ਤਾਜਾ ਖ਼ਬਰਾਂ


ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  21 minutes ago
ਨਾਗਪੁਰ, 22 ਫਰਵਰੀ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਅਦਾਸਾ ਪਟਕਾਖੇੜੀ ਪਿੰਡ ਦੇ ਨੇੜੇ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ...
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  40 minutes ago
ਨਵੀਂ ਦਿੱਲੀ, 22 ਫਰਵਰੀ- ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਹੈ ਕਿ ਰਾਮ ਮੰਦਰ ਨਿਰਮਾਣ ਲਈ ਉਨ੍ਹਾਂ ਵਲੋਂ ਸਰਕਾਰੀ ਫੰਡ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ...
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  42 minutes ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ। ਰਾਜਧਾਨੀ ਦਿੱਲੀ ਦੇ ਵਧੀਕ ਭਵਨ, ਸੁਪਰੀਮ ਕੋਰਟ ਕੰਪੈਕਲਸ 'ਚ ਕੌਮਾਂਤਰੀ ਨਿਆਇਕ...
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਫਰਵਰੀ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ 'ਚ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਢੇਰ...
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  1 day ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 1 hour ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 1 hour ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  3 minutes ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  8 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  42 minutes ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਖੰਨਾ / ਸਮਰਾਲਾ

ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਵਿਚ ਸਥਿਤ ਲਗਭਗ ਸਾਰੇ ਕਸਬਿਆਂ ਅਤੇ ਕਈ ਪਿੰਡਾਂ ਦੇ ਗੁਰਦੁਆਰਿਆਂ ਵਿਚ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਭ ਤੋਂ ਵੱਡਾ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਇਆ ਇਸ ਤੋਂ ਇਲਾਵਾ ਖੰਨਾ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਵੀ ਇਹ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਇਕੋਲਾਹਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਚ, ਈਸੜੂ ਤੋਂ ਇਲਾਵਾ ਰਸੂਲੜਾ ਆਦਿ ਵਿਚ ਵੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ |
ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਵਿਚ ਮਨਾਇਆ ਪ੍ਰਕਾਸ਼ ਉਤਸਵ
ਖੰਨਾ, (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ 2 ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ | ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਹਰਭਜਨ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸੰਗਤਾਂ ਵਲੋਂ ਬੜੇ ਸਤਿਕਾਰ ਨਾਲ ਆਪਣੇ ਆਪਣੇ ਘਰੋਂ ਮਿੱਸੇ ਪ੍ਰਸ਼ਾਦੇ, ਦਹੀ, ਲੱਸੀ ਅਤੇ ਮੱਖਣ ਆਦਿ ਲੰਗਰ ਲਈ ਲਿਆਂਦੇ ਗਏ | ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਮਾਸਟਰ ਮਨਮੋਹਨ ਸਿੰਘ, ਇੰਦਰਜੀਤ ਸਿੰਘ ਅਕਾਲ, ਮਾਸਟਰ ਕਰਮ ਸਿੰਘ, ਦਰਸ਼ਨ ਸਿੰਘ ਗਿੱਲ, ਹਰਵਿੰਦਰ ਸਿੰਘ ਕੋਹਲੀ, ਰਾਜਿੰਦਰ ਸਿੰਘ ਜੀਤ ਐਮ. ਸੀ., ਨਰਿੰਦਰਪਾਲ ਸਿੰਘ ਪੱਪੂ, ਕਰਨ ਸਿੰਘ ਗਿੱਲ, ਸੰਪੂਰਨ ਸਿੰਘ, ਬਲਵਿੰਦਰ ਸਿੰਘ ਰਿੰਕੂ, ਮੋਹਨ ਸਿੰਘ, ਬਲਵਿੰਦਰ ਸਿੰਘ, ਸੁਖਵੀਰ ਸਿੰਘ ਕਾਲਾ, ਭਾਈ ਅਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਨਵਜੋਤ ਸਿੰਘ ਆਦਿ ਹਾਜ਼ਰ ਸਨ |
ਖੰਨਾ, (ਹਰਜਿੰਦਰ ਸਿੰਘ ਲਾਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੰਘ ਸਭਾ ਖੰਨਾ ਵਿਚ ਬਹੁਤ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਭਾਈ ਤੇਜਿੰਦਰਪਾਲ ਸਿੰਘ ਰਾਹੌਣ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ | ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੀਤ ਗ੍ਰੰਥੀ ਸੰਦੀਪ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਕਥਾ ਕੀਤੀ | ਸਮਾਗਮ ਦੀ ਸਮਾਪਤੀ 'ਤੇ ਮਿੱਸੇ ਪ੍ਰਸ਼ਾਦੇ, ਦਹੀ, ਮੱਖਣ ਅਤੇ ਲੱਸੀ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਤੇ ਓਕਾਂਰ ਸਿੰਘ, ਗੋਪਾਲ ਸਿੰਘ ਸਚਦੇਵਾ, ਅਰਦਮਨਜੀਤ ਸਿੰਘ ਲਹਿਰੀ, ਜਸਵੰਤ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਮੰਨਾ, ਪ੍ਰੇਮ ਸਿੰਘ ਗਾਬਾ, ਸੁਦਰਸ਼ਨ ਸਿੰਘ, ਭੁਪਿੰਦਰ ਸਿੰਘ ਮਿੱਕੀ, ਗੁਰਸਿਮਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਰਣਬੀਰ ਸਿੰਘ, ਹਰਪ੍ਰੀਤ ਸਿੰਘ ਆਈਵੀ, ਹਰਵਿੰਦਰ ਸਿੰਘ, ਸੂਰਬੀਰ ਸਿੰਘ ਸੇਠੀ, ਗੁਰਪ੍ਰੀਤ ਸਿੰਘ ਲਹਿਰੀ, ਮੈਨੇਜਰ ਸਤਨਾਮ ਸਿੰਘ, ਮਾ. ਰਤਨ ਸਿੰਘ, ਐਮ. ਪੀ. ਸਿੰਘ ਆਦਿ ਹਾਜ਼ਰ ਸਨ |
ਨਾਮਦੇਵ ਭਵਨ ਵਿਖੇ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਗੁਰਦੁਆਰਾ ਭਗਤ ਨਾਮਦੇਵ ਵਿਖੇ ਮੀਰੀ ਪੀਰੀ ਦੇ ਮਾਲਕ ਬੰਦੀ ਛੋੜ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਦੇ ਜਥੇ ਨੇ ਕਥਾ ਅਤੇ ਕੀਰਤਨ ਕੀਤਾ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਕੈਂਥ, ਵਾਈਸ ਪ੍ਰਧਾਨ ਅਮਰਜੀਤ ਸਿੰਘ ਔਲਖ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਰਾਜਿੰਦਰ ਸਿੰਘ ਨਿੱਕਾ, ਅਮਨਪ੍ਰੀਤ ਸਿੰਘ, ਦਵਿੰਦਰ ਸਿੰਘ ਮੋਹਲ, ਗੁਰਮੀਤ ਸਿੰਘ ਕਾਲਾ, ਗੁਰਦਸਨ ਸਿੰਘ, ਪ੍ਰਦੀਪ ਸਿੰਘ, ਮੰਗ ਸਿੰਘ ਬੇਦੀ, ਗਿਆਨ ਕੌਰ, ਕਰਨੈਲ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਜਸਵੀਰ ਕੌਰ ਤੱਗੜ, ਗੁਰਮੀਤ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ | ਸਵੇਰੇ ਮੌਕੇ ਹਜੂਰੀ ਰਾਗੀ ਜਥੇ ਨੇ ਕੀਰਤਨ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਢਾਡੀ ਬਲਵੀਰ ਸਿੰਘ ਬੀਰ ਤੇ ਹੋਰ ਰਾਗੀ ਜਥਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਸ਼ਾਮੀ 4 ਵੱਜੇ ਤੱਕ ਨਿਹਾਲ ਕੀਤਾ | ਇਲਾਕੇ ਦੀਆਂ ਸੰਗਤਾਂ ਸਵੇਰੇ ਤੋਂ ਹੀ ਗੁਰੂ ਘਰ ਆ ਕੇ ਨਤਮਸਤਕ ਹੋਈਆਂ | ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਖੱਟੜਾ ਸ਼ੋ੍ਰਮਣੀ ਕਮੇਟੀ ਮੈਂਬਰ, ਮੈਨੇਜਰ ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਖ਼ਜ਼ਾਨਚੀ, ਸੰਤੋਖ ਸਿੰਘ ਇੰਸਪੈਕਟਰ, ਜਸਮੇਲ ਸਿੰਘ, ਦਰਸ਼ਨ ਸਿੰਘ ਚੀਮਾ, ਭਗਵੰਤ ਸਿੰਘ, ਜਸਵੀਰ ਸਿੰਘ, ਰਾਜਵਿੰਦਰ ਸਿੰਘ, ਮਨਮੋਹਨ ਸਿੰਘ, ਮਹਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ |

ਗੁਰਦੁਆਰਾ ਸਾਹਿਬ ਸ੍ਰੀ ਕ੍ਰਿਪਾਨ ਭੇਂਟ ਸਾਹਿਬ ਦੀ ਗੋਲਕ ਚੋਰੀ

ਮਾਛੀਵਾੜਾ ਸਾਹਿਬ, 18 ਜੂਨ (ਸੁਖਵੰਤ ਸਿੰਘ ਗਿੱਲ)-ਇਤਿਹਾਸਿਕ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਂਟ ਸਾਹਿਬ 'ਚ ਅੱਜ ਸਵੇਰੇ ਨਿਹੰਗਾਂ ਦੇ ਭੇਸ 'ਚ ਆਏ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ 'ਚ ਸਵ. ਬਾਬਾ ਗੁਰਦਿਆਲ ਸਿੰਘ ਦੇ ਅਸਥਾਨ 'ਤੇ ਪਈ ਗੋਲਕ ਨੂੰ ਚੁਰਾ ਲਿਆ | ਗੋਲਕ ...

ਪੂਰੀ ਖ਼ਬਰ »

ਨੀਲੋਂ ਪੁਲ ਕੋਲ ਨਹਿਰ 'ਚ ਨਹਾਉਣ ਸਮੇਂ ਦੋ ਵਿਅਕਤੀ ਡੁੱਬੇ

ਸਮਰਾਲਾ, 18 ਜੂਨ (ਬਲਜੀਤ ਸਿੰਘ ਬਘੌਰ)-ਅੱਜ ਸਵੇਰੇ ਸਰਹਿੰਦ ਨਹਿਰ 'ਤੇ ਪੈਂਦੇ ਨੀਲੋਂ ਪੁਲ ਕੋਲ ਨਹਾਉਂਦੇ ਸਮੇਂ ਦੋ ਵਿਅਕਤੀ ਡੁੱਬ ਗਏ ਜਿਨ੍ਹਾਂ ਵਿਚੋਂ ਪੁਲਿਸ ਨੂੰ ਗੁਰਦੀਪ ਸਿੰਘ ਵਾਸੀ ਕੋਟਾਲਾ ਦੀ ਲਾਸ਼ ਮਿਲ ਗਈ ਹੈ ਜਦਕਿ ਉਸ ਦੇ ਦੂਜੇ ਸਾਥੀ ਕੁਲਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰੂ ਅਮਰ ਦਾਸ ਮਾਰਕੀਟ ਵਿਚ ਬਰਾਂਡੇ ਤੋੜ ਕੇ ਵਧਾਈਆਂ ਜਾ ਰਹੀਆਂ ਨੇ ਦੁਕਾਨਾਂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਿਕ ਸਰਕਾਰਾਂ ਵਿਭਾਗ ਦੇ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ¢ ਦੁਕਾਨਾਂ ਅੱਗੇ ਬਣਾਏ ਬਰਾਂਡਿਆਂ ਨੂੰ ਤੋੜ ਕੇ ਦੁਕਾਨਦਾਰ ਸ਼ਰੇਆਮ ਆਪਣੀਆਂ ਦੁਕਾਨਾਂ ਵਿਚ ਮਿਲਾ ਰਹੇ ਹਨ | ਇਹ ਬਰਾਂਡੇ ਨਗਰ ਸੁਧਾਰ ...

ਪੂਰੀ ਖ਼ਬਰ »

ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 18 ਜੂਨ (ਸੁਖਵੰਤ ਸਿੰਘ ਗਿੱਲ)-ਬਿਜਲੀ ਦੇ ਟਰਾਂਸਫਾਰਮ ਨੂੰ ਠੀਕ ਕਰਨ ਲਈ ਖੰਭਿਆਂ ਉੱਪਰ ਚੜ੍ਹੇ ਕੂੰਮਕਲਾਂ ਨੇੜ੍ਹਲੇ ਪਿੰਡ ਮੀਓਵਾਲ ਦੇ ਰਹਿਣ ਵਾਲੇ ਰੌਸ਼ਨ ਸਿੰਘ (40) ਦੀ ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਸਾਬਕਾ ਸਰਪੰਚ ...

ਪੂਰੀ ਖ਼ਬਰ »

ਦਿੱਲੀ ਵਿੱਚ ਸਿੱਖ ਪਿਉ-ਪੁੱਤ ਦੀ ਪੁਲਿਸ ਵਲੋਂ ਕੁੱਟਮਾਰ ਕਰਨ ਦੀ ਸੰਤ ਢੱਕੀ ਸਾਹਿਬ ਵਾਲਿਆਂ ਵਲੋਂ ਨਿਖੇਧੀ

ਮਲੌਦ, 18 ਜੂਨ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਜਿਸ ਅਣਮਨੁੱਖੀ ਢੰਗ ਨਾਲ ਇਕ ਸਿੱਖ ਪਿਉ-ਪੁੱਤਰ ਦੀ ਕੁੱਟਮਾਰ ਕੀਤੀ ਹੈ ਉਸ ਅਨਿਆਂ ਭਰੇ ਅਣਮਨੁੱਖੀ ਵਰਤਾਰੇ ਦੀ ...

ਪੂਰੀ ਖ਼ਬਰ »

ਹਨੇਰੀ ਨਾਲ ਸ਼ੈਲਰਾਂ ਦੀਆਂ ਕੰਧਾਂ ਤੇ ਸ਼ੈੱਡ ਡਿੱਗੇ

Lਖੇਤਾਂ 'ਚ ਸਟੋਰ ਕੀਤੀ ਤੂੜੀ ਦੇ ਕੁੱਪ ਵੀ ਉੱਡੇ ਅਹਿਮਦਗੜ੍ਹ, 18 ਜੂਨ (ਪੁਰੀ)-ਲਾਗਲੇ ਪਿੰਡ ਗੋਪਾਲਪੁਰ ਵਿਖੇ ਸਥਿਤ ਗੋਇਲ ਐਗਰੋ ਇੰਡਸਟਰੀ ਅਤੇ ਗੋਇਲ ਰਾਈਸ ਇੰਡਸਟਰੀ ਦਾ ਬੀਤੇ ਦਿਨ ਆਈ ਤੇਜ ਹਨੇਰੀ ਨੇ ਭਾਰੀ ਨੁਕਸਾਨ ਕੀਤਾ | ਦੋਨਾਂ ਸ਼ੈਲਰਾਂ ਦੀਆਂ ਕੰਧਾਂ ਅਤੇ ...

ਪੂਰੀ ਖ਼ਬਰ »

ਦੁਕਾਨ 'ਤੇ ਕਬਜਾ ਕਰਨ ਦੇ ਰੋਸ ਵਜੋਂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸੜਕ ਜਾਮ

ਸਮਰਾਲਾ, 18 ਜੂਨ (ਬਲਜੀਤ ਸਿੰਘ ਬਘੌਰ)-ਸ਼ਹਿਰ ਦੇ ਡੱਬੀ ਬਾਜ਼ਾਰ ਸਮਰਾਲਾ ਨੇੜੇ ਇਕ ਬੇਦੀ ਟੇਲਰਜ਼ ਨਾਮ ਦੀ ਦੁਕਾਨ 'ਤੇ ਕੁੱਝ ਹਥਿਆਰਬੰਦ ਵਿਅਕਤੀਆਂ ਵਲੋਂ ਕਬਜਾ ਕਰਨ ਦੀ ਕੋਸ਼ਿਸ਼ ਕੀਤੀ, ਦਿਨੇ ਦਿਹਾੜੇ ਹੋਈ ਇਸ ਧੱਕੇਸ਼ਾਹੀ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ 22 ਨੂੰ ਖੰਨਾ ਵਿਖੇ-ਰੁਪਾਲੋਂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਪੂਰੇ ਪੰਜਾਬ ਵਿਚ ਅਰਾਜਕਤਾ ਤੇ ਦਹਿਸ਼ਤ ਦਾ ਮਾਹੌਲ ਹੈ ਤਹਿਸੀਲਾਂ, ਕਚਹਿਰੀਆਂ ਵਿਚ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਬਲਕਿ ਅਪਰਾਧੀ ਤੇ ਸਮਾਜ ਵਿਰੋਧੀ ਅਨਸਰਾਂ ਦੀ ਦਹਿਸ਼ਤ ਦਿਨੋ ਦਿਨ ਵੱਧ ਰਹੀ ਹੈ ਸੰਘਰਸ਼ ਤੇਜ ਕਰਨ ਲਈ ਅਤੇ ...

ਪੂਰੀ ਖ਼ਬਰ »

ਨਿਰਮਾਣ ਪੱਖੋਂ ਅਧੂਰੀਆਂ ਸੜਕਾਂ 'ਤੇ ਖਿੱਲਰੇ ਪੱਥਰਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ

ਮਾਛੀਵਾੜਾ ਸਾਹਿਬ, 18 ਜੂਨ (ਸੁਖਵੰਤ ਸਿੰਘ ਗਿੱਲ)-ਲੋਕ ਨਿਰਮਾਣ ਵਿਭਾਗ ਵਲੋਂ ਬੇਟ ਇਲਾਕੇ ਦੇ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੇ ਮੁੜ ਨਿਰਮਾਣ ਪੱਖੋਂ ਅੱਧ-ਵਿਚਕਾਰ ਪਈਆਂ ਸੜਕਾਂ 'ਤੇ ਖਿੰਡਰੇ ਪੱਥਰਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਤੇ ਪਿੰਡਾਂ ਦੇ ...

ਪੂਰੀ ਖ਼ਬਰ »

ਤਿੰਨ ਰੋਜਾ ਕਿ੍ਕਟ ਟੂਰਨਾਮੈਂਟ ਵਿਚ ਦਿ ਹਿੱਟ ਸਕਾਡ ਸਪੋਰਟਸ ਕਲੱਬ ਜੇਤੂ

ਸਮਰਾਲਾ, 18 ਜੂਨ (ਸੁਰਜੀਤ)-ਦਿ ਹਿੱਟ ਸਕਾਡ ਸਪੋਰਟਸ ਕਲੱਬ ਸਮਰਾਲਾ ਵਲੋਂ ਤਿੰਨ ਰੋਜਾ ਕਿ੍ਕਟ ਟੂਰਨਾਮੈਂਟ ਅੰਡਰ-18 ਨਨਕਾਣਾ ਪਬਲਿਕ ਸਕੂਲ ਸਮਰਾਲਾ ਦੇ ਮੈਦਾਨ ਵਿਖੇ ਕਰਵਾਇਆ ਗਿਆ | ਫਾਈਨਲ ਮੈਚ ਦਿ ਹਿੱਟ ਸਕਾਡ ਸਪੋਰਟਸ ਕਲੱਬ ਸਮਰਾਲਾ ਅਤੇ ਯੰਗ ਸਟਾਰ ਸਪੋਰਟਸ ਕਲੱਬ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜਾਏ

ਸਾਹਨੇਵਾਲ, 18 ਜੂਨ (ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਗਏ ਪੁੰਨਿਆਂ ਦੇ ਪਵਿੱਤਰ ਦਿਹਾੜੇ ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਦੌਰਾਨ ਕਹਾਣੀ ਦਰਬਾਰ ਕਰਵਾਇਆ

ਸਮਰਾਲਾ, 18 ਜੂਨ (ਸੁਰਜੀਤ)-ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮਾਸਿਕ ਮੀਟਿੰਗ ਦੌਰਾਨ ਰੋਚਕ ਕਹਾਣੀ ਦਰਬਾਰ ਸਜਿਆ | ਮੀਟਿੰਗ ਵਿਚ ਸੱਤ ਵੱਡੀਆਂ ਕਹਾਣੀਆਂ ਪੜ੍ਹੀਆਂ ਗਈਆਂ, ਜਿਨ੍ਹਾਂ ਵਿਚ ਪੰਜਾਬੀ ਮੈਗਜ਼ੀਨ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਬਾਬਾ ਸੈਮਤਾਬ ਦੇ ਅਸਥਾਨ 'ਤੇ ਸਮਾਗਮ ਕਰਵਾਇਆ

ਰਾੜਾ ਸਾਹਿਬ, 18 ਜੂਨ (ਸਰਬਜੀਤ ਸਿੰਘ ਬੋਪਾਰਾਏ)-ਇੱਥੋਂ ਨੇੜਲੇ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਸੈਮਤਾਬ ਦੇ ਅਸਥਾਨ ਤੇ ਸੇਵਾਦਾਰਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਚਾਦਰ ਚੜ੍ਹਾਉਣ ਦੀ ਰਸਮ ਤੇ ਖ਼ਤਮ ...

ਪੂਰੀ ਖ਼ਬਰ »

ਰਸੂਲੜਾ ਵਿਚ ਪਹਿਲੀ ਵਾਰ ਪੰਚਾਇਤ ਦਾ ਆਮ ਇਸਲਾਸ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਰਸੂਲੜਾ ਦੇ ਸਰਪੰਚ ਗੁਰਦੀਪ ਸਿੰਘ ਰਸੂਲੜਾ (ਔਜਲਾ) ਦੀ ਅਗਵਾਈ ਵਿਚ ਪਹਿਲੀ ਵਾਰ ਪੰਚਾਇਤ ਦਾ ਆਮ ਇਜਲਾਸ ਕੀਤਾ ਗਿਆ | ਇਸ ਵਿਚ ਪਿੰਡ ਦੇ ਕਈ ਸਾਬਕ ਸਰਪੰਚ ਵੀ ਸ਼ਾਮਿਲ ਹੋਏ | ਇਸ ਇਜਲਾਸ ਵਿਚ ...

ਪੂਰੀ ਖ਼ਬਰ »

ਮਾਲਵਾ ਸੋਸ਼ਲ ਵੈੱਲਫੇਅਰ ਕਲੱਬ ਆ ਰਹੀ ਮੌਨਸੂਨ ਦੌਰਾਨ 2019 ਫਲਦਾਰ, ਛਾਂਦਾਰ ਬੂਟੇ ਅਤੇ ਤਿ੍ਵੈਣੀਆਂ ਲਗਾਏਗਾ-ਸੁਖਵਿੰਦਰ ਦੌਲਤਪੁਰ

ਮਲੌਦ, 18 ਜੂਨ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਵੈੱਲਫੇਅਰ ਕਲੱਬ ਮਲੌਦ ਦੀ ਮੀਟਿੰਗ ਪ੍ਰਧਾਨ ਇੰਜੀ: ਹਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਥੇ: ਮੰਗਤ ਰਾਏ ਸਿੰਘ ਲਸਾੜਾ, ਪਿ੍ੰ: ਸੰਜੀਵ ਮੋਦਗਿਲ, ਡਾ: ਕਰਨੈਲ ਸਿੰਘ ਕਾਲੀਆ, ਇੰਜੀ: ਦਵਿੰਦਰ ਸਿੰਘ ਬੇਰ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੇ ਅਨੁਭਵ ਨਾਲ ਦੇਸ਼ ਅਤੇ ਪੰਜਾਬ ਨੂੰ ਮਿਲੇਗਾ ਵੱਡਾ ਲਾਭ-ਛਾਹੜੀਆ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਪਾਰਲੀਮੈਂਟ ਮੈਂਬਰ ਵਜੋਂ ਸਹੁੰ ਚੁੱਕਣ ਮੌਕੇ ਭਾਜਪਾ ਦੇ ਯੁਵਾ ਨੇਤਾ ਅਨੁਜ ਛਾਹੜੀਆਂ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਿਉਂਕਿ ਸੋਮ ਪ੍ਰਕਾਸ਼ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਵਾਂਗੇ- ਬੈਂਸ

ਸਮਰਾਲਾ, 18 ਜੂਨ (ਸੁਰਜੀਤ)-ਲੋਕ ਇਨਸਾਫ਼ ਪਾਰਟੀ ਹਲਕਾ ਸਮਰਾਲਾ ਦੀ ਵਰਕਰ ਮਿਲਣੀ ਅੱਜ ਇੱਥੇ ਪਾਰਟੀ ਸੂਬਾ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੈਂਸ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਚੋਣ ਸਮੇਂ ਪਾਰਟੀ ਲਈ ਜਿਨ੍ਹਾਂ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਸੁਖਮਨੀ ਸੁਸਾਇਟੀ ਡੇਹਲੋਂ ਦੀ ਸਰਬਸੰਮਤੀ ਨਾਲ ਚੋਣ

ਡੇਹਲੋਂ, 18 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਂਵੀ ਡੇਹਲੋਂ ਵਿਖੇ ਨਗਰ ਦੀਆਂ ਬੀਬੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੇਵਾਦਾਰ ਬੀਬੀਆਂ ਨੇ ਸ਼ਿਰਕਤ ਕੀਤੀ | ਇਸ ਸਮੇਂ ਸੰਮਤੀ ਮੈਂਬਰ ਤੇ ਸਰਪੰਚ ...

ਪੂਰੀ ਖ਼ਬਰ »

ਰੇਕੀ ਕੇਂਦਰ ਵਲੋਂ ਕੱਢੀ ਗਈ ਯਾਤਰਾ 'ਚ ਹਜ਼ਾਰਾਂ ਲੋਕ ਸ਼ਾਮਿਲ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਬੂਲੇਪੁਰ ਸਥਿਤ ਰੇਕੀ ਸੈਂਟਰ ਦੇ ਮੁਖੀ ਗੋਪੀ ਚੰਦ ਲੋਟੇ (ਗਰੈਂਡ ਮਾਸਟਰ) ਦੇ ਜਨਮ ਦਿਨ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾਲੂਆਂ ਵਲੋਂ ਪੈਦਲ ਯਾਤਰਾ ਕੱਢੀ ਗਈ | ਇਸ ਮੌਕੇ ਜੀ. ਟੀ. ਰੋਡ ਅਤੇ ਮਲੇਰਕੋਟਲਾ ਰੋਡ 'ਤੇ ਲਗਭਗ ਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਾਇਲ ਵਲੋਂ ਮਲੇਰੀਆਂ ਵਿਰੋਧੀ ਕੈਂਪ ਲਗਾਇਆ

ਪਾਇਲ, 18 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੀ. ਐੱਚ. ਸੀ. ਪਾਇਲ ਵਿਖੇ ਮਲੇਰੀਆ ਵਿਰੋਧੀ ਕੈਂਪ ਡਾ. ਪਰਵਿੰਦਰਪਾਲ ਸਿੰਘ ਸਿੱਧੂ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਪਾਇਲ ਦੀ ਯੋਗ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »

ਦਿੱਲੀ ਵਿਚ ਸਿੱਖ ਪਿਓ-ਪੁੱਤ ਨਾਲ ਧੱਕੇਸ਼ਾਹੀ ਕਰਨ ਵਾਲੀ ਦੋਸ਼ੀ ਪੁਲਿਸ ਨੂੰ ਸਖ਼ਤ ਸਜਾ ਦਿੱਤੀ ਜਾਵੇ - ਉਮੈਦਪੁਰੀ, ਖੀਰਨੀਆ, ਲੋਪੋਂ

ਬੀਜਾ, 18 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਗਜੀਵਨ ਸਿੰਘ ਖੀਰਨੀਆ ਸਾਬਕਾ ਵਿਧਾਇਕ, ਬਰਜਿੰਦਰ ਸਿੰਘ ਬੱਬਲੂ ਜ਼ਿਲ੍ਹਾ ਯੂਥ ਪ੍ਰਧਾਨ ਨੇ ਵੱਖ-ਵੱਖ ਬਿਆਨਾਂ ਵਿਚ ਦਿੱਲੀ ...

ਪੂਰੀ ਖ਼ਬਰ »

ਪਿੰਡ ਰਸੂਲੜਾ ਵਿਚ ਸਰਪੰਚ ਗੁਰਦੀਪ ਸਿੰਘ ਅਗਵਾਈ ਵਿਚ ਦਰਗਾਹ 'ਤੇ ਸਾਲਾਨਾ ਭੰਡਾਰਾ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਨੇੜਲੇ ਪਿੰਡ ਰਸੂਲੜਾ ਵਿਚ ਪੀਰ ਬਾਬਾ ਅਬਦੁੱਲਾ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਵੱਡੀ ਸੰਖਿਆ ਵਿਚ ਸ਼ਰਧਾਲੂ ਪੁੱਜੇ | ਪਿੰਡ ਦੇ ਸਰਪੰਚ ਗੁਰਦੀਪ ਸਿੰਘ ਔਜਲਾ ਉਚੇਚੇ ਤੌਰ ਤੇ ਪੁੱਜੇ, ਇਸ ਮੌਕੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਕੁਹਾੜਾ, 18 ਜੂਨ (ਤੇਲੂ ਰਾਮ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਕੁਹਾੜਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਤੇਜ ਹਵਾ ਚੱਲਣ ਕਾਰਨ ਘਰ ਦੀ ਛੱਤ ਤੋਂ ਉੱਡੀਆਂ ਸੀਮਿੰਟ ਚਾਦਰਾਂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਹੋਈ ਬਰਸਾਤ ਦਰਮਿਆਨ ਚੱਲੀ ਤੇਜ਼ ਹਵਾ ਕਾਰਨ ਨੇੜਿਉਂ ਲੰਘਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੇ ਇਕ ਮਕਾਨ ਦੀ ਛੱਤ 'ਤੇ ਪਾਈਆਂ ਸੀਮਿੰਟ ਦੀਆਂ ਚਾਦਰਾਂ ਵਿਚ ਫਸ ਗਈਆਂ ਅਤੇ ਚਾਦਰਾਂ ਉਖਾੜ ...

ਪੂਰੀ ਖ਼ਬਰ »

ਬੀਤੀ ਰਾਤ ਆਏ ਤੇਜ਼ ਤੂਫ਼ਾਨ ਨਾਲ ਭਾਰੀ ਨੁਕਸਾਨ

ਮਲੌਦ, 18 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬੀਤੀ ਰਾਤ ਮਲੌਦ ਇਲਾਕੇ ਵਿਚ ਆਏ ਤੇਜ ਤੂਫ਼ਾਨ ਅਤੇ ਜ਼ੋਰਦਾਰ ਬਾਰਿਸ਼ ਨਾਲ ਗੁਰੂ ਨਾਨਕ ਸ਼ੈਲਰ ਸਿਹੌੜਾ ਦੀ ਕੰਧ ਢਹਿ-ਢੇਰੀ ਹੋਈ ਅਤੇ ਸੈਲਰ ਛੱਤ ਵਾਲੀਆਂ ਚਾਦਰਾਂ ਉਡਣ ਨਾਲ ਸ਼ੈਲਰ ਮਾਲਕ ਨਿਤਿਨ ਮਿੱਤਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਬੈਂਕ ਦੀ ਕੁਹਾੜਾ ਸ਼ਾਖਾ ਵਲੋਂ ਧਨਾਨਸੂ 'ਚ ਕੈਂਪ

ਕੁਹਾੜਾ, 18 ਜੂਨ (ਤੇਲੂ ਰਾਮ ਕੁਹਾੜਾ)-ਐੱਚ. ਡੀ. ਐੱਫ. ਸੀ. ਬੈਂਕ ਦੀ ਕੁਹਾੜਾ ਸ਼ਾਖਾ ਵਲੋਂ ਲੋਕਾਂ ਨੂੰ ਬੈਂਕ ਵਲੋਂ ਚਾਲੂ ਕੀਤੀਆਂ ਲੋਕ ਹਿੱਤ ਯੋਜਨਾਵਾਂ ਤੋਂ ਜਾਣੂ ਕਰਵਾਉਣ ਲਈ ਪਿੰਡ ਧਨਾਨਸੂ ਵਿਖੇ ਸ਼ਾਖਾ ਦੇ ਮੈਨੇਜਰ ਹਰਪ੍ਰੀਤ ਸਿੰਘ, ਚਰਨਜੀਤ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਦਿੱਲੀ ਦੇ ਸਿੱਖ ਡਰਾਈਵਰ ਦੀ ਕੁੱਟਮਾਰ ਦੀ ਲਿਪ ਵਲੋਂ ਨਿਖੇਧੀ

ਸਮਰਾਲਾ, 18 ਜੂਨ (ਸੁਰਜੀਤ)-ਦਿੱਲੀ ਵਿਚ ਸਿੱਖ ਟੈਕਸੀ ਡਰਾਈਵਰ ਅਤੇ ਉਸ ਦੇ ਲੜਕੇ ਦੀ ਪੁਲੀਸ ਵਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੀ ਲੋਕ ਇਨਸਾਫ਼ ਪਾਰਟੀ ਅਤੇ ਬੀ. ਐੱਸ. ਪੀ. ਦੀ ਸਮਰਾਲਾ ਯੂਨਿਟਾਂ ਵਲੋਂ ਬਲਵਿੰਦਰ ਸਿੰਘ ਮਹਿਦੂਦਾਂ ਜਰਨਲ ਸਕੱਤਰ ਦੀ ਪ੍ਰਧਾਨਗੀ ਵਿਚ ...

ਪੂਰੀ ਖ਼ਬਰ »

ਪਿੰਡ ਘਰਖਣਾ ਵਿਖੇ ਧਾਰਮਿਕ ਦੀਵਾਨ ਸਜਾਏ

ਬੀਬੀ ਗਗਨਦੀਪ ਕੌਰ ਨੇ ਧਾਰਮਿਕ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਸਮਰਾਲਾ, 18 ਜੂਨ (ਬਲਜੀਤ ਸਿੰਘ ਬਘੌਰ)-ਗੁਰਮਤਿ ਪ੍ਰਚਾਰ ਸਭਾ ਤੋਂ ਸਮੂਹ ਗਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਰਵਿਦਾਸ ਜੀ ਦੇ ਹਾਲ ਵਿਚ ਧਾਰਮਿਕ ਦੀਵਾਨ ਸਜਾਏ | ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਪਲਸ ਪੋਲੀਓ ਰਾਊਾਡ ਤਹਿਤ ਸਿਵਲ ਸਰਜਨ ਲੁਧਿਆਣਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐੱਸ. ਐਮ. ਓ. ਡਾ. ਅਜੀਤ ਸਿੰਘ ਸੀ. ਐੱਚ. ਸੀ. ਮਾਨੂੰਪੁਰ ਦੀ ਦੇਖ ਰੇਖ ਹੇਠ ਪ੍ਰਵਾਸੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਸੰਸਥਾ ਲਗਾਤਾਰ ਦੇ ਰਹੀ ਹੈ ਸ਼ਾਨਦਾਰ ਨਤੀਜੇ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਜਿੱਥੇ ਵਿਜ਼ਟਰ ਵੀਜ਼ਾ, ਸਟੂਡੈਂਟ ਵੀਜ਼ਾ ਅਤੇ ਓਪਨ ਪਰਮਿਟ ਦੀਆਂ ਉਚ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਉੱਥੇ ਆਧੁਨਿਕ ਤਰੀਕੇ ਨਾਲ ਆਈਲੈਟਸ ਕਰਵਾ ਕੇ ...

ਪੂਰੀ ਖ਼ਬਰ »

ਐਫ.ਸੀ.ਆਈ ਜਗਰਾਉਂ 'ਚ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਐਫ.ਸੀ.ਆਈ 'ਚ ਪੁਲਿਸ ਮੁਲਾਜ਼ਮਾਂ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ ਕੀਤੀ ਗਈ | ਜਿਸ ਵਿਚ ਪੁਲਿਸ ਥਾਣਾ ਸਿਟੀ ਦੇ ਐਸ.ਐਚ.ਓ ਨਿਧਾਨ ਸਿੰਘ ਦੇ ਨਿਰਦੇਸ਼ਾਂ ਤਹਿਤ ਸਬ ਇੰਸਪੈਕਟਰ ਕਿਰਨਦੀਪ ਕੌਰ ਅਤੇ ...

ਪੂਰੀ ਖ਼ਬਰ »

ਪਿੰਡ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਮੈਨੂੰ ਦਿਓ : ਕੋਟਾਂ ਚੌਕੀ ਇੰਚਾਰਜ

ਬੀਜਾ, 18 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੈਂਦੀ ਪੁਲੀਸ ਚੌਕੀ ਕੋਟਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਪੁਲਸ ਚੌਕੀ ਦੇ ਅਧੀਨ ਪੈਂਦੇ ਪਿੰਡਾਂ ਦੇ ...

ਪੂਰੀ ਖ਼ਬਰ »

ਬੀਜਾ ਚੌਕ ਵਿਖੇ ਖੰਨਾ ਸੜਕ 'ਤੇ ਖੜ੍ਹਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਬੀਜਾ, 18 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਖੰਨੇ ਨੂੰ ਜਾਣ ਵਾਲੀਆਂ ਸਵਾਰੀਆਂ ਲਈ ਬੱਸ ਅੱਡਾ ਦੀ ਸਹੂਲਤ ਨਾ ਹੋਣ ਕਾਰਨ 'ਤੇ ਉੱਥੇ ਸੜਕ ਉੱਤੇ ਪਾਣੀ ਖੜਨ ਨਾਲ ਸਵਾਰੀਆਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਬੀਜਾ ਚੌਕ ਇਕ ਬਹੁਤ ਹੀ ...

ਪੂਰੀ ਖ਼ਬਰ »

ਬਾਬਾ ਸੁਰਜੀਤ ਸਿੰਘ ਸੁਖਮਨੀ ਵਾਲਿਆਂ ਦੀ 14ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਸਮਾਪਤ

ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਬਾਬਾ ਸੁਰਜੀਤ ਸਿੰਘ ਸੁਖਮਨੀ ਵਾਲਿਆਂ ਦੀ 14ਵੀਂ ਬਰਸੀ ਨਮਿੱਤ ਬਾਬਾ ਬਲਵੰਤ ਸਿੰਘ ਸੁਖਮਨੀ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਪੰਜ ਰੋਜ਼ਾ ਸਮਾਗਮ ਸਮਾਪਤ ਹੋਇਆ | ਦੋ ਲੜੀਆਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ-ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਨਾਨਕਸਰ ਵਿਖੇ ਹੋਏ ਸਮਾਗਮ 'ਚ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਦਿਨ ਅਤੇ ਰਾਤ ਦੇ ਸਮਾਗਮ ਹੋਏ | ਇਸ ਦੌਰਾਨ ਹਜ਼ਾਰਾਂ ਸੰਗਤਾਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ, ਕੀਰਤਨੀ ਜਥਿਆਂ ਤੋਂ ਗੁਰਬਾਣੀ ਦਾ ...

ਪੂਰੀ ਖ਼ਬਰ »

ਤਹਿਸੀਲ ਕਾਮਿਆਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

ਰਾੲਕੋਟ, 18 ਜੂਨ (ਸੁਸ਼ੀਲ)-ਆਪਣੀਆਂ ਮੰਗ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਸਥਾਨਕ ਤਹਿਸੀਲ ਸਟਾਫ਼ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ, ਜਿਸ ਕਾਰਨ ਅੱਜ ਤਹਿਸੀਲ ਦਫ਼ਤਰ 'ਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ ਅਤੇ ਤਹਿਸੀਲ 'ਚ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ...

ਪੂਰੀ ਖ਼ਬਰ »

2 ਦੁਕਾਨਾਂ ਤੋਂ ਬਰਾਮਦ ਕੀਤੇ ਢਾਈ ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਵਿਚ ਪਲਾਸਟਿਕ ਲਿਫ਼ਾਫ਼ੇ ਵੇਚਣ ਵਾਲੇ ਦੁਕਾਨਦਾਰਾਂ ਦੇ ਿਖ਼ਲਾਫ਼ ਪ੍ਰਦੂਸ਼ਣ ਵਿਭਾਗ ਅਤੇ ਨਗਰ ਕੌਾਸਲ ਦੀ ਟੀਮ ਨੇ 4 ਦਿਨ ਬਾਅਦ ਫਿਰ ਕਾਰਵਾਈ ਕੀਤੀ ਹੈ | ਅਮਲੋਹ ਰੋਡ 'ਤੇ ਚਾਰ ਦੁਕਾਨਾਂ ਤੇ ਛਾਪੇ ਮਾਰੇ ਗਏ | 2 ਦੁਕਾਨਾਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਕਾਰਨ ਖੰਨਾ ਤਹਿਸੀਲ ਵਿਚ ਰਿਹਾ ਕੰਮ ਠੱਪ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸੂਬੇ ਭਰ 'ਚ ਸ਼ੁਰੂ ਕੀਤੀ ਹੜਤਾਲ ਕਾਰਨ ਅੱਜ ਖੰਨਾ ਤਹਿਸੀਲਾਂ ਦਾ ਕੰਮਕਾਰ ਵੀ ਠੱਪ ਰਿਹਾ¢ ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ¢ ਤਹਿਸੀਲ ਵਿਚ ਜ਼ਮੀਨਾਂ ਦੀ ...

ਪੂਰੀ ਖ਼ਬਰ »

ਵੱਖ ਵੱਖ ਜਥੇਬੰਦੀਆਂ ਵਲੋਂ ਸੁਖਦੇਵ ਨੂੰ ਸ਼ਰਧਾਂਜਲੀ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਮੰਡੀ ਗੋਬਿੰਦਗੜ੍ਹ ਦੇ ਵਿਚਾਲੇ ਜੀ. ਟੀ. ਰੋਡ ਤੇ ਸਥਿਤ ਜੀ. ਪੀ. ਐੱਸ. (ਸਕੂਲ) ਵਿਚ ਦੇ ਕਰਮਚਾਰੀ 23 ਸਾਲਾ ਸੁਖਦੇਵ ਸਿੰਘ ਦੀ ਸੜਕ ਹਾਦਸੇ ਵਿਚ ਹੋਈ ਮੌਤ 'ਤੇ ਵੱਖ ਵੱਖ ਜਥੇਬੰਦੀਆਂ ਨੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਜੀ ਜਨਮ ਦਿਹਾੜਾ ਮਨਾਇਆ

ਖੰਨਾ, 18 ਜੂਨ (ਜੋਗਿੰਦਰ ਸਿੰਘ ਓਬਰਾਏ)-ਸਥਾਨਕ ਬੰਤ ਕਾਲੋਨੀ ਵਿਖੇ ਅਕਾਲੀ ਨੇਤਾ ਬਾਬਾ ਪ੍ਰੀਤਮ ਸਿੰਘ ਅਤੇ ਇਲਾਕਾ ਨਿਵਾਸੀਆਂ ਵੱਲੋਂ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਭਾਈ ਸਿੱਧੂ ਨੂੰ ਸਦਮਾ, ਮਾਤਾ ਸਵਰਗਵਾਸ

ਹਠੂਰ, 18 ਜੂਨ (ਜਸਵਿੰਦਰ ਸਿੰਘ ਛਿੰਦਾ)-ਭਾਈ ਬਲਵਿੰਦਰ ਸਿੰਘ ਸਿੱਧੂ (ਪਟਵਾਰੀ), ਹਰਨੇਕ ਸਿੰਘ, ਸੁੱਖਾ ਸਿੰਘ ਤੇ ਮੋਦਨ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਮਾਤਾ ਹਰਬੰਸ ਕੌਰ (86) ਸਾਲ ਅਚਾਨਕ ਅਕਾਲ ਚਲਾਣਾ ਕਰ ਗਏ | ਕੱਲ੍ਹ ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX