ਤਾਜਾ ਖ਼ਬਰਾਂ


ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  1 minute ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  4 minutes ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  37 minutes ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  about 1 hour ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 1 hour ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  about 1 hour ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  1 minute ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਪੰਜਾਬ ਪੁਲਿਸ ਦੇ ਮੁਲਾਜ਼ਮ ਸਮੇਤ ਫ਼ਾਜ਼ਿਲਕਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੰਡੀ ਅਰਨੀਵਾਲਾ/ਫ਼ਾਜ਼ਿਲਕਾ ,14 ਜੁਲਾਈ (ਨਿਸ਼ਾਨ ਸਿੰਘ ਸੰਧੂ/ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ..
ਪ੍ਰੈੱਸ ਕਾਨਫ਼ਰੰਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਰੰਧਾਵਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹੁਣ ਡੇਰੇ ਦੀ ਸਥਿਤੀ...
ਜਲੰਧਰ 'ਚ ਆਏ 63 ਕੋਰੋਨਾ ਮਰੀਜ਼ਾਂ 'ਚੋਂ 7 ਸ਼ਾਹਕੋਟ ਨਾਲ ਹਨ ਸਬੰਧਿਤ
. . .  about 2 hours ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਬੈਠਕਾਂ ਅਗਲੇ 15 ਦਿਨਾਂ ਲਈ ਮੁਲਤਵੀ
. . .  about 2 hours ago
ਚੰਡੀਗੜ੍ਹ, 14 ਜੁਲਾਈ (ਅ.ਬ)- ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਪਾਰਟੀਆਂ ਦੀਆਂ...
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਦੋ ਜ਼ਖਮੀ
. . .  about 2 hours ago
ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ...
ਕੋਰੋਨਾ ਕਾਰਨ ਲੁਧਿਆਣਾ 'ਚ ਇੱਕ ਹੋਰ ਮਰੀਜ਼ ਦੀ ਮੌਤ
. . .  about 3 hours ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਨੂੰ ਸਿਵਲ ਹਸਪਤਾਲ...
ਡੇਰਾ ਸੱਚਾ ਸੌਦਾ ਅਤੇ ਕਾਂਗਰਸ ਵਲੋਂ ਅਕਾਲੀ ਦਲ 'ਤੇ ਲਾਏ ਗਏ ਦੋਸ਼ ਬੇਬੁਨਿਆਦ- ਬਲਵਿੰਦਰ ਭੂੰਦੜ
. . .  about 3 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਹੈ ਕਿ ਬੀਤੇ ਦਿਨ ਡੇਰਾ ਸੱਚਾ ਸੌਦਾ ਅਤੇ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਪ੍ਰੈੱਸ ਕਾਨਫ਼ਰੰਸ...
ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਨੂੰ ਹੋਇਆ ਕੋਰੋਨਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ
. . .  about 3 hours ago
ਨਵੀਂ ਦਿੱਲੀ, 14 ਜੁਲਾਈ- ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਟੜਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 209 ਹੋ ਗਈ ਹੈ। ਇਸ ਸੰਬੰਧੀ...
ਅੰਮ੍ਰਿਤਸਰ 'ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ, ਇੱਕ ਮਰੀਜ਼ ਦੀ ਮੌਤ
. . .  about 3 hours ago
ਅੰਮ੍ਰਿਤਸਰ, 14 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਜ਼ਿਲ੍ਹੇ 'ਚ 15 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ...
ਅਕਾਲ ਤਖ਼ਤ ਦੇ ਜਥੇਦਾਰ ਨੇ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਸੰਬੰਧੀ ਰਿਕਾਰਡ ਸੀਲ ਕਰਵਾਇਆ
. . .  about 3 hours ago
ਅੰਮ੍ਰਿਤਸਰ, 14 ਜੁਲਾਈ ( ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 267 ਪਾਵਨ ਸਰੂਪ ਘੱਟ ਪਾਏ ਜਾਣ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ...
ਸੁਨਾਮ 'ਚ ਦਰਾਣੀ-ਜਠਾਣੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਸੁਨਾਮ ਸ਼ਹਿਰ ਦੇ (ਰਾਮ ਨਗਰ) ਇੰਦਰਾ ਬਸਤੀ ਦੀਆਂ ਆਪਸ 'ਚ ਦਰਾਣੀ-ਜਠਾਣੀ ਦੱਸੀਆਂ ਜਾਂਦੀਆਂ...
ਜਲੰਧਰ 'ਚ ਕੋਰੋਨਾ ਦੇ 63 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਜਲੰਧਰ, 14 ਜੁਲਾਈ (ਐੱਮ. ਐੱਸ. ਲੋਹੀਆ)- ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 63 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ...
ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਕੀਤਾ ਜ਼ਖ਼ਮੀ
. . .  about 4 hours ago
ਬਠਿੰਡਾ, 14 ਜੁਲਾਈ (ਨਾਇਬ ਸਿੱਧੂ)- ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਚਾਰ ਗੈਂਗਸਟਰਾਂ ਨੇ ਬਾਂਹਾਂ ਦੀਆਂ ਨਸਾਂ ਕੱਟ ਕੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਪੰਜਾਬ / ਜਨਰਲ

ਪੁਲਿਸ ਹਿਰਾਸਤ 'ਚ ਨੌਜਵਾਨ ਦੀ ਮੌਤ ਦਾ ਮਾਮਲਾ

ਫ਼ਰੀਦਕੋਟ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਧਰਨਾ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਹਿਰਾਸਤ 'ਚ ਪਿੰਡ ਪੰਜਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਨੌਜਵਾਨ ਜਸਪਾਲ ਸਿੰਘ ਦੀ ਸ਼ੱਕੀ ਹਲਾਤ 'ਚ ਹੋਈ ਮੌਤ ਨੂੰ ਲੈ ਕੇ ਅੱਜ ਮਿ੍ਤਕ ਦੇ ਵਾਰਸਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ਸਮਾਜਿਕ ਤੇ ਸਿਆਸੀ ਜਥੇਬੰਦੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਆਮ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ | ਵਾਰਸਾਂ ਵਲੋਂ ਮੰਗ ਕੀਤੀ ਗਈ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਲੜਕੇ ਜਸਪਾਲ ਸਿੰਘ ਦੀ ਲਾਸ਼ ਉਨ੍ਹਾਂ ਨੂੰ ਸੌਾਪੀ ਜਾਵੇ | ਸਵੇਰੇ 10 ਵਜੇ ਤੋਂ ਹੀ ਅਣਮਿੱਥੇ ਸਮੇਂ ਤੱਕ ਲਾਏ ਧਰਨੇ ਦੌਰਾਨ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ | ਧਰਨੇ ਨੂੰ ਬੀਬੀ ਪਰਮਜੀਤ ਕੌਰ ਖ਼ਾਲੜਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ, ਲੱਖਾ ਸਿਧਾਣਾ, 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ, ਸ਼ਵਿੰਦਰ ਸਿੰਘ ਸੰਧੂ ਨੇ ਸੰਬੋਧਨ ਕੀਤਾ | ਬੀਬੀ ਖਾਲੜਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਮਾਨਸਿਕਤਾ ਅੱਤਵਾਦ ਦੇ ਦਿਨਾਂ ਤੋਂ ਲੈ ਕੇ ਹੁਣ ਤੱਕ ਉਹੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਸੀ.ਆਈ.ਏ. ਸਟਾਫ਼ ਤੋਂ ਇਲਾਵਾ ਜਿਹੜੇ ਵੀ ਸਿਆਸੀ ਆਗੂ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਹਨ, ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ
ਨੌਜਵਾਨ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਨੌਜਵਾਨ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਕਸਦ ਲਈ ਪੰਜਾਬ ਪੁਲਿਸ ਦੀਆਂ ਤਿੰਨ ਟੀਮਾਂ ਰਾਜਸਥਾਨ ਫੀਡਰ 'ਚੋਂ ਲਾਸ਼ ਦੀ ਭਾਲ 'ਚ ਲੱਗੀਆਂ ਹੋਈਆਂ ਹਨ | ਪੁਲਿਸ ਨੇ ਇਸ ਮਾਮਲੇ 'ਚ ਸੀ.ਆਈ.ਏ. ਸਟਾਫ਼ ਦੇ ਸੰਤਰੀ ਸੁਖਮੰਦਰ ਸਿੰਘ ਤੇ ਮੁੱਖ ਮੁਨਸ਼ੀ ਦਰਸ਼ਨ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦੋਂ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਨਰਿੰਦਰ ਸਿੰਘ ਦੇ ਗੰਨਮੈਨ ਗੁਰਪ੍ਰੀਤ ਸਿੰਘ ਿਖ਼ਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ, ਜੋ ਅਜੇ ਗਿ੍ਫ਼ਤਾਰ ਨਹੀਂ ਕੀਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਕੇਸ਼ਵ, ਮਾਸਟਰ ਮੱਖਣ ਸਿੰਘ, ਸਵਰਨ ਸਿੰਘ ਸਰਾਂ, ਸਨਕਦੀਪ ਸਿੰਘ, ਜਗਤਾਰ ਸਿੰਘ ਮਾਹਲਾ, ਕਰਨ ਸਿੰਘ ਭੁੱਲਰ, ਸਾਹਿਲਦੀਪ ਸਿੰਘ ਤੇ ਲਵਪ੍ਰੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |
ਖਹਿਰਾ ਪੱਤਰਕਾਰਾਂ ਨਾਲ ਖਹਿਬੜੇ
ਇਲੈਕਟ੍ਰਾਨਿਕ ਮੀਡੀਆ ਨਾਲ ਸਬੰਧਿਤ ਪੱਤਰਕਾਰਾਂ ਨੂੰ ਬਿਆਨ ਦਿੰਦੇ ਹੋਏ ਦੂਜੀਆਂ ਪਾਰਟੀਆਂ 'ਤੇ ਸਿਆਸੀ ਵਾਰ ਕਰਨ 'ਤੇ ਖਹਿਰਾ ਨੂੰ ਕੁਝ ਸੀਨੀਅਰ ਪੱਤਰਕਾਰਾਂ ਵਲੋਂ ਅਜਿਹੇ ਸੰਜੀਦਗੀ ਭਰੇ ਮੌਕੇ ਸਿਆਸਤ ਨਾ ਕਰਨ ਅਤੇ ਪਹਿਲਾਂ ਛੱਡੀਆਂ ਸਿਆਸੀ ਪਾਰਟੀਆਂ 'ਚ ਹੁੰਦੇ ਹੋਏ ਅਜਿਹੇ ਮੁੱਦੇ ਨਾ ਚੁੱਕਣ 'ਤੇ ਸਵਾਲ ਕੀਤੇ ਗਏ, ਜਿਸ 'ਤੇ ਖਹਿਰਾ ਤੇ ਉਸ ਦੇ ਸਮਰਥਕ ਪੱਤਰਕਾਰਾਂ 'ਤੇ ਹੀ ਭੜਕ ਪਏ ਜਿਸ ਨਾਲ ਦੋਵਾਂ ਧਿਰਾਂ 'ਚ ਖਹਿਬੜਬਾਜ਼ੀ ਹੋ ਗਈ ਅਤੇ ਖਹਿਰਾਂ ਮੌਕੇ ਤੋਂ ਫ਼ਟਾਫਟ ਖਿਸਕ ਗਏ | ਜਿਸ ਤੋਂ ਬਾਅਦ ਪੱਤਰਕਾਰ ਆਗੂ ਅਮਿਤ ਸ਼ਰਮਾ, ਜਗਤਾਰ ਜੱਗਾ, ਸੁਰਜ ਕੁਮਾਰ, ਨਰੇਸ਼ ਸੇਠੀ, ਰਾਜੀਵ ਸ਼ਰਮਾ, ਸੁਖਜਿੰਦਰ ਸ਼ਰਮਾ, ਪਰਵਿੰਦਰ ਕੰਧਾਰੀ, ਹੈਪੀ ਬਰਾੜ, ਗਗਨਦੀਪ ਸਿੰਘ ਆਦਿ ਦੀ ਅਗਵਾਈ 'ਚ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਖਹਿਰਾ ਤੇ ਉਨ੍ਹਾਂ ਦੇ ਪਾਰਟੀ ਦੇ ਸਮਾਗਮਾਂ ਦਾ ਅਣਮਿੱਥੇ ਸਮੇਂ ਲਈ ਬਾਈਕਾਟ ਦਾ ਐਲਾਨ ਕੀਤਾ ਗਿਆ |

'ਆਪ' ਨੇ ਘੇਰੀ ਕੈਪਟਨ ਸਰਕਾਰ
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਫ਼ਰੀਦਕੋਟ 'ਚ ਨੌਜਵਾਨ ਦੀ ਹਿਰਾਸਤ 'ਚ ਮੌਤ ਤੇ ਪੁਲਿਸ ਇੰਸਪੈਕਟਰ ਆਤਮ-ਹੱਤਿਆ ਕਾਂਡ 'ਤੇ ਅਫ਼ਸੋਸ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਘਟਨਾ ਦੇ 24 ਘੰਟਿਆਂ ਬਾਅਦ ਵੀ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲੇ ਵਿਭਾਗ ਵੀ ਹੈ, ਨੇ ਅਜੇ ਤੱਕ ਕੋਈ ਪ੍ਰਤੀਕਰਮ ਜਾਂ ਬਣਦਾ ਕਦਮ ਨਹੀਂ ਉਠਾਇਆ |
ਭਗਵੰਤ ਮਾਨ ਨੇ ਕਹਾਵਤ, 'ਰੋਮ ਜਲ ਰਿਹਾ ਸੀ, ਨੀਰੋ ਬੰਸਰੀ ਵਜਾ ਰਿਹਾ ਸੀ' ਦੇ ਹਵਾਲੇ ਨਾਲ ਕੈਪਟਨ 'ਤੇ ਦੋਸ਼ ਲਗਾਇਆ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ | ਉਨ੍ਹਾਂ ਪੀੜਤ ਪਰਿਵਾਰਾਂ ਲਈ ਇਨਸਾਫ਼ ਅਤੇ ਇਸ ਮਾਮਲੇ 'ਚ ਸ਼ਾਮਿਲ ਹੋਰਨਾਂ ਲੋਕਾਂ ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਮੰਗੀ ਹੈ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਰਕਾਰ ਵਿਰੁੱਧ ਫ਼ੈਸਲਾਕੁੰਨ ਮੋਰਚਾ ਖੋਲਿ੍ਹਆ ਜਾਵੇਗਾ |

ਲੁਧਿਆਣਾ 'ਚ ਲੁਟੇਰਿਆਂ ਨੇ ਹੌਜ਼ਰੀ ਵਪਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫ਼ੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਜਮਾਲਪੁਰ 'ਚ ਦੇਰ ਸ਼ਾਮ ਦੋ ਹਥਿਆਰਬੰਦ ਲੁਟੇਰੇ ਹੌਜ਼ਰੀ ਵਪਾਰੀ ਦੀ ਪਤਨੀ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਲੁੱਟ ਕੇ ਫ਼ਰਾਰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਦਾ ਗਠਨ ਜਲਦ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਚਾਲੂ ਮਾਲੀ ਸਾਲ ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 13 ਕਮੇਟੀਆਂ ਦਾ ਗਠਨ ਛੇਤੀ ਹੀ ਹੋ ਜਾਏਗਾ | ਹਰ ਕਮੇਟੀ 'ਚ ਲਗਪਗ 12 ਮੈਂਬਰ ਹੁੰਦੇ ਹਨ ਜੋ ਰਾਜ ਵਿਧਾਨ ਸਭਾ 'ਚ ਚੁਣ ਕੇ ਆਉਂਦੇ ਹਨ | ਪਿਛਲੇ ਮਾਲੀ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਨੂੰ ਸੌਾਪਿਆ ਬੋਰਡ ਚੇਅਰਮੈਨ ਦਾ ਵਾਧੂ ਚਾਰਜ

ਐੱਸ. ਏ. ਐੱਸ. ਨਗਰ, 22 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਹੁਕਮ ਜਾਰੀ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੇ 11 ਜੂਨ ਤੱਕ ਐਕਸ ਇੰਡੀਆ ਲੀਵ ਛੁੱਟੀ 'ਤੇ ਜਾਣ ਕਰਕੇ ਸਕੱਤਰ ਸਕੂਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਮਾਸੜ ਵਲੋਂ ਜਬਰ ਜਨਾਹ-ਮੁਲਜ਼ਮ ਫ਼ਰਾਰ

ਸਮਰਾਲਾ, 22 ਮਈ (ਬਲਜੀਤ ਸਿੰਘ ਬਘੌਰ)-ਸਮਰਾਲਾ ਦੇ ਨਜ਼ਦੀਕ ਪਿੰਡ ਦਿਆਲਪੁਰਾ ਵਿਖੇ ਇਕ ਨਾਬਾਲਿਗ ਲੜਕੀ ਨਾਲ ਉਸ ਦੇ ਮਾਸੜ ਸੁਰਜੀਤ ਸਿੰਘ ਵਾਸੀ ਘੁਲਾਲ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦੋਂ ਘਟਨਾ ਵਾਪਰੀ ਉਦੋਂ ਘਰ 'ਚ ਪਰਿਵਾਰ ਦਾ ਕੋਈ ਵੀ ਮੈਂਬਰ ...

ਪੂਰੀ ਖ਼ਬਰ »

'ਮੁਕਲਾਵਾ' ਲੈ ਕੇ ਜਾਣ ਨੂੰ ਤਿਆਰ ਐਮੀ ਵਿਰਕ

'ਅਜੀਤ' ਭਵਨ ਪੁੱਜੇ ਫ਼ਿਲਮ ਦੇ ਮੁੱਖ ਸਿਤਾਰੇ-ਕੱਲ੍ਹ ਹੋਵੇਗੀ ਰਿਲੀਜ਼

ਜਲੰਧਰ, 22 ਮਈ (ਹਰਵਿੰਦਰ ਸਿੰਘ ਫੁੱਲ)-ਉੱਘੇ ਗਾਇਕ ਤੇ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਨਵੀਂ ਫ਼ਿਲਮ 'ਮੁਕਲਾਵਾ' 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ | ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ 'ਚ ਕਾਫੀ ਉਤਸੁਕਤਾ ਪਾਈ ਜਾ ਰਹੀ ਹੈ | ਪੰਜਾਬੀ ਸੱਭਿਆਚਾਰ 'ਚ ਮੁਕਲਾਵੇ ਦਾ ...

ਪੂਰੀ ਖ਼ਬਰ »

ਈ.ਵੀ.ਐਮ. ਨਾਲ ਛੇੜਛਾੜ ਜਾਂ ਸੁਰੱਖਿਆ 'ਚ ਕਿਸੇ ਵੀ ਕਿਸਮ ਦੀ ਢਿੱਲ ਦੀਆਂ ਗੱਲਾਂ ਅਫ਼ਵਾਹਾਂ-ਡਾ: ਰਾਜੂ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗ਼ੈਰ-ਰਸਮੀਂ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਰਮਜ਼ਾਨ-ਉਲ-ਮੁਬਾਰਕ ਦਾ 17ਵਾਂ ਰੋਜ਼ਾ ਅੱਜ

ਮਲੇਰਕੋਟਲਾ, 22 ਮਈ (ਹਨੀਫ਼ ਥਿੰਦ)-ਅੱਜ 23 ਮਈ ਦਿਨ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 17ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:20 ਵਜੇ ਹੋਵੇਗਾ ਤੇ ਕੱਲ੍ਹ 24 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 18ਵਾਂ ਰੋਜ਼ਾ ਸਵੇਰੇ 3:55 ਵਜੇ ਤੱਕ ਰੱਖਿਆ ਜਾ ਸਕੇਗਾ | ਜਦਕਿ ਲੁਧਿਆਣਾ, ...

ਪੂਰੀ ਖ਼ਬਰ »

ਸਕੂਲ ਵਾਹਨ ਨੀਤੀ ਲਾਗੂ ਕਰਵਾਉਣ ਸਬੰਧੀ ਪਟੀਸ਼ਨ 'ਤੇ ਹਾਈਕੋਰਟ ਵਲੋਂ ਪੰਜਾਬ ਤੇ ਹਰਿਆਣਾ ਨੂੰ ਨੋਟਿਸ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)-ਸਕੂਲੀ ਬੱਚਿਆਂ ਨੂੰ ਘਰੋਂ ਸਕੂਲ ਤੱਕ ਸੁਰੱਖਿਅਤ ਛੱਡਣ ਤੇ ਲਿਜਾਣ ਲਈ ਪੈਮਾਨੇ ਤੈਅ ਕਰਦੀਆਂ ਪੰਜਾਬ ਤੇ ਹਰਿਆਣਾ ਦੀਆਂ ਸਕੂਲ ਵਾਹਨ ਨੀਤੀਆਂ ਮੁਕੰਮਲ ਤਰੀਕੇ ਨਾਲ ਲਾਗੂ ਨਾ ਹੋਣ ਕਾਰਨ ਸਕੂਲੀ ਬੱਚਿਆਂ ਦੇ ਨੁਕਸਾਨ ਹੋਣ ਦਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪੇ੍ਰਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਲੰਬੀ, 22 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਧੌਲਾ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਮਨਜੀਤ ਸਿੰਘ ਵਲੋਂ ਰਾਜਸਥਾਨ ਨਹਿਰ 'ਚ ਕਾਰ ਸਮੇਤ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਕਿਸਾਨ ਦੇ ਪੁੱਤਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਤਨੀ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਭੂਆ ਦੇ ਲੜਕੇ ਦਾ ਕਤਲ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪਿੰਡ ਖੂਈਖੇੜਾ ਵਿਖੇ ਪਤਨੀ ਨਾਲ ਨਾਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਮਮੇਰੇ ਭਰਾ ਵਲੋਂ ਭੂਆ ਦੇ ਲੜਕੇ ਦਾ ਕਤਲ ਕਰ ਦੇਣ ਦਾ ਸਮਾਚਾਰ ਹੈ | ਥਾਣਾ ਖੂਈਖੇੜਾ ਦੇ ਐਸ. ਐਚ. ਓ. ਜਸਵੰਤ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਵਾਸੀ ...

ਪੂਰੀ ਖ਼ਬਰ »

ਬੱਚਿਆਂ ਦੇ ਆਧਾਰ ਕਾਰਡ ਅਪਡੇਟ ਨਾ ਕਰਨ 'ਤੇ ਹੋ ਸਕਦੇ ਹਨ ਰੱਦ-ਭਾਵਨਾ ਗਰਗ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਬੱਚਿਆਂ ਦੇ ਆਧਾਰ ਕਾਰਡ 5 ਸਾਲ ਤੇ 15 ਸਾਲ ਦੀ ਉਮਰ ਬਾਅਦ ਅਪਡੇਟ ਕਰਨੇ ਜ਼ਰੂਰੀ ਹਨ ਅਤੇ ਅਜਿਹਾ ਨਾ ਕਰਨ 'ਤੇ ਆਧਾਰ ਕਾਰਡ ਰੱਦ ਹੋ ਸਕਦਾ ਹੈ | ਇਹ ਪ੍ਰਗਟਾਵਾ ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਇਥੇ ਆਧਾਰ ਕਾਰਡਾਂ ...

ਪੂਰੀ ਖ਼ਬਰ »

ਖੇਤੀ ਸੈਕਟਰ ਲਈ 13 ਜੂਨ ਤੋਂ 8 ਘੰਟੇ ਬਿਜਲੀ ਦੀ ਮੰਗ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਨਾਲ ਬਿਜਲੀ ਸਬੰਧੀ ਕਿਸਾਨੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਬੈਠਕ ਕੀਤੀ ਤਾਂ ਜੋ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜਾਅਲੀ ਕਰੰਸੀ ਬਣਾ ਕੇ ਚਲਾਉਣ ਵਾਲਿਆਂ 'ਤੇ ਚੱਲ ਸਕਦੈ ਦੇਸ਼ ਧਰੋਹ ਦਾ ਮੁਕੱਦਮਾ

ਬਠਿੰਡਾ ਛਾਉਣੀ, 22 ਮਈ (ਪਰਵਿੰਦਰ ਸਿੰਘ ਜੌੜਾ)-ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਜਾਅਲੀ ਕਰੰਸੀ ਬਣਾ ਕੇ ਬਾਜ਼ਾਰ 'ਚ ਚਲਾਉਣ ਵਾਲਿਆਂ ਿਖ਼ਲਾਫ਼ ਦੇਸ਼ ਧਰੋਹ ਦਾ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ | ਦੂਜੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਬੰਬ ਧਮਾਕਾ, ਇਕ ਦੀ ਮੌਤ- 20 ਗਿ੍ਫ਼ਤਾਰ

ਕੋਲਕਾਤਾ, 22 ਮਈ (ਏਜੰਸੀ)- ਭਟਪਾਰਾ ਵਿਧਾਨ ਸਭਾ ਉਪ ਚੋਣਾਂ ਦੇ ਬਾਅਦ ਉਬਲ ਰਹੇ ਉਤਰ 24 ਪ੍ਰਗਨਾ ਦੇ ਬੈਰਕਪੁਰ ਇਲਾਕੇ 'ਚ ਸ਼ਾਂਤ ਸਥਾਪਿਤ ਕਰਨ ਲਈ ਸੀ.ਏ.ਐਫ. ਅਤੇ ਆਰ.ਏ.ਐਫ਼. ਨਾਲ ਮਿਲ ਕੇ ਪੁਲਿਸ ਨੇ ਹੰਗਾਮਾ ਕਰ ਰਹੇ ਭਟਪਾਰਾ 'ਚ 20 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੰਗਾ ...

ਪੂਰੀ ਖ਼ਬਰ »

ਲੋਕ ਸਭਾ ਨਤੀਜਿਆਂ ਤੋਂ ਪਹਿਲਾਂ 'ਆਪ' ਲੀਡਰਸ਼ਿਪ ਦੀ ਅਹਿਮ ਬੈਠਕ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਹਿਮ ਬੈਠਕ ਬੁਲਾ ਕੇ ਜਿੱਥੇ ਇਨ੍ਹਾਂ ਚੋਣਾਂ ਨੂੰ ਕੈਪਟਨ ਤੇ ਬਾਦਲਾਂ ਵਲੋਂ ਰਲ ਕੇ ਖੇਡੀ ਗਈ ਨੂਰਾ ਕੁਸ਼ਤੀ (ਫਰੈਂਡਲੀ ਮੈਚ) ਕਰਾਰ ਦਿੱਤਾ, ਉੱਥੇ ਅਗਲੇ ...

ਪੂਰੀ ਖ਼ਬਰ »

ਭਾਰਤ ਤੇ ਚੀਨ ਦੀਆਂ ਸਰਹੱਦੀ ਸੈਨਾਵਾਂ ਦੀ ਲੱਦਾਖ 'ਚ ਮੀਟਿੰਗ

ਸ੍ਰੀਨਗਰ, 22 ਮਈ (ਏਜੰਸੀ)- ਭਾਰਤ ਤੇ ਚੀਨ ਦੀਆਂ ਸਰਹੱਦੀ ਸੈਨਾਵਾਂ ਦੀ ਅੱਜ ਜੰਮੂ ਤੇ ਕਸ਼ਮੀਰ ਦੇ ਉੱਤਰੀ ਲੱਦਾਖ ਖੇਤਰ 'ਚ ਇਕ ਮੀਟਿੰਗ ਹੋਈ | ਇਹ ਜਾਣਕਾਰੀ ਰੱਖਿਆ ਬੁਲਾਰੇ ਦੁਆਰਾ ਦਿੱਤੀ ਗਈ | ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਫਾਇਰ ਤੇ ਫਿਊਰੀ ਕੋਰ ਵਲੋਂ ਭਾਰਤੀ ...

ਪੂਰੀ ਖ਼ਬਰ »

ਅੰਗਹੀਣ ਮੁਲਾਜ਼ਮ ਲੜਕੀ ਨਾਲ ਛੇੜਖਾਨੀ ਕਰਨ ਨੂੰ ਲੈ ਕੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੀ ਖਿੱਚਧੂਹ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੇ ਦਫ਼ਤਰ 'ਚ ਅੰਗਹੀਣ ਮੁਲਾਜ਼ਮ ਲੜਕੀ ਨਾਲ ਕਥਿਤ ਤੌਰ 'ਤੇ ਛੇੜਖਾਨੀ ਕਰਨ ਦੇ ਮਾਮਲੇ ਨੂੰ ਲੈ ਕੇ ਰੋਹ 'ਚ ਆਏ ਲੋਕਾਂ ਵਲੋਂ ਬਲਾਕ ਪੰਚਾਇਤ ...

ਪੂਰੀ ਖ਼ਬਰ »

ਨਾਜਾਇਜ਼ ਠੇਕਿਆਂ ਦੇ ਮਾਮਲੇ 'ਚ ਜ਼ਰਦਾਰੀ ਨੂੰ 13 ਜੂਨ ਤੱਕ ਅੰਤਿ੍ਮ ਜ਼ਮਾਨਤ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਗ਼ੈਰ-ਕਾਨੂੰਨੀ ਠੇਕਿਆਂ ਨਾਲ ਜੁੜੇ ਇਕ ਮਾਮਲੇ 'ਚ 13 ਜੂਨ ਤਕ ਅੰਤਿ੍ਮ ਜ਼ਮਾਨਤ ਦਿੱਤੀ ਹੈ | ਇਸਲਾਮਾਬਾਦ ਹਾਈਕੋਰਟ ਦੇ ਡਿਵੀਜ਼ਨ ਬੈਂਚ ...

ਪੂਰੀ ਖ਼ਬਰ »

ਹਰਬੰਸ ਸਿੰਘ ਰੋਮਾਣਾ ਦੇ ਅੰਤਿਮ ਸੰਸਕਾਰ ਮੌਕੇ ਮਜੀਠੀਆ ਸਮੇਤ ਕਈ ਆਗੂ ਪਹੁੰਚੇ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਦੇ ਪਿਤਾ ਸ: ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਦਾ ਅੰਤਿਮ ਸੰਸਕਾਰ ਅੱਜ ਰਾਮ ਬਾਗ ਫ਼ਰੀਦਕੋਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਸਵੇਰੇ 10:30 ਵਜੇ ...

ਪੂਰੀ ਖ਼ਬਰ »

ਸ਼ਹੀਦ ਸਿੱਖ ਕੌਮ ਦਾ ਵਡਮੁੱਲਾ ਸਰਮਾਇਆ-ਬਾਬਾ ਨਿਹਾਲ ਸਿੰਘ

ਪਾਉਂਟਾ ਸਾਹਿਬ, 22 ਮਈ (ਰਾਜਾ ਸਿੰਘ ਪੱਟੀ, ਹਰਬਖ਼ਸ਼ ਸਿੰਘ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਦੇ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਕੀਟਨਾਸ਼ਕ ਪੀਣ ਵਾਲੇ ਕਿਸਾਨ ਦੀ ਮੌਤ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ 50 ਸਾਲਾ ਕਿਸਾਨ ਸੁਖਪਾਲ ਸਿੰਘ ਪੁੱਤਰ ਜਵਾਲਾ ਸਿੰਘ ਨੇ ਆਰਥਿਕ ਤੰਗੀ ਦੇ ਚਲਦਿਆਂ ਦੋ ਦਿਨ ਪਹਿਲਾਂ ਰਾਉਂਡਅੱਪ ਨਾਂਅ ਦੀ ਕੀਟਨਾਸ਼ਕ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ | ਘਟਨਾ ...

ਪੂਰੀ ਖ਼ਬਰ »

ਦੁਆਬੇ ਲਈ ਵਰਦਾਨ ਸਿੱਧ ਹੋਵੇਗਾ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਨਜ਼ਦੀਕ ਪੈਂਦੇ ਪਿੰਡ ਦੇਹਰੀਵਾਲ ਵਿਖੇ ਕੈਨੇਡਾ ਵਿਚ ਵਸੇ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਨੇ ਇਨਸਾਨੀਅਤ ਦੀ ਖਿਦਮਤ ਦਾ ਵੱਡਾ ਬੀੜਾ ਚੁੱਕਿਆ ਹੈ | ਬੇਸਹਾਰਾ ਹਰ ਲੋੜਵੰਦ ...

ਪੂਰੀ ਖ਼ਬਰ »

ਦਿੱਲੀ ਦੇ ਮਾਤਾ ਸੁੰਦਰੀ ਕਾਲਜ 'ਚ ਵਿਦਿਆਰਥਣ ਨਾਲ ਜਬਰ ਜਨਾਹ, ਮੁਲਜ਼ਮ ਗਿ੍ਫ਼ਤਾਰ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਵਿੱਦਿਅਕ ਅਦਾਰੇ 'ਮਾਤਾ ਸੁੰਦਰੀ ਕਾਲਜ ਫਾਰ ਵੁਮੈਨ' (ਦਿੱਲੀ ਯੂਨੀਵਰਸਿਟੀ) ਦੇ ਅੰਦਰ ਇਕ ਵਿਦਿਆਰਥਣ ਨਾਲ ਜਬਰ ਜਨਾਹ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਵਾਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ 25 ਤੋਂ

ਅੰਮਿ੍ਤਸਰ, 22 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ...

ਪੂਰੀ ਖ਼ਬਰ »

ਬਾਸਮਤੀ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨਣ ਨਾਲ ਕਿਸਾਨਾਂ ਦੀ ਲੁੱਟ ਦਾ ਹੱਲ ਸੰਭਵ

ਮੂਣਕ, 22 ਮਈ (ਕੇਵਲ ਸਿੰਗਲਾ)-ਇਸ ਵਾਰ ਸੂਬੇ ਦੇ ਕਿਸਾਨਾਂ ਵਲੋਂ ਬਾਸਮਤੀ ਝੋਨੇ ਦੀ ਵੱਡੇ ਪੱਧਰ 'ਤੇ ਬਿਜਾਈ ਕਰਨ ਦੀ ਸੰਭਾਵਨਾ ਹੈ ਪਰ ਭਾਅ ਨੂੰ ਲੈ ਕੇ ਉਹ ਸਸ਼ੋਪੰਜ 'ਚ ਪਏ ਹੋਏ ਹਨ | ਬਾਸਮਤੀ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨਾ ਹੋਣ ਕਾਰਨ ਇਹ ਝੋਨਾ ਕਿਸੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਨਾਲ ਸਬੰਧਿਤ ਵੱਡੀ ਗਿਣਤੀ 'ਚ ਨਿੱਜੀ ਕਾਲਜ ਹੋਏ ਬੰਦ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਸੂਬੇ ਦੀ ਨੌਜਵਾਨ ਪੀੜੀ ਵਲੋਂ ਵਿਦੇਸ਼ਾਂ ਨੂੰ ਜਾਣ ਦੀ ਦੌੜ ਅਤੇ ਤਕਨੀਕੀ ਸਿੱਖਿਆ ਨਾਲ ਸਬੰਧਿਤ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਪੰਜਾਬ 'ਚ ਖੁੱਲ੍ਹੇ ਬਹੁਤ ਸਾਰੇ ਤਕਨੀਕੀ ਕਾਲਜ ਬੰਦ ਹੋ ਚੁੱਕੇ ਹਨ ਜਦੋਂ ਕਿ ਬਾਕੀ ਬੱਚੇ ...

ਪੂਰੀ ਖ਼ਬਰ »

ਪੰਜਾਬ ਦੇ ਪਟਵਾਰੀਆਂ ਦਾ ਸੂਬਾ ਪੱਧਰੀ ਸੰਘਰਸ਼ ਸ਼ੁਰੂ

ਜਾਡਲਾ, 22 ਮਈ (ਬਲਦੇਵ ਸਿੰਘ ਬੱਲੀ)-ਪੰਜਾਬ ਦੇ ਪਟਵਾਰੀ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੇ ਆਪਣੇ 'ਤੇ ਪਏ ਕੰਮ ਦੇ ਬੋਝ ਨੂੰ ਹਲਕਾ ਕਰਨ ਲਈ ਸੂਬਾ ਪੱਧਰੀ ਸੰਘਰਸ਼ ਕਰਨ ਦੀ ਰੂਪ ਰੇਖਾ ਉਲੀਕ ਚੱੁਕੇ ਹਨ | ਦੀ ਰੈਵੀਨਿਊ ਪਟਵਾਰ ਯੂੂਨੀਅਨ ਪੰਜਾਬ ਵਲੋਂ ਪਟਵਾਰੀਆਂ ਦੀਆਂ ...

ਪੂਰੀ ਖ਼ਬਰ »

ਵੀ. ਵੀ. ਪੈਟ ਮੁੱਦੇ 'ਤੇ ਵਿਰੋਧੀਆਂ ਦੀ ਨਿਰਾਸ਼ਾ ਉਨ੍ਹਾਂ ਦੀ ਹਾਰ ਦਾ ਸੰਕੇਤ- ਪਾਸਵਾਨ

ਨਵੀਂ ਦਿੱਲੀ, 22 ਮਈ (ਏਜੰਸੀ)-ਕੇਂਦਰੀ ਮੰਤਰੀ ਅਤੇ ਭਾਜਪਾ ਦੀ ਸਹਿਯੋਗੀ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਰਾਮ ਵਿਲਾਸ ਪਾਸਵਾਨ ਨੇ ਵਿਰੋਧੀਆਂ ਨੂੰ ਹਾਰਿਆ ਹੋਇਆ ਦੱਸਦੇ ਹੋਏ ਦਾਅਵਾ ਕੀਤਾ ਕਿ ਵੀ. ਵੀ. ਪੈਟ ਨੂੰ ਲੈ ਕੇ ਉਨ੍ਹਾਂ ਦੀ ਨਿਰਾਸ਼ਾ ਲੋਕ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਅੰਮਿ੍ਤਸਰ 'ਚ ਘੱਲੂਘਾਰਾ ਯਾਦਗਾਰੀ ਮਾਰਚ 5 ਨੂੰ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮਿ੍ਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਫ਼ੈਸਲਾ ਲਿਆ ਹੈ | ਇਸ ਤੋ ਇਲਾਵਾ ਹਮਲੇ 'ਚ ਮਾਰੇ ਗਏ ਅਨੇਕਾਂ ਸਿੱਖ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹੈ ਟਾਲ-ਮਟੋਲ

ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੁਆਰਾ 2011 'ਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 'ਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁੱਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ 'ਚ ਪਾਈ ਗਈ ਪਟੀਸ਼ਨ ਦਾ ਫ਼ੈਸਲਾ ਅਖ਼ੀਰ 6 ਸਾਲਾਂ ਬਾਅਦ ...

ਪੂਰੀ ਖ਼ਬਰ »

ਅਮਰੀਕਾ ਨੇ ਰੂਸੀ ਲੜਾਕੂ ਜਹਾਜ਼ਾਂ ਨੂੰ ਅਲਾਸਕਾ ਦੇ ਤੱਟ 'ਤੇ ਰੋਕਿਆ

ਵਾਸ਼ਿੰਗਟਨ, 22 ਮਈ (ਏਜੰਸੀ)-ਉੱਤਰੀ ਅਮਰੀਕਾ ਏਅਰੋਸਪੇਸ ਡਿਫ਼ੈਂਸ ਕਮਾਂਡ ਵਲੋਂ ਜਾਰੀ ਕੀਤੇ ਬਿਆਨ 'ਚ ਦੱਸਿਆ ਗਿਆ ਕਿ ਯੂ.ਐਸ. ਐਫ਼-22 ਸਟੇਲਥ ਲੜਾਕੂ ਜਹਾਜ਼ਾਂ (ਜੈੱਟਾਂ) ਨੇ ਅਲਾਸਕਾ ਦੇ ਤੱਟ ਤੋਂ 4 ਰੂਸੀ ਬੰਬਰਾਂ ਤੇ 2 ਐਸ.ਯੂ.-35 ਫਾਈਟਰ ਜੈੱਟਾਂ ਨੂੰ ਰੋਕ ਦਿੱਤਾ | ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਾਬਕਾ ਐਨ.ਸੀ.ਪੀ. ਮੰਤਰੀ ਨੇ ਪਾਰਟੀ ਛੱਡੀ- ਸ਼ਿਵ ਸੈਨਾ 'ਚ ਹੋਣਗੇ ਸ਼ਾਮਿਲ

ਮੁੰਬਈ, 22 ਮਈ (ਏਜੰਸੀ)-ਮਹਾਰਾਸ਼ਟਰ ਦੇ ਸਾਬਕਾ ਮੰਤਰੀ ਤੇ ਐਨ.ਸੀ.ਪੀ. ਵਿਧਾਇਕ ਜੈਦੱਤਾ ਕਸ਼ੀਰਸਾਗਰ ਨੇ ਕਿਹਾ ਕਿ ਉਸ ਨੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਛੱਡ ਦਿੱਤੀ ਹੈ ਅਤੇ ਉਹ ਸ਼ਿਵ ਸੈਨਾ 'ਚ ਸ਼ਾਮਿਲ ਹੋਣਗੇ | ਐਨ.ਸੀ.ਪੀ. ਦੇ ਸੀਨੀਅਰ ਆਗੂ ਧਨੰਜਿਆ ਮੁੰਡੇ ਨਾਲ ...

ਪੂਰੀ ਖ਼ਬਰ »

ਕੁਮਾਰਸਵਾਮੀ ਦੇ ਨਾਲ ਦੇਵਗੌੜਾ ਦੇ ਘਰ ਪੁੱਜੇ ਨਾਇਡੂ

ਬੇਂਗਲੁਰੂ, 22 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀ. ਡੀ. ਪੀ. ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਈ. ਵੀ. ਐਮ. ਦੇ ਨਾਲ ਕਥਿਤ ਛੇੜਛਾੜ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਯੂ) ਦੇ ...

ਪੂਰੀ ਖ਼ਬਰ »

10 ਪਾਵਨ ਸਰੂਪ ਅਗਨ ਭੇਟ ਲਈ ਜ਼ਿੰਮੇਵਾਰ ਗੁਰਦੁਆਰਾ ਪ੍ਰਬੰਧਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਸਿੰਘ ਸਾਹਿਬ ਹਰਪ੍ਰੀਤ ਸਿੰਘ

ਅੰਮਿ੍ਤਸਰ, 22 ਮਈ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ 'ਚ ਪੈਂਦੇ ਪਿੰਡ ਮਾਨੋਚਾਹਲ ਦੇ ਇਕ ਗੁਰਦੁਆਰਾ ਸਾਹਿਬ 'ਚ ...

ਪੂਰੀ ਖ਼ਬਰ »

ਪਾਕਿਸਤਾਨ ਨੇ ਤਿਆਰ ਕੀਤਾ ਵਿਗਿਆਨਕ ਚੰਦਰ ਕੈਲੰਡਰ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਸਲਾਮਿਕ ਤਿਉਹਾਰਾਂ ਨੂੰ ਮਨਾਉਣ ਲਈ ਚੰਦਰਮਾ ਵੇਖਣ ਦੇ ਵਿਵਾਦ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਕ ਵਿਗਿਆਨਕ ਚੰਦਰ ਕੈਲੰਡਰ ਤਿਆਰ ਕੀਤਾ ਗਿਆ ਹੈ | ਪਾਕਿ ਸਰਕਾਰ ਵਲੋਂ ਇਹ ਕੈਲੰਡਰ ਤਿਆਰ ਕਰਨ ਲਈ ਗਠਿਤ ਕੀਤੇ ਗਏ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਭਾਜਪਾ ਨੇਤਾ ਅਰਜੁਨ ਸਿੰਘ ਦੀ ਗਿ੍ਫ਼ਤਾਰੀ 'ਤੇ 28 ਮਈ ਤੱਕ ਰੋਕ

ਨਵੀਂ ਦਿੱਲੀ, 22 ਮਈ (ਏਜੰਸੀ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਬੈਰਕਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਜੁਨ ਸਿੰਘ 'ਤੇ ਸੂਬਾ ਪੁਲਿਸ ਵਲੋਂ ਦਰਜ ਕੀਤੇ ਗਏ ਅਪਰਾਧਿਕ ਮਾਮਲੇ 'ਚ ਗਿ੍ਫ਼ਤਾਰੀ ਤੋਂ 28 ਮਈ ਤੱਕ ਰਾਹਤ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਰਾਜੌਰੀ 'ਚ ਫ਼ਿਰਕੂ ਬਿਆਨਬਾਜ਼ੀ ਕਰਨ ਵਾਲਾ ਧਰਮ ਪ੍ਰਚਾਰਕ ਨਾਮਜ਼ਦ

ਜੰਮੂ, 22 ਮਈ (ਏਜੰਸੀ)-ਜੰਮੂ-ਕਸ਼ਮੀਰ ਪੁਲਿਸ ਵਲੋਂ ਰਾਜੌਰੀ 'ਚ ਦੂਸਰੇ ਭਾਈਚਾਰੇ ਿਖ਼ਲਾਫ਼ ਫਿਰਕੂ ਬਿਆਨਬਾਜੀ ਕਰਨ ਵਾਲੇ ਧਰਮ ਪ੍ਰਚਾਰਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਧਰਮ ਉਪਦੇਸ਼ਕ ਮੌਲਾਨਾ ਮੁਹੰਮਦ ਫਾਰੂਕ ਵਲੋਂ ਦੂਸਰੇ ...

ਪੂਰੀ ਖ਼ਬਰ »

ਗੁਜਰਾਤ 'ਚ ਚੇਨ ਝਪਟਮਾਰਾਂ ਨੂੰ ਹੋਵੇਗੀ 10 ਸਾਲ ਕੈਦ- ਨਵੇਂ ਕਾਨੂੰਨ ਨੂੰ ਮਿਲੀ ਰਾਸ਼ਟਰਪਤੀ ਦੀ ਮਨਜ਼ੂਰੀ

ਨਵੀਂ ਦਿੱਲੀ, 22 ਮਈ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਜਰਾਤ ਦੇ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਰਾਜ 'ਚ ਚੇਨ ਝਪਟਮਾਰਾਂ ਨੂੰ 3 ਸਾਲ ਦੀ ਬਜਾਏ ਹੁਣ 10 ਸਾਲ ਤੱਕ ਕੈਦ ਦੀ ਸਜ਼ਾ ਹੋਵੇਗੀ | ਜੇਕਰ ਗੁਜਰਾਤ 'ਚ ਚੇਨ ਖੋਹਣ ਅਤੇ ਇਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪੁਲਿਸ ਨੇ ਰਾਜੌਰੀ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ

ਜੰਮੂ, 22 ਮਈ (ਏਜੰਸੀ)- ਜੰਮੂ-ਕਸ਼ਮੀਰ ਪੁਲਿਸ ਵਲੋਂ ਸਰਹੱਦੀ ਕਸਬੇ ਰਾਜੌਰੀ 'ਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸਥਾਨਾਂ 'ਤੇ 10 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੌਰੀ ਦੇ ਐਸ.ਐਸ.ਪੀ. ਯੁਗਲ ਮਿਨਹਾਸ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਚੀਨ ਨੇ ਮੁਰੰਮਤ ਦੇ ਬਾਅਦ ਪਹਿਲਾ ਜੇ. ਐਫ਼. -17 ਜਹਾਜ਼ ਪਾਕਿ ਨੂੰ ਸੌਾਪਿਆ

ਬੀਜਿੰਗ, 22 ਮਈ (ਏਜੰਸੀ)- ਚੀਨ ਨੇ ਮੁਰੰਮਤ ਦੇ ਬਾਅਦ ਪਹਿਲਾ ਬਹੁਉਪਯੋਗੀ ਜੇ.ਐਫ਼.-17 ਲੜਾਕੂ ਜਹਾਜ਼ ਪਾਕਿ ਨੂੰ ਸੌਾਪਿਆ, ਜਿਸ ਨਾਲ ਪਾਕਿਸਤਾਨੀ ਹਵਾਈ ਸੈਨਾ ਨੂੰ ਮਜਬੂਤੀ ਮਿਲੀ ਹੈ | ਚੀਨ ਦੀ ਸਰਕਾਰੀ ਅਖ਼ਬਾਰ 'ਗਲੋਬਲ ਟਾਈਮਸ' ਨੇ ਬੁੱਧਵਾਰ ਨੂੰ ਦੱਸਿਆ ਕਿ ਚੀਨ ਅਤੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਗਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲਟਸ ਕੀਤਾ | ...

ਪੂਰੀ ਖ਼ਬਰ »

ਦੱਖਣੀ ਦਿੱਲੀ 'ਚ ਵਿਆਹੁਤਾ ਨਾਲ ਸਮੂਹਿਕ ਜਬਰ ਜਨਾਹ

ਨਵੀਂ ਦਿੱਲੀ, 22 ਮਈ (ਏਜੰਸੀ)- ਦੱਖਣੀ ਦਿੱਲੀ ਦੇ ਮੈਦਾਨ ਗਾਰਹੀ ਇਲਾਕੇ 'ਚ ਇਕ 26 ਸਾਲਾ ਵਿਆਹੁਤਾ ਔਰਤ ਨਾਲ ਸਮੂਹਿਕ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਨੇ ਅੱਜ ਪੀੜਤਾ ਵਲੋਂ ਦਿੱਤੇ ਬਿਆਨ ਦੇ ਆਧਾਰ 'ਤੇ ਦੱਸਿਆ ਕਿ 19 ਮਈ ਨੂੰ ਉਹ (ਪੀੜਤਾ), ਫਤਿਹਪੁਰ ਬੇਰੀ ਵਿਖੇ ...

ਪੂਰੀ ਖ਼ਬਰ »

ਭਾਜਪਾ ਨੇਤਾ ਅਰਜੁਨ ਸਿੰਘ ਦੀ ਗਿ੍ਫ਼ਤਾਰੀ 'ਤੇ 28 ਤੱਕ ਰੋਕ

ਨਵੀਂ ਦਿੱਲੀ, 22 ਮਈ (ਏਜੰਸੀ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਬੈਰਕਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਜੁਨ ਸਿੰਘ 'ਤੇ ਸੂਬਾ ਪੁਲਿਸ ਵਲੋਂ ਦਰਜ ਕੀਤੇ ਗਏ ਅਪਰਾਧਿਕ ਮਾਮਲੇ 'ਚ ਗਿ੍ਫ਼ਤਾਰੀ ਤੋਂ 28 ਮਈ ਤੱਕ ਰਾਹਤ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਆਈ.ਐਲ.ਐਫ਼.ਐਸ. ਸੰਕਟ ਮਾਮਲੇ 'ਚ ਈ.ਡੀ. ਵਲੋਂ ਮੁੰਬਈ 'ਚ ਤਾਜ਼ਾ ਛਾਪੇਮਾਰੀ

ਨਵੀਂ ਦਿੱਲੀ, 22 ਮਈ (ਏਜੰਸੀ)- ਈ.ਡੀ. ਨੇ ਬਹੁ-ਕਰੋੜੀ ਆਈ.ਐਲ. ਐਾਡ ਐਫ਼.ਐਸ. ਕਰਜ਼ ਭੁਗਤਾਨ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ 'ਚ ਬੁੱਧਵਾਰ ਨੂੰ ਮੁੰਬਈ 'ਚ ਤਾਜ਼ਾ ਛਾਪੇਮਾਰੀ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਫਰਮ ਦੇ ਕਰੀਬ 4 ਡਾਇਰੈਕਟਰਾਂ ਦੇ ਦਫ਼ਤਰਾਂ ਤੇ ਘਰਾਂ ਦੀ ...

ਪੂਰੀ ਖ਼ਬਰ »

ਰਾਜੌਰੀ 'ਚ ਅੱਤਵਾਦੀ ਛੁਪਣਗਾਹ ਤੋਂ 4 ਏ.ਕੇ. ਰਾਇਫ਼ਲਾਂ ਤੇ 11 ਪਿਸਤੌਲਾਂ ਸਮੇਤ ਭਾਰੀ ਅਸਲ੍ਹਾ ਬਰਾਮਦ

ਸ੍ਰੀਨਗਰ, 22 ਮਈ (ਮਨਜੀਤ ਸਿੰਘ) ਜੰਮੂ-ਕਸ਼ਮੀਰ ਪੁਲਿਸ ਨੇ ਰਾਜੌਰੀ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਦੀ ਇਕ ਛੁਪਣਗਾਹ ਦਾ ਪਤਾ ਲਗਾ ਕੇ ਇਥੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਰਾਜੌਰੀ ਦੇ ਐਸ.ਐਸ.ਪੀ. ਯੋਗੇਸ਼ ਮਨਹਾਸ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX