ਤਾਜਾ ਖ਼ਬਰਾਂ


ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  22 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  30 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  38 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  11 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  23 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  39 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  56 minutes ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  56 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਵਿਸ਼ਵ ਕੱਪ 'ਚ ਭਾਰਤ ਦੀ ਪਾਕਿ ਿਖ਼ਲਾਫ਼ 7ਵੀਂ ਜਿੱਤ

7/0 ਭਾਰਤ ਦੀ ਪਾਕਿਸਤਾਨ ਖਿਲਾਫ਼ ਜੇਤੂ ਮੁਹਿੰਮ ਜਾਰੀ

• 89 ਦੌੜਾਂ ਨਾਲ ਹਰਾਇਆ • ਦੌੜਾਂ ਦੇ ਲਿਹਾਜ਼ ਨਾਲ ਵਿਸ਼ਵ ਕੱਪ 'ਚ ਸਭ ਤੋਂ ਵੱਡੀ ਜਿੱਤ • ਰੋਹਿਤ ਬਣੇ ਮੈਨ ਆਫ਼ ਦਾ ਮੈਚ
ਮਨਚੈਸਟਰ (ਇੰਗਲੈਂਡ), 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਕੱਪ 'ਚ ਭਾਰਤ ਦਾ ਪਾਕਿਸਤਾਨ ਿਖ਼ਲਾਫ਼ ਜਿੱਤ ਦਾ ਸਿਲਸਿਲਾ ਜਾਰੀ ਰਿਹਾ ਅਤੇ ਵਿਸ਼ਵ ਕੱਪ ਦੇ ਇਤਿਹਾਸ 'ਚ ਦੋਵਾਂ ਟੀਮਾਂ ਵਿਚਕਾਰ ਖੇਡੇ ਗਏ 7ਵੇਂ ਮੈਚ 'ਚ ਵੀ ਭਾਰਤ ਨੇ ਜਿੱਤ ਦਾ ਝੰਡਾ ਲਹਿਰਾਇਆ | ਬਾਰਿਸ਼ ਨਾਲ ਪ੍ਰਭਾਵਿਤ ਮੈਚ 'ਚ ਭਾਰਤ ਨੇ ਡਕਵਰਥ ਲੁਈਸ ਨਿਯਮ ਅਨੁਸਾਰ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ | ਦੌੜਾਂ ਦੇ ਲਿਹਾਜ਼ ਨਾਲ ਭਾਰਤ ਦੀ ਵਿਸ਼ਵ ਕੱਪ 'ਚ ਪਾਕਿਸਤਾਨ 'ਤੇ ਇਹ ਸਭ ਤੋਂ ਵੱਡੀ ਜਿੱਤ ਹੈ | ਪਿਛਲੀ ਵਾਰ 2015 'ਚ ਭਾਰਤ ਨੇ ਪਾਕਿਸਤਾਨ ਨੂੰ 76 ਦੌੜਾਂ ਨਾਲ ਹਰਾਇਆ ਸੀ | ਭਾਰਤ ਨੇ ਇਸ ਜਿੱਤ ਨਾਲ 2017 'ਚ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ 'ਚ ਪਾਕਿਸਤਾਨ ਤੋਂ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ | ਟੀਮ ਇੰਡੀਆ ਵਲੋਂ ਇਸ ਮੈਚ 'ਚ ਬੱਲੇਬਾਜ਼ਾਂ ਦੇ ਨਾਲ-ਨਾਲ ਗੇਂਦਬਾਜ਼ਾਂ ਨੇ ਵੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ | ਦੂਜੇ ਪਾਸੇ ਭਾਰਤ ਿਖ਼ਲਾਫ਼ ਵਿਸ਼ਵ ਕੱਪ 'ਚ ਆਪਣੀ ਪਹਿਲੀ ਜਿੱਤ ਦੀ ਆਸ ਲੈ ਕੇ ਉਤਰੀ ਪਾਕਿਸਤਾਨ ਦੀ ਟੀਮ ਦੀ ਖਵਾਇਸ਼ ਅੱਜ ਵੀ ਸੁਪਨਾ ਹੀ ਬਣ ਕੇ ਰਹਿ ਗਈ | ਹੁਣ ਤੱਕ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਸ਼ਵ ਕੱਪ ਵਿਚ 7 ਮੁਕਾਬਲੇ ਹੋਏ ਹਨ ਅਤੇ ਸਾਰੇ ਮੁਕਾਬਲੇ ਭਾਰਤ ਨੇ ਜਿੱਤੇ ਹਨ | ਵਿਸ਼ਵ ਕੱਪ-2019 'ਚ ਇਹ ਭਾਰਤ ਦੀ ਤੀਸਰੀ ਜਿੱਤ ਹੈ ਜਦੋਂ ਕਿ ਨਿਊਜ਼ੀਲੈਂਡ ਿਖ਼ਲਾਫ਼ ਮੀਂਹ ਕਾਰਨ ਮੈਚ ਰੱਦ ਹੋ ਗਿਆ ਸੀ | ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ |
ਭਾਰਤ ਦੇ ਸਲਾਮੀ ਬੱਲੇਬਾਜ਼ਾਂ ਰੋਹਿਤ ਸ਼ਰਮਾ ਅਤੇ ਕੇ.ਐਲ. ਰਾਹੁਲ ਨੇ ਪਹਿਲੀ ਵਿਕਟ ਲਈ ਸ਼ਾਨਦਾਰ 136 ਦੌੜਾਂ ਦੀ ਮਜ਼ਬੂਤ ਸਾਂਝੀਦਾਰੀ ਕਰਦੇ ਹੋਏ ਟੀਮ ਨੂੰ ਬਿਹਤਰੀਨ ਸ਼ੁਰੂਆਤ ਦਿੱਤੀ ਅਤੇ ਵੱਡੇ ਸਕੋਰ ਦੀ ਨੀਂਹ ਰੱਖੀ। ਰਾਹੁਲ ਨੇ 78 ਗੇਂਦਾਂ ਦਾ ਸਾਹਮਣਾ ਕਰਦੇ ਹੋਏ 57 ਦੌੜਾਂ ਦੀ ਪਾਰੀ ਖੇਡੀ। ਰਾਹੁਲ ਦੇ ਆਊਟ ਹੋਣ ਤੋਂ ਬਾਅਦ ਰੋਹਿਤ ਸ਼ਰਮਾ ਦਾ ਸਾਥ ਦੇਣ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਏ ਅਤੇ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਦੂਸਰੀ ਵਿਕਟ ਲਈ 98 ਦੌੜਾਂ ਦੀ ਸਾਂਝੇਦਾਰੀ ਕੀਤੀ। ਰੋਹਿਤ ਨੇ 113 ਗੇਂਦਾਂ ਦਾ ਸਾਹਮਣਾ ਕਰਦੇ ਹੋਏ 14 ਚੌਕਿਆਂ ਤੇ 3 ਛੱਕਿਆਂ ਦੀ ਬਦੌਲਤ 140 ਦੀ ਸ਼ਾਨਦਾਰ ਪਾਰੀ ਖੇਡੀ ਅਤੇ ਟੀਮ ਨੂੰ ਵਿਸ਼ਾਲ ਸਕੋਰ ਤੱਕ ਪਹੁੰਚਾਇਆ। ਰੋਹਿਤ ਸ਼ਰਮਾ ਹਸਨ ਅਲੀ ਦੇ ਗੇਂਦ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਹਰਫਨਮੌਲਾ ਖਿਡਾਰੀ ਹਾਰਦਿਕ ਪਾਂਡਿਆ ਆਏ। ਜਿਸ ਨੇ 19 ਗੇਂਦਾਂ ਦਾ ਸਾਹਮਣਾ ਕਰਦੇ ਹੋਏ 26 ਦੌੜਾਂ ਬਣਾਈਆਂ। ਮਹਿੰਦਰ ਸਿੰਘ ਧੋਨੀ ਇਸ ਮੈਚ ਵਿਚ ਕੇਵਲ ਇਕ ਦੌੜ ਹੀ ਬਣਾ ਸਕੇ। ਇਸ ਦੌਰਾਨ ਮੀਂਹ ਨੇ ਮੈਚ ਵਿਚ ਅੜਿੱਕਾ ਪਾਇਆ ਅਤੇ ਖੇਡ ਨੂੰ ਕੁਝ ਦੇਰ ਲਈ ਰੋਕਣਾ ਪਿਆ। ਮੌਸਮ ਸਾਫ਼ ਹੋਣ ਤੋਂ ਬਾਅਦ ਖੇਡਣ ਆਏ ਵਿਰਾਟ ਕੋਹਲੀ 77 ਦੌੜਾਂ 'ਤੇ ਵਿਵਾਦਪੂਰਨ ਤਰੀਕੇ ਨਾਲ ਆਊਟ ਹੋ ਗਏ। ਕੋਹਲੀ ਨੇ 65 ਗੇਂਦਾਂ ਦਾ ਸਾਹਮਣਾ ਕਰਦੇ ਹੋਏ 7 ਚੌਕੇ ਲਗਾਏ। ਭਾਰਤ ਨੇ ਨਿਰਧਾਰਿਤ 50 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 336 ਦੌੜਾਂ ਬਣਾਈਆਂ। ਪਾਕਿਸਤਾਨ ਵਲੋਂ ਮੁਹੰਮਦ ਆਮਿਰ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿ ਟੀਮ ਦੀ ਭਾਵੇਂ ਕਿ ਸ਼ੁਰੂਆਤ ਮਾੜੀ ਰਹੀ ਅਤੇ ਉਸ ਦਾ ਸਲਾਮੀ ਬੱਲੇਬਾਜ਼ ਇਮਾਮ ਉਲ ਹੱਕ ਕੇਵਲ 7 ਦੌੜਾਂ ਬਣਾ ਕੇ ਆਊਟ ਹੋ ਗਿਆ ਪਰ ਫਖ਼ਰ ਜ਼ਮਾਨ ਅਤੇ ਬਾਬਰ ਆਜ਼ਮ ਨੇ 104 ਦੌੜਾਂ ਦੀ ਸਾਂਝੇਦਾਰੀ ਕਰਦੇ ਹੋਏ ਟੀਮ ਦੀ ਜਿੱਤ ਦੀ ਉਮੀਦ ਜਗਾਈ ਪਰ ਕੁਲਦੀਪ ਯਾਦਵ ਅਤੇ ਹਾਰਦਿਕ ਪਾਂਡਿਆ ਨੇ ਉਨ੍ਹਾਂ ਦੀ ਉਮੀਦ 'ਤੇ ਪਾਣੀ ਫੇਰਦੇ ਹੋਏ ਟੀਮ ਨੂੰ ਜਲਦੀ-ਜਲਦੀ 4 ਝਟਕੇ ਦੇ ਦਿੱਤੇ। ਫਖ਼ਰ ਜ਼ਮਾਨ ਅਤੇ ਬਾਬਰ ਕ੍ਰਮਵਾਰ 62 ਤੇ 48 ਦੌੜਾਂ ਬਣਾ ਕੇ ਆਊਟ ਹੋ ਗਏ। ਮੁਹੰਮਦ ਹਾਫੀਜ਼ 9 ਜਦੋਂ ਕਿ ਸ਼ੋਇਬ ਮਲਿਕ ਪਹਿਲੀ ਹੀ ਗੇਂਦ 'ਤੇ ਆਊਟ ਹੋ ਗਏ। ਕਪਤਾਨ ਸਰਫ਼ਰਾਜ਼ ਅਹਿਮਦ 12 ਦੌੜਾਂ ਬਣਾ ਕੇ ਚਲਦੇ ਬਣੇ। ਪਾਕਿਸਤਾਨ ਦੀ ਪਾਰੀ 35 ਓਵਰਾਂ ਤੋਂ ਬਾਅਦ ਮੀਂਹ ਕਾਰਨ ਰੋਕ ਦਿੱਤੀ ਗਈ ਸੀ ਅਤੇ ਉਸ ਸਮੇਂ ਉਸ ਦਾ ਸਕੋਰ 6 ਵਿਕਟਾਂ 'ਤੇ 166 ਦੌੜਾਂ ਸਨ। ਡਕਬਰਥ ਲੂਈਸ ਨਿਯਮ ਅਨੁਸਾਰ ਪਾਕਿ ਦੀ ਪਾਰੀ ਨੂੰ 40 ਓਵਰਾਂ ਦੀ ਕਰ ਦਿੱਤਾ ਗਿਆ ਤੇ ਉਸ ਨੂੰ 302 ਦੌੜਾਂ ਦਾ ਟੀਚਾ ਦਿੱਤਾ ਗਿਆ। ਇਸ ਤਰ੍ਹਾਂ ਉਸ ਨੂੰ 30 ਗੇਂਦਾਂ ਵਿਚ 136 ਦੌੜਾਂ ਬਣਾਉਣੀਆਂ ਸਨ।
ਵਿਜੈ ਸ਼ੰਕਰ ਵਲੋਂ ਪਹਿਲੇ ਵਿਸ਼ਵ ਕੱਪ ਮੈਚ 'ਚ ਪਹਿਲੀ ਗੇਂਦ 'ਤੇ ਵਿਕਟ ਦਾ ਰਿਕਾਰਡ
ਇਸ ਮੈਚ 'ਚ ਵਿਜੈ ਸ਼ੰਕਰ ਨੇ ਵੀ ਇਕ ਰਿਕਾਰਡ ਬਣਾਇਆ ਹੈ। ਵਿਜੈ ਸ਼ੰਕਰ ਅਜਿਹੇ ਪਹਿਲੇ ਭਾਰਤੀ ਗੇਂਦਬਾਜ਼ ਬਣ ਗਏ ਹਨ ਜਿਸ ਨੇ ਆਪਣੇ ਪਹਿਲੇ ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਆਪਣੀ ਪਹਿਲੀ ਹੀ ਗੇਂਦ 'ਤੇ ਵਿਕਟ ਲਈ ਹੋਵੇ। ਇਸ ਤੋਂ ਪਹਿਲਾਂ ਕਿਸੇ ਵੀ ਭਾਰਤੀ ਨੇ ਇਹ ਕਾਰਨਾਮਾ ਨਹੀਂ ਕੀਤਾ ਸੀ।
ਜਦ ਕੋਹਲੀ ਬਿਨਾਂ ਆਊਟ ਹੋਇਆਂ ਹੀ ਪੈਵੇਲੀਅਨ ਪਰਤੇ
ਕੋਹਲੀ ਇਸ ਮੈਚ 'ਚ ਬਿਨਾਂ ਆਊਟ ਹੋਏ ਹੀ ਪੈਵੇਲੀਅਨ ਪਰਤ ਗਏ। ਪਾਕਿ ਗੇਂਦਬਾਜ਼ ਮੁਹੰਮਦ ਆਮਿਰ ਦੀ ਬਾਊਂਸਰ ਗੇਂਦ 'ਤੇ ਸ਼ਾਟ ਮਾਰਨ ਲੱਗਿਆ ਕੋਹਲੀ ਨੂੰ ਮਹਿਸੂਸ ਹੋਇਆ ਕਿ ਉਸ ਦਾ ਬੱਲਾ ਗੇਂਦ ਨੂੰ ਲੱਗਿਆ ਹੈ ਤੇ ਪਿੱਛੇ ਵਿਕਟ ਕੀਪਰ ਨੇ ਕੈਚ ਕਰ ਲਿਆ ਹੈ ਅਤੇ ਕੋਹਲੀ ਮੈਦਾਨ ਛੱਡ ਕੇ ਬਾਹਰ ਚਲੇ ਗਏ ਜਦੋਂ ਕਿ ਨਾ ਤਾਂ ਪਾਕਿ ਗੇਂਦਬਾਜ਼ ਨੇ ਕੋਈ ਅਪੀਲ ਕੀਤੀ ਤੇ ਨਾ ਹੀ ਅੰਪਾਇਰ ਨੇ ਆਪਣੀ ਉਂਗਲ ਖੜ੍ਹੀ ਕੀਤੀ।
ਰੋਹਿਤ-ਰਾਹੁਲ ਦੀ ਜੋੜੀ ਨੇ ਤੋੜਿਆ ਸਚਿਨ-ਸਿੱਧੂ ਦਾ ਰਿਕਾਰਡ
ਅੱਜ ਦੇ ਮੈਚ 'ਚ ਰੋਹਿਤ ਸ਼ਰਮਾ ਅਤੇ ਕੇ. ਐਲ. ਰਾਹੁਲ ਦੀ ਜੋੜੀ ਨੇ ਰਿਕਾਰਡ ਓਪਨਿੰਗ ਕੀਤੀ। ਇਨ੍ਹਾਂ ਦੋਵਾਂ ਨੇ ਪਹਿਲੀ ਵਿਕਟ ਲਈ 136 ਦੌੜਾਂ ਦੀ ਸਾਂਝੇਦਾਰੀ ਕਰਦੇ ਹੋਏ ਵਿਸ਼ਵ ਕੱਪ ਵਿਚ ਪਾਕਿਸਤਾਨ ਖ਼ਿਲਾਫ਼ ਸਚਿਨ ਤੇਂਦੁਲਕਰ ਅਤੇ ਨਵਜੋਤ ਸਿੰਘ ਸਿੱਧੂ ਦੇ ਜੋੜੀ ਵਲੋਂ ਬਣਾਏ ਗਏ 1996 ਦੇ ਵਿਸ਼ਵ ਕੱਪ 'ਚ 90 ਦੌੜਾਂ ਦੇ ਰਿਕਾਰਡ ਨੂੰ ਤੋੜ ਦਿੱਤਾ।
1.6 ਅਰਬ ਲੋਕਾਂ ਨੇ ਵੇਖਿਆ ਮੈਚ
ਮਨਚੈਸਟਰ ਦੇ ਓਲਡ ਟਰਾਫੋਰਡ ਸਟੇਡੀਅਮ 'ਚ ਜਿੱਥੇ ਵੱਡੀ ਗਿਣਤੀ 'ਚ ਭਾਰਤੀ ਅਤੇ ਪਾਕਿਸਤਾਨੀ ਕ੍ਰਿਕਟ ਪ੍ਰੇਮੀ ਪਹੁੰਚੇ ਹੋਏ ਸਨ, ਉੱਥੇ ਹੀ ਮਾਨਚੈਸਟਰ ਦੇ ਟਾਊਨ ਸੈਂਟਰ ਸਮੇਤ ਬਹੁਤ ਸਾਰੇ ਸ਼ਹਿਰਾਂ 'ਚ ਲੋਕਾਂ ਨੇ ਵੱਡੀਆਂ ਸਕਰੀਨਾ ਲਗਾ ਕੇ ਮੈਚ ਵੇਖਿਆ। ਸੂਤਰਾਂ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੇ ਮੈਚ ਨੂੰ ਵਿਸ਼ਵ ਭਰ ਵਿਚ 1.6 ਅਰਬ ਲੋਕਾਂ ਨੇ ਵੇਖਿਆ ਹੈ। ਮੈਚ ਦੌਰਾਨ ਯੂ. ਕੇ. ਦੇ ਭਾਰਤੀ ਅਤੇ ਪਾਕਿਸਤਾਨੀ ਲੋਕਾਂ ਦੀ ਵਸੋਂ ਵਾਲੇ ਇਲਾਕਿਆਂ 'ਚ ਸੁੰਨਸਾਨ ਪਸਰੀ ਰਹੀ। ਹਰ ਕੋਈ ਮੈਚ ਵੇਖਣ 'ਚ ਰੁਝਿਆ ਹੋਇਆ ਸੀ।

ਨਵੀਂ ਸੋਚ ਨਾਲ ਹੋਵੇਗਾ ਨਵੇਂ ਭਾਰਤ ਦਾ ਨਿਰਮਾਣ-ਮੋਦੀ

ਸਰਬ ਪਾਰਟੀ ਮੀਟਿੰਗ 'ਚ ਇਜਲਾਸ ਸੁਚਾਰੂ ਢੰਗ ਨਾਲ ਚੱਲਣ ਦੇਣ ਦੀ ਅਪੀਲ
ਨਵੀਂ ਦਿੱਲੀ, 16 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕ ਭਲਾਈ ਨਾਲ ਸਬੰਧਿਤ ਮੁੱਦਿਆਂ 'ਤੇ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਅਪੀਲ ਕੀਤੀ | ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦਾ ਸਵਾਗਤ ਕਰਦਿਆਂ ਅਤੇ ਸੰਸਦ ਦੇ ਕੰਮਕਾਜ 'ਚ ਨਵੇਂ ਉਤਸ਼ਾਹ ਤੇ ਊਰਜਾ ਦਾ ਸੰਚਾਰ ਹੋਣ ਦੀ ਉਮੀਦ ਪ੍ਰਗਟ ਕੀਤੀ | ਉਨ੍ਹਾਂ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਕੀ ਸੰਸਦ ਦੇ ਸਾਰੇ ਮੈਂਬਰ ਲੋਕਾਂ ਦੇ ਪ੍ਰਤੀਨਿਧੀਆਂ ਦੇ ਰੂਪ 'ਚ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਦੇ ਸਮਰਥ ਹਨ | ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਲਈ ਹਾਂ ਅਤੇ ਸੰਸਦ ਦੇ ਕੰਮਕਾਜ 'ਤੇ ਰੁਕਾਵਟ ਪਾ ਕੇ ਉਨ੍ਹਾਂ ਦੇ ਦਿਲ ਨਹੀਂ ਜਿੱਤ ਸਕਦੇ | ਸਾਰੇ ਰਾਜਨੀਤਕ ਦਲਾਂ ਨੂੰ ਰਾਜਨੀਤਕ ਮਤਭੇਦਾਂ
ਨੂੰ ਲਾਂਭੇ ਰੱਖ ਕੇ ਕੇਵਲ ਦੇਸ਼ ਦੀ ਤਰੱਕੀ ਦੀ ਦਿਸ਼ਾ 'ਚ ਕੰਮ ਕਰਨਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਸਰਕਾਰ ਨਾਲ ਸਹਿਯੋਗ ਕਰਦਿਆਂ ਸਾਲ 2022 ਤੱਕ ਨਵੇਂ ਭਾਰਤ ਦੇ ਨਿਰਮਾਣ ਦੀ ਦਿਸ਼ਾ 'ਚ ਹੰਭਲਾ ਮਾਰਨ ਅਤੇ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ' ਦੇ ਅਸਲ ਅਰਥ ਨੂੰ ਹਾਸਲ ਕਰਨ | ਮੀਟਿੰਗ ਦੌਰਾਨ ਕਾਂਗਰਸ ਨੇ ਸਰਕਾਰ ਨੂੰ ਸੰਸਦ 'ਚ ਬੇਰੁਜ਼ਗਾਰੀ, ਖੇਤੀ ਸੰਕਟ, ਸੋਕਾ, ਪ੍ਰੈੱਸ ਦੀ ਆਜ਼ਾਦੀ ਤੇ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਸਬੰਧੀ ਅਹਿਮ ਮੁੱਦਿਆਂ 'ਤੇ ਬਹਿਸ ਕਰਵਾਉਣ ਦੀ ਮੰਗ ਵੀ ਕੀਤੀ | ਮੀਟਿੰਗ 'ਚ ਔਰਤਾਂ ਦੀ ਰਿਜ਼ਰਵੇਸ਼ਨ ਦੇ ਮੁੱਦੇ ਨੂੰ ਉਠਾਇਆ ਗਿਆ | ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ, ਨੈਸ਼ਨਲ ਕਾਂਗਰਸ ਦੇ ਫਾਰੂਕ ਅਬਦੁੱਲਾ ਤੇ ਤਿ੍ਣਮੂਲ ਤੋਂ ਡੇਰੇਕ ਓ ਬਰੇਨ ਸ਼ਾਮਿਲ ਹੋਏ | ਮੀਟਿੰਗ ਦੇ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿ ਕਿਹਾ ਕਿ ਪਹਿਲਾ ਇਜਲਾਸ ਸਹੁੰ ਚੁੱਕਣ, ਸਪੀਕਰ ਦੀ ਚੋਣ, ਰਾਸ਼ਟਰਪਤੀ ਦਾ ਧੰਨਵਾਦੀ ਭਾਸ਼ਣ, ਵਿੱਤੀ ਵਪਾਰ ਅਤੇ 2019-20 ਦੇ ਕੇਂਦਰੀ ਬਜਟ ਨਾਲ ਸਬੰਧਿਤ ਹੋਵੇਗਾ |

17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ

ਨਵੀਂ ਦਿੱਲੀ, 16 ਜੂਨ (ਏਜੰਸੀ)-17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੌਰਾਨ ਕੇਂਦਰੀ ਬਜਟ, ਤਿੰਨ ਤਲਾਕ ਸਮੇਤ ਹੋਰ ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਵਾਉਣਾ ਸਰਕਾਰ ਦੇ ਮੁੱਖ ਤਰਜੀਹੀ ਕੰਮਾਂ 'ਚ ਸ਼ਾਮਿਲ ਹੋਵੇਗਾ | ਹੇਠਲੀ ਸਦਨ 'ਚ ਚੁਣ ਕੇ ਆਉਣ ਵਾਲੇ 543 ਮੈਂਬਰਾਂ 'ਚੋਂ 542 ਮੈਂਬਰ ਸਹੁੰ ਚੁੱਕਣਗੇ, ਜਦੋਂਕਿ ਤਾਮਿਲਨਾਡੂ ਦੇ ਲੋਕ ਸਭਾ ਹਲਕਾ ਵੇਲੋਰ 'ਚ ਪੈਸਿਆਂ ਦੀ ਵਰਤੋਂ ਦੇ ਲੱਗੇ ਦੋਸ਼ਾਂ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਇਸ ਹਲਕੇ ਦੀ ਚੋਣ ਰੱਦ ਕਰ ਦਿੱਤੀ ਗਈ ਸੀ | ਇਸ ਤੋਂ ਇਲਾਵਾ ਸਰਕਾਰ ਵਲੋਂ ਦੋ ਹੋਰ ਮੈਂਬਰ ਐਾਗਲੋ ਇੰਡੀਅਨ ਭਾਈਚਾਰੇ 'ਚੋਂ ਨਾਮਜ਼ਦ
ਕੀਤੇ ਜਾਂਦੇ ਹਨ | ਇਜਲਾਸ ਦੌਰਾਨ ਆਰਜ਼ੀ (ਪ੍ਰੋਟੇਮ) ਸਪੀਕਰ ਵਿਰੇਂਦਰ ਕੁਮਾਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ | ਸਾਬਕਾ ਕੇਂਦਰੀ ਮੰਤਰੀ ਵਿਰੇਂਦਰ ਕੁਮਾਰ ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕਾ ਟੀਕਮਗੜ੍ਹ ਤੋਂ ਚੁਣੇ ਗਏ ਹਨ ਤੇ ਸੰਸਦ 'ਚ ਸਭ ਤੋਂ ਸੀਨੀਅਰ ਮੈਂਬਰਾਂ 'ਚੋਂ ਇਕ ਹਨ | ਜ਼ਿਕਰਯੋਗ ਹੈ ਕਿ ਵਿਰੇਂਦਰ ਕੁਮਾਰ ਪਹਿਲੀ ਵਾਰ 1996 'ਚ ਲੋਕ ਸਭਾ ਲਈ ਚੁਣੇ ਗਏ ਸਨ ਤੇ ਉਸ ਤੋਂ ਬਾਅਦ ਉਹ ਲਗਾਤਾਰ ਜਿੱਤਦੇ ਆ ਰਹੇ ਹਨ | ਵਿਰੇਂਦਰ ਕੁਮਾਰ ਨੂੰ ਸਵੇਰੇ ਲੋਕ ਸਭਾ ਇਜਲਾਸ ਤੋਂ ਪਹਿਲਾਂ ਆਰਜ਼ੀ ਸਪੀਕਰ ਵਜੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਭਵਨ ਵਿਖੇ ਸਹੁੰ ਚੁਕਾਉਣਗੇ | ਐਨ. ਡੀ. ਏ. ਵਲੋਂ ਇਕ ਵਾਰ ਫਿਰ ਜ਼ਬਰਦਸਤ ਸਮਰਥਨ ਹਾਸਲ ਕਰ ਕੇ ਸੱਤਾ 'ਚ ਆਉਣ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਤਿੰਨ ਤਲਾਕ ਸਮੇਤ ਹੋਰ ਜ਼ਰੂਰੀ ਬਿੱਲ ਇਸ ਇਜਲਾਸ 'ਚ ਪਾਸ ਕੀਤੇ ਜਾਣਗੇ |

19 ਨੂੰ ਫਿਰ ਬੁਲਾਈ ਸਰਬ ਪਾਰਟੀ ਬੈਠਕ

ਨਵੀਂ ਦਿੱਲੀ, 16 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਮੌਕੇ 'ਇਕ ਦੇਸ਼, ਇਕ ਚੋਣ' ਅਤੇ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਚਰਚਾ ਲਈ 19 ਜੂਨ ਨੂੰ ਸਾਰੀਆਂ ਪਾਰਟੀਆਂ ਦੇ ਮੁਖੀਆਂ ਦੀ ਇਕ ਮੀਟਿੰਗ ਬੁਲਾਈ ਹੈ | ਇਹ ਦੇਖਦੇ ਹੋਏ ਕਿ ਨਵੀਂ ਲੋਕ ਸਭਾ 'ਚ ਕਈ ਨਵੇਂ ਚਿਹਰੇ ਸ਼ਾਮਿਲ ਹੋਏ ਹਨ, ਮੋਦੀ ਨੇ ਕਿਹਾ ਸੰਸਦ ਦੇ ਹੇਠਲੇ ਸਦਨ ਦਾ ਪਹਿਲਾ ਇਜਲਾਸ ਨਵੇਂ ਜੋਸ਼ ਤੇ ਨਵੀਂ ਸੋਚ ਨਾਲ ਹੋਣਾ ਚਾਹੀਦਾ ਹੈ | ਸੰਸਦੀ ਮਾਮਲਿਆਂ ਬਾਰੇ
ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਸ ਬੈਠਕ 'ਚ ਇਕ ਦੇਸ਼, ਇਕ ਚੋਣ ਅਤੇ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨਾਲ ਜੁੜੇ ਪ੍ਰੋਗਰਾਮਾਂ ਨੂੰ ਲੈ ਕੇ ਚਰਚਾ ਕਰ ਸਕਦੇ ਹਨ | ਇਸ ਦੇ ਇਲਾਵਾ ਮੋਦੀ ਨੇ 20 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ | ਜੋਸ਼ੀ ਨੇ ਕਿਹਾ ਕਿ ਸਰਕਾਰ ਨੇ ਸੰਸਦ ਦੇ ਦੋਵੇਂ ਸਦਨਾਂ ਦੇ ਸਮੁੱਚੇ ਕੰਮਕਾਜ ਲਈ ਸਾਰੀਆਂ ਪਾਰਟੀਆਂ ਖਾਸ ਕਰ ਵਿਰੋਧੀ ਧਿਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ |

ਪਾਕਿਸਤਾਨ ਨੇ ਦਿੱਤੀ ਸੰਭਾਵਿਤ ਅੱਤਵਾਦੀ ਹਮਲੇ ਦੀ ਜਾਣਕਾਰੀ

ਸ੍ਰੀਨਗਰ, 16 ਜੂਨ (ਏਜੰਸੀ)-ਜੰਮੂ-ਕਸ਼ਮੀਰ 'ਚ ਇਕ ਵੱਡੇ ਅੱਤਵਾਦੀ ਹਮਲੇ ਸਬੰਧੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸੂਬੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਇਹ ਖੁਫਿਆ ਜਾਣਕਾਰੀ ਪਾਕਿਸਤਾਨ ਵਲੋਂ ਸਾਂਝੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਹਾਲ 'ਚ ਸੁਰੱਖਿਆ ਬਲਾਂ ਵਲੋਂ ਮਾਰੇ ਗਏ ਅੰਸਾਰ ਗਜ਼ਵਤ-ਉਲ-ਹਿੰਦ (ਏ. ਜੀ. ਐਚ.) ਦੇ ਮੁਖੀ ਜ਼ਾਕਿਰ ਮੂਸਾ ਦੀ ਮੌਤ ਦਾ ਬਦਲਾ ਲੈਣ ਲਈ ਅਲਕਾਇਦਾ ਵਲੋਂ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਅਵੰਤੀਪੁਰਾ ਇਲਾਕੇ 'ਚ ਇਕ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਅਮਰਨਾਥ ਯਾਤਰਾ ਦੌਰਾਨ ਜਾਂ ਇਸ ਤੋਂ ਪਹਿਲਾਂ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਹੈ | ਜ਼ਿਕਰਯੋਗ ਹੈ ਕਿ ਅਮਰਨਾਥ ਜਾਣ ਵਾਲੇ ਯਾਤਰੀ ਪਵਿੱਤਰ ਗੁਫ਼ਾ ਤੱਕ ਜਾਣ ਲਈ, ਜਿਸ ਰਸਤੇ ਤੋਂ ਹੋ ਕੇ ਗੁਜ਼ਰਦੇ ਹਨ, ਉਹ ਰਸਤਾ ਅਵੰਤੀਪੁਰਾ ਤੋਂ ਹੋ ਕੇ ਜਾਂਦਾ ਹੈ | ਇਸ ਜਾਣਕਾਰੀ ਨੂੰ ਫ਼ੌਜ, ਸੀ. ਆਰ. ਪੀ. ਐਫ., ਬੀ. ਐਸ. ਐਫ਼., ਆਈ. ਟੀ. ਬੀ. ਪੀ., ਐਸ. ਐਸ. ਬੀ. ਤੇ ਰਾਜ ਦੀ ਪੁਲਿਸ ਨਾਲ ਸਾਂਝਾ ਕੀਤਾ ਗਿਆ ਹੈ | ਇਕ ਉੱਚ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਆਗਾਮੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ. ਏ. ਪੀ. ਐਫ.) ਦੀਆਂ ਲਗਪਗ 450 ਹੋਰ ਕੰਪਨੀਆਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਤੋਂ ਹੀ ਅੱਤਵਾਦੀ ਮੁਹਿੰਮਾਂ 'ਚ ਲੱਗੀਆਂ ਕੰਪਨੀਆਂ ਤੋਂ ਵੱਖ ਹੋਣਗੀਆਂ |

ਸਾਬਕਾ ਫ਼ੌਜੀ ਵਲੋਂ ਮਾਹਿਲਪੁਰ ਥਾਣੇ 'ਚ ਮੁਣਸ਼ੀ ਦੀ ਗੋਲੀ ਮਾਰ ਕੇ ਹੱਤਿਆ

ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ / ਰਜਿੰਦਰ ਸਿੰਘ)-ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਥਾਣਾ ਮਾਹਿਲਪੁਰ 'ਚ ਆਪਣੀ ਲਾਇਸੈਂਸੀ ਬੰਦੂਕ ਜਮ੍ਹਾਂ ਕਰਵਾਉਣ ਦਾ ਬਹਾਨਾ ਲਗਾ ਕੇ ਥਾਣੇ ਅੰਦਰ ਦਾਖ਼ਲ ਹੋਏ ਵਿਅਕਤੀ ਨੇ ਛੋਟੇ ਮੁਣਸ਼ੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਹਮਲਾਵਰ ਵਲੋਂ ਦੂਜੀ ਗੋਲੀ ਡਿਊਟੀ ਅਫ਼ਸਰ ਥਾਣੇਦਾਰ 'ਤੇ ਵੀ ਚਲਾਈ ਗਈ ਪਰ ਉਸ ਦਾ ਬਚਾਅ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਜਿਸ ਨੂੰ ਸਾਬਕਾ ਫ਼ੌਜੀ ਦੱਸਿਆ ਜਾ ਰਿਹਾ ਹੈ ਉਹ ਥਾਣੇ ਦੇ ਗੇਟ 'ਤੇ ਖੜ੍ਹੇ ਸੰਤਰੀ ਨੂੰ ਆਪਣੀ ਲਾਇਸੰਸੀ ਬੰਦੂਕ ਜਮ੍ਹਾਂ ਕਰਵਾਉਣ ਦਾ ਕਹਿ ਕੇ ਮੁਣਸ਼ੀਆਂ ਵਾਲੇ ਕਮਰੇ ਵਿਚ ਚਲਾ ਗਿਆ | ਉਸ ਨੇ ਕਮਰੇ ਵਿਚ ਜਾ ਕੇ ਡਿਊਟੀ 'ਤੇ ਤਾਇਨਾਤ ਛੋਟੇ ਮੁਣਸ਼ੀ ਅਮਰਜੀਤ
ਸਿੰਘ ਨੂੰ ਆਪਣੀ ਦੁਨਾਲੀ ਨਾਲ ਗੋਲੀ ਮਾਰ ਦਿੱਤੀ, ਜੋ ਉਸ ਦੇ ਖੱਬੇ ਪਾਸੇ ਦਿਲ ਦੇ ਕੋਲ ਜਾ ਲੱਗੀ ਅਤੇ ਉਹ ਉਥੇ ਹੀ ਡਿੱਗ ਪਿਆ | ਇਸ ਤੋਂ ਬਾਅਦ ਹਮਲਾਵਰ ਨੇ ਦੂਜੀ ਗੋਲੀ ਡਿਊਟੀ ਅਫ਼ਸਰ ਸ਼ਾਮ ਲਾਲ ਥਾਣੇਦਾਰ ਨੂੰ ਮਾਰੀ, ਪਰ ਥਾਣੇਦਾਰ ਨੇ ਉਸ ਦੀ ਦੁਨਾਲੀ ਨੂੰ ਫੜ ਕੇ ਆਪਣਾ ਬਚਾਅ ਝੁਕ ਕਰ ਲਿਆ ਅਤੇ ਗੋਲੀ ਸਾਹਮਣੇ ਕੰਧ 'ਚ ਜਾ ਲੱਗੀ | ਇਸ ਦੌਰਾਨ ਗੇਟ 'ਤੇ ਡਿਊਟੀ ਦੇ ਰਹੇ ਸੰਤਰੀ ਰਣਜੀਤ ਸਿੰਘ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਅੰਦਰ ਆ ਗਿਆ ਤੇ ਉਸ ਨੇ ਹਮਲਾਵਰ ਨੂੰ ਜੱਫ਼ਾ ਪਾ ਲਿਆ ਅਤੇ ਥਾਣੇਦਾਰ ਸ਼ਾਮ ਲਾਲ ਦੀ ਸਹਾਇਤਾ ਨਾਲ ਦੋਸ਼ੀ ਨੂੰ ਕਾਬੂ ਕਰ ਲਿਆ | ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਹਵਾਲਾਤ ਵਿਚ ਬੰਦ ਕਰਨ ਉਪਰੰਤ ਜ਼ਖ਼ਮੀ ਮੁਣਸ਼ੀ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਪਰ ਉਥੇ ਡਿਊਟੀ 'ਤੇ ਕੋਈ ਡਾਕਟਰ ਮੌਜੂਦ ਨਹੀਂ ਸੀ | ਹਸਪਤਾਲ 'ਚ ਜ਼ਖ਼ਮੀ ਮੁਣਸ਼ੀ ਦੀ ਇਕ ਨਰਸ ਅਤੇ ਦਰਜਾ ਚਾਰ ਕਰਮਚਾਰੀ ਨੇ ਮਲ੍ਹਮ-ਪੱਟੀ ਕਰਕੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਮੁਣਸ਼ੀ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਸੁਰਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਵਾਰਡ ਨੰਬਰ 13 ਮਾਹਿਲਪੁਰ ਵਜੋਂ ਹੋਈ ਹੈ, ਉਸ ਵਲੋਂ ਗੋਲੀ ਚਲਾਉਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਪੁਲਿਸ ਫੋਰਸ ਲੈ ਕੇ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ |

ਪਾਕਿ ਦੀ ਸੂਬਾਈ ਅਸੈਂਬਲੀ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਲਈ ਫੰਡ ਮਨਜ਼ੂਰ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਲਹਿੰਦੇ ਪੰਜਾਬ ਦੀ ਅਸੈਂਬਲੀ ਵਲੋਂ ਬਜਟ ਇਜਲਾਸ ਦੌਰਾਨ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਲਈ ਲੋੜੀਂਦੇ ਫੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਲਾਹੌਰ ਤੋਂ ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਬਾਬਰ ਜਲੰਧਰੀ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਕੌਮਾਂਤਰੀ ਯੂਨੀਵਰਸਿਟੀ ਲਈ ਫੰਡਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਨਾਲ-ਨਾਲ 70 ਏਕੜ ਜ਼ਮੀਨ ਵੀ ਅਲਾਟ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਵਲੋਂ ਯੂਨੀਵਰਸਿਟੀ ਦੀ ਉਸਾਰੀ ਦਾ ਮਾਮਲਾ ਇਸ ਵਰ੍ਹੇ ਦੇ ਵਿਕਾਸ ਪ੍ਰੋਗਰਾਮ 'ਚ ਸ਼ਾਮਿਲ ਕੀਤਾ ਗਿਆ ਹੈ | ਸ੍ਰੀ ਨਨਕਾਣਾ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਲਈ ਪਾਕਿਸਤਾਨ 'ਚ ਰਹਿ ਰਹੇ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ, ਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਕਤ ਐਲਾਨ ਨੂੰ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਕ ਵੱਡਾ ਤੋਹਫਾ ਦੱਸਿਆ ਹੈ | ਉੱਧਰ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਮ ਸ਼ਹਿਜ਼ਾਦ ਨੇ ਕਿਹਾ ਹੈ ਕਿ ਪਾਕਿ 'ਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਵਲੋਂ ਸ਼ਾਂਤੀ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ
ਲਈ ਬਾਬਾ ਗੁਰੂ ਨਾਨਕ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਬਾਅਦ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਖੋਜ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਸਮਾਜ 'ਚ ਗੁਰੂ ਨਾਨਕ ਦੇਵ ਜੀ ਦੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਦੀ ਲੋੜ ਮਹਿਸੂਸ ਕਰਦੀ ਹੈ | ਦੱਸਣਯੋਗ ਹੈ ਕਿ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਾਬਕਾ ਚੇਅਰਮੈਨ ਲੈਫਟੀਨੈਂਟ ਕਰਨਲ ਜ਼ੁਲਫਿਕਾਰ ਅਲੀ ਖਾਂ ਵਲੋਂ ਪਹਿਲੀ ਵਾਰ ਸਾਲ 2007 'ਚ ਸ੍ਰੀ ਨਨਕਾਣਾ ਸਾਹਿਬ ਵਿਚਲੀ ਵਕਫ ਦੀ ਭੂਮੀ 'ਤੇ 25 ਏਕੜ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਖੋਲੇ੍ਹ ਜਾਣ ਦਾ ਐਲਾਨ ਕੀਤਾ ਗਿਆ ਸੀ | ਉਸ ਦੇ 9 ਵਰ੍ਹੇ ਬਾਅਦ ਨਵੰਬਰ 2016 ਵਿਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਵਲੋਂ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖੇ ਜਾਣ ਦਾ ਐਲਾਨ ਕੀਤਾ ਗਿਆ, ਪਰ ਪ੍ਰਧਾਨ ਮੰਤਰੀ ਦੇ ਮੌਕੇ 'ਤੇ ਨਾ ਪਹੁੰਚਣ ਤੇ ਕੁਝ ਦਿਨਾਂ ਬਾਅਦ ਉਦਘਾਟਨ ਲਈ ਲਗਾਇਆ ਗਿਆ ਨੀਂਹ ਪੱਥਰ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਮੈਂਬਰਾਂ ਵਲੋਂ ਇਹ ਕਹਿ ਕੇ ਉਖਾੜ ਦਿੱਤਾ ਗਿਆ ਕਿ ਯੂਨੀਵਰਸਿਟੀ ਬਣਾਉਣ ਲਈ ਚੁਣੀ ਗਈ ਭੂਮੀ ਪਹਿਲਾਂ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਵਕੀਲਾਂ ਦੀ ਰਿਹਾਇਸ਼ੀ ਕਾਲੋਨੀ ਤੇ ਕਚਹਿਰੀ ਬਣਾਉਣ ਲਈ ਅਲਾਟ ਕੀਤੀ ਗਈ ਸੀ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਉਸਾਰੀ ਜਾਣ ਵਾਲੀ ਉਕਤ ਯੂਨੀਵਰਸਿਟੀ 'ਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ, ਸਗੋਂ ਦੁਨੀਆ ਭਰ ਦੇ ਸਿੱਖਾਂ ਦੇ ਬੱਚੇ ਗਿਆਨ ਹਾਸਲ ਕਰ ਸਕਣਗੇ |

ਪ੍ਰੇਮਿਕਾ ਨੂੰ ਮਿਲਣ ਗਏ ਪਾਦਰੀ ਦੀ ਹੱਤਿਆ

ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਪਿੰਡ ਮੋਦੇ ਵਿਚ ਪ੍ਰੇਮਿਕਾ ਨੂੰ ਮਿਲਣ ਗਏ ਪਾਦਰੀ ਦਾ ਪ੍ਰੇਮਿਕਾ ਦੇ ਸਹੁਰੇ ਪਰਿਵਾਰ ਵਲੋਂ ਹੱਤਿਆ ਕਰ ਦਿੱਤੀ ਗਈ | ਮਰਨ ਵਾਲਾ ਪਾਦਰੀ ਦੋਹਤਿਆਂ, ਪੋਤਿਆਂ ਵਾਲਾ ਦੱਸਿਆ ਜਾਂਦਾ ਹੈ, ਜੋ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵਾਂਗੇ-ਸੰਗਮਾ

ਹਰਸਿਮਰਤ ਦੀ ਅਗਵਾਈ 'ਚ ਮਿਲੇ ਵਫ਼ਦ ਨੂੰ ਮੇਘਾਲਿਆ ਦੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ...

ਪੂਰੀ ਖ਼ਬਰ »

ਅਨੰਤਨਾਗ ਅੱਤਵਾਦੀ ਹਮਲੇ 'ਚ ਜ਼ਖ਼ਮੀ ਐਸ.ਐਚ.ਓ. ਸ਼ਹੀਦ

ਨਵੀਂ ਦਿੱਲੀ/ਸ੍ਰੀਨਗਰ, 16 ਜੂਨ (ਏਜੰਸੀ, ਮਨਜੀਤ ਸਿੰਘ)-ਜੰਮੂ-ਕਸ਼ਮੀਰ ਪੁਲਿਸ ਦਾ ਐਸ.ਐਚ.ਓ. ਅਰਸ਼ਦ ਅਹਿਮਦ ਖ਼ਾਨ, ਜਿਹੜਾ ਕਿ ਬੁੱਧਵਾਰ ਨੂੰ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ, ਦੀ ਏਮਜ਼ 'ਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਉਕਤ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਰੋਕ ਲਈ ਰਾਜ ਸਰਕਾਰ ਨੇ ਅਫ਼ਸਰਾਂ ਨੂੰ ਦਿੱਤੇ ਅਧਿਕਾਰ

ਨਿਗਮ ਕਮਿਸ਼ਨਰ, ਨਗਰ ਪੰਚਾਇਤ 'ਚ ਈ. ਓ., ਪੇਂਡੂ ਖੇਤਰਾਂ 'ਚ ਸਕੱਤਰ ਹੋਣਗੇ ਅਥਾਰਿਟੀ ਸ਼ਿਵ ਸ਼ਰਮਾ ਜਲੰਧਰ 16 ਜੂਨ-ਰਾਜ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਪੂਰੀ ਤਰ੍ਹਾਂ ਨਾਲ ਖ਼ਤਮ ਕਰਨ ਲਈ ਸਰਕਾਰ ਨੇ ਅਫ਼ਸਰਾਂ ਨੂੰ ਜਵਾਬ ਦੇਹ ਬਣਾਉਂਦੇ ਹੋਏ ਉਨ੍ਹਾਂ ਨੂੰ ਕਾਰਵਾਈ ...

ਪੂਰੀ ਖ਼ਬਰ »

4000 ਕਿੱਲੋ ਪਲਾਸਟਿਕ ਲਿਫ਼ਾਫ਼ੇ ਜ਼ਬਤ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ 'ਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਸਾਂਝੇ ਤੌਰ 'ਤੇ ਸੂਬਾ ਪੱਧਰੀ ਛਾਪੇਮਾਰੀਆਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ 11 ਸਾਲਾ ਲੜਕੀ ਸਮੇਤ ਤਿੰਨ ਜ਼ਖ਼ਮੀ

ਜੰਮੂ, 16 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਦੀ ਸੈਨਾ ਵਲੋਂ ਕੀਤੀ ਗਈ ਗੋਲੀਬਾਰੀ 'ਚ ਇਕ 11 ਸਾਲਾ ਲੜਕੀ ਸਮੇਤ 3 ਨਾਗਰਿਕ ਜ਼ਖ਼ਮੀ ਹੋ ਗਏ | ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਐਤਵਾਰ ਸ਼ਾਮ 7.30 ਵਜੇ ਪਾਕਿਸਤਾਨੀ ਸੈਨਾ ਨੇ ਜੰਗਬੰਦੀ ਦੀ ...

ਪੂਰੀ ਖ਼ਬਰ »

ਬਟਾਲਾ ਨੇੜੇ ਕਾਰ ਦਰੱਖਤ ਨਾਲ ਟਕਰਾਈ-ਬੱਚੇ ਸਮੇਤ 3 ਮੌਤਾਂ

ਬਟਾਲਾ, 16 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਨੇੜੇ ਹੋਏ ਸੜਕ ਹਾਦਸੇ 'ਚ 2 ਔਰਤਾਂ ਤੇ ਇਕ ਬੱਚੇ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖ਼ਮੀ ਹੋ ਗਏ | ਹਾਦਸਾ ਏਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ | ਇਸ ਸਬੰਧੀ ਜਾਣਕਾਰੀ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ 'ਚ ਚਮਕੀ ਬੁਖ਼ਾਰ ਕਾਰਨ ਮੌਤਾਂ ਦੀ ਗਿਣਤੀ 93 ਤੱਕ ਪੁੱਜੀ

• ਮੁੱਖ ਮੰਤਰੀ ਵਲੋਂ 4 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ • ਕੇਂਦਰੀ ਮੰਤਰੀ ਹਰਸ਼ਵਰਧਨ ਵਲੋਂ ਹਾਲਾਤ ਦਾ ਜਾਇਜ਼ਾ ਪਟਨਾ/ਮੁਜ਼ੱਫ਼ਰਪੁਰ, 16 ਜੂਨ (ਏਜੰਸੀ)-ਮੁਜ਼ੱਫ਼ਰਪੁਰ 'ਚ ਅੱਜ ਐਤਵਾਰ ਨੂੰ ਏ.ਈ.ਐਸ. (ਐਕਊਟ ਇੰਸੇਫ਼ਲਾਈਟਸ ਸਿੰਡਰੋਮ) ਭਾਵ ਚਮਕੀ ਨਾਲ ਪੀੜਤ ...

ਪੂਰੀ ਖ਼ਬਰ »

2-3 ਦਿਨਾਂ 'ਚ ਅੱਗੇ ਵਧੇਗੀ ਮੌਨਸੂਨ

ਨਵੀਂ ਦਿੱਲੀ, 16 ਜੂਨ (ਏਜੰਸੀ)- ਮੌਸਮ ਵਿਭਾਗ ਵਲੋਂ ਅੱਜ ਦੱਸਿਆ ਗਿਆ ਹੈ ਕਿ ਮੌਨਸੂਨ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਉੁਸ ਦਾ ਰਸਤਾ ਰੋਕਣ ਵਾਲੀਆਂ ਹਵਾਵਾਂ ਚੱਕਰਵਰਤੀ ਤੂਫਾਨ 'ਵਾਯੂ' ਦੇ ਅਰਬ ਸਾਗਰ ਵੱਲ ਮੁੜ ਜਾਣ ਨਾਲ ਕਮਜ਼ੋਰ ਪੈ ਗਈਆਂ ਹਨ | ਇਸ ...

ਪੂਰੀ ਖ਼ਬਰ »

ਖੁੰਢ-ਚਰਚਾ

ਚੋਣਾਂ 'ਚ ਬੇਰੁਜ਼ਗਾਰੀ ਦਾ ਮੁੱਦਾ ਨਜ਼ਰਅੰਦਾਜ਼ 17ਵੀਆਂ ਲੋਕ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਵਲੋਂ ਬੇਰੁਜ਼ਗਾਰੀ ਦਾ ਮੁੱਦਾ ਨਜ਼ਰਅੰਦਾਜ਼ ਰਿਹਾ¢ ਜਦਕਿ ਇਸ ਸਮੇਂ ਪੂਰਾ ਦੇਸ਼ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ¢ ਦੇਸ਼ ਭਰ 'ਚ ਕਰੋੜਾਂ ਨੌਜਵਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX