ਤਾਜਾ ਖ਼ਬਰਾਂ


2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  1 day ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  1 day ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  1 day ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  1 day ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ...
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  1 day ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ਜਾ ਰਹੀ ..
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ ਇਕ ਔਰਤ ਜੋ ਕੋਰੋਨਾ ਪਾਜ਼ੀਟਿਵ ...
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  1 day ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ਸੇਵਾ 'ਚ...
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  1 day ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ਦੇ ਪਹਿਲਾਂ ਪਾਜ਼ੀਟਿਵ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 5 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  1 day ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  1 day ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  1 day ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਸੰਗਰੂਰ

ਸੰਗਰੂਰ ਤੋਂ ਭਗਵੰਤ ਮਾਨ ਨੇ ਗੱਡਿਆ ਵੱਡੀ ਜਿੱਤ ਦਾ ਝੰਡਾ

ਸੰਗਰੂਰ, ਧੂਰੀ, 23 ਮਈ (ਫੁੱਲ, ਅਮਨ, ਦਮਨ, ਚੌਧਰੀ, ਲਹਿਰੀ, ਭੁੱਲਰ, ਦੀਪਕ) - ਲੋਕ ਸਭਾ ਹਲਕਾ ਸੰਗਰੂਰ ਲਈ ਹੋਈ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਕੁੱਲ ਪਈਆਂ 11 ਲੱਖ 2 ਹਜ਼ਾਰ 353 ਵੋਟਾਂ 'ਚੋਂ 4 ਲੱਖ 12 ਹਜ਼ਾਰ 201 ਵੋਟਾਂ ਹਾਸਲ ਕਰ ਕੇ 1 ਲੱਖ 9 ਹਜ਼ਾਰ 642 ਵੋਟਾਂ ਨਾਲ ਜਿੱਤ ਹਾਸਲ ਕਰ ਲਈ ਹੈ | ਲੋਕ ਸਭਾ ਹਲਕਾ ਸੰਗਰੂਰ 'ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਸੰਗਰੂਰ, ਸੁਨਾਮ, ਲਹਿਰਾਗਾਗਾ, ਦਿੜ੍ਹਬਾ, ਧੂਰੀ, ਮਲੇਰਕੋਟਲਾ (ਜ਼ਿਲ੍ਹਾ ਸੰਗਰੂਰ), ਬਰਨਾਲਾ, ਭਦੌੜ ਤੇ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਚ 19 ਮਈ ਨੰੂ ਪਈਆਂ ਵੋਟਾਂ ਦੀ ਗਿਣਤੀ ਅੱਜ ਧੂਰੀ ਲਾਗੇ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੂਰੇ ਸੁਰੱਖਿਆ ਪ੍ਰਬੰਧਾਂ ਅਧੀਨ ਕੀਤੀ ਗਈ | ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਵਲੋਂ ਗਿਣਤੀ ਕੇਂਦਰ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਸੀ | ਕੁੱਲ 15 ਗੇੜਾਂ 'ਚ ਹੋਈ ਗਿਣਤੀ ਦੇ ਪਹਿਲੇ ਗੇੜ ਦੌਰਾਨ ਹੀ 'ਆਪ' ਦੇ ਉਮੀਦਵਾਰ ਭਗਵੰਤ ਮਾਨ ਜਿੱਤ ਵੱਲ ਵਧਣੇ ਸ਼ੁਰੂ ਹੋ ਗਏ ਸਨ ਤੇ ਆਖਰੀ ਗੇੜ ਤੱਕ ਜਿੱਤ ਵੱਲ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ | ਪਹਿਲੇ ਚਾਰ ਗੇੜਾਂ ਦੇ ਨਤੀਜੇ ਪਿੱਛੋਂ ਬਹੁਤ ਸਾਰੇ ਅਕਾਲੀ ਤੇ ਕਾਂਗਰਸੀ ਆਗੂ ਚੋਣ ਕੇਂਦਰ 'ਚੋਂ ਬਾਹਰ ਚਲੇ ਗਏ | ਇਸ ਸੀਟ ਤੋਂ ਕਾਂਗਰਸ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਪੀ.ਡੀ.ਏ. ਦੇ ਜੱਸੀ ਜਸਰਾਜ ਸਮੇਤ ਇਸ ਹਲਕੇ ਤੋਂ 25 ਉਮੀਦਵਾਰਾਂ ਨੇ ਚੋਣ ਲੜੀ ਹੈ | ਸਿਆਸੀ ਹਲਕਿਆਂ 'ਚ ਇਹ ਗੱਲ ਦੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਜਿਹੜੇ ਪਿੰਡਾਂ ਵਿਚ ਭਗਵੰਤ ਮਾਨ ਦੇ ਬੂਥ ਵੀ ਨਹੀਂ ਲੱਗੇ ਉੱਥੋਂ ਵੀ ਉਸ ਨੰੂ ਵੱਧ ਵੋਟ ਹਾਸਲ ਹੋਈ ਹੈ | ਕਾਂਗਰਸ ਦੇ ਕੇਵਲ ਸਿੰਘ ਢਿੱਲੋਂ 3 ਲੱਖ 2 ਹਜ਼ਾਰ 559 ਵੋਟਾਂ ਹਾਸਲ ਕਰ ਕੇ ਦੂਸਰੇ ਸਥਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ 2 ਲੱਖ 62 ਹਜ਼ਾਰ 622 ਵੋਟਾਂ ਨਾਲ ਤੀਸਰੇ ਸਥਾਨ 'ਤੇ ਰਹੇ ਹਨ | ਸੁਨਾਮ ਹਲਕੇ ਤੋਂ ਭਗਵੰਤ ਮਾਨ ਨੰੂ 57945, ਪਰਮਿੰਦਰ ਸਿੰਘ ਢੀਂਡਸਾ ਨੰੂ 38303 ਅਤੇ ਕੇਵਲ ਸਿੰਘ ਢਿੱਲੋਂ ਨੰੂ 34974 ਵੋਟਾਂ ਹਾਸਲ ਹੋਈਆਂ ਹਨ | ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਵਿਧਾਇਕ ਹਨ | ਭਦੌੜ ਹਲਕੇ ਤੋਂ ਭਗਵੰਤ ਮਾਨ ਨੰੂ 40988, ਕੇਵਲ ਸਿੰਘ ਢਿੱਲੋਂ ਨੰੂ 30849 ਤੇ ਪਰਮਿੰਦਰ ਸਿੰਘ ਢੀਂਡਸਾ ਨੰੂ 23148 ਵੋਟਾਂ ਮਿਲੀਆਂ ਹਨ | ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਪਿਰਮਲ ਸਿੰਘ ਧੌਲਾ ਹਨ | ਬਰਨਾਲਾ ਹਲਕੇ, ਜਿੱਥੋਂ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਵਿਧਾਇਕ ਹਨ ਤੋਂ ਭਗਵੰਤ ਮਾਨ ਨੰੂ 41732, ਕੇਵਲ ਸਿੰਘ ਢਿੱਲੋਂ ਨੰੂ 36309 ਅਤੇ ਪਰਮਿੰਦਰ ਸਿੰਘ ਢੀਂਡਸਾ ਨੰੂ 27220 ਵੋਟ ਮਿਲੇ ਹਨ | ਹਲਕਾ ਮਹਿਲ ਕਲਾਂ ਜਿੱਥੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਵਿਧਾਇਕ ਹਨ ਤੋਂ ਭਗਵੰਤ ਮਾਨ ਨੰੂ 40441, ਕੇਵਲ ਸਿੰਘ ਢਿੱਲੋਂ ਨੰੂ 32720 ਅਤੇ ਪਰਮਿੰਦਰ ਸਿੰਘ ਢੀਂਡਸਾ ਨੰੂ 19699 ਵੋਟਾਂ ਹਾਸਲ ਹੋਈਆਂ ਹਨ |
ਧੂਰੀ ਹਲਕੇ ਜਿੱਥੋਂ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਵਿਧਾਇਕ ਹਨ ਤੋਂ ਭਗਵੰਤ ਮਾਨ ਨੰੂ 50140, ਕੇਵਲ ਸਿੰਘ ਢਿੱਲੋਂ ਨੰੂ 26069 ਅਤੇ ਪਰਮਿੰਦਰ ਸਿੰਘ ਢੀਂਡਸਾ ਨੰੂ 24216 ਵੋਟਾਂ ਪ੍ਰਾਪਤ ਹੋਈਆਂ ਹਨ | ਵਿਧਾਨ ਹਲਕਾ ਲਹਿਰਾਗਾਗਾ ਜਿੱਥੋਂ ਪਰਮਿੰਦਰ ਸਿੰਘ ਢੀਂਡਸਾ ਖੁਦ ਵਿਧਾਇਕ ਹਨ, ਤੋਂ ਢੀਂਡਸਾ ਨੰੂ 44521, ਭਗਵੰਤ ਮਾਨ ਨੰੂ 35592, ਕੇਵਲ ਸਿੰਘ ਢਿੱਲੋਂ ਨੰੂ 34101 ਵੋਟਾਂ ਮਿਲੀਆਂ ਹਨ |
ਵਿਧਾਨ ਸਭਾ ਹਲਕਾ ਦਿੜ੍ਹਬਾ ਜਿੱਥੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਵਿਧਾਇਕ ਹਨ, ਤੋਂ ਭਗਵੰਤ ਮਾਨ ਨੰੂ 60089, ਪਰਮਿੰਦਰ ਸਿੰਘ ਢੀਂਡਸਾ ਨੰੂ 31033 ਅਤੇ ਕੇਵਲ ਸਿੰਘ ਢਿੱਲੋਂ ਨੇ 28654 ਵੋਟਾਂ ਹਾਸਲ ਕੀਤੀਆਂ ਹਨ | ਵਿਧਾਨ ਸਭਾ ਹਲਕਾ ਮਲੇਰਕੋਟਲਾ ਜਿੱਥੋਂ ਕਾਂਗਰਸ ਦੇ ਬੀਬੀ ਰਜੀਆ ਸੁਲਤਾਨਾ ਵਿਧਾਇਕ ਅਤੇ ਮੰਤਰੀ ਹਨ, ਤੋਂ ਕੇਵਲ ਸਿੰਘ ਢਿੱਲੋਂ ਨੰੂ 45037, ਭਗਵੰਤ ਮਾਨ ਨੇ 32561 ਤੇ ਪਰਮਿੰਦਰ ਸਿੰਘ ਢੀਂਡਸਾ ਨੇ 23571 ਵੋਟਾਂ ਪ੍ਰਾਪਤ ਕੀਤੀਆਂ | ਵਿਧਾਨ ਸਭਾ ਹਲਕਾ ਸੰਗਰੂਰ ਜਿੱਥੋਂ ਕਾਂਗਰਸ ਦੇ ਵਿਜੈਇੰਦਰ ਸਿੰਗਲਾ ਵਿਧਾਇਕ ਤੇ ਮੰਤਰੀ ਹਨ, ਤੋਂ ਭਗਵੰਤ ਮਾਨ ਨੰੂ 52453, ਕੇਵਲ ਸਿੰਘ ਢਿੱਲੋਂ ਨੰੂ 33610 ਅਤੇ ਪਰਮਿੰਦਰ ਸਿੰਘ ਢੀਂਡਸਾ ਨੰੂ 30785 ਵੋਟਾਂ ਮਿਲੀਆਂ ਹਨ | ਇੰਜ 9 ਵਿਧਾਨ ਸਭਾ ਹਲਕਿਆਂ 'ਚੋਂ 7 ਵਿਚ ਭਗਵੰਤ ਮਾਨ ਅਤੇ ਇੱਕ-ਇੱਕ ਵਿਚ ਕੇਵਲ ਸਿੰਘ ਢਿੱਲੋਂ ਅਤੇ ਪਰਮਿੰਦਰ ਸਿੰਘ ਢੀਂਡਸਾ ਜੇਤੂ ਰਹੇ ਹਨ | ਜਿੱਤ ਤੋਂ ਬਾਅਦ ਵਿਚ 'ਆਪ' ਸਮਰੱਥਕਾਂ ਨੇ ਭਗਵੰਤ ਮਾਨ ਨੰੂ ਇਨੋਵਾ ਗੱਡੀ ਉੱਪਰ ਬਿਠਾ ਕੇ ਜੇਤੂ ਰੈਲੀ ਕੀਤੀ |
ਭਗਵੰਤ ਮਾਨ ਦੀ ਜਿੱਤ 'ਤੇ ਸੰਗਰੂਰ ਵਿਚ 'ਆਪ' ਆਗੂਆਂ ਨੇ ਵੰਡੇ ਲੱਡੂ
ਸੰਗਰੂਰ, (ਧੀਰਜ ਪਸ਼ੌਰੀਆ)-ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਸ਼ਾਨਦਾਰ ਜਿੱਤ 'ਤੇ ਸੰਗਰੂਰ ਵਿਖੇ ਹਲਕਾ ਇੰਚਾਰਜ ਦਿਨੇਸ਼ ਬਾਂਸਲ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਸਥਾਨਕ ਮਹਾਂਵੀਰ ਚੌਕ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਦਿਨੇਸ਼ ਬਾਂਸਲ ਨੇ ਕਿਹਾ ਕਿ ਭਗਵੰਤ ਮਾਨ ਦੀ ਜਿੱਤ ਸੰਗਰੂਰ ਹਲਕੇ ਦੇ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਸੂਝਵਾਨ ਵੋਟਰਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਭਗਵੰਤ ਮਾਨ ਵਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਸਭਾ ਵਿਚ ਪੰਜਾਬ ਦੀ ਆਵਾਜ਼ ਨੰੂ ਬੁਲੰਦ ਕਰਨ ਬਦਲੇ ਆਮ ਆਦਮੀ ਪਾਰਟੀ ਦੇ ਹੱਕ 'ਚ ਵੋਟ ਪਾਈ ਹੈ | ਇਸ ਮੌਕੇ ਇੰਦਰਪਾਲ ਸਿੰਘ, ਰਜਿੰਦਰ ਚਹਿਲ, ਪ੍ਰਦੀਪ ਸਿੰਘ, ਕ੍ਰਿਸ਼ਨ ਤਿਵਾੜੀ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ, ਰਜਨੀਸ਼ ਬਾਂਸਲ, ਗਗਨਦੀਪ, ਹਰਦੀਪ ਸਿੱਧੂ, ਗੁਰਸੇਵਕ ਸਿੰਘ, ਸੰਦੀਪ ਕੁਮਾਰ ਅਤੇ ਹੋਰ ਮੌਜੂਦ ਸਨ |
ਢੋਲ ਦੀ ਥਾਪ 'ਤੇ ਸਮਰਥਕਾਂ ਨੇ ਪਾਏ ਭੰਗੜੇ
ਸ਼ੇਰਪੁਰ, (ਸੁਰਿੰਦਰ ਚਹਿਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਸ਼ਾਨਦਾਰ ਜਿੱਤ ਦੇ ਜਿੱਥੇ ਉਸ ਦੇ ਸਮਰਥਕਾਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ ਉੱਥੇ ਪਿੰਡ ਖੇੜੀ ਚਹਿਲਾਂ ਵਿਖੇ ਮਾਨ ਦੇ ਸਮਰਥਕਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ | ਮਾਨ ਦੇ ਸਮਰਥਕਾਂ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਤੇ ਦੇਸ਼ ਦੀ ਰਾਜਨੀਤੀ 'ਚੋਂ ਗੰਧਲਾਪਣ ਦੂਰ ਕਰਨ ਲਈ ਆਈ ਉਸੇ ਤਰ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਸਮੇਂ ਡਾ: ਜਗਦੇਵ ਸਿੰਘ ਨਾਇਬ, ਬਲਵਿੰਦਰ ਸਿੰਘ, ਸਵਰਨ ਸਿੰਘ, ਜਸਵੀਰ ਸਿੰਘ, ਅਮਨਪ੍ਰੀਤ ਸਿੰਘ, ਸੁਖਵੀਰ ਸਿੰਘ, ਯਾਦਵਿੰਦਰ ਸਿੰਘ, ਹਰਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਆਗੂ ਵੀ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ)-ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਦੇ ਭਾਰੀ ਬਹੁਮਤ ਨਾਲ ਜਿੱਤਣ 'ਤੇ ਸਥਾਨਕ ਸ਼ਹਿਰ ਦੇ 'ਆਪ' ਆਗੂਆਂ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਗਿਆ ਜਿਸ ਦੌਰਾਨ ਸ: ਮਾਨ ਦੇ ਭਾਰੀ ਲੀਡ ਲੈਣ 'ਤੇ ਹੀ 'ਆਪ' ਆਗੂਆਂ ਵਲੋਂ ਚੋਣ ਦਫ਼ਤਰ ਵਿਖੇ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਉਂਦਿਆਂ ਭੰਗੜੇ ਪਾਏ ਗਏ | ਇਸ ਮੌਕੇ 'ਆਪ' ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਫੱਗੂਵਾਲਾ, ਹਰਭਜਨ ਸਿੰਘ ਹੈਪੀ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਵਲੋਂ ਭਾਵੇਂ ਸ: ਮਾਨ ਦੀ ਚੋਣ 'ਚ ਬਹੁਤ ਰੋੜੇ ਅਟਕਾਏ ਪਰ ਹਲਕਾ ਸੰਗਰੂਰ ਦੇ ਲੋਕਾਂ ਵਲੋਂ ਮਿਲੇ ਪਿਆਰ ਸਦਕਾ ਭਗਵੰਤ ਮਾਨ ਭਾਰੀ ਬਹੁਮਤ ਨਾਲ ਜਿੱਤੇ ਹਨ, ਜਿਸ ਕਰਕੇ ਇਲਾਕੇ ਵਿੱਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਮੌਕੇ ਰਾਜਿੰਦਰ ਸਿੰਘ ਗੋਗੀ, ਗੁਰਪ੍ਰੀਤ ਸਿੰਘ ਆਲੋਅਰਖ਼, ਹਰਮੇਲ ਸਿੰਘ ਕਪਿਆਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਗੂ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ)- ਭਗਵੰਤ ਮਾਨ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਖੇਮੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਵੈਸੇ ਤਾਂ ਸਵੇਰੇ ਜਦੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਉਦੋਂ ਤੋਂ ਹੀ ਭਗਵੰਤ ਪ੍ਰੇਮੀਆਂ 'ਚ ਖ਼ੁਸ਼ੀ ਲਹਿਲਹਾਉਣ ਲੱਗ ਪਈ ਸੀ | ਜਿਉਂ ਜਿਉਂ ਭਗਵੰਤ ਮਾਨ ਦੀ ਆਪਣੇ ਵਿਰੋਧੀ ਉਮੀਦਵਾਰ ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਤੋਂ ਲੀਡ ਵਧਦੀ ਗਈ ਤਿਉਂ-ਤਿਉਂ ਸੁਨਾਮ ਦੇ 'ਆਪ' ਵਲੰਟੀਅਰਾਂ ਦੀ ਖ਼ੁਸ਼ੀ ਭੰਗੜੇ 'ਚ ਬਦਲਦੀ ਗਈ ਤੇ ਬਾਅਦ ਦੁਪਹਿਰ ਜਦੋਂ ਭਗਵੰਤ ਮਾਨ ਦੀ ਜਿੱਤ ਦਾ ਸਰਕਾਰੀ ਐਲਾਨ ਹੋ ਗਿਆ ਤਾਂ 'ਆਪ' ਵਲੰਟੀਅਰਾਂ ਨੇ ਲੱਡੂ ਵੰਡੇ ਅਤੇ ਢੋਲ 'ਤੇ ਖ਼ੂਬ ਭੰਗੜਾ ਪਾਇਆ | ਸੁਨਾਮ ਵਿਖੇ ਜਿੱਤ ਦੇ ਜਸ਼ਨ ਮਨਾ ਰਹੇ 'ਆਪ' ਆਗੂ ਗਮਦੂਰ ਸਿੰਘ ਔਲਖ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਜਿਤਾ ਕੇ ਅਸਲ ਵਿਚ ਸੱਚੀ-ਸੁੱਚੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ | ਆਗੂ ਨੇ ਕਿਹਾ ਭਗਵੰਤ ਮਾਨ ਦੀ ਜਿੱਤ ਅਸਲ ਵਿੱਚ ਸਾਰੇ ਵਲੰਟੀਅਰਾਂ ਦੀ ਜਿੱਤ ਹੈ |
ਭਗਵੰਤ ਮਾਨ ਦੀ ਜਿੱਤ 'ਤੇ ਜੇਤੂ ਰੈਲੀ ਕੱਢ ਕੇ ਜਸ਼ਨ ਮਨਾਇਆ
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਜੇਤੂ ਰਹੋ ਉਮੀਦਵਾਰ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਦਿੜ੍ਹਬਾ ਵਿਖੇ ਵਰਕਰਾਂ ਨੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਸ਼ਹਿਰ ਵਿਚ ਜੇਤੂ ਰੈਲੀ ਕੱਢ ਕੇ ਜਸ਼ਨ ਮਨਾਇਆ ਗਿਆ | ਆਮ ਆਦਮੀ ਪਾਰਟੀ ਦੇ ਵਰਕਰਾਂ ਟਰੈਕਟਰਾਂ 'ਤੇ ਝੰਡੇ ਲਾ ਕੇ ਜਸ਼ਨ 'ਚ ਸ਼ਾਮਿਲ ਹੋਏ | ਜਿੱਤ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ ਗਏ | ਹਰਪਾਲ ਸਿੰਘ ਚੀਮਾ ਨੇ ਵਰਕਰਾਂ ਨਾਲ ਜਿੱਤ ਦੀ ਖ਼ੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਮਾਨ ਦੀ ਜਿੱਤ ਲੋਕਾਂ ਦੀ ਜਿੱਤ ਹੈ | ਮਾਨ ਨੇ ਦੋ ਵੱਡੇ ਘਾਗ ਸਿਆਸਤਦਾਨ ਅਤੇ ਅਮੀਰ ਉਮੀਦਵਾਰਾਂ 'ਚੋਂ 1 ਲੱਖ ਤੋਂ ਵੱਧ ਦੀ ਲੀਡ ਨਾਲ ਜਿੱਤ ਪ੍ਰਾਪਤ ਕਰਨਾ ਲੋਕ ਸੰਘਰਸ਼ ਦੀ ਜਿੱਤ ਹੈ | ਹਲਕਾ ਦਿੜ੍ਹਬਾ ਵਿਚੋਂ ਸ. ਮਾਨ ਨੂੰ 29 ਹਜ਼ਾਰ ਵੋਟਾਂ ਦੀ ਵੱਡੀ ਲੀਡ ਦੇ ਕੇ ਜਿਤਾਇਆ ਹੈ | ਇਸ ਮੌਕੇ ਸ਼੍ਰੀਰਾਮ ਗੋਇਲ. ਸੁਨੀਲ ਕੁਮਾਰ, ਗੁਰਜਿੰਦਰ ਸਿੰਘ ਕਾਕਾ, ਸਿਮਰ ਸਿੰਘ ਬਘਰੌਲ, ਹਰਪ੍ਰੀਤ ਸਿੰਘ ਪੀਤੂ, ਬਿੱਟੂ ਸਿੰਘ, ਰਣਜੀਤ ਸਿੰਘ ਖੇਤਲਾ, ਗਗਨ ਸਿੰਘ ਕਮਾਲਪੁਰ ਆਦਿ ਹਾਜ਼ਰ ਸਨ |

ਲੋਕ ਸਭਾ ਚੋਣਾਂ 'ਚ ਕਿਵੇਂ ਹੁੰਦੀ ਹੈ ਜ਼ਮਾਨਤ ਜ਼ਬਤ

ਮਲੇਰਕੋਟਲਾ : (ਕੁਠਾਲਾ)-ਵਿਧਾਨ ਸਭਾ ਤੇ ਲੋਕ ਸਭਾ ਚੋਣਾਂ 'ਚ ਨਿਰਧਾਰਤ ਅੰਕੜੇ ਤੋਂ ਘੱਟ ਵੋਟਾਂ ਹਾਸਲ ਕਰਨ ਵਾਲੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਕਰ ਲਈ ਜਾਂਦੀ ਹੈ | ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ ਲਈ ਜ਼ਮਾਨਤ ਦੀ ਰਾਸ਼ੀ ਜੋ ਸਾਲ 2009 ਤੋਂ ਪਹਿਲਾਂ ਜਨਰਲ ...

ਪੂਰੀ ਖ਼ਬਰ »

ਢੀਂਡਸਾ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ

ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਹਲਕੇ ਤੋਂ ਆਪਣੇ ਵਿਰੋਧੀ ਤੇ ਜੇਤੂ ਉਮੀਦਵਾਰ ਭਗਵੰਤ ਮਾਨ ਨੰੂ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਹੈ ਕਿ ਉਹ ਹਲਕੇ ਦੇ ਵਿਕਾਸ ਵੱਲ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ-ਚੀਮਾ

ਸੰਗਰੂਰ, 23 ਮਈ (ਧੀਰਜ਼ ਪਸ਼ੌਰੀਆ)-ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚੋਂ ਬਰੀ

ਬਰਨਾਲਾ, 23 ਮਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਦਿਲਾਵਰ ਸਿੰਘ ਉਰਫ਼ ਸਣਾ ਪੁੱਤਰ ਮਨਜੀਤ ਸਿੰਘ ਵਾਸੀ ਸ਼ੰਕਰ ਬਸਤੀ ...

ਪੂਰੀ ਖ਼ਬਰ »

ਆਪਣੇ ਇਲਾਕੇ ਦੇ ਵਿਕਾਸ ਪ੍ਰਤੀ ਹਮੇਸ਼ਾ ਕੰਮ ਕਰਦਾ ਰਹਾਂਗਾ-ਢਿੱਲੋਂ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਚੋਣ ਨਤੀਜਿਆਂ ਤੋਂ ਬਾਅਦ ਕਿਹਾ ਕਿ ਉਹ ਲੋਕਾਾ ਵਲੋਂ ਦਿੱਤੇ ਗਏ ਫ਼ੈਸਲੇ ਨੂੰ ਸਿਰ ਮੱਥੇ ਕਬੂਲ ਕਰਦੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ ਦੌਰਾਨ 2 ਔਰਤਾਂ ਸਮੇਤ 3 ਜ਼ਖ਼ਮੀ

ਤਪਾ ਮੰਡੀ, 23 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਕੌਮੀ ਮਾਰਗ ਬਠਿੰਡਾ ਚੰਡੀਗੜ੍ਹ 'ਤੇ ਹਾਦਸੇ 'ਚ ਮਾਂ-ਪੁੱਤ ਸਣੇ 3 ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਯਾਦਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਨਾਭਾ ਨੇ ਦੱਸਿਆ ਕਿ ਉਹ ਬਠਿੰਡਾ ...

ਪੂਰੀ ਖ਼ਬਰ »

9 ਹਲਕਿਆਂ 'ਚੋਂ 7 'ਤੇ ਭਗਵੰਤ ਮਾਨ ਰਹੇ ਜੇਤੂ

ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਦੇ ਆਏ ਨਤੀਜਿਆਂ 'ਚ ਬੇਸ਼ੱਕ 'ਆਪ' ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵੱਡੀ ਲੀਡ ਨਾਲ ਜੇਤੂ ਰਹੇ ਪਰ ਉਨ੍ਹਾਂ ਨੰੂ ਦੋ ਵਿਧਾਨ ਸਭਾ ਹਲਕਿਆਂ 'ਚੋਂ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਸੱਤ ਵਿਧਾਨ ਸਭਾ ...

ਪੂਰੀ ਖ਼ਬਰ »

ਦੁਸ਼ਮਣਾਂ ਨੇ ਸਾਜਿਸ਼ਾਂ ਰਾਹੀਂ ਸਾਨੰੂ ਹਰਾਇਆ-ਮਾਨ

ਸੰਗਰੂਰ, 23 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਬੇਸ਼ੱਕ ਦੁਸ਼ਮਣਾਂ ਨੇ ਸਾਜਿਸ਼ਾਂ ਰਾਹੀਂ ਸਾਨੰੂ ਹਰਾ ਦਿੱਤਾ ਹੈ ਪਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸੋਚ ਤੇ ਖ਼ਾਲਿਸਤਾਨ ਨੰੂ ਖ਼ਤਮ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)-ਸਿਟੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਕੁਲਦੀਪ ਸਾਹ ਪੁੱਤਰ ਮੱਘਰ ਸਾਹ ਵਾਸੀ ਲਹਿਰਾਗਾਗਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ 19 ਮਈ ਦੀ ਰਾਤ ਨੂੰ ਬੱਸ ਸਟੈਂਡ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ. ਐਸ. ਸੀ. (ਐਗਰੀਕਲਚਰ) ਦੇ ਸੱਤਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਬਰਨਾਲਾ, 23 ਮਈ (ਅਸ਼ੋਕ ਭਾਰਤੀ) -ਆਰੀਆਭੱਟਾ ਕਾਲਜ ਬਰਨਾਲਾ ਦਾ ਬੀ. ਐਸ. ਸੀ. (ਐਗਰੀਕਲਚਰ) ਦੇ ਸੱਤਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦਿਆਂ ਕੈਂਪਸ ਡਾਇਰੈਕਟਰ ਡਾ ਅਜੇ ਕੁਮਾਰ ਮਿੱਤਲ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ 80.36 ਫ਼ੀਸਦੀ ...

ਪੂਰੀ ਖ਼ਬਰ »

ਚੀਮਾ ਦੇ ਆਜ਼ਾਦ ਕਲੱਬ ਨੇ ਜ਼ਖ਼ਮੀ ਗਊਆਂ ਲਈ ਤੂੜੀ ਦੀਆਂ ਟਰਾਲੀਆਂ ਭੇਜੀਆਂ

ਟੱਲੇਵਾਲ, 23 ਮਈ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਮੈਂਬਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਖ਼ਮੀ ਗਊਆਂ ਦੇ ਚਾਰੇ ਲਈ ਤੂੜੀ ਦੀਆਂ ਟਰਾਲੀਆਂ ਭੇਜੀਆਂ ਗਈਆਂ | ਇਸ ਸਬੰਧੀ ਕਲੱਬ ਪ੍ਰਧਾਨ ਜੀਵਨ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਧਨੌਲਾ, 23 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਰੋਡ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਮੂਹ ਮਾਨਵਤਾ 'ਚ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ ਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਬੰਸ ਸਿੰਘ ਸੁਖਪੁਰ ਨੂੰ ਸ਼ਰਧਾਂਜਲੀਆਂ ਭੇਟ

ਸ਼ਹਿਣਾ, 23 ਮਈ (ਸੁਰੇਸ਼ ਗੋਗੀ)-ਪਿੰਡ ਸੁਖਪੁਰ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਫ਼ੌਜੀ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਿੰਘ ਸਭਾ ਵਿਖੇ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੱੁਲ ਭੇਟ ਕੀਤੇ | ਅਖੰਡ ਪਾਠ ਦੇ ਭੋਗ ਉਪਰੰਤ ਗਿਆਨੀ ਹਰਬੰਸ ਸਿੰਘ ਦੇ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੇ ਬੱਚਿਆਂ ਨੂੰ ਬਾਜ਼ਾਰ 'ਚੋਂ ਚੀਜ਼ਾਂ ਖ਼ਰੀਦਣ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਕੁਆਰਡੀਨੇਟਰ ਬੇਅੰਤ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਬਾਜ਼ਾਰ 'ਚ ਖ਼ਰੀਦਦਾਰੀ ਕਰਨ ਸਬੰਧੀ ਰਿਲਾਇੰਸ ਸਮਾਰਟ ਸ਼ਾਪਿੰਗ ਹਾਲ ਬਰਨਾਲਾ ਵਿਖੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 495140 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 495140 ਮੀਟਿ੍ਕ ਟਨ ਕਣਕ ਆ ਚੁੱਕੀ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ 'ਚ ਹੁਣ ਤੱਕ ਆਈ ਸਾਰੀ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਪਨਗਰੇਨ ਵਲੋਂ ...

ਪੂਰੀ ਖ਼ਬਰ »

ਯੂਥ ਸਪੋਰਟਸ ਐਾਡ ਵੈਲਫੇਅਰ ਕਲੱਬ ਉਗੋਕੇ ਵਲੋਂ ਕਿਸਾਨ ਦੀ ਮਦਦ

ਸ਼ਹਿਣਾ, 23 ਮਈ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਕਲੱਬ ਆਗੂਆਂ ਵਲੋਂ ਮਾਛੀਕੇ ਪਿੰਡ ਦੇ ਕਿਸਾਨ ਨੂੰ 35 ਮਣ ਕਣਕ ਇਕੱਤਰ ਕਰ ਕੇ ਦਿੱਤੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮਾਛੀਕੇ ਦੇ ਟੋਨੀ ਸਿੰਘ ਨਾਂਅ ਦੇ ਕਿਸਾਨ ਦੀ ਦੋ ਕਿੱਲੇ ਜ਼ਮੀਨ ਜੋ ਕੀ ਬੀਹਲੇ ਨਹਿਰ ...

ਪੂਰੀ ਖ਼ਬਰ »

ਲੈਕਚਰ ਤੇ ਵਿਚਾਰ-ਚਰਚਾ 26 ਨੂੰ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਤੇ ਲੋਕ-ਚੇਤਨਾ ਮੰਚ ਲਹਿਰਾਗਾਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ ਤੇ ਵਿਚਾਰ-ਚਰਚਾ 26 ਮਈ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...

ਪੂਰੀ ਖ਼ਬਰ »

ਮਲੇਰਕੋਟਲਾ ਪ੍ਰਸ਼ਾਸਨ ਨੇ ਗਿਣਤੀ ਅਮਲੇ ਲਈ ਕੀਤੇ ਸ਼ਾਨਦਾਰ ਪ੍ਰਬੰਧ

ਮਲੇਰਕੋਟਲਾ, 23 ਮਈ (ਕੁਠਾਲਾ)-ਅੱਜ ਲੋਕ ਸਭਾ ਹਲਕਾ ਸੰਗਰੂਰ ਦੀਆਂ ਵੋਟਾਂ ਦੀ ਗਿਣਤੀ ਲਈ ਦੇਸ਼ ਭਗਤ ਕਾਲਜ ਬਰੜ੍ਹਵਾਲ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ 'ਚ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ 171 ਪੋਲਿੰਗ ਬੂਥਾਂ ਦੀ ਗਿਣਤੀ ਲਈ ਬਣਾਇਆ ਗਿਣਤੀ ਕੇਂਦਰ ਸਹੂਲਤਾਂ ਤੇ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਡਾ: ਅਮਰ ਸਿੰਘ ਦੇ ਜਿੱਤਣ ਦੀ ਖ਼ੁਸ਼ੀ ਕੀਤੀ ਸਾਂਝੀ

ਅਮਰਗੜ੍ਹ, 23 ਮਈ (ਸੁਖਜਿੰਦਰ ਸਿੰਘ ਝੱਲ)-ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ਾਨਦਾਰ ਤਰੀਕੇ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਨੂੰ ਵਧਾਈ ਦਿੰਦਿਆਂ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵਰਕਰਾਂ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਭੁੱਲਰ, ਧਾਲੀਵਾਲ)-ਰੋਟਰੀ ਕਲੱਬ ਸੁਨਾਮ ਦੀ ਇੱਕ ਮੀਟਿੰਗ ਕਲੱਬ ਪ੍ਰਧਾਨ ਸ਼ਿਵ ਕੁਮਾਰ ਜਿੰਦਲ ਦੀ ਪ੍ਰਧਾਨਗੀ ਹੇਠ ਸਥਾਨਕ ਰੋਟਰੀ ਕੰਪਲੈਕਸ ਵਿਖੇ ਹੋਈ ਜਿਸ ਵਿਚ 28 ਮਈ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਏ ਜਾ ...

ਪੂਰੀ ਖ਼ਬਰ »

ਕੱਲ੍ਹ ਤੱਕ ਕਣਕ ਦੀ ਸਰਕਾਰੀ ਖ਼ਰੀਦ ਜਾਰੀ ਰਹੇਗੀ

ਸੰਗਰੂਰ, 23 ਮਈ (ਚੌਧਰੀ ਨੰਦ ਲਾਲ ਗਾਂਧੀ)-ਰੱਬੀ ਸੀਜ਼ਨ 2019-20 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ 'ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ ਮੰਡੀਆਂ 'ਚ ਲਿਆ ਕੇ ਵੇਚ ਸਕਦੇ ਹਨ | ਡਿਪਟੀ ਕਮਿਸ਼ਨਰ ਸੰਗਰੂਰ ...

ਪੂਰੀ ਖ਼ਬਰ »

ਰੰਜਸ਼ ਤਹਿਤ ਦਲਿਤ ਵਿਅਕਤੀ ਦੀ ਕੀਤੀ ਕੁੱਟਮਾਰ

ਅਮਰਗੜ੍ਹ, 23 ਮਈ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਅਧੀਨ ਆਉਂਦੇ ਪਿੰਡ ਭੱਟੀਆਂ ਖ਼ੁਰਦ ਦੇ ਵਸਨੀਕ ਹਰਕੇਵਲ ਸਿੰਘ (45) ਪੁੱਤਰ ਸੁਰਜੀਤ ਸਿੰਘ ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਿਤ ਹੈ ਦੀ ਪਿੰਡ ਦੇ ਹੀ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ | ਹਰਕੇਵਲ ਸਿੰਘ ਨੂੰ ...

ਪੂਰੀ ਖ਼ਬਰ »

ਨਸੀਬ ਸਾਡੇ ਲਿਖੇ ਰੱਬ ਨੇ...ਕੱਚੀ ਪੈਨਸਲ ਨਾਲ

• ਸੂਰਜ ਭਾਨ ਗੋਇਲ ਲਹਿਰਾਗਾਗਾ, 23 ਮਈ-ਅੱਜ ਜਦੋਂ ਕੈਲਾ ਆਜੜੀ ਆਪਣੇ ਭੇਡਾਂ ਬੱਕਰੀਆਂ ਦੇ ਬੱਗ ਨਾਲ ਤੁਰਿਆ ਜਾਂਦਾ ਇਹ ਗੁਣਗੁਣਾ ਰਿਹਾ ਸੀ ਕਿ ਨਸੀਬ ਸਾਡੇ ਲਿਖੇ ਰੱਬ ਨੇ, ਕੱਚੀ ਪਿਲਸਨ ਨਾਲ....ਤਾਂ ਇਹ ਮਹਿਸੂਸ ਹੋਇਆ ਕਿ ਉਹ ਆਪਣੀ ਕਿਸਮਤ ਕੋਸ ਰਿਹਾ ਹੈ ਪਰ ਬਾਅਦ ਵਿੱਚ ...

ਪੂਰੀ ਖ਼ਬਰ »

ਪਿੰਡ ਛੱਡਣ ਦੇ ਬਹਾਨੇ ਛੇੜਛਾੜ ਕਰਨ 'ਤੇ ਪੁਲਿਸ ਵਲੋਂ 3 ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 23 ਮਈ (ਰਣਧੀਰ ਸਿੰਘ ਫੱਗੂਵਾਲਾ)-2 ਲੜਕੀਆਂ ਨੂੰ 3 ਲੜਕਿਆਂ ਵਲੋਂ ਪਿੰਡ ਛੱਡਣ ਦੇ ਬਹਾਨੇ ਕਾਰ 'ਚ ਬਿਠਾ ਕੇ ਖੇਤਾਂ ਵਿਚ ਲਿਜਾ ਕੇ ਛੇੜਛਾੜ ਕਰਨ 'ਤੇ ਪੁਲਿਸ ਵਲੋਂ ਲੜਕਿਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਬਰਨਾਲਾ ਅੰਦਰ ਲੱਡੂ ਵੰਡੇ 'ਆਪ' ਆਗੂਆਂ ਨੇ ਧੰਨਵਾਦੀ ਦੌਰਾ ਕੀਤਾ

ਬਰਨਾਲਾ, 23 ਮਈ (ਧਰਮਪਾਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਜਿੱਤ ਤੇ ਦੂਸਰੀ ਵਾਰ ਮੈਂਬਰ ਪਾਰਲੀਮੈਂਟ ਬਣਨ ਦੀ ਖ਼ੁਸ਼ੀ 'ਚ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਅਗਵਾਈ 'ਚ ਸ਼ਹਿਰ ਅੰਦਰ ਧੰਨਵਾਦੀ ਦੌਰਾ ਕੀਤਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ 'ਆਪ' ਵਰਕਰਾਂ ਨੇ ਮਨਾਇਆ ਜਸ਼ਨ

ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਭਗਵੰਤ ਮਾਨ ਦੇ ਜਿੱਤ ਦੀ ਖ਼ੁਸ਼ੀ ਵਿਚ 'ਆਪ' ਵਰਕਰਾਂ ਨੇ ਇਕੱਠੇ ਹੋ ਕੇ ਜਿੱਤ ਦਾ ਜਸ਼ਨ ਮਨਾਇਆ ¢ ਇਸ ਮੌਕੇ ਉਨ੍ਹਾਂ ਗਊਸ਼ਾਲਾ ਰੋਡ 'ਤੇ ਪਟਾਕੇ ਚਲਾਏ ਅਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ...

ਪੂਰੀ ਖ਼ਬਰ »

ਔਰਤ ਨਾਲ ਕੀਤੀਆਂ ਅਸ਼ਲੀਲ ਹਰਕਤਾਂ-ਕੇਸ ਦਰਜ

ਗੋਨਿਆਣਾ, 23 ਮਈ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਬੀਤੇ ਦਿਨੀਂ ਕਿਸੇ ਦੇ ਖੇਤਾਂ 'ਚ ਪਸ਼ੂਆਂ ਵਾਸਤੇ ਪੱਠੇ ਲੈਣ ਗਈ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਪੁਲਿਸ ਨੇ ਇਕ ਵਿਅਕਤੀ ਸਮੇਤ ਉਸ ਦੇ ਕੁਝ ਸਾਥੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਪਿੰਡ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਲੀਡਰ ਹਾਰੇ ਲੋਕ ਜਿੱਤੇ-ਵਿਧਾਇਕ ਪੰਡੋਰੀ

ਮਹਿਲ ਕਲਾਂ, 23 ਮਈ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਦੂਸਰੀ ਵਾਰ ਜਿੱਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਜਿੱਤ 'ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 'ਚ 550 ਬੂਟੇ ਲਗਾਏ ਜਾਣਗੇ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਸਮੂਹ ਜ਼ਿਲ੍ਹਾ ਸਹਾਇਕ ਡਾਇਰੈਕਟਰਾਂ ਨੂੰ ਪੱਤਰ ਭੇਜ ਕੇ ਹਦਾਇਤ ਕੀਤੀ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੀ ਕਾਮਯਾਬੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ...

ਪੂਰੀ ਖ਼ਬਰ »

ਮੋਦੀ ਦੀ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਆਗੂਆਂ ਨੇ ਲੱਡੂ ਵੰਡੇ

ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਸੈਂਟਰ 'ਚ ਮੋਦੀ ਦੀ ਦੁਬਾਰਾ ਸਰਕਾਰ ਬਣਨ 'ਤੇ ਸਮੁੱਚੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਪਈ, ਇਸ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਅੰਦਰਲੇ ਬੱਸ ਸਟੈਂਡ 'ਤੇ ਭਾਜਪਾ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਦੀ ਮੁੜ ਸਰਕਾਰ ਬਣਨ 'ਤੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ 'ਚ ਮੁੜ ਭਾਰਤੀਆ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਅੱਜ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਸਮੇਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਧਨੌਲਾ, 23 ਮਈ (ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਦੀ ਰਿਕਾਰਡ ਜਿੱਤ ਨੂੰ ਲੈ ਕੇ ਜਥੇ: ਸੁਖਵੰਤ ਸਿੰਘ ਧਨੌਲਾ ਦੀ ਅਗਵਾਈ ਹੇਠ ਭਾਜਪਾ ਦੇ ਜਥੇਬੰਦਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟ ਕੀਤੀ | ਜਥੇ: ਧਨੌਲਾ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਕੇਂਦਰੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮੋਦੀ ਸਰਕਾਰ ਦੀ ਜਿੱਤ ਦੇ ਜਸ਼ਨ ਮਨਾਏ

ਅਹਿਮਦਗੜ੍ਹ, 23 ਮਈ (ਮਹੋਲੀ, ਪੁਰੀ)-ਕੇਂਦਰ 'ਚ ਐਨ. ਡੀ. ਏ. ਦੀ ਸਰਕਾਰ ਦੀ ਸ਼ਾਨਦਾਰ ਵਾਪਸੀ 'ਤੇ ਭਾਰਤੀ ਜਨਤਾ ਪਾਰਟੀ ਮੰਡਲ ਅਹਿਮਦਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਚੌਕ 'ਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਬਾਜ਼ਾਰਾਂ 'ਚ ...

ਪੂਰੀ ਖ਼ਬਰ »

ਜਿੱਤ ਦੀ ਖੁਸ਼ੀ 'ਚ ਭਾਜਪਾ ਆਗੂਆਂ ਨੇ ਪਾਇਆ ਭੰਗੜਾ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਭਾਜਪਾ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਸੰਗਰੂਰ ਦੇ ਭਾਜਪਾ ਆਗੂਆਂ ਨੇ ਭਾਜਪਾ ਦੇ ਸੀਨੀਅਰ ਰਾਸ਼ਟਰੀ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਤੇ ਲਲਿਤ ਗਰਗ ਐਡਵੋਕੇਟ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਜਿੱਤਣ ਦੀ ਖ਼ੁਸ਼ੀ 'ਚ ਭਾਜਪਾ ਆਗੂਆਂ ਨੇ ਵੰਡੇ ਲੱਡੂ

ਧੂਰੀ, 23 ਮਈ (ਲਹਿਰੀ, ਭੁੱਲਰ, ਦੀਪਕ)-ਲੋਕ ਸਭਾ ਚੋਣਾਂ 'ਚ ਭਾਜਪਾ ਵਲੋਂ ਮੁੜ ਭਾਰੀ ਬਹੁਮਤ ਨਾਲ ਜਿੱਤਣ ਦੀ ਖ਼ੁਸ਼ੀ 'ਚ ਧੂਰੀ ਵਿਖੇ ਭਾਜਪਾ ਆਗੂਆਂ ਨੇ ਘਰ-ਘਰ ਜਾ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਲੱਡੂ ਵੰਡੇ | ਇਸ ਮੌਕੇ ਭਾਜਪਾ ਆਗੂ ਬਿਰਜੇਸ਼ਵਰ ਗੋਇਲ ਤੇ ਪ੍ਰਦੀਪ ...

ਪੂਰੀ ਖ਼ਬਰ »

ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ਕਰ ਕੇ ਭਗਵੰਤ ਮਾਨ ਨੇ ਹਲਕਾ ਸੰਗਰੂਰ ਦਾ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜਿਆ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਅੱਜ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਜਿੱਤ ਹਾਸਲ ਕੀਤੀ ਹੈ | ਭਗਵੰਤ ਮਾਨ ਨੇ ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਬਣਨ 'ਤੇ ਪਾਰਟੀ ਆਗੂਆਂ ਨੇ ਮੋਟਰਸਾਈਕਲਾਂ 'ਤੇ ਜੇਤੂ ਰੈਲੀ ਕੱਢੀ

ਖਨੌਰੀ, 23 ਮਈ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਕੇਂਦਰ ਵਿਚ ਦੁਬਾਰਾ ਭਾਜਪਾ ਦੀ ਸਰਕਾਰ ਬਣਨ 'ਤੇ ਸਥਾਨਕ ਭਾਜਪਾ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ ਦੀ ਅਗਵਾਈ 'ਚ ਸ਼ਹਿਰ ਦੇ ਸਾਰੇ ਬਾਜ਼ਾਰਾਂ 'ਚ ਮੋਟਰਸਾਈਕਲਾਂ ਤੇ ਜੇਤੂ ਰੈਲੀ ਕੱਢੀ ਗਈ | ਇਹ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਕੱਢੇ ਜਾ ਰਹੇ ਜੇਤੂ ਕਾਫ਼ਲੇ ਦੌਰਾਨ ਕਾਂਗਰਸੀ ਆਗੂ ਹਰਮਨ ਦੇਵ ਬਾਜਵਾ ਦੇ ਘਰ ਦੇ ਮੂਹਰੇ ਹੋਇਆ ਵਰਕਰਾਂ 'ਚ ਟਕਰਾਅ

ਸੁਨਾਮ ਊਧਮ ਸਿੰਘ ਵਾਲਾ, 23 ਮਈ (ਰੁਪਿੰਦਰ ਸਿੰਘ ਸੱਗੂ)-ਅੱਜ ਸੰਗਰੂਰ ਤੋਂ ਜੇਤੂ ਰਹੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਜਦੋਂ ਆਪਣਾ ਜੇਤੂ ਕਾਫ਼ਲਾ ਕੱਢਿਆ ਜਾ ਰਿਹਾ ਸੀ ਤਾਂ ਜਿੳਾੂ ਹੀ ਇਹ ਕਾਫ਼ਲਾ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਤੇ ...

ਪੂਰੀ ਖ਼ਬਰ »

ਪਿੰਡ ਗਹਿਲ ਦੇ ਕਿਸਾਨਾਂ ਦੇ ਇਕੋ ਰਾਤ 4 ਟਰਾਂਸਫ਼ਾਰਮਰ ਚੋਰੀ ਪਿਛਲੇ 10 ਦਿਨਾਂ 'ਚ 11 ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 23 ਮਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਵਿਖੇ ਬੀਤੀ ਰਾਤ ਵੀ ਚੋਰਾਂ ਨੇ 4 ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ ਕਰ ਲਏ | ਇਸ ਸਬੰਧੀ ਭਾਕਿਯੂ ਕਿਸਾਨ ਯੂਨੀਅਨ ਦੇ ਬਲਾਕ ਆਗੂ ਜਗਰਾਜ ਸਿੰਘ ਹਰਦਾਸਪੁਰਾ, ਜਗਰੂਪ ਸਿੰਘ ਇਕਾਈ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਧੌਲਾ ਸਕੂਲ ਮੁਖੀ ਸਨਮਾਨਿਤ

ਰੂੜੇਕੇ ਕਲਾਂ, 23 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ 10ਵੀਂ ਜਮਾਤ ਦਾ ਨਤੀਜਾ ਵਧੀਆ ਆਉਣ 'ਤੇ ਸਕੂਲ ਮੁਖੀ ਸੁਖਪਾਲ ਕੌਰ ਧੌਲਾ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਸਿੱਖਿਆ ਸ਼ਾਸਤਰੀ ਤੇ ...

ਪੂਰੀ ਖ਼ਬਰ »

25 ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲ੍ਹੇ 'ਚ ਇਸ ਸਾਲ ਕਣਕ ਦੀ ਆਮਦ 1002439 ਮੀਟਿ੍ਕ ਟਨ ਨੰੂ ਪਹੁੰਚ ਗਈ ਹੈ ਤੇ ਅਜੇ ਖਰੀਦ 'ਚ ਤਿੰਨ ਦਿਨ ਬਾਕੀ ਹਨ | ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ 1002439 ...

ਪੂਰੀ ਖ਼ਬਰ »

ਬਜ਼ੁਰਗ ਔਰਤ ਪਾਸੋਂ ਝਪਟਮਾਰ 800 ਰੁਪਏ ਝਪਟ ਕੇ ਫ਼ਰਾਰ

ਸੰਗਤ ਮੰਡੀ, 23 ਮਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਪੱਕਾ ਕਲਾਂ ਵਿਖੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਪੱਕਾ ਕਲਾਂ 'ਚੋਂ ਬੁਢਾਪਾ ਪੈਨਸ਼ਨ ਕਢਵਾ ਕੇ ਆਪਣੇ ਘਰ ਵਾਪਸ ਪਰਤ ਰਹੀ ਬਜ਼ੁਰਗ ਔਰਤ ਪਾਸੋਂ 2 ਮੋਟਰਸਾਈਕਲ ਸਵਾਰ ਝਪਟਮਾਰ 800 ਰੁਪਏ ਝਪਟ ਕੇ ...

ਪੂਰੀ ਖ਼ਬਰ »

ਹਾਰ ਤੋਂ ਬਾਅਦ ਕਾਂਗਰਸ ਦਾ ਚੋਣ ਦਫ਼ਤਰ ਹੋਇਆ ਵਰਕਰਾਂ ਤੋਂ ਸੱਖਣਾ

ਮੌੜ ਮੰਡੀ, 23 ਮਈ (ਲਖਵਿੰਦਰ ਸਿੰਘ ਮੌੜ)-ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ 'ਚ ਹਲਕਾ ਬਠਿੰਡਾ ਦੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਬਰਕਰਾਰ ਰੱਖੀ ਹੈ ਤੇ ਇਸ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਲਗਾਤਾਰ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ | ਦੂਜੇ ਪਾਸੇ ...

ਪੂਰੀ ਖ਼ਬਰ »

ਜਿੱਤ ਦੇ ਸ਼ੁਕਰਾਨੇ ਵਜੋਂ ਹਰਸਿਮਰਤ, ਮਜੀਠੀਆ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 23 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਆਪਣੇ ਪੁੱਤਰ ਆਨੰਤਬੀਰ ਸਿੰਘ ਬਾਦਲ ਤੇ ਭਰਾ ਬਿਕਰਮ ਸਿੰਘ ਮਜੀਠੀਆ ਨਾਲ ਜਿੱਤ ਦੇ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਜਿੰਮ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਸੰਗਤ ਮੰਡੀ, 23 ਮਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬੀਤੇ ਰਾਤ ਥਾਣਾ ਸੰਗਤ ਅਧੀਨ ਆਉਂਦੇ ਪਿੰਡ ਪੱਕਾ ਕਲਾਂ ਵਿਖੇ ਸਰਕਾਰੀ ਜਿੰਮ 'ਚੋਂ ਖਿਡਾਰੀਆਂ ਦੇ ਪੈ੍ਰਕਟਿਸ ਕਰਨ ਲਈ ਰੱਖਿਆ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਹੋ ਗਿਆ ਹੈ | ਕਲੱਬ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

80 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਅਕੈਡਮਿਕ ਅਚੀਵਰਜ਼ ਐਵਾਰਡ 2019 ਦੌਰਾਨ ਲਿਟਲ ਫ਼ਲਾਵਰ ਸਕੂਲ ਦੇ 10ਵੀਂ 'ਚੋਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਅਤੇ ਸਕੂਲ ਦੇ ਪ੍ਰਬੰਧਕ ਦਾ ਸਨਮਾਨ ਕਰਦੇ ...

ਪੂਰੀ ਖ਼ਬਰ »

ਚਿੱਟਫੰਡ ਕੰਪਨੀ ਬਣਾ ਕੇ ਵੱਧ ਵਿਆਜ ਦਾ ਝਾਂਸਾ ਦੇਣ ਵਾਲੇ ਪਰਿਵਾਰ ਦੇ 4 ਮੈਂਬਰਾਂ 'ਤੇ ਪਰਚਾ ਦਰਜ

ਬਠਿੰਡਾ, 23 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਚਿੱਟਫੰਡ ਕੰਪਨੀ ਬਣਾ ਕੇ ਕਥਿਤ ਤੌਰ 'ਤੇ ਇਕ ਪਰਿਵਾਰ ਨਾਲ 1 ਕਰੋੜ 16 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇਕੋਂ ਪਰਿਵਾਰ ਦੇ 4 ਮੈਂਬਰਾਂ 'ਤੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸਕੂਲ ਦੇ +2 ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ

ਰਾਮਾਂ ਮੰਡੀ, 23 ਮਈ (ਗੁਰਪ੍ਰੀਤ ਸਿੰਘ ਅਰੋੜਾ)-ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ +2 ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋ ਗਏ ਹਨ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਬਾਰੇ ਪਿ੍ੰਸੀਪਲ ਸੁਰਜੀਤ ...

ਪੂਰੀ ਖ਼ਬਰ »

ਕੈਪਟਨ ਸਾਹਿਬ ਦਾ 13 ਮਿਸ਼ਨ ਫੇਲ੍ਹ- ਬਾਦਲ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣੇ ਮੁੱਖ ਵਿਰੋਧੀ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 1 ਲੱਖ 98 ਹਜ਼ਾਰ 850 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਲੜਕੀ ਨੇ ਖ਼ੁਦਕੁਸ਼ੀ ਕੀਤੀ

ਅਬੋਹਰ, 23 ਮਈ (ਸੰਧੂ)-ਉਪ ਮੰਡਲ ਦੇ ਪਿੰਡ ਝੋਰੜ ਖੇੜਾ ਵਾਸੀ ਇਕ ਨੌਜਵਾਨ ਲੜਕੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪੋਸਟ ਮਾਰਟਮ ਲਈ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਈ ...

ਪੂਰੀ ਖ਼ਬਰ »

ਡੇਅਰੀ 'ਤੇ ਬੈਠੀ ਔਰਤ ਨੂੰ ਬੇਸੁੱਧ ਕਰ ਸੋਨਾ ਲਾਹ ਕੇ ਫ਼ਰਾਰ ਹੋਏ ਲੁਟੇਰੇ

ਜਲਾਲਾਬਾਦ, 23 ਮਈ (ਕਰਨ ਚੁਚਰਾ)-ਸ਼ਹਿਰ ਦੇ ਬਾਹਮਣੀ ਵਾਲਾ ਰੋਡ ਸਥਿੱਤ ਇਕ ਡੇਅਰੀ 'ਤੇ ਬੈਠੀ ਔਰਤ ਨੂੰ ਬੇਸੁੱਧ ਕਰਕੇ ਲੁਟੇਰੇ ਦਿਨ ਦਿਹਾੜੇ ਸੋਨੇ ਦੀਆਂ ਚੂੜੀਆਂ ਅਤੇ ਮੁੰਦਰੀ ਉਤਾਰ ਕੇ ਫ਼ਰਾਰ ਹੋ ਗਏ | ਲੁੱਟ ਦੀ ਇਸ ਘਟਨਾ ਸੰਬੰਧੀ ਥਾਣਾ ਸਿਟੀ ਵਿਚ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 5 ਖਿਲਾਫ ਪਰਚਾ ਦਰਜ

ਜਲਾਲਾਬਾਦ, 23 ਮਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਸੁਖੇਰਾ ਵਿਖੇ ਹੋਈ ਲੜਾਈ ਦੇ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਵਲੋਂ 5 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਸ਼ਿੰਦਰ ਸਿੰਘ ਪੁੱਤਰ ਜੰਗੀਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX