ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਦਸੂਹਾ, 17 ਜੂਨ (ਭੁੱਲਰ)- ਮੀਰੀ ਪੀਰੀ ਦੇ ਮਾਲਕ ਅਤੇ ਬੰਦੀ ਛੋੜ ਦਾਤਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਲੱਦੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਸੀ | ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋ ਕੇ ਪਿੰਡ ਬੋਦਲ, ਬੋਦਲ ਛਾਉਣੀ, ਬੇਰਛਾ, ਅੱਡਾ ਗਰਨਾ ਸਾਹਿਬ, ਕੰਗਾਂ, ਕਠਾਣਾ, ਸ਼ਾਹਪੁਰ, ਝਿੰਗੜਾਂ ਆਦਿ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਕਰਨਾ ਸਾਹਿਬ ਬੋਦਲ ਵਿਖੇ ਸਮਾਪਤ ਹੋਇਆ | ਇਸ ਮੌਕੇ ਮੈਨੇਜਰ ਰਤਨ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਲੈਣ ਦੀ ਅਪੀਲ ਕੀਤੀ | ਇਸ ਮੌਕੇ ਇੰਸਪੈਕਟਰ ਗੁਰਦੇਵ ਸਿੰਘ, ਰਾਜ ਗੁਰਸ਼ਰਨ ਸਿੰਘ ਬਲੱਗਣ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ, ਪ੍ਰਚਾਰਕ ਕਲਿਆਣ ਸਿੰਘ, ਗੁਰ ਬਿਕਰਮ ਸਿੰਘ ਬਾਜਵਾ, ਪਰਮਿੰਦਰ ਸਿੰਘ ਸਟੋਰ ਕੀਪਰ, ਹਰਪਾਲ ਸਿੰਘ ਬਿੱਟਾ ਸਬ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਸਤਪਾਲ ਸਿੰਘ ਬਿੱਟੂ ਸੁਖਵਿੰਦਰ ਸਿੰਘ ਬੋਦਲ ਪ੍ਰਧਾਨ ਸਿੱਖੀ ਵਿਰਸਾ ਬਚਾਓ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ-ਪੀਰੀ ਸੇਵਾ ਸੁਸਾਇਟੀ, ਨਰਿੰਦਰਪਾਲ ਸਿੰਘ ਭਾਟੀਆ, ਜਸਬੀਰ ਸਿੰਘ ਰੰਧਾਵਾ, ਬਲਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ, ਚਰਨਜੀਤ ਸਿੰਘ ਸਰਹਾਲਾ, ਸਿਮਰਜੀਤ ਸਿੰਘ ਬੋਦਲ, ਰਣਜੀਤ ਸਿੰਘ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਜ਼ਿਲ੍ਹੇ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਅਰੋੜਾ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਲੋਕਾਂ ਨੂੰ ਬਿਜਲੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪਾਵਰ ਕਾਰਪੋਰੇਸ਼ਨ ਦੇ ਅਫ਼ਸਰਾਂ ...

ਪੂਰੀ ਖ਼ਬਰ »

ਕੁਝ ਮਿੰਟਾਂ ਦੀ ਹਨ੍ਹੇਰੀ ਨੇ ਉਥਲ ਪੁਥਲ ਮਚਾਈ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਸੋਮਵਾਰ ਸ਼ਾਮ ਕੁੱਝ ਮਿੰਟਾਂ ਲਈ ਆਈ ਹਨ੍ਹੇਰੀ ਨੇ ਉਥਲ ਪੁਥਲ ਮਚਾ ਦਿੱਤੀ | ਬ-ਬਰੋਲੇ ਕਾਰਨ ਸੜਕਾਂ 'ਤੇ ਜਾਂਦੇ ਲੋਕ ਸੁਰੱਖਿਅਤ ਥਾਵਾਂ ਵੱਲ ਦੌੜੇ | ਹਨ੍ਹੇਰੀ ਕਾਰਨ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਬਿਜਲੀ ਗੁੱਲ ਹੋ ਗਈ | ...

ਪੂਰੀ ਖ਼ਬਰ »

ਪੀ.ਐਨ.ਬੀ ਭੂੰਗਾ ਦੇ ਜਨਰੇਟਰ ਦੀ ਬੈਟਰੀ ਚੋਰੀ

ਹਰਿਆਣਾ, 17 ਜੂਨ (ਖੱਖ)-ਪੰਜਾਬ ਨੈਸ਼ਨਲ ਬੈਕ ਭੂੰਗਾ ਦੀ ਹੱਦ ਅੰਦਰ ਪਏ ਜਰਨੇਟਰ 'ਚੋਂ ਬੈਟਰੀ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਤਿਵਾੜੀ ਵਾਸੀ ਭੂੰਗਾ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਭੂੰਗਾ ਨੂੰ ਬਿਜਲੀ ਦੀ ਸਪਲਾਈ ਲਈ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚਲਦੇ ਹਮਲਾ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੁਰਾਣੀ ਰੰਜ਼ਿਸ਼ ਦੇ ਚੱਲਦੇ ਹਮਲਾ ਕਰਕੇ ਜ਼ਖਮੀ ਕਰਨ ਤੋਂ ਬਾਅਦ ਧਮਕੀਆਂ ਦੇਣ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 2 ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸੂਸਾਂ ਦੇ ਵਾਸੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਤੰਗੀ ਨਾਲ ਜੂਝ ਰਿਹੈ ਗੜ੍ਹਸ਼ੰਕਰ ਦਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਗੜ੍ਹਸ਼ੰਕਰ ਦਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੁਲਾਜ਼ਮਾਂ ਦੀ ਵੱਡੀ ਤੰਗੀ ਨਾਲ ਜੂਝ ਰਿਹਾ ਹੈ | ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੀਹ ਤੇ ਪਾਉਣ ਵਾਲੇ ਇਸ ਦਫ਼ਤਰ ਦੀ ਹਾਲਤ ਮੁਲਾਜ਼ਮਾਂ ਦੀ ਤੰਗੀ ਕਾਰਨ ਕਬੂਤਰ ਬੋਲਣ ਵਾਲੀ ਬਣੀ ...

ਪੂਰੀ ਖ਼ਬਰ »

ਭਾਰਤੀ ਟੀਮ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਆਈ. ਸੀ. ਸੀ. ਕ੍ਰਿਕਟ ਵਰਲਡ ਕੱਪ 'ਚ ਭਾਰਤ ਦੀ ਟੀਮ ਨੇ ਲਗਾਤਾਰ 7ਵੀਂ ਵਾਰ ਵਰਲਡ ਕੱਪ 'ਚ ਪਾਕਿਸਤਾਨ ਦੀ ਟੀਮ ਨੂੰ ਹਰਾ ਕੇ ਦੇਸ਼ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ | ਭਾਰਤ ਦੀ ਟੀਮ ਦੀ ਜਿੱਤ ਦੀ ਖੁਸ਼ੀ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਅਮਨਦੀਪ ਹੈਪੀ ਨੂੰ ਆਪਣੇ ਹੀ ਠਿੱਬੀ ਲਾਉਣ ਲਈ ਕਾਹਲੇ

ਤਲਵਾੜਾ, 17 ਜੂਨ (ਸੁਰੇਸ਼ ਕੁਮਾਰ)- ਤਲਵਾੜਾ ਨਗਰ ਪੰਚਾਇਤ ਚੋਣਾਂ ਵਿਚ ਭਾਜਪਾ ਦੇ ਮੰਡਲ ਪ੍ਰਧਾਨ ਅਤੇ ਵਾਰਡ ਨੰਬਰ 10 ਤੋਂ ਉਮੀਦਵਾਰ ਅਮਨਦੀਪ ਹੈਪੀ ਦੀ ਖੇਡ ਵਿਗਾੜਨ ਲਈ ਵਿਨੋਦ ਮਿੱਠੂ ਆਜ਼ਾਦ ਉਮੀਦਵਾਰ ਵਜੋਂ ਖੜ੍ਹਾ ਹੋ ਗਿਆ ਹੈ | ਭਾਜਪਾ ਦੇ ਮੰਡਲ ਪ੍ਰਧਾਨ ਅਮਨਦੀਪ ...

ਪੂਰੀ ਖ਼ਬਰ »

ਤਲਵਾੜਾ ਵਿਚ ਦਿੱਲੀ ਪੁਲਿਸ ਦਾ ਪੁਤਲਾ ਫੂਕਿਆ

ਤਲਵਾੜਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੋਸ਼ਲ ਮੀਡੀਆ 'ਤੇ ਵਾਇਰਲ ਪਿਉ-ਪੁੱਤਰਾਂ ਉੱਤੇ ਦਿੱਲੀ ਪੁਲਿਸ ਵਲੋਂ ਕੀਤੇ ਅੱਤਿਆਚਾਰ ਨਾਲ ਸਿੱਖਾਂ ਦਾ ਹਿਰਦੇ ਵਲੰੂਧਰੇ ਗਏ ਹਨ ਅਤੇ ਕਾਨੂੰਨ ਦੇ ਅਖੌਤੀ ਰਾਖੇ ਬਣੇ ਪੁਲਿਸ ਕਰਮੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਕਲਕੱਤਾ 'ਚ ਡਾਕਟਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਡਾਕਟਰਾਂ ਵਲੋਂ ਮੁਕੰਮਲ ਹੜਤਾਲ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਲਕੱਤਾ 'ਚ ਹੋਏ ਸਰਕਾਰੀ ਡਾਕਟਰ 'ਤੇ ਹੋਏ ਹਮਲੇ ਦੇ ਚੱਲਦਿਆਂ ਸੈਂਟਰਲ ਆਈ.ਐਮ.ਏ. ਵਲੋਂ ਦਿੱਤੇ ਹੜਤਾਲ ਦੇ ਸੱਦੇ 'ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ ਇਕਾਈ ਵਲੋਂ ਅੱਜ ਮੁਕੰਮਲ ਹੜਤਾਲ ਕੀਤੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਤੇ ਕੇਂਦਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਪਾਰਟੀ ਵਲੋਂ ਸਿਟੀ ਪ੍ਰਧਾਨ ਜਾਵੇਦ ਖ਼ਾਨ ਅਤੇ ਜ਼ਿਲ੍ਹਾ ਇੰਚਾਰਜ ਸਰਬਜੀਤ ਦੀ ਅਗਵਾਈ 'ਚ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਾਵੇਦ ਖ਼ਾਨ ਨੇ ...

ਪੂਰੀ ਖ਼ਬਰ »

ਭਾਜਪਾ ਕੌ ਾਸਲਰ ਰਣਜੀਤਾ ਚੌਧਰੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਦੀ ਕਾਂ ਗਰਸ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਜ਼ਖਮੀ

ਸੈਲਾ ਖੁਰਦ, 17 ਜੂਨ (ਹਰਵਿੰਦਰ ਸਿੰਘ ਬੰਗਾ)-ਸਥਾਨਕ ਮੇਨ ਬਾਜ਼ਾਰ 'ਚ ਦੋ ਪਹੀਆ ਵਾਹਨਾ ਦੀ ਟੱਕਰ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਸਵ: ਮਾ: ਜਸਵੰਤ ਸਿੰਘ ਵਾਸੀ ਰੋਡ ਮਜ਼ਾਰਾ ਕੁਆਂਟਮ ਪੇਪਰ ਮਿੱਲ ਸੈਲਾ ਖੁਰਦ 'ਚ ...

ਪੂਰੀ ਖ਼ਬਰ »

ਸ਼ਹੀਦ ਨੰਬਰਦਾਰ ਭਗਤ ਸਿੰਘ ਨੌਜਵਾਨ ਵੈੱਲਫੇਅਰ ਕਲੱਬ ਨੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਸ਼ਹੀਦ ਨੰਬਰਦਾਰ ਭਗਤ ਸਿੰਘ ਨੌਜਵਾਨ ਵੈੱਲਫੇਅਰ ਕਲੱਬ ਪਿੰਡ ਰੁੜਕੀਖਾਸ ਵਲੋਂ ਪਹਿਲਾ ਸਵੈ-ਇਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੌਰਾਨ ਉਦਘਾਟਨ ਐਸ.ਆਈ. ਬਲਵਿੰਦਰ ਸਿੰਘ ਚੌਾਕੀ ਇੰਚਾਰਜ ਸਮੁੰਦੜਾ, ਪ੍ਰਵਾਸੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੁਖੀ ਹੋਇਆ-ਠੰਡਲ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਗੁੱਜਰ ਭਾਈਚਾਰੇ ਦੀ ਇਕੱਤਰਤਾ ਜਨਰਲ ਸਕੱਤਰ ਬਸ਼ੀਰ ਅਲੀ ਫੁਗਲਾਣਾ ਦੀ ਅਗਵਾਈ 'ਚ ਪਿੰਡ ਹੁੱਕੜਾਂ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਫੁੱਟਬਾਲ ਸਮਰ ਲੀਗ 'ਚ ਕਾਲੇਵਾਲ ਭਗਤਾਂ ਤੇ ਚੱਬੇਵਾਲ ਬਰਾਬਰ ਰਹੇ

ਚੱਬੇਵਾਲ, 17 ਜੂਨ (ਸਖ਼ੀਆ)-ਦੋਆਬਾ ਸਪੋਰਟਿੰਗ ਕਲੱਬ ਖੇੜਾ ਵਲੋਂ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਕਲੱਬਾਂ ਦੇ ਸਹਿਯੋਗ ਨਾਲ ਹੋਮ ਐਾਡ ਅਵੇਅ ਦੇ ਅਧਾਰ 'ਤੇ ਕਰਵਾਈ ਜਾ ਰਹੀ ਅੰਡਰ-14 ਫੁੱਟਬਾਲ ਸਮਰ ਲੀਗ ਦਾ ਮੈਚ ਅੱਜ ਫੁੱਟਬਾਲ ਸਟੇਡੀਅਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਸਮਰ ਕੈਂਪ ਲਗਾਇਆ

ਅੱਡਾ ਸਰਾਂ, 17 ਜੂਨ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਸੁਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਗਰਮੀਆਂ ਦੀਆਂ ਛੁੱਟੀਆਂ 'ਚ ਸਮਰ ਕੈਂਪ ਲਗਾਇਆ ਗਿਆ | ਸਮਰ ਕੈਂਪ 'ਚ ਪਿ੍ੰ: ਸਵਿੰਦਰ ਕੌਰ ਮੱਲ੍ਹੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਹਰਿੰਦਰ ਗਿੱਲ ਨੇ ਦੱਸਿਆ ਕਿ ਅਪ੍ਰੈਲ 2018 ਵਿਚ ਪੀ.ਟੀ.ਯੂ. ਦੀ ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਲੋਂ ਟਾਂਡਾ 'ਚ ਸਜਾਈ ਗਈ ਸ਼ੋਭਾ ਯਾਤਰਾ

ਟਾਂਡਾ ਉੜਮੁੜ, 17 ਜੂਨ (ਦੀਪਕ ਬਹਿਲ)-ਟਾਂਡਾ ਸ਼ਹਿਰ ਅੰਦਰ 17ਵਾਂ ਸਲਾਨਾ ਹਰੀਨਾਮ ਸੰਕੀਤਨ ਸਮਾਗਮ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਇਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਸ੍ਰੀ ਮਧੂ ਸੂਦਨ ਮਹਾਰਾਜ ਤੋਂ ਇਲਾਵਾ ਹੋਰ ਕਈ ਸੰਤਾਂ ...

ਪੂਰੀ ਖ਼ਬਰ »

ਸਰਪੰਚਾਂ ਦੀ ਬੈਠਕ 'ਚ ਸਮੂਹ ਪੰਚਾਇਤਾਂ ਨੂੰ ਇਕਜੁੱਟ ਹੋਣ ਦਾ ਸੱਦਾ

ਰਾਮਗੜ੍ਹ ਸੀਕਰੀ, 17 ਜੂਨ (ਕਟੋਚ)- ਬਲਾਕ ਤਲਵਾੜਾ ਦੀਆਂ ਕੁੱਝ ਪੰਚਾਇਤਾਂ ਦੇ ਸਰਪੰਚਾਂ ਦੀ ਇਕ ਬੈਠਕ ਸਰਪੰਚ ਹਲੇੜ ਦੀਪਕ ਠਾਕੁਰ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਬਲਾਕ ਦੇ ਕੁੱਝ ਪਿੰਡਾਂ ਦੇ ਸਰਪੰਚਾਂ ਨੇ ਭਾਗ ਲੈ ਕੇ ਗਰਾਮ ਪੰਚਾਇਤਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਮਰਵਾਹਾ ਦੀ ਪ੍ਰਧਾਨਗੀ ਹੇਠ ਬੈਂਕ ਕਾਲੋਨੀ ਦਫ਼ਤਰ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਥੀ ਕੁਲਦੀਪ ਸਿੰਘ ਸੂਬਾ ...

ਪੂਰੀ ਖ਼ਬਰ »

ਪਿੰਡ ਬੈਂਸਤਾਨੀ ਵਿਖੇ ਵਿੱਤੀ ਸਾਖਰਤਾ ਕੈਂਪ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਕੇਂਦਰੀ ਸਹਿਕਾਰੀ ਬੈਂਕ ਦੀ ਬਰਾਂਚ ਸਾਂਧਰਾ ਵਲੋਂ ਬੈਂਸਤਾਨੀ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸਭਾ ਦੇ ਸਹਿਯੋਗ ਨਾਲ ਪਿੰਡ ਬੈਂਸਤਾਨੀ ਵਿਖੇ ਇਕ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੋਲਦਿਆਂ ਬਰਾਂਚ ...

ਪੂਰੀ ਖ਼ਬਰ »

ਭਾਗਵਤ ਕਥਾ ਦੇ ਸਬੰਧ 'ਚ ਸ਼ੋਭਾ ਯਾਤਰਾ ਸਜਾਈ

ਗੜ੍ਹਦੀਵਾਲਾ, 17 ਜੂਨ (ਚੱਗਰ)-ਪਿੰਡ ਡੱਫਰ ਤੋਂ ਸ਼ਿਵ ਸੇਵਾ ਸੰਮਤੀ ਕਮੇਟੀ ਵਲੋਂ ਸ਼੍ਰੀਮਦ ਭਾਗਵਤ ਕਥਾ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਦਰਬਾਰ ਸ੍ਰੀ ਬਾਲਾ ਬਾਹਟੀਵਾਲ ਸਮੇਤ ਵੱਖ-ਵੱਖ ਸਥਾਨਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਕਲਰਕਾਂ ਅਤੇ ਜੂਨੀਅਰ ਸਹਾਇਕਾਂ ਨੂੰ ਵਿਭਾਗੀ ਡਾਟਾ ਅਪਲੋਡ ਕਰਨਾ ਨਹੀਂ ਆਉਂਦਾ

ਮਾਹਿਲਪੁਰ, 17 ਜੂਨ (ਦੀਪਕ ਅਗਨੀਹੋਤਰੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਜ਼ਿਲਿ੍ਹਆਂ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਅਤੇ ਜੂਨੀਅਰ ਸਹਾਇਕਾਂ ਨੂੰ ਵਿਭਾਗੀ ਡਾਟਾ ਅੱਪਲੋਡ ਕਰਨਾ ਨਹੀਂ ਆਉਂਦਾ ਜਿਸ ਕਾਰਨ ਵਿਭਾਗ ਨੂੰ ਆਪਣਾ ਅੰਕੜੇ ਅਤੇ ...

ਪੂਰੀ ਖ਼ਬਰ »

ਪੰਜਾਬ ਭਰ ਵਿਚ ਅਰਾਜਕਤਾ ਵਾਲਾ ਮਾਹੌਲ-ਠੰਡਲ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ ਕਾਂਗਰਸ ਸਰਕਾਰ ਹਰੇਕ ਮੁਹਾਜ਼ 'ਤੇ ਫੇਲ੍ਹ ਹੋ ਚੁੱਕੀ ਹੈ ਅਤੇ ਹਰ ਪਾਸੇ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ | ਇਹ ਸਭ ਕੁਝ ਹੁੰਦਿਆਂ ਹੋਇਆਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਵਲੋਂ ਸਰਕਾਰ ਦੀ ਨਿਖੇਧੀ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਸੂਬਾ ਚੇਅਰਮੈਨ ਸਾਥੀ ਮੱਖਣ ਸਿੰਘ, ਸੂਬਾ ਪ੍ਰਧਾਨ ਸਾਥੀ ਬਲਵੀਰ ਸਿੰਘ, ਜਨਰਲ ਸਕੱਤਰ ਸਾਥੀ ਗੁਰਮੀਤ ਸਿੰਘ ਸੰਧੂ, ਜੁਆਇੰਟ ਸਕੱਤਰ ਸਾਥੀ ਪ੍ਰਗਟ ਸਿੰਘ, ਜਥੇਬੰਦਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕਿੱਤਾ ਅਗਵਾਈ ਅਧਿਆਪਕ ਸਨਮਾਨਿਤ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਾ ਨੂੰ ਕਿੱਤਾ ਅਗਵਾਈ ਲਈ ਜਾਣਕਾਰੀ ਦੇਣ ਹਿੱਤ ਵਡੇ ਪੱਧਰ 'ਤੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ ਅਤੇ ਇਸ ...

ਪੂਰੀ ਖ਼ਬਰ »

ਭੰਗਾਲਾ ਵਿਖੇ ਰਾਸ਼ਟਰੀ ਰਾਜ ਮਾਰਗ ਪ੍ਰਬੰਧਨ ਅਤੇ ਲੋਕ ਨਿਰਮਾਣ ਵਿਭਾਗ ਦੀ ਖ਼ਾਲੀ ਜਗ੍ਹਾ 'ਤੇ ਨਜਾਇਜ਼ ਕਬਜ਼ੇ ਦੀ ਕੋਸ਼ਿਸ਼

ਭੰਗਾਲਾ, 17 ਜੂਨ (ਸਰਵਜੀਤ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਵਿਖੇ ਰਾਸ਼ਟਰੀ ਰਾਜ ਮਾਰਗ ਪ੍ਰਬੰਧਨ ਅਤੇ ਲੋਕ ਨਿਰਮਾਣ ਵਿਭਾਗ ਦੀ ਕਰੀਬ ਦੋ ਕਨਾਲ ਜ਼ਮੀਨ ਜਿਸ ਦੀ ਕੀਮਤ ਕਰੋੜਾਂ ਰੁਪਏ ਹੈ | ਕੁਝ ਵਿਅਕਤੀਆਂ ਵਲੋਂ ਇਸ ਜ਼ਮੀਨ ਨੂੰ ...

ਪੂਰੀ ਖ਼ਬਰ »

ਪੁੱਡਾ ਅਧਿਕਾਰੀਆਂ ਨੇ ਅਣ ਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕੀਤੀ ਕਾਰਵਾਈ

ਹਾਜੀਪੁਰ, 17 ਜੂਨ (ਰਣਜੀਤ ਸਿੰਘ, ਪੁਨੀਤ ਭਾਰਦਵਾਜ)-ਹਾਜੀਪੁਰ ਤੇ ਹੋਰ ਨਜ਼ਦੀਕੀ ਇਲਾਕੇ 'ਚ ਕੁਝ ਲੋਕਾਂ ਨੇ ਸਸਤੇ ਭਾਅ ਜ਼ਮੀਨਾਂ ਖ਼ਰੀਦ ਕੇ ਅਣ ਅਧਿਕਾਰਤ ਕਾਲੋਨੀਆਂ ਕੱਟੀਆਂ ਹੋਈਆਂ ਸਨ | ਇਨ੍ਹਾਂ ਅਣ ਅਧਿਕਾਰਤ ਕਾਲੋਨੀਆਂ ਿਖ਼ਲਾਫ਼ ਅੱਜ ਕਾਰਵਾਈ ਕਰਦਿਆਂ ਜਲੰਧਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਰੰਭੀ ਛੱਪੜ ਦੀ ਸਫ਼ਾਈ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਪਿੰਡ ਮਹਿਤਾਬਪੁਰ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸਰਕਾਰ ਵਲੋਂ ਛੱਪੜ ਦੀ ਸਫ਼ਾਈ ਲਈ ਕੋਈ ਗਰਾਂਟ ਨਾ ਮਿਲਣ ਦੇ ਬਾਵਜੂਦ ਵੀ ਛੱਪੜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਾਸੀਆਂ ਨੂੰ ਜਲਦ ਹੀ ਮਿਲੇਗੀ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ-ਖੰਨਾ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਸਾਬਕਾ ਸਾਂਸਦ ਅਤੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਗੜ੍ਹਸ਼ੰਕਰ 'ਚ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਜਲਦ ਹੀ ਬਾਈਪਾਸ ਬਣਾਉਣ ...

ਪੂਰੀ ਖ਼ਬਰ »

ਦੋਆਬਾ ਸਾਹਿਤ ਸਭਾ ਨੇ ਭੰਮੀਆਂ ਵਿਖੇ ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਰੋਹ ਕਰਵਾਇਆ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਗੁਰੂ ਰਵਿਦਾਸ ਮੰਦਰ ਹਾਲ ਪਿੰਡ ਭੰਮੀਆਂ ਵਿਖੇ ਸ਼ਹੀਦ ਕੁਲਦੀਪ ਸ਼ਰਮਾ ਦੀ ਯਾਦ 'ਚ ਪਵਨ ਕੁਮਾਰ ਸ਼ਰਮਾ ਦੇ ਵਿਸ਼ੇਸ਼ ਸਹਿਯੋਗ ਨਾਲ ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਕਿਸਾਨ ਸਭਾ ਕਰਵਾਈ

ਅੱਡਾ ਸਰਾਂ, 17 ਜੂਨ (ਹਰਜਿੰਦਰ ਸਿੰਘ ਮਸੀਤੀ)-ਦਾ ਨੈਣੋਵਾਲ ਰਾਜਪੂਤਾਂ ਮਲਟੀਪਰਪਜ਼ ਕੋਆਪ੍ਰੇਟਿਵ ਐਗਰੀ ਸਰਵਿਸ ਸੁਸਾਇਟੀ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨ ਸਭਾ ਕਰਵਾਈ ਗਈ, ਜਿਸ ਵਿਚ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ-ਪ੍ਰਸ਼ੋਤਮ ਸਿੰਘ ਦੇਵੀਦਾਸ

ਦਸੂਹਾ, 17 ਜੂਨ (ਭੁੱਲਰ)- ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਚੌਗਿਰਦੇ ਦੀ ਸਾਂਭ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਗੱਲ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਪ੍ਰਸ਼ੋਤਮ ਸਿੰਘ ਦੇਵੀਦਾਸ ਨੇ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ-ਬਾ-ਦਿਨ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਸੈਲਾ ਖ਼ੁਰਦ, 17 ਜੂਨ (ਹਰਵਿੰਦਰ ਸਿੰਘ ਬੰਗਾ)-ਸੈਂਟਰਲ ਕੋਆਪ੍ਰੇਟਿਵ ਬੈਂਕ ਹੁਸ਼ਿਆਰਪੁਰ ਦੇ ਐਮ.ਡੀ. ਅਮਨਪ੍ਰੀਤ ਬਰਾੜ, ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਅਤੇ ਜਸਮਿੰਦਰ ਸਿੰਘ ਬਿੰਦਰਾ ਡੀ.ਡੀ.ਐਮ. ਨਬਾਰਡ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਤਹਿਤ ਸੀ.ਬੀ. ਬਰਾਂਚ ਸੈਲਾ ...

ਪੂਰੀ ਖ਼ਬਰ »

ਡੇਅਰੀ ਫ਼ਾਰਮਿੰਗ ਕਿੱਤਾਮੁਖੀ ਕੋਰਸ ਅੱਜ ਤੋਂ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ | ਇਸੇ ਕੜੀ ਅਧੀਨ ਡੇਅਰੀ ਫ਼ਾਰਮਿੰਗ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 18 ਜੂਨ ਤੋਂ 1 ਜੁਲਾਈ ਤੱਕ ...

ਪੂਰੀ ਖ਼ਬਰ »

ਨੇਤਰਦਾਨ ਐਸੋਸੀਏਸ਼ਨ ਵਲੋਂ 20ਵੇਂ ਸਥਾਪਨਾ ਦਿਵਸ ਸਬੰਧੀ ਮੀਟਿੰਗ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ 20ਵੇਂ ਸਥਾਪਨਾ ਦਿਵਸ ਸਬੰਧੀ ਮੀਟਿੰਗ ਪ੍ਰੋ: ਬਹਾਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਪਿਛਲੇ 20 ਸਾਲਾਂ ਦੌਰਾਨ ਸੰਸਥਾ ਵਲੋਂ ਕੀਤੀਆਂ ...

ਪੂਰੀ ਖ਼ਬਰ »

5 ਸਾਲ ਬੀਤਣ ਉਪਰੰਤ ਵੀ ਨਹੀਂ ਹਟ ਸਕੇ ਸੰਪਰਕ ਸੜਕਾਂ ਦੇ ਬਰਮਾ ਤੋਂ ਨਜਾਇਜ਼ ਕਬਜ਼ੇ

ਮੁਕੇਰੀਆਂ, 17 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਸੰਪਰਕ ਸੜਕਾਂ 'ਤੇ ਵਾਪਰ ਰਹੇ ਨਿੱਤ ਹਾਦਸਿਆਂ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਸਨ ਕਿ ਪੰਜਾਬ ਦੀਆਂ ਸਾਰੀਆਂ ਸੰਪਰਕ ਸੜਕਾਂ ਦੀ ...

ਪੂਰੀ ਖ਼ਬਰ »

ਮੁਣਸ਼ੀ ਅਮਰਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)- ਐਤਵਾਰ ਨੂੰ ਪੁਲਿਸ ਥਾਣਾ ਮਾਹਿਲਪੁਰ ਵਿਖੇ ਇਕ ਸਾਬਕਾ ਫੌਜੀ ਵਲੋਂ ਗੋਲੀ ਮਾਰ ਕੇ ਕਤਲ ਕੀਤੇ ਮੁਣਸ਼ੀ ਅਮਰਜੀਤ ਸਿੰਘ ਦਾ ਅੱਜ ਇਥੇ ਪੋਸਟਮਾਰਟਮ ਉਪਰੰਤ ਪਿੰਡ ਪਾਹਲੇਵਾਲ ਦੇ ਸ਼ਮਸ਼ਾਨ ਘਾਟ ਵਿਖੇ ਸਰਕਾਰ ਸਨਮਾਨਾਂ ਨਾਲ ਸਸਕਾਰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਟਵਾਲ ਦੇ ਕ੍ਰਿਕਟ ਟੂਰਨਾਮੈਂਟ 'ਤੇ 'ਪੰਡੋਰੀ ਅਟਵਾਲ' ਦੀ ਟੀਮ ਦਾ ਕਬਜ਼ਾ

ਗੜ੍ਹਦੀਵਾਲਾ, 17 ਜੂਨ (ਚੱਗਰ)-ਅੱਜ ਪੰਡੋਰੀ ਅਟਵਾਲ ਦੇ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਬਹੁਤ ਹੀ ਸ਼ਾਨਦਾਰ ਰਿਹਾ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਸ. ਜਤਿੰਦਰ ਸਿੰਘ ਲਾਲੀ ਬਾਜਵਾ ਨੇ ਸਾਰੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਫ਼ਾਈਨਲ ਮੈਚ ਪੰਡੋਰੀ ...

ਪੂਰੀ ਖ਼ਬਰ »

ਭਾਜਪਾ ਆਗੂ ਵਲੋਂ ਲੋਕਾਂ ਲਈ ਪ੍ਰੇਸ਼ਾਨੀ ਬਣ ਰਹੇ ਕੂੜੇ ਦੇ ਡੰਪ ਨੂੰ ਚੁੱਕਣ ਦੀ ਮੰਗ

ਗੜ੍ਹਸ਼ੰਕਰ, 17 ਜੂਨ (ਧਾਲੀਵਾਲ)-ਭਾਜਪਾ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਲਵਲੀ ਖੰਨਾ ਨੇ ਗੜ੍ਹਸ਼ੰਕਰ ਸ਼ਹਿਰ ਦੇ ਮੇਨ ਬਾਜ਼ਾਰ ਨਜ਼ਦੀਕ ਦਾਣਾ ਮੰਡੀ ਨੂੰ ਜਾਣ ਵਾਲੇ ਰਸਤੇ 'ਚ ਲਗਾਏ ਗਏ ਕੂੜੇ ਦੇ ਡੰਪ ਨੂੰ ਚੁੱਕਣ ਦੀ ਮੰਗ ਕੀਤੀ ਹੈ | ਭਾਜਪਾ ਆਗੂ ਖੰਨਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਮਿਆਣੀ ਵਿਖੇ ਦੜੇ ਸੱਟੇ ਦਾ ਕੰਮ ਕਰਨ ਵਾਲਾ ਵਿਅਕਤੀ ਕਾਬੂ

ਮਿਆਣੀ, 17 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਟਾਂਡਾ ਪੁਲਿਸ ਨੇ ਪਿੰਡ ਮਿਆਣੀ ਵਿਚ ਕੰਪਿਊਟਰ ਲਾਟਰੀ ਦੀ ਆੜ ਵਿਚ ਦੜਾ ਸੱਟੇ ਦਾ ਕੰਮ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਉਰਫ਼ ਰਿੰਕੂ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ

ਰਾਮਗੜ੍ਹ ਸੀਕਰੀ, 17 ਜੂਨ (ਕਟੋਚ)- ਪੰਜਾਬ ਦੀ ਕੈਪਟਨ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯਤਨਸ਼ੀਲ ਹੈ | 8 ਕਰੋੜ ਦੀ ਲਾਗਤ ਨਾਲ ਬਲਾਕ ਹਾਜੀਪੁਰ ਤੇ ਤਲਵਾੜਾ ਦੀਆਂ ਕਰੀਬ 55 ਕਿ. ਮੀਟਰ ਲਿੰਕ ਸੜਕਾਂ ਦੇ ਨਵੀਨੀਕਰਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ...

ਪੂਰੀ ਖ਼ਬਰ »

ਭਾਜਪਾ ਆਗੂ ਲੱਕੀ ਤੇ ਪਰਮਾਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰ: 8 ਦੇ ਸਾਬਕਾ ਕੌਾਸਲਰ ਅਜੀਤ ਸਿੰਘ ਲੱਕੀ ਅਤੇ ਪਾਰਟੀ ਦੇ ਆਗੂ ਰਾਜਿੰਦਰ ਸਿੰਘ ਪਰਮਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਲਈ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 17 ਜੂਨ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਮੋਹਤਵਾਰ ਸਖਸ਼ੀਅਤਾਂ ਵਲੋਂ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯਤਨਸ਼ੀਲ-ਵਿਧਾਇਕ ਡੋਗਰਾ

ਤਲਵਾੜਾ, 17 ਜੂਨ (ਸੁਰੇਸ਼ ਕੁਮਾਰ, ਮਹਿਤਾ)- ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਵਿਚ ਤਲਵਾੜਾ ਅਧੀਨ ਪੈਂਦੀ ਕਰੀਬ 7 ਕਿੱਲੋਮੀਟਰ ਲੰਬੀ ਬੈਰੀਅਰ ਤੋਂ ਬਹਿ ਲੱਖਣ ਸੜਕ ਦਾ ਉਦਘਾਟਨ ਬਾਬਾ ਦਿਆਲੂ ਟਰੱਸਟ ਦੇ ਮੁਖੀ ਬਾਬਾ ਸਕੱਤਰ ਸਿੰਘ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਦਸੂਹਾ ਵਿਖੇ ਮੁਫ਼ਤ ਕੈਂਸਰ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ

ਦਸੂਹਾ, 17 ਜੂਨ (ਭੁੱਲਰ)- ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਸਵਰਗੀ ਗੋਰਾ ਮਹਾਜਨ ਦੀ ਯਾਦ ਵਿਚ ਬਲੱਡ ਡੋਨਰ ਸੁਸਾਇਟੀ ਅਤੇ ਵਰਲਡ ਕੇਅਰ ਕੈਂਸਰ ਕੇਅਰ ਟਰੱਸਟ ਵਲੋਂ ਮੁਫ਼ਤ ਕੈਂਸਰ ਚੈੱਕਅਪ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਲਗਪਗ 170 ਯੂਨਿਟ ...

ਪੂਰੀ ਖ਼ਬਰ »

ਕੈਟਲ ਪਾਊਾਡ 'ਚ ਪਸ਼ੂਆਂ ਲਈ ਸਹੂਲਤਾਂ ਦੀ ਘਾਟ

ਹੁਸ਼ਿਆਰਪੁਰ, 17 ਜੂਨ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬਡਲਾ)-ਫ਼ਲਾਹੀ ਵਿਖੇ ਚੱਲ ਰਹੇ ਕੈਟਲ ਪਾਊਾਡ ਵਿਚ ਚਾਰੇ ਤੇ ਪਾਣੀ ਦੀ ਘਾਟ ਕਾਰਨ ਗਊਆਂ ਦੀ ਹੋਈ ਬੇਹੱਦ ਤਰਸਯੋਗ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਬੇਰੁਖੀ ਕਾਰਨ ਖੰਡਰ ਬਣਿਆ ਮਾਹਿਲਪੁਰ ਬੱਸ ਅੱਡਾ, ਲੋਕ ਡਾਹਢੇ ਪ੍ਰੇਸ਼ਾਨ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)-ਪੂਰੇ ਵਿਸ਼ਵ 'ਚ ਫੁੱਟਬਾਲ ਦੀ ਨਰਸਰੀ ਵਜੋਂ, ਕੌਮੀ ਸਿਆਸਤ ਵਜੋਂ ਪ੍ਰਸਿੱਧ ਅਤੇ 150 ਦੇ ਕਰੀਬ ਪਿੰਡਾਂ ਦਾ ਕੇਂਦਰ ਬਿੰਦੂ ਕਸਬਾ ਮਾਹਿਲਪੁਰ ਦਾ ਬੱਸ ਅੱਡਾ ਸਰਕਾਰੀ ਬੇਰੁਖ਼ੀ ਦਾ ਸ਼ਿਕਾਰ ਹੋ ਕੇ ਖੰਡਰ ਦਾ ਰੂਪ ਧਾਰਨ ਕਰਕੇ ...

ਪੂਰੀ ਖ਼ਬਰ »

ਸਰਕਾਰੀ ਬੇਰੁਖੀ ਕਾਰਨ ਖੰਡਰ ਬਣਿਆ ਮਾਹਿਲਪੁਰ ਬੱਸ ਅੱਡਾ, ਲੋਕ ਡਾਹਢੇ ਪ੍ਰੇਸ਼ਾਨ

ਮਾਹਿਲਪੁਰ, 17 ਜੂਨ (ਰਜਿੰਦਰ ਸਿੰਘ)-ਪੂਰੇ ਵਿਸ਼ਵ 'ਚ ਫੁੱਟਬਾਲ ਦੀ ਨਰਸਰੀ ਵਜੋਂ, ਕੌਮੀ ਸਿਆਸਤ ਵਜੋਂ ਪ੍ਰਸਿੱਧ ਅਤੇ 150 ਦੇ ਕਰੀਬ ਪਿੰਡਾਂ ਦਾ ਕੇਂਦਰ ਬਿੰਦੂ ਕਸਬਾ ਮਾਹਿਲਪੁਰ ਦਾ ਬੱਸ ਅੱਡਾ ਸਰਕਾਰੀ ਬੇਰੁਖ਼ੀ ਦਾ ਸ਼ਿਕਾਰ ਹੋ ਕੇ ਖੰਡਰ ਦਾ ਰੂਪ ਧਾਰਨ ਕਰਕੇ ...

ਪੂਰੀ ਖ਼ਬਰ »

ਬਾਬਾ ਦਿਆਲੂ ਦੇ ਦਰਬਾਰ 'ਤੇ ਸਾਲਾਨਾ ਭੰਡਾਰਾ 23 ਨੂੰ -ਬਾਬਾ ਸਕੱਤਰ ਸਿੰਘ

ਤਲਵਾੜਾ, 17 ਜੂਨ (ਸੁਰੇਸ਼ ਕੁਮਾਰ)- ਤਲਵਾੜਾ ਤੋਂ ਮਹਿਜ਼ 3 ਕਿੱਲੋਮੀਟਰ ਦੂਰ ਸਥਿਤ ਮੰਦਿਰ ਬਾਬਾ ਦਿਆਲੂ ਦਰਬਾਰ ਬਹਿ ਮਾਵਾ (ਬਹਿ ਕੀਤੋ) ਵਿਖੇ 23 ਜੂਨ ਨੂੰ ਲੱਗਦੇ ਭੰਡਾਰੇ ਮੌਕੇ ਲੱਖਾਂ ਸ਼ਰਧਾਲੂ ਹਾਜ਼ਰੀ ਭਰਦੇ ਹਨ ਕਿਉਂਕਿ ਇਹ ਮੰਦਿਰ ਦੇਸ਼ ਵਿਦੇਸ਼ ਵਿਚ ਵੱਸਦੇ ...

ਪੂਰੀ ਖ਼ਬਰ »

ਸਿਕੰਦਰ ਸਿੰਘ ਮਲੂਕਾ ਨੇ ਸਰਬਜੀਤ ਸਿੰਘ ਜੱਲੋਵਾਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹਰਿਆਣਾ, 17 ਜੂਨ (ਹਰਮੇਲ ਸਿੰਘ ਖੱਖ)-ਬੀਤੇ ਦਿਨੀਂ ਖੇਡ ਪ੍ਰਮੋਟਰ ਤੇ ਜਨਰਲ ਸਕੱਤਰ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਮਾ: ਸਰਬਜੀਤ ਸਿੰਘ ਜੱਲੋਵਾਲ ਦੀ ਸੜਕ ਹਾਦਸੇ ਤੋਂ ਬਾਅਦ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਤੋਂ ਦੌਰਾਨ ਦਿਹਾਂਤ ਹੋ ਗਿਆ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਬਾਬਾ ਝੰਡਾ ਸਾਹਿਬ ਹੁਸੈਨਪੁਰ 'ਚ ਸਾਲਾਨਾ ਸਮਾਗਮ ਕਰਵਾਏ

ਨਸਰਾਲਾ, 17 ਜੂਨ (ਸਤਵੰਤ ਸਿੰਘ ਥਿਆੜਾ)-ਪਿੰਡ ਹੂਸੈਨਪੁਰ ਗੁਰਦੁਆਰਾ ਬਾਬਾ ਝੰਡਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾਂ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਰੱਖੇ ਗਏ 4 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਉਲਾਹਾ ਦੇ ਵਿਦਿਆਰਥੀ ਦੀ ਜਵਾਹਰ ਨਵੋਦਿਆ ਲਈ ਚੋਣ

ਤਲਵਾੜਾ, 17 ਜੂਨ (ਮਨੀਸ਼ਾ ਮਹਿਤਾ)-ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਸੈਸ਼ਨ 2018-19 ਦੇ ਐਲਾਨੇ ਛੇਵੀਂ ਜਮਾਤ ਦੇ ਦਾਖ਼ਲੇ ਦੇ ਨਤੀਜ਼ੇ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਉਲਾਹਾ ਦੇ ਵਿਦਿਆਰਥੀ ਮਨਦੀਪ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਨੇ ਪ੍ਰਵੇਸ਼ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਪੱਤੀ ਬਲਾਮ ਤੋਂ ਬਾਬਾ ਬਾਲਕ ਨਾਥ ਮੰਦਰ ਲਈ ਜਥਾ ਰਵਾਨਾ

ਤਲਵਾੜਾ, 17 ਜੂਨ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਪੱਤੀ ਬਲਾਮ ਤੋਂ ਹਰ ਵਰ੍ਹੇ ਦੀ ਇਸ ਵਰ੍ਹੇ ਵੀ ਪ੍ਰਸਿੱਧ ਧਾਰਮਿਕ ਸਥਾਨ ਬਾਬਾ ਬਾਲਕ ਨਾਥ ਮੰਦਿਰ ਦਿਊਟਸ਼ਿਧ ਸਾਹਤਲਾਈ ਲਈ ਅੱਜ ਸੇਵਕ ਚਰਨ ਦਾਸ ਪੱਪੀ ਐਮ.ਡੀ. ਪੱਪੀ ਜਿਊਲਰਜ਼ ਦਾਤਾਰਪੁਰ ਦੀ ਸੋਗ ਅਗਵਾਈ ਹੇਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX