ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 3 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 3 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 4 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 4 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 4 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 5 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 5 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 5 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 6 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 6 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 6 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 6 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਕਪੂਰਥਲਾ / ਫਗਵਾੜਾ

ਨੂਰਪੁਰ ਦੋਨਾ ਨੇੜੇ ਬਣੇ ਪ੍ਰਸ਼ਾਸਕੀ ਕੰਪਲੈਕਸ 'ਚ ਅੱਜ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਤਬਦੀਲ ਹੋਣਗੇ

ਕਪੂਰਥਲਾ, 17 ਜੂਨ (ਅਮਰਜੀਤ ਕੋਮਲ)- ਨੂਰਪੁਰ ਦੋਨਾ ਨੇੜੇ ਬਣੇ ਜੁਡੀਸ਼ੀਅਲ ਕੰਪਲੈਕਸ ਦੇ ਨਾਲ ਤਿਆਰ ਪ੍ਰਸ਼ਾਸਕੀ ਕੰਪਲੈਕਸ ਵਿਚ ਵੀ 18 ਜੂਨ ਨੂੰ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਤਬਦੀਲ ਕੀਤੇ ਜਾ ਰਹੇ ਹਨ | ਇਸ ਸਬੰਧੀ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | 51 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਸ਼ਾਸਕੀ ਕੰਪਲੈਕਸ ਦਾ 2011 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਦਾ ਨੀਂਹ ਪੱਥਰ ਰੱਖਿਆ ਸੀ | ਪੰਜਾਬ ਸਰਕਾਰ ਦੀ ਓ.ਯੂ.ਵੀ.ਯੂ.ਜੀ.ਐਲ. ਸਕੀਮ ਤਹਿਤ ਬਣਾਏ ਜਾਣ ਵਾਲੇ ਇਸ ਪ੍ਰਸ਼ਾਸਕੀ ਕੰਪਲੈਕਸ ਲਈ ਪੁੱਡਾ ਵਲੋਂ ਲੋੜੀਂਦੀ ਰਕਮ ਖ਼ਰਚੀ ਜਾਣੀ ਸੀ ਪਰ ਪੁੱਡਾ ਵਲੋਂ ਸਮੇਂ ਸਿਰ ਪ੍ਰਸ਼ਾਸਕੀ ਕੰਪਲੈਕਸ ਦੀ ਉਸਾਰੀ ਲਈ ਫ਼ੰਡ ਨਾ ਮੁਹੱਈਆ ਕੀਤੇ ਜਾਣ 'ਤੇ ਸਰਕਾਰ ਵਲੋਂ ਇਸ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਦੋ ਵਰ੍ਹੇ ਵਿਚ ਬਣਨ ਵਾਲੇ ਪ੍ਰਸ਼ਾਸਕੀ ਕੰਪਲੈਕਸ 8 ਵਰਿ੍ਹਆਂ ਵਿਚ ਵੀ ਮੁਕੰਮਲ ਨਹੀਂ ਹੋ ਸਕਿਆ | ਦੱਸਿਆ ਜਾਂਦਾ ਹੈ ਕਿ ਪਿਛਲੇ ਮਹੀਨਿਆਂ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਨਿੱਜੀ ਦਿਲਚਸਪੀ ਲੈ ਕੇ ਪ੍ਰਸ਼ਾਸਕੀ ਕੰਪਲੈਕਸ ਨੂੰ ਪੂਰਾ ਕਰਨ ਦਾ ਬੀੜਾ ਚੁੱਕਿਆ ਤੇ ਉਹ ਪੁੱਡਾ ਕਲੋਂ ਕੰਪਲੈਕਸ ਲਈ 1.50 ਕਰੋੜ ਰੁਪਏ ਦੀ ਰਕਮ ਪ੍ਰਾਪਤ ਕਰਨ ਵਿਚ ਸਫਲ ਹੋਏ ਜਿਸ ਨਾਲ ਪ੍ਰਸ਼ਾਸਕੀ ਕੰਪਲੈਕਸ ਦੀ ਗਰਾਊਾਡ ਫਲੋਰ ਤੇ ਉੱਪਰਲੀਆਂ ਦੋ ਮੰਜ਼ਿਲਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਇਸ ਦੀ ਤੀਜੀ, ਚੌਥੀ ਤੇ ਪੰਜਵੀਂ ਮੰਜ਼ਿਲ 'ਤੇ ਅਜੇ ਕੁਝ ਕੰਮ ਹੋਣ ਵਾਲਾ ਹੈ ਜਿਸ 'ਤੇ 2 ਕਰੋੜ 65 ਲੱਖ ਰੁਪਏ ਖ਼ਰਚ ਹੋਣ ਦਾ ਅਨੁਮਾਨ ਹੈ | ਇਸ ਰਕਮ ਦੀ ਪ੍ਰਾਪਤੀ ਲਈ ਵੀ ਡਿਪਟੀ ਕਮਿਸ਼ਨਰ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਦੱਸਿਆ ਜਾਂਦਾ ਹੈ ਕਿ ਡਿਪਟੀ ਕਮਿਸ਼ਨਰ ਦੇ ਉੱਦਮ ਨਾਲ ਹੀ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਦਫ਼ਤਰ ਤਬਦੀਲ ਹੋ ਰਹੇ ਹਨ | ਡੀ.ਸੀ. ਦਫ਼ਤਰ ਆਫਿਸ ਮੁਲਾਜ਼ਮ ਐਸੋਸੀਏਸ਼ਨ ਵਲੋਂ ਪ੍ਰਸ਼ਾਸਕੀ ਕੰਪਲੈਕਸ ਤਬਦੀਲ ਕੀਤੇ ਜਾਣ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ ਜਨਰਲ, ਐਸ.ਡੀ.ਐਮ. ਦਫ਼ਤਰ, ਸਹਾਇਕ ਕਮਿਸ਼ਨਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਜ਼ਿਲ੍ਹਾ ਮਾਲ ਦਫ਼ਤਰ, ਚੋਣ ਤਹਿਸੀਲਦਾਰ, ਐਮ.ਏ. ਬਰਾਂਚ, ਅਸਲਾ ਬਰਾਂਚ, ਸੁਵਿਧਾ ਕੇਂਦਰ, ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦਾ ਦਫ਼ਤਰ ਨਵੇਂ ਪ੍ਰਸ਼ਾਸਕੀ ਕੰਪਲੈਕਸ ਵਿਚ ਤਬਦੀਲ ਹੋਣ ਜਾਣਗੇ | ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਵਿਚਲੇ ਇਨ੍ਹਾਂ ਦਫ਼ਤਰਾਂ ਦਾ ਬਹੁਤ ਸਾਰਾ ਸਾਮਾਨ ਨਵੇਂ ਪ੍ਰਸ਼ਾਸਕੀ ਕੰਪਲੈਕਸ 'ਚ ਅਲਾਟ ਕੀਤੇ ਗਏ ਕਮਰਿਆਂ ਵਿਚ ਪਹੁੰਚ ਚੁੱਕਾ ਹੈ ਤੇ 18 ਜੂਨ ਨੂੰ ਬਕਾਇਦਾ ਪ੍ਰਸ਼ਾਸਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਹੋਰ ਵਿਭਾਗਾਂ ਦੇ ਦਫ਼ਤਰ ਕੰਮ ਕਰਨਾ ਸ਼ੁਰੂ ਕਰ ਦੇਣਗੇ | ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਦੂਜੇ ਪੜ੍ਹਾਅ ਦਾ ਕੰਮ ਮੁਕੰਮਲ ਕਰਨ ਲਈ ਅਜੇ 2 ਕਰੋੜ 65 ਲੱਖ ਰੁਪਏ ਦੀ ਲੋੜ ਹੈ ਤੇ ਇਸ ਰਕਮ ਦੀ ਪ੍ਰਾਪਤੀ ਲਈ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਤੇ ਰਕਮ ਮਿਲਣ ਉਪਰੰਤ ਹੋਰ ਵਿਭਾਗਾਂ ਦੇ ਦਫ਼ਤਰ ਵੀ ਇਸ ਪ੍ਰਸ਼ਾਸਕੀ ਕੰਪਲੈਕਸ 'ਚ ਤਬਦੀਲ ਹੋ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਦੱਸਿਆ ਕਿ ਐਸ.ਐਸ.ਪੀ. ਦਫ਼ਤਰ, ਐਚ.ਆਰ.ਸੀ. ਬਰਾਂਚ, ਸਦਰ ਕਾਨੂੰਗੋ ਦਫ਼ਤਰ, ਰਿਕਾਰਡ ਰੂਮ, ਨਕੂਲ ਏਜੰਸੀ ਦਾ ਦਫ਼ਤਰ ਅਜੇ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਹੀ ਕੰਮ ਕਰੇਗਾ, ਜਦਕਿ ਤਹਿਸੀਲ ਦਫ਼ਤਰ ਨੂੰ ਵੀ 1 ਮਹੀਨੇ ਬਾਅਦ ਨਵੇਂ ਪ੍ਰਸ਼ਾਸਕੀ ਕੰਪਲੈਕਸ ਵਿਚ ਤਬਦੀਲ ਕੀਤਾ ਜਾਵੇਗਾ | ਇਸੇ ਦੌਰਾਨ ਹੀ ਡੀ.ਸੀ. ਦਫ਼ਤਰ ਆਫਿਸ ਮੁਲਾਜ਼ਮ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਤੇ ਸੂਬਾਈ ਆਗੂ ਸਤਬੀਰ ਸਿੰਘ ਚੰਦੀ ਨੇ ਦੱਸਿਆ ਕਿ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਹਰਜੋਤ ਸਿੰਘ ਵਲੋਂ ਕੀਰਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਬਕਾਇਦਾ ਇਸ ਕੰਪਲੈਕਸ ਵਿਚ ਆਪਣਾ ਕੰਮਕਾਜ ਸ਼ੁਰੂ ਕਰਨਗੇ |

ਐਸ.ਡੀ.ਐਮ. ਵਲੋਂ ਝੱਲ ਲੇਈ ਵਾਲਾ ਨੇੜੇ ਬਣਾਈ ਗਈ ਆਰਜ਼ੀ ਮੰਡੀ ਦਾ ਨਿਰੀਖਣ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਐਸ.ਡੀ.ਐਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ ਨੇ ਝੱਲ ਲੇਈ ਵਾਲਾ ਵਿਖੇ ਝੋਨੇ ਦੇ ਸੀਜ਼ਨ ਲਈ ਬਣਨ ਵਾਲੀ ਆਰਜੀ ਮੰਡੀ ਦਾ ਨਿਰੀਖਣ ਕੀਤਾ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਕਾਰਨ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੀਆਂ ਸੇਵਾਵਾਂ ਬੰਦ ਰਹੀਆਂ

ਕਪੂਰਥਲਾ, 17 ਜੂਨ (ਅਮਰਜੀਤ ਕੋਮਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਕੌਮੀ ਇਕਾਈ ਦੇ ਸੱਦੇ 'ਤੇ ਅੱਜ ਐਸੋਸੀਏਸ਼ਨ ਨਾਲ ਸਬੰਧਤ ਕਪੂਰਥਲਾ ਬਰਾਂਚ ਦੇ ਸਮੂਹ ਮੈਂਬਰਾਂ ਨੇ ਬੀਤੇ ਦਿਨੀਂ ਕੋਲਕਾਤਾ ਵਿਚ ਡਾਕਟਰਾਂ 'ਤੇ ਹੋਏ ਜਾਨਲੇਵਾ ਹਮਲੇ ਦੇ ਰੋਸ ਵਜੋਂ ਹੜਤਾਲ ਕਰਕੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਵਲੋਂ ਸੱਤਾਧਾਰੀ ਪਾਰਟੀ ਦੀਆਂ ਧੱਕੇਸ਼ਾਹੀਆਂ ਵਿਰੁੱਧ ਧਰਨਾ

ਸੁਲਤਾਨਪੁਰ ਲੋਧੀ, 17 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਸਿਆਸੀ ਰੰਜਸ਼ ਤਹਿਤ ਸ਼ਹਿਰ ਨਿਵਾਸੀ ਸੂਰਜ ਧੀਰ 'ਤੇ ਹੋਏ ਕਾਤਲਾਨਾ ਹਮਲੇ ਵਿਚ ਸ਼ਾਮਲ ਦੋਸ਼ੀਆਂ ਦੀ ਗਿ੍ਫ਼ਤਾਰੀ ਅਤੇ ਕਾਂਗਰਸ ਰਾਜ ਵਿਚ ਅਕਾਲੀ ਭਾਜਪਾ ਵਰਕਰਾਂ 'ਤੇ ਹੋਏ ਝੂਠੇ ਕੇਸਾਂ ਦੀ ਜੁਡੀਸ਼ੀਅਲ ਜਾਂਚ ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਨੂੰ ਫੜਨ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ

ਕਪੂਰਥਲਾ, 17 ਜੂਨ (ਅਮਰਜੀਤ ਕੋਮਲ)- ਸ਼ਹਿਰ ਵਿਚ ਆਵਾਰਾ ਘੁੰਮਦੇ ਪਸ਼ੂਆਂ ਦੀ ਸਾਂਭ ਸੰਭਾਲ ਲਈ 18 ਤੋਂ 21 ਜੂਨ ਤੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਫੜ ਕੇ ਕਮਾਲਪੁਰ ਗਊਸ਼ਾਲਾ ਵਿਚ ਲਿਜਾਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇੰਜ: ਡੀ.ਪੀ.ਐਸ. ਖਰਬੰਦਾ ...

ਪੂਰੀ ਖ਼ਬਰ »

ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਬਿਜਲੀ ਦੇ ਬਿੱਲਾਂ ਦੇ ਰੇਟਾਂ 'ਚ ਵਾਧੇ ਨੂੰ ਲੈ ਕੇ ਰੋਸ ਮਾਰਚ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਬਿਜਲੀ ਦੇ ਬਿੱਲਾਂ ਦੇ ਰੇਟਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਇਕ ਰੋਸ ਮਾਰਚ ਰਣਜੀਤ ਕੌਰ ਰੇਨੂੰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਇੰਚਾਰਜ ...

ਪੂਰੀ ਖ਼ਬਰ »

ਵਿਅਕਤੀ 'ਤੇ ਹਮਲਾ ਕਰਕੇ ਮੋਟਰਸਾਈਕਲ ਤੇ ਨਕਦੀ ਖੋਹੀ

ਫਗਵਾੜਾ, 17 ਜੂਨ (ਹਰੀਪਾਲ ਸਿੰਘ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਵਿਅਕਤੀ ਤੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਪਰੋੜ ਤੇ ਨੰਗਲ ਮੱਝਾ ਦੀਆਂ ਪੰਚਾਇਤਾਂ ਬਾਹਰਲੇ ਲੀਡਰਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕਰਨਗੀਆਂ-ਸੁਰਿੰਦਰ ਕੁਮਾਰ, ਲਾਡੀ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)- ਸਾਡੇ ਪਿੰਡ ਦੇ ਮਸਲਿਆਂ ਵਿਚ ਬਾਹਰਲੇ ਸਿਆਸੀ ਆਗੂਆਂ ਦੀ ਦਖ਼ਲ ਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਨ੍ਹਾਂ ਗੱਲਾ ਦਾ ਪ੍ਰਗਟਾਵਾ ਪਿੰਡ ਸਪਰੋੜ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਕਰਦੇ ਹੋਇਆ ਕਿਹਾ ਪਿੰਡ ...

ਪੂਰੀ ਖ਼ਬਰ »

ਕਾਂਗਰਸ ਨੇ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ-ਭਿੰਦਾ ਮਲਕਪੁਰ

ਢਿਲਵਾਂ, 17 ਜੂਨ (ਸੁਖੀਜਾ, ਪਲਵਿੰਦਰ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਅਨੇਕਾਂ ਵਿਕਾਸ ਕਾਰਜ ਕਰਵਾ ਕੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ਼ਹਿਰ ਦਾ ਨਵਾਂ ਬਣ ਰਿਹਾ ਬੱਸ ਸਟੈਂਡ ਅਤਿ ਆਧੁਨਿਕ ਹੋਵੇਗਾ-ਚੀਮਾ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਸੂਬੇ ਦੇ ਵੱਡੇ ਬੱਸ ਸਟੈਂਡਾਂ ਵਾਂਗ ਸ਼ਹਿਰ ਸੁਲਤਾਨਪੁਰ ਲੋਧੀ ਦਾ ਨਵਾਂ ਬਣ ਰਿਹਾ ਬੱਸ ਸਟੈਂਡ ਅਤਿ ਆਧੁਨਿਕ ਹੋਵੇਗਾ ਜਿਸ ਵਿਚ ਯਾਤਰੀਆਂ ਵਲੋਂ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਆਈ.ਐਮ.ਏ. ਫਗਵਾੜਾ ਨੇ ਮੈਡੀਕਲ ਸੇਵਾਵਾਂ ਠੱਪ ਕਰਕੇ ਮੁਕੰਮਲ ਹੜਤਾਲ ਕੀਤੀ

ਫਗਵਾੜਾ, 17 ਜੂਨ (ਹਰੀਪਾਲ ਸਿੰਘ)- ਡਾਕਟਰਾਂ ਦੀ ਦੇਸ਼ ਭਰ ਵਿਚ ਹੜਤਾਲ ਦੇ ਸੱਦੇ 'ਤੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਫਗਵਾੜਾ ਵਲੋਂ ਮੈਡੀਕਲ ਸੇਵਾਵਾਂ ਠੱਪ ਕਰਕੇ ਮੁਕੰਮਲ ਹੜਤਾਲ ਕੀਤੀ ਗਈ | ਫਗਵਾੜਾ ਦੇ ਸਾਰੇ ਨਿੱਜੀ ਹਸਪਤਾਲ ਬੰਦ ਰਹੇ ਸਿਰਫ਼ ...

ਪੂਰੀ ਖ਼ਬਰ »

ਦੂਜੇ ਦਿਨ 1900 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)-ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਹੁਕਮਾਂ ਤਹਿਤ ਡਾ. ਆਸਾ ਮਾਂਗਟ ਡੀ.ਆਈ.ਓ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਦਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਗਵਾੜਾ ਦੀ ਯੋਗ ਰਹਿਨੁਮਾਈ ਅਤੇ ...

ਪੂਰੀ ਖ਼ਬਰ »

ਨਿਊ ਮਾਡਲ ਟਾਊਨ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਦੇ ਸਮੂਹ ਵਾਰਡਾਂ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਲਈ ਬਿਨਾਂ ਕਿਸੇ ਭੇਦਭਾਵ ਵਿਕਾਸ ਕੀਤਾ ਜਾਵੇਗਾ | ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਪਿੰਡ ਵਾਹਦ ਵਿਖੇ ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਇਆ ਡਰੇਨ ਦੀ ਸਫ਼ਾਈ ਦਾ ਕੰਮ

ਖਲਵਾੜਾ, 17 ਜੂਨ (ਮਨਦੀਪ ਸਿੰਘ ਸੰਧੂ)- ਪਿੰਡ ਵਾਹਦ ਵਿਖੇ ਡਰੇਨ ਦੀ ਸਫ਼ਾਈ ਦੇ ਕੰਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਇਆ ਤੇ ਸਰਕਾਰੀ ਅਮਲੇ ਨੂੰ ਗੁਜ਼ਾਰਿਸ਼ ਕੀਤੀ ਕਿ ...

ਪੂਰੀ ਖ਼ਬਰ »

ਅਕਾਲੀ ਦਲ ਨੇ ਨੌਜਵਾਨੀ ਦਾ ਘਾਣ ਕੀਤਾ - ਪੱਪਾ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਸੂਬੇ ਵਿਚ 10 ਸਾਲ ਸੱਤਾ ਵਿਚ ਰਹਿੰਦਿਆਂ ਅਕਾਲੀ ਦਲ ਨੇ ਨਸ਼ਿਆਂ ਦਾ ਜੋ ਛੇਵਾਂ ਦਰਿਆ ਵਗਾ ਕੇ ਨੌਜਵਾਨੀ ਦਾ ਘਾਣ ਕੀਤਾ ਸੀ | ਉਸ ਲਈ ਸੂਬੇ ਦੇ ਲੋਕ ਅਕਾਲੀ ਦਲ ਨੂੰ ਕਦੇ ਮੁਆਫ਼ ਨਹੀਂ ਕਰਨਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਚਹੇੜੂ ਚੌਕੀ ਦੇ ਨਵ-ਨਿਯੁਕਤ ਐਸ.ਆਈ. ਹਰਿੰਦਰ ਸਿੰਘ ਨੇ ਪਿੰਡਾਂ ਦੇ ਸਰਪੰਚਾਂ ਨਾਲ ਕੀਤਾ ਰਾਬਤਾ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)- ਥਾਣਾ ਕੋਤਵਾਲੀ ਕਪੂਰਥਲਾ ਵਿਖੇ ਵਧੀਆ ਸੇਵਾਵਾਂ ਨਿਭਾਉਣ ਤੋਂ ਬਾਅਦ ਬਤੌਰ ਐਸ.ਆਈ. ਚਹੇੜੂ ਪੁਲਿਸ ਚੌਕੀ ਦਾ ਅਹੁਦਾ ਸੰਭਾਲਣ ਵਾਲੇ, ਹਰਿੰਦਰ ਸਿੰਘ ਨੇ ਚੌਕੀ ਵਿਚ ਪੈਂਦੇ ਪਿੰਡਾਂ ਦੇ ਸਰਪੰਚਾਂ ਨਾਲ ਇਕ ਮੀਟਿੰਗ ਕਰਕੇ ...

ਪੂਰੀ ਖ਼ਬਰ »

ਰੁਕੇ ਹੋਏ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ- ਵਾਲੀਆ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)– ਵਾਰਡ ਨੰਬਰ 35 ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਗਜਵੀਰ ਸਿੰਘ ਵਾਲੀਆ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਨੇ ਕਿਹਾ ਕਿ ਵਾਰਡ ਦੇ ਵਿਕਾਸ ਜੋ ਕਾਫ਼ੀ ਸਮੇਂ ਤੋਂ ਰੁਕੇ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਵਿਖੇ ਸਮਾਗਮ ਸਬੰਧੀ ਹੋਈ ਮੀਟਿੰਗ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣਾ ਪਿੰਡ ਭਾਣੋ ਲੰਗਾ

ਹੁਸੈਨਪੁਰ, 17 ਜੂਨ (ਤਰਲੋਚਨ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਆਉਂਦਾ ਪਿੰਡ ਭਾਣੋ ਲੰਗਾ ਬੁਨਿਆਦੀ ਸਹੂਲਤਾਂ ਨੂੰ ਅੱਜ ਵੀ ਤਰਸ ਰਿਹਾ ਹੈ ਜਿਸ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਗ੍ਰਾਮ ਪੰਚਾਇਤ ਭਾਣੋ ...

ਪੂਰੀ ਖ਼ਬਰ »

41ਵੇਂ ਆਯੁਰਵੈਦਿਕ ਕੈਂਪ 'ਚ 45 ਮਰੀਜ਼ਾਂ ਨੂੰ ਇਕ ਮਹੀਨੇ ਦੀ ਮੁਫ਼ਤ ਦਵਾਈ ਦਿੱਤੀ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਇੰਨਵਾਇਰਮੈਂਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਰਦਾਨਾ ਦੀ ਦਿਸ਼ਾ ਨਿਰਦੇਸ਼ਕਾਂ ਤੇ ਡਾ. ਅਮਰਜੀਤ ਚੋਸਰ ਦੀ ਅਗਵਾਈ ਹੇਠ 41ਵਾਂ ਆਯੁਰਵੈਦਿਕ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਸ਼ਿੰਗਾਰਾ ...

ਪੂਰੀ ਖ਼ਬਰ »

ਜੱਜਾਂ ਨੇ ਸਾਦੇ ਢੰਗ ਨਾਲ ਵਿਆਹ-ਬੰਧਨ 'ਚ ਬੱਝ ਕੇ ਨਵੀਂ ਪਿਰਤ ਪਾਈ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)-ਪ੍ਰਸਿੱਧ ਚਿੰਤਕ ਤੇ ਲੇਖਕ, ਐਡਵੋਕੇਟ ਡਾ: ਸੰਤੋਖ ਲਾਲ ਵਿਰਦੀ ਦੇ ਬੇਟੇ ਇਨਸਾਨ, ਜੋ ਕਿ ਫ਼ਾਜ਼ਿਲਕਾ ਵਿਖੇ ਬਤੌਰ ਜੱਜ ਸੇਵਾ ਨਿਭਾ ਰਹੇ ਹਨ, ਦਾ ਵਿਆਹ ਸੁਖਪ੍ਰੀਤ ਕੌਰ, ਜੋ ਕਿ ਸੰਗਰੂਰ ਵਿਖੇ ਜੱਜ ਹਨ, ਨਾਲ ...

ਪੂਰੀ ਖ਼ਬਰ »

ਸੰਗਤਾਂ ਵੱਧ ਤੋਂ ਵੱਧ ਰੁੱਖ ਲਗਾਉਣ- ਧਾਲੀਵਾਲ

ਭੰਡਾਲ ਬੇਟ, 17 ਜੂਨ (ਜੋਗਿੰਦਰ ਸਿੰਘ ਜਾਤੀਕੇ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਮੌਕੇ ਸੰਗਤਾਂ ਵੱਧ ਤੋਂ ਵੱਧ ਰੁੱਖ ਲਗਾ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ | ...

ਪੂਰੀ ਖ਼ਬਰ »

125ਵੇਂ ਰਾਸ਼ਨ ਵੰਡ ਸਮਾਗਮ 'ਚ 60 ਲੋੜਵੰਦਾਂ ਨੂੰ ਰਾਸ਼ਨ ਭੇਟ

ਫਗਵਾੜਾ, 17 ਜੂਨ (ਕਿੰਨੜਾ, ਚਾਵਲਾ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਵਲੋਂ 125ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਡੀ.ਐਸ.ਪੀ. ਫਗਵਾੜਾ ਮਨਜੀਤ ਸਿੰਘ ਵਲੋਂ 60 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਐਸ.ਐਚ.ਓ. ਫਗਵਾੜਾ ਸਿਟੀ ਵਿਜੈ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਦਾ 373ਵਾਂ ਮੁਫ਼ਤ ਕੈਂਪ ਲਗਾਇਆ

ਫਗਵਾੜਾ, 17 ਜੂਨ (ਕਿੰਨੜਾ, ਚਾਵਲਾ)-ਮਾਤਾ ਠਾਕੁਰ ਦੇਵੀ ਦੀ ਯਾਦ ਵਿਚ ਬਲੱਡ ਬੈਂਕ ਬਿਲਡਿੰਗ ਵਿਖੇ 373ਵਾਂ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਤੇ ਜਬਾੜੇ ਲਗਾਉਣ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਜਿੰਦਰ ਸਾਹਨੀ ਸੀਨੀਅਰ ਸਿਟੀਜ਼ਨ ਵਲੋਂ ਜੋਤ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਗਮ ਅੱਜ

ਨਡਾਲਾ, 17 ਜੂਨ (ਮਾਨ)- ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਮੀਰੀ ਪੀਰੀ ਸੇਵਕ ਸਭਾ ਨਡਾਲਾ ਦੇ ਸਹਿਯੋਗ ਨਾਲ ਗੁਰਦੁਆਰਾ ਕਮੇਟੀ ਵਲੋਂ ਅੱਜ ਢਾਡੀ ਤੇ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 20 ਤੋਂ

ਕਪੂਰਥਲਾ, 17 ਜੂਨ (ਵਿ.ਪ੍ਰ.)- ਗੁਰਦੁਆਰਾ ਸ੍ਰੀ ਕਲਗ਼ੀਧਰ ਮੁਹੱਬਤ ਨਗਰ ਕਪੂਰਥਲਾ ਵਲੋਂ ਅੱਖਰ ਮੰਚ ਕਪੂਰਥਲਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ 20 ਤੋਂ 26 ਜੂਨ ਤੱਕ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਅੱਜ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਰਘੁਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਬਾਰੇ ...

ਪੂਰੀ ਖ਼ਬਰ »

ਚਾਚੋਕੀ ਦੇ ਲੋੜਵੰਦ ਨੂੰ ਭੇਟ ਕੀਤੀ ਵੀਲ੍ਹ ਚੇਅਰ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ) - ਕੇ.ਐਲ.ਚਾਂਦ ਵੈੱਲਫੇਅਰ ਟਰੱਸਟ ਯੂ.ਕੇ. ਵਲੋਂ ਅੱਜ ਸਥਾਨਕ ਚਾਚੋਕੀ ਵਿਖੇ ਇਕ ਲੋੜਵੰਦ ਬਜ਼ੁਰਗ ਨੂੰ ਵ੍ਹੀਲ ਚੇਅਰ ਭੇਟ ਕੀਤੀ ਗਈ | ਟਰੱਸਟ ਦੇ ਸੂਬਾ ਕੋਆਰਡੀਨੇਟਰ ਰਾਜਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਅਜੀਤ ਸਿੰਘ ਨਾਮ ਦਾ ...

ਪੂਰੀ ਖ਼ਬਰ »

ਅਮਨ ਇਨਕਲੇਵ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 'ਚ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ

ਕਪੂਰਥਲਾ, 17 ਜੂਨ (ਵਿ.ਪ੍ਰ.)- ਅਮਨ ਇਨਕਲੇਵ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਉਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਮਨ ਇਨਕਲੇਵ ਵਿਚ ਸੀਵਰੇਜ, ਪਾਣੀ ਦੀ ਸਹੂਲਤ ਤੇ ਲਾਈਟਾਂ ਚਾਲੂ ਕਰਨ ਦੀ ਮੰਗ ਤੋਂ ਇਲਾਵਾ ਗਟਰਾਂ ਦੇ ਢੱਕਣ ਨਾ ਹੋਣ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਫਗਵਾੜਾ 'ਚ ਲਗਾਈ ਯੋਗਾ ਕਲਾਸ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)- ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਯੂਥ ਕਲੱਬ ਸੁਖਚੈਨ ਨਗਰ ਅਤੇ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਯੋਗ ਕਲਾਸ ਲਗਾਈ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਸਮਰ ਕੈਂਪ ਲਗਾਇਆ

ਨਡਾਲਾ, 17 ਜੂਨ (ਮਾਨ)-ਗੁਰੂ ਹਰਿਗੋਬਿੰਦ ਸੀ.ਬੀ.ਐਸ.ਸੀ. ਪਬਲਿਕ ਸਕੂਲ ਨਡਾਲਾ 'ਚ 15 ਦਿਨਾਂ ਸਮਰ ਕੈਂਪ ਸ਼ੁਰੂ ਹੋ ਗਿਆ | ਕੈਂਪ ਵਿਚ ਬੱਚਿਆਂ ਨੂੰ ਸਵੈ ਰੱਖਿਆ ਦੇ ਗੁਰ ਸਿਖਾਏ ਜਾਂਦੇ ਹਨ | ਕੈਂਪ ਵਿਚ 25 ਦੇ ਕਰੀਬ ਵੱਖ-ਵੱਖ ਸਕੂਲਾਂ ਦੇ ਬੱਚੇ ਭਾਗ ਲੈ ਰਹੇ ਹਨ | ਬੌਕਸਿੰਗ ਕੋਚ ...

ਪੂਰੀ ਖ਼ਬਰ »

ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਵਿਅਕਤੀ ਦੀ ਮੌਤ

ਢਿਲਵਾਂ, 17 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਅੱਜ ਸਵੇਰ ਸਮੇਂ ਉਸ ਵੇਲੇ ਦੁਖਦਾਈ ਘਟਨਾ ਵਾਪਰੀ ਜਦੋਂ ਸਵੇਰ ਦੀ ਸੈਰ ਕਰਨ ਗਏ ਇਕ ਸੇਵਾ ਮੁਕਤ ਐਸ.ਪੀ. ਸਰਦੂਲ ਸਿੰਘ ਦੀ ਢਿਲਵਾਂ ਹਸਪਤਾਲ ਮੂਹਰੇ ਅਚਾਨਕ ਤਬੀਅਤ ਖ਼ਰਾਬ ਹੋ ਗਈ ਤੇ ਹਸਪਤਾਲ ਵਿਚ ਕੋਈ ਡਾਕਟਰ ਤੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਕਿਨਾਰਾ ਕਰ ਚੁੱਕੇ ਨੌਜਵਾਨ ਬਣਨਗੇ ਹੁਣ ਸਰਕਾਰ ਦੀ ਨਸ਼ਾ ਵਿਰੋਧੀ ਮੁਹਿਮ ਦੇ ਦੂਤ-ਖਰਬੰਦਾ

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹੇ ਵਿਚਲੇ ਨਸ਼ਾ ਮੁਕਤੀ ਕੇਂਦਰਾਂ ਤੇ ਓਟ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਨਸ਼ਿਆਂ ਨੂੰ ਅਲਵਿਦਾ ਕਹਿਣ ਵਾਲੇ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਦੂਤ ਬਣਾਇਆ ਜਾਵੇਗਾ | ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੈਫ਼ਲਾਬਾਦ 'ਚ ਸਮਾਗਮ 1 ਜੁਲਾਈ ਨੂੰ

ਕਪੂਰਥਲਾ, 17 ਜੂਨ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ...

ਪੂਰੀ ਖ਼ਬਰ »

ਭੁਲੱਥ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ

ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)-ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਗੁਰਦੁਆਰਾ ਸੁਖਸਾਗਰ ਭੁਲੱਥ ਵਿਖੇ ਪ੍ਰਧਾਨ ਹਕੂਮਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਬਕਾ ਫ਼ੌਜੀ ਅਤੇ ਵਿਧਵਾਵਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਪਾਰਟੀ ਵਲੋਂ ਸਿਵਲ ਸਰਜਨ ਕਪੂਰਥਲਾ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਦੀ ਸ਼ਲਾਘਾ

ਸੁਲਤਾਨਪੁਰ ਲੋਧੀ, 17 ਜੂਨ (ਹੈਪੀ, ਥਿੰਦ)-ਰਾਸ਼ਟਰੀ ਵਿਕਲਾਂਗ ਪਾਰਟੀ ਪੰਜਾਬ ਦੇ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਨੇ ਵਧੀਕ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਕਪੂਰਥਲਾ ਨੂੰ ਮੁਅੱਤਲ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਮਗਨਰੇਗਾ ਤਹਿਤ ਵਿਕਾਸ ਕਾਰਜਾਂ ਦਾ ਕੀਤਾ ਸ਼ੁਭ ਆਰੰਭ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)- ਪਿੰਡ ਸਾਹਨੀ ਦੀ ਪੰਚਾਇਤ ਵਲੋਂ ਅੱਜ ਮਗਨਰੇਗਾ ਤਹਿਤ ਬਰਮਾ ਤੇ ਮਿੱਟੀ ਪਾਉਣ ਦਾ ਅਤੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਾਈਾ ਕਰਨੈਲ ਸ਼ਾਹ ਗੱਦੀ ਨਸ਼ੀਨ ਡੇਰਾ ਬਾਬਾ ਮੰਗੂ ਸ਼ਾਹ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਦੋ ਲੁਟੇਰੇ ਗਿ੍ਫ਼ਤਾਰ

ਕਪੂਰਥਲਾ, 17 ਜੂਨ (ਸਡਾਨਾ) -ਇਕ ਵਿਅਕਤੀ ਪਾਸੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪਾਰਸਨ ਮਹਾਤੋ ਵਾਸੀ ਪੱਤੜ ਖ਼ੁਰਦ ਨੇ ਦੱਸਿਆ ਕਿ ਉਸ ਨੇ ਪਿੰਡ ਪੱਤੜ ਖ਼ੁਰਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ

ਫਗਵਾੜਾ, 17 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਬਿਜਲੀ ਘਰ ਦੇ ਨੇੜੇ ਇਕ ਮਹਿੰਦਰਾ ਗੱਡੀ ਅਤੇ ਐਕਟਿਵਾ ਦੀ ਟੱਕਰ ਵਿਚ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਅਤੇ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਸਥਾਨਕ ਹੁਸ਼ਿਆਰਪੁਰ ਰੋਡ 'ਤੇ ਬਿਜਲੀ ਘਰ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 17 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਜੀਵਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮੰਗਤ ਰਾਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਿੰਦਰ ...

ਪੂਰੀ ਖ਼ਬਰ »

ਸੰਤ ਬੁੱਧ ਦਾਸ ਦੀ ਬਰਸੀ ਸ਼ਰਧਾ ਨਾਲ ਮਨਾਈ

ਖਲਵਾੜਾ, 17 ਜੂਨ (ਮਨਦੀਪ ਸਿੰਘ ਸੰਧੂ)- ਸ੍ਰੀ 108 ਸੰਤ ਬੁੱਧ ਦਾਸ ਦਾ 28ਵਾਂ ਬਰਸੀ ਸਮਾਗਮ ਡੇਰਾ 108 ਸੰਤ ਬੁੱਧ ਦਾਸ ਪਿੰਡ ਢੱਡੇ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸੰਤ ਸੁਖਵਿੰਦਰ ਦਾਸ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਸੰਤ ਨਿਰੰਜਨ ਦਾਸ ...

ਪੂਰੀ ਖ਼ਬਰ »

ਪੰਜਾਬ ਦੀ ਕਿਰਸਾਨੀ ਤੇ ਜਵਾਨੀ ਨੂੰ ਕੈਪਟਨ ਸਰਕਾਰ ਨੇ ਤਬਾਹ ਕਰ ਦਿੱਤਾ-ਭਰੋਵਾਲ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਗ਼ੈਰ ਜ਼ੁੰਮੇਵਾਰੀ ਵਾਲੇ ਵਤੀਰੇ ਕਾਰਨ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਭਰੋਵਾਲ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ ਦਿੱਲੀ ਪੁਲਿਸ ਨੇ ਕਿਰਾਇਆ ਮੰਗਣ 'ਤੇ ਜਿਸ ਤਰ੍ਹਾਂ ਗੁਰਸਿੱਖ ਤੇ ਉਸ ਦੇ ਨਾਬਾਲਗ ਪੁੱਤਰ ਦੀ ਵਹਿਸ਼ੀਆਨਾ ਤੇ ਦਰਿੰਦਗੀ ਨੂੰ ਮਾਤ ਪਾਉਂਦਿਆਂ ਸੜਕ ਤੇ ਘੜੀਸ ਘੜੀਸ ਕੇ ਥਾਣੇ ਲਿਜਾ ਕੇ ਕੁੱਟਮਾਰ ਕੀਤੀ, ਉਸ ਨੇ ਸਿੱਖਾਂ ਨੂੰ ਮੁੜ '84 ...

ਪੂਰੀ ਖ਼ਬਰ »

ਦਿੱਲੀ ਵਿਖੇ ਗੁਰਸਿੱਖ ਪਿਓ-ਪੁੱਤ ਦੀ ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ 'ਤੇ ਮੁਕੱਦਮਾ ਦਰਜ ਹੋਵੇ- ਜਥੇ: ਪੱਖੋਕੇ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪੀ.ਏ.ਸੀ. ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੇਂਦਰ ਵਿਚਲੀ ਭਾਜਪਾ ਸਰਕਾਰ ਪਾਸੋਂ ਮੰਗ ਕਰਦੇ ਹਨ ਕਿ ਇਹ ਦਿੱਲੀ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਮਰ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 17 ਜੂਨ (ਵਰਿੰਦਰ ਸਿੰਘ ਰੰਧਾਵਾ)¸ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਰਮੀਆਂ ਦੀਆਂ ਛੁੱਟੀਆਂ ਮੌਕੇ ਵਿਦਿਆਰਥੀਆਂ ਦਾ ਸਮਰ ਕੈਂਪ ਲਗਾਇਆ ਗਿਆ | ਸਕੂਲ ਦੀ ਪਿ੍ੰਸੀਪਲ ਮੈਡਮ ਅਨੁਰਾਧਾ ਚੰਦੇਲ ਨੇ ...

ਪੂਰੀ ਖ਼ਬਰ »

ਪਿੰਡ ਪੂਹਲਾ ਵਿਖੇ ਗ੍ਰਾਮ ਸਭਾ ਦਾ ਇਜਲਾਸ ਹੋਇਆ

ਸੁਰ ਸਿੰਘ, 17 ਜੂਨ (ਧਰਮਜੀਤ ਸਿੰਘ)-ਪੰਚਾਇਤੀ ਰਾਜ ਕਾਨੂੰਨ ਐਕਟ ਤਹਿਤ ਅੱਜ ਪਿੰਡ ਪੂਹਲਾ ਵਿਖੇ ਗ੍ਰਾਮ ਸਭਾ ਦਾ ਇਜਲਾਸ ਪੰਚਾਇਤ ਸੈਕਟਰੀ ਕਿਰਨਜੀਤ ਕੌਰ, ਸਰਪੰਚ ਸੁਖਵੰਤ ਸਿੰਘ ਠੇਕੇਦਾਰ ਅਤੇ ਜੀ.ਓ.ਜੀ. ਕੈਪ: ਸੁਖਦੇਵ ਸਿੰਘ ਦੀ ਅਗਵਾਈ ਵਿਚ ਹੋਇਆ | ਇਸ ਮੌਕੇ ਹਾਜ਼ਰੀਨ ...

ਪੂਰੀ ਖ਼ਬਰ »

ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ) - ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬਲਵਿੰਦਰ ਸਿੰਘ ਉਬੋਕੇ ਮੈਨੇਜਰ ਦੀ ਸੁਚੱਜੀ ਯੋਗ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਗੁ: ਮੰਜੀ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਪ੍ਰਧਾਨ ਵਿਨੋਦ ਕੁਮਾਰ ਨੂੰ ਈ.ਓ. ਪੱਟੀ ਨੇ ਕੀਤਾ ਸਨਮਾਨਿਤ

ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੇ ਕਾਰਜਸਾਧਕ ਅਫਸਰ ਅਨਿਲ ਚੋਪੜਾ ਵਲੋਂ ਸਵੱਛ ਸਰਵੇਖਣ ਲੀਗ 2019 ਦੇ ਸਬੰਧ ਵਿਚ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਹੋਟਲਾਂ, ਢਾਬੇ ਅਤੇ ਹਸਪਤਾਲਾਂ ਦੀ ਜਾਂਚ ਕੀਤੀ ਗਈ ਜਿਸ ਵਿਚ ਚੌਾਕਾ ਬੀਬੀ ਰਜਨੀ ਨੂੰ ਢਾਬਿਆਂ ...

ਪੂਰੀ ਖ਼ਬਰ »

ਫੋਰ ਐੱਸ ਸਕੂਲ ਬੂਹ ਹਰੀਕੇ ਵਿਖੇ ਸਮਰ ਕੈਂਪ

ਹਰੀਕੇ ਪੱਤਣ, 17 ਜੂਨ (ਸੰਜੀਵ ਕੁੰਦਰਾ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਫੋਰ ਐੱਸ ਖਾਲਸਾ ਪਬਲਿਕ ਸੀਨੀਅਰ ਸੈਕ: ਸਕੂਲ ਬੂਹ ਹਰੀਕੇ ਵਿਖੇ ਸਮਰ ਕੈਂਪ ਲਗਾਇਆ ਜਿਸ ਵਿਚ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਕੈਂਪ ਦੌਰਾਨ ਯੋਗ ਅਤੇ ਮੈਡੀਟੇਸ਼ਨ, ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਸਚਖੰਡ ਰੋਡ ਤਰਨ ਤਾਰਨ ਵਿਖੇ ਮਹਾਨ ਗੁਰਮਤਿ ਸਮਾਗਮਾਂ ਦੇ ਨਾਲ ਨਾਲ ਠੰਡੇ ਮਿੱਠੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਖਡੂਰ ਸਾਹਿਬ, 17 ਜੂਨ (ਮਾਨ ਸਿੰਘ)¸ ਅੱਜ ਟ੍ਰੈਫ਼ਿਕ ਪੁਲਿਸ ਵਲੋਂ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਟ੍ਰੈਫ਼ਿਕ ਨਿਯਮਾਂ ਸਬੰਧੀ ਸਕੂਲ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX