ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  9 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  12 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  40 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 minute ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਸੁਖਬੀਰ ਦੀ ਜਿੱਤ ਬਦੀ 'ਤੇ ਨੇਕੀ ਦੀ ਜਿੱਤ-ਜਿਆਣੀ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਅਕਾਲੀ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਥਾਨਕ ਦਾਣਾ ਮੰਡੀ ਵਿਖੇ ਬਣੇ ਦਫ਼ਤਰ ਵਿਚ ਜੁੜੇ ਅਕਾਲੀ ਭਾਜਪਾ ਵਰਕਰਾਂ ਨੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸਵਨਾ ਨੂੰ ਫੁੱਲਾਂ ਅਤੇ ਨੋਟਾਂ ਦੇ ਹਾਰਾਂ ਨਾਲ ਲੱਦ ਕੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਮੂੰਹ ਮਿੱਠਾ ਕਰਵਾਇਆ | ਢੋਲ ਦੀ ਥਾਪ 'ਤੇ ਸਾਬਕਾ ਮੰਤਰੀ ਜਿਆਣੀ, ਸਵਨਾ ਅਤੇ ਅਕਾਲੀ ਭਾਜਪਾ ਵਰਕਰਾਂ ਨੇ ਖ਼ੂਬ ਰੰਗ ਬੰਨ੍ਹਦਿਆਂ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਜਿੱਤ ਬਦੀ 'ਤੇ ਨੇਕੀ ਦੀ ਜਿੱਤ ਹੈ, ਹੰਕਾਰ ਦੀ ਹਾਰ ਹੋਈ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜਿਤਾ ਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਲੋਕਾਂ ਨੇ ਜੋ ਇਤਿਹਾਸ ਰਚਿਆ ਹੈ, ਹੁਣ ਵਾਰੀ ਸੁਖਬੀਰ ਸਿੰਘ ਬਾਦਲ ਦੀ ਹੈ ਜੋ ਹਲਕੇ ਦਾ ਵਿਕਾਸ ਕਰਵਾ ਕੇ ਇਤਿਹਾਸ ਰਚਣਗੇ | ਇਸ ਮੌਕੇ ਸਵਨਾ ਨੇ ਵੀ ਅਕਾਲੀ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸੇਠੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਡਾ. ਰਮੇਸ਼ ਵਰਮਾ, ਅਸ਼ੋਕ ਜੈਰਥ, ਡਾ. ਵਿਨੋਦ ਜਾਗਿੜ, ਅਨੁਰਾਗ ਕੰਬੋਜ, ਸੁਰਿੰਦਰ ਕੰਬੋਜ, ਆਤਮਾ ਰਾਮ ਕੰਬੋਜ, ਸੁਨੀਲ ਮੈਣੀ, ਲਖਬੀਰ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਮੰਡਲ ਦੇਹਾਤ, ਅਰੁਣ ਵਧਵਾ, ਨਰਿੰਦਰ ਪ੍ਰਣਾਮੀ ਕੌਾਸਲਰ, ਬਲਬੀਰ ਸਿੰਘ ਕੌਾਸਲਰ, ਕਮਲੇਸ਼ ਚੁੱਘ ਕੌਾਸਲਰ, ਰਾਕੇਸ਼ ਸਹਿਗਲ, ਰਮੇਸ਼ ਕਟਾਰੀਆ, ਮਨੋਜ ਝੀਝਾ ਆਦਿ ਹਾਜ਼ਰ ਸਨ |
ਸੁਖਬੀਰ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਤੇ ਮੰਡੀ ਤੇ ਆਸੇ-ਪਾਸੇ ਦੇ ਪਿੰਡਾਂ ਦੇ ਅਕਾਲੀ ਭਾਜਪਾ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਵਿਨੋਦ ਬਜਾਜ, ਸਤਪਾਲ ਤਿਨ੍ਹਾਂ, ਕੁਲਵੰਤ ਬਜਾਜ ਕਾਲਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ ਸਰਕਲ ਪ੍ਰਧਾਨ ਅਕਾਲੀ ਦਲ ਜਲਾਲਾਬਾਦ, ਸੰਪੂਰਨ ਸਿੰਘ ਬਹਿਕਾਂ, ਅਮੋਲਕ ਸਿੰਘ ਦੇਵਗਨ, ਸੁਨੀਲ ਬਜਾਜ ਸੋਨੂੰ, ਮੁਕੇਸ਼ ਢੱਲ, ਰਵਿੰਦਰ ਜੁਲਾਹਾ ਪੰਮਾ, ਸੰਦੀਪ ਅਸੀਜਾ ਸੈਂਡੀ, ਤਰਸੇਮ ਲਾਲ ਜੁਲਾਹਾ, ਭਗਵਾਨ ਦਾਸ ਇਟਕਾਨ, ਕ੍ਰਿਸ਼ਨ ਵਧਾਵਨ ਕਨੱਈਆ, ਸੁਰਿੰਦਰ ਕੰਬੋਜ਼ ਸਾਬਕਾ ਸਰਪੰਚ ਤਰੋਬੜ੍ਹੀ, ਅਸ਼ਵਨੀ ਗਿਰਧਰ, ਗੁਰਸ਼ਰਨ ਖੁਰਾਣਾ ਟਿੰਕੂ, ਰਾਜ ਤਿਲਕ ਲਾਧੂਕਾ, ਮੰਨੰੂ ਗਗਨੇਜਾ ਫ਼ਾਜ਼ਿਲਕਾ, ਬਾਬੂ ਲਾਲ ਸਰਪੰਚ ਬਸਤੀ ਚੰਡੀਗੜ੍ਹ, ਗੁਰਮੀਤ ਸਿੰਘ ਪਟਵਾਰੀ, ਸੰਨ੍ਹੀ ਕਪੂਰ, ਮਦਨ ਲਾਲ ਤਿਨ੍ਹਾਂ ਤੇ ਸੁਭਾਸ਼ ਕਟਾਰੀਆ ਨੇ ਉਨ੍ਹਾਂ ਦੀ ਵੱਡੀ ਜਿੱਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਭਾਜਪਾ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਵਧਾਈ ਦਿੱਤੀ ਹੈ |
ਸੁਖਬੀਰ ਤੇ ਭਾਜਪਾ ਦੀ ਵੱਡੀ ਜਿੱਤ 'ਤੇ ਲੱਡੂ ਵੰਡੇ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਪਨਬਸ ਦੇ ਸਾਬਕਾ ਡਾਇਰੈਕਟਰ ਸੰਪੂਰਨ ਸਿੰਘ ਬਹਿਕਾਂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਅਮੋਲਕ ਸਿੰਘ ਦੇਵਗਨ ਵਲੋਂ ਸੁਖਬੀਰ ਸਿੰਘ ਬਾਦਲ ਤੇ ਕੇਂਦਰ ਵਿਚ ਐਨ.ਡੀ.ਏ ਗਠਜੋੜ ਦੀ ਵੱਡੀ ਜਿੱਤ 'ਤੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਪਟਵਾਰੀ, ਰਾਜ ਤਿਲਕ ਲਾਧੂਕਾ, ਰਾਜ ਕੁਮਾਰ ਕੰਬੋਜ਼, ਕ੍ਰਿਸ਼ਨ ਢੋਟ, ਰਾਕੇਸ਼ ਬੱਬੂ ਲਾਧੂਕਾ, ਸੁਭਾਸ਼ ਕੰਬੋਜ਼, ਸੁਰਿੰਦਰ ਜੱਜ, ਬਲਵਿੰਦਰ ਸਿੰਘ, ਡਾ: ਬਲਬੀਰ ਸਿੰਘ ਜਵਾਲਾ, ਬਲਬੀਰ ਸਿੰਘ ਝੰਗੜ ਭੈਣੀ, ਬੀ. ਕੇ. ਕੰਬੋਜ਼, ਸ਼ੀਲੋਬਾਈ ਸਾਬਕਾ ਸਰਪੰਚ, ਲੱਖਾ ਬਰਾੜ ਕਿੜਿਆਵਾਲਾ, ਜਸਕਰਨ ਸਿੰਘ, ਅਜੀਤ ਸਿੰਘ ਸਾਬਕਾ ਸਰਪੰਚ ਤੇ ਗਿਆਨ ਸਿੰਘ ਲਖੇ ਕੜ੍ਹਾਈਆ ਆਦਿ ਹਾਜਰ ਸਨ |
ਸੁਖਬੀਰ ਦੀ ਜਿੱਤ 'ਤੇ ਤੇਜਵੰਤ ਸਿੰਘ ਟੀਟਾ ਤੇ ਬਿੱਟੂ ਕਾਠਪਾਲ ਦੇ ਘਰ ਖ਼ੁਸ਼ੀ ਦਾ ਮਾਹੌਲ
ਮੰਡੀ ਲਾਧੂਕਾ, (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਫ਼ਾਜ਼ਿਲਕਾ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਤੇਜਵੰਤ ਸਿੰਘ ਟੀਟਾ ਤੇ ਗੁਰਮੀਤ ਸਿੰਘ ਬਿੱਟੂ ਕਾਠਪਾਲ ਦੇ ਘਰ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਇਲਾਕੇ ਦੇ ਅਕਾਲੀ- ਭਾਜਪਾ ਵਰਕਰਾਂ ਵਲੋਂ ਖ਼ੁਸ਼ੀ ਮਨਾਈ ਗਈ ਅਤੇ ਢੋਲ ਦੀ ਥਾਪ 'ਤੇ ਭੰਗੜੇ ਪਾਏ ਗਏ ਤੇ ਲੱਡੂ ਵੰਡੇ ਗਏ | ਇਸ ਮੌਕੇ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਗੁਰਪ੍ਰਤਾਪ ਸਿੰਘ ਕਾਕੂ ਕਾਠਪਾਲ, ਸਹਿਜਪ੍ਰੀਤ ਸਿੰਘ ਕਾਠਪਾਲ, ਤਰਸੇਮ ਲਾਲ ਜੁਲਾਹਾ, ਸੋਹਣ ਸਿੰਘ, ਸਰਨਦੀਪ ਸਿੰਘ ਸੰਨ੍ਹੀ, ਬੱਬਲੂ ਮਦਾਨ, ਲੇਖ ਰਾਜ ਕੰਬੋਜ, ਜੈ ਚੰਦ ਕੰਬੋਜ, ਪਰਮਜੀਤ ਕੰਬੋਜ, ਵਿਜੈ ਕੁਮਾਰ, ਸੁਰਿੰਦਰ ਸਿੰਘ ਕਾਠਪਾਲ, ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਇਲਾਕੇ ਦੇ ਅਕਾਲੀ-ਭਾਜਪਾ ਦੇ ਵਰਕਰ ਮੌਜੂਦ ਸਨ |
ਪਿੰਡ ਕਿੜਿਆਵਾਲੀ 'ਚ ਲੱਡੂ ਵੰਡੇ
ਮੰਡੀ ਲਾਧੂਕਾ, (ਮਨਪ੍ਰੀਤ ਸਿੰਘ ਸੈਣੀ)-ਹਲਕਾ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਅਕਾਲੀ- ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਕਿੜਿਆਵਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ਜਿੱਤ ਦੀ ਖ਼ੁਸ਼ੀ ਵਿੱਚ ਪਿੰਡ ਕਿੜਿਆਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਰਮੰਦਰ ਸਿੰਘ ਬਰਾੜ ਸਾਬਕਾ ਸਰਪੰਚ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਗੁਰਚਰਨ ਸਿੰਘ ਬਰਾੜ, ਗੁਰਮੀਤ ਸਿੰਘ, ਜਸਵਿੰਦਰਜੀਤ ਸਿੰਘ ਬਰਾੜ, ਗੁਰਤੇਜ ਸਿੰਘ, ਪਵਿੱਤਰ ਸਿੰਘ, ਨਿੱਕੂ ਸਿੰਘ, ਸੰਦੀਪ ਬਰਾੜ, ਬੇਅੰਤ ਬਰਾੜ, ਗੁਰਪਾਲ ਸਿੰਘ ਬਰਾੜ, ਬਿੱਲਾ ਸੰਧੂ, ਅਮਿ੍ੰਤਪਾਲ ਸਿੰਘ ਬਰਾੜ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |
ਘੁਬਾਇਆ ਦੇ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ
ਮੰਡੀ ਘੁਬਾਇਆ, (ਅਮਨ ਬਵੇਜਾ)-ਸੁਖਬੀਰ ਸਿੰਘ ਬਾਦਲ ਦੀ ਵੱਡੀ ਲੀਡ ਨਾਲ ਜਿੱਤ ਹੋਣ ਤੋਂ ਬਾਅਦ ਪਿੰਡ ਘੁਬਾਇਆ ਤੇ ਆਸ ਪਾਸ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਹਰ ਥਾਂ ਲੱਡੂ ਵੰਡੇ ਜਾ ਰਹੇ ਹਨ | ਦੱਸਣਯੋਗ ਹੈ ਕਿ ਪਿੰਡ ਘੁਬਾਇਆ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਫ਼ਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਜੱਦੀ ਪਿੰਡ ਹੈ ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਘੁਬਾਇਆ ਦੇ ਮੁਕਾਬਲੇ ਤਕਰੀਬਨ 400 ਤੋਂ ਵੱਧ ਵੋਟਾਂ ਦੀ ਲੀਡ ਪ੍ਰਾਪਤ ਕੀਤੀ ਹੈ |
ਮੰਡੀ ਲਾਧੂਕਾ, (ਮਨਪ੍ਰੀਤ ਸਿੰਘ ਸੈਣੀ)-ਹਲਕਾ ਫਿਰੋਜ਼ਪੁਰ ਦੀ ਸੀਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਅਕਾਲੀ-ਭਾਜਪਾ ਦੇ ਵਰਕਰਾਂ ਵੱਲੋਂ ਮੰਡੀ ਲਾਧੂਕਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਅਕਾਲੀ-ਭਾਜਪਾ ਦੇ ਦਫਤਰ ਅੱਗੇ ਪਟਾਕੇ ਚਲਾਏ ਗਏ ਅਤੇ ਲੱਡੂ ਵੰਡੇ | ਇਸ ਮੌਕੇ ਸਾਬਕਾ ਸਰਪੰਚ ਜਗਜੀਤ ਸਿੰਘ ਰੋਮੀ, ਗੁਰਪ©ਤਾਪ ਸਿੰਘ ਕਾਕੂ ਕਾਠਪਾਲ, ਹਰਦਿਆਲ ਸਿੰਘ, ਕਿ©ਸ਼ਨ ਲਾਲ, ਸੋਨੂੰ ਦੁਇਆ, ਮੋਹਿਤ ਛਾਬੜਾ, ਸੈਂਡੀ ਅਸੀਜਾ, ਹੈਪੀ ਤੋਲਾ, ਅਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |
ਅਰਨੀਵਾਲਾ 'ਚ ਅਕਾਲੀਆਂ ਨੇ ਜਸ਼ਨ ਮਨਾਏ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਜਿੱਤ 'ਤੇ ਸਮੂਹ ਅਕਾਲੀ ਵਰਕਰਾਂ ਨੇ ਅਰਨੀਵਾਲਾ ਵਿਚ ਇਕੱਠੇ ਹੋ ਕੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਲੱਡੂ ਵੰਡ ਕੇ ਜਿੱਤ ਦੀ ਖ਼ੁਸ਼ੀ ਮਨਾਈ | ਅਕਾਲੀ ਦਲ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਢਿੱਲੋਂ, ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਲੱਕੀ ਬਜਾਜ, ਸਾਬਕਾ ਪ੍ਰਧਾਨ ਯੂਥ ਐਡਵੋਕੇਟ ਪਰਗਟ ਸਿੰਘ ਢਿੱਲੋਂ, ਭੋਲਾ ਸ਼ਰਮਾ, ਗੁਰਬਚਨ ਸਿੰਘ ਠੇਠੀ, ਅਸ਼ੋਕ ਕੁਮਾਰ ਐਮ.ਸੀ, ਐਸ.ਪੀ ਬਜਾਜ, ਗੌਰਵ ਕੁਮਾਰ, ਅੰਮਿ੍ਤਪਾਲ ਸਿੰਘ ਅਰੋੜਾ, ਭਜਨ ਸਿੰਘ ਕੰਡਕਟਰ, ਸੰਨ੍ਹੀ ਬਜਾਜ, ਪ੍ਰਭਜੋਤ ਸਿੰਘ ਗੁਲ੍ਹਾਟੀ, ਖ਼ੁਸ਼ੀ ਸਿੱਧੂ, ਜਰਨੈਲ ਸਿੰਘ, ਦਪਿੰਦਰ ਸਿੰਘ ਭਸੀਨੀਆ ਅਤੇ ਭੁਪਿੰਦਰ ਸਿੰਘ ਨੇ ਸ: ਸੁਖਬੀਰ ਸਿੰਘ ਬਾਦਲ ਨੂੰ ਜਿੱਤ ਲਈ ਵਧਾਈ ਦਿੱਤੀ |
ਹੀਰਾ ਸੰਧੂ ਵਲੋਂ ਸਮਰਥਕਾਂ ਸਮੇਤ ਖ਼ੁਸ਼ੀ ਮਨਾਈ
ਮੰਡੀ ਅਰਨੀਵਾਲਾ , (ਨਿਸ਼ਾਨ ਸਿੰਘ ਸੰਧੂ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਹੀਰਾ ਸੰਧੂ ਨੇ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਸ: ਸੁਖਬੀਰ ਸਿੰਘ ਦੀ ਬਾਦਲ ਦੀ ਜਿੱਤ 'ਤੇ ਖ਼ੁਸ਼ੀ ਸਾਂਝੀ ਕਰਦੇ ਹੋਏ ਸ: ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ | ਇਸ ਮੌਕੇ ਹੀਰਾ ਸੰਧੂ ਦੇ ਸਮਰਥਕਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੀ ਵੰਡੇ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਮੀਤਾ, ਬੂਟਾ ਸਿੰਘ ਡੱਬਵਾਲਾ ਕਲਾਂ, ਦਿਲਬਾਗ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਗੋਰਾ ਸੰਧੂ ਅਤੇ ਹੋਰ ਵੀ ਹਾਜ਼ਰ ਸਨ |
ਅਕਾਲੀ ਭਾਜਪਾ ਵਰਕਰਾਂ ਨੇ ਲੱਡੂ ਵੰਡੇ
ਮੰਡੀ ਰੋੜਾਂਵਾਲੀ, (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਯੂਥ ਅਕਾਲੀ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਹਬ ਸੰਧੂ ਮੰਡੀ ਰੋੜਾਂਵਾਲੀ ਦੀ ਅਗਵਾਈ ਵਿਚ ਅਕਾਲੀ ਭਾਜਪਾ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਇਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸਤਪਾਲ ਲੂਣਾ, ਅਜੇ ਕੁਮਾਰ ਕਾਲੜਾ, ਭੂਸ਼ਨ ਰਾਜਦੇਵ, ਭਾਰਤ ਭੂਸ਼ਨ ਲੂਣਾ, ਬਿੰਟੂ ਕੁਮਾਰ ਭਾਜਪਾ ਪ੍ਰਧਾਨ ਯੁਵਾ ਮੋਰਚਾ, ਅਮਿੱਤ ਕੁਮਾਰ ਪਾਹਵਾ, ਮਨੀ ਰਾਜਦੇਵ, ਲੱਕੀ ਨਾਗਪਾਲ, ਮਾਸਟਰ ਕੌਰ ਸਿੰਘ, ਪਰਵਿੰਦਰ ਸਿੰਘ, ਰਾਜ ਕੁਮਾਰ ਕਾਲੜਾ, ਵਿਕੀ ਖੁਰਾਣਾ, ਦੀਪਕ ਖੁਰਾਣਾ, ਸਤੀਸ਼ ਕੁਮਾਰ ਪਾਹਵਾ, ਸੰਦੀਪ ਕੰਬੋਜ, ਪ੍ਰਕਾਸ਼ ਚੰਦ, ਨਰਿੰਦਰ ਕੁਮਾਰ ਖੇੜਾ, ਸੰਜੀਵ ਕੁਮਾਰ ਪਾਹਵਾ, ਬਲਜੀਤ ਸਿੰਘ ਆਦਿ ਹਾਜ਼ਰ ਸਨ |
ਨਗਰ ਪੰਚਾਇਤ ਪ੍ਰਧਾਨ ਠੇਠੀ ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)-ਨਗਰ ਪੰਚਾਇਤ ਅਰਨੀਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਠੇਠੀ ਅਤੇ ਉਸ ਦੇ ਸਮਰਥਕਾਂ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਜੇਤੂ ਜਲੂਸ ਵੀ ਕੱਢਿਆ | ਇਸ ਮੌਕੇ ਉਨ੍ਹਾਂ ਦੇ ਨਾਲ ਰਜਿੰਦਰ ਸਿੰਘ ਸੰਧੂ, ਐਮ.ਸੀ ਕਰਨੈਲ ਸਿੰਘ, ਦੂਲਾ ਸਿੰਘ, ਦਿਆਲ ਸਿੰਘ ਵਾਰਵਲ, ਗੁਰਜਿੰਦਰ ਸਿੰਘ ਤਨੇਜਾ, ਚਰਨ ਸਿੰਘ ਕੁਮਾਰ, ਅੰਮਿ੍ਤ ਠੇਠੀ, ਸੰਨ੍ਹੀ ਬਜਾਜ, ਸ਼ੰਟੀ ਬਜਾਜ, ਪ੍ਰਤਾਪ ਭਠੇਜਾ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਜਲਾਲਾਬਾਦ ਦੇ ਵਰਕਰਾਂ ਨੇ ਖ਼ੁਸ਼ੀ 'ਚ ਵੰਡੇ ਲੱਡੂ
ਜਲਾਲਾਬਾਦ,(ਕਰਨ ਚੁਚਰਾ)-ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਜਲਾਲਾਬਾਦ ਦੇ ਅਕਾਲੀ ਭਾਜਪਾ ਵਰਕਰਾਂ ਵਲੋਂ ਸ਼ਹਿਰ ਦੇ ਪਾਰਟੀ ਦਫਤਰ ਦੇ ਬਾਹਰ ਲੱਡੂ ਵੰਡ ਕੇ ਅਤੇ ਪਟਾਕੇ ਚਲਾ ਕੇ ਖ਼ੁਸ਼ੀ ਨੂੰ ਪ੍ਰਗਟ ਕੀਤਾ | ਇਸ ਮੌਕੇ ਸ਼ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ, ਜ਼ਿਲ੍ਹਾ ਪ੍ਰਧਾਨ ਅਸ਼ੋਕ ਅਨੇਜਾ, ਸ਼ਿਅਦ ਆਗੂ ਮਾ. ਬਲਵਿੰਦਰ ਸਿੰਘ ਗੁਰਾਇਆ, ਭਾਜਪਾ ਆਗੂ ਅਨਿਲ ਵਲੇਚਾ, ਦਰਸ਼ਨ ਲਾਲ ਵਧਵਾ, ਡਾ. ਅਸ਼ਵਨੀ ਮਿੱਢਾ, ਸ਼ਿਅਦ ਦੇ ਸ਼ਹਿਰੀ ਪ੍ਰਧਾਨ ਟਿਕਣ ਪਰੂਥੀ, ਸਵੀਟਾ ਮਦਾਨ, ਗੋਲੂ ਗੁਰਾਇਆ, ਰਾਜ ਚੌਹਾਨ, ਰਵੀ ਕੁੱਕੜ, ਅਸ਼ੋਕ ਕੁਕੜੇਜਾ, ਮਿੰਟੂ ਦੂਮੜਾ , ਸੰਦੀਪ ਮਲੂਜਾ, ਦੀਪੂ ਦਰਗਨ ਅਤੇ ਹੋਰ ਆਗੂ ਮੌਜੂਦ ਸਨ |
ਜ਼ੀਰਾ ਵਿਖੇ ਵਰਕਰਾਂ ਨੇ ਲੱਡੂ ਵੰਡੇ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)- ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਜ਼ੀਰਾ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਸਬੰਧੀ ਮਾਰਕੀਟ ਕਮੇਟੀ ਜ਼ੀਰਾ ਦੇ ਸਾਬਕਾ ਉੱਪ ਚੇਅਰਮੈਨ ਪਵਨ ਕੁਮਾਰ ਬਾਂਸਲ ਦੀ ਦੁਕਾਨ 'ਤੇ ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ ਅਤੇ ਪਟਾਕੇ ਚਲਾਏ, ਜਿਸ ਦੌਰਾਨ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਵਰਕਰਾਂ ਅਤੇ ਸਮਰਥਕਾਂ ਵਲੋਂ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਇਸ ਮੌਕੇ ਵਿੱਕੀ ਸੂਦ ਮੰਡਲ ਪ੍ਰਧਾਨ ਭਾਜਪਾ, ਪਵਨ ਕੁਮਾਰ ਸੇਠੀ ਜਨਰਲ ਸਕੱਤਰ, ਪਵਨ ਬਾਂਸਲ ਵਾਈਸ ਪ੍ਰਧਾਨ, ਗੋਪਾਲ ਦਾਸ ਸਿਡਾਨਾ, ਡਾ: ਕੇਵਲ ਕ੍ਰਿਸ਼ਨ, ਅਨਿਲ ਉੱਪਲ, ਸੁਭਾਸ਼ ਗੁਪਤਾ, ਸੁਖਵੀਰ ਸਿੰਘ ਸ਼ੀਰਾ, ਗੁਰਪ੍ਰੀਤ ਸਿੰਘ ਭੀਤਾ, ਕੁਲਦੀਪ ਸਿੰਘ ਦੇਬੀ, ਸ਼ਿੰਦਰ ਸਿੰਘ ਹਰਦਾਸਾ, ਚਮਕੌਰ ਸਿੰਘ, ਓਮ ਪ੍ਰਕਾਸ਼ ਬੰਸੀਵਾਲ, ਪ੍ਰਤਾਪ ਸਿੰਘ ਬੀਕਾਨੇਰੀ, ਬਾਪੂ ਕੜਾਕਾ, ਰਾਹੁਲ ਅਰੋੜਾ, ਬਾਬੂ ਰਾਮ, ਸੋਨੂੰ ਮਾਨਕਟਾਲਾ, ਬਖ਼ਸ਼ੀਸ਼ ਸਿੰਘ, ਜਨਕ ਰਾਜ ਸਹੋਤਾ ਆਦਿ ਹਾਜ਼ਰ ਸਨ |
ਸੁਖਬੀਰ ਦੀ ਜਿੱਤ 'ਤੇ ਮਮਦੋਟ 'ਚ ਖ਼ੁਸ਼ੀ ਦੀ ਲਹਿਰ
ਮਮਦੋਟ, (ਜਸਬੀਰ ਸਿੰਘ ਕੰਬੋਜ)- ਕਸਬਾ ਮਮਦੋਟ ਵਿਚ ਜਿੱਥੇ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੇ ਚੋਣ ਦਫ਼ਤਰ ਵਿਚ ਸਵੇਰ ਤੋਂ ਹੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਸਨ ਤੇ ਜਿਵੇਂ-ਜਿਵੇਂ ਨਤੀਜੇ ਐਨ.ਡੀ.ਏ ਦੇ ਹੱਕ ਵਿਚ ਆਉਣੇ ਸ਼ੁਰੂ ਹੋਏ ਤਾਂ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਸਮਰਥਕ ਦਫਤਰ ਵਿਚ ਇਕੱਠੇ ਹੋ ਗਏ ਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਤੇ ਲੱਡੂਆਂ ਨਾਲ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਪਰ ਦੂਜੇ ਪਾਸੇ ਇਸ ਦਫਤਰ ਦੇ ਨਜ਼ਦੀਕ ਹੀ ਖੁੱਲ੍ਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਦਫ਼ਤਰ ਦਾ ਕਾਂਗਰਸੀ ਵਰਕਰਾਂ ਵਲੋਂ ਤਾਲਾ ਵੀ ਨਹੀਂ ਖੋਲਿ੍ਹਆ ਗਿਆ ਤੇ ਇਹ ਦਫਤਰ ਪੂਰਾ ਦਿਨ ਬੰਦ ਹੀ ਰਿਹਾ | ਇਸੇ ਤਰ੍ਹਾਂ ਬਾਜ਼ਾਰ ਵਿਚ ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਵਰਿੰਦਰ ਸਿੰਘ ਵੈਰੜ ਉੱੱਪ ਪ੍ਰਧਾਨ ਨਗਰ ਪੰਚਾਇਤ ਮਮਦੋਟ, ਜੀਵਨ ਸੋਢੀ ਰਹੀਮੇ ਕੇ, ਭਾਜਪਾ ਆਗੂ ਅਸ਼ੋਕ ਸਹਿਗਲ, ਰਾਕੇਸ਼ ਧਵਨ, ਪ੍ਰਵੀਨ ਭੋਲੇਵਾਸੀਆ, ਵੀਰਾ ਕੱਕੜ ਅਤੇ ਕਈ ਹੋਰਨਾਂ ਵਲੋਂ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਪਵਨ ਕੁਮਾਰ ਦੁੱਗਲ, ਗੁਰਜੰਟ ਸਿੰਘ ਵਿਰਕ, ਸੋਨੂੰ ਸੇਠੀ, ਰੇਸ਼ਮ ਸਿੰਘ ਕਾਲਾ, ਬਲਜੀਤ ਸਿੰਘ ਮਮਦੋਟੀਆ, ਬੋਹੜ ਸਿੰਘ ਚੱਕ ਰਾਓ ਕੇ, ਤਜਿੰਦਰ ਢੀਂਗੜਾ, ਰਸ਼ਪਾਲ ਸਿੰਘ ਰਹੀਮੇ ਕੇ, ਮੇਜਰ ਸਿੰਘ ਰਹੀਮੇ ਕੇ, ਸੁਰਜੀਤ ਮੰਡ, ਬਲਦੇਵ ਸ਼ਰਮਾ, ਵੀਰਾ ਕੱਕੜ ਅਤੇ ਡਾ: ਗੁਰਦੇਵ ਸਿੰਘ ਸਮੇਤ ਹੋਰ ਹਾਜ਼ਰ ਸਨ |
ਪੰਜੇ ਕੇ ਉਤਾੜ, (ਹਰਮੀਤ ਪਾਲ ਵਿਨਾਇਕ)- ਪੰਜੇ ਕੇ ਉਤਾੜ ਦੇ ਵਰਕਰਾਂ ਨੇ ਸਾਬਕਾ ਸਰਪੰਚ ਹਰੀ ਚੰਦ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਜਸ਼ਨ ਮਨਾਇਆ ਅਤੇ ਵਰਕਰਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਮੌਕੇ ਸਾਬਕਾ ਸਰਪੰਚ ਹਰੀ ਚੰਦ ਨੇ ਦੱਸਿਆ ਕਿ ਲੋਕਾਂ ਨੇ ਬਰਾਦਰੀ ਵਾਦ ਨੂੰ ਛੱਡ ਕੇ ਵਿਕਾਸ ਦੇ ਨਾਂਅ 'ਤੇ ਸੁਖਬੀਰ ਸਿੰਘ ਬਾਦਲ ਨੂੰ ਜਿੱਤ ਦੁਆਈ ਹੈ | ਇਸ ਮੌਕੇ ਸ਼ਗਨ ਲਾਲ ਕੰਬੋਜ, ਅਮਨ ਧਵਨ, ਪਰਮਜੀਤ ਵਿਨਾਇਕ, ਆਨੰਦ ਲਾਲ ਵਿਨਾਇਕ, ਭਜਨ ਲਾਲ ਮਰੋਕ, ਪੰਕਜ ਕਾਲੜਾ, ਪਵਨ ਕੰਬੋਜ ਆਦਿ ਵਰਕਰਾਂ ਅਤੇ ਸਮਰਥਕਾਂ ਨੇ ਜਸ਼ਨ ਮਨਾਇਆ |

ਬੱਲੂਆਣਾ ਵਾਲਿਓ ਤੁਸੀਂ ਤਾਂ ਕਮਾਲ ਕਰਤੀ, ਵੋਟਾਂ ਦਾ ਮੀਂਹ ਵਰ੍ਹਾਤਾ-ਸੁਖਬੀਰ ਸਿੰਘ ਬਾਦਲ ਵਰਕਰਾਂ ਦਾ ਕੀਤਾ ਧੰਨਵਾਦ

ਅਬੋਹਰ, 23 ਮਈ (ਕੁਲਦੀਪ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ: ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕੇ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾ ਕੇ ਵੋਟਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਬੰਦ ਰਹੇਗੀ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- 220 ਕੇ.ਵੀ. ਪਾਵਰ ਹਾਊਸ ਦੀ ਮੁਰੰਮਤ ਦੇ ਚੱਲਦਿਆਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ-ਵੱਖ ਖੇਤਰਾਂ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਬਿਜਲੀ ਬੋਰਡ ਦੇ ਜੇ.ਈ. ਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਉਦਘਾਟਨ 26 ਨੂੰ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਐਲ.ਆਈ.ਸੀ. ਦਫ਼ਤਰ ਨੇੜੇ ਨਵੇਂ ਖੁੱਲ੍ਹੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਉਦਘਾਟਨ ਮਿਤੀ 26 ਮਈ ਨੂੰ ਦਿਨ ਐਤਵਾਰ ਨੂੰ ਚੇਅਰਮੈਨ ਮਾਰਕਫੈੱਡ ਅਮਰਜੀਤ ਸਿੰਘ ਸਮਰਾ ਆਪਣੇ ਕਰ ਕਮਲਾਂ ਨਾਲ ਕਰਨਗੇ | ...

ਪੂਰੀ ਖ਼ਬਰ »

ਲੋਕਾਂ ਦੇ ਹਮੇਸ਼ਾ ਰਿਣੀ ਰਹਾਂਗੇ- ਵਰਦੇਵ ਸਿੰਘ ਮਾਨ

ਗੁਰੂਹਰਸਹਾਏ, 23 ਮਈ (ਪਿ੍ਥਵੀ ਰਾਜ ਕੰਬੋਜ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਫ਼ਿਰੋਜ਼ਪੁਰ ਤੋਂ ਸੰਸਦ ਚੁਣੇ ਜਾਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਗਿਣਤੀ ਵਾਲੀ ਜਗ੍ਹਾ 'ਤੇ ਪ੍ਰਬੰਧ ਠੀਕ ਨਾ ਹੋਣ ਕਰਕੇ ਮੀਡੀਆ ਕਰਮਚਾਰੀ ਖੜ੍ਹੇ ਹੋਣ ਲਈ ਮਜਬੂਰ ਹੋਏ

ਲੋਕ ਸਭਾ ਆਮ ਚੋਣਾਂ 2019 ਦੇ ਖ਼ਾਲਸਾ ਕਾਲਜ 'ਚ ਬਣਾਏ ਗਿਣਤੀ ਵਾਲੀ ਜਗ੍ਹਾ 'ਤੇ ਮੀਡੀਆ ਲਈ ਬਣਾਏ ਮੀਡੀਆ ਸੈਂਟਰ 'ਤੇ ਬਦ ਇੰਤਜ਼ਾਮੀ ਹਾਵੀ ਰਹੀ | ਮੀਡੀਆ ਕਰਮਚਾਰੀਆਂ ਲਈ ਬੈਠਣ ਵਾਲੀ ਜਗ੍ਹਾ 'ਤੇ ਸਰਕਾਰੀ ਕਰਮਚਾਰੀ ਅਤੇ ਪਾਰਟੀਆਂ ਦੇ ਗਿਣਤੀ ਏਜੰਟ ਹੀ ਬੈਠੇ ਰਹੇ | ਮੀਡੀਆ ...

ਪੂਰੀ ਖ਼ਬਰ »

ਸ੍ਰੀਗੰਗਾਨਗਰ ਲੋਕ ਸਭਾ ਖੇਤਰ ਤੋਂ ਉਮੀਦਵਾਰ ਨਿਹਾਲ ਚੰਦ ਮੇਘਵਾਲ ਪੰਜਵੀਂ ਵਾਰ ਸੰਸਦ ਮੈਂਬਰ ਚੁਣੇ

ਸ੍ਰੀਗੰਗਾਨਗਰ, 23 ਮਈ (ਦਵਿੰਦਰਜੀਤ ਸਿੰਘ)-ਲੋਕ ਸਭਾ ਆਮ ਚੋਣਾਂ 2019 'ਚ ਸ੍ਰੀਗੰਗਾਨਗਰ ਲੋਕ ਸਭਾ ਖੇਤਰ ਤੋਂ ਉਮੀਦਵਾਰ ਨਿਹਾਲ ਚੰਦ ਮੇਘਵਾਲ ਪੰਜਵੀਂ ਵਾਰ ਲੋਕ ਸਭਾ ਲਈ ਚੁਣੇ ਗਏ ਹਨ | ਉਨ੍ਹਾਂ ਨੇ ਆਪਣੇ ਨੇੜਲੇ ਵਿਰੋਧੀ ਧਿਰ ਦੇ ਭਰਤ ਰਾਮ ਮੇਘਵਾਲ ਨੂੰ 4 ਲੱਖ 5 ਹਜ਼ਾਰ 905 ...

ਪੂਰੀ ਖ਼ਬਰ »

ਸੀਡ ਫਾਰਮ ਦੇ ਇਕ ਬੂਥ, ਜੋਧਪੁਰ, ਗੋਬਿੰਦਗੜ੍ਹ, ਪੰਜਕੋਸੀ, ਮੌਜਗੜ੍ਹ ਤੇ ਉਸਮਾਨ ਖੇੜਾ ਤੋਂ ਹੀ ਵਧ ਸਕਿਆ ਘੁਬਾਇਆ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੇ ਬੱਲੂਆਣਾ ਹਲਕੇ ਵਿਚ ਸੁਖਬੀਰ ਸਿੰਘ ਬਾਦਲ ਨੇ ਵੱਡੀ ਲੀਡ ਲਈ ਹੈ | ਇੱਥੇ ਕੋਈ ਵੀ ਪਿੰਡ ਜਾਂ ਮੁਹੱਲਾ ਨਹੀਂ ਜਿੱਥੋਂ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਵੋਟ ਨਾ ਪਈ ਹੋਵੇ | ਜਾਣਕਾਰੀ ਅਨੁਸਾਰ ਅਬੋਹਰ ਹਲਕੇ ਵਿਚ ...

ਪੂਰੀ ਖ਼ਬਰ »

ਡੇਅਰੀ 'ਤੇ ਬੈਠੀ ਔਰਤ ਨੂੰ ਬੇਸੁੱਧ ਕਰ ਸੋਨਾ ਲਾਹ ਕੇ ਫ਼ਰਾਰ ਹੋਏ ਲੁਟੇਰੇ

ਜਲਾਲਾਬਾਦ, 23 ਮਈ (ਕਰਨ ਚੁਚਰਾ)-ਸ਼ਹਿਰ ਦੇ ਬਾਹਮਣੀ ਵਾਲਾ ਰੋਡ ਸਥਿੱਤ ਇਕ ਡੇਅਰੀ 'ਤੇ ਬੈਠੀ ਔਰਤ ਨੂੰ ਬੇਸੁੱਧ ਕਰਕੇ ਲੁਟੇਰੇ ਦਿਨ ਦਿਹਾੜੇ ਸੋਨੇ ਦੀਆਂ ਚੂੜੀਆਂ ਅਤੇ ਮੁੰਦਰੀ ਉਤਾਰ ਕੇ ਫ਼ਰਾਰ ਹੋ ਗਏ | ਲੁੱਟ ਦੀ ਇਸ ਘਟਨਾ ਸੰਬੰਧੀ ਥਾਣਾ ਸਿਟੀ ਵਿਚ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

23 ਨੰਬਰ ਵਾਰਡ ਤੋਂ 960 ਵੋਟਾਂ ਦੀ ਲੀਡ ਮਿਲੀ ਬਾਦਲ ਨੂੰ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਅਬੋਹਰ ਦੇ ਵਾਰਡ ਨੰਬਰ 23 ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਲੀਡ ਮਿਲੀ ਹੈ | ਕਾਂਗਰਸ ਬਹੁਮਤ ਵਾਲਾ ਵਾਰਡ ਹੋਣ ਦੇ ਬਾਵਜੂਦ ਇੱਥੋਂ ਅਕਾਲੀ ਦਲ ਨੇ ਲੀਡ ਲੈ ਕੇ ਮੋਰਚਾ ਮਾਰਿਆ ਹੈ | ਜਾਣਕਾਰੀ ਦਿੰਦਿਆਂ ਕੌਾਸਲਰ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਹਿਣ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹੋਮਿਓਪੈਥਿਕ ਮੈਡੀਕਲ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਬੀ.ਐਚ. ਐਮ.ਐੱਸ. ਦੂਜੇ ਸਾਲ ਦੇ ਪੇਪਰਾਂ ਵਿਚੋਂ ਦੀਪਕ ਕਥੂਰੀਆ ਪੁੱਤਰ ਸ੍ਰੀ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 5 ਖਿਲਾਫ ਪਰਚਾ ਦਰਜ

ਜਲਾਲਾਬਾਦ, 23 ਮਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਸੁਖੇਰਾ ਵਿਖੇ ਹੋਈ ਲੜਾਈ ਦੇ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਵਲੋਂ 5 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਸ਼ਿੰਦਰ ਸਿੰਘ ਪੁੱਤਰ ਜੰਗੀਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਥਾਣਾ ਖੂਈਖੇੜਾ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ਬੱਸ ਅੱਡਾ ਘੱਲੂ ਦੇ ਕੇ ਕੋਲ ਸਨ, ਜਿੱਥੇ ਉਨ੍ਹਾਂ ਨੂੰ ਬਲਰਾਮ ਉਰਫ਼ ਰਮਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ, ਦੂਜਾ ਫ਼ਰਾਰ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਐਕਸਾਈਜ਼ ਇੰਸਪੈਕਟਰ ਰਜਨੀਸ਼ ਕੁਮਾਰ ਨਾਲ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਨੌਜਵਾਨ ਦਾ ਕਤਲ, ਇਕ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਵਿਅਕਤੀ ਦੇ ਕਤਲ ਤੋਂ ਬਾਅਦ ਇਕ ਹਰਿਆਣਾ ਨਿਵਾਸੀ 'ਤੇ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਕੁਮਾਰ ਪੁੱਤਰ ਰਾਮ ਚੰਦ ਵਾਸੀ ਖੁਈਖੇੜਾ ਨੇ ਦੱਸਿਆ ਕਿ ਉਸ ਦਾ ਭਰਾ ਸੁਨੀਲ ਕੁਮਾਰ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਕੱਲ੍ਹ ਤੱਕ ਹੀ ਜਾਰੀ ਰਹੇਗੀ- ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ

ਫ਼ਾਜ਼ਿਲਕਾ, 23 ਮਈ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੀਵਾਨ ਚੰਦ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ, 2019 ਤੱਕ ਹੀ ਕੀਤੀ ਜਾਣੀ ਹੈ | ਉਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ 'ਚ ਡਿਕਸ਼ਨਰੀ 'ਚੋਂ ਸ਼ਬਦ ਲੱਭਣ ਦਾ ਮੁਕਾਬਲਾ ਕਰਵਾਇਆ

ਮੰਡੀ ਰੋੜਾਂਵਾਲੀ, 23 ਮਈ (ਮਨਜੀਤ ਸਿੰਘ ਬਰਾੜ)-ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਚ ਅੱਜ ਸਕੂਲ ਮੁਖੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਭਾਰਤੀ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕ ਖੁਸ਼ਹਾਲ ਸਿੰਘ ਵਲੋਂ ਬੱਚਿਆਂ ਵਿਚ ਹਊਆ ਬਣ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਲੋਕਤੰਤਰਿਕ ਤਰੀਕੇ ਨਾਲ ਕੀਤੀ ਬੱਚਿਆਂ ਦੀ ਚੋਣ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਵਿਚ ਜਿੱਥੇ ਚੋਣਾਂ ਦਾ ਰੰਗ ਚੜਿ੍ਹਆ ਹੋਇਆ ਹੈ, ਉਥੇ ਹੀ ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿਦਿਆ ਮੰਦਰ ਵਿਖੇ ਵੀ ਬਾਲ ਭਾਰਤੀ ਤੇ ਕੰਨਿਆ ਭਾਰਤੀ ਲਈ ਹੋਈ ਚੋਣ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਜਿੱਥੇ ਗੁਰੂ ਦਾ ਸ਼ੁਕਰ ਕੀਤਾ, ਉੱਥੇ ...

ਪੂਰੀ ਖ਼ਬਰ »

ਸੁਖਬੀਰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਮੰਡੀ ਘੁਬਾਇਆ, 23 ਮਈ (ਅਮਨ ਬਵੇਜਾ)-ਸੁਖਬੀਰ ਸਿੰਘ ਬਾਦਲ ਵਲੋਂ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ ਸਥਿਤ ਘੁਬਾਇਆ ਤੇ ਲਮੋਚੜ੍ਹ ਕਲਾਂ ਰੁਕ ਕੇ ਸਥਾਨਕ ਵੋਟਰਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਅਕਾਲੀ ਵਰਕਰਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ | ਇਸ ਦੌਰਾਨ ...

ਪੂਰੀ ਖ਼ਬਰ »

ਅਬੋਹਰ ਤੇ ਬੱਲੂਆਣਾ ਹਲਕਿਆਂ 'ਚ ਸੁਖਬੀਰ ਦੀ ਸ਼ਾਨਦਾਰ ਜਿੱਤ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)-ਲੋਕ ਸਭਾ ਚੋਣਾਂ ਦੇ ਨਤੀਜੇ ਆਏ, ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ | ਅਬੋਹਰ ਤੇ ਬੱਲੂਆਣਾ ਹਲਕੇ ਦੀ ਗਿਣਤੀ ਅੱਠ ਵਜੇ ਫ਼ਾਜ਼ਿਲਕਾ ਦੇ ਐਮ.ਆਰ. ਸਰਕਾਰੀ ਕਾਲਜ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX