ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 10 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਰਨਾਲਾ

ਫਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

 ਧਨੌਲਾ, 11 ਜੂਨ (ਚੰਗਾਲ)-ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦੇ 2 ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਅੱਜ ਬੱਸ ਸਟੈਂਡ ਧਨੌਲਾ ਵਿਖੇ ਧਨੌਲਾ ਵਾਸੀਆਂ ਵਲੋਂ ਸੰਗਰੂਰ-ਬਰਨਾਲਾ ਮੁੱਖ ਰੋਡ ਜਾਮ ਕਰ ਕੇ ਪ੍ਰਸ਼ਾਸਨ, ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਸਿੰਘ ਖਾਲਿਸਤਾਨੀ ਤੇ ਜਸਪ੍ਰੀਤ ਸਿੰਘ ਜੱਸੀ ਪ੍ਰਧਾਨ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਕਲੱਬ ਧਨੌਲਾ ਨੇ ਕਿਹਾ ਕਿ ਬੀਤੀ 6 ਜੂਨ ਨੂੰ ਫਤਿਹਵੀਰ ਸਿੰਘ ਜੋ ਖੇਡਦੇ ਸਮੇਂ ਬੋਰਵੈਲ 'ਚ ਡਿੱਗ ਗਿਆ ਸੀ ਉਸ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ, ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਕੋਈ ਠੋਸ ਉਪਰਾਲੇ ਨਹੀਂ ਕੀਤੇ ਜਿਸ ਕਾਰਨ ਫਤਿਹਵੀਰ ਅੱਜ ਸਾਡੇ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਫਤਿਹਵੀਰ ਦੀ ਮੌਤ ਦਾ ਕਾਰਨ ਪ੍ਰਸ਼ਾਸਨ ਤੇ ਸਮੇਂ ਦੀਆਂ ਸਰਕਾਰਾਂ ਹਨ। ਜੇਕਰ ਫਤਿਹਵੀਰ ਦੀ ਜਗ੍ਹਾ ਕੋਈ ਐਮ.ਐਲ.ਏ. ਜਾਂ ਐਮ.ਪੀ. ਦਾ ਬੱਚਾ ਹੁੰਦਾ ਤਾਂ ਉਸ ਨੂੰ 2 ਘੰਟਿਆਂ 'ਚ ਹੀ ਕੱਢ ਲਿਆ ਜਾਣਾ ਸੀ, ਕੀ ਸਾਡੇ ਡਿਜੀਟਲ ਇੰਡੀਆ ਕੋਲ ਇਕ ਵੀ ਅਜਿਹੀ ਮਸ਼ੀਨ ਨਹੀਂ ਸੀ ਜੋ 150 ਫੁੱਟ ਦਾ ਟੋਆ ਪੁੱਟ ਕੇ ਫਤਿਹਵੀਰ ਨੂੰ ਬਾਹਰ ਕੱਢ ਸਕਦੀ। ਕੁਲਵਿੰਦਰ ਸਿੰਘ ਖਾਲਿਸਤਾਨੀ, ਜਸਪ੍ਰੀਤ ਸਿੰਘ ਜੱਸੀ ਪ੍ਰਧਾਨ, ਝਿਰਮਲ ਸਿੰਘ ਖ਼ਾਲਸਾ, ਬਾਬਾ ਬਲਵਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਨਰਿੰਦਰ ਸਿੰਘ ਜਵੰਧਾ, ਦਲਜੀਤ ਸਿੰਘ, ਭੀਮ ਸਿੰਘ, ਬਲਕਰਨ ਸਿੰਘ ਆਦਿ ਨੇ ਮੰਗ ਕਰਦਿਆਂ ਕਿਹਾ ਕਿ ਫਤਿਹਵੀਰ ਸਿੰਘ ਦੇ ਪਰਿਵਾਰ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਜਿੰਨਾ ਸਮਾਂ ਫਤਿਹਵੀਰ ਦੇ ਪਰਿਵਾਰ ਨਾਲ ਇਨਸਾਫ਼ ਨਹੀਂ ਹੁੰਦਾ ਇਹ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਫ਼ਤਿਹਵੀਰ ਦੀ ਮੌਤ ਦੇ ਰੋਸ ਵਜੋਂ ਮਹਿਲ ਕਲਾਂ ਤੇ ਸਹਿਜੜਾ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ
*ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪਿਛਲੇ 5 ਦਿਨਾਂ ਤੋਂ ਬੋਰ 'ਚ ਡਿੱਗੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ਅੰਦਰ ਰੋਸ ਦੀ ਲਹਿਰ ਦੌੜ ਗਈ। ਇਸ ਘਟਨਾ 'ਚ ਸਾਰੇ ਬਚਾਅ ਕਾਰਜ ਬੁਰੀ ਤਰ੍ਹਾਂ ਫ਼ੇਲ੍ਹ ਹੋਣ ਕਾਰਨ ਹਰ ਕੋਈ ਸੂਬਾ ਸਰਕਾਰ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਨੂੰ ਜੰਮ ਕੇ ਕੋਸ ਰਿਹਾ ਸੀ। ਇਸ ਦੁਖਦਾਈ ਘਟਨਾ ਦੇ ਰੋਸ ਵਜੋਂ ਸਥਾਨਕ ਲੋਕਾਂ ਨੇ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਜਾਮ ਲਗਾ ਕੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਕਰਮਜੀਤ ਸਿੰਘ ਉੱਪਲ, ਜਗਦੀਸ਼ ਸਿੰਘ ਪੰਨੂੰ, ਐਡਵੋਕੇਟ ਜਸਵੀਰ ਸਿੰਘ ਖੇੜੀ, ਪ੍ਰੇਮ ਕੁਮਾਰ ਪਾਸੀ, ਗੁਰਪ੍ਰੀਤ ਸਿੰਘ ਅਣਖੀ ਆਦਿ ਕਿਹਾ ਕਿ ਫ਼ਤਿਹਵੀਰ ਸਿੰਘ ਪੂਰੇ ਪੰਜ ਦਿਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਾ ਰਿਹਾ, ਪਰ ਸੂਬਾ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਉਹ ਅਖੀਰ ਦਮ ਤੋੜ ਗਿਆ। ਇਸ ਘਟਨਾ ਨੇ ਡਿਜ਼ੀਟਲ ਇੰਡੀਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ, ਕੇਂਦਰ ਸਰਕਾਰ ਦੀ ਮਦਦ ਨਾਲ ਫ਼ਤਿਹਵੀਰ ਨੂੰ ਕੱਢਣ ਲਈ ਕੋਈ ਆਧੁਨਿਕ ਤਕਨੀਕ ਦਾ ਪ੍ਰਯੋਗ ਕਰਦੀ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਆਗੂ ਕੁਲਵੰਤ ਸਿੰਘ ਭੱਠਲ, ਮਾ: ਜਗਜੀਤ ਸਿੰਘ ਮਾਹਲ, ਪ੍ਰਗਟ ਸਿੰਘ ਮਹਿਲ ਖ਼ੁਰਦ, ਜਰਨੈਲ ਸਿੰਘ ਭੋਲਾ, ਗੁਰਪ੍ਰੀਤ ਸਿੰਘ ਸੋਢਾ ਆਦਿ ਨੇ ਸੂਬਾ ਸਰਕਾਰ ਤੋਂ ਇਸ ਮਾਮਲੇ 'ਚ ਅਣਗਹਿਲੀ ਵਰਤਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਬੱਗਾ ਸਿੰਘ ਮਹਿਲ ਕਲਾਂ, ਸੁਖਦੇਵ ਸਿੰਘ ਧਨੇਰ, ਸਿੰਘ ਸਟੂਡੀਓ, ਮਿ: ਜਰਨੈਲ ਸਿੰਘ ਮਠਾੜੂ, ਜਸਵੀਰ ਸਿੰਘ ਖਿਆਲੀ, ਦਵਿੰਦਰ ਸਿੰਘ ਪੰਡੋਰੀ, ਗਗਨਦੀਪ ਸਿੰਘ ਫੈਂਟਾ, ਹਰਭਜਨ ਸਿੰਘ ਖਿਆਲੀ, ਪਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ, ਹਰਪਿੰਦਰ ਸਿੰਘ, ਜਗਰਾਜ ਸਿੰਘ, ਜਗਦੇਵ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਿੰਡ ਸਹਿਜੜਾ ਵਿਖੇ ਲੋਕਾਂ ਨੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਰੋਸ ਧਰਨਾ ਦੇ ਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਆਗੂ ਮਨਜੀਤ ਸਿੰਘ ਸਹਿਜੜਾ, ਬਾਬਾ ਸੁਖਵਿੰਦਰ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸਹਿਜੜਾ, ਗੁਲਵੰਤ ਸਿੰਘ, ਲਖਵੀਰ ਸਿੰਘ, ਗੋਬਿੰਦ ਸਿੰਘ ਤਾਰੀ, ਹਰਭਜਨ ਸਿੰਘ, ਮੇਵਾ ਸਿੰਘ, ਸਾਬਕਾ ਸਰਪੰਚ ਜੀਤ ਸਿੰਘ ਸਹੌਰ, ਸਰਬਜੀਤ ਸਿੰਘ ਸਹੌਰ, ਕਲੱਬ ਪ੍ਰਧਾਨ ਜਗਸੀਰ ਸਿੰਘ ਸਹਿਜੜਾ, ਸੱਜਣ ਸਿੰਘ ਆਦਿ ਨੇ ਇਸ ਘਟਨਾ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ।

ਸਫ਼ਾਈ ਵਿਵਸਥਾ ਸਹੀ ਰੱਖਣ ਲਈ ਜ਼ਿਲ੍ਹਾ ਵਾਸੀ ਪਾਉਣ ਆਪਣਾ ਯੋਗਦਾਨ-ਫੂਲਕਾ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ 'ਚੋਂ ਕੂੜੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਫ਼ਾਈ ਸੇਵਕਾਂ ਦੇ ਨਾਲ-ਨਾਲ ਬਰਨਾਲਾ ਵਾਸੀ ਵੀ ਘਰਾਂ 'ਚ ਪੈਦਾ ਹੋਣ ਵਾਲੇ ਸੁੱਕੇ ਤੇ ਗਿੱਲੇ ਕੂੜੇ ਨੂੰ ਪਾਉਣ ਲਈ ਵੱਖੋ-ਵੱਖਰੇ ਕੂੜਾਦਾਨ ਦੀ ਵਰਤੋਂ ਕਰ ਕੇ ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਕਾਰਨ ਆਯੁਰਵੈਦਿਕ ਡਿਸਪੈਂਸਰੀਆਂ 'ਬਿਮਾਰ'

ਸ਼ਹਿਣਾ, 11 ਜੂਨ (ਸੁਰੇਸ਼ ਗੋਗੀ)-ਵਾਤ, ਪਿੱਤ ਅਤੇ ਕਫ਼ ਤਿੰਨ ਫ਼ਾਰਮੂਲਿਆਂ ਤੇ ਇਲਾਜ ਕਰਨ ਵਾਲੀ ਦੇਸ਼ ਦੀ ਸਭ ਤੋਂ ਪੁਰਾਣੀ ਮੈਡੀਕਲ ਖੋਜ ਆਯੁਰਵੈਦਿਕ ਪ੍ਰਣਾਲੀ ਸੈਂਕੜੇ ਸਾਲਾਂ ਤੋਂ ਲੋਕਾਂ ਦੀ ਪਰਖੀ ਹੋਈ ਇਲਾਜ ਪ੍ਰਣਾਲੀ ਅਜੋਕੇ ਸਮੇਂ ਦੌਰਾਨ ਵੀ ਪੜ੍ਹੇ ਲਿਖੇ ਤੇ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾ

ਤਪਾ ਮੰਡੀ, 11 ਜੂਨ (ਪ੍ਰਵੀਨ ਗਰਗ)-ਮਾਸੂਮ ਬੱਚਾ ਫ਼ਤਿਹਵੀਰ ਜੋ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ, ਜਿਸ ਦੀ ਮੌਤ 'ਤੇ ਪੂਰਾ ਦੇਸ਼ ਤੇ ਵਿਦੇਸ਼ਾਂ 'ਚ ਬੈਠੇ ਲੋਕਾਂ ਦੇ ਮਨ ਵੀ ਭਰ ਆਏ ¢ ਸਬ ਡਵੀਜ਼ਨ ਤਪਾ ਵਿਖੇ ਮਾਸੂਮ ਬੱਚੇ ਫ਼ਤਿਹਵੀਰ ਨਾਲ ਵਾਪਰੀ ਇਸ ਘਟਨਾ ਦੀ ਜ਼ੋਰਦਾਰ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਰੋਸ ਪ੍ਰਗਟ

ਰੂੜੇਕੇ ਕਲਾਂ, 11 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਤਾਇਨਾਤ ਇਕ ਸਹਾਇਕ ਥਾਣੇਦਾਰ ਵਲੋਂ ਪਿੰਡ ਫਰਵਾਹੀ ਦੇ ਭੱਠਾ ਮਜ਼ਦੂਰ ਭੋਲਾ ਸਿੰਘ ਤੇ ਮਨਜੀਤ ਸਿੰਘ ਦੀ ਨਾਜਾਇਜ਼ ਕੁੱਟਮਾਰ ਕਰਨ ਦੇ ਦੋਸ਼ ਲਾਉਂਦਿਆਂ ਥਾਣੇ ਦੇ ਗੇਟ 'ਤੇ ...

ਪੂਰੀ ਖ਼ਬਰ »

ਘੱਟ ਤਨਖ਼ਾਹਾਂ ਮਿਲਣ 'ਤੇ ਦਰਜਾ ਚਾਰ ਮੁਲਾਜ਼ਮਾਂ ਨੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਬਰਨਾਲਾ, 11 ਜੂਨ (ਰਾਜ ਪਨੇਸਰ)-ਨਗਰ ਸੁਧਾਰ ਟਰੱਸਟ 'ਚ ਦਰਜਾ ਚਾਰ ਮੁਲਾਜਮਾਂ ਨੇ ਕੂਲੈਕਟਰ ਰੇਟ 'ਤੇ ਤਨਖ਼ਾਹ ਨਾ ਮਿਲਣ 'ਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜੀ ਕਰਦਿਆਂ ਰੋਸ ਜ਼ਾਹਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਔਰਤ ਨੂੰ ਧੱਕੇ ਨਾਲ ਵਸਤੂ ਖਵਾਉਣ 'ਤੇ ਮਾਮਲਾ ਦਰਜ

ਮਹਿਲ ਕਲਾਂ, 11 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਲੋਹਗੜ੍ਹ ਦੀ ਇਕ 28 ਸਾਲਾ ਵਿਆਹੁਤਾ ਦੇ ਘਰ 'ਚ ਦਾਖ਼ਲ ਹੋ ਕੇ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਔਰਤ ਦੇ ਹੱਥ ਪੈਰਾਂ ਨੰੂ ਬੰਨ੍ਹ ਕੇ ਕਮਰੇ 'ਚ ਲਿਜਾ ਕੇ ਉਸ ਦੇ ਮੂੰਹ 'ਚ ਧੱਕੇ ਨਾਲ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 3 ਵਿਅਕਤੀ ਨਾਮਜ਼ਦ

ਮਹਿਲ ਕਲਾਂ, 11 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਵਿਖੇ ਜਗਦੇਵ ਸਿੰਘ ਪੁੱਤਰ ਨੀਲੂ ਸਿੰਘ ਵਾਸੀ ਧਨੇਰ ਦੇ ਘਰ ਅੰਦਰ ਦਾਖਲ ਹੋ ਕੇ ਪਿੰਡ ਦੇ ਹੀ ਤਿੰਨ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਭੋਤਨਾ ਵਿਖੇ ਕਬਜ਼ਾ ਕਰਨ ਦੀ ਨੀਅਤ ਨਾਲ ਬਾਜਰੇ ਦੀ ਫ਼ਸਲ ਵਾਹੁਣ ਦੇ ਦੋਸ਼ 'ਚ ਪਰਚਾ ਦਰਜ

ਟੱਲੇਵਾਲ, 11 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਵਿਖੇ 1 ਪਰਿਵਾਰ ਦੇ ਚਾਰ ਜੀਆਂ ਖਿਲਾਫ਼ ਕਬਜ਼ਾ ਕਰਨ ਦੀ ਨੀਅਤ ਨਾਲ ਬਾਜਰੇ ਦੀ ਫ਼ਸਲ ਵਾਹੁਣ ਦੇ ਦੋਸ਼ 'ਚ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਸੂਤਰਾਂ ਅਨੁਸਾਰ ਮੁੱਦਈ ਗੁਰਮੀਤ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਛੱਪੜ 'ਚੋਂ ਗੰਦਾ ਪਾਣੀ ਬਾਹਰ ਕੱਢਿਆਂ -ਪੁਟਾਈ ਦਾ ਕੰਮ ਸ਼ੁਰੂ

ਹੰਡਿਆਇਆ, 11 ਜੂਨ (ਗੁਰਜੀਤ ਸਿੰਘ ਖੱੁਡੀ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਏ.ਡੀ.ਸੀ. (ਡੀ) ਸ੍ਰੀ ਪ੍ਰਵੀਨ ਕੁਮਾਰ ਗੋਇਲ ਅਤੇ ਬੀ.ਡੀ.ਪੀ.ਓ. ਬਰਨਾਲਾ ਚਮਨ ਲਾਲ ਲਾਲਕਾ ਦੇ ...

ਪੂਰੀ ਖ਼ਬਰ »

ਉਦਯੋਗਿਕ ਤੇ ਹੋਰ ਇਕਾਈਆਂ ਵਲੋਂ ਅੱਗ ਬੁਝਾਉਣ ਦਾ ਲੋੜੀਂਦਾ ਪ੍ਰਬੰਧ ਕਰਨਾ ਅਤਿ ਜ਼ਰੂਰੀ-ਗੁਰਜੀਤ ਸਿੰਘ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਹਾਇਕ ਮੰਡਲ ਫਾਇਰ ਅਫ਼ਸਰ ਬਰਨਾਲਾ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੀਆਂ ਉਦਯੋਗਿਕ ਇਕਾਈਆਂ/ ਫ਼ੈਕਟਰੀਆਂ/ਗੋਦਾਮਾਂ/ ਐਲ.ਪੀ.ਜੀ. ਗੈਸ ਏਜੰਸੀਆਂ ਦੇ ਗੁਦਾਮ ਆਦਿ ਭਾਵ ਕਿ ਹਰ ਇਕ ਉਹ ਸਥਾਨ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਮਿੰਨੀ ਲਾਇਬ੍ਰੇਰੀ ਦਾ ਉਦਘਾਟਨ

ਟੱਲੇਵਾਲ, 11 ਜੂਨ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਦੀਵਾਨਾ ਵਲੋਂ ਨਵੇਂ ਪਾਠਕ ਪੈਦਾ ਕਰਨ ਦੇ ਉਪਰਾਲੇ ਵਜੋਂ ਮਿੰਨੀ ਲਾਇਬ੍ਰੇਰੀ ਬਣਾਈ ਗਈ¢ਜਿਸ ਦਾ ਉਦਘਾਟਨ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਜਿੰਦਰ ਭਦੌੜ, ਪੀਪਲਜ਼ ਆਰਟ ...

ਪੂਰੀ ਖ਼ਬਰ »

ਮਿਥੇ ਸਮੇਂ ਤੋਂ ਪਹਿਲਾਂ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਤਪਾ ਮੰਡੀ, 11 ਜੂਨ (ਪ੍ਰਵੀਨ ਗਰਗ)-ਸਥਾਨਕ ਇਲਾਕੇ 'ਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਲਵਾਈ ਦਾ ਕੰਮ 13 ਜੂਨ ਤੋਂ ਸ਼ੁਰੂ ਹੋਣਾ ਸੀ, ਪ੍ਰੰਤੂ ਕੁਝ ਕਿਸਾਨਾਂ ਨੇ ਮਿਥੀ ਮਿਤੀ ਤੋਂ ਕੁਝ ਦਿਨ ਪਹਿਲਾਂ ਹੀ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ¢ ਖੇਤਾਂ 'ਚ ...

ਪੂਰੀ ਖ਼ਬਰ »

ਬੋਰਵੈਲ ਕਵਰ ਕਰਵਾਉਣ ਲਈ 24 ਘੰਟਿਆਂ ਅੰਦਰ ਮੁੜ ਮੰਗੀ ਰਿਪੋਰਟ

ਮਹਿਲ ਕਲਾਂ, 11 ਜੂਨ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗਣ ਨਾਲ 2 ਸਾਲਾ ਮਸੂਮ ਫਤਿਹਵੀਰ ਸਿੰਘ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਖੇਤਾਂ 'ਚ ਵਾਧੂ ਛੱਡੇ ਬੋਰਵੈੱਲ ਨੰੂ ਤੁਰੰਤ ਕਵਰ ਕਰਵਾਉਣ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 11 ਜੂਨ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ

ਬਰਨਾਲਾ, 11 ਜੂਨ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ...

ਪੂਰੀ ਖ਼ਬਰ »

ਓਰੇਨ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਿਮਲਾ ਦਾ ਟੂਰ ਲਗਾਇਆ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਕਿੱਲਡ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਓਰੇਨ ਅਕੈਡਮੀ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਤਿੰਨ ਦਿਨਾਂ ਦਾ ਸ਼ਿਮਲਾ ਤੇ ਕੁਫਰੀ ਦਾ ਟੂਰ ਲਗਾਇਆ ਗਿਆ | ਸੰਸਥਾ ਦੇ ਮੈਨੇਜਰ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਜੂਨ (ਅਸ਼ੋਕ ਭਾਰਤੀ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਯੂਨੀਅਨ ਦੇ ਆਗੂ ਲਖਵੀਰ ਮੌੜ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਆਪਣਾ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਮਲੇਰੀਆ ਬੁਖ਼ਾਰ ਤੋਂ ਬਚਾਅ ਸਬੰਧੀ ਕੈਂਪ ਲਗਾਇਆ

ਧਨੌਲਾ, 11 ਜੂਨ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਸ਼ਰਮਾ ਅਤੇ ਐਸ.ਐਮ.ਓ. ਧਨੌਲਾ ਡਾ: ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਫਰਵਾਹੀ ਅਤੇ ਉੱਪਲੀ ਵਿਖੇ ਮਲੇਰੀਆ ਬੁਖ਼ਾਰ ਤੋਂ ਬਚਾਅ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਗੁਰਜੰਟ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਜਾਗਰੂਕਤਾ ਸੈਮੀਨਾਰ

ਬਰਨਾਲਾ, 11 ਜੂਨ (ਅਸ਼ੋਕ ਭਾਰਤੀ)-ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਬਰਨਾਲਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤੇ ਡੈਪੋ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਸ.ਡੀ.ਐਮ ਬਰਨਾਲਾ ਸੰਦੀਪ ਕੁਮਾਰ ਨੇ ...

ਪੂਰੀ ਖ਼ਬਰ »

ਬਰਨਾਲਾ ਵਿਖੇ ਅਜਮੇਰ ਸਿੰਘ ਔਲਖ ਦੀ ਯਾਦ 'ਚ ਸਮਾਗਮ 16 ਨੂੰ

ਬਰਨਾਲਾ, 11 ਜੂਨ (ਅਸ਼ੋਕ ਭਾਰਤੀ)-ਪੰਜਾਬ ਲੋਕ ਸਭਿਆਚਾਰਕ ਮੰਚ ਦੀ ਇਕਾਈ ਚੇਤਨਾ ਕਲਾ ਕੇਂਦਰ ਬਰਨਾਲਾ ਵਲੋਂ ਆਪਣੇ 22ਵੇਂ ਸਥਾਪਨਾ ਦਿਵਸ ਮੌਕੇ ਪੰਜਾਬ ਦੇ ਉੱਘੇ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਦੀ ਯਾਦ 'ਚ 16 ਜੂਨ ਨੂੰ ਸਵੇਰੇ 10:30 ਵਜੇ ਤਰਕਸ਼ੀਲ ਭਵਨ ਬਰਨਾਲਾ ਵਿਖੇ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਨਵੀਂ ਲੋਕ ਲਹਿਰ ਦਾ ਆਗਾਜ਼

ਸ਼ਹਿਣਾ, 11 ਜੂਨ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਪੰਚਾਇਤ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪੰਚਾਇਤੀ ਫ਼ੰਡ, ਬੀਬੜੀਆਂ ਮਾਈਆਂ ਮੰਦਰ ਕਮੇਟੀ ਫ਼ੰਡ ਅਤੇ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਦੇ ਫ਼ੰਡਾਂ ਨੂੰ ਜਨਤਕ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX