ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਖੇਡ ਸੰਸਾਰ

ਭਾਰਤ-ਪਾਕਿ ਦੇ ਮਹਾਂਮੁਕਾਬਲੇ 'ਚ ਮੀਂਹ ਬਣ ਸਕਦੈ ਅੜਿੱਕਾ

ਮੈਨਚੈਸਟਰ, 15 ਜੂਨ (ਏਜੰਸੀ)-16 ਜੂਨ ਨੂੰ ਵਿਸ਼ਵ ਕੱਪ ਵਿਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਇਹ ਮੁਕਾਬਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ ਮਹਾਮੁਕਾਬਲੇ ਦਾ ਨਾਂਅ ਦਿੱਤਾ ਜਾ ਰਿਹਾ ਹੈ | ਪਰ ਇਸ ਮੁਕਾਬਲੇ ਵਿਚ ਮੀਂਹ ਵੱਡਾ ਅੜਿੱਕਾ ਬਣ ਸਕਦਾ ਹੈ ਕਿਉਂਕਿ ਅੱਜ ਵੀ ਮੈਨਚੈਸਟਰ ਵਿਚ ਮੀਂਹ ਪੈਂਦਾ ਰਿਹਾ ਅਤੇ ਪਾਕਿਸਤਾਨ ਦੀ ਟੀਮ ਨੂੰ ਇੰਡੋਰ ਅਭਿਆਸ ਕਰਨਾ ਪਿਆ | ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਕੱਲ੍ਹ ਵੀ 50 ਫ਼ੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੈਚ ਮੀਂਹ ਦੀ ਭੇਟ ਚੜ੍ਹ ਸਕਦਾ ਹੈ | ਭਾਵੇਂ ਕਿ ਮੈਚ 'ਤੇ ਮੀਂਹ ਦੇ ਬੱਦਲ ਛਾਏ ਹੋਏ ਹਨ ਪਰ ਇਸ ਦੇ ਬਾਵਜੂਦ ਇੱਥੇ ਵਿਸ਼ੇਸ਼ ਤੌਰ 'ਤੇ ਗੱਲ ਇਹ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਕਈ ਸਾਲਾਂ ਤੋਂ ਦੁਵੱਲੀ ਲੜੀ ਨਹੀਂ ਖੇਡੀ ਗਈ ਅਤੇ ਇਸ ਸਮੇਂ ਦੌਰਾਨ ਇਹ ਗੱਲ ਇਸ ਮੁਕਾਬਲੇ ਨੂੰ ਹੋਰ ਵੀ ਅਹਿਮ ਬਣਾ ਦਿੰਦੀ ਹੈ | ਭਾਵੇਂ ਕਿ ਦੁਵੱਲੀ ਲੜੀ ਵਿਚ ਪਾਕਿਸਤਾਨ ਦੀ ਟੀਮ ਵਲੋਂ ਜ਼ਿਆਦਾ ਜਿੱਤਾਂ ਦਰਜ ਕੀਤੀਆਂ ਗਈਆਂ ਹੋਣ ਪਰ ਜੇਕਰ ਵਿਸ਼ਵ ਕੱਪ ਦੀ ਗੱਲ ਕੀਤੀ ਜਾਵੇ ਤਾਂ ਉਹ ਹੁਣ ਤੱਕ ਭਾਰਤ ਨੂੰ ਮਾਤ ਨਹੀਂ ਦੇ ਸਕੀ | ਦੋ ਵਾਰ ਦੀ ਜੇਤੂ ਭਾਰਤ ਦੀ ਟੀਮ ਨੇ ਹੁਣ ਤੱਕ ਵਿਸ਼ਵ ਕੱਪ ਵਿਚ ਆਪਣੀ ਸਖ਼ਤ ਵਿਰੋਧੀ ਪਾਕਿਸਤਾਨ ਦੀ ਟੀਮ ਦਾ 6 ਵਾਰ ਸਾਹਮਣਾ ਕੀਤਾ ਹੈ ਅਤੇ ਹਰ ਵਾਰ ਭਾਰਤ ਦੀ ਟੀਮ ਨੇ ਜਿੱਤ ਦਾ ਝੰਡਾ ਗੱਡਿਆ ਹੈ | ਭਾਰਤ ਨੇ 1983 ਅਤੇ 2011 ਵਿਚ ਵਿਸ਼ਵ ਕੱਪ ਜਿੱਤਿਆ ਸੀ ਜਦੋਂ ਕਿ ਪਾਕਿਸਤਾਨ ਨੇ 1992 ਵਿਚ ਇਹ ਿਖ਼ਤਾਬ ਜਿੱੱਤਿਆ ਸੀ | ਵਿਸ਼ਵ ਕੱਪ ਵਿਚ ਭਾਰਤ ਅਤੇ ਪਾਕਿਸਤਾਨ ਵਿਚਕਾਰ 1975, 1979, 1983, 1987 ਵਿਚ ਕੋਈ ਮੁਕਾਬਲਾ ਨਹੀਂ ਹੋਇਆ | ਪਹਿਲੀ ਵਾਰ ਦੋਵੇਂ ਟੀਮਾਂ 1992 ਵਿਚ ਭਿੜੀਆਂ ਸਨ ਅਤੇ ਭਾਰਤ ਨੇ ਆਪਣੇ ਗੁਆਂਢੀ ਿਖ਼ਲਾਫ਼ ਜੋ ਜਿੱਤ ਦਾ ਸਿਲਸਿਲਾ ਸ਼ੁਰੂ ਕੀਤਾ ਸੀ ਉਹ ਹੁਣ ਤੱਕ ਜਾਰੀ ਹੈ |
ਪਹਿਲਾ ਮੁਕਾਬਲਾ 1992 (ਸਿਡਨੀ)- ਭਾਰਤ ਦੀ 43 ਦੌੜਾਂ ਨਾਲ ਜਿੱਤ
ਦੂਸਰਾ ਮੁਕਾਬਲਾ 1996 (ਬੈਂਗਲੁਰੂ) ਭਾਰਤ ਦੀ 39 ਦੌੜਾਂ ਨਾਲ ਜਿੱਤ
ਤੀਸਰਾ ਮੁਕਾਬਲਾ 1999 (ਮੈਨਚੈਸਟਰ) ਭਾਰਤ ਦੀ 47 ਦੌੜਾਂ ਨਾਲ ਜਿੱਤ
ਚੌਥਾ ਮੁਕਾਬਲਾ 2003 (ਸੈਂਚੁਰਿਅਨ) ਭਾਰਤ ਦੀ 6 ਵਿਕਟਾਂ ਨਾਲ ਜਿੱਤ
ਪੰਜਵਾਂ ਮੁਕਾਬਲਾ 2011 (ਮੁਹਾਲੀ)- ਭਾਰਤ ਦੀ 29 ਦੌੜਾਂ ਨਾਲ ਜਿੱਤ
ਛੇਵਾਂ ਮੁਕਾਬਲਾ 2015 (ਐਡੀਲੇਡ)- ਭਾਰਤ ਦੀ 76 ਦੌੜਾਂ ਨਾਲ ਜਿੱਤ
ਭਾਰਤ ਅਤੇ ਪਾਕਿਸਤਾਨ 16 ਜੂਨ ਨੂੰ ਮੈਨਚੈਸਟਰ ਦੇ ਓਲਡ ਟ੍ਰਾਫੋਰਡ ਮੈਦਾਨ 'ਤੇ ਵਿਸ਼ਵ ਕੱਪ ਵਿਚ 7ਵੀਂ ਵਾਰ ਇਕ ਦੂਜੇ ਦਾ ਸਾਹਮਣਾ ਕਰਨਗੀਆਂ ਅਤੇ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਪਾਕਿਸਤਾਨ ਇਸ ਮੈਦਾਨ 'ਤੇ ਟੀਮ ਇੰਡੀਆ ਿਖ਼ਲਾਫ਼ ਵਿਸ਼ਵ ਕੱਪ ਵਿਚ ਆਪਣੀ ਪਹਿਲੀ ਜਿੱਤ ਦਰਜ ਕਰ ਪਾਉਂਦਾ ਹੈ ਜਾਂ ਫਿਰ ਵਿਰਾਟ ਕੋਹਲੀ ਦੇ ਸ਼ੇਰ ਆਪਣੇ ਰਿਕਾਰਡ ਨੂੰ ਬਰਕਰਾਰ ਰੱਖਦੇ ਹਨ | ਜੇਕਰ ਇਕ ਦਿਨਾ ਕ੍ਰਿਕਟ ਦੀ ਗੱਲ ਕੀਤੀ ਜਾਵੇ ਤਾਂ ਪਾਕਿਸਤਾਨ ਦਾ ਰਿਕਾਰਡ ਬਿਹਤਰ ਹੈ | ਦੋਵਾਂ ਟੀਮਾਂ ਵਿਚਕਾਰ ਕੁੱਲ 131 ਮੈਚ ਹੋਏ ਹਨ ਜਿਨ੍ਹਾਂ ਵਿਚੋਂ 73 ਮੈਚ ਪਾਕਿਸਤਾਨ ਅਤੇ 54 ਮੈਚ ਭਾਰਤ ਨੇ ਜਿੱਤੇ ਹਨ ਅਤੇ ਚਾਰ ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ | ਜੇਕਰ ਇਸ ਤੋਂ ਇਲਾਵਾ ਟੈਸਟ ਮੈਚਾਂ ਦੀ ਗੱਲ ਕੀਤੀ ਜਾਵੇ ਤਾਂ ਦੋਵਾਂ ਟੀਮਾਂ ਵਿਚਕਾਰ ਕੁੱਲ 59 ਮੈਚ ਹੋਏ ਹਨ ਜਿਨ੍ਹਾਂ ਵਿਚੋਂ 12 ਪਾਕਿ ਟੀਮ ਨੇ ਅਤੇ 9 ਭਾਰਤ ਨੇ ਜਿੱਤੇ ਹਨ, 38 ਮੈਚ ਡਰਾਅ ਰਹੇ | ਭਾਵੇਂ ਕਿ ਵਿਸ਼ਵ ਕੱਪ ਵਿਚ ਭਾਰਤ ਦਾ ਰਿਕਾਰਡ ਪਾਕਿਸਤਾਨ ਿਖ਼ਲਾਫ਼ ਸ਼ਾਨਦਾਰ ਹੈ ਪਰ ਚੈਂਪੀਅਨਜ਼ ਟਰਾਫ਼ੀ ਵਿਚ ਕੁਝ ਅਲੱਗ ਹੀ ਨਜ਼ਰ ਆਉਂਦਾ ਹੈ | ਜੇਕਰ ਭਾਰਤ ਨੇ 2011 ਵਿਚ ਪਾਕਿਸਤਾਨ ਨੂੰ ਸੈਮੀਫਾਈਨਲ ਵਿਚ ਹਰਾ ਕੇ ਫਾਈਨਲ ਵਿਚ ਸ੍ਰੀਲੰਕਾ ਨੂੰ ਮਾਤ ਦੇ ਕੇ ਦੂਜੀ ਵਾਰ ਿਖ਼ਤਾਬ ਜਿੱਤਿਆ ਤਾਂ ਪਾਕਿਸਤਾਨ ਨੇ 2017 ਚੈਂਪੀਅਨਜ਼ ਟਰਾਫ਼ੀ ਫਾਈਨਲ ਵਿਚ ਭਾਰਤ ਨੂੰ 180 ਦੌੜਾਂ ਦੀ ਕਰਾਰੀ ਹਾਰ ਦੇ ਕੇ ਹਿਸਾਬ ਬਰਾਬਰ ਕਰ ਲਿਆ ਸੀ | ਪਾਕਿਸਤਾਨ ਨੂੰ ਚੈਂਪੀਅਨਜ਼ ਟਰਾਫ਼ੀ ਵਿਚ ਭਾਰਤ ਿਖ਼ਲਾਫ਼ ਉਸ ਦਾ ਪ੍ਰਦਰਸ਼ਨ 16 ਜੂਨ ਨੂੰ ਹੋਣ ਵਾਲੇ ਮਹਾਮੁਕਾਬਲੇ ਲਈ ਸ਼ਕਤੀ ਪ੍ਰਦਾਨ ਕਰੇਗਾ | ਚੈਂਪੀਅਨਜ਼ ਟਰਾਫ਼ੀ ਵਿਚ ਦੋਵਾਂ ਟੀਮਾਂ ਵਿਚਕਾਰ ਹੁਣ ਤੱਕ ਕੁੱਲ ਪੰਜ ਵਾਰ ਮੁਕਾਬਲਾ ਹੋਇਆ ਹੈ | ਜਿਸ ਵਿਚੋਂ ਤਿੰਨ ਵਾਰ ਪਾਕਿਸਤਾਨ ਨੇ ਅਤੇ 2 ਵਾਰ ਭਾਰਤ ਨੇ ਜਿੱਤ ਦਰਜ ਕੀਤੀ ਹੈ | ਭਾਰਤ 2002 ਅਤੇ 2013 ਵਿਚ ਵੀ ਫਾਈਨਲ ਵਿਚ ਪੁੱਜਾ ਸੀ | 2002 ਵਿਚ ਉਹ ਸ੍ਰੀਲੰਕਾ ਨਾਲ ਸੰਯੁਕਤ ਜੇਤੂ ਬਣਿਆ ਸੀ ਅਤੇ ਜਦੋਂ ਕਿ 2013 ਵਿਚ ਉਸ ਨੇ ਇੰਗਲੈਂਡ ਨੂੰ ਹਰਾ ਕੇ ਿਖ਼ਤਾਬ ਜਿੱਤਿਆ ਸੀ |
ਮੌਜੂਦਾ ਵਿਸ਼ਵ ਕੱਪ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਨੇ ਹੁਣ ਤੱਕ ਤਿੰਨ ਮੁਕਾਬਲੇ ਖੇਡੇ ਹਨ | ਉਸ ਵਿਚੋਂ ਉਸ ਨੂੰ ਦੋ ਵਿਚੋਂ ਜਿੱਤ ਪ੍ਰਾਪਤ ਹੋਈ ਹੈ ਜਦੋਂ ਕਿ ਉਸ ਦਾ ਇਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ | ਭਾਰਤੀ ਟੀਮ ਪੰਜ ਅੰਕਾਂ ਨਾਲ 10 ਟੀਮਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ ਜਦੋਂ ਕਿ ਪਾਕਿਸਤਾਨ ਨੇ ਚਾਰ ਮੈਚ ਖੇਡੇ ਹਨ ਜਿਸ ਵਿਚੋਂ ਉਸ ਨੂੰ ਦੋ ਵਿਚੋਂ ਹਾਰ ਮਿਲੀ ਹੈ, ਇਕ ਵਿਚ ਜਿੱਤ ਅਤੇ ਉਸ ਦਾ ਵੀ ਇਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ | ਇਹ ਟੀਮ ਤਿੰਨ ਅੰਕਾਂ ਨਾਲ ਅੱਠਵੇਂ ਸਥਾਨ 'ਤੇ ਹੈ |

ਫਿੰਚ ਦਾ ਸ਼ਾਨਦਾਰ ਸੈਂਕੜਾ, ਆਸਟ੍ਰੇਲੀਆ ਦੀ ਚੌਥੀ ਜਿੱਤ

ਲੰਡਨ, 15 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਵਿਸ਼ਵ ਕੱਪ ਦੇ ਮੈਚ ਦੌਰਾਨ ਇਰੋਨ ਫਿੰਚ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਮਾਤ ਦਿੱਤੀ | ਇਸ ਜਿੱਤ ਦੇ ਨਾਲ ਹੀ ਕੰਗਾਰੂ ਟੀਮ ਸੈਮੀਫਾਈਨਲ ਦੇ ਹੋਰ ਨੇੜੇ ਪਹੁੰਚ ਗਈ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਬਣੇ

ਪੰਜਾਬ ਉਲੰਪਿਕ ਐਸੋਸੀਏਸ਼ਨ ਦੀ ਚੋਣ ਤੱਕ ਬ੍ਰਹਮ ਮਹਿੰਦਰਾ ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ

ਐੱਸ.ਏ.ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਣੀ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤੱਕ ਵਰਕਿੰਗ ਪ੍ਰਧਾਨ ...

ਪੂਰੀ ਖ਼ਬਰ »

ਤੀਰਅੰਦਾਜ਼ੀ-ਜੋਤੀ ਸੁਰੇਖਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਤਗਮਾ

ਡੇਨ ਬੋਸ਼ (ਨੀਦਰਲੈਂਡ), 15 ਜੂਨ (ਏਜੰਸੀ)-ਭਾਰਤ ਦੀ ਜੋਤੀ ਸੁਰੇਖਾ ਵੇਨਾਮ ਨੇ ਸਨਿਚਰਵਾਰ ਨੂੰ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿਚ ਤੁਰਕੀ ਦੀ ਯੇਸਿਸ ਬੋਸਟਨ ਨੂੰ ਮਾਤ ਦਿੰਦੇ ਹੋਏ ਔਰਤਾਂ ਦੇ ਕੰਪਾਊਾਡ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ | ...

ਪੂਰੀ ਖ਼ਬਰ »

ਭਾਰਤੀ ਟੀਮ ਨੇ ਜਿੱਤਿਆ ਐਫ.ਆਈ.ਐਚ. ਪੁਰਸ਼ ਹਾਕੀ ਸੀਰੀਜ਼ ਫਾਈਨਲ

ਪਟਿਆਲਾ 15 ਜੂਨ (ਚਹਿਲ)- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਖਿਤਾਬੀ ਮੁਕਾਬਲੇ 5-1 ਗੋਲਾਂ ਨਾਲ ਹਰਾ ਕੇ, ਐਫ.ਆਈ.ਐਚ. ਪੁਰਸ਼ ਹਾਕੀ ਸੀਰੀਜ਼ ਫਾਈਨਲ ਟੂਰਨਾਮੈਂਟ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਭਾਰਤ ਵਲੋਂ ਪੰਜਾਬੀ ਪੁੱਤਰ ਹਰਮਨਪ੍ਰੀਤ ਸਿੰਘ ਤੇ ਵਰੁਣ ਕੁਮਾਰ ਨੇ 2-2 ...

ਪੂਰੀ ਖ਼ਬਰ »

ਵਿਸ਼ਵ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚ ਰਾਜ ਕੌਰ ਨੇ ਜਿੱਤਿਆ ਤਗਮਾ

ਪਟਿਆਲਾ, 15 ਜੂਨ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਤੀਰ-ਅੰਦਾਜ਼ੀ ਸਿਖਲਾਈ ਕੇਂਦਰ ਦੀ ਖਿਡਾਰਨ ਰਾਜ ਕੌਰ ਨੇ ਹਾਲੈਂਡ 'ਚ ਹੋਈ ਵਿਸ਼ਵ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਐਫ.ਆਈ.ਐਚ. ਹਾਕੀ ਸੀਰੀਜ਼ ਫਾਈਨਲ 'ਚ ਭਾਰਤੀ ਮੁਟਿਆਰਾਂ ਵਲੋਂ ਜੇਤੂ ਸ਼ੁਰੂਆਤ

ਪਟਿਆਲਾ, 15 ਜੂਨ (ਚਹਿਲ)-ਭਾਰਤੀ ਔਰਤਾਂ ਦੀ ਹਾਕੀ ਟੀਮ ਨੇ ਸ਼ੁਰੂ ਹੋਏ ਐਫ.ਆਈ.ਐਚ. ਹਾਕੀ ਸੀਰੀਜ਼ ਫਾਈਨਲ ਟੂਰਨਾਮੈਂਟ ਦੇ ਆਪਣੇ ਪਲੇਠੇ ਮੈਚ 'ਚ ਉਰੂਗਵੇ ਦੀ ਟੀਮ ਨੂੰ 4-1 ਗੋਲਾਂ ਨਾਲ ਹਰਾ ਕੇ, ਸ਼ਾਨਦਾਰ ਸ਼ੁਰੂਆਤ ਕੀਤੀ ਹੈ | ਜਾਪਾਨ ਦੇ ਸ਼ਹਿਰ ਹੀਰੋਸ਼ੀਮਾ ਵਿਖੇ 23 ਜੂਨ ...

ਪੂਰੀ ਖ਼ਬਰ »

ਆਖਰ ਦੱਖਣੀ ਅਫ਼ਰੀਕਾ ਨੂੰ ਨਸੀਬ ਹੋਈ ਜਿੱਤ

ਕਾਰਡਿਫ, 15 ਜੂਨ (ਏਜੰਸੀ)-ਆਖਰ ਇਸ ਵਿਸ਼ਵ ਕੱਪ ਵਿਚ ਦੱਖਣੀ ਅਫ਼ਰੀਕਾ ਨੂੰ ਆਪਣੀ ਪਹਿਲੀ ਜਿੱਤ ਸਨਿਚਰਵਾਰ ਨੂੰ ਨਸੀਬ ਹੋ ਹੀ ਗਈ। ਉਸ ਨੇ ਅਫ਼ਗਾਨਿਸਤਾਨ ਨੂੰ ਵਿਸ਼ਵ ਕੱਪ ਦੇ ਖੇਡੇ ਗਏ 21ਵੇਂ ਮੈਚ ਵਿਚ 9 ਵਿਕਟਾਂ ਨਾਲ ਮਾਤ ਦੇ ਕੇ ਆਪਣੀ ਜਿੱਤ ਦਾ ਖਾਤਾ ਖੋਲ੍ਹਿਆ। ਦੱਖਣੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX