ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਸੰਪਾਦਕੀ

ਰੂਸ ਅਤੇ ਚੀਨ ਮਿਲ ਕੇ ਕਰਨਗੇ ਪੱਛਮੀ ਚੁਣੌਤੀ ਦਾ ਮੁਕਾਬਲਾ

ਹੁਣੇ-ਹੁਣੇ ਚੀਨ ਦੇ ਪ੍ਰਧਾਨ ਸ਼ੀ ਜਿਨਪਿੰਗ ਨੇ ਰੂਸ ਦੇ ਪ੍ਰਧਾਨ ਨਾਲ ਮਾਸਕੋ ਵਿਚ ਮੁਲਾਕਾਤ ਕੀਤੀ ਅਤੇ ਸੇਂਟ ਪੀਟਰਸਬਰਗ ਵਿਚ ਹੋਏ 'ਵਰਲਡ ਇਕਨਾਮਿਕ ਫੋਰਮ' ਵਿਚ ਸ਼ਮੂਲੀਅਤ ਕੀਤੀ। ਚੀਨ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪੁਤਿਨ ਨਾਲ 30ਵੀਂ ਬੈਠਕ ਸੀ। ਦੋਵਾਂ ਨੇ ਆਪਣੇ ਰਿਸ਼ਤੇ ਦੇ ਪੱਧਰ ਨੂੰ ਹੋਰ ਉੱਚਾ ਚੁੱਕ ਕੇ ਸੰਸਾਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਲਈ ਸਮੁੱਚੀ ਰਣਨੀਤਕ ਸਾਂਝ ਬਣਾਈ, ਜਿਸ ਨੂੰ ਅੰਗਰੇਜ਼ੀ ਵਿਚ 'ਕੰਪਰੀਹੈਂਸਿਵ ਪਾਰਟਨਰਸ਼ਿਪ ਆਫ਼ ਕੋਆਰਡੀਨੇਸ਼ਨ ਫਾਰ ਏ ਨਿਊ ਇਰਾ' ਦਾ ਨਾਂਅ ਦਿੱਤਾ ਗਿਆ। ਇਸ ਨਵੇਂ ਯੁੱਗ ਦਾ ਅਰਥ ਹੈ ਕਿ ਸੰਸਾਰ ਵਿਚ ਪੱਛਮ ਦੀ ਚੌਧਰ ਅਤੇ ਪ੍ਰਬਲਤਾ ਨੂੰ ਖ਼ਤਮ ਕਰ ਕੇ ਅਜਿਹੇ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਥੇ ਸਭ ਬਰਾਬਰ ਦੇ ਭਾਈਵਾਲ ਹੋਣਗੇ।
ਰੂਸ ਅਤੇ ਚੀਨ ਪੱਛਮੀ ਦੇਸ਼ਾਂ ਦੀਆਂ ਉਨ੍ਹਾਂ (ਰੂਸ ਅਤੇ ਚੀਨ) ਨੂੰ ਘੇਰਨ ਅਤੇ ਬਾਕੀ ਸੰਸਾਰ ਨਾਲੋਂ ਅਲੱਗ-ਥਲੱਗ ਕਰਨ ਦੀਆਂ ਨੀਤੀਆਂ ਤੋਂ ਬਹੁਤ ਨਾਰਾਜ਼ ਹਨ। ਜਦੋਂ ਰੂਸ ਨੇ ਕਰੀਮੀਆ ਨੂੰ ਆਪਣੇ ਨਾਲ ਮਿਲਾ ਲਿਆ ਤਾਂ ਪੱਛਮੀ ਦੇਸ਼ਾਂ ਨੇ ਰੂਸ ਨੂੰ ਸਜ਼ਾ ਦੇਣ ਦੀ ਨੀਤੀ ਸ਼ੁਰੂ ਕਰ ਦਿੱਤੀ। ਰੂਸ 'ਤੇ ਪਾਬੰਦੀਆਂ ਲਾਈਆਂ ਗਈਆਂ। ਰੂਸ ਤੋਂ ਜਰਮਨੀ ਜਾਣ ਵਾਲੀ ਤੇਲ ਦੀ ਪਾਈਪ ਲਾਈਨ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ। ਰੂਸ ਦੇ ਯੂਕਰੇਨ ਨਾਲ ਝਗੜੇ ਵਿਚ ਪੱਛਮੀ ਦੇਸ਼ਾਂ ਨੇ ਖੁੱਲ੍ਹ ਕੇ ਯੂਕਰੇਨ ਦਾ ਸਾਥ ਦਿੱਤਾ। ਇਨ੍ਹਾਂ ਸਭ ਗੱਲਾਂ ਤੋਂ ਨਿਰਾਸ਼ ਹੋ ਕੇ ਰੂਸ ਨੇ ਚੀਨ ਦੇ ਹੋਰ ਨੇੜੇ ਜਾਣਾ ਸ਼ੁਰੂ ਕਰ ਦਿੱਤਾ। ਇਸੇ ਤਰ੍ਹਾਂ ਰਾਸ਼ਟਰਪਤੀ ਟਰੰਪ ਵਲੋਂ ਚੀਨ ਨਾਲ ਸ਼ੁਰੂ ਕੀਤੀ ਗਈ ਵਪਾਰਕ ਲੜਾਈ (ਟਰੇਡ ਵਾਰ) ਨੇ ਚੀਨ ਨੂੰ ਰੂਸ ਦੇ ਹੋਰ ਨੇੜੇ ਧੱਕਿਆ। ਦੋਵਾਂ ਦੇਸ਼ਾਂ ਨੇ ਮਹਿਸੂਸ ਕੀਤਾ ਕਿ ਪੱਛਮ ਦੀ ਧੱਕੇਸ਼ਾਹੀ ਵਿਰੁੱਧ ਦੋਵਾਂ ਦੇਸ਼ਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਮਹਿਸੂਸ ਕੀਤਾ ਕਿ ਦੋਵਾਂ ਦੇਸ਼ਾਂ ਵਿਚ ਨੇੜਤਾ ਇਕ ਥੋੜ੍ਹ-ਚਿਰੇ ਦਾਅਪੇਚ ਵਾਂਗ ਨਹੀਂ ਸਗੋਂ ਲੰਮੇ ਸਮੇਂ ਲਈ ਰਣਨੀਤਕ ਸਾਂਝ ਵਾਂਗ ਹੋਣੀ ਚਾਹੀਦੀ ਹੈ, ਜਿਸ ਦਾ ਮੰਤਵ ਸੰਸਾਰ ਵਿਚੋਂ ਪੱਛਮੀ ਚੌਧਰ ਅਤੇ ਪ੍ਰਬਲਤਾ ਵਾਲੀ ਸੰਸਾਰਿਕ ਵਿਵਸਥਾ ਨੂੰ ਖ਼ਤਮ ਕਰ ਕੇ ਅਜਿਹੀ ਵਿਸ਼ਵ ਵਿਵਸਥਾ ਸਥਾਪਤ ਕਰਨਾ ਹੋਵੇ, ਜਿਸ ਵਿਚ ਸਾਰਿਆਂ ਨੂੰ ਬਰਾਬਰ ਦੇ ਭਾਈਵਾਲ ਸਮਝਿਆ ਜਾਏ ਅਤੇ ਜਿਹੜੀ ਆਪਸੀ ਸਤਿਕਾਰ ਦੇ ਸਿਧਾਂਤ 'ਤੇ ਆਧਾਰਿਤ ਹੋਵੇ। ਇਹ ਬੇਮਿਸਾਲ ਸਾਂਝ ਸੰਸਾਰ ਵਿਚੋਂ ਇਕਪਾਸੜ ਪਹੁੰਚ ਨੂੰ ਖ਼ਤਮ ਕਰਨ ਲਈ ਹੈ। ਦੋਵਾਂ ਦੇਸ਼ਾਂ ਲਈ ਇਹ ਸ਼ਬਦ ਅਮਰੀਕੀ ਚੌਧਰ ਦਾ ਸੂਚਕ ਹੈ। ਅਜੋਕੀ ਇਕ ਧਰੁਵੀ ਸੰਸਾਰਿਕ ਵਿਵਸਥਾ ਇਸ ਇਕਪਾਸੜ ਸੋਚ 'ਤੇ ਹੀ ਆਧਾਰਿਤ ਹੈ। ਦੋਵੇਂ ਦੇਸ਼ ਇਸ ਨੂੰ ਬਹੁਧਰੁਵੀ ਸੰਸਾਰਿਕ ਵਿਵਸਥਾ, ਜੋ ਕਿ ਬਹੁਪੱਖੀ ਸੋਚ 'ਤੇ ਆਧਾਰਿਤ ਹੋਵੇ, ਵਿਚ ਬਦਲਣਾ ਚਾਹੁੰਦੇ ਹਨ। ਜਿਸ ਵਿਚ ਸਿਰਫ ਇਕ ਸ਼ਕਤੀ ਦਾ ਕੇਂਦਰ ਨਾ ਹੋਵੇ ਸਗੋਂ ਸ਼ਕਤੀ ਦੇ ਵੱਖ-ਵੱਖ ਕੇਂਦਰ ਵਿਕਸਿਤ ਹੋਣ। ਪੱਛਮੀ ਦੇਸ਼ ਦੂਜਿਆਂ ਨੂੰ ਆਪਣੀ ਸੋਚ ਦੇ ਧਾਰਨੀ ਬਣਾਉਣਾ ਚਾਹੁੰਦੇ ਹਨ, ਜਿਸ ਨੂੰ ਇਕਸਾਰਤਾ ਦਾ ਸਿਧਾਂਤ (ਯੂਨੀਫਾਰਮਿਟੀ) ਕਹਿੰਦੇ ਹਨ। ਪੱਛਮੀ ਦੇਸ਼ਾਂ ਦਾ ਇਹ ਸਿਧਾਂਤ ਗ਼ੈਰ-ਕੁਦਰਤੀ ਹੈ ਕਿਉਂਕਿ ਕੁਦਰਤ ਇਕਸਾਰਤਾ ਨਹੀਂ ਸਗੋਂ ਭਿੰਨਤਾ ਦੇ ਸਿਧਾਂਤ 'ਤੇ ਖੜ੍ਹੀ ਹੈ।
ਦੋਵਾਂ ਦੇਸ਼ਾਂ ਦਾ ਆਪਸੀ ਰਿਸ਼ਤਾ ਬਹੁਪੱਖੀ ਹੈ ਜਿਸ ਦੇ ਆਰਥਿਕ, ਫ਼ੌਜੀ, ਕੂਟਨੀਤਕ ਅਤੇ ਰਾਜਨੀਤਕ ਪੱਖ ਹਨ। ਸਾਲ 2018 ਵਿਚ ਦੋਵਾਂ ਦੇਸ਼ਾਂ ਵਿਚ ਵਪਾਰ 25 ਫ਼ੀਸਦੀ ਵਧਿਆ ਹੈ ਅਤੇ ਹੁਣ 100 ਅਰਬ ਡਾਲਰ ਤੋਂ ਜ਼ਿਆਦਾ ਹੋ ਗਿਆ ਹੈ। ਚੀਨ, ਰੂਸ ਦਾ ਸਭ ਤੋਂ ਵੱਡਾ ਵਪਾਰਕ ਸਾਥੀ ਬਣ ਗਿਆ ਹੈ ਅਤੇ ਰੂਸ, ਚੀਨ ਦਾ 10ਵਾਂ ਵੱਡਾ ਵਪਾਰਕ ਸਾਥੀ ਬਣ ਗਿਆ ਹੈ। ਚੀਨ ਵੱਡੇ ਪੱਧਰ 'ਤੇ ਰੂਸ ਵਿਚ ਥੱਲੜਾ ਢਾਂਚਾ ਅਤੇ ਕੁਦਰਤੀ ਵਸੀਲੇ ਵਿਕਸਤ ਕਰਨ ਵਿਚ ਪੈਸਾ ਲਾ ਰਿਹਾ ਹੈ। ਚੀਨ ਨੇ ਸਾਇਬੇਰੀਆ ਤੇ ਲੀਲ ਬੇਕਾਲ ਵਿਚ ਵਿਸ਼ੇਸ਼ ਤੌਰ 'ਤੇ ਅਜਿਹਾ ਕੀਤਾ ਹੈ। ਅਮੂਰ ਦਰਿਆ 'ਤੇ ਪੁਲ ਬਣਾ ਕੇ ਦੋਵਾਂ ਦੇਸ਼ਾਂ ਵਿਚ ਆਵਾਜਾਈ ਅਤੇ ਵਪਾਰ ਨੂੰ ਵੱਡਾ ਹੁੰਗਾਰਾ ਦਿੱਤਾ ਹੈ। ਦੋਵਾਂ ਦੇਸ਼ਾਂ ਨੇ ਆਪਸੀ ਵਪਾਰ ਡਾਲਰ ਦੀ ਥਾਂ 'ਤੇ ਰੂਬਲ ਅਤੇ ਯੂਆਨ ਵਿਚ ਕਰਨ ਦਾ ਫ਼ੈਸਲਾ ਕੀਤਾ ਹੈ। ਚੀਨ ਦੀ ਕੰਪਨੀ ਹੂਆਵੇ ਨੇ 5 ਜੀ ਤਕਨਾਲੋਜੀ ਰੂਸ ਵਿਚ ਵਿਕਸਤ ਕਰਨ ਲਈ ਰੂਸ ਨਾਲ ਸਮਝੌਤਾ ਕੀਤਾ ਹੈ। ਚੇਤੇ ਰਹੇ ਕਿ ਅਮਰੀਕਾ ਹੋਰ ਦੇਸ਼ਾਂ 'ਤੇ ਬਹੁਤ ਦਬਾਅ ਪਾ ਰਿਹਾ ਹੈ ਕਿ ਉਹ ਹੂਆਵੇ ਨੂੰ ਆਪਣੇ ਦੇਸ਼ ਵਿਚ 5 ਜੀ ਤਕਨਾਲੋਜੀ ਵਿਕਸਤ ਨਾ ਕਰਨ ਦੇਣ। ਰੂਸ, ਚੀਨ ਨੂੰ ਆਪਣੇ ਸਭ ਤੋਂ ਵਿਕਸਤ ਹਥਿਆਰ ਜਿਵੇਂ ਐਸ 400 ਮਿਜ਼ਾਈਲ ਆਦਿ ਵੇਚ ਰਿਹਾ ਹੈ ਅਤੇ ਦੋਵੇਂ ਦੇਸ਼ ਮਿਲ ਕੇ ਵੱਡੀਆਂ ਫ਼ੌਜੀ ਮਸ਼ਕਾਂ ਕਰਦੇ ਹਨ, ਜਿਵੇਂ ਕਿ ਵੋਸਤੋਕ ਵੱਡੀ ਫ਼ੌਜੀ ਮਸ਼ਕ ਸੀ, ਜਿਸ ਵਿਚ 3 ਲੱਖ ਰੂਸੀ ਫ਼ੌਜੀ ਅਤੇ 3 ਹਜ਼ਾਰ ਚੀਨੀ ਫ਼ੌਜੀ ਸ਼ਾਮਿਲ ਹੋਏ ਸਨ। ਚੀਨ, ਰੂਸ ਨਾਲ ਸਾਂਝੇ ਤੌਰ 'ਤੇ ਬਹੁਤ ਹੀ ਵਿਕਸਤ ਹਥਿਆਰ ਬਣਾ ਰਹਾ ਹੈ। ਦੋਵਾਂ ਦੇਸ਼ਾਂ ਨੇ ਬਹੁਤ ਸਾਰੇ ਮਹੱਤਵਪੂਰਨ ਮਸਲਿਆਂ ਜਿਵੇਂ ਸੀਰੀਆ, ਵੈਨਜ਼ੂਏਲਾ ਅਤੇ ਈਰਾਨ ਤੇ ਇਕੋ ਜਿਹੇ ਅਤੇ ਸਾਮਾਨੰਤਰ ਫ਼ੈਸਲੇ ਲਏ ਹਨ, ਜਿਨ੍ਹਾਂ ਕਰਕੇ ਅਮਰੀਕਾ ਤੇ ਹੋਰ ਪੱਛਮੀ ਦੇਸ਼ ਇਨ੍ਹਾਂ ਦੇਸ਼ਾਂ ਵਿਚ ਸਰਕਾਰਾਂ ਦਾ ਤਖ਼ਤਾ ਪਲਟਣ ਵਿਚ ਸਫ਼ਲ ਨਹੀਂ ਹੋਏ ਜਦੋਂ ਕਿ ਪਹਿਲਾਂ ਇਨ੍ਹਾਂ ਨੇ ਇਰਾਕ ਵਿਚ ਸੱਦਾਮ ਹੁਸੈਨ ਅਤੇ ਲੀਬੀਆ ਵਿਚ ਮੁਆਮਰ ਗੱਦਾਫ਼ੀ ਦਾ ਤਖ਼ਤਾ ਪਲਟ ਦਿੱਤਾ ਸੀ। ਪੁਤਿਨ ਅਤੇ ਸ਼ੀ ਜਿਨਪਿੰਗ ਨੇ ਬਹੁਤ ਸ਼ਾਨੋ-ਸ਼ੌਕਤ ਨਾਲ ਮਾਸਕੋ ਦੇ ਚਿੜੀਆਘਰ ਵਿਚ ਚੀਨ ਵਲੋਂ ਰੂਸ ਨੂੰ ਪਾਂਡਿਆਂ ਦਾ ਜੋੜਾ ਦੇਣ ਦਾ ਰਸਮੀ ਉਦਘਾਟਨ ਕੀਤਾ। ਇਸ ਤਰ੍ਹਾਂ ਲੱਗ ਰਿਹਾ ਹੈ ਕਿ 70ਵਿਆਂ ਵਿਚ ਚੀਨ ਨੇ ਅਮਰੀਕਾ ਨਾਲ ਟੇਬਲ ਟੈਨਿਸ ਕੂਟਨੀਤੀ, ਜਿਸ ਨੂੰ 'ਪਿੰਗ ਪੌਂਗ ਡਿਪਲੋਮੇਸੀ' ਕਿਹਾ ਜਾਂਦਾ ਹੈ, ਸ਼ੁਰੂ ਕਰ ਕੇ ਸੋਵੀਅਤ ਸੰਘ ਦੀ ਛੁੱਟੀ ਕਰ ਦਿੱਤੀ ਸੀ। ਉਸੇ ਤਰ੍ਹਾਂ ਹੁਣ ਚੀਨ, ਰੂਸ ਨਾਲ ਪਾਂਡਾ ਕੂਟਨੀਤੀ ਸ਼ੁਰੂ ਕਰ ਕੇ ਅਮਰੀਕਾ ਦੀ ਛੁੱਟੀ ਕਰਨ ਵਾਲਾ ਹੈ।
ਸੇਂਟ ਪੀਟਰਸਬਰਗ ਵਿਚ ਵਿਸ਼ਵ ਅਰਥਚਾਰਾ ਫੋਰਮ (ਡਬਲਿਊ.ਈ.ਐਫ.) ਨੂੰ ਸੰਬੋਧਿਤ ਕਰਦਿਆਂ ਪੁਤਿਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚ ਸਾਂਝ ਸੰਸਾਰ ਵਿਚ ਸਥਿਰਤਾ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਪੁਤਿਨ ਨੇ ਪੱਛਮੀ ਦੇਸ਼ਾਂ ਵਲੋਂ ਵਪਾਰ ਵਿਚ ਅਪਣਾਏ ਗਏ ਬਚਾਅ ਵਾਲੇ ਪੈਂਤੜੇ ਦੀ ਸਖ਼ਤ ਨਿੰਦਿਆ ਕਰਦਿਆਂ ਇਸ ਨੂੰ ਆਰਥਿਕ ਹੈਂਕੜਬਾਜ਼ੀ ਦਾ ਨਾਂਅ ਦਿੱਤਾ ਹੈ ਅਤੇ ਕਿਹਾ ਕਿ ਇਸ ਦਾ ਨਤੀਜਾ ਕਦੇ ਨਾ ਖ਼ਤਮ ਹੋਣ ਵਾਲੀਆਂ ਵਪਾਰਕ ਲੜਾਈਆਂ ਅਤੇ ਹੋਰ ਝਗੜਿਆਂ ਦੇ ਰੂਪ ਵਿਚ ਹੀ ਨਿਕਲੇਗਾ। ਪੁਤਿਨ ਨੇ ਸ਼ਿਕਾਇਤ ਕੀਤੀ ਕਿ ਅਮਰੀਕਾ ਰੂਸ ਦੇ ਯੂਰਪ ਤੱਕ ਆਪਣਾ ਤੇਲ ਪਾਈਪ ਲਾਈਨ ਬਣਾ ਕੇ ਪਹੁੰਚਾਉਣ ਦੇ ਯਤਨਾਂ ਨੂੰ ਰੋਕਣਾ ਚਾਹੁੰਦਾ ਹੈ ਅਤੇ ਚੀਨ ਦੀ ਹੂਆਵੇ ਕੰਪਨੀ ਨੂੰ ਵਿਸ਼ਵ ਮੰਡੀ ਵਿਚੋਂ ਬਾਹਰ ਕੱਢਣਾ ਚਾਹੁੰਦਾ ਹੈ। ਸ਼ੀ ਜਿਨਪਿੰਗ ਨੇ ਵਿਸ਼ਵ ਅਰਥਚਾਰਾ ਫੋਰਮ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਸੰਸਾਰ ਨੂੰ ਅਜਿਹੇ ਵਿਕਾਸ ਦੇ ਮਾਡਲ ਦੀ ਜ਼ਰੂਰਤ ਹੈ ਜਿਸ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਿਆ ਜਾ ਸਕੇ ਅਤੇ ਜੋ ਊਰਜਾ ਦੇ ਸਰੋਤਾਂ ਨੂੰ ਬਹਾਲ ਕਰ ਸਕੇ। ਉਨ੍ਹਾਂ ਨੇ ਕਿਹਾ ਕਿ ਚੀਨ ਸਾਰਿਆਂ ਨਾਲ ਆਪਣਾ ਤਕਨਾਲੋਜੀ ਦੇ ਖੇਤਰ ਵਿਚ ਹੋ ਰਿਹਾ ਵਿਕਾਸ ਸਾਂਝਾ ਕਰਨਾ ਚਾਹੁੰਦਾ ਹੈ ਅਤੇ ਖ਼ਾਸ ਕਰਕੇ ਡਿਜੀਟਲ ਤਕਨਾਲੋਜੀ ਵਿਚ 5 ਜੀ ਤਕਨਾਲੋਜੀ ਨੂੰ ਚੀਨ ਵਾਤਾਵਰਨ ਅਤੇ ਜੈਵਿਕ ਭਿੰਨਤਾ ਨੂੰ ਬਚਾਉਣ ਲਈ ਦੂਜਿਆਂ ਨਾਲ ਰਲ ਕੇ ਅੱਗੇ ਵਧਾਉਣਾ ਚਾਹੁੰਦਾ ਹੈ ਅਤੇ ਆਰਥਿਕ ਖੇਤਰ ਵਿਚ ਵੀ ਬਹੁਲਵਾਦ ਦੇ ਸਿਧਾਂਤ ਨੂੰ ਉਜਾਗਰ ਕਰਨਾ ਚਾਹੁੰਦਾ ਹੈ। ਚੀਨ ਇਕ ਅਜਿਹਾ ਸੰਸਾਰੀਕਰਨ ਚਾਹੁੰਦਾ ਹੈ, ਜਿਸ ਵਿਚ ਸਾਰੇ ਬਰਾਬਰ ਦੇ ਭਾਈਵਾਲ ਹੋਣ ਅਤੇ ਜਿਥੇ ਲੋਕ ਹਿਤਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਜਿਥੇ ਵਿਕਾਸਸ਼ੀਲ ਦੇਸ਼ਾਂ ਨੂੰ ਵਿਕਸਿਤ ਦੇਸ਼ਾਂ ਦੇ ਬਰਾਬਰ ਮੌਕੇ ਉਪਲਬੱਧ ਹੋਣ ਅਤੇ ਜਿਥੇ ਲੋਕ ਕੁਦਰਤ ਨਾਲ ਇਕਸੁਰਤਾ ਦੇ ਸਿਧਾਂਤ 'ਤੇ ਵਿਚਰਨ। ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਬਹੁਤ ਸਾਰੇ ਭਾਰਤੀ ਅਤੇ ਖ਼ਾਸ ਕਰਕੇ ਪੰਜਾਬੀ ਵਿਦਵਾਨ ਅਤੇ ਬੁੱਧੀਜੀਵੀ ਇਸ ਸਚਾਈ ਨੂੰ ਮੰਨਣ ਨੂੰ ਤਿਆਰ ਨਹੀਂ ਕਿ ਬਹੁਤ ਜਲਦੀ ਸੰਸਾਰ ਤੋਂ ਪੱਛਮੀ ਦੇਸ਼ਾਂ ਦਾ ਗਲਬਾ ਟੁੱਟਣ ਵਾਲਾ ਹੈ।


-ਮੋ: 98153-08460

 

ਪੰਜਾਬੀ ਦੀ ਦੋਖੀ ਹੈ ਅਫ਼ਸਰਸ਼ਾਹੀ

ਗੱਲ ਸੰਨ 2014 ਦੀ ਹੈ, ਜਦੋਂ ਮੈਂ ਸੰਗਰੂਰ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਵਜੋਂ ਤਾਇਨਾਤ ਸੀ। ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਨਾ ਹੋਣ ਕਾਰਨ ਉਥੋਂ ਦਾ ਕੰਮ ਵੀ ਮੈਂ ਦੇਖਦਾ ਸੀ। ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਕੰਮ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਲਈ ਕਾਰਜ ਕਰਨਾ, ...

ਪੂਰੀ ਖ਼ਬਰ »

ਕੀ ਪਾਣੀ ਦੀ ਬਰਬਾਦੀ ਲਈ ਸਿਰਫ ਕਿਸਾਨ ਜ਼ਿੰਮੇਵਾਰ ਹਨ ?

ਦੇਸ਼ ਦੇ ਕਈ ਹਿੱਸਿਆਂ ਵਿਚ ਸੋਕੇ ਦੀ ਸਥਿਤੀ ਹੋਣ ਕਾਰਨ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਕਰੀਬ 50 ਹਜ਼ਾਰ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ 8 ਤਹਿਸੀਲਾਂ 'ਚ ਪਸ਼ੂਆਂ ਲਈ ਬਣਾਏ 50 ਆਰਜ਼ੀ ਕੈਂਪਾਂ 'ਚ ਚਲੇ ਗਏ ਹਨ। ਡਗਰੂ ਨਾਂਅ ਦੇ ਕਿਸਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਦਾ ਅਣਮਨੁੱਖੀ ਚਿਹਰਾ

ਪਿਛਲੇ ਐਤਵਾਰ ਦੀ ਸ਼ਾਮ ਨੂੰ ਦਿੱਲੀ ਵਿਚ ਸਰਬਜੀਤ ਸਿੰਘ ਨਾਂਅ ਦੇ ਇਕ ਟੈਂਪੂ ਡਰਾਈਵਰ ਅਤੇ ਉਸ ਦੇ ਲੜਕੇ ਨਾਲ ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮਾਂ ਵਲੋਂ ਸ਼ਰੇਆਮ ਜਿਸ ਤਰ੍ਹਾਂ ਦਾ ਦੁਰਵਿਹਾਰ ਕੀਤਾ ਗਿਆ, ਉਹ ਅਤਿ ਨਿੰਦਣਯੋਗ ਹੈ। ਦਿੱਲੀ ਵਿਚ ਜਿੰਨੇ ਵਾਹਨ ਚਲਦੇ ਹਨ, ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX