ਤਾਜਾ ਖ਼ਬਰਾਂ


11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  1 minute ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  5 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  10 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  11 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  15 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  15 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  21 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  24 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  26 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  27 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  29 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  29 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  30 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  31 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  34 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  34 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  38 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  39 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  38 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  40 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  45 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  50 minutes ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  50 minutes ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  54 minutes ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  53 minutes ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  57 minutes ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 1 hour ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 1 hour ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  about 1 hour ago
ਮਹਾਰਾਸ਼ਟਰ ਚੋਣਾਂ : ਵਰਲੀ ਵਿਧਾਨ ਸਭਾ ਹਲਕੇ ਤੋਂ ਸ਼ਿਵ ਸੈਨਾ ਦੇ ਅਦਿੱਤਿਆ ਠਾਕਰੇ ਅੱਗੇ
. . .  about 1 hour ago
ਹਰਿਆਣਾ 'ਚ ਕਾਂਗਰਸ ਨੂੰ ਬਹੁਮਤ ਮਿਲੇਗਾ- ਭੁਪਿੰਦਰ ਸਿੰਘ ਹੁੱਡਾ
. . .  1 minute ago
ਦਾਖਾ ਤੋਂ 8316 ਅਕਾਲੀ ਦਲ, 7551 ਕਾਂਗਰਸ 'ਤੇ ਚੱਲ ਰਹੇ ਹਨ
. . .  about 2 hours ago
ਤੀਸਰੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 7100 ਵੋਟਾਂ ਤੇ ਅੱਗੇ
. . .  about 2 hours ago
ਹਲਕਾ ਦਾਖਾ ਪਹਿਲੇ ਗੇੜ 'ਚ ਅਕਾਲੀ ਦਲ-ਗਠਜੋੜ ਉਮੀਦਵਾਰ ਇਯਾਲੀ 569 ਵੋਟਾਂ ਨਾਲ ਅੱਗੇ
. . .  about 2 hours ago
ਫਗਵਾੜਾ : ਬਲਵਿੰਦਰ ਸਿੰਘ ਧਾਲੀਵਾਲ ਦੂਜੇ ਰਾਊਂਡ ਵਿਚ 1852 ਵੋਟਾਂ ਨਾਲ ਅੱਗੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਪਹਿਲਾ ਸਫ਼ਾ

ਭਾਰਤ ਦੀ ਹੋਵੇਗੀ 21ਵੀਂ ਸਦੀ-ਮੋਦੀ

ਰਾਸ਼ਟਰਪਤੀ ਵਲੋਂ ਸਰਕਾਰ ਬਣਾਉਣ ਦਾ ਸੱਦਾ

ਨਵੀਂ ਦਿੱਲੀ, 25 ਮਈ (ਪੀ.ਟੀ.ਆਈ.)-ਸਰਬਸੰਮਤੀ ਨਾਲ ਐਨ.ਡੀ.ਏ. ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਦੇਰ ਸ਼ਾਮ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ | ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕਰਦਿਆਂ ਹੋਇਆਂ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ | ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੰਤਰੀਆਂ ਦੀ ਕੌਾਸਲ ਬਾਰੇ ਫ਼ੈਸਲਾ ਲੈਣ ਅਤੇ ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਤਰੀਕ ਦੱਸਣ ਬਾਰੇ ਵੀ ਕਿਹਾ | ਮੋਦੀ ਨੇ ਇਸ ਤੋਂ ਬਾਅਦ ਰਾਸ਼ਟਰਪਤੀ ਭਵਨ ਦੀ ਗੈਲਰੀ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰਾਸ਼ਟਰਪਤੀ ਕੋਵਿੰਦ ਨੇ ਮੈਨੂੰ ਪ੍ਰਧਾਨ ਮੰਤਰੀ ਨਾਮਜ਼ਦ ਕਰ ਦਿੱਤਾ ਹੈ ਅਤੇ ਉਨ੍ਹਾਂ ਮੈਨੂੰ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੈਨੂੰ ਮੁੜ ਜ਼ਿੰਮੇਵਾਰੀ ਦੇਣ ਲਈ ਮੈਂ ਐਨ.ਡੀ.ਏ. ਨੇਤਾਵਾਂ ਦਾ ਧੰਨਵਾਦ ਕਰਦਾ ਹਾਂ | ਮੋਦੀ ਨੇ ਕਿਹਾ ਕਿ ਲੋਕਾਂ ਵਲੋਂ ਦਿੱਤਾ ਭਾਰੀ ਫ਼ਤਵਾਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰੀਆਂ ਕਰਨ ਦੀ ਜ਼ਿੰਮੇਵਾਰੀ ਲਿਆਉਂਦਾ ਹੈ | ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਵਿਕਾਸ ਕਾਰਜ ਤੇਜ਼ ਗਤੀ ਨਾਲ ਜਾਰੀ ਰੱਖੇਗੀ | ਸਾਡੀ ਸਰਕਾਰ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ | ਇਸ ਤੋਂ ਪਹਿਲਾਂ ਐਨ.ਡੀ.ਏ. ਦੇ ਆਗੂ ਆਪਣੇ ਸੰਸਦ ਮੈਂਬਰਾਂ ਦੀ ਸੂਚੀ ਨਾਲ ਰਾਸ਼ਟਰਪਤੀ ਨੂੰ ਮਿਲੇ ਅਤੇ ਉਨ੍ਹਾਂ ਨਰਿੰਦਰ ਮੋਦੀ ਦੀ ਅਗਵਾਈ ਨੂੰ ਆਪਣਾ ਸਮਰਥਨ ਦਿੱਤਾ | ਰਾਸ਼ਟਰਪਤੀ ਨੂੰ ਮਿਲਣ ਵਾਲੇ ਐਨ.ਡੀ.ਏ. ਆਗੂਆਂ 'ਚ ਸ. ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਐਨ.ਡੀ.ਏ. ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਆਪਣੇ ਸਬੰਧੋਨ 'ਚ ਕਿਹਾ ਕਿ 21ਵੀਂ ਸਦੀ ਭਾਰਤ ਦੀ ਹੋਵੇਗੀ ਅਤੇ ਹੁਣ ਉਨ੍ਹਾਂ ਦੀ ਸਰਕਾਰ ਨਵੇਂ ਵਿਸ਼ਵਾਸ ਨਾਲ ਇਕ 'ਨਿਊਾ ਇੰਡੀਆ' ਬਣਾਉਣ ਲਈ ਨਵੀਂ ਯਾਤਰਾ ਕਰੇਗੀ | ਉਨ੍ਹਾਂ ਐਨ.ਡੀ.ਏ. ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਜਾਤ ਤੇ ਧਰਮ ਦੇ ਆਧਾਰ 'ਤੇ ਬਗੈਰ ਕਿਸੇ ਭੇਦਭਾਵ ਦੇ ਕੰਮ ਕਰਨ ਦੀ ਸਲਾਹ ਦਿੱਤੀ | 75 ਮਿੰਟ ਦੇ ਆਪਣੇ ਭਾਸ਼ਣ ਦੌਰਾਨ ਮੋਦੀ ਨੇ ਜ਼ਾਹਰ ਤੌਰ 'ਤੇ ਵਿਰੋਧੀ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਘੱਟ ਗਿਣਤੀਆਂ ਦਾ ਵਿਸ਼ਵਾਸ ਜਿੱਤਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣਾਂ ਦੌਰਾਨ ਵੋਟ ਬੈਂਕ ਸਿਆਸਤ ਲਈ ਉਨ੍ਹਾਂ ਨੂੰ ਡਰ 'ਚ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਆਜ਼ਾਦੀ ਲਈ 1857 ਦੇ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਤਦ ਆਜ਼ਾਦੀ ਲਈ ਸਾਰੇ ਭਾਈਚਾਰਿਆਂ ਨੇ ਹੱਥ ਮਿਲਾ ਲਏ ਸਨ ਅਤੇ ਹੁਣ ਚੰਗੇ ਸ਼ਾਸਨ ਲਈ ਵੀ ਇਸੇ ਤਰ੍ਹਾਂ ਦੀ ਲਹਿਰ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸਾਡੇ 'ਤੇ ਵਿਸ਼ਵਾਸ ਕੀਤਾ ਅਸੀਂ ਉਨ੍ਹਾਂ ਲਈ ਖੜੇ੍ਹ ਹਾਂ ਅਤੇ ਉਨ੍ਹਾਂ ਲਈ ਵੀ ਖੜ੍ਹੇ ਹਾਂ ਜਿਨ੍ਹਾਂ ਦਾ ਅਸੀਂ ਭਰੋਸਾ ਜਿੱਤਣਾ ਹੈ | ਮੋਦੀ ਨੇ ਕਿਹਾ ਕਿ ਚੋਣਾਂ ਅਕਸਰ ਵੰਡ ਪਾਉਂਦੀਆਂ ਹਨ ਤੇ ਫ਼ਾਸਲੇ ਵਧਾਉਂਦੀਆਂ ਹਨ ਪਰ 2019 ਦੀਆਂ ਚੋਣਾਂ ਨੇ ਲੋਕਾਂ ਅਤੇ ਸਮਾਜ ਨੂੰ ਜੋੜਿਆ ਹੈ | ਇਸ ਵਾਰ ਦੀਆਂ ਚੋਣਾਂ 'ਚ ਸਰਕਾਰ ਪੱਖੀ ਲਹਿਰ ਸੀ ਅਤੇ ਇਸ ਦਾ ਨਤੀਜਾ ਸਕਾਰਾਤਮਕ ਫ਼ਤਵਾ ਸੀ | ਉਨ੍ਹਾਂ ਕਿਹਾ ਕਿ ਸੱਤਾ 'ਚ ਹੋਣ 'ਤੇ ਲੋਕਾਂ ਦੀ ਸੇਵਾ ਕਰਨ ਨਾਲੋਂ ਵੱਡਾ ਕੋਈ ਰਸਤਾ ਨਹੀਂ ਹੈ | ਮੋਦੀ ਨੇ ਕਿਹਾ ਕਿ 2014-19 ਵਿਚਕਾਰ ਅਸੀਂ ਗਰੀਬ ਲੋਕਾਂ ਲਈ ਸਰਕਾਰ ਚਲਾਈ ਅਤੇ ਮੈਂ ਕਹਿ ਸਕਦਾ ਹਾਂ ਕਿ ਇਸ ਵਾਰ ਗਰੀਬ ਨੇ ਸਰਕਾਰ ਚੁਣੀ ਹੈ | ਉਨ੍ਹਾਂ ਕਿਹਾ ਕਿ ਐਨ.ਡੀ.ਏ. ਦੇਸ਼ ਦੀ ਏਕਤਾ ਤੇ ਵਿਕਾਸ ਲਈ ਕੰਮ ਕਰੇ | ਉਨ੍ਹਾਂ ਗੱਠਜੋੜ ਲਈ ਰਾਸ਼ਟਰੀ ਇੱਛਾ ਅਤੇ ਖ਼ੇਤਰੀ ਉਮੰਗ' ਦਾ ਨਾਅਰਾ ਦਿੱਤਾ |

ਵਰਕਿੰਗ ਕਮੇਟੀ ਵਲੋਂ ਰਾਹੁਲ ਦੇ ਅਸਤੀਫ਼ੇ ਦੀ ਪੇਸ਼ਕਸ਼ ਖ਼ਾਰਜ

ਕਿਹਾ, ਚੁਣੌਤੀ ਭਰੇ ਸਮੇਂ 'ਚ ਤੁਹਾਡੀ ਅਗਵਾਈ ਦੀ ਲੋੜ
ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਖ਼ਰਾਬ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਸਵੀਕਾਰ ਚੁੱਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਮੁੜ ਆਪਣੀ ਨੈਤਿਕ ਜ਼ਿੰਮੇਵਾਰੀ ਦਾ ਹਵਾਲਾ ਦਿੰਦਿਆਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਕਮੇਟੀ ਨੇ ਖ਼ਾਰਜ ਕਰ ਦਿੱਤਾ | ਆਤਮ ਪੜਚੋਲ ਲਈ ਤਕਰੀਬਨ 4 ਘੰਟੇ ਚੱਲੀ ਇਸ ਬੈਠਕ 'ਚ ਰਾਹੁਲ ਗਾਂਧੀ ਨੇ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ, ਜਿਸ ਦੀ  ਜ਼ਿੰਮੇਵਾਰੀ ਉਨ੍ਹਾਂ ਨੇ ਸਿਰਫ਼ ਡੇਢ ਸਾਲ ਪਹਿਲਾਂ ਆਪਣੀ ਮਾਂ ਅਤੇ ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਸੰਭਾਲੀ ਸੀ | ਪਾਰਟੀ ਨੇ ਬੈਠਕ 'ਚ ਪਾਸ ਕੀਤੇ ਮਤੇ 'ਚ ਇਸ ਚੁਣੌਤੀ ਭਰੇ ਅਤੇ ਉਲਟ ਹਾਲਾਤ 'ਚ ਰਾਹੁਲ ਗਾਂਧੀ ਦੀ ਪਾਰਟੀ ਨੂੰ ਲੋੜ ਦਾ ਹਵਾਲਾ ਦਿੰਦਿਆਂ ਪ੍ਰਧਾਨਗੀ ਦੇ ਅਹੁਦੇ 'ਤੇ ਬਣੇ ਰਹਿਣ ਨੂੰ ਕਿਹਾ | ਹਲਕਿਆਂ ਮੁਤਾਬਿਕ ਰਾਹੁਲ ਗਾਂਧੀ ਨੇ ਅਹੁਦਾ ਛੱਡਣ 'ਤੇ ਅੜੇ ਰਹਿਣ ਤੋਂ ਬਾਅਦ ਸੋਨੀਆ ਗਾਂਧੀ ਅਤੇ ਪਿ੍ਅੰਕਾ ਗਾਂਧੀ ਦੇ ਸਮਝਾਉਣ ਤੋਂ ਬਾਅਦ ਉਨ੍ਹਾਂ ਆਪਣਾ ਫ਼ੈਸਲਾ ਪਲਟਿਆ | ਹਾਲਾਂਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਾਂਗਰਸ ਵਲੋਂ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਇਨ੍ਹਾਂ ਕਿਆਸਾਂ ਤੋਂ ਇਨਕਾਰ ਕੀਤਾ | ਪੱਤਰਕਾਰਾਂ ਨਾਲ ਕਾਫ਼ੀ ਖੁੱਲ੍ਹ ਕੇ ਗੱਲ ਕਰਨ ਲਈ ਜਾਣੇ ਜਾਂਦੇ ਰਾਹੁਲ ਗਾਂਧੀ ਇਸ ਪ੍ਰੈੱਸ ਕਾਨਫ਼ਰੰਸ ਦਾ ਹਿੱਸਾ ਨਹੀਂ ਸੀ | ਜਦਕਿ ਕਾਂਗਰਸ ਦੇ ਕਈ ਆਗੂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ | ਪਹਿਲਾਂ ਇਹ ਪ੍ਰੈੱਸ ਕਾਨਫ਼ਰੰਸ ਸਿਰਫ਼ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਅਤੇ ਜਨਰਲ ਸਕੱਤਰ ਵੇਨੂੰਗੋਪਾਲ ਵਲੋਂ ਹੀ ਸੰਬੋਧਿਤ ਕੀਤੀ ਜਾਣੀ ਸੀ ਪਰ ਬਾਅਦ 'ਚ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਅਤੇ ਏ.ਕੇ. ਐਾਟੋਨੀ ਅਤੇ ਗੌਰਵ ਗੋਗੋਈ, ਸੁਸ਼ਮਿਤਾ ਦੇਵ ਅਤੇ ਆਰ. ਪੀ.ਐੱਸ. ਸਿੰਘ ਵੀ ਇਸ 'ਚ ਸ਼ਾਮਿਲ ਹੋਏ | ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਾਹੁਲ ਦੀ ਅਸਤੀਫ਼ੇ ਦੇ ਪੇਸ਼ਕਸ਼ ਨੂੰ ਸਰਬਸੰਮਤੀ ਨਾਲ ਨਾਮਨਜ਼ੂਰ ਕਰ ਦਿੱਤਾ ਗਿਆ |
ਪਾਰਟੀ 'ਚ ਹੋ ਸਕਦੇ ਹਨ ਵੱਡੇ ਬਦਲਾਅ
ਹਲਕਿਆਂ ਮੁਤਾਬਿਕ ਬੈਠਕ 'ਚ ਹੋਈ ਚਰਚਾ 'ਚ ਪਾਰਟੀ 'ਚ ਦਿਖਵੇਂ ਬਦਲਾਅ ਲਿਆਉਣ ਬਾਰੇ ਵੀ ਸਹਿਮਤੀ ਬਣੀ, ਜਿਸ ਮੁਤਾਬਿਕ ਕਿਸੇ ਰਾਜ ਜਾਂ ਹਲਕੇ 'ਚ ਆਗੂ ਨੂੰ ਉਸ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ | ਇੱਥੇ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪਹਿਲਾਂ ਵੀ ਕਈ ਵਾਰ ਕਾਂਗਰਸੀ ਕਾਰਜਕਰਤਾਵਾਂ ਨੂੰ ਅਨੁਸ਼ਾਸਨ ਦੀ ਭਾਵਨਾ ਸਿੱਖਣ ਲਈ ਆਰ.ਐੱਸ.ਐੱਸ. ਅਤੇ ਭਾਜਪਾ ਦੀ ਮਿਸਾਲ ਦੇ ਚੁੱਕੇ ਹਨ |
ਰਾਹੁਲ ਦੇ ਦਫ਼ਤਰ ਦੀ ਟੀਮ 'ਤੇ ਵੀ ਸਵਾਲ
ਹਲਕਿਆਂ ਮੁਤਾਬਿਕ ਮੀਟਿੰਗ 'ਚ ਰਾਹੁਲ ਗਾਂਧੀ ਦੀ ਟੀਮ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ | ਸੀਨੀਅਰ ਨੇਤਾਵਾਂ ਨੇ ਟੀਮ ਦੀ ਸਿਆਸੀ ਸਮਝ 'ਤੇ ਨੁਕਤਾਚੀਨੀ ਕਰਦਿਆਂ ਕਿਹਾ ਕਿ ਟੀਮ 'ਚ ਤਜਰਬੇਕਾਰ ਸਿਆਸੀ ਸਮਝ ਵਾਲੇ ਲੋਕ ਹੋਣੇ ਜ਼ਰੂਰੀ ਹਨ |

ਸੰਗਠਨਾਤਮਕ ਬਦਲਾਅ ਲਈ ਦਿੱਤਾ ਅਧਿਕਾਰ

ਕਾਂਗਰਸ ਵਰਕਿੰਗ ਕਮੇਟੀ ਵਲੋਂ ਪਾਸ ਕੀਤੇ ਮਤੇ ਮੁਤਾਬਿਕ ਕਾਂਗਰਸ ਜ਼ਿੰਮੇਵਾਰ ਅਤੇ ਹਾਂ-ਪੱਖੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ | ਸੂਰਜੇਵਾਲਾ ਨੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਆਪਣੀਆਂ ਚੁਣੌਤੀਆਂ, ਨਾਕਾਮੀਆਂ ਅਤੇ ਕਮੀਆਂ ਨੂੰ ਸਵੀਕਾਰ ਕਰਦਿਆਂ ਹਰ ਪੱਧਰ 'ਤੇ ਆਤਮ ਪੜਚੋਲ ਕਰੇਗੀ ਅਤੇ ਨਾਲ ਹੀ ਕਾਂਗਰਸ ਪ੍ਰਧਾਨ ਨੂੰ ਅਧਿਕਾਰ ਦਿੰਦੀ ਹੈ ਕਿ ਉਹ ਪਾਰਟੀ ਦੇ ਸੰਗਠਨਾਤਮਕ ਢਾਂਚੇ 'ਚ ਲੋੜੀਂਦੇ ਬਦਲਾਅ ਅਤੇ ਵਿਆਪਕ ਮੁੜ ਬਣਤਰ ਕਰਨ | ਕਾਂਗਰਸੀ ਆਗੂਆਂ ਨੇ ਚੋਣਾਂ 'ਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਲਈ ਕਾਹਲੀ 'ਚ ਕਿਸੇ ਵੀ ਕਾਰਨ ਤੇ ਪਹੁੰਚਣ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਹਾਰ ਦੇ ਕਾਰਨਾਂ ਦੀ ਰਾਜ ਪੱਧਰੀ ਪੜਚੋਲ ਕੀਤੀ ਜਾਵੇਗੀ | ਹਾਲਾਂਕਿ ਇਨ੍ਹਾਂ ਆਗੂਆਂ ਨੂੰ ਇਸ ਪੜਚੋਲ ਲਈ ਕੋਈ ਨਿਸਚਿਤ ਸਮਾਂ ਹੱਦ ਨਹੀਂ ਦਿੱਤੀ | ਗੁਲਾਮ ਨਬੀ ਆਜ਼ਾਦ ਨੇ ਪ੍ਰੈੱਸ ਕਾਨਫ਼ਰੰਸ 'ਚ ਰਾਹੁਲ ਗਾਂਧੀ ਦੀ ਅਗਵਾਈ ਦਾ ਬਚਾਅ ਕਰਦਿਆਂ ਕਿਹਾ ਕਿ ਲੋਕਤੰਤਰ 'ਚ ਹਾਰਨਾ, ਜਿੱਤਣਾ ਲੱਗਾ ਰਹਿੰਦਾ ਹੈ ਪਰ ਰਾਹੁਲ ਗਾਂਧੀ ਦੀ ਅਗਵਾਈ ਨੂੰ ਜਨਤਾ ਨੇ ਵੀ ਸਵੀਕਾਰ ਕੀਤਾ ਹੈ | ਉਨ੍ਹਾਂ ਕਾਂਗਰਸ ਦੀ ਹਾਰ ਨੂੰ ਸਿਰਫ਼ ਨੰਬਰਾਂ ਦੀ ਗਿਣਤੀ 'ਚ ਹੋਈ ਹਾਰ ਦੱਸਿਆ ਨਾ ਕਿ ਪਾਰਟੀ ਦੇ ਸਿਧਾਤਾਂ ਦੀ |

ਮੋਦੀ ਚੁਣੇ ਗਏ ਐੱਨ.ਡੀ.ਏ. ਦੇ ਸੰਸਦੀ ਦਲ ਦੇ ਨੇਤਾ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਸਨਿਚਰਵਾਰ ਸ਼ਾਮ ਨੂੰ ਹੋਈ ਸੰਸਦੀ ਦਲ ਅਤੇ ਐੱਨ.ਡੀ.ਏ. ਦੀ ਬੈਠਕ 'ਚ ਨਰਿੰਦਰ ਮੋਦੀ ਨੂੰ ਰਸਮੀ ਤੌਰ 'ਤੇ ਭਾਜਪਾ ਸੰਸਦੀ ਦਲ ਅਤੇ ਐੱਨ.ਡੀ.ਏ. ਦਾ ਨੇਤਾ ਚੁਣਿਆ ਗਿਆ | ਭਾਜਪਾ ਦੇ ਸੰਸਦੀ ਦਲ ਦੇ ਨੇਤਾ ਵਜੋਂ ਮੋਦੀ ਦੇ ਨਾਂਅ ਦਾ ਪ੍ਰਸਤਾਵ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਰੱਖਿਆ, ਜਿਸ ਦਾ ਸਮਰਥਨ ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਸਮੇਤ ਸਾਰੇ ਭਾਜਪਾ ਸੰਸਦ ਮੈਂਬਰਾਂ ਨੇ ਕੀਤਾ, ਜਦਕਿ ਐੱਨ.ਡੀ.ਏ. ਦੇ ਨੇਤਾ ਵਜੋਂ ਮੋਦੀ ਦੇ ਨਾਂਅ ਦਾ ਪ੍ਰਸਤਾਵ ਸ਼ੋ੍ਰਮਣੀ ਅਕਾਲੀ ਦਲ ਦੇ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਰੱਖਿਆ ਜਿਸ ਦਾ ਸਮਰਥਨ ਜੇ.ਡੀ. (ਯੂ) ਦੇ ਨੇਤਾ ਨਿਤਿਸ਼ ਕੁਮਾਰ, ਐੱਲ.ਪੀ.ਜੀ. ਦੇ ਨੇਤਾ ਰਾਮ ਵਿਲਾਸ ਪਾਸਵਾਨ, ਸ਼ਿਵ ਸੈਨਾ ਦੇ ਮੁਖੀ ਉਧਵ ਠਾਕਰੇ ਅਤੇ ਹੋਰ ਗੱਠਜੋੜ ਭਾਈਵਾਲਾਂ ਦੇ ਆਗੂਆਂ ਨੇ ਕੀਤਾ | ਮੋਦੀ ਨੇ ਸੰਸਦੀ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਸੀਨੀਅਰ ਨੇਤਾ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਾਇਆ | ਮੰਤਰੀ ਮੰਡਲ ਦੇ ਗਠਨ ਅਤੇ ਅਹੁਦਿਆਂ ਬਾਰੇ ਚਰਚਾ ਸਬੰਧੀ ਅਮਿਤ ਸ਼ਾਹ ਸਨਿਚਰਵਾਰ ਅਤੇ ਐਤਵਾਰ ਨੂੰ ਐੱਨ.ਡੀ.ਏ. ਦੇ ਗੱਠਜੋੜ ਭਾਈਵਾਲਾਂ ਨਾਲ ਚਰਚਾ ਕਰਨਗੇ |

ਮਮਤਾ ਵਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼, ਪਾਰਟੀ ਨੇ ਕੀਤੀ ਖ਼ਾਰਜ

ਬੰਗਾਲ 'ਚ 5 ਮਹੀਨੇ ਅਣਐਲਾਨੀ ਐਮਰਜੈਂਸੀ ਲਾਈ ਰੱਖੀ-ਮਮਤਾ
ਕੋਲਕਾਤਾ, 25 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਲੋਕ ਸਭਾ ਚੋਣਾਂ ਦੌਰਾਨ ਤਿ੍ਣਮੂਲ ਦੇ ਖਰਾਬ ਪ੍ਰਦਰਸ਼ਨ ਅਤੇ ਭਾਜਪਾ ਨੂੰ ਫਾਇਦਾ ਮਿਲਣ ਤੋਂ ਬਾਅਦ ਅੱਜ ਪਾਰਟੀ ਪ੍ਰਧਾਨ ਅਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਪਰ ਪਾਰਟੀ ਨੇ ਉਨ੍ਹਾਂ ਦੀ ਪੇਸ਼ਕਸ਼ ਨੂੰ ਖ਼ਾਰਜ ਕਰ ਦਿੱਤਾ | ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਭਾਜਪਾ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਪੱਛਮੀ ਬੰਗਾਲ 'ਚ ਧਰਮ ਦੇ ਆਧਾਰ 'ਤੇ ਲੋਕਾਂ 'ਚ ਵੰਡ ਪਾਈ ਅਤੇ ਵੋਟਾਂ ਹਾਸਲ ਕੀਤੀਆਂ | ਮਮਤਾ ਨੇ ਕਿਹਾ ਕਿ ਪਾਰਟੀ ਦੀ ਅੰਦਰੂਨੀ ਬੈਠਕ 'ਚ ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਪਰ ਪਾਰਟੀ ਨੇ ਮੇਰੀ ਪੇਸ਼ਕਸ਼ ਨੂੰ ਖ਼ਾਰਜ ਕਰ ਦਿੱਤਾ | ਉਨ੍ਹਾਂ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਵੀ ਸ਼ੱਕ ਜ਼ਾਹਰ ਕੀਤਾ | ਮਮਤਾ ਨੇ ਕਿਹਾ ਕਿ ਏਨੀ ਵੱਡੀ ਜਿੱਤ ਸ਼ੱਕ ਤੋਂ ਪਰੇ੍ਹ ਨਹੀਂ ਹੈ | ਇਹ ਕਾਫ਼ੀ ਹੈਰਾਨੀਜਨਕ ਹੈ ਕਿ ਕਿਸ ਤਰ੍ਹਾਂ ਵਿਰੋਧੀ ਧਿਰ ਦਾ ਕਈ ਰਾਜਾਂ 'ਚ ਪੂਰੀ ਤਰ੍ਹਾਂ ਸਫਾਇਆ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕੁਝ ਵਿਵਸਥਾ (ਸੈਟਿੰਗ) ਕੀਤੀ ਗਈ ਸੀ ਅਤੇ ਵਿਦੇਸ਼ੀ ਸ਼ਕਤੀਆਂ ਵੀ ਸ਼ਾਮਿਲ ਸਨ | ਉਨ੍ਹਾਂ ਕਿਹਾ ਭਾਜਪਾ ਨੇ ਚੋਣਾਂ ਜਿੱਤਣ ਲਈ ਸੂਬੇ 'ਚ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਸਨ | ਉਨ੍ਹਾਂ ਕਿਹਾ ਕਿ ਬੀਤੇ 5 ਮਹੀਨੇ ਤੋਂ ਬੰਗਾਲ 'ਚ ਅਣਐਲਾਨੀ ਐਮਰਜੈਂਸੀ ਲਾ ਕੇ ਰੱਖੀ ਗਈ | ਚੋਣਾਂ ਖ਼ਤਮ ਹੋਣ ਤੋਂ ਬਾਅਦ ਵੀ ਕੇਂਦਰੀ ਬਲਾਂ ਵਲੋਂ ਸਾਡੀ ਪਾਰਟੀ ਦੇ ਦਫ਼ਤਰਾਂ 'ਤੇ ਕਬਜ਼ੇ ਕੀਤੇ ਜਾ ਰਹੇ ਹਨ |

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 10ਵੀਂ ਬਰਸੀ ਨਮਿਤ ਸਮਾਗਮ ਸਮਾਪਤ

ਜਗਰਾਉਂ, 25 ਮਈ (ਹਰਵਿੰਦਰ ਸਿੰਘ ਖ਼ਾਲਸਾ)- ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲੇ ਅਕਾਲ ਪੁਰਖ ਨਾਲ ਜੁੜੀ ਉਹ ਰੂਹ ਸਨ, ਜਿਨ੍ਹਾਂ ਗ੍ਰਹਿਸਤੀ ਜੀਵਨ 'ਚ ਰਹਿੰਦਿਆਂ ਵੀ ਸੰਤਾਂ ਵਰਗਾ ਜੀਵਨ ਬਸਰ ਕੀਤਾ | ਉਨ੍ਹਾਂ ਦੀ ਯਾਦ 'ਚ ਸਮਾਗਮ ਕਰਵਾਉਣ ਦਾ ਲਾਭ ਤਾਂ ਹੀ ਹੈ, ਜੇਕਰ ਅਸੀਂ ਮਹਾਂਪੁਰਖਾਂ ਵਲੋਂ ਦਰਸਾਏ ਮਾਰਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਂਦੇ ਹਾਂ | ਇਹ ਸ਼ਬਦ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 10ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ, ਜਗਰਾਉਂ ਵਿਖੇ ਕਰਵਾਏ ਪੰਜ ਰੋਜ਼ਾ ਸਮਾਗਮਾਂ ਦੀ ਸਮਾਪਤੀ ਮੌਕੇ ਸਜਾਏ ਦੀਵਾਨ 'ਚ ਵੱਖ-ਵੱਖ ਬੁਲਾਰਿਆਂ ਨੇ ਆਖੇ | ਬੁਲਾਰਿਆਂ ਨੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ ਕਾਰਜਾਂ ਨੂੰ ਉਨ੍ਹਾਂ ਦੇ ਸਪੁੱਤਰ ਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਬਾਖ਼ੂਬੀ ਨਾਲ ਨਿਭਾਉਣ ਦੀ ਵੀ ਪ੍ਰਸੰਸਾ ਕੀਤੀ | ਇਸ ਸਮਾਗਮ 'ਚ ਦੋ ਲੜੀਆਂ 'ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਸਮਾਗਮ 'ਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬ, ਸੰਤ ਮਹਾਂਪੁਰਖਾਂ, ਕੀਰਤਨੀ, ਢਾਡੀ ਜਥਿਆਂ ਤੋਂ ਇਲਾਵਾ ਰਾਜਨੀਤਿਕ, ਸਮਾਜਿਕ ਆਦਿ ਸੰਸਥਾਵਾਂ ਦੇ ਆਗੂਆਂ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਤਖ਼ਤ ਸ੍ਰੀ ਕੇਸਗੜ੍ਹ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੰਦਗੀ ਤਦ ਹੀ ਪ੍ਰਵਾਨ ਹੋਵੇਗੀ, ਜਦ ਹੱਥੀਂ ਕਿਰਤ ਵੀ ਕੀਤੀ ਜਾਵੇਗੀ | ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸੰਗਤ ਨੂੰ ਪਾਖੰਡ ਨਾਲ ਨਹੀਂ, ਬਲਕਿ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਨਾਲ ਜੋੜਿਆ ਹੈ | ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸ਼ਤਾਬਦੀਆਂ ਤੇ ਬਰਸੀਆਂ ਪਦਾਰਥਾਂ ਤੱਕ ਹੀ ਸੀਮਿਤ ਨਹੀਂ ਰਹਿਣੀਆਂ ਚਾਹੀਦੀਆਂ | ਉਨ੍ਹਾਂ ਕਿਹਾ ਕਿ ਸਿੱਖ ਕੌਮ 1999 ਤੋਂ ਲੈ ਕੇ ਹੁਣ ਤੱਕ ਚਾਰ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਮਨਾਅ ਚੁੱਕੀ ਹੈ | ਕੀ ਅਸੀਂ ਕਦੇ ਇਸ ਦਾ ਲੇਖਾ ਕੀਤਾ ਹੈ ਕਿ ਇਨ੍ਹਾਂ ਦਿਹਾੜਿਆਂ ਨੂੰ ਸਮਾਗਮਾਂ ਤੱਕ ਹੀ ਸੀਮਿਤ ਰੱਖਿਆ ਜਾਂ ਫਿਰ ਕੋਈ ਇਸ ਤੋਂ ਕੋਈ ਸੇਧ ਵੀ ਲਈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਵਰ੍ਹੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਮਨਾਅ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਸ਼ਹਿਰ ਨਾਲ ਸਿੱਖ ਧਰਮ ਦੀਆਂ ਵਡਮੁੱਲੀਆਂ ਯਾਦਾਂ ਜੁੜੀਆਂ ਹੋਈਆਂ ਹਨ | ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਗਿਆਨੀ ਰਾਮ ਸਿੰਘ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜ੍ਹੰਦੀ, ਸੰਤ ਨਛੱਤਰ ਸਿੰਘ ਕੰਬਲੀ ਵਾਲੇ, ਬਾਬਾ ਸਾਧੂ ਸਿੰਘ ਟੂਸੇ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਰਵਿੰਦਰ ਸਿੰਘ ਤਖਾਣਬੱਧ, ਬਾਬਾ ਬੁੱਧ ਸਿੰਘ ਸੁਰ ਸਿੰਘ ਵਾਲਾ, ਬਾਬਾ ਨਰਿੰਦਰ ਸਿੰਘ ਮਾਛੀਵਾੜਾ, ਬਾਬਾ ਹਰਚੰਦ ਸਿੰਘ ਝੋਰੜਾਂ, ਬਾਬਾ ਮੇਹਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਪੂਰਾ ਜੀਵਨ ਲੋਕਾਈ ਦੀ ਸੇਵਾ ਕੀਤੀ | ਇਸ ਸਮਾਗਮ ਦੇ ਸੰਚਾਲਕ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਜੋ ਸੇਵਾਵਾਂ ਸ਼ੁਰੂ ਕੀਤੀਆਂ ਸਨ, ਉਨ੍ਹਾਂ ਨੂੰ ਬਾਖ਼ੂਬੀ ਨਾਲ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਪਹੁੰਚੀਆਂ ਸ਼ਖ਼ਸੀਅਤਾਂ, ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਸਮਾਗਮ 'ਚ ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਰਵਿੰਦਰ ਸਿੰਘ ਤਖਾਣਬੱਧ, ਭਾਈ ਗੁਰਚਰਨ ਸਿੰਘ ਰਸੀਆਂ, ਭਾਈ ਗੁਰਧਿਆਨ ਸਿੰਘ ਜਵੱਦੀ ਟਕਸਾਲ, ਭਾਈ ਬੱਗਾ ਸਿੰਘ ਨਿਮਾਣਾ, ਭਾਈ ਹੀਰਾ ਸਿੰਘ ਨਿਮਾਣਾ ਆਦਿ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨ੍ਹਾ ਕੀਰਤਨ ਕੀਤਾ ਗਿਆ |

ਮੰਤਰੀਆਂ ਦੇ ਅਹੁਦਿਆਂ ਸਬੰਧੀ ਅਟਕਲਾਂ ਨੂੰ ਕੀਤਾ ਖ਼ਾਰਜ

ਮੰਤਰੀ ਮੰਡਲ 'ਚ ਕਿਹੜੇ ਮੰਤਰੀ ਸ਼ਾਮਿਲ ਹੋਣਗੇ, ਇਨ੍ਹਾਂ ਅਟਕਲਾਂ ਵਿਚਾਲੇ ਮੋਦੀ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਐਨ.ਡੀ.ਏ. ਦੇ ਸੰਸਦ ਮੈਂਬਰਾਂ ਦੇ ਵੇਰਵੇ ਬਾਰੇ ਜਾਣਕਾਰੀ ਹੋਣਾ ਅਜੇ ਬਾਕੀ ਹੈ | ਉਨ੍ਹਾਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਇਸ ਸਬੰਧੀ ਉਹ ਮੀਡੀਆ ਰਿਪੋਰਟਾਂ 'ਤੇ ਵਿਸ਼ਵਾਸ ਨਾ ਕਰਨ | ਇਸ ਦਾ ਮਕਸਦ ਭੰਬਲਭੂਸਾ ਪਾਉਣਾ ਹੈ | ਮੋਦੀ ਨੇ ਕਿਹਾ ਕਿ ਤੈਅ ਮਾਪਦੰਡਾਂ ਮੁਤਾਬਿਕ ਹੀ ਜ਼ਿੰਮੇਵਾਰੀਆਂ ਸੌਾਪੀਆਂ ਜਾਣਗੀਆਂ | ਇਸ ਮੌਕੇ ਮੋਦੀ ਨੇ ਸੰਸਦ ਮੈਂਬਰਾਂ ਨੂੰ ਕਈ ਹਦਾਇਤਾਂ ਵੀ ਦਿੱਤੀਆਂ |

ਰਾਸ਼ਟਰਪਤੀ ਨੇ ਭੰਗ ਕੀਤੀ 16ਵੀਂ ਲੋਕ ਸਭਾ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੈਬਨਿਟ ਦੀ ਸਲਾਹ ਸਵੀਕਾਰ ਕਰਦਿਆਂ 16ਵੀਂ ਲੋਕ ਸਭਾ ਭੰਗ ਕਰ ਦਿੱਤੀ ਹੈ | ਰਾਸ਼ਟਰਪਤੀ ਭਵਨ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਕੋਵਿੰਦ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 60 'ਚੋਂ 41 ਸੀਟਾਂ ਜਿੱਤੀਆਂ

ਈਟਾਨਗਰ, 25 ਮਈ (ਏਜੰਸੀ)- ਅਰੁਣਾਚਲ ਪ੍ਰਦੇਸ਼ 'ਚ 60 ਮੈਂਬਰੀ ਵਿਧਾਨ ਸਭਾ ਚੋਣਾਂ ਦੇ ਆਏ ਸਾਰੇ ਹਲਕਿਆਂ ਦੇ ਨਤੀਜਿਆਂ 'ਚ ਭਾਜਪਾ ਨੇ 41 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਇਹ ਜਾਣਕਾਰੀ ਚੋਣ ਅਧਿਕਾਰੀ ਨੇ ਦਿੱਤੀ | ਅਰੁਣਾਚਲ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ 57 ...

ਪੂਰੀ ਖ਼ਬਰ »

ਨੌਜਵਾਨ ਅਤੇ ਔਰਤ ਸੰਸਦ ਮੈਂਬਰਾਂ ਦੀ ਵਧੀ ਨੁਮਾਇੰਦਗੀ

ਨਵੀਂ ਚੁਣੀ ਗਈ ਲੋਕ ਸਭਾ 'ਚ ਨਵੇਂ ਅਤੇ ਕੁਝ ਪੁਰਾਣੇ ਸਾਂਸਦਾਂ ਦੀ ਆਮਦ ਤੋਂ ਇਲਾਵਾ ਕੁਝ ਹੋਰ ਵੀ ਦਿਲਚਸਪ ਪਹਿਲੂ ਸਾਹਮਣੇ ਆਏ ਹਨ, ਜਿਸ 'ਚ ਨੌਜਵਾਨਾਂ ਅਤੇ ਔਰਤਾਂ ਦੀ ਵਧੀ ਸ਼ਮੂਲੀਅਤ ਸ਼ਾਮਿਲ ਹੈ | 17ਵੀਂ ਲੋਕ ਸਭਾ 'ਚ 12 ਫ਼ੀਸਦੀ ਸਾਂਸਦਾਂ ਦੀ ਉਮਰ 40 ਸਾਲ ਤੋਂ ਘੱਟ ਹੈ | ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਚੁਣੇ ਸੰਸਦ ਮੈਂਬਰਾਂ ਦੀ ਸੂਚੀ ਰਾਸ਼ਟਰਪਤੀ ਨੂੰ ਸੌਾਪੀ

ਨਵੀਂ ਦਿੱਲੀ, 25 ਮਈ (ਉਪਮਾ ਡਾਗਾ ਪਾਰਥ)-17ਵੀਂ ਲੋਕ ਸਭਾ ਦੇ ਗਠਨ ਤੋਂ ਪਹਿਲਾਂ ਤੇਜ਼ ਹੋਈਆਂ ਸਰਗਰਮੀਆਂ ਦੌਰਾਨ ਅੱਜ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ | ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ...

ਪੂਰੀ ਖ਼ਬਰ »

ਭਾਰਤ-ਮਿਆਂਮਾਰ ਸਰਹੱਦ 'ਤੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ

ਨਵੀਂ ਦਿੱਲੀ, 25 ਮਈ (ਪੀ. ਟੀ. ਆਈ.)-ਨਾਗਾਲੈਂਡ ਵਿਖੇ ਭਾਰਤ-ਮਿਆਂਮਾਰ ਸਰਹੱਦ ਨੇੜੇ ਮੋਨ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਏ ਮੁਕਾਬਲੇ 'ਚ ਆਸਾਮ ਰਾਇਫ਼ਲ ਦਾ ਇਕ ਜੇ.ਸੀ.ਓ. ਅਤੇ ਇਕ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਹੋਰ ਜਵਾਨਾਂ ਦੇ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਚੋਟੀ ਦੇ ਨੇਤਾ ਬੈਠਕ 'ਚ ਮੌਜੂਦ, ਕਮਲਨਾਥ ਰਹੇ ਗਾਇਬ

ਚੋਣਾਂ ਦੀ ਹਾਰ ਤੋਂ ਬਾਅਦ ਹੋ ਰਹੀ ਅਹਿਮ ਮੀਟਿੰਗ 'ਚ ਕਾਂਗਰਸ ਦੇ ਤਕਰੀਬਨ ਸਾਰੇ ਚੋਟੀ ਦੇ ਨੇਤਾ ਮੌਜੂਦ ਸਨ ਜਿਸ 'ਚ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਮਹਾਂਸਕੱਤਰ ਗੁਲਾਮ ਨਬੀ ਆਜ਼ਾਦ, ਕੈਪਟਨ ਅਮਰਿੰਦਰ ਸਿੰਘ, ਐਮ. ਸਿੱਧਰਮਈਆ, ਅਸ਼ੋਕ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ.ਕੇ. ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧ 'ਚ ਹੋਏ ਕਥਿਤ ਭਿ੍ਸ਼ਟਾਚਾਰ ਦੇ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਪਾਰਟੀ 'ਚੋਂ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ ਗਈ ਹੈ ਅਤੇ ...

ਪੂਰੀ ਖ਼ਬਰ »

ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ, ਜਿਨ੍ਹਾਂ ਨੂੰ ਪੰਥ ਨੇ ਹੀ ਬਾਹਰ ਕੱਢ ਦਿੱਤਾ-ਜੀ.ਕੇ.

ਇਸ ਸਬੰਧੀ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਲੋਕ ਸਭਾ ਚੋਣ ਨਤੀਜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਲੋਕ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ, ਜਿਨ੍ਹਾਂ ਨੂੰ ਪੰਥ ਨੇ ਹੀ ਬਾਹਰ ਕੱਢ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਤਾਂ 7 ਦਸੰਬਰ, 2018 ਨੂੰ ਹੀ ਦਿੱਲੀ ...

ਪੂਰੀ ਖ਼ਬਰ »

ਗੋਲਕ ਲੁੱਟਣ ਵਾਲੇ ਦੇ ਮੂੰਹੋਂ ਉਪਦੇਸ਼ ਨਹੀਂ ਫੱਬਦੇ-ਕੋਰ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇਕ ਬਿਆਨ 'ਚ ਕਿਹਾ ਹੈ ਕਿ ਜਿਹੜੇ ਵਿਅਕਤੀ ਨੂੰ ਗੁਰੂ ਦੀ ਗੋਲਕ ਲੁੱਟਣ ਕਰਕੇ ਭਗੌੜਾ ਐਲਾਨਿਆ ਗਿਆ ਹੋਵੇ, ਉਸ ਦੇ ਮੂੰਹੋਂ ਉਪਦੇਸ਼ ਚੰਗੇ ਨਹੀਂ ਲਗਦੇ¢ ਇਹ ਪ੍ਰਤੀਕਿ੍ਆ ਅੱਜ ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਤੋਂ ਨਾਰਾਜ਼ ਵਿਰੋਧੀ

ਚੋਣ ਨਤੀਜੇ ਆਉਣ ਤੋਂ ਕੁਝ ਦਿਨ ਪਹਿਲਾਂ ਜਦੋਂ ਚੰਦਰਬਾਬੂ ਨਾਇਡੂ ਦੀ ਅਗਵਾਈ 'ਚ 22 ਮੁੱਖ ਵਿਰੋਧੀ ਦਲ ਈ.ਵੀ.ਐਮ. ਦੇ ਿਖ਼ਲਾਫ਼ ਆਪਣੀ ਗੱਲ ਰੱਖਣ ਦੇ ਲਈ ਮੁੱਖ ਚੋਣ ਕਮਿਸ਼ਨ ਦੇ ਕੋਲ ਪਹੁੰਚੇ ਤਾਂ ਕਹਿੰਦੇ ਹਨ ਮੁੱਖ ਚੋਣ ਕਮਿਸ਼ਨ ਦੇ ਜਵਾਬ ਅਤੇ ਉਨ੍ਹਾਂ ਦੇ ਰੰਗ-ਢੰਗ ਦੇਖ ...

ਪੂਰੀ ਖ਼ਬਰ »

ਮਮਤਾ ਸਰਕਾਰ 'ਤੇ ਖ਼ਤਰੇ ਦੇ ਬੱਦਲ

ਕਦੇ ਸੰਯੁਕਤ ਵਿਰੋਧੀ ਦੀ ਆਵਾਜ਼ ਨੂੰ ਬੁਲੰਦੀਆਂ ਦੀ ਚੋਟੀ 'ਤੇ ਪਹੁੰਚਾਉਣ ਵਾਲੀ ਮਮਤਾ ਬੈਨਰਜੀ ਦੇ ਰੰਗ-ਢੰਗ ਇਨ੍ਹੀਂ ਦਿਨੀਂ ਢਿੱਲੇ ਹਨ | ਉਨ੍ਹਾਂ ਨੂੰ ਕਿਤੇ ਨਾ ਕਿਤੇ ਹੁਣ ਇਹ ਲੱਗਣ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਾਲ ਸਿੱਧੇ ਜ਼ਿੱਦ ਫੜ ਲੈਣੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੌਣ ਹੋਵੇਗਾ ਭਾਜਪਾ ਦਾ ਅਗਲਾ ਪ੍ਰਧਾਨ

ਜੇਕਰ ਭਾਜਪਾ ਦੇ ਮੌਜੂਦਾ ਕੌਮੀ ਪ੍ਰਧਾਨ ਇਸ ਵਾਰ ਮੋਦੀ ਕੈਬਨਿਟ ਦੀ ਸ਼ੋਭਾ ਵਧਾਉਂਦੇ ਹਨ ਤਾਂ ਉਨ੍ਹਾਂ ਦੀ ਜਗ੍ਹਾ ਪਾਰਟੀ ਦੀ ਵਾਗਡੋਰ ਕੌਣ ਸੰਭਾਲੇਗਾ? ਇਹ ਅਹਿਮ ਸਵਾਲ ਇਨ੍ਹੀਂ ਦਿਨੀਂ ਭਗਵਾ ਗਲਿਆਰਿਆਂ 'ਚ ਤਹਿਲਕਾ ਮਚਾ ਰਿਹਾ ਹੈ | ਜੇਕਰ ਗੱਲ ਸੰਘ ਦੀ ਕਰੀਏ ਤਾਂ ਉਸ ...

ਪੂਰੀ ਖ਼ਬਰ »

ਮੋਦੀ ਕੈਬਨਿਟ-2 ਦਾ ਨਵਾਂ ਚਿਹਰਾ

ਕਿਆਸਾਂ ਦਾ ਬਾਜ਼ਾਰ ਲਗਾਤਾਰ ਗਰਮ ਹੈ ਕਿ ਆਪਣੀ ਖ਼ਰਾਬ ਸਿਹਤ ਦੀ ਵਜ੍ਹਾ ਕਾਰਨ ਭਾਜਪਾ ਦੇ ਇਕ ਮੁੱਖ ਰਣਨੀਤੀਕਾਰ ਅਰੁਣ ਜੇਤਲੀ ਨੂੰ ਇਸ ਵਾਰ ਮੋਦੀ ਮੰਤਰੀ ਮੰਡਲ 2.0 'ਚ ਸ਼ਾਮਿਲ ਨਹੀਂ ਕੀਤਾ ਜਾ ਸਕੇਗਾ | ਸੂਤਰ ਦੱਸਦੇ ਹਨ ਕਿ ਉਨ੍ਹਾਂ ਦੀ ਜਗ੍ਹਾ ਪਿਊਸ਼ ਗੋਇਲ ਦੇਸ਼ ਦੇ ...

ਪੂਰੀ ਖ਼ਬਰ »

ਊਧਵ ਤੇ ਨਿਤਿਸ਼ ਦਾ ਧਰਮ ਸੰਕਟ

ਇਸ ਵਾਰ ਦੇ ਚੋਣ ਨਤੀਜੇ ਆਉਣ ਦੇ ਠੀਕ 2 ਦਿਨ ਪਹਿਲਾਂ ਐਨ.ਡੀ.ਏ. ਦੇ ਸ਼ਕਤੀ ਪ੍ਰਦਰਸ਼ਨ ਦੇ ਲਿਹਾਜ਼ ਤੋਂ ਦਿੱਲੀ ਦੇ ਇਕ ਪੰਜ ਤਾਰਾ ਹੋਟਲ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਇਕ ਰਾਤ ਦੇ ਖਾਣੇ ਦਾ ਆਯੋਜਨ ਰੱਖਿਆ ਸੀ | ਇਸ 'ਚ ਸ਼ਾਮਿਲ ਹੋਣ ਦੇ ਲਈ ਸ਼ਾਹ ਨੇ ਆਪਣੇ ਸਾਰੇ ਸਾਥੀ ...

ਪੂਰੀ ਖ਼ਬਰ »

ਮਿਰਚ-ਮਸਾਲਾ

ਤ੍ਰਿਦੀਬ ਰਮਨ

ਮੋਦੀ ਤੋਂ ਵਿਰੋਧੀਆਂ ਨੂੰ ਕੀ ਸਿੱਖਣਾ ਚਾਹੀਦੈ

ਸਪੱਸ਼ਟ ਬਹੁਮਤ ਅਤੇ ਲੋਕ ਫ਼ਤਵੇ ਨਾਲ ਭਾਜਪਾ ਦੀ ਸਰਕਾਰ ਇਕ ਵਾਰ ਫਿਰ ਦਿੱਲੀ ਦੇ ਤਖ਼ਤ 'ਤੇ ਕਾਬਜ਼ ਹੋਣ ਲਈ ਤਿਆਰ ਹੈ | ਅਜਿਹੇ 'ਚ ਇਸ ਵੱਡੀ ਜਿੱਤ ਦਾ ਸਿਹਰਾ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੂੰ ਜਾਂਦਾ ਹੈ, ਪਰ ਥੋੜ੍ਹਾ ਸੋਚੋ ਇਸ ਸਪੱਸ਼ਟ ਜਿੱਤ ਨੂੰ ਹਕੀਕਤ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX