ਤਾਜਾ ਖ਼ਬਰਾਂ


ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  9 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ...
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  18 minutes ago
ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  35 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  37 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  41 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  40 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  30 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  1 minute ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 2 hours ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 2 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 3 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 3 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 3 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 4 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 4 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 4 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 4 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 5 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਬਰਨਾਲਾ

ਫਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਥਾਈਾ ਮੋਮਬੱਤੀ ਮਾਰਚ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਭਗਵਾਨਪੁਰਾ ਵਿਖੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਬੋਰਵੈੱਲ 'ਚ ਡਿੱਗਣ ਕਾਰਨ ਹੋਈ ਮੌਤ ਤੋਂ ਬਾਅਦ ਜਿੱਥੇ ਲੋਕਾਂ 'ਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਉੱਥੇ ਫਤਿਹਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ | ਬੀਤੀ ਰਾਤ ਸ਼ਹਿਰ ਬਰਨਾਲਾ ਦੀਆਂ ਨੌਜਵਾਨ ਜਥੇਬੰਦੀਆਂ ਵਲੋਂ ਫਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਭਗਵਾਨ ਵਾਲਮੀਕਿ ਚੌਾਕ ਤੋਂ ਲੈ ਕੇ ਰੇਲਵੇ ਸਟੇਸ਼ਨ ਬਰਨਾਲਾ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ ਉਪਰੰਤ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਮੋਮਬਤੀਆਂ ਜਗਾ ਕੇ ਮਾਰਚ ਖ਼ਤਮ ਕੀਤਾ ਗਿਆ | ਇਸ ਮਾਰਚ ਦੌਰਾਨ ਜਥੇਦਾਰ ਰਾਜਿੰਦਰ ਸਿੰਘ ਦਰਾਕਾ, ਕੌਾਸਲਰ ਤੇਜਿੰਦਰ ਸਿੰਘ ਸੋਨੀ ਜਾਗਲ, ਬਿੰਦਰ ਸਿੰਘ ਸੰਧੂ, ਰਣਧੀਰ ਸਿੰਘ ਧੀਰਾ, ਠੇਕੇਦਾਰ ਮਲਕੀਤ ਸਿੰਘ ਮੀਤਾ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਤੇ ਪ੍ਰਸ਼ਾਸਨ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ | ਸਰਕਾਰ ਦੀ ਇਸ ਨਾਕਾਮੀ ਨੇ ਜਿੱਥੇ ਇਕ ਦੋ ਸਾਲਾ ਮਾਸੂਮ ਦੀ ਜਾਨ ਲਈ ਹੈ ਉੱਥੇ ਤਕਨੀਕ ਤੇ ਡਿਜ਼ੀਟਲ ਭਾਰਤ ਵਰਗੇ ਦਾਅਵਿਆਂ ਦੀ ਵੀ ਫ਼ੂਕ ਨਿਕਲੀ ਹੈ | ਇਸ ਮੌਕੇ ਜੱਗਾ ਸਿੰਘ ਸਾਬਕਾ ਐਮ.ਸੀ., ਅਮਨਦੀਪ ਸਿੰਘ ਸੰਧੂ, ਹਰਜੀਤ ਸਿੰਘ ਸਿੱਧੂ, ਰਮਨਦੀਪ ਸਿੰਘ ਢਿੱਲੋਂ, ਸੁਰਜੀਤ ਸਿੰਘ ਭੁੱਲਰ, ਜੀਤ ਸਿੰਘ ਟੇਲਰ, ਸੁਰਜਨ ਸਿੰਘ ਜੇ.ਈ., ਹਰਵਿੰਦਰ ਸਿੰਘ, ਨੈਬ ਸਿੰਘ ਕਾਲਾ, ਗਗਨ, ਰਣਜੀਤ ਸਿੰਘ, ਅਮਨ ਮੰਡਾਹਰ, ਬਾਵਾ ਸੰਧੂ, ਸੋਨੀ ਸੰਧੂ, ਦਰਸ਼ਨ ਸਿੰਘ, ਮਲਕੀਤ ਸਿੰਘ ਢਿੱਲੋਂ, ਜੱਗਾ ਭੁੱਲਰ, ਗਗਨ ਪੱਤੀ ਰੋਡ, ਜਸਵੀਰ ਸਿੰਘ ਜੱਸੀ ਆਦਿ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |
ਮਹਿਲ ਕਲਾਂ ਦੇ ਸੈਂਕੜੇ ਲੋਕਾਂ ਨੇ ਮੋਮਬੱਤੀ ਮਾਰਚ ਨਾਲ ਫ਼ਤਹਿਵੀਰ ਨੂੰ ਦਿੱਤੀ ਸ਼ਰਧਾਂਜਲੀ
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਪਿੰਡ ਭਗਵਾਨਪੁਰਾ ਵਿਖੇ 6 ਦਿਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਦਮ ਤੋੜ ਗਏ ਮਾਸੂਮ ਫ਼ਤਿਹਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਸਮਾਜ ਭਲਾਈ ਕਲੱਬ ਮਹਿਲ ਕਲਾਂ ਦੀ ਅਗਵਾਈ 'ਚ ਸੈਂਕੜੇ ਨੌਜਵਾਨਾਂ, ਮਰਦ, ਔਰਤਾਂ ਵਲੋਂ ਮੋਮਬੱਤੀ ਮਾਰਚ ਕੱਢ ਕੇ ਫ਼ਤਹਿਵੀਰ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਮੌਕੇ ਬੋਲਦਿਆਂ ਪ੍ਰਧਾਨ ਬੇਅੰਤ ਸਿੰਘ ਮਿੱਠੂ, ਮਾ: ਜਗਜੀਤ ਸਿੰਘ ਮਾਹਲ, ਗੈਰੀ ਦੀਕਸ਼ਤ ਨੇ ਕਿਹਾ ਕਿ ਮਾਸੂਮ ਫ਼ਤਿਹਵੀਰ ਦੀ ਮੌਤ ਨੇ ਡਿਜ਼ੀਟਲ ਇੰਡੀਆ ਦੇ ਵੱਡੇ-ਵੱਡੇ ਦਾਅਵਿਆਂ ਦੀ ਫ਼ੂਕ ਕੱਢ ਕੇ ਰੱਖ ਦਿੱਤੀ ਹੈ | ਇਸ ਮੌਕੇ ਵਰਿੰਦਰ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ ਅਣਖੀ, ਜਸਪਾਲ ਕੁਮਾਰ ਵਰਮਾ, ਗੋਲਡੀ ਵਰਮਾ, ਦਰਸ਼ਨ ਸਿੰਘ ਫ਼ੌਜੀ, ਰਾਜਿੰਦਰ ਸਿੰਘ, ਜਗਸੀਰ ਸਿੰਘ, ਕੁਲਜਿੰਦਰ ਸਿੰਘ ਬੁੱਟਰ, ਕਮਲ ਸਿੰਘ, ਜੰਗ ਸਿੰਘ ਸੋਢਾ, ਹਨੀ ਸਿੱਧੂ ਆਦਿ ਨੌਜਵਾਨ ਹਾਜ਼ਰ ਸਨ | ਇਸ ਮੌਕੇ ਲੋਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਇਹ ਮਾਰਚ ਪਿੰਡ ਮਹਿਲ ਕਲਾਂ ਦੀਆ ਗਲੀਆਂ 'ਚੋਂ ਹੁੰਦਾ ਹੋਇਆ ਮਹਿਲ ਕਲਾਂ ਦੇ ਮੁੱਖ ਚੌਾਕ 'ਚ ਪਹੁੰਚ ਕੇ ਸਮਾਪਤ ਹੋਇਆ |
ਨੌਜਵਾਨਾਂ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ
ਸ਼ਹਿਣਾ, (ਸੁਰੇਸ਼ ਗੋਗੀ)-ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਪਿਛਲੇ ਦਿਨੀਂ ਬੋਰਵੈਲ 'ਚ ਡਿਗ ਕੇ ਮੌਤ ਦੇ ਮੰੂਹ 'ਚ ਜਾ ਪਏ ਦੋ ਸਾਲਾ ਬੱਚੇ ਫਤਹਿਵੀਰ ਦੀ ਹੋਈ ਮੌਤ ਨੂੰ ਲੈ ਕੇ ਰੋਸ ਵਜੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਫਤਹਿਵੀਰ ਦੀਆਂ ਫਲੈਕਸ ਤਸਵੀਰਾਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਲਾਭ ਸਿੰਘ ਉਗੋਕੇ ਸੀਨੀਅਰ ਆਗੂ ਆਪ ਪਾਰਟੀ ਨੇ ਕਿਹਾ ਕਿ ਸਰਕਾਰ ਦੀਆਂ ਨਲਾਇਕੀਆਂ ਤੇ ਪ੍ਰਸ਼ਾਸਨ ਦੀਆਂ ਘਟੀਆਂ ਹਰਕਤਾਂ ਕਾਰਨ ਬੱਚੇ ਫਤਿਹਵੀਰ ਸਿੰਘ ਦੀ ਮੌਤ ਹੋਈ | ਜਿਸ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਦੇ ਹਿਰਦੇ ਵਲੰੂਧਰੇ ਗਏ | ਉਨ੍ਹਾਂ ਕਿਹਾ ਕਿ ਜਦ ਤੱਕ ਫਤਹਿਵੀਰ ਸਿੰਘ ਦੀ ਮੌਤ ਦਾ ਇਨਸਾਫ਼ ਨਹੀਂ ਮਿਲਦਾ,ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਸਮੇਂ ਲਾਭ ਸਿੰਘ ਉਗੋਕੇ, ਸੇਵਕ ਸਿੰਘ, ਲਵਪ੍ਰੀਤ ਸਿੰਘ ਭਗਤਪੁਰਾ, ਗੁਰਜੰਟ ਸਿੰਘ ਚੀਮਾ, ਗੁਰਦਾਸ ਸਿੰਘ ਚੀਮਾ, ਬੇਅੰਤ ਸਿੰਘ, ਦਲਜੀਤ ਸਿੰਘ ਚੀਮਾ, ਗੋਸਾ ਜਗਜੀਤਪੁਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਨੌਜਵਾਨ ਹਾਜ਼ਰ ਸਨ |
ਜਨਤਕ-ਜਮਹੂਰੀ ਜਥੇਬੰਦੀਆਂ ਵਲੋਂ ਫਤਹਿਵੀਰ ਸਿੰਘ ਦੀ ਮੌਤ 'ਤੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਮਾਰਚ
ਬਰਨਾਲਾ, (ਅਸ਼ੋਕ ਭਾਰਤੀ)-ਜਮਹੂਰੀ ਅਧਿਕਾਰ ਸਭਾ ਬਰਨਾਲਾ ਦੀ ਪਹਿਲਕਦਮੀ 'ਤੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੀ ਇਕੱਤਰਤਾ ਹੋਈ | ਜਿਸ 'ਚ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਬੋਰ ਵੈਲ 'ਚ ਡਿਗ ਕੇ ਹੋਈ ਦਰਦਨਾਕ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ | ਡੀ.ਟੀ.ਐਫ. ਦੇ ਗੁਰਮੀਤ ਸੁਖਪੁਰ, ਡੀ.ਐਮ.ਐਫ. ਦੇ ਜੁਗਰਾਜ ਟੱਲੇਵਾਲ, ਬੀ.ਕੇ.ਯੂ. (ਉਗਰਾਹਾਂ) ਦੇ ਸੰਦੀਪ ਚੀਮਾ, ਬੀ.ਕੇ.ਯੂ (ਡਕੌਾਦਾ) ਦੇ ਗੁਰਦੇਵ ਮਾਂਗੇਵਾਲ, ਤਰਕਸ਼ੀਲ ਆਗੂ ਮੇਘ ਰਾਜ ਮਿੱਤਰ, ਪਸਸਫ ਦੇ ਅਨਿਲ ਕੁਮਾਰ, ਮਜ਼ਦੂਰ-ਮੁਕਤੀ ਮੋਰਚਾ ਦੇ ਗੁਰਪ੍ਰੀਤ ਸਿੰਘ ਰੂੜੇਕੇ, ਤਰਕਸ਼ੀਲ ਸੁਸਾਇਟੀ ਦੇ ਜੋਰਾ ਸਿੰਘ ਖਿਆਲੀ ਤੇ ਨਰਿੰਦਰਪਾਲ ਸਿੰਗਲਾ, ਗੌ.ਟੀ.ਯੂ ਦੇ ਸੁਰਿੰਦਰ ਮੱਲੀਆਂ, ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਬਲਵੰਤ ਭੁੱਲਰ, ਪਲਸ ਮੰਚ ਦੇ ਹਰਵਿੰਦਰ ਦੀਵਾਨਾ ਆਦਿ ਨੇਤਾਵਾਂ ਨੇ ਸੂਬੇ ਦੇ ਸੱਤਾਵਾਨ ਨੇਤਾਵਾਂ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਖਾਈ ਬੇਰੁਖ਼ੀ ਤੇ ਅਣਗਹਿਲੀ ਦੀ ਨਿਖੇਧੀ ਕਰਦੇ ਹੋਏ ਇਸ ਕੁਤਾਹੀ ਲਈ ਜ਼ਿੰਮੇਵਾਰੀ ਨਿਰਧਾਰਿਤ ਕਰਨ ਤੇ ਦੋਸ਼ੀ ਪਾਏ ਗਏ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ | ਮੀਟਿੰਗ ਤੋਂ ਬਾਅਦ ਸ਼ਹਿਰ ਦੇ ਬਾਜ਼ਾਰਾਂ 'ਚ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਖੁਸ਼ਵਿੰਦਰਪਾਲ ਸਿੰਘ, ਗੁਲਵੰਤ ਸਿੰਘ, ਹਰਚਰਨ ਸਿੰਘ ਚਹਿਲ, ਪਰਮਜੀਤ ਕੌਰ ਜੋਧਪੁਰ, ਜਗਜੀਤ ਸਿੰਘ ਢਿਲਵਾਂ, ਮਹਿੰਗਾ ਸਿੰਘ, ਗੁਰਬਖ਼ਸ਼ ਸਿੰਘ, ਰਵਿੰਦਰ ਸ਼ਰਮਾ, ਹਰਮੇਸ਼ ਕੁਮਾਰ, ਸ਼ੇਰ ਸਿੰਘ ਫਰਵਾਹੀ,ਅਮਿਤ ਮਿੱਤਰ, ਰਮੇਸ਼ ਹਮਦਰਦ ਆਦਿ ਹਾਜ਼ਰ ਸਨ |
ਫਤਹਿਵੀਰ ਸਿੰਘ ਦੀ ਮੌਤ 'ਤੇ ਕਸਬਾ ਮਹਿਲ ਕਲਾਂ 'ਚ ਦੂਸਰੇ ਦਿਨ ਵੀ ਰੋਸ ਪ੍ਰਦਰਸ਼ਨ
* ਬਾਅਦ ਦੁਪਹਿਰ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਏ ਦੁਕਾਨਦਾਰ
ਮਹਿਲ ਕਲਾਂ, (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਬੋਰਵੈੱਲ 'ਚ ਹੋਈ ਮੌਤ ਦੇ ਮਾਮਲੇ 'ਚ ਅੱਜ ਕਸਬਾ ਮਹਿਲ ਕਲਾਂ ਵਿਖੇ ਸਮਾਜਿਕ ਤੇ ਰਾਜਨੀਤਿਕ ਆਗੂਆਂ ਵਲੋਂ ਸਥਾਨਕ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਰੋਸ ਪ੍ਰਦਰਸ਼ਨ ਅੱਜ ਦੂਸਰੇ ਦਿਨ ਵੀ ਕੀਤਾ ਗਿਆ | ਕਸਬੇ ਦੇ ਦੁਕਾਨਦਾਰ ਵੀ ਬਾਅਦ ਦੁਪਹਿਰ ਆਪਣੀਆਂ ਦੁਕਾਨਾਂ ਬੰਦ ਕਰ ਕੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਏ | ਰੋਸ ਪ੍ਰਦਰਸ਼ਨ 'ਚ ਪਹੁੰਚੇ ਆਗੂਆਂ ਵਲੋਂ ਰਿਸਕਿਊ ਅਪਰੇਸ਼ਨ ਦੀ ਮੁਕੰਮਲ ਜਾਂਚ ਦੀ ਮੰਗ ਕਰਦਿਆਂ ਕੁਤਾਹੀ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਡਾ: ਅਮਰਜੀਤ ਸਿੰਘ ਕੁੱਕੂ, ਕੁਲਵੰਤ ਰਾਏ ਪੰਡੋਰੀ, ਮਾ: ਯਸ਼ਪਾਲ ਸਿੰਘ ਮਹਿਲ ਕਲਾਂ, ਕਰਮਜੀਤ ਸਿੰਘ ਹਰਦਾਸਪੁਰਾ, ਕਾਮਰੇਡ ਪ੍ਰੀਤਮ ਸਿੰਘ ਦਰਦੀ, ਜਗਦੀਸ਼ ਸਿੰਘ ਪੰਨੰੂ, ਰਿੰਕਾ ਕੁਤਬਾ ਬਾਹਮਣੀਆਂ, ਪ੍ਰੇਮ ਕੁਮਾਰ ਪਾਸੀ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੰਭੀਰ ਮਾਮਲੇ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ, ਜ਼ਿਲ੍ਹਾ ਪ੍ਰਸ਼ਾਸਨ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਤੋਂ ਨਾਕਾਮਯਾਬ ਰਿਹਾ | ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਾਲਾਇਕੀ ਕਰਕੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪਏ | ਇਸ ਮੌਕੇ ਬਾਬਾ ਸ਼ੇਰ ਸਿੰਘ, ਜਗਸੀਰ ਸਿੰਘ ਸਹਿਜੜਾ, ਸਮਾਜ ਸੇਵਕ ਬਲਦੇਵ ਸਿੰਘ ਗਾਗੇਵਾਲ, ਅਵਤਾਰ ਸਿੰਘ ਬਿੱਲੂ ਕਲਾਲ ਮਾਜਰਾ, ਜਸਪਾਲ ਸਿੰਘ ਮਹਿਲ ਕਲਾਂ, ਗੁਰਦੇਵ ਸਿੰਘ, ਨਿਰਮਲ ਸਿੰਘ ਗੰਗੋਹਰ, ਗੁਲਵੰਤ ਸਿੰਘ, ਝਿਰਮਲ ਸਿੰਘ, ਹਰਪ੍ਰੀਤ ਸਿੰਘ ਮੂੰਮ, ਮੰਗਤ ਸਿੰਘ ਸਿੱਧੂ, ਕਰਮ ਉੱਪਲ, ਤੇਜਿੰਦਰਦੇਵ ਮਿੰਟੂ, ਡਾ: ਜਰਨੈਲ ਸਿੰਘ ਸਹੌਰ, ਕੁਲਵੰਤ ਸਿੰਘ ਭੱਠਲ, ਮਾ: ਜਗਜੀਤ ਸਿੰਘ ਮਾਹਲ, ਪ੍ਰਗਟ ਸਿੰਘ ਮਹਿਲ ਖ਼ੁਰਦ, ਗਗਨਦੀਪ ਸਿੰਘ ਫ਼ੈਂਟਾ, ਹਰਦੀਪ ਸਿੰਘ ਜੌਹਲ, ਸਰਬਜੀਤ ਸਿੰਘ ਸੋਢਾ, ਰਜਿੰਦਰ ਕੁਮਾਰ ਜਿੰਦਲ ਆਦਿ ਹਾਜ਼ਰ ਸਨ |

ਅੱਖਾਂ 'ਚ ਮਿਰਚਾਂ ਪਾ ਕੇ 18 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਖੋਹਿਆ

ਬਰਨਾਲਾ, 12 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਅੱਖਾਂ 'ਚ ਮਿਰਚਾਂ ਪਾ ਕੇ ਇਕ ਵਿਅਕਤੀ ਕੋਲੋਂ 18 ਹਜ਼ਾਰ ਦੀ ਨਕਦੀ, ਤੇ ਮੋਬਾਈਲ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਚਾਲਕ ਦੀ ਅੱਖ ਲੱਗਣ ਕਾਰਨ ਵਾਪਰੇ ਹਾਦਸੇ 'ਚ ਕਾਰ ਸਵਾਰ 2 ਜ਼ਖ਼ਮੀ

ਮਹਿਲ ਕਲਾਂ, 12 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਇਕ ਬੇਕਾਬੂ ਹੋਈ ਕਾਰ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਮੇਜਰ ਸਿੰਘ ਤੇ ਜਸਪ੍ਰੀਤ ਸਿੰਘ ਦੋਵੇਂ ਵਾਸੀ ਕਮਾਲਪੁਰਾ ...

ਪੂਰੀ ਖ਼ਬਰ »

ਹੰਡਿਆਇਆ ਤੇ ਪਿੰਡਾਂ 'ਚ ਬਿਜਲੀ ਦੇ ਵਾਰ-ਵਾਰ ਕੱਟ ਲੱਗੇ

ਹੰਡਿਆਇਆ, 12 ਜੂਨ (ਗੁਰਜੀਤ ਸਿੰਘ ਖੱੁਡੀ)-ਅੱਤ ਦੀ ਪੈ ਰਹੀ ਗਰਮੀ 'ਚ ਅੱਜ ਕਸਬਾ ਹੰਡਿਆਇਆ ਤੇ ਇਲਾਕੇ ਦੇ ਕਈ ਪਿੰਡਾਂ 'ਚ ਬਿਜਲੀ ਦੇ ਕੱਟ ਲੱਗਣ ਨਾਲ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਪਾਵਰਕਾਮ ਨੇ 13 ਜੂਨ ਤੋਂ ਖੇਤੀ ਸੈਕਟਰ ਨੂੰ ਬਿਜਲੀ ਸਪਲਾਈ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 12 ਜੂਨ (ਧਰਮਪਾਲ ਸਿੰਘ)-ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੀ ਸਬ-ਇੰਸਪੈਕਟਰ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਸੂਰਜ ਕੁਮਾਰ (20) ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 12 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ਼ ਭੇਜਣ ਦੀ ਆੜ 'ਚ 2 ਲੱਖ 65 ਹਜ਼ਾਰ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਕ ਦਰਖ਼ਾਸਤ ਆਈ ਜਿਸ 'ਚ ਸਤਨਾਮ ...

ਪੂਰੀ ਖ਼ਬਰ »

ਘਰ ਆ ਕੇ ਕੱੁਟਮਾਰ ਕਰਨ 'ਤੇ ਪਰਚਾ ਦਰਜ

ਸ਼ਹਿਣਾ, 12 ਜੂਨ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਆਉਂਦੇ ਪਿੰਡ ਸੁਖਪੁਰਾ ਵਿਖੇ ਘਰ ਆ ਕੇ ਔਰਤਾਂ ਤੇ ਵਿਅਕਤੀਆਂ ਦੀ ਕੱੁਟਮਾਰ ਕਰਨ 'ਤੇ 4 ਨੌਜਵਾਨਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮੁੱਦਈ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਹੰਡਿਆਇਆ, 12 ਜੂਨ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੰਤ ਸਿੰਘ ਗਰੇਵਾਲ ਅਤੇ ਗੋਰਾ ਸਿੰਘ ਭੈਣੀ ਬਾਘਾ ਦੀ ਅਗਵਾਈ 'ਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਮੂਲੋਵਾਲ, 12 ਜੂਨ (ਰਤਨ ਭੰਡਾਰੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦੇਣ ਤੇ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਘੁੰਨਸ ਵਲੋਂ ਸੰਤ ਬਾਬਾ ਅਤਰ ਸਿੰਘ ਘੁੰਨਸ ਦੀ ਰੰਗਦਾਰ ਪੇਂਟਿੰਗ ਰਿਲੀਜ਼

ਤਪਾ ਮੰਡੀ, 12 ਜੂਨ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਦੇ ਤਪ ਅਸਥਾਨ ਸੰਤ ਬਾਬਾ ਅਤਰ ਸਿੰਘ ਘੁੰਨਸ ਦੇ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਕੈਨੇਡਾ 'ਚ ਰਹਿੰਦੇ ਨਾਮਵਰ ਚਿੱਤਰਕਾਰ ਦਰਸ਼ਨ ਸਿੰਘ ਟਿੱਬਾ ਜੋ ਪੰਜਾਬ ਫੇਰੀ 'ਤੇ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਪੀ.ਟੀ.ਈ. 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ 'ਚ ਪੀ.ਟੀ.ਈ. ਦੀ ਨਾਮਵਰ ਸੰਸਥਾ ਗਲੋਬਲ ਐਜੂਕੇਸ਼ਨ 16 ਏਕੜ ਬਰਨਾਲਾ ਦੇ ਵਿਦਿਆਰਥੀਆਂ ਨੇ ਪੀ.ਟੀ.ਈ. ਦੇ ਆਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਪ੍ਰਬੰਧਕ ਨਵਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਹਨੂਮਾਨ ਮੰਦਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ

ਧਨੌਲਾ, 12 ਜੂਨ (ਜਤਿੰਦਰ ਸਿੰਘ ਧਨੌਲਾ)-ਪ੍ਰਾਚੀਨ ਸ੍ਰੀ ਹਨੂਮਾਨ ਮੰਦਰ ਬਰਨੇਵਾਲਾ ਵਿਖੇ ਜੇਠੇ ਮੰਗਲਵਾਰ ਦਾ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਉੱਘੇ ਸਮਾਜ ਸੇਵੀ ਡਾ: ਸ਼ੰਕਰ ਬਾਂਸਲ ਦੀ ਅਗਵਾਈ ਹੇਠ ਦੇਸੀ ਘਿਉ ਦੇ ਬਣੇ ਲੰਗਰ ਤੇ ਜਲੇਬੀਆਂ ਅਤੱੁਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 26 ਨੂੰ ਮਨਾਇਆ ਜਾਵੇਗਾ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਸ਼ਨ ਤੰਦਰੁਸਤ ਪੰਜਾਬ ਨੂੰ ਹੁਲਾਰਾ ਦੇਣ ਤੇ 'ਡੇਪੋ' ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ...

ਪੂਰੀ ਖ਼ਬਰ »

ਮਾਲ ਵਿਭਾਗ ਦੀ ਸਰਕਾਰੀ ਫਾਈਲ ਖ਼ੁਰਦ ਬੁਰਦ ਕਰਨ ਦੇ ਦੋਸ਼ 'ਚੋਂ ਰੀਡਰ ਦੀ ਜ਼ਮਾਨਤ ਮਨਜ਼ੂਰ

ਬਰਨਾਲਾ, 12 ਜੂਨ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਵਿਨੀਤ ਨਾਰੰਗ ਦੀ ਅਦਾਲਤ ਨੇ ਮਾਲ ਵਿਭਾਗ ਦੀ ਸਰਕਾਰੀ ਫਾਈਲ ਖ਼ੁਰਦ ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਰੀਡਰ ਸਿਮਰਤ ਸਿੰਘ ਦੀ ਜ਼ਮਾਨਤ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਦੀਆਂ ਦਲੀਲਾਂ ...

ਪੂਰੀ ਖ਼ਬਰ »

ਐਸ.ਐਚ.ਓ.ਨੇ ਕੈਮਿਸਟਾਂ ਨਾਲ ਕੀਤੀ ਮੀਟਿੰਗ

ਸ਼ਹਿਣਾ, 12 ਜੂਨ (ਸੁਰੇਸ਼ ਗੋਗੀ)-ਐਸ.ਐਚ.ਓ. ਸਰਦਾਰਾ ਸਿੰਘ ਨੇ ਸ਼ਹਿਣਾ ਵਿਖੇ ਮੈਡੀਕਲ ਦੀਆਂ ਦੁਕਾਨਾਂ ਕਰਨ ਵਾਲੇ ਕੈਮਿਸਟਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਤੌਰ 'ਤੇ ਵਰਤੀ ਜਾਣ ਵਾਲੀ ਕੋਈ ਵੀ ਦਵਾਈ ਨਾ ਵੇਚੀ ਜਾਵੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਜੂਨ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਦੁੱਗਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਵੱਡੀ ਘਾਟ
ਹੰਡਿਆਇਆ ਤੇ ਇਲਾਕੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਹੰਡਿਆਇਆ, 12 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਤੇ ਇਲਾਕੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਭਾਵੇਂ ਕੈਪਟਨ ਸਰਕਾਰ ਵਲੋਂ ਝੋਨੇ ਦੀ ਲਵਾਈ ਦਾ ਕੰਮ 13 ਜੂਨ ਨੂੰ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਇਸ ਤਰੀਕ ...

ਪੂਰੀ ਖ਼ਬਰ »

ਹੰਡਿਆਇਆ ਤੇ ਇਲਾਕੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਹੰਡਿਆਇਆ, 12 ਜੂਨ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਤੇ ਇਲਾਕੇ ਦੇ ਪਿੰਡਾਂ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਭਾਵੇਂ ਕੈਪਟਨ ਸਰਕਾਰ ਵਲੋਂ ਝੋਨੇ ਦੀ ਲਵਾਈ ਦਾ ਕੰਮ 13 ਜੂਨ ਨੂੰ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਇਸ ਤਰੀਕ ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਟੱਲੇਵਾਲ, 12 ਜੂਨ (ਸੋਨੀ ਚੀਮਾ)-ਗੁਰਦੁਆਰਾ ਸਿੱਧ ਭੋਇ ਪਿੰਡ ਬੀਹਲਾ ਖ਼ੁਰਦ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਇਕ ਕਾਬੂ

ਬਰਨਾਲਾ, 12 ਜੂਨ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX