ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 minute ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 minute ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 minute ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 minute ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 11 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਗਰਾਓਂ

ਪੰਜਾਬ ਸਰਕਾਰ ਦਾ ਸਾਲ 2018 'ਡੈਪੋ' ਪ੍ਰੋਗਰਾਮ ਬਣਿਆ ਫਲਾਪ ਸ਼ੋਅ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਲ-2018 ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ਼ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਡਿਪਟੀ ਕਮਿਸ਼ਨਰਾਂ, ਕਮਿਸ਼ਨਰ, ਐੱਸ.ਐੱਸ.ਪੀਜ਼ ਨਾਲ ਮੀਟਿੰਗ ਕਰਕੇ ਨਸ਼ਿਆਂ ਿਖ਼ਲਾਫ਼ ਨਿਵੇਕਲੀ ਮੁਹਿੰਮ ਡਰੱਗ ਅਬਿਊਜ਼ ਪ੍ਰੀਵੈਸ਼ਨ ਆਫਿਸਰਜ਼ (ਡੈਪੋ) ਅਤੇ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਐੱਸ.ਟੀ.ਐੱਫ ਦਾ ਗਠਨ ਕੀਤਾ | 'ਡੈਪੋ' ਨਸ਼ਾ ਰੋਕੂ ਅਫ਼ਸਰ ਦਾ ਟੀਚਾ ਡੈਪੋਜ਼ ਨੂੰ ਸਿਖਲਾਈ ਦੇਣਾ ਅਤੇ ਚੰਗੀ ਕਾਰਜਗਾਰੀ ਵਾਲਿਆਂ ਨੂੰ ਐੱਸ.ਐੱਸ.ਪੀ, ਡੀ.ਸੀ ਦੁਆਰਾ ਇਨਾਮ ਦਵਾਉਣਾ ਖਟਾਈ ਵਿਚ ਪੈ ਗਿਆ | ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿਚ ਪੁਲਿਸ ਦੀ ਪਿਛਲੀ ਕਾਰਗੁਜਾਰੀ 'ਤੇ ਝਾਤ ਮਾਰੀਏ ਤਾਂ ਪੁਲਿਸ ਵਲੋਂ ਨਸ਼ਾ ਤਸਕਰਾਂ, ਭਿ੍ਸ਼ਟਾਚਾਰੀਆਂ, ਮਾਫੀਆ, ਗੈਂਗਸ਼ਟਰ ਿਖ਼ਲਾਫ਼ ਸਖ਼ਤ ਕਾਰਵਾਈ ਦੀ ਥਾਂ ਗਰੀਬ ਲੋਕਾਂ ਨੂੰ ਨਸ਼ਿਆਂ ਸਬੰਧੀ ਮੁਕੱਦਮਿਆਂ 'ਚ ਉਲਝਾਅ ਕੇ ਖਾਨਾ ਪੂਰਤੀ ਹੁੰਦੀ ਰਹੀ, ਕਿਉਂਕਿ ਕੈਪਟਨ ਦੀ ਘੁਰਕੀ ਸੀ ਕਿ ਨਸ਼ੇ ਦੇ ਨਾਜਾਇਜ਼ ਕਾਰੋਬਾਰੀਆਂ ਿਖ਼ਲਾਫ਼ ਕਾਰਵਾਈ ਨਾ ਹੋਈ ਤਾਂ (ਕਮਜੋਰ ਕੰਟਰੋਲ) ਵਾਲਾ ਪੁਲਿਸ ਅਧਿਕਾਰੀ ਆਪਣੇ ਵਿਰੁੱਧ ਕਾਰਵਾਈ ਲਈ ਤਿਆਰ ਰਹੇ | ਪੁਲਿਸ ਜੇਕਰ 'ਡੈਪੋ' ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਲਾਗੂ ਕਰਦੀ ਤਾਂ ਸਫ਼ਲਤਾ ਮਿਲਦੀ, ਕਿੳਾੁਕਿ ਸਰਕਾਰ ਦੀ ਇਹ ਨਸ਼ਿਆਂ ਿਖ਼ਲਾਫ਼ ਵੱਡੀ ਤਰਜੀਹ ਸੀ ਜੋ ਜ਼ਿਲ੍ਹਾ ਪੱਧਰ ਉੱਪਰ ਬੁਰੀ ਤਰ੍ਹਾਂ ਫਲਾਪ ਰਹੀ | 'ਡੈਪੋ' ਅਤੇ ਨਸ਼ਾਬੰਦੀ ਲਈ ਪੁਲਿਸ ਨੂੰ ਅੱਗੇ ਆਉਣਾ ਚਾਹੀਦਾ ਸੀ | ਮਾਡਲ ਥਾਣਾ ਦਾਖਾ ਪੁਲਿਸ ਨੂੰ 'ਡੈਪੋ' ਦੇ ਮਿਲੇ ਪ੍ਰੋਗਰਾਮ ਹੇਠ ਝਾਤ ਮਾਰੀਏ ਤਾਂ ਦਾਖਾ ਪੁਲਿਸ ਨੇ 18 ਜਨਵਰੀ 2018 ਨੂੰ ਮੁਕੱਦਮਾ ਨੰਬਰ-32 ਵਿਚ 10 ਨਸ਼ੀਲੀਆਂ ਗੋਲੀਆਂ, 23 ਵਿਚ ਪੱਨੀ ਲਾਇਟਰ, 34 ਵਿਚ 1 ਗ੍ਰਾਮ ਗਾਜਾ, 35 ਵਿਚ ਪੱਨੀ ਲਾਇਟਰ, 37 ਵਿਚ 2 ਕਿੱਲੋ 500 ਗ੍ਰਾਮ ਭੁੱਕੀ ਪੋਸਤ, ਮੁਕੱਦਮਾ ਨੰਬਰ-40 ਮਿਤੀ 20 ਜਨਵਰੀ 2018 ਵਿਚ 01 ਗ੍ਰਾਮ ਹੈਰੋਇਨ, 42 ਵਿਚ 10 ਗੋਲੀਆ ਐਲਪ੍ਰੈਕਸ, 43 ਵਿਚ ਲੋਮੋਟਿਲ ਗੋਲੀਆਂ, 44 ਵਿਚ ਪੱਨੀ ਅਤੇ ਲਾਇਟਰ, 45 ਵਿਚ 2 ਗ੍ਰਾਮ ਹੈਰੋਇਨ, ਮੁਕੱਦਮਾ ਨੰਬਰ 47 ਵਿਚ ਪੱਨੀ ਅਤੇ ਲਾਇਟਰ, 49 ਵਿਚ 30 ਗ੍ਰਾਮ ਨਸ਼ੀਲਾ ਪਾਊਡਰ, 50 ਵਿਚ 260 ਗ੍ਰਾਮ ਨਸ਼ੀਲਾ ਪਾਊਡਰ, 51 ਵਿਚ 500 ਗ੍ਰਾਮ ਹੈਰੋਇਨ, 54 ਵਿਚ ਪੱਨੀ ਅਤੇ ਲਾਇਟਰ, 56 ਵਿਚ 01 ਗ੍ਰਾਮ ਹੈਰੋਇਨ, 57 ਵਿਚ ਪੱਨੀ ਲਾਇਟਰ, ਫਰਵਰੀ-2018 ਮੁਕੱਦਮਾਂ ਨੰਬਰ-66, 67, 71, 72, 74, 77, 78, 84, 86, 87, 88, 89, 90, 92, 93, 94, 95 ਵਿਚ ਦਾਖਾ ਪੁਲਿਸ ਪੱਨੀ ਲਾਇਟਰ, 01 ਤੋਂ 05 ਗ੍ਰਾਮ ਤੱਕ ਹੈਰੋਇਨ ਹੀ ਬਰਾਮਦ ਕਰ ਸਕੀ | ਮੁਕੱਦਮਾ ਨੰਬਰ-117 ਮਿਤੀ 23.03.2018 ਵਿਚ ਗ੍ਰਾਮ ਹੈਰੋਇਨ, ਮੁਕੱਦਮਾ ਨੰਬਰ-02 ਵਿਚ ਗ੍ਰਾਮ ਹੈਰੋਇਨ, 27 ਮਾਰਚ ਨੂੰ ਐੱਨ.ਡੀ.ਪੀ. ਐੱਸ ਐਕਟ ਤਹਿਤ 25 ਨਸ਼ੀਲੀਆਂ ਗੋਲੀਆਂ, ਇਕ ਹੋਰ 122 ਨੂੰ ਬਰ ਮੁਕੱਦਮੇ ਰਾਹੀ 01 ਗ੍ਰਾਮ ਹੈਰੋਇਨ, 28.03.18 ਮੁਕੱਦਮਾਂ ਨੰਬਰ 123 ਰਾਹੀਂ 02 ਗ੍ਰਾਮ ਹੈਰੋਇਨ, ਮੁਕੱਦਮਾ ਨੰਬਰ 125 ਵਿਚ 18 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | 30.03.2018 ਮੁਕੱਦਮਾਂ ਨੰਬਰ-127 ਐੱਨ.ਡੀ.ਪੀ.ਐੱਸ ਐਕਟ ਤਹਿਤ-15 ਨਸੀਲੀਆਂ ਗੋਲੀਆਂ, ਮੁਕੱਦਮਾ ਨੰਬਰ-130 ਰਾਹੀਂ 20 ਗੋਲੀਆਂ, ਮੁਕੱਦਮਾ ਨੰਬਰ-131 ਵਿਚ 15 ਨਸ਼ੀਲੀਆਂ ਗੋਲੀਆਂ, ਮਿਤੀ 05.04.2018 ਨੂੰ ਮੁਕੱਦਮਾ ਨੰਬਰ 135 ਵਿਚ 1 ਗ੍ਰਾਮ ਸਮੈਕ, ਮੁਕੱਦਮਾ ਨੰਬਰ-137 ਵਿਚ 1 ਕਿੱਲੋ ਭੁੱਕੀ, ਮੁਕੱਦਮਾ ਨੰਬਰ-140 ਵਿਚ 600 ਗ੍ਰਾਮ ਭੁੱਕੀ, ਮਿਤੀ 16.04.2018 ਮੁਕੱਦਮਾ ਨੰਬਰ-144 ਵਿਚ 01 ਗ੍ਰਾਮ ਹੈਰੋਇਨ, ਮੁਕੱਦਮਾ ਨੰਬਰ-145 ਵਿਚ 20 ਨਸ਼ੀਲੀਆਂ ਗੋਲੀਆਂ, ਮੁਕੱਦਮਾਂ ਨੰਬਰ-146 ਵਿਚ 25 ਨਸ਼ੀਲੀਆਂ ਗੋਲੀਆਂ, ਮਤੀ 22.04.2018 ਨੂੰ 153 ਮੁਕੱਦਮਾ ਨੰਬਰ ਵਿਚ 01 ਗ੍ਰਾਮ ਹੈਰੋਇਨ, ਮੁਕੱਦਮਾ ਨੰਬਰ-155 ਵਿਚ 01 ਗ੍ਰਾਮ ਹੈਰੋਇਨ ਫੜੀ ਗਈ | ਸਾਲ 2018 ਜਨਵਰੀ 01 ਤੋਂ ਜੂਨ 30 ਤੱਕ ਦਾਖਾ ਪੁਲਿਸ ਹੋਰ ਕੰਮਾਂ ਤੋਂ ਹਟ ਕੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਿਆਂ ਦੀ ਗਿਣਤੀ ਵਧਾਉਣ ਵਿਚ ਲੱਗੀ ਰਹੀ ਅਤੇ ਮਾਮੂਲੀ ਕਸੂਰ ਵਾਲੇ ਮੁੱਛ-ਫੁੱਟ ਜੇਲ੍ਹ ਦੀਆਂ ਸੀਖਾਂ ਪਿੱਛੇ ਚਲੇ ਗਏ |
ਡੀ. ਸੀ. ਹੁਕਮ ਬੇਅਸਰ!
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਸਵਾ ਸਾਲ ਬਾਅਦ 'ਡੈਪੋ' ਪ੍ਰੋਗਰਾਮ ਦੇ ਢਾਂਚਾਗਤ ਵਿਸਥਾਰ ਦੇ ਰਿਵਿਊ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਸਾਲ-2018 ਵਿਚ ਡੀ. ਸੀ. ਵਲੋਂ ਐੱਸ.ਡੀ.ਐੱਮ. ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਨੰਬਰਦਾਰ, ਸਰਪੰਚ, ਚੌਕੀਦਾਰ ਅਤੇ ਸ਼ਹਿਰਾਂ ਵਿਚ ਕੈਮਿਸਟਾਂ ਨਾਲ ਥਾਣਾ ਮੁਖੀ ਦੀ ਹਾਜ਼ਰੀ ਵਿਚ ਹਰ ਹਫ਼ਤੇ ਮੀਟਿੰਗ ਕਰਕੇ ਨਸ਼ਿਆਂ ਬਾਰੇ ਸਰਕਾਰ ਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਵੰਡੀ ਜਾਵੇ | ਐੱਸ.ਡੀ.ਐੱਮ, ਐੱਸ.ਐੱਚ.ਓ. ਦੋਵੇਂ ਡਿਪਟੀ ਕਮਿਸ਼ਨਰ ਦੀ ਹਦਾਇਤ ਦੇ ਨੇੜੇ ਨਹੀ ਗਏ, ਭਾਵ ਹਲਕਾ ਦਾਖਾ 'ਚ ਨਸ਼ਿਆਂ ਬਾਰੇ ਐੱਸ.ਡੀ.ਐੱਮ ਵਲੋਂ ਕੋਈ ਮੀਟਿੰਗ ਨਹੀਂ ਕੀਤੀ | ਜਿਨ੍ਹਾਂ ਪਿੰਡਾਂ ਵਿਚ ਵਧ ਨਸ਼ਾ ਵਿਕਦਾ ਉਨ੍ਹਾਂ ਦੀ ਚੋਣ ਲਈ ਵੀ ਕੋਈ ਅੱਗੇ ਨਹੀਂ ਆਇਆ |

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 11 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਸਿਟੀ ਦੇ ਮੁਲਾਜ਼ਮਾਂ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਦੀ ਐਸ.ਆਈ ਕਿਰਨਦੀਪ ਕੌਰ ਵੱਲੋਂ ਮੁਲਾਜ਼ਮਾਂ ਸਮੇਤ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਸਬੰਧੀ ਵੱਧ ਤੋਂ ਵੱਧ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਓ-ਐਸ.ਡੀ.ਐਮ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਹਰ ਪਰਿਵਾਰ ਖੇਤ ਜਾਂ ਘਰ ਵਿਚ ਇਕ-ਇਕ ਬੂਟਾ ਜ਼ਰੂਰ ਲਗਵਾਏ | ਇਸ ਮੌਕੇ ਐਸ.ਡੀ.ਐਮ. ਰਾਏਕੋਟ ਡਾ. ਹਿਮਾਸ਼ੂ ਗੁਪਤਾ ਨੇ ਉਤਰਵਾਦੀਆਂ ਨੂੰ ਇਹ ਹਦਾਇਤ ਕੀਤੀ ਕਿ ਵਾਤਾਵਰਨ ਦਿਵਸ ਨੂੰ ਮੁੱਖ ...

ਪੂਰੀ ਖ਼ਬਰ »

ਦੁਕਾਨ ਤੋਂ ਐਲ. ਸੀ. ਡੀ. ਮੋਬਾਈਲ ਅਤੇ ਹੋਰ ਸਾਮਾਨ ਚੋਰੀ

ਜਗਰਾਉਂ, 11 ਜੂਨ (ਅਜੀਤ ਸਿੰਘ ਅਖਾੜਾ)-ਸ਼ਹਿਰ ਦੇ ਡਿਸਪੋਜਲ ਰੋਡ ਦੇ ਉਲਟ ਗੁਰਦੁਆਰਾ ਕਲਗੀਧਰ ਸਾਹਿਬ ਨਜ਼ਦੀਕ ਇਕ ਦੁਕਾਨ 'ਚੋਂ ਕੀਮਤੀ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਤਿੰਦਰ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਅਗਵਾੜ ਖੁਆਜ਼ਾ ਬਾਜੂ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਰਾਏਕੋਟ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਮੁਕਾਬਲੇਬਾਜੀ ਦੇ ਦੌਰ 'ਚ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਰਾਏਕੋਟ ਵਲੋਂ ਵੀਜ਼ਿਆਂ ਦੀ ਲੜੀ ਵਿਚ ਵਾਧਾ ਕਰਦਿਆਂ ਕੈਨੇਡਾ ਦਾ ਇਕ ਹੋਰ ਵੀਜ਼ਾ ਲਗਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਰੱਤੋਵਾਲ ਵਿਖੇ ਜਨਤਕ ਓਪਨ ਬੋਰਵੈੱਲ ਦੀ ਡੀ. ਸੀ. ਨੇ ਰਿਪੋਰਟ ਮੰਗੀ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)-ਸੁਨਾਮ ਨੇੜੇ ਬੋਰਵੈੱਲ 'ਚ ਡਿੱਗ ਕੇ ਫਤਿਹਵੀਰ ਸਿੰਘ ਦੀ ਮੌਤ ਦੇ ਤੁਰੰਤ ਬਾਅਦ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਰਾਹੀ ਵੱਖੋ-ਵੱਖ ਜ਼ਿਲਿ੍ਹਆਂ ਦੇ ਪਿੰਡਾਂ ਜਾਂ ਸ਼ਹਿਰਾਂ, ਕਸਬਿਆਂ ਅੰਦਰ ਵਿਰਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 11 ਜੂਨ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਦਰ ਜਗਰਾਉਂ ਅਧੀਨ ਪੈਂਦੀ ਪੁਲਿਸ ਚੌਾਕੀ ਕਾਉਂਕੇ ਕਲਾਂ ਦੇ ਮੁਲਾਜ਼ਮਾਂ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਇਸ ਸਬੰਧੀ ਗੱਲਬਾਤ ਕਰਦਿਆਂ ਚੌਾਕੀ ਇੰਚਾਰਜ ਏ.ਐਸ.ਆਈ. ਹਰਮੇਸ਼ ...

ਪੂਰੀ ਖ਼ਬਰ »

ਨਗਰ ਕੌਾਸਲ ਰਾਏਕੋਟ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦਿਨ-ਦਿਹਾੜੇ ਹੋ ਰਹੀਆਂ ਨੇ ਨਾਜਾਇਜ਼ ਉਸਾਰੀਆਂ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਾਸਲ ਰਾਏਕੋਟ ਦੀ ਢਿੱਲੀ ਕਾਰਗੁਜਾਰੀ ਕਾਰਨ ਦੁਕਾਨਦਾਰਾਂ ਵਲੋਂ ਮਨਮਰਜ਼ੀ ਨਾਲ ਸੜਕਾਂ 'ਤੇ ਨਾਜਾਇਜ਼ ਉਸਾਰੀਆਂ ਧੜੱਲੇ ਨਾਲ ਕੀਤੀਆਂ ਜਾ ਰਹੀਆਂ ਹਨ | ਪੁਰਾਣਾ ਬੱਸ ਸਟੈਂਡ ਨਜ਼ਦੀਕ ਕੇਨਰਾ ਬੈਂਕ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀ ਤਾਰੀਖ਼ ਤੋਂ ਪਹਿਲਾਂ ਲਾਈ ਜਾਂਦੀ ਜੀਰੀ ਵਹਾਈ

ਦੋਰਾਹਾ, 11 ਜੂਨ (ਜਸਵੀਰ ਝੱਜ)-ਦੋਰਾਹਾ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਤਾਰੀਖ਼ ਤੋਂ ਪਹਿਲਾਂ ਲਾਈ ਜਾਂਦੀ ਜੀਰੀ ਵਹਾਈ | ਜਿਸ ਦੇ ਬਾਰੇ ਡਾ. ਰਾਜਿੰਦਰਪਾਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੋਰਾਹਾ ਨੇ ਦੱਸਿਆ ਕਿ ਪਿੰਡ ਜੈਪੁਰਾ ...

ਪੂਰੀ ਖ਼ਬਰ »

ਜਗਰਾਉਂ 'ਚ ਬੁਲੇਟ ਦੇ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਵੱਲੋਂ ਜਗਰਾਉਂ ਸ਼ਹਿਰ ਦੀਆਂ ਸੜਕਾਂ 'ਤੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲਿਆਂ ਤੇ ਟੈ੍ਰਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ ਲਈ ਸਿਵਲ ਪ੍ਰਸ਼ਾਸਨ ਦੀ ਨਵੀਂ ਪਹਿਲ

ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ | ਰਾਏਕੋਟ, 11 ਜੂਨ (ਸੁਸ਼ੀਲ)-ਵਾਤਾਵਰਨ ਨੂੰ ਹਰਿਆ ਭਰਿਆ ਬਣਾਏ ਰੱਖਣ ਦੇ ਮੰਤਵ ਨਾਲ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਨੇ ਇਕ ਨਵੀਂ ਪਹਿਲ ਕਰਦੇ ਹੋਏ ਆਪਣੀ ਅਦਾਲਤ ਵਿਚ ਆਏ ਵੱਖ ਵੱਖ ਸੀ.ਆਰ.ਪੀ.ਸੀ. ਕੇਸਾਂ ਵਿੱਚ ਉਤੱਰਵਾਦੀਆਂ ਨੂੰ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਚੋਣ ਅਮਲੇ ਦੇ ਮੈਂਬਰ ਸਨਮਾਨਿਤ

ਰਾਏਕੋਟ, 11 ਜੂਨ (ਸੁਸ਼ੀਲ)-ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਰਾਏਕੋਟ ਦੀ ਸੰਪੂਰਨ ਚੋਣ ਪ੍ਰਕਿਰਿਆ ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਹਲਕੇ ਦੇ ਚੋਣ ਅਮਲੇ ਨੂੰ ਚੋਣ ਅਧਿਕਾਰੀ ਕਮ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ ਵੱਲੋਂ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »

'ਬੇਹੋਸ਼ ਮਰੀਜ਼ ਦੀ ਦੇਖਭਾਲ 'ਚ ਐਨਾਸਥਿਸਟ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ

ਲੁਧਿਆਣਾ, 11 ਜੂਨ (ਸਲੇਮਪੁਰੀ)-ਕਿਸੇ ਵੀ ਤਰ੍ਹਾਂ ਦੀ ਸਰਜਰੀ ਦੌਰਾਨ ਬੇਹੋਸ਼ ਕੀਤੇ ਗਏ ਮਰੀਜ਼ ਦੀ ਦੇਖਭਾਲ ਵਿੱਚ ਐਨਾਸਥਿਸਟ ਦੀ ਭੂਮਿਕਾ ਅਹਿਮ ਹੁੰਦੀ ਹੈ | ਇਸ ਕਾਰਣ ਐਨਾਸਥਿਸੀਆ ਦੇ ਖੇਤਰ ਵਿਚ ਲਗਾਤਾਰ ਹੋ ਰਹੀ ਖੋਜ ਦੇ ਬਾਦ ਨਵੀਆਂ ਡਾਕਟਰੀ ਤਕਨੀਕਾਂ ਸਾਹਮਣੇ ਆ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਗੁਰਮਤਿ ਸੰਗੀਤ ਵਰਕਸ਼ਾਪ ਦਾ ਦੂਜਾ ਦਿਨ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਅਧੀਨ 'ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਬਾਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਨੇ ਬੀ.ਬੀ.ਏ (ਸਮੈਸਟਰ ਛੇਵਾਂ) ਦੇ ਨਤੀਜਿਆਂ 'ਚ ਮੱਲਾਂ ਮਾਰੀਆਂ

ਚੌਾਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਬੀ.ਏ (ਸਮੈਸਟਰ ਛੇਵਾਂ) ਦੇ ਨਤੀਜਿਆਂ ਵਿਚ ਇਲਾਕੇ ਦੀ ਸਿਰਮੌਰ ਸੰਸਥਾ ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਦਾਖਾ ਵੱਲੋਂ ਟੱਕ ਲਾ ਕੇ ਪਿੰਡ ਬੁਜਰਗ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਪਿੰਡ ਬੁਜਰਗ 'ਚ ਟੱਕ ਲਾ ਕੇ ਵਿਕਾਸ ਕਰਜ਼ਾਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਦਾਖਾ ਨੇ ਕਿਹਾ ਕਿ ਪਿੰਡਾਂ 'ਚ ਵਿਕਾਸ ਕਰਜ਼ਾਂ ਦੀ ਹਨੇਰੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ...

ਪੂਰੀ ਖ਼ਬਰ »

ਕਾਮਰੇਡ ਸੰਤੋਖ ਗਿੱਲ ਨੂੰ ਸਦਮਾ, ਪਿਤਾ ਸਵਰਗਵਾਸ

ਰਾਏਕੋਟ, 11 ਜੂਨ (ਸੁਸ਼ੀਲ)-ਆਲ ਇੰਡੀਆ ਰੋਡ ਟਰਾਂਸਪੋਰਟ ਦੀ ਜਨਰਲ ਕੌਾਸਲ ਦੇ ਮੈਂਬਰ ਅਤੇ ਕਸਬਾ ਸੁਧਾਰ ਤੋਂ ਪੱਤਰਕਾਰ ਕਾਮਰੇਡ ਸੰਤੋਖ ਗਿੱਲ ਨੂੰ ਅੱਜ ਉਸ ਸਮੇਂ ਅਸਹਿ ਸਦਮਾ ਪੁੱਜਾ ਜਦ ਅੱਜ ਸਵੇਰੇ ਉਨ੍ਹਾਂ ਦੇ ਪਿਤਾ ਰਣਜੀਤ ਸਿੰਘ ਗਿੱਲ ਅਚਾਨਕ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਜਗਰਾਉਂ, 11 ਜੂਨ (ਅਜੀਤ ਸਿੰਘ ਅਖਾੜਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ (ਕੈਮਾਂ ਵਾਲੀ ਢਾਬ) ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੁਲਿਸ ਥਾਣਾ ਸਦਰ ਦੇ ਐਸ.ਐਚ.ਓ. ਕਿੱਕਰ ਸਿੰਘ ਅਤੇ ਪੁਲਿਸ ਚੌਾਕੀ ਕਾਉਂਕੇ ਕਲਾਂ ਦੇ ਇੰਚਾਰਜ ਹਰਮੇਸ਼ ਕੁਮਾਰ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਸਪੁੱਤਰ ਕਾਕਾ ਜਸਕੀਰਤ ਸਿੰਘ ਲਹਿਰਾ ਦੀ ਬੇਵਕਤੀ ਮੌਤ

ਡੇਹਲੋਂ, 11 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਕਾਕਾ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਦੁਰਘਟਨਾ ਵਿਚ ਅਚਨਚੇਤ ਮੌਤ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ...

ਪੂਰੀ ਖ਼ਬਰ »

ਜੀਨੀਅਸ ਅਕੈਡਮੀ ਰਾਏਕੋਟ ਦਾ ਐੱਨ.ਆਈ.ਓ.ਐੱਸ ਬੋਰਡ ਦਸਵੀਂ ਓਪਨ ਦੇ ਨਤੀਜੇ ਵਿਚ ਵਧੀਆ ਪ੍ਰਦਰਸ਼ਨ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਜੀਨੀਅਸ ਅਕੈਡਮੀ ਤਲਵੰਡੀ ਰੋਡ ਰਾਏਕੋਟ ਦੀ ਐੱਨ.ਆਈ.ਓ.ਐੱਸ ਬੋਰਡ ਦਸਵੀਂ ਓਪਨ ਕਲਾਸ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸਤਦੀਪ ਸਿੰਘ ਧਾਲੀਵਾਲ ਨੇ ਚੰਗੀਆਂ ਪੁਜੀਸ਼ਨਾਂ 'ਤੇ ਆਉਣ ...

ਪੂਰੀ ਖ਼ਬਰ »

ਫਤਿਹਵੀਰ ਨੂੰ ਬਚਾਉਣ ਵਿਚ ਲਾਪਰਵਾਹੀ ਲਈ ਪ੍ਰਸ਼ਾਸਨ ਿਖ਼ਲਾਫ਼ ਹੋਵੇ ਕਾਰਵਾਈ-ਜਥੇ: ਹਰਿਓਾ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਦੇ ਖੰਨਾ ਸਰਕਲਾਂ ਦੇ ਕੋਆਰਡੀਨੇਟਰ ਜਥੇ: ਦਵਿੰਦਰ ਸਿੰਘ ਹਰਿਓਾ ਨੇ ਦੋਸ਼ ਲਾਇਆ ਕਿ ਬੋਰਵੈਲ ਵਿਚ ਡਿੱਗ ਕੇ ਹੋਈ ਫਤਿਹ ਵੀਰ ਸਿੰਘ ਦੀ ਮੌਤ ਲਈ ਪ੍ਰਸ਼ਾਸਨ ਦੀ ਲਾਪਰਵਾਹੀ ਜ਼ਿੰਮੇਵਾਰ ਹੈ | ਹਾਲਾਂਕਿ ਬੱਚੇ ਦੇ ਮਾਂ ਬਾਪ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸਨਮਾਨ

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਰਜਿ: ਪੰਜਾਬ, ਹਰਿਆਣਾ, ਦਿੱਲੀ ਦੇ ਪ੍ਰਧਾਨ ਸਤਪਾਲ ਅਗਰਵਾਲ ਨਵ-ਨਿਯੁਕਤ ਪ੍ਰਧਾਨ ਸੰਜੀਵ ਮੋਦਗਿਲ ਅਤੇ ਰਕੇਸ਼ ਕੁਮਾਰ ਮਲੌਦ ਦਾ ਸਨਮਾਨ ਕਰਦੇ ਹੋਏ | ਤਸਵੀਰ : ਸਹਾਰਨ ਮਾਜਰਾ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੇ ਬਲਵੰਤ ਸਿੰਘ ਭੰਗੂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਯਾਲੀ/ਥਰੀਕੇ, 11 ਜੂਨ (ਰਾਜ ਜੋਸ਼ੀ)-ਇਯਾਲੀ ਕਲਾਾ ਪਿੰਡ ਦੇ ਸਿਰਕੱਢ ਕਿਸਾਨ ਪਰਿਵਾਰ ਦੇ ਸਵ: ਬਲਵੰਤ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਾ ਨੂੰ ਸਮਾਜ ਦੇ ਹਰ ਵਰਗ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ¢ ਇਸ ਮੌਕੇ ਗਿਆਨੀ ਹਰਪਾਲ ਸਿੰਘ ਜੀ ਮੁੱਖ ਗ੍ਰੰਥੀ ...

ਪੂਰੀ ਖ਼ਬਰ »

ਲੋਹਟਬੱਦੀ 'ਚ ਨਸ਼ਿਆਂ ਦੀ ਰੋਕਥਾਮ ਲਈ ਪੰਦ੍ਹਰਵਾੜੇ ਦੀ ਸ਼ੁਰੂਆਤ

ਲੋਹਟਬੱਦੀ, 11 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਦੇ ਆਦੇਸ਼ਾਂ ਅਧੀਨ ਗੁਰਮੀਤ ਸਿੰਘ ਉਪ ਪੁਲਿਸ ਕਪਤਾਨ ਦੀ ਅਗਵਾਈ 'ਚ ਗੁਰਇਕਬਾਲ ਸਿੰਘ ਸਿਕੰਦ ਥਾਣਾ ਮੁਖੀ ਰਾਏਕੋਟ (ਸਦਰ) ਵਲੋਂ ਲੋਹਟਬੱਦੀ ...

ਪੂਰੀ ਖ਼ਬਰ »

ਹਠੂਰ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਹੋਈਆਂ ਰੁੱਖਾਂ ਦੀਆਂ ਛਾਵਾਂ ਤੋਂ ਸੱਖਣੀਆਂ
ਗੁਰੂ ਗੋਬਿੰਦ ਸਿੰਘ ਮਾਰਗ ਤੇ ਬਾਬਾ ਈਸ਼ਰ ਸਿੰਘ ਮਾਰਗ 'ਤੇ ਹੈ ਟਾਵਾਂ-ਟਾਵਾਂ ਰੁੱਖ

ਹਠੂਰ, 11 ਜੂਨ (ਜਸਵਿੰਦਰ ਸਿੰਘ ਛਿੰਦਾ)-ਜੂਨ ਮਹੀਨਾ ਹੈ ਅਤੇ ਤਾਪਮਾਨ 45 ਡਿਗਰੀ ਤੋਂ ਉੱਪਰ ਜਾ ਰਿਹਾ ਹੈ | ਅਜਿਹੇ ਵਿਚ ਤਪਦੇ ਦੁਪਹਿਰਾਂ 'ਚ ਸਫ਼ਰ ਕਰਨਾ, ਉਹ ਵੀ ਦੋ ਪਹੀਆਂ ਵਾਹਨਾਂ 'ਤੇ ਮੌਤ ਛਹੇੜਣ ਵਾਲੀ ਗੱਲ ਹੈ, ਕਿਉਂਕਿ ਲੂੰ ਲੱਗ ਸਕਦੀ ਹੈ ਅਤੇ ਆਦਮੀ ਬਿਮਾਰ ਹੋ ਸਕਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵੱਲੋਂ ਟਰੱਕ ਯੂਨੀਅਨ ਜਗਰਾਉਂ ਵਿਖੇ ਨਸ਼ਿਆਂ ਿਖ਼ਲਾਫ਼ ਪ੍ਰਚਾਰ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੇ ਅਦੇਸ਼ਾਂ ਅਨੁਸਾਰ ਡੀ.ਐਸ.ਪੀ. ਜਗਰਾਉਂ ਗੁਰਦੀਪ ਸਿੰਘ ਗੋਸਲ ਦੀ ਅਗਵਾਈ 'ਚ ਸਿਟੀ ਪੁਲਿਸ ਵੱਲੋਂ ਟਰੱਕ ਯੂਨੀਅਨ ਜਗਰਾਉਂ 'ਚ ਨਸ਼ਿਆਂ ਿਖ਼ਲਾਫ਼ ਅਤੇ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸਨਮਾਨ

ਮਲੌਦ, 11 ਜੂਨ (ਸਹਾਰਨ ਮਾਜਰਾ)-ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਰਜਿ: ਪੰਜਾਬ, ਹਰਿਆਣਾ, ਦਿੱਲੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਮੋਦਗਿਲ ਪਿ੍ੰ: ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਦਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨ੍ਹੀ-ਪ੍ਰਮੰਨ੍ਹੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਛਬੀਲ ਤੇ ਲੰਗਰ ਭਾਈਚਾਰਕ ਸਾਂਝ ਦਾ ਪ੍ਰਤੀਕ-ਸਵਾਮੀ ਸ਼ੰਕਰਾ ਨੰਦ ਜੀ ਭੂਰੀਵਾਲੇ

ਮੁੱਲਾਂਪੁਰ-ਦਾਖਾ, 11 ਜੂਨ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੰਸਾਰ ਅੰਦਰ ਲੋਕ ਹੱਕਾਂ ਦੀ ਰਾਖੀ ਅਤੇ ਜਬਰ-ਜੁਲਮ ਵਿਰੁੱਧ ਅਦੁੱਤੀ ਸ਼ਹਾਦਤ ਸ਼ਹੀਦੀ ਦਿੱਤੀ | ਗੁਰੂ ਸਾਹਿਬ ਦੀ ਸ਼ਹਾਦਤ ਨੇ ਦੱਬੇ-ਕੁਚਲੇ ਲੋਕਾਂ ਨੂੰ ਮੌਤ ਦੇ ਭੈਅ ਤੋਂ ...

ਪੂਰੀ ਖ਼ਬਰ »

ਬੇਲੋੜੇ ਬੋਰਵੈੱਲ ਬੰਦ ਕਰਵਾਉਣ ਲਈ ਸਮਾਜ ਸੇਵੀ ਸੰਸਥਾ ਅੱਗੇ ਆਈ

ਜਗਰਾਉਂ, 11 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸੰਗਰੂਰ ਜ਼ਿਲ੍ਹੇ ਦੇ ਭਗਵਾਨਪੁਰ ਪਿੰਡ ਵਿਖੇ ਬੋਰਵੈੱਲ ਵਿਚ ਡਿੱਗ ਕੇ ਦੋ ਸਾਲ ਦੇ ਬੱਚੇ ਫ਼ਤਿਹਵੀਰ ਸਿੰਘ ਦੀ ਹੋਈ ਦਰਦਨਾਇਕ ਮੌਤ 'ਤੇ ਇਲਾਕੇ ਦੀ ਪ੍ਰਸਿੱਧ ਸੰਸਥਾ ਆਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਨੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਨਿਰਧਾਰਿਤ ਸਮੇਂ ਤੋਂ ਪਹਿਲਾਂ ਲੱਗ ਰਹੇ ਝੋਨੇ ਤੋਂ ਬੇਖ਼ਬਰ ਖੇਤੀਬਾੜੀ ਦਫ਼ਤਰ

ਲੋਹਟਬੱਦੀ, 11 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣਾ ਇਕ ਗੰਭੀਰ ਮੁੱਦਾ ਹੈ, ਜਿਸ ਸਬੰਧੀ ਸਰਕਾਰਾਂ ਅਤੇ ਕਮਿਸ਼ਨ ਕਾਫ਼ੀ ਚਿੰਤਤ ਹਨ ਪ੍ਰੰਤੂ ਕਿਸਾਨ ਭਲਾਈ ਵਿਭਾਗ ਦੇ ਕੁਝ ਅਧਿਕਾਰੀ ਇਸ ਮੁੱਦੇ 'ਤੇ ਘੱਟ ਹੀ ਫਿਕਰਮੰਦ ...

ਪੂਰੀ ਖ਼ਬਰ »

80 ਸਾਲਾ ਬਜ਼ੁਰਗ ਮਾਤਾ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ

ਹਠੂਰ, 11 ਜੂਨ (ਜਸਵਿੰਦਰ ਸਿੰਘ ਛਿੰਦਾ)-80 ਸਾਲਾ ਬਜ਼ੁਰਗ ਮਾਤਾ ਆਪਣੇ ਪੁੱਤਰਾਂ ਹੱਥੋਂ ਮਜ਼ਬੂਰ ਹੋ ਕੇ ਕਦੇ ਆਪਣੀ ਭੈਣ ਅਤੇ ਕਦੇ ਧੀਆਂ ਕੋਲ ਦਿਨ ਕੱਟਣ ਕਰਨ ਲਈ ਮਜ਼ਬੂਰ ਹੈ | ਪਿੰਡ ਮਾਣੂੰਕੇ ਆਪਣੀ ਭੈਣ ਦੇ ਘਰ ਬਜ਼ੁਰਗ ਮਾਤਾ ਸੁਰਜੀਤ ਕੌਰ ਵਿਧਵਾ ਪਤਨੀ ਸਵਰਗੀ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਬਚਾਉਣ ਲਈ ਅਗਾਂਹਵਧੂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਲੱਗੇ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਣੀ ਦੇ ਪੱਧਰ ਨੂੰ ਧਰਤੀ ਦੇ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਅਗਾਂਹਵਧੂ ਸੋਚ ਵਾਲੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਲੱਗੇ | ਪਿੰਡ ਭੈਣੀ ਦਰੇੜਾ ਦੇ ਕਿਸਾਨ ਜਗਰਾਜ ਸਿੰਘ ਰਾਜਾ ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵੱਲੋਂ ਖੁੱਲੇ੍ਹ ਪਏ ਬੋਰਾਂ ਨੂੰ ਬੰਦ ਕਰਾਉਣ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੱਖੋਵਾਲ ਵਲੋਂ ਡਾ. ਚਰਨਜੀਤ ਸਿੰਘ ਕੈਂਥ, ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਧਾਲੀਆਂ, ਆਂਡਲੂ, ਰਾਜਗੜ੍ਹ, ਡਾਂਗੋ ਅਤੇ ਪੱਖੋਵਾਲ ਵਿਖੇ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ

ਸਿੱਧਵਾਂ ਬੇਟ, 11 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਸੰਸਥਾ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਿਚ ਆਪਸੀ ਭਾਈਚਾਰੇ ਦੀ ਮਹੱਤਤਾ ਨੂੰ ਹੋਰ ਨਿਖੇਰਨ ਤੇ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ...

ਪੂਰੀ ਖ਼ਬਰ »

ਡਾ. ਸਚਿਨ ਕਪੂਰ ਵਲੋਂ ਮੁਫ਼ਤ ਹੋਮਿਓਪੈਥਿਕ ਲਗਾਇਆ ਕੈਂਪ

ਜੋਧਾਂ, 11 ਜੂਨ (ਗੁਰਵਿੰਦਰ ਸਿੰਘ ਹੈਪੀ)-ਡਾ. ਸਚਿਨ ਕਪੂਰ ਅਤੇ ਡਾ. ਜਯੋਤੀਕਾ ਕਪੂਰ ਵਲੋਂ ਪਿੰਡਾਂ 'ਚ ਲਗਾਏ ਜਾ ਰਹੇ ਮੁਫ਼ਤ ਹੋਮਿਓਪੈਥੀ ਕੈਂਪਾਂ ਦੀ ਲੜੀ ਦੇ ਤਹਿਤ ਲਾਗਲੇ ਪਿੰਡ ਆਸੀ ਕਲਾਂ ਵਿਖੇ ਸਰਪੰਚ ਅਮਰੀਨ ਸਿੰਘ ਦੀ ਅਗਵਾਈ ਹੇਠ ਮੁਫ਼ਤ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਬਲਾਕ ਦਫ਼ਤਰ ਪੱਖੋਵਾਲ ਦੀ ਅਚਨਚੇਤ ਜਾਂਚ

ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਡਾ. ਹਿਮਾਂਸ਼ੂ ਗੁਪਤਾ ਪੀ.ਸੀ.ਐਸ, ਸਬ ਡਵੀਜ਼ਨਲ ਮੈਜਿਸਟਰੇਟ ਰਾਏਕੋਟ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪੱਖੋਵਾਲ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਦਫ਼ਤਰ ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਗਈ | ਆਮ ...

ਪੂਰੀ ਖ਼ਬਰ »

ਜਾਤੀ ਸਬੰਧੀ ਅਪਸ਼ਬਦ ਬੋਲਣ ਵਾਲੇ ਇੰਸਪੈਕਟਰ ਵਿਰੁੱਧ ਕਾਰਵਾਈ ਲਈ ਮੰਗ ਪੱਤਰ ਦਿੱਤਾ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਪਿਛਲੇ ਦਿਨੀਂ ਸੋਸ਼ਲ ਮੀਡੀਏ 'ਤੇ ਵਾਇਰਲ ਹੋਈ ਇਕ ਆਡੀਓ ਕਲਿੱਪ 'ਚ ਮਹਿਲਾ ਨਾਲ ਗੱਲਬਾਤ ਦੌਰਾਨ ਇਕ ਪੁਲਿਸ ਇੰਸਪੈਕਟਰ ਵੱਲੋਂ ਜਾਤੀ ਪ੍ਰਤੀ ਅਪਸ਼ਬਦ ਬੋਲਣ ਦਾ ਦਲਿਤ ਸਮਾਜ ਦੀ ਅਗਵਾਈ ਕਰਨ ਵਾਲੀ ਇਕ ਸੰਸਥਾ ਨੇ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਨਾਵਲਕਾਰ ਸਿਵਚਰਨ ਸਿੰਘ ਗਿੱਲ ਦੀ ਯਾਦ 'ਚ ਪਿੰਡ ਰੂਮੀ ਵਿਖੇ ਗੇਟ ਬਣਾਇਆ

ਜਗਰਾਉਂ, 11 ਜੂਨ (ਜੋਗਿੰਦਰ ਸਿੰਘ)-ਪੰਜਾਬੀ ਦੇ ਉੱਘੇ ਨਾਵਲਕਾਰ ਸ. ਸਿਵਚਰਨ ਸਿੰਘ ਗਿੱਲ ਰੂਮੀ ਦੀ ਯਾਦ 'ਚ ਪਿੰਡ ਰੂਮੀ ਵਿਖੇ ਯਾਦਗਾਰੀ ਗੇਟ ਬਣਾਇਆ ਗਿਆ | ਇਸ ਯਾਦਗਾਰੀ ਗੇਟ ਦਾ ਉਦਘਾਟਨ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਯਾਦਗਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX