ਤਾਜਾ ਖ਼ਬਰਾਂ


ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  21 minutes ago
ਨਾਗਪੁਰ, 22 ਫਰਵਰੀ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਅਦਾਸਾ ਪਟਕਾਖੇੜੀ ਪਿੰਡ ਦੇ ਨੇੜੇ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ...
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  40 minutes ago
ਨਵੀਂ ਦਿੱਲੀ, 22 ਫਰਵਰੀ- ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਹੈ ਕਿ ਰਾਮ ਮੰਦਰ ਨਿਰਮਾਣ ਲਈ ਉਨ੍ਹਾਂ ਵਲੋਂ ਸਰਕਾਰੀ ਫੰਡ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ...
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  42 minutes ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ। ਰਾਜਧਾਨੀ ਦਿੱਲੀ ਦੇ ਵਧੀਕ ਭਵਨ, ਸੁਪਰੀਮ ਕੋਰਟ ਕੰਪੈਕਲਸ 'ਚ ਕੌਮਾਂਤਰੀ ਨਿਆਇਕ...
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ...
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  1 day ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  3 minutes ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  8 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  42 minutes ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਮੋਗਾ

ਪੰਜਿ ਪਿਆਲੇ ਪੰਜਿ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ | ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ |

ਛੇਵੀਂ ਪਾਤਿਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਪਰਮਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਵਿਸ਼ੇਸ਼ ਤੌਰ 'ਤੇ ਪੁੱਜੇ ਕਥਾ ਵਾਚਕ ਭਾਈ ਗੁਰਜੰਟ ਸਿੰਘ ਨੇ ਗੁਰਬਾਣੀ ਦੇ ਅਰਥਾਂ ਨੂੰ ਸਮਝਾਉਂਦੇ ਹੋਏ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਚਰਨ ਸਿੰਘ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣੰੂ ਕਰਵਾਇਆ | ਇਸ ਮੌਕੇ ਛੋਟੇ ਬੱਚੇ ਸਮਰਨੂਰ ਸਿੰਘ ਨੇ ਧਾਰਮਿਕ ਕਵਿਤਾ ਸੁਣਾ ਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਪ੍ਰਧਾਨ ਗੁਰਦੁਆਰਾ ਬੀਬੀ ਕਾਹਨ ਕੌਰ, ਬਲਜੀਤ ਸਿੰਘ, ਹਰਬੰਸ ਸਿੰਘ ਗਿੱਲ, ਦਿਆਲ ਸਿੰਘ, ਸਤਨਾਮ ਸਿੰਘ ਬੀ.ਏ., ਜਗਰਾਜ ਸਿੰਘ ਸਿਵੀਆ, ਗਿਆਨੀ ਚਰਨ ਸਿੰਘ ਹੈੱਡ ਗ੍ਰੰਥੀ ਪਾਲ ਸਿੰਘ, ਅਮਰਜੀਤ ਸਿੰਘ, ਭੋਲਾ ਸਿੰਘ, ਹਰਮੰਦਰ ਸਿੰਘ, ਅਮਰੀਕ ਸਿੰਘ, ਮਨਿੰਦਰ ਸਿੰਘ, ਸ਼ਵਿੰਦਰ ਸਿੰਘ, ਜੋਗਿੰਦਰ ਸਿੰਘ, ਬਰਜਿੰਦਰਪਾਲ ਸਿੰਘ, ਸਿਮਰਨ ਸਿੰਘ, ਰਾਮਪਾਲ ਧਵਨ ਪੀ.ਏ. ਡਾ. ਹਰਜੋਤ ਕਮਲ, ਕੁਲਦੀਪ ਸਿੰਘ, ਰਵਨੂਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸੰਗਤਾਂ ਵਲੋਂ ਵਿਸ਼ੇਸ਼ ਤੌਰ 'ਤੇ ਮਿੱਸੇ ਪ੍ਰਸ਼ਾਦੇ ਦਹੀ ਤੇ ਲੱਸੀ ਘਰਾਂ ਤੋਂ ਤਿਆਰ ਕਰਕੇ ਲਿਆਂਦੇ ਗਏ |
ਗੁਰਦੁਆਰਾ ਕਲਗ਼ੀਧਰ ਦੱਤ ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੋਗਾ-ਇਸੇ ਤਰ੍ਹਾਂ ਗੁਰਦੁਆਰਾ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਵੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ 10 ਵਜੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ
  ਹੈੱਡ ਗ੍ਰੰਥੀ ਭਾਈ ਇਕਬਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਜਾਣੰੂ ਕਰਵਾਉਂਦਿਆਂ ਉਨ੍ਹਾਂ ਦੀ ਸਿੱਖਿਆ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਹਰਪਿੰਦਰ ਸਿੰਘ ਸਹਿਗਲ, ਗੁਰਚਰਨ ਸਿੰਘ ਸਚਦੇਵਾ, ਗੁਰਦਰਸ਼ਨ ਸਿੰਘ ਸੋਢੀ, ਮਨਮੋਹਣ ਸਿੰਘ, ਮਨਜੀਤ ਸਿੰਘ ਮਿੰਦੀ ਗੁਰੂ ਨਾਨਕ ਮੋਦੀ ਖ਼ਾਨਾ, ਬਿੰਦਰਾ, ਜਸਜੀਤ ਸਿੰਘ, ਗੁਰਿੰਦਰ ਸਿੰਘ, ਅਜੀਤ ਸਿੰਘ ਸਚਦੇਵਾ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ | ਇਸ ਮੌਕੇ ਮਿੱਸੇ ਪ੍ਰਸ਼ਾਦੇ, ਦਹੀ ਤੇ ਲੱਸੀ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੋਗਾ, (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਬੇਦੀ ਨਗਰ ਮੋਗਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਵਿਰਦੀ ਅਤੇ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਦੱਸਿਆ ਕਿ ਪਹਿਲਾਂ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਅਤੇ ਜਪੁਜੀ ਸਾਹਿਬ ਦੇ ਅੰਮਿ੍ਤ ਵੇਲੇ ਭੋਗ ਪਾਉਣ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ ਅਤੇ ਇਨ੍ਹਾਂ ਦੀਵਾਨਾਂ ਵਿਚ ਹਜ਼ੂਰੀ ਰਾਗੀ ਭਾਈ ਜਗਸੀਰ ਸਿੰਘ, ਭਾਈ ਪਰਮਵੀਰ ਸਿੰਘ ਗੋਰੇ ਦੇ ਰਾਗੀ ਜਥੇ, ਭਾਈ ਗੁਰਮੁਖ ਸਿੰਘ ਦੇ ਕੀਰਤਨੀਏ ਜਥੇ ਤੇ ਧਰਮ ਪ੍ਰਚਾਰਕ ਤੇ ਕਥਾਵਾਚਕ ਭਾਈ ਲਖਵੀਰ ਸਿੰਘ ਮੋਗਾ ਨੇ ਗੁਰੂ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਸਮੂਹ ਪ੍ਰਬੰਧਕ ਕਮੇਟੀ ਵਲੋਂ ਸਹਿਯੋਗੀ ਸੰਗਤਾਂ, ਰਾਗੀ ਜਥਿਆਂ ਅਤੇ ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ 'ਤੇ ਪ੍ਰਧਾਨ ਭਾਈ ਅਵਤਾਰ ਸਿੰਘ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਡਰੋਲੀ ਭਾਈ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ, ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਸੰਸਥਾ ਦੀ ਦੇਖ ਰੇਖ ਹੇਠ ਸਜੇ ਗੁਰਮਤਿ ਸਮਾਗਮ 'ਚ ਮੌਜੂਦਾ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ, ਭਾਈ ਪਿਆਰਾ ਸਿੰਘ ਵਲੋਂ ਇਤਿਹਾਸਕ ਕਥਾ ਵਿਚਾਰਾਂ ਉਪਰੰਤ ਭਾਈ ਜਗਰੂਪ ਸਿੰਘ, ਭਾਈ ਗੁਰਸੇਵਕ ਸਿੰਘ ਦੇ ਜਥਿਆਂ ਵਲੋਂ ਰਾਗ ਆਧਾਰਿਤ ਗੁਰਸ਼ਬਦ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਇਸੇ ਦੌਰਾਨ ਲਗਾਏ ਗਏ 6 ਰੋਜ਼ਾ ਮੁਫ਼ਤ ਡਾਕਟਰੀ ਕੈਂਪ 'ਚ ਨਿਪੁੰਨ ਡਾਕਟਰੀ ਟੀਮਾਂ ਵਲੋਂ 6650 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫ਼ਤ ਦਵਾਈਆਂ ਦੀ ਸੇਵਾ ਕੀਤੀ ਗਈ¢
ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਵਿਖੇ ਤਿੰਨ ਰੋਜ਼ਾ ਜੋੜ ਮੇਲਾ ਸਮਾਪਤ
ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਗੁਰਦੁਆਰਾ ਹਰਿਗੋਬਿੰਦਸਰ ਸਾਹਿਬ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 424ਵੇਂ ਅਵਤਾਰ ਦਿਹਾੜੇ ਦੀ ਖ਼ੁਸ਼ੀ ਵਿਚ ਤਿੰਨ ਦਿਨਾ ਜੋੜ ਮੇਲਾ ਕਰਵਾਇਆ ਗਿਆ | ਜੋੜ ਮੇਲੇ ਦੇ ਆਖ਼ਰੀ ਦਿਨ 4 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸਜਾਏ ਹੋਏ ਧਾਰਮਿਕ ਦੀਵਾਨ ਵਿਚ ਭਾਈ ਸਤਪਾਲ ਸਿੰਘ ਹਜ਼ੂਰੀ ਰਾਗੀ ਅਤੇ ਸਾਥੀਆਂ ਵਲੋਂ ਰੱਬੀ ਬਾਣੀ ਦਾ ਅੰਮਿ੍ਤਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਹਜ਼ੂਰੀ ਕਵੀਸ਼ਰ ਭਾਈ ਜੁਗਰਾਜ ਸਿੰਘ ਮੌੜ ਮਾਲਵਾ ਅਤੇ ਢਾਡੀ ਭਾਈ ਬਲਵਿੰਦਰ ਸਿੰਘ ਭਗਤਾ ਭਾਈ ਦੇ ਜਥੇ ਵਲੋਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲਾ ਨਵਾਂ ਅਤੇ ਹੋਰਨਾਂ ਮਹਾਂਪੁਰਖਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾੳਾੁਦਿਆਂ ਹੋਇਆਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਦਿਹਾੜੇ ਸ਼ਰਧਾਪੂਰਵਕ ਇਕ ਜੁਟ ਹੋ ਕੇ ਵੱਧ ਤੋਂ ਵੱਧ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੀ ਰਹਿਤ ਮਰਿਆਦਾ ਦਾ ਧਾਰਨੀ ਬਣਾਇਆ ਜਾ ਸਕੇ ਅਤੇ ਦੁਨੀਆਂ ਦੇ ਕੋਨੇ-ਕੋਨੇ ਤੱਕ ਸਿੱਖੀ ਦਾ ਬੋਲ-ਬਾਲਾ ਕੀਤਾ ਜਾ ਸਕੇ | ਇਸ ਮੌਕੇ ਸਟੇਜ ਦਾ ਸੰਚਾਲਨ ਸੈਕਟਰੀ ਕੁਲਵੰਤ ਸਿੰਘ ਵਲੋਂ ਕੀਤਾ ਗਿਆ | ਸੰਗਤਾਂ ਲਈ ਜਲੇਬੀਆਂ ਦਾ ਭੰਡਾਰਾ ਅਤੇ ਚਾਹ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਦੇ ਅੰਤ ਵਿਚ ਚੇਅਰਮੈਨ ਹਰਪਾਲ ਸਿੰਘ ਧਾਲੀਵਾਲ, ਪ੍ਰਧਾਨ ਸੁਖਮੰਦਰ ਸਿੰਘ, ਸੈਕਟਰੀ ਕੁਲਵੰਤ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੇ ਸੰਤ ਮਹਾਂਪੁਰਖਾਂ, ਗ੍ਰੰਥੀ ਸਿੰਘ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਮੀਰੀ-ਪੀਰੀ ਕਲੱਬ, ਟੂਰਨਾਮੈਂਟ ਕਮੇਟੀ, ਸ੍ਰੀ ਗੁਰੂ ਗੋਬਿੰਦ ਸਿੰਘ ਸੇਵਾ ਕਲੱਬ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਕਲੱਬ ਬਾਘਾ ਪੁਰਾਣਾ, ਪਿੰਡ ਕਾਲੇਕੇ, ਜੰਮੂ, ਦਿੱਲੀ ਅਤੇ ਗੰਗਾਨਗਰ ਤੋਂ ਆਈਆਂ ਹੋਈਆਂ ਸੰਗਤਾਂ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ | ਇਸ ਮੌਕੇ ਜਥੇਦਾਰ ਗੁਰਜੰਟ ਸਿੰਘ ਬਰਾੜ, ਬਾਬਾ ਰਣਧੀਰ ਸਿੰਘ ਧੀਰਾ, ਜਗਜੀਤ ਸਿੰਘ ਸੀਰਾ, ਜਥੇਦਾਰ ਗੁਰਦੀਪ ਸਿੰਘ ਚੀਮਾ, ਨਛੱਤਰ ਸਿੰਘ ਚੀਮਾ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਰੇਸ਼ਮ ਸਿੰਘ ਗੰਗਾ ਨਗਰ, ਕਾਕਾ ਸਿੰਘ ਜੰਮੂ, ਰਤਨ ਸਿੰਘ ਜੰਮੂ, ਜਥੇ. ਇਕਬਾਲ ਸਿੰਘ, ਗੁਰਦੇਵ ਸਿੰਘ ਨੰਬਰਦਾਰ ਤੋਂ ਇਲਾਵਾ ਸਥਾਨ ਨਗਰ, ਇਲਾਕਾ ਅਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ |
<br/>

ਚੋਰੀ ਕਰਨ ਦੇ ਇਰਾਦੇ ਨਾਲ ਘਰ 'ਚ ਦਾਖ਼ਲ ਹੋਏ ਵਿਅਕਤੀ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਸੇਵਾਦਾਰ ਦੀ ਡਿਊਟੀ ਕਰਦੇ ਇਕ ਮੁਲਾਜ਼ਮ ਵਲੋਂ ਹਸਪਤਾਲ ਦੇ ਮਾਲਕ ਡਾਾਕਟਰ ਦੇ ਘਰ ਰਾਤ ਸਮੇਂ ਚੋਰੀ ਕਰਨ ਦੇ ਮਨਸੇ ਨਾਲ ਦਾਖਲ ਹੋਣ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਮੰਡੀਰਾਂ ਵਾਲਾ ਨਵਾਂ ਦੀ ਨਹਿਰ 'ਚ ਪਿਆ ਪਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਲਾਗਲੇ ਪਿੰਡ ਮੰਡੀਰਾਂ ਵਾਲਾ ਨਵਾਂ ਦੀ ਨਹਿਰ (ਸੂਆ) ਵਿਚ ਪਾੜ ਪੈ ਗਿਆ | ਇਹ ਪਾੜ ਕਿਸਾਨ ਹਾਕਮ ਸਿੰਘ ਦੇ ਖੇਤ ਕੋਲੋਂ ਪਿਆ | ਪਾੜ ਪੈਣ ਨਾਲ ਵੱਖ-ਵੱਖ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »

ਲੁਹਾਰਾ ਸਹਿਕਾਰੀ ਸਭਾ ਦੀ ਚੋਣ ਫਿਰ ਮੁਲਤਵੀ

ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖਾਲਸਾ)-ਦੀ ਲੁਹਾਰਾ ਬਹੁਮੰਤਵੀ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਪਿੰਡ ਲੁਹਾਰਾ ਦੀ ਰੱਖੀ ਗਈ ਚੋਣ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ¢ ਨਵੇਂ ਮੈਂਬਰਾਾ ਦੀ ਚੋਣ ਸਬੰਧੀ ਸਬੰਧਿਤ ਅਧਿਕਾਰੀਆਂ ਵਲੋਂ ਦਿੱਤੇ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ-ਰਾਮੂੰਵਾਲੀਆ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਸਵਰਨਕਾਰ ਸੰਘ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦਿੱਲੀ ਪੁਲਿਸ ਵਲੋਂ ਇਕ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਕਲਮ ਛੱਡੋ ਹੜਤਾਲ ਸ਼ੁਰੂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਅਣਮਿਥੇ ਸਮੇਂ ਦੀ ਕਲਮ ਛੱਡੋ ਹੜਤਾਲ ਕਰ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਜਿਸ ਨਾਲ ਡੀ.ਸੀ. ਦਫ਼ਤਰ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਬੰਦੀ ਬਣਾਉਣ ਿਖ਼ਲਾਫ਼ ਚਾਰ ਨਾਮਜ਼ਦ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਦਰਸ਼ਨ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਠੂਠਗੜ ਦਾ ਭਤੀਜਾ ਅਮਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਠੂਠਗੜ 15 ਜੂਨ ਦੀ ਸ਼ਾਮ ਨੂੰ 7:30 ਵਜੇ ਦੇ ਕਰੀਬ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆਪਣੇ ਘਰ ਨੂੰ ਜਾ ਰਿਹਾ ਸੀ | ...

ਪੂਰੀ ਖ਼ਬਰ »

ਮੰਡੀਰਾਂ ਵਾਲਾ ਨਵਾਂ ਦੀ ਨਹਿਰ 'ਚ ਪਿਆ ਪਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਲਾਗਲੇ ਪਿੰਡ ਮੰਡੀਰਾਂ ਵਾਲਾ ਨਵਾਂ ਦੀ ਨਹਿਰ (ਸੂਆ) ਵਿਚ ਪਾੜ ਪੈ ਗਿਆ | ਇਹ ਪਾੜ ਕਿਸਾਨ ਹਾਕਮ ਸਿੰਘ ਦੇ ਖੇਤ ਕੋਲੋਂ ਪਿਆ | ਪਾੜ ਪੈਣ ਨਾਲ ਵੱਖ-ਵੱਖ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜ਼ਜ਼ ਨੇ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜ਼ਜ਼ ਨਜ਼ਦੀਕ ਬੀ. ਡੀ. ਪੀ. ਓ. ਦਫ਼ਤਰ ਮੋਗਾ ਨੇ ਸੁਖਰਾਜ ਸਿੰਘ ਸੰਧੂ ਪੁੱਤਰ ਜਸਵੰਤ ਸਿੰਘ ਸੰਧੂ ਟਰੈਫ਼ਿਕ ਪੁਲਿਸ ਵਾਸੀ ਪਿੰਡ ਡੱਬ ਸ਼ੇਰ ਸਿੰਘ ਵਾਲਾ ਫ਼ਰੀਦਕੋਟ ਦਾ ਕੈਨੇਡਾ ਲਈ ...

ਪੂਰੀ ਖ਼ਬਰ »

ਈ ਲਰਨਿੰਗ ਹਾਈਵੇ ਲਗਾਤਾਰ ਲਾ ਰਹੀ ਹੈ ਕੈਨੇਡਾ ਦੇ ਮਲਟੀਪਲ ਵੀਜ਼ੇ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਈ ਲਰਨਿੰਗ ਹਾਈਵੇ ਸੰਸਥਾ ਕਈ ਸਾਲਾਂ ਤੋਂ ਇਮੀਗੇ੍ਰਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਈ ਲਰਨਿੰਗ ਹਾਈਵੇ ਨੇ ਪਰਵਿੰਦਰ ਕੌਰ (ਬੁਢਲਾਡਾ) ਦਾ ਮਲਟੀਪਲ ਵੀਜ਼ਾ ਸਿਰਫ਼ 12 ਦਿਨਾਂ ਵਿਚ ...

ਪੂਰੀ ਖ਼ਬਰ »

ਔਰਤਾਂ ਦੀਆਂ ਵਾਲੀਆਂ ਲਾਹੁਣ ਵਾਲੇ ਨੌਜਵਾਨਾਂ ਨੂੰ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ/ਗੁਰਮੀਤ ਸਿੰਘ ਮਾਣੰੂਕੇ)-ਸਥਾਨਿਕ ਸ਼ਹਿਰ ਅਤੇ ਪਿੰਡ ਮਧੇਕੇ ਵਿਖੇ ਬੀਤੇ ਦਿਨੀਂ ਦੋ ਔਰਤਾਂ ਦੀਆਂ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲੇ ਤਿੰਨ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਡਾ. ਕਿਚਲੂ ਸਕੂਲ ਵਿਖੇ ਲਾਈ ਆਰਟ ਐਾਡ ਕਰਾਫ਼ਟ ਦੀ ਪ੍ਰਦਰਸ਼ਨੀ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਘਰ ਵਿਚ ਇਸਤੇਮਾਲ ਹੋਣ ਵਾਲੀ ਕੋਈ ਵੀ ਚੀਜ਼ ਇਸਤੇਮਾਲ ਤੋਂ ਬਾਹਰ ਹੋਣ ਦੇ ਬਾਅਦ ਜਾਂ ਪੁਰਾਣੀ ਹੋਣ ਦੇ ਬਾਅਦ ਖ਼ਰਾਬ ਨਹੀਂ ਹੁੰਦੀ ਹੈ, ਬੱਸ ਸਿਰਫ਼ ਆਪ ਦੀ ਸੋਚ ਸਕਰਾਤਮਕ ਹੋਵੇ ਤਾਂ ਬੇਕਾਰ ਸਮਝੀ ਜਾਣ ਵਾਲੀ ਚੀਜ਼ਾਂ ਤੋਂ ਵੀ ...

ਪੂਰੀ ਖ਼ਬਰ »

111 ਕਿੱਲੋਗਰਾਮ ਪੋਲੀਥੀਨ ਦੇ ਲਿਫ਼ਾਫ਼ੇ ਕੀਤੇ ਗਏ ਜ਼ਬਤ-ਕੁਲਦੀਪ ਸਿੰਘ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਸਾਂਝੇ ...

ਪੂਰੀ ਖ਼ਬਰ »

ਜ਼ਾਲਮ ਤੇ ਭਿ੍ਸ਼ਟ ਪੁਲਿਸ ਕਰਮਚਾਰੀਆਂ ਦੀ ਨਿਆਇਕ ਜਾਂਚ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ-ਕਿਸਾਨ ਆਗੂ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ)-ਦਿੱਲੀ ਵਿਚ ਇਕ ਸਿੱਖ ਡਰਾਈਵਰ ਦੀ ਪੁਲਿਸ ਵਲੋਂ ਕੀਤੀ ਅੰਨ੍ਹੇਵਾਹ ਕੁੱਟਮਾਰ ਅਣਮਨੁੱਖੀ ਕਾਰਾ ਹੈ | ਅਜਿਹੇ ਜ਼ਾਲਮ ਅਤੇ ਭਿ੍ਸ਼ਟ ਪੁਲਿਸ ਕਰਮਚਾਰੀਆਂ ਦੀ ਨਿਆਇਕ ਜਾਂਚ ਕਰਕੇ ਇਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ...

ਪੂਰੀ ਖ਼ਬਰ »

ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਦਫ਼ਤਰੀ ਕਰਮਚਾਰੀ ਯੂਨੀਅਨ ਪ੍ਰਧਾਨ ਵਿਪਨ ਹਾਂਡਾ ਦੀ ਅਗਵਾਈ ਹੇਠ ਨਗਰ ਨਿਗਮ ਮੋਗਾ ਦੇ ਕਰਮਚਾਰੀਆਂ/ਅਧਿਕਾਰੀਆਂ ਵਲੋਂ ਕਮਿਸ਼ਨਰ ਨਗਰ ਨਿਗਮ ਵਿਰੁੱਧ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਚੜਿੱਕ ਵਿਖੇ ਨਸ਼ਾ ਜਾਗਰੂਕਤਾ ਸਾਈਕਲ ਰੈਲੀ ਕੱਢੀ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਪਿੰਡ ਚੜਿੱਕ ਵਿਖੇ ਪੰਜਾਬ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ, ਬੀ.ਡੀ.ਓ. ਗੁਰਪ੍ਰੀਤ ਸਿੰਘ, ਗਾਰਡੀਅਨ ਆਫ ਗਵਰਨਸ (ਜੀ.ਓ.ਜੀ.) ਦੇ ਸੂਬੇਦਾਰ ਨਾਇਬ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7.5 ਬੈਂਡ ਪ੍ਰਾਪਤ ਕੀਤੇ-ਬਰਾੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਇਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਫਿਟਨੈੱਸ ਕੋਚਿੰਗ ਕੈਂਪ ਬਾਸਕਟ ਬਾਲ ਦਾ ਉਦਘਾਟਨ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਡਾਇਰੈਕਟਰ ਸਪੋਰਟਸ ਵਿਭਾਗ ਪੰਜਾਬ ਦੇ ਹੁਕਮਾ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਖੇਡਾਂ ਦੇ 15 ਰੋਜ਼ਾ ਲੋਕਲ ਫਿਟਨੈੱਸ ਕੋਚਿੰਗ ਕੈਂਪ ਲੜਕੇ ਲੜਕੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਕਿਸਾਨ 30 ਤੱਕ ਅਰਜ਼ੀਆਂ ਦੇਣ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਵਾਤਾਵਰਨ ਦੀ ਸੰਭਾਲ ਮੁਹਿੰਮ ਅਧੀਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਹੁਕਮਾਂ ਨੂੰ ਲਾਗੂ ਕਰਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਸਿਮਰਨਜੀਤ ਕੌਰ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ...

ਪੂਰੀ ਖ਼ਬਰ »

ਪਿ ੰਡ ਸਿੰਘਾਂਵਾਲਾ ਵਿਖੇ ਰੌਸ਼ਨੀ ਦੇ ਮੇਲੇ ਦੇ ਪਹਿਲੇ ਦਿਨ ਗਈ ਕੱਢੀ ਸ਼ੋਭਾ ਯਾਤਰਾ

ਮੋਗਾ, 18 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰਾ ਬਾਬਾ ਸਾਈਾ ਤਕੀਆ ਵਿਖੇ ਧੰਨ-ਧੰਨ ਬਾਬਾ ਤੱਕੀਆ ਦੀ ਯਾਦ ਵਿਚ ਸਾਲਾਨਾ ਰੌਸ਼ਨੀ ਦਾ ਮੇਲਾ ਅੱਜ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਾਬਰੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਆਗਮਨ ਪੁਰਬ ਮਨਾਇਆ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਸਿੱਖ ਪੰਥ ਦੀ ਛੇਵੀਂ ਪਾਤਸ਼ਾਹੀ, ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਗੁਰਬਾਣੀ, ਕਥਾ ਤੇ ਕੀਰਤਨ ਸਮਾਗਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ ...

ਪੂਰੀ ਖ਼ਬਰ »

ਧਰਤੀ 'ਤੇ ਜੀਵਨ ਦੀ ਹੋਂਦ ਬਣਾਈ ਰੱਖਣ ਲਈ ਪਾਣੀ ਦੀ ਬੱਚਤ ਜ਼ਰੂਰੀ-ਮਹਿੰਦਰ ਸਿੰਘ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਜ਼ਾਰਾਂ ਸਾਲ ਪਹਿਲਾਂ ਲੋਕਾਂ ਨੇ ਨਦੀਆਂ ਅਤੇ ਪਾਣੀ ਦੇ ਹੋਰ ਸਰੋਤਾਂ ਨੇੜੇ ਵਸੋਂ ਕਰਕੇ ਸ਼ਹਿਰਾਂ ਅਤੇ ਪਿੰਡਾਂ ਦਾ ਮੁੱਢ ਬੰਨਿ੍ਹਆ ਸੀ ਕਿਉਂਕਿ ਪਾਣੀ ਮਨੁੱਖ ਦੀ ਮੁੱਢਲੀ ਜ਼ਰੂਰਤ ਹੈ | ਇਸ ਲਈ ਜ਼ਿਆਦਾਤਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਸ਼ਾ ਛੁਡਾਉਣ ਸਬੰਧੀ ਸੈਮੀਨਾਰ ਲਗਾਇਆ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਨਸ਼ਾ ਛੜਾਉਣ ਸਬੰਧੀ ਚਲਾਈ ਗਈ ਲਹਿਰ ਤਹਿਤ ਸਿਵਲ ਸਰਜਨ ਮੋਗਾ ਡਾਕਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੱਤੋ ਹੀਰਾ ਸਿੰਘ ਡਾਕਟਰ ਸੰਦੀਪ ਕੌਰ ਦੀ ਦੇਖ-ਰੇਖ ਹੇਠ ਪਿੰਡ ...

ਪੂਰੀ ਖ਼ਬਰ »

ਨਸੀਬ ਬਾਵਾ ਐਡਵੋਕੇਟ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਉਣ 'ਤੇ ਆਮ ਆਦਮੀ ਪਾਰਟੀ ਵਲੋਂ ਸਵਾਗਤ

ਮੋਗਾ 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਣਯੋਗ ਡਿਪਟੀ ਕਮਿਸ਼ਨਰ ਮੋਗਾ ਵਲੋਂ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਐਡਵੋਕੇਟ ਨੂੰ ਮੈਂਬਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਸਿੰਗਲਾ ਮਾਰਕੀਟ ਬੱਧਨੀ ਕਲਾਂ ਵਿਖੇ ਕੀਤੀ | ਇਸ ਸਮੇਂ ਸਿੰਗਲਾ ਮਾਰਕੀਟ ਅਤੇ ਬੇਦੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਥਾਣਾ ...

ਪੂਰੀ ਖ਼ਬਰ »

ਪਿੰਡ ਬੰਬੀਹਾ ਭਾਈ ਵਿਖੇ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਡੀ. ਐਸ. ਪੀ. ਬਾਘਾ ਪੁਰਾਣਾ ਜਸਪਾਲ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਵੇਦ ਪ੍ਰਕਾਸ਼ ਐਸ. ਐਚ. ਓ. ਸਮਾਲਸਰ ਦੀ ਅਗਵਾਈ ਹੇਠ ਬਲਾਕ ਬਾਘਾ ਪੁਰਾਣਾ ਦੇ ਮਾਹਿਰ ਡਾਕਟਰਾਾ ਦੀ ਟੀਮ ਨੂੰ ਨਾਲ ਲੈ ਕੇ ਪਿੰਡ ਬੰਬੀਹਾ ...

ਪੂਰੀ ਖ਼ਬਰ »

ਰੂਹਾਨੀ ਮਸੀਹ ਸਤਿਸੰਗ ਭਵਨ ਵਿਖੇ ਕਰਵਾਇਆ ਸਤਿਸੰਗ

ਕੋਟ ਈਸੇ ਖਾਂ, 18 ਜੂਨ (ਯਸ਼ਪਾਲ ਗੁਲਾਟੀ)-ਰੂਹਾਨੀ ਮਸੀਹ ਸਤਿਸੰਗ ਭਵਨ ਕੋਟ ਈਸੇ ਖਾਂ ਵਿਖੇ ਪਿਤਾ ਦਿਵਸ ਸਬੰਧੀ ਆਯੋਜਿਤ ਸਤਿਸੰਗ ਸਮੇਂ ਪ੍ਰਵਚਨ ਕਰਦਿਆਂ ਪਾਸਟਰ ਕਸ਼ਮੀਰ ਅਲੀਸ਼ਾ ਨੇ ਪਵਿੱਤਰ ਬਾਈਬਲ ਦੀ ਬਾਣੀ ਮੁਤਾਬਿਕ ਕਿਹਾ ਕਿ ਜੋ ਲੋਕ ਆਪਣੇ ਮਾਤਾ-ਪਿਤਾ ਨੂੰ ...

ਪੂਰੀ ਖ਼ਬਰ »

ਮੁੱਦਕੀ ਬਾਘਾ ਪੁਰਾਣਾ ਸੜਕ ਦਾ ਨਿਰਮਾਣ ਕਾਰਜ ਕੀੜੀ ਦੀ ਚਾਲ ਚੱਲਣ ਕਾਰਨ ਲੋਕ ਪ੍ਰੇਸ਼ਾਨੀਆਂ 'ਚ ਘਿਰੇ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਮੁੱਦਕੀ ਬਾਘਾ ਪੁਰਾਣਾ ਰੋਡ ਜਿਸ ਦਾ ਨਵੇਂ ਸਿਰੇ ਤੋਂ ਨਿਰਮਾਣ ਕਾਰਜ ਹੋ ਰਿਹਾ ਹੈ ਪਰ ਉਸ ਦਾ ਕੰਮ ਕੀੜੀ ਦੀ ਚਾਲ ਚੱਲਣ ਕਾਰਨ ਇਸ ਰੋਡ 'ਤੋਂ ਲੰਘਣ ਵਾਲੇ ਰਾਹਗੀਰ ਜਿਥੇ ਲੰਘਣ ਵੇਲੇ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਦੇ ...

ਪੂਰੀ ਖ਼ਬਰ »

ਅਰਮਾਨ ਏ ਟੂ ਜੈੱਡ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਬੱਸ ਅੱਡੇ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਵਲੋਂ ਅਰਮਾਨ ਏ ਟੂ ਜੈੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਬਰਾੜ, ਹਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਦੋ ਲੱਖ ਸੱਠ ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਾ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਜੂਨ (ਟਿਵਾਣਾ/ਖ਼ਾਲਸਾ/ਮਾਣੰੂਕੇ)-ਥਾਣਾ ਨਿਹਾਲ ਸਿੰਘ ਵਾਲਾ ਦੀ ਹਦੂਦ ਅੰਦਰ ਪੈਂਦੀ ਚੌਾਕੀ ਦੀਨਾ ਸਾਹਿਬ ਦੇ ਇੰਚਾਰਜ ਦੀ ਅਗਵਾਈ ਵਿਚ ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਅੰਮਿ੍ਤ ਬਾਣੀ ਦਾ ਸਤਿਸੰਗ ਕਰਵਾਇਆ

ਮੋਗਾ, 18 ਜੂਨ (ਰਾਜੇਸ਼ ਕੋਛੜ)-ਚਿੰਤਪੁਰਨੀ ਮੰਦਰ ਰਾਮ ਗੰਜ ਮੰਡੀ ਮੋਗਾ ਵਿਖੇ ਸ੍ਰੀ ਰਾਮ ਸ਼ਰਨਮ ਆਸ਼ਰਮ ਮੋਗਾ ਵਲੋਂ ਅੰਮਿ੍ਤ ਬਾਣੀ ਦਾ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਨੀਨਾ ਖੁਰਾਣਾ ਅਤੇ ਸਮੂਹ ਸਾਧਕਾਂ ਵਲੋਂ ਅੰਮਿ੍ਤ ਬਾਣੀ ਦਾ ਪਾਠ ਕੀਤਾ | ਇਸ ਮੌਕੇ ਟਿੰਕੂ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬੱਸ ਸਟੈਂਡ ਨੇੜਲੀ ਬਸਤੀ ਵਾਸੀਆਂ ਵਲੋਂ ਬਿਜਲੀ ਦੀ ਘੱਟ ਵੋਲਟੇਜ ਦੇ ਮੁੱਦੇ ਨੰੂ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX