ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  19 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  35 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  31 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 4 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 6 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 7 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 7 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਹਲਕੇ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ਜਿੱਤ

ਜਸਵੰਤ ਸਿੰਘ ਜੱਸ, ਸੁਰਿੰਦਰ ਕੋਛੜ, ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ
ਅੰਮਿ੍ਤਸਰ, 23 ਮਈ -ਦੇਸ਼ ਦੇ ਭਰ ਵਿਚ ਚੱਲੀ ਮੋਦੀ ਲਹਿਰ ਦੇ ਉਲਟ ਇਕ ਵਾਰ ਫਿਰ ਫਤਵਾ ਦਿੰਦਿਆਂ ਗੁਰੂ ਨਗਰੀ ਅੰਮਿ੍ਤਸਰ ਦੇ ਵੋਟਰਾਂ ਨੇ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ 'ਤੇ ਭਰੋਸਾ ਪ੍ਰਗਟਾ ਕੇ ਦੁਬਾਰਾ ਲੋਕ ਸਭਾ ਲਈ ਚੁਣ ਕੇ ਭੇਜਿਆ ਹੈ | 19 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ ਸ. ਔਜਲਾ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੂੰ 99626 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ | ਨਤੀਜਾ ਆਉਂਦਿਆਂ ਹੀ ਕਾਂਗਰਸੀ ਸਮਰਥਕਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਢੋਲ ਦੇ ਡੱਗਿਆਂ 'ਤੇ ਭੰਗੜਾ ਪਾ ਕੇ ਜਿੱਤ ਦੇ ਜ਼ਸਨ ਮਨਾਏ ਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਾਇਆ | ਦੂਜੇ ਪਾਸੇ ਦੇਸ਼ ਵਿਚ ਭਾਜਪਾ ਨੂੰ ਬਹੁਮਤ ਮਿਲਣ ਦੇ ਬਾਵਜੂਦ ਅੰਮਿ੍ਤਸਰ ਸੀਟ ਤੋਂ ਮਿਲੀ ਵੱਡੀ ਹਾਰ ਕਾਰਨ ਭਾਜਪਾ ਦੇ ਖੇਮਿਆਂ ਵਿਚ ਨਿਰਾਸ਼ਾ ਦਾ ਆਲਮ ਰਿਹਾ ਤੇ ਭਾਜਪਾ ਆਗੂ ਤੇ ਵਰਕਰ ਜਿੱਤ ਦੇ ਜਸ਼ਨ ਨਹੀਂ ਮਨਾ ਸਕੇ | ਦੇਰ ਸ਼ਾਮ ਐਲਾਨੇ ਗਏ ਚੋਣ ਨਤੀਜੇ ਅਨੁਸਾਰ ਗੁਰਜੀਤ ਸਿੰਘ ਔਜਲਾ ਨੂੰ ਕੁੱਲ 445032 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਸ: ਹਰਦੀਪ ਸਿੰਘ ਪੁਰੀ ਨੂੰ 345406 ਵੋਟਾਂ ਮਿਲੀਆਂ | ਤੀਜੇ ਸਥਾਨ 'ਤੇ ਰਹੀ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ ਕੇਵਲ 20087 ਅਤੇ ਪੰਜਾਬ ਜ਼ਮਹੂਰੀ ਗਠਜੋੜ ਦੀ ਕਾਮਰੇਡ ਦਸਵਿੰਦਰ ਕੌਰ ਨੂੰ ਵੀ ਕੇਵਲ 16335 ਵੋਟਾਂ ਨਾਲ ਹੀ ਸਬਰ ਕਰਨਾ ਪਿਆ | ਜ਼ਿਕਰਯੋਗ ਹੈ ਕਿ ਇਸ ਵਾਰ ਅੰਮਿ੍ਤਸਰ ਜ਼ਿਲੇ ਦੇ 8763 ਵੋਟਰਾਂ ਨੂੰ ਕਿਸੇ ਵੀ ਪਾਰਟੀ ਦਾ ਉਮੀਦਵਾਰ ਪਸੰਦ ਨਹੀਂ ਆਇਆ ਤੇ ਉਨ੍ਹਾਂ ਨੇ 'ਨੋਟਾ' ਵਾਲਾ ਬਟਨ ਦਬਾ ਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕੀਤਾ | ਡਾਕ ਰਾਹੀਂ ਵੋਟਾਂ ਪਾਉਣ ਵਾਲੇ ਮੁਲਾਜ਼ਮ ਵਰਗ ਨੇ ਹਰਦੀਪ ਸਿੰਘ ਪੁਰੀ ਨੂੰ 1357 ਵੋਟਾਂ ਪਾਈਆਂ, ਜਦੋਂ ਕਿ ਗੁਰਜੀਤ ਸਿੰਘ ਔਜਲਾ 980 ਵੋਟਾਂ ਲੈ ਕੇ ਦੂਸਰੇ ਨੰਬਰ 'ਤੇ ਰਹੇ | ਇਸੇ ਦੌਰਾਨ ਕਾਂਗਰਸੀ ਉਮੀਦਵਾਰ ਦੇ ਜੇਤੂ ਰਹਿਣ 'ਤੇ ਸ: ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਦੀ ਗ਼ੈਰ ਹਾਜ਼ਰੀ ਵੀ ਇਸ ਮੌਕੇ ਰੜਕਦੀ ਰਹੀ | ਅੱਜ ਇਥੇ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ 9 ਵਿਧਾਨ ਸਭਾ ਹਲਕਿਆਂ ਲਈ ਅੰਮਿ੍ਤਸਰ ਸ਼ਹਿਰ ਵਿਖੇ ਬਣਾਏ ਗਏ ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਵਿਚ ਬਣਾਏ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਰੰਭ ਹੋਇਆ | ਕਾਂਗਰਸੀ ਉਮੀਦਵਾਰ ਔਜਲਾ ਨੇ ਪਹਿਲੇ ਗੇੜ ਵਿਚ ਹੀ ਲੀਡ ਹਾਸਲ ਕਰ ਲਈ ਤੇ ਕੇਵਲ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਨਾਂ ਬਾਕੀ ਸਾਰੇ ਹਲਕਿਆਂ ਤੋਂ ਉਹ ਜੇਤੂ ਰਹੇ | ਇਸ ਵਾਰ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਚਾਰ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ 30 ਉਮੀਦਵਾਰ ਚੋਣ ਮੈਦਾਨ 'ਚ ਸਨ ਤੇ ਜ਼ਿਲੇ੍ਹ ਦੇ 9 ਵਿਧਾਨ ਸਭਾ ਹਲਕਿਆਂ ਦੇ 15 ਲੱਖ 940 ਰਜਿਸਟਰਡ ਵੋਟਰਾਂ 'ਚੋਂ ਕੇਵਲ 8 ਲੱਖ 56 ਹਜ਼ਾਰ 665 ਵੋਟਰਾਂ ਨੇ ਆਪਣੇ ਵੋਟ ਹੱਕ ਦੀ ਵਰਤੋਂ ਕੀਤੀ ਸੀ ਜੋ ਕਿ ਕਰੀਬ 57.08 ਪ੍ਰਤੀਸ਼ਤ ਬਣਦੀ ਹੈ |

ਅੰਮਿ੍ਤਸਰ ਹਲਕੇ ਦੇ ਵੋਟਰਾਂ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲਗਾਤਾਰ ਤੀਜੀ ਵਾਰ ਨਕਾਰਿਆ

ਜਸਵੰਤ ਸਿੰਘ ਜੱਸ ਅੰਮਿ੍ਤਸਰ, 23 ਮਈ-ਗੁਰੂ ਨਗਰੀ ਅੰਮਿ੍ਤਸਰ ਦੇ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਜ਼ਿਲੇ੍ਹ ਵਿਚ ਮੂਧੇ ਮੂੰਹ ਸੁੱਟਿਆ ਹੈ | ਇਸ ਲੋਕ ਸਭਾ ਸੀਟ ਤੋਂ ਇਸ ਵਾਰ ਭਾਜਪਾ ਨੇ ...

ਪੂਰੀ ਖ਼ਬਰ »

ਮਜੀਠਾ ਹਲਕੇ 'ਚ ਪੁਰੀ ਨੂੰ ਮਿਲੀ 10 ਹਜ਼ਾਰ ਵੋਟਾਂ ਦੀ ਲੀਡ

ਮਜੀਠਾ, 23 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)¸ਪੰਜਾਬ ਵਿੱਚ 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਦੇ ਅੱਜ ਆਏ ਚੋਣ ਨਤੀਜਿਆਂ ਦੌਰਾਨ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵਲੋਂ ਭਾਵੇਂ ਕਿ ਹਲਕੇ ਦੇ 8 ਵਿਧਾਨ ...

ਪੂਰੀ ਖ਼ਬਰ »

48 ਸਾਲ ਬਾਅਦ ਕਾਂਗਰਸ ਨੇ ਜਿੱਤੀ ਪੰਥਕ ਸੀਟ ਖਡੂਰ ਸਾਹਿਬ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਪੰਥਕ ਮੰਨੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ 48 ਸਾਲ ਦੇ ਲੰਬੇ ਅਰਸੇ ਪਿਛੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਕਾਲੀ ਦਲ ਦਾ ਗੜ੍ਹ ਨੂੰ ਤੋੜਨ ਵਿਚ ਕਾਮਯਾਬ ਹੋਏ ਹਨ | ਉਨ੍ਹਾਂ ਨੇ ਇਸ ਲੋਕ ਸਭਾ ਹਲਕੇ ਅਧੀਨ ਆਉਂਦੇ 9 ...

ਪੂਰੀ ਖ਼ਬਰ »

ਦਿਹਾਤੀ ਹਲਕਿਆਂ ਨੇ ਕਾਂਗਰਸ ਨੂੰ ਵੱਡੀ ਲੀਡ ਦਿਵਾਈ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਜਿੱਤ 'ਚ ਦਿਹਾਤੀ ਖੇਤਰਾਂ ਦਾ ਵੱਡਾ ਯੋਗਦਾਨ ਰਿਹਾ ਜਿਸ ਦੀ ਬਦੌਲਤ ਉਹ ਇਕ ਲੱਖ ਦੇ ਕਰੀਬ ਵੋਟਾਂ ਨਾਲ ਜੇਤੂ ਰਹਿਣ 'ਚ ਕਾਮਯਾਬ ਰਹੇ ਜਦੋਂ ਕਿ ਸ਼ਹਿਰੀ ਖੇਤਰਾਂ 'ਚ ਕਾਂਗਰਸ ਦਾ ਕੋਈ ਬਹੁਤਾ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗਾ-ਡਿੰਪਾ

ਰਈਆ, 23 ਮਈ (ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਦੇ ਨਿਵਾਸੀਆਂ ਦੀਆਂ ਉਮੀਦਾਂ 'ਤੇ ਮੈਂ ਖਰਾ ਉਤਰਾਂਗਾ, ਜਿਨ੍ਹਾਂ ਨੇ ਏਨੀਆਂ ਉਮੀਦਾਂ ਨਾਲ ਮੈਨੂੰ ਏਡੇ ਵੱਡੇ ਫਰਕ ਨਾਲ ਜਿੱਤਾ ਕੇ ਲੋਕ ਸਭਾ ਵਿਚ ਭੇਜਿਆ ਹੈ | ਇਹ ਵਿਚਾਰ ਲੋਕ ਸਭਾ ਹਲਕਾ ਖ਼ਡੂਰ ਸਾਹਿਬ ...

ਪੂਰੀ ਖ਼ਬਰ »

ਡਿੰਪਾ ਦੇ ਜਿੱਤਣ ਦੀ ਖੁਸ਼ੀ 'ਚ ਪਿੰਡ ਜਲਾਲ ਉਸਮਾਂ ਵਿਖੇ ਲੱਡੂ ਵੰਡੇ

ਚੌਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਸ: ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਵਿਰੋਧੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਹਰਾ ਕੇ, ਜਿੱਤ ਪ੍ਰਾਪਤ ਕਰਨ ਦੀ ਖੁਸ਼ੀ ਵਿਚ ਹਲਕੇ ਦੇ ਵਰਕਰਾਂ ਅੰਦਰ ਖੁਸ਼ੀ ਦੀ ...

ਪੂਰੀ ਖ਼ਬਰ »

ਹਲਕਾ ਅਜਨਾਲਾ ਤੋਂ ਗੁਰਜੀਤ ਸਿੰਘ ਔਜਲਾ ਨੂੰ ਮਿਲੀ 29235 ਵੋਟਾਂ ਦੀ ਲੀਡ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਈਆਂ ਵੋਟਾਂ ਦੀ ਗਿਣਤੀ ਮਾਈ ਭਾਗੋ ਪੋਲੀਟੈਕਨਿਕ ਕਾਲਜ ਅੰਮਿ੍ਤਸਰ ਵਿਖੇ ਹੋਈ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਾਵਰ ਸ: ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਵਿਰੋਧੀ ਸ਼੍ਰੋਮਣੀ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਤੋਂ ਔਜਲਾ 24548 ਵੋਟਾਂ ਨਾਲ ਅੱਗੇ ਰਹੇ

ਰਾਮਤੀਰਥ/ਰਾਜਾਸਾਂਸੀ, 23 ਮਈ (ਧਰਵਿੰਦਰ ਸਿੰਘ ਔਲਖ, ਹਰਦੀਪ ਸਿੰਘ ਖੀਵਾ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਅਧੀਨ ਆਉਂਦੇ ਰਾਜਾਸਾਂਸੀ ਹਲਕੇ ਵਿਚੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ 24548 ...

ਪੂਰੀ ਖ਼ਬਰ »

ਅਟਾਰੀ 'ਚ ਔਜਲਾ 12288 ਵੋਟਾਂ ਨਾਲ ਅੱਗੇ ਰਹੇ

ਅਟਾਰੀ, 23 ਮਈ (ਰੁਪਿੰਦਰਜੀਤ ਸਿੰਘ ਭਕਨਾ)-ਲੋਕ ਸਭਾ ਹਲਕਾ ਅੰਮਿ੍ਤਸਰ ਵਿਚ ਪੈਂਦੇ ਸਰਹੱਦੀ ਹਲਕਾ ਅਟਾਰੀ ਵਿਚ ਪਈਆਂ ਵੋਟਾਂ ਦੀ ਗਿਣਤੀ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਵਿਖੇ ਹੋਈ | ਇਸ ਚੋਣ ਯੁੱਧ ਵਿਚ ਹਲਕਾ ਅਟਾਰੀ ਤੋਂ ਸ: ਔਜਲਾ 12288 ਵੋਟਾਂ ਨਾਲ ...

ਪੂਰੀ ਖ਼ਬਰ »

ਮੇਰੀ ਜਿੱਤ 'ਚ ਨੌ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਅਹਿਮ ਭੂਮਿਕਾ ਨਿਭਾਈ-ਡਿੰਪਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਦੀ ਚੋਣ ਜਿੱਤਣ ਤੋਂ ਬਾਅਦ ਆਪਣੀ ਪਲੇਠੀ ਮੀਟਿੰਗ ਸਮੇਂ 'ਅਜੀਤ' ਨਾਲ ਗੱਲਬਾਤ ਕਰਦਿਆਂ ਨਵੇਂ ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿਚ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਗੁਰਦੇਵ ਸਿੰਘ ਗੋਲਡੀ ਨੇ ਡਿੰਪਾ ਦੇ ਜਿੱਤਣ ਦੀ ਖ਼ੁਸ਼ੀ 'ਚ ਲੱਡੂ ਵੰਡੇ-ਕਾਂਗਰਸੀਆਂ ਨੇ ਡਿੰਪਾ ਨੂੰ ਦਿੱਤੀ ਵਧਾਈ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਜਿਵੇਂ ਹੀ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਦੀ ਖ਼ਬਰ ਖਡੂਰ ਸਾਹਿਬ ਵਿਖੇ ਪੁੱਜੀ ਤਾਂ ਖੁਸ਼ੀ ਵਿਚ ਖੀਵੇ ਹੋਏ ਸੀਨੀਅਰ ...

ਪੂਰੀ ਖ਼ਬਰ »

ਯੂਨੀਅਨ ਵਲੋਂ ਧਰਨੇ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸੁਧਾਰ, 23 ਮਈ (ਜਸਵਿੰਦਰ ਸਿੰਘ ਸੰਧੂ)-27 ਮਈ ਨੂੰ ਜ਼ਿਲ੍ਹਾ ਕੇਂਦਰਾਂ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਲਏ ਜਾ ਰਹੇ ਧਰਨਿਆਂ ਨੂੰ ਕਾਮਯਾਬ ਬਣਾਉਣ ਲਈ ਪਿੰਡ ਲੰਗੋਮਾਹਲ, ਮਾਕੋਵਾਲ, ਸੁਧਾਰ, ਨਾਨੋਕ, ਮੱਤੇੇ ਨੰਗਲ ਵਿਖੇ ਮੀਟਿੰਗਾਂ ਕਰਵਾਈਆਂ ਗਈਆਂ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਮਾਣਾ ਤੇ ਸਾਥੀਆਂ ਜੰਡਿਆਲਾ ਗੁਰੂ ਵਿਖੇ ਲੱਡੂ ਵੰਡੇ

ਜੰਡਿਆਲਾ ਗੁਰੂ, 23 ਮਈ (ਰਣਜੀਤ ਸਿੰਘ ਜੋਸਨ)-ਚੋਣਾਂ ਦੇ ਨਤੀਜਿਆਂ ਦੇ ਐਲਾਨ ਦੌਰਾਨ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਅੱਜ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਕਾਰਜਕਾਰੀ ਮੈਂਬਰ ਸ੍ਰੀ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੇ ...

ਪੂਰੀ ਖ਼ਬਰ »

ਹਲਕਾ ਪੂਰਬੀ ਅਤੇ ਉੱਤਰੀ 'ਚੋਂ ਕਾਂਗਰਸ ਦੇ ਵੋਟ ਬੈਂਕ ਨੂੰ ਲੱਗਾ ਵੱਡਾ ਖੋਰਾ

br/> ਵੇਰਕਾ, 23 ਮਈ (ਪਰਮਜੀਤ ਸਿੰਘ ਬੱਗਾ)- ਲੋਕਾਂ ਸਭਾ ਚੋਣਾਂ ਦੌਰਾਨ ਲਗਾਤਾਰ ਦੂਸਰੀ ਵਾਰ ਕੇਂਦਰ ਵਿਚਲੀ ਐਨ. ਡੀ. ਏ. ਸਰਕਾਰ ਦੁਆਰਾ ਚੋਣ ਮੈਦਾਨ 'ਚ ਉਤਾਰੇ ਗਏ ਭਾਜਪਾ ਵਲੋਂ ਪਹਿਲਾਂ ਅਰੁਣ ਜੇਤਲੀ ਤੋਂ ਬਾਅਦ ਇਸ ਵਾਰ ਸਿੱਖ ਚਿਹਰੇ ਵਜੋਂ ਕੇਂਦਰੀ ਮੰਤਰੀ ਹਰਦੀਪ ਸਿੰਘ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਚੋਣੇ ਵਿਖੇ ਜੂਨ 84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 84 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਚੋਣੇ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜ ਸਾਲ ਪਹਿਲਾਂ ਹੋਏ ਕਤਲ 'ਚ ਮਿ੍ਤਕ ਦੀ ਪਤਨੀ ਤੇ ਸਾਂਢੂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੀ ਪਤਨੀ ਤੇ ਉਸਦੇ ਸਾਂਢੂ ਨੂੰ ਨਾਮਜਦ ਕਰ ਲਿਆ ਹੈ ਜਿਨ੍ਹਾਂ ਨੇ ਆਪਣੇ ਨਾਜਾਇਜ਼ ਸਬੰਧਾਂ ਕਾਰਨ ਇਹ ਕਤਲ ਕਰਕੇ ਲਾਸ਼ ਕਮਾਦ ਦੇ ਖੇਤ 'ਚ ਸੁੱਟ ਦਿੱਤੀ ਸੀ | ਥਾਣਾ ਮਹਿਤਾ ...

ਪੂਰੀ ਖ਼ਬਰ »

ਪੰਜਾਬੀਆਂ ਨੇ ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਦਾ ਗੌਰਵਮਈ ਵਿਰਸਾ ਬਹਾਲ ਰੱਖਿਆ-ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੀ. ਡੀ. ਏ. 'ਚ ਸ਼ਾਮਿਲ ਰਾਜਸੀ ਪਾਰਟੀਆਂ ਦੇ ਆਗੂਆਂ ਦੀ ਚੋਣ ਨਤੀਜਿਆਂ ਦੇ ਵਿਸ਼ਲੇਸ਼ਣ ਲਈ ਹੋਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ. ਐਮ. ਪੀ. ਆਈ. ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਤੇ ਛੀਨਾ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਅੰਮਿ੍ਤਸਰ, 23 ਮਈ (ਜੱਸ)-ਭਾਜਪਾ ਦੀ ਲੋਕ ਸਭਾ ਚੋਣਾਂ 'ਚ ਦੇਸ਼ ਭਰ 'ਚ ਹੋਈ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ...

ਪੂਰੀ ਖ਼ਬਰ »

ਜਗਦੇਵ ਕਲਾਂ ਤੋਂ ਕਾਂਗਰਸ ਪਾਰਟੀ ਭਾਰੀ ਲੀਡ ਨਾਲ ਜੇਤੂ ਰਹੀ

ਜਗਦੇਵ ਕਲਾਂ, 23 ਮਈ (ਸ਼ਰਨਜੀਤ ਸਿੰਘ ਗਿੱਲ)¸ਲੋਕ ਸਭਾ ਹਲਕਾ ਅੰਮਿ੍ਤਸਰ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਹਿਮ ਨਗਰ ਜਗਦੇਵ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਵੱਡੀ ਲੀਡ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਗੁਰਜੀਤ ...

ਪੂਰੀ ਖ਼ਬਰ »

ਕੈਨੇਡੀਅਨ ਮੋਟਰਸਾਈਕਲ ਸਵਾਰ ਸਿੰਘਾਂ ਦਾ ਬੁਤਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬੁਤਾਲਾ, 23 ਮਈ (ਹਰਜੀਤ ਸਿੰਘ)-ਕੈਨੇਡਾ ਨਿਵਾਸੀ ਮੋਟਰ ਸਾਈਕਲ ਸਵਾਰ ਜਦੋਂ ਗੁਰਦਵਾਰਾ ਬਾਬਾ ਪੱਲਾ ਬੁਤਾਲਾ ਵਿਖੇ ਪੁੱਜੇ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਬੁਤਾਲਾ ਵਲੋਂ ਨਿੱਘਾ ਸੁਆਗਤ ਜੀਤਾ ਗਿਆ | ਇਸ ਮੌਕੇ ਗੁਰਜੰਟ ਸਿੰਘ ਸਠਿਆਲਾ ਵੀ ਉਨ੍ਹਾਂ ਵਿਚ ਸ਼ਾਮਿਲ ਸਨ | ...

ਪੂਰੀ ਖ਼ਬਰ »

ਪਾਕਿ ਮੀਡੀਆ 'ਚ ਬਣੀ ਰਹੀ ਭਾਰਤ ਦੇ ਲੋਕ ਸਭਾ ਚੋਣ ਨਤੀਜਿਆਂ ਨੂੰ ਜਾਣਨ ਦੀ ਉਤਸੁਕਤਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਭਾਰਤ ਦੇ ਲੋਕ ਸਭਾ ਚੋਣ ਨਤੀਜਿਆਂ ਨੂੰ ਜਾਣਨ ਦੀ ਉਤਸੁਕਤਾ ਭਾਰਤੀਆਂ ਵਾਂਗ ਹੀ ਪਾਕਿਸਤਾਨੀਆਂ 'ਚ ਵੀ ਲਗਾਤਾਰ ਬਣੀ ਰਹੀ | ਪਾਕਿਸਤਾਨੀ ਮੀਡੀਆ, ਆਮ ਨਾਗਰਿਕਾਂ ਅਤੇ ਵਿਸ਼ੇਸ਼ ਤੌਰ 'ਤੇ ਫ਼ੌਜ ਦੇ ਅਧਿਕਾਰੀਆਂ ਤੇ ਸਿਆਸਤਦਾਨਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX