ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  2 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  12 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  29 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  50 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 2 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 4 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 5 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 minute ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਬਚਾਓ ਦੇ ਮੱਦੇਨਜ਼ਰ ਸਤਲੁਜ ਦਰਿਆ 'ਤੇ ਬਣੇ 60 ਕਿੱਲੋਮੀਟਰ ਲੰਬੇ ਬੰਨ੍ਹ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਸੰਭਾਵੀ ਹੜ੍ਹਾਂ ਦੇ ਬਚਾਓ ਅਤੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸਤਲੁਜ ਦਰਿਆ 'ਤੇ ਸਥਿਤ ਸੰਵੇਦਨਸ਼ੀਲ ਖੇਤਰ ਦਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੌਰਾ ਕਰਕੇ ਕਰੀਬ 60 ਕਿੱਲੋਮੀਟਰ ਲੰਬੇ ਬੰਨ੍ਹ ਦਾ ਨਿਰੀਖਣ ਕੀਤਾ | ਇਸ ਦੌਰਾਨ ਉਹ ਸੰਵੇਦਨਸ਼ੀਲ ਪਿੰਡਾਂ ਵਿਚ ਵੀ ਪਹੁੰਚੇ ਅਤੇ ਉੱਥੋਂ ਦੇ ਲੋਕਾਂ ਨਾਲ ਗੱਲਬਾਤ ਕੀਤੀ | ਸਭ ਤੋਂ ਪਹਿਲਾਂ ਉਨ੍ਹਾਂ ਨੇ ਗਿੱਦੜ ਪਿੰਡੀ ਸਥਿਤ ਬੰਨ੍ਹਾਂ ਦਾ ਦੌਰਾ ਕੀਤਾ | ਇਹ ਬੰਨ੍ਹ ਦਾ ਕੁੱਝ ਹਿੱਸਾ ਰੇਲ-ਰੋਡ ਬਿ੍ਜ ਨਾਲ ਸਬੰਧਿਤ ਹੈ, ਜਿਸ ਦੀ ਦੇਖਭਾਲ ਦਾ ਕੰਮ ਰੇਲਵੇ ਵਿਭਾਗ ਕੋਲ ਹੈ | ਪਿੰਡ ਲਾਲੂ ਵਾਲਾ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਬੰਨ੍ਹ ਕਾਫ਼ੀ ਕਮਜ਼ੋਰ ਹੋ ਚੁੱਕਿਆ ਹੈ, ਜਿਸ ਨੂੰ ਪੱਕਾ ਅਤੇ ਮਜ਼ਬੂਤ ਕਰਨ ਦੀ ਜ਼ਰੂਰਤ ਹੈ | ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹੀ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਬੰਨ੍ਹ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਮਜ਼ਬੂਤ ਕਰਨ ਲਈ ਕਿਹਾ | ਪਿੰਡ ਦੇ ਲੋਕਾਂ ਨੇ ਬੰਨ੍ਹ ਨੂੰ ਮਜ਼ਬੂਤ ਕਰਨ ਵਿਚ ਰੇਲਵੇ ਅਧਿਕਾਰੀਆਂ ਦੀ ਮਦਦ ਕਰਨ ਦੀ ਵੀ ਪੇਸ਼ਕਸ਼ ਕੀਤੀ, ਜਿਸ ਦੇ ਬਾਰੇ ਡਿਪਟੀ ਕਮਿਸ਼ਨਰ ਨੇ ਰੇਲਵੇ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਉਨ੍ਹਾਂ ਪਿੰਡ ਮਹਿਮੂਦ ਵਾਲਾ, ਪਿੰਡ ਭੂਪੇ ਵਾਲਾ, ਹਰੀਕੇ, ਪਿੰਡ ਦੀਨੇਕਾ, ਕੱਸੋਕੇ, ਹੁਸੈਨੀਵਾਲਾ ਬਾਰਡਰ ਸਥਿਤ ਬਣੇ ਪਿੰਡਾਂ ਸਮੇਤ ਮਮਦੋਟ ਦੇ ਇਲਾਕਿਆਂ ਦਾ ਦੌਰਾ ਕੀਤਾ | ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਥਾਵਾਂ 'ਤੇ ਨਿਰੀਖਣ ਕਰਨ ਤੋਂ ਬਾਅਦ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਮਿੱਟੀ ਦੇ ਕਟਾਵ ਨੂੰ ਰੋਕਣ ਲਈ ਸਟੱਡ ਲਗਾਉਣ ਦਾ ਨਿਰਦੇਸ਼ ਦਿੱਤਾ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਬਰਸਾਤੀ ਮੌਸਮ ਵਿਚ ਖ਼ਾਸ ਤੌਰ 'ਤੇ ਸੁਚੇਤ ਰਹਿਣ ਲਈ ਕਿਹਾ ਅਤੇ ਰਾਤ ਨੂੰ ਠੀਕਰੀ ਪਹਿਰਾ ਲਗਾ ਕੇ ਦਰਿਆ ਦੇ ਜਲ ਸਤਰ 'ਤੇ ਨਜ਼ਰ ਰੱਖਣ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਮੌਸਮ ਵਿਚ ਬਾੜ ਪ੍ਰਬੰਧਾਂ ਦੇ ਮੱਦੇਨਜ਼ਰ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ, ਜਿਸ 'ਤੇ ਜ਼ਰੂਰਤ ਪੈਣ 'ਤੇ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ | ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰਤ ਪੈਣ 'ਤੇ ਬਚਾਅ ਕੰਮਾਂ ਲਈ ਤਿਆਰ ਰਹਿਣ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ | ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਪਦਾ ਪ੍ਰਬੰਧਾਂ ਨਾਲ ਸਬੰਧਿਤ ਆਪਣੀ ਐਕਸ਼ਨ ਪਲਾਨ ਦੀ ਰਿਪੋਰਟ ਦੇਣ ਲਈ ਕਿਹਾ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦਰਿਆ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬਰਸਾਤੀ ਮੌਸਮ ਵਿਚ ਖ਼ਾਸ ਤੌਰ 'ਤੇ ਸਾਵਧਾਨੀ ਵਰਤਣ ਅਤੇ ਦਰਿਆ ਵਿਚ ਉੱਤਰਨ 'ਤੇ ਪਰਹੇਜ਼ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਭਾਖੜਾ ਡੈਮ ਵਿਚ ਜਲ ਸਤਰ ਵਧਣ 'ਤੇ ਉੱਥੋਂ ਸਤਲੁਜ ਦਰਿਆ ਵਿਚ ਪਾਣੀ ਛੱਡ ਦਿੱਤਾ ਜਾਂਦਾ ਹੈ, ਜਿਸ ਕਾਰਨ ਦਰਿਆ ਦਾ ਜਲ ਸਤਰ ਅਚਾਨਕ ਵੱਧ ਜਾਂਦਾ ਹੈ | ਇਸ ਲਈ ਦਰਿਆ 'ਤੇ ਸਥਿਤ ਪਿੰਡਾਂ ਅਤੇ ਦਰਿਆ ਵਿਚ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਖ਼ਾਸ ਤੌਰ 'ਤੇ ਸੁਚੇਤ ਰਹਿਣ ਦੀ ਲੋੜ ਹੈ | ਇਸ ਮੌਕੇ ਐੱਸ.ਡੀ.ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ, ਐਕਸੀਅਨ ਸੰਦੀਪ ਗੋਇਲ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਗੁਰਮੀਤ ਸਿੰਘ, ਐੱਸ.ਡੀ.ਓ. ਸੁਰਿੰਦਰ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਦਫ਼ਤਰੀ ਬਾਬੂਆਂ ਕੰਮ ਛੋੜ ਹੜਤਾਲ ਕਰ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਗੇਟ ਰੈਲੀ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਹੱਕੀ ਅਤੇ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਦਫ਼ਤਰੀ ਬਾਬੂਆਂ ਵਲੋਂ ਅੱਜ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਕਰਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਦੋ ਵਿਅਕਤੀ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ, ਪਰਚਾ ਦਰਜ

ਜਲਾਲਾਬਾਦ, 19 ਜੂਨ (ਹਰਪ੍ਰੀਤ ਸਿੰਘ ਪਰੂਥੀ)- ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਵਰਨ ਸਿੰਘ ਸੀ.ਆਈ.ਏ ਫ਼ਾਜ਼ਿਲਕਾ ਨੇ ਦੱਸਿਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਫ਼ਾਜ਼ਿਲਕਾ ਡੀ.ਸੀ. ਦਫ਼ਤਰ ਦੇ ਸਮੂਹ ਮੁਲਾਜ਼ਮਾਂ ਨੇ ਹੜਤਾਲ ਰੱਖ ਕੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ 2 ਔਰਤਾਂ ਸਮੇਤ 14 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕੁੱਟ ਕਰਨ ਦੇ ਮਾਮਲੇ 'ਚ 14 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁੱਚਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਨੂਰਸ਼ਾਹ ਉਰਫ਼ ਵੱਲੇ ਸ਼ਾਹ ਉਤਾੜ ਨੇ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਨਾਲ ਮਾਰਕੁੱਟ ਕਰਨ 'ਤੇ ਮਾਮਲਾ ਦਰਜ

ਖੁਈਆ ਸਰਵਰ, 19 ਜੂਨ (ਜਗਜੀਤ ਸਿੰਘ ਧਾਲੀਵਾਲ)- ਨਜ਼ਦੀਕੀ ਪਿੰਡ ਪੰਜਕੋਸੀ ਵਿਚ ਬਣੇ ਪੰਜਾਬ ਨੈਸ਼ਨਲ ਬੈਂਕ ਦੇ ਮੁਲਾਜ਼ਮਾਂ ਨਾਲ ਮਾਰਕੁੱਟ ਕਰਨ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਉਕਤ ਬੈਂਕ ਦੇ ਸਹਾਇਕ ਮੈਨੇਜਰ ਤਰੁਨ ਬੱਠਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਝੁੱਗੀ-ਝੌਾਪੜੀਆਂ 'ਚ ਰਹਿੰਦੇ ਲੋਕਾਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 19 ਜੂਨ (ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ਮੈਡੀਕਲ ਸਪੈਸ਼ਲਿਸਟ ਸੀ.ਐੱਚ.ਸੀ. ਗੁਰੂਹਰਸਹਾਏ ਨੇ ਪਿੰਡ ਗਹਿਰੀ ਵਿਖੇ 100 ਦੇ ਕਰੀਬ ਝੱੁਗੀਆਂ ਵਿਚ ਮੌਜੂਦ ਲੋਕਾਂ ਨੂੰ ...

ਪੂਰੀ ਖ਼ਬਰ »

ਅੱਗ ਨਾਲ 32 ਟਰਾਲੀਆਂ ਤੂੜੀ ਸੜੀ

ਮੱਲਾਂਵਾਲਾ, 19 ਜੂਨ (ਗੁਰਦੇਵ ਸਿੰਘ)- ਪਿੰਡ ਗੁਰਦਿੱਤੀ ਵਾਲਾ (ਨੇੜੇ ਹੈੱਡ ਵਰਕਸ) ਵਿਖੇ ਇਕ ਕਿਸਾਨ ਅਮਨਦੀਪ ਸਿੰਘ ਦੇ ਤੂੜੀ ਵਾਲੇ ਗੁਦਾਮ ਨੂੰ ਅੱਗ ਲੱਗਣ ਕਾਰਨ ਤੂੜੀ ਸੜ ਕੇ ਸੁਆਹ ਹੋ ਗਈ | ਕਿਸਾਨ ਅਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਚੂਚਕ ਵਿੰਡ ਵਿਖੇ ਵਾਪਰੇ ਸੜਕ ਹਾਦਸੇ 'ਚ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮੈਡੀਸਿਟੀ ਹਸਪਤਾਲ ਮੋਗਾ ਵਿਖੇ ਇਲਾਜ ਅਧੀਨ ਰਾਜ ਕੁਮਾਰ ਸ਼ਰਮਾ ਪੁੱਤਰ ਲਾਲ ਚੰਦ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਸ਼ਵ ਯੋਗਾ ਦਿਵਸ ਭਲਕੇ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਸਮੇਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 5.30 ਵਜੇ ਤੋਂ 6.30 ਵਜੇ ਤੱਕ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਮਨਾਇਆ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਕੰਪਨੀਆਂ ਵਲੋਂ 80 ਯੋਗ ਪ੍ਰਾਰਥੀਆਂ ਦੀ ਰੁਜ਼ਗਾਰ ਲਈ ਕੀਤੀ ਗਈ ਚੋਣ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲਾ ਕਰਵਾਇਆ ਗਿਆ | ਇਸ ਰੁਜ਼ਗਾਰ ...

ਪੂਰੀ ਖ਼ਬਰ »

ਜਲਾਲਾਬਾਦ ਮੇਨ ਬਰਾਂਚ ਦੀ ਸਫ਼ਾਈ ਲਈ ਵਿਭਾਗ ਨੇ ਝਾੜੀ ਗੋਂਗਲੂਆਂ ਤੋਂ ਮਿੱਟੀ

ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)- ਡਰੇਨ ਵਿਭਾਗ ਵਲੋਂ ਸਥਾਨਕ ਇਲਾਕੇ ਅੰਦਰ ਸੇਮ-ਨਾਲਿਆਂ ਦੀ ਸਾਫ਼-ਸਫ਼ਾਈ ਦਾ ਕੰਮ ਨਾ-ਮਾਤਰ ਕਰਨ 'ਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ | ਵਿਭਾਗ ਵਲੋਂ ਭਾਵੇਂ ਅੱਖਾਂ ਪੂੰਝਣ ਲਈ ਕਈ ਡਰੇਨਾਂ (ਸੇਮ-ਨਾਲੇ) ਦੀ ਸਫ਼ਾਈ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੀਟਿੰਗ

ਮੱਲਾਂਵਾਲਾ, 19 ਜੂਨ (ਗੁਰਦੇਵ ਸਿੰਘ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਿਖ਼ਲਾਫ਼ ਚਲਾਈ ਗਈ ਨਸ਼ਾ ਛੁਡਾਊ ਮੁਹਿੰਮ ਤਹਿਤ ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੇ ਦਫ਼ਤਰ ਵਿਖੇ ਗੁਰਮੀਤ ਸਿੰਘ ਨਾਇਬ ਤਹਿਸੀਲਦਾਰ ਜ਼ੀਰਾ ਅਤੇ ਰੌਸ਼ਨ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਨੇਬਰ ਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਮਖੂ, 19 ਜੂਨ (ਵਰਿੰਦਰ ਮਨਚੰਦਾ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਦਸਮੇਸ਼ ਯੂਥ ਕਲੱਬ ਪਿੰਡ ਫੇਮੀਵਾਲਾ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰ ਹੁੱਡ ਯੂਥ ਪਾਰਲੀਮੈਂਟ ਪੋ੍ਰਗਰਾਮ ਮਖੂ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਪਿੰਡਾਂ ਦੀਆਂ ਯੂਥ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੀ ਬਸਤੀ ਝਾਲ ਵਾਲੀ ਦਾਖਲੀ ਕੁੱਲਗੜ੍ਹੀ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਗੋਲੀ ਚਲਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਚਾਂਬ ਵਿਖੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸੇ ਸਬੰਧੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਰਸੂਲਪੁਰ ਫਾਟਕ ਲਾਗਿਓਾ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਫੁਹਾਰਾ ਚੌਾਕ ਲਾਗਿਓਾ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਫੁਹਾਰਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਯੋਗ ਕੈਂਪ ਸ਼ੁਰੂ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੇ ਸਬੰਧ ਵਿਚ ਭਾਰਤ ਸਵਾਭਿਮਾਨ ਮਹਿਲਾ ਪਤੰਜਲੀ ਯੋਗ ਸਮਿਤੀ ਵਲੋਂ ਯੋਗ ਦੇ ਮਾਹਿਰ ਭਾਰਤ ਸਵਾਭਿਮਾਨ ਦੇ ਜ਼ਿਲ੍ਹਾ ਪ੍ਰਧਾਨ ਡਾ: ਗੁਰਨਾਮ ਸਿੰਘ ਦੀ ਅਗਵਾਈ ਹੇਠ ਡੀ.ਸੀ.ਐਮ. ਜੈਨ ਸਕੂਲ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਨਿਕਾਸੀ ਕਰਵਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਗਿੱਲ ਵਿਖੇ ਜ਼ਮੀਨ ਵਿਚੋਂ ਰੇਤਾ ਦੀ ਨਾਜਾਇਜ਼ ਨਿਕਾਸੀ ਕਰਵਾਉਣ ਵਾਲੇ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤ 'ਚੋਂ ਚੋਰੀ ਕਣਕ ਵੱਢਣ ਵਾਲਿਆਂ ਿਖ਼ਲਾਫ਼ ਹੋਇਆ ਮੁਕੱਦਮਾ ਦਰਜ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੱਕ ਸ਼ਿਕਾਰਗਾਹ ਵਿਖੇ ਬੀਤੇ ਦਿਨੀਂ ਕੁਝ ਵਿਅਕਤੀਆਂ ਵਲੋਂ ਕਿਸਾਨ ਪਾਲਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੇਘਾ ਰਾਏ ਹਿਠਾੜ ਵਲੋਂ ਬੀਜੀ 2 ਕਨਾਲ 8 ਮਰਲੇ ਜ਼ਮੀਨ ...

ਪੂਰੀ ਖ਼ਬਰ »

ਕਰਜ਼ਾ ਨਾ ਮੋੜਨ ਵਾਲੇ ਦੋ ਕਿਸਾਨ ਜੇਲ੍ਹ ਭੇਜੇ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਵਾਲੇ ਦਾਅਵੇ ਉਦੋਂ ਝੂਠੇ ਸਾਬਿਤ ਹੋਏ, ਜਦੋਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਗੁਰੂਹਰਸਹਾਏ ਵਲੋਂ ਡਿਫਾਲਟਰ ਐਲਾਨੇ ਕਿਸਾਨਾਂ ਦੀ ਸੂਚੀ ...

ਪੂਰੀ ਖ਼ਬਰ »

ਝੋਨਾ ਲਵਾਈ ਦਾ ਰੇਟ ਕੀਤਾ 2600 ਪ੍ਰਤੀ ਏਕੜ ਤੈਅ- ਭਾਲਾ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਮੁੱਖ ਸਕੱਤਰ ਦਰਸ਼ਨ ਸਿੰਘ ਭਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਕਰਜ਼ਾਈ ਹੋ ਚੁੱਕੇ ਕਿਸਾਨਾਂ ਦੇ ...

ਪੂਰੀ ਖ਼ਬਰ »

ਕੈਦੀ ਪਾਸੋਂ ਮੋਬਾਈਲ ਬਰਾਮਦ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਕੈਦੀ ਪਾਸੋਂ ਤਲਾਸ਼ੀ ਦੌਰਾਨ ਇਕ ਮੋਬਾਈਲ, ਸਿੰਮ ਸਮੇਤ ਬੈਟਰੀ ਬਰਾਮਦ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਲੀਪ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਨਿਰਪਾਲ ਸਿੰਘ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਇੰਜੀਨੀਅਰ ਕਾਲਜ ਦਾ ਅਚਨਚੇਤ ਦੌਰਾ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦ ਭਗਤ ਸਿੰਘ ਇੰਜੀਨੀਅਰ ਕਾਲਜ ਫ਼ਿਰੋਜ਼ਪੁਰ ਦਾ ਦੌਰਾ ਕਰਕੇ ਕਾਲਜ ਦੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਅਕਾਲੀ ਆਗੂ ਸੱਗੜ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਜ਼ੀਰਾ, 19 ਜੂਨ (ਮਨਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਸਰਗਰਮੀਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੇ ਨਾਲ-ਨਾਲ ਅਨੇਕਾਂ ਵਾਰ ਜੇਲ੍ਹਾਂ ਦਾ ਸਫ਼ਰ ਤਹਿ ਕਰਨ ਵਾਲੇ ਸੀਨੀਅਰ ਟਕਸਾਲੀ ਅਕਾਲੀ ਆਗੂ ਸੱਗੜ ਸਿੰਘ ਗਿੱਲ ਪਿੰਡ ਸੁੱਖੇ ਵਾਲਾ ਦਾ ਬੀਤੇ ...

ਪੂਰੀ ਖ਼ਬਰ »

ਪਾਵਰਕਾਮ 'ਚ ਮੁਲਾਜ਼ਮਾਂ ਦੀ ਘਾਟ ਕਾਰਨ ਕਿਸਾਨਾਂ 'ਤੇ ਪਵੇਗਾ ਆਰਥਿਕ ਬੋਝ- ਬੀ.ਕੇ.ਯੂ. ਰਾਜੇਵਾਲ

ਮਖੂ, 19 ਜੂਨ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਮੀਟਿੰਗ 'ਚ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਕਸਬਾ ਮੱਲਾਂਵਾਲਾ

ਮੱਲਾਂਵਾਲਾ, 19 ਜੂਨ (ਸੁਰਜਨ ਸਿੰਘ ਸੰਧੂ)- ਫ਼ਿਰੋਜ਼ਪੁਰ-ਮਖੂ ਰੋਡ 'ਤੇ ਵਸਿਆ ਕਸਬਾ ਮੱਲਾਂਵਾਲਾ ਜਿਸ ਦੀ ਆਬਾਦੀ 15 ਹਜ਼ਾਰ ਤੋਂ ਉੱਪਰ ਹੈ | ਇਹ ਕਸਬਾ ਵੱਖ-ਵੱਖ ਸਮੱਸਿਆਵਾਂ ਦਾ ਸ਼ਿਕਾਰ ਹੋਇਆ ਪਿਆ | ਸਭ ਤੋਂ ਪਹਿਲਾਂ ਗੱਲ ਕਰੀਏ ਸਿਹਤ ਸਹੂਲਤਾਂ ਦੀ | ਮੱਲਾਂਵਾਲਾ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX