ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  2 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  38 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  59 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨੌਸਰਬਾਜ਼ 1,72000 ਰੁਪਏ ਲੁੱਟ ਕੇ ਫ਼ਰਾਰ

ਬੰਗਾ, 15 ਜੂਨ (ਕਰਮ ਲਧਾਣਾ)- ਦੋ ਨੌਸਰਬਾਜ ਜੋ ਸਵਿਫਟ ਕਾਰ 'ਚ ਸਵਾਰ ਸਨ ਵਲੋਂ ਬਲਾਕ ਦੇ ਪਿੰਡ ਲਧਾਣਾ ਝਿੱਕਾ ਨਿਵਾਸੀ ਸੁਰਿੰਦਰਪਾਲ ਪੁੱਤਰ ਸਾਧੂ ਰਾਮ ਤੋਂ ਯੋਜਨਾਬੱਧ ਢੰਗ ਨਾਲ 1,72000 ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਰਿੰਦਰਪਾਲ ਜੋ ਸਿਹਤ ਵਿਭਾਗ ਤੋਂ ਬਤੌਰ ਦਰਜਾ ਚਾਰ ਸੇਵਾ-ਮੁਕਤ ਹੋਇਆ ਹੈ ਨੇ 'ਅਜੀਤ' ਨੂੰ ਦੱਸਿਆ ਕਿ ਉਹ ਪਿੰਡ 'ਚ ਮਕਾਨ ਬਣਾ ਰਿਹਾ ਹੈ | ਉਕਤ ਠੱਗਾਂ ਨੇ ਉਸਦਾ ਮਕਾਨ ਬਣਾ ਰਹੇ ਠੇਕੇਦਾਰ ਸੋਹਣ ਲਾਲ ਨਿਵਾਸੀ ਲਧਾਣਾ ਝਿੱਕਾ ਨਾਲ ਕੰਮ ਕਰਦੇ ਇਕ ਮਜ਼ਦੂਰ ਤੋਂ ਠੇਕੇਦਾਰ ਦਾ ਮੋਬਾਇਲ ਨੰਬਰ ਲੈ ਕੇ ਉਸ 'ਤੇ ਆਪਣੇ ਨੰਬਰ 7528851718 ਤੋਂ ਫੋਨ ਕੀਤਾ ਕਿ ਉਹ ਉਨ੍ਹਾਂ ਨੂੰ ਵਧੀਆ ਕੁਆਲਟੀ ਵਾਲਾ ਸਰੀਆ ਅਤੇ ਸੀਮਿੰਟ ਸਸਤੇ ਭਾਅ 'ਤੇ ਦਿਵਾ ਸਕਦੇ ਹਨ | ਠੱਗਾਂ ਵਲੋਂ ਆਪਣੀ ਯੋਜਨਾ ਨੂੰ 8 ਜੂਨ ਤੋਂ 12 ਜੂਨ ਤੱਕ ਅੰਜ਼ਾਮ ਦਿੱਤਾ ਗਿਆ | ਉਕਤ ਠੱਗਾਂ ਨੇ ਆਪਣੀਆਂ ਗੱਲਾਂ ਨਾਲ ਅਜਿਹਾ ਜਾਲ ਬੁਣਿਆ ਕਿ ਉਨ੍ਹਾਂ ਉਕਤ ਦੋਨਾਂ ਅਤੇ ਪਿੰਡ ਲਧਾਣਾ ਝਿੱਕਾ ਦੇ ਇਕ ਟਰੈਕਟਰ ਟਰਾਲੀ ਨਾਲ ਭਾੜਾ ਵਾਹੁਣ ਵਾਲੇ ਨੌਜਵਾਨ ਨੂੰ ਭਰਮਾ ਕੇ ਵਿਸ਼ਵਾਸ ਵਿਚ ਲਿਆ | 12 ਜੂਨ ਨੂੰ ਆਪਣੀ ਯੋਜਨਾ ਨੂੰ ਅੰਜਾਮ ਦਿੰਦੇ ਹੋਏ ਉਕਤ ਨੋਸ਼ਰਬਾਜ ਜੋ 35 ਤੋਂ 40 ਸਾਲ ਦੀ ਉਮਰ ਦੇ ਸਨ ਉਨ੍ਹਾਂ ਨੂੰ ਪਿੰਡ ਪੋਸੀ ਤੋਂ ਸਰੀਆ ਚੁਕਾਉਣ ਲਈ ਬੇਦੀ ਹਾਰਡਵੇਅਰ ਸਟੋਰ ਅਤੇ ਪਿੰਡ ਮੋਰਾਂਵਾਲੀ ਦੇ ਖਾਲਸਾ ਸੀਮੈਂਟ ਸਟੋਰ 'ਤੇ ਸੀਮਿੰਟ ਚੁਕਾਉਣ ਲਈ ਲੈ ਗਏ | ਇਨ੍ਹਾਂ ਠੱਗਾਂ ਨੇ ਆਪਣੀ ਯੋਜਨਾ ਅਨੁਸਾਰ ਉਨ੍ਹਾਂ ਨੂੰ ਉਕਤ ਦੋਵੇਂ ਦੁਕਾਨਦਾਰਾਂ ਨਾਲ ਮਿਲਣ ਨਹੀਂ ਦਿੱਤਾ | ਸਗੋਂ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਸਰੀਆ ਘੋੜਾ ਰੇਹੜਿਆਂ ਅਤੇ ਸੀਮੈਂਟ ਉਕਤ ਝਿੱਕਾ ਨਿਵਾਸੀ ਭੂਰੇ ਦੀ ਟਰਾਲੀ 'ਤੇ ਲਦਾ ਲਿਆ | ਉਨ੍ਹਾਂ ਐਸੇ ਹਾਲਾਤ ਬਣਾਏ ਉਹ ਘਰੋਂ ਉਕਤ ਰਾਸ਼ੀ ਲੈ ਕੇ ਆਏ ਸੁਰਿੰਦਰਪਾਲ ਤੇ ਠੇਕੇਦਾਰ ਸੋਹਣ ਲਾਲ ਨੂੰ ਅਲੱਗ ਕਰਨ ਵਿਚ ਕਾਮਯਾਬ ਹੋ ਗਏ | ਜਦੋਂ ਉਹ ਪੈਸੇ ਲੈ ਕੇ ਉਨ੍ਹਾਂ ਦੀ ਜਾਹਲੀ ਨੰਬਰ ਪੀ. ਬੀ. 32 ਐਮ. 3116 ਕਾਰ ਵਿਚ ਬੈਠਾ ਤਾਂ ਉਹ ਉਸ ਨੂੰ ਮਾਰਨ ਦੀ ਧਮਕੀ ਦੇ ਕੇ ਪੈਸੇ ਲੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ਥਾਣਾ ਸਦਰ ਬੰਗਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਪੋਸੀ ਦੀ ਉਕਤ ਸੀਮਿੰਟ ਵਾਲੀ ਦੁਕਾਨ 'ਤੇ ਲੱਗੇ ਸੀ. ਸੀ. ਟੀ. ਵੀ ਕੈਮਰੇ ਤੋਂ ਇਕ ਨੌਸ਼ਰਬਾਜ ਦੀ ਤਸਵੀਰ ਪ੍ਰਾਪਤ ਹੋਈ | ਜਿਸ ਨੂੰ ਲੈ ਕੇ ਠੱਗਾਂ ਦੀ ਭਾਲ ਕੀਤੀ ਜਾ ਰਹੀ ਹੈ |

ਨਸ਼ੀਲੇ ਟੀਕਿਆਂ ਸਮੇਤ 1 ਕਾਬੂ

ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰੀ ਪੁਲਿਸ ਨੇ ਥਾਣਾ ਮੁਖੀ ਪਰਮਿੰਦਰ ਸਿੰਘ ਦੀ ਅਗਵਾਈ 'ਚ ਗੋਸਲਾਂ ਨਜ਼ਦੀਕ ਨਾਕੇ ਦੌਰਾਨ ਇਕ ਨੌਜਵਾਨ ਤੋਂ ਨਸ਼ੀਲੇ ਟੀਕੇ ਅਤੇ ਗੋਲੀਆਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਐਸ. ਆਈ, ਸੁਨੀਲ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ-ਕਿਸ਼ਨਪੁਰੀ

ਬਲਾਚੌਰ 15 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਕੇਵਲ ਕਿ੍ਸ਼ਨ ਕਿਸ਼ਨਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾ. ਦੀਵਾਨ ਸਿੰਘ ਥੋਪੀਆ, ਮਾ. ਸੋਮ ਲਾਲ ਤਹਿਸੀਲ ਪ੍ਰਧਾਨ ਨੇ 12 ਜੂਨ ...

ਪੂਰੀ ਖ਼ਬਰ »

ਪਿੱਟ ਬੁੱਲ ਕੁੱਤੇ ਵਲੋਂ ਲੜਕੀ ਨੂੰ ਵੱਢਣ 'ਤੇ ਮਾਲਕ ਨੂੰ ਸਜ਼ਾ

ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ ਦੀ 12 ਸਾਲਾ ਲੜਕੀ ਤਜਾਨਾ ਨੂੰ ਗਾਂਧੀ ਨਗਰ ਤੋਂ ਮੁਕੰਦਪੁਰ ਰੋਡ 'ਤੇ ਆਉਣ ਸਮੇਂ ਇਕ ਪਰਿਵਾਰ ਵਲੋਂ ਰੱਖੇ ਪਿੱਟ ਬੁੱਲ ਕੁੱਤੇ ਨੇ ਵੱਢ ਦਿੱਤਾ ਸੀ | ਲੜਕੀ ਦੇ ਪਿਤਾ ਰਮੇਸ਼ ਕੁਮਾਰ ਗੁਲਾਟੀ ਨੇ ਅਦਾਲਤ 'ਚ ਕੇਸ ਕਰ ...

ਪੂਰੀ ਖ਼ਬਰ »

ਗੁ: ਨਿਰਮਲ ਬੁੰਗਾ ਪਠਲਾਵਾ ਵਿਖੇ ਸ਼ਹੀਦੀ ਪੁਰਬ ਮਨਾਇਆ

ਬੰਗਾ, 15 ਜੂਨ (ਕਰਮ ਲਧਾਣਾ) - ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਪਾਉਣ ਉਪਰੰਤ ਸਜੇ ਦੀਵਾਨ 'ਚ ਸੰਤ ਮਹਾਂਪੁਰਸ਼ਾਂ ...

ਪੂਰੀ ਖ਼ਬਰ »

ਜੀ. ਸਟਾਰ ਜਿੰਮ ਵਿਖੇ ਸਨਮਾਨ ਸਮਾਰੋਹ ਕਰਵਾਇਆ

ਬੰਗਾ, 15 ਜੂਨ (ਲਾਲੀ ਬੰਗਾ) - ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਵਾਲੇ ਜੀ ਸਟਾਰ ਜਿੰਮ ਬੰਗਾ ਵਿਖੇ ਵਿਦੇਸ਼ ਵਿਚ ਪ੍ਰਵਾਸ ਕਰਦੇ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਹਮੇਸ਼ਾ ਪਿਆਰ ਕਰਨ ਦਾ ਸੁਨੇਹਾ ਦੇਣ ਵਾਲੇ ਫਿਲਪਾਈਨ ਨਿਵਾਸੀ ਜਸਵਿੰਦਰ ਫਿਲਪਾਇਨ ਦਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਕਮੀ ਕਾਰਨ ਝੋਨੇ ਦੀ ਲੁਆਈ ਦਾ ਕੰਮ ਮੱਠਾ

ਸੰਧਵਾਂ, 15 ਜੂਨ (ਪ੍ਰੇਮੀ ਸੰਧਵਾਂ)- ਭਾਵੇਂ ਕਿਸਾਨ ਵੀਰਾਂ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 13 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕੀਤੀ ਗਈ ਤੇ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਦਾ ਕੰਮ ਅਜੇ ਤੱਕ ਮੱਠਾ ਚੱਲ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਭੇਜਿਆ

ਸੜੋਆ, 15 ਜੂਨ (ਪੱਤਰ ਪ੍ਰੇਰਕ)- ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲੇ੍ਹ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਸੜੋਆ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਆਪਣੇ ਖ਼ੂਨ ਨਾਲ ਲਿਖਿਆ ਮੰਗ ਪੱਤਰ ਅੱਜ ਮੁੱਖ ਮੰਤਰੀ ਅਤੇ ਸਮਾਜ ਭਲਾਈ ਮੰਤਰੀ ਪੰਜਾਬ ...

ਪੂਰੀ ਖ਼ਬਰ »

ਡੀਜ਼ਲ ਦੱਸ ਕੇ ਪਾਣੀ ਦੇ ਭਰੇ ਕੈਨ ਵੇਚ ਗਿਆ ਨੌਸਰਬਾਜ਼

ਮਜਾਰੀ/ਸਾਹਿਬਾ, 15 ਜੂਨ (ਨਿਰਮਲਜੀਤ ਸਿੰਘ ਚਾਹਲ)- ਬੀਤੇ ਦਿਨ ਪਿੰਡ ਕੌਲਗੜ੍ਹ ਦੇ ਚਣਕੋਈ ਵਿਖੇ ਕਿਸਾਨ ਨਾਲ ਇਕ ਨੌਸਰਬਾਜ਼ ਵਲੋਂ ਠੱਗੀ ਮਾਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕਿਸਾਨ ਸ਼ਿੰਗਾਰਾ ਸਿੰਘ ਪੁੱਤਰ ਦਿਲਬਾਗ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਇਕ ...

ਪੂਰੀ ਖ਼ਬਰ »

ਸਿਆਸੀ ਬਦਲਾਖੋਰੀ ਤੇ ਬੇਇਨਸਾਫ਼ੀ ਵਿਰੱੁਧ ਸੜਕਾਂ 'ਤੇ ਨਿਕਲਣਗੇ ਲੋਕ-ਜਾਡਲਾ

ਨਵਾਂਸ਼ਹਿਰ, 15 ਜੂਨ (ਹਰਵਿੰਦਰ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਬਲਵੀਰ ਸਿੰਘ ਜਾਡਲਾ ਅਤੇ ਸੂਬਾ ਕਮੇਟੀ ਮੈਂਬਰ ਮਹਾਂ ਸਿੰਘ ਰੌੜੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਆਖਿਆ ਹੈ ਕਿ ਹਾਕਮ ਪਾਰਟੀ ਨਾਲ ਸਬੰਧਿਤ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਪਹਿਲੀ ਬਰਸੀ ਨਮਿਤ ਵਿਸ਼ਾਲ ਸੰਤ ਸੰਮੇਲਨ ਕਰਵਾਇਆ

ਭੱਦੀ, 15 ਜੂਨ (ਨਰੇਸ਼ ਧੌਲ)- ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਕੁਟੀਆ ਸਾਹਿਬ ਅਨੁਭਵ ਧਾਮ ਪਿੰਡ ਨਾਨੋਵਾਲ (ਭੱਦੀ) ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਫਲਾਂ ਦਾ ਰਾਜਾ ਅੰਬ ਵੀ ਹੋਇਆ ਗ਼ਰੀਬ ਦੀ ਪਹੁੰਚ ਤੋਂ ਦੂਰ

ਟੱਪਰੀਆਂ ਖੁਰਦ, 15 ਜੂਨ (ਸ਼ਾਮ ਸੁੰਦਰ ਮੀਲੂ)- ਗਰਮੀ ਦੇ ਮੌਸਮ ਵਿਚ ਪੈਦਾ ਹੋਣ ਵਾਲਾ ਸਭ ਦਾ ਪਸੰਦੀਦਾ ਫਲਾਂ ਦਾ ਰਾਜਾ ਕਹਾਉਣ ਵਾਲਾ ਅੰਬ ਵੀ ਇਸ ਵਾਰ ਮਹਿੰਗਾ ਭਾਅ ਹੋਣ ਕਾਰਨ ਗ਼ਰੀਬ ਦੀ ਪਹੁੰਚ ਤੋਂ ਦੂਰ ਹੋ ਰਿਹਾ ਹੈ | ਭਲੇ ਹੀ ਅੰਬ ਦੀਆਂ ਸੈਂਕੜੇ ਕਿਸਮਾਂ ਹੁੰਦੀਆਂ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਮਜਾਰੀ/ਸਾਹਿਬਾ, 15 ਜੂਨ (ਨਿਰਮਲਜੀਤ ਸਿੰਘ ਚਾਹਲ)- ਸਿਹਤ ਵਿਭਾਗ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ | ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨਰਿੰਦਰ ਕੁਮਾਰ ਸੀਨੀਅਰ ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਦੀ ਰਾਖੀ ਲਈ ਲਾਭਦਾਇਕ ਅਤੇ ਮਿਆਰੀ ਖੇਤੀ ਹੀ ਕਰਨ ਕਿਸਾਨ-ਡਾ: ਐਰੀ

ਨਵਾਂਸ਼ਹਿਰ, 15 ਜੂਨ (ਗੁਰਬਖਸ਼ ਸਿੰਘ ਮਹੇ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ: ਸੁਤੰਤਰ ਕੁਮਾਰ ਐਰੀ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਲਾਭਦਾਇਕ ਅਤੇ ਮਿਆਰੀ ਖੇਤੀ ਕਰਨ ਦਾ ਸੁਨੇਹਾ ਦਿੱਤਾ ਹੈ ਤਾਂ ਜੋ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਦੇ ਸਾਰਥਿਕ ਨਤੀਜੇ

ਨਵਾਂਸ਼ਹਿਰ, 15 ਜੂਨ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸਕੋਹਪੁਰ ਦੇ ਜਤਿੰਦਰ ਨੂੰ ਆਪਣੇ ਨਸ਼ਿਆਂ ਦੀ ਕਾਲੀ ਰਾਤ 'ਚ ਬਿਤਾਏ ਪਿਛੋਕੜ ਨੂੰ ਉਜਾਗਰ ਕਰਨ 'ਚ ਕੋਈ ਝਿਜਕ ਨਹੀਂ, ਸਗੋਂ ਉਹ ਸਵੈਮਾਣ ਨਾਲ ਭਰਿਆ ਆਖਦਾ ਹੈ ਕਿ ਉਸ ਨੂੰ ਆਪਣੇ ...

ਪੂਰੀ ਖ਼ਬਰ »

ਅੰਤਰ-ਰਾਸ਼ਟਰੀ ਪਿਤਾ ਦਿਵਸ 'ਤੇ ਵਿਸ਼ੇਸ਼-'ਪਿਤਾ ਸਿਖਾਉਂਦਾ ਹੈ ਜ਼ਿੰਦਗੀ ਦੇ ਔਖੇ ਰਾਹਾਂ ਉੱਤੇ ਸੰਭਲ ਕੇ ਤੁਰਨਾ'

ਨਵਾਂਸ਼ਹਿਰ, 15 ਜੂਨ (ਗੁਰਬਖਸ਼ ਸਿੰਘ ਮਹੇ)- 'ਪਿਤਾ ਦਿਵਸ' ਪਿਤਾ ਦੇ ਸਨਮਾਨ ਵਿਚ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ | ਬਹੁਤੇ ਦੇਸ਼ਾਂ ਵਿਚ ਇਸ ਨੂੰ ਜੂਨ ਮਹੀਨੇ ਦੇ ਤੀਸਰੇ ਐਤਵਾਰ ਨੂੰ ਮਨਾਇਆ ਜਾਂਦਾ ਹੈ | ਇਹ ਮਾਂ ਦਿਵਸ ਦਾ ਪੂਰਕ ਹੈ | ਚਾਹੇ ਯੁੱਗ ਕੋਈ ਵੀ ਹੋਵੇ ਬਹੁਤ ...

ਪੂਰੀ ਖ਼ਬਰ »

18 ਜੂਨ ਦੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਬੰਗਾ, 15 ਜੂਨ (ਲਾਲੀ ਬੰਗਾ) - ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ 18 ਜੂਨ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਾਏ ਜਾ ਰਹੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸੰਧਵਾਂ 'ਚ ਪੀਰਾਂ ਦੀ ਯਾਦ 'ਚ ਜੋੜ ਮੇਲਾ 24, 25 ਨੂੰ

ਸੰਧਵਾਂ, 14 ਜੂਨ (ਪੇ੍ਰਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੇ ਇਲਾਹੀ ਦਰਬਾਰ 'ਤੇ ਦਾਤਾ ਅੱਲ ਅਹਿਮਦ ਦੁੱਲੋ ਸਯਦ ਤੇ ਪੰਜਾਂ ਪੀਰਾਂ ਦੀ ਯਾਦ 'ਚ ਸਲਾਨਾ ਜੋੜ ਮੇਲਾ 24 ਤੇ 25 ਜੂਨ ਨੂੰ ਦਰਬਾਰ ਦੇ ਗੱਦੀਨਸ਼ੀਨ ਸੰਤ ਤਾਰਾ ਚੰਦ ਅਹੀਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਚੁੰਬਰ ਗੋਤ ਦੇ ਜਠੇਰਿਆਂ ਦਾ ਮੇਲਾ ਭਲਕੇ

ਉਸਮਾਨਪੁਰ, 15 ਜੂਨ (ਸੰਦੀਪ ਮਝੂਰ)- ਚੁੰਬਰ ਗੋਤ ਦੇ ਜਠੇਰਿਆਂ ਦਾ ਮੇਲਾ ਚੁੰਬਰ ਗੋਤ ਜਠੇਰੇ ਪਿੰਡ ਫਰਾਲਾ ਵਿਖੇ 17 ਜੂਨ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਪੰਮਾ ਬਘੌਰੀਆਂ ਨੇ ਦੱਸਿਆ ਕਿ ਸਵੇਰੇ ਮੰਦਰ ਵਿਖੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਐਚ. ਡੀ. ਐਫ. ਸੀ. ਬੈਂਕ ਵਲੋਂ 'ਹਰ ਗਾਓਾ ਹਮਾਰਾ' ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 15 ਜੂਨ (ਹਰਵਿੰਦਰ ਸਿੰਘ)- ਐਚ.ਡੀ.ਐਫ.ਸੀ.ਬੈਂਕ ਵਲੋਂ ਲੋਕਾਂ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਅਤੇ ਬੈਂਕ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਸੁਵਿਧਾਵਾਂ ਦੇ ਬਾਰੇ ਜਾਣਕਾਰੀ ਦੇਣ ਲਈ ਹਰ ਪਿੰਡ ਅਤੇ ਸ਼ਹਿਰ ਵਿਚ 'ਹਰ ਗਾਓਾ ਹਮਾਰਾ' ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ 18 ਨੂੰ ਦੇਵੇਗੀ ਵਿਧਾਇਕ ਨੂੰ ਮੰਗ ਪੱਤਰ

ਟੱਪਰੀਆਂ ਖ਼ੁਰਦ, 15 ਜੂਨ (ਸ਼ਾਮ ਸੁੰਦਰ ਮੀਲੂ)- ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ 18 ਜੂਨ ਨੂੰ ਇਲਾਕੇ ਦੀਆਂ ਭੱਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਹਲਕਾ ਵਿਧਾਇਕ ਨੂੰ ਦਿੱਤਾ ਜਾਵੇਗਾ | ਲਿਖਤੀ ਜਾਣਕਾਰੀ ਦਿੰਦਿਆਂ ਕੰਢੀ ਸੰਘਰਸ਼ ਕਮੇਟੀ ਦੇ ਸੂਬਾ ਮੀਤ ...

ਪੂਰੀ ਖ਼ਬਰ »

ਇੰਡੀਪੈਡਿੰਟ ਟੀ.ਵੀ.ਡਿਸ਼ ਦੀ ਸੈਟੇਲਾਈਟ ਬੰਦ ਹੋਣ ਨਾਲ ਦੇਸ਼ ਭਰ ਦੀਆਂ ਸਕਰੀਨਾਂ ਬਣੀਆਂ ਡੱਬੇ

ਜਾਡਲਾ, 15 ਜੂਨ (ਬੱਲੀ)- ਅੱਜ ਇੱਥੇ ਕੰਪਨੀ ਵਲੋਂ ਲੋਕਾਂ ਨੂੰ ਦੱਸੇ ਬਿਨਾਂ ਇੰਡੀਪੈਡਿੰਟ ਟੀ.ਵੀ ਡਿਸ਼ ਬੰਦ ਕੀਤੇ ਜਾਣ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਕਾਰਨ ਦੁਕਾਨਦਾਰਾਂ, ਮਕੈਨਿਕਾਂ ਅਤੇ ਘਰਾਂ ਵਿਚ ਜਾ ਕੇ ਡਿਸ਼ ਲਾਉਣ ਵਾਲਿਆਂ ਨੇ ਮੀਟਿੰਗ ਕੀਤੀ, ਜਿਸ ...

ਪੂਰੀ ਖ਼ਬਰ »

ਹਰ ਪਿੰਡ ਗਲੀ ਮੋੜ 'ਤੇ ਮੌਤ ਬਣ ਖੜੇ੍ਹ ਬਿਜਲੀ ਮੀਟਰਾਂ ਦੇ ਬਕਸੇ

ਟੱਪਰੀਆਂ ਖ਼ੁਰਦ, 15 ਜੂਨ (ਸ਼ਾਮ ਸੁੰਦਰ ਮੀਲੂ)- ਬਿਜਲੀ ਵਿਭਾਗ ਨੇ ਖ਼ੁਦ ਦੀ ਸਹੂਲਤ ਲਈ ਲੋਕਾਂ ਦੇ ਘਰੋਂ ਅੰਦਰ ਲੱਗੇ ਬਿਜਲੀ ਮੀਟਰਾਂ ਨੂੰ ਬਾਹਰ ਕੱਢ ਕੇ ਭਲੇ ਸੌਖ ਕਰ ਲਈ, ਪਰ ਬੇਪ੍ਰਵਾਹ ਵਿਭਾਗ ਅਤੇ ਸਬੰਧਿਤ ਏਜੰਸੀਆਂ ਵਲੋਂ ਹਰ ਪਿੰਡ ਹਰ ਗਲੀ ਮੋੜ 'ਤੇ 10 ਤੋਂ 12 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX