ਤਾਜਾ ਖ਼ਬਰਾਂ


2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  1 day ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  1 day ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  1 day ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  1 day ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ...
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  1 day ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ਜਾ ਰਹੀ ..
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ ਇਕ ਔਰਤ ਜੋ ਕੋਰੋਨਾ ਪਾਜ਼ੀਟਿਵ ...
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  1 day ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ਸੇਵਾ 'ਚ...
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  1 day ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ਦੇ ਪਹਿਲਾਂ ਪਾਜ਼ੀਟਿਵ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 5 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  1 day ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  1 day ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
7 ਜੁਲਾਈ ਨੂੰ ਕਾਂਗਰਸ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰੇਗੀ ਅਕਾਲੀ ਦਲ : ਕਾਕਾ ਲੌਂਗੋਵਾਲ
. . .  1 day ago
ਲੌਂਗੋਵਾਲ, 5 ਜੁਲਾਈ- (ਸ.ਸ.ਖੰਨਾ/ਵਿਨੋਦ)- ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸੂਬੇ ਅੰਦਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਿਰੋਜ਼ਪੁਰ, 5 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ...
ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 71 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜਲੰਧਰ, 5 ਜੁਲਾਈ (ਐੱਮ.ਐੱਸ. ਲੋਹੀਆ) - ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 71 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸ਼ਹਿਰ 'ਚ ਇਕ ਵਾਰ ਫਿਰ ਦਹਿਸ਼ਤ ....
ਪਿੰਡ ਮਰਦਾਂਹੇੜੀ 'ਚ ਹੋਇਆ ਸ਼ਹੀਦ ਲਾਂਸ ਨਾਇਕ ਸਲੀਮ ਖ਼ਾਨ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਪਟਿਆਲਾ, 5 ਜੁਲਾਈ (ਅਮਨਦੀਪ ਸਿੰਘ)- ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਪਟਿਆਲਾ...
ਤਲਵੰਡੀ ਭਾਈ (ਫ਼ਿਰੋਜ਼ਪੁਰ) 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਲਵੰਡੀ ਭਾਈ, 5 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਹੋਈ ਮੌਤ
. . .  1 day ago
ਤਰਨਤਾਰਨ, 5 ਜੁਲਾਈ (ਹਰਿੰਦਰ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ 'ਚ ਦਮ ਤੋੜਨ ਵਾਲੇ ਵਿਅਕਤੀਆਂ ਦੀ ਗਿਣਤੀ 5 ਹੋ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551

ਅੰਮ੍ਰਿਤਸਰ

ਪਿੰਡ ਤੇੜਾ ਖੁਰਦ ਦੇ ਇਕੋ ਪਰਿਵਾਰ ਦੇ 4 ਮੈਂਬਰ ਭੇਦਭਰੇ ਹਲਾਤਾਂ 'ਚ ਲਾਪਤਾ

ਜਗਦੇਵ ਕਲਾਂ, 19 ਜੂਨ (ਸ਼ਰਨਜੀਤ ਸਿੰਘ ਗਿੱਲ)¸ਜ਼ਿਲ੍ਹਾ ਅੰਮਿ੍ਤਸਰ ਦੇ ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਖੁਰਦ ਵਿਖੇ ਇਕੋ ਪਰਿਵਾਰ ਦੇ 4 ਮੈਂਬਰ ਬੀਤੇ 3 ਦਿਨ ਪਹਿਲਾਂ ਭੇਦਭਰੇ ਹਾਲਾਤਾਂ 'ਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤੇੜਾ ਖੁਰਦ ਦੇ ਦਵਿੰਦਰਪਾਲ ਕੌਰ (52) ਪਤਨੀ ਹਰਵੰਤ ਸਿੰਘ ਅਤੇ ਉਨ੍ਹਾਂ ਦੀ ਧੀ ਸ਼ਰਨਜੀਤ ਕੌਰ (29), ਪੁੱਤਰ ਓਕਾਂਰ ਸਿੰਘ (24) ਅਤੇ ਲਵਰੂਪ ਸਿੰਘ (21 ਸਾਲ) ਬੀਤੀ 16/17 ਜੂਨ ਦੀ ਦਰਮਿਆਨੀ ਰਾਤ ਨੂੰ ਘਰੋਂ ਭੇਦਭਰੇ ਹਾਲਾਤਾਂ 'ਚ ਲਾਪਤਾ ਹੋ ਗਏ | ਜਿਸ ਸਬੰਧੀ ਉਕਤ ਪਰਿਵਾਰ ਦੇ ਮੁੱਖੀ ਹਰਵੰਤ ਸਿੰਘ ਵਲੋਂ ਆਪਣੇ ਭਣੇਵੇਂ ਕੁਲਦੀਪ ਸਿੰਘ ਨੂੰ ਨਾਲ ਲੈ ਕੇ ਖੁਦ ਥਾਣਾ ਝੰਡੇਰ ਵਿਖੇ ਪੁੱਜ ਕੇ ਪਰਿਵਾਰਕ ਮੈਂਬਰਾਂ ਦੇ ਲਾਪਤਾ ਹੋਣ ਦੀ ਇਤਲਾਹ ਵੀ ਕੀਤੀ ਗਈ ਅਤੇ ਬਾਅਦ 'ਚ ਖੁਦ ਹਰਵੰਤ ਸਿੰਘ ਅਤੇ ਉਸਦਾ ਭਣੇਵਾ ਕੁਲਦੀਪ ਸਿੰਘ ਵੀ ਗਾਇਬ ਹੋ ਗਏ | ਇਸ ਮੌਕੇ ਲਾਪਤਾ ਦਵਿੰਦਰਪਾਲ ਕੌਰ ਦੇ ਭਰਾ ਮੇਜਰ ਸਿੰਘ ਵਾਸੀ ਪੰਡੋਰੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਜੀਜੇ ਹਰਵੰਤ ਸਿੰਘ ਦੀ ਮਾੜੀ ਬਹਿਣੀ ੳਠਣੀ ਸੀ ਭੈੜੀਆਂ ਆਦਤਾਂ ਦਾ ਆਦੀ ਸੀ ਤੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਹਰਵੰਤ ਸਿੰਘ ਨੇ ਆਪਣੇ ਭਣੇਵੇਂ ਕੁਲਦੀਪ ਸਿੰਘ ਨਾਲ ਮਿਲ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੋਈ ਮਾੜਾ ਕਾਰਾ ਕਰਵਾ ਦਿੱਤਾ ਹੈ | ਜਿਸ ਸਬੰਧੀ ਥਾਣਾ ਝੰਡੇਰ ਦੀ ਪੁਲਿਸ ਵਲੋਂ ਮੇਜਰ ਸਿੰਘ ਦੇ ਬਿਆਨਾਂ 'ਤੇ ਕਥਿਤ ਦੋਸ਼ੀਆਂ ਹਰਵੰਤ ਸਿੰਘ ਤੇ ਕੁਲਦੀਪ ਸਿੰਘ ਤੇ ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਇਸ ਦੌਰਾਨ ਹੀ ਪੁਲਿਸ ਉਪਰ ਉਕਤ ਮਾਮਲੇ ਸਬੰਧੀ ਢਿੱਲੀ ਕਾਰਗੁਜ਼ਾਰੀ ਵਰਤਣ ਦੇ ਕਥਿਤ ਦੋਸ਼ ਲਗਾਉਂਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮੌਜੂਦ ਲੋਕਾਂ ਵਲੋਂ ਥਾਣਾ ਝੰਡੇਰ ਮੂਹਰੇ ਧਰਨਾ ਲਗਾ ਕੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਡੀ.ਐਸ. ਪੀ. ਅਜਨਾਲਾ ਵਲੋਂ ਖੁਦ ਮੌਕੇ 'ਤੇ ਪੁੱਜ ਕੇ ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ |

ਦਿੱਲੀ ਵਿਖੇ ਸਿੱਖ ਪਿਓ-ਪੁੱਤਰ 'ਤੇ ਕੀਤੇ ਤਸ਼ੱਦਦ ਦੇ ਰੋਸ ਵਜੋਂ ਦਿੱਲੀ ਪੁਲਿਸ ਦਾ ਪੁਤਲਾ ਫ਼ੂਕਿਆ

ਮਜੀਠਾ, 19 ਜੂਨ (ਜਗਤਾਰ ਸਿੰਘ ਸਹਿਮੀ)-ਬੀਤੇ ਦਿਨੀਂ ਦਿੱਲੀ ਦੇ ਮੁਕਰਜੀ ਨਗਰ ਵਿਖੇ ਮਮੂਲੀ ਜਿਹੇ ਵਿਵਾਦ ਤੋਂ ਬਾਅਦ ਆਟੋ ਚਾਲਕ ਸਿੱਖ ਪਿਓ-ਪੁੱਤਰ ਸਰਬਜੀਤ ਸਿੰਘ ਤੇ ਨਬਾਲਗ ਬਲਵੰਤ ਸਿੰਘ ਦੀ ਦਿੱਲੀ ਪੁਲਿਸ ਵਲੋਂ ਤਹਾਸ਼ਾ ਤੇ ਬੇਰਹਿਮੀ ਨਾਲ ਕੁੱਟ ਮਾਰ ਕਰਨ ਦੇ ਰੋਸ ...

ਪੂਰੀ ਖ਼ਬਰ »

ਸੁੱਕਾ ਤੇ ਗਿੱਲਾ ਕੂੜਾ ਅਲੱਗ ਕਰਨ ਲਈ ਨਿਗਮ ਵਲੋਂ 9 ਵਾਰਡਾਂ 'ਚ ਕੀਤਾ ਜਾ ਰਿਹੈ ਤਜ਼ੁਰਬਾ

ਕੂੜੇ ਨੂੰ ਘਟਾਉਣ ਲਈ ਸਵੱਛ ਭਾਰਤ ਮਿਸ਼ਨ ਤਹਿਤ ਨਿਗਮ ਦੀ ਬੈਠਕ ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਕੂੜੇ ਨੂੰ ਘਟਾਉਣ ਦੇ ਮਕਸਦ ਨੂੰ ਲੈ ਕੇ ਸਵੱਛ ਭਾਰਤ ਮਿਸ਼ਨ ਦੇ ਚੰਡੀਗੜ੍ਹ ਤੋਂ ਆਏ ਅਧਿਕਾਰੀਆਂ ਨੇ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ-ਜਨਾਹ ਕਰਨ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਛੇਹਰਟਾ, 19 ਜੂਨ (ਸੁਰਿੰਦਰ ਸਿੰਘ ਵਿਰਦੀ)¸ਥਾਣਾ ਛੇਹਰਟਾ ਪੁਲਿਸ ਨੇ ਨਾਬਾਲਗ਼ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਲਿਖ਼ਤੀ ਦਰਖਾਸਤ 'ਚ ਪੀੜਤ ਸੰਤੋਖ ਸਿੰਘ ਛੇਹਰਟਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਦਾ ਪਰਿਵਾਰ ਖੰਡਵਾਲਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਜ਼ਿਮਨੀ ਚੋਣਸੱਤਾਧਾਰੀ ਪਾਰਟੀ ਵਲੋਂ ਕੀਤੀ ਜਾ ਰਹੀ ਹੈ ਧੱਕੇਸ਼ਾਹੀ-ਚੁੱਘ

ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਆਉਂਦੀਆਂ ਨਗਰ ਨਿਗਮ ਦੀਆਂ ਵਾਰਡ ਨੰ: 50 ਤੇ 71 ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣ ਸ਼ਾਂਤੀਪੂਰਵਕ ਤੇ ਨਿਰਪੱਖ ਕਰਵਾਉਣ ਲਈ ਸਾਰੇ ਚੋਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਚੇਅਰਮੈਨ ਦਾ ਪੁਤਲਾ ਫ਼ੂਕਿਆ

ਮਜੀਠਾ, 19 ਜੂਨ (ਮਨਿੰਦਰ ਸਿੰਘ ਸੋਖੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਜੀਠਾ ਤੇ ਕੱਥੂਨੰਗਲ ਜ਼ੋਨ ਦੇ ਆਗੂਆਂ ਵਲੋਂ ਮਜੀਠਾ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਵਿਚ ਪਾਵਰਕਾਮ ਦੇ ਉਪ ਮੰਡਲ ਮਜੀਠਾ-2 ਦੇ ਉਪ ਮੰਡਲ ਅਫ਼ਸਰ ਦੇ ਦਫ਼ਤਰ ...

ਪੂਰੀ ਖ਼ਬਰ »

ਵਰਪਾਲ ਮੋਟਰਜ਼, ਦੋਬੁਰਜੀ ਵਿਖੇ ਜਾਪਾਨੀ ਕੁਬੋਟਾ ਟਰੈਕਟਰ ਦੀ ਏਜੰਸੀ ਦਾ ਉਦਘਾਟਨ

ਮਾਨਾਂਵਾਲਾ, 19 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਵਰਪਾਲ ਪ੍ਰੀਮੀਅਰ ਮੋਟਰਜ਼, ਦੋਬੁਰਜੀ ਵਿਖੇ ਜਪਾਨ ਦੀ ਨਾਮਵਰ ਕੁਬੋਟਾ ਕੰਪਨੀ ਦੇ ਆਧੁਨਿਕ ਟਰੈਕਟਰਾਂ ਦੀ ਏਜੰਸੀ ਦਾ ਰਸਮੀ ਉਦਘਾਟਨ ਅੱਜ ਮੁੱਖ ਮਹਿਮਾਨ ਵਜੋਂ ਪੁੱਜੇ ਕੁਬੋਟਾ ...

ਪੂਰੀ ਖ਼ਬਰ »

ਰਮਦਾਸ ਤੋਂ ਸਜਾਏ ਨਗਰ ਕੀਰਤਨ ਦਾ ਅਜਨਾਲਾ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਛੇਵੇਂ ਪਾਤਸਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੇਵਕ ਜਥਾ ਇਸ਼ਨਾਨ ਰਮਦਾਸ ਵਲੋਂ ਗੁਰਦੁਆਰਾ ਭਾਈ ਸੁੱਖਾ ਜੀ ਤੋਂ ਗੁਰਦੁਆਰਾ ਗੁਰੂ ਕੀ ਵਡਾਲੀ ਤੱਕ ਸਜਾਈ ਨਗਰ ਕੀਰਤਨ ਦਾ ...

ਪੂਰੀ ਖ਼ਬਰ »

10 ਤੋਲੇ ਸੋਨੇ ਦੇ ਗਹਿਣੇ ਚੋਰੀ

ਅਜਨਾਲਾ, 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਪਿੰਡ ਨੰਗਲ ਵੰਝਾਂਵਾਲਾ ਦੇ ਸਾਬਕਾ ਸਰਪੰਚ ਕਾਬਲ ਸਿੰਘ ਦੇ ਘਰੋਂ ਚੋਰਾਂ ਨੇ ਬੀਤੀ ਰਾਤ ਅਲਮਾਰੀ ਦੇ ਲੌਕਰ ਤੋੜ ਕੇ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਬਹੁਮਤ ਨਾਲ ਜਿੱਤੇਗੀ-ਧਾਲੀਵਾਲ

ਅੰਮਿ੍ਤਸਰ, 19 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਨਿਗਮ ਦੀ ਜ਼ਿਮਨੀ ਚੋਣ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਸ਼ੁਭਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)-ਬਟਾਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗੈਂਗਸਟਰ ਸ਼ੁਭਮ ਨੂੰ ਹੁਣ ਅੰਮਿ੍ਤਸਰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕਰ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ | ਅੰਮਿ੍ਤਸਰ 'ਚ ਹੋਏ ਕਈ ਕਤਲਾਂ ਤੇ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਿਹੈ 11 ਕਰੋੜ ਦੀ ਲਾਗਤ ਨਾਲ ਉਸਾਰਿਆ ਅਰਬਨ ਹਾਟ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਲਗਪਗ 11 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਕਵਿੰਜ਼-ਕੂਪਰ ਰੋਡ ਚੌਕ 'ਚ ਵਿਕਟੋਰੀਆ ਜੁਬਲੀ ਹਸਪਤਾਲ (ਬਾਅਦ 'ਚ ਨਾਂ ਗੁਰੂ ਤੇਗ਼ ਬਹਾਦਰ ਹਸਪਤਾਲ ਰੱਖਿਆ) ਦੀ 125 ਸਾਲ ਪੁਰਾਣੀ ਵਿਰਾਸਤੀ ਇਮਾਰਤ 'ਚ ਸ਼ੁਰੂ ਕੀਤਾ ਅਰਬਨ ਹਾਟ ਸਰਕਾਰ ਲਈ ...

ਪੂਰੀ ਖ਼ਬਰ »

ਵੀ ਡੀ. ਸੀ. ਦਫ਼ਤਰ 'ਚ ਛਾਈ ਰਹੀ ਬੇਰੌਣਕੀ, ਲੋਕ ਹੋਏ ਖੱਜ਼ਲ ਖੁਆਰ
ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਕਰਮਚਾਰੀ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਸ਼ੁਰੂ ਕੀਤੀ ਹੜਤਾਲ ਦਾ ਅੱਜ ਦੂਜਾ ਦਿਨ ਵੀ ਲੋਕਾਂ ਲਈ ਖਜਲ ਖੁਆਰੀਆਂ ਦੇ ਲੇਖੇ ਰਿਹਾ ਅਤੇ ਇਸ ਦੌਰਾਨ ਡੀ. ਸੀ. ਦਫ਼ਤਰ ਤੇ ਹੋਰ ਸਬੰਧਿਤ ਦਫ਼ਤਰਾਂ 'ਚ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਕਰਨ ਵਾਲੇ ਮੁਲਾਜ਼ਮ ਆਗੂਆਂ ਨੇ ਦਫ਼ਤਰੀ ਕਮਰਿਆਂ 'ਚ ਮੇਜ਼ ਖੜਕਾ ਕੇ ਕੀਤਾ ਰੋਸ ਪ੍ਰਗਟਾਵਾ

ਅਜਨਾਲਾ, 19 ਜੂਨ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਐਸ. ਡੀ. ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਦੇ ਦਫ਼ਤਰੀ ਕਮਰਿਆਂ 'ਚ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਸਤਾਏ ਦਫ਼ਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਕੇ ਸਮੁੱਚਾ ਕੰਮਕਾਜ਼ ਠੱਪ ...

ਪੂਰੀ ਖ਼ਬਰ »

ਸਵ: ਮਾਹਲ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)-ਉੱਘੇ ਉਦਯੋਗਪਤੀ ਸਵ: ਦਿਲਦਾਰ ਸਿੰਘ ਮਾਹਲ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ ਇਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਸੰਪਨ ਹੋਇਆ, ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੇ ਡਾ: ਸ਼ੌਕੀਨ ਸਿੰਘ ਦੇ ਪਿਤਾ ਸੰਗਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਅੰਮਿ੍ਤਸਰ, 19 ਜੂਨ (ਸ. ਰ.)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾ: ਸ਼ੌਕੀਨ ਸਿੰਘ ਦੇ ਪਿਤਾ ਸ: ਸੰਗਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਡਾ: ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ. ਡੀ. ਪੀ. ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਰਮਦਾਸ, 19 ਜੂਨ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਕਸਬਾ ਰਮਦਾਸ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਜਗਜੀਤ ਸਿੰਘ ਵਡਾਲਾ ਤੇ ਵਿੱਕੀ ਜੌਹਲ ਸਾਥੀਆਂ ਸਮੇਤ ਪੇਂਡੂ ਮਜ਼ਦੂਰ ਯੂਨੀਅਨ ਤਰਸੇਮ ਪੀਟਰ 'ਚ ਸ਼ਾਮਿਲ

ਮਜੀਠਾ, 19 ਜੂਨ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜ੍ਹੀ ਪੈਂਦੇ ਪਿੰਡ ਜੌਹਲ ਵਿਖੇ ਜਥੇਬੰਦੀ ਦੇ ਸਰਗਰਮ ਆਗੂਆਂ ਦੀ ਇਕ ਇਕੱਤਰਤਾ ਹੋਈ | ਇਕੱਤਰਤਾ ਉਪਰੰਤ ਵਿੱਕੀ ਜੌਹਲ ਅਤੇ ਜਗਜੀਤ ਸਿੰਘ ਵਡਾਲਾ ਨੇ ਦੱਸਿਆ ਕਿ ਉਹ ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਮਜ਼ਦੂਰ ਕੋਲੋਂ ਨਕਦੀ ਖੋਹੀ

ਚੇਤਨਪੁਰਾ, 19 ਜੂਨ (ਮਹਾਂਬੀਰ ਸਿੰਘ ਗਿੱਲ)¸ਅੱਜ ਦਿਨ-ਦਿਹਾੜੇ ਪਿੰਡ ਸੋਹੀਆ ਕਲਾਂ ਵਿਖੇ ਇਕ ਮਜ਼ਦੂਰ ਕੋਲੋਂ ਲੁੱਟ-ਖੋਹ ਦੀ ਖ਼ਬਰ ਹੈ | ਪੀੜਤ ਸਰਬਜੀਤ ਸਿੰਘ ਸੱਬਾ ਪੁੱਤਰ ਗਰੀਬ ਸਿੰਘ ਪਿੰਡ ਕੰਦੋਵਾਲੀ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ | ਉਹ ...

ਪੂਰੀ ਖ਼ਬਰ »

ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਹਰਿਆਵਲ ਤੇ ਸੁੰਗਧੀਆਂ ਭਰਪੂਰ ਅਤੇ ਪ੍ਰਦੂਸ਼ਨ ਮੁਕਤ ਬਨਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਸ ਸਾਲ 2434 ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)-ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰਾਜ ਸਰਕਾਰ ਦੇ ਘਰ-ਘਰ ਨੌਕਰੀ ਮਿਸ਼ਨ ਤਹਿਤ ਹੁਣ ਤੱਕ 2434 ਨੌਜਵਾਨਾਂ ਨੂੰ ਰੁਜ਼ਗਾਰ ਉਪਲਬੱਧ ਕਰਵਾਉਣ 'ਚ ਸਫ਼ਲ ਹੋਇਆ ਹੈ | ਵਧੀਕ ...

ਪੂਰੀ ਖ਼ਬਰ »

ਬੀ. ਆਰ. ਟੀ. ਐਸ. ਕੋਰੀਡੋਰ 'ਚ ਵਾਹਨ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਅੰਮਿ੍ਤਸਰ, 19 ਜੂਨ (ਰੇਸ਼ਮ ਸਿੰਘ)-ਮੈਟਰੋ ਬੱਸਾਂ ਲਈ ਬਣਾਏ ਬੀ.ਆਰ.ਟੀ.ਐਸ. ਕਾਰੀਡੋਰ 'ਚ ਆਪਣੇ ਨਿੱਜੀ ਵਾਹਨ ਚਲਾ ਕੇ ਲੋਕਾਂ ਦੀ ਜਾਨ ਜੋਖ਼ਮ 'ਚ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ | ਪੁਲਿਸ ਵਲੋਂ ਕਾਰੀਡੋਰ 'ਚ ਨਿੱਜੀ ਵਾਹਨਾਂ ਦੇ ਦਾਖ਼ਲੇ ਨਾਲ ਹੁੰਦੇ ਹਾਦਸਿਆਂ ਨੂੰ ...

ਪੂਰੀ ਖ਼ਬਰ »

ਟਕਸਾਲੀ ਆਗੂ ਸ: ਮੇਹਰ ਸਿੰਘ ਮੱਤੇਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਮੱਤੇਵਾਲ, 19 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਮੱਤੇਵਾਲ ਦੇ ਪ੍ਰਧਾਨ ਸ: ਮੇਹਰ ਸਿੰਘ ਮੱਤੇਵਾਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX