ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੋਗਾ

ਮੁਨੀਮ ਦੇ ਮੋਟਰਸਾਈਕਲ ਵਿਚੋਂ ਅਣਪਛਾਤੇ ਨੌਜਵਾਨਾਂ ਨੇ 3 ਲੱਖ ਰੁਪਏ ਉਡਾਏ

ਨਿਹਾਲ ਸਿੰਘ ਵਾਲਾ, 24 ਮਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ਦੇ ਇਕ ਮੁਨੀਮ ਪਾਸੋਂ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਚਿੱਟੇ ਦਿਨ ਭੇਦ-ਭਰੀ ਹਾਲਤ ਵਿਚ ਤਿੰਨ ਲੱਖ ਰੁਪਏ ਉਡਾਏ ਜਾਣ ਦਾ ਸਮਾਚਾਰ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਅਤੇ ਪੁਲਿਸ ਸੂਤਰਾਂ ਅਨੁਸਾਰ ਮੰਗਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਣਸੀਂਹ ਕਲਾਂ ਜੋ ਕਿ ਮੰਡੀ ਨਿਹਾਲ ਸਿੰਘ ਵਾਲਾ ਦੇ ਨਾਮੀ ਵਪਾਰੀ ਰਾਈਸ ਮਿੱਲ ਦੇ ਮਾਲਕ ਕ੍ਰਿਸ਼ਨ ਕੁਮਾਰ ਪੁੱਤਰ ਤਰਸੇਮ ਲਾਲ ਜਿੰਨਾਂ ਦਾ ਪਿੰਡ ਮਾਣੂੰਕੇ ਦੇ ਨਜ਼ਦੀਕ ਰਾਈਸ ਮਿੱਲ (ਸ਼ੈਲਰ) ਲੱਗੀ ਹੋਈ ਹੈ, ਦਾ ਮੁਨੀਮ ਮੰਗਲ ਸਿੰਘ ਅੱਜ ਰਾਈਸ ਮਿੱਲ ਦੇ ਚੌਲਾਂ ਦੀ ਰਕਮ ਜੋ ਕਿ 3 ਲੱਖ ਰੁਪਏ ਦੇ ਕਰੀਬ ਲੁਧਿਆਣਾ ਤੋਂ ਬੱਸ ਰਾਹੀਂ ਲੈ ਕੇ ਆਇਆ ਸੀ | ਇਸ ਮੁਨੀਮ ਦਾ ਮੋਟਰਸਾਈਕਲ ਪਲੈਟਿਨਾ ਪੀ.ਬੀ. 10 ਬੀ.ਐਚ 8820 ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਖੜਾ ਸੀ | ਬੱਸ ਵਿਚ ਉੱਤਰਨ ਤੋਂ ਬਾਅਦ ਮੁਨੀਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ 3 ਲੱਖ ਰੁਪਏ ਦੀ ਰਾਸ਼ੀ ਸ਼ੈਲਰ ਵਿਚ ਲੈ ਕੇ ਜਾਣ ਦੀ ਬਜਾਏ ਆਪਣੇ ਘਰ ਪਿੰਡ ਰਣਸੀਂਹ ਕਲਾਂ ਵਿਖੇ ਦੁਪਹਿਰ ਦੀ ਰੋਟੀ ਖਾਣ ਚਲਾ ਗਿਆ ਅਤੇ ਮੋਟਰਸਾਈਕਲ ਗਲੀ ਵਿਚ ਗੇਟ ਅੱਗੇ ਖੜਾ ਕਰ ਦਿੱਤਾ | ਜਦੋਂ ਮੁਨੀਮ ਰੋਟੀ ਖਾ ਕੇ ਵਾਪਸ ਆਪਣੇ ਮੋਟਰਸਾਈਕਲ ਕੋਲ ਆਇਆ ਤਾਂ 3 ਲੱਖ ਦੀ ਰਾਸ਼ੀ ਵਾਲਾ ਬੈਗ ਗ਼ਾਇਬ ਪਾਇਆ ਗਿਆ | ਮੁਨੀਮ ਨੇ ਇਸ ਦੀ ਜਾਣਕਾਰੀ ਤੁਰੰਤ ਆਪਣੇ ਮਾਲਕਾਂ ਨੂੰ ਦਿੱਤੀ | ਜਿਨ੍ਹਾਂ ਇਸ ਦੀ ਸੂਚਨਾ ਤੁਰੰਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਦਿੱਤੀ | ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਭੱਲਾ, ਥਾਣਾ ਮੁਖੀ ਪਰਮਜੀਤ ਕੁਮਾਰ, ਸੀ.ਆਈ.ਏ. ਇੰਚਾਰਜ ਮੋਗਾ ਇੰਸਪੈਕਟਰ ਤਰਲੋਚਨ ਸਿੰਘ, ਸੀ.ਆਈ.ਏ. ਇੰਚਾਰਜ ਬਿਲਾਸਪੁਰ ਇੰਸਪੈਕਟਰ ਦਿਲਬਰ ਅਲੀ ਤੁਰੰਤ ਘਟਨਾ ਸਥਾਨ 'ਤੇ ਪੁੱਜੇ ਅਤੇ ਉਨ੍ਹਾਂ ਮੁਨੀਮ ਪਾਸੋਂ ਬਰੀਕੀ ਨਾਲ ਪੜਤਾਲ ਕੀਤੀ | ਇਸ ਮੌਕੇ ਡੀ.ਐਸ.ਪੀ. ਅਤੇ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਹੁਣ ਤੱਕ ਦੀ ਜਾਂਚ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਕੁਝ ਪਤਾ ਲੱਗਾ ਹੈ ਕਿ ਪੈਸਿਆਂ ਵਾਲਾ ਬੈਗ ਲਿਜਾਣ ਵਾਲੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਹਨ | ਜੋ ਕਿ ਮੰਡੀ ਨਿਹਾਲ ਸਿੰਘ ਵਾਲਾ ਪਾਸੋਂ ਆਏ ਹਨ ਅਤੇ ਪਿੰਡ ਨੰਗਲ ਸਾਈਡ ਵੱਲ ਤੇਜ਼ੀ ਨਾਲ ਫ਼ਰਾਰ ਹੋ ਗਏ | ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਵੇਗੀ |

ਮੁਹੰਮਦ ਸਦੀਕ ਦਾ ਬਾਘਾ ਪੁਰਾਣਾ ਪੁੱਜਣ 'ਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਵਰਕਰਾਂ ਵਲੋਂ ਭਰਵਾਂ ਸਵਾਗਤ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਚੋਣ ਜਿੱਤ ਕੇ ਪਹਿਲੀ ਵਾਰ ਬਾਘਾ ਪੁਰਾਣਾ ਦੀ ਸੁਭਾਸ਼ ਮੰਡੀ ਵਿਚ ਬਾਬਾ ਜਗਸੀਰ ਸਿੰਘ ਗਿੱਲ ਦੀ ਦੁਕਾਨ ਅੱਗੇ ਪੁੱਜੇ | ਇੱਥੇ ਪੁੱਜਣ 'ਤੇ ...

ਪੂਰੀ ਖ਼ਬਰ »

ਜੀਰੀ ਵਾਲਾ ਜ਼ਹਿਰੀਲਾ ਪਾਣੀ ਪੀਣ ਨਾਲ ਗਰੀਬ ਮਜ਼ਦੂਰ ਦੀਆਂ ਬੱਕਰੀਆਂ ਮਰੀਆਂ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 24 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਰਜੀਤ ਸਿੰਘ ਗਾਹਲਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਗਰੀਬ ਮਜ਼ਦੂਰ ਹਾਕਮ ਸਿੰਘ ਲਈ ਸੰਸਦੀ ਚੋਣਾਂ ਦੇ ਨਤੀਜਿਆਂ ਵਾਲਾ 23 ਮਈ ਦਾ ਦਿਨ ਕਹਿਰ ਬਣ ਕਿ ਆਇਆ | ਮੌਕੇ ਤੋਂ ਇਕੱਤਰ ...

ਪੂਰੀ ਖ਼ਬਰ »

ਸਮਾਈਲ ਇੰਡੀਆ ਐਨ.ਜੀ.ਓ. ਸਮਾਜ ਸੇਵੀ ਕੰਮਾਂ ਪ੍ਰਤੀ ਸਮਰਪਿਤ-ਬਾਂਸਲ

ਮੋਗਾ, 24 ਮਈ (ਰਾਜੇਸ਼ ਕੋਛੜ)-ਸਮਾਈਲ ਇੰਡੀਆ ਐਨ.ਜੀ.ਓ. ਵਲੋਂ ਇੰਦਰਾ ਕਾਲੋਨੀ ਦੇ ਸਰਕਾਰੀ ਸਕੂਲ ਵਿਖੇ ਰੰਗ ਰੋਗਨ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਵਿਕਰਮ ਸੱਚਰ ਤੇ ਚੇਅਰਮੈਨ ਸਾਹਿਲ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਸਮਾਜ ਸੇਵੀ ਕੰਮਾਂ ਪ੍ਰਤੀ ਸਮਰਪਿਤ ...

ਪੂਰੀ ਖ਼ਬਰ »

ਲੋਕਾਂ ਨੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ-ਮਹੇਸ਼ਇੰਦਰ ਸਿੰਘ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਜਿੱਤ ਨੇ ਕੈਪਟਨ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼-ਦੋ ਔਰਤਾਂ ਸਮੇਤ ਚਾਰ ਨਾਮਜ਼ਦ

ਮੋਗਾ, 24 ਮਈ (ਸ਼ਿੰਦਰ ਸਿੰਘ ਭੁਪਾਲ)-ਮੇਜਰ ਸਿੰਘ ਪੁੱਤਰ ਵੀਰ ਸਿੰਘ ਵਾਸੀ ਨਾਹਲ ਖੋਟੇ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਬਲਵੀਰ ਸਿੰਘ ਪੁੱਤਰ ਭਾਗ ਸਿੰਘ, ਅਮਰਜੀਤ ਸਿੰਘ ਪੁੱਤਰ ਬਲਵੀਰ ਸਿੰਘ, ਸਵਰਨਜੀਤ ਕੌਰ ਪਤਨੀ ਬਲਵੀਰ ਸਿੰਘ ਤੇ ਇਕ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਅੱਜ ਤੱਕ ਹੀ ਹੋਵੇਗੀ-ਡੀ. ਸੀ.

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਹੀ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ...

ਪੂਰੀ ਖ਼ਬਰ »

ਲੋਕਾਂ ਨੇ ਕੈਪਟਨ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਗਾਈ-ਬੀਬੀ ਭਾਗੀਕੇ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਹੋਈ ਇਤਿਹਾਸਕ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਸਭਾ ਹਲਕਾ ਫਰੀਦਕੋਟ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਵਰਕਰਾਂ ਤੇ ਅਹੁਦੇਦਾਰਾਂ ਨੇ ਖ਼ੁਸ਼ੀ ਮਨਾਈ

ਮੋਗਾ, 24 ਮਈ (ਰਾਜੇਸ਼ ਕੋਛੜ)-ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੇਂਦਰੀ ਪ੍ਰਧਾਨ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਵੇਚਣ ਦਾ ਧੰਦਾ ਕਰਨ ਵਾਲੇ ਨੂੰ 10 ਸਾਲ ਕੈਦ

ਮੋਗਾ, 24 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਵਿਅਕਤੀ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼-ਵਿਧਾਇਕ ਬਰਾੜ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 24 ਮਈ (ਮਾਣੂੰਕੇ, ਟਿਵਾਣਾ)-ਕਾਂਗਰਸ ਪਾਰਟੀ ਦੀ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਹੋਈ ਵੱਡੀ ਅਤੇ ਇਤਿਹਾਸਿਕ ਜਿੱਤ ਨੇ ਸਾਬਤ ਕਰ ਦਿੱਤਾ ਹੈ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀ ਤੋਂ ਖ਼ੁਸ਼ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਖੇਡਾਂ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ

ਅਜੀਤਵਾਲ, 24 ਮਈ (ਹਰਦੇਵ ਸਿੰਘ ਮਾਨ)-ਸਥਾਨਕ ਹੋਲੀ ਹਾਰਟ ਸਕੂਲ ਵਿਖੇ ਅੱਜ ਖੇਡਾਂ ਨੂੰ ਮੁੱਖ ਰੱਖਦੇ ਹੋਏ ਸਰੀਰਕ ਸਿੱਖਿਆ ਅਧਿਆਪਕ ਮਨਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੁਖਮਨਜੋਤ ਕੌਰ ਵਾਸੀ ...

ਪੂਰੀ ਖ਼ਬਰ »

ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਕਿਸ਼ਨਪੁਰਾ ਕਲਾਂ, 24 ਮਈ (ਅਮੋਲਕ ਸਿੰਘ ਕਲਸੀ)-ਸਵ. ਜਥੇ. ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਅੱਜ ਬੱਚਿਆਂ ਦੇ ਮਾਤਾ-ਪਿਤਾ ਨਾਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਨਤੀਜੇ ਰਹੇ ਸ਼ਾਨਦਾਰ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਤਿਆਰੀ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਆਏ ਆਈਲਟਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦਾ ਇਸਤੇਮਾਲ 'ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮੋਬਾਈਲ ਫ਼ੋਨ ਨੂੰ ਆਪਣੇ ੳੱੁਪਰ ਹਾਵੀ ਨਾ ਹੋਣ ਦਿੱਤਾ ਜਾਵੇ | ਮੋਬਾਈਲ ਗੇਮ ਦੀ ਬਜਾਏ ਫ਼ੀਲਡ ਵਿਚ ਜਾ ਕੇ ਖੇਡੋ ਤਦ ਮੋਬਾਈਲ ਦਾ ਸਹੀ ਉਪਯੋਗ ਹੋ ਸਕਦਾ ਹੈ ਨਹੀਂ ਤਾਂ ਮੋਬਾਈਲ ਨਾ ਸਿਰਫ਼ ਆਪ ਨੰੂ ਬਿਮਾਰ ਕਰ ਦੇਵੇਗਾ ਬਲਕਿ ਆਪ ਦੇ ...

ਪੂਰੀ ਖ਼ਬਰ »

ਨਰੇਗਾ ਕਾਮਿਆਂ ਦੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਸੀ.ਪੀ.ਆਈ. ਦੇ ਦਫ਼ਤਰ ਨਹਿਰੂ ਮੰਡੀ ਬਾਘਾ ਪੁਰਾਣਾ ਵਿਖੇ ਨਰੇਗਾ ਕਾਮਿਆਂ ਦੀ ਇਕੱਤਰਤਾ ਹੋਈ | ਇਸ ਮੌਕੇ ਸੀ.ਪੀ.ਆਈ. ਦੇ ਬਲਾਕ ਸਕੱਤਰ ਗੁਰਮੀਤ ਸਿੰਘ ਵਾਂਦਰ ਨੂੰ ਪੰਜਗਰਾਈਾ ਖ਼ੁਰਦ ਦੇ ਨਰੇਗਾ ਕਾਮਿਆਂ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਸਮਾਧ ਭਾਈ ਵਿਖੇ ਸੂਬਾ ਸਕੱਤਰ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਬੇਸਹਾਰਾ ਬੱਚਿਆਂ ਲਈ ਮੰਚ ਸਹਾਇਤਾ ਕਰਨ ਲਈ ਵਚਨਬੱਧ-ਡਾ. ਕੋਛੜ

ਮੋਗਾ, 24 ਮਈ (ਰਾਜੇਸ਼ ਕੋਛੜ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਮੋਗਾ ਪੰਜਾਬ ਵਲੋਂ ਸੇਵਾ, ਸੰਸਕਾਰ, ਸਹਿਯੋਗ ਪ੍ਰੋਗਰਾਮ ਤਹਿਤ ਬੇਸਹਾਰਾ ਬੱਚਿਆਂ ਦੀ ਆਰਥਿਕ ਸਹਾਇਤਾ ਲਈ ਚਲਾਏ ਜਾ ਰਹੇ ਪ੍ਰੋਗਰਾਮ ਤਹਿਤ ਐਸ.ਡੀ. ਗਰਲਜ਼ ਸੀਨੀਅਰ ਸੈਕੰ. ਸਕੂਲ ...

ਪੂਰੀ ਖ਼ਬਰ »

ਸੁਖਦੇਵ ਸਿੰਘ ਮਾਨ ਸੰਗਤਪੁਰਾ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦੇ ਆਦੇਸ਼ਾਂ 'ਤੇ ਮਿਹਨਤੀ, ਇਮਾਨਦਾਰ ਅਤੇ ਟਕਸਾਲੀ ਸੁਖਦੇਵ ਸਿੰਘ ਮਾਨ ਸੰਗਤਪੁਰਾ ਨੂੰ ...

ਪੂਰੀ ਖ਼ਬਰ »

ਬਾਘਾ ਪੁਰਾਣਾ-ਮੁੱਦਕੀ ਸੜਕ ਤੋਂ ਲੰਘਣਾ ਹੋਇਆ ਮੌਤ ਨੂੰ ਮਾਸੀ ਕਹਿਣ ਦੇ ਤੁੱਲ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਮੁਦਕੀ ਵਾਲੀ ਸੜਕ ਨੂੰ ਪੁੱਟ ਕੇ ਨਵੇਂ ਸਿਰਿਓਾ ਚੌੜੀ ਕਰ ਕੇ ਤੇ ਮਜ਼ਬੂਤ ਕਰ ਕੇ ਬਣਾਉਣ ਲਈ ਕਾਰਜ ਸ਼ੁਰੂ ਕੀਤਾ ਹੋਇਆ ਹੈ | ਇਸੇ ਰਸਤੇ 'ਤੇ ਸਬੰਧਿਤ ਠੇਕੇਦਾਰਾਂ ਵਲੋਂ ਸੜਕ ਬਣਾਉਣ ਲਈ ਪਹਿਲਾਂ ਬਣਾਈ ਹੋਈ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ 'ਚ ਟਾਪਰਜ਼ ਡੇਅ ਮਨਾਇਆ

ਕਿਸ਼ਨਪੁਰਾ ਕਲਾਂ, 24 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਅੱਜ ਪਿਛਲੀਆਂ ਜਮਾਤਾਂ ਵਿਚੋਂ ਪਹਿਲੇ, ਦੂਸਰੇ, ਤੀਸਰੇ ਸਥਾਨ ਅਤੇ ਪੂਰੇ ਸਾਲ ਦੀ ਹਾਜ਼ਰੀ ਆਦਿ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ | ਬੋਰਡ ਦੀਆਂ ਕਲਾਸਾਂ ਵਿਚੋਂ ਸਕੂਲ ਅਤੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ 'ਤੇ ਆਪ ਵਰਕਰਾਂ ਤੇ ਸਮਰਥਕਾਂ ਨੇ ਲੱਡੂ ਵੰਡੇ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਦੂਜੀ ਵਾਰ ਜਿੱਤ ਦੀ ਖ਼ੁਸ਼ੀ ਵਿਚ ਨੇੜਲੇ ਪਿੰਡ ਰਾਜੇਆਣਾ ਵਿਖੇ ਆਪ ਦੇ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਵਰਿੰਦਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ 10 ਸਾਲ ਕੈਦ

ਮੋਗਾ, 24 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਵਾਲੇ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ...

ਪੂਰੀ ਖ਼ਬਰ »

ਹੱਤਿਆ ਕਰਨ ਦੇ ਮਾਮਲੇ 'ਚ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 24 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ ਦੀ ਅਦਾਲਤ ਨੇ ਧੌਣ ਵਿਚ ਡਾਂਗ ਮਾਰਨ 'ਤੇ ਹੋਈ ਮੌਤ ਦੇ ਦੋਸ਼ੀ ਨੂੰ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 24 ਮਈ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਬਲਜੀਤ ਸਿੰਘ ਵਿਕੀ ਗਿਆਨੀ ਬ੍ਰਦਰਜ਼ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ. ਵਿਕੀ ਅਤੇ ਬਲਜਿੰਦਰ ਸਿੰਘ ਸਹਿਗਲ ਨੇ ਦੱਸਿਆ ਕਿ ਸ਼ਹੀਦਾਂ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਸੁਪਰ ਵੀਜ਼ਾ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਾ ਨੂੰ ਪੂਰਾ ਕਰ ਰਹੀ ਹੈ, ਨੇ ਚਰਨਜੀਤ ਸਿੰਘ ਬਰਾੜ ਅਤੇ ਸੁਖਜੀਤ ਕੌਰ ਬਰਾੜ ਵਾਸੀ ...

ਪੂਰੀ ਖ਼ਬਰ »

ਸੁਖਮਨੀ ਸੇਵਾ ਸੁਸਾਇਟੀ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਾਈ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਖਾਈ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਖਾਈ ਵਿਖੇ ਪਿੰਡ ਦੇ ਦਸਵੀਂ ਜਮਾਤ 'ਚੋਂ 80 ਫ਼ੀਸਦੀ ਤੋਂ ਵੱਧ ਨੰਬਰ ਲੈਣ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦਾ ਸਿਹਰਾ ਸਮੂਹ ਕਾਂਗਰਸੀ ਵਰਕਰਾਂ ਦੇ ਸਿਰ-ਵਿਧਾਇਕ ਦਰਸ਼ਨ ਸਿੰਘ ਬਰਾੜ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਦਾ ਸਿਹਰਾ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਦਿਨ-ਰਾਤ ਇਕ ਕਰਕੇ ਚੋਣ ਪ੍ਰਚਾਰ ਰਾਹੀਂ ਤੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਪੰਜਾਬ ਵਿਚ ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਸਿਰ-ਕਾਂਗਰਸੀ ਆਗੂ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਿਚ ਕਾਂਗਰਸ ਪਾਰਟੀ ਨੂੰ 8 ਸੀਟਾਂ ਮਿਲਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ | 'ਅਜੀਤ' ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮਿੱਟੀ ਸਿਹਤ ਕਾਰਡ ਸਕੀਮ ਤਹਿਤ ਪਿੰਡਾਂ ਵਿਚ ਮਿੱਟੀ ਦੇ ਖੁਰਾਕੀ ਤੱਤ ਦਰਸਾਉਂਦੇ ਨਕਸ਼ੇ ਲਗਾਏ ਗਏ-ਡਾ. ਬਰਾੜ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਦੇਵ ਸਿੰਘ ਦੀ ਅਗਵਾਈ ਹੇਠ ਡਾ. ਗੁਰਲਵਲੀਨ ਸਿੰਘ ਸਿੱਧੂ ਅਤੇ ਡਾ. ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥਣ ਜੈਸਮੀਨ ...

ਪੂਰੀ ਖ਼ਬਰ »

ਮਾਊ ਾਟ ਲਿਟਰਾ ਜੀ ਸਕੂਲ 'ਚ ਮਨਾਇਆ ਯੈਲੋ ਦਿਵਸ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਦੇ ਕਿੰਡਰਗਾਰਟਨ ਵਿਖੇ ਅੱਜ ਯੈਲੋ ਦਿਵਸ ਮਨਾਇਆ ਗਿਆ | ਇਸ ਸਮੇਂ ਬੱਚੇ ਪੀਲੇ ਰੰਗ ਦੇ ਕਪੜੇ ਪਾ ਕੇ ਆਏ ਅਤੇ ਪੀਲੇ ਰੰਗ ਦੇ ਫਲ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਚੈਰੀਟੇਬਲ ਸੁਸਾਇਟੀ ਵਲੋਂ ਕੀਰਤਨ ਦਾ ਆਯੋਜਨ

ਮੋਗਾ, 24 ਮਈ (ਰਾਜੇਸ਼ ਕੋਛੜ)-ਸ੍ਰੀ ਸਾਲਾਸਰ ਧਾਮ ਮੰਦਰ ਕੋਟਕਪੂਰਾ ਰੋਡ ਮੋਗਾ ਵਿਖੇ ਸ੍ਰੀ ਬਾਲਾ ਜੀ ਚੈਰੀਟੇਬਲ ਸੁਸਾਇਟੀ ਵਲੋਂ ਵਿਸ਼ੇਸ਼ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸਵਾਮੀ ਬਾਲਾਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਤਕਸੀਮ ਦਾ ਕੇਸ ਚੱਲਦਾ ਹੋਣ ਦੇ ਬਾਵਜੂਦ ਸਾਂਝੀ ਜ਼ਮੀਨ 'ਚੋਂ ਮਿੱਟੀ ਚੁੱਕਣ ਦੇ ਦੋਸ਼

ਮਮਦੋਟ, 24 ਮਈ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਖੁੰਦਰ ਹਿਠਾੜ ਦੇ ਕਿਸਾਨ ਨੇ ਉਨ੍ਹਾਂ ਦੀ ਮੁਸ਼ਤਰਕੇ ਖਾਤੇ ਵਾਲੀ ਜ਼ਮੀਨ ਦੀ ਤਕਸੀਮ ਦਾ ਕੇਸ ਚੱਲਦਾ ਹੋਣ ਦੇ ਬਾਵਜੂਦ ਦੂਜੀ ਧਿਰ ਵਲੋਂ ਜ਼ਮੀਨ ਵਿਚੋਂ ਮਿੱਟੀ ਚੁੱਕਣ ਨੂੰ ਲੈ ਕੇ ਪੁਲਿਸ ...

ਪੂਰੀ ਖ਼ਬਰ »

ਚਰਨਜੀਤ ਕੌਰ ਕੌਾਸਲਰ ਦੀ ਅਗਵਾਈ ਹੇਠ ਔਰਤਾਂ ਨੇ ਮਨਾਈ ਸੁਖਬੀਰ ਦੀ ਜਿੱਤ ਦੀ ਖ਼ੁਸ਼ੀ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਤੋਂ ਕੌਾਸਲਰ ਚਰਨਜੀਤ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਇਕੱਤਰ ਹੋ ਕੇ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਦੇ ਜਸ਼ਨ ਵਾਰਡ ਨੰਬਰ 21 ਫ਼ਿਰੋਜ਼ਪੁਰ ਸ਼ਹਿਰ ਵਿਖੇ ਮਨਾਏ ਗਏ | ਲੱਡੂ ਵੰਡਣ ਤੋਂ ...

ਪੂਰੀ ਖ਼ਬਰ »

ਪਨਸਪ ਤੇ ਪਨਗੇ੍ਰਨ ਖ਼ਰੀਦ ਏਜੰਸੀਆਂ ਦੀ 7.50 ਲੱਖ ਗੱਟਾ ਕਣਕ ਭਾਰੀ ਬਾਰਿਸ਼ ਪੈਣ ਨਾਲ ਤਬਾਹ

ਗੁਰੂਹਰਸਹਾਏ, 24 ਮਈ (ਪਿ੍ਥਵੀ ਰਾਜ ਕੰਬੋਜ)- ਗੁਰੂਹਰਸਹਾਏ 'ਚ ਪਨਸਪ ਅਤੇ ਪਨਗ੍ਰੇਨ ਏਜੰਸੀਆਂ ਦੀ ਖ਼ਰੀਦ ਕੀਤੀ ਕਣਕ 7.50 ਲੱਖ ਤੋਂ ਵੱਧ ਬੈਗ ਬੇਮੌਸਮੀ ਬਾਰਿਸ਼ ਹੋਣ ਕਾਰਨ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਲਾਪਰਵਾਹੀ (ਅਣਗਹਿਲੀ) ਕਾਰਨ ਬਿਨ੍ਹਾਂ ਤਰਪਾਲਾਂ ਪਾਏ ...

ਪੂਰੀ ਖ਼ਬਰ »

ਟਾਵਰ ਲੱਗਣ ਦੇ ਵਿਰੋਧ 'ਚ ਮੁਹੱਲਾ ਨਿਵਾਸੀਆਂ ਨੇ ਲਗਾਇਆ ਧਰਨਾ

ਕੋਟ ਈਸੇ ਖਾਂ, 24 ਮਈ (ਗੁਲਾਟੀ)-ਸਥਾਨਕ ਆਦਰਸ਼ ਨਗਰ ਚੀਮਾ ਰੋਡ, ਵਿਖੇ ਇਕ ਮੁਹੱਲੇ ਵਿਚ ਇਕ ਮਕਾਨ ਮਾਲਕ ਵਲੋਂ ਆਪਣੀ ਜਗ੍ਹਾ ਦੇ ਵਿਚ ਮੋਬਾਈਲ ਕੰਪਨੀ ਦਾ ਟਾਵਰ ਲਗਾਉਣ ਦਾ ਕੰਮ ਸ਼ੁਰੂ ਕਰਵਾਉਣ 'ਤੇ ਵਿਰੋਧ ਵਿਚ ਅੱਜ ਮੁਹੱਲਾ ਨਿਵਾਸੀਆਂ ਦਾ ਗ਼ੁੱਸਾ ਲਾਵਾ ਬਣ ਕੇ ਫੁੱਟ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ...

ਪੂਰੀ ਖ਼ਬਰ »

ਮੱੁਖ ਮੰਤਰੀ ਤੇ ਕਿਰਤ ਮੰਤਰੀ ਨਾਲ ਮੁਲਾਜ਼ਮਾਂ ਤੇ ਆਂਗਣਵਾੜੀ ਵਰਕਰਾਂ ਦੀ ਮੀਟਿੰਗ 27 ਨੂੰ

ਮੋਗਾ, 24 ਮਈ (ਸੰਧੂ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਦੇ ਮੁਲਾਜ਼ਮਾਂ ਤੇ ਨੁਮਾਇੰਦਿਆਂ ਨਾਲ 27 ਮਈ ਨੂੰ ਮੁੱਖ ਮੰਤਰੀ ਪੰਜਾਬ, ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਨਾਲ ਕੀਤੀ ...

ਪੂਰੀ ਖ਼ਬਰ »

ਰਾਸ਼ਟਰੀ ਐਵਾਰਡ ਜੇਤੂ ਸਾਬਕਾ ਸਰਪੰਚ ਨਰਿੰਦਰ ਕੌਰ ਨਹੀਂ ਰਹੇ

ਅਜੀਤਵਾਲ, 24 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਵਧੀਆ ਪੰਚਾਇਤ ਚੁਣੇ ਜਾਣ 'ਤੇ ਦੇਸ਼ ਦਾ ਸਨਮਾਨ ਹਾਸਲ ਕਰਨ ਵਾਲੀ ਡਾਲਾ ਪਿੰਡ ਦੀ ਸਾਬਕਾ ਸਰਪੰਚ ਬੀਬੀ ਨਰਿੰਦਰ ਕੌਰ ਨਹੀਂ ਰਹੇ, ਉਨ੍ਹਾਂ ਦਾ ਆਪਣੇ ਪੁੱਤਰ ਨੂੰ ਆਸਟ੍ਰੇਲੀਆ ਮਿਲਣ ਗਿਆਂ ...

ਪੂਰੀ ਖ਼ਬਰ »

ਨੁੱਕੜ ਨਾਟਕ 'ਵਹਿੰਗੀ' ਰਾਹੀਂ ਦਿੱਤਾ ਅਧਿਆਪਕਾਂ ਦੇ ਸਤਿਕਾਰ ਦਾ ਪੈਗ਼ਾਮ

ਨਿਹਾਲ ਸਿੰਘ ਵਾਲਾ, 24 ਮਈ (ਟਿਵਾਣਾ)-ਰੈੱਡ ਆਰਟਸ ਸੰਸਥਾ ਦੀ ਟੀਮ ਵਲੋਂ ਨੁੱਕੜ ਨਾਟਕ 'ਵਹਿੰਗੀ' ਰਾਹੀਂ ਅਧਿਆਪਕਾਂ ਦੇ ਸਤਿਕਾਰ ਦਾ ਭਾਵਪੂਰਨ ਪੈਗ਼ਾਮ ਦਿੱਤਾ ਗਿਆ | ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ 'ਚ ਰੀਤਿਕਾ ਜਿੰਦਲ ਆਈ. ਏ. ਐਸ. ਸਨਮਾਨਿਤ

ਮੋਗਾ, 24 ਮਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਰੀਤਿਕਾ ਜਿੰਦਲ ਆਈ. ਏ. ਐਸ. ਨਿਵਾਸੀ ਮੋਗਾ ਨੂੰ ਕਾਲਜ ਚੇਅਰਮੈਨ ਪ੍ਰਵੀਨ ਗਰਗ, ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX