ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 5 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 5 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਖਹਿਰਾ ਨੇ ਨਹਿਰਾਂ 'ਚ ਪਾਣੀ ਨਾ ਛੱਡਣ ਤੇ ਰੇਤ ਖ਼ੁਦਾਈ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

ਫ਼ਾਜ਼ਿਲਕਾ/ਅਰਨੀਵਾਲਾ, 17 ਜੂਨ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਨਹਿਰਾਂ 'ਚ ਪਾਣੀ ਨਾ ਛੱਡਣ ਤੇ ਨਾਜਾਇਜ਼ ਚੱਲ ਰਹੀ ਮਾਈਨਿੰਗ ਨੂੰ ਲੈ ਕੇ ਕੈਪਟਨ ਸਰਕਾਰ ਦੇ ਿਖ਼ਲਾਫ਼ ਤਾਬੜਤੋੜ ਹਮਲੇ ਕੀਤੇ | ਫ਼ਾਜ਼ਿਲਕਾ ਇਲਾਕੇ ਅੰਦਰ ਨਹਿਰਾਂ 'ਚ ਪਾਣੀ ਨਾ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ 15 ਹਜ਼ਾਰ ਕਿਊਸਕ ਪਾਣੀ ਰੋਜ਼ਾਨਾ ਜਾ ਰਿਹਾ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਤੋਂ ਖ਼ਤਰਾ ਦੱਸਿਆ ਹੈ | ਉਨ੍ਹਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਝੋਨੇ ਦੀ ਬਿਜਾਈ ਦਾ ਸਮਾਂ ਸ਼ੁਰੂ ਹੋ ਗਿਆ ਹੈ ਕਿ ਇਹ ਪਹਿਲੀ ਵਾਰ ਹੈ ਕਿ ਨਹਿਰਾਂ 'ਚ ਪਾਣੀ ਨਹੀਂ ਛੱਡਿਆ ਗਿਆ | ਉਨ੍ਹਾਂ ਕਿਹਾ ਕਿ ਸਿੰਚਾਈ ਵਿਭਾਗ ਵੀ ਮੁੱਖ ਮੰਤਰੀ ਦੇ ਕੋਲ ਹੋਵੇ ਤੇ ਫਿਰ ਵੀ ਉਹ ਲੋਕਾਂ ਨੂੰ ਗੁੰਮਰਾਹ ਕਰਨ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਇਲਾਕੇ ਦੀਆਂ ਸੁੱਕੀਆਂ ਨਹਿਰਾਂ ਦਰਸਾ ਰਹੀਆਂ ਹਨ ਕਿ ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਚੱਕ ਪੱਖੀ ਹੈੱਡ ਵਰਕਸ 'ਤੇ ਸਿਰਫ਼ 500-700 ਕਿਊਸਕ ਪਾਣੀ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਸੂਬੇ ਦਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਿਤ ਹੈ, ਪਰ ਫਿਰ ਵੀ ਇਲਾਕੇ ਦੇ ਕਿਸਾਨ ਬੂੰਦ-ਬੂੰਦ ਪਾਣੀ ਨੂੰ ਤਰਸ ਰਹੇ ਹਨ | ਉਨ੍ਹਾਂ ਚੱਕ ਪੱਖੀ ਹੈੱਡ ਵਰਕਸ ਤੋਂ ਇਲਾਵਾ ਬੋਦੀ ਵਾਲਾ ਪੀਥਾ ਦੀਆਂ ਟੇਲਾਂ ਦਾ ਦੌਰਾ ਵੀ ਕੀਤਾ, ਜਿਥੇ ਕਿਸਾਨ ਪਾਣੀ ਦੇ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਉਨ੍ਹਾਂ ਚੱਕ ਬੁੱਧੋਕੀ ਦੇ ਨੇੜਿਉਂ ਲੰਘਦੇ ਉਹ ਸੇਮ-ਨਾਲਾ ਵੀ ਦੇਖਿਆ, ਜਿਥੇ ਸ੍ਰੀ ਮੁਕਤਸਰ ਸਾਹਿਬ ਦੇ ਇਲਾਕੇ ਤੋਂ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਆ ਰਿਹਾ ਹੈ | ਸ. ਖਹਿਰਾ ਨੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਰੇਤ ਦੀਆਂ ਖੱਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਰੇਤ ਦੀ ਕਾਲਾ ਬਾਜ਼ਾਰੀ ਜ਼ੋਰਾਂ 'ਤੇ ਚੱਲ ਰਹੀ ਹੈ | ਇਸ ਮੌਕੇ ਜਗਦੇਵ ਸਿੰਘ ਕਮਾਲੂ ਵਾਲਾ ਵਿਧਾਇਕ ਮੋੜ, ਗੁਰਪ੍ਰਤਾਪ ਸਿੰਘ, ਦੀਪਕ ਬਾਂਸਲ, ਹੰਸ ਰਾਜ ਗੋਲਡਨ ਸਕੱਤਰ ਸੀ. ਪੀ. ਆਈ., ਉਪਕਾਰ ਸਿੰਘ ਜਾਖੜ ਜ਼ਿਲ੍ਹਾ ਪ੍ਰਧਾਨ ਪੰਜਾਬ ਏਕਤਾ ਪਾਰਟੀ, ਹਰਬੰਸ ਸਿੰਘ ਵੈਰੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਆਦਿ ਆਗੂ ਉਨ੍ਹਾਂ ਦੇ ਨਾਲ ਸਨ |

ਪੁਰਾਣੀ ਰੰਜਿਸ਼ ਤਹਿਤ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 17 ਜੂਨ (ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਮਹਿਮਾ ਅੰਦਰ ਕੁਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਜੈ ਪੁੱਤਰ ਕਿੱਕਰ ਸਿੰਘ ਦੇ ਗੰਭੀਰ ਸੱਟਾਂ ਮਾਰੀਆਂ, ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਰਾੜ ਨੇ ਪੁਲਿਸ 'ਤੇ ਲਗਾਏ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਕਰਨ ਦੇ ਦੋਸ਼

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਦੇ ਸਿਆਸੀ ਸਕੱਤਰ ਤੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਹ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ...

ਪੂਰੀ ਖ਼ਬਰ »

ਜਾਨਲੇਵਾ ਹਮਲੇ ਦੇ ਵਿਰੋਧ 'ਚ ਸਿਵਲ ਹਸਪਤਾਲ ਅੰਦਰ ਡਾਕਟਰਾਂ ਤੇ ਸਟਾਫ਼ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਪੱਛਮੀ ਬੰਗਾਲ ਐਨ. ਆਰ. ਐੱਸ. ਮੈਡੀਕਲ ਕਾਲਜ ਤੇ ਹਸਪਤਾਲ 'ਚ ਜੂਨੀਅਰ ਡਾਕਟਰਾਂ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ 'ਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਕੱਤਰ ਹੋ ਜ਼ਿਲ੍ਹੇ ਦੇ ਮੈਡੀਕਲ ਅਫ਼ਸਰਾਂ ਤੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਰੱਖਣ ਵਾਲੇ ਮੈਡੀਕਲ ਸਟੋਰਾਂ ਦੇ ਲਾਇਸੰਸ ਮੁਅੱਤਲ

ਸ੍ਰੀਗੰਗਾਨਗਰ, 17 ਜੂਨ (ਦਵਿੰਦਰ ਜੀਤ ਸਿੰਘ)-ਸਿਹਤ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ | ਜਿਸ ਦੌਰਾਨ ਪਾਬੰਦੀ ਵਾਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਤਹਿਤ 5 ਮੈਡੀਕਲ ਸਟੋਰਾਂ ਦੇ ਲਾਇਸੰਸਾਂ 'ਤੇ ਕੁਝ ਸਮੇਂ ਲਈ ਪਾਬੰਦੀ ਲਗਾਈ ਗਈ ਹੈ | ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ 5 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਮਾਮਲੇ 'ਚ ਪੰਜ ਵਿਅਕਤੀਆਂ ਤੇ ਉਨ੍ਹਾਂ ਦੇ 5-6 ਨਾਮਾਲੂਮ ਸਾਥੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਚੱਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨਾਬਾਲਗ ਲੜਕੀ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਨਾਬਾਲਗ ਲੜਕੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਅਰਨੀਵਾਲਾ ਦੇ ਮੁਖੀ ਸੰਜੀਵ ਕੁਮਾਰ ਇੰਸਪੈਕਟਰ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਇਕ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਜ਼ਮੀਨ ਦੇ ਲਾਲਚ 'ਚ ਪੁੱਤਰ-ਪੋਤਰੇ ਵਲੋਂ ਬਜ਼ੁਰਗ ਦੀ ਕੁੱਟਮਾਰ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਸੰਤੋਖ ਸਿੰਘ ਵਾਲਾ ਵਿਖੇ ਪੁੱਤਰ ਤੇ ਪੋਤਰੇ ਹੱਥੋ ਬਜ਼ੁਰਗ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਬਜ਼ੁਰਗ ਫ਼ੌਜਾ ਸਿੰਘ ਪੁੱਤਰ ਲਾਭ ਸਿੰਘ (65) ਵਾਸੀ ਪਿੰਡ ਸੰਤੋਖ ਸਿੰਘ ਵਾਲਾ ...

ਪੂਰੀ ਖ਼ਬਰ »

ਬੀਜ ਤੇ ਖਾਦ ਲੈਣ ਆਏ ਕਿਸਾਨ ਦੀ ਜੀਪ 'ਚੋਂ ਲੱਖਾਂ ਰੁਪਏ ਚੋਰੀ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ 'ਚੋਂ ਕੁਝ ਅਣਪਛਾਤੇ ਨੌਜਵਾਨ ਇਕ ਕਿਸਾਨ ਦੀ ਜੀਪ 'ਚੋਂ ਲੱਖਾਂ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਬਨਵਾਰੀ ਲਾਲ ਪੁੱਤਰ ਮੰਨੀ ਰਾਮ ਵਾਸੀ ਖਿੱਪਾਵਾਲੀ ਜੋ ਕਿ ਆਪਣੀ ਲਿਮਟ ਬੈਂਕ 'ਚ ਜਮਾਂ ...

ਪੂਰੀ ਖ਼ਬਰ »

ਨਹਿਰ 'ਚ ਰੁੜ੍ਹ ਕੇ ਆਈ ਅਣਪਛਾਤੀ ਲਾਸ਼

ਤਲਵੰਡੀ ਭਾਈ, 17 ਜੂਨ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ 'ਚੋਂ ਲੰਘਦੀ ਸਿੰਚਾਈ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਆਉਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਗਾ ਦੇ ਪਿੰਡਾਂ 'ਚੋਂ ਗੁਜ਼ਰ ਕੇ ਤਲਵੰਡੀ ਭਾਈ ਪੁੱਜਣ ਵਾਲੇ ਕਰਮਿੱਤੀ ਮਾਈਨਰ ਦੇ ਪਾਣੀ 'ਚ ...

ਪੂਰੀ ਖ਼ਬਰ »

18 ਸਾਲਾ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਮੰਨੇ ਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ 18 ਸਾਲਾ ਨੌਜਵਾਨ ਦੀ ਤੜਕੇ ਰੇਲ ਗੱਡੀ ਦੇ ਥੱਲੇ ਆਉਣ ਕਰ ਕੇ ਮੌਤ ਹੋਣ ਦਾ ਸਮਾਚਾਰ ਹੈ | ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ...

ਪੂਰੀ ਖ਼ਬਰ »

ਚੱਕ ਬੁੱਢੇ ਸ਼ਾਹ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਹਾਦਸੇ 'ਚ ਮੌਤ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)-ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇ ਸ਼ਾਹ ਦੇ 21 ਸਾਲਾ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਹਾਦਸੇ ਦੌਰਾਨ ਮੌਤ ਹੋ ਗਈ ਹੈ | ਮਿ੍ਤਕ ਨੌਜਵਾਨ ਹਰਵਿੰਦਰ ਸਿੰਘ ਅਜੇ 14 ਮਹੀਨੇ ਪਹਿਲਾਂ ਪਿੰਡ ਤੋਂ ...

ਪੂਰੀ ਖ਼ਬਰ »

ਮਲੂਕਪੁਰਾ ਨਹਿਰ 'ਚ ਪਿਆ ਪਾੜ, ਕਈ ਏਕੜ ਫ਼ਸਲ 'ਚ ਪਾਣੀ ਭਰਿਆ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ, ਸੁਖਜਿੰਦਰ ਸਿੰਘ ਢਿੱਲੋ)-ਸਥਾਨਕ ਹਨੂੰਮਾਨਗੜ੍ਹ ਬਾਈਪਾਸ ਦੇ ਨੇੜਿਓ ਲੰਘਦੀ ਮਲੂਕਪੁਰਾ ਨਹਿਰ 'ਚੋਂ ਕੰਧਵਾਲਾ ਰੋਡ ਦੇ ਨੇੜੇ ਪਾੜ ਪੈ ਗਿਆ | ਜਿਸ ਨਾਲ ਕਈ ਏਕੜ ਬਾਗ਼ਾਂ ਤੇ ਸਬਜ਼ੀਆਂ ਦੀ ਫ਼ਸਲ 'ਚ ਪਾਣੀ ਭਰ ਗਿਆ | ਵਿਭਾਗ ਦੇ ...

ਪੂਰੀ ਖ਼ਬਰ »

ਬੱਚਿਆਂ ਦੇ ਝਗੜੇ ਤੋਂ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 17 ਜੂਨ (ਸੰਧੂ)-ਪੁਲਿਸ ਥਾਣਾ ਕੱੁਲਗੜ੍ਹੀ ਅਧੀਨ ਪੈਂਦੀ ਗੱਜਣ ਕਾਲੋਨੀ ਰੋਡ ਤੋਂ ਕੁਝ ਵਿਅਕਤੀਆਂ ਵਲੋਂ ਕੁਲਵੰਤ ਕੌਰ ਪਤਨੀ ਕਾਰਜ ਸਿੰਘ ਵਾਸੀ ਫੱਤੂ ਵਾਲਾ ਹਾਲ ਆਬਾਦ ਗੱਜਣ ਕਾਲੋਨੀ ਦੀ ਭਾਰੀ ਕੁੱਟਮਾਰ ਕਰ ਕੇ ਸੱਟਾਂ ਮਾਰੀਆਂ | ਹਮਲੇ ਦੀ ਵਜ੍ਹਾ ...

ਪੂਰੀ ਖ਼ਬਰ »

ਬਿਜਲੀ ਮਕੈਨਿਕ ਵਲੋਂ ਮੁਆਵਜ਼ੇ ਦੀ ਮੰਗ

ਮੰਡੀ ਲਾਧੂਕਾ, 17 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਬੱਸ ਅੱਡੇ 'ਤੇ ਬਿਜਲੀ ਦੇ ਸਾਮਾਨ ਦੀ ਮੁਰੰਮਤ ਕਰਨ ਵਾਲੇ ਮਿਸਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ | ਪਿੰਡ ਕੀੜਿਆਂ ਵਾਲਾ ਦੇ ਨਿਵਾਸੀ ਬਿਜਲੀ ...

ਪੂਰੀ ਖ਼ਬਰ »

ਜ਼ਖ਼ਮੀ ਹਿਰਨ ਦਾ ਕੀਤਾ ਇਲਾਜ

ਸੀਤੋ ਗੰੁਨੋ੍ਹ, 17 ਜੂਨ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਮਹਿਰਾਣਾ ਵਿਖੇ ਕੰਡਿਆਲੀ ਤਾਰ 'ਚ ਉਲਝ ਕੇ ਜ਼ਖ਼ਮੀ ਹੋਏ ਹਿਰਨ ਨੂੰ ਇਲਾਕੇ ਦੇ ਵੈਟਰਨਰੀ ਡਾ: ਮਾਨਵ ਬਿਸ਼ਨੋਈ ਨੇ ਜੀਵਾਂ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਮੌਕੇ 'ਤੇ ਪੁੱਜ ਕੇ ਛੁੱਟੀ ਵਾਲੇ ਦਿਨ ਇਲਾਜ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ ਫਾਜ਼ਿਲਕਾ ਜ਼ਿਲੇ੍ਹ ਦੇ ਕਿਸਾਨ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਕਿਹਾ ਕਿ ਇਕ ਪਾਸੇ ਫਾਜ਼ਿਲਕਾ ਜ਼ਿਲੇ੍ਹ ਦੇ ਕਿਸਾਨ ਨਹਿਰੀ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ ਤੇ ਦੂਜੇ ਪਾਸੇ ਨਹਿਰੀ ਪਾਣੀ ...

ਪੂਰੀ ਖ਼ਬਰ »

ਸੰਸਦ ਮੈਂਬਰ ਨਿਹਾਲ ਚੰਦ ਨੇ ਰੇਲਵੇ ਨੂੰ ਹਨੂੰਮਾਨਗੜ੍ਹ ਤੋਂ ਸ੍ਰੀਗੰਗਾਨਗਰ ਗੱਡੀ ਚਲਾਉਣ ਦੀ ਕੀਤੀ ਮੰਗ

ਸ੍ਰੀਗੰਗਾਨਗਰ, 17 ਜੂਨ (ਦਵਿੰਦਰ ਜੀਤ ਸਿੰਘ)-ਸ੍ਰੀਗੰਗਾਨਗਰ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਨਿਹਾਲ ਚੰਦ ਨੇ ਇਕ ਪੱਤਰ ਲਿਖ ਕੇ ਹਨੂੰਮਾਨਗੜ੍ਹ ਜੰਕਸ਼ਨ ਤੋਂ ਰਾਤ 8 ਵਜੇ ਤੋਂ ਬਾਅਦ ਸ੍ਰੀ ਗੰਗਾਨਗਰ ਲਈ ਨਵੀਂ ਸਵਾਰੀ ਗੱਡੀ ਚਲਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਨਵੇਂ ਸਿੱਖਿਆ ਮੰਤਰੀ ਵਲੋਂ ਮੀਟਿੰਗ 'ਚ ਲਏ ਫ਼ੈਸਲੇ ਸ਼ਲਾਘਾਯੋਗ-ਮਾਸਟਰ ਕੈਡਰ ਯੂਨੀਅਨ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਆਪਣਾ ਕਾਰਜ ਭਾਰ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ 'ਚ ਪ੍ਰਾਈਵੇਟ ਸਕੂਲਾਂ ਸਬੰਧੀ ਕਿਤਾਬਾਂ ਤੇ ਵਰਦੀਆਂ ਸਬੰਧੀ ਜੋ ਫ਼ੈਸਲਾ ਕੀਤਾ ਹੈ, ਉਹ ਮੱਧ ਸ਼ੇ੍ਰਣੀ ...

ਪੂਰੀ ਖ਼ਬਰ »

ਬਸਤੀ ਹਜ਼ੂਰ ਸਿੰਘ 'ਚ ਸਮਾਰਟ ਕਾਰਡਾਂ ਲਈ ਫਾਰਮ ਭਰੇ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਮਾਰਟ ਕਾਰਡਾਂ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਬਸਤੀ ਹਜ਼ੂਰ ਸਿੰਘ ਵਿਖੇ ਇਕ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੇ ਫਾਰਮ ਭਰੇ ਗਏ | ਜਾਣਕਾਰੀ ਦਿੰਦੇ ਹੋਏ ਪ੍ਰਦੀਪ ਬਾਜਵਾ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੂੰ ਬਚਾਉਂਦਿਆਂ ਪਿਆਜ਼ਾਂ ਦਾ ਭਰਿਆ ਟਰੱਕ ਪਲਟਿਆ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਅਬੋਹਰ ਮਲੋਟ ਮਾਰਗ 'ਤੇ ਪਿੰਡ ਬੱਲੂਆਣਾ ਦੇ ਨੇੜੇ ਆਵਾਰਾ ਪਸ਼ੂ ਨੂੰ ਬਚਾਉਂਦਿਆਂ ਪਿਆਜ਼ਾਂ ਨਾਲ ਭਰਿਆ ਇਕ ਟਰੱਕ ਪਲਟ ਗਿਆ, ਜਦ ਕਿ ਚਾਲਕ ਤੇ ਸਹਿ ਚਾਲਕ ਵਾਲ-ਵਾਲ ਬੱਚ ਗਏ | ਜਾਣਕਾਰੀ ਅਨੁਸਾਰ ਢਾਣੀ ਠਾਕਰ ਸਿੰਘ ਵਾਸੀ ਚਾਲਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਸ਼ਾਮ ਨੂੰ ਬੱਸਾਂ ਦੀ ਸਰਵਿਸ ਘੱਟ ਹੋਣ ਕਰਕੇ ਯਾਤਰੀ ਪ੍ਰੇਸ਼ਾਨ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਫ਼ਿਰੋਜਪੁਰ-ਫ਼ਾਜ਼ਿਲਕਾ ਸੜਕ ਪੂਰੀ ਤਰ੍ਹਾਂ ਪੰਜਾਬ ਰੋਡਵੇਜ਼ ਦੇ ਅਧੀਨ ਹੋਣ ਕਰ ਕੇ ਇਸ ਸੜਕ 'ਤੇ ਕੋਈ ਵੀ ਪ੍ਰਾਈਵੇਟ ਬੱਸਾਂ ਨਹੀਂ ਚੱਲਦੀਆਂ ਜਿਸ ਕਾਰਨ ਦੇਰ ਸ਼ਾਮ ਫ਼ਾਜ਼ਿਲਕਾ, ਫ਼ਿਰੋਜਪੁਰ, ਜਲਾਲਾਬਾਦ, ਗੋਲੂ ਕਾ ਮੋੜ ਤੇ ...

ਪੂਰੀ ਖ਼ਬਰ »

ਰਾਜੇਸ਼ ਪਰੂਥੀ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ

ਰਾਜੇਸ਼ ਪਰੂਥੀ ਦਾ ਕਹਿਣਾ ਹੈ ਕਿ ਲੋਕ ਸ਼ਾਮ ਨੂੰ ਅਕਸਰ ਹੀ ਪ੍ਰੇਸ਼ਾਨ ਹੁੰਦੇ ਨਜ਼ਰ ਆਉਂਦੇ ਹਨ ਕਿਉਂਕਿ ਬੱਸਾਂ ਪੂਰੀਆਂ ਭਰੀਆਂ ਆਉਂਦੀਆਂ ਹਨ ਜਿਸ ਕਰ ਕੇ ਸਫ਼ਰ ਕਰਨਾ ਔਖਾ ਹੋ ਜਾਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸੜਕ 'ਤੇ ਸ਼ਾਮ ਨੂੰ ਬੱਸਾਂ ਦੇ ਹੋਰ ਰੂਟ ਵਧਾਏ ...

ਪੂਰੀ ਖ਼ਬਰ »

ਅਸ਼ੋਕ ਕੰਬੋਜ ਚੇਅਰਮੈਨ ਐਾਟੀ ਕਰੱਪਸ਼ਨ ਸੁਸਾਇਟੀ ਦਾ

ਅਸ਼ੋਕ ਕੰਬੋਜ ਦਾ ਕਹਿਣਾ ਹੈ ਕਿ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਇਸ ਸੜਕ 'ਤੇ ਪ੍ਰਾਈਵੇਟ ਬੱਸਾਂ ਦੇ ਰੂਟ ਦੇਣੇ ਚਾਹੀਦੇ ਹਨ ਤਾਂ ਜੋ ਸਰਕਾਰ ਦਾ ਮਾਲੀਆ ਹੋਰ ਵੱਧ ਸਕੇ ਤੇ ਲੋਕ ਨੂੰ ਵੀ ਪੂਰੀ ਸਹੂਲਤ ਮਿਲ ਸਕੇ | ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਮਿੱਕੀ ਧਮੀਜਾ, ਪ੍ਰਧਾਨ ਮਾਲਵਾ ਜ਼ੋਨ, ਯੂਥ ਲੋਕ ਇਨਸਾਫ਼ ਪਾਰਟੀ

ਮਨਪ੍ਰੀਤ ਸਿੰਘ ਮਿੱਕੀ ਧਮੀਜਾ ਦਾ ਕਹਿਣਾ ਹੈ ਕਿ ਇਸ ਰੂਟ ਰੋਡਵੇਜ਼ ਨੂੰ ਪੂਰੀ ਕਮਾਈ ਕਰਦਾ ਹੈ | ਸ਼ਾਮ ਨੂੰ ਭੀੜ ਸਮੇਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਬੱਸਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ | ਸ਼ਾਮ ਨੂੰ ਬੱਸਾਂ ਰਿਜ਼ਰਵ ਵੀ ਰੱਖਣੀਆਂ ਚਾਹੀਦੀਆਂ ਹਨ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਤਿਰੁਚਿਰਾਪੱਲੀ ਲਈ 10 ਦਿਨਾ ਅੰਤਰਰਾਜੀ ਟੂਰ ਰਵਾਨਾ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਕਰਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਐਸ. ਪੀ. ਗੁਰਮੀਤ ਸਿੰਘ ਨੂੰ ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਵਧਾਈਆਂ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਸਾਬਕਾ ਕੌਮਾਂਤਰੀ ਮੁੱਕੇਬਾਜ਼ ਤੇ ਸਥਾਨਕ ਐਸ. ਪੀ. ਪੰਜਾਬ ਪੁਲਿਸ ਨੂੰ ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਦੇ ਦਫ਼ਤਰ ਵਿਖੇ ਡੀ. ਐਸ. ਪੀ. ...

ਪੂਰੀ ਖ਼ਬਰ »

ਨਸ਼ਾ ਤਸਕਰ ਤੋਂ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਪਿੰਡ ਛਾਂਗਾ ਰਾਏ ਉਤਾੜ ਵਾਸੀ ਸੂਬਾ ਸਿੰਘ ਉਰਫ਼ ਜੱਜ ਪੁੱਤਰ ਰਾਜ ਸਿੰਘ ਦੇ ਕਬਜ਼ੇ 'ਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣੇ ਦੇ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਸ਼ੱਕ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੈਂਪ ਲਗਾ ਕੇ ਕੀਤਾ ਲੋਕਾਂ ਨੂੰ ਜਾਗਰੂਕ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਤੇ ਡਾ: ਬਲਕਾਰ ਸਿੰਘ ਐਸ. ਐਮ. ਓ. ਪੀ. ਐੱਚ. ਸੀ. ਕੱਸੋਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਅਫ਼ਸਰ ਡਾ: ਕਰਨਬੀਰ ਸਿੰਘ ਦੀ ਅਗਵਾਈ 'ਚ ਸਬ-ਸੈਂਟਰ ਕੋਹਾਲਾ ਤੇ ਖੋਸਾ ਦਲ ਸਿੰਘ ਵਿਖੇ ਮਲੇਰੀਆ ...

ਪੂਰੀ ਖ਼ਬਰ »

ਪਾਕਿ 'ਤੇ ਜਿੱਤ ਦਰਜ ਕਰਨ 'ਤੇ ਡਾ: ਧਨੋਆ ਨੇ ਵੰਡੀਆਂ ਮੁਫ਼ਤ ਦਵਾਈਆਂ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਕੱਪ ਦੇ ਮੁਕਾਬਲੇ 'ਚ ਭਾਰਤ-ਪਾਕਿਸਤਾਨ ਦੀਆਂ ਟੀਮਾਂ ਦਰਮਿਆਨ ਖੇਡੇ ਗਏ ਮੈਚ ਦਰਮਿਆਨ ਭਾਰਤੀ ਟੀਮ ਵਲੋਂ ਸ਼ਾਨਦਾਰ ਜਿੱਤ ਦਰਜ ਕਰਨ ਦੀ ਖ਼ੁਸ਼ੀ ਜਿਥੇ ਲੋਕਾਂ ਨੇ ਪਟਾਕੇ ਚਲਾ ਭੰਗੜੇ ਪਾ ਮਨਾਈ, ਉਥੇ ਪਿੰਡ ਝੋਕ ...

ਪੂਰੀ ਖ਼ਬਰ »

ਪੀਰ ਖਾ ਸ਼ੇਖ਼ ਵਿਖੇ ਜੋੜ ਮੇਲਾ ਮਨਾਇਆ

ਮਮਦੋਟ, 17 ਜੂਨ (ਸੁਖਦੇਵ ਸਿੰਘ ਸੰਗਮ)-ਪਿੰਡ ਪੀਰ ਖਾ ਸ਼ੇਖ਼ ਵਿਖੇ ਪੀਰ ਬਾਬਾ ਬੋਹੜਾਂ ਵਾਲਾ ਦੀ ਮਜ਼ਾਰ 'ਤੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੌਕੇ ਲੋਕਾਂ ਦੇ ਮਨੋਰੰਜਨ ਵਾਸਤੇ ਪੰਜਾਬੀ ਗਾਇਕ ਵਿੱਕੀ ਕਨਵਰ ਦਾ ਖੁੱਲ੍ਹਾ ਅਖਾੜਾ ਵੀ ਲਗਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਰਸਤੇ 'ਚ ਘੇਰ ਕੱਢੀਆਂ ਗਾਲਾਂ ਤੇ ਦਿੱਤੀਆਂ ਧਮਕੀਆਂ

ਫ਼ਿਰੋਜ਼ਪੁਰ, 17 ਜੂਨ (ਸੰਧੂ)-ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੇ ਰਕਬਾ ਮੇਨ ਮਾਰਕੀਟ ਜ਼ੀਰਾ ਵਿਖੇ ਗੁਰਭਗਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਾਦੜੀ ਵਾਲਾ ਰੋਡ ਵਾਰਡ ਨੰਬਰ 16 ਜ਼ੀਰਾ ਨੂੰ ਘੇਰ ਕੇ ਗਾਲੀ-ਗਲੋਚ ਕਰਦਿਆਂ ਕੁਝ ਵਿਅਕਤੀਆਂ ਨੇ ਜਾਨੋਂ ਮਾਰਨ ...

ਪੂਰੀ ਖ਼ਬਰ »

ਨਰਾਇਣ ਪੁਰਾ ਵਿਖੇ 'ਹਰ ਗਾਓ ਹਮਾਰਾ' ਮੁਹਿੰਮ ਦਾ ਆਯੋਜਨ

ਸੀਤੋ ਗੰੁਨੋ੍ਹ, 17 ਜੂਨ (ਜਸਮੇਲ ਸਿੰਘ ਢਿੱਲੋਂ)-ਪਿੰਡ ਨਰਾਇਣ ਪੁਰਾ ਵਿਖੇ ਐਚ. ਡੀ. ਐਫ. ਸੀ. ਦੀ ਸ਼ਾਖਾ ਸੀਤੋ ਗੰੁਨੋ੍ਹ ਵਲੋਂ ਬੈਂਕ ਮੈਨੇਜਰ ਰਾਜਨ ਸੇਤੀਆ ਤੇ ਖੇਤੀਬਾੜੀ ਮੈਨੇਜਰ ਰਾਜੇਸ਼ ਬਿਸ਼ਨੋਈ ਦੀ ਅਗਵਾਈ 'ਚ 'ਹਰ ਗਾਓ ਹਮਾਰਾ' ਮੁਹਿੰਮ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਜੈਮਲ ਵਾਲਾ ਦੀਆਂ ਸੰਪਰਕ ਅਤੇ ਅੰਦਰੂਨੀ ਸੜਕਾਂ ਦੀ ਹਾਲਤ ਤਰਸਯੋਗ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵਿਕਾਸ ਕਰਵਾਉਣ ਦੇ ਦਾਅਵਿਆਂ ਦੀ ਫੂਕ ਕੱਢ ਰਹੀਆਂ ਹਨ ਪਿੰਡਾਂ ਦੀਆਂ ਬਰਾਮਦ ਹੋਈਆਂ ਸੰਪਰਕ ਸੜਕਾਂ ਅਤੇ ਅੰਦਰੂਨੀ ਸੜਕਾਂ, ਜਿਸ ਦੀ ਮਿਸਾਲ ਹਲਕਾ ਬਾਘਾ ਪੁਰਾਣਾ ਦੇ ਪਿੰਡ ਜੈਮਲ ਵਾਲਾ ਦੀਆਂ ਅੰਦਰੂਨੀ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਸੀਨੀਅਰ ਸਿਟੀਜਨਜ਼ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਮੀਟਿੰਗ ਚੇਅਰਮੈਨ ਚਮਨ ਲਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਮਨ ਲਾਲ ਗੋਇਲ ਨੇ ਦੱਸਿਆ ਕਿ ਕਾਰਜਕਾਰਨੀ ਮੈਂਬਰਾਂ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਇਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਚਿਤਰਾਕਸ਼ੀ ਸਪੁੱਤਰੀ ਮਲਿਕ ਅਰੋੜਾ ਵਾਸੀ ਮੋਗਾ ਨੇ ਆਇਲੈਟਸ ਦੇ ਆਏ ਨਤੀਜੇ ਵਿਚ ਲਿਸਨਿੰਗ ਵਿਚ 9, ਰੀਡਿੰਗ ਵਿਚ 8.5, ਰਾਈਟਿੰਗ ਵਿਚ 6.5, ...

ਪੂਰੀ ਖ਼ਬਰ »

ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ-ਵਿਧਾਇਕ ਬਰਾੜ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੀ ਹਲਕਾ ਪੱਧਰੀ ਇਕੱਤਰਤਾ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ ਜਿਸ ਵਿਚ ਹਲਕੇ ਦੇ ਪੰਚ, ਸਰਪੰਚ, ਕੌਾਸਲਰ, ਕਾਂਗਰਸੀ ਆਗੂ ਅਤੇ ਵਰਕਰ ਵੱਡੇ ਪੱਧਰ 'ਤੇ ਸ਼ਾਮਿਲ ਹੋਏ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਸੁੰਦਰ ਲਿਖਾਈ ਵਰਕਸ਼ਾਪ ਲਗਾਈ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)- ਸੁੰਦਰ ਲੇਖਨ (ਕੈਲੀਗ੍ਰਾਫੀ) ਵਿਅਕਤੀ ਦੇ ਵਿਅਕਤੀਤਵ ਦੀ ਪਹਿਚਾਣ ਹੁੰਦੀ ਹੈ | ਉਸ ਦੀ ਸਕਰਾਤਮਿਕ ਅਤੇ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀ ਹੈ | ਇਹੀ ਵਜ੍ਹਾ ਹੈ ਕਿ ਕੈਲੀਗ੍ਰਾਫੀ ਮਾਹਿਰ ਕਿਸੇ ਵੀ ਵਿਅਕਤੀ ਦੇ ਹਸਤ ਲੇਖਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਕਿ੍ਕਟ ਟੂਰਨਾਮੈਂਟ ਕਰਵਾਇਆ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੋਟ ਈਸੇ ਖਾਂ ਵਲੋਂ ਸਥਾਨਕ ਦਾਣਾ ਮੰਡੀ ਵਿਚ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਜਿਸ ਵਿਚ 12 ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ਯੂਥ ਕਾਂਗਰਸੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ 2 ਸਿੱਖਾਂ 'ਤੇ ਤਸ਼ੱਦਦ ਢਾਹੁਣ ਦਾ ਫੈਡਰੇਸ਼ਨ ਮਹਿਤਾ ਨੇ ਲਿਆ ਗੰਭੀਰ ਨੋਟਿਸ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਦਿੱਲੀ ਪੁਲਿਸ ਵਲੋਂ 2 ਸਿੱਖ ਨੌਜਵਾਨਾਂ 'ਤੇ ਅੰਨ੍ਹਾ ਤਸ਼ੱਦਦ ਢਾਹੁਣ ਤੇ ਬੇਰਹਿਮੀ ਨਾਲ ਕੁੱਟਣ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਉਕਤ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਵਿਭਾਗ ਪੰਜਾਬ ਨੇ ਵੱਖ-ਵੱਖ ਮੁਲਾਜ਼ਮਾਂ ਨੂੰ ਦਿੱਤੀਆਂ ਤਰੱਕੀਆਂ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਪੁਲਿਸ ਵਿਭਾਗ ਪੰਜਾਬ ਵਲੋਂ ਮਹਿਕਮੇ ਅੰਦਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ 'ਤੇ ਵੱਖ-ਵੱਖ ਮੁਲਾਜ਼ਮਾਂ ਨੂੰ ਤਰੱਕੀਆਂ ਦੇ ਕੇ ਪਦਉੱਨਤ ਕੀਤਾ ਗਿਆ ਹੈ | ਇਸੇ ਲੜੀ ਤਹਿਤ ਸਬ-ਡਵੀਜ਼ਨ ਜ਼ੀਰਾ ਦੇ ਅੱਧੀ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਐੱਚ. ਡੀ. ਐਫ. ਸੀ. ਬੈਂਕ ਵਲੋਂ 'ਹਰ ਗਾਓਾ ਹਮਾਰਾ' ਪੋ੍ਰਗਰਾਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)-ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਬੈਂਕ ਪ੍ਰਣਾਲੀ ਨਾਲ ਜੋੜਨ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਯੋਜਨਾਵਾਂ ਦਾ ਲਾਭ ਉਠਾਉਣ ਲਈ ਪੇ੍ਰਰਿਤ ਕਰਨ ਵਾਸਤੇ ਐੱਚ. ਡੀ. ਐਫ. ਸੀ. ਬੈਂਕ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਰਜਿ: ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾ ਸਾਹਿਤਕਾਰ ਤੇ ਵਾਤਾਵਰਨ ਪ੍ਰੇਮੀ ਡਾ: ਦਰਸ਼ਨ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਖਤਮ ਕਰਨ ਲਈ ਕੈਪਟਨ ਸਰਕਾਰ ਬਜ਼ਿੱਦ-ਕਿਸਾਨ ਆਗੂ

ਮਮਦੋਟ, 17 ਜੂਨ (ਜਸਬੀਰ ਸਿੰਘ ਕੰਬੋਜ)-ਸਰਕਾਰ ਵਲੋਂ ਪੰਜਾਬ 'ਚ ਝੋਨਾ ਲਾਉਣ ਦੀ ਤਰੀਕ 13 ਜੂਨ ਤਹਿ ਕੀਤੀ ਗਈ ਸੀ ਅਤੇ ਨਹਿਰਾਂ ਤੇ ਸੂਇਆਂ 'ਚ ਖੇਤੀ ਸੈਕਟਰ ਵਾਸਤੇ ਵਰਤਿਆ ਜਾਣ ਵਾਲਾ ਪਾਣੀ 9 ਜਾਂ 10 ਜੂਨ ਤੱਕ ਨਹਿਰਾਂ 'ਚ ਛੱਡ ਦੇਣਾ ਚਾਹੀਦਾ ਸੀ ਤਾਂ ਕਿ ਕਿਸਾਨ ਧਰਤੀ ਹੇਠਲੇ ...

ਪੂਰੀ ਖ਼ਬਰ »

ਪਿੰਡ ਗਿੱਲ ਦੇ ਸੇਮ-ਨਾਲੇ ਦਾ ਰੋਡਾ ਪੁਲ ਤੇ ਸੜਕ ਦਾ ਅਧੂਰਾ ਟੋਟਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਮੁੱਦਕੀ, 17 ਜੂਨ (ਭੁਪਿੰਦਰ ਸਿੰਘ)-ਪਿੰਡ ਗਿੱਲ ਨੂੰ ਜਾਂਦੀ ਲਿੰਕ ਸੜਕ ਜਿਸ ਦੀ ਰਿਪੇਅਰ ਸਿਰਫ਼ ਦੋ ਮਹੀਨੇ ਪਹਿਲਾਂ ਹੀ ਹੋਈ ਹੈ, ਥਾਂ-ਥਾਂ ਤੋਂ ਭੁਰਨੀ ਸ਼ੁਰੂ ਹੋ ਗਈ ਹੈ ਤੇ ਸੜਕ 'ਚ ਛੇ-ਛੇ ਇੰਚੀ ਦੇ ਖੱਡੇ ਆਮ ਦੇਖਣ ਨੂੰ ਮਿਲਦੇ ਹਨ | ਇਥੋਂ ਤੱਕ ਕਿ ਸੇਮ-ਨਾਲੇ ਦੇ ...

ਪੂਰੀ ਖ਼ਬਰ »

ਝਾੜੀ ਵਾਲਾ ਵਿਖੇ ਵਾਟਰ ਵਰਕਸ ਦੀ ਮੋਟਰ ਖ਼ਰਾਬ, ਲੋਕ ਪ੍ਰੇਸ਼ਾਨ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)-ਬਲਾਕ ਦੇ ਪਿੰਡ ਝਾੜੀ ਵਾਲਾ ਵਿਖੇ ਵਾਟਰ ਵਰਕਸ ਦੀ ਮੋਟਰ ਕਈ ਦਿਨਾਂ ਤੋਂ ਖ਼ਰਾਬ ਹੋ ਜਾਣ 'ਤੇ ਇਥੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਗਈ ਹੈ, ਜਿਸ ਕਰ ਕੇ ਸਖ਼ਤ ਗਰਮੀ 'ਚ ਲੋਕਾਂ ਦੀ ਹਾਹਾਕਾਰ ਮਚੀ ਹੋਈ ਹੈ, ਪਰ ...

ਪੂਰੀ ਖ਼ਬਰ »

ਪਿੰਡ ਮਿਹਰ ਸਿੰਘ ਵਾਲਾ ਵਿਖੇ 'ਹਰ ਗਾਓ ਹਮਾਰਾ' ਪ੍ਰੋਗਰਾਮ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਐਚ. ਡੀ. ਐਫ. ਸੀ. ਬੈਂਕ ਨੇ ਪਿੰਡ ਮਿਹਰ ਸਿੰਘ ਵਾਲਾ 'ਚ ਆਪਣੀ ਪੇਂਡੂ ਪਹਿਲ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ | ਇਹ ਪ੍ਰੋਗਰਾਮ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਤੇ ਬੈਂਕ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਪੁਲਿਸ ਥਾਣੇ 'ਚੋਂ ਫ਼ਰਾਰ ਹੋਣ ਵਾਲਾ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)-ਕਸਬਾ ਤਲਵੰਡੀ ਭਾਈ ਦੇ ਪੁਲਿਸ ਥਾਣੇ 'ਚੋਂ ਫ਼ਰਾਰ ਹੋਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਪਾਲ ਸਿੰਘ ਨੂੰ ਏ. ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਵਲੋਂ ਬੈਠਕ, 20 ਨੂੰ ਸੰਘਰਸ਼ ਵਿੱਢਣ ਦਾ ਐਲਾਨ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਸਮੇਂ 'ਚ ਆਲਮਗੜ੍ਹ ਵਿਖੇ ਵਾਪਰੇ ਗੁਰਤੇਜ ਸਿੰਘ ਖ਼ੁਦਕੁਸ਼ੀ ਮਾਮਲੇ ਦੇ ਸਬੰਧ ਵਿਚ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਬੈਠਕ ਕਰ ਕੇ 20 ਜੂਨ ਤੋਂ ਵੱਡਾ ਐਕਸ਼ਨ ਕਰਨ ਦਾ ਐਲਾਨ ਕੀਤਾ | ਬੈਠਕ ਦੌਰਾਨ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਹਰਿਆਣਾ ਸੂਬੇ ਦੀ ਸ਼ਰਾਬ ਬਰਾਮਦ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਵਲੋਂ ਵੱਡੇ ਪੱਧਰ 'ਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਚੂਹੜਚੱਕ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਮਹਿਕਮਿਆਂ ਨੇ ਸੈਮੀਨਾਰ ਲਗਾਇਆ

ਅਜੀਤਵਾਲ, 17 ਜੂਨ (ਹਰਦੇਵ ਸਿੰਘ ਮਾਨ)-ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਅ ਅਤੇ ਇਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਪਿੰਡ ਚੂਹੜਚੱਕ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਪੱਤੋ ਨੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਬਲਾਕ ਪੱਤੋ ਹੀਰਾ ਸਿੰਘ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਕੌਰ ਦੀ ਅਗਵਾਈ ਵਿਚ ਪਲਸ ਪੋਲੀਓ ਰਾੳਾੂਡ ਬੀਤੇ ਦਿਨ ਸ਼ੁਰੂ ਕੀਤਾ ਗਿਆ¢ ਇਸ ਮੁਹਿੰਮ ਦੇ ਨੋਡਲ ਅਫ਼ਸਰ ਡਾ. ਸੰਜੇ ਪਵਾਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵਲੋਂ ਹਲਕੇ ਦੇ ਪਿੰਡਾਂ 'ਚ 'ਹਰ ਗਾਓਾ ਹਮਾਰਾ' ਦੀ ਸ਼ੁਰੂਆਤ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 17 ਜੂਨ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਮਾਣੰੂਕੇ)-ਐਚ.ਡੀ.ਐਫ.ਸੀ ਬੈਂਕ ਨਿਹਾਲ ਸਿੰਘ ਵਾਲਾ ਵਲੋਂ ਹਲਕੇ ਦੇ ਪਿੰਡ ਸੈਦੋਕੇ, ਭਾਗੀਕੇ ਅਤੇ ਸਮਾਧ ਭਾਈ ਵਿਖੇ ਆਪਣੀ ਪੇਂਡੂ ਪਹਿਲ ਪੋ੍ਰਗਰਾਮ 'ਹਰ ਗਾਂਓਾ ਹਮਾਰਾ' ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਨਾ ਕਰਨ 'ਤੇ ਦਿੱਤਾ ਜ਼ੋਰ

ਅਜੀਤਵਾਲ, 17 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਦੋਕੇ ਵਿਖੇ ਪਿ੍ੰਸੀ. ਡਾ. ਮੋਹਿਤਾ ਗਰਗ ਵਲੋਂ ਬੱਚਿਆਂ ਨੂੰ ਵਾਤਾਵਰਣ ਬਚਾਉਣ ਅਤੇ ਪਲਾਸਟਿਕ ਦੀ ਘਰਾਂ 'ਚ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਬੱਚਿਆਂ ਨੇ ...

ਪੂਰੀ ਖ਼ਬਰ »

ਆਰ. ਕੇ. ਐਸ. ਸਕੂਲ ਵਿਖੇ ਬੂਟੇ ਲਗਾਏ

ਮੋਗਾ, 17 ਜੂਨ (ਰਾਜੇਸ਼ ਕੋਛੜ)-ਸਟੇਟ ਬੈਕ ਆਫ਼ ਇੰਡੀਆ ਵਲੋਂ ਆਰ. ਕੇ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਏ ਗਏ | ਮੇਨ ਬਾਜ਼ਾਰ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਭਗਵਾਨ ਸਿੰਘ ਤੇ ਉਨ੍ਹਾਂ ਦਾ ਸਟਾਫ਼ ਆਰ. ਕੇ. ਐਸ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਲੋਕਾਂ ਨੰੂ ਖੁੱਲੇ੍ਹ ਪਏ ਬੋਰਵੈੱਲ ਬਾਰੇ ਜਾਗਰੂਕ ਕੀਤਾ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਮੋਗਾ ਮੁਨੀਸ਼ ਸਿੰਗਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਬਗੀਚਾ ਸਿੰਘ ਸੀ. ਜੇ. ਐਮ. ਮੋਗਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ)- ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਸਾਹਿਬ ਪਿੰਡ ਮਸੀਤਾਂ ਵਿਖੇ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਨਗਰ ਕੌਸਲ ਦੇ ਪ੍ਰਧਾਨ ਇੰਦਰਜੀਤ ਜੌਲੀ ਨੇ ਪ੍ਰਧਾਨ ਮੰਤਰੀ ਨਾਂਅ ਲਿਖੀ ਚਿੱਠੀ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਅਗਰਵਾਲ ਸਭਾ ਨਿਹਾਲ ਸਿੰਘ ਵਾਲਾ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਇੰਦਰਜੀਤ ਜੌਲੀ ਗਰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਦੇਸ਼ ਨੂੰ 100 ਫ਼ੀਸਦੀ ਸ਼ਾਖਸਰ ਕਰਨ ਲਈ 2014 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX