ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੂਸਰੇ ਦਿਨ ਜ਼ਿਲ੍ਹੇ ਅੰਦਰ ਕੁੱਲ 2158 ਬੱਚਿਆਂ ਨੰੂ ਪੋਲੀਓਰੋਧਕ ਬੂੰਦਾਂ ਪਿਲਾਈਆਂ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਡਾ: ਦਵਿੰਦਰ ਢਾਾਡਾ ਜਿਲ੍ਹਾ ਟੀਕਾਕਰਣ ਅਫ਼ਸਰ ਵਲਾੋ ਚਰਚ ਕਲੋਨੀ ਕਰਿਆਮ ਰੋਡ ਦੀਆਂ ਝੁੱਗੀਆਂ ਝੌਪੜੀਆਂ ਅਤੇ ਸੀ.ਐਚ.ਸੀ. ਰਾਹੋਂ ਵਿਖੇ ਰੇਲਵੇ ਰੋਡ ਤੇ ਝੱੁਗੀਆਂ ਝੋਪੜੀਆਂ ਵਿਚ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੰੂਦਾਂ ਪਿਲਾਉਣ ਸਬੰਧੀ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਜ਼ਿਲ੍ਹੇ ਅੰਦਰ ਕੁੱਲ 2158 ਬੱਚਿਆਂ ਨੰੂ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ, ਜਿਨ੍ਹਾਂ ਵਿਚੋਂ ਨਵਾਂਸ਼ਹਿਰ ਵਿਖੇ 205, ਬੰਗਾ ਵਿਖੇ 155, ਰਾਹੋਂ ਵਿਖੇ 100, ਬਲਾਚੌਰ ਸ਼ਹਿਰੀ 217, ਮੁਜੱਫਰਪੁਰ ਵਿਖੇ 395, ਮੁਕੰਦਪੁਰ ਵਿਖੇ 185, ਸੁੱਜੋਂ ਵਿਖੇ 213, ਸੜੋਆ ਵਿਖੇ 117, ਬਲਾਚੌਰ ਦਿਹਾਤੀ ਵਿਖੇ 571 ਬੱਚਿਆਂ ਨੰੂ ਪੋਲੀਓਰੋਧਕ ਬੰੂਦਾਂ ਪਿਲਾਈਆਂ ਗਈਆਂ |¢ਡਾ: ਦਵਿੰਦਰ ਕੁਮਾਰ ਢਾਾਡਾ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪ੍ਰਵਾਸੀ ਪਰਿਵਾਰਾਂ ਦੇ ਜੋ ਬੱਚੇ ਪੋਲੀਓ ਬੂੰਦਾਂ ਤਾੋ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 18 ਜੂਨ ਨੂੰ ਘਰ-ਘਰ ਜਾ ਕਿ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ |

ਗੁਰਦੁਆਰਾ ਸ਼ਹੀਦ ਬਾਬਾ ਬੰੁਗਾ ਸਾਹਿਬ ਵਿਖੇ ਗੁਰਮਤਿ ਸਮਾਗਮ

ਬੰਗਾ, 17 ਜੂਨ (ਲਾਲੀ ਬੰਗਾ)-ਸਮੂਹ ਇਲਾਕਾ ਨਿਵਾਸੀ ਤੇ ਮੁਹੱਲਾ ਤੁੰਗਲ ਗੇਟ ਨਿਵਾਸੀ ਸਾਧ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਬੰਗਾ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੁਖਦੇਵ ...

ਪੂਰੀ ਖ਼ਬਰ »

ਝੰਡੇਰਾਂ ਵਿਖੇ ਰੱਤੂ ਜਠੇਰਿਆਂ ਦਾ ਪ੍ਰਚੱਲਿਤ ਮੇਲਾ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਇਆ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ)-ਬਾਬਾ ਡੋਗਰ ਪੀਰ, ਬਾਬਾ ਜਾਹਰ ਪੀਰ, ਬਾਬਾ ਸੇਲਬਰਾਹ ਦੇ ਅਸਥਾਨ ਝੰਡੇਰਾਂ ਵਿਖੇ ਰੱਤੂ ਜਠੇਰਿਆਂ ਦਾ ਸਲਾਨਾ ਪ੍ਰਚੱਲਿਤ ਮੇਲਾ ਮੁੱਖ ਸੇਵਾਦਾਰ ਪਿੰ੍ਰਸੀਪਲ ਜਨਕ ਰਾਜ ਰੱਤੂ ਦੀ ਅਗਵਾਈ ਹੇਠ ਸਮੂਹ ਰੱਤੂ ਪਰਿਵਾਰਾਂ ਵਲੋਂ ਬੜੀ ...

ਪੂਰੀ ਖ਼ਬਰ »

ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ

ਉਸਮਾਨਪੁਰ, 17 ਜੂਨ (ਮਝੂਰ)-ਪਿੰਡ ਮੁਜੱਫਰਪੁਰ ਵਿਖੇ ਬਾਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਆਲੀਸ਼ਾ, ਮਹੇਸ਼ ਸਾਜਨ, ਅਰਵਿੰਦ ਭਾਰਦਵਾਜ, ਕਰਨੈਲ ਦਰਦੀ, ਮੰਗਤ ਅਲੀ, ਪਰਵੇਜ਼ ਖ਼ਾਨ, ਸੋਹਣ ...

ਪੂਰੀ ਖ਼ਬਰ »

ਸੱਤਲੋਕ ਧਾਮ ਰੱਤੇਵਾਲ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਰੱਤੇਵਾਲ, 17 ਜੂਨ (ਜੌਨੀ ਭਾਟੀਆ)-ਧੰਨ-ਧੰਨ ਮਹਾਰਾਜ ਗੰਗਾ ਨੰਦ ਭੂਰੀ ਵਾਲਿਆਂ ਦੇ ਜਨਮ ਸਥਾਨ ਸੱਤਲੋਕ ਧਾਮ ਰੱਤੇਵਾਲ ਵਿਖੇ ਅੱਜ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਧਾਮ ਦੇ ਸੰਚਾਲਕ ਸੁਆਮੀ ਵਿਦਿਆ ਨੰਦ ਮਹਾਰਾਜ ਦੀ ਅਗਵਾਈ ਹੇਠ ਜਗਤ ...

ਪੂਰੀ ਖ਼ਬਰ »

ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ

ਰਾਹੋਂ 17 ਜੂਨ (ਬਲਬੀਰ ਸਿੰਘ ਰੂਬੀ)-ਇੱਥੋਂ ਨਜ਼ਦੀਕੀ ਪਿੰਡ ਘੱਕੇਵਾਲ ਸ਼ਹੀਦਾਂ ਸਿੰਘਾਂ ਦਾ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਦੇ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਚ ਰੱਖੇ ਗਏ 13 ਅਖੰਡ ਪਾਠਾਂ ਦੇ ਭੋਗ ਉਪਰੰਤ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜ ਪੁਰ ...

ਪੂਰੀ ਖ਼ਬਰ »

ਮੈਡੀਕਲ ਲੈਬੋਰੇਟਰੀ ਅਸੋਸੀਏਸ਼ਨ ਅੱਜ ਦੇਵੇਗੀ ਐੱਸ. ਐਮ. ਓ. ਬਲਾਚੌਰ ਨੂੰ ਮੰਗ ਪੱਤਰ

ਬਲਾਚੌਰ,17 ਜੂਨ (ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਬਲਾਕ ਬਲਾਕ ਬਲਾਚੌਰ ਵਲੋਂ ਬੰਗਾਲ ਵਿਚ ਇਕ ਡਾਕਟਰ ਉਪਰ ਇਕ ਮਰੀਜ਼ ਦੇ ਸਾਕ ਸੰਬੰਧੀਆਂ ਨੇ ਕੀਤੇ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾਂ ਕੀਤੀ | ਬਲਾਕ ਪ੍ਰਧਾਨ ਕੁਲਬੀਰ ਸਿੰਘ ...

ਪੂਰੀ ਖ਼ਬਰ »

ਮਾਈਗ੍ਰੇਟਰੀ ਦੌਰ ਤਹਿਤ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਮੁਕੰਦਪੁਰ, 17 ਜੂਨ (ਅਮਰੀਕ ਸਿੰਘ ਢੀਂਡਸਾ)-ਪੋਲੀਓ ਜਿਹੀ ਨਾ ਮੁਰਾਦ ਬਿਮਾਰੀ ਦੇ ਜੜ੍ਹ ਤੋਂ ਖਾਤਮੇ ਲਈ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਵਲ ਹਸਪਤਾਲ ਮੁਕੰਦਪੁਰ ਦੀ ਟੀਮ ਵਲੋਂ ਇਲਾਕੇ ਦੇ ਭੱਠਿਆਂ, ਝੁੱਗੀਆਂ ਝੌਾਪੜੀਆਂ, ਗੁੱਜਰਾਂ ਦੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਸੜਕ ਬਣਾਉਣ ਦਾ ਕੰਮ ਸ਼ੁਰੂ

ਘੁੰਮਣਾਂ, 17 ਜੂਨ (ਮਹਿੰਦਰ ਪਾਲ ਸਿੰਘ)-ਪਿੰਡ ਮਾਣਕਾਂ ਦੇ ਪ੍ਰਵਾਸੀ ਭਾਰਤੀ ਰਾਜਵੀਰ ਸਿੰਘ ਮਾਣਕ ਤੇ ਸੁਰਿੰਦਰ ਸਿੰਘ ਮਾਣਕ ਯੂ. ਕੇ ਜਿਨ੍ਹਾਂ ਨੇ ਇੰਗਲੈਡ ਦੀ ਧਰਤੀ 'ਤੇ ਆਪਣੇ ਕਾਰੋਬਾਰ ਵਿਚ 11ਵਾਂ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ ਉਨ੍ਹਾਂ ਨੇ ਆਪਣਾ ਪਿੰਡ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪੋਲੀਓ ਮੁਹਿੰਮ ਤਹਿਤ ਦੂਜੇ ਦਿਨ ਬੂੰਦਾਂ ਪਿਲਾਈਆਂ

ਬੰਗਾ, 17 ਜੂਨ (ਕਰਮ ਲਧਾਣਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਵਲੋਂ ਮਿਲੇ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਦੀ ਅਗਵਾਈ ਵਿਚ ਸਿਹਤ ਕਰਮੀਆਂ ਵਲੋਂ ਮਾਈਗ੍ਰੇਟਰੀ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਅਫੀਮ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਪੁਲਿਸ ਨੇ ਲਗਾਏ ਨਾਕੇ ਦੌਰਾਨ 13 ਗ੍ਰਾਮ ਅਫੀਮ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਧਰਮਿੰਦਰਾ ਰਾਮ ਉਰਫ ਭਿੰਦਾ ਵਾਸੀ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਨਾਕੇ ਦੌਰਾਨ ਕਾਬੂ ਕੀਤਾ | ਪਰਮਿੰਦਰ ਸਿੰਘ ਥਾਣਾ ਮੁਖੀ ...

ਪੂਰੀ ਖ਼ਬਰ »

ਵੱਖ-ਵੱਖ ਵਰਗਾਂ ਵਿਰੁੱਧ ਅਪਸ਼ਬਦ ਬੋਲਣ 'ਤੇ ਅਕਾਲੀ ਔਰਤ 'ਤੇ ਪਰਚਾ ਦਰਜ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)-ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਅਪਸ਼ਬਦ ਬੋਲਣ 'ਤੇ ਅਕਾਲੀ ਔਰਤ ਬਲਵਿੰਦਰ ਕੌਰ ਢੀਂਡਸਾ ਵਿਰੁੱਧ ਪੁਲਿਸ ਨੇ ਐਸ.ਸੀ-ਐਸ.ਟੀ. ਐਕਟ ਅਧੀਨ ਮਾਮਲਾ ਦਰਜ ਕਰ ਲਿਆ | ਅੰਬੇਡਕਰ ਸੈਨਾ ਵਲੋਂ ਨਿਰਮਲ ਸਿੰਘ ਡੀ.ਐਸ.ਪੀ. ਬੰਗਾ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚੋਂ ਚਾਂਦੀ ਦਾ ਮੁਕਟ ਚੋਰੀ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)-ਸੁਨਿਆਰਾ ਬਜ਼ਾਰ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਭਗਵਾਨ ਕ੍ਰਿਸ਼ਨ ਦੀ ਮੂਰਤੀ 'ਤੋਂ ਚਾਂਦੀ ਦਾ ਮੁਕਟ ਚੋਰੀ ਹੋ ਗਿਆ | ਮੰਦਰ ਦੀ ਮੁੱਖ ਸੇਵਾਦਾਰ ਕਮਲਾ ਰਾਣੀ ਨੇ ਦੱਸਿਆ ਕਿ ਸਵੇਰੇ ਮੰਦਰ 'ਚ ਮੁਕਟ ਸਹੀ ਸਨ ਜਦੋਂ ਸ਼ਾਮ ਨੂੰ ...

ਪੂਰੀ ਖ਼ਬਰ »

ਸੜਕ 'ਤੇ ਪਾਏ ਬੱਟੇ ਤੋਂ ਤਿਲਕ ਕੇ ਸਵਿਫ਼ਟ ਕਾਰ ਡੂੰਘੇ ਖੇਤਾਂ ਵਿਚ ਡਿਗੀ

ਭੱਦੀ, 17 ਜੂਨ (ਨਰੇਸ਼ ਧੌਲ)-ਭੱਦੀ-ਬਲਾਚੌਰ ਮੁੱਖ ਸੜਕ 'ਤੇ ਪਿੰਡ ਧੌਲ ਤੇ ਥੋਪੀਆ ਮੋੜ ਦੇ ਵਿਚਕਾਰ ਇਕ ਸਵਿਫ਼ਟ ਕਾਰ ਡੰੂਘੇ ਖੇਤਾਂ ਵਿਚ ਡਿੱਗ ਗਈ | ਜਾਣਕਾਰੀ ਅਨੁਸਾਰ ਇੱਕ ਸਵਿਫ਼ਟ ਕਾਰ ਨੰਬਰ ਪੀ.ਬੀ.32 ਏ.ਜੇ.-ਟੀ-6660 ਜੋ ਭੱਦੀ ਵਾਲੀ ਸਾਈਡ ਤੋਂ ਬਲਾਚੌਰ ਨੂੰ ਜਾ ਰਹੀ ਸੀ, ...

ਪੂਰੀ ਖ਼ਬਰ »

ਪਠਲਾਵਾ ਨਿਵਾਸੀਆਂ ਵਲੋਂ ਪਿੰਡ ਨੇੜਿਓਾ ਲੰਘਦੇ ਚੋਅ ਦੀ ਸਫ਼ਾਈ ਦੀ ਮੰਗ

ਬੰਗਾ, 17 ਜੂਨ (ਕਰਮ ਲਧਾਣਾ)-ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਅਤੇ ਪਿੰਡ ਦੀ ਪੰਚਾਇਤ ਨੇ ਇਕ ਸਾਂਝੀ ਹੰਗਾਮੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਦੇ ਚੜ੍ਹਦੇ ਪਾਸੇ ਤੋਂ ਜੋ ਚੋਅ ਨਿਕਲਦਾ ਹੈ, ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਇਸ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਵਲੋਂ ਤਿੰਨ ਦਿਨ ਦੁਕਾਨਾਂ ਬੰਦ ਰੱਖਣ ਦਾ ਐਲਾਨ

ਬਲਾਚੌਰ, 17 ਜੂਨ (ਦੀਦਾਰ ਸਿੰਘ ਬਲਾਚੌਰੀਆ)-ਹਾਲੋਂ ਬੇਹਾਲ ਕਰਨ ਵਾਲੀ ਗਰਮੀ ਤੋਂ ਰਾਹਤ ਪਾਉਣ ਲਈ ਕਿਰਿਆਨਾ ਯੂਨੀਅਨ ਬਲਾਚੌਰ ਵਲੋਂ ਮਗਰਲੇ ਸਾਲਾਂ ਵਾਂਗ ਇਸ ਵਾਰ ਵੀ ਤਿੰਨ ਦਿਨ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ | ਅਜੀਤ ਨਾਲ ਗੱਲਬਾਤ ਕਰਦਿਆਂ ਕਰਿਆਨਾ ...

ਪੂਰੀ ਖ਼ਬਰ »

ਪਰਾਗਪੁਰ ਮੰਡ ਦੇ ਖੇਤਾਂ 'ਚੋਂ ਮਿਲੀ ਪ੍ਰਵਾਸੀ ਮਜਦੂਰ ਦੀ ਗਲੀ ਸੜੀ ਲਾਸ਼

ਰੈਲਮਾਜਰਾ, 17 ਜੂਨ (ਰਾਕੇਸ਼ ਰੋਮੀ, ਬਲਦੇਵ ਸਿੰਘ ਪਨੇਸਰ)-ਅੱਜ ਕਾਠਗੜ੍ਹ ਪੁਲਿਸ ਨੂੰ ਮੰਡ ਖੇਤਰ ਦੇ ਪਿੰਡ ਪਰਾਗਪੁਰ ਦੇ ਖੇਤਾਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਹੋਈ | ਹਵਾਲਦਾਰ ਧਰਮਚੰਦ ਅਤੇ ਜੁਝਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਛੱਪੜ ਪੁੱਟਣ ਲਈ ਖ਼ੁਦ ਅੱਗੇ ਆਏ ਅਲਾਚੌਰ ਵਾਸੀ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਆਉਣ ਵਾਲੀ ਬਰਸਾਤ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਅਲਾਚੌਰ ਵਾਸੀਆਂ ਵਲੋਂ ਛੱਪੜ ਨੂੰ ਡੂੰਘਾ ਕੀਤਾ ਜਾ ਰਿਹਾ ਹੈ | ਪਿੰਡ ਦੇ ਸਰਪੰਚ ਸ਼ੰਗਾਰਾ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਨੌਜਵਾਨ ਤੇ ਹੋਰ ਪਿੰਡ ਵਾਸੀ ਇਸ ਕੰਮ ਨੂੰ ਬੜੇ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਭੇਟ

ਕਟਾਰੀਆਂ, 17 ਜੂਨ (ਨਵਜੋਤ ਸਿੰਘ ਜੱਖੂ)-ਸੰਸਥਾ ਪੁੱਤ ਰਵਿਦਾਸ ਗੁਰੂ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਸੰਸਥਾਂ ਦੇ ਮੈਂਬਰਾਂ ਵਲੋਂ ਪਿੰਡ ਕਟਾਰੀਆਂ 'ਚ ਦੋ ਲੋੜਵੰਦ ਵਿਦਿਆਰਥੀਆਂ ਜਸਕਰਨ ਜੱਖੂ ਵਾਸੀ ਕਟਾਰੀਆਂ ਅਤੇ ਨਵਦੀਪ ਕਲੇਰ ਵਾਸੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਗਿਆਨੀ ...

ਪੂਰੀ ਖ਼ਬਰ »

ਡਾਕਟਰਾਂ ਦੀ ਸੁੱਰਖਿਆ ਦੇ ਮੱਦੇਨਜ਼ਰ ਮਹਿਤਪੁਰ ਹਸਪਤਾਲ ਵਿਖੇ ਓ.ਪੀ.ਡੀ. ਰਹੀ ਬੰਦ

ਜਾਡਲਾ/ਉਸਮਾਨਪੁਰ, 17 ਜੂਨ (ਬੱਲੀ/ਮਝੂਰ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਦੇਸ਼ ਭਰ ਵਿਚ ਡਾਕਟਰਾਾ ਤੇ ਹੋਏ ਹਮਲਿਆਾ ਦੇ ਵਿਰੋਧ ਵਿਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਸਬੰਧੀ ਓ.ਪੀ.ਡੀ. ਬੰਦ ਰੱਖਣ ਦੇ ਸੱਦੇ 'ਤੇ ਅੱਜ ਸ੍ਰੀ ਮਾਨ 108 ਸੰਤ ਓਅੰਕਾਰ ...

ਪੂਰੀ ਖ਼ਬਰ »

ਸਾਂਝੀ ਸੱਥ ਤਹਿਤ ਪਿੰਡ ਤਲਵੰਡੀ-ਜੱਟਾਂ 'ਚ ਜਾਗਰੂਕਤਾ ਕੈਂਪ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ)-ਸਾਂਝੀ ਸੱਥ ਤਹਿਤ ਪਿੰਡ ਤਲਵੰਡੀ-ਜੱਟਾਂ ਵਿਚ ਜਾਗਰੂਕਤਾ ਕੈਂਪ ਡੀ.ਐਸ.ਪੀ. ਨਿਰਮਲ ਸਿੰਘ ਅਗਵਾਈ ਵਿਚ ਲਗਾਇਆ ਗਿਆ | ਡੀ.ਐਸ.ਪੀ. ਨਿਰਮਲ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਇਨਸਾਨ ਦਾ ਜੀਵਨ ਬਰਬਾਦ ਕਰ ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ)-ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਸਮਾਗਮ ਸਜਾਇਆ ਗਿਆ | ਮੰਦਰ ਦੀਆਂ ਸਾਰੀਆਂ ਰਸਮਾਂ ਕਰਨ ਉਪਰੰਤ ਬਾਬਾ ਜੀ ਦੀ ਯਾਦ ਵਿਚ ...

ਪੂਰੀ ਖ਼ਬਰ »

ਪੰਜਾਬ ਪੱਧਰੀ ਮੀਟਿੰਗ ਅੱਜ

ਮਜਾਰੀ/ਸਾਹਿਬਾ, 17 ਜੂਨ (ਨਿਰਮਲਜੀਤ ਸਿੰਘ ਚਾਹਲ)-ਬੰਗਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਮਾੜੀ ਹਾਲਤ 'ਤੇ ਪਹਿਲਾਂ ਸਾਬਕਾ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸ ਸਰਕਾਰ ਵਲੋਂ ਬਣਾਈ ਬੇਰੁਖ਼ੀ ਤੇ ਧਾਰੀ ਚੁੱਪੀ ਬਾਰੇ ਵਿਚਾਰ ਕਰਨ ਲਈ ਤੇ ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ...

ਪੂਰੀ ਖ਼ਬਰ »

ਰਸੋਖਾਨਾ ਮਜਾਰਾ ਵਿਖੇ ਲਗਾਏ ਕੈਂਪ ਦੌਰਾਨ 151 ਯੂਨਿਟ ਖ਼ੂਨਦਾਨ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)- ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਧਾਰਮਿਕ ਅਸਥਾਨ ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਨੂੰ ਸਮਰਪਿਤ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ | ਇਸ ਖੂਨਦਾਨ ਕੈਂਪ ...

ਪੂਰੀ ਖ਼ਬਰ »

ਪੰਡਿਤ ਰੀਠਾ ਰਾਮ ਟਾਹ ਸਕੂਲ 'ਚ ਸ਼ਬਦ-ਕੀਰਤਨ ਮੁਕਾਬਲੇ ਕਰਵਾਏ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਨਗਰ ਕੌਾਸਲ ਬੰਗਾ ਵਲੋਂ ਪੰਡਿਤ ਰੀਠਾ ਰਾਮ ਟਾਹ ਆਦਰਸ਼ ਹਾਈ ਸਕੂਲ ਬੰਗਾ ਵਿਖੇ ਸਕੂਲ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਕਾਲਜ ਨੂੰ ਸਹਾਇਤਾ ਭੇਟ

ਬੰਗਾ, 17 ਜੂਨ (ਲਾਲੀ ਬੰਗਾ)- ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਇਲਾਕੇ ਦੇ ਦੂਰ-ਦੁਰੇਡੇ ਦੇ ਵਿਦਿਆਰਥੀਆਂ ਨੂੰ ਜਿੱਥੇ ਸਸਤੀ ਅਤੇ ਉਚੇਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਉੱਥੇ ਇਸ ਕਾਲਜ ਨੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਹਨ | ਇਹ ...

ਪੂਰੀ ਖ਼ਬਰ »

ਚੁੰਬਰ ਜਠੇਰਿਆਂ ਦੀ ਯਾਦ 'ਚ ਸਲਾਨਾ ਜੋੜ ਮੇਲਾ ਕਰਵਾਇਆ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ)- ਮਹਾਪੁਰਸ਼ਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਕਰਵਾਉਣੇ ਆਪਸੀ ਭਾਈਚਾਰਕ ਸਾਂਝ ਵਧਾਉਂਦੇ ਹਨ | ਇਹ ਸ਼ਬਦ ਦੇਸ ਰਾਜ ਚੁੰਬਰ ਕੁਲਥਮ ਨੇ ਸੰਤ ਬਾਬਾ ਮੱਖਣ ਦਾਸ ਚੁੰਬਰ ਜਠੇਰਿਆਂ ਦੀ ਯਾਦ 'ਚ ਪਿੰਡ ਲਲਵਾਨ ਵਿਖੇ ਕਰਵਾਏ ਸਾਲਾਨਾ ...

ਪੂਰੀ ਖ਼ਬਰ »

ਸੀਵਰੇਜ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਬਲਾਚੌਰ ਵਾਸੀ ਡਾਢੇ ਪ੍ਰੇਸ਼ਾਨ

ਬਲਾਚੌਰ, 17 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਵਿਚ ਬਰਸਾਤੀ ਅਤੇ ਹੋਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਾਸੀ ਖ਼ਾਸ ਕਰ ਨੀਵੇਂ ਇਲਾਕਿਆਂ ਵਾਲੇ ਮੁਹੱਲਿਆਂ ਦੇ ਲੋਕ ਕਈ ਦਹਾਕਿਆਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਆ ਰਹੇ ਹਨ | ਸ਼ਹਿਰ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦਾ ਵਿਕਾਸ ਸਿਰਫ਼ ਗੱਲਾਂ ਤੱਕ ਹੀ ਸੀਮਤ ਚੇਅਰਮੈਨ ਚਾਂਦਪੁਰੀ

ਪੋਜੇਵਾਲ ਸਰਾਂ, 17 ਜੂਨ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਕਾਂਗਰਸੀ ਆਗੂ ਭਾਵੇਂ ਰੋਜ਼ਾਨਾ ਲੋਕਾਂ ਦੀ ਸੁਵਿਧਾਵਾਂ ਤੇ ਹਲਕੇ ਦੇ ਵਿਕਾਸ ਲਈ ਵੱਡੇ ਦਾਅਵੇ ਕਰ ਰਹੇ ਹਨ, ਪ੍ਰੰਤੂ ਉੱਥੇ ਹਲਕਾ ਬਲਾਚੌਰ ਦੇ ਸਿਵਲ ਹਸਪਤਾਲ ਬਲਾਚੌਰ ਦੀ ਹਾਲਤ ਇੰਨੀ ਤਰਸਯੋਗ ਹੈ ਕਿ ...

ਪੂਰੀ ਖ਼ਬਰ »

ਡਾਕਟਰਾਂ ਿਖ਼ਲਾਫ਼ ਹਿੰਸਾ ਦੀਆਂ ਘਟਨਾਵਾਂ ਦੇ ਵਿਰੋਧ 'ਚ ਆਈ. ਐਮ. ਏ. ਨੇ ਕੀਤਾ ਰੋਸ ਮਾਰਚ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਦੇਸ਼ ਭਰ ਵਿਚ ਡਾਕਟਰਾਂ ਦੇ ਿਖ਼ਲਾਫ਼ ਹਿੰਸਾ ਦੀਆਂ ਹੋ ਰਹੀਆਂ ਘਟਨਾਵਾਂ ਦੇ ਵਿਰੋਧ 'ਚ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੇ ਡਾਕਟਰਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ | ਜਿਹੜਾ ਕਿ ਚੰਡੀਗੜ੍ਹ ਰੋਡ ਤੋਂ ...

ਪੂਰੀ ਖ਼ਬਰ »

ਉਧਨਵਾਲ ਵਿਖੇ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਭੱਦੀ, 17 ਜੂਨ (ਨਰੇਸ਼ ਧੌਲ)- ਪਿੰਡ ਉਧਨਵਾਲ ਦੇ ਨੌਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਦਿਨਾਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ |ਟੂਰਨਾਮੈਂਟ ਦੌਰਾਨ 32 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਧੌਲ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ

ਭੱਦੀ, 17 ਜੂਨ (ਨਰੇਸ਼ ਧੌਲ)-'ਵਨ ਸਟਾਪ ਸਖੀ ਕੇਂਦਰ' ਨਵਾਂਸ਼ਹਿਰ ਵਲੋਂ ਐਡਵੋਕੇਟ ਅਮਰਦੀਪ ਕੌਸ਼ਲ, ਪੀ.ਐਲ.ਬੀ. ਸੋਨੀਆ ਰਾਣੀ ਤੇ ਆਸ਼ਾ ਰਾਣੀ ਦੀ ਟੀਮ ਨੇ ਪਿੰਡ ਧੌਲ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਉਨ੍ਹਾਂ ਖ਼ਾਸ ਕਰਕੇ ਔਰਤਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਨਵਾਂਗਰਾਂ ਵਿਖੇ ਜਾਗਰੂਕਤਾ ਕੈਂਪ

ਪੋਜੇਵਾਲ ਸਰਾਂ, 17 ਜੂਨ (ਨਵਾਂਗਰਾਈਾ)-ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਨਵਾਂਗਰਾਂ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਮੰਜ਼ਿਲਾਂ 'ਤੇ ਪਹੁੰਚਾਉਣ ਵਾਲੇ ਬਾਪੂਆਂ ਦੀ ਦਾਸਤਾਨ ਬੱਚਿਆਂ ਦੀ ਜ਼ੁਬਾਨੀ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)-ਦੇਸ਼ ਭਰ 'ਚ ਜਿਥੇ ਪਿਤਾ ਦਿਵਸ ਮਨਾਇਆ ਗਿਆ ਉਥੇ ਕਈ ਸਖ਼ਸ਼ਾਂ ਨੂੰ ਪਿਤਾ ਨੇ ਬੁਲੰਦੀਆਂ 'ਤੇ ਪਹੁੰਚਾਇਆ | ਜਿਨ੍ਹਾਂ 'ਚ ਸਵਪਨਦੀਪ ਕੌਰ ਨਾਇਬ ਤਹਿਸੀਲਦਾਰ ਬੰਗਾ ਨੇ ਆਖਿਆ ਉਨ੍ਹਾਂ ਦੇ ਪਿਤਾ ਸ਼ਹੀਦ ਸਰਬਜੀਤ ਸਿੰਘ 1990 ਵਿਚ ...

ਪੂਰੀ ਖ਼ਬਰ »

ਜਥੇ: ਇਕਬਾਲ ਸਿੰਘ ਪਨਿਆਲੀ ਕਲਾਂ ਨੂੰ ਸਦਮਾ-ਭਰਾ ਦਾ ਦਿਹਾਂਤ

ਕਾਠਗੜ੍ਹ, 17 ਜੂਨ (ਬਲਦੇਵ ਸਿੰਘ ਪਨੇਸਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਕਾਠਗੜ੍ਹ ਦੇ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਮਾਨ ਪਨਿਆਲੀ ਕਲਾਂ ਵਾਲਿਆਂ ਨੂੰ ਉਦੋਂ ਗਹਿਰਾ ਸਦਮਾ ਲੱਗਿਆ | ਜਦੋਂ ਉਨ੍ਹਾਂ ਦੇ ਵੱਡੇ ਭਰਾ ਠੇਕੇਦਾਰ ਆਤਮਾ ਸਿੰਘ ਦਾ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਵਲੋਂ ਪਿੰਡ ਹੀਉਂ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਵਿਖੇ ਡੀ.ਵਾਈ.ਐਫ.ਆਈ. ਤਹਿਸੀਲ ਬੰਗਾ ਵਲੋਂ ਕਾਮਰੇਡ ਬਲਵਿੰਦਰ ਪਾਲ ਇੰਚਾਰਜ਼ ਡੀ.ਵਾਈ.ਐਫ. ਆਈ ਦੀ ਅਗਵਾਈ ਵਿਚ ਪਹਿਲਾ ਕਿ੍ਕਟ ਟੂਰਨਾਮੈਂਟ ਸ਼ੁਰੂ ਕੀਤਾ ਗਿਆ | ਇਸ ਮੌਕੇ ਪਿੰਡ ਹੀਉਂ ਦੀ ਸਰਪੰਚ ਬਲਵੀਰ ਕੌਰ ਨੇ ਰੀਬਨ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਸੱਤ ਦਿਨਾ ਗੁਰਮਤਿ ਕੈਂਪ ਆਰੰਭ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ਦਲੇਰ ਖ਼ਾਲਸਾ ਗਤਕਾ ਗਰੁੱਪ ਵਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੁਰਮਤਿ ਕੈਂਪ ਆਰੰਭ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਨੇ ਦਿੱਤਾ ਆਈ. ਐਮ. ਏ. ਦੇ ਸੰਘਰਸ਼ ਨੂੰ ਸਮਰਥਨ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਅੱਜ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਨਵਾਂਸ਼ਹਿਰ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੰਘਰਸ਼ ਦਾ ਸਮਰਥਨ ਕੀਤਾ ਗਿਆ | ਅੱਜ ਲੈਬੋਰੇਟਰੀ ਐਸੋਸੀਏਸ਼ਨ ਵਲੋਂ ਸਿਰਫ਼ ਐਮਰਜੈਂਸੀ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਾਬਾ ਧਰਮ ਸਿੰਘ ਦੀ ਬਰਸੀ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ

ਬੰਗਾ, 17 ਜੂਨ (ਲਾਲੀ ਬੰਗਾ)-ਧਾਰਮਿਕ ਅਸਥਾਨ ਸ਼ਹੀਦ ਬਾਬਾ ਧਰਮ ਸਿੰਘ ਬੰਗਾ ਵਿਖੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ, ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਧਰਮ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਾਇਆ | ਜਸਵੀਰ ਸਿੰਘ ...

ਪੂਰੀ ਖ਼ਬਰ »

ਬਾਬਾ ਬਰੂੰੜੀ ਵਾਲੇ ਦੇ ਸਥਾਨ 'ਤੇ ਸਾਲਾਨਾ ਸਮਾਗਮ

ਪੋਜੇਵਾਲ ਸਰਾਂ, 17 ਮਈ (ਰਮਨ ਭਾਟੀਆ)-ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਬਾਬਾ ਬਰੂੰੜੀ ਵਾਲੇ ਦੇ ਸਥਾਨ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਹਵਨ ਪੂਜਾ ਕੀਤੀ ਗਈ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਮਾਗਮ

ਸੰਧਵਾਂ, 17 ਜੂਨ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸੰਤ ਹਰੀ ਦਾਸ, ਸੰਤ ਬੀਬੀ ਕਰਮੀ ਅਤੇ ਪੂੰਨਿਆ ਦੇ ਸਬੰਧ ਵਿਚ ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਸੰਤ ਕਿਸ਼ਨਾ ਦੇਵੀ ਮੁੱਖ ਸੰਚਾਲਕ ...

ਪੂਰੀ ਖ਼ਬਰ »

ਕੁਦਰਤ ਦੇ ਸਭ ਬੰਦੇ ਟੀਮ ਵਲੋਂ ਮੁਫ਼ਤ ਟਿਊਸ਼ਨ ਸੈਂਟਰ ਸ਼ੁਰੂ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)-ਕੁਦਰਤ ਦੇ ਸਭ ਬੰਦੇ ਟੀਮ ਵਲੋਂ ਅੱਜ ਪਿੰਡ ਸਲੋਹ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਬੱਚਿਆਂ ਨੂੰ ਪੜ੍ਹਾਉਣ ਲਈ ਮੁਫ਼ਤ ਟਿਊਸ਼ਨ ਸੈਂਟਰ ਸ਼ੁਰੂ ਕੀਤਾ ਗਿਆ | ਇਸ ਮੌਕੇ ਟੀਮ ਦੇ ਮੈਂਬਰ ਡਾ: ਮਨਜੀਤ ਗੰਗੜ, ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਮਾਸਟਰ ਗੁਰਦੀਪ ਸਿੰਘ ਦੁਪਾਲਪੁਰੀ ਦਾ ਕੀਤਾ ਸਨਮਾਨ

ਨਵਾਂਸ਼ਹਿਰ, 17 ਜੂਨ (ਹਰਮਿੰਦਰ ਸਿੰਘ ਪਿੰਟੂ)-ਮਾਰਚ 2018 ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਿਆਂ ਵਿਚ 100 ਫ਼ੀਸਦੀ ਨਤੀਜਾ ਦੇਣ ਬਦਲੇ ਮਾਸਟਰ ਗੁਰਦੀਪ ਸਿੰਘ ਦੁਪਾਲਪੁਰੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕੰਮ 30 ਜੂਨ ਤੱਕ ਮੁਕੰਮਲ ਕੀਤਾ ਜਾਵੇਗਾ-ਚੌਧਰੀ ਮੰਗੂਪੁਰ

ਪੋਜੇਵਾਲ ਸਰਾਂ, 17 ਜੂਨ (ਨਵਾਂਗਰਾਈਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬਣੇ ਛੱਪੜਾਂ ਦੀ ਸਫ਼ਾਈ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਪ੍ਰਗਟਾਵਾ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ ਨੇ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਉਸ ...

ਪੂਰੀ ਖ਼ਬਰ »

ਜੀਤਪੁਰ ਵਿਖੇ ਜਨਮ ਉਤਸਵ ਸਮਾਗਮ ਅੱਜ ਤੋਂ ਸ਼ੁਰੂ

ਭੱਦੀ, 17 ਜੂਨ (ਨਰੇਸ਼ ਧੌਲ)-ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਪਰਮ ਸੰਤ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਜਨਮ ਉਤਸਵ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ ਕੁਟੀਆ ਸਾਹਿਬ ਪਿੰਡ ਜੀਤਪੁਰ (ਭੱਦੀ) ਵਿਖੇ ਸਮੂਹ ...

ਪੂਰੀ ਖ਼ਬਰ »

ਮੇਹਲੀ ਨੂੰ ਹਰਾ ਕੇ ਚੱਕ-ਹਕੀਮ ਦੀ ਟੀਮ ਨੇ ਟੂਰਨਾਮੈਂਟ ਆਪਣੇ ਨਾਂਅ ਕੀਤਾ

ਮੇਹਲੀ, 17 ਜੂਨ (ਸੰਦੀਪ ਸਿੰਘ)-ਨੌਜਵਾਨ ਸਪੋਰਟਸ ਐਾਡ ਵੈਲਫੇਅਰ ਕਲੱਬ ਰਜਿ: ਮੇਹਲੀ ਵਲੋਂ ਸਮੂਹ ਨਗਰ ਨਿਵਾਸੀਆਂ ਐਨ. ਆਰ. ਆਈ. ਵੀਰਾਂ ਅਤੇ ਨਗਰ ਪੰਚਾਇਤ ਪਿੰਡ ਮੇਹਲੀ ਦੇ ਸਹਿਯੋਗ ਨਾਲ ਦੂਸਰਾ ਅੰਡਰ 22 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਕਿ੍ਕਟ ਟੂਰਨਾਮੈਂਟ ਦੌਰਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਖ਼ੂਨਦਾਨੀ ਦਿਹਾੜੇ ਤੇ ਅੱਜ ਬੀ.ਡੀ.ਸੀ. ਬਲੱਡ ਬੈਂਕ ਨਵਾਂਸ਼ਹਿਰ ਵਿਖੇ ਜ਼ਿਲੇ੍ਹ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਰੇਲਵੇ ਰੋਡ ਨਵਾਂਸ਼ਹਿਰ ਵਲੋਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦੇਵ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 17 ਜੂਨ (ਪ੍ਰੇਮੀ ਸੰਧਵਾਂ)- ਤਪੋ ਅਸਥਾਨ ਸੰਤ ਬਾਬਾ ਜੀਣਾ ਦਾਸ ਡੇਰਾ ਕੇਰਵਾਲਾ ਪਿੰਡ ਸੰਧਵਾਂ ਵਿਖੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਸੰਤ ਹਰਭਜਨ ਸਿੰਘ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਸੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹੱਪੋਵਾਲ ਤੋਂ ਪ੍ਰਸ਼ਾਸਨ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਪੂਰੇ ਪੰਜਾਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ 550 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ | ਉਸੇ ਹੀ ਲੜੀ ਤਹਿਤ ਬੰਗਾ ਬਲਾਕ ਦੇ ਪਿੰਡ ਹੱਪੋਵਾਲ ਵਿਖੇ 550 ...

ਪੂਰੀ ਖ਼ਬਰ »

18 ਜੂਨ ਦੇ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਬੰਗਾ, 17 ਜੂਨ (ਲਾਲੀ ਬੰਗਾ) - ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ 18 ਜੂਨ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਾਏ ਜਾ ਰਹੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਖ਼ੂਨਦਾਨ ਦਿਵਸ ਮੌਕੇ ਖ਼ੂਨਦਾਨੀਆਂ ਦਾ ਸਨਮਾਨ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਖੂਨਦਾਨ ਸੇਵਾ ਦੇ ਬਾਨੀ ਡਾ: ਕਾਰਲ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ) - ਸਾਂਝੀ ਸੱਥ ਤਹਿਤ ਪਿੰਡ ਤਲਵੰਡੀ-ਜੱਟਾਂ ਵਿਚ ਜਾਗਰੂਕਤਾ ਕੈਂਪ ਡੀ. ਐੱਸ. ਪੀ ਨਿਰਮਲ ਸਿੰਘ ਅਗਵਾਈ ਵਿਚ ਲਗਾਇਆ ਗਿਆ | ਡੀ. ਐੱਸ. ਪੀ ਨਿਰਮਲ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਇਨਸਾਨ ਦਾ ਜੀਵਨ ਬਰਬਾਦ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗ ਦਿਵਸ ਲਈ ਤਿਆਰੀਆਂ ਜ਼ੋਰਾਂ 'ਤੇ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਯੋਗ ਸਮਿਤੀ ਦੇ ਪ੍ਰਧਾਨ ਸੰਜੀਵ ਦੁੱਗਲ, ਆਰਟ ਆਫ਼ ਲਿਵਿੰਗ ਤੋਂ ਮਨੋਜ ਜਗਪਾਲ, ਓਸ਼ੋ ਧਾਰਾ ਤੋਂ ਹਿਤੇਂਦਰ ਖੰਨਾ, ਕੁੰਦਰਾ ਭਾਰਤੀ ਯੋਗ ਸੰਸਥਾਨ ਤੋਂ ਭਾਰਤ ਕੁੰਦਰਾ ਅਤੇ ਯੋਗ ਅਧਿਆਪਕ ਮਨੋਜ ਕੰਡਾ ...

ਪੂਰੀ ਖ਼ਬਰ »

ਸਾਈਾ ਲੋਕਾਂ ਤੇ ਬਾਬਾ ਦਾਸ ਰਾਮ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 17 ਜੂਨ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸੇਵਾਦਾਰ ਡਾ: ਸ਼ਿੰਦਰਪਾਲ ਹੀਰਾ ਦੀ ਰਹਿਨੁਮਾਈ ਹੇਠ ਸਾਈਾ ਲੋਕਾਂ ਦੀ ਯਾਦ 'ਚ ਅਤੇ ਬਾਬਾ ਦਾਸ ਰਾਮ, ਮਾਤਾ ਚਿੰਨਤੀ ਦੀ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਤੇ ਸਲਾਨਾ ਭੰਡਾਰਾ ਸ਼ਰਧਾ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX