ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 12 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 13 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  36 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  44 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਮਾਨਸਾ

ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਮਾਨਸਾ, 23 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੀ ਤੀਜੀ ਵਾਰ ਹੋਈ ਜਿੱਤ 'ਤੇ ਜ਼ਿਲ੍ਹੇ ਦੇ ਅਕਾਲੀਆਂ ਆਗੂਆਂ ਤੇ ਸ਼ੁੱਭਚਿੰਤਕਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਸਿਮਰਤ ਦੀ ਇਹ ਜਿੱਤ ਵਰਕਰਾਂ ਵਲੋਂ ਕੀਤੀ ਗਈ ਦਿਨ-ਰਾਤ ਮਿਹਨਤ ਦਾ ਨਤੀਜਾ ਹੈ ਕਿਉਂਕਿ ਪਹਿਲੀ ਵਾਰ ਹੋਇਆ ਹੈ ਕਿ ਸ਼ਹਿਰੀ ਵੋਟਰਾਂ ਵਲੋਂ ਵੀ ਉਨ੍ਹਾਂ ਦੇ ਕੀਤੇ ਕੰਮਾਂ 'ਤੇ ਮੋਹਰ ਲਗਾਈ ਗਈ ਹੈ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ ਸ਼ਹਿਰੀ ਜ਼ਿਲ੍ਹਾ ਯੂਥ ਪ੍ਰਧਾਨ, ਮਾਨਸਾ ਸ਼ਹਿਰੀ ਦੇ ਪ੍ਰਧਾਨ ਤਰਸੇਮ ਚੰਦ ਮਿੱਢਾ, ਯੂਥ ਆਗੂ ਰਘੁਵੀਰ ਸਿੰਘ ਮਾਨਸਾ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਹਰਸਿਮਰਤ ਵਲੋਂ ਕੀਤੇ ਵਿਕਾਸ ਕੰਮਾਂ 'ਤੇ ਮੋਹਰ ਲਗਾਈ ਹੈ | ਇਸ ਮੌਕੇ ਮਲਕੀਤ ਸਿੰਘ ਭਪਲਾ, ਆਤਮਜੀਤ ਸਿੰਘ ਕਾਲਾ, ਸਿਮਰਜੀਤ ਕੌਰ ਸਿੰਮੀ, ਹਰਭਜਨ ਸਿੰਘ ਿਖ਼ਆਲਾ, ਸੂਰਜ ਕੌਰ ਿਖ਼ਆਲਾ, ਸਰਦੂਲ ਸਿੰਘ ਘਰਾਂਗਣਾ, ਜਗਪ੍ਰੀਤ ਸਿੰਘ ਮਾਨਸਾ, ਬਿੱਕਰ ਸਿੰਘ ਮੰਘਾਣੀਆਂ, ਰਾਜ ਪੇਂਟਰ ਆਦਿ ਹਾਜ਼ਰ ਸਨ | ਇਸੇ ਦੌਰਾਨ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੇ ਕਾਂਗਰਸੀਆਂ ਵਲੋਂ ਮਾਰੀਆਂ ਗੱਪਾਂ ਨੂੰ ਪਛਾਣ ਲਿਆ ਹੈ |
ਵਪਾਰੀਆਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ
ਆੜ੍ਹਤੀ ਤੇ ਵਪਾਰੀ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਸੁਰਿੰਦਰ ਪਿੰਟਾ, ਅੰਗਰੇਜ਼ ਮਿੱਤਲ, ਹਰਬੰਸ ਸਿੰਘ ਗੋਲੂ, ਬਲਜੀਤ ਸਿੰਘ ਸੇਠੀ ਤੇ ਮਾਨਸਾ ਯੂਥ ਦੇ ਸ਼ਹਿਰੀ ਪ੍ਰਧਾਨ ਗੋਲਡੀ ਗਾਂਧੀ ਨੇ ਕਿਹਾ ਕਿ ਸ਼ਹਿਰੀਆਂ ਨੇ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ 'ਚ ਆਪਣਾ ਯੋਗਦਾਨ ਪਾਇਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ |
ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਖ਼ੁਸ਼ੀ ਮਨਾਈ
ਬਾਰ ਐਸੋਸੀਏਸ਼ਨ ਮਾਨਸਾ ਦੇ ਮੈਂਬਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਇਕਬਾਲ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਇਹ ਜਿੱਤ ਹਰਸਿਮਰਤ ਕੌਰ ਬਾਦਲ ਵਲੋਂ ਪਿਛਲੇ 10 ਸਾਲਾਂ 'ਚ ਲਗਾਤਾਰ ਬਠਿੰਡਾ ਲੋਕ ਸਭਾ ਹਲਕੇ ਵਿਚ ਕੀਤੇ ਵਿਕਾਸ ਦੇ ਕੰਮਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਸੂਝਵਾਨ ਲੋਕਾਂ ਨੇ ਕਾਂਗਰਸ ਪਾਰਟੀ ਦੇ ਭੰਡੀ ਪ੍ਰਚਾਰ ਨੂੰ ਨਾਕਾਰ ਕੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਵਿਕਾਸ ਮੁਖੀ ਨੀਤੀਆਂ 'ਤੇ ਮੋਹਰ ਲਗਾਈ ਹੈ | ਇਸ ਮੌਕੇ ਗੁਰਲਾਭ ਸਿੰਘ ਮਾਹਲ ਮਾਨਸਾ, ਓਮਕਾਰ ਸਿੰਘ ਮਿੱਤਲ ਭੀਖੀ, ਪਿ੍ਤਪਾਲ ਸਿੰਘ ਸਿੱਧੂ, ਰਾਮ ਸਿੰਘ ਧਾਲੀਵਾਲ, ਸੁਖਦੇਵ ਸਿੰਘ ਮੂਸਾ, ਸਤੀਸ਼ ਕੁਮਾਰ ਸਿੰਗਲਾ, ਕਿ੍ਸ਼ਨ ਚੰਦ ਗਰਗ, ਅਨੀਸ਼ ਕੁਮਾਰ, ਰੋਹਿਤ ਮਿੱਤਲ, ਹਰਮਨ ਸਿੰਘ ਚਹਿਲ, ਦਰਸ਼ਨ ਸ਼ਰਮਾ, ਧਰਮਿੰਦਰ ਸਿੰਘ ਰੜ, ਮਨਿੰਦਰ ਸਿੰਘ ਅਕਲੀਆ, ਗੁਰਪ੍ਰੀਤ ਸਿੰਘ ਭਾਈ ਦੇਸਾ, ਗੁਰਦਾਸ ਸਿੰਘ ਮਾਨ ਆਦਿ ਹਾਜ਼ਰ ਸਨ |
ਸਰਦੂਲਗੜ੍ਹ ਤੋਂ ਜੀ. ਐਮ. ਅਰੋੜਾ ਅਨੁਸਾਰ
ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਅਕਾਲੀ ਦਲ ਦੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ 'ਚ ਇਕੱਤਰ ਸੈਂਕੜੇ ਵਰਕਰਾਂ ਨੇ ਲੱਡੂ ਵੰਡੇ ਤੇ ਸ਼ਹਿਰ ਦੇ ਬਾਜ਼ਾਰਾਂ 'ਚ ਰੰਗ ਖੇਡ ਕੇ ਤੇ ਨੱਚ ਕੇ ਖ਼ੁਸ਼ੀ ਮਨਾਈ | ਹਲਕਾ ਵਿਧਾਇਕ ਭੂੰਦੜ ਨੇ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਹਲਕੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਗਦੀਪ ਸਿੰਘ ਢਿੱਲੋਂ, ਜਤਿੰਦਰ ਸਿੰਘ ਸੋਢੀ, ਜਤਿੰਦਰ ਜੈਨ ਬੌਬੀ, ਅਜੈ ਕੁਮਾਰ ਨੀਟਾ, ਤਰਸੇਮ ਸਿੰਘ, ਅਵਤਾਰ ਸਿੰਘ ਤਾਰੀ, ਮੇਜਰ ਸਿੰਘ ਝੰਡਾ ਕਲਾਂ, ਤਰਸੇਮ ਚੰਦ ਭੋਲੀ, ਭੁਪਿੰਦਰ ਸਿੰਘ, ਪ੍ਰੇਮ ਕੁਮਾਰ ਖਟੀਕ, ਬਲਵਿੰਦਰ ਸਿੰਘ ਆਲੀਕੇ, ਹੇਮੰਤ ਕੁਮਾਰ ਹਨੀ, ਰਮਨਦੀਪ ਸਿੰਘ ਬੇਦੀ ਆਦਿ ਹਾਜ਼ਰ ਸਨ |
ਹਰਸਿਮਰਤ ਦੀ ਜਿੱਤ ਦੀ ਖ਼ੁਸ਼ੀ 'ਚ ਅਨੇਕਾਂ ਥਾਵਾਂ 'ਤੇ ਲੱਡੂ ਵੰਡੇ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਦੋਨੋਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਖ-ਵੱਖ ਥਾਈ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ | ਪਾਰਟੀ ਵਰਕਰਾਂ ਵਲੋਂ ਸ਼ਹਿਰ ਅੰਦਰ ਜੇਤੂ ਜਲੂਸ ਵੀ ਕੱਢਿਆ ਗਿਆ, ਜਿਸ ਦੀ ਅਗਵਾਈ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਕੀਤੀ | ਇਸ ਮੌਕੇ ਹਰਬੰਤ ਸਿੰਘ ਦਾਤੇਵਾਸ, ਹਰਿੰਦਰ ਸਿੰਘ ਸਾਹਨੀ, ਗੁਰਪਾਲ ਸਿੰਘ ਠੇਕੇਦਾਰ, ਸ਼ਾਮ ਲਾਲ ਧਲੇਵਾਂ, ਰਾਜਿੰਦਰ ਬਿੱਟੂ ਚੌਧਰੀ, ਰਘਵੀਰ ਸਿੰਘ ਚਹਿਲ, ਨਗਰ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਕੋਚ, ਬਲਵੀਰ ਕੌਰ, ਤਨਜੋਤ ਸਿੰਘ ਸਾਹਨੀ, ਰਜਿੰਦਰ ਸਿੰਘ ਝੰਡਾ, ਸੁਰਜੀਤ ਸਿੰਘ ਟੀਟਾ, ਐਡਵੋਕੇਟ ਗੁਰਚਰਨ ਸਿੰਘ ਅਨੇਜਾ, ਭੁਪਿੰਦਰ ਸਿੰਘ ਨੰਬਰਦਾਰ, ਮਾਸਟਰ ਗੁਰਚਰਨ ਸਿੰਘ ਭੱਠਲ, ਵਿੱਕੀ ਬੱਤਰਾ, ਕੌਾਸਲਰ ਦਿਲਰਾਜ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਨੇਜਾ, ਬੰਟੂ ਕਣਕਵਾਲੀਆ, ਸ਼ੰਟੀ ਸੈਣੀ, ਸੁਰਿੰਦਰ ਸਿੰਘ ਛਿੰਦੀ, ਸੋਹਣਾ ਸਿੰਘ ਕਲੀਪੁਰ, ਦਰਸ਼ਨ ਸਿੰਘ ਮੰਡੇਰ ਅਹਿਮਦਪੁਰ, ਹਾਕਮ ਸਿੰਘ ਜੱਸਲ, ਹੰਸ ਰਾਜ ਅਹਿਮਦਪੁਰ, ਸ਼ੁਭਾਸ਼ ਵਰਮਾ, ਮਨਜੀਤ ਸਿੰਘ ਪੋਪੀ, ਜਸਵੀਰ ਸਿੰਘ ਭਾਦੜਾ, ਨਛੱਤਰ ਸਿੰਘ ਸੰਧੂ ਆਦਿ ਮੌਜੂਦ ਸਨ |
ਭਾਜਪਾ ਆਗੂਆਂ ਨੇ ਖ਼ੁਸ਼ੀ ਮਨਾਈ
ਇਸ ਜਿੱਤ ਦੀ ਖ਼ੁਸ਼ੀ 'ਚ ਸ਼ਹਿਰ ਦੇ ਭਾਜਪਾ ਆਗੂਆਂ ਨੇ ਲੱਡੂ ਵੰਡੇ | ਇਸ ਮੌਕੇ ਭਾਜਪਾ ਸੂਬਾਈ ਆਗੂ ਰਾਕੇਸ਼ ਜੈਨ, ਮੰਡਲ ਪ੍ਰਧਾਨ ਸੁਰਿੰਦਰ ਬਾਂਸਲ, ਪੁਨੀਤ ਸਿੰਗਲਾ, ਅੰਮਿ੍ਤਪਾਲ ਪਾਲਾ, ਜਨਕ ਰਾਜ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਪਰਮਜੀਤ ਕੌਰ, ਵੀਰਾਂ ਰਾਣੀ, ਸ਼ਸ਼ੀ ਸ਼ਰਮਾ, ਸੁਖਦਰਸ਼ਨ ਸ਼ਰਮਾ, ਸੁਹਾਗ ਰਾਣੀ, ਰਾਜ ਰਾਣੀ ਤੇ ਯਸ਼ਪਾਲ ਗਰਗ ਆਦਿ ਆਗੂ ਤੇ ਵਰਕਰ ਮੌਜੂਦ ਸਨ |
ਵਾਰਡ ਨੰਬਰ 10 'ਚ ਲੱਡੂ ਵੰਡੇ
ਇਸੇ ਤਰ੍ਹਾਂ ਵਾਰਡ ਨੰਬਰ 10 ਵਿਖੇ ਸ਼ਹਿਰੀ ਇਸਤਰੀ ਅਕਾਲੀ ਦਲ ਪ੍ਰਧਾਨ ਕੌਾਸਲਰ ਸੁਖਵਿੰਦਰ ਕੌਰ ਸੁੱਖੀ ਦੀ ਅਗਵਾਈ ਹੇਠ ਲੱਡੂ ਵੰਡਣ ਮੌਕੇ ਕਰਮਜੀਤ ਸਿੰਘ ਮਾਘੀ, ਬਲਦੇਵ ਸਿੰਘ ਕੈਂਥ, ਰਾਜ ਕੌਰ, ਸ਼ਤੀਸ਼ ਪਟਵਾਰੀ ਤੇ ਅਨੇਕਾਂ ਆਗੂ ਤੇ ਵਰਕਰ ਮੌਜੂਦ ਸਨ |
ਹਰਸਿਮਰਤ ਦੀ ਜਿੱਤ ਦੇ ਮਨਾਏ ਜਸ਼ਨ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਜਿੱਤ ਹਾਸਿਲ ਕੀਤੀ ਹੈ | ਇਸ ਜਿੱਤ ਦੀ ਖ਼ੁਸ਼ੀ 'ਚ ਬਰੇਟਾ ਇਲਾਕੇ ਦੇ ਆਗੂਆਂ ਤੇ ਵਰਕਰਾਂ ਨੇ ਬੀਬੀ ਬਾਦਲ ਦੀ ਜਿੱਤ ਦੇ ਜਸ਼ਨ ਮਨਾਏ ਅਤੇ ਖ਼ੁਸ਼ੀ 'ਚ ਲੱਡੂ ਵੱਡੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਨੇ ਕਿਹਾ ਕਿ ਇਹ ਜਿੱਤ ਵਿਕਾਸ ਦੀ ਜਿੱਤ ਤੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸਰਕਲ ਪ੍ਰਧਾਨ ਬਲਦੇਵ ਸਿੰਘ ਸਿਰਸੀਵਾਲਾ, ਸੁਖਦੇਵ ਸਿੰਘ ਦਿਆਲਪੁਰਾ, ਜਸਵੀਰ ਸਿੰਘ ਜੱਸੂ, ਸਿਕੰਦਰ ਸਿੰਘ ਜੈਲਦਾਰ, ਸ਼ੁਮੇਸ਼ ਬਾਲੀ, ਵਰਿੰਦਰ ਕੁਮਾਰ ਸਸਪਾਲੀ, ਅਜੈਬ ਸਿੰਘ ਖੁਡਾਲ, ਬਲਵਿੰਦਰ ਸਿੰਘ ਭਖੜਿਆਲ, ਕਾਲਾ ਕੁੱਲਰੀਆਂ, ਮਹਿੰਦਰ ਸਿੰਘ ਕੁੱਲਰੀਆਂ, ਗਿਆਨ ਸਿੰਘ ਧਰਮਪੁਰਾ, ਕੁਲਵੀਰ ਸਿੰਘ ਜੁਗਲਾਣ, ਰਾਜੇਸ਼ ਕੁਮਾਰ, ਪ੍ਰੇਮ ਕੁਮਾਰ ਬਖਸ਼ੀਵਾਲਾ, ਕੇਸਰ ਸਿੰਘ, ਨਰੈਣ ਦਾਸ ਆਦਿ ਹਾਜ਼ਰ ਸਨ |
ਕਲੀਪੁਰ ਵਾਸੀਆਂ ਨੇ ਜਿੱਤ ਦੀ ਖ਼ੁਸ਼ੀ ਮਨਾਈ
ਬੁਢਲਾਡਾ, (ਸਵਰਨ ਸਿੰਘ ਰਾਹੀ)-ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਕਲੀਪੁਰ ਵਿਖੇ ਅਕਾਲੀ ਆਗੂਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਤੇ ਹਰਮੇਲ ਸਿੰਘ ਕਲੀਪੁਰ ਨੇ ਪਿੰਡ ਵਾਸੀਆਂ ਵਲੋਂ ਹਰਸਿਮਰਤ ਦਾ ਵੱਡਾ ਸਾਥ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਐਡਵੋਕੇਟ ਸਤਵੰਤ ਸਿੰਘ ਕਲੀਪੁਰ, ਰਾਮਫਲ ਸਿੰਘ ਪੰਚ, ਗੋਰਾ ਸਿੰਘ ਪੰਚ, ਕਾਲਾ ਸਿੰਘ ਪੰਚ, ਹਰਮੀਤ ਕੌਰ ਪੰਚ, ਕੇਵਲ ਸਿੰਘ ਪੰਚ, ਬਾਬਾ ਰਾਮ ਸਰੂਪ ਸਿੰਘ, ਬਾਬਾ ਭੋਲਾ ਸਿੰਘ, ਪਾਲ ਸਿੰਘ ਪ੍ਰਧਾਨ, ਟੈਣੀ ਸਿੰਘ ਨੰਬਰਦਾਰ, ਬੋਘ ਸਿੰਘ, ਸੂਰਜ ਸਿੰਘ, ਲਖਵੀਰ ਸਿੰਘ, ਭੋਲਾ ਸਿੰਘ ਪ੍ਰਧਾਨ, ਮੱਖਣ ਸਿੰਘ ਸਿੱਧੂ, ਬਲਕਾਰ ਸਿੰਘ ਕਲੀਪੁਰ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
ਹਰਸਿਮਰਤ ਦੀ ਜਿੱਤ 'ਤੇ ਜਸ਼ਨ ਮਨਾਏ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਪਾਰਟੀ ਵਰਕਰਾਂ ਆਗੂਆਂ ਨੇ ਇਕ ਦੂਜੇ 'ਤੇ ਗੁਲਾਲ ਪਾ ਕੇ ਤੇ ਲੱਡੂ ਵੰਡ ਕੇ ਜਿੱਤ ਦੇ ਜਸ਼ਨ ਮਨਾਏ | ਇਸ ਮੌਕੇ ਚੋਣ ਦਫ਼ਤਰ 'ਚ ਇਕੱਤਰ ਅਕਾਲੀ-ਭਾਜਪਾ ਆਗੂਆਂ/ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਵਿਰੋਧੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਹਰਸਿਮਰਤ ਵਲੋਂ ਹਲਕੇ ਦੇ ਕਰਵਾਏ ਵਿਕਾਸ ਸਦਕਾ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਸੰਸਦ 'ਚ ਪਹੁੰਚਾ ਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਕੱਦ ਦਾ ਨੇਤਾ ਕਾਂਗਰਸ ਸਮੇਤ ਕਿਸੇ ਪਾਰਟੀ ਕੋਲ ਨਹੀਂ ਹੈ | ਇਸ ਮੌਕੇ ਪਾਰਟੀ ਦੇ ਸੂਬਾ ਵਰਕਿੰਗ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਚਾਹਿਲ, ਯੂਥ ਆਗੂ ਕੁਲਸ਼ੇਰ ਸਿੰਘ ਰੂਬਲ, ਵਿਜੈ ਕੁਮਾਰ ਗਰਗ, ਕੌਾਸਲਰ ਸੁਖਦੀਪ ਸਿੰਘ, ਬਲਵਿੰਦਰ ਸ਼ਰਮਾ, ਰਾਮਪਾਲ ਪਾਲੀ, ਜਗਸੀਰ ਸਿੰਘ ਨੰਬਰਦਾਰ, ਗੁਲਸ਼ਨ ਮਿੱਤਲ, ਲੀਲਾ ਸਿੰਘ ਮਿਰਗ, ਬਲਜੀਤ ਸਿੰਘ ਅਤਲਾ, ਅਜੈਬ ਸਿੰਘ ਹੋਡਲਾ, ਰਾਜਵੀਰ ਕੌਰ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਸਥਾਨਕ ਬਰਨਾਲਾ ਚੌਕ 'ਚ ਭਾਜਪਾ ਆਗੂਆਂ ਵਰਕਰਾਂ ਵਲੋਂ ਵੀ ਹਰਸਿਮਰਤ ਦੀ ਜਿੱਤ 'ਚ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਜਿੱਤ ਦੀ ਖੁਸੀ ਮਨਾਈ ਗਈ | ਇਸ ਮੌਕੇ ਭਾਜਪਾ ਦੇ ਸੂਬਾ ਆਗੂ ਸੁਖਦੇਵ ਸਿੰਘ ਫਰਵਾਹੀ, ਰਾਜਿੰਦਰ ਕੁਮਾਰ ਰਾਜੀ, ਬਲਜੀਤ ਸਿੰਘ ਚਾਹਿਲ, ਸ਼ੌ. ਅ. ਦ. ਦੇ ਜ਼ਿਲ੍ਹਾ ਇਸਤਰੀ ਵਿੰਗ ਆਗੂ ਸਿਮਰਨਜੀਤ ਕੌਰ ਸਿੰਮੀ, ਰਾਕੇਸ਼ ਕੁਮਾਰ ਬੋਬੀ, ਵਰਿੰਦਰ ਕੁਮਾਰ ਸ਼ੇਰਪੁਰੀਆ ਆਦਿ ਹਾਜ਼ਰ ਸਨ |
ਭੰਗੜੇ ਪਾ ਕੇ ਤੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ
ਜੋਗਾ, (ਬਲਜੀਤ ਸਿੰਘ ਅਕਲੀਆ)-ਸਥਾਨਕ ਖੇਤਰ ਦੇ ਪਿੰਡਾਂ 'ਚ ਹਰਸਿਮਰਤ ਵਲੋਂ ਲੋਕ ਸਭਾ ਬਠਿੰਡਾ ਤੋਂ ਲਗਾਤਾਰ ਤੀਜੀ ਵਾਰ ਲੋਕ ਸਭਾ ਮੈਂਬਰ ਬਣਨ ਦੀ ਖ਼ੁਸ਼ੀ 'ਚ ਭੰਗੜੇ ਪਾ ਕੇ ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਜੋਗਾ ਵਿਖੇ ਹਰਸਿਮਰਤ ਦੇ ਚੋਣ ਦਫ਼ਤਰ 'ਚ ਸਾਬਕਾ ਪ੍ਰਧਾਨ ਨਗਰ ਕੌਾਸਲ ਮਾਨਸਾ ਬਲਵਿੰਦਰ ਸਿੰਗ ਕਾਕਾ ਦੀ ਅਗਵਾਈ 'ਚ ਅਕਾਲੀ-ਭਾਜਪਾ ਵਰਕਰਾਂ ਨੇ ਗੁਲਾਲ ਖੇਡ ਕੇ ਭੰਗੜੇ ਪਾਉਂਦੇ ਹੋਏ ਖ਼ੁਸ਼ੀ ਮਨਾਈ | ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਥੇਦਾਰ ਬਲਦੇਵ ਸਿੰਘ ਮਾਖਾ, ਮਾਸਟਰ ਸੁਖਦੇਵ ਸਿੰਘ ਸ਼ਹਿਰੀ ਪ੍ਰਧਾਨ, ਯੂਥ ਆਗੂ ਸੁਖਵਿੰਦਰ ਸਿੰਘ ਹੜੌਲੀ, ਡਾ: ਕਰਮਜੀਤ ਸਿੰਘ ਜੱਸੀ ਤੇ ਜਥੇਦਾਰ ਗੁਰਜੀਤ ਸਿੰਘ ਧੂਰਕੋਟੀਆ ਅਤੇ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਰਸਿਮਰਤ ਦੀ ਜਿੱਤ ਦੀ ਵਧਾਈ ਦਿੰਦੇ ਖ਼ੁਸ਼ੀ ਪ੍ਰਗਟਾਈ ਗਈ | ਇਸ ਮੌਕੇ ਕੌਾਸਲਰ ਕੇਵਲ ਸਿੰਘ, ਸ਼ੈਂਪੂ ਸ਼ਰਮਾ, ਕੌਾਸਲਰ ਹਰਨੈਲ ਸਿੰਘ ਸਕੂਟਰ, ਸਰਪੰਚ ਬੰਤ ਸਿੰਘ ਭੁੱਲਰ ਕੋਠੇ, ਜਥੇਦਾਰ ਰਣ ਸਿੰਘ, ਗੁਰਦੇਵ ਸਿੰਘ ਈਨਾ, ਰਿੰਪਲ ਜੋਗਾ, ਕਰਮਪ੍ਰੀਤ ਸਿੰਘ ਬਿੱਟੂ, ਪ੍ਰਧਾਨ ਜਗਸੀਰ ਸਿੰਘ ਫਲਾਂਵਾਲਾ, ਬੀਰੀ ਸੰਧੂ, ਦਰਸ਼ਨ ਸਿੰਘ ਮੌੜ, ਜਗਦੀਪ ਸਿੰਘ ਲੱਡੂ ਆਦਿ ਹਾਜ਼ਰ ਸਨ |
ਭੁਪਾਲ ਵਾਸੀਆਂ ਨੇ ਵੰਡੇ ਲੱਡੂ
ਪਿੰਡ ਭੁਪਾਲ ਕਲਾਂ 'ਚ ਵੀ ਬਹਾਦਰ ਸਿੰਘ ਦੀ ਸਰਪ੍ਰਸਤੀ ਹੇਠ ਖ਼ੁਸ਼ੀ 'ਚ ਲੱਡੂ ਵੰਡੇ ਗਏ | ਉਨ੍ਹਾਂ ਜਿੱਤ ਦੀ ਖ਼ੁਸ਼ੀ ਪਿੰਡ ਵਾਸੀਆਂ ਨਾਲ ਸਾਂਝੀ ਕਰਦੇ ਆਸ ਪ੍ਰਗਟਾਈ ਕਿ ਹਰਸਿਮਰਤ ਵਲੋਂ ਉਨ੍ਹਾਂ ਦੇ ਪਿੰਡ 'ਚ ਵਧੀਆਂ ਵੋਟਾਂ ਨੂੰ ਧਿਆਨ ਵਿਚ ਰੱਖਦੇ ਖ਼ਾਸ ਤਵੱਜੋ ਦਿੱਤੀ ਜਾਵੇਗੀ | ਬਹਾਦਰ ਸਿੰਘ ਨੇ ਦੱਸਿਆ ਕਿ ਭੁਪਾਲ ਕਲਾਂ ਦੇ ਦੋਵਾਂ ਬੂਥਾਂ 1706 ਵੋਟਾਂ ਦਾ ਭੁਗਤਾਨ ਹੋਇਆ ਜਿਨ੍ਹਾਂ 'ਚੋਂ ਅਕਾਲੀ ਦਲ ਨੂੰ 535, ਕਾਂਗਰਸ ਨੂੰ 512 ਤੇ 'ਆਪ' ਨੂੰ 484 ਵੋਟਾਂ ਪਈਆਂ | ਇਸ ਮੌਕੇ ਮਹਿੰਦਰ ਸਿੰਘ, ਤੇਜ਼ ਸਿੰਘ, ਚੂਹੜ ਸਿੰਘ, ਕਰਮ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਦਰਬਾਰਾ ਸਿੰਘ, ਨਾਇਬ ਸਿੰਘ, ਜਗਸੀਰ ਸਿੰਘ, ਮੇਵਾ ਸਿੰਘ, ਹੰਸਾ ਸਿੰਘ, ਭੋਲਾ ਸਿੰਘ ਤੇ ਜਗਰਾਜ ਸਿੰਘ ਆਦਿ ਹਾਜ਼ਰ ਸਨ |
ਰੱਲਾ ਵਿਖੇ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ
ਪਿੰਡ ਰਲਾ ਵਿਖੇ ਹਰਸਿਮਰਤ ਦੀ ਜਿੱਤ ਦੀ ਖ਼ਬਰ ਸੁਣਦਿਆਂ ਸਾਬਕਾ ਸਰਪੰਚ ਸੇਵਕ ਸਿੰਘ ਰੱਲਾ ਤੇ ਵਰਕਰਾਂ ਨੇ ਖ਼ੁਸ਼ੀ 'ਚ ਲੱਡੂ ਵੰਡੇ ਤੇ ਵੋਟਰਾਂ ਦਾ ਧੰਨਵਾਦ ਕੀਤਾ ਕਿ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਲੋਕਾਂ ਨੇ ਪਿੰਡ 'ਚੋਂ ਅਕਾਲੀ ਦਲ ਦੀ ਵੋਟ ਵਧਾਈ | ਇਸ ਮੌਕੇ ਸਨਦੀਪ ਸਿੰਘ, ਬਹਾਦਰ ਸਿੰਘ, ਹਰਭਜਨ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ ਆਦਿ ਹਾਜ਼ਰ ਸਨ |
ਭਾਜਪਾ ਵਰਕਰਾਂ ਨੇ ਪਟਾਕੇ ਵਜਾ ਕੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ
ਸਰਦੂਲਗੜ੍ਹ ਤੋਂ ਜੀ. ਐਮ. ਅਰੋੜਾ ਅਨੁਸਾਰ-ਭਾਜਪਾ ਮੰਡਲ ਸਰਦੂਲਗੜ੍ਹ ਦੇ ਪ੍ਰਧਾਨ ਪ੍ਰੇਮ ਕੁਮਾਰ ਗਰਗ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਭਾਜਪਾ ਦੇ ਉਮੀਦਵਾਰਾਂ ਨੂੰ ਦੇਸ਼ ਭਰ 'ਚ ਮਿਲੇ ਵੱਡੇ ਸਮਰਥਨ ਨੂੰ ਲੈ ਕੇ ਖ਼ੁਸ਼ੀ ਮਨਾਈ | ਜਿਸ ਦੌਰਾਨ ਮੰਡਲ ਪ੍ਰਧਾਨ ਪ੍ਰੇਮ ਕੁਮਾਰ ਗਰਗ ਤੇ ਜ਼ਿਲੇ੍ਹ ਦੇ ਵਾਇਸ ਪ੍ਰਧਾਨ ਪਵਨ ਕੁਮਾਰ ਜੈਨ ਨੇ ਇਕੱਤਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਨਰਿੰਦਰ ਮੋਦੀ ਦੇ ਕੀਤੇ ਕੰਮਾਂ ਤੋਂ ਸੰਤੁਸ਼ਟੀ ਜ਼ਾਹਿਰ ਕੀਤੀ ਤੇ ਨਰਿੰਦਰ ਮੋਦੀ ਨੂੰ ਭਰਵਾਂ ਸਮਰਥਨ ਦਿੱਤਾ ਹੈ | ਭਾਜਪਾ ਵਰਕਰਾਂ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਤੇ ਦੇਸ਼ ਅੰਦਰ ਦੁਬਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਣਾਉਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਮੋਦੀ 'ਤੇ ਵਿਸ਼ਵਾਸ ਰੱਖ ਕੇ ਦੇਸ਼ ਅੰਦਰ ਭਾਜਪਾ ਦੀ ਸਰਕਾਰ ਦੁਬਾਰਾ ਕਾਇਮ ਕਰ ਕੇ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ | ਪਟਾਕੇ ਚਲਾ ਕੇ ਤੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟ ਕਰਨ ਵਾਲਿਆਂ 'ਚ ਭਾਜਪਾ ਪ੍ਰਧਾਨ ਪ੍ਰੇਮ ਕੁਮਾਰ ਗਰਗ, ਪਵਨ ਕੁਮਾਰ ਜੈਨ, ਵਿਜੈ ਕੁਮਾਰ ਸ਼ਰਮਾ, ਪੰਕਜ ਗਰਗ ਉਰਫ਼ ਟਾਟਾ, ਸੋਨੂੰ ਸ਼ੋਕਰਾਂ ਵਾਲਾ, ਹਤਿੰਦਰ ਕੁਮਾਰ ਮਿਸ਼ਰਾ, ਸੁਰਿੰਦਰ ਮੋਹਨ ਜਖਮੀ, ਭੋਲਾ ਰਾਮ ਲਾਟਰੀ ਵਾਲਾ, ਜਸਵੰਤ ਰਾਏ, ਸੱਤਪਾਲ ਸਿੰਗਲਾ ਰੋੜੀ ਵਾਲੇ, ਸਤੀਸ਼ ਲਹਿਰੀ, ਗੋਬਿੰਦ ਰਾਮ ਜੈਨ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਵਰਕਰ ਮੌਜੂਦ ਸਨ |
ਹਰਸਿਮਰਤ ਦੀ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ ਤੇ ਪਾਇਆ ਭੰਗੜਾ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਐਲਾਨ ਹੁੰਦਿਆਂ ਹੀ ਵੱਡੀ ਗਿਣਤੀ 'ਚ ਅਕਾਲੀ-ਭਾਜਪਾ ਵਰਕਰ ਤੇ ਆਗੂ ਬੱਸ ਅੱਡਾ ਬੋਹਾ ਸਥਿਤ ਪਾਰਟੀ ਦੇ ਦਫ਼ਤਰ ਵਿਖੇ ਇਕੱਤਰ ਹੋ ਗਏ | ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਬੱਲਮ ਸਿੰਘ ਕਲੀਪੁਰ, ਜਥੇ: ਜੋਗਾ ਸਿੰਘ ਬੋਹਾ, ਸਰਕਲ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ, ਬੋਹਾ ਸ਼ਹਿਰੀ ਪ੍ਰਧਾਨ ਪਵਨ ਕੁਮਾਰ ਬੁੱਗਣ, ਯੂਥ ਆਗੂ ਗੁਰਦੀਪ ਸਿੰਘ ਦੀਪਾ, ਸਰਦੂਲ ਸਿੰਘ ਉੱਪਲ, ਭੋਲਾ ਸਿੰਘ ਨਰਸੋਤ, ਦਫ਼ਤਰ ਇੰਚਾਰਜ ਸੰਤੋਖ ਸਿੰਘ ਚੀਮਾ, ਮੰਗਾ ਸਿੰਘ, ਮੱਘਰ ਸਿੰਘ ਦਈਆ, ਨਾਜ਼ਰ ਸਿੰਘ, ਕੁਲਵੰਤ ਸਿੰਘ ਸ਼ਮਲੀ, ਸੁਰਤਾਜ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਪ੍ਰਸ਼ੋਤਮ ਸਿੰਘ ਗਿੱਲ, ਕੁਲਜੀਤ ਸਿੰਘ ਦਿਓਲ, ਬਲਵੀਰ ਸਿੰਘ ਠੇਕੇਦਾਰ, ਗੁਰਪ੍ਰੀਤ ਕੌਰ ਭੰਗੂ, ਬਲਜੀਤ ਕੌਰ, ਦਲਜੀਤ ਕੌਰ ਆਦਿ ਆਗੂਆਂ ਨੇ ਹਰਸਿਮਰਤ ਦੀ ਜਿੱਤ 'ਤੇ ਇਲਾਕੇ ਦੇ ਵੋਟਰਾਂ ਦੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਬੋਹਾ ਖੇਤਰ 'ਚੋਂ ਹਰਸਿਮਰਤ ਦੀਆਂ ਵੋਟਾਂ ਵਧਣ ਨਾਲ ਉਨ੍ਹਾਂ ਤੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ | ਇਸ ਖ਼ੁਸ਼ੀ ਨੂੰ ਲੈ ਕੇ ਅਕਾਲੀ ਵਰਕਰ ਖ਼ੁਸ਼ੀ ਵਿਚ ਖੀਵੇ ਹੋ ਕੇ ਨੱਚਦੇ, ਟੱਪਦੇ ਬੋਹਾ ਦੇ ਸਾਰੇ ਬਾਜ਼ਾਰਾਂ 'ਚ ਗਏ | ਕਈ ਵਰਕਰਾਂ ਵਲੋਂ ਪਟਾਕੇ ਤੇ ਆਤਿਸ਼ਬਾਜ਼ੀ ਵੀ ਚਲਾਈ | ਇਸੇ ਤਰ੍ਹਾਂ ਪਿੰਡ ਰਿਉਂਦ ਕਲਾਂ, ਕਸ਼ਮੀਰ ਸਿੰਘ ਰਿਉਂਦ ਕਲਾਂ ਭੀਮ ਸੈਨ ਸ਼ੇਰਖਾਂ ਵਾਲਾ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਆਦਿ ਨੇ ਵੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੂਜੀ ਵਾਰ ਬਦਲਣ ਵਾਲੀ ਸਰਕਾਰ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ |

ਮਾਨਸਾ ਜ਼ਿਲੇ੍ਹ 'ਚ 682815.38 ਮੀਟਿ੍ਕ ਟਨ ਲੱਖ ਕਣਕ ਦੀ ਆਮਦ

ਮਾਨਸਾ, 23 ਮਈ (ਵਿ. ਪ.)-ਮਾਨਸਾ ਜ਼ਿਲੇ੍ਹ 'ਚ ਕਣਕ ਦੀ ਆਮਦ 682815.38 ਮੀਟਰਿਕ ਟਨ ਹੋ ਗਈ ਹੈ | ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਮਧੂ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ, ...

ਪੂਰੀ ਖ਼ਬਰ »

25 ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲ੍ਹੇ 'ਚ ਇਸ ਸਾਲ ਕਣਕ ਦੀ ਆਮਦ 1002439 ਮੀਟਿ੍ਕ ਟਨ ਨੰੂ ਪਹੁੰਚ ਗਈ ਹੈ ਤੇ ਅਜੇ ਖਰੀਦ 'ਚ ਤਿੰਨ ਦਿਨ ਬਾਕੀ ਹਨ | ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ 1002439 ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX