ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਜ਼ਿੰਦਗੀ ਦੀ ਜੰਗ ਹਾਰਿਆ ਫ਼ਤਹਿਵੀਰ

• 109 ਘੰਟੇ ਬਾਅਦ ਬੋਰਵੈੱਲ 'ਚੋਂ ਮਿ੍ਤਕ ਹਾਲਤ 'ਚ ਕੱਢਿਆ
• ਪਹਿਲੇ ਦਿਨ ਫ਼ਤਹਿ ਦੇ ਹੱਥਾਂ 'ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ
• ਹਰ ਕਦਮ 'ਤੇ ਸਰਕਾਰ ਤੇ ਪ੍ਰਸ਼ਾਸਨ ਦਿਖਾਈ ਦਿੱਤਾ ਨਾਕਾਮ

ਸੱਗੂ, ਧਾਲੀਵਾਲ, ਭੁੱਲਰ
ਸੁਨਾਮ ਊਧਮ ਸਿੰਘ ਵਾਲਾ, 11 ਜੂਨ-6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ 'ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ 'ਚੋਂ ਰੱਸੀਆਂ ਨਾਲ ਖਿੱਚ ਕੇ ਬਾਹਰ ਕੱਢਿਆ ਗਿਆ | ਜਿਸ ਤਰ੍ਹਾਂ ਇਸ ਮਾਸੂਮ ਬੱਚੇ ਨੂੰ ਬਾਹਰ ਕੱਢਣ ਲਈ ਇਸ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਉਸ ਨਾਲ ਇਨਸਾਨੀਅਤ ਤਾਰ-ਤਾਰ ਹੋ ਗਈ ਅਤੇ ਲੋਕਾਂ 'ਚ ਫ਼ਤਹਿ ਦੀ ਆਈ ਮੌਤ ਦੀ ਖ਼ਬਰ ਤੋਂ ਬਾਅਦ ਗ਼ੁੱਸੇ ਦੀ ਵੱਡੀ ਲਹਿਰ ਦੇਖਣ ਨੂੰ ਮਿਲੀ | ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਹਰ ਕਦਮ 'ਤੇ ਦੇਖਣ ਨੂੰ ਮਿਲੀ | ਜਾਣਕਾਰੀ ਮੁਤਾਬਿਕ ਜਦ ਫ਼ਤਹਿਵੀਰ ਨੰੂ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ ਤਾਂ ਉਹ ਮਿ੍ਤਕ ਹਾਲਤ 'ਚ ਸੀ ਅਤੇ ਉਸ ਦੇ ਸਰੀਰ 'ਚੋਂ ਬਦਬੂ ਆ ਰਹੀ ਸੀ | ਫ਼ਤਹਿਵੀਰ ਨੂੰ ਬਾਹਰ ਕੱਢਦਿਆਂ ਸਾਰ ਹੀ ਪਹਿਲਾਂ ਤੋਂ ਤਿਆਰ ਕੀਤੀ ਗਈ ਯੋਜਨਾ ਦੇ ਤਹਿਤ ਤੁਰੰਤ ਵੈਂਟੀਲੇਟਰ ਵਾਲੀ ਐਾਬੂਲੈਂਸ ਰਾਹੀ ਪੀ.ਜੀ.ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪਹਿਲਾਂ ਤੋਂ ਹੀ ਮਿ੍ਤਕ ਹੋਇਆ ਐਲਾਨ ਦਿੱਤਾ | ਇਸ ਸਾਰੇ ਘਟਨਾਕ੍ਰਮ ਤੋਂ ਪਹਿਲਾਂ ਤਕਰੀਬਨ ਤੜਕੇ 3 ਵਜੇ ਤੱਕ ਫ਼ਤਹਿ ਨੂੰ ਬਾਹਰ ਕੱਢਣ ਲਈ ਜਦੋਂ ਪੁਰਾਣੇ ਬੋਰ ਦਾ ਸੰਪਰਕ ਨਵੇਂ ਨਾਲ ਕੀਤਾ ਜਾ ਰਿਹਾ ਸੀ ਤਾਂ ਇਹ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਗਈਆਂ ਅਤੇ ਘਟਨਾ ਵਾਲੀ ਜਗ੍ਹਾ 'ਤੇ ਹਾਜ਼ਰ ਅਧਿਕਾਰੀਆਂ ਨੇ ਨਵੇਂ ਸਿਰੇ ਤੋਂ ਯੋਜਨਾ ਬਣਾਈ |
ਮੋਟਰਾਂ ਕੱਢਣ ਵਾਲੇ ਗੁਰਿੰਦਰ ਦੀ ਜੁਗਤ ਆਈ ਕੰਮ ਇਸ ਦੌਰਾਨ ਪਿੰਡ ਮੰਗਵਾਲ ਦਾ ਗੁਰਿੰਦਰ ਸਿੰਘ ਜੋ ਬੋਰਵੈੱਲਾਂ 'ਚੋਂ ਮੋਟਰਾਂ ਕੱਢਣ ਦਾ ਕੰਮ ਕਰਦਾ ਹੈ, ਨੰੂ ਬੁਲਾਇਆ ਗਿਆ ਅਤੇ ਗੁਰਿੰਦਰ ਸਿੰਘ ਦੇ ਕਹਿਣ 'ਤੇ ਲੋਹੇ ਦੀ ਲੰਬੀ ਰਾਡ ਬਣਾਈ ਗਈ ਅਤੇ ਉਸ ਨਾਲ ਪਲਾਸਟਿਕ ਦੇ ਪਾਈਪ ਜੋੜੇ ਗਏ | ਸੂਤਰਾਂ ਦੀ ਮੰਨੀਏ ਤਾਂ ਜਦ ਗੁਰਿੰਦਰ ਸਿੰਘ ਵਲੋਂ ਮੋਟਰਾਂ ਕੱਢਣ ਵਾਲੀ ਤਕਨੀਕ ਨਾਲ ਬੱਚੇ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਤਾਂ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਜਗ੍ਹਾ ਤੋਂ ਅਚਾਨਕ ਿਖ਼ਸਕ ਗਏ ਅਤੇ ਉੱਪਰ ਪਈ ਸੀ.ਸੀ.ਟੀ.ਵੀ. ਕੈਮਰਿਆਂ ਵਾਲੀ ਸਕਰੀਨ ਨੰੂ ਵੀ ਬੰਦ ਕਰਵਾ ਦਿੱਤਾ ਗਿਆ ਅਤੇ ਸਿਰਫ਼ ਬੋਰਵੈੱਲ ਦੇ ਲਾਗੇ ਪਈ ਸਕਰੀਨ ਨੰੂ ਹੀ ਚਲਦਾ ਰੱਖਿਆ ਗਿਆ, ਜਿਸ ਰਾਹੀਂ ਗੁਰਿੰਦਰ ਸਿੰਘ ਨੇ ਸੀ.ਸੀ.ਟੀ.ਵੀ. ਕੈਮਰੇ 'ਤੇ ਨਜ਼ਰ ਰੱਖਦੇ ਹੋਏ ਫ਼ਤਹਿ 'ਚ ਫ਼ਸੀ ਬੋਰੀ ਨੂੰ ਹਟਾਉਣ ਦਾ ਕੰਮ ਤਕਰੀਬਨ 15 ਮਿੰਟ 'ਚ ਹੀ ਪੂਰਾ ਕਰ ਦਿੱਤਾ | ਇਸ ਤੋਂ ਬਾਅਦ ਹੀ ਫ਼ਤਹਿ ਨੂੰ ਪੁਰਾਣੇ ਬੋਰ 'ਚੋਂ ਰੱਸੀਆਂ, ਜੋ ਕਿ ਐਨ.ਡੀ.ਆਰ.ਐਫ਼. ਦੀ ਟੀਮ ਵਲੋਂ ਘਟਨਾ ਦੇ ਪਹਿਲੇ ਦਿਨ ਹੀ ਫ਼ਤਹਿ ਦੇ ਹੱਥਾਂ 'ਚ ਪਾਈਆਂ ਸਨ, ਨਾਲ ਬੰਨੀਆਂ ਸਰੀਏ ਦੀਆਂ ਕੁੰਢੀਆਂ ਨਾਲ ਫ਼ਤਹਿਵੀਰ ਨੂੰ ਉੱਪਰ ਖਿੱਚਿਆ ਗਿਆ | ਬਾਹਰ ਕੱਢਣ ਸਾਰ ਹੀ ਚਿੱਟੇ ਕੱਪੜੇ 'ਚ ਲਪੇਟਦਿਆਂ ਐਨ.ਡੀ.ਆਰ.ਐਫ਼. ਦੇ ਜਵਾਨ ਫ਼ਤਹਿ ਨੂੰ ਸੈਕਿੰਡਾਂ 'ਚ ਭੱਜ ਕੇ ਪਹਿਲਾਂ ਤੋਂ ਤਿਆਰ ਖੜ੍ਹੀ ਐਾਬੂਲੈਂਸ 'ਚ ਲੈ ਗਏ ਅਤੇ ਗੱਡੀਆਂ ਦਾ ਕਾਫ਼ਲਾ ਪੀ.ਜੀ.ਆਈ. ਚੰਡੀਗੜ੍ਹ ਰਵਾਨਾ ਹੋ ਗਿਆ |

ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ਦੇ 2 ਅੱਤਵਾਦੀ ਹਲਾਕ

ਸ਼ੋਪੀਆਂ ਤੇ ਕੁਲਗਾਮ 'ਚ ਇੰਟਰਨੈੱਟ  ਸੇਵਾ ਮੁਅੱਤਲ
ਸ੍ਰੀਨਗਰ, 11 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਭਾਰੀ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ (ਏ.ਜੀ.ਐੱਚ.) ਦੇ 2 ਸਥਾਨਕ ਅੱਤਵਾਦੀ ਮਾਰ ਦਿੱਤੇ | ਕਸ਼ਮੀਰ ਰੇਂਜ ਦੇ ਆਈ.ਜੀ.ਪੀ. ਐੱਸ.ਪੀ. ਪਾਨੀ ਅਨੁਸਾਰ ਜ਼ਿਲ੍ਹਾ ਸ਼ੋਪੀਆਂ ਦੇ ਜੇਨਾਪੋਰਾ ਇਲਾਕੇ ਦੇ ਅਵਨੀਰਾ ਪਿੰਡ 'ਚ ਅੱਤਵਾਦੀ ਗਰੁੱਪ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਦੇਰ ਰਾਤ ਸੋਮਵਾਰ ਨੂੰ 1 ਆਰ.ਆਰ. ਸਪੈਸ਼ਲ ਆਪੇ੍ਰਸ਼ਨ ਗਰੁੱਪ ਅਤੇ ਸੀ.ਆਰ.ਪੀ. ਨੇ ਤਲਾਸ਼ੀ ਮੁਹਿੰਮ ਚਲਾਈ | ਸੁਰੱਖਿਆ ਬਲਾਂ ਦਾ ਘਰਾਂ ਦੀ ਤਲਾਸ਼ੀ ਦੌਰਾਨ ਤੜਕੇ ਮੰਗਲਵਾਰ ਨੂੰ ਅੱਤਵਾਦੀਆਂ ਦੇ ਨਾਲ ਸਾਹਮਣਾ ਹੋ ਗਿਆ | ਮਕਾਨ 'ਚ ਲੁਕੇ ਅੱਤਵਾਦੀਆਂ ਨੇ ਫ਼ਰਾਰ ਹੋਣ ਲਈ ਤਲਾਸ਼ੀ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ | ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਅਤੇ ਕਈ ਘੰਟੇ ਚੱਲੇ ਮੁਕਾਬਲੇ ਦੌਰਾਨ ਦੋਵੇਂ ਅੱਤਵਾਦੀ ਮਾਰੇ ਗਏ | ਗੋਲੀਬਾਰੀ ਰੁਕਣ ਦੇ ਬਾਅਦ ਮੁਕਾਬਲੇ ਵਾਲੇ ਸਥਾਨ ਤੋਂ ਪੁਲਿਸ ਨੇ 2 ਅੱਤਵਾਦੀਆਂ ਦੀਆਂ ਲਾਸ਼ਾਂ ਅਤੇ ਭਾਰੀ ਅਸਲ੍ਹਾ ਅਤੇ ਗੋਲਾ ਬਾਰੂਦ ਬਰਾਮਦ ਕੀਤਾ | ਬਰਾਮਦ ਅਸਲ੍ਹੇ ਅਤੇ ਇਤਰਾਜ਼ਯੋਗ ਸਮੱਗਰੀ ਨੂੰ ਪੁਲਿਸ ਨੇ ਅਪਰਾਧਾਂ 'ਚ ਸ਼ਾਮਿਲ ਹੋਣ ਦੇ ਸਬੂਤ ਬਣਾ ਕੇ ਮਾਮਲਾ ਦਰਜ ਕੀਤਾ ਹੈ | ਮਾਰੇ ਗਏ ਅੱਤਵਾਦੀਆਂ ਦੀ ਪਛਾਣ ਸ਼ਾਕਿਰ ਅਹਿਮਦ ਵਾਗਹੇ ਵਾਸੀ ਅਵਨੀਰਾ ਸ਼ੋਪੀਆਂ ਅਤੇ ਸਾਇਆਰ ਅਹਿਮਦ ਭੱਟ ਵਾਸੀ ਯਾਰੀਪੋਰਾ ਮਨਚੋਵਾ ਕੁਲਗਾਮ ਵਜੋਂ ਹੋਈ ਹੈ | ਇਹ ਦੋਵੇਂ ਅੱਤਵਾਦੀ (ਏ.ਜੀ.ਐੱਚ.) ਨਾਲ ਸਬੰਧਿਤ ਸਨ | ਪੁਲਿਸ ਮੁਤਾਬਿਕ ਦੋਵੇਂ ਅੱਤਵਾਦੀ ਇਸਲਾਮਿਕ ਸਟੇਟ (ਆਈ.ਐੱਸ.) ਅੱਤਵਾਦੀ ਸੰਗਠਨ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਸਨ ਤੇ ਦੱਖਣੀ ਕਸ਼ਮੀਰ 'ਚ ਕਈ ਵਾਰਦਾਤਾਂ ਦੀ ਯੋਜਨਾਬੰਦੀ ਅਤੇ ਹਮਲਿਆਂ ਲਈ ਲੋੜਵੰਦ ਸਨ | ਸ਼ਾਕਿਰ ਜ਼ੇਨਾਪੋਰਾ ਦੇ ਇਰਫਾਨ ਅਹਿਮਦ ਹਮੀਦ ਸ਼ੇਖ਼ ਦੇ ਕਤਲ 'ਚ ਵੀ ਸ਼ਾਮਿਲ ਸੀ | ਅੱਤਵਾਦੀਆਂ ਦੇ ਮੁਕਾਬਲੇ 'ਚ ਮਾਰੇ ਜਾਣ ਦੀ ਖ਼ਬਰ ਦੇ ਬਾਅਦ ਸ਼ੋਪੀਆਂ ਅਤੇ ਕੁਲਗਾਮ ਵਿਖੇ ਕਈ ਥਾਈਾ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪਥਰਾਅ ਕੀਤਾ ਤੇ ਇਲਾਕੇ 'ਚ ਮੰਗਲਵਾਰ ਨੂੰ ਇੰਟਰਨੈੱਟ ਸੇਵਾ ਮੁਅੱਤਲ ਰਹੀ | ਪੁਲਿਸ ਵਲੋਂ ਮਾਰੇ ਗਏ ਅੱਤਵਾਦੀਆਂ ਦੀ ਲਾਸ਼ਾਂ ਵਾਰਸਾਂ ਨੂੰ ਸੌਾਪਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਸਥਾਨਕ ਕਬਰਸਤਾਨਾਂ 'ਚ ਵੱਡੀ ਗਿਣਤੀ ਲੋਕਾਂ ਦੀ ਮੌਜੂਦਗੀ 'ਚ ਸੁਪਰਦ-ਏ-ਖ਼ਾਕ ਕਰ ਦਿੱਤਾ ਗਿਆ |

ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਿਆ

• 8 ਦਿਨ ਪਹਿਲਾਂ ਹੋਇਆ ਸੀ ਲਾਪਤਾ • ਸਮਾਣਾ ਦੇ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਸਣੇ 13 ਯਾਤਰੀ ਸਨ ਸਵਾਰ
ਨਵੀਂ ਦਿੱਲੀ, 11 ਜੂਨ (ਏਜੰਸੀ)- ਭਾਰਤੀ ਹਵਾਈ ਫੌਜ ਦੇ 8 ਦਿਨ ਪਹਿਲਾਂ ਲਾਪਤਾ ਹੋਏ ਜਹਾਜ਼ ਏ.ਐਨ. 32 ਦਾ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲਿਪੋ 'ਚੋਂ ਮਿਲਿਆ ਹੈ | ਜ਼ਿਕਰਯੋਗ ਹੈ ਕਿ ਆਸਾਮ ਦੇ ਜੋਰ੍ਹਟ 'ਚ ਉਡਾਣ ਭਰਨ ਤੋਂ ਬਾਅਦ ਹਵਾਈ ਫੌਜ ਦਾ ਉਕਤ ਜਹਾਜ਼ ਲਾਪਤਾ ਹੋ ਗਿਆ ਸੀ | ਇਸ ਜਹਾਜ਼ 'ਚ 13 ਲੋਕ ਸਵਾਰ ਸਨ ਤੇ ਹਵਾਈ ਫੌਜ ਨੇ ਕਿਹਾ ਹੈ ਕਿ ਇਸ 'ਚ ਸਵਾਰ ਯਾਤਰੀਆਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਹਵਾਈ ਫੌਜ ਨੇ ਆਪਣੇ ਬਿਆਨ 'ਚ ਕਿਹਾ ਕਿ ਜਹਾਜ਼ ਦਾ ਮਲਬਾ ਲਿਪੋ ਦੇ 16 ਕਿਲੋਮੀਟਰ ਉੱਤਰ 'ਚ ਮਿਲਿਆ ਹੈ | ਬਿਆਨ 'ਚ ਦੱਸਿਆ ਗਿਆ ਹੈ ਕਿ ਹੁਣ ਜਹਾਜ਼ 'ਚ ਸਵਾਰ ਲੋਕਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਜਿਵੇਂ-ਜਿਵੇਂ ਇਸ ਸਬੰਧੀ ਹੋਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਨਾਲੋ-ਨਾਲ ਦੱਸੀ ਜਾਵੇਗੀ | ਜ਼ਿਕਰਯੋਗ ਹੈ ਕਿ ਰੂਸ ਦਾ ਬਣਿਆ ਏ.ਐਨ. 32 ਜਹਾਜ਼ ਦਾ 3 ਜੂਨ ਦੁਪਹਿਰ ਨੂੰ ਚੀਨ ਦੀ ਸਰਹੱਦ ਨਾਲ ਲਗਦੇ ਆਸਾਮ ਦੇ ਜੋਰ੍ਹਟ ਤੋਂ ਉਡਾਣ ਭਰਨ ਤੋਂ ਬਾਅਦ ਸੰਪਰਕ ਟੁੱਟ ਗਿਆ ਸੀ | ਇਸ 'ਚ ਜਹਾਜ਼ ਦਾ 8 ਮੈਂਬਰੀ ਅਮਲਾ ਤੇ 5 ਯਾਤਰੀ ਸਵਾਰ ਸਨ, ਜਿਨ੍ਹਾਂ 'ਚ ਸਮਾਣਾ ਦਾ ਨਿਵਾਸੀ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ (27) ਗਰਗ ਵੀ ਸ਼ਾਮਿਲ ਸੀ |

ਰਾਹੁਲ ਤੇ ਪਿ੍ਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਵਾਪਸ ਚੰਡੀਗੜ੍ਹ ਪੁੱਜੇ

• ਬਿਜਲੀ ਵਿਭਾਗ ਦਾ ਅਹੁਦਾ ਸੰਭਾਲਣ ਸਬੰਧੀ ਸਥਿਤੀ ਅਸਪੱਸ਼ਟ
• ਅਹਿਮਦ ਪਟੇਲ ਵਲੋਂ ਮੁੱਖ ਮੰਤਰੀ ਨਾਲ ਗੱਲਬਾਤ ਸ਼ੁਰੂ
ਹਰਕਵਲਜੀਤ ਸਿੰਘ

ਚੰਡੀਗੜ੍ਹ, 11 ਜੂਨ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਕੱਲ੍ਹ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਤੇ ਪਿ੍ਯੰਕਾ ਗਾਂਧੀ ਨਾਲ ਉਨ੍ਹਾਂ ਦੇ ਵਿਭਾਗ 'ਚ ਕੀਤੇ ਗਏ ਰੱਦੋਬਦਲ ਦੇ ਮੁੱਦੇ ਨੂੰ ਲੈ ਕੇ ਮੁਲਾਕਾਤ ਕੀਤੀ ਗਈ ਸੀ ਅਤੇ ਪਾਰਟੀ ਮੁਖੀ ਨੂੰ ਆਪਣੇ ਇਤਰਾਜ਼ਾਂ ਤੋਂ ਜਾਣੂੰ ਕਰਵਾਇਆ ਗਿਆ ਸੀ, ਅੱਜ ਚੰਡੀਗੜ੍ਹ ਆਪਣੇ ਨਿਵਾਸ ਸਥਾਨ 'ਤੇ ਵਾਪਸ ਪੁੱਜ ਗਏ | ਸ. ਸਿੱਧੂ ਵਲੋਂ  ਮੀਡੀਆ ਜਾਂ ਹੋਰ ਦੂਜੇ ਮੁਲਾਕਾਤੀਆਂ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਗੁਰੇਜ਼ ਕੀਤਾ ਜਾ ਰਿਹਾ ਸੀ ਪਰ ਪਤਾ ਲੱਗਾ ਹੈ ਕਿ ਉਹ ਅਜੇ ਉਨ੍ਹਾਂ ਨੂੰ ਅਲਾਟ ਕੀਤੇ ਗਏ ਬਿਜਲੀ ਵਿਭਾਗ ਦਾ ਕਾਰਜਭਾਰ ਸੰਭਾਲਣ ਦੇ ਮੂਡ 'ਚ ਨਹੀਂ ਹਨ, ਕਿਉਂਕਿ ਬਿਜਲੀ ਵਿਭਾਗ ਦੇ ਇਕ ਅਧਿਕਾਰੀ ਵਲੋਂ ਉਨ੍ਹਾਂ ਨਾਲ ਅੱਜ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਭਾਗ ਦੀ 13 ਜੂਨ ਨੂੰ ਰੱਖੀ ਮੀਟਿੰਗ ਬਾਰੇ ਸੂਚਿਤ ਕੀਤਾ ਗਿਆ ਤਾਂ ਸ. ਸਿੱਧੂ ਵਲੋਂ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ ਅਤੇ ਨਾ ਹੀ ਉਹ ਬਿਜਲੀ ਮੰਤਰੀ ਹਨ, ਜਿਸ ਲਈ ਉਹ ਮੀਟਿੰਗ 'ਚ ਸ਼ਾਮਿਲ ਹੋਣ | ਬਿਜਲੀ ਵਿਭਾਗ ਦੇ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਅਜੇ ਤੱਕ ਸ. ਸਿੱਧੂ ਵਲੋਂ ਵਿਭਾਗ ਦਾ ਕਾਰਜਭਾਰ ਸੰਭਾਲਣ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ | ਇਸੇ ਦੌਰਾਨ ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਂਡ ਵਲੋਂ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਹਿਮਦ ਪਟੇਲ, ਜਿਨ੍ਹਾਂ ਦੀ ਇਹ ਮਸਲਾ ਹੱਲ ਕਰਨ ਲਈ ਡਿਊਟੀ ਲਗਾਈ ਗਈ ਹੈ, ਵਲੋਂ ਮੁੱਖ ਮੰਤਰੀ ਨਾਲ ਸੰਪਰਕ ਕਾਇਮ ਕਰ ਲਿਆ ਗਿਆ ਹੈ, ਜੋ ਇਸ ਵੇਲੇ ਹਿਮਾਚਲ ਦੇ ਪਹਾੜਾਂ 'ਚ ਛੁੱਟੀ ਮਨਾ ਰਹੇ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਵਲੋਂ ਨੀਤੀ ਆਯੋਗ ਦੀ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ 15 ਜੂਨ ਨੂੰ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ 'ਚ ਸ਼ਮੂਲੀਅਤ ਲਈ 14 ਜੂਨ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਹੈ, ਆਪਣੀ ਇਸ ਦਿੱਲੀ ਫੇਰੀ ਦੌਰਾਨ ਅਹਿਮਦ ਪਟੇਲ ਤੇ ਰਾਹੁਲ ਗਾਂਧੀ ਨਾਲ ਮੀਟਿੰਗ ਵੀ ਕਰ ਸਕਦੇ ਹਨ | ਚਰਚਾ ਇਹ ਵੀ ਹੈ ਕਿ ਮੁੱਖ ਮੰਤਰੀ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਲਈ ਨਿਸ਼ਚਿਤ ਪ੍ਰੋਗਰਾਮ ਤੋਂ ਇਕ ਅੱਧਾ ਦਿਨ ਦਿੱਲੀ ਪਹਿਲਾਂ ਵੀ ਜਾ ਸਕਦੇ ਹਨ | ਕੈਪਟਨ ਦੇ ਨੇੜਲੇ ਸੂਤਰਾਂ ਅਨੁਸਾਰ ਪਾਰਟੀ ਹਾਈ ਕਮਾਂਡ ਵਲੋਂ ਸ. ਸਿੱਧੂ ਤੇ ਮੁੱਖ ਮੰਤਰੀ ਦਰਮਿਆਨ ਮਾਮਲੇ ਨੂੰ ਸੁਲਝਾਉਣ ਦਾ ਕੰਮ ਆਪਣੇ ਹੱਥਾਂ 'ਚ ਲਏ ਜਾਣ ਤੋਂ ਬਾਅਦ ਕੈਪਟਨ ਕੈਂਪ ਵਲੋਂ ਉਕਤ ਗੱਲਬਾਤ ਲਈ ਵੱਖ-ਵੱਖ ਸੰਭਾਵਨਾਵਾਂ ਨੂੰ ਵੀ ਵਿਚਾਰਿਆ ਜਾ ਰਿਹਾ ਹੈ ਕਿ ਗੱਲਬਾਤ ਦੌਰਾਨ ਜੇਕਰ ਸ. ਸਿੱਧੂ ਨੂੰ ਕੋਈ ਹੋਰ ਵਾਧੂ ਵਿਭਾਗ ਦੇਣ ਲਈ ਕਿਹਾ ਜਾਵੇ ਜਾਂ ਮੰਤਰੀਆਂ ਦੀਆਂ ਕਮੇਟੀਆਂ 'ਚ ਥਾਂ ਨਾ ਦੇਣ ਦਾ ਮੁੱਦਾ ਉਠਾਇਆ ਜਾਵੇ, ਤਾਂ ਉਸ ਸਬੰਧੀ ਉਨ੍ਹਾਂ ਵਲੋਂ ਕੀ ਰਣਨੀਤੀ ਅਪਣਾਈ ਜਾ ਸਕਦੀ ਹੈ | ਉੱਚ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਂਪ 'ਚ ਅਜਿਹੇ ਖ਼ਦਸ਼ੇ ਵੀ ਪ੍ਰਗਟ ਕੀਤੇ ਜਾ ਰਹੇ ਹਨ ਕਿ ਹਾਈ ਕਮਾਂਡ ਸ. ਸਿੱਧੂ ਨੂੰ ਰਾਜ਼ੀ ਕਰਨ ਲਈ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਲਈ ਜੇਕਰ ਜ਼ੋਰ ਦਿੰਦੀ ਹੈ ਤਾਂ ਉਨ੍ਹਾਂ ਦੀ ਕੀ ਰਣਨੀਤੀ ਹੋ ਸਕਦੀ ਹੈ | ਸੂਚਨਾ ਅਨੁਸਾਰ ਮੁੱਖ ਮੰਤਰੀ ਕੈਂਪ ਅਜਿਹੇ ਹਲਾਤ 'ਚ ਕਿਸੇ ਦਲਿਤ ਜਾਂ ਹਿੰਦੂ ਨੂੰ ਵੀ ਉਪ ਮੁੱਖ ਮੰਤਰੀ ਬਣਾਉਣ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕਰੇਗਾ ਪਰ ਮੁੱਖ ਮੰਤਰੀ ਕੈਂਪ 'ਚ ਸ. ਸਿੱਧੂ ਨੂੰ ਸ੍ਰੀ ਰਾਹੁਲ ਗਾਂਧੀ ਤੇ ਪਿ੍ਯੰਕਾ ਗਾਂਧੀ ਵਲੋਂ ਮਿਲੇ ਸਮਰਥਨ ਕਾਰਨ ਪ੍ਰੇਸ਼ਾਨੀ ਜ਼ਰੂਰ ਹੈ |

ਬੰਗਾਲ 'ਚ ਹਿੰਸਾ ਜਾਰੀ ਤਿ੍ਣਮੂਲ ਦੇ ਤਿੰਨ ਵਰਕਰਾਂ ਦੀ ਮੌਤ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲ੍ਹੇ ਦੇ ਕਾਂਕੀਨਾਰਾ ਇਲਾਕੇ 'ਚ ਅਣਪਛਾਤਿਆਂ ਵਲੋਂ ਸੁੱਟੇ ਗਏ ਬੰਬ ਦੌਰਾਨ ਤਿ੍ਣਮੂਲ ਕਾਂਗਰਸ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ ਦੀ ਪਛਾਣ ਮੁਹੰਮਦ ਮੁਖਤਾਰ ਤੇ ਮੁਹੰਮਦ ਹਲੀਮ ਵਜੋਂ ਹੋਈ ਹੈ | ਤਿ੍ਣਮੂਲ ਕਾਂਗਰਸ ਦਾ ਦੋਸ਼ ਹੈ ਕਿ ਭਾਜਪਾ ਦੇ ਬਦਮਾਸ਼ਾਂ ਨੇ ਇਨ੍ਹਾਂ ਦੀ ਹੱਤਿਆ ਕੀਤੀ ਹੈ | ਇਸ ਤੋਂ ਇਲਾਵਾ ਬੀਤੀ ਰਾਤ ਬਾਜ਼ਾਰ ਤੋਂ ਘਰ ਜਾ ਰਹੇ ਜੈਦੇਵ ਰਾਏ 'ਤੇ ਕੁਝ ਵਿਅਕਤੀਆਂ ਨੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ, ਜਿਸ ਨੂੰ ਬਚਾਉਣ ਲਈ ਜਦੋਂ ਤਿੰਨ ਵਿਅਕਤੀ ਅੱਗੇ ਆਏ ਤਾਂ ਉਨ੍ਹਾਂ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਜੈਦੇਵ ਤੇ ਤਿੰਨ ਹੋਰਾਂ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿਥੇ ਜੈਦੇਵ ਦੀ ਮੌਤ ਹੋ ਗਈ | ਪੱਛਮੀ ਬੰਗਾਲ ਦੇ ਮੰਤਰੀ ਸਵਪਨ ਦੇਬਨਾਥ ਨੇ ਦੋਸ਼ ਲਗਾਇਆ ਕਿ ਹਮਲੇ 'ਚ ਜ਼ਖ਼ਮੀ ਹੋਏ ਵਿਅਕਤੀ ਤਿ੍ਣਮੂਲ ਕਾਂਗਰਸ ਨਾਲ ਸਬੰਧਿਤ ਹਨ | ਸੂਬੇ ਦੇ ਏ. ਡੀ. ਜੀ. (ਕਾਨੂੰਨ ਤੇ ਵਿਵਸਥਾ) ਗਿਆਨਵੰਤ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਉਕਤ ਘਟਨਾਵਾਂ ਸਬੰਧੀ ਵਿਸਥਾਰ 'ਚ ਜਾਣਕਾਰੀ ਹਾਸਲ ਕਰ ਰਹੇ ਹਨ ਤੇ ਪੁਲਿਸ ਤੇ ਰਾਸ਼ਟਰੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਘਟਨਾਵਾਂ ਵਾਲੇ ਸਥਾਨਾਂ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ |

ਪਾਕਿ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਬਜਟ 'ਚ ਰੱਖੇ 100 ਕਰੋੜ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਹਨ | ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ਵਿਕਾਸ ਪ੍ਰੋਗਰਾਮ (ਪੀ. ਐਸ. ਡੀ. ਪੀ.) ਅਧੀਨ ਸ੍ਰੀ ਕਰਤਾਰਪੁਰ ਸਾਹਿਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਭੂਮੀ ਹਾਸਲ ਕਰਨ ਲਈ ਵਰਤਿਆ ਜਾਵੇਗਾ | ਉਕਤ ਫ਼ੰਡਾਂ ਬਾਰੇ ਇਹ ਐਲਾਨ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਅੱਜ ਪਾਕਿ ਦੀ ਕੌਮੀ ਅਸੈਂਬਲੀ 'ਚ ਆਪਣੇ ਪਹਿਲੇ ਪੇਸ਼ ਕੀਤੇ ਗਏ ਬਜਟ ਦੌਰਾਨ ਕੀਤਾ ਗਿਆ | ਪਾਕਿਸਤਾਨ ਯੋਜਨਾ ਕਮਿਸ਼ਨ, ਯੋਜਨਾ, ਵਿਕਾਸ ਤੇ ਸੁਧਾਰ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਪ੍ਰਾਜੈਕਟ ਦੀ ਅੰਦਾਜ਼ਨ ਲਾਗਤ 300 ਕਰੋੜ ਰੁਪਏ ਹੈ, ਜੋ ਕਿ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਤੇ ਇੰਟਰਫੇਥ ਸੁਮੇਲ ਦੀ ਮਾਰਫ਼ਤ ਖ਼ਰਚ ਕੀਤੇ ਜਾਣੇ ਹਨ | ਦੱਸਣਯੋਗ ਹੈ ਕਿ ਉਕਤ ਫੰਡ 'ਚੋਂ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐਫ. ਆਈ. ਏ.) ਨੂੰ ਸ੍ਰੀ ਕਰਤਾਰਪੁਰ ਲਾਂਘੇ ਵਿਖੇ ਇਮੀਗ੍ਰੇਸ਼ਨ ਸਬੰਧੀ ਸੇਵਾਵਾਂ ਦੇਣ ਲਈ ਸਰਕਾਰ ਵਲੋਂ 53 ਕਰੋੜ 94 ਲੱਖ 15 ਹਜ਼ਾਰ 623 ਰੁਪਏ (ਭਾਰਤੀ ਕਰੰਸੀ ਮੁਤਾਬਿਕ 24.82 ਕਰੋੜ ਰੁਪਏ) ਦੇ ਫ਼ੰਡ ਨਵੰਬਰ 2019 ਤੋਂ ਪਹਿਲਾਂ-ਪਹਿਲਾਂ ਜਾਰੀ ਕੀਤੇ ਜਾਣੇ ਹਨ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਕਿ ਦੀ ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ (ਐਫ. ਡਬਲਿਊ. ਓ.) ਨੇ ਸ੍ਰੀ ਕਰਤਾਰਪੁਰ ਲਾਂਘਾ ਪ੍ਰੋਜੈਕਟ ਲਈ ਹੋਰ 622 ਏਕੜ ਜ਼ਮੀਨ ਹਾਸਲ ਕਰਨ ਦੀ ਯੋਜਨਾ ਬਣਾਈ ਹੈ | ਐਫ. ਡਬਲਿਊ. ਓ. 'ਡਿਵੈਲਪਮੈਂਟ ਆਫ਼ ਕਰਤਾਰਪੁਰ ਕੋਰੀਡੋਰ' ਪ੍ਰਾਜੈਕਟ ਅਧੀਨ ਉਸਾਰੇ ਜਾ ਰਹੇ ਲਾਂਘੇ ਲਈ ਪਹਿਲਾਂ ਵੀ ਨਾਲ ਲਗਦੇ ਪਿੰਡਾਂ ਦੀ ਕਾਫ਼ੀ ਜ਼ਮੀਨ ਹਾਸਲ ਕਰ ਚੁੱਕਾ ਹੈ | ਉਕਤ ਭੂਮੀ 'ਚੋਂ 408 ਏਕੜ ਜ਼ਮੀਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੇ 214 ਏਕੜ ਜ਼ਮੀਨ ਸੜਕਾਂ ਦੇ ਨਿਰਮਾਣ, ਪਾਰਕਿੰਗ ਤੇ ਬਾਰਡਰ ਟਰਮੀਨਲ ਲਈ ਵਰਤੋਂ 'ਚ ਲਿਆਂਦੀ ਜਾਵੇਗੀ, ਜਦਕਿ ਉਕਤ ਜ਼ਮੀਨ ਦੇ ਇਲਾਵਾ ਅਜੇ 871 ਏਕੜ ਜ਼ਮੀਨ ਭਵਿੱਖ ਦੇ ਹੋਰਨਾਂ ਪ੍ਰੋਜੈਕਟਾਂ ਲਈ ਲੋੜੀਂਦੀ ਹੈ | ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਾਂਘੇ ਦੀ 75 ਫ਼ੀਸਦੀ ਤੇ ਦਰਿਆ ਰਾਵੀ 'ਤੇ ਪੁਲ ਦੀ ਲਗਪਗ ਸਾਰੀ ਉਸਾਰੀ ਮੁਕੰਮਲ ਕਰ ਲਈ ਗਈ ਹੈ ਤੇ ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਸਾਰੇ ਜਾਣ ਵਾਲੇ ਹੋਟਲਾਂ ਤੇ ਸਰਾਵਾਂ ਲਈ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਨੂੰ ਨਿਵੇਸ਼ ਕਰਨ ਲਈ ਕਿਹਾ ਹੈ |

ਪੇਂਡੂ ਛੱਪੜਾਂ ਦੀ ਸਫ਼ਾਈ

ਬਹੁਤੀ ਮਨਰੇਗਾ ਮਜ਼ਦੂਰਾਂ 'ਤੇ ਨਿਰਭਰ-ਲੋਕਾਂ ਦੀ ਨਹੀਂ ਕਿਧਰੇ ਸ਼ਮੂਲੀਅਤ

ਸਫ਼ਾਈ ਲਈ ਪਾਣੀ ਦੀ ਨਿਕਾਸੀ ਜ਼ਰੂਰੀ-ਸੰਤ ਸੀਚੇਵਾਲ
ਮੇਜਰ ਸਿੰਘ
ਜਲੰਧਰ, 11 ਜੂਨ-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਵਿਚ ਹੀ ਰਾਜ ਦੇ 14 ਹਜ਼ਾਰ ਤੋਂ ਵਧੇਰੇ ਪੇਂਡੂ ਛੱਪੜਾਂ ਦੀ ਸਫ਼ਾਈ ਦਾ ਕ੍ਰਿਸ਼ਮਾ ਕਰਨ ਦਾ ਐਲਾਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਨੇ ਇਹ ਦਾਅਵਾ ਵੀ ਕਰ ਮਾਰਿਆ ਕਿ ਅੱਧ ਦੇ ਕਰੀਬ 6 ਹਜ਼ਾਰ ਛੱਪੜਾਂ ਦੀ ਸਫ਼ਾਈ ਦਾ ਕੰਮ ਤਾਂ ਨੇਪਰੇ ਵੀ ਚੜ੍ਹ ਗਿਆ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਦਰਸਾ ਰਹੀ ਹੈ | ਜਿਵੇਂ ਅਕਸਰ ਹੁੰਦਾ ਹੈ ਕਿ ਸਰਕਾਰੀ ਅਮਲਾ-ਫੈਲਾ ਉੱਪਰੋਂ ਆਏ ਹੁਕਮਾਂ ਦਾ ਢਿੱਡ ਭਰਨ ਲਈ ਸਰਕਾਰੀ ਫਾਈਲਾਂ ਤੇ ਸੂਚੀਆਂ ਤਿਆਰ ਕਰਨ ਵਿਚ ਕਦੇ ਵੀ ਮਾਰ ਨਹੀਂ ਖਾਂਦਾ | ਹੁਣ ਵੀ ਬਿਲਕੁਲ ਇਵੇਂ ਹੀ ਹੋਇਆ ਹੈ | ਪੰਚਾਇਤ ਵਿਭਾਗ ਦੇ ਸਕੱਤਰਾਂ ਨੇ ਪਿੰਡਾਂ ਦੇ ਸਰਪੰਚਾਂ ਨਾਲ ਮਿਲ ਕੇ ਕਾਫ਼ੀ ਥਾਵਾਂ 'ਤੇ ਛੱਪੜਾਂ ਦੀ ਸਫ਼ਾਈ ਦੇ ਨਾਂਅ 'ਤੇ ਲਿਪਾ ਪੋਚੀ ਕੀਤੀ ਹੈ ਤੇ ਬਹੁਤੀ ਥਾਈਾ ਮਹਿਜ਼ ਦਿਖਾਵਾ ਕਰਕੇ ਅੰਕੜੇ ਜ਼ਿਲ੍ਹਾ ਤੇ ਸੂਬਾ ਦਫਤਰਾਂ ਨੂੰ ਭੇਜ ਦਿੱਤੇ ਹਨ ਪਰ 'ਅਜੀਤ' ਵਲੋਂ ਬਹੁਤ ਸਾਰੇ ਥਾਵਾਂ ਦੀ ਮੌਕੇ 'ਤੇ ਜਾ ਕੇ ਕੀਤੀ ਪੜਤਾਲ ਤੋਂ ਜੋ ਹਕੀਕਤ ਸਾਹਮਣੇ ਆਈ ਹੈ, ਉਹ ਵੱਖਰਾ ਹੀ ਦਿ੍ਸ਼ ਪੇਸ਼ ਕਰ ਰਹੀ ਹੈ | ਪੇਂਡੂ ਖ਼ੇਤਰਾਂ ਵਿਚ ਛੱਪੜਾਂ ਦੀ ਸਫਾਈ ਮੁੱਖ
ਤੌਰ 'ਤੇ ਲੋਕਾਂ ਦੇ ਸਰਗਰਮ ਸਹਿਯੋਗ ਤੇ ਸ਼ਮੂਲੀਅਤ ਨਾਲ ਸਿਰੇ ਚੜ੍ਹਦੀ ਹੈ | ਸਰਕਾਰੀ ਖ਼ਜ਼ਾਨਾ ਜਾਂ ਪੰਚਾਇਤੀ ਰਕਮਾਂ ਦੇ ਸਿਰ 'ਤੇ ਅਜਿਹੇ ਕੰਮ ਪੰਜਾਬ ਦੀ ਫਿਤਰਤ ਤੇ ਸੱਭਿਆਚਾਰ ਦੇ ਹੀ ਉਲਟ ਹਨ | ਪਹਿਲੇ ਸਮਿਆਂ ਵਿਚ ਪੇਂਡੂ ਸੜਕਾਂ ਦੀ ਉਸਾਰੀ, ਸਰਕਾਰੀ ਇਮਾਰਤਾਂ ਤੇ ਛੱਪੜਾਂ ਆਦਿ ਦੀ ਸਫਾਈ ਲਈ ਪਿੰਡਾਂ ਦੇ ਲੋਕ ਕਾਰ ਸੇਵਾ ਰਾਹੀਂ ਕਰਦੇ ਸਨ | ਕਿਸਾਨਾਂ ਦੇ ਟਰੈਕਟਰ ਵੀ ਇਸ ਕਾਰ ਸੇਵਾ ਦਾ ਅੰਗ ਬਣਦੇ ਸਨ, ਪਰ ਹੁਣ ਛੱਪੜਾਂ ਦੀ ਹੋ ਰਹੀ ਸਫ਼ਾਈ ਵਿਚ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਲੈਣ ਤੇ ਉਨ੍ਹਾਂ ਦੀ ਸ਼ਮੂਲਅਤ ਵਾਲੀ ਕੋਈ ਗੱਲ ਕਿਧਰੇ ਨਜ਼ਰ ਨਹੀਂ ਆ ਰਹੀ | ਛੱਪੜਾਂ 'ਚ ਪੈਦਾ ਹੋਈ ਹਰੀ ਬੂਟੀ, ਘਾਹ ਫੂਸ, ਗਾਰ ਤੇ ਆਲੇ ਦੁਆਲੇ ਫੈਲੇ ਗੰਦ ਨੂੰ ਹਟਾਉਣਾ ਤੇ ਫਿਰ ਪਾਣੀ ਨਿਕਾਸੀ ਦਾ ਪ੍ਰਬੰਧ ਜ਼ਰੂਰੀ ਹੈ | ਛੱਪੜਾਂ 'ਚ ਪੈਂਦੇ ਪਿੰਡ ਦੇ ਗੰਦੇ ਪਾਣੀ ਦੀ ਰੋਜ਼ਾਨਾ ਸਫਾਈ ਵੀ ਲਾਜ਼ਮੀ ਹੈ | ਛੱਪੜਾਂ ਦੀ ਗਾਰ ਕੱਢ ਕੇ ਉਸ ਦੇ ਕਿਨਾਰੇ ਮਜ਼ਬੂਤ ਕਰਨੇ ਵੀ ਜ਼ਰੂਰੀ ਹਨ | ਦੁਆਬੇ ਤੇ ਮਾਲਵੇ ਦੇ ਅਨੇਕਾਂ ਪਿੰਡਾਂ ਤੋਂ ਮਿਲੀ ਸੂਚਨਾ ਮੁਤਾਬਕ ਛੱਪੜਾਂ ਦੀ ਸਫ਼ਾਈ ਸਰਕਾਰ ਵਲੋਂ ਮਨਰੇਗਾ ਤਹਿਤ ਮਜ਼ਦੂਰ ਲਗਾ ਕੇ ਕੀਤੀ ਜਾ ਰਹੀ ਹੈ | ਇਸ ਸਫ਼ਾਈ ਵਿਚ ਗੰਦੇ ਪਾਣੀ ਨੂੰ ਖੇਤੀ ਲਈ ਵਰਤਣ ਤੇ ਰੋਜ਼ਾਨਾ ਸਫਾਈ ਕਰਨ ਦੀ ਗੱਲ ਤਾਂ ਸ਼ਾਮਿਲ ਹੀ ਨਹੀਂ | ਨਕੋਦਰ ਬਲਾਕ ਦੇ ਪਿੰਡ ਤਲਵੰਡੀ ਭਰੋ ਵਿਖੇ 4 ਏਕੜ 'ਚ ਫੈਲੇ ਛੱਪੜ ਦੀ ਸਫ਼ਾਈ ਦਾ ਕੰਮ 6-7 ਪੂਰਬੀਏ ਮਜ਼ਦੂਰ ਕਰ ਰਹੇ ਸਨ | ਉਹ ਛੱਪੜ 'ਚੋਂ ਹਰੀ ਬੂਟੀ ਹਟਾ ਰਹੇ ਸਨ | ਸਰਪੰਚ ਸ: ਲਖਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕ ਤਾਂ ਹੁਣ ਹੱਥ ਲਾ ਕੇ ਰਾਜ਼ੀ ਨਹੀਂ | ਉਨ੍ਹਾਂ ਬੜੀ ਮੁਸ਼ਕਿਲ ਨਾਲ 90 ਹਜ਼ਾਰ 'ਚ ਇਨ੍ਹਾਂ ਮਜ਼ਦੂਰਾਂ ਨਾਲ ਠੇਕਾ ਕੀਤਾ ਹੈ | ਜਲੰਧਰ-ਨਕੋਦਰ ਸੜਕ 'ਤੇ ਪੈਂਦੇ ਪਿੰਡ ਕੰਗ ਸਾਹਬੂ ਦੇ ਬਾਹਰਵਾਰ ਪੈਂਦੇ ਛੱਪੜ ਦੀ ਸਫ਼ਾਈ ਕਰ ਦਿੱਤੇ ਹੋਣ ਦਾ ਦਾਅਵਾ ਹੈ, ਪਰ ਇਸ ਛੱਪੜ ਦੇ ਆਲੇ-ਦੁਆਲੇ ਗੰਦ ਅੱਜ ਵੀ ਉਵੇਂ ਪਿਆ ਸੀ | ਛੱਪੜ 'ਚੋਂ ਗਾਰ ਵੀ ਕੱਢੀ ਨਹੀਂ ਗਈ ਤੇ ਬਸ ਘਾਹ ਫੂਸ ਜਾਂ ਹਰੀ ਬੂਟੀ ਆਦਿ ਦੂਰ ਕਰਕੇ ਹੀ ਬੁੱਤਾ ਸਾਰਿਆ ਗਿਆ ਹੈ | ਨੂਰਮਹਿਲ ਬਲਾਕ ਦੇ ਪਿੰਡ ਸੰਘੇ ਖ਼ਾਲਸਾ 'ਚ ਇੰਗਲੈਂਡ ਨਿਵਾਸੀ ਪੇਂਡੂਆਂ ਵਲੋਂ ਟਰੀਟਮੈਂਟ ਪਲਾਂਟ ਲਗਾ ਕੇ ਗੰਦੇ ਪਾਣੀ ਦਾ ਨਿਪਟਾਰਾ ਕੀਤਾ ਗਿਆ ਹੈ, ਪਰ ਇਸ ਦੇ ਨਾਲ ਲਗਦੇ ਦਰਜਨ ਦੇ ਕਰੀਬ ਪਿੰਡਾਂ ਵਿਚ ਛੱਪੜਾਂ ਦੀ ਸਫ਼ਾਈ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਹੈ ਤੇ ਲੋਕਾਂ ਨੂੰ ਕੋਈ ਜਾਣਕਾਰੀ ਹੀ ਨਹੀਂ | ਨਕੋਦਰ ਨੇੜੇ ਪੈਂਦੇ ਟੁੱਟ ਕਲਾਂ ਦੀ ਪੰਚਾਇਤ ਨੇ ਗੰਦੇ ਪਾਣੀ ਦੀ ਸੰਭਾਲ ਲਈ ਪਿੰਡ ਤੋਂ ਕਾਫ਼ੀ ਹਟਵਾਂ ਵੱਡਾ ਪਲਾਂਟ ਤਾਂ ਲਗਾਇਆ ਹੈ, ਪਰ ਇਸ ਦੀ ਸਾਫ਼ ਸਫਾਈ ਦਾ ਉਚਿਤ ਪ੍ਰਬੰਧ ਅਜੇ ਕਰਨਾ ਹੈ | ਸਰਪੰਚ ਸ: ਬਲਵੰਤ ਸਿੰਘ ਨੇ ਦੱਸਿਆ ਕਿ ਜੇ. ਸੀ. ਬੀ. ਮੰਗਵਾਈ ਹੈ ਤੇ ਤਲਾਬ ਵਿਚੋਂ ਪਾਣੀ ਕੱਢ ਕੇ ਖੇਤਾਂ 'ਚ ਪਾਉਣ ਲਈ ਮੋਟਰ ਵੀ ਲਗਾ ਰਹੇ ਹਨ | ਬਰਨਾਲਾ ਜ਼ਿਲ੍ਹੇ ਦੇ ਪਿੰਡ ਧੂੜਕੋਟ 'ਚ 4 ਛੱਪੜ ਹਨ | ਪਿੰਡ ਦੇ ਪੰਚ ਨੇ ਦੱਸਿਆ ਕਿ ਪੰਚਾਇਤ ਨੇ ਮਨਰੇਗਾ ਯੋਜਨਾ ਤਹਿਤ ਦਿਹਾੜੀ 'ਤੇ ਮਜ਼ਦੂਰ ਲਗਾ ਕੇ ਇਕ ਛੱਪੜ ਦੀ ਸਫ਼ਾਈ ਕਰਵਾਈ ਗਈ ਹੈ | ਪਿੰਡ ਵਾਲਿਆਂ ਦੀ ਕੋਈ ਸ਼ਮੂਲੀਅਤ ਨਹੀਂ | ਜ਼ਿਲ੍ਹਾ ਮਾਨਸਾ ਦੇ ਪਿੰਡ ਰੰਗੜਿਆਲ ਦੇ ਲੰਮਾ ਸਮਾਂ ਸਰਪੰਚ ਰਹੇ ਤੇ ਪੰਜਾਬ ਪੰਚਾਇਤ ਯੂਨੀਅਨ ਦੇ ਸਾਬਕਾ ਪ੍ਰਧਾਨ ਸ: ਗੁਰਚਰਨ ਸਿੰਘ ਰੰਗੜਿਆਲ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੇ ਕਿਸੇ ਵੀ ਪਿੰਡ ਵਿਚ ਛੱਪੜਾਂ ਦੀ ਸਫਾਈ ਦਾ ਕੰਮ ਨਹੀਂ ਹੋ ਰਿਹਾ ਤੇ ਨਾ ਹੀ ਪੰਚਾਇਤ ਵਿਭਾਗ ਦੇ ਕਿਸੇ ਅਧਿਕਾਰੀ ਨੇ ਪੰਚਾਇਤਾਂ ਤੇ ਲੋਕਾਂ ਨੂੰ ਇਸ ਕੰਮ ਲਈ ਉਤਸ਼ਾਹਿਤ ਕਰਨ ਦਾ ਯਤਨ ਹੀ ਕੀਤਾ ਹੈ | ਜਲੰਧਰ ਜ਼ਿਲ੍ਹੇ ਦੇ ਅਕਾਲੀ ਦਲ ਨਾਲ ਸਬੰਧਿਤ ਤਿੰਨ ਵਿਧਾਇਕਾਂ ਸ: ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਪਵਨ ਟੀਨੂੰ ਤੇ ਸ੍ਰੀ ਬਲਦੇਵ ਖਹਿਰਾ ਨੇ ਦੱਸਿਆ ਕਿ ਅਜਿਹੇ ਜਨਤਕ ਸ਼ਮੂਲੀਅਤ ਵਾਲੇ ਮਾਮਲੇ 'ਚ ਪ੍ਰਸ਼ਾਸਨ ਜਾਂ ਪੰਚਾਇਤ ਵਿਭਾਗ ਨੇ ਉਨ੍ਹਾਂ ਨਾਲ ਹਾਲੇ ਤੱਕ ਕੋਈ ਸੰਪਰਕ ਨਹੀਂ ਕੀਤਾ | ਉਨ੍ਹਾਂ ਇਹ ਵੀ ਕਿਹਾ ਸਰਕਾਰ ਸਿਆਸੀ ਪ੍ਰਚਾਰਬਾਜ਼ੀ ਤਾਂ ਕਰ ਰਹੀ ਹੈ, ਪਰ ਜ਼ਮੀਨੀ ਪੱਧਰ 'ਤੇ ਕੋਈ ਸਾਰਥਕ ਕਦਮ ਚੁੱਕਿਆ ਨਜ਼ਰ ਨਹੀਂ ਆ ਰਿਹਾ |
ਗੰਦੇ ਪਾਣੀ ਦੀ ਨਿਕਾਸੀ ਬਗੈਰ ਛੱਪੜਾਂ ਦੀ ਸਫ਼ਾਈ ਨਹੀਂ-ਸੰਤ ਸੀਚੇਵਾਲ
ਉੱਘੇ ਵਾਤਾਵਰਨ ਪ੍ਰੇਮੀ ਤੇ ਪਿੰਡਾਂ ਵਿਚ ਦੇਸੀ ਢੰਗ ਨਾਲ ਸੀਵਰੇਜ ਪਾਉਣ ਤੇ ਪਾਣੀ ਦੇ ਨਿਕਾਸ ਦੇ ਮਾਹਿਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਛੱਪੜਾਂ ਦੀ ਸਫ਼ਾਈ, ਘਰਾਂ ਦੀ ਹਰ ਰੋਜ਼ ਸਫ਼ਾਈ ਵਰਗਾ ਕੰਮ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਛੱਪੜਾਂ ਵਿਚ ਹਰ ਰੋਜ਼ ਸਾਰੇ ਪਿੰਡ ਦਾ ਗੰਦਾ ਪਾਣੀ ਜਮ੍ਹਾਂ ਹੁੰਦਾ ਹੈ ਤੇ ਇਸ ਦਾ ਨਿਕਾਸ ਵੀ ਹਰ ਰੋਜ਼ ਹੋਣਾ ਚਾਹੀਦਾ ਹੈ | ਛੱਪੜਾਂ ਦੇ ਪਾਣੀ ਨੂੰ ਯੋਗ ਤਰੀਕੇ ਨਾਲ ਖੇਤੀ ਦੀ ਸਿੰਚਾਈ ਲਈ ਵਰਤਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਸੀਚੇਵਾਲ ਵਿਚ ਅਸੀਂ ਛੱਪੜ ਦੀ ਸਫ਼ਾਈ ਤੇ ਗੰਦੇ ਪਾਣੀ ਦੀ ਯੋਗ ਵਰਤੋਂ ਦਾ ਮਾਡਲ ਕਾਇਮ ਕੀਤਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਾਰਾ ਕੰਮ ਲੋਕਾਂ ਦੀ ਪਹਿਲਕਦਮੀ ਤੇ ਸਹਿਯੋਗ ਨਾਲ ਹੀ ਨੇਪਰੇ ਚੜ੍ਹ ਸਕਦਾ ਹੈ ਤੇ ਅਸੀਂ ਤਜਰਬਾ ਕਰਕੇ ਸਾਬਤ ਵੀ ਕੀਤਾ ਹੈ |

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਦੌਰੇ 'ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ...

ਪੂਰੀ ਖ਼ਬਰ »

ਦਾਦੇ ਨੇ ਵਿਖਾਈ ਚਿਖ਼ਾ ਨੂੰ ਅਗਨੀ

ਪ੍ਰਸ਼ਾਸਨ ਦੇ ਤੁੱਕਾ-ਮਾਰ ਬਚਾਅ ਕਾਰਜਾਂ ਦੀ ਭੇਟ ਚੜ੍ਹੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਪੋਸਟਮਾਰਟਮ ਕਰਨ ਉਪਰੰਤ ਮੁੜ ਸੰਗਰੂਰ ਪ੍ਰਸ਼ਾਸਨ ਨੂੰ ਸੌਾਪ ਦਿੱਤਾ, ਜਿਸ ਨੂੰ ਇਕ ਹੈਲੀਕਾਪਟਰ ਰਾਹੀਂ ਦੁਪਹਿਰ ਕਰੀਬ ਪੌਣੇ ਕੁ 1 ...

ਪੂਰੀ ਖ਼ਬਰ »

ਕਈ ਥਾਈਾ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਵੀਰ ਸਿੰਘ ਦੀ ਜਿਵੇਂ ਹੀ ਮੌਤ ਦੀ ਖ਼ਬਰ ਆਈ ਤਾਂ ਸ਼ਹਿਰ ਅਤੇ ਇਲਾਕੇ ਦੇ ਲੋਕ ਭੜਕ ਉੱਠੇ ਅਤੇ ਭੜਕੇ ਲੋਕਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਲਾ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਆਈ.ਟੀ.ਆਈ. ਚੌਕ ...

ਪੂਰੀ ਖ਼ਬਰ »

ਨਵੇਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਅੱਜ

ਨਵੀਂ ਦਿੱਲੀ, 11 ਜੂਨ (ਏਜੰਸੀ)-ਨਵੀਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਬੁੱਧਵਾਰ (12 ਜੂਨ) ਨੂੰ ਹੋਵੇਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਰੂਪਰੇਖਾ ਤਿਆਰ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਵਲੋਂ ਮੰਤਰਾਲੇ ਚਲਾਉਣ ਲਈ ਰਾਜ ...

ਪੂਰੀ ਖ਼ਬਰ »

ਤਿੰਨ ਤਲਾਕ ਦੇ ਨਵੇਂ ਬਿੱਲ ਲਿਆਉਣ ਬਾਰੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਕੇਂਦਰੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਕ ਵਾਰ 'ਚ ਤਿੰਨ ਤਲਾਕ 'ਤੇ ਪਾਬੰਧੀ ਲਗਾਉਣ ਵਾਲੇ ਨਵੇਂ ਬਿਲ ਪੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ | ਇਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਸਤਾਵਿਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਿਖ਼ਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਗਿ੍ਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਫੌਰਨ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ- ਮਮਤਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦਾ ਮਾਣ, ਬੰਗਾਲ ਦੀ ਪਛਾਣ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦੀ ਦੁਬਾਰਾ ਸਥਾਪਨਾ ਕਰਨ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੇ ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਮੂਰਤੀ ...

ਪੂਰੀ ਖ਼ਬਰ »

ਲੋੜੀਂਦੀ ਆਕਸੀਜਨ ਨਾ ਮਿਲਣ ਕਰਕੇ ਕੁਝ ਦਿਨ ਪਹਿਲਾਂ ਹੋ ਚੁੱਕੀ ਸੀ ਫ਼ਤਹਿਵੀਰ ਦੀ ਮੌਤ-ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ

• ਪੀ.ਜੀ.ਆਈ. 'ਚ ਦਾਖ਼ਲ ਕਰਨ ਸਮੇਂ ਨਹੀਂ ਚੱਲ ਰਹੀ ਸੀ ਨਬਜ਼, ਧੜਕਣ ਸੀ ਬੰਦ • ਮਿ੍ਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਪਿੰਡ ਮਨਜੋਤ ਸਿੰਘ ਜੋਤ ਚੰਡੀਗੜ੍ਹ, 11 ਜੂਨ-ਫ਼ਤਹਿਵੀਰ ਸਿੰਘ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ | ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦਾ ਭਤੀਜਾ ਹਮਜ਼ਾ ਸ਼ਾਹਬਾਜ਼ ਗਿ੍ਫ਼ਤਾਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਤੀਜੇ ਅਤੇ ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ...

ਪੂਰੀ ਖ਼ਬਰ »

ਫਰਾਂਸ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਹੋਣ ਵਾਲੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਫਰਾਂਸ ਦੇ ਰਾਸ਼ਟਰਪਤੀ ਈਮੈਨੂਏਲ ਮੈਕਰੋ ਵਲੋਂ 24 ਤੋਂ 26 ਅਗਸਤ ਦਰਮਿਆਨ ਫਰਾਂਸ ਦੇ ਬਿਆਰਿਟਜ਼ 'ਚ ਹੋਣ ...

ਪੂਰੀ ਖ਼ਬਰ »

ਭਾਜਪਾ ਦੇ ਡਾ: ਵਰਿੰਦਰ ਕੁਮਾਰ ਹੋਣਗੇ ਲੋਕ ਸਭਾ ਦੇ ਆਰਜ਼ੀ ਸਪੀਕਰ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੱਤਵੀਂ ਵਾਰ ਸੰਸਦ ਮੈਂਬਰ ਬਣੇ ਭਾਜਪਾ ਦੇ ਡਾ: ਵਰਿੰਦਰ ਕੁਮਾਰ 17ਵੀਂ ਲੋਕ ਸਭਾ ਦੇ ਆਰਜ਼ੀ ਸਪੀਕਰ ਹੋਣਗੇ | ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੰਸਦ ਮੈਂਬਰ ਡਾ: ਵਰਿੰਦਰ ਕੁਮਾਰ ਨੂੰ ਆਰਜ਼ੀ ਤੌਰ 'ਤੇ ਲੋਕ ਸਭਾ ਦਾ ਸਪੀਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX