ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 minute ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  22 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  41 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਮੀਟਿੰਗ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅਧਿਕਾਰੀ ਸੌਾਪੀ ਗਈ ਡਿਊਟੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੋਈ ਮੁਸ਼ਕਲ ਨਾ ਆ ਸਕੇ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫੋਨ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਲਈ ਚਾਲੂ ਰਹਿਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਸੂਹਾ ਸਬ-ਡਵੀਜ਼ਨ ਅਤੇ ਮੁਕੇਰੀਆਂ ਸਬ-ਡਵੀਜ਼ਨ ਅਧੀਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਐਸ.ਡੀ.ਐਮ. ਦਸੂਹਾ ਅਤੇ ਐਸ.ਡੀ.ਐਮ. ਮੁਕੇਰੀਆਂ ਵਲੋਂ ਸਾਂਝੇ ਉਪਰਾਲੇ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਆਂ ਦੇ ਨੇੜੇ ਬੱਚੇ ਨਹਾਉਣ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ 18 ਜੂਨ ਤੋਂ 30 ਸਤੰਬਰ ਤੱਕ ਚੱਲੇਗਾ | ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਫਲੱਡ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਜਾਵੇਗਾ | ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਅਦਿੱਤਿਆ ਉਪਲ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਸਰੀਨ, ਐਸ.ਡੀ.ਐਮ. ਦਸੂਹਾ ਜੋਤੀ ਬਾਲਾ ਮੱਟੂ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ |

ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਕਿਸਾਨਾਂ ਵਲੋਂ ਸਮੇਂ ਤੋਂ ਪਹਿਲਾ ਝੋਨੇ ਦੀ ਲਵਾਈ ਸ਼ੁਰੂ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਪਿਛਲੇ ਸਾਲ ਨਾਲੋਂ ਭਾਵੇਂ ਇਸ ਵਾਰ ਪੰਜਾਬ ਸਰਕਾਰ ਵਲੋਂ ਇਕ ਹਫਤਾ ਪਹਿਲਾ 13 ਜੂਨ ਤੋਂ ਝੋਨਾ ਲਗਾਉਣ ਦੀ ਕਿਸਾਨਾਂ ਨੂੰ ਛੋਟ ਦਿੱਤੀ ਗਈ ਸੀ ਪਰ ਸਰਕਾਰ ਵਲੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਿੱਤੀ ਗਈ ਢਿੱਲ ਦੇ ਮੁਕਾਬਲੇ ਇਲਾਕੇ ...

ਪੂਰੀ ਖ਼ਬਰ »

ਮਹਿਤਾ ਚੌਕ ਭੰਗਾਲਾ ਤੋਂ ਮੋਟਰਸਾਈਕਲ ਚੋਰੀ

ਭੰਗਾਲਾ, 12 ਜੂਨ (ਸਰਵਜੀਤ ਸਿੰਘ)-ਮਹਿਤਾ ਚੌਕ ਭੰਗਾਲਾ ਤੋਂ ਦਿਨ ਦਿਹਾੜੇ ਮੋਟਰ ਸਾਈਕਲ ਚੋਰੀ ਹੋ ਗਿਆ | ਰਾਮ ਪ੍ਰਸਾਦਿ ਪੁੱਤਰ ਰਾਮ ਕਿਸ਼ਨ ਵਾਸੀ ਧਮੋਤਾ ਨੇ ਦੱਸਿਆ ਕਿ ਮੈਂ ਆਪਣਾ ਮੋਟਰਸਾਈਕਲ ਨੰਬਰ ਪੀ.ਬੀ. 07 ਏ.ਈ. 6584 ਪਲਟੀਨਾ ਮਹਿਤਾ ਚੌਕ ਵਿਖੇ ਡਾਕਟਰ ਮਹਿਤਾ ਦੀ ...

ਪੂਰੀ ਖ਼ਬਰ »

ਦੁੱਧ ਤੇ ਦਹੀਂ ਦੇ ਰੇਟ ਅਸਮਾਨੀਂ ਚੜ੍ਹੇ-ਲੋਕਾਂ ਵਿਚ ਹਾਹਾਕਾਰ

ਐਮਾਂ ਮਾਂਗਟ, 12 ਜੂਨ (ਭੰਮਰਾ)-ਪੰਜਾਬ ਦਾ ਮੁੱਖ ਮਿਲਕ ਪਲਾਂਟ ਵੇਰਕਾ ਵਲੋਂ ਪਿਛਲੇ ਦਿਨੀਂ ਦੁੱਧ ਤੇ ਦਹੀਂ ਦੇ ਰੇਟਾਂ ਵਿਚ ਕੀਤੇ ਗਏ ਮਾਮੂਲੀ ਵਾਧੇ ਮਗਰੋਂ ਹਲਵਾਈ ਤੇ ਡੇਅਰੀ ਵਾਲੇ ਵਿਕ੍ਰੇਤਾਵਾਂ ਵਲੋਂ ਦੁੱਧ ਤੇ ਦਹੀਂ ਦੇ ਮੁੱਲ ਵਿਚ ਆਪਣੀ ਮਨ ਮਰਜ਼ੀ ਨਾਲ ਵਾਧਾ ...

ਪੂਰੀ ਖ਼ਬਰ »

ਬੱਚਿਆਂ ਦੀ ਸੁਰੱਖਿਆ ਅਤੇ ਸਰਬਪੱਖੀ ਵਿਕਾਸ ਅਹਿਮ ਵਿਸ਼ਾ-ਏ.ਡੀ.ਸੀ.

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਵਰਲਡ ਅਗੇਂਸਟ ਚਾਇਲਡ ਲੇਬਰ ਡੇਅ' ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਹੁਸ਼ਿਆਰਪੁਰ ਦੁਆਰ ਗੈਰ ਸਰਕਾਰੀ ਸੰਸਥਾ ਬਚਪਨ ਬਚਾਓ ਅੰਦੋਲਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਅੱਜ ਬੱਚਿਆਂ ਦੀ ਸੰਭਾਲ ਅਤੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਭੇਦਭਰੀ ਹਾਲਤ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਏ. ਐਸ. ਆਈ. ਸੁਖਵਿੰਦਰਜੀਤ ਸਿੰਘ ਨੇ ਦੱਸਿਆ ਕਿ ਦੀਪਕ ਸ਼ਰਮਾ (43) ਪੁੱਤਰ ਸਤੀਸ਼ ਚੰਦਰ ਵਾਸੀ ਦੇਵ ਨਗਰ, ਜੋ ਪੰਜਾਬ ਰੋਡਵੇਜ਼ ਨੰਗਲ ਡਿਪੂ ...

ਪੂਰੀ ਖ਼ਬਰ »

ਡੈਪੋ ਦੀਆਂ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਲਈ ਐੱਸ. ਡੀ. ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਡੈਪੋ ਦੀਆਂ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਨਾਲ ਐੱਸ.ਡੀ.ਐੱਮ. ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਰੈੱਡ ਕਰਾਸ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਵਿਰੋਧ ਕਾਰਨ ਕਬਜ਼ਾ ਲੈਣ ਗਈ ਜੰਗਲਾਤ ਮਹਿਕਮੇ ਦੀ ਟੀਮ ਪਰਤੀ ਬੇਰੰਗ

ਮਿਆਣੀ, 12 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਗੰਦੁਵਾਲ ਵਿਚ ਜੰਗਲਾਤ ਮਹਿਕਮੇ ਦੀ ਜ਼ਮੀਨ 'ਤੇ ਕਬਜ਼ਾ ਲੈਣ ਗਈ ਜੰਗਲਾਤ ਮਹਿਕਮੇ ਨੂੰ ਅੱਜ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨਾਂ ਦੇ ਵਲੋਂ ਕੀਤੇ ਗਏ ਵਿਰੋਧ ਕਾਰਨ ਵਾਪਸ ਪਰਤਣਾ ਪਿਆ | ਅੱਜ ਦੁਪਹਿਰ ਜਦੋਂ ...

ਪੂਰੀ ਖ਼ਬਰ »

ਰਕਮ ਨੂੰ ਦੁੱਗਣਾ ਕਰਨ ਦੇ ਨਾਂਅ 'ਤੇ ਲੋਕਾਂ ਨਾਲ ਕਰੋੜਾਂ ਦੀ ਠੱਗੀ, 5 ਨਾਮਜ਼ਦ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਘੱਟ ਸਮੇਂ 'ਚ ਰਕਮ ਨੂੰ ਦੱੁਗਣਾ ਕਰਨ ਦੇ ਨਾਂਅ 'ਤੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਇਕ ਕੰਪਨੀ ਨਾਲ ਸਬੰਧਿਤ 5 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੀਆਂ ਵਸਤਾਂ ਦੇ ਲਏ ਨਮੂਨੇ

ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਲੋਕਾਂ ਨੂੰ ਸਾਫ਼ ਸੁਥਰੀਆਂ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਦੀ ਅਗਵਾਈ ਹੇਠ ਟੀਮ ਨੇ ਹੁਸ਼ਿਆਰਪੁਰ ਸ਼ਹਿਰ ਅਤੇ ਆਸਪਾਸ ਦੇ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਦੇ ਬੀ. ਕਾਮ. ਚੌਥੇ ਸਮੈਸਟਰ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ

ਦਸੂਹਾ, 12 ਜੂਨ (ਭੁੱਲਰ)-ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਬੀ. ਕਾਮ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪੰਜਾਬ ਭਰ 'ਚੋਂ ਪਹਿਲੀਆਂ 10 ...

ਪੂਰੀ ਖ਼ਬਰ »

ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕੋਟਫਤੂਹੀ, 12 ਜੂਨ (ਅਮਰਜੀਤ ਸਿੰਘ ਰਾਜਾ)-ਪਿੰਡ ਭਾਮ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਲਗੀਧਰ ਸੇਵਾ ਸੁਸਾਇਟੀ ਵਲੋਂ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਕਾਬੂ

ਗੜ੍ਹਦੀਵਾਲਾ, 12 ਜੂਨ (ਚੱਗਰ)-ਇੰਸਪੈਕਟਰ ਮੁਨੀਸ਼ ਕੁਮਾਰ ਦੀ ਅਗਵਾਈ 'ਚ ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਦੀ ਪੁਲਿਸ ਟੀਮ ਵਲੋਂ ਗੜ੍ਹਦੀਵਾਲਾ ਵਾਰਡ ਨੰਬਰ-10 ਦੇ ਇੱਕ ਵਿਅਕਤੀ ਰੌਮੀ ਸ਼ਰਮਾ ਪੁੱਤਰ ਰਵਿੰਦਰ ਕੁਮਾਰ ਨੂੰ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਕਾਬੂ ਕੀਤਾ ਹੈ ...

ਪੂਰੀ ਖ਼ਬਰ »

ਪਿੰਡ ਚੱਗਰਾਂ 'ਚ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਸਰਕਲ ਪੁਰਹੀਰਾਂ ਵਲੋਂ 7 ਰੋਜ਼ਾ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਮਾਈ ਮਾਲਾਂ ਪਿੰਡ ਚੱਗਰਾਂ ਵਿਖੇ ਲਗਾਇਆ ਗਿਆ | ਜਿਸ ਵਿਚ ਮਿਸ਼ਨਰੀ ਵੀਰਾਂ ਨੇ ਗੁਰਬਾਣੀ ਸ਼ੁੱਧ ਉਚਾਰਨ, ਸਿੱਖ ਰਹਿਤ ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ ਵਿਚ ਸਮਰ ਕੈਂਪ ਲਗਾਇਆ

ਨੰਗਲ ਬਿਹਾਲਾਂ, 12 ਜੂਨ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ 3 ਦਿਨਾਂ ਸਮਰ ਕੈਂਪ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਸੰਪੰਨ ਹੋਇਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਡਾ. ਰਜੇਸ਼ ਡੋਗਰਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਣ ਮੰਡਲ ਹੁਸ਼ਿਆਰਪੁਰ ਦੀ ਚੋਣ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਦੀਆਂ ਚੱਲ ਰਹੀਆਂ ਚੋਣਾਂ ਤਹਿਤ ਵਣ ਮੰਡਲ ਹੁਸ਼ਿਆਰਪੁਰ ਦੀ ਚੋਣ ਸਬੰਧੀ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਜੰਗਲਾਤ ਕਾਮਿਆਂ ਦੀ ਇਕੱਤਰਤਾ ਹੋਈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਲਈ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟਾਇਆ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਮਾਸੂਮ ਫ਼ਤਿਹਵੀਰ ਸਿੰਘ ਨੂੰ ਸਹੀ ਸਲਾਮਤ ਬਾਹਰ ਕੱਢੇ ਜਾਣ ਨੂੰ ਲੈ ਕੇ ਇੱਥੇ ਨੌਜਵਾਨਾਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਘਰ-ਘਰ ਚੈਕਿੰਗ ਕੀਤੀ ਜਾਵੇ- ਡੀ.ਸੀ.

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੀ ਰੋਕਥਾਮ ਲਈ ਡੋਰ ਟੂ ਡੋਰ ਚੈਕਿੰਗ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸਮਰ ਕੈਂਪ ਲਗਾਇਆ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਸਮਰ ਕੈਂਪ ਪਿ੍ੰਸੀਪਲ ਜੀ. ਮਾਰੀਆ ਜਾੱਨ ਦੀ ਅਗਵਾਈ ਵਿਚ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਡਾਂਸ, ਆਰਟ ਐਾਡ ਕਰਾਫ਼ਟ, ਸੰਗੀਤ, ਬਾਸਕਿਟਬਾਲ, ਬੈਡਮਿੰਟਨ ਅਤੇ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਮਾਹਿਲਪੁਰ, 12 ਜੂਨ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੁਭਾਸ਼ ਬਾਠ ਨੇ ਦੱਸਿਆ ਕਿ ਥਾਣੇਦਾਰ ਰਾਕੇਸ਼ ਕੁਮਾਰ ਵਲੋਂ ਪਿੰਡ ਪੱਖ਼ੋਵਾਲ ...

ਪੂਰੀ ਖ਼ਬਰ »

ਰਿਜਨਲ ਪਾਸਪੋਰਟ ਦਫ਼ਤਰ ਜਲੰਧਰ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ-ਖੰਨਾ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਨਿਵਾਸ਼ ਰਾਏ ਖੰਨਾ ਨੇ ਰਿਜ਼ਨਲ ਪਾਸਪੋਰਟ ਦਫ਼ਤਰ ਜਲੰਧਰ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਸਬੰਧੀ ਮਨੁੱਖੀ ਅਧਿਕਾਰ ਆਯੋਗ ਨੂੰ ਪੱਤਰ ਲਿਖ ...

ਪੂਰੀ ਖ਼ਬਰ »

ਸਿੰਗੜੀਵਾਲਾ 'ਚ ਜੋੜ ਮੇਲੇ ਮੌਕੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਬਾਬਾ ਸਿੱਧ ਗਰੀਬ ਦੇ ਅਸਥਾਨ ਪਿੰਡ ਸਿੰਗੜੀਵਾਲਾ ਵਿਖੇ ਸਾਲਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਵਲੋਂ ਬੈਲ ਗੱਡੀਆਂ ਦੀਆਂ ਦੌੜਾ ਕਰਵਾਈਆਂ ਗਈਆਂ | ਇਸ ਮੌਕੇ ਖੀਰੇ ਵੱਛਿਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜੇ ਲੁਟੇਰੇ ਕਾਬੂ

ਮਾਹਿਲਪੁਰ, 12 ਜੂਨ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਔਰਤ ਦਾ ਪਰਸ ਖੋਹ ਭੱਜਣ ਵਾਲੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸੁਭਾਸ਼ ਬਾਠ ਨੇ ਦੱਸਿਆ ਕਿ 25 ਮਈ ਨੂੰ ...

ਪੂਰੀ ਖ਼ਬਰ »

ਜਨਰਲ ਵਰਗ ਦੀ ਭਲਾਈ ਲਈ ਸਰਕਾਰ ਸਟੇਟ ਕਮਿਸ਼ਨ ਨਿਯੁਕਤ ਕਰੇ-ਆਗੂ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਅਤੇ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਅਤੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ...

ਪੂਰੀ ਖ਼ਬਰ »

ਜਥੇਦਾਰ ਗੇਰਾ ਤੇ ਲਖਵਿੰਦਰ ਟਿੰਮੀ ਵਲੋਂ ਅਨੁਰਾਗ ਠਾਕੁਰ ਅਤੇ ਧੂਮਲ ਦਾ ਸਨਮਾਨ

ਤਲਵਾੜਾ, 12 ਜੂਨ (ਸੁਰੇਸ਼ ਕੁਮਾਰ)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਦੇ ਕੇਂਦਰ ਸਰਕਾਰ ਵਿਚ ਮੰਤਰੀ ਬਣਨ 'ਤੇ ਅਕਾਲੀ ਆਗੂ ਕਿਰਪਾਲ ਸਿੰਘ ਗੇਰਾ ਅਤੇ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਟਿੰਮੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਹੁਸ਼ਿਆਰਪੁਰ, 12 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੀਬ ਦੀ ਮੂੰਹ ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ ਬੂਟਿਆਂ ਦੇ ਪ੍ਰਸ਼ਾਦ ਦਾ ਲੰਗਰ ਪਿੰਡ ਜੰਡੋਲੀ ਵਿਖੇ ਮਹਾਨ ਕੀਰਤਨ ਦਰਬਾਰ ਮੌਕੇ ਲਗਾਇਆ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬਾਅਦ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਬੀਤ ਇਲਾਕੇ ਦੇ ਲੋਕ

ਬੀਣੇਵਾਲ, 12 ਜੂਨ (ਬੈਜ ਚੌਧਰੀ)-ਤਹਿਸੀਲ ਗੜ੍ਹਸ਼ੰਕਰ ਦੀਆਂ ਸ਼ਿਵਾਲਿਕ ਪਹਾੜੀਆਂ 'ਚ ਵਸੇ ਬੀਤ ਇਲਾਕੇ ਦੇ 37 ਪਿੰਡਾਂ ਦੇ ਲੋਕ ਆਜ਼ਾਦੀ ਦੇ 72 ਸਾਲ ਬਾਅਦ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਕਿਧਰੇ ਪੀਣ ਨੂੰ ਪਾਣੀ ਨਸੀਬ ਨਹੀਂ ਹੁੰਦਾ ਤੇ ਕਿਧਰੇ ਗੰਧਲੇ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਥੋੜ੍ਹੀ ਰਾਹਤ

ਐਮਾਂ ਮਾਂਗਟ, 12 ਜੂਨ (ਭੰਮਰਾ)-ਅੱਜ ਸਵੇਰੇ ਇਲਾਕੇ ਵਿਚ ਚੱਲੀ ਤੇਜ਼ ਹਨੇਰੀ ਤੇ ਮੀਂਹ ਦੀਆਂ ਬੁਛਾੜਾਂ ਨਾਲ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ, ਕਿਉਂਕਿ ਬੀਤੇ ਕੁੱਝ ਦਿਨਾਂ ਤੋਂ ਗਰਮੀ ਦਾ ਪਾਰਾ ਜ਼ੋਰਾਂ 'ਤੇ ਸੀ, ਜਿਸ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਸੀ | ਇਲਾਕੇ ਦੇ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ ਕਾਰ ਚੋਰ ਗਰੋਹ ਦਾ ਮੈਂਬਰ ਗਿ੍ਫ਼ਤਾਰ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਕਾਰ ਚੋਰ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਦੌਰਾਨ ਥਾਣਾ ਮੁਖੀ ਮੁਕੇਰੀਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੁਰਦੇਵ ਪੁਰਾ ਮੁਕੇਰੀਆਂ ...

ਪੂਰੀ ਖ਼ਬਰ »

ਮਾਤਾ ਗੰਗਾ ਜੀ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਟਾਂਡਾ ਉੜਮੁੜ, 12 ਜੂਨ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਰ ਸੰਸਥਾ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਸਾਇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਹਰਸੀ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਏ., ਬੀ. ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਚਾਰ ਸਾਲਾ ਇੰਟੈਗ੍ਰੇਟਿਡ ਕੋਰਸ ਬੀ.ਏ., ਬੀ.ਐੱਡ. ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਪ੍ਰੀਤ ਮਹਿੰਦਰ ਪਾਲ ਸਿੰਘ ਨੇ ਨਤੀਜੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਰਨੈਲ ਸਿੰਘ ਭੂਲਪੁਰ ਨੇ ਹੈਲਪ ਗਰੁੱਪ ਪੈਰਿਸ ਨੂੰ ਕੀਤੇ 10 ਹਜ਼ਾਰ ਭੇਟ

ਮਿਆਣੀ, 12 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਭੂਲਪੁਰ ਵਿਖੇ ਸਮਾਜ ਸੇਵੀ ਸੰਸਥਾ ਹੈਲਪ ਗਰੁੱਪ ਪੈਰਿਸ ਵਲੋਂ ਸਮਾਜਸੇਵੀ ਕੰਮਾਂ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਦੇਖਦੇ ਹੋਏ ਉਘੇ ਸਮਾਜ ਸੇਵਕ ਸਾਬਕਾ ਸਰਪੰਚ ਜਰਨੈਲ ਸਿੰਘ ਭੂਲਪੁਰ ਨੇ ਸੰਸਥਾ ਦੇ ਕੋਆਰਡੀਨੇਟਰ ...

ਪੂਰੀ ਖ਼ਬਰ »

ਡਾ: ਨੰਦਾ ਦੀ ਅਗਵਾਈ 'ਚ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਲੋਕ ਸਭਾ ਚੋਣਾਂ ਦੌਰਾਨ ਡਾ: ਰਾਜ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ 'ਚ ਸਮਰ ਕੈਂਪ ਸਮਾਪਤ

ਮੁਕੇਰੀਆਂ, 12 ਜੂਨ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਅੱਜ 9 ਦਿਨਾ ਸਮਰ ਕੈਂਪ ਸਮਾਪਤ ਹੋ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਵਲੋਂ ਬੱਚਿਆਂ ਨੂੰ ਸ਼ਲਾਘਾ ਸਰਟੀਫਿਕੇਟ ਤਕਸੀਮ ਕੀਤੇ ਗਏ | ...

ਪੂਰੀ ਖ਼ਬਰ »

ਮੇਅਰ ਸੂਦ ਵਲੋਂ ਬਹਾਦਰਪੁਰ 'ਚ ਨਵੇਂ ਟਿਊਬਵੈੱਲ ਦੇ ਬੋਰ ਦੀ ਸ਼ੁਰੂਆਤ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਵਾਰਡ ਨੰ: 2 ਅਤੇ 3 ਮੁਹੱਲਾ ਬਹਾਦਰਪੁਰ ਵਿਖੇ ਪੁਰਾਣੇ ਟਿਊਬਵੈਲ ਦੇ ਖਰਾਬ ਹੋਣ ਕਾਰਨ ਉਸ ਦੀ ਜਗ੍ਹਾ ਨਵੇਂ ਟਿਊਬਵੈਲ ਦੇ ਬੋਰ ਦੇ ਕੰਮ ਦੀ ਸ਼ੁਰੂਆਤ ਮੇਅਰ ਸ਼ਿਵ ਸੂਦ ਵਲੋਂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ 'ਤੇ ਰੋਸ ਮਾਰਚ ਕੱਢਿਆ

ਗੜ੍ਹਦੀਵਾਲਾ, 12 ਜੂਨ (ਚੱਗਰ/ਗੋਂਦਪੁਰ)-ਗੜ੍ਹਦੀਵਾਲਾ ਵਿਖੇ ਗੁਰੂ ਮਾਨਿਓ ਗੰ੍ਰਥ ਚੇਤਨਾ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਵਿਖੇ 2 ਸਾਲ ...

ਪੂਰੀ ਖ਼ਬਰ »

ਮਿਆਣੀ ਦੇ ਵਾਰਡ ਨੰਬਰ 2 ਵਿਚ ਪੰਚਾਇਤ ਮੈਂਬਰਾਂ ਨੇ ਕਲੱਬ ਦੀ ਮਦਦ ਨਾਲ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ

ਮਿਆਣੀ, 12 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਮਿਆਣੀ ਵਿਖੇ ਪੰਚਾਇਤ ਮੈਂਬਰਾਂ ਨੇ ਪਹਿਲ ਕਦਮੀ ਕਰਦੇ ਹੋਏ ਕਿ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਬਰਸਾਤਾਂ ਦੇ ਦਿਨਾਂ ਤੋਂ ਪਹਿਲਾਂ ਨਾਲਿਆਂ ਵਿਚੋਂ ਪਾਣੀ ਦਾ ਨਿਕਾਸ ਠੀਕ ਹੋ ਸਕੇ | ਪੰਚ ਗੁਰਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX