ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਕਿਊਬਕ ਵਿਧਾਨ ਸਭਾ 'ਚ ਧਾਰਮਿਕ ਚਿੰਨ੍ਹਾਂ ਦੀ ਪਾਬੰਦੀ ਵਾਲਾ ਬਿੱਲ ਪਾਸ

ਟੋਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਾਂਤ ਕਿਊਬਕ ਦੀ ਵਿਧਾਨ ਸਭਾ ਵਿਚ ਦੇਰ ਰਾਤ 35 ਦੇ ਮੁਕਾਬਲੇ 73 ਵੋਟਾਂ ਨਾਲ ਬਿੱਲ-21 ਪਾਸ ਕਰ ਦਿੱਤਾ ਗਿਆ, ਜਿਸ ਅਨੁਸਾਰ ਪ੍ਰਾਂਤ 'ਚ ਸਰਕਾਰੀ ਨੌਕਰੀਆਂ ਵਾਲੇ (ਅਧਿਆਪਕ, ਪੁਲਿਸ ਕਰਮੀ ਆਦਿ) ਵਿਅਕਤੀ ਆਪਣੇ ਧਾਰਮਿਕ ਚਿੰਨ੍ਹ ਨਹੀਂ ਪਾ ਸਕਣਗੇ | ਨਵਾਂ ਕਾਨੂੰਨ ਵਿਸ਼ੇਸ਼ ਤੌਰ 'ਤੇ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਉਪਰ ਲਾਗੂ ਹੋਵੇਗਾ | ਬੁਰਕਾ ਪਾ ਕੇ ਜਾਂ ਮੂੰਹ ਕੱਜ ਕੇ ਨਾ ਨੌਕਰੀ ਕੀਤੀ ਜਾ ਸਕਦੀ ਹੈ ਅਤੇ ਨਾ ਸਰਕਾਰੀ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ | ਮੁੱਖ ਮੰਤਰੀ ਫਰਾਂਸੁਆ ਲੀਗਾਲਟ ਨੇ ਆਖਿਆ ਹੈ ਕਿ ਅਕਤੂਬਰ 2019 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੇ ਇਹ ਨੁਕਤਾ ਏਜੰਡੇ ਵਜੋਂ ਲੋਕਾਂ ਸਾਹਮਣੇ ਪੇਸ਼ ਕੀਤਾ ਸੀ ਜਿਸ ਦਾ ਲੋਕਾਂ ਨੇ ਭਰਪੂਰ ਸਮਰਥਨ ਕੀਤਾ ਅਤੇ ਹੁਣ ਉਨ੍ਹਾਂ ਵਲੋਂ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਸ੍ਰੀ ਲੀਗਾਲਟ ਦੀ ਕੋਲੀਸ਼ਨ ਅਵਨੀਰ ਪਾਰਟੀ ਕੋਲ ਹਾਊਸ ਵਿਚ ਮਜ਼ਬੂਤ ਬਹੁਮਤ ਹੈ ਅਤੇ ਪਾਰਟੀ ਕਿਊਬਕ (ਵਿਰੋਧੀ ਧਿਰ) ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਜਦਕਿ ਕਿਊਬਕ ਸੋਲੀਡੇਰ ਪਾਰਟੀ ਨੇ ਬਿੱਲ ਦਾ ਵਿਰੋਧ ਕੀਤਾ | ਦੇਸ਼ ਭਰ 'ਚੋਂ ਰਾਜਨੀਤਕ ਪਾਰਟੀਆਂ ਦੇ ਕੁਝ ਆਗੂਆਂ ਨੇ ਇਸ ਬਿੱਲ ਦਾ (ਸ਼ਬਦੀ) ਵਿਰੋਧ ਕੀਤਾ ਸੀ ਪਰ ਸ੍ਰੀ ਲੀਗਾਲਟ ਆਪਣੀ ਜ਼ਿੱਦ 'ਤੇ ਕਾਇਮ ਰਹੇ ਅਤੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾ ਕੇ ਬਿੱਲ ਪਾਸ ਕੀਤਾ ਹੈ | ਬਿੱਲ-21 ਤੋਂ ਕੁਝ ਘੰਟੇ ਪਹਿਲਾਂ ਵਿਧਾਨ ਸਭਾ 'ਚ ਬਿੱਲ-9 ਪਾਸ ਕੀਤਾ ਗਿਆ ਜਿਸ ਵਿਚ ਵਿਦੇਸ਼ਾਂ ਤੋਂ ਕਿਊਬਕ 'ਚ ਆ ਕੇ ਵਸਣ ਦੇ ਚਾਹਵਾਨ ਲੋਕਾਂ ਲਈ ਨਵੇਂ ਨਿਯਮ ਨਿਰਧਾਰਤ ਕੀਤੇ ਗਏ ਹਨ | ਹੁਣ ਹਰੇਕ ਪ੍ਰਵਾਸੀ ਲਈ ਫਰੈਂਚ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਪਰਮਾਨੈਂਟ ਇਮੀਗ੍ਰੇਸ਼ਨ ਵਾਸਤੇ ਕਿਊਬਕ ਦੀਆਂ ਕਦਰਾਂ-ਕੀਮਤਾਂ ਦੀ ਜਾਣਕਾਰੀ ਬਾਰੇ ਵੱਖਰਾ ਟੈਸਟ ਦੇਣਾ ਪਿਆ ਕਰੇਗਾ | ਇਸ ਦੇ ਨਾਲ ਹੀ ਹੁਣ ਤੱਕ ਅਪਲਾਈ ਕਰਕੇ ਕਈ ਸਾਲਾਂ ਤੋਂ ਆਪਣੀ ਵਾਰੀ ਦੀ ਉਡੀਕ ਕਰ ਰਹੇ 18000 ਦੇ ਕਰੀਬ ਲੋਕਾਂ ਦੀਆਂ ਆਸਾਂ ਉਪਰ ਵੀ ਪਾਣੀ ਫੇਰ ਦਿੱਤਾ ਗਿਆ ਕਿਉਂਕਿ ਬਿੱਲ-9 ਪਾਸ ਹੋਣ ਨਾਲ ਉਨ੍ਹਾਂ ਦੀਆਂ ਅਰਜ਼ੀਆਂ ਆਪਣੇ ਆਪ ਰੱਦ ਸਮਝੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਨਵੀਂਆਂ ਸ਼ਰਤਾਂ ਤਹਿਤ ਨਵੇਂ ਸਿਰੇ ਤੋਂ ਅਪਲਾਈ ਕਰਨਾ ਪਵੇਗਾ |

ਦਿੱਲੀ ਪੁਲਿਸ ਦੀ ਸਿੱਖ ਪਿਤਾ-ਪੁੱਤਰ ਨਾਲ ਕੁੱਟਮਾਰ ਦੀ ਯੂ. ਕੇ. ਦੇ ਸਿੱਖ ਆਗੂਆਂ ਵਲੋਂ ਨਿੰਦਾ

ਲੰਡਨ 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਦਿੱਲੀ ਵਿਚ ਪੁਲਿਸ ਵਲੋਂ ਸਿੱਖ ਡਰਾਈਵਰ ਅਤੇ ਉਸ ਦੇ ਪੁੱਤਰ ਦੀ ਕੀਤੀ ਕੁੱਟ-ਮਾਰ ਦੀ ਯੂ. ਕੇ. ਦੇ ਸਿੱਖ ਆਗੂਆਂ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ...

ਪੂਰੀ ਖ਼ਬਰ »

ਪਿ੍ੰਸ ਹੈਰੀ ਨੂੰ ਮੇਗਨ ਮਾਰਕਲ ਨਾਲ ਵਿਆਹ ਨਾ ਕਰਨ ਦੀ ਦਾਦੇ ਨੇ ਦਿੱਤੀ ਸੀ ਸਲਾਹ

ਲੰਡਨ 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪਿ੍ੰਸ ਹੈਰੀ ਨੂੰ ਉਸ ਦੇ ਦਾਦੇ ਫਿਲਪ ਨੇ ਅਮਰੀਕੀ ਅਦਾਕਾਰਾ ਮੇਗਨ ਮਾਰਕਲ ਨਾਲ ਵਿਆਹ ਨਾ ਕਰਨ ਦੀ ਸਲਾਹ ਦਿੱਤੀ ਸੀ | ਇਸ ਗੱਲ ਦਾ ਦਾਅਵਾ ਬਰਤਾਨੀਆ ਦੇ ਇਕ ਅਖ਼ਬਾਰ ਨੇ ਕੀਤਾ ਹੈ | ਅਖ਼ਬਾਰ ਅਨੁਸਾਰ ਇਹ ...

ਪੂਰੀ ਖ਼ਬਰ »

ਇਕ ਸਾਲ ਮਗਰੋਂ ਦੋਹਰੇ ਕਤਲ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਕੈਲਗਰੀ 17 ਜੂਨ (ਹਰਭਜਨ ਸਿੰਘ ਢਿੱਲੋਂ) - ਕੈਲਗਰੀ ਪੁਲਿਸ ਵਲੋਂ 14 ਮਹੀਨਿਆਂ ਦੀ ਲੰਬੀ ਜਾਂਚ ਮਗਰੋਂ ਦੋਹਰੇ ਕਤਲ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਦੋਸ਼ ਲਗਾ ਦਿੱਤੇ ਗਏ ਹਨ | ਐਵੇਨਕ੍ਰੈਸਟ ਮਿਊਜ਼ ਦੇ 0 ਤੋਂ 100 ਬਲਾਕ ਵਿਚਲੇ ਇਕ ਘਰ ਵਿਚ 20 ਅਪ੍ਰੈਲ 2018 ਨੂੰ ਪੁਲਿਸ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ 4 ਜੀਆਂ ਦੀ ਹੱਤਿਆ

ਵਾਸ਼ਿੰਗਟਨ, 17 ਜੂਨ (ਏਜੰਸੀ)- ਅਮਰੀਕਾ ਦੇ ਲੋਵਾ ਸੂਬੇ 'ਚ ਭਾਰਤੀ ਮੂਲ ਦਾ ਅਮਰੀਕੀ ਆਈ.ਟੀ. ਪੇਸ਼ੇਵਰ ਅਤੇ ਉਸ ਦੇ 3 ਪਰਿਵਾਰਕ ਮੈਂਬਰਾਂ, ਜਿਸ 'ਚ 2 ਬੱਚੇ ਵੀ ਸ਼ਾਮਿਲ ਹਨ, ਆਪਣੇ ਘਰ 'ਚ ਮਿ੍ਤਕ ਮਿਲੇ ਹਨ ਅਤੇ ਇਨ੍ਹਾਂ ਸਾਰਿਆਂ ਦੇ ਸਰੀਰਾਂ 'ਤੇ ਗੋਲੀਆਂ ਵੱਜਣ ਦੇ ਨਿਸ਼ਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ 'ਤੇ ਯੂਨੀਵਰਸਿਟੀ ਆਫ਼ ਕੈਲਗਰੀ 'ਚ ਸੈਮੀਨਾਰ

ਕੈਲਗਰੀ 17 ਜੂਨ (ਹਰਭਜਨ ਸਿੰਘ ਢਿੱਲੋਂ)-ਬੀਤੇ ਦਿਨ ਯੂਨੀਵਰਸਿਟੀ ਆਫ਼ ਕੈਲਗਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਦੀ ਦੇ ਆਗਮਨ ਦਿਹਾੜੇ ਦੀ 550ਵੀਂ ਵਰ੍ਹੇਗੰਢ ਦੇ ਸਬੰਧ ਵਿਚ ਇਕ ਦਿਨਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਵਿਦਵਾਨਾਂ ਨੇ ...

ਪੂਰੀ ਖ਼ਬਰ »

ਸਿਆਟਲ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 17 ਜੂਨ (ਗੁਰਚਰਨ ਸਿੰਘ ਢਿੱਲੋਂ)-ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਗੁਰੂ ਘਰਾਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਕੈਲਗਰੀ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਹਮਲੇ 'ਚ ਇਕ ਜ਼ਖ਼ਮੀ

ਕੈਲਗਰੀ 17 ਜੂਨ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਮਾਰਲਬਰੋ ਸੀ-ਟ੍ਰੇਨ ਸਟੇਸ਼ਨ ਉੱਪਰ ਲੰਘੇ ਕੱਲ੍ਹ ਬਾਅਦ ਦੁਪਹਿਰ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤੇ ਜਾਣ ਦੀ ਸੂਚਨਾ ਹੈ | ਲਗਪਗ ਪੌਣੇ ਚਾਰ ਵਜੇ ਪੁਲਿਸ ਨੂੰ ਇਸ ਸਬੰਧੀ ਸੱਦਿਆ ਗਿਆ ਸੀ | ਜ਼ਖ਼ਮੀ ...

ਪੂਰੀ ਖ਼ਬਰ »

ਹਾਂਗਕਾਂਗ ਦੀ ਸੰਗਤ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਹਾਂਗਕਾਂਗ, 17 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਵਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਤੁੰਗ-ਚੁੰਗ ਇਲਾਕੇ ਵਿਚ ਲਗਾਈ ਗਈ | ਇਸ ਦੌਰਾਨ ਬੀਬੀਆਂ, ਨੌਜਵਾਨ, ਬੱਚਿਆਂ ਅਤੇ ਬਜ਼ੁਰਗਾਂ ਵਲੋਂ ...

ਪੂਰੀ ਖ਼ਬਰ »

ਅਮਰੀਕੀ ਸੈਨੇਟਰਾਂ ਵਲੋਂ ਭਾਰਤ ਨੂੰ ਨਾਟੋ ਸਹਿਯੋਗੀਆਂ ਵਾਂਗ ਦਰਜਾ ਦੇਣ ਵਾਲਾ ਬਿੱਲ ਪੇਸ਼

ਵਾਸ਼ਿੰਗਟਨ, 17 ਜੂਨ (ਏਜੰਸੀ)-ਅਮਰੀਕਾ ਨਾਲ ਭਾਰਤ ਦੇ ਰਿਸ਼ਤੇ ਮਜ਼ਬੂਤ ਹੋਣ ਦੇ ਚੱਲਦਿਆਂ ਅਮਰੀਕਾ ਦੇ 2 ਸੀਨੀਅਰ ਸੈਨੇਟਰਾਂ ਵਲੋਂ ਆਪਣੇ ਦੇਸ਼ ਦੇ ਯੂਐਸ ਆਰਮਡ ਕੰਟਰੋਲ ਐਕਸਪੋਰਟ ਐਕਟ 'ਚ ਸੋਧ ਕਰਨ ਦਾ ਬਿੱਲ ਪੇਸ਼ ਕੀਤਾ ਗਿਆ ਹੈ | ਇਸ ਬਿੱਲ ਨੂੰ ਮਨਜ਼ੂਰੀ ਮਿਲਣ 'ਤੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਭਿਆਨਕ ਸੜਕ ਹਾਦਸਾ, 24 ਮੌਤਾਂ

ਜੁਹਾਨਸਬਰਗ, 17 ਜੂਨ (ਏਜੰਸੀ) -ਇੱਥੇ ਦੱਖਣੀ ਅਫ਼ਰੀਕਾ ਦੇ ਉੱਤਰੀ-ਪੂਰਬੀ ਖੇਤਰ ਵਿਚ ਹੋਏ ਭਿਆਨਕ ਸੜਕ ਹਾਦਸੇ ਵਿਚ 24 ਲੋਕਾਂ ਦੀ ਮੌਤ ਹੋ ਗਈ | ਇਸ ਦੀ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ | ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਕ ਬੱਸ ਅਤੇ ਮਿੰਨੀ ਬੱਸ ਵਿਚਕਾਰ ਹੋਈ | ...

ਪੂਰੀ ਖ਼ਬਰ »

ਤਾਹਿਰਾ ਤਰਾ ਅਤੇ ਗੁਰਤੇਜ ਕੁਹਾਰਵਾਲਾ ਦਾ ਕੈਨੇਡਾ 'ਚ ਸਨਮਾਨ

ਟੋਰਾਂਟੋ 17 ਜੂਨ (ਹਰਜੀਤ ਸਿੰਘ ਬਾਜਵਾ)-ਪੰਜਾਬੀ ਸਾਹਿਤ ਅਤੇ ਸੰਗੀਤ ਜਗਤ ਦੀ ਵੱਡੀ ਹਸਤੀ ਇਕਬਾਲ ਮਾਹਲ ਵਲੋਂ ਸਾਹਿਤਕ ਸਮਾਗਮ ਮਿਸੀਸਾਗਾ ਦੇ ਸੰਤ ਸਿੰਘ ਸੇਖੋਂ ਹਾਲ ਵਿਚ ਕਰਵਾਇਆ ਗਿਆ, ਜਿਸ ਵਿਚ ਭਾਰਤ ਅਤੇ ਪਾਕਿਸਤਾਨ ਦੇ ਦੋ ਨਾਮਵਰ ਸ਼ਾਇਰਾਂ ਗੁਰਤੇਜ ...

ਪੂਰੀ ਖ਼ਬਰ »

ਵਿਨੀਪੈਗ ਵਿਚ ਕੈਨੇਡਾ ਡੇਅ ਮੌਕੇ ਪਹਿਲੀ ਵਾਰ ਹੋਵੇਗਾ ਪੰਜਾਬੀ ਗੱਭਰੂਆਂ ਵਲੋਂ ਭੰਗੜੇ ਦਾ ਪ੍ਰਦਰਸ਼ਨ

ਵਿਨੀਪੈਗ, 17 ਜੂਨ (ਸਰਬਪਾਲ ਸਿੰਘ)-ਪੂਰੇ ਕੈਨੇਡਾ ਅਤੇ ਦੁਨੀਆ ਭਰ ਵਿਚ ਵਸਦੇ ਕੈਨੇਡੀਅਨ ਲੋਕਾਂ ਵਲੋਂ ਪਹਿਲੀ ਜੁਲਾਈ ਦਾ ਦਿਨ ਕੈਨੇਡਾ ਡੇਅ ਵਜੋਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਉੱਥੋਂ ਦੀਆਂ ਸਥਆਨਕ ...

ਪੂਰੀ ਖ਼ਬਰ »

ਜੇਤੂ ਕੌਾਸਲਰਾਂ ਦਾ ਓਡਬੀ ਗੁਰੂ ਘਰ ਵਲੋਂ ਸਨਮਾਨ

ਲੈਸਟਰ (ਇੰਗਲੈਂਡ), 17 ਜੂਨ (ਸੁਖਜਿੰਦਰ ਸਿੰਘ ਢੱਡੇ)-ਪਿਛਲੇ ਦਿਨੀਂ ਇੰਗਲੈਂਡ 'ਚ ਹੋਈਆਂ ਕੌਾਸਲ ਚੋਣਾਂ ਨੇ ਬਹੁਤ ਥਾਵਾਂ 'ਤੇ ਰਾਜਨੀਤਕ ਸਮੀਕਰਨ ਬਦਲੇ ਹਨ ਤੇ ਹੈਰਾਨੀਜਨਕ ਨਤੀਜਿਆਂ ਨੇ ਚਰਚਾ ਛੇੜ ਦਿੱਤੀ ਹੈ | ਉੱਥੇ ਹੀ ਓਡਬੀ-ਵਿਗਸਟਨ ਕੌਾਸਲ ਵਿਚ ਦੋ ਪੰਜਾਬੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਜੂਨ 1984 ਦਾ ਘੱਲੂਘਾਰਾ ਦਿਵਸ ਮਨਾਇਆ

ਹਮਬਰਗ 17 ਜੂਨ (ਅਮਰਜੀਤ ਸਿੰਘ ਸਿੱਧੂ)-ਗੁਰਦੁਆਰਾ ਸਿੰਘ ਸਭਾ ਹਮਬਰਗ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਨੇ ਮਿਲ ਕੇ ਜੂਨ 1984 ਵਿਚ ਹੋਏ ਪੰਜਾਬ ਵਿਚ ਹੋਏ ਘੱਲੂਘਾਰੇ ਦੀ ਯਾਦ ਵਿਚ ਸਮਾਗਮ ਕਰਵਾਇਆ | ਸਮਾਗਮ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...

ਪੂਰੀ ਖ਼ਬਰ »

ਜਤਿੰਦਰ ਜੈਅ ਮਿਨਹਾਸ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਨਮਾਨ

ਲੰਡਨ 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੈਨੇਡਾ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਜਤਿੰਦਰ ਜੈਅ ਮਿਨਹਾਸ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਤਿੰਦਰ ਮਿਨਹਾਸ ਯੂ. ਕੇ. 'ਚ ਭਾਰਤ ਦੇ ਸਾਬਕਾ ਕਿ੍ਕਟ ਕਪਤਾਨ ਕਪਿਲ ਦੇਵ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਰੈਂਕਫਰਟ, 17 ਜੂਨ (ਸੰਦੀਪ ਕੌਰ ਮਿਆਣੀ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਦੀਵਾਨ ਸਜਾਏ ਗਏ | ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਇੰਦਰਜੀਤ ਸਿੰਘ ਸਿਰਸਾ ਦੇ ਜਥੇ ਨੇ ਇਲਾਹੀ ਗੁਰਬਾਣੀ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 17 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਨਾਨਕਸ਼ਾਹੀ ਕਲੰਡਰ ਮੁਤਾਬਿਕ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਸਿਆਟਲ ਦੇ ਕੈਂਟ ਹਿੰਦੂ ਟੈਂਪਲ ਵਿਖੇ 'ਮਹਾਂ ਰੂਦਰ ਯੱਗ'

ਸਿਆਟਲ, 17 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਹਿੰਦੂ ਮੰਦਰ 'ਕੈਂਟ ਹਿੰਦੂ ਟੈਂਪਲ' ਕੈਂਟ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਵਿਸ਼ਵ ਸ਼ਾਂਤੀ ਲਈ ਚੱਲ ਰਹੇ 'ਸ੍ਰੀ ਮਹਾਂ ਰੂਦਰ ਯੱਗ' ਜੋ ਭਗਵਾਨ ਸ਼ਿਵ ਨੂੰ ਸਮਰਪਿਤ ਸੀ ਦਾ ਸਮਾਪਤੀ ਸਮਾਰੋਹ ਹੋਇਆ | ਇਸ ਮੌਕੇ 121 ...

ਪੂਰੀ ਖ਼ਬਰ »

ਸਿਆਟਲ ਵਿਚ ਪਿਤਾ ਦਿਵਸ ਉਤਸ਼ਾਹ ਨਾਲ ਮਨਾਇਆ

ਸਿਆਟਲ, 17 ਜੂਨ (ਗੁਰਚਰਨ ਸਿੰਘ ਢਿੱਲੋਂ)-ਸੰਸਾਰ ਦੇ ਕੋਨੇ-ਕੋਨੇ 'ਚ ਪਿਤਾ ਦਿਵਸ ਮਨਾਇਆ ਗਿਆ | ਸਿਆਟਲ ਵਿਚ ਵੱਖ-ਵੱਖ ਧਰਮਾਂ, ਜਾਤਾਂ ਰੰਗਾਂ ਤੇ ਦੇਸ਼ਾਂ ਦੇ ਲੋਕਾਂ ਨੇ ਆਪਣੇ ਰੀਤੀ-ਰਿਵਾਜ ਅਨੁਸਾਰ ਪਿਤਾ ਦਿਵਸ ਮਨਾਇਆ | ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਗੁਰਦੁਆਰਿਆਂ ...

ਪੂਰੀ ਖ਼ਬਰ »

ਪੰਜਾਬੀ ਸੱਥ ਮੈਲਬੌਰਨ ਵਲੋਂ ਸਾਹਿਤਕ ਸ਼ਾਮ

ਮੈਲਬੌਰਨ, 17 ਜੂਨ (ਸਰਤਾਜ ਸਿੰਘ ਧੌਲ)-ਪੰਜਾਬੀ ਸੱਥ ਮੈਲਬੌਰਨ ਵਲੋਂ ਰੰਜੀਵਨ ਸਿੰਘ (ਰੰਗ ਕਰਮੀ) ਅਤੇ ਕਵੀ ਚੰਨ ਅਮਰੀਕ ਸਿੰਘ ਨਾਲ ਸਾਹਿਤਕ ਸ਼ਾਮ ਕਰਵਾਈ ਗਈ | ਪ੍ਰੋਗਰਾਮ ਦੀ ਸੰਚਾਲਕਾ ਪ੍ਰਸਿੱਧ ਗ਼ਜ਼ਲਕਾਰ ਬੀਬੀ ਕੁਲਜੀਤ ਕੌਰ ਗਜ਼ਲ ਵਲੋਂ ਪਹੁੰਚੇ ਵਿਸ਼ੇਸ਼ ...

ਪੂਰੀ ਖ਼ਬਰ »

ਹਿੰਦੂ ਯੂਥ ਸੁਸਾਇਟੀ ਵਲੋਂ ਭਗਵਤੀ ਜਾਗਰਣ

ਕੈਲਗਰੀ 17 ਜੂਨ (ਹਰਭਜਨ ਸਿੰਘ ਢਿੱਲੋਂ) –ਕੈਲਗਰੀ ਦੀ ਹਿੰਦੂ ਯੂਥ ਸੁਸਾਇਟੀ ਵਲੋਂ ਇਸ ਸਾਲ ਆਪਣਾ 8ਵਾਂ ਭਗਵਤੀ ਜਾਗਰਣ ਕਰਵਾਇਆ ਗਿਆ | ਭਾਰਤ ਤੋਂ ਆਏ ਕਲਾਕਾਰਾਂ ਕਵਿਤਾ ਪੌਡਵਾਲ ਅਤੇ ਮੋਹਿਤ ਚੋਪੜਾ ਨੇ ਭੇਟਾਂ ਗਾਈਆਂ | ਮੈਗਨੋਲੀਆ ਹਾਲ 'ਚ ਕਰਵਾਏ ਜਾਗਰਣ ਵਿਚ ਸੈਂਕੜੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ

ਵੀਨਸ (ਇਟਲੀ) 17 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 69ਵੀਂ ਬਰਸੀ ਮਨਾਈ ਗਈ | ਭੋਗ ਉਪਰੰਤ ਪ੍ਰਸਿੱਧ ਢਾਡੀ ਭਾਈ ਮੋਹਨ ਸਿੰਘ ਖਿਆਲੀ ਦੇ ਢਾਡੀ ਜਥੇ ਨੇ ...

ਪੂਰੀ ਖ਼ਬਰ »

ਬਿ੍ਸਬੇਨ 'ਚ ਪ੍ਰੋ: ਪੰਨੂ ਨੇ ਜਨਮ ਸਾਖੀ ਪ੍ਰੰਪਰਾ 'ਤੇ ਕੀਤੀ ਚਰਚਾ

ਬਿ੍ਸਬੇਨ, 17 ਜੂਨ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ 'ਚ ਪ੍ਰੋ: ਹਰਪਾਲ ਸਿੰਘ ਪੰਨੂ ਵਲੋਂ ਜਨਮ ਸਾਖੀ ਪ੍ਰੰਪਰਾ ਉੱਪਰ ਵਿਚਾਰ ਗੋਸ਼ਟੀ ਕੀਤੀ ਜਾ ਰਹੀ ਹੈ | ਇਸੇ ਹੀ ਕੜੀ ਅਧੀਨ ਪ੍ਰੋ: ਪੰਨੂ ਨੇ ਸਿੱਖ ਐਜੂਕੇਸ਼ਨ ਅਤੇ ਵੈਲਫ਼ੇਅਰ ਸੈਂਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX