ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  14 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  48 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  5 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  27 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  41 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਰ.ਡੀ. ਖੋਸਲਾ ਸਕੂਲ ਦੀ ਅਨੁਸ਼ਾਸਨ ਕਮੇਟੀ ਦਾ ਸਹੁੰ ਚੁੱਕ ਸਮਾਗਮ ਹੋਇਆ

ਬਟਾਲਾ, 12 ਜੂਨ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈ. ਸਕੂਲ ਬਟਾਲਾ ਦੀ ਅਨੁਸ਼ਾਸਨ ਕਮੇਟੀ ਦਾ ਸਹੁੰ ਚੁੱਕ ਸਮਾਗਮ ਸਫ਼ਲਤਾ ਪੂਰਵਕ ਸਮਾਪਤ ਹੋਇਆ | ਸਕੂਲ ਚੇਅਰਮੈਨ ਸ੍ਰੀ ਅਰਵਿੰਦਰ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ, ਪਿ੍ੰ: ਸ੍ਰੀਮਤੀ ਬਿੰਦੂ ਭੱਲਾ, ਮੈਨੇਜਿੰਗ ਕਮੇਟੀ ਦੇ ਮੈਂਬਰ ਸ: ਭੁਪਿੰਦਰ ਸਿੰਘ, ਸ੍ਰੀਮਤੀ ਸੁਨੀਤ ਭਾਰਤੀ, ਸ੍ਰੀ ਅਸ਼ਵਨੀ ਸ਼ਰਮਾ, ਵਰਿੰਦਰ ਕਾਂਸਰਾ ਅਤੇ ਕਮਲ ਅਰੋੜਾ ਨੇ ਜਯੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਨੇਕਦੀਪ ਸਿੰਘ ਨੂੰ ਸੀਨੀਅਰ ਮੁੱਖ ਲੜਕਾ, ਸਹਿਜ ਬਾਜਵਾ ਨੂੰ ਸੀਨੀਅਰ ਮੁੱਖ ਲੜਕੀ, ਮਨਣ ਵਰਮਾ ਨੂੰ ਮੁੱਖ ਲੜਕਾ ਅਤੇ ਜਾਹਨਵੀ ਗੁਪਤਾ ਨੂੰ ਮੁੱਖ ਲੜਕੀ ਦੇ ਬੈਜ਼ ਲਗਾ ਕੇ ਸਕੂਲ ਅਨੁਸ਼ਾਸਨ ਕਾਇਮ ਕਰਨ ਦੀ ਜ਼ਿੰਮੇਵਾਰੀ ਸੌਾਪੀ ਗਈ | ਸਕੂਲ ਦੇ ਗਾਂਧੀ ਹਾਊਸ ਦੇ ਕੈਪਟਨ ਰੋਹਿਤ ਸ਼ਰਮਾ ਅਤੇ ਗੁਰਲੀਨ ਕੌਰ, ਨਹਿਰੂ ਹਾਊਸ ਦੇ ਪੁਲਕਿਤ ਮਿੱਤਲ ਤੇ ਗੁਰਲੀਨ ਕੌਰ, ਸ਼ਾਸਤਰੀ ਹਾਊਸ ਦੇ ਕੈਪਟਨ ਸਾਰਥਕ ਸ਼ਰਮਾ, ਹੁਨਰ ਅੰਗੁਰਾਲਾ, ਟੈਗੋਰ ਹਾਊਸ ਦੇ ਕੈਪਟਨ ਸੁਖਮਨਦੀਪ ਕੌਰ ਅਤੇ ਕੋਮਲਪ੍ਰੀਤ ਕੌਰ, ਸੀ: ਖੇਡ ਕੈਪਟਨ ਰਾਹੁਲ ਅਤੇ ਲਵਲੀਨ ਕੌਰ ਤੇ ਖੇਡ ਕੈਪਟਨ ਸਮਰੱਥ ਨੈਬ ਨੂੰ ਬੈਜ਼ ਲਗਾ ਕੇ ਜ਼ਿੰਮੇਵਾਰੀ ਤਨਦੇਹੀ ਤੇ ਅਨੁਸ਼ਾਸਨ ਰੱਖਣ ਦੀ ਸਹੁੰ ਚੁਕਾਈ ਗਈ | ਸਕੂਲ ਪਿ੍ੰ: ਸ੍ਰੀਮਤੀ ਬਿੰਦੂ ਭੱਲਾ ਨੇ ਮੌਕੇ 'ਤੇ ਮੌਜੂਦ ਮੈਨੇਜਿੰਗ ਕਮੇਟੀ ਦਾ ਸਵਾਗਤ ਕੀਤਾ ਤੇ ਸਕੂਲ ਬੱਚਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਅਨੁਸ਼ਾਸਨ ਕਮੇਟੀ ਬੱਚਿਆਂ ਨੂੰ ਜੀਵਨ ਦੇ ਹਰ ਖੇਤਰ ਵਿਚ ਅਨੁਸ਼ਾਸਨ ਨਾਲ ਕੰਮ ਕਰਨ ਦੀ ਜੀਵਨ ਜਾਂਚ ਸਿਖਾਉਂਦੀ ਹੈ | ਸਕੂਲ ਦਾ ਜ਼ਿਲ੍ਹਾ ਗੁਰਦਾਸਪੁਰ ਵਿਚ ਸਭ ਤੋਂ ਵਧੀਆ ਨਤੀਜਾ ਆਉਣ 'ਤੇ ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ ਨੇ ਕਿਹਾ ਕਿ ਸਾਡੇ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ | ਅਨੁਸ਼ਾਸਨ ਬੱਚਿਆਂ ਨੂੰ ਜੀਵਨ ਦੇ ਹਰ ਖੇਤਰ 'ਚ ਸਫ਼ਲ ਕਰਦਾ ਹੈ ਤੇ ਇਹ ਸ਼ੁਰੂਆਤ ਉਹ ਸਕੂਲ ਤੋਂ ਕਰਕੇ ਜੀਵਨ 'ਚ ਕਾਮਯਾਬ ਹੋ ਸਕਦੇ ਹਨ | ਸਕੂਲ ਪ੍ਰਧਾਨ ਸ੍ਰੀ ਅਜੈ ਖੋਸਲਾ ਨੇ ਅਨੁਸ਼ਾਸਨ ਕਮੇਟੀ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ |

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ 6 ਵਿਅਕਤੀਆਂ 'ਤੇ ਪਰਚਾ ਦਰਜ

ਦੋਰਾਂਗਲਾ, 12 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਵਲੋਂ ਨਾਜਾਇਜ਼ ਮਾਈਨਿੰਗ ਕਰਦਿਆਂ 6 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਦੋਰਾਂਗਲਾ ਦੇ ਐਸ.ਐਚ.ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਕਲਾਨੌਰ 'ਚ ਸਮਾਜ ਸੇਵਕਾਂ ਵਲੋਂ ਫ਼ਤਹਿਵੀਰ ਸਿੰਘ ਨੂੰ ਮੋਮਬੱਤੀਆਂ ਜਗ੍ਹਾ ਕੇ ਦਿੱਤੀ ਸ਼ਰਧਾਂਜਲੀ

ਕਲਾਨੌਰ, 12 ਜੂਨ (ਪੁਰੇਵਾਲ)-ਬੀਤੇ ਦਿਨ ਸੰਗਰੂਰ 'ਚ ਬੋਰਵੈੱਲ 'ਚ ਡਿੱਗਣ ਉਪਰੰਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਛੋਟੇ ਬੱਚੇ ਫ਼ਤਹਿਵੀਰ ਸਿੰਘ ਨੂੰ ਕਲਾਨੌਰ 'ਚ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਦੀ ਅਗਵਾਈ 'ਚ ਕਲਾਨੌਰ ਵਾਸੀਆਂ, ਸਮਾਜ ਸੇਵਕਾਂ ਅਤੇ ...

ਪੂਰੀ ਖ਼ਬਰ »

ਔਰਤ ਵਲੋਂ ਸਹੁਰਾ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ

ਗੁਰਦਾਸਪੁਰ, 12 ਜੂਨ (ਸੈਣੀ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਖੇ ਇਕ ਔਰਤ ਵਲੋਂ ਸਹੁਰੇ ਪਰਿਵਾਰ 'ਤੇ ਜਾਇਦਾਦ ਨੰੂ ਲੈ ਕੇ ਕੁੱਟਮਾਰ ਦੇ ਦੋਸ਼ ਲਗਾਉਂਦੇ ਹੋਏ ਪੁਲਿਸ ਵਲੋਂ ਕਾਰਵਾਈ ਨਾ ਕਰਨ ਨੰੂ ਲੈ ਕੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 12 ਜੂਨ (ਕਾਹਲੋਂ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਲਿਬਰੇਸ਼ਨ ਵਲੋਂ ਬੋਰਵੈਲ 'ਚ ਡਿਗ ਕੇ ਹੋਈ ਬੱਚੇ ਫਤਹਿਵੀਰ ਸਿੰਘ ਦੀ ਮੌਤ 'ਤੇ ਅਫਸੋਸ ਜਾਹਿਰ ਕਰਦਿਆਂ ਪੰਜਾਬ ਸਰਕਾਰ ਤੇ ਮੱੁਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ

ਬਟਾਲਾ, 12 ਜੂਨ (ਬੁੱਟਰ)-ਵਿਆਹੁਤਾ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਸਮੇਤ ਪੱਤਰਕਾਰਵਾਰਤਾ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਸਥਾਨਿਕ ਥਾਣਾ ਸਿਟੀ ਕੁਆਰਟਰ ਵਿਖੇ ਇਕ ਵਿਆਹੁਤਾ ਵਲੋਂ ਪਤੀ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਰਿਧੀਮਾ ਸ਼ਰਮਾ ਪੁੱਤਰੀ ਨਵਲ ਕਿਸ਼ੋਰ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2014 ਵਿਚ ਗੋਬਿੰਦਾ ਪੁੱਤਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ ਦੇ ਦੋਸ਼

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਬਹਿਰਾਮਪੁਰ ਰੋਡ ਵਿਖੇ ਟਿਊਸ਼ਨ ਪੜ੍ਹਨ ਜਾ ਰਹੀ ਨਾਬਾਲਗ ਲੜਕੀ ਨੰੂ ਕਿਸੇ ਵਿਅਕਤੀ ਵਲੋਂ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾਉਣ ਦੇ ਦੋਸ਼ ਲਗਾਏ ਗਏ ਹਨ | ਇਸ ਮੌਕੇ ਬਲਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ

ਬਟਾਲਾ, 12 ਜੂਨ (ਬੁੱਟਰ)-ਵਿਆਹੁਤਾ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਸਮੇਤ ਪੱਤਰਕਾਰਵਾਰਤਾ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ

ਬਟਾਲਾ, 12 ਜੂਨ (ਕਾਹਲੋਂ)-ਲੋਕ ਇਨਸਾਫ਼ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹਲਕਾ ਪ੍ਰਧਾਨ ਵਿਜੇ ਤ੍ਰੇਹਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਨਾਲ ਜੁੜਨ ਵਾਲੇ ਨਵੇਂ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਵਿਜੇ ਤ੍ਰੇਹਨ ਨੇ ਕਿਹਾ ਕਿ ਪਾਰਟੀ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ 2.5 ਤੋਲੇ ਸੋਨਾ ਤੇ 50 ਹਜ਼ਾਰ ਦੀ ਨਕਦੀ ਚੋਰੀ

ਗੁਰਦਾਸਪੁਰ, 12 ਜੂਨ (ਸੈਣੀ)-ਨਜ਼ਦੀਕੀ ਪਿੰਡ ਬਾਬੋਵਾਲ ਵਿਖੇ ਇਕ ਘਰ ਅੰਦਰ ਚੋਰਾਂ ਵਲੋਂ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਤ ਰਾਮ ਪੁੱਤਰ ਈਸ਼ਰ ਦਾਸ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਕੁੱਲੂ ਮਨਾਲੀ ਵਿਖੇ ਗਰਮੀਆਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਮੀਤ ਪ੍ਰਧਾਨ ਵਲੋਂ ਐੱਸ.ਐੱਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ

ਬਟਾਲਾ, 12 ਜੂਨ (ਕਾਹਲੋਂ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਆਪਣਾ ਪੰਜਾਬ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਨੇ ਐੱਸ.ਐੱਸ.ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ ਲਾਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਾਗਰੂਕਤਾ ਦੇ ਬਾਵਜੂਦ ਅਜੇ ਵੀ ਲੋਕ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦੇ ਭਰ ਰਹੇ ਹਨ ਫਾਰਮ

ਕਲਾਨੌਰ ਦੇ ਡਾਕਘਰ 'ਚ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਫਾਰਮ ਭੇਜਣ ਲਈ ਆਇਆ ਵਿਅਕਤੀ ਫਾਰਮ ਵਿਖਾਉਂਦਾ ਹੋਇਆ | ਸਵੀਰ : ਪੁਰੇਵਾਲ ਕਲਾਨੌਰ, 12 ਜੂਨ (ਪੁਰੇਵਾਲ)-ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਖ਼ਤੀ ਨਾਲ ਕੀਤੀ ਗਈ ਤਾੜਨਾ ਅਤੇ ਜਾਗਰੂਕਤਾ ਦੇ ਬਾਵਜੂਦ ਵੀ ...

ਪੂਰੀ ਖ਼ਬਰ »

21 ਜੂਨ ਨੰੂ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ

ਗੁਰਦਾਸਪੁਰ, 12 ਜੂਨ (ਸੈਣੀ)-ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਗੁਰਦਾਸਪੁਰ ਵਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੰੂ ਇਕ ਪੱਤਰ ਜਾਰੀ ਕਰਕੇ 21 ਜੂਨ ਨੰੂ ਮਨਾਏ ਜਾ ਰਹੇ ਅੰਤਰਾਸ਼ਟਰੀ ਯੋਗਾ ਦਿਵਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ | ਪੱਤਰ ਵਿਚ ਡੀ.ਸੀ ਵਲੋਂ ਸਥਾਨਿਕ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ

ਗੁਰਦਾਸਪੁਰ, 12 ਜੂਨ (ਆਰਿਫ਼)-ਜੀਆ ਲਾਲ ਮਿੱਤਲ ਡੀ.ਏੇ.ਵੀ.ਪਬਲਿਕ ਸਕੂਲ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ ਹੋ ਗਿਆ ਹੈ | ਇਹ ਸਮਰ ਕੈਂਪ 3 ਜੂਨ ਤੋਂ 13 ਜੂਨ ਤੱਕ ਲਗਾਏ ਗਏ | ਜਿਸ ਵਿਚ 400 ਦੇ ਕਰੀਬ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਪਾਣੀ ਬਚਾਉਣ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਸਾਰੇ ਲੋਕ ਬਣਦਾ ਯੋਗਦਾਨ ਪਾਉਣ-ਡਾ: ਯੂਸਫ਼

ਵਰਸੋਲਾ, 12 ਜੂਨ (ਵਰਿੰਦਰ ਸਹੋਤਾ)-ਦਿਨ ਪ੍ਰਤੀ ਦਿਨ ਵੱਧ ਰਹੀ ਗਰਮੀ ਅਤੇ ਵਾਤਾਵਰਨ 'ਚ ਆ ਰਿਹਾ ਵਿਗਾੜ ਵੱਡੀ ਚਿੰਤਾ ਦਾ ਵਿਸ਼ਾ ਹੈ | ਇਸ ਦੇ ਸੁਧਾਰ ਲਈ ਸਮੂਹ ਵਰਗਾਂ ਦੇ ਲੋਕਾਂ ਨੂੰ ਪਾਣੀ ਬਚਾਉਣ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਗੁਰਦਾਸਪੁਰ, 12 ਜੂਨ (ਸੈਣੀ)-ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗੇ ਦੋ ਸਾਲ ਦੇ ਫ਼ਤਿਹਵੀਰ ਸਿੰਘ ਦੀ ਹੋਈ ਮੌਤ 'ਤੇ ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਨੇ ਗਹਿਰਾ ਅਫ਼ਸੋਸ ਜ਼ਾਹਿਰ ਕਰਦਿਆਂ ਇਸ ਮੌਤ ਲਈ ਪੰਜਾਬ ਸਰਕਾਰ ਨੰੂ ਦੋਸ਼ੀ ...

ਪੂਰੀ ਖ਼ਬਰ »

ਭੱਠਾ ਕਾਲੋਨੀ ਦੇ ਮੰਦਰ ਵਿਖੇ ਮੂਰਤੀ ਦੀ ਕੀਤੀ ਸਥਾਪਨਾ

ਗੁਰਦਾਸਪੁਰ, 12 ਜੂਨ (ਸੈਣੀ)-ਇਥੋਂ ਨਜ਼ਦੀਕੀ ਭੱਠਾ ਕਾਲੋਨੀ ਵਿਖੇ ਸਥਿਤ ਮੰਦਿਰ ਵਿਚ ਸ੍ਰੀ ਗੁਰੂ ਨਾਭਾ ਦਾਸ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਿਸ਼ੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਵਿਸ਼ਵ ਬਾਲ ਮਜ਼ਦੂਰ ਨਿਖੇਧੀ ਦਿਵਸ ਮਨਾਇਆ

ਗੁਰਦਾਸਪੁਰ, 12 ਜੂਨ (ਸੈਣੀ)-ਨਜ਼ਦੀਕੀ ਪਿੰਡ ਗਾਜੀਕੋਟ 'ਚ ਸਥਿਤ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਬਾਲ ਮਜ਼ਦੂਰ ਨਿਖੇਧੀ ਦਿਵਸ ਮਨਾਇਆ ਗਿਆ | ਜਿਸ ਵਿਚ 6ਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਇਕ ਨਾਟਕ ਪੇਸ਼ ਕਰਕੇ ਬੱਚਿਆਂ ਦੇ ਮਾਨਸਿਕ, ਸਰੀਰਕ ਅਤੇ ਆਤਮਿਕ ...

ਪੂਰੀ ਖ਼ਬਰ »

ਦਲਿਤ ਨੇਤਾ ਥਾਵਰ ਚੰਦ ਭਹਿਲੋਦ ਨੂੰ ਰਾਜ ਸਭਾ ਵਿਚ ਪਾਰਟੀ ਨੇਤਾ ਬਣਾਉਣ 'ਤੇ ਧੰਨਵਾਦ-ਛੀਨਾ

ਗੁਰਦਾਸਪੁਰ, 12 ਜੂਨ (ਆਰਿਫ਼)-ਦਲਿਤ ਨੇਤਾ ਥਾਵਰ ਚੰਦ ਭ ਹਿਲੋਦ ਜੋ ਕਿ ਕੇਂਦਰੀ ਮੰਤਰੀ ਹਨ ਨੰੂ ਪਾਰਟੀ ਵਲੋਂ ਰਾਜ ਸਭਾ ਵਿਚ ਪਾਰਟੀ ਨੇਤਾ ਬਣਾਏ ਜਾਣ 'ਤੇ ਭਾਜਪਾ ਆਗੂ ਜੋਗਿੰਦਰ ਸਿੰਘ ਛੀਨਾ ਨੇ ਪਾਰਟੀ ਹਾਈ ਕਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ 'ਚ ਨਵੀਆਂ ਨਿਯੁਕਤੀਆਂ

ਬਟਾਲਾ, 12 ਜੂਨ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਮੀਟਿੰਗ ਸੂਬਾ ਉਪ ਪ੍ਰਧਾਨ ਰਮੇਸ਼ ਨਈਅਰ ਅਤੇ ਜ਼ਿਲ੍ਹਾ ਪ੍ਰਧਾਨ ਵਿੱਕੀ ਤ੍ਰੇਹਨ ਦੀ ਅਗਵਾਈ ਹੇਠ ਹੋਈ, ਜਿਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਤੇ ਵਿਸਥਾਰ ਲਈ ਪ੍ਰੇਮ ਕੁਮਾਰ ਬਾਬਾ ਨੂੰ ਜ਼ਿਲ੍ਹਾ ਉਪ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟਸ ਦੇ 32 ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ

ਵਰਸੋਲਾ, 12 ਜੂਨ (ਵਰਿੰਦਰ ਸਹੋਤਾ)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟਸ ਦੀ ਮੈਨੇਜਮੈਂਟ ਅਤੇ ਪਲੇਸਮੈਂਟ ਸੈਲ ਦੇ ਯਤਨਾਂ ਸਦਕਾ ਮਲਟੀਨੈਸ਼ਨਲ ਕੰਪਨੀ ਜੇ. ਬੀ. ਐਮ. ਗੁਜਰਾਤ ਵਲੋਂ ਸੁਖਜਿੰਦਰ ਪੋਲੀਟੈਕਨੀਕਲ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਦੇ 32 ਸਿਖਿਆਰਥੀਆਂ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਕਰਨ ਆਨੰਦ ਨੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੀ ਪ੍ਰੀਖਿਆ 'ਚੋਂ ਕੀਤਾ ਟਾਪ

ਗੁਰਦਾਸਪੁਰ, 12 ਜੂਨ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਨੇ ਕੋਚਿੰਗ ਦੇ ਖੇਤਰ ਵਿਚ ਇਕ ਹੋਰ ਕੀਰਤੀਮਾਨ ਸਥਾਪਿਤ ਕਰਦੇ ਹੋਏ ਕਰਨ ਆਨੰਦ ਨੰੂ ਪੂਰੇ ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਪਹਿਲਾ ਰੈਂਕ ਪ੍ਰਾਪਤ ਕਰਵਾਇਆ ਹੈ | ਇਸ ਮੌਕੇ ਕਰਨ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਯਾਦ ਵਿਚ ਲੋਕਾਂ ਨੇ ਲਗਾਈ ਛਬੀਲ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਸਦਰ ਬਾਜ਼ਾਰ ਵਿਖੇ ਨੌਜਵਾਨਾਂ ਵਲੋਂ ਫ਼ਤਿਹਵੀਰ ਸਿੰਘ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰਜਿੰਦਰ ਸਿੰਘ, ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿਓ-ਧੀ ਨੇ ਪੁਲਿਸ 'ਤੇ ਲਗਾਏ ਦੋ ਮਹੀਨੇ ਬਾਅਦ ਵੀ ਇਨਸਾਫ਼ ਨਾ ਦੇਣ ਦੇ ਦੋਸ਼

ਪੁਰਾਣਾ ਸ਼ਾਲਾ, 12 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਸਥਾਨਿਕ ਕਸਬੇ ਦੀ ਵਸਨੀਕ ਇਕ ਲੜਕੀ ਨੂੰ ਘਰ 'ਚ ਇਕੱਲਿਆਂ ਦੇਖ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ ਨੂੰ ਅਗਵਾ ਕਰ ਲੈਣ ਦੀਆਂ ਦਿੱਤੀਆਂ ਗਈਆਂ ਧਮਕੀਆਂ ਸਬੰਧੀ ਪੁਰਾਣਾ ਸ਼ਾਲਾ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਬਟਾਲਾ ਹਲਕੇ ਦੇ ਪ੍ਰਧਾਨ ਨੂੰ ਕੀਤਾ ਮੁਅੱਤਲ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਜੋਤ ਸਿੰਘ ਅੱਬਲਖੈਰ ਦੀ ਅਗਵਾਈ ਵਿਚ ਉਨ੍ਹਾਂ ਦੇ ਦਫ਼ਤਰ ਵਿਚ ਹੋਈ | ਜਿਸ ਵਿਚ ਬਟਾਲਾ ਹਲਕੇ ਦੇ ਪ੍ਰਧਾਨ ਵਿਜੇ ਤ੍ਰੇਹਨ ਵਿਰੁੱਧ ਅਨੁਸਾਸਨੀ ਕਾਰਵਾਈ ਕਰਦੇ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬਾਜੇਚੱਕ ਬਣਿਆ ਜ਼ਿਲ੍ਹੇ ਦੀ ਸ਼ਾਨ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬਾਜੇਚੱਕ ਸਿੱਖਿਆ ਵਿਭਾਗ ਗੁਰਦਾਸਪੁਰ ਅਤੇ ਸਟੇਟ ਪੱਧਰ ਦਾ ਮਾਣਮੱਤਾ ਸਕੂਲ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਅਧਿਆਪਕਾ ਰਜਵਿੰਦਰਪਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੂਹ ਸਟਾਫ਼ ਦੇ ...

ਪੂਰੀ ਖ਼ਬਰ »

ਸੁਖਸਹਿਜ ਸਿੰਘ ਨੂੰ ਵਧੀਆ ਚਿੱਤਰ ਕਲਾ ਦਾ ਪੁਰਸਕਾਰ ਮਿਲਿਆ

ਬਟਾਲਾ, 12 ਜੂਨ (ਬੁੱਟਰ)-ਸਥਾਨਕ ਸ਼ਹਿਰ ਵਿਚ ਮਾਂ ਭਗਵਤੀ ਕਲਾਂ ਕੇਂਦਰ ਵਲੋਂ ਛੋਟੇ ਬੱਚਿਆਂ ਦੇ ਚਿੱਤਰ ਕਲਾ ਦੇ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ 'ਚ ਸੁਖਸਹਿਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਵੱਖ-ਵੱਖ ਛਾਪੇਮਾਰੀ ਕਰਕੇ 9 ਪਦਾਰਥਾਂ ਦੇ ਨਮੂਨੇ ਭਰੇ

ਬਟਾਲਾ, 12 ਜੂਨ (ਬੁੱਟਰ)-ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਵੱਖ-ਵੱਖ ਥਾਂਵਾਂ ਕਾਦੀਆਂ ਤੇ ਵਡਾਲਾ ਗ੍ਰੰਥੀਆਂ ਵਿਖੇ ਡੇਅਰੀ, ਬੇਕਰੀ ਅਤੇ ਕਰਿਆਨੇ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ 9 ਪਦਾਰਥਾਂ ਦੇ ਨਮੂਨੇ ਭਰਨ ਦੀ ਖ਼ਬਰ ਹੈ | ਜ਼ਿਲ੍ਹਾ ਸਿਹਤ ਅਧਿਕਾਰੀ ਡਾ. ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ: ਚੀਮਾ ਵਲੋਂ ਘੁਮਾਣ ਵਿਖੇ ਯੁੂਥ ਆਗੂਆਂ ਨਾਲ ਵਿਸ਼ੇਸ਼ ਮੀਟਿੰਗ

ਘੁਮਾਣ, 12 ਜੂਨ (ਬੰਮਰਾਹ)-ਪੰਜਾਬ ਦੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਆਪਣੇ ਵੱਡੇ ਭਰਾ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਤੇ ਪ੍ਰਸ਼ੋਤਮ ਸਿੰਘ ਚੀਮਾ ਦੇ ਗ੍ਰਹਿ ਘੁਮਾਣ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਮਰਿੰਦਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਧਰਮ ਪ੍ਰਚਾਰ ਮਿਸ਼ਨ ਸਰਬੱਤ ਦਾ ਭਲਾ ਤਹਿਤ ਪਿੰਡ ਧੰਦੋਈ 'ਚ ਕੈਂਪ ਲਗਾਇਆ

ਊਧਨਵਾਲ, 12 ਜੂਨ (ਪਰਗਟ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪਸਾਰ ਲਈ ਸਰਬੱਤ ਦਾ ਭਲਾ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ ਵਿਚ ਛੋਟੇ ਬੱ ਚਿਆਂ ਲਈ ਕੈਂਪ ਲਗਾਏ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ਧੰਦੋਈ ਵਿਚ ਜਥੇਦਾਰ ਗੁਰਿੰਦਰਪਾਲ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆਵਾਂ 'ਚੋਂ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦੇ 12 ਬੱਚੇ ਮੈਰਿਟ 'ਚ

ਕਲਾਨੌਰ, 12 ਜੂਨ (ਪੁਰੇਵਾਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ 'ਚੋਂ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੰਕੈਡਰੀ ਅਕੈਡਮੀ ਚੌੜਾ ਖੁਰਦ ਦੇ 12 ਬੱਚੇ ਮੈਰਿਟ 'ਚ ਆਉਣ ਕਾਰਨ ਬੱਚਿਆਂ ਵਲੋਂ ਸਕੂਲ ਸਮੇਤ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ, ...

ਪੂਰੀ ਖ਼ਬਰ »

ਠੱਕਰ ਸੰਧੂ ਵਿਖੇ ਅਕਾਲੀ ਆਗੂ ਗੁਰਇਕਬਾਲ ਮਾਹਲ ਵਲੋਂ ਧੰਨਵਾਦੀ ਮੀਟਿੰਗ

ਕਾਹਨੂੰਵਾਨ, 12 ਜੂਨ (ਹਰਜਿੰਦਰ ਸਿੰਘ ਜੱਜ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਪਾਰਟੀ ਤਰਫੋਂ ਮੈਂਬਰ ਪਾਰਲੀਮੈਂਟ ਬਣੇ ਸੰਨੀ ਦਿਓਲ ਦੇ ਹੱਕ 'ਚ ਕਾਦੀਆਂ ਹਲਕੇ ਤੋਂ ਵੱਡੀ ਜਿੱਤ ਨਾਲ ਜਿਤਾਉਣ ਲਈ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕਰਨ ਸਬੰਧੀ ਬਲਾਕ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ 'ਵਾਤਾਵਰਨ ਸੁਰੱਖਿਆ' ਲਈ 500 ਬੂਟੇ ਲਗਾਏਗਾ-ਡਾ: ਰਵਨੀਤ ਕੌਰ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਦੇ ਪ੍ਰਬੰਧਕਾਂ ਤੇ ਅਧਿਆਪਕਾਂ ਵਲੋਂ 'ਵਾਤਾਵਰਣ ਸੁਰੱਖਿਆ' ਲਈ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਕੰਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਤੇ ...

ਪੂਰੀ ਖ਼ਬਰ »

ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰਾਂ ਗੰਭੀਰ ਹੋਣ-ਐਡਵੋਕੇਟ ਠਾਕੁਰ

ਵਰਸੋਲਾ, 12 ਜੂਨ (ਵਰਿੰਦਰ ਸਹੋਤਾ)-ਹਿਊਮਨ ਰਾਈਟਸ ਸਰੰਕਸ਼ਨ ਸੰਸਥਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਬੱਚੀਆਂ ਨਾਲ ਹੋ ਰਹੇ ਜਬਰ ਜਨਾਹ ਦੇ ਮਾਮਲਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਕਾਹਨੂੰਵਾਨ, 12 ਜੂਨ (ਹਰਜਿੰਦਰ ਸਿੰਘ ਜੱਜ)-ਸ਼ਹੀਦ ਬੀਬੀ ਸੁੰਦਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਗਰਮੀਆਂ ਦੀਆਂ ਛੁੱਟੀਆਂ ਵਿਚ ਤਿੰਨ ਰੋਜ਼ਾ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਲਗਪਗ 125 ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮਰ ਕੈਂਪ ਵਿਚ ਬੱਚਿਆਂ ...

ਪੂਰੀ ਖ਼ਬਰ »

ਏ.ਡੀ.ਸੀ. ਮੂਧਲ ਵਲੋਂ ਬਲਾਕ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦੇ ਵਿਕਾਸ ਸਬੰਧੀ ਮੀਟਿੰਗ

ਫਤਹਿਗੜ੍ਹ ਚੂੜੀਆਂ, 12 ਜੂਨ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਹੋਣ ਵਾਲੇ ਵਿਕਾਸ ਸਬੰਧੀ ਬੀ.ਡੀ.ਪੀ.ਓ. ਪ੍ਰਵੀਨ ਸਿੰਘ ਦੀ ਪ੍ਰਧਾਨਗੀ ਹੇਠ ਆਈ.ਟੀ.ਆਈ. ਫਤਹਿਗੜ੍ਹ ਚੂੜੀਆਂ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਲਗਾਏ ਪਿੰਡ ਦੇ ਆਲੇ-ਦੁਆਲੇ ਬੂਟੇ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਪੂਰਨ ਚੰਦ ਕਾਲਾ ਦੀ ਪ੍ਰਧਾਨਗੀ ਹੇਠ ਵਾਤਾਵਰਨ ਦੀ ਸ਼ੁੱਧਤਾ ਨੰੂ ਲੈ ਕੇ ਪਿੰਡ ਅੰਦਰ ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਸੋਮ ਪ੍ਰਕਾਸ਼ ਨੂੰ ਮੰਤਰੀ ਬਣਨ 'ਤੇ ਦਿੱਤੀ ਵਧਾਈ

ਘੁਮਾਣ/ਅੱਚਲ ਸਾਹਿਬ, 12 ਜੂਨ (ਬੰਮਰਾਹ, ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਸ੍ਰੀ ਸੋਮ ਪ੍ਰਕਾਸ਼ ਨੂੰ ਕੇਂਦਰੀ ਰਾਜ ਮੰਤਰੀ ਬਣਨ 'ਤੇ ਉਨ੍ਹਾਂ ਦੇ ਗ੍ਰਹਿ ਫਗਵਾੜਾ ਵਿਖੇ ...

ਪੂਰੀ ਖ਼ਬਰ »

ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ

ਬਹਿਰਾਮਪੁਰ, 12 ਜੂਨ (ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੰੂ ਲਾਗੂ ਕਰਵਾਉਣ ਲਈ ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਵਿਚ ਉਚੇਚੇ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਬਟਾਲਾ, 12 ਜੂਨ (ਕਾਹਲੋਂ)-ਸੀ.ਬੀ.ਐਸ.ਈ. ਦੁਆਰਾ ਘੋਸ਼ਿਤ ਕੀਤੇ 10ਵੀਂ ਦੇ ਨਤੀਜੇ ਵਿਚ ਪਹਿਲੇ ਸਥਾਨ ਅਨਮੋਲ, ਦੂਜੇ ਸਥਾਨ ਗੁਨਗੁਨ, ਤੀਜੇ ਸਥਾਨ ਹਰਮਨਦੀਪ ਕੌਰ ਨੂੰ ਪ੍ਰਾਪਤ ਕਰਨ 'ਤੇ ਪ੍ਰਬੰਧਕ ਕਮੇਟੀ ਦੁਆਰਾ 3500 ਦਾ ਸਕਾਲਰਸ਼ਿਪ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰ: ਡਾ: ...

ਪੂਰੀ ਖ਼ਬਰ »

ਟੈਕਸੇਸ਼ਨ ਬਾਰ ਐਸੋਸੀਏਸ਼ਨ ਵਲੋਂ ਜਨਰਲ ਬਾਡੀ ਮੀਟਿੰਗ ਤੇ ਪਰਿਵਾਰ ਮਿਲਨ ਸਮਾਗਮ

ਪਠਾਨਕੋਟ, 12 ਜੂਨ (ਸੰਧੂ)-ਟੈਕਸੇਸ਼ਨ ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਸੰਜੇ ਅਗਰਵਾਲ ਦੀ ਪ੍ਰਧਾਨਗੀ ਹੇਠ ਜਨਰਲ ਬਾਡੀ ਮੀਟਿੰਗ ਤੇ ਪਰਿਵਾਰ ਮਿਲਨ ਸਮਾਗਮ ਹੋਇਆ | ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਕੀਰਤੀ ਬੇਰੀ ਨੇ ਸਾਲ 2018-2019 ਵਿਚ ਐਸੋਸੀਏਸ਼ਨ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਪਠਾਨਕੋਟ ਮੋਬਾਈਲ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ

ਪਠਾਨਕੋਟ, 12 ਜੂਨ (ਸੰਧੂ)-ਮੋਬਾਈਲ ਟਰੇਡ ਨਾਲ ਜੁੜੇ ਕਾਰੋਬਾਰੀਆਂ ਵਲੋਂ ਆਪਣੀ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਤੇ ਮੀਟਿੰਗ ਦੌਰਾਨ ਪਠਾਨਕੋਟ ਮੋਬਾਈਲ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ | ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਅਹੁਦੇਦਾਰ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਵੀ ਲੱਗ ਰਹੇ ਹਨ ਪ੍ਰਾਈਵੇਟ ਸਕੂਲ

ਬਮਿਆਲ, 12 ਜੂਨ (ਰਾਕੇਸ਼ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਦੇ ਸਕੂਲਾਂ ਵਿਚ ਐਲਾਨ ਹੋਣ ਵਾਲੀਆਂ ਛੁੱਟੀਆਂ ਨੂੰ ਲੈ ਕੇ ਸ਼ੁਰੂ ਤੋਂ ਹੀ ਪੰਜਾਬ ਦੇ ਪ੍ਰਾਈਵੇਟ ਸਕੂਲ ਧਾਰਕ ਮਨਮਰਜ਼ੀ ਕਰਦੇ ਆਉਂਦੇ ਨਜ਼ਰ ਆਏ ਹਨ | ਇਸੇ ਤਰ੍ਹਾਂ ਹੀ ਹੁਣ ਗਰਮ ਮੌਸਮ ਦੇ ...

ਪੂਰੀ ਖ਼ਬਰ »

ਬਿਜਲੀ ਦੀਆਂ ਦਰਾਂ ਵਧਾ ਕੇ ਕਾਂਗਰਸ ਨੇ ਕੀਤਾ ਜਨਤਾ ਨਾਲ ਧ੍ਰੋਹ-ਸੁਰਿੰਦਰ ਸਿੰਘ ਕਨਵਰ ਮਿੰਟੂ

ਪਠਾਨਕੋਟ, 12 ਜੂਨ (ਆਰ.ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਵਿਚ ਬਿਜਲੀ ਦੀਆਂ ਦਰਾਂ ਵਧਾ ਕੇ ਲੋਕਾਂ ਨਾਲ ਧ੍ਰੋਹ ਕੀਤਾ ਹੈ ਜਿਸ ਨੂੰ ਲੈ ਕੇ ਜਨਤਾ ਵਿਚ ਪੰਜਾਬ ਸਰਕਾਰ ਦੇ ਪ੍ਰਤੀ ਭਾਰੀ ਰੋਸ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਕਨਵਰ ਮਿੰਟੂ ...

ਪੂਰੀ ਖ਼ਬਰ »

ਸੰਨੀ ਦਿਓਲ ਲੋਕਾਂ ਤੋਂ ਵੋਟਾਂ ਬਟੋਰਨ ਲਈ ਆਏ ਸਨ ਨਾ ਕਿ ਲੋਕਾਂ ਦੀਆਂ ਤਕਲੀਫ਼ਾਂ ਦਾ ਹੱਲ ਕਰਨ-ਹਰਸਿਮਰਨ ਕੌਰ

ਪਠਾਨਕੋਟ, 12 ਜੂਨ (ਆਰ. ਸਿੰਘ)-ਬੀਤੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਸਿਰਫ਼ ਲੋਕਾਂ ਕੋਲੋਂ ਵੋਟਾਂ ਬਟੋਰਨ ਦੇ ਲਈ ਆਏ ਸਨ ਨਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ...

ਪੂਰੀ ਖ਼ਬਰ »

ਥਾਣਾ ਕਾਨਵਾਂ ਦੇ ਜਾਰਡ ਜਗ੍ਹਾ 'ਤੇ ਅਚਾਨਕ ਲੱਗੀ ਅੱਗ-ਪੁਲਿਸ ਨੂੰ ਪਈਆਂ ਭਾਜੜਾਂ

ਨਰੋਟ ਮਹਿਰਾ, 12 ਜੂਨ (ਰਾਜ ਕੁਮਾਰੀ)-ਥਾਣਾ ਕਾਨਵਾਂ ਦੇ ਜਾਰਡ ਵਾਲੀ ਜਗ੍ਹਾ 'ਤੇ ਅਚਾਨਕ ਅੱਗ ਲੱਗਣ ਕਾਰਨ ਪੁਲਿਸ ਨੰੂ ਭਾਜੜਾਂ ਪੈ ਗਈਆਂ | ਜੇਕਰ ਸਮੇਂ ਰਹਿੰਦੇ ਅੱਗ ਲੱਗਣ ਦਾ ਪਤਾ ਨਾ ਲੱਗਦਾ ਤਾਂ ਜਾਰਡ ਵਾਲੀ ਜਗ੍ਹਾ 'ਤੇ ਪਏ ਵਾਹਨ ਅੱਗ ਦੀ ਲਪੇਟ ਵਿਚ ਆ ਸਕਦੇ ਸਨ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੀ ਮੀਟਿੰਗ

ਜ਼ਿਲੇ੍ਹ ਅੰਦਰ ਜਲਦ ਅਕਾਲੀ ਵਰਕਰਾਂ ਦੀਆਂ ਕੀਤੀਆਂ ਜਾਣਗੀਆਂ ਨਿਯੁਕਤੀਆਂ-ਪ੍ਰਧਾਨ ਮਿੰਟੂ ਪਠਾਨਕੋਟ, 12 ਜੂਨ (ਆਰ.ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬ ਦੀ ਇੱਕ ਮੀਟਿੰਗ ਸਰਕਲ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਯੈਦਪੁਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-ਮੌਤ

ਡਮਟਾਲ, 12 ਜੂਨ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਅਧੀਨ ਪੈਂਦੇ ਰਾਸ਼ਟਰੀ ਰਾਜ ਮਾਰਗ 'ਤੇ ਦੁਰਗਾ ਮਾਤਾ ਮੰਦਿਰ ਨੇੜੇ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੰੂ ਟੱਕਰ ਮਾਰ ਦਿੱਤੀ | ਜਿਸ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਠਾਨਕੋਟ ਵਿਖੇ ਲਗਾਇਆ ਬੈੱ੍ਰਡ ਨਿਊਟਰੀ ਦਾ ਲੰਗਰ ਅਤੇ ਛਬੀਲ

ਪਠਾਨਕੋਟ, 12 ਜੂਨ (ਆਰ.ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਜੇਰੇ ਇਲਾਜ ਰੋਗੀਆਂ ਅਤੇ ਰਾਹਗੀਰਾਂ ਦੇ ਲਈ ਓ.ਐੱਸ.ਟੀ. ਸਟਾਫ਼ ਵੱਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਅਤੇ ਬੈੱ੍ਰਡ ਨਿਊਟਰੀ ਦਾ ਲੰਗਰ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਐੱਸ.ਐੱਮ.ਓ. ਡਾ: ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੈਡੀਮੇਡ ਰੀਟੇਲ ਯੂਨੀਅਨ ਦੀ ਹੋਈ ਚੋਣ-ਸ਼ਾਮ ਮਹਾਜਨ ਪ੍ਰਧਾਨ ਤੇ ਅਸ਼ਵਨੀ ਸਲਹੋਤਰਾ ਬਣੇ ਚੇਅਰਮੈਨ

ਪਠਾਨਕੋਟ, 12 ਜੂਨ (ਸੰਧੂ) ਰੈਡੀਮੇਡ ਰੀਟੇਲ ਯੂਨੀਅਨ ਵਲੋਂ ਪ੍ਰਵੀਨ ਰਾਣਾ ਅਤੇ ਮਨਮਹੇਸ਼ ਬਿੱਲਾ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਚੋਣ ਹੋਈ | ਜਿਸ ਵਿਚ ਸਰਵਸੰਮਤੀ ਨਾਲ ਸ਼ਾਮ ਮਹਾਜਨ ਨੂੰ ਪ੍ਰਧਾਨ ਅਤੇ ਅਸ਼ਵਨੀ ਸਲਹੋਤਰਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਕੈਂਪ ਦੌਰਾਨ 20 ਵਿਦਿਆਰਥਣਾਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾਏ

ਪਠਾਨਕੋਟ, 12 ਜੂਨ (ਆਰ. ਸਿੰਘ/ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਤਾ ਵਿਚ ਟਰਾਂਸਪੋਰਟ ਦਫ਼ਤਰ ਵਿਚ ਇਕ ਕੈਂਪ ਲਗਾ ਕੇ 20 ਵਿਦਿਆਰਥਣਾਂ ਦੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਪਠਾਨਕੋਟ, 12 ਜੂਨ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੀ ਮੀਟਿੰਗ ਪਠਾਨਕੋਟ ਦੇ ਢਾਂਗੂ ਰੋਡ ਸਥਿਤ ਏਸ਼ੀਆ ਪੈਲੇਸ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਗੁਪਤਾ ਨੇ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਆਪਣੀ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ 4 ਲੋਕਾਂ ਿਖ਼ਲਾਫ਼ ਮਾਮਲਾ ਦਰਜ

ਸੁਜਾਨਪੁਰ, 12 ਜੂਨ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਦਲਵਿੰਦਰ ਸ਼ਰਮਾ ਦੀ ਅਗਵਾਈ 'ਚ 4 ਲੋਕਾਂ ਿਖ਼ਲਾਫ਼ ਦਾਜ ਲਈ ਤੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਿਨ੍ਹਾਂ ਦੀ ਪਹਿਚਾਣ ਸੰਨੀ ਕੁਮਾਰ, ਰਾਹੁਲ ਕੁਮਾਰ, ਆਸ਼ਾ ...

ਪੂਰੀ ਖ਼ਬਰ »

ਸੁਆਮੀ ਪਰਮੇਸ਼ਵਰ ਦਾਸ ਬਣੇ ਰਾਸ਼ਟਰੀ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਚਾਰ ਸਕੱਤਰ

ਪਠਾਨਕੋਟ, 12 ਜੂਨ (ਚੌਹਾਨ)-ਅਖਿਲ ਭਾਰਤੀਏ ਰਾਸ਼ਟਰੀ ਹਿੰਦੂ ਸੈਨਾ ਦੇ ਸੰਸਥਾਪਕ ਅਤੇ ਰਾਸ਼ਟਰੀ ਪ੍ਰਧਾਨ ਰਜਨੀਸ਼ ਕੁਮਾਰ ਨੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਸਾਧੂ ਸੰਤ ਸਮਾਜ 'ਚ ਜਾਣਿਆ ਨਾਂਅ ਇੰਦੌਰਾ ਨਿਵਾਸੀ ਸੁਆਮੀ ਪਰਮੇਸ਼ਵਰ ਦਾਸ ਨੰੂ ਸੰਗਠਨ ਦਾ ਰਾਸ਼ਟਰੀ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਕਾਬੂ

ਪਠਾਨਕੋਟ, 12 ਜੂਨ (ਆਸ਼ੀਸ਼ ਸ਼ਰਮਾ)-ਐਸ.ਟੀ.ਐਫ. ਪਠਾਨਕੋਟ ਵਲੋਂ 50 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਕੀਤਾ | ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਨਰਿੰਦਰ ਕੁਮਾਰ ਨੇ ਆਪਣੀ ਪੁਲਿਸ ਪਾਰਟੀ ਸਮੇਤ ਸੈਲੀ ਰੋਡ ...

ਪੂਰੀ ਖ਼ਬਰ »

ਬੋਰਵੇਲ ਵਿਚ ਡਿੱਗੇ ਦੋ ਸਾਲ ਦੇ ਬੱਚੇ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਾ ਬਚਾਏ ਜਾਣਾ ਨਾਲਾਇਕੀ ਦਾ ਸਬੂਤ-ਰਾਣਾ

ਪਠਾਨਕੋਟ, 12 ਜੂਨ (ਆਰ.ਸਿੰਘ)-ਬੀਤੇ ਦਿਨੀਂ ਸੁਨਾਮ ਇਲਾਕੇ ਵਿਚ ਪੈਂਦੇ ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਾਸੀ ਸੁਖਵਿੰਦਰ ਸਿੰਘ ਵਿਕੀ ਦਾ 2 ਸਾਲ ਦਾ ਬੇਟਾ ਫਤਿਹਵੀਰ ਸਿੰਘ ਜੋ ਕਿ ਪਿਛਲੇ 10 ਸਾਲ ਤੋਂ ਬੰਦ ਪਏ 120 ਫੁੱਟ ਡੂੰਘੇ ਬੋਰਵੇਲ ਵਿਚ ਡਿੱਗਣ ਨਾਲ ...

ਪੂਰੀ ਖ਼ਬਰ »

ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਚੱਕੀ ਖੱਡ 'ਚੋਂ ਮਿਲਿਆ

ਪਠਾਨਕੋਟ, 12 ਜੂਨ (ਆਰ. ਸਿੰਘ)-ਭਦਰੋਆ ਦੀ ਚੱਕੀ ਖੱਡ ਵਿਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਸਥਾਨਿਕ ਲੋਕਾਂ ਨੂੰ ਮਿਲਿਆ | ਜਿਸ ਦੀ ਪਹਿਚਾਣ ਡੈਨੀਅਲ ਨਿਵਾਸੀ ਧਾਰੀਵਾਲ ਦੇ ਰੂਪ ਵਿਚ ਹੋਈ | ਸਥਾਨਿਕ ਲੋਕਾਂ ਦੇ ਅਨੁਸਾਰ ਨੌਜਵਾਨ ਨੇ ਚਿੱਟੇ ਦੀ ਓਵਰਡੋਜ ਲਈ ਹੋਈ ਸੀ | ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਸ੍ਰੀ ਸਾਈਾ ਗਰੁੱਪ ਦੇ 29 ਵਿਦਿਆਰਥੀਆਂ ਨੇ ਬਾਜ਼ੀ ਮਾਰੀ

ਪਠਾਨਕੋਟ, 12 ਜੂਨ (ਚੌਹਾਨ)-ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਅਪ੍ਰੈਲ, ਮਈ 2018 'ਚ ਹੋਏ ਇਮਤਿਹਾਨਾਂ ਦੇ ਐਲਾਨੇ ਨਤੀਜੇ 'ਚ ਸ੍ਰੀ ਸਾਈਾ ਗਰੁੱਪ ਐਸ.ਐਸ.ਆਈ.ਸੀ.ਐਮ.ਆਈ.ਟੀ. ਦੇ 29 ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ | ਇਨ੍ਹਾਂ ਵਿਚ ਬੀ.ਐਸ.ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX