ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  3 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  19 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  15 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  48 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  57 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 4 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਲੁਧਿਆਣਾ

ਮੁੱਖ ਚੋਣ ਅਧਿਕਾਰੀ ਵਲੋਂ ਲੁਧਿਆਣਾ ਵਿਖੇ ਗਿਣਤੀ ਕੇਂਦਰਾਂ ਦਾ ਦੌਰਾ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਲੋਕ ਸਭਾ ਹਲਕਾ ਲੁਧਿਆਣਾ-07 ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ 'ਚ ਕੀਤੀ ਜਾਵੇਗੀ | ਜਦਕਿ ਜ਼ਿਲ੍ਹਾ ਲੁਧਿਆਣਾ ਦੇ ਜੋ ਪੰਜ ਵਿਧਾਨ ਸਭਾ ਹਲਕੇ (ਖੰਨਾ, ਪਾਇਲ, ਰਾਏਕੋਟ, ਸਮਰਾਲਾ ਤੇ ਸਾਹਨੇਵਾਲ) ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਪੈਂਦੇ ਹਨ, ਦੀ ਗਿਣਤੀ ਸਥਾਨਕ ਗੁਰੂ ਨਾਨਕ ਇੰਜੀਨੀਅਰਿੰਗ ਐਾਡ ਪੋਲੀਟੈਕਨਿਕ ਕਾਲਜ (ਜੀ. ਐੱਨ. ਈ.) ਵਿਖੇ ਹੋਵੇਗੀ | ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਲੁਧਿਆਣਾ ਲਈ 22 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 10 ਲੱਖ 44 ਹਜ਼ਾਰ 823 ਵੋਟਰਾਂ ਨੇ ਕਰਨਾ ਹੈ | ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ | ਸਾਰੇ 9 ਹਲਕਿਆਂ ਲਈ 17-17 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕਿ ਲੋੜੀਂਦੀ ਮਾਤਰਾ ਵਿੱਚ ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ | ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਾਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਾਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ | ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ | ਸ੍ਰੀ ਅਗਰਵਾਲ ਨੇ ਦੱਸਿਆ ਕਿ ਮੀਡੀਆ ਕਰਮੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਸਥਿਤ ਸੁਖਦੇਵ ਭਵਨ ਵਿਖੇ ਤੇ ਜੀ. ਐਨ. ਈ. ਕਾਲਜ ਸਥਿਤ ਡਿਪਲੋਮਾ ਵਰਕਸ਼ਾਪ ਵਿਖੇ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ | ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐਸ. ਐਸ. ਪੀ. ਲੁਧਿਆਣਾ ਦਿਹਾਤੀ ਵਰਿੰਦਰ ਸਿੰਘ ਬਰਾੜ, ਏ.ਡੀ.ਸੀ. ਇਕਬਾਲ ਸਿੰਘ ਸੰਧੂ, ਏ.ਡੀ.ਯੀ. ਨੀਰੂ ਕਤਿਆਲ ਗੁਪਤਾ ਤੋਂ ਇਲਾਵਾ ਸਾਰੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀ ਹਾਜ਼ਰ ਸਨ |

ਫੈਕਟਰੀ ਸੁਪਰਵਾਈਜ਼ਰ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਕਾਤਲਾਂ ਵਲੋਂ ਫੈਕਟਰੀ ਸੁਪਰਵਾਈਜ਼ਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁਧਿਆਣਾ ਦੀਆਂ ਵੋਟਾਂ ਦੀ ਗਿਣਤੀ ਅੱਜ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 8 ਥਾਵਾਂ 'ਤੇ ਗਿਣਤੀ ਕੇਂਦਰ ਬਣਾਏ ਗਏ ਹਨ | ਜਿਨ੍ਹਾਂ 'ਚ 23 ਮਈ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | 9 ਗਿਣਤੀ ਕੇਂਦਰਾਂ 'ਚ 126 ਮੇਜ਼ ਲਗਾਏ ਗਏ ਹਨ ਅਤੇ ਹਰੇਕ ਹਲਕੇ ਵਿਚ 14-14 ਮੇਜ਼ ਲਗਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ 3 ਵਿਅਕਤੀਆਾ ਦੀ ਮੌਤ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਵੱਖ-ਵੱਖ ਥਾਵਾਂ 'ਤੇ ਰੇਲ ਗੱਡੀ ਹੇਠਾਂ ਆਉਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਲੁਧਿਆਣਾ ਦਿੱਲੀ ਦੇ ਜੁਗਿਆਣਾ ਨੇੜੇ ਰੇਲ ਗੱਡੀ ਹੇਠਾਂ ਆ ਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਕਾਬੂ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਿੰਦਰ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੁਧਿਆਣਾ 'ਚ ਪਾਰਾ 40 ਡਿਗਰੀ ਟੱਪਿਆ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਨਅਤੀ ਸ਼ਹਿਰ ਲੁਧਿਆਣਾ 'ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਜਾਰੀ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਾ 40 ਡਿਗਰੀ ਤੋਂ ਵੱਧ ਹੋਣ ਕਾਰਨ ਸੜਕਾਂ 'ਤੇ ਦੁਪਹਿਰ ਸਮੇਂ ਆਮ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਗੈਰ-ਲਾਇਸੰਸਸ਼ੁਦਾ ਡੱਬਾ ਬੰਦ ਪਾਣੀ ਭਰਨ ਵਾਲੀ ਫੈਕਟਰੀ ਫੜੀ

ਲੁਧਿਆਣਾ, 22 ਮਈ (ਸਲੇਮਪੁਰੀ)-ਸਿਹਤ ਵਿਭਾਗ ਦੀ ਟੀਮ ਨੇ ਅਚਾਨਕ ਛਾਪੇਮਾਰੀ ਦੌਰਾਨ ਸ਼ਹਿਰ 'ਚ ਡੱਬਾ ਬੰਦ ਪਾਣੀ ਭਰਨ ਵਾਲੀ ਇਕ ਫੈਕਟਰੀ ਫੜੀ ਹੈ, ਜੋ ਗੈਰ-ਕਾਨੂੰਨੀ ਚੱਲ ਰਹੀ ਸੀ | ਸਿਵਲ ਸਰਜਨ ਡਾ: ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

'ਮਾਮਲਾ ਮੁੱਖ ਕੂੜਾਘਰ ਤਾਜਪੁਰ ਰੋਡ 'ਚ ਅੱਗ ਲੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ' ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੈੱਡਕੁਆਟਰ ਨੇ ਮੰਗੀ ਸਟੇਟਸ ਰਿਪੋਰਟ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ/ਪੁਨੀਤ ਬਾਵਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਦੀ ਸਾਂਭ ਸੰਭਾਲ ਦਾ ਪੁਖਤਾ ਪ੍ਰਬੰਧ ਨਾ ਹੋਣ ਤੇ ਤਾਜਪੁਰ ਰੋਡ ਡੰਪ ਤੋਂ ਪਿਛਲੇ ਕਰੀਬ 50 ਸਾਲ ਤੋਂ ਜਮ੍ਹਾਂ ਕੀਤੇ ਜਾ ਰਹੇ ਲੱਖਾਂ ਟਨ ਕੂੜੇ ਨੂੰ ਅੱਗ ਲੱਗਣ ਦੀਆਂ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਜ਼ਮਾਨਤ ਦੇਣ ਆਇਆ ਨੌਜਵਾਨ ਕਾਬੂ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਵਿਚ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਜ਼ਮਾਨਤ ਦੇਣ ਆਏ ਇਕ ਨੌਜਵਾਨ ਨੂੰ ਮਾਨਯੋਗ ਜੱਜ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਅਦਾਲਤੀ ਕੰਪਲੈਕਸ ਪੁਲਿਸ ਚੌਕੀ ਦੇ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

ਸੰਨ੍ਹ ਲਗਾ ਕੇ ਚੋਰੀ ਕਰਨ 'ਚ ਨਾਕਾਮ ਰਹੇ ਚੋਰ ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਇੱਟਾਂ ਵਾਲੀ ਸੂਆ ਰੋਡ 'ਤੇ ਬੀਤੀ ਰਾਤ ਕਰੀਬ 2 ਵਜੇ ਦੇ ਤਿੰਨ ਚੋਰਾਂ ਨੇ ਸਿਟੀ ਡਿਪਾਰਟਮੈਂਟਲ ਸਟੋਰ ਨਾਮ ਦੀ ਦੁਕਾਨ ਦੇ ਨਾਲ ਲੱਗਦੇ ਖੰਭੇ ਤੋਂ ਛੱਤ ਉੱਪਰ ਚੜ੍ਹ ਕੇ ਸੰਨ੍ਹ ਲਗਾ ਕੇ ਚੋਰੀ ਕਰਨ ਦੀ ...

ਪੂਰੀ ਖ਼ਬਰ »

ਕੈਰੋਂ ਪਰਿਵਾਰ ਨੂੰ ਸਦਮਾ, ਮਾਤਾ ਸਵਰਗਵਾਸ

ਇਯਾਲੀ/ਥਰੀਕੇ, 22 ਮਈ (ਰਾਜ ਜੋਸ਼ੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਦੇ ਮੈਨੇਜਰ ਪਰਮਿੰਦਰ ਸਿੰਘ ਕੈਰੋਂ ਨੂੰ ਬੀਤੇ ਦਿਨ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਰਬੰਸ ਕੌਰ ਆਪਣਾ ਪੰਜ ਭੌਤਿਕ ਸਰੀਰ ਤਿਆਗ ਗਏ ਸਨ¢ ਮਾਤਾ ਜੀ ...

ਪੂਰੀ ਖ਼ਬਰ »

ਰਾਮ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 22 ਮਈ (ਸਲੇਮਪੁਰੀ)- ਰਾਮ ਸਿੰਘ ਗਰੇਵਾਲ ਐਡਵੋਕੇਟ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਹੋਈ | ਗੁਰਦੁਆਰਾ ਸਾਹਿਬ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਕਾਰਖਾਨਿਆਂ ਨੂੰ ਤਾਲਾ ਲਗਾ ਕੇ ਧਰਨਾ ਦੇਣ ਦਾ ਐਲਾਨ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਅਹਿਮ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਬਿਜਲੀ ਨਿਗਮ ਲਿਮਟਿਡ ਵਲੋਂ ਬਿਜਲੀ ਦੀਆਂ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਅਰ ਟੂ ਡਰੀਮ' ਸੈਸ਼ਨ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਰ ਟੂ ਡਰੀਮ' ਸੈਸ਼ਨ ਕਰਵਾਇਆ ਗਿਆ | ਜਿਸ 'ਚ ਲਘੂ ਤੇ ਛੋਟੇ ਬਜਾਰ ਵਾਲੇ ਕਾਰੋਬਾਰੀਆਂ ਨੂੰ ਕਾਮਯਾਬ ਤੇ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਰਗਾਪੁਰੀ ਹੈਬੋਵਾਲ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੋਨੀਆ ਆਪਣੀ ਸਹੇਲੀ ਕਵਿਤਾ ਜੋਸ਼ੀ ਨਾਲ ਬਜ਼ਾਰ ਜਾ ਰਹੀ ਸੀ ਕਿ ਦੋ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਸਾਧੂ ਸਿੰਘ ਜੌੜਾ ਦੀ ਅੰਤਿਮ ਅਰਦਾਸ ਮੌਕੇ ਗਰੇਵਾਲ ਸਮੇਤ ਕਈ ਆਗੂ ਪੁੱਜੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਉੱਘੇ ਸਮਾਜਸੇਵੀ ਤੇ ਸਨਅਤੀ ਆਗੂ ਸਾਧੂ ਸਿੰਘ ਜੌੜਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਜਮਾਲਪੁਰ ਵਿਖੇ ਹੋਈ | ਜਿਸ 'ਚ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਵਲੋਂ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ 'ਚ ਮਨਾਇਆ ਗਿਆ | ਸਮਾਗਮ ਦਾ ਨਾਅਰਾ 'ਸਾਡੀ ਜੈਵਿਕ ਵਿਭਿੰਨਤਾ, ਸਾਡਾ ਭੋਜਨ ਤੇ ਸਾਡੀ ਸਿਹਤ' ਸੀ | ਇਸ ਥੀਮ ...

ਪੂਰੀ ਖ਼ਬਰ »

ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਹਨੂੰਮਾਨ ਮੰਦਿਰ ਦੇ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਜਾਰੀ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ ਦੇ 15ਵੇਂ ਸਥਾਪਨਾ ਦਿਵਸ 'ਚ ਕੁਝ ਦਿਨ ਹੀ ਰਹਿ ਗਏ ਹਨ ਤੇ ਸਥਾਪਨਾ ਦਿਵਸ ਨੂੰ ਲੈ ਕੇ ਭਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਮੰਦਿਰ ਵਿਚ ਸਥਾਪਨਾ ਦਿਵਸ ਸਬੰਧੀ ਜ਼ੋਰ ...

ਪੂਰੀ ਖ਼ਬਰ »

ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਵਾਲੀ ਆਟੋਮੋਬਾਇਲ ਕੰਪਨੀ ਤੋਂ ਵਿਸ਼ੇਸ਼ ਰਜਿਸਟਰੇਸ਼ਨ ਕਰਨ ਦੇ ਅਧਿਕਾਰ ਖੋਹੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਜਾਰੀ 8/1/98-1ਟੀ.2/1107 ਮਿਤੀ 28 ਜੂਨ 2011 ਨੋਟੀਫ਼ਿਕੇਸ਼ਨ ਦੀਆਂ ਸ਼ਰਤਾਂ ਤੇ ਨਿਯਮ ਨਾ ਮੰਨਣ ਅਤੇ ਸਰਕਾਰੀ ਖਜਾਨੇ ਨੂੰ ਕਰ ਭਰਨ ਵਿਚ ਹੇਰ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਦਾਖ਼ਲਿਆਂ ਲਈ ਅੰਤਿਮ ਮਿਤੀ 'ਚ ਹੋਇਆ ਵਾਧਾ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਵੱਖ-ਵੱਖ ਅੰਡਰਗਰੈਜੂਏਟ ਤੇ ਪੋਸਟਗਰੈਜੂਏਟ ਕੋਰਸਾਂ ਲਈ ਦਾਖ਼ਲਿਆਂ ਦੀ ਅੰਤਿਮ ਮਿਤੀ 'ਚ 30 ਮਈ ਤੱਕ ਵਾਧਾ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਰਜਿਸਟਰਾਰ ਡਾ ਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੇਟ ...

ਪੂਰੀ ਖ਼ਬਰ »

ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਨ ਸਬੰਧੀ ਅਧਿਕਾਰੀਆਂ ਨੇ ਮੁਸਾਫਰਾਂ ਨੂੰ ਦਿੱਤੀ ਜਾਣਕਾਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਵਾਉਣ ਸਬੰਧੀ ਅਧਿਕਾਰੀਆਂ ਵਲੋਂ ਮੁਸਾਫ਼ਰਾਂ ਨੂੰ ਜਾਣਕਾਰੀ ਦਿੱਤੀ ਗਈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਮੁਸਾਫਰਾਂ ਨੂੰ ਦੱਸਿਆ ਕਿ ਇਸ ਨਾਲ ...

ਪੂਰੀ ਖ਼ਬਰ »

ਮਰੀਜ ਨੂੰ ਗਲਤ ਖੂਨ ਚੜ੍ਹਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ

ਲੁਧਿਆਣਾ, 22 ਮਈ (ਸਲੇਮਪੁਰੀ)-ਬੀਤੇ ਕੱਲ੍ਹ ਖੂਨ ਦੀ ਘਾਟ ਕਾਰਨ ਸਿਵਲ ਹਸਪਤਾਲ ਦੇ ਮਦਰ ਐਾਡ ਚਾਈਲਡ ਵਿਭਾਗ 'ਚ ਦਾਖ਼ਲ ਹੋਈ ਗੜ੍ਹਸ਼ੰਕਰ ਦੀ ਰਹਿਣ ਵਾਲੀ 24 ਸਾਲਾ ਪਤਨੀ ਲਕਸ਼ਮੀ ਪਤਨੀ ਹਰਪ੍ਰੀਤ ਸਿੰਘ ਜਿਸ ਦੇ ਬੀ ਦੀ ਥਾਂ ਏ ਗਰੱੁਪ ਦਾ ਖੂਨ ਚੜ੍ਹਾਉਣ ਤੋਂ ਬਾਅਦ ਹਾਲਤ ...

ਪੂਰੀ ਖ਼ਬਰ »

ਕਾਦਰ ਨੇ ਜੀਵ ਨੂੰ ਅੱਖਾਂ ਦੀ ਅਨਮੋਲ ਦਾਤ ਦਿੱਤੀ-ਸੰਤ ਨਾਨਕਸਰ

ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮਾਂ ਦੇ ਦੂਸਰੇ ਦਿਨ ਲੋੜਵੰਦ ਪਰਿਵਾਰਾਂ ਲਈ ਅੱਖਾਂ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਿੱਧਵਾਂ ਬੇਟ 'ਚ ਹਾਈਪਰਟੈਂਸ਼ਨ ਜਾਗਰੂਕਤਾ ਦਿਵਸ ਮਨਾਇਆ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ: ਪਲਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਿਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਹਾਈਪਰਟੈਂਸ਼ਨ ਸਬੰਧੀ ਜਗਰੂਕਤਾ ਕੈਂਪ ਲਗਾਇਆ | ਇਸ ਮੌਕੇੇ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਨੂੰ ਸਮਰਪਿਤ ਮੁੱਲਾਂਪੁਰ ਦਾਖਾ 'ਚ ਖੂਨਦਾਨ ਕੈਂਪ ਕੱਲ੍ਹ

ਮੁੱਲਾਂਪੁਰ ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਪੱਤਰਕਾਰਤਾ ਦੇ ਮੋਢੀ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 123ਵੇਂ ਜਨਮ ਦਿਨ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਪ੍ਰੈੱਸ ਕਲੱਬ ਵਲੋਂ ਮਾਨਵਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ | 24 ਮਈ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ 21ਵਾਂ ਕਬੂਤਰਬਾਜ਼ੀ ਮੁਕਾਬਲਾ

ਰਾਏੇਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਗੀਤਕਾਰ ਦੁੱਲਾ ਗਰੇਵਾਲ ਪਿਜ਼ਨ ਕਲੱਬ ਵਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਕਬੂਤਰ ਖਿਡਾਰੀ ਧੰਨਾ ਮਹਿਰਾਜ ਦੀ ਯਾਦ ਵਿਚ 21ਵਾਂ ਕਬੂਤਰਾਂ ਦਾ ਮਹਾਂ ਮੁਕਾਬਲਾ ਕਲੱਬ ਪ੍ਰਧਾਨ ਪਰਮਜੀਤ ਸਿੰਘ ਪੰਮਾ ਯੂ.ਐੱਸ.ਏ., ਜੱਗਾ ਸਿੰਘ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਨਹਿਰ 'ਚੋਂ ਮਿਲੀ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਕੁਝ ਦਿਨ ਪਹਿਲਾਂ ਪਿੰਡ ਅਖਾੜਾ ਦਾ ਵਿਅਕਤੀ ਲਾਪਤਾ ਸੀ, ਜਿਸ ਦੀ ਲਾਸ਼ ਅੱਜ ਪਿੰਡ ਡੱਲਾ ਦੀ ਨਹਿਰ ਪੁਲ 'ਚੋਂ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ (52) ਪੱੁਤਰ ਭਾਗ ਸਿੰਘ ਵਾਸੀ ਅਖਾੜਾ, ਕੁਝ ਦਿਨ ਪਹਿਲਾਂ ਘਰੋਂ ਆਪਣੇ ...

ਪੂਰੀ ਖ਼ਬਰ »

156 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਜਗਰਾਉਂ, 22 ਮਈ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਤੇ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਹਠੂਰ ਦੇ ਐਸ.ਐਚ.ਓ ਸਿਮਰਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਰਸੂਲਪੁਰ (ਢਾਹਾ) ਵਿਖੇ ਪੰਚਾਇਤ ਤੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ

ਸਿੱਧਵਾਂ ਬੇਟ, 22 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਸੂਲਪੁਰ (ਢਾਹਾ) ਦੇ ਸਰਪੰਚ ਗੁਰਪ੍ਰੀਤ ਸਿੰਘ ਮਿੰਟੂ ਦੀ ਰਹਿਨੁਮਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੁੱਚੀ ਪੰਚਾਇਤ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪਿੰਡ ਦੇ ਸਮੂਹ ਮਨਰੇਗਾ ਮਜ਼ਦੂਰਾਂ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਹਰ ਮਹੀਨੇ ਹੋਣਗੇ ਦੋ ਸਮਾਗਮ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮੀਤ ਵਿਚਾਰ ਸਮਾਗਮ 25 ਮਈ ਸ਼ੁੱਕਰਵਾਰ ਨੂੰ ਸ਼ਾਮ 8 ਵਜੇ ਤੋਂ ਸਾਢੇ 9 ਵਜੇ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿਚ ਪੰਥ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕੈਂਸਰ ਪੀੜਤ ਨੂੰ ਦਿੱਤਾ ਚੈੱਕ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਦਵਿੰਦਰ ਸਿੰਘ ਖੱਟੜਾ ਨੇ ਕੈਂਸਰ ਪੀੜਤ ਵਿਅਕਤੀ ਦਵਿੰਦਰ ਸਿੰਘ ਵਾਸੀ ਗਲਵੱਡੀ ਨੂੰ 15 ਹਜ਼ਾਰ ਰੁਪਏ ਦਾ ਚੈੱਕ ਦਿਤਾ | ਇਸ ਮੌਕੇ ਜਥੇ: ਖੱਟੜਾ ਨੇ ਦੱਸਿਆ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

'ਅਨੁ-ਕਾਮਾ 2019' ਫੈਸ਼ਨ ਸ਼ੋਅ ਦੌਰਾਨ ਨਿਫ਼ਟ ਦੇ ਵਿਦਿਆਰਥੀਆਂ ਵਲੋਂ ਤਿਆਰ 92 ਪਹਿਰਾਵਿਆਂ ਦਾ ਪ੍ਰਦਰਸ਼ਨ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਦੇ ਅਦਾਰੇ 'ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ' (ਨਿਫ਼ਟ) ਦੇ ਲੁਧਿਆਣਾ ਕੇਂਦਰ ਵਲੋਂ ਆਪਣਾ ਸਾਲਾਨਾ ਫੈਸ਼ਨ ਸ਼ੋਅ 'ਅਨੁ-ਕਾਮਾ 2019' ਕਰਵਾਇਆ ਗਿਆ | ਜਿਸ 'ਚ ਨਿਫ਼ਟ ਦੇ ...

ਪੂਰੀ ਖ਼ਬਰ »

ਸੜਕ ਕਿਨਾਰੇ ਰੱਖਿਆ ਪਾਈਪ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਸਮਰਾਲਾ, 22 ਮਈ (ਬਲਜੀਤ ਸਿੰਘ ਬਘੌਰ)-ਸ਼ਹਿਰ ਦੀ ਆਵਾਜਾਈ ਨਾਲ ਨਜਿੱਠਣ ਲਈ ਸ਼ਹਿਰ ਦੇ ਬਾਹਰਵਾਰ ਮੰਡੀਕਰਨ ਬੋਰਡ ਵਲੋਂ ਕੱਢੇ ਮਿੰਨੀ ਬਾਈਪਾਸ 'ਤੇ ਮਾਛੀਵਾੜਾ ਰੋਡ ਨੇੜੇ ਮੁਲਾਜ਼ਮਾਂ ਨੇ ਟੁੱਟੀ ਪੁਲੀ ਨੂੰ ਠੀਕ ਕਰਨ ਦੀ ਬਜਾਏ ਸੜਕ ਕਿਨਾਰੇ ਵੱਡਾ ਪਾਈਪ ਰੱਖ ਦਿੱਤਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 3 ਤਸਕਰਾਂ ਨੂੰ 10-10 ਸਾਲ ਕੈਦ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਤਿੰਨ ਦੋਸ਼ੀਆਂ ਨੂੰ 10-10 ਸਾਲ ਕੈਦ ਤੇ ਇਕ-ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

'ਮਾਮਲਾ ਰਾਹੋਂ ਰੋਡ 'ਤੇ ਸੀਵਰੇਜ ਓਵਰਫਲੋ ਹੋਣ ਦਾ' ਹਫ਼ਤੇ ਲਈ ਰੰਗਾਈ ਮਿੱਲਾਂ ਬੰਦ ਕਰਨ ਲਈ ਜਾਰੀ ਕੀਤੇ ਨੋਟਿਸ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਰਾਹੋਂ ਰੋਡ 'ਤੇ ਸੀਵਰੇਜ ਲਾਈਨਾਂ ਓਵਰਫਲੋ ਹੋਣ ਕਾਰਨ ਸੜਕ 'ਤੇ ਪਾਣੀ ਵੱਧ ਰਿਹਾ ਹੈ, ਨਗਰ ਨਿਗਮ ਓ.ਐਾਡ.ਐਮ ਸੈਲ ਵਲੋਂ ਸਮੱਸਿਆ ਜਲਦੀ ਹੱਲ ਕਰਨ ਦਾ ਦਾਅਵਾ ਪਿਛਲੇ ਕਈ ਦਿਨਾਂ ਤੋਂ ਕੀਤੇ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫ਼ਾਈ ਲਈ ਲੋਕਾਂ ਨੂੰ ਲਾਮਬੰਦ ਕਰਾਂਗੇ-ਮਲਕਪੁਰ

ਹੰਬੜਾਂ, 22 ਮਈ ( ਜਗਦੀਸ਼ ਸਿੰਘ ਗਿੱਲ)-'ਬੇਟ ਇਲਾਕੇ 'ਚੋਂ ਲੰਘਦਾ ਬੁੱਢਾ ਨਾਲਾ ਹਲਕੇ ਦੇ ਪਿੰਡਾਂ ਲਈ ਵੱਡਾ ਸਰਾਪ ਬਣ ਗਿਆ ਜਿਸ ਦੇ ਸਵੱਛ ਪਾਣੀ ਨੂੰ ਲੁਧਿਆਣਾ ਸ਼ਹਿਰ ਦੀਆਂ ਫ਼ੈਕਟਰੀਆਂ ਦੇ ਤੇਜਾਬੀ ਪਾਣੀ ਨੇ ਇਸ ਨੂੰ ਦੂਸ਼ਿਤ ਕਰ ਦਿੱਤਾ¢ ਬੁੱਢੇ ਨਾਲੇ ਦੇ ਗੰਦਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 8 ਲੱਖ 44 ਹਜ਼ਾਰ 717 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ-ਅਗਰਵਾਲ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਹੁਣ ਤੱਕ 8 ਲੱਖ 44 ਹਜ਼ਾਰ 717 ਮੀਟਿ੍ਕ ਟਨ ਦੇ ਲਗਭਗ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦੋਂਕਿ ਇਸ ਸੀਜਨ 'ਚ 9 ਲੱਖ 25 ਮੀਟਿ੍ਕ ਟਨ ਕਣਕ ਦੀ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ ਵਿਖੇ ਸੱਭਿਆਚਾਰਕ ਸਮਾਗਮ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ.ਐਨ.ਐਮ, ਬੀ.ਐਸ.ਸੀ ਤੇ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ ਤੇ ਨਾਲ ਹੀ ਵਿਦਿਆਰਥੀਆਂ ਨੇ ਕਾਲਜ ਦੇ ਵਿਚ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਗਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲਟਸ ਕੀਤਾ | ...

ਪੂਰੀ ਖ਼ਬਰ »

ਸੁਪਨੇ ਲੈਣ ਦਾ ਸਭ ਨੂੰ ਹੱਕ ਪਰ ਜਿੱਤ ਕਾਂਗਰਸ ਦੀ ਹੀ ਹੋਵੇਗੀ- ਬਾਵਾ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸੁਪਨੇ ਲੈਣ ਦਾ ਸਭ ਨੂੰ ਹੱਕ ਪਰ ਜਿੱਤ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਵੇਗੀ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪ੍ਰਗਟ ਕੀਤੇ | ...

ਪੂਰੀ ਖ਼ਬਰ »

ਮੁੱਖ ਕੂੜਾ ਘਰ ਤਾਜਪੁਰ ਰੋਡ 'ਤੇ ਮੁੜ ਭੜਕੀ ਅੱਗ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਤਾਜਪੁਰ ਰੋਡ ਸਥਿਤ ਮੁੱਖ ਕੂੜਾ ਘਰ 'ਚ ਬੁੱਧਵਾਰ ਸਵੇਰੇ ਕਰੀਬ 3:30 ਵਜੇ ਮੁੜ ਅੱਗ ਲੱਗ ਗਈ, ਜਿਸਦੀ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਵਿਭਾਗ ਦੀਆਂ ਦੋ ਗੱਡੀਆਂ ਮੌਕੇ 'ਤੇ ਪੁੱਜੀਆਂ ਤੇ ਅੱਗ 'ਤੇ ਕਾਬੂ ਪਾਇਆ | ਮੁੱਖ ਕੂੜਾ ਘਰ 'ਚ ਇਕ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁ ਧਿਆਣਾ ਦਾ 17ਵਾਂ ਲੋਕ ਸਭਾ ਮੈਂਬਰ ਅੱਜ ਚੁਣਿਆ ਜਾਵੇਗਾ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਵਿਚ ਹੁਣ ਤੱਕ 16 ਲੋਕ ਸਭਾ ਮੈਂਬਰ ਚੁਣ ਕੇ ਲੋਕ ਸਭਾ 'ਚ ਗਏ ਹਨ, ਜਿੰਨ੍ਹਾਂ ਵਿਚੋਂ ਸਭ ਤੋਂ ਵੱਧ 9 ਵਾਰ ਕਾਂਗਰਸ, 5 ਵਾਰ ਅਕਾਲੀ ਦਲ, 1 ਵਾਰ ਸੁਤੰਤਰ ਪਾਰਟੀ ਤੇ 1 ਵਾਰ ਸ਼ੋ੍ਰਮਣੀ ਅਕਾਲੀ ਦਲ ਮਾਨ ਨਾਲ ਸਬੰਧਤ ...

ਪੂਰੀ ਖ਼ਬਰ »

ਇੰਡੀਅਨ ਵੂਮੈਨ ਫੁੱਟਬਾਲ ਲੀਗ ਸੇਥੂ ਮਧੁਰਾਏ ਨੇ ਮਣੀਪੁਰ ਪੁਲਿਸ ਸਪੋਰਟਸ ਕਲੱਬ ਨੂੰ 3-1 ਨਾਲ ਹਰਾ ਕੇ ਜਿੱਤੀ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫ਼ੈਡਰੇਸ਼ਨ ਦੀ ਹਦਾਇਤ 'ਤੇ ਪੰਜਾਬ ਫੁੱਟਬਾਲ ਫ਼ੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਹੀਰੋ ਇੰਡੀਆ ਵੂਮੈਨ ਫੁੱਟਬਾਲ ਲੀਗ ਦਾ ਫ਼ਾਈਨਲ ਮੁਕਾਬਲਾ ਅੱਜ ਸੇਥੂ ਮਧੁਰਾਏ ਤੇ ਮਣੀਪੁਰ ...

ਪੂਰੀ ਖ਼ਬਰ »

ਜਗਰਾਉਂ 'ਚ ਰਾਤ ਸਮੇਂ ਨੌਜਵਾਨ ਨੂੰ ਕੱੁਟਮਾਰ ਕਰਕੇ ਕੀਤਾ ਜ਼ਖ਼ਮੀ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸ਼ਹਿਰ 'ਚ ਰਾਤ ਸਮੇਂ ਇਕ ਨੌਜਵਾਨ ਦੀ ਘੇਰ ਕੇ ਕੱੁਟਮਾਰ ਕਰਨ ਦਾ ਸਮਾਚਾਰ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੱੁਤਰ ਹਰਬੰਸ ਸਿੰਘ ਵਾਸੀ ਅਗਵਾੜ ਖੁਆਜਾ ਬਾਜੂ ਜਗਰਾਉਂ ਨੇ ਆਪਣੇ ਬਿਆਨਾਂ 'ਚ ...

ਪੂਰੀ ਖ਼ਬਰ »

ਡਾਕਟਰਾਂ 'ਤੇ 90 ਸਾਲਾ ਬਜ਼ੁਰਗ ਔਰਤ ਦੇ ਗਲਤ ਟੀਕਾ ਲਗਾਉਣ ਦਾ ਦੋਸ਼

ਲੁਧਿਆਣਾ, 22 ਮਈ (ਸਲੇਮਪੁਰੀ)-ਸਿਵਲ ਹਸਪਤਾਲ ਦੇ ਮਦਰ ਐਾਡ ਚਾਈਲਡ ਵਿਭਾਗ ਦੇ ਡਾਕਟਰਾਂ ਵਲੋਂ ਕਥਿਤ ਤੌਰ 'ਤੇ ਗਲਤ ਗਰੁੱਪ ਦਾ ਖ਼ੂਨ ਚੜ੍ਹਾਉਣ ਵਾਲਾ ਮਾਮਲਾ ਅਜੇ ਠੰਡਾ ਨਹੀਂ ਹੋਇਆ¢ ਡਾਕਟਰਾਂ ਦੀ ਅਣਗਹਿਲੀ ਦਾ ਸ਼ਿਕਾਰ ਹੋਈ ਔਰਤ ਸੀ.ਐਮ.ਸੀ. ਹਸਪਤਾਲ ਵਿਚ ਜ਼ਿੰਦਗੀ ...

ਪੂਰੀ ਖ਼ਬਰ »

35 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਤਿੰਨ ਕਾਬੂ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ) - ਸੀ. ਆਈ. ਏ. ਡੱਬਵਾਲੀ ਪੁਲਿਸ ਟੀਮ ਨੇ 35 ਕਿੱਲੋਗ੍ਰਾਮ ਚੂਰਾਪੋਸਤ ਸਮੇਤ ਮੰਡੀ ਕਾਲਾਂਵਾਲੀ ਖੇਤਰ 'ਚੋਂ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੀਆਈਏ ਡੱਬਵਾਲੀ ਇੰਸਪੈਕਟਰ ਦਲੀਪ ਸਿੰਘ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

ਕੋਠੇ ਭਾਈਆਣਾ ਸਾਹਿਬ ਵਿਖੇ ਅਕਾਲੀ ਦਲ ਤੇ ਕਾਂਗਰਸ ਦੇ ਸਮਰਥਕਾਂ ਆਹਮੋ–ਸਾਹਮਣੇ

ਭਗਤਾ ਭਾਈਕਾ, 22 ਮਈ (ਸੁਖਪਾਲ ਸਿੰਘ ਸੋਨੀ)-ਬੀਤੀ ਦਿਨੀਂ ਭਗਤਾ ਭਾਈਕਾ ਦੇ ਕੋਠੇ ਭਾਈਆਣਾ ਸਾਹਿਬ ਵਿਖੇ ਅਕਾਲੀ ਅਤੇ ਕਾਂਗਰਸ ਦੇ ਸਮਰਥਕਾਂ ਵਿਚਕਾਰ ਹੋਏ ਝਗੜੇ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਵਿਚ ਦੋਵੇਂ ਧਿਰਾਂ ਦੇ 8 ਵਿਅਕਤੀਆਂ ਨੂੰ ...

ਪੂਰੀ ਖ਼ਬਰ »

1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਕਾਬੂ

ਸੀਂਗੋ ਮੰਡੀ, 22 ਮਈ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਜੋਗਿੰਦਰ ਸਿੰਘ ਨੇ ਪਿੰਡ ਗੁਰੂਸਰ ਲਾਗੇ ਮੋਟਰ-ਸਾਈਕਲ ...

ਪੂਰੀ ਖ਼ਬਰ »

ਰਮਨਵੀਰ ਸਿੰਘ ਨੇ ਮਾਊਾਟ ਐਵਰੈਸਟ 'ਤੇ ਤਿਰੰਗਾ ਲਹਿਰਾ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ

ਸਰਦੂਲਗੜ੍ਹ, 22 ਮਈ (ਜੀ. ਐਮ. ਅਰੋੜਾ) - ਸਰਦੂਲਗੜ੍ਹ ਨੇੜਲੇ ਪਿੰਡ ਜਟਾਣਾ ਕਲਾਂ ਦੇ ਬਲੈਕ ਕੈਟ ਕਮਾਂਡੋ ਰਮਨਵੀਰ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ ਲੰਘੀ 16 ਮਈ ਨੂੰ ਵਿਸ਼ਵ ਦੀ ਸਭ ਤੋ ਉੱਚੀ ਚੋਟੀ ਮਾੳਾੂਟ ਐਵਰੈਸਟ 8850 ਮੀਟਰ 'ਤੇ ਤਿਰੰਗਾ ਲਹਿਰਾ ਕੇ ਦੁਨੀਆਂ ਭਰ 'ਚ ਆਪਣਾ ...

ਪੂਰੀ ਖ਼ਬਰ »

ਮਾਮਲਾ ਮਾਸੂਮ ਭੈਣ-ਭਰਾ ਦੀ ਬਲੀ ਦਾ ਅਦਾਲਤ ਵਲੋਂ ਗਵਾਹੀ ਲਈ 6 ਜੂਨ ਦਾ ਦਿਨ ਨਿਸ਼ਚਿਤ

ਬਠਿੰਡਾ, 22 ਮਈ (ਸੁਖਵਿੰਦਰ ਸਿੰਘ ਸੁੱਖਾ)- 5 ਮਾਰਚ 2017 ਨੂੰ ਬਠਿੰਡਾ ਜ਼ਿਲ੍ਹੇ ਦੇ ਕਸਬਾ ਕੋਟਫੱਤਾ ਵਿਖੇ ਇਕ ਤਾਂਤਰਿਕ ਦੇ ਉਕਸਾਉਣ ਪਿੱਛੋਂ ਦੋ ਮਾਸੂਮ ਭੈਣ-ਭਰਾ ਦੀ ਬਲੀ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਗਵਾਹੀ ਲਈ 6 ਜੂਨ ਦਾ ਦਿਨ ਨਿਸ਼ਚਿਤ ਕੀਤਾ ਹੈ | ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਆਪਸ 'ਚ ਅਤੇ ਇਕ ਐਕਟਿਵਾ ਕਾਰ 'ਚ ਵੱਜਣ ਕਾਰਨ 4 ਜ਼ਖ਼ਮੀ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ 'ਚ ਦੋ ਮੋਟਰ-ਸਾਈਕਲਾਂ ਦੀ ਆਪਸੀ ਟੱਕਰ ਹੋਣ ਅਤੇ ਇਕ ਐਕਟਿਵਾ ਨੂੰ ਕਾਰ ਦੀ ਟੱਕਰ ਵੱਜਣ ਕਾਰਨ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਨ੍ਹਾਂ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਜ਼ਿਆਦਾ ਗੰਭੀਰ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਰਜਬਾਹੇ ਵਿਚ ਪਿਆ ਪਾੜ ਕਿਸਾਨਾਂ ਲਈ ਬਣਿਆ ਸਿਰਦਰਦੀ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ ਖੇਤਾਂ ਵਿਚੋਂ ਲੰਘਦੇ ਸੇਮਾ ਮਾਈਨਰ ਵਿਚ ਦੋ ਹਫ਼ਤੇ ਪਹਿਲਾਂ ਪਏ ਪਾੜ ਕਾਰਨ ਕਿਸਾਨਾਂ ਦੀ ਲਗਪਗ 10 ਏਕੜ ਜ਼ਮੀਨ ਵਿਚ ਲਗਾਤਾਰ ਪਾਣੀ ਪੈਣ ਕਾਰਨ ਕਿਸਾਨਾਂ ਲਈ ਸਿਰਦਰਦੀ ਬਣੀ ਹੋਈ ਹੈ | ਕਿਸਾਨ ਭੋਲਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਮੁਲਜ਼ਮਾਂ 'ਤੇ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀ ਪੁੱਜੇ ਥਾਣੇ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗਦਰਾਣਾ ਵਿਚ ਕੁੱਝ ਦਿਨ ਪਹਿਲਾਂ ਚਾਰ-ਪੰਜ ਨੌਜਵਾਨਾਂ ਵਲੋਂ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਮਾਮਲੇ ਵਿਚ ਕਾਲਾਂਵਾਲੀ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਦੇ ਖਿਲਾਫ਼ ਕੋਈ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਦੀਆਂ ਵਧੀਆਂ ਧੜਕਣਾਂ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)-17ਵੀਆਂ ਲੋਕ ਸਭਾ ਦੀਆਂ ਚੋਣਾ ਦਾ ਅਮਲ ਜੋ 19 ਮਈ ਨੂੰ ਨੇਪਰੇ ਚੜ ਗਿਆ ਸੀ ਦੇ ਨਤੀਜੇ ਅੱਜ 23 ਮਈ ਨੂੰ ਸਵੇਰੇ 8 ਵਜੇ ਈ.ਵੀ.ਐਮ ਮਸ਼ੀਨਾਂ ਦੇ ਖੋਲ੍ਹਣ ਉਪਰੰਤ ਗਿਣਤੀ ਸ਼ੁਰੂ ਹੋਣ ਦੇ ਬਾਅਦ ਸਾਹਮਣੇ ਆਉਗੇ ਤੇ ਇਹ ਨਤੀਜੇ ਹੀ ਇਹ ...

ਪੂਰੀ ਖ਼ਬਰ »

ਪਿੰਡ ਮੰਘਾਣੀਆਂ ਸਥਿਤ ਸੜਕ ਹਾਦਸੇ 'ਚ 2 ਮੌਤਾਂ

ਬੋਹਾ, 22 ਮਈ (ਰਮੇਸ਼ ਤਾਂਗੜੀ)-ਇਸ ਖੇਤਰ ਦੇ ਪਿੰਡ ਮੰਘਾਣੀਆਂ ਸਥਿਤ ਸੜਕ ਹਾਦਸੇ 'ਚ 2 ਮੌਤਾਂ ਹੋ ਗਈਆਂ | ਪਿੰਡ ਸ਼ੇਰਖਾਂ ਵਾਲਾ ਦੀ ਸਰਪੰਚ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬੱਚੇ ਅੱਠਵੀਂ ਪਾਸ ਕਰਨ ਤੋਂ ਬਾਅਦ ਹਾਈ ਸਕੂਲ ਮੰਘਾਣੀਆਂ ਵਿਖੇ ਉਚੇਰੀ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਗੋਨਿਆਣਾ, 22 ਮਈ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਜ਼ਿਲ੍ਹਾ ਪੁਲਿਸ ਬਠਿੰਡਾ ਦੇ ਸੀ.ਆਈ.ਏ. ਸਟਾਫ਼ ਨੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਭੋਖੜਾ ਕੋਲੋਂ ਇਕ ਨਸ਼ਾ ਤਸਕਰ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX