ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  6 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  19 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  37 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  56 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
'84 ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਵਾਂਗ ਜੇਲ੍ਹ ਜਾਣਗੇ ਕਮਲਨਾਥ- ਸਿਰਸਾ
. . .  1 day ago
ਵਿਸ਼ਵ ਕੱਪ 2019 : 6 ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਸੰਨੀ ਦਿਓਲ ਨੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਵਿਸ਼ਵ ਕੱਪ 2019 : ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਮਹਾਰਾਸ਼ਟਰ 'ਚ ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ - ਦੇਵਿੰਦਰ ਫੜਨਵੀਸ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਔਰਤ ਦੀ ਕੁੱਟਮਾਰ ਕਰਨ ਵਾਲੇ 6 ਦੋਸ਼ੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  1 day ago
ਬਖ਼ਸ਼ੇ ਨਹੀਂ ਜਾਣਗੇ ਮਹਿਲਾ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ- ਮਨੀਸ਼ਾ ਗੁਲਾਟੀ
. . .  1 day ago
ਫੱਲੇਵਾਲ ਖੇਤੀਬਾੜੀ ਸਭਾ 'ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਹਿਲਾ ਕੁੱਟਮਾਰ ਮਾਮਲੇ 'ਚ ਕੈਪਟਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕਹੀ ਗੱਲ
. . .  1 day ago
ਔਰਤਾਂ ਦੀ ਮੁਫ਼ਤ ਯਾਤਰਾ 'ਤੇ 'ਮੈਟਰੋ ਮੈਨ' ਦੇ ਸਵਾਲ 'ਤੇ ਸਿਸੋਦੀਆ ਨੇ ਜਤਾਈ ਹੈਰਾਨੀ
. . .  1 day ago
ਡਾ. ਮਨਮੋਹਨ ਸਿੰਘ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ
. . .  1 day ago
ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 7 ਕਰਮਚਾਰੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਦਰਬਾਰਾ ਸਿੰਘ ਗੁਰੂ ਨੂੰ 93898 ਵੋਟਾਂ ਨਾਲ ਹਰਾਇਆ

ਫ਼ਤਹਿਗੜ੍ਹ ਸਾਹਿਬ , 23 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ 08 ਫ਼ਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਅਮਨ ਅਮਾਨ ਨਾਲ ਸੰਪੰਨ ਹੋਇਆ ਅਤੇ ਵੋਟਾਂ ਦੀ ਗਿਣਤੀ ਮੌਕੇ ਚੋਣ ਅਬਜ਼ਰਵਰ ਸ਼ਿਆਮਲ ਕਿਸ਼ੋਰ ਪਾਠਕ ਵੀ ਮੌਜੂਦ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਮਾਤ ਦਿੱਤੀ | ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਨੂੰ 93898 ਵੋਟਾਂ ਨਾਲ ਹਰਾਇਆ | ਉਨ੍ਹਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੂੰ 411651 ਵੋਟਾਂ ਪਈਆਂ ਅਤੇ ਜਦਕਿ ਸ਼ੋ੍ਰਮਣੀ ਅਕਾਲੀ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ 317753 ਵੋਟਾਂ ਪਈਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕੇ ਬਸੀ ਪਠਾਣਾ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 08:00 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਸ਼ੁਰੂ ਹੋਇਆ | ਇਸੇ ਤਰ੍ਹਾਂ ਲੋਕ ਸਭਾ ਹਲਕੇ ਵਿਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ ਪੰਜ ਹਲਕੇ ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ੍ਰੀ ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ ਲੁਧਿਆਣਾ ਵਿਖੇ ਸੰਪੰਨ ਹੋਇਆ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ ਅਤੇ ਗਿਣਤੀਕਾਰਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨਿਰਪੱਖ ਹੋ ਕੇ ਨਿਭਾਈ | ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਨੂੰ 50561 ਵੋਟਾਂ ਪਈਆਂ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ 32045 ਵੋਟਾਂ ਪਈਆਂ, ਜਦਕਿ ਅਮਲੋਹ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ 45007 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 33211, ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਕਾਂਗਰਸ ਦੇ ਉਮੀਦਵਾਰ ਨੂੰ 38525 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 28974 ਵੋਟਾਂ ਪਈਆਂ | ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ 39257 ਅਤੇ ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 32387 ਵੋਟਾਂ ਪਈਆਂ | ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਉਮੀਦਵਾਰ ਨੂੰ 57338 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 63564 ਵੋਟਾਂ ਪਈਆਂ | ਸਮਰਾਲਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ 41251 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 36490 ਵੋਟਾਂ ਪਈਆਂ | ਪਾਇਲ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ 43060 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 31985 ਵੋਟਾਂ ਪਈਆਂ | ਖੰਨਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ 43899 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 35926 ਵੋਟਾਂ ਪਈਆਂ | ਇਸ ਤਰ੍ਹਾਂ ਵਿਧਾਨ ਸਭਾ ਹਲਕੇ ਰਾਏਕੋਟ ਤੋਂ ਕਾਂਗਰਸ ਦੇ ਉਮੀਦਵਾਰ ਨੂੰ 51825 ਅਤੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੂੰ 22417 ਵੋਟਾਂ ਪਈਆਂ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਜ਼ਿਲ੍ਹੇ ਦੇ ਲੋਕਾਂ ਵਲੋਂ ਵੋਟਾਂ ਦੀ ਗਿਣਤੀ ਮੌਕੇ ਅਮਨ ਅਮਾਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੂੰ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ |

ਵਿਧਾਇਕ ਰਣਦੀਪ ਦੀ ਅਗਵਾਈ 'ਚ ਡਾ. ਅਮਰ ਸਿੰਘ ਦੀ ਜਿੱਤ 'ਤੇ ਲੱਡੂ ਵੰਡੇ

ਅਮਲੋਹ, 23 ਮਈ (ਕੁਲਦੀਪ ਸ਼ਾਰਦਾ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੀ ਹੋਈ ਸ਼ਾਨਦਾਰ ਜਿੱਤ ਨੂੰ ਮੁੱਖ ਰੱਖ ਕੇ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਪਾਰਟੀ ਦਫ਼ਤਰ ਵਿਚ ਲੱਡੂ ਵੰਡੇ ਗਏ ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਡਾ: ਅਮਰ ਸਿੰਘ ਦੀ ਜਿੱਤ ਦਾ ਜਸ਼ਨ ਮਨਾਇਆ

ਮੰਡੀ ਗੋਬਿੰਦਗੜ੍ਹ, 23 ਮਈ (ਮੁਕੇਸ਼ ਘਈ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਵੋਟਰਾਂ ਤੇ ਹਲਕਾ ਅਮਲੋਹ ਦੇ ਲੀਡਰਾਂ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਕੈਪਟਨ ਅਮਰਿੰਦਰ ਸਿੰਘ ਸਦਕਾ ਹੋਈ-ਜੱਲ੍ਹਾ

ਜਖ਼ਵਾਲੀ, 23 ਮਈ (ਨਿਰਭੈ ਸਿੰਘ)-ਪੰਜਾਬ ਦੇ ਵੱਖ-ਵੱਖ ਹਲਕਿਆਂ ਸਮੇਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਦੇ ਹੱਕ ਵਿਚ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਗੋਪਾਲੋਂ ਪੂਰੀ ਵਿਖੇ ਸੰਤ ਦੇ ਬਰਸੀ ਸਮਾਗਮ 28 ਨੂੰ

ਬਸੀ ਪਠਾਣਾਂ, 23 ਮਈ (ਗੁਰਬਚਨ ਸਿੰਘ, ਗੌਤਮ)-ਬ੍ਰਹਮ ਗਿਆਨੀ ਬਾਬਾ ਸੁਖਦਰਸ਼ਨ ਸਿੰਘ ਗੋਪਾਲੋਂ ਪੂਰੀ ਵਾਲਿਆਂ ਦੇ 35 ਵੇਂ ਬਰਸੀ ਸਮਾਗਮ 26 ਤੋਂ 28 ਮਈ ਤਕ ਪਿੰਡ ਗੋਪਾਲੋਂ ਵਿਖੇ ਹੋਣਗੇ | 26 ਮਈ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੀ ਸਮਾਪਤੀ 28 ਮਈ ਨੂੰ ਹੋਵੇਗੀ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਦੀ ਮਿਹਨਤ ਨੂੰ ਦਿੱਤਾ

ਸੰਘੋਲ, 23 ਮਈ (ਗੁਰਨਾਮ ਸਿੰਘ ਚੀਨਾ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵੱਡੀ ਲੀਡ ਜਿੱਤ ਪ੍ਰਾਪਤ ਕਰਨ ਉਪਰੰਤ ਪਿੰਡ ਖੰਟ ਵਿਖੇ ਕਾਂਗਰਸੀ ਆਗੂ ਸਰਪੰਚ ਬਲਵੀਰ ਸਿੰਘ ਦੇ ਘਰ 'ਚ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੇ ਸਵਾਗਤੀ ਸਮਾਗਮ ਦੌਰਾਨ ਕਾਂਗਰਸੀ ਆਗੂਆਂ ਦੇ ਬਟੂਏ ਕੱਢੇ

ਖਮਾਣੋਂ, 23 ਮਈ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਦੇ ਸਵਾਗਤੀ ਸਮਾਗਮ ਦੌਰਾਨ ਖਮਾਣੋਂ ਵਿਖੇ ਕਾਂਗਰਸੀ ਆਗੂਆਂ ਦੇ ਬਟੂਏ ਕੱਢੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ...

ਪੂਰੀ ਖ਼ਬਰ »

ਅਮਲੋਹ ਸਕੂਲ (ਲੜਕੇ) ਵਿਖੇ ਲੋਕ ਸਭਾ ਦੇ ਨਤੀਜਿਆਂ ਦੀ ਜਾਣਕਾਰੀ ਦਿੱਤੀ

ਅਮਲੋਹ, 23 ਮਈ (ਰਾਮ ਸ਼ਰਨ ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਵਿਖੇ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਹੇਠ ਲੋਕ ਸਭਾ ਦੇ ਨਤੀਜਿਆਂ ਦੀ ਜਾਣਕਾਰੀ ਦੇਣ ਲਈ ਵੱਡੀ ਐਲ.ਈ.ਡੀ.ਰਾਹੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਰਾਣਾ ਹਸਪਤਾਲ ਸਰਹਿੰਦ 'ਚ ਨਰਿੰਦਰ ਮੋਦੀ ਦੀ ਜਿੱਤ ਦਾ ਜਸ਼ਨ ਮਨਾਇਆ

ਫ਼ਤਹਿਗੜ੍ਹ ਸਾਹਿਬ, 23 ਮਈ (ਅਰੁਣ ਆਹੂਜਾ)-ਲੋਕ ਸਭਾ 2019 ਚੋਣਾਂ ਦੇ ਆਏ ਨਤੀਜਿਆਂ ਤਹਿਤ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐਨ. ਡੀ. ਏ. ਸਰਕਾਰ ਦੀ ਜਿੱਤ ਹੋਣ ਤੇ ਦੇਸ਼ ਵਿਚ ਨਰਿੰਦਰ ਮੋਦੀ ਦੀ ਸ਼ਾਨਦਾਰ ਵਾਪਸੀ ਦਾ ਰਾਣਾ ਹਸਪਤਾਲ, ਸਰਹਿੰਦ ਵਿਖੇ ਜਸ਼ਨ ਮਨਾਇਆ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵੋਟਰਾਂ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ 93 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਉਮੀਦਵਾਰ ਡਾ. ਅਮਰ ਸਿੰਘ ਨੇ ਮਿਲੀ ਸ਼ਾਨਦਾਰ ਜਿੱਤ ਲਈ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਸ਼ਾਨਦਾਰ ਜਿੱਤ ਨੇ ਆਪ ਦੀ ਸਾਖ ਮਜ਼ਬੂਤ ਕੀਤੀ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਆਮ ਆਦਮੀ ਪਾਰਟੀ ਦਾ ਸਾਥ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਤੰਤਰ ਵਿਚ ਲੋਕਾਾ ਵਲੋਂ ਕੀਤੇ ਫੈਸਲੇ ਨੂੰ ਉਹ ਪਰਵਾਨ ਕਰਦੇ ਹਨ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ ਉੱਤੇ ਖਮਾਣੋਂ ਵਿਖੇ ਖੁਸ਼ੀ 'ਚ ਲੱਡੂ ਵੰਡੇ

ਖਮਾਣੋਂ, 23 ਮਈ (ਜੋਗਿੰਦਰ ਪਾਲ)-ਲੋਕ ਸਭਾ ਦੀਆਂ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਦੇਸ਼ ਵਿਚ ਹੋਈ ਇਤਿਹਾਸਕ ਜਿੱਤ ਉੱਤੇ ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੇ ਸਮੂਹ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖਮਾਣੋਂ ਸ਼ਹਿਰ ਵਿਚ ਵੱਖ-ਵੱਖ ਵਾਹਨਾਾ ਉੱਤੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦਾ ਖਮਾਣੋਂ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਖਮਾਣੋਂ, 23 ਮਈ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਸੀਟ ਜਿੱਤਣ ਉਪਰੰਤ ਗੁਰਪ੍ਰੀਤ ਸਿੰਘ ਜੀ. ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਅਤੇ ਆਪਣੀ ਪਤਨੀ ...

ਪੂਰੀ ਖ਼ਬਰ »

ਰਜਵਾਹੇ ਦੀ ਸਫ਼ਾਈ ਨਾ ਹੋਣ ਕਾਰਨ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਖਮਾਣੋਂ 23, ਮਈ (ਮਨਮੋਹਣ ਸਿੰਘ ਕਲੇਰ)-ਸਥਾਨਕ ਸ਼ਹਿਰ ਦੇ ਵਿਚੋਂ ਦੀ ਨਿਕਲਣ ਵਾਲੇ ਰਜਵਾਹੇ ਵਿਚ ਪਾਣੀ ਨਾ ਆਉਂਦੇ ਹੋਣ ਕਰਕੇ ਪੈਦਾ ਹੋਈ ਜੜ੍ਹੀ ਬੂਟੀ ਅਤੇ ਸ਼ਹਿਰ ਦੇ ਉਸ ਦੇ ਵਿਚ ਪਾ ਰਹੇ ਗੰਦੇ ਪਾਣੀ ਕਾਰਨ ਰਜਵਾਹੇ ਕਿਨਾਰੇ ਰਹਿੰਦੇ ਵਸਨੀਕਾਂ ਨੂੰ ਵੱਡੀ ਮੁਸ਼ਕਿਲ ...

ਪੂਰੀ ਖ਼ਬਰ »

ਸ਼ਹਿਰ 'ਚ ਹੋਏ ਵਿਕਾਸ ਸਦਕਾ ਸ਼ਹਿਰ ਦੇ ਲੋਕਾਂ ਨੇ ਕਾਂਗਰਸ ਦੇ ਹੱਕ 'ਚ ਫ਼ਤਵਾ ਦਿੱਤਾ-ਕਿਰਨ ਸੂਦ

ਅਮਲੋਹ/ਸਲਾਣਾ, 23 ਮਈ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)-ਨਗਰ ਕੌਾਸਲ ਅਮਲੋਹ ਦੀ ਪ੍ਰਧਾਨ ਕਿਰਨ ਸੂਦ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੀ ਹੋਈ ਸ਼ਾਨਦਾਰ ਜਿੱਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਰਾਜਪੁਰਾ, 23 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਰਾਤ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਸਥਾਨਕ ਨੌਾ ਗਜਾ ਪੀਰ ਨੇੜੇ ਇਕ ਬੱਸ ਵਲੋਂ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੇ ਜਾਣ 'ਤੇ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਬੱਸ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਫਰਾਂਸਵਾਲਾ ਨੇੜੇ 1 ਕਿੱਲੋ 300 ਗਰਾਮ ਅਫ਼ੀਮ ਸਮੇਤ ਦੋ ਵਿਅਕਤੀ ਕਾਬੂ ਇਕ ਫਰਾਰ

ਦੇਵੀਗੜ੍ਹ, 23 ਮਈ (ਮੁਖਤਿਆਰ ਸਿੰਘ ਨੋਗਾਵਾਂ)-ਜਾਣਕਾਰੀ ਅਨੁਸਾਰ ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ ਦੀਆਂ ਹਦਾਇਤਾਂ ਤੇ ਥਾਣਾ ਜੁਲਕਾਂ ਦੇ ਮੁਖੀ ਇੰਸ: ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਚੌਕੀ ਇੰਚਾਰਜ ਰੋਹੜ ਜਾਗੀਰ ਸਵਰਨ ਸਿੰਘ ਅਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਿਜਲੀ ਸਰਕਟ ਨਾਲ ਤੇਜਾ 'ਚ ਲੱਗੀ ਅੱਗ ਗਊ ਸਣੇ ਕਈ ਪਸ਼ੂ ਸੜੇ

ਭੁਨਰਹੇੜੀ, 23 ਮਈ (ਧਨਵੰਤ ਸਿੰਘ)-ਪਿੰਡ ਤੇਜਾ ਵਿਚ ਕਈ ਪਾਲਤੂ ਪਸ਼ੂ ਅੱਗ ਦੀ ਮਾਰ ਹੇਠ ਆ ਗਏ ਜਿਸ ਕਾਰਨ ਇਕ ਗਰਭਵਤੀ ਗਊ ਮਰ ਗਈ ਅਤੇ ਕਈ ਡੰਗਰ ਅੱਗ ਵਿਚ ਝੁਲਸ ਗਏ ਅਤੇ ਪਸ਼ੂਆਂ ਦੀ ਚਮੜੀ ਸੜ ਗਈ ਅਤੇ ਇਸ ਕਮਰੇ ਅੰਦਰ ਤੂੜੀ ਆਦਿ ਦਾ ਕਾਫ਼ੀ ਨੁਕਸਾਨ ਹੋਇਆ ਹੈ ਰਾਤ ਸਮੇਂ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੱਡੂ ਵੰਡ ਕੇ ਮਨਾਈ ਜਿੱਤ ਦੀ ਖ਼ੁਸ਼ੀ

ਅਮਲੋਹ, 23 ਮਈ (ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਦੇ ਜਿੱਤਣ 'ਤੇ ਸ਼ਹਿਰ ਅਮਲੋਹ ਵਿਚ ਵਿਧਾਇਕ ਰਣਦੀਪ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਡਾ. ਕਰਨੈਲ ਸਿੰਘ ਅਮਲੋਹ, ਸਰਪੰਚ ...

ਪੂਰੀ ਖ਼ਬਰ »

ਭਾਜਪਾ ਨੂੰ ਕੇਂਦਰ 'ਚ ਸ਼ਾਨਦਾਰ ਬਹੁਮਤ ਮਿਲਣ ਤੇ ਭਾਜਪਾ ਕਾਰਕੁਨਾਂ ਨੇ ਵੰਡੇ ਲੱਡੂ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਭਾਰਤੀ ਜਨਤਾ ਪਾਰਟੀ ਨੂੰ ਲੋਕ ਸਭਾ ਵਿਚ ਭਾਰੀ ਬਹੁਮਤ ਮਿਲਣ ਦੀ ਖ਼ੁਸ਼ੀ ਵਿਚ ਅੱਜ ਸਰਹਿੰਦ ਦੇ ਫੁਆਰਾ ਚੌਾਕ ਵਿਖੇ ਮੰਡਲ ਪ੍ਰਧਾਨ ਅਸ਼ੋਕ ਧੀਮਾਨ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਅਤੇ ਖ਼ੁਸ਼ੀ ਮਨਾਉਂਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਅਮਲੋਹ ਹਲਕੇ ਦੀ ਮਸ਼ੀਨ 'ਚ ਖ਼ਰਾਬੀ ਕਾਰਨ ਲੋਕ ਸਭਾ ਹਲਕੇ ਦਾ ਨਤੀਜਾ ਦੇਰ ਤੱਕ ਰੁਕਿਆ ਰਿਹਾ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਭਾਵੇਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਨੂੰ 90 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਹੋਈ ਹੈ ਪ੍ਰੰਤੂ ਇਸ ਹਲਕੇ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਦੀ ਇਕ ਮਸ਼ੀਨ ਵਿਚ ਕਥਿਤ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਮਿਲੀ ਭੁਗਤ ਨਾਲ ਬਿਨਾ ਨਕਸ਼ੇ ਤੋਂ ਕਰਵਾਈ ਇਮਾਰਤ ਦੀ ਉਸਾਰੀ

ਖਮਾਣੋਂ, 23 ਮਈ (ਮਨਮੋਹਣ ਸਿੰਘ ਕਲੇਰ)-ਸਥਾਨਕ ਸ਼ਹਿਰ ਦੇ ਵਾਰਡ ਨੰ: 1 ਮਨਸੂਰਪੁਰ ਰੋਡ 'ਤੇ ਬਣੇ ਇਕ ਹਸਪਤਾਲ ਦੀ ਇਮਾਰਤ ਜੋ ਕਿ ਗ਼ੈਰਕਾਨੰੂਨੀ ਤੌਰ 'ਤੇ ਨਗਰ ਪੰਚਾਇਤ ਖਮਾਣੋਂ ਦੀ ਮਿਲੀ ਭੁਗਤ ਸਦਕਾ ਬਿਨਾਂ ਨਕਸ਼ਾ ਪਾਸ ਕਰਾਏ ਬਣਾਈ ਗਈ ਹੈ | ਨਾਮ ਗੁਪਤ ਰੱਖਣ 'ਤੇ ਸੂਤਰਾਂ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੇ ਜਿੱਤਣ 'ਤੇ ਲੱਡੂ ਵੰਡੇ

ਫ਼ਤਹਿਗੜ੍ਹ ਸਾਹਿਬ, 23 (ਅਰੁਣ ਆਹੂਜਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੀ ਵੱਡੀ ਲੀਡ ਨਾਲ ਜਿੱਤਣ 'ਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਜਖ਼ਵਾਲੀ ਦੀ ਅਗਵਾਈ ਵਿਚ ਵਰਕਰਾਂ ਵਲੋਂ ਖੁਸ਼ੀ ਮਨਾਉਂਦਿਆਂ ਲੱਡੂ ਵੰਡੇ ...

ਪੂਰੀ ਖ਼ਬਰ »

ਦੇਸ਼ 'ਚ ਕਾਂਗਰਸ ਪਾਰਟੀ ਮੁੜ ਤੋਂ ਸੱਤਾ ਵਿਚ ਆਉਣ ਦੇ ਸੁਪਨੇ ਲੈਣੇ ਭੁੱਲ ਜਾਵੇ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਦੇਸ਼ ਭਰ ਵਿਚ ਐਲਾਨੇ ਗਏ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਬਹੁਮਤ ਨਾਲ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਦੇਸ਼ ਦੀ ਜਨਤਾ ਨਰਿੰਦਰ ਮੋਦੀ ਦੇ ਨਾਲ ਡਟ ਕੇ ਖੜ੍ਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਗਰ ਪਾਲਿਕਾ ਪੈਨਸ਼ਨਰ ਵੈੱਲਫੇਅਰ ਸੁਸਾਇਟੀ ਦਾ ਜਨਰਲ ਇਜਲਾਸ ਸਮਾਪਤ

ਮੰਡੀ ਗੋਬਿੰਦਗੜ੍ਹ, 23 ਮਈ (ਮੁਕੇਸ਼ ਘਈ, ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦਾ ਜਨਰਲ ਇਜਲਾਸ ਨਗਰ ਕੌਾਸਲ ਦੇ ਅਗਰਸੈਨ ਪਾਰਕ ਵਿਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਸਮਾਪਤ ਹੋਇਆ¢ ਜਿਸ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਨੂੰ ਬਹੁਮਤ ਮਿਲਣ 'ਤੇ ਬਾਜ਼ਾਰ 'ਚ ਕੱਢਿਆ ਜਲੂਸ

ਅਮਲੋਹ, 23 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਭਾਰਤੀ ਜਨਤਾ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚ ਦੇਸ਼ ਵਿਚ ਪੂਰਨ ਬਹੁਮਤ ਮਿਲਣ ਦੀ ਖ਼ੁਸ਼ੀ ਵਿਚ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਮੰਡਲ ਪ੍ਰਧਾਨ ਵਿਨੋਦ ਮਿੱਤਲ, ਸ਼ੈਲਰ ...

ਪੂਰੀ ਖ਼ਬਰ »

ਡੇਰਾ ਮੁੱਲਾਂਪੁਰ ਵਿਖੇ ਬਾਬਾ ਪੁਸ਼ਪਾਨੰਦ ਦੀ ਬਰਸੀ ਮੌਕੇ ਵਿਸ਼ਾਲ ਸਮਾਗਮ

ਬਸੀ ਪਠਾਣਾਂ, 23 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਬ੍ਰਹਮ ਗਿਆਨੀ ਬਾਬਾ ਪੁਸ਼ਪਾਨੰਦ ਅਤੇ ਬਾਬਾ ਸਾਧੂ ਰਾਮ ਦੀ ਸਾਲਾਨਾ ਯਾਦ ਵਿਚ ਅੱਜ ਉਪ ਮੰਡਲ ਦੇ ਪਿੰਡ ਮੁੱਲਾਂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਕ ਵਿਸ਼ਾਲ ਧਾਰਮਿਕ ਸਮਾਗਮ ਕੀਤਾ ਗਿਆ ...

ਪੂਰੀ ਖ਼ਬਰ »

ਦੇਸ਼ 'ਚ ਕਾਂਗਰਸ ਪਾਰਟੀ ਮੁੜ ਤੋਂ ਸੱਤਾ ਵਿਚ ਆਉਣ ਦੇ ਸੁਪਨੇ ਲੈਣੇ ਭੁੱਲ ਜਾਵੇ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 23 ਮਈ (ਭੂਸ਼ਨ ਸੂਦ)-ਦੇਸ਼ ਭਰ ਵਿਚ ਐਲਾਨੇ ਗਏ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਬਹੁਮਤ ਨਾਲ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਦੇਸ਼ ਦੀ ਜਨਤਾ ਨਰਿੰਦਰ ਮੋਦੀ ਦੇ ਨਾਲ ਡਟ ਕੇ ਖੜ੍ਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵੱਡੀ ਜਿੱਤ ਤੇ ਰਾਜੂ ਖੰਨਾ ਨੇ ਦਿੱਤੀ ਵਧਾਈ

ਅਮਲੋਹ, 23 ਮਈ (ਸੂਦ)-ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਸ ਮੁਤਾਬਿਕ ਚੋਣ ਨਤੀਜੇ ਨਹੀਂ ਆ ਸਕੇ ਪਰ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਜਿਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਆਪਣੀ ਵੋਟ ਦੇ ਕੇ ਵਿਸ਼ਵਾਸ ਪ੍ਰਗਟ ਕੀਤਾ ...

ਪੂਰੀ ਖ਼ਬਰ »

ਹਲਕਾ ਪਾਇਲ ਤੋਂ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਜਿੱਤੇ

ਫ਼ਤਹਿਗੜ੍ਹ ਸਾਹਿਬ, 23 ਮਈ (ਮਨਪ੍ਰੀਤ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ (ਰਿਟਾ.) ਆਈ.ਏ.ਐਸ. ਡਾ. ਅਮਰ ਸਿੰਘ ਨੂੰ ਵਿਧਾਨ ਸਭਾ ਹਲਕਾ ਪਾਇਲ ਤੋਂ ਵੋਟਰਾਂ ਨੇ ਵੋਟਾਂ ਪਾ ਕੇ ਵੱਡੀ ਜਿੱਤ ਦਿਵਾਈ ਹੈ | ਵੋਟਾਂ ਦੀ ਗਿਣਤੀ ਮੌਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵੱਡੀ ਜਿੱਤ ਤੇ ਰਾਜੂ ਖੰਨਾ ਨੇ ਦਿੱਤੀ ਵਧਾਈ

ਅਮਲੋਹ, 23 ਮਈ (ਸੂਦ)-ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਸ ਮੁਤਾਬਿਕ ਚੋਣ ਨਤੀਜੇ ਨਹੀਂ ਆ ਸਕੇ ਪਰ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਜਿਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਆਪਣੀ ਵੋਟ ਦੇ ਕੇ ਵਿਸ਼ਵਾਸ ਪ੍ਰਗਟ ਕੀਤਾ ...

ਪੂਰੀ ਖ਼ਬਰ »

ਜੇਤੂ ਬਣਕੇ ਬਸੀ ਪੁੱਜੇ ਡਾ. ਬੋਪਾਰਾਏ ਦਾ ਪੁਰਜੋਸ਼ ਸਵਾਗਤ

ਬਸੀ ਪਠਾਣਾਂ, 23 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਚੋਣ ਨਤੀਜਿਆਂ ਮਗਰੋਂ ਇੱਥੇ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਦੀ ਜਿੱਤ ਕਾਰਨ ਕਾਂਗਰਸੀ ਹਲਕਿਆਂ ਖ਼ਾਸ ਕਰਦੇ ਪਾਰਟੀ ਉਮੀਦਵਾਰ ਦੇ ਦਫ਼ਤਰ ਵਿਖੇ ਵਿਆਹ ਵਰਗਾ ਮਾਹੌਲ ਸੀ | ਲੱਡੂ ਵੰਡੇ ਜਾ ਰਹੇ ਸਨ ਅਤੇ ...

ਪੂਰੀ ਖ਼ਬਰ »

ਜਸਮੀਤ ਰਾਜਾ ਨੇ ਜਿੱਤਣ 'ਤੇ ਕੀਤਾ ਵੋਟਰਾਂ ਦਾ ਧੰਨਵਾਦ

ਅਮਲੋਹ, 23 ਮਈ (ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਨੂੰ ਹਲਕਾ ਅਮਲੋਹ ਤੋਂ ਵੱਡੀ ਜਿੱਤ ਮਿਲਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜਸਮੀਤ ਸਿੰਘ ਰਾਜਾ ਨੇ ਵੋਟਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX