ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ.'ਚ ਡਾਕਟਰਾਂ ਦੀ ਹੜਤਾਲ ਕਾਰਨ ਓ.ਪੀ.ਡੀ. ਰਹੀ ਠੱਪ-ਮਰੀਜ਼ ਹੋਏ ਪ੍ਰੇਸ਼ਾਨ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਪੱਛਮੀ ਬੰਗਾਲ 'ਚ ਡਾਕਟਰਾਂ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿਚ ਪੀ. ਜੀ. ਆਈ. 'ਚ ਰੈਜ਼ੀਡੈਂਟ ਡਾਕਟਰਾਂ ਵਲੋਂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦਿਨ ਭਰ ਜਾਰੀ ਰਹਿਣ ਉਪਰੰਤ ਦੇਰ ਰਾਤ ਸਮਾਪਤ ਹੋ ਗਈ | ਡਾਕਟਰਾਂ ਦੀ ਹੜਤਾਲ ਕਾਰਨ ਪੀ. ਜੀ. ਆਈ. ਵਿਚ ਓ. ਪੀ. ਡੀ. ਠੱਪ ਰਹੀ | ਹਾਲਾਂਕਿ ਐਮਰਜੈਂਸੀ ਸੇਵਾਵਾਂ ਚੱਲਦੀਆਂ ਰਹੀਆਂ ਅਤੇ ਬਹੁਤ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਹੀ ਇਲਾਜ ਹੋ ਸਕਿਆ | ਇਸ ਦੇ ਨਾਲ ਹੀ ਸਰਕਾਰੀ ਹਸਪਤਾਲ ਸੈਕਟਰ-32 ਅਤੇ 16 ਵਿਚ ਵੀ ਇਲਾਜ ਪ੍ਰਭਾਵਿਤ ਹੋਇਆ ਅਤੇ ਡਾਕਟਰਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨ ਪਿਆ | ਜ਼ਿਕਰਯੋਗ ਹੈ ਕਿ ਪੀ. ਜੀ. ਆਈ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਹੋਰ ਵੀ ਕਈ ਸੂਬਿਆਂ ਤੋਂ ਹੋਰ ਰੋਜ਼ ਲਗਪਗ 12 ਹਜ਼ਾਰ ਮਰੀਜ਼ ਇਲਾਜ ਲਈ ਆਉਂਦੇ ਹਨ ਜਦਕਿ ਅੱਜ ਰੈਜ਼ੀਡੈਂਟ ਡਾਕਟਰਾਂ ਵਲੋਂ ਸਵੇਰ ਅੱਠ ਵਜੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ | ਇਸ ਤੋਂ ਬਾਅਦ ਡਾਕਟਰਾਂ ਵਲੋਂ ਸ਼ਾਮ 6 ਵਜੇ ਪੀ. ਜੀ. ਆਈ. ਤੋਂ ਸੈਕਟਰ-17 ਪਲਾਜ਼ਾ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ | ਡਾਕਟਰਾਂ ਨੇ ਮੰਗ ਕੀਤੀ ਕਿ ਪੱਛਮੀ ਬੰਗਾਲ ਸਰਕਾਰ ਡਾਕਟਰਾਂ ਦੀ ਕੱੁਟਮਾਰ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰੇ ਅਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |
ਦੇਰ ਸ਼ਾਮ ਖ਼ਤਮ ਕੀਤੀ ਹੜਤਾਲ
ਪੀ. ਜੀ. ਆਈ. ਦੇ ਰੈਜ਼ੀਡੈਂਟ ਡਾਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੇਰ ਸ਼ਾਮ ਖ਼ਤਮ ਕਰ ਦਿੱਤੀ ਗਈ | ਐਸੋਸੀਏਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਦੇ ਪ੍ਰਧਾਨ ਡਾ. ਉੱਤਮ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਉੱਥੋਂ ਦੇ ਡਾਕਟਰਾਂ ਨੂੰ ਦਿੱਤੇ ਗਏ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ | ਉਨ੍ਹਾਂ ਦੱਸਿਆ ਸੋਮਵਾਰ ਸਵੇਰ 8 ਵਜੇ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਸ਼ਾਮੀਂ ਸਾਢੇ 9 ਵਜੇ ਦੇ ਕਰੀਬ ਖ਼ਤਮ ਕਰ ਦਿੱਤੀ ਗਈ ਹੈ ਅਤੇ ਸਾਰੇ ਰੈਜ਼ੀਡੈਂਟ ਡਾਕਟਰ ਆਪੋ-ਆਪਣੀਆਂ ਡਿਊਟੀਆਂ 'ਤੇ ਪਹੰੁਚ ਗਏ ਹਨ | ਉਨ੍ਹਾਂ ਡਾਕਟਰਾਂ ਦੀ ਹੜਤਾਲ ਵਿਚ ਸਹਿਯੋਗ ਦੇਣ ਲਈ ਪੀ. ਜੀ. ਆਈ. ਪ੍ਰਸ਼ਾਸਨ, ਸਟਾਫ਼ ਦਾ ਵੀ ਧੰਨਵਾਦ ਕੀਤਾ |

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਅਕੈਡਮਿਕ ਫੋਰਮ ਆਫ਼ ਸਿੱਖ ਸਟੂਡੈਂਟ, ਸੱਥ, ਪੀ. ਐੱਸ. ਯੂ. (ਲਲਕਾਰ) ਵਲੋਂ ਦਿੱਲੀ ਵਿਖੇ ਸਿੱਖ ਟੈਕਸੀ ਡਰਾਈਵਰ ਅਤੇ ਉਸ ਦੇ ਪੁੱਤਰ ਨਾਲ ਪੁਲਿਸ ਵਲੋਂ ਕੀਤੀ ਕੁੱਟਮਾਰ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਨੂੰਹ ਦੀ ਹੱਤਿਆ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮਨੀਮਾਜਰਾ ਦੀ ਨਿਊ ਇੰਦਰਾ ਕਾਲੋਨੀ 'ਚ ਇਕ ਔਰਤ ਦੀ ਸਹੁਰਾ ਪਰਿਵਾਰ ਵਲੋਂ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਾਮਲੇ 'ਚ ਮਿ੍ਤਕ ਔਰਤ ਦੇ ਸੱਸ-ਸਹੁਰੇ ਅਤੇ ਦਿਓਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਮੌਤ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-47 'ਚ ਕਾਰ ਦੀ ਟੱਕਰ ਲੱਗਣ ਕਾਰਨ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਸੈਕਟਰ-47-ਡੀ ਦੇ ਰਹਿਣ ਵਾਲੇ ਬਲਰਾਮ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲਾ ਪੁਲਿਸ ਨੇ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਪਿਓ-ਪੁੱਤਰ 'ਤੇ ਤਸ਼ੱਦਦ ਢਾਹੁਣ ਿਖ਼ਲਾਫ਼ ਚੰਡੀਗੜ੍ਹ 'ਚ ਰੋਸ ਮਾਰਚ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਦਿੱਲੀ ਪੁਲਿਸ ਵਲੋਂ ਦੋ ਸਿੱਖ ਪਿਓ-ਪੁੱਤਰ 'ਤੇ ਤਸ਼ੱਦਦ ਢਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ-ਤਾਪਮਾਨ 'ਚ ਹਲਕੀ ਗਿਰਾਵਟ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਬੱਦਲਵਾਈ ਤੋਂ ਬਾਅਦ ਦੇਰ ਸ਼ਾਮ ਪਏ ਹਲਕੇ ਮੀਂਹ ਕਾਰਨ ਤਾਪਮਾਨ ਵਿਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ | ਆਉਣ ਵਾਲੇ ਦੋ ਦਿਨ ਵੀ ਸ਼ਹਿਰ ਵਿਚ ਬੱਦਲਵਾਈ ਰਹਿਣ ਦੇ ਨਾਲ ਹਲਕਾ ਮੀਂਹ ਪੈਣ ਦੇ ਅਸਾਰ ਹਨ | ਸੋਮਵਾਰ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 22 ਕਾਬੂ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ | ਬੀਤੇ ਦਿਨ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ 22 ਲੋਕਾਂ ਨੂੰ ...

ਪੂਰੀ ਖ਼ਬਰ »

ਡਾਕਟਰਾਂ 'ਤੇ ਹਿੰਸਕ ਹਮਲਿਆਂ ਤੋਂ ਬਚਾਅ ਲਈ ਸਰਕਾਰਾਂ ਸਿਹਤ ਸੇਵਾਵਾਂ ਬਾਰੇ ਆਪਣੀ ਬੁਨਿਆਦੀ ਜ਼ਿੰਮੇਵਾਰੀ ਨਿਭਾਉਣ-ਅਮਨ ਅਰੋੜਾ

ਚੰਡੀਗੜ੍ਹ, 17 ਜੂਨ (ਅ. ਬ.)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ 'ਚ ਡਾਕਟਰਾਂ ਵਿਰੁੱਧ ਹੋ ਰਹੀ ਹਿੰਸਾ ਅਤੇ ਇਸ ਦੀ ਆੜ 'ਚ ਹੋ ਰਹੀ ਸੌੜੀ ਸਿਆਸਤ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਕਿਸੇ ਵੀ ...

ਪੂਰੀ ਖ਼ਬਰ »

ਡਾਕਟਰਾਂ ਿਖ਼ਲਾਫ਼ ਹਿੰਸਾ ਰੋਕਣ ਲਈ ਬਣੇ ਕਾਨੂੰਨ-ਆਈ.ਐੱਮ.ਏ.

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਚੰਡੀਗੜ੍ਹ ਨੇ ਆਈ. ਐੱਮ. ਏ. ਮੋਹਾਲੀ ਅਤੇ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਦੇ ਰੈਜ਼ੀਡੈਂਟ ਡਾਕਟਰਾਂ ਨਾਲ ਮਿਲ ਕੇ ਹਸਪਤਾਲਾਂ 'ਚ ਡਾਕਟਰਾਂ ਿਖ਼ਲਾਫ਼ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 17 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਾਪੂਧਾਮ ਕਾਲੋਨੀ ਸੈਕਟਰ-26 ਦੇ ਰਹਿਣ ਵਾਲੇ ਵਿਸ਼ਾਲ ਉਰਫ਼ ਗੁਡੂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਮਿਸ਼ਨਰ ਨੇ ਸਵੱਛ ਸਰਵੇਖਣ-2020 ਲਈ ਚੰਡੀਗੜ੍ਹੀਆਂ ਦਾ ਮੰਗਿਆ ਸਹਿਯੋਗ

ਚੰਡੀਗੜ੍ਹ, 17 ਜੂਨ (ਆਰ.ਐੱਸ.ਲਿਬਰੇਟ)-ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਸਵੱਛ ਸਰਵੇਖਣ-2020 ਲੀਗ ਚੰਡੀਗੜ੍ਹੀਆਂ ਦੇ ਸਹਿਯੋਗ ਲਈ ਆਰ. ਡਬਲਿਊ. ਏ., ਹੋਟਲ ਐਾਡ ਰੈਸਟੋਰੈਂਟ ਐਸੋਸੀਏਸ਼ਨ, ਹਸਪਤਾਲ ਅਤੇ ਸਿੱਖਿਆ ਵਿਭਾਗ ਦੇ ਮੁਖੀਆਂ ਨਾਲ ਬੈਠਕ ਕੀਤੀ | ਬੈਠਕ ਦੌਰਾਨ ...

ਪੂਰੀ ਖ਼ਬਰ »

ਜੇ.ਪੀ. ਨੱਢਾ ਨੰੂ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਸੰਜੇ ਟੰਡਨ ਵਲੋਂ ਵਧਾਈ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਭਾਜਪਾ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ | ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਰੋਸ ਮਾਰਚ ਭਲਕੇ

ਐੱਸ. ਏ. ਐੱਸ. ਨਗਰ, 17 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਦੀ ਇਕੱਤਰਤਾ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਅਤੇ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਦੇਸ਼ 'ਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ-ਜੈਨ

ਚੰਡੀਗੜ੍ਹ, 17 ਜੂਨ (ਵਿ. ਪ੍ਰ.)- ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ ਤਾਂ ਕਿ ਸਰਕਾਰੀ ਨੌਕਰੀਆਂ ਵਿਚ ਅਸੰਤੁਲਨ ਦੀ ਖਾਈ ਨੂੰ ਪੱਟਿਆ ਜਾ ਸਕੇ | ਇਸ ਤੋਂ ...

ਪੂਰੀ ਖ਼ਬਰ »

ਸੀ.ਆਈ.ਆਈ.-ਵਾਈ.ਆਈ. ਕਾਰਪੋਰੇਟ ਪ੍ਰੀਮੀਅਰ ਲੀਗ ਗਰੈਂਡ ਫਿਨਾਲੇ ਸਮਾਪਤ

ਚੰਡੀਗੜ੍ਹ, 17 ਜੂਨ (ਆਰ.ਐੱਸ.ਲਿਬਰੇਟ)-ਸੀ. ਆਈ. ਆਈ.-ਵਾਈ. ਆਈ. ਕਾਰਪੋਰੇਟ ਪ੍ਰੀਮੀਅਰ ਲੀਗ ਦਾ ਗਰੈਂਡ ਫਿਨਾਲੇ ਕਾਰਪੋਰੇਟ ਖਿਡਾਰੀਆਂ ਵਲੋਂ ਊਰਜਾਵਾਨ ਪ੍ਰਦਰਸ਼ਨ ਦੇ ਨਾਲ ਸਮਾਪਤ ਹੋਇਆ | ਟੂਰਨਾਮੈਂਟ ਨੇ ਨਵੀਂ ਪੀੜ੍ਹੀ ਦੇ ਪੇਸ਼ਾਵਰਾਂ ਲਈ ਇਕ ਉਦਾਹਰਨ ਸਥਾਪਿਤ ਕੀਤੀ ...

ਪੂਰੀ ਖ਼ਬਰ »

ਸ਼ਹਿਰ 'ਚ 5 ਆਈ.ਓ.ਸੀ.ਐੱਲ. ਆਊਟਲੈਟਾਂ 'ਤੇ ਸਰਵੋ-ਐਕਸਪ੍ਰੈੱਸ ਦੀ ਸਹੂਲਤ ਜਾਰੀ

ਚੰਡੀਗੜ੍ਹ, 17 ਜੂਨ (ਆਰ.ਐੱਸ.ਲਿਬਰੇਟ)-ਇੰਡੀਅਨ ਆਇਲ ਨੇ ਅੱਜ ਆਪਣੇ 5 ਰਿਟੇਲ ਆਊਟਲੈਟਾਂ 'ਤੇ ਅਤਿ-ਆਧੁਨਿਕ ਸਹੂਲਤ ਜਾਰੀ ਕਰ ਦਿੱਤੀ ਹੈ | ਇਸ ਦੀ ਰਸਮੀ ਸ਼ੁਰੂਆਤ ਸੂਜੌਏ ਚੌਧਰੀ ਕਾਰਜਕਾਰੀ ਨਿਰਦੇਸ਼ਕ ਪੰਜਾਬ ਆਫ਼ਿਸ ਨੇ ਕੀਤੀ | ਸ਼ਹਿਰ ਦੇ ਪੰਜ ਆਈ. ਓ. ਸੀ. ਐੱਲ. ਰਿਟੇਲ ...

ਪੂਰੀ ਖ਼ਬਰ »

ਸੜਕ ਕਿਨਾਰੇ ਖ਼ਤਰਨਾਕ ਦਰੱਖਤ ਮੀਂਹ, ਝੱਖੜ ਵੇਲੇ ਰਾਹਗੀਰਾਂ ਲਈ ਬਣ ਸਕਦੇ ਨੇ 'ਮਹਾਂਕਾਲ'

ਚੰਡੀਗੜ੍ਹ, 17 ਜੂਨ (ਰਣਜੀਤ ਸਿੰਘ)-ਬੀਤੀ 12 ਜੂਨ ਦੀ ਦੇਰ ਸ਼ਾਮ ਨੂੰ ਆਏ ਮੀਂਹ ਝੱਖੜ ਨਾਲ ਸ਼ਹਿਰ ਵਿਚ ਦਰੱਖਤ ਹੇਠਾਂ ਆਉਣ ਨਾਲ ਇਕ 52 ਸਾਲਾ ਵਿਅਕਤੀ ਦੀ ਮੌਤ ਅਤੇ 3 ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ | ਇੱਥੇ ਹੀ ਬੱਸ ਨਹੀਂ ਇਸ ਤੋਂ ਪਹਿਲਾਂ ਵੀ ...

ਪੂਰੀ ਖ਼ਬਰ »

ਮੇਅਰ ਕਾਲੀਆ-ਚੱਢਾ ਵਿਵਾਦ : ਕੋਈ ਕਾਰਵਾਈ ਹੁੰਦੀ ਹੈ ਤਾਂ ਸ਼ਹਿਰ ਦੀ ਸਫ਼ਾਈ ਦਾ ਕੰਮ ਬੰਦ ਕਰਨ ਦੀ ਚਿਤਾਵਨੀ

ਚੰਡੀਗੜ੍ਹ, 17 ਜੂਨ (ਆਰ.ਐੱਸ.ਲਿਬਰੇਟ)-ਮੇਅਰ ਰਾਜੇਸ਼ ਕੁਮਾਰ ਕਾਲੀਆ ਅਤੇ ਸਫ਼ਾਈ ਯੂਨੀਅਨ ਪ੍ਰਧਾਨ ਕਿ੍ਸ਼ਨ ਕੁਮਾਰ ਚੱਢਾ ਦੇ ਵਿਵਾਦ ਮਾਮਲੇ 'ਚ ਸਫ਼ਾਈ ਯੂਨੀਅਨ ਵਫ਼ਦ ਨੇ ਕਮਿਸ਼ਨਰ ਨਗਰ ਨਿਗਮ ਨੂੰ ਮਿਲ ਕੇ ਯੂਨੀਅਨ ਦੇ ਕਿਸੇ ਵੀ ਵਰਕਰ ਜਾਂ ਅਹੁਦੇਦਾਰ ਿਖ਼ਲਾਫ਼ ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 25 ਨੂੰ

ਚੰਡੀਗੜ੍ਹ, 17 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 25 ਜੂਨ ਨੂੰ ਸਵੇਰੇ 11 ਵਜੇ ਇੱਥੇ ਸਿਵਲ ਸਕੱਤਰੇਤ ਵਿਚ ਬੁਲਾਈ ਹੈ, ਜਿਸ 'ਚ ਕਈ ਅਹਿਮ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਸੰਭਵ ਹੈ ਕਿ ਰਾਜ ...

ਪੂਰੀ ਖ਼ਬਰ »

ਲੁਧਿਆਣਾ ਦੇ 1984 ਦੰਗਾ ਪੀੜਤਾਂ ਵਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਮਰਨ ਵਰਤ 'ਤੇ ਬੈਠਣ ਦੀ ਚਿਤਾਵਨੀ

ਚੰਡੀਗੜ੍ਹ, 17 ਜੂਨ (ਆਰ.ਐੱਸ.ਲਿਬਰੇਟ)- ਅੱਜ ਇਕ ਪੱਤਰਕਾਰ ਮਿਲਣੀ ਦੌਰਾਨ ਲੁਧਿਆਣਾ ਦੇ ਕੁਝ 1984 ਦੰਗਾ ਪੀੜਤਾਂ ਵਲੋਂ Ñਲੁਧਿਆਣਾ ਪ੍ਰਸ਼ਾਸਨ ਦੇ ਬੇਵਜ੍ਹਾ ਤੰਗ ਤੇ ਜ਼ਲੀਲ ਕਰਨਾ ਬੰਦ ਕਰਨ ਦੀ ਮੰਗ ਕੀਤੀ ਗਈ ਹੈ, ਜੇ ਕੋਈ ਕਾਰਵਾਈ ਸਰਕਾਰ ਨਹੀਂ ਕਰਦੀ ਤਾਂ ਉਨ੍ਹਾਂ ਮੁੱਖ ...

ਪੂਰੀ ਖ਼ਬਰ »

ਪੁਲਿਸ ਟਰੇਨੀ ਰਾਜਪਾਲ ਨੂੰ ਮਿਲੇ

ਚੰਡੀਗੜ੍ਹ, 17 ਜੂਨ (ਵਿ. ਪ੍ਰ.)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੁਆਰਾ ਸੰਚਾਲਿਤ ਮਹਿਲਾ ਮਜਬੂਤੀਕਰਨ ਨਾਲ ਸਬੰਧਿਤ ਅਤੇ ਵਿਕਾਸਕਾਰੀ ਯੋਜਨਾਵਾਂ ਦਾ ਹਰਿਆਣਾ ਨੇ ਭਰਪੂਰ ਲਾਭ ਚੁੱਕਿਆ ਹੈ, ਜਿਸ ਦੇ ਨਾਲ ਹਰਿਆਣਾ ਦੇਸ਼ ਦੇ ਆਗੂ ...

ਪੂਰੀ ਖ਼ਬਰ »

ਤਨਖ਼ਾਹਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜੂਨ (ਵਿ. ਪ੍ਰ.)- ਹਰਿਆਣਾ 'ਚ ਕੇਂਦਰ ਅਤੇ ਰਾਜ ਪ੍ਰਾਯੋਜਿਤ ਯੋਜਨਾਵਾਂ ਦੇ ਤਹਿਤ ਅਨੁਬੰਧ ਆਧਾਰ 'ਤੇ ਲੱਗੇ ਕਰਮਚਾਰੀਆਂ ਨੂੰ ਤਨਖ਼ਾਹ ਅਤੇ ਮਾਣਭੱਤੇ ਦੇ ਭੁਗਤਾਨ ਦੀ ਅਚਾਨਕ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਉਦੇਸ਼ ਨਾਲ, ਵਿੱਤ ਅਤੇ ਯੋਜਨਾ ਵਿਭਾਗ ਨੇ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਿਖੇ 'ਵਿਸ਼ਵ ਬਜ਼ੁਰਗ ਐਬਿਊਜ਼ ਜਾਗਰੂਕਤਾ ਦਿਵਸ' ਸਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)-ਬਜ਼ੁਰਗਾਂ ਨੂੰ ਉਦਾਸੀ ਅਤੇ ਇਕੱਲੇਪਣ ਦੀ ਸਮੱਸਿਆ ਨਾਲ ਨਜਿੱਠਣ ਦੇ ਤਰੀਕਿਆਂ ਸਬੰਧੀ ਜਾਣਕਾਰੀ ਦੇਣ ਹਿਤ 'ਵਿਸ਼ਵ ਬਜ਼ੁਰਗ ਐਬਿਊਜ਼ ਜਾਗਰੂਕਤਾ ਦਿਵਸ' ਨੂੰ ਮੁੱਖ ਰੱਖਦਿਆਂ ਡਾ. ਹਰਦੀਪ ਸਿੰਘ ਸੀਨੀਅਰ ਕੰਸਲਟੈਂਟ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਦੋ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਗਿਆਨੀ ਕਰਨਜੀਤ ਸਿੰਘ, ਭਾਈ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਝਾਂਮਪੁਰ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਈ ਹਰਪ੍ਰੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ ਕੀਰਤਨ ਦੁਆਰਾ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਵਿਖੇ 'ਵਿਸ਼ਵ ਬਜ਼ੁਰਗ ਐਬਿਊਜ਼ ਜਾਗਰੂਕਤਾ ਦਿਵਸ' ਸਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)-ਬਜ਼ੁਰਗਾਂ ਨੂੰ ਉਦਾਸੀ ਅਤੇ ਇਕੱਲੇਪਣ ਦੀ ਸਮੱਸਿਆ ਨਾਲ ਨਜਿੱਠਣ ਦੇ ਤਰੀਕਿਆਂ ਸਬੰਧੀ ਜਾਣਕਾਰੀ ਦੇਣ ਹਿਤ 'ਵਿਸ਼ਵ ਬਜ਼ੁਰਗ ਐਬਿਊਜ਼ ਜਾਗਰੂਕਤਾ ਦਿਵਸ' ਨੂੰ ਮੁੱਖ ਰੱਖਦਿਆਂ ਡਾ. ਹਰਦੀਪ ਸਿੰਘ ਸੀਨੀਅਰ ਕੰਸਲਟੈਂਟ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਮਨੌਲੀ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਨਰਿੰਦਰ ਸਿੰਘ ਝਾਂਮਪੁਰ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਢੱਕੀ ਸਾਹਿਬ ਮਨੌਲੀ (ਸੈਕਟਰ-82) ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ...

ਪੂਰੀ ਖ਼ਬਰ »

ਹਰ ਐਤਵਾਰ ਮਾਜਰੀ ਬਲਾਕ ਵਿਖੇ ਧਰਮ ਦੇ ਨਾਂਅ 'ਤੇ ਫੈਲਾਇਆ ਜਾ ਰਿਹਾ ਭਰਮ ਦਾ ਜਾਲ

ਮੁੱਲਾਂਪੁਰ ਗਰੀਬਦਾਸ, 17 ਜੂਨ (ਦਿਲਬਰ ਸਿੰਘ ਖੈਰਪੁਰ)-ਮਾਜਰੀ ਬਲਾਕ ਚੌਕ ਵਿਖੇ ਪਿਛਲੇ ਇਕ ਸਾਲ ਤੋਂ ਹਰ ਐਤਵਾਰ ਧਰਮ ਦੀ ਆੜ ਹੇਠ ਹੋ ਰਹੇ ਸਮਾਗਮ ਸਬੰਧੀ ਪ੍ਰਸ਼ਾਸਨ ਵੀ ਤਮਾਸ਼ਬੀਨ ਬਣਿਆ ਨਜ਼ਰ ਆ ਰਿਹਾ ਹੈ | ਲੋਕਾਂ ਦੀ ਸੁਰੱਖਿਆ ਦਾ ਇੱਥੇ ਕੋਈ ਖਾਸ ਪ੍ਰਬੰਧ ਨਹੀਂ ਹੈ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸੰਸਦ 'ਚ ਵਿਰੋਧੀ ਧਿਰ ਦੀ ਭੂਮਿਕਾ ਦਿ੍ੜ੍ਹਤਾ ਨਾਲ ਨਿਭਾਏਗੀ-ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵਿਧਾਨ ਸਭਾ ਹਲਕਾ ਮੁਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਥੇ ਪੁੱਜੇ | ਉਨ੍ਹਾਂ ਪਿਛਲੇ ਦਿਨੀਂ ਮੁਹਾਲੀ ਦੇ ਸੈਕਟਰ-71 ਵਿਚ ਹੋਏ ਪ੍ਰੋਗਰਾਮਾਂ ਦੌਰਾਨ ...

ਪੂਰੀ ਖ਼ਬਰ »

ਬ੍ਰੇਨ ਡੈੱਡ ਐਲਾਨਣ ਤੋਂ ਬਾਅਦ 45 ਸਾਲਾ ਔਰਤ ਦੇ ਪਰਿਵਾਰ ਨੇ ਲਿਆ ਅੰਗਦਾਨ ਦਾ ਫ਼ੈਸਲਾ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. 'ਚ ਡਾਕਟਰਾਂ ਵਲੋਂ 45 ਸਾਲਾ ਔਰਤ ਨੂੰ ਬੇ੍ਰਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਦੋ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵਾਂ ਜੀਵਨ ਦਾਨ ਅਤੇ ਦੋ ਨੂੰ ਅੱਖਾਂ ਦੀ ਰੌਸ਼ਨੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜੌਲਾ

ਲਾਲੜੂ, 17 ਜੂਨ (ਰਾਜਬੀਰ ਸਿੰਘ)-ਦਿੱਲੀ ਪੁਲਿਸ ਵਲੋਂ ਇਕ ਸਿੱਖ ਡਰਾਈਵਰ ਅਤੇ ਉਸ ਦੇ ਪੁੱਤਰ ਦੀ ਗ਼ੈਰ-ਮਨੁੱਖੀ ਢੰਗ ਨਾਲ ਕੀਤੀ ਗਈ ਮਾਰਕੁਟਾਈ ਅਤੇ ਉਸ ਦੇ ਕੇਸਾਂ ਤੇ ਦਾੜੀ ਦੀ ਕੀਤੀ ਬੇਅਦਬੀ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਸੈਕਟਰ-88 ਦੇ ਪੂਰਵ ਅਪਾਟਮੈਂਟ ਦੀ 11ਵੀਂ ਮੰਜ਼ਿਲ ਤੋਂ ਡਿੱਗੀ ਔਰਤ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)- ਸੋਹਾਣਾ ਥਾਣੇ ਦੇ ਅਧੀਨ ਪੈਂਦੇ ਸੈਕਟਰ-88 'ਚ ਪੂਰਵ ਅਪਾਰਟਮੈਂਟ ਦੀ 11ਵੀਂ ਮੰਜ਼ਿਲ ਤੋਂ ਸ਼ੱਕੀ ਹਾਲਾਤ 'ਚ ਇਕ ਔਰਤ ਹੇਠਾਂ ਡਿੱਗ ਗਈ ¢ ਹਾਲਾਂਕਿ ਉਸ ਦੇ ਪਤੀ ਗੁਰਬੰਤ ਸਿੰਘ ਬਰਾੜ ਨੇ ਹੀ ਉਸ ਨੂੰ ਫੋਰਟਿਸ ਹਸਪਤਾਲ 'ਚ ਭਰਤੀ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਨਿਕਾਸੀ ਨਾਲੇ ਬਣਾਏ ਜਾਣ ਸਬੰਧੀ ਕਾਲ ਕੀਤੇ ਟੈਂਡਰ ਦੂਜੀ ਵਾਰ ਵੀ ਖਾਲੀ ਰਹੇ

ਕੁਰਾਲੀ, 17 ਜੂਨ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਸੀਵਰੇਜ ਪਾਏ ਜਾਣ ਸਮੇਂ ਗਮਾਡਾ ਵਲੋਂ ਚੰਡੀਗੜ੍ਹ ਮਾਰਗ 'ਤੇ ਬਣੇ ਨਿਕਾਸੀ ਨਾਲੇ ਨੂੰ ਪੁੱਟ ਕੇ ਪਾਈ ਗਈ ਪਾਈਪ ਲਾਈਨ ਕਾਰਨ ਪ੍ਰਭਾਵਿਤ ਹੋ ਰਹੀ ਗੰਦੇ ਪਾਣੀ ਨਿਕਾਸੀ ਦੇ ਹੱਲ ਲਈ ਨਗਰ ਕੌਾਸਲ ਵਲੋਂ ਦੁਬਾਰਾ ...

ਪੂਰੀ ਖ਼ਬਰ »

ਡੇਰਾਬੱਸੀ ਖੇਤਰ 'ਚ ਮਾਈਨਿੰਗ ਮਾਫ਼ੀਆ ਚੁਸਤ, ਪ੍ਰਸ਼ਾਸਨ ਸੁਸਤ

ਡੇਰਾਬੱਸੀ, 17 ਜੂਨ (ਗੁਰਮੀਤ ਸਿੰਘ)- ਮੁੱਖ ਮੰਤਰੀ ਪੰਜਾਬ ਵਲੋਂ ਸੂਬੇ 'ਚ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾਉਣ 'ਤੇ ਜਿੰਨੇ ਮਰਜ਼ੀ ਹੁਕਮ ਜਾਰੀ ਕੀਤੇ ਜਾਣ ਪਰ ਡੇਰਾਬੱਸੀ ਖੇਤਰ 'ਚ ਮਾਈਨਿੰਗ ਮਾਫ਼ੀਆ ਉਨ੍ਹਾਂ ਹੁਕਮਾਂ ਦੀ ਕੋਈ ਪ੍ਰਵਾਹ ਨਹੀਂ ਕਰਦਾ ਅਤੇ ਬੇਖੌਾਫ਼ ਹੋ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 17 ਜੂਨ (ਝਾਂਮਪੁਰ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਅੱਜ 18 ਜੂਨ ਨੂੰ ਸ਼ਾਮ ਦੇ 6 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਲੱਗੇ ਜਾਮ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਡੇਰਾਬੱਸੀ, 17 ਜੂਨ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਲੱਗੇ ਜਾਮ ਕਰਕੇ ਸੈਂਕੜੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਜਾਮ ਕਰਕੇ ਡੇਰਾਬੱਸੀ ਤੋਂ ਭਾਂਖਰਪੁਰ ਤੱਕ ਪੁੱਜਣ ਲਈ ਜਿੱਥੇ 5 ...

ਪੂਰੀ ਖ਼ਬਰ »

ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 65 ਸਾਲ ਕਰਨ ਦੀ ਤਜਵੀਜ਼ 'ਤੇ ਐਸੋਸੀਏਸ਼ਨਾਂ ਨੇ ਪ੍ਰਗਟਾਈ ਸਹਿਮਤੀ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਰਾਜ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਸਪੈਸ਼ਲਿਸਟ ਐਸੋਸੀਏਸ਼ਨ, ਪੰਜਾਬ ...

ਪੂਰੀ ਖ਼ਬਰ »

ਏ.ਟੀ.ਐੱਮ. ਕਾਰਡ ਬਦਲ ਕੇ ਖਾਤੇ 'ਚੋਂ ਪੈਸੇ ਕਢਵਾਉਣ ਵਾਲੇ ਰਗੋਹ ਦਾ ਮੈਂਬਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)-ਮੁਹਾਲੀ ਸਾਈਬਰ ਕ੍ਰਾਈਮ ਦੀ ਪੁਲਿਸ ਵਲੋਂ ਏ. ਟੀ. ਐੱਮ. ਦੇ ਬਾਹਰ ਪੈਸੇ ਕਢਵਾਉਣ ਲਈ ਖੜੇ੍ਹ ਭੋਲੇ-ਭਾਲੇ ਲੋਕਾਂ ਦੇ ਏ. ਟੀ. ਐੱਮ. ਕਾਰਡ ਬਦਲ ਕੇ ਪੈਸੇ ਕਢਵਾਉਣ ਵਾਲੇ ਗਰੋਹ ਦੇ ਮੈਂਬਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਆਈ.ਐੱਮ.ਏ. ਦੀ ਅਗਵਾਈ ਹੇਠ ਸ਼ਹਿਰ ਦੇ ਸਮੁੱਚੇ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ 17 ਜੂਨ (ਕੇ. ਐੱਸ. ਰਾਣਾ)-ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ ਦੇ ਡਾਕਟਰਾਂ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿਚ ਦੇਸ਼ ਭਰ 'ਚ ਸਮੂਹ ਹਸਪਤਾਲਾਂ ਦੇ ਡਾਕਟਰਾਂ ਵਲੋਂ ਕੀਤੀ ਹੜਤਾਲ ਦੇ ਸੱਦੇ ਦੇ ਚੱਲਦੇ ਅੱਜ ਮੁਹਾਲੀ ਸ਼ਹਿਰ ਵਿਚਲੇ ਸਮੁੱਚੇ ...

ਪੂਰੀ ਖ਼ਬਰ »

ਈਸਪੁਰ ਵਿਖੇ ਖੁੱਲ੍ਹਾ ਪਿਆ ਬੋਰਵੈੱਲ ਕਰ ਰਿਹਾ ਹੈ ਕਿਸੇ ਵੱਡੇ ਹਾਦਸੇ ਦੀ ਉਡੀਕ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਈਸਾਪੁਰ ਦੇ ਕਮਿਊਨਿਟੀ ਸੈਂਟਰ ਦੇ ਪਿੱਛੇ ਇਕ ਖੁੱਲ੍ਹਾ ਪਿਆ ਡੂੰਘਾ ਬੋਰਵੈੱਲ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ ਜਦਕਿ 2 ਦਿਨ ਪਹਿਲਾਂ ਕਰਵਾਏ ਗਏ ਇਕ ਸਰਵੇਅ ਦੌਰਾਨ ਹਲਕੇ 'ਚ ਕਰੀਬ ਇਕ ਦਰਜਨ ਅਸਰੁੱਖਿਅਤ ਬੋਰ ...

ਪੂਰੀ ਖ਼ਬਰ »

ਏਅਰਪੋਰਟ ਲਾਈਟਾਂ 'ਤੇ ਸੜਕ ਹਾਦਸੇ 'ਚ 5 ਜ਼ਖ਼ਮੀ

ਜ਼ੀਰਕਪੁਰ, 17 ਜੂਨ (ਹੈਪੀ ਪੰਡਵਾਲਾ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸੜਕ ਹਾਦਸੇ 'ਚ ਇਕ ਪਰਿਵਾਰ ਦੇ 5 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ-32 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਖ਼ਰੀਦੇ ਗਏ ਉਤਪਾਦ ਦੀ ਕੀਮਤ ਅਦਾ ਨਾ ਕਰਨ ਦੇ ਦੋਸ਼ 'ਚ 2 ਫਰਮਾਂ ਦੇ ਮਾਲਕਾਂ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਕਾਲਾ ਅੰਬ ਸਥਿਤ ਦੋ ਫਰਮਾਂ ਦੇ ਮਾਲਕਾਂ ਿਖ਼ਲਾਫ਼ ਕਰੀਬ ਢਾਈ ਕਰੋੜ ਰੁਪਏ ਦਾ ਉਤਪਾਦ ਖ਼ਰੀਦ ਕੇ ਬਣਦੀ ਕੀਮਤ ਅਦਾ ਨਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਮੈਸ. ਐੱਸ. ਐੱਸ. ਟਰੇਡਰਜ਼ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕੁਰਾਲੀ, 17 ਜੂਨ (ਹਰਪ੍ਰੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਅੱਜ ਸਥਾਨਕ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੀ ...

ਪੂਰੀ ਖ਼ਬਰ »

ਕੰਗ ਵਲੋਂ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ

ਖਰੜ, 17 ਜੂਨ (ਜੰਡਪੁਰੀ)-ਖਰੜ ਦਸਮੇਸ਼ ਨਗਰ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਇਕ ਨਵੀਂ ਗਲੀ ਦੇ ਕੰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ | ਇਸ ਮੌਕੇ ਕੰਗ ਨੇ ਕਿਹਾ ਕਿ ਇਹ ਗਲੀ ਬਹੁਤ ਸਮੇਂ ਤੋਂ ਕੱਚੀ ਪਈ ਸੀ, ਜਿਸ ਕਾਰਨ ਲੋਕਾਂ ਨੰੂ ਖਾਸ ਕਰ ਬਰਸਾਤ ਦੇ ...

ਪੂਰੀ ਖ਼ਬਰ »

ਪੁਲਿਸ ਦੇ ਕੰਮ ਵਿਚ ਸੁਧਾਰ ਲਈ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ-ਹਰਪ੍ਰੀਤ ਸਿੰਘ

ਖਰੜ, 17 ਜੂਨ (ਜੰਡਪੁਰੀ)-ਅੱਜ ਖਰੜ 'ਚ ਸਥਿਤ ਚੰਡੀਗੜ੍ਹ ਢਾਬੇ ਵਿਖੇ ਨਸ਼ੇ ਨੰੂ ਖ਼ਤਮ ਕਰਨ ਲਈ ਐੱਸ ਟੀ. ਐੱਫ. ਦੇ ਏ. ਆਈ. ਜੀ. ਹਰਪ੍ਰੀਤ ਸਿੰਘ ਨੇ ਲੋਕਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੰੂ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਸਮਾਜਿਕ ਕਲਿਆਣ ਤੇ ਵਿਕਾਸ ਕਮੇਟੀ ਵਲੋਂ ਸ਼ਰਾਬ ਦੇ ਆਰਜ਼ੀ ਠੇਕੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ 17 ਜੂਨ (ਕੇ. ਐੱਸ. ਰਾਣਾ)-ਸਮਾਜਿਕ ਕਲਿਆਣ ਅਤੇ ਵਿਕਾਸ ਕਮੇਟੀ ਸੈਕਟਰ-79 ਮੁਹਾਲੀ ਦੇ ਪ੍ਰਧਾਨ ਅਤੇ ਹੋਰਨਾਂ ਮੈਂਬਰਾਂ ਵਲੋਂ ਰਿਹਾਇਸ਼ੀ ਖੇਤਰਾਂ ਦੇ ਸਾਹਮਣੇ ਇਕ ਝੁੱਗੀ ਵਿਚ ਖੋਲ੍ਹੇ ਗਏ ਆਰਜ਼ੀ ਸ਼ਰਾਬ ਦੇ ਠੇਕੇ ਨੂੰ ਲੈ ਕੇ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਸੰਤ ਵਰਿਆਮ ਸਿੰਘ ਰਤਵਾੜਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 17 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਟਰੱਸਟ ਦੇ ਬਾਨੀ ਸੱਚਖੰਡਵਾਸੀ ਸੰਤ ਵਰਿਆਮ ਸਿੰਘ ਦਾ 101ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ...

ਪੂਰੀ ਖ਼ਬਰ »

ਸੋਹਣ ਸਿੰਘ ਵਲੋਂ ਜਬਰੀ ਵਸੂਲੀ ਦਾ ਮਾਮਲਾ ਮਨੱੁਖੀ ਅਧਿਕਾਰ ਕਮਿਸ਼ਨ ਕੋਲ ਪੁੱਜਿਆ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ 'ਚ ਲੱਗਦੀ ਆਪਣੀ ਸਬਜ਼ੀ ਮੰਡੀ ਦੇ ਜਨਰਲ ਸਕੱਤਰ ਅਤੇ ਹੋਰਨਾਂ ਵਲੋਂ ਇਸ ਸਬੰਧੀ ਮੰਡੀ ਦੇ ਆਪ ਬਣੇ ਪਹਿਲੇ ਪ੍ਰਧਾਨ ਵਲੋਂ ਰੇਹੜੀ ਫੜ੍ਹੀ ਵਾਲਿਆਂ ਤੋਂ ਪ੍ਰਤੀ ਦਿਨ ਜਬਰੀ ਵਸੂਲੀ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ-70 'ਚ ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਲੋਂ ਅਧਿਆਪਕਾਂ ਲਈ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਸਿੱਖਿਆ ਅਤੇ ਟੈਕਨਾਲੌਜੀ ਖੇਤਰ ਵਿਚ ...

ਪੂਰੀ ਖ਼ਬਰ »

ਜਵਾਹਰਪੁਰ ਵਾਸੀਆਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਨਾਲੇ 'ਤੇ ਬਣਾਇਆ ਪੁਲ ਹਟਵਾਇਆ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)-ਪਿੰਡ ਜਵਾਹਰਪੁਰ ਵਿਖੇ ਬਰਸਾਤੀ ਨਾਲੇ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਸੀਮੈਂਟ ਦੇ ਪਾਈਪ ਦੱਬ ਕੇ ਬਣਾਇਆ ਗਿਆ ਪੁਲ ਨੂੰ ਡਰੇਨੇਜ਼ ਵਿਭਾਗ ਵਲੋਂ ਹਟਵਾ ਦਿੱਤਾ ਗਿਆ | ਹੈਰਾਨੀ ਵਾਲੀ ਗੱਲ ਇਹ ਹੈ ਕਿ ਇਕ ਕੰਪਨੀ ਵਲੋਂ ਉਕਤ ਬਰਸਾਤੀ ...

ਪੂਰੀ ਖ਼ਬਰ »

ਕਬੀਰ ਸਤਿਸੰਗ ਭਵਨ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ, 17 ਜੂਨ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਮੌਜੂਦਾ ਰਾਜ ਸਰਕਾਰ ਨੇ ਸੰਤ ਕਬੀਰ ਦੀ ਵਿਚਾਰਧਾਰਾ 'ਤੇ ਚੱਲਦੇ ਹੋਏ ਗ਼ਰੀਬ ਅਤੇ ਸ਼ੋਸ਼ਿਤ ਨੂੰ ਸਹਾਰਾ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਉਦਯੋਗਿਕ ਫੋਕਲ ਪੁਆਇੰਟ ਵਿਖੇ ਚੰਡੀਗੜ੍ਹ ਦੇ ਬਸ਼ਿੰਦੇ ਨੂੰ ਭਰੋਸੇ ਵਿਚ ਲੈ ਕੇ ਫਰੈਂਚਾਈਜ਼ ਦਿਵਾਉਣ ਦਾ ਭਰੋਸਾ ਦਿਵਾ ਕੇ ਉਸ ਨਾਲ ਪੌਣੇ ਤਿੰਨ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਬਾਰਿਕਪੁਰ ਪੁਲਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX