ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  3 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  24 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  43 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਫ਼ਤਹਿਵੀਰ ਦੀ ਮੌਤ ਦੇ ਰੋਸ ਵਜੋਂ ਸੰਗਰੂਰ ਰਿਹਾ ਮੁਕੰਮਲ ਬੰਦ

ਸੰਗਰੂਰ, 12 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਿੰਡ ਭਗਵਾਨਪੁਰਾ ਵਿਖੇ ਬੋਰਵੈਲ 'ਚ ਡਿੱਗੇ 2 ਸਾਲ ਦੇ ਫਤਿਹਵੀਰ ਦੀ ਪੰਜਾਬ ਸਰਕਾਰ ਦੀ ਬੇਰੁੱਖੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਮੌਤ ਦੇ ਵਿਰੋਧ 'ਚ ਵੱਖ-ਵੱਖ ਜਨਤਕ, ਜਮਹੂਰੀ, ਸਮਾਜਕ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸੰਗਰੂਰ 'ਚ ਭਰਵਾਂ ਹੁੰਗਾਰਾ ਮਿਲਿਆ ਜਿਸ ਦੇ ਚੱਲਦਿਆਂ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚਲੀਆਂ ਦੁਕਾਨਾਂ ਪੂਰੀ ਤਰ੍ਹਾਂ ਨਾਲ ਬੰਦ ਕਰ ਕੇ ਵਪਾਰੀਆਂ ਵਲੋਂ ਆਪਣਾ ਕੰਮ-ਕਾਜ ਠੱਪ ਰੱਖਿਆ ਗਿਆ | ਬੰਦ ਦਾ ਸੱਦਾ ਦੇਣ ਵਾਲੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਸਵੇਰੇ ਲਗਪਗ 6 ਕੁ ਵਜੇ ਸਥਾਨਕ ਵੱਡਾ ਚੌਾਕ ਵਿਖੇ ਇਕੱਤਰ ਹੋਏ | ਸਥਾਨਕ ਵੱਡਾ ਚੌਾਕ ਤੋਂ ਪ੍ਰਦਰਸ਼ਨਕਾਰੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਸ਼ਹਿਰ ਨਿਵਾਸੀਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ | ਇਸ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੈਲੀ ਕੀਤੀ ਗਈ | ਰੋਸ ਰੈਲੀ ਨੰੂ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਬੱਚੇ ਨੂੰ ਬੋਰਵੈੱਲ 'ਚੋਂ ਕੱਢਣ ਲਈ ਤੁਰੰਤ ਤਕਨੀਕੀ ਮਾਹਿਰਾਂ ਨਾਲ ਲੈਸ ਟੀਮਾਂ ਤੋਂ ਕੰਮ ਕਰਵਾਉਣ ਦੀ ਬਜਾਏ ਲੋਕਲ ਵਿਅਕਤੀਆਂ ਨੂੰ ਹੀ ਕੰਮ 'ਤੇ ਲਗਾਈ ਰੱਖਿਆ ਤੇ ਬੱਚੇ ਲਈ ਤੁਰੰਤ ਆਕਸੀਜਨ ਤੇ ਹੋਰ ਯੋਗ ਸਾਧਨਾਂ ਦੀ ਵਿਵਸਥਾ ਕਰਨ ਦੀ ਲੋੜ ਹੀ ਨਹੀਂ ਸਮਝੀ ਗਈ | ਜਿਸ ਕਾਰਨ ਬੱਚੇ ਦੀ ਮੌਤ ਹੋ ਗਈ | ਬੁਲਾਰਿਆਂ ਨੇ ਬੱਚੇ ਨੂੰ ਬੋਰਵੈੱਲ 'ਚੋਂ ਦੇਸੀ ਤਰੀਕੇ ਨਾਲ ਕੱਢਣ ਉਪਰੰਤ ਉਸ ਦੀ ਲਾਸ਼ ਨੂੰ ਪੀ.ਜੀ.ਆਈ. ਲਿਜਾਣ ਲਈ ਪ੍ਰਸ਼ਾਸਨ ਵਲੋਂ ਦਿਖਾਈ ਗਈ ਫੁਰਤੀ ਨੰੂ ਮਹਿਜ ਇਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਘੜੀਮਿੱਥੀ ਸਾਜਿਸ਼ ਦਾ ਇਕ ਹਿੱਸਾ ਸੀ | ਜਦ ਕਿ ਕੋਈ ਵੀ ਡਾਕਟਰ ਮੌਕੇ 'ਤੇ ਹੀ ਬੱਚੇ ਦੀ ਮੌਤ ਦੀ ਤਸਦੀਕ ਕਰ ਸਕਦਾ ਸੀ | ਬੁਲਾਰਿਆਂ ਨੇ ਕਿਹਾ ਕਿ ਆਮ ਲੋਕਾਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਦੁਰਘਟਨਾਵਾਂ ਪ੍ਰਤੀ ਪ੍ਰਸ਼ਾਸਨ ਤੇ ਸਿਆਸੀ ਲੋਕਾਂ ਦੀ ਗੈਰ ਸੰਜੀਦਾ ਕਾਰਜਸ਼ੈਲੀ ਕਾਰਨ ਹੀ ਲਗਾਤਾਰ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ | ਜਿਸ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਦਰਸ਼ਨਕਾਰੀਆਂ ਵਲੋਂ ਇਸ ਘਟਨਾ ਦੀ ਦੇਖ-ਰੇਖ ਕਰ ਰਹੇ ਸੰਗਰੂਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫਤਿਹਵਰਿ ਦੀ ਮੌਤ ਲਈ ਸਿੱਧੇ ਰੂਪ 'ਚ ਜ਼ਿੰਮੇਵਾਰ ਠਹਿਰਾਉਂਦਿਆਂ ਫ਼ੌਜਦਾਰੀ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਇਸ ਘਟਨਾਕ੍ਰਮ ਦੀ ਅਦਾਲਤੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜਾਵਾਂ ਦੇਣ ਤੇ ਅੱਗੇ ਲਈ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕਰਨ ਦੀ ਗੱਲ 'ਤੇ ਵੀ ਜ਼ੋਰ ਦਿੱਤਾ | ਰੈਲੀ ਨੂੰ ਆਗੂ ਰਮਨ ਸਿੰਘ ਪੀ.ਐਸ.ਯੂ. ਰੰਧਾਵਾ, ਰਾਜ ਕੁਮਾਰ ਸ਼ਰਮਾ ਬਾਬਾ ਬੰਦਾ ਸਿੰਘ ਬਹਾਦਰ ਫਾੳਾੂਡੇਸ਼ਨ, ਰਸਪਿੰਦਰ ਜਿੰਮੀ ਪੀ.ਆਰ.ਐਸ.ਯੂ, ਸਵਰਨਜੀਤ ਸਿੰਘ ਇਨਕਲਾਬੀ ਲੋਕ ਮੋਰਚਾ, ਪਰਮਵੇਦ ਤਰਕਸ਼ੀਲ ਆਗੂ, ਜੁਝਾਰ ਸਿੰਘ ਦੇਸ਼ ਭਗਤ ਯਾਦਗਾਰ ਹਾਲ, ਬੱਗਾ ਸਿੰਘ ਗੌਰਮਿੰਟ ਟੀਚਰਜ਼ ਯੂਨੀਅਨ, ਜੋਤਿੰਦਰ ਸਿੰਘ ਐਲੀਮੈਂਟਰੀ ਟੀਚਰਜ਼ ਯੂਨੀਅਨ, ਬਲਬੀਰ ਚੰਦ ਲੌਾਗੋਵਾਲ ਡੀ.ਟੀ.ਐੱਫ., ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ ਕਰਿਆਨਾ ਯੂਨੀਅਨ, ਦਲਜੀਤ ਸਿੰਘ ਸੇਖੋਂ ਐਡਵੋਕੇਟ, ਪਰਮਜੀਤ ਕੌਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨਾਮਦੇਵ ਸਿੰਘ ਭੁਟਾਲ ਅਤੇ ਸੁਖਵਿੰਦਰ ਪੱਪੀ ਜਮਹੂਰੀ ਅਧਿਕਾਰ ਸਭਾ, ਪ੍ਰਗਟ ਕਾਲਾਝਾੜ ਨੌਜਵਾਨ ਭਾਰਤ ਸਭਾ, ਅੰਮਿ੍ਤਪਾਲ ਸਿੰਘ ਆਦਰਸ਼ ਸਕੂਲ, ਸੁਖਦੀਪ ਹਥਨ ਪੀ.ਐਸ.ਯੂ., ਬਿੱਕਰ ਹਥੌਆ ਇਫਟੂ, ਸੁਖਪਾਲ ਸਿੰਘ ਮਾਣਕ ਭਾਰਤੀ ਕਿਸਾਨ ਯੂਨੀਅਨ, ਰੁਪਿੰਦਰ ਸਿੰਘ ਚੌਾਦਾ ਨੌਜਵਾਨ ਭਾਰਤ ਸਭਾ, ਭੁਪਿੰਦਰ ਸਿੰਘ ਲੌਾਗੋਵਾਲ ਕਿਸਾਨ ਮੌਰਚਾ, ਬਾਰਾ ਸਿੰਘ ਅਧਿਆਪਕ ਸੰਘਰਸ਼ ਕਮੇਟੀ, ਲਖਵੀਰ ਸਿੰਘ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿ੍ਸ਼ਨ ਦੁੱਗਾਂ ਐਸ.ਸੀ /ਬੀ.ਸੀ. ਯੂਨੀਅਨ ਨੇ ਸੰਬੋਧਨ ਕਰਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਸਣੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ | ਬੰਦ ਦਾ ਸੱਦਾ ਮਾਸੂਮ ਫ਼ਤਿਹਵੀਰ ਦੀ ਮੌਤ ਨਾਲ ਜੁੜਿਆ ਹੋਣ ਕਾਰਨ ਮਾਮਲੇ ਦੀ ਸੰਵੇਦਨਸ਼ੀਲਤਾ ਨੰੂ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ |
ਫ਼ਤਿਹਵੀਰ ਸਿੰਘ ਦੀ ਮੌਤ ਦੇ ਰੋਸ 'ਚ ਦਿੜ੍ਹਬਾ ਮੁਕੰਮਲ ਬੰਦ
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)-ਪਿੰਡ ਭਗਵਾਨਪੁਰਾ ਦੇ ਦੋ ਸਾਲਾ ਮਸੂਮ ਫ਼ਤਿਹਵੀਰ ਸਿੰਘ ਦੀ ਪ੍ਰਸ਼ਾਸਨ ਦੀ ਅਣਗਹਿਲੀ ਨਾਲ ਹੋਈ ਮੌਤ ਦੇ ਰੋਸ ਵਜੋਂ ਦਿੜ੍ਹਬਾ ਸ਼ਹਿਰ ਮੁਕੰਮਲ ਬੰਦ ਰਿਹਾ | ਨੌਜਵਾਨਾਂ ਨੇ ਇੱਕਠੇ ਹੋ ਕੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਸਾਰਾ ਸ਼ਹਿਰ ਬੰਦ ਕਰਵਾ ਦਿੱਤਾ | ਨੌਜਵਾਨਾਂ ਨੇ ਸ਼ਹਿਰ 'ਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਦਵਾਈਆਂ ਦੀਆਂ ਦੁਕਾਨਾਂ, ਹਸਪਤਾਲ ਤੇ ਸਬਜੀ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆ ਗਈਆਂ ਤਾਂ ਜੋ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਹੋ ਸਕਣ | ਦਿੜ੍ਹਬਾ ਦਾ ਮੁੱਖ ਬਾਜ਼ਾਰ ਲਿੰਕ ਰੋਡ, ਕੌਹਰੀਆਂ ਰੋਡ, ਸੰਗਰੂਰ ਰੋਡ, ਪਾਤੜਾਂ ਰੋਡ, ਅਨਾਜ ਮੰਡੀ ਤੇ ਤਾਜ ਕੰਪਲੈਕਸ ਪੂਰੀ ਤਰ੍ਹਾਂ ਬੰਦ ਰਿਹਾ | ਬੈਂਕ ਤੇ ਹੋਰ ਸਰਕਾਰੀ ਅਦਾਰੇ ਖੁੱਲੇ ਰਹੇ ਤੇ ਆਵਾਜਾਈ ਆਮ ਵਾਂਗ ਚਲਦੀ ਰਹੀ | ਦਿੜ੍ਹਬਾ ਸ਼ਹਿਰ ਵਾਸੀਆਂ ਵਲੋਂ ਫ਼ਤਹਿਵੀਰ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਵੀ ਕੱਢਿਆ ਗਿਆ |
ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਕੀਤਾ ਰੋਸ ਜ਼ਾਹਿਰ
ਸ਼ੇਰਪੁਰ, (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦੇ 2 ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਅੱਜ ਲੋਕਾਂ ਵਲੋਂ ਕਾਤਰੋਂ ਰੋਡ ਜਾਮ ਕਰ ਕੇ ਪ੍ਰਸ਼ਾਸਨ, ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਿਖ਼ਲਾਫ਼ ਧਰਨਾ ਦੇ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਸੁਖਦੇਵ ਸਿੰਘ ਬੜੀ ਅਤੇ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾ: ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਬੀਤੀ 6 ਜੂਨ ਨੂੰ ਫਤਿਹਵੀਰ ਸਿੰਘ ਜੋ ਖੇਡਦੇ ਸਮੇਂ ਬੋਰਵੈਲ 'ਚ ਡਿਗ ਗਿਆ ਸੀ ਉਸ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ, ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਕੋਈ ਠੋਸ ਉਪਰਾਲੇ ਨਹੀਂ ਕੀਤੇ ਜਿਸ ਕਾਰਨ ਫਤਿਹਵੀਰ ਅੱਜ ਸਾਡੇ 'ਚ ਨਹੀਂ ਹੈ¢ ਉਨ੍ਹਾਾ ਕਿਹਾ ਕਿ ਫਤਿਹਵੀਰ ਦੀ ਮੌਤ ਦਾ ਕਾਰਨ ਪ੍ਰਸ਼ਾਸਨ ਤੇ ਸਮੇਂ ਦੀਆਾ ਸਰਕਾਰਾਾ ਹਨ¢ ਜੇਕਰ ਫਤਿਹਵੀਰ ਦੀ ਜਗ੍ਹਾ ਕੋਈ ਐਮ.ਐਲ.ਏ. ਜਾਾ ਐਮ.ਪੀ. ਦਾ ਬੱਚਾ ਹੁੰਦਾ ਤਾਾ ਉਸ ਨੂੰ 2 ਘੰਟਿਆਾ 'ਚ ਹੀ ਕੱਢ ਲਿਆ ਜਾਣਾ ਸੀ, ਕੀ ਸਾਡੇ ਡਿਜੀਟਲ ਇੰਡੀਆ ਕੋਲ ਇਕ ਵੀ ਅਜਿਹੀ ਮਸ਼ੀਨ ਨਹੀਂ ਸੀ ਜੋ 150 ਫੁੱਟ ਦਾ ਟੋਆ ਪੁੱਟ ਕੇ ਫਤਿਹਵੀਰ ਨੂੰ ਬਾਹਰ ਕੱਢ ਸਕਦੀ | ਆਗੂਆਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦੀ ਅਣਗਹਿਲੀ ਦਾ ਨਤੀਜਾ ਆਮ ਲੋਕਾਂ ਨੂੰ ਭੁਗਤਣਾ ਪੈਦਾ ਹੈ,
ਇਸ ਲਈ ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਇਸ ਰੋਸ ਮਾਰਚ 'ਚ ਗ਼ਰੀਬ ਸਿੰਘ ਛੰਨਾ, ਤੇਜਾ ਸਿੰਘ ਆਜ਼ਾਦ, ਗੁਰਪ੍ਰੀਤ ਸਿੰਘ ਖੇੜੀ, ਗੁਰਮੀਤ ਸਿੰਘ ਖੇੜੀ, ਮਨਜੀਤ ਸਿੰਘ ਧਾਮੀ, ਜੱਸੀ ਮਾਹਮਦਪੁਰ, ਦਰਸ਼ਨ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ, ਚਰਨ ਸਿੰਘ ਜਵੰਧਾ ਤੋਂ ਇਲਾਵਾ ਵੱਡੀ ਗਿਣਤੀ'ਚ ਆਗੂ ਮੌਜੂਦ ਸਨ |
ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਨੌਜਵਾਨਾਂ ਵਲੋਂ ਕੈਪਟਨ ਦੇ ਅਸਤੀਫ਼ੇ ਦੀ ਮੰਗ
ਮਹਿਲਾ ਚੌਾਕ, (ਸੁਖਵੀਰ ਸਿੰਘ ਢੀਂਡਸਾ) - ਨੇੜਲੇ ਪਿੰਡ ਖਡਿਆਲ ਵਿਖੇ ਮਾਸੂਮ ਬੱਚੇ ਫਤਹਿਵੀਰ ਦੀ ਹੋਈ ਮੌਤ ਦਾ ਜ਼ਿੰਮੇਵਾਰ ਪੰਜਾਬ ਨੂੰ ਠਹਿਰਾਇਆ ਜਾ ਰਿਹਾ ਹੈ ਇਸੇ ਰੋਸ ਵਜੋਂ ਪਿੰਡ ਖਡਿਆਲ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਜਾਨ ਬਚਾਉਣ ਲਈ ਸਰਕਾਰਾਂ ਕੋਲ ਕੋਈ ਤਕਨੀਕੀ ਨੁਕਤੇ ਤੇ ਮਸ਼ੀਨਰੀ ਨਹੀਂ ਹੈ | ਰੋਹ 'ਚ ਆਏ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ |
ਫਤਿਹਵੀਰ ਸਿੰਘ ਨੂੰ ਸ਼ਰਧਾ ਦੇ ਫੱੁਲ ਭੇਟ ਕਰਨ ਲਈ ਕੱਢਿਆ ਮੋਮਬੱਤੀ ਮਾਰਚ
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਸੁਨਾਮ ਨੇੜੇ ਭਗਵਾਨਪੁਰਾ ਵਿਖੇ ਬੋਰਵੈਲ 'ਚ ਡਿੱਗੇ ਫਤਹਿਵੀਰ ਸਿੰਘ ਦੀ ਮੌਤ 'ਤੇ ਉਸ ਨੂੰ ਸ਼ਰਧਾ ਦੇ ਫੱੁਲ ਭੇਟ ਕਰਨ ਲਈ ਦੀਵਨ ਟੋਡਰ ਮੱਲ ਸੇਵਾ ਸੁਸਾਇਟੀ ਕਾਕੜਾ ਵਲੋਂ ਸ਼ਹਿਰ 'ਚ ਸਰਕਾਰ ਵਿਰੁੱਧ ਦੇਰ ਰਾਤ ਆਪਣਾ ਰੋਸ ਕਰਦਿਆਂ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੁਸਾਇਟੀ ਦੇ ਆਗੂ ਬਲਵੀਰ ਸਿੰਘ ਖ਼ਲਾਸਾ, ਗੁਰਵਿੰਦਰ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਮੰਚ ਦੇ ਪ੍ਰਧਾਨ ਚਰਨਾ ਰਾਮ ਲਾਲਕਾ, ਜਬਰ ਜੁਲਮ ਵਿਰੋਧੀ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਧਰਮਪਾਲ ਸਿੰਘ, ਜਸਵਿੰਦਰ ਸਿੰਘ ਚੋਪੜਾ, ਮਾਸਟਰ ਚਰਨ ਸਿੰਘ ਚੋਪੜਾ, ਬਿਕਰ ਸਿੰਘ, ਗਿੰਦਰ ਸਿੰਘ ਕਾਕੜਾ, ਬਖਸ਼ੀਸ਼ ਰਾਏ, ਰਣਧੀਰ ਸਿੰਘ ਮਾਝੀ ਤੇ ਅਮਨ ਚੋਪੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਗ਼ਲਤੀ ਕਾਰਨ ਹੀ ਛੋਟਾ ਜਿਹਾ ਮਾਸੂਮ ਫਤਹਿਵੀਰ ਸਿੰਘ ਇਸ ਦੁਨੀਆ ਤੋਂ ਚਲਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਵਲੋਂ ਪੂਰੀ ਜ਼ਿੰਮੇਵਾਰੀ ਤੇ ਤਕਨੀਕ ਨਾਲ ਨੰਨੀ ਜਾਨ ਫਤਹਿਵੀਰ ਸਿੰਘ ਨੂੰ ਬਚਾਉਣ ਲਈ ਮਿਸ਼ਨ ਫਤਿਹ ਚਲਾਇਆ ਜਾਂਦਾ ਤਾਂ ਸ਼ਾਇਦ ਇਸ ਮਾਸੂਮ ਦੀ ਜ਼ਿੰਦਗੀ ਤੇ ਮਾਪਿਆਂ ਦੀਆਂ ਖ਼ੁਸ਼ੀਆਂ ਨੂੰ ਉੱਜੜਨ ਤੋਂ ਬਚਾਇਆ ਜਾ ਸਕਦਾ ਸੀ | ਇਸ ਮੌਕੇ ਉਨ੍ਹਾਂ ਮੋਮਬੱਤੀ ਮਾਰਚ ਕੱਢਦਿਆਂ ਸ਼ਹਿਰ 'ਚ ਰੋਸ ਮਾਰਚ ਕੀਤਾ |
ਫਤਹਿਵੀਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕੱਢਿਆ ਰੋਸ ਮਾਰਚ
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਭਗਵਾਨਪੁਰਾ ਵਿਖੇ ਵਾਪਰੀ ਘਟਨਾ 'ਚ ਲੋਕਾਂ ਦਾ ਗੁੱਸਾ ਪ੍ਰਸ਼ਾਸਨ ਪ੍ਰਤੀ ਦਿਨੋਂ ਦਿਨ ਵਧ ਰਿਹਾ ਹੈ | 2 ਸਾਲਾਂ ਦੇ ਮਾਸੂਮ ਫਤਹਿਵੀਰ ਦੀ ਮੌਤ ਨੂੰ ਮਜਾਕ ਬਣਾਉਣ ਵਾਲੀ ਇਸ ਅਫ਼ਸਰਸ਼ਾਹੀ ਿਖ਼ਲਾਫ਼ ਅਮਰਗੜ੍ਹ ਵਿਖੇ ਗਰਲ ਚਾਈਲਡ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ ਜੋ ਗਿਆਨੀ ਜੈਲ ਸਿੰਘ ਕਾਲੋਨੀ ਤੋਂ ਆਰੰਭ ਹੋ ਬਾਜ਼ਾਰ ਅਮਰਗੜ੍ਹ ਵਿਖੇ ਸਮਾਪਤ ਹੋਇਆ | ਇਸ ਰੋਸ ਮਾਰਚ ਦੌਰਾਨ ਪ੍ਰਧਾਨ ਵਰਿੰਦਰ ਟੀਟੂ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਰੋਹ ਤੋਂ ਬਚਣਾ ਚਾਹੁੰਦੀ ਹੈ ਤਾਂ ਜ਼ਿੰਮੇਵਾਰ ਅਫ਼ਸਰਾਂ ਿਖ਼ਲਾਫ਼ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਫਤਹਿਵੀਰ ਨੂੰ ਬਚਾਉਣ ਲਈ ਸੰਗਰੂਰ ਪ੍ਰਸ਼ਾਸਨ ਫੇਲ ਹੋਇਆ ਫਿਰ ਵੀ ਸਰਕਾਰ ਵਲੋਂ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ | ਇਸ ਮੌਕੇ ਮਾ: ਜਗਦੀਸ਼ ਸਿੰਗਲਾ, ਸੁਰਜੀਤ ਸਿੰਘ ਗੁਰਦਿੱਤਪੁਰਾ, ਹਰਿੰਦਰ ਸਿੰਘ ਝੱਲ, ਦੀਪਕ ਕੌੜਾ ਤੇ ਪਵਿੱਤਰ ਸਿੰਘ ਸਿਆਣ ਨੇ ਵੀ ਰੋਸ ਮਾਰਚ ਨੂੰ ਸੰਬੋਧਨ ਕੀਤਾ | ਇਸ ਮੌਕੇ ਮਨਜਿੰਦਰ ਸਿੰਘ ਬਾਵਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਚਮਕੌਰ ਸਿੰਘ ਗਿੱਲ ਅਮਰਗੜ੍ਹ, ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ, ਸਰਪੰਚ ਚਰਨਜੀਤ ਸਿੰਘ ਹੁਸੇਨਪੁਰਾ, ਸਹਿਜਪਾਲ ਸਿੰਘ ਚਪੜੌਦਾ ਆਦਿ ਮੌਜੂਦ ਸਨ |
<br/>

ਪ੍ਰਸ਼ਾਸਨ ਵਲੋਂ ਬਚਾਅ ਲਈ ਹਰ ਹੀਲਾ ਵਰਤਿਆ ਗਿਆ-ਡੀ.ਸੀ.

ਸੰਗਰੂਰ, (ਦਮਨਜੀਤ ਸਿੰਘ)-ਸੰਗਰੂਰ ਦੀਆਂ ਕੁਝ ਜਥੇਬੰਦੀਆਂ ਵਲੋਂ ਫ਼ਤਹਿਵੀਰ ਦੀ ਮੌਤ ਪਿੱਛੇ ਸੰਗਰੂਰ ਦੇ ਪ੍ਰਸ਼ਾਸਨ ਅਤੇ ਸਿੱਧਾ ਡਿਪਟੀ ਕਮਿਸ਼ਨਰ ਨੂੰ ਕਸੂਰਵਾਰ ਠਹਿਰਾਉਣ ਦੇ ਲਗ ਰਹੇ ਦੋਸ਼ਾਂ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜਖ਼ਮੀ

ਘਰਾਚੋਂ, 12 ਜੂਨ (ਘੁਮਾਣ) - ਸਥਾਨਕ ਵਾਸੀ ਪਤੀ ਪਤਨੀ ਜੋ ਮੋਟਰਸਾਈਕਲ ਸਵਾਰ ਸਨ | ਸੜਕ ਹਾਦਸੇ 'ਚ ਪਤਨੀ ਦੇ ਜਖ਼ਮੀ ਹੋਣ ਤੇ ਪਤੀ ਦੀ ਮੌਤ ਦੀ ਖਬਰ ਹੈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਪੁੱਤਰ ਭਰਭੂਰ ਸਿੰਘ ਆਪਣੀ ਪਤਨੀ ਨਾਲ ਵਾਇਆ ਕਲੌਦੀ ਰਿਸ਼ਤੇਦਾਰੀ 'ਚ ਜਾ ਰਹੇ ਸਨ | ...

ਪੂਰੀ ਖ਼ਬਰ »

ਮਿਸ ਫੇਅਰਵੈੱਲ ਨਵਕੀਰਤ ਕੌਰ ਤੇ ਮਿਸਟਰ ਫੇਅਰਵੈੱਲ ਗਗਨਦੀਪ ਸਿੰਘ ਚੁਣੇ

ਮਸਤੂਆਣਾ ਸਾਹਿਬ, 12 ਜੂਨ (ਦਮਦਮੀ) - ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਦੀ ਨਿਗਰਾਨੀ ਹੇਠ ਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਬੀ.ਐਡ. ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਬੀ.ਐਡ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਲਾਈਟ ਦੀ ਟੀਮ ਯੰਕਯਾਰਡ ਵਾਰੀਅਰਜ਼ ਕੌਮੀ ਮੁਕਾਬਲੇ 'ਚੋਂ ਜੇਤੂ

ਲੌਾਗੋਵਾਲ­ 12 ਜੂਨ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਕੌਮੀ ਪੱਧਰੀ ਵਾਹਨ ਨਿਰਮਾਣ ਮੁਕਾਬਲੇ 'ਚ ਇਕ ਵਾਰ ਫਿਰ ਸਫਲਤਾ ਦੇ ਝੰਡੇ ਗੱਡੇ ਹਨ | ਸਲਾਈਟ ਵਿਦਿਆਰਥੀਆਂ ਨੇ ਮਕੈਨੀਕਲ ਵਿਭਾਗ ਦੇ ਪ੍ਰੋਫੈਸਰ ਤੇ ...

ਪੂਰੀ ਖ਼ਬਰ »

ਡਾ: ਮਾਨ ਨੇ ਮੁੱਖ ਮੰਤਰੀ ਤੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਦੀ ਸਮਾਜ ਸੇਵੀ ਸੰਸਥਾ ਸਾਇੰਟੇਫਿਕ ਅਵੇਅਰਨੈੱਸ ਤੇ ਸੋਸ਼ਲ ਵੈੱਲਫੇਅਰ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਕਿਹਾ ਕਿ ਸੁਪਰੀਮ ਕੋਰਟ ਵਲੋਂ 2010 'ਚ ਜਾਰੀ ਹਦਾਇਤਾਂ ਮੁਤਾਬਿਕ 24 ਘੰਟੇ 'ਚ ...

ਪੂਰੀ ਖ਼ਬਰ »

ਜਗਜੀਤ ਸਿੰਘ ਬੀ.ਐਡ. ਕਾਲਜਾਂ ਦੀ ਫੈਡਰੇਸ਼ਨ ਦੇ ਬਣੇ ਸੂਬਾ ਪ੍ਰਧਾਨ

ਧੂਰੀ, 12 ਜੂਨ (ਦੀਪਕ, ਸੰਜੇ ਲਹਿਰੀ) - ਸਥਾਨਕ ਮਾਡਰਨ ਗਰੁੱਪ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਜਗਜੀਤ ਸਿੰਘ ਨੂੰ ਬੀ.ਐਡ. ਕਾਲਜਾਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ਼ ਐਸੋਸੀਏਸ਼ਨ ਆਫ਼ ਸੈਲਫ ਫਾਇਨਾਂਸਡ ਕਾਲਜਜ਼ ਆਫ਼ ਐਜੂਕੇਸ਼ਨ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਸਮੇਤ 9 ਵਿਭਾਗਾਂ ਨੂੰ ਬਣਾਇਆ ਪਾਰਟੀ
ਫ਼ਤਹਿਵੀਰ ਸਿੰਘ ਦੀ ਮੌਤ ਦਾ ਮਾਮਲਾ ਸੰਗਰੂਰ ਦੇ ਇਕ ਹੋਰ ਵਕੀਲ ਨੇ ਹਾਈਕੋਰਟ 'ਚ ਪਾਈ ਪਟੀਸ਼ਨ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਖੁੱਲੇ੍ਹ ਬੋਰਵੈੱਲ 'ਚ ਡਿੱਗੇ ਦੋ ਸਾਲਾ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ ਨੰੂ ਲੈ ਕੇ ਜਿੱਥੇ ਲੋਕ ਸੜਕਾਂ 'ਤੇ ਆ ਰੋਸ ਪ੍ਰਗਟਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦਸ ਰਹੇ ਹਨ, ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਦਾ ਮਾਮਲਾ ਸੰਗਰੂਰ ਦੇ ਇਕ ਹੋਰ ਵਕੀਲ ਨੇ ਹਾਈਕੋਰਟ 'ਚ ਪਾਈ ਪਟੀਸ਼ਨ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਖੁੱਲੇ੍ਹ ਬੋਰਵੈੱਲ 'ਚ ਡਿੱਗੇ ਦੋ ਸਾਲਾ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ ਨੰੂ ਲੈ ਕੇ ਜਿੱਥੇ ਲੋਕ ਸੜਕਾਂ 'ਤੇ ਆ ਰੋਸ ਪ੍ਰਗਟਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦਸ ਰਹੇ ਹਨ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਮੂਲੋਵਾਲ, 12 ਜੂਨ (ਰਤਨ ਭੰਡਾਰੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦੇਣ ਤੇ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਬੁਗਰਾ ਪਿੰਡ ਨੇੜੇ ਰਜਵਾਹੇ ਦਾ ਪੁਲ ਦੇ ਰਿਹਾ ਹਾਦਸੇ ਨੂੰ ਸੱਦਾ

ਮੂਲੋਵਾਲ, 12 ਜੂਨ (ਰਤਨ ਸਿੰਘ ਭੰਡਾਰੀ) - ਧੂਰੀ ਤੋਂ ਮੂਲੋਵਾਲ ਤੱਕ ਦੀ ਸੜਕ ਉਸਾਰੀ ਦਾ ਕੰਮ ਲੋਕਾਂ ਦੀ ਲੰਬੀ ਜਦੋਜਹਿਦ ਪਿੱਛੋਂ ਸ਼ੁਰੂ ਹੋ ਗਿਆ ਪਰ ਅੱਧ ਵਿਚਾਲੇ ਲਟਕ ਰਿਹਾ ਹੈ | ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ | ਕੁਝ ਦਿਨਾਂ ਤੱਕ ਮਾਨਸੂਨ ...

ਪੂਰੀ ਖ਼ਬਰ »

ਹਰਮਨਦੀਪ ਗੌੜ ਜਨਰਲ ਸਕੱਤਰ ਨਿਯੁਕਤ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਭਾਜਪਾ ਦੇ ਸੰਗਰੂਰ ਮੰਡਲ ਪ੍ਰਧਾਨ ਰਾਜਿੰਦਰ ਗੋਇਲ ਵਲੋਂ ਨੌਜਵਾਨ ਭਾਜਪਾ ਆਗੂ ਹਰਮਨਦੀਪ ਗੌੜ ਨੰੂ ਮੰਡਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਨਿਯੁਕਤ ਹੋਣ ਤੋਂ ਬਾਅਦ ਸ੍ਰੀ ਗੌੜ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ...

ਪੂਰੀ ਖ਼ਬਰ »

ਛੁੱਟੀ 'ਤੇ ਆਏ ਕੈਦੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਭੁੱਲਰ, ਧਾਲੀਵਾਲ) - ਸਥਾਨਕ ਸੁਭਾਸ਼ ਨਗਰ ਵਿਖੇ ਬੀਤੀ ਰਾਤ ਛੁੱਟੀ ਆਏ ਇੱਕ ਕੈਦੀ ਦੀ ਮੌਤ ਹੋਣ ਦੀ ਖਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ...

ਪੂਰੀ ਖ਼ਬਰ »

ਬੂਟੇ ਲਗਾਉਣ ਲਈ 'ਸੰਡੇ ਟਰੀ' ਨਾਂਅ ਦੀ ਸੰਸਥਾ ਦਾ ਗਠਨ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ) - ਭਾਈ ਲਾਲੋ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਸੁਸਾਇਟੀ ਦਫ਼ਤਰ ਵਿਖੇ ਹੋਈ ਜਿਸ 'ਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ | ਇਸ ਸਮੇਂ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼. ਨਰਸਿੰਗ ਬੀਜਾ ਵਿਖੇ 20 ਲੜਕੀਆਂ ਨੂੰ ਜੀ. ਐਨ. ਐਮ. ਤੇ ਏ. ਐਨ. ਐਮ. ਦਾ ਕੋਰਸ ਮੁਫ਼ਤ- ਪ੍ਰੋ. ਬੀਜਾ, ਡਾ. ਕੁਲਾਰ

ਬੀਜਾ, 12 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਲੰਬੇ ਸਮੇਂ ਤੋਂ ਲੜਕੀਆਂ ਨੂੰ ਨਰਸਿੰਗ ਖੇਤਰ ਨਾਲ ਜੋੜਣ ਵਾਲੀ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਅੱਜ ਸੂਬੇ ਦੇ ਨਾਮਵਰ ਕਾਲਜਾਂ ਦੀ ਕਤਾਰ 'ਚ ਆ ਕੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣ ਵਾਲੀ ਸੰਸਥਾ 'ਚ ...

ਪੂਰੀ ਖ਼ਬਰ »

ਬੀਹਲਾ ਸਕੂਲ ਦੀ ਸਮਾਰਟ ਲੈਬ ਤੇ ਈ-ਲਾਇਬਰੇਰੀ ਲਈ ਫ਼ਰਨੀਚਰ ਦਾਨ

ਟੱਲੇਵਾਲ, 12 ਜੂਨ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਮੱੁਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਦੀ ਪ੍ਰੇਰਨਾ ਸਦਕਾ ਪਿੰਡ ਬੀਹਲਾ ਦੇ ਕੈਨੇਡੀਅਨ ਜਤਿੰਦਰ ਸਿੰਘ ਧਾਲੀਵਾਲ ਵਲੋਂ ਸਕੂਲ 'ਚ ਬਣੀ ਸਮਾਰਟ ਲੈਬ ਤੇ ਸਮਾਰਟ ਈ-ਲਾਇਬਰੇਰੀ ਲਈ 50 ਹਜ਼ਾਰ ਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਦੇ ਖ਼ਤਰੇ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡੈਮਾਂ 'ਚ ਇਸ ਵਾਰ ਵਧੇ ਪਾਣੀ ਦੇ ਪੱਧਰ ਤੇ ਆਗਾਮੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਬੱਸ ਸਟੈਂਡ ਅੰਦਰ ਦਾਖ਼ਲ ਹੋਣ ਦੀ ਬਜਾਏ ਸੜਕ ਕਿਨਾਰਿਆਂ 'ਤੇ ਰੁਕਦੀਆਂ ਬੱਸਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

ਧਨੌਲਾ, 12 ਜੂਨ (ਚੰਗਾਲ)-ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਕਸਬਿਆਂ 'ਚੋਂ ਸਭ ਤੋਂ ਵਧੇਰੇ ਪਛੜਿਆ ਹੋਇਆ ਕਸਬਾ ਹੈ | ਅਨੇਕਾਂ ਦੁਸ਼ਵਾਰੀਆਂ ਤੇ ਸਮੱਸਿਆਵਾਂ ਨਾਲ ਜੂਝਦਾ ਇਹ ਕਸਬਾ ਰਾਜਨੀਤਿਕ ਲੋਕਾਂ ਦੇ ਲਾਰਿਆਂ ਦੀ ਬਲੀ ਚੜ੍ਹਦਾ ਆ ਰਿਹਾ ਹੈ | ਜਿੱਥੇ ਪਾਣੀ ...

ਪੂਰੀ ਖ਼ਬਰ »

ਝਪਟਮਾਰ ਸਬਜ਼ੀ ਵਿਕਰੇਤਾ ਤੋਂ 1700 ਰੁਪਏ ਖੋਹ ਕੇ ਫ਼ਰਾਰ

ਅਮਰਗੜ੍ਹ, 12 ਜੂਨ (ਬਲਵਿੰਦਰ ਸਿੰਘ ਭੁੱਲਰ)-ਅਮਰਗੜ੍ਹ ਮੇਨ ਬਾਜ਼ਾਰ ਦੇ ਸਭ ਤੋਂ ਭੀੜ ਭੜਕੇ ਵਾਲੇ ਇਲਾਕੇ 'ਚੋਂ ਤਿੰਨ ਮੋਟਰਸਾਈਕਲ ਸਵਾਰ ਦੁਪਹਿਰ 2 ਵਜੇ ਇਕ ਸਬਜ਼ੀ ਵੇਚਣ ਵਾਲੇ ਆਸ਼ੂ ਪੁੱਤਰ ਸਿਤਾਰ ਖਾਂ ਦੇ ਹੱਥਾਂ 'ਚੋਂ 1700 ਰੁਪਏ ਖੋਹ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ...

ਪੂਰੀ ਖ਼ਬਰ »

ਵਿੱਦਿਆ ਰਤਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇਬੀ.ਕਾਮ, ਬੀ.ਐੱਸ.ਸੀ ਤੇ ਬੀ.ਸੀ.ਏ ਦੇ ਨਤੀਜੇ 'ਚ ਵਿੱਦਿਆ ਰਤਨ ਕਾਲਜ ਫਾਰ ਵੁਮੈਨ ਖੋਖਰ ਕਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਬੀ.ਕਾਮ ਦੀ ਵਿਦਿਆਰਥਣ ਮਮਤਾ ਰਾਣੀ ਨੇ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 12 ਜੂਨ (ਜਤਿੰਦਰ ਮੰਨਵੀ) - ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਬੀ.ਐਸ.ਸੀ ਮੈਡੀਕਲ ਵਿਭਾਗ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਹੋਣਹਾਰ ਵਿਦਿਆਰਥਣ ਸਹਿਲਨਾ ਪ੍ਰਵੀਨ ਪੁੱਤਰੀ ਸੁਦਾਗਰ ਅਲੀ ਵਾਸੀ ਮਲੇਰਕੋਟਲਾ ਨੇ 450 ਵਿਚੋਂ 408 ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ) - ਬਲਾਕ ਪੰਚਾਇਤ ਸੰਮਤੀ ਮੈਂਬਰ ਸ਼ਿਵਜੀ ਸੰਗਤਪੁਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਲਹਿਰਾਗਾਗਾ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਸਮੇਤ 4 ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਨਾਮ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਵਪਾਰੀ ਵਰਗ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਜਥੇਬੰਦੀ ਨਾ ਦੇਵੇ ਬੰਦ ਦਾ ਸੱਦਾ - ਪਿ੍ੰਸ

ਸੰਗਰੂਰ, 12 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨਜਸਵਿੰਦਰ ਸਿੰਘ ਪਿ੍ੰਸ ਨੇ ਅੱਜ ਦੇ ਬੰਦ ਦੌਰਾਨ ਕਿਹਾ ਕਿ ਵਪਾਰੀ ਵਰਗ ਵਲੋਂ ਮਾਸੂਮ ਫਤਹਿਵੀਰ ਸਿੰਘ ਦੀ ਮੌਤ ਦੇ ਦਰਦ ਨੰੂ ਸਮਝਦਿਆਂ ਬੰਦ ਦਾ ਸਮਰਥਨ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਨੇ ਝੋਨੇ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਕੀਤੀ ਮੰਗ

ਮਲੇਰਕੋਟਲਾ, 12 ਜੂਨ (ਕੁਠਾਲਾ) - ਅੱਜ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਮੀਟਿੰਗ 'ਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

12 ਉਮੀਦਵਾਰਾਂ ਦੇ ਕਾਗ਼ਜ਼ ਦਰੁਸਤ ਪਾਏ ਗਏ
ਸੰਗਰੂਰ, ਧੂਰੀ ਤੇ ਮਲੇਰਕੋਟਲਾ ਦੇ ਇਕ-ਇਕ ਵਾਰਡ 'ਚ 21 ਨੰੂ ਹੋਵੇਗੀ ਉਪ ਚੋਣ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ) - ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 21 ਜੂਨ ਨੂੰ ਜ਼ਿਲ੍ਹਾ ਸੰਗਰੂਰ ਦੇ ਤਿੰਨ ਵਾਰਡਾਂ 'ਚ ਹੋਣ ਵਾਲੀਆਂ ਉਪ ਚੋਣਾਂ ਲਈ ਕਾਗ਼ਜ਼ਾਂ ਦੀ ਪੜਤਾਲ ਮਗਰੋਂ ਕੁਲ 12 ਉਮੀਦਵਾਰ ਚੋਣ ਮੈਦਾਨ'ਚ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਾਦਸੇ ਨੂੰ ਸੱਦਾ ਦੇ ਰਿਹਾ ਸੁਨਾਮ ਦੇ ਸਟੇਡੀਅਮ 'ਚ ਖੁੱਲ੍ਹਾ ਪਿਆ ਬੋਰ

ਸੁਨਾਮ ਊਧਮ ਸਿੰਘ ਵਾਲਾ, 12 ਜੂਨ, (ਭੁੱਲਰ, ਧਾਲੀਵਾਲ) -ਸੁਨਾਮ ਦੇ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ ਨਗਰ ਕੌਾਸਲ ਦੁਆਰਾ ਬਣਾਇਆ ਤੇ ਹੁਣ ਖ਼ਰਾਬ ਹਾਲਤ 'ਚ ਪਿਆ ਖੁੱਲ੍ਹਾ ਪਿਆ ਬੋਰ ਕਿਸੇ ਹਾਦਸੇ ਨੂੰ ਸੱਦਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਾਬਕਾ ਐਮ.ਸੀ ...

ਪੂਰੀ ਖ਼ਬਰ »

ਮਹਿਲਾ ਡਾਕਟਰ ਵਲੋਂ ਜ਼ਖ਼ਮੀਆਂ ਨਾਲ ਦੁਰਵਿਵਹਾਰ ਕਰਨ 'ਤੇ ਕਿਸਾਨ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਹਸਪਤਾਲ ਵਿਖੇ ਇਕ ਮਹਿਲਾ ਡਾਕਟਰ ਵਲੋਂ ਜਖ਼ਮੀਆਂ ਨਾਲ ਦੁਰਵਿਵਹਾਰ ਕਰਨ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਿਹਤ ਵਿਭਾਗ ਤੇ ਡਾਕਟਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਰਾਇਲਜ ਵਲੋਂ ਪ੍ਰੋਗਰਾਮ 'ਮਿਲਾਪ'

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ) - ਲਾਇਨਜ਼ ਕਲੱਬ ਸੁਨਾਮ ਰਾਇਲਜ ਵੱਲੋਂ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਰੀਜਨਲ ਚੇਅਰਮੈਨ ਕਰੁਨ ਬਾਂਸਲ ਦੀ ਅਗਵਾਈ 'ਚ ਆਪਸੀ ਸਾਂਝ ਵਧਾਉਣ ਦੇ ਮੰਤਵ ਨਾਲ 'ਮਿਲਾਪ' ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਇਕ ਦਰਜਨ ਤੋਂ ...

ਪੂਰੀ ਖ਼ਬਰ »

ਸੰਗਰੂਰ, ਧੂਰੀ ਤੇ ਮਲੇਰਕੋਟਲਾ ਦੇ ਇਕ-ਇਕ ਵਾਰਡ 'ਚ 21 ਨੰੂ ਹੋਵੇਗੀ ਉਪ ਚੋਣ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ) - ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 21 ਜੂਨ ਨੂੰ ਜ਼ਿਲ੍ਹਾ ਸੰਗਰੂਰ ਦੇ ਤਿੰਨ ਵਾਰਡਾਂ 'ਚ ਹੋਣ ਵਾਲੀਆਂ ਉਪ ਚੋਣਾਂ ਲਈ ਕਾਗ਼ਜ਼ਾਂ ਦੀ ਪੜਤਾਲ ਮਗਰੋਂ ਕੁਲ 12 ਉਮੀਦਵਾਰ ਚੋਣ ਮੈਦਾਨ'ਚ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਨੇ ਕਿਸਾਨਾਂ ਦੇ ਸਾਹ ਸੂਤੇ
ਝੋਨੇ ਦੀ ਲਵਾਈ ਅੱਜ ਤੋਂ

ਅਮਰਗੜ੍ਹ, 12 ਜੂਨ (ਝੱਲ) - ਪੰਜਾਬ ਸਰਕਾਰ ਵਲੋਂ ਭਾਵੇਂ ਕਿਸਾਨ ਜਥੇਬੰਦੀਆਾ ਤੇ ਕਿਸਾਨਾਾ ਦੀ ਮੰਗ 'ਤੇ ਪੰਜਾਬ ਅੰਦਰ ਝੋਨੇ ਦੀ ਲਵਾਈ 20 ਜੂਨ ਦੀ ਬਜਾਏ 13 ਜੂਨ ਕਰ ਦਿੱਤੀ ਗਈ ਹੈ ਪਰ ਹੁਣ ਇਸ ਦਾ ਕਿਸਾਨਾਾ ਨੂੰ ਫ਼ਾਇਦਾ ਹੋਣ ਦੀ ਬਜਾਏ ਉਲਟਾ ਜ਼ਿਆਦਾ ਨੁਕਸਾਨ ਹੁੰਦਾ ਵਿਖਾਈ ...

ਪੂਰੀ ਖ਼ਬਰ »

ਕਾਰ 'ਚੋਂ 180 ਬੋਤਲਾਂ ਸ਼ਰਾਬ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਇਕ ਕਾਰ 'ਚੋਂ 180 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੈਲ ਪੋਸਟ ਸ਼ਹਿਰੀ ਸੁਨਾਮ ਦੇ ਹੌਲਦਾਰ ਸਿਕੰਦਰ ਸਿੰਘ ਜਦੋਂ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਇਕ ਕਾਬੂ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ.ਐੱਸ.ਪੀ. ਲਹਿਰਾਗਾਗਾ ਬੂਟਾ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਅੱਜ ਤੋਂ

ਅਮਰਗੜ੍ਹ, 12 ਜੂਨ (ਝੱਲ) - ਪੰਜਾਬ ਸਰਕਾਰ ਵਲੋਂ ਭਾਵੇਂ ਕਿਸਾਨ ਜਥੇਬੰਦੀਆਾ ਤੇ ਕਿਸਾਨਾਾ ਦੀ ਮੰਗ 'ਤੇ ਪੰਜਾਬ ਅੰਦਰ ਝੋਨੇ ਦੀ ਲਵਾਈ 20 ਜੂਨ ਦੀ ਬਜਾਏ 13 ਜੂਨ ਕਰ ਦਿੱਤੀ ਗਈ ਹੈ ਪਰ ਹੁਣ ਇਸ ਦਾ ਕਿਸਾਨਾਾ ਨੂੰ ਫ਼ਾਇਦਾ ਹੋਣ ਦੀ ਬਜਾਏ ਉਲਟਾ ਜ਼ਿਆਦਾ ਨੁਕਸਾਨ ਹੁੰਦਾ ਵਿਖਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX