾ ਕੀਤਾ ਤੇ ਅੱਗ ਨਾਲ ਪੀੜਤ ਗੁੱਜਰ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਹਿੰਦੀ ਭਾਸ਼ਣ ਮੁਕਾਬਲੇ ਕਰਵਾਏ

ਕਪੂਰਥਲਾ, 21 ਮਈ (ਵਿ. ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਬੱਚਿਆਂ ਦੇ ਅੰਤਰ ਹਾਊਸ ਹਿੰਦੀ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਭੁਲੱਥ. 21 ਮਈ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ ) ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੁਲੱਥ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੰਗ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਧੰਮ ਅਕਾਲੀ ਦਲ ਦੀ ਜਨਰਲ ਕੌਾਸਲ ਦੇ ਮੈਂਬਰ ਨਿਯੁਕਤ

ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਪੂਰਥਲਾ ਦੇ ਸੀਨੀਅਰ ਅਕਾਲੀ ਆਗੂ ਬਖ਼ਸ਼ੀਸ਼ ਸਿੰਘ ਧੰਮ ਦੀਆਂ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਸੱਦਾ ਦਾ ਮੇਲਾ 26 ਨੂੰ

ਭੁਲੱਥ, 21 ਮਈ (ਮੁਲਤਾਨੀ)-ਇਥੋਂ ਥੋੜ੍ਹੀ ਦੂਰ ਪਿੰਡ ਅਖਾੜਾ (ਜਲੰਧਰ) ਵਿਖੇ ਬਾਬਾ ਸ਼ੇਖ ਸਈਅਦ ਅਲੀ (ਸ਼ੇਖ਼ ਸੱਦਾ) ਅਤੇ ਭੈਣ ਬੀਬੀ ਫਾਤਮਾ ਦਾ ਸਾਲਾਨਾ 33ਵਾਂ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਮਈ (13 ਜੇਠ) ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਢਿਲਵਾਂ, 21 ਮਈ (ਸੁਖੀਜਾ, ਪਲਵਿੰਦਰ, ਪ੍ਰਵੀਨ)- ਸ਼ੇਰ ਸ਼ਾਹ ਸੂਰੀ ਮਾਰਗ 'ਤੇ ਢਿਲਵਾਂ ਤੋਂ ਉੱਚਾ ਰੋਡ 'ਤੇ ਅਕਸਰ ਵੱਡੀ ਪੱਧਰ 'ਤੇ ਓਵਰ ਲੋਡ ਟਿੱਪਰ ਰੇਤਲੀ ਮਿੱਟੀ ਤੇ ਬੱਜਰੀ ਖਿਲਾਰਦੇ ਲੰਘਦੇ ਹਨ, ਜਿਸ ਕਾਰਨ ਸਫ਼ਰ ਕਰਨ ਵਾਲੇ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਦਾ ਸਿਰ ...

ਪੂਰੀ ਖ਼ਬਰ »

ਫੁਲਵਾੜੀ ਸੇਵਾਦਾਰਾਂ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ

ਨਡਾਲਾ, 21 ਮਈ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਚੌਗਿਰਦੇ ਨੂੰ ਸੰਵਾਰਨ ਤੇ ਵਾਤਾਵਰਨ ਦੀ ਸੰਭਾਲ ਲਈ ਲੱਗੇ ਫੁਲਵਾੜੀ ਸੇਵਾਦਾਰਾਾ ਵਲੋਂ ਉੱਘੇ ਚਿੰਤਕ ਡਾ. ਆਸਾ ਸਿੰਘ ਘੰੁਮਣ ਦੀ ਅਗਵਾਈ ਹੇਠ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਤੇ ...

ਪੂਰੀ ਖ਼ਬਰ »

ਅਮਨਪ੍ਰੀਤ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਮਰੀਜ਼ਾਂ ਲਈ ਇਲਾਜ 'ਚ ਵਿਸ਼ੇਸ਼ ਛੋਟ

ਸੁਲਤਾਨਪੁਰ ਲੋਧੀ, 21 ਮਈ (ਥਿੰਦ, ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਅਮਨਪ੍ਰੀਤ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਵੱਖ-ਵੱਖ ਬਿਮਾਰੀਆਂ ਦੇ ਇਲਾਜ ਤੇ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਕਪੂਰਥਲਾ, 21 ਮਈ (ਅ. ਬ.)- ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲਿਤ ਕਰਨ ਅਤੇ ਸਮੂਹ ਢਾਹੂ ਤਾਕਤਾਂ ਿਖ਼ਲਾਫ਼ ਲੜਨ ਦੇ ਅਹਿਦ ਨਾਲ ਜ਼ਿਲ੍ਹੇ ਭਰ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਸਬੰਧੀ ਸਥਾਨਕ ਯੋਜਨਾ ਭਵਨ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ. ਐੱਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਅਖੰਡ ਪਾਠ ਸਾਹਿਬ ਆਰੰਭ

ਸੁਰ ਸਿੰਘ, 21 ਮਈ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਗਰ ਸੁਰ ਸਿੰਘ ਵਿਖੇ ਮਿਤੀ 23 ਤੇ 24 ਮਈ ਨੂੰ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਮਨਾਏ ਜਾ ਰਹੇ ਦੋ ਦਿਨਾ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਪਾਵਰ ਲਿਫਟਿੰਗ ਕਰ ਰਿਹੈ ਸ਼ਹਿਰ ਦਾ ਨਾਂਅ ਰੌਸ਼ਨ- ਸ਼ੇਰਗਿੱਲ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਬੀਤੇ ਦਿਨੀਂ ਨਾਗਪੁਰ ਵਿਖੇ ਹੋਈ 17ਵੀਂ ਨੈਸ਼ਨਲ ਪੈਰਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ-2019 ਵਿਚ ਤਰਨ ਤਾਰਨ ਦੇ ਪਿੰਡ ਸਖੀਰਾ ਵਾਸੀ ਨੌਜਵਾਨ ਗੁਰਸੇਵਕ ਸਿੰਘ ਨੇ ਗੋਲਡ ਮੈਡਲ ਜਿੱਤ ਕੇ ਜ਼ਿਲੇ੍ਹ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਨਵਜੰਮੇ ਬੱਚੇ ਦੇ ਇਲਾਜ ਲਈ ਦਿੱਤੀ ਸਹਾਇਤਾ ਰਾਸ਼ੀ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਸੁਸਾਇਟੀ ਲੰਬੇ ਸਮੇਂ ਤੋਂ ਲੋੜਵੰਦਾਂ ਦੀ ਇਮਦਾਦ ਲਈ ਆਪਣਾ ਯੋਗਦਾਨ ਪਾਉਂਦੀ ਆ ਰਹੀ ਹੈ | ਇਸੇ ਤਹਿਤ ਕਾਰਜ ਸਿੰਘ ਵਾਸੀ ਪੱਟੀ ਦਾ ਨਵਜੰਮਿਆਂ ਬੱਚਾ ਜੋ ਪੱਟੀ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਮੀਟਿੰਗ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ 'ਚ ਪਿਛਲੇ ਸਮੇਂ ਦੌਰਾਨ ਆਈ ਅੱਤਵਾਦ ਦੀ ਹਨੇਰੀ ਦੌਰਾਨ ਸ਼ਹੀਦ ਹੋਏ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਜ਼ਦੀਕੀ ਸਾਥੀ ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਦੇ ਗ੍ਰਹਿ ਵਿਖੇ ਫਤਿਆਬਾਦ ਦੇ ਕਾਂਗਰਸੀ ਆਗੂਆਂ ਵਲੋਂ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਵਲੋਂ ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ

ਝਬਾਲ, 21 ਮਈ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਕੀਤੀ ਜਾਂਦੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਲੋੜਵੰਦ ਪਰਿਵਾਰ ਦੇ ਮੈਂਬਰ ਰਜਵੰਤ ਕੌਰ ਪੁੱਤਰੀ ਰੋਸ਼ਨ ਸਿੰਘ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਹੋਵੇਗੀ ਬੁਰੀ ਤਰ੍ਹਾਂ ਹਾਰ- ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖਾਲੜਾ ਪਰਿਵਾਰ ਦੀ ਕੁਰਬਾਨੀ ਨੂੰ ਵੇਖਦੇ ਹੋਏ, ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਵੱਡੇ ਪੱਧਰ 'ਤੇ ਵੋਟਾਂ ਪਾਉਣ ਵਾਲੇ ਹਲਕਾ ਬਾਬਾ ਬਕਾਲਾ ਦੇ ਸਮੂਹ ਵੋਟਰਾਂ ਤੇ ਸਪੋਟਰਾਂ ਦਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕੈਰੋਂ ਵਲੋਂ ਪਾਰਟੀ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸਮੂਹ ਪਾਰਟੀ ਵਰਕਰਾਂ ਤੇ ਵੋਟਰਾਂ ਵਲੋਂ ਭਰਵਾਂ ਸਾਥ ਦੇਣ ਪ੍ਰਤੀ ਤਹਿ ਦਿਲੋਂ ਧੰਨਵਾਦ ਕਰਦਿਆਂ ਸ: ...

ਪੂਰੀ ਖ਼ਬਰ »

ਜਥੇ. ਪੱਖੋਕੇ ਵਲੋਂ ਪਾਰਟੀ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 21 ਮਈ (ਲਾਲੀ ਕੈਰੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸਾਥ ਦੇਣ ਪ੍ਰਤੀ ਸਮੂਹ ਅਕਾਲੀ ਆਗੂਆਂ, ਵਰਕਰਾਂ, ਵੋਟਰਾਂ ਤੇ ਸਪੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਸ਼ੇਖ ਤੇ ਭੂਰੇ ਵਲੋਂ ਵੋਟਰਾਂ ਦਾ ਧੰਨਵਾਦ

ਸ਼ਾਹਬਾਜ਼ਪੁਰ, 21 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਰਕਲ ਜੀਓਬਾਲਾ ਤੇ ਮਾਣੋਂਚਾਹਲ ਦੇ ਵੋਟਰਾਂ ਦਾ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਤੇ ਮਾਝਾ ਜ਼ੋਨ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੇ ਨੇ ਤਹਿ ਦਿਲੋਂ ਧੰਨਵਾਦ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਦੋ ਸਕੇ ਭਰਾਵਾਂ ਕੋਲੋਂ ਸਾਢੇ 11 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 21 ਮਈ (ਹੇਰ/ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਚ ਚੋਰੀ

ਬੰਡਾਲਾ, 21 ਮਈ (ਅਮਰਪਾਲ ਸਿੰਘ ਬੱਬੂ)¸ ਜਾਣਕਾਰੀ ਅਨੁਸਾਰ ਬੰਡਾਲਾ ਵਿਖੇ ਆਪਣੀ ਸੁਨਿਆਰੇ ਦੀ ਦੁਕਾਨ ਕਰਦੇ ਹਰਵਿੰਦਰ ਸਿੰਘ ਜਿਊਲਰਜ਼ ਦੀ ਦੁਕਾਨ ਤੋਂ ਚੋਰੀ ਹੋਣ ਦੀ ਸੂਚਨਾ ਹੈ | ਹਰਵਿੰਦਰ ਸਿੰਘ ਰਾਤ ਨੂੰ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਪਿੱਛੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਉਪੰਰਤ ਹੁਣ ਚਰਚਿਤ ਕਲਰਕ ਰਘੂ ਵੀ ਨੌਕਰੀ ਤੋਂ ਮੁਅੱਤਲ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)- ਜ਼ਿਲ੍ਹ•ਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆਂ ਨਾਲ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤਾ ਸਿਹਤ ਵਿਭਾਗ ਦਾ ਕਲਰਕ ਰਘੂ ਤਲਵਾੜ ਭਾਂਵੇ ਪੁਲਿਸ ਦੇ ਹਾਲੇ ਹੱਥ ਨਹੀਂ ਲੱਗਿਆ ਪਰ ਸਿਹਤ ਵਿਭਾਗ ਵਲੋਂ ਉਸਨੂੰ ਨੌਕਰੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਜਾਣ ਉਪਰੰਤ ਲੋਪੋਕੇ ਦੀ ਐਸ. ਐਮ. ਓ. ਡਾ: ਭਾਟੀਆ ਹੋਈ ਰੂਪੋਸ਼

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)¸ ਰਿਸ਼ਵਤ ਮੰਗੇ ਜਾਣ 'ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਨਾਮਜਦ ਕੀਤੀ ਕਮਿਊਨਟੀ ਸਿਹਤ ਕੇਂਦਰ ਦੀ ਐਸ. ਐਮ. ਓ. ਡਾ: ਰੇਣੂ ਭਾਟੀਆ ਰੂਪੋਸ਼ ਹੋ ਗਏ ਹਨ, ਜਿਸ ਕਾਰਨ ਉਹ ਹਾਲੇ ਵਿਜੀਲੈਂਸ ਦੀ ਗਿ੍ਫ਼ਤ ਤੋਂ ਬਾਹਰ ਹੈ, ਜਿਸ ਦੀ ਭਾਲ 'ਚ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਅੱਤਵਾਦ ਵਿਰੋੋਧੀ ਦਿਵਸ ਮਨਾਇਆ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਐੱਮ.ਓ. ਡਾ. ਜੁਗਲ ਕੁਮਾਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਨੇ ਚੋਣਾਂ ਤੋਂ ਬਾਅਦ ਘਰ 'ਚ ਰਹਿ ਕੇ ਪਰਿਵਾਰਕ ਮੈਂਬਰਾਂ ਨਾਲ ਬਿਤਾਇਆ ਸਮਾਂ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- 19 ਮਈ ਨੂੰ ਸਮਾਪਤ ਹੋਈ ਲੋਕ ਸਭਾ ਦੀ ਚੋਣ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਤਰਫ਼ੋਂ ਚੋਣ ਲੜਨ ਵਾਲੇ ਜਸਬੀਰ ਸਿੰਘ ਡਿੰਪਾ ਨੇ ਚੋਣਾਂ ਤੋਂ ਬਾਅਦ ਆਪਣੇ ਘਰ ਵਿਚ ਰਹਿ ਕੇ ਜਿਥੇ ਪਰਿਵਾਰਕ ਮੈਂਬਰਾਂ ਨਾਲ ਆਪਣਾ ਸਮਾਂ ਬਿਤਾਇਆ, ਉਥੇ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਵੋਟਰਾਂ ਤੇ ਸਪੋਰਟਰਾਂ ਦਾ ਕੀਤਾ ਧੰਨਵਾਦ

ਫਗਵਾੜਾ, 21 ਮਈ (ਕਿੰਨੜਾ)- ਬਹੁਜਨ ਸਮਾਜ ਪਾਰਟੀ ਦੀ ਸੂਬਾ ਸਕੱਤਰ ਰਚਨਾ ਦੇਵੀ, ਜ਼ੋਨ ਇੰਚਾਰਜ ਰਮੇਸ਼ ਕੌਲ ਕੌਾਸਲਰ ਤੇ ਹਲਕਾ ਫਗਵਾੜਾ ਦੇ ਪ੍ਰਧਾਨ ਚਿਰੰਜੀ ਲਾਲ ਕਾਲਾ ਨੇ ਲੋਕ ਸਭਾ ਚੋਣਾਂ ਦਾ ਕੰਮ ਫਗਵਾੜਾ ਅੰਦਰ ਸ਼ਾਂਤੀਪੂਰਨ ਸੰਪੰਨ ਹੋਣ 'ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਤਲਵੰਡੀ ਪੁਰਦਲ ਦੇ ਸਕੂਲ 'ਚ ਬਣੇ ਮਾਡਲ ਬੂਥ ਦੀ ਐੱਸ. ਡੀ. ਐੱਮ. ਵਲੋਂ ਸ਼ਲਾਘਾ

ਕਪੂਰਥਲਾ, 21 ਮਈ (ਵਿ. ਪ੍ਰ.)- ਭੁਲੱਥ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਪੁਰਦਲ ਵਿਚ ਸੁਪਰਵਾਈਜ਼ਰ ਮੇਹਰ ਸਿੰਘ ਮੁਲਤਾਨੀ, ਬੀ. ਐੱਲ. ਓ. ਬਲਜੀਤ ਸਿੰਘ ਦੇਖ ਰੇਖ ਹੇਠ ਬਣਾਏ ਗਏ ਮਾਡਲ ਬੂਥ 'ਤੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਭੁਲੱਥ ਹਲਕੇ ਦੇ ਸਹਾਇਕ ...

ਪੂਰੀ ਖ਼ਬਰ »

ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਵਿਖੇ ਵਿਦਾਇਗੀ ਪਾਰਟੀ ਦਿੱਤੀ

ਸੁਲਤਾਨਪੁਰ ਲੋਧੀ, 21 ਮਈ (ਹੈਪੀ, ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਤੇ ਧਰਮ ਪ੍ਰਚਾਰ ਕਮੇਟੀ ਦੀ ਦੇਖ ਰੇਖ ਹੇਠ ਚੱਲ ਰਹੇ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਗੁਰਦੁਆਰਾ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਮਿਡਲ ਸਕੂਲ ਵਿਖੇ ਇਕ ਸਨਮਾਨ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਹਰਗੋਬਿੰਦ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਡਾ. ਮਾਨ ਸਿੰਘ ਮੁਬਾਰਕਪੁਰ ਜ਼ਿਲ੍ਹਾ ਅਕਾਲੀ ਜਥਾ ਦੇ ਜਨਰਲ ਸਕੱਤਰ ਨਿਯੁਕਤ

ਬੇਗੋਵਾਲ, 21 ਮਈ (ਸੁਖਜਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਅਕਾਲੀ ਦਲ ਦੇ ਅਣਥੱਕ ਮਿਹਨਤੀ ਵਰਕਰ ਡਾ. ਮਾਨ ਸਿੰਘ ਮੁਬਾਰਕਪੁਰ ਨੂੰ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭੁਲੱਥ, 21 ਮਈ (ਮਨਜੀਤ ਸਿੰਘ ਰਤਨ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੁਲੱਥ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ...

ਪੂਰੀ ਖ਼ਬਰ »

ਦੇਸ਼ 'ਚ ਕਾਂਗਰਸ ਦੀ ਹੀ ਸਰਕਾਰ ਬਣੇਗੀ- ਜੈਨਪੁਰ

ਸੁਲਤਾਨਪੁਰ ਲੋਧੀ, 21 ਮਈ (ਥਿੰਦ, ਹੈਪੀ)- ਦੇਸ ਦੇ ਵੋਟਰਾਂ ਵਲੋਂ ਕਾਂਗਰਸ ਨੂੰ ਦਿੱਤੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਤੇ ਅਗਲੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਤੇ ਬਿਜਲੀ ਬੰਦ ਹੋਣ ਕਾਰਨ ਚੋਣ ਸਮਗਰੀ ਜਮ੍ਹਾਂ ਕਰਵਾਉਣ 'ਚ ਆਈ ਮੁਸ਼ਕਲ

ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ, ਥਿੰਦ)- ਪ੍ਰੋ. ਲਖ਼ਪਤ ਰਾਏ ਪ੍ਰਭਾਕਰ, ਪ੍ਰੋ. ਬਲਦੇਵ ਰਾਜ ਟੀਟਾ ਤੇ ਪ੍ਰੋ. ਬਲਦੇਵ ਰਾਜ ਵਧਵਾ ਨੇ ਕਿਹਾ ਕਿ 19 ਮਈ ਨੂੰ ਰਾਤ ਸਮੇਂ ਚੋਣ ਸਮਗਰੀ ਜਮ੍ਹਾ ਕਰਵਾਉਣ ਵਿਚ ਜੋ ਮੁਸ਼ਕਲ ਆਈ, ਉਹ ਮੌਸਮ ਦੀ ਖ਼ਰਾਬੀ ਤੇ ਬਿਜਲੀ ਚਲੇ ਜਾਣ ...

ਪੂਰੀ ਖ਼ਬਰ »

ਭਲਕੇ ਨੂੰ ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਿਣਤੀ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਪਾਰਦਰਸ਼ਿਤਾ ਨਾਲ ਹੋਵੇਗੀ-ਜ਼ਿਲ੍ਹਾ ਚੋਣ ਅਧਿਕਾਰੀ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਅੰਮਿ੍ਤਸਰ ਵਿਖੇ ਬਣਾਏ ਗਏ ਵੱਖ-ਵੱਖ ਗਿਣਤੀ ਕੇਂਦਰਾਂ 'ਚ ਮੁੱਖ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਦੀ ਹਾਜ਼ਰੀ 'ਚ ਸ਼ੁਰੂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਮੁੱਛਲ ਵਿਖੇ ਸ਼ਹੀਦੀ ਸਮਾਗਮ

ਟਾਂਗਰਾ, 21 ਮਈ (ਹਰਜਿੰਦਰ ਸਿੰਘ ਕਲੇਰ)- ਜੂਨ '84 ਘੱਲੂਘਾਰੇ ਦੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਲੜੀਵਾਰ ਧਾਰਮਿਕ ਸਮਾਗਮ ਪਿੰਡ ਮੁੱਛਲ ਵਿਖੇ ਸੰਗਤਾਂ ਦੇ ਸਹਿਯੋਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਬਲਾਕ ਚੋਗਾਵਾਂ ਦੀ ਮੀਟਿੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਪੈਨਸ਼ਨਰਜ ਯੂਨੀਅਨ ਬਲਾਕ ਚੋਗਾਵਾਂ ਅੰਮਿ੍ਤਸਰ ਦੀ ਮੀਟਿੰਗ ਬਲਾਕ ਚੋਗਾਵਾਂ ਦੇ ਪ੍ਰਧਾਨ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ, ਡਿਪਟੀ ਜਨਰਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਅਜਨਾਲਾ ਵਾਸੀ ਸਤੀਸ਼ ਨਾਗਪਾਲ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਲਈ ਵੱਖ-ਵੱਖ ਮੁਲਕਾਂ ਦੇ ਕਰੰਸੀ ਸਿੱਕੇ ਕਰ ਰਿਹੈ ਇਕੱਠੇ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)- ਸ਼ੌਾਕ ਦਾ ਕੋਈ ਮੁੱਲ ਨਹੀਂ ਅਤੇ ਵੱਖਰੇ ਵੱਖਰੇ ਸ਼ੌਕੀਨਾਂ ਨੇ ਮਹਿੰਗੇ ਖਾਣ ਪੀਣ, ਮਹਿੰਗੇ ਪਹਿਰਾਵੇ, ਮਹਿੰਗੇ ਸੈਰ ਸਪਾਟੇ, ਗੱਡੀਆਂ/ਕਾਰਾਂ ਦੇ ਮਹਿੰਗੇ ਵੀ. ਵੀ. ਆਈ. ਪੀ. ਨੰਬਰਾਂ ਤੋਂ ਇਲਾਵਾ ਵਿਲੱਖਣ ਵਸਤੂਆਂ ਨੂੰ ਇਕੱਤਰ ਕਰਨ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਕੇਸ ਦਰਜ਼

ਫਗਵਾੜਾ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੰਗਾ ਬਾਈ ਨੇ ਦੱਸਿਆ ਕੇ ਉਸ ਦੀ 16 ਸਾਲਾ ਲੜਕੀ ਨੂੰ ਧਰਮਿੰਦਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਨੂੰ - ਇੰਜ. ਖਰਬੰਦਾ

ਕਪੂਰਥਲਾ, 21 ਮਈ (ਅਮਰਜੀਤ ਕੋਮਲ)- ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਪੈਂਦੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਲਈ ਵਿਰਸਾ ਵਿਹਾਰ ਕਪੂਰਥਲਾ ਵਿਚ ਬਣਾਏ ਗਏ ਗਿਣਤੀ ਕੇਂਦਰ ਦਾ ਅੱਜ ਚੋਣ ਕਮਿਸ਼ਨ ਵਲੋਂ ਤਾਇਨਾਤ ਗਿਣਤੀ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਵਿਚ ਟੈਂਪੂ ਚਾਲਕ ਦੀ ਮੌਤ

ਫਗਵਾੜਾ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸਟਾਰਚ ਮਿੱਲ ਦੇ ਇਕ ਗੇਟ ਦੇ ਨੇੜੇ ਹੋਏ ਸੜਕ ਹਾਦਸੇ ਦੇ ਵਿਚ ਇਕ ਟੈਂਪੂ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਖਜੀਤ ਸਟਾਰਚ ਮਿੱਲ ਦੇ ਇਕ ਗੇਟ ਨਿੰਮਾਂ ਵਾਲਾ ਰੋਡ 'ਤੇ ਹੈ,ਜਿੱਥੋਂ ਜ਼ਿਆਦਾਤਰ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX