ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 minute ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 minute ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 minute ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 minute ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 11 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੇਡ ਸੰਸਾਰ

ਭਾਰਤ ਨੂੰ ਝਟਕਾ-ਧਵਨ ਦੇ ਅੰਗੂਠੇ 'ਤੇ ਹੇਅਰਲਾਈਨ ਫਰੈਕਚਰ

• ਅਗਲੇ 2 ਮੈਚਾਂ 'ਚੋਂ ਬਾਹਰ • ਇਕ ਹਫ਼ਤਾ ਰਹਿਣਗੇ ਨਿਗਰਾਨੀ 'ਚ

ਲੰਡਨ, 11 ਜੂਨ (ਏਜੰਸੀ)-ਵਿਸ਼ਵ ਕੱਪ ਵਿਚ ਆਪਣੇ ਸ਼ੁਰੂਆਤੀ ਦੋ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਇਹ ਗੱਲ ਸਾਹਮਣੇ ਆਈ ਕਿ ਸ਼ਿਖਰ ਧਵਨ ਦੇ ਅੰਗੂਠੇ 'ਚ ਫਰੈਕਚਰ ਹੈ | ਧਵਨ ਹੁਣ ਨਿਊਜ਼ੀਲੈਂਡ ਅਤੇ ਪਾਕਿਸਤਾਨ ਖਿਲਾਫ਼ ਹੋਣ ਵਾਲੇ ਅਹਿਮ ਮੈਚਾਂ 'ਚੋਂ ਬਾਹਰ ਰਹਿਣਗੇ ਅਤੇ ਅਫ਼ਗਾਨਿਸਤਾਨ ਖਿਲਾਫ਼ ਖੇਡਣ ਦੀ ਸੰਭਾਵਨਾ ਵੀ ਘੱਟ ਹੀ ਪ੍ਰਗਟਾਈ ਜਾ ਰਹੀ ਹੈ | ਆਸਟ੍ਰੇਲੀਆ ਿਖ਼ਲਾਫ਼ ਮੈਚ ਵਿਚ ਜ਼ਖ਼ਮੀ ਹੋਏ ਸ਼ਿਖਰ ਧਵਨ ਨੂੰ ਹੁਣ ਇਕ ਹਫ਼ਤੇ ਲਈ ਮੈਡੀਕਲ ਟੀਮ ਦੀ ਨਿਗਰਾਨੀ ਵਿਚ ਰੱਖਿਆ ਜਾਵੇਗਾ ਅਤੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸੱਟ ਜਲਦ ਠੀਕ ਹੋਣ ਦੀ ਸੰਭਾਵਨਾ ਹੈ | ਭਾਰਤੀ ਟੀਮ ਲਈ ਰਾਹਤ ਦੀ ਗੱਲ ਇਹ ਹੈ ਕਿ ਧਵਨ ਅਜੇ ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ ਹਨ ਅਤੇ ਹੋ ਸਕਦਾ ਹੈ ਕਿ ਉਹ ਜਲਦ ਠੀਕ ਹੋ ਜਾਣ | ਮੰਗਲਵਾਰ ਨੂੰ ਕਰਵਾਏ ਗਏ ਸਕੈਨ ਵਿਚ ਧਵਨ ਦੇ ਅੰਗੂਠੇ 'ਚ ਫਰੈਕਚਰ ਦੀ ਗੱਲ ਸਾਹਮਣੇ ਆਈ ਹੈ | ਆਸਟ੍ਰੇਲੀਆ ਿਖ਼ਲਾਫ਼ ਮੈਚ ਵਿਚ ਧਵਨ ਦੇ ਖੱਬੇ ਹੱਥ ਦੇ ਅੰਗੂਠੇ 'ਤੇ ਸੱਟ ਲੱਗੀ ਸੀ | ਆਸਟ੍ਰੇਲੀਆ ਿਖ਼ਲਾਫ਼ ਵਿਸ਼ਵ ਕੱਪ ਦੇ ਮੈਚ ਦੌਰਾਨ ਭਾਰਤ ਦੀ ਜਿੱਤ ਦੇ ਹੀਰੋ ਧਵਨ ਨੂੰ ਤੇਜ਼ ਗੇਂਦਬਾਜ਼ ਪੈਟ ਕਮਿੰਸ ਦੀ ਗੇਂਦ 'ਤੇ ਲੱਗੀ ਸੀ ਪਰ ਉਹ ਦਰਦ ਦੇ ਬਾਵਜੂਦ ਖੇਡਦੇ ਰਹੇ | ਕਾਫੀ ਦਰਦ ਹੋਣ ਦੇ ਬਾਵਜੂਦ ਧਵਨ ਨੇ 109 ਗੇਂਦਾਂ ਵਿਚ 117 ਦੌੜਾਂ ਦੀ ਸ਼ਾਨਦਾਰੀ ਪਾਰੀ ਖੇਡੀ ਸੀ | ਇਸੇ ਕਾਰਨ ਧਵਨ ਫਿਲਡਿੰਗ ਕਰਨ ਨਹੀਂ ਆਏ ਅਤੇ ਉਨ੍ਹਾਂ ਦੀ ਜਗ੍ਹਾ ਪੂਰੇ 50 ਓਵਰਾਂ ਰਵਿੰਦਰ ਜਡੇਜਾ ਨੇ ਫਿਲਡਿੰਗ ਕੀਤੀ ਸੀ |
ਕਿਸ ਨੂੰ ਮਿਲੇਗਾ ਮੌਕਾ
ਭਾਰਤੀ ਟੀਮ ਕੋਲ ਸਲਾਮੀ ਬੱਲੇਬਾਜ਼ ਦੇ ਤੌਰ 'ਤੇ ਕੇ. ਐਲ. ਰਾਹੁਲ ਦਾ ਵਿਕਲਪ ਮੌਜੂਦ ਹੈ | ਰਾਹੁਲ ਨੇ ਕੁਝ ਮੈਚਾਂ ਵਿਚ ਪਹਿਲਾਂ ਵੀ ਸਲਾਮੀ ਬੱਲੇਬਾਜ਼ ਦੀ ਭੂਮਿਕਾ ਨਿਭਾਈ ਹੈ | ਧਵਨ ਦੇ ਸਥਾਨ 'ਤੇ ਟੀਮ ਵਿਚ ਕਿਸ ਨੂੰ ਮੌਕੇ ਮਿਲੇਗਾ ਇਸ ਨੂੰ ਲੈ ਕੇ ਤਸਵੀਰ ਅਜੇ ਸਾਫ ਨਹੀਂ ਹੈ | ਸੂਤਰਾਂ ਅਨੁਸਾਰ ਟੀਮ ਵਲੋਂ ਸ਼੍ਰੇਅਰਸ ਅਈਅਰ ਦਾ ਨਾਂਅ ਅੱਗੇ ਵਧਾਇਆ ਗਿਆ ਹੈ | ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕੁਝ ਮਹਿਰਾਂ ਦਾ ਕਹਿਣਾ ਹੈ ਕਿ ਰਿਸ਼ਭ ਪੰਤ ਨੂੰ ਟੀਮ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ | ਮੰਨਿਆ ਜਾ ਰਿਹਾ ਹੈ ਕਿ ਅਈਅਰ ਅਤੇ ਪੰਤ ਵਿਚੋਂ ਹੀ ਕਿਸੇ ਨੂੰ ਮੌਕਾ ਮਿਲ ਸਕਦਾ ਹੈ |
ਰਾਹੁਲ ਨਾਲ ਓਪਨਿੰਗ ਸਮੇਂ ਹੋਵੇਗੀ ਮੁਸ਼ਕਿਲ
ਧਵਨ ਖੱਬੇ ਹੱਥ ਦੇ ਬੱਲੇਬਾਜ਼ ਹਨ ਜਦੋਂ ਕਿ ਰਾਹੁਲ ਸੱਜੇ ਹੱਥ ਨਾਲ ਬੱਲੇਬਾਜ਼ੀ ਕਰਦੇ ਹਨ | ਆਮ ਤੌਰ 'ਤੇ ਖੱਬੇ ਤੇ ਸੱਜੇ ਹੱਥ ਦੇ ਬੱਲੇਬਾਜ਼ਾਂ ਨੂੰ ਓਪਨਿੰਗ ਕਰਨ ਲਈ ਭੇਜਣਾ ਹੀ ਸਹੀ ਸਮਝਿਆ ਜਾਂਦਾ ਹੈ | ਇਸ ਤਰ੍ਹਾਂ ਦੇ ਹਾਲਾਤ ਵਿਚ ਰਾਹੁਲ ਨਾਲ ਓਪਨਿੰਗ ਕਰਵਾਉਣ ਨਾਲ ਟੀਮ ਮੈਨਜਮੈਂਟ ਇਸ ਕਾਰਨ ਥੋੜੀ ਚਿੰਤਤ ਹੋ ਸਕਦੀ ਹੈ | ਸੱਜੇ ਅਤੇ ਖੱਬੇ ਹੱਥ ਦੇ ਬੱਲੇਬਾਜ਼ਾਂ ਨਾਲ ਓਪਨਿੰਗ ਕਰਨ ਦੀ ਗੱਲ ਨੂੰ ਮੁੱਖ ਰੱਖਦੇ ਹੋਏ ਅਈਅਰ ਦਾ ਨਾਂਅ ਅੱਗੇ ਚਲਾਉਣ ਦੀ ਗੱਲ ਕਹੀ ਜਾ ਸਕਦੀ ਹੈ |
ਭਾਰਤੀ ਟੀਮ ਦਾ ਅਗਲਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੈ | ਹਾਲਾਂਕਿ ਟੂਰਨਾਮੈਂਟ ਦੀ ਸ਼ੁਰੂਆਤ ਵਿਚ ਹੀ ਸ਼ਿਖਰ ਧਵਨ ਦੇ ਜ਼ਖ਼ਮੀ ਹੋਣ ਨਾਲ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ | ਹੁਣ ਸਲਾਮੀ ਜੋੜੀ ਆਉਣ ਵਾਲੇ ਮੈਚ ਵਿਚ ਕਿੰਨਾ ਦਮ ਦਿਖਾਉਂਦੀ ਹੈ ਇਹ ਦੇਖਣਾ ਹੋਵੇਗਾ |

ਵਿਸ਼ਵਾਸ ਨਾਲ ਭਰਪੂਰ ਪਾਕਿਸਤਾਨ ਿਖ਼ਲਾਫ਼ ਵਾਪਸੀ ਕਰਨਾ ਚਾਹੇਗੀ ਆਸਟ੍ਰੇਲੀਆ

ਟਾਨਟਨ (ਇੰਗਲੈਂਡ), 11 ਜੂਨ (ਏਜੰਸੀ)-ਪਹਿਲੇ ਮੈਚ ਵਿਚ ਵੈਸਟ ਇੰਡੀਜ਼ ਹੱਥੋਂ 7 ਵਿਕਟਾਂ ਨਾਲ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਵਾਪਸੀ ਕੀਤੀ ਅਤੇ ਆਪਣੇ ਦੂਸਰੇ ਮੈਚ ਵਿਚ ਇੰਗਲੈਂਡ ਵਰਗੀ ਮਜ਼ਬੂਤ ਟੀਮ ਨੂੰ ਹਰਾਇਆ | ਉਸ ਦਾ ...

ਪੂਰੀ ਖ਼ਬਰ »

ਐਫ.ਆਈ.ਐਚ. ਪੁਰਸ਼ ਹਾਕੀ ਸੀਰੀਜ਼ ਫਾਈਨਲਜ਼ ਦੇ ਕਰਾਸ ਓਵਰ ਮੈਚ ਅੱਜ

ਪਟਿਆਲਾ, 11 ਜੂਨ (ਚਹਿਲ)-ਭੁਵਨੇਸ਼ਵਰ (ਓਡੀਸ਼ਾ) ਵਿਖੇ ਚੱਲ ਰਹੇ ਐਫ.ਆਈ.ਐਚ. ਪੁਰਸ਼ ਹਾਕੀ ਸੀਰੀਜ਼ ਫਾਈਨਲਜ਼ ਦੌਰਾਨ 12 ਜੂਨ ਨੂੰ ਤਿੰਨ ਮੈਚ ਖੇਡੇ ਜਾਣਗੇ | ਜਿਨ੍ਹਾਂ 'ਚ ਦੋ ਕਰਾਸ ਓਵਰ ਅਤੇ ਇਕ ਦਰਜਾਬੰਦੀ ਵਾਲਾ ਮੈਚ ਸ਼ਾਮਿਲ ਹੈ | ਪਹਿਲੇ ਮੈਚ 'ਚ ਮੈਕਸੀਕੇ ਤੇ ...

ਪੂਰੀ ਖ਼ਬਰ »

ਮੀਂਹ ਦੀ ਭੇਟ ਚੜਿ੍ਹਆ ਵਿਸ਼ਵ ਕੱਪ ਦਾ ਇਕ ਹੋਰ ਮੈਚ

ਲੰਡਨ, 11 ਜੂਨ (ਏਜੰਸੀ)-ਅੱਜ ਇੱਥੇ ਸ੍ਰੀਲੰਕਾ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਜਾਣ ਵਾਲਾ ਵਿਸ਼ਵ ਕੱਪ ਦਾ 16ਵਾਂ ਮੈਚ ਵੀ ਮੀਂਹ ਦੀ ਭੇਟ ਚੜ੍ਹ ਗਿਆ | ਇਹ ਇਸ ਵਿਸ਼ਵ ਕੱਪ ਦਾ ਅਜਿਹਾ ਤੀਸਰਾ ਮੈਚ ਸੀ ਜੋ ਮੀਂਹ ਕਾਰਨ ਰੱਦ ਕਰਨਾ ਪਿਆ | ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ...

ਪੂਰੀ ਖ਼ਬਰ »

ਕੌਮਾਂਤਰੀ ਜੂਨੀਅਰ ਹਾਕੀ ਟੂਰਨਾਮੈਂਟ

ਆਸਟੇ੍ਰਲੀਆ ਹੱਥੋਂ ਹਾਰੀ ਭਾਰਤੀ ਟੀਮ

ਪਟਿਆਲਾ, 11 ਜੂਨ (ਚਹਿਲ)-ਸਪੇਨ ਦੇ ਸ਼ਹਿਰ ਮੈਡਰਿਡ ਵਿਖੇ ਚੱਲ ਰਹੇ 8 ਦੇਸ਼ਾਂ ਜੂਨੀਅਰ ਕੌਮਾਂਤਰੀ ਹਾਕੀ ਟੂਰਨਾਮੈਂਟ ਦੇ ਪਹਿਲੇ ਮੈਚ 'ਚ ਭਾਰਤੀ ਟੀਮ ਨੂੰ ਆਸਟੇ੍ਰਲੀਆ ਹੱਥੋਂ 4-1 ਗੋਲਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ | ਇਸ ਮੈਚ ਦੇ ਪਹਿਲੇ ਕੁਆਰਟਰ 'ਚ ਕਾਂਟੇਦਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX