ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੁਖਬੀਰ ਸਿੰਘ ਬਾਦਲ ਨੇ 1 ਲੱਖ 98 ਹਜ਼ਾਰ 850 ਵੋਟਾਂ ਨਾਲ ਕੀਤੀ ਰਿਕਾਰਡ ਜਿੱਤ ਦਰਜ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 17ਵੀਆਂ ਲੋਕ ਸਭਾ ਚੋਣਾਂ 'ਚ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ 1992 ਤੋਂ ਸ਼ੁਰੂ ਹੋਏ ਜਿੱਤ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ 1 ਲੱਖ 98 ਹਜ਼ਾਰ 850 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ, ਜਿਸ ਨਾਲ ਅਕਾਲੀ ਵਰਕਰਾਂ 'ਚ ਜਿੱਥੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਲੋਂ ਭੰਗੜੇ ਪਾ ਪਟਾਕੇ ਚਲਾ ਲੱਡੂ ਵੰਡ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ | ਦੱਸਣਯੋਗ ਹੈ ਕਿ ਲੋਕ ਸਭਾ ਹਲਕੇ ਫ਼ਿਰੋਜ਼ਪੁਰ ਦੀ 16 ਲੱਖ 18 ਹਜ਼ਾਰ 419 ਵੋਟਾਂ ਵਿਚੋਂ 11 ਲੱਖ 66 ਹਜ਼ਾਰ 717 ਵੋਟ ਪੋਲ ਹੋਏ ਸਨ, ਜਿਨ੍ਹਾਂ ਵਿਚੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 6 ਲੱਖ 33 ਹਜ਼ਾਰ 427 ਵੋਟ ਮਿਲੇ, ਜਦਕਿ ਉਨ੍ਹਾਂ ਦੇ ਮੁੱਖ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 4 ਲੱਖ 34 ਹਜ਼ਾਰ 577 ਵੋਟ ਮਿਲੇ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 31 ਹਜ਼ਾਰ 872 ਵੋਟ, ਜਮਹੂਰੀ ਗੱਠਜੋੜ ਮੋਰਚਾ ਦੇ ਉਮੀਦਵਾਰ ਹੰਸ ਰਾਜ ਗੋਲਡਨ ਨੂੰ 26 ਹਜ਼ਾਰ 128 ਵੋਟ, ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਥਿੰਦ ਨੂੰ 6804, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਨੂੰ 5092 ਵੋਟ, ਆਜ਼ਾਦ ਉਮੀਦਵਾਰ ਪਰਵਿੰਦਰ ਸਿੰਘ ਨੂੰ 2404 ਵੋਟ, ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ 2387 ਵੋਟ, ਹਿੰਦੁਸਤਾਨ ਸ਼ਕਤੀ ਸੈਨਾ ਦਾ ਉਮੀਦਵਾਰ ਨਰੇਸ਼ ਕੁਮਾਰ ਨੂੰ 1761, ਭਾਰਤੀਯ ਲੋਕ ਸੇਵਾ ਦਲ ਦੇ ਉਮੀਦਵਾਰ ਸੁਖਜੀਤ ਸਿੰਘ ਨੂੰ 1626 ਵੋਟ, ਆਜ਼ਾਦ ਉਮੀਦਵਾਰ ਬਲਕਾਰ ਸਿੰਘ ਨੂੰ 1411 ਵੋਟ, ਜਰਨਲ ਸਮਾਜ ਪਾਰਟੀ ਦੇ ਉਮੀਦਵਾਰ ਬਲਵੰਤ ਸਿੰਘ ਖ਼ਾਲਸਾ ਨੂੰ 1194 ਵੋਟ, ਅਖਿਲ ਭਾਰਤੀ ਅਪਨਾ ਦਲ ਦੇ ਉਮੀਦਵਾਰ ਸੰਨੀ ਬਾਵਾ ਨੂੰ 1072 ਵੋਟ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਨੂੰ 1034 ਵੋਟ, ਆਜ਼ਾਦ ਉਮੀਦਵਾਰ ਪਾਲਾ ਸਿੰਘ ਨੂੰ 964 ਵੋਟ, ਰਿਪਬਲਿਕ ਪਾਰਟੀ ਆਫ਼ ਇੰਡੀਆ ਦੇ ਉਮੀਦਵਾਰ ਮਦਨ ਲਾਲ ਨੂੰ 952 ਵੋਟ, ਆਜ਼ਾਦ ਉਮੀਦਵਾਰ ਸਤਨਾਮ ਸਿੰਘ ਪੁੱਤਰ ਬਲਵੰਤ ਸਿੰਘ ਨੂੰ 909 ਵੋਟ, ਆਜ਼ਾਦ ਉਮੀਦਵਾਰ ਸੁਸ਼ੀਲ ਕੁਮਾਰ ਨੂੰ 824 ਵੋਟ, ਆਜ਼ਾਦ ਉਮੀਦਵਾਰ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ 750 ਵੋਟ, ਆਜ਼ਾਦ ਉਮੀਦਵਾਰ ਮਨੋਜ ਕੁਮਾਰ ਨੂੰ 731 ਵੋਟ, ਆਜ਼ਾਦ ਉਮੀਦਵਾਰ ਬੂਟਾ ਰਾਮ ਗੁਲ੍ਹਾਟੀ ਨੂੰ 700 ਵੋਟ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਉਮੀਦਵਾਰ ਹਰਮੰਦਰ ਸਿੰਘ ਨੂੰ 523 ਵੋਟ ਮਿਲੇ ਹਨ |
20 ਉਮੀਦਵਾਰਾਂ ਦੀਆਂ ਹੋਈਆਂ ਜ਼ਮਾਨਤਾਂ ਜ਼ਬਤ
ਫ਼ਿਰੋਜ਼ਪੁਰ ਲੋਕ ਸਭਾ ਚੋਣ ਮੈਦਾਨ ਵਿਚੋਂ 6 ਲੱਖ 33 ਹਜ਼ਾਰ 427 ਵੋਟ ਲੈ ਕੇ ਚੋਣ ਜਿੱਤਣ ਵਾਲੇ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ 1 ਲੱਖ 98 ਹਜ਼ਾਰ 850 ਵੋਟ ਵਾਲੇ ਜਿੱਤ ਦੇ ਅੰਕੜੇ ਕਾਰਨ ਚੋਣ ਮੈਦਾਨ ਵਿਚ ਉਨ੍ਹਾਂ ਦੇ ਵਿਰੁੱਧ ਨਿੱਤਰੇ 21 ਉਮੀਦਵਾਰਾਂ ਵਿਚੋਂ ਸਿਰਫ਼ ਸ਼ੇਰ ਸਿੰਘ ਘੁਬਾਇਆ ਹੀ ਜ਼ਮਾਨਤ ਜ਼ਬਤ ਕਰਵਾਉਣ ਤੋਂ ਬਚੇ, ਜਦਕਿ ਬਾਕੀ 20 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ, ਜੋ ਜੇਤੂ ਉਮੀਦਵਾਰ ਦੀ 1.6 ਫ਼ੀਸਦੀ ਵੋਟ ਹਾਸਿਲ ਕਰਨ 'ਚ ਸਫਲ ਨਹੀਂ ਰਹੇ | ਇਸ ਤਰ੍ਹਾਂ 20 ਉਮੀਦਵਾਰਾਂ ਵਲੋਂ ਚੋਣ ਲੜਨ ਲਈ ਭਰੀ ਗਈ ਰਾਸ਼ੀ ਜ਼ਬਤ ਹੋਣ ਕਰਕੇ ਖ਼ਜ਼ਾਨਾ ਦਫ਼ਤਰ 'ਚ ਜਮਾਂ ਹੋ ਜਾਵੇਗੀ |
14 ਹਜ਼ਾਰ 891 ਲੋਕਾਂ ਨੇ ਨੋਟਾ ਦਬਾ ਕੀਤਾ ਸਮੂਹ ਉਮੀਦਵਾਰਾਂ ਨੂੰ ਨਾਪਸੰਦ
ਲੋਕ ਸਭਾ ਚੋਣਾਂ 'ਚ ਚੋਣ ਮੈਦਾਨ 'ਚ ਨਿੱਤਰੇ 22 ਉਮੀਦਵਾਰਾਂ ਨੂੰ ਨਕਾਰਦੇ ਹੋਏ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ 14 ਹਜ਼ਾਰ 891 ਲੋਕਾਂ ਨੇ ਸਭ ਉਮੀਦਵਾਰਾਂ ਨੂੰ ਰੱਦ ਕਰ ਦਿੱਤਾ, ਜਿਸ ਵਿਚ ਸਭ ਤੋਂ ਵੱਧ ਸ੍ਰੀ ਮੁਕਤਸਰ ਸਾਹਿਬ ਲੋਕ ਸਭਾ ਹਲਕੇ ਦੇ 3 ਹਜ਼ਾਰ 85 ਵੋਟਰ, ਉਸ ਤੋਂ ਘੱਟ ਮਲੋਟ ਦੇ 2 ਹਜ਼ਾਰ 94 ਵੋਟਰ ਅਤੇ ਤੀਜੇ ਨੰਬਰ 'ਤੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ 1749 ਵੋਟਰਾਂ ਨੇ ਸਮੂਹ ਉਮੀਦਵਾਰਾਂ ਨੂੰ ਨਾਪਸੰਦ ਕੀਤਾ |
ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਰਹੇ ਜੇਤੂਆਂ ਦਾ ਇਤਿਹਾਸ
1957 ਵਿਚ ਕਾਂਗਰਸ ਦੇ ਇਕਬਾਲ ਸਿੰਘ, 1962 ਵਿਚ ਕਾਂਗਰਸ ਦੇ ਇਕਬਾਲ ਸਿੰਘ, 1965 ਵਿਚ ਏ.ਡੀ.ਐੱਸ. ਦੇ ਐੱਸ ਸਿੰਘ 1969 ਵਿਚ ਅਕਾਲੀ ਦਲ ਦੇ ਜੀ ਸਿੰਘ, 1971 ਵਿਚ ਕਾਂਗਰਸ ਦੇ ਮਹਿੰਦਰ ਸਿੰਘ ਗਿੱਲ, 1977 ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਸਾਈਆਂਵਾਲਾ, 1980 ਵਿਚ ਕਾਂਗਰਸ ਦੇ ਚੌਧਰੀ ਬਲਰਾਮ ਜਾਖੜ, 1985 ਵਿਚ ਕਾਂਗਰਸ ਦੇ ਗੁਰਦਿਆਲ ਸਿੰਘ ਢਿੱਲੋਂ, 1989 ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਭਾਈ ਧਿਆਨ ਸਿੰਘ ਮੰਡ, 1992 ਵਿਚ ਬਸਪਾ ਦੇ ਮੋਹਣ ਸਿੰਘ ਫਲੀਆਂ ਵਾਲਾ, 1996 ਵਿਚ ਬਸਪਾ ਦੇ ਮੋਹਣ ਸਿੰਘ ਫਲੀਆਂ ਵਾਲਾ, 1998, 1999 ਅਤੇ 2004 ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜੋਰਾ ਸਿੰਘ ਮਾਨ, 2009 ਅਤੇ 2014 ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਦਰਜ ਕੀਤੀ ਸੀ | ਇਸ ਤਰ੍ਹਾਂ ਜਿੱਤ ਦੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਸੁਖਬੀਰ ਸਿੰਘ ਬਾਦਲ ਨੇ 17ਵੀਂਆਂ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ |
42 ਸਾਲਾ ਬਾਅਦ ਸੁਖਬੀਰ ਸਿੰਘ ਬਾਦਲ ਨੇ ਤੋੜਿਆ ਵੱਧ ਵੋਟਾਂ ਨਾਲ ਜਿੱਤਣ ਵਾਲਾ ਰਿਕਾਰਡ
1977 'ਚ ਅਕਾਲੀ ਦਲ ਵਲੋਂ ਮਰਹੂਮ ਆਗੂ ਮਹਿੰਦਰ ਸਿੰਘ ਸਾਈਆਂਵਾਲਾ ਆਪਣੇ ਵਿਰੋਧੀ ਕਾਂਗਰਸ ਉਮੀਦਵਾਰ ਮਹਿੰਦਰ ਸਿੰਘ ਗਿੱਲ ਤੋਂ 1 ਲੱਖ 63 ਹਜ਼ਾਰ 939 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਰਿਕਾਰਡ ਬਣਾਇਆ ਸੀ, ਜਿਸ ਨੂੰ ਐਤਕੀਂ 17ਵੀਂ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੋੜਦਿਆਂ ਜਿੱਤ ਦਾ ਅੰਕੜਾ 1 ਲੱਖ 98 ਹਜ਼ਾਰ 850 ਵੋਟਾਂ ਦਾ ਦਰਜ ਕਰਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨ ਦਾ ਰਿਕਾਰਡ ਆਪਣੇ ਨਾਮ ਕਰ ਦਿੱਤਾ |

ਜ਼ਿਲ੍ਹਾ ਫ਼ਾਜ਼ਿਲਕਾ ਨੇ ਸੁਖਬੀਰ ਦੀ ਫ਼ਿਰੋਜ਼ਪੁਰ ਹਲਕੇ ਤੋਂ ਜਿੱਤ 'ਚ ਨਿਭਾਈ ਅਹਿਮ ਭੂਮਿਕਾ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੀਆਂ ਪਈਆਂ ਵੋਟਾਂ ਦੀ ਗਿਣਤੀ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸ ...

ਪੂਰੀ ਖ਼ਬਰ »

ਪਿੰਡ ਬਾਦਲ ਤੋਂ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਜੇਤੂ ਸਰਟੀਫਿਕੇਟ ਲੈਣ ਪਹੁੰਚੇ ਸੁਖਬੀਰ ਸਿੰਘ ਬਾਦਲ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ 1 ਲੱਖ 98 ਹਜ਼ਾਰ 850 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੇਤੂ ਸਰਟੀਫਿਕੇਟ ਪ੍ਰਾਪਤ ਕਰਨ ਲਈ ਆਪਣੇ ਪਿੰਡ ਬਾਦਲ ਤੋਂ ਵੱਡੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਸਭ ਤੋਂ ਵੱਧ ਬੱਲੂਆਣਾ ਹਲਕੇ ਤੋਂ ਤੇ ਗੁਰੂਹਰਸਹਾਏ ਤੋਂ ਸਭ ਤੋਂ ਘੱਟ ਵੋਟਾਂ ਦੀ ਲੀਡ ਮਿਲੀ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ਾਨਦਾਰ ਵੱਡੀ ਜਿੱਤ ਦਰਜ ਕਰਨ ਸਮੇਂ ਸਭ ਤੋਂ ਵੱਧ ਲੀਡ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ 41 ਹਜ਼ਾਰ 620 ਵੋਟਾਂ ਅਤੇ ਸਭ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਈ.ਵੀ.ਐਮ. ਮਸ਼ੀਨਾਂ 'ਤੇ ਖੜੇ੍ਹ ਕੀਤੇ ਸਵਾਲ

ਜਲਾਲਾਬਾਦ, 23 ਮਈ (ਕਰਨ ਚੁਚਰਾ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਜਨਤਾ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਉੱਥੇ ਹੀ ਦੇਸ਼ ਦੇ ਲੋਕਤੰਤਰ ਨੂੰ ਬਹਾਲ ਰੱਖਣ ਲਈ ਲਗਾਈਆਂ ਗਈਆਂ ਈ.ਵੀ.ਐਮ. ਮਸ਼ੀਨਾਂ 'ਤੇ ਸਵਾਲ ਖੜੇ ...

ਪੂਰੀ ਖ਼ਬਰ »

ਕੈਪਟਨ ਸਾਹਿਬ ਦਾ 13 ਮਿਸ਼ਨ ਫੇਲ੍ਹ- ਬਾਦਲ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣੇ ਮੁੱਖ ਵਿਰੋਧੀ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ 1 ਲੱਖ 98 ਹਜ਼ਾਰ 850 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਲੜਕੀ ਨੇ ਖ਼ੁਦਕੁਸ਼ੀ ਕੀਤੀ

ਅਬੋਹਰ, 23 ਮਈ (ਸੰਧੂ)-ਉਪ ਮੰਡਲ ਦੇ ਪਿੰਡ ਝੋਰੜ ਖੇੜਾ ਵਾਸੀ ਇਕ ਨੌਜਵਾਨ ਲੜਕੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪੋਸਟ ਮਾਰਟਮ ਲਈ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਈ ...

ਪੂਰੀ ਖ਼ਬਰ »

ਸੁਖਬੀਰ ਨੇ ਫ਼ਾਜ਼ਿਲਕਾ ਪੁੱਜ ਵਰਕਰਾਂ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਜੇਤੂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਫ਼ਾਜ਼ਿਲਕਾ ਪੁੱਜ ਕੇ ਅਕਾਲੀ ਭਾਜਪਾ ਵਰਕਰਾਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਮੰਟਾ ਦੀ ਅਗਵਾਈ 'ਚ ਅਕਾਲੀ-ਭਾਜਪਾ ਵਰਕਰਾਂ ਨੇ ਮਨਾਏ ਜਿੱਤ ਦੇ ਜਸ਼ਨ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ ਵੱਡੀ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਦੇ ਇੰਚਾਰਜ ਉਨ੍ਹਾਂ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਅਤੇ ...

ਪੂਰੀ ਖ਼ਬਰ »

ਸੁਖਬੀਰ ਨੇ ਫ਼ਾਜ਼ਿਲਕਾ ਪੁੱਜ ਵਰਕਰਾਂ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਜੇਤੂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਫ਼ਾਜ਼ਿਲਕਾ ਪੁੱਜ ਕੇ ਅਕਾਲੀ ਭਾਜਪਾ ਵਰਕਰਾਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਸੁਖਬੀਰ ਦਾ ਗੋਲੂ ਕਾ ਮੋੜ ਪਹੁੰਚਣ 'ਤੇ ਭਰਵਾਂ ਸਵਾਗਤ

ਗੋਲੂ ਕਾ ਮੋੜ, 23 ਮਈ (ਸੁਰਿੰਦਰ ਸਿੰਘ ਲਾਡੀ)- ਲੋਕ ਸਭਾ ਚੋਣਾਂ ਵਿਚ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਗੋਲੂ ਕਾ ਮੋੜ ਕੇਂਦਰ ਬਿੰਦੂ ਉੱਪਰ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਵਿਚ ਅਕਾਲੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਜਨਮ ਦਿਨ ਦੀ 150ਵੀਂ ਵਰੇ੍ਹਗੰਢ ਮੌਕੇ ਮੁਕਾਬਲੇ ਕਰਵਾਏ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਮਹਾਤਮਾ ਗਾਂਧੀ ਦੇ ਜਨਮ ਦਿਨ ਦੀ 150ਵੀਂ ਵਰ੍ਹੇਗੰਢ ਮਨਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਸਕੂਲ ਵਿਖੇ ਵਿਦਿਆਰਥੀਆਂ ਦੇ ਪੜ੍ਹਨ ਕੌਸ਼ਲ ਦੀ ਪਰਖ ਕਰਨ ਲਈ ਅਖ਼ਬਾਰ ਪੜ੍ਹੋ ਪ੍ਰਤੀਯੋਗਤਾ ਕਰਵਾਈ ਗਈ | ...

ਪੂਰੀ ਖ਼ਬਰ »

ਸੁਖਬੀਰ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਤਲਵੰਡੀ ਭਾਈ, 23 ਮਈ (ਰਵਿੰਦਰ ਸਿੰਘ ਬਜਾਜ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਜਿੱਤ 'ਤੇ ਤਲਵੰਡੀ ਭਾਈ ਵਿਖੇ ਜਥੇਦਾਰ ਸੱਤਪਾਲ ਸਿੰਘ ਮੈਂਬਰ ਸ਼ੋ੍ਰਮਣੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਹਾਦਸੇ ਵਿਚ ਜ਼ਖ਼ਮੀ ਬਜ਼ੁਰਗ ਨੂੰ ਹਸਪਤਾਲ ਪਹੁੰਚਾ ਸੀ.ਜੇ.ਐਮ. ਅਮਨ ਪ੍ਰੀਤ ਸਿੰਘ ਬਣੇ ਗੁੱਡ ਸਮਾਰਟੀਅਨ

ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਵਲੋਂ ਚਲਾਈ ਗੁੱਡ ਸਮਾਰਟੀਅਨ ਮੁਹਿੰਮ ਵਿਚ ਮਿਸਾਲ ਬਣਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਸ੍ਰੀ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅੱਜ ...

ਪੂਰੀ ਖ਼ਬਰ »

ਐਾਮਬਰੋਜ਼ਿਅਲ ਸਕੂਲ ਵਿਖੇ ਵੱਖ-ਵੱਖ ਹਾਊਸ ਕੌਾਸਲ ਲਈ ਵਿਦਿਆਰਥੀਆਂ ਦੀ ਚੋਣ ਕੀਤੀ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਐਾਮਬਰੋਜ਼ਿਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਵਿਖੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਤੇ ਉਨ੍ਹਾਂ ਨੂੰ ਆਪਣੇ ਕਰਤੱਵਾਂ ਤੋਂ ਸੁਚੇਤ ਕਰਵਾਉਣ ਲਈ ਵੱਖ-ਵੱਖ ਹਾਊਸ ਕੌਾਸਲ ਲਈ ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਜਾਦੂਗਰ ਸਮਰਾਟ ਅਜੂਬਾ ਦੇ ਸ਼ੋਅ ਦਾ ਰਸਮੀ ਉਦਘਾਟਨ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਸਾਇੰਸ ਦੀ ਤਕਨੀਕ ਨਾਲ ਜਾਦੂ ਦੇ ਟਰਿੱਕ ਦਿਖਾ ਕੇ ਆਮ ਲੋਕਾਂ ਨੂੰ ਭੰਬਲਭੂਸੇ ਵਿਚ ਪਾਉਣ ਤੋਂ ਇਲਾਵਾ ਸਮਾਜਿਕ ਮੁੱਦਿਆਂ ਪ੍ਰਤੀ ਗੰਭੀਰ ਚਿੰਤਨ ਕਰਨ ਵਾਲੇ ਜਾਦੂਗਰ ਸਮਰਾਟ ਅਜੂਬਾ ਵਲੋਂ ਜ਼ੀਰਾ ਦੇ ਸ਼ਹਿਨਸ਼ਾਹ ਪੈਲੇਸ ਵਿਖੇ ...

ਪੂਰੀ ਖ਼ਬਰ »

ਲੋਕਾਂ ਦੇ ਹਮੇਸ਼ਾ ਰਿਣੀ ਰਹਾਂਗੇ- ਵਰਦੇਵ ਸਿੰਘ ਮਾਨ

ਗੁਰੂਹਰਸਹਾਏ, 23 ਮਈ (ਪਿ੍ਥਵੀ ਰਾਜ ਕੰਬੋਜ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਫ਼ਿਰੋਜ਼ਪੁਰ ਤੋਂ ਸੰਸਦ ਚੁਣੇ ਜਾਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਗੁਰੂਹਰਸਹਾਏ ਸ਼ਹਿਰ 'ਚ ਹੋਇਆ ਜਲ-ਥਲ

ਗੁਰੂਹਰਸਹਾਏ, 23 ਮਈ (ਪਿ੍ਥਵੀ ਰਾਜ ਕੰਬੋਜ)- ਸ਼ਾਮ ਨੂੰ ਪਈ ਬੇਮੌਸਮੀ ਬਾਰਿਸ਼ ਨੇ ਗੁਰੂਹਰਸਹਾਏ ਸ਼ਹਿਰ ਅੰਦਰ ਜਲ-ਥਲ ਕਰ ਦਿੱਤਾ, ਜਿਸ ਕਾਰਨ ਸ਼ਹਿਰ ਦੇ ਸਾਰੇ ਬਾਜ਼ਾਰਾਂ 'ਚ ਪਾਣੀ ਭਰ ਗਿਆ | ਪਿਛਲੇ 10 ਸਾਲਾਂ 'ਚ ਅਕਾਲੀ ਸਰਕਾਰ ਦੇ ਸਮੇਂ 100 ਫ਼ੀਸਦੀ ਸੀਵਰੇਜ ਅਤੇ ਪਾਣੀ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਕਾਂਗਰਸੀ ਵਰਕਰਾਂ ਲੱਡੂ ਵੰਡੇ

ਜ਼ੀਰਾ, 23 ਮਈ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਵੱਡੀ ਲੀਡ ਨਾਲ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਲੱਡੂ ਵੰਡੇ | ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਸੰਘਰਸ਼ ਦੀ ਚਿਤਾਵਨੀ

ਤਲਵੰਡੀ ਭਾਈ, 23 ਮਈ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕੱਤਰਤਾ ਇੱਥੇ ਗੁਰਦੁਆਰਾ ਬਾਬਾ ਹਰੀ ਦਾਸ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ, ਕੁਲਵਿੰਦਰ ਸਿੰਘ ਸੇਖੋਂ ਜ਼ਿਲ੍ਹਾ ਜਨਰਲ ਸਕੱਤਰ, ਭੋਲਾ ਸਿੰਘ ...

ਪੂਰੀ ਖ਼ਬਰ »

ਐਨ.ਡੀ.ਏ. ਨੂੰ ਮਿਲੀ ਜਿੱਤ 'ਤੇ ਭਾਜਪਾਈਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਤਲਵੰਡੀ ਭਾਈ, 23 ਮਈ (ਕੁਲਜਿੰਦਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਨੂੰ ਮਿਲੀ ਭਾਰੀ ਜਿੱਤ ਨਾਲ ਭਾਜਪਾ ਵਰਕਰਾਂ ਦੇ ਚਿਹਰੇ ਖਿੜ ਗਏ ਹਨ, ਜਿਸ ਦੇ ਚੱਲਦਿਆਂ ਇੱਥੇ ਭਾਜਪਾ ਵਰਕਰਾਂ ਵਲੋਂ ਲੱਡੂ ਵੰਡ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਗੁਰੂਹਰਸਹਾਏ ਸ਼ਹਿਰ 'ਚ ਹੋਇਆ ਜਲ-ਥਲ

ਗੁਰੂਹਰਸਹਾਏ, 23 ਮਈ (ਪਿ੍ਥਵੀ ਰਾਜ ਕੰਬੋਜ)- ਸ਼ਾਮ ਨੂੰ ਪਈ ਬੇਮੌਸਮੀ ਬਾਰਿਸ਼ ਨੇ ਗੁਰੂਹਰਸਹਾਏ ਸ਼ਹਿਰ ਅੰਦਰ ਜਲ-ਥਲ ਕਰ ਦਿੱਤਾ, ਜਿਸ ਕਾਰਨ ਸ਼ਹਿਰ ਦੇ ਸਾਰੇ ਬਾਜ਼ਾਰਾਂ 'ਚ ਪਾਣੀ ਭਰ ਗਿਆ | ਪਿਛਲੇ 10 ਸਾਲਾਂ 'ਚ ਅਕਾਲੀ ਸਰਕਾਰ ਦੇ ਸਮੇਂ 100 ਫ਼ੀਸਦੀ ਸੀਵਰੇਜ ਅਤੇ ਪਾਣੀ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਲੋਕਤੰਤਰਿਕ ਤਰੀਕੇ ਨਾਲ ਕੀਤੀ ਬੱਚਿਆਂ ਦੀ ਚੋਣ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਵਿਚ ਜਿੱਥੇ ਚੋਣਾਂ ਦਾ ਰੰਗ ਚੜਿ੍ਹਆ ਹੋਇਆ ਹੈ, ਉਥੇ ਹੀ ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿਦਿਆ ਮੰਦਰ ਵਿਖੇ ਵੀ ਬਾਲ ਭਾਰਤੀ ਤੇ ਕੰਨਿਆ ਭਾਰਤੀ ਲਈ ਹੋਈ ਚੋਣ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ 'ਚ 5 ਖਿਲਾਫ ਪਰਚਾ ਦਰਜ

ਜਲਾਲਾਬਾਦ, 23 ਮਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਚੱਕ ਸੁਖੇਰਾ ਵਿਖੇ ਹੋਈ ਲੜਾਈ ਦੇ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਵਲੋਂ 5 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਸ਼ਿੰਦਰ ਸਿੰਘ ਪੁੱਤਰ ਜੰਗੀਰ ਸਿੰਘ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਹਿਣ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਅਬੋਹਰ, 23 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹੋਮਿਓਪੈਥਿਕ ਮੈਡੀਕਲ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਬੀ.ਐਚ. ਐਮ.ਐੱਸ. ਦੂਜੇ ਸਾਲ ਦੇ ਪੇਪਰਾਂ ਵਿਚੋਂ ਦੀਪਕ ਕਥੂਰੀਆ ਪੁੱਤਰ ਸ੍ਰੀ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਨੌਜਵਾਨ ਦਾ ਕਤਲ, 1 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਮਈ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਵਿਅਕਤੀ ਦੇ ਕਤਲ ਤੋਂ ਬਾਅਦ ਇਕ ਹਰਿਆਣਾ ਨਿਵਾਸੀ 'ਤੇ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਕੁਮਾਰ ਪੁੱਤਰ ਰਾਮ ਚੰਦ ਵਾਸੀ ਖੁਈਖੇੜਾ ਨੇ ਦੱਸਿਆ ਕਿ ਉਸ ਦਾ ਭਰਾ ਸੁਨੀਲ ਕੁਮਾਰ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਕੱਲ੍ਹ ਤੱਕ ਹੀ ਜਾਰੀ ਰਹੇਗੀ- ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ

ਫ਼ਾਜ਼ਿਲਕਾ, 23 ਮਈ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੀਵਾਨ ਚੰਦ ਸ਼ਰਮਾ ਨੇ ਅੱਜ ਇੱਥੇ ਦੱਸਿਆ ਕਿ ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ, 2019 ਤੱਕ ਹੀ ਕੀਤੀ ਜਾਣੀ ਹੈ | ਉਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX