ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਪੰਜਾਬ / ਜਨਰਲ

ਮੁੱਖ ਹਮਲਾਵਰ ਮਨਿੰਦਰ ਸਿੰਘ ਦੇ ਪਿੰਡ ਭਗੜਾਣਾ 'ਚ ਭਾਰੀ ਪੁਲਿਸ ਤਾਇਨਾਤ

ਭੂਸ਼ਨ ਸੂਦ
ਫ਼ਤਹਿਗੜ੍ਹ ਸਾਹਿਬ, 23 ਜੂਨ-ਨਾਭਾ ਜੇਲ੍ਹ 'ਚ ਬੰਦ ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਤੇ ਡੇਰਾ ਸੱਚਾ ਸੌਦਾ ਪ੍ਰੇਮੀ ਮਹਿੰਦਰਪਾਲ ਬਿੱਟੂ 'ਤੇ ਹਮਲਾ ਕਰਨ ਵਾਲਾ ਮੁੱਖ ਹਮਲਾਵਰ ਮਨਿੰਦਰ ਸਿੰਘ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਦਾ ਵਸਨੀਕ ਹੈ ਜਿਸ ਪਰਿਵਾਰ ਨੂੰ ਸਰਕਾਰ ਵਲੋਂ ਸੁਰੱਖਿਆ ਦਿੰਦੇ ਹੋਏ ਇਸ ਪਿੰਡ ਨੂੰ ਅੱਜ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਕੁਝ ਰਾਜਸੀ ਪਾਰਟੀਆਂ ਦੇ ਕਾਰਕੁਨ ਵੀ ਇਸ ਪਰਿਵਾਰ ਤੱਕ ਪਹੁੰਚ ਕਰ ਰਹੇ ਹਨ | ਇੱਥੇ ਇਹ ਵਰਨਣਯੋਗ ਹੈ ਕਿ ਮਨਿੰਦਰ ਸਿੰਘ ਕਰੀਬ 4 ਸਾਲ ਪਹਿਲਾਂ ਪਿੰਡ ਦੇ ਹੀ ਇਕ ਸਾਬਕਾ ਫ਼ੌਜੀ ਦੇ ਕਤਲ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹੈ | ਪਿੰਡ ਭਗੜਾਣਾ ਦਾ ਅੱਜ ਜਦੋਂ ਦੌਰਾ ਕੀਤਾ ਤਾਂ ਘਰ ਨੂੰ ਜਾਣ ਵਾਲੇ ਰਸਤੇ 'ਚ ਪੁਲਿਸ ਦੀਆਂ 3-4 ਗੱਡੀਆਂ ਖੜ੍ਹੀਆਂ ਸਨ ਜਦੋਂਕਿ ਮਨਿੰਦਰ ਸਿੰਘ ਦੇ ਘਰ ਦੇ ਅੱਗੇ ਵੀ ਪੁਲਿਸ ਤਾਇਨਾਤ ਸੀ ਤੇ ਉਸ ਦੇ ਘਰ ਦੇ ਨਾਲ ਖ਼ਾਲੀ ਪਲਾਟ 'ਚ ਕਈ ਪੁਲਿਸ ਵਾਲੇ ਬੈਠੇ ਸਨ | ਸਵੇਰ ਸਮੇਂ ਕੁਝ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਮਨਿੰਦਰ ਸਿੰਘ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਯੂਨਾਈਟਿਡ ਸਿੱਖ ਪਾਰਟੀ ਦੇ ਕੌਮੀ ਪੰਚ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਸਨਮਾਨ ਕਰਦੇ ਹੋਏ ਕਿਹਾ ਕਿ ਇਸ ਯੋਧੇ ਨੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਹੈ ਤੇ ਸਿੱਖ ਕੌਮ ਪਰਿਵਾਰ ਨਾਲ ਖੜ੍ਹੀ ਹੈ | ਇਸ ਮੌਕੇ ਭਾਈ ਗੁਰਦੇਵ ਸਿੰਘ, ਭਾਈ ਪਰਵਿੰਦਰ ਸਿੰਘ ਲਾਡੀ, ਭਾਈ ਨਰਿੰਦਰ ਸਿੰਘ, ਭਾਈ ਗੁਰਦਿੱਤ ਸਿੰਘ, ਭਾਈ ਹਰਚੰਦ ਸਿੰਘ ਮੰਡਿਆਣਾ, ਭਾਈ ਗੁਰਪ੍ਰੀਤ ਸਿੰਘ ਮੰਡਿਆਣਾ, ਭਾਈ ਨਰਿੰਦਰ ਸਿੰਘ ਤੇ ਭਾਈ ਰਵਿੰਦਰ ਸਿੰਘ ਆਦਿ ਹਾਜ਼ਰ ਸਨ | ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਰਾਜਸੀ ਕਮੇਟੀ ਮੈਂਬਰ ਪ੍ਰੇਮ ਸਿੰਘ ਕਸ਼ਮੀਰੀ, ਅਮਲੋਹ ਹਲਕੇ ਦੇ ਇੰਚਾਰਜ ਲਖਵੀਰ ਸਿੰਘ ਖ਼ਾਲਸਾ ਅਤੇ ਕੁਲਦੀਪ ਸਿੰਘ ਦੁਭਾਲੀ ਸਮੇਤ ਕਈ ਆਗੂ ਇਸ ਪਰਿਵਾਰ ਪਾਸ ਗਏ, ਜਿੱਥੇ ਪੁਲਿਸ ਵਲੋਂ ਮਨਿੰਦਰ ਸਿੰਘ ਦੇ ਮਾਤਾ-ਪਿਤਾ ਨੂੰ ਦਰਵਾਜ਼ੇ ਕੋਲ ਬੁਲਾ ਕੇ ਅੰਦਰੋਂ ਹੀ ਗੱਲਬਾਤ ਕਰਵਾ ਦਿੱਤੀ | ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਕਿਹਾ ਕਿ ਉਹ ਪਰਿਵਾਰ ਦਾ ਹਾਲਚਾਲ ਪੁੱਛਣ ਲਈ ਆਏ ਸੀ ਤੇ ਘਰ ਅੱਗੇ ਪੁਲਿਸ ਫੋਰਸ ਵਲੋਂ ਦਰਵਾਜ਼ੇ 'ਚ ਖੜਕੇ ਹੀ ਗੱਲਬਾਤ ਕਰਵਾਈ ਗਈ | ਇੱਥੇ ਇਹ ਵਰਨਣਯੋਗ ਹੈ ਕਿ ਮਨਿੰਦਰ ਸਿੰਘ ਪਹਿਲਾਂ ਪਿੰਡ 'ਚ ਹੀ ਇਕ ਦੁਕਾਨ 'ਚ ਵੈਲਡਿੰਗ ਦਾ ਕਾਰੋਬਾਰ ਕਰਦਾ ਸੀ ਤੇ ਉਹ 3 ਭਰਾਵਾਂ 'ਚੋਂ ਵਿਚਕਾਰਲਾ ਹੈ | ਇੱਥੇ ਇਹ ਵੀ ਵਰਨਣਯੋਗ ਹੈ ਕਿ ਪੁਲਿਸ ਨੇ ਇਸ ਜ਼ਿਲ੍ਹੇ ਵਿਚ ਬਸੀ ਪਠਾਣਾਂ ਤੇ ਅਮਲੋਹ-ਮੰਡੀ ਗੋਬਿੰਦਗੜ੍ਹ ਮੁੱਖ ਮਾਰਗ ਉਪਰ ਸਥਿਤ ਨਾਮ ਚਰਚਾ ਘਰ ਤੂਰਾਂ ਅੱਗੇ ਵੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ ਜਦੋਂਕਿ ਸ਼ਹਿਰਾਂ ਵਿਚ ਵੀ ਲੋਕਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ |
ਕੀ ਕਹਿੰਦੇ ਹਨ ਮਨਿੰਦਰ ਸਿੰਘ ਦੇ ਮਾਤਾ-ਪਿਤਾ
ਇਸ ਸਬੰਧੀ ਜਦੋਂ ਮਨਿੰਦਰ ਸਿੰਘ ਦੀ ਮਾਤਾ ਗੁਲਜ਼ਾਰ ਕੌਰ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਪਹਿਲਾ ਵੀ ਪਿਛਲੇ ਚਾਰ ਸਾਲ ਤੋਂ ਨਿਰਦੋਸ਼ ਹੋਣ ਦੇ ਬਾਵਜੂਦ ਜੇਲ੍ਹ 'ਚ ਰੱਖਿਆ ਗਿਆ ਹੈ | ਉਸ ਨੇ ਕਿਹਾ ਕਿ ਜੇਲ੍ਹ 'ਚ ਜੋ ਹੋਇਆ ਉਸ ਬਾਰੇ ਉਸ ਨੂੰ ਕੁਝ ਨਹੀਂ ਪਤਾ ਸਗੋਂ ਅਖ਼ਬਾਰਾਂ ਰਾਹੀਂ ਹੀ ਪਤਾ ਚੱਲਿਆ ਹੈ | ਉਸ ਨੇ ਕਿਹਾ ਕਿ ਉਹ ਆਪਣੇ ਪੁੱਤਰ ਨਾਲ ਗੱਲਬਾਤ ਤੋਂ ਬਾਅਦ ਹੀ ਕੁਝ ਕਹਿਣਗੇ | ਉਸ ਨੇ ਕਿਹਾ ਕਿ ਉਹ ਜਦੋਂ ਪਹਿਲਾ ਮਿਲੇ ਸੀ ਤਾਂ ਉਹ ਕਹਿੰਦਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ |
ਕੀ ਕਹਿੰਦੇ ਹਨ ਪਿੰਡ ਵਾਸੀ
ਇਸ ਸੰਬੰਧੀ ਪਿੰਡ ਭਗੜਾਣਾ ਦੇ ਜਸਵੰਤ ਸਿੰਘ, ਦਿਲਬਾਗ ਸਿੰਘ, ਗੁਰਦਾਸ ਸਿੰਘ ਪਹਿਲਵਾਨ, ਮਹਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਗੱਲਬਾਤ ਕਰਨ ਤੇ ਦੱਸਿਆ ਕਿ ਮਨਿੰਦਰ ਸਿੰਘ ਵੈਲਡਿੰਗ ਦਾ ਕੰਮ ਕਰਦਾ ਸੀ, ਉਸ ਦਾ ਪਿਤਾ ਹਰਬੰਸ ਸਿੰਘ ਪਸ਼ੂ ਪਾਲਣ ਦਾ ਕੰਮ ਕਰਦਾ ਹੈ ਜਦੋਂਕਿ ਉਸ ਦੀ ਮਾਤਾ ਗੁਲਜ਼ਾਰ ਕੌਰ ਮਨਰੇਗਾ ਵਰਕਰ ਹੈ | ਉਨ੍ਹਾਂ ਕਿਹਾ ਕਿ ਪਿੰਡ ਭਗੜਾਣਾ ਦੇ ਵਸਨੀਕ ਭਾਈ ਕੋਠਾ ਸਿੰਘ ਤੇ ਭਾਈ ਮਦਨ ਸਿੰਘ ਚਮਕੌਰ ਸਾਹਿਬ ਵਿਖੇ ਡਿਉਢੀ ਵਿਚ ਗੁਰੂ ਸਾਹਿਬਾਨ ਸਮੇਂ ਪਹਿਰਾ ਦਿੰਦੇ ਸਨ ਅਤੇ ਉੱਥੇ ਹੀ ਸ਼ਹੀਦ ਹੋਏ | ਹੁਣ ਮਨਿੰਦਰ ਸਿੰਘ ਵੀ ਸਿੱਖੀ ਦੇ ਰਸਤੇ 'ਤੇ ਚੱਲ ਰਿਹਾ ਹੈ |
ਕੀ ਕਹਿੰਦੇ ਹਨ ਜ਼ਿਲ੍ਹਾ ਪੁਲਿਸ ਮੁਖੀ
ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਦੇ ਪਰਿਵਾਰ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ | ਪੁਲਿਸ ਨੇ ਪਿੰਡ 'ਤੇ ਨਜ਼ਰ ਰੱਖੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ |

ਗੁਰਸੇਵਕ ਸਿੰਘ ਨੂੰ ਮੁਹਾਲੀ ਅਦਾਲਤ ਵਲੋਂ ਸੁਣਾਈ ਗਈ ਸੀ ਉਮਰ ਕੈਦ

ਜਸਬੀਰ ਸਿੰਘ ਜੱਸੀ ਐੱਸ.ਏ.ਐੱਸ. ਨਗਰ, 23 ਜੂਨ-ਬਰਗਾੜੀ ਬੇਅਦਬੀ ਕਾਂਡ ਤੇ ਮੋਗਾ 'ਚ ਭੰਨ੍ਹਤੋੜ ਕਰਕੇ ਬੱਸਾਂ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਨਜ਼ਰਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਜੇਲ੍ਹ 'ਚ ਹੀ ਹੱਤਿਆ ਕਰਨ ਵਾਲੇ ਦੋ ਕੈਦੀਆਂ 'ਚੋਂ ਇਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਫੀਡਰ ਨਹਿਰ ਦੇ ਗੇਟ 'ਚੋਂ ਮਰਿਆ ਮਿਲਿਆ ਘੜਿਆਲ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)-ਘੜਿਆਲ ਪ੍ਰਜਾਤੀ ਦੀ ਘੱਟ ਰਹੀ ਜਨਸੰਖਿਆ ਨੂੰ ਵੇਖਦੇ ਹੋਏ ਜੰਗਲੀ ਜੀਵ ਤੇ ਵਣ ਵਿਭਾਗ ਪੰਜਾਬ ਵਲੋਂ ਬਿਆਸ ਦਰਿਆ 'ਚ 47 ਘੜਿਆਲ ਛੱਡੇ ਗਏ ਸਨ, ਜਿਨ੍ਹਾਂ 'ਚੋਂ ਬੀਤੇ ਕੱਲ੍ਹ ਇਕ ਘੜਿਆਲ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਗੇਟ 'ਚੋਂ ...

ਪੂਰੀ ਖ਼ਬਰ »

ਮਾਮੀ ਨੂੰ ਮਿਲਣ ਆਏ ਭਾਣਜੇ ਦਾ ਕਤਲ

ਖੇਮਕਰਨ/ਅਮਰਕੋਟ, 23 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਬੀਤੀ ਰਾਤ ਪਿੰਡ ਵਲਟੋਹਾ 'ਚ ਆਪਣੀ ਮਾਮੀ ਨੂੰ ਮਿਲਣ ਆਏ ਭਾਣਜੇ ਨੂੰ ਮਾਮੀ ਦੇ ਜੀਜੇ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਲਾਸ਼ ਨੂੰ ਪਿੰਡ ਦੇ ਬਾਹਰਵਾਰ ਸੁੱਟ ਦਿੱਤਾ ਗਿਆ | ਘਟਨਾ ਦਾ ਪਤਾ ਅੱਜ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਬਾਰੇ ਸਰਕਾਰੀ ਪਹਿਲਕਦਮੀ ਤੋਂ ਅਕਾਲੀ ਚਿੰਤਤ

ਮੇਜਰ ਸਿੰਘ ਜਲੰਧਰ, 23 ਜੂਨ-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਪਹਿਲਕਦਮੀ ਨਾਲ ਅਕਾਲੀ ਲੀਡਰਸ਼ਿਪ ਚਿੰਤਤ ਹੋਈ ਨਜ਼ਰ ਆ ਰਹੀ ਹੈ | ...

ਪੂਰੀ ਖ਼ਬਰ »

ਚਾਕੂ ਮਾਰ ਕੇ ਪਤਨੀ ਦਾ ਕਤਲ

ਰਾਮਪੁਰਾ ਫੂਲ, 23 ਜੂਨ (ਨਰਪਿੰਦਰ ਧਾਲੀਵਾਲ)-ਪਿੰਡ ਘੜੈਲੀ 'ਚ ਬੀਤੀ ਰਾਤ ਇਕ ਵਿਅਕਤੀ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ | ਪਤਨੀ ਨੂੰ ਚਾਕੂ ਨਾਲ ਮਾਰਨ ਉਪਰੰਤ ਉਸ ਨੇ ਆਪਣੇ ਆਪ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਚਾਕੂ ਦੇ ਵਾਰ ਕਰਕੇ ਖ਼ੁਦ ਨੂੰ ...

ਪੂਰੀ ਖ਼ਬਰ »

ਮੀਟਰ ਨੀਤੀ ਲਟਕਣ ਕਰਕੇ ਵਧ ਰਿਹੈ ਪਾਣੀ ਸੰਕਟ

ਸ਼ਿਵ ਸ਼ਰਮਾ ਜਲੰਧਰ, 23 ਜੂਨ-ਆਉਂਦੇ 15 ਤੋਂ 20 ਸਾਲ ਤੱਕ ਜ਼ਮੀਨ ਹੇਠਲਾ ਪਾਣੀ ਖ਼ਤਮ ਹੋਣ ਬਾਰੇ ਆ ਰਹੀਆਂ ਰਿਪੋਰਟਾਂ ਤੋਂ ਬਾਅਦ ਹੁਣ ਕੇਂਦਰ ਸਮੇਤ ਰਾਜ ਸਰਕਾਰਾਂ ਤੇ ਆਮ ਲੋਕਾਂ ਦੀ ਵੀ ਚਿੰਤਾ ਵਧਣ ਲੱਗ ਪਈ ਹੈ ਜਿਸ ਕਰਕੇ ਹੁਣ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਗਲਾ ਘੁੱਟ ਕੇ ਪਤਨੀ ਦੀ ਹੱਤਿਆ

ਖਡੂਰ ਸਾਹਿਬ, 23 ਜੂਨ (ਮਾਨ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਜਹਾਂਗੀਰ 'ਚ ਪਤੀ ਵਲੋਂ ਆਪਣੀ ਪਤਨੀ ਦੀ ਗਲ਼ਾ ਘੁਟ ਕੇ ਬੇਰਹਿਮੀ ਨਾਲ ਹੱਤਿਆ ਗਰ ਦਿੱਤੀ ਗਈ | ਇਸ ਸਬੰਧੀ ਮਿ੍ਤਕਾ ਦੀ ਭੈਣ ਕੰਵਲਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਜਿਹੜੀ ਕਿ ਇਸੇ ਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਸਣੇ 3 ਮੌਤਾਂ

ਦਸੂਹਾ, 23 ਜੂਨ (ਭੁੱਲਰ)-ਅੱਜ ਸਵੇਰੇ ਲਗਪਗ ਸਾਢੇ ਅੱਠ ਵਜੇ ਪਿੰਡ ਸੰਸਾਰਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ (21) ਪੁੱਤਰ ਬਲਦੇਵ ਸਿੰਘ ਤੇ ਮਨਜੀਤ ਸਿੰਘ (19) ਪੁੱਤਰ ਯੋਗਰਾਜ ਪਿੰਡ ਸੰਸਾਰਪੁਰ ...

ਪੂਰੀ ਖ਼ਬਰ »

ਭਗਤ ਕਬੀਰ ਦੇ ਜੈਅੰਤੀ ਸਮਾਗਮ ਮੌਕੇ ਖੁਰਾਲਗੜ੍ਹ 'ਚ ਮਿਸ਼ਨ ਨੇ ਖੋਲਿ੍ਹਆ ਮੁਫ਼ਤ ਕਾਨੂੰਨੀ ਸੇਵਾ ਕੇਂਦਰ

ਸੜੋਆ, 23 ਜੂਨ (ਨਾਨੋਵਾਲੀਆ) -ਆਦਿ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਭਗਤ ਕਬੀਰ ਜੀ ਦੇ 621ਵੇਂ ਜੈਅੰਤੀ ਸਬੰਧੀ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਕਬੀਰ ਜੀ ਦੀ ਸਰੂਪ 'ਤੇ ਫ਼ੁਲ ...

ਪੂਰੀ ਖ਼ਬਰ »

ਪੰਜਾਬ ਪੋਲੀਟੈਕਨਿਕ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਨੂੰ ਮਿਲਿਆ

ਬਟਾਲਾ, 23 ਜੂਨ (ਕਾਹਲੋਂ)-ਪੰਜਾਬ ਪੋਲੀਟੈਕਨਿਕ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਦਾ ਵਫ਼ਦ ਜਿਸ 'ਚ ਐਸੋਸੀਏਸ਼ਨ ਦੇ ਉਪ-ਚੇਅਰਮੈਨ ਜਸਵੀਰ ਸਿੰਘ ਮਾਂਹਪੁਰ, ਸੂਬਾ ਪ੍ਰਧਾਨ ਤੇਜ਼ਪ੍ਰਤਾਪ ਸਿੰਘ ਕਾਹਲੋਂ ਬਟਾਲਾ, ਸੀਨੀਅਰ ਮੀਤ ਪ੍ਰਧਾਨ ਕਮਲ ਸਿੰਘ ਖੂਨੀਮਾਜਰਾ ਖਰੜ, ...

ਪੂਰੀ ਖ਼ਬਰ »

ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਵਲੋਂ ਫੇਸਬੁੱਕ 'ਤੇ ਮਹਿੰਦਰਪਾਲ ਬਿੱਟੂ ਦੀ ਹੱਤਿਆ ਬਾਰੇ ਪਾਈ ਪੋਸਟ ਮੋਗਾ ਪੁਲਿਸ ਲਈ ਬਣੀ ਚੁਣੌਤੀ

ਮੋਗਾ, 23 ਜੂਨ (ਗੁਰਤੇਜ ਸਿੰਘ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਮੁੱਖ ਦੋਸ਼ੀ ਵਜੋਂ ਮੰਨੇ ਜਾਣ ਵਾਲੇ ਤੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਸਰਗਰਮ ਮੈਂਬਰ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿਚ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਮੋਗਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਿੱਲੀ ਪੁਲਿਸ ਵਿਰੁੱਧ ਠੋਸ ਕਰਵਾਈ ਕਰੇ-ਭਾਈ ਗਰੇਵਾਲ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਪੁਲਿਸ ਵੱਲੋਂ ਰਿਸ਼ਵਤ ਨਾ ਦੇਣ ਕਰਕੇ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਨਾਬਾਲਿਗ ਪੁੱਤਰ ਦੀ ਕੀਤੀ ਵਹਿਸ਼ੀਆਨਾ ਕੁੱਟਮਾਰ ਵਿਰੁੱਧ ਦੁਨੀਆ ਭਰ ਅੰਦਰ ਇਨਸਾਫ਼ ਪਸੰਦ ਲੋਕਾਂ ਅਤੇ ਖ਼ਾਸ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦੀ ਖ਼ਪਤ 2638 ਲੱਖ ਯੂਨਿਟ 'ਤੇ ਪਹੁੰਚੀ

ਪਟਿਆਲਾ, 23 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਦੇ ਚੇਅਰਮੈਨ ਤੇ ਪ੍ਰਬੰਧਕ ਨਿਰਦੇਸ਼ਕ ਇੰਜ. ਬਲਦੇਵ ਸਿੰਘ ਸਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਬਿਜਲੀ ਨਿਗਮ ਨੂੰ ਇਸ ਵਾਰ ਰਾਜ 'ਚ ਪਿਛਲੇ ਦਿਨੀਂ ਆਏ ਤੂਫ਼ਾਨ ਕਾਰਨ ਬਿਜਲੀ ਲਾਈਨਾਂ ਦੀ ਖੜੌਤ ਦੇ ...

ਪੂਰੀ ਖ਼ਬਰ »

ਪੰਜਾਬੀ ਕਿਸਾਨ ਕੌਮੀ ਸਿੱਖਿਆ ਸ਼ਕਤੀਕਰਨ ਤੇ ਵਿਕਾਸ ਫਾਊਾਡੇਸ਼ਨ ਵਲੋਂ ਸਨਮਾਨਿਤ

ਪਟਿਆਲਾ, 23 ਜੂਨ (ਭਗਵਾਨ ਦਾਸ)-ਰਾਜ ਭਰ 'ਚ ਚੌਲਾਂ ਦੀ ਸਭ ਤੋਂ ਵੱਧ ਉਤਪਾਦਕਤਾ ਪ੍ਰਾਪਤ ਕਰਨ ਵਜੋਂ ਰਾਜ ਸਰਕਾਰ ਦੇ ਨਾਲ ਭਾਰਤ ਸਰਕਾਰ ਤੋਂ ਕ੍ਰਿਸ਼ੀ ਕਰਮਨ ਪੁਰਸਕਾਰ ਨਾਲ ਸਟੇਟ ਐਵਾਰਡੀ ਸਨਮਾਨਿਤ ਰਾਜਮੋਹਨ ਸਿੰਘ ਕਾਲੇਕਾ ਨੂੰ ਕੌਮੀ ਸਿੱਖਿਆ ਸ਼ਕਤੀਕਰਨ ਤੇ ਵਿਕਾਸ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 27 ਨੂੰ ਪਾਕਿ ਜਾਵੇਗਾ ਜਥਾ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)-29 ਜੂਨ ਨੂੰ ਲਾਹੌਰ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ 400 ਦੇ ਕਰੀਬ ਸਿੱਖ ਯਾਤਰੀ ਜਥਿਆਂ ਦੇ 27 ਜੂਨ ਨੂੰ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਨੌਕਰੀ ਕਰਨ ਦੁਬਈ ਗਏ ਨੌਜਵਾਨ ਦੀ ਵਾਪਸ ਪਹੁੰਚੀ ਮਿ੍ਤਕ ਦੇਹ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਦੁਬਈ 'ਚ ਨੌਕਰੀ ਕਰਨ ਗਏ ਜਲੰਧਰ ਦੇ ਨੌਜਵਾਨ ਕੁਲਦੀਪ ਸਿੰਘ ਦੀਪ (32) ਪੁੱਤਰ ਰਜਿੰਦਰ ਸਿੰਘ ਵਾਸੀ ਗੌਤਮ ਨਗਰ ਦੀ ਮਿ੍ਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ | ਨੌਜਵਾਨ ਪੁੱਤਰ ਦੀ ਮਿ੍ਤਕ ਦੇਹ ਘਰ ਪਹੁੰਚਣ 'ਤੇ ਵਿਰਲਾਪ ...

ਪੂਰੀ ਖ਼ਬਰ »

ਕੋਸੀ ਨਦੀ 'ਚ 5 ਡੁੱਬੇ

ਸਹਾਰਸਾ, 23 ਜੂਨ (ਏਜੰਸੀ)-ਨੋਹੱਟਾ ਪੁਲਿਸ ਸਟੇਸ਼ਨ ਦੇ ਅਧੀਨ ਪੈਂਦੇ ਸ਼ਾਹਪੁਰ ਪਿੰਡ ਨੇੜੇ ਕੋਸੀ ਨਦੀ 'ਚ ਅੱਜ ਚਾਰ ਲੜਕੀਆਂ ਤੇ ਇਕ ਬਜ਼ੁਰਗ ਸਮੇਤ 5 ਵਿਅਕਤੀ ਡੁੱਬ ਗਏ | ਪੁਲਿਸ ਨੇ ਦੱਸਿਆ ਕਿ ਲੜਕੀਆਂ ਤੇ ਬਜ਼ੁਰਗ ਵਿਅਕਤੀ ਦੇਵਨਵਾਨ ਮੰਦਰ ਨੇੜੇ ਨਦੀ 'ਚ ਇਸ਼ਨਾਨ ਕਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਜ ਦੇ ਸਪੁਰਦ ਦੇਹਰੀਵਾਲ 'ਚ ਬਣਾਇਆ ਗੁਰੂ ਨਾਨਕ ਬਿਰਧ ਆਸ਼ਰਮ

ਅੱਡਾ ਸਰਾਂ, 23 ਜੂਨ (ਹਰਜਿੰਦਰ ਸਿੰਘ ਮਸੀਤੀ)-ਇਨਸਾਨੀਅਤ ਦੀ ਸੇਵਾ ਮਿਸ਼ਨ ਵਜੋਂ ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਨਜ਼ਦੀਕੀ ਪਿੰਡ ਦੇਹਰੀਵਾਲ 'ਚ ਬਣਾਏ ਗਏ ਗੁਰੂ ਨਾਨਕ ਬਿਰਧ ...

ਪੂਰੀ ਖ਼ਬਰ »

ਕੈਪਟਨÑਵਲੋਂ ਸਿੱਖ ਰੈਜੀਮੈਂਟ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾ ਸਬੰਧਾਂ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਸਿੱਖ ਰੈਜੀਮੈਂਟ ਨਾਲ ਆਪਣੇ ਪਰਿਵਾਰ ਦੇ ਸਬੰਧਾਂ ਦੇ ਜਸ਼ਨ ਮਨਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲੀਅਨ ਅਤੇ ਭਾਰਤੀ ਫ਼ੌਜ ਨਾਲ ਪਟਿਆਲਾ ਪਰਿਵਾਰ ਦੇ 100 ਸਾਲਾਂ ਤੋਂ ਚਲੇ ਆ ਰਹੇ ਸਬੰਧਾਂ ਦੇ ਸੰਦਰਭ 'ਚ ਪਿਛਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਲਾਟਰੀ ਨੇ ਹੁਸ਼ਿਆਰਪੁਰ ਦੇ ਅਸ਼ੋਕ ਨੂੰ ਬਣਾਇਆ 'ਸਮਰਾਟ'

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਹੁਸ਼ਿਆਰਪੁਰ ਦੇ ਪਿੰਡ ਮੋਤੀਆਂ ਵਾਸੀ ਅਸ਼ੋਕ ਕੁਮਾਰ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ | ਪੰਜਾਬ ਪੁਲੀਸ 'ਚ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ 30 ਸਾਲਾ ਅਸ਼ੋਕ ਕੁਮਾਰ ਦੀ ਮਾਲੀ ...

ਪੂਰੀ ਖ਼ਬਰ »

ਰਾਣਾ ਕੇ. ਪੀ. ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਨਿਯੁਕਤ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਹਾਰਾਣਾ ਪ੍ਰਤਾਪ ਹੋਸਟਲ, ਸੈਕਟਰ-25 'ਚ ਕਰਵਾਏ ਇਕ ਸਮਾਰੋਹ ਦੌਰਾਨ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ | ਵਿਧਾਨ ਸਭਾ ਸਪੀਕਰ, ...

ਪੂਰੀ ਖ਼ਬਰ »

ਚੀਨ ਨੇ ਭਾਰਤ 'ਚ ਸਾਲ 2018-19 ਦੌਰਾਨ 4.92 ਲੱਖ ਕਰੋੜ ਦੇ ਵੱਖ-ਵੱਖ ਉਤਪਾਦ ਭੇਜੇ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਸਨਅਤਾਂ ਨੂੰ ਆਰਥਿਕ ਖ਼ੁਸ਼ਹਾਲੀ ਵਾਲੇ ਪਾਸੇ ਜਾਣ ਤੋਂ ਚੀਨ ਨੇ ਰੋਕਿਆ ਹੋਇਆ ਹੈ | ਚੀਨ ਦਾ ਡਰੈਗਨ ਭਾਰਤ ਦੀਆਂ ਸਨਅਤਾਂ ਨੂੰ ਤਬਾਹ ਕਰਨ 'ਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਿਹਾ | ਚੀਨ ਤੋਂ ਸਾਲ 2018-2019 'ਚ 4.92 ਲੱਖ ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਸਿਡਨੀ ਹਵਾਈ ਅੱਡੇ 'ਤੇ ਬਿੱਲ ਨਾ ਚੁਕਾਉਣ ਵਾਲਾ ਏਅਰ ਇੰਡੀਆ ਦਾ ਖੇਤਰੀ ਨਿਰਦੇਸ਼ਕ ਮੁਅੱਤਲ

ਨਵੀਂ ਦਿੱਲੀ, 23 ਜੂਨ (ਏਜੰਸੀ)-ਏਅਰ ਇੰਡੀਆ ਨੇ ਸਿਡਨੀ ਹਵਾਈ ਅੱਡੇ 'ਤੇ ਇਕ 'ਡਿਊਟੀ ਫ੍ਰੀ ਸ਼ੋਪ' ਤੋਂ ਬਿਨਾਂ ਕੀਮਤ ਚੁਕਾਏ ਸਾਮਾਨ ਲਿਜਾਣ ਦੇ ਕਥਿਤ ਦੋਸ਼ ਹੇਠ ਅਪਣੇ ਖੇਤਰੀ ਡਾਇਰੈਕਟਰ (ਪੂਰਬੀ) ਰੋਹਿਤ ਭਸੀਨ ਨੂੰ ਮੁਅੱਤਲ ਕਰ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਮ ਯੋਂਗ ਉਨ ਨੂੰ ਮਿਲਿਆ ਟਰੰਪ ਦਾ ਖ਼ਤ

ਪਿਓਾਗਯਾਂਗ, 23 ਜੂਨ (ਏਜੰਸੀ)- ਉੱਤਰ ਕੋਰੀਆ ਦੇ ਸਰਬ-ਉੱਚ ਨੇਤਾ ਕਿਮ ਯੋਂਗ ਉਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਨਿੱਜੀ ਖਤ ਮਿਲਿਆ ਹੈ, ਜਿਸ 'ਚ ਸ਼ਾਨਦਾਰ ਤੇ ਦਿਲਚਸਪ ਗੱਲਾਂ ਲਿਖੀਆਂ ਹੋਈਆਂ ਹਨ | ਉੱਤਰ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਨੇ ...

ਪੂਰੀ ਖ਼ਬਰ »

ਬਿਹਾਰ 'ਚ ਅਸਮਾਨੀ ਬਿਜਲੀ ਡਿਗਣ ਤੇ ਤੂਫ਼ਾਨ ਕਾਰਨ 10 ਮੌਤਾਂ

ਪਟਨਾ, 23 ਜੂਨ (ਏਜੰਸੀ)-ਬਿਹਾਰ 'ਚ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਤੂਫਾਨ, ਬਿਜਲੀ ਡਿਗਣ ਤੇ ਮੀਂਹ ਕਾਰਨ 10 ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਸੂਬੇ 'ਚ ਤੂਫਾਨ, ਬਿਜਲੀ ਡਿੱਗਣ ਤੇ ਮੀਂਹ ਕਾਰਨ 10 ਲੋਕਾਂ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਵਲੋਂ ਪੁਲਿਸ ਜਵਾਨ ਦੀ ਹੱਤਿਆ

ਬੀਜਾਪੁਰ, 23 ਜੂਨ (ਏਜੰਸੀ)- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਖੇ ਚੱਲਦੇ ਹਫਤਾਵਰੀ ਬਾਜ਼ਾਰ 'ਚ ਨਕਸਲੀਆਂ ਨੇ ਇਕ ਪੁਲਿਸ ਜਵਾਨ ਦੀ ਹੱਤਿਆ ਕਰ ਦਿੱਤੀ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਦੋ ਵਜੇ ਉਸ ਵੇਲੇ ਵਾਪਰੀ ਜਦੋਂ ਸਹਾਇਕ ਕਾਂਸਟੇਬਲ ਚੈਤੂ ...

ਪੂਰੀ ਖ਼ਬਰ »

ਨੰਦਾ ਦੇਵੀ ਪਹਾੜੀ ਨੇੜਿਓਾ ਲਾਪਤਾ 7 ਪਰਬਤਾਰੋਹੀਆਂ ਦੀਆਂ ਲਾਸ਼ਾਂ ਬਰਾਮਦ

ਪਿਥੌਰਾਗੜ੍ਹ (ਉਤਰਾਖੰਡ), 23 ਜੂਨ (ਏਜੰਸੀ)-ਆਈ.ਟੀ.ਬੀ.ਪੀ. ਨੇ ਨੰਦਾ ਦੇਵੀ ਪਹਾੜੀ ਨੇੜਿਓਾ 7 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਵਿਦੇਸ਼ੀ ਪਰਬਤਾਰੋਹੀਆਂ ਦੀਆਂ ਲਾਸ਼ਾਂ ਹਨ, ਜਿਹੜੇ ਪਿਛਲੇ ਮਹੀਨੇ ਉੱਤਰਾਖੰਡ 'ਚ ਨੰਦਾ ਦੇਵੀ ਪਹਾੜੀ ...

ਪੂਰੀ ਖ਼ਬਰ »

ਬਸਪਾ ਦੇ ਸੰਸਦ ਮੈਂਬਰ ਿਖ਼ਲਾਫ਼ ਚੋਣਾਂ ਦੌਰਾਨ ਝੂਠੀ ਜਾਣਕਾਰੀ ਦੇਣ ਸਬੰਧੀ ਮਾਮਲਾ ਦਰਜ

ਮਾਓ, (ਯੂ.ਪੀ.), 23 ਜੂਨ (ਏਜੰਸੀ)- ਚੋਣਾਂ ਦੌਰਾਨ ਝੂਠੀ ਜਾਣਕਾਰੀ ਦੇਣ ਸਬੰਧੀ ਬਸਪਾ ਸੰਸਦ ਮੈਂਬਰ ਅਤੁਲ ਰਾਏ ਿਖ਼ਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ਬੀਰ ਅਹਿਮਦ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮਨੋਜ ਤਿਵਾੜੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੋਬਾਈਲ ਫ਼ੋਨ 'ਤੇ ਐਸ.ਐਮ.ਐਸ. ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ 'ਚ ਐਸ.ਐਮ.ਐਸ. ਭੇਜਣ ਵਾਲੇ ਨੇ ਕਿਹਾ ਕਿ ਉਹ ਉਸ ਨੂੰ ਮਾਰਨ ਲਈ ਅਤਿ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਨਾਬਾਲਗ ਲੜਕੀ ਨਾਲ 5 ਦਿਨ ਸਮੂਹਿਕ ਜਬਰ ਜਨਾਹ

ਅਮਰਾਵਤੀ (ਆਂਧਰਾ ਪ੍ਰਦੇਸ਼), 23 ਜੂਨ (ਏਜੰਸੀ)- ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਕਾਸਮ 'ਚ 16 ਸਾਲ ਦੀ ਲੜਕੀ ਨੂੰ ਇਕ ਕਮਰੇ 'ਚ ਬੰਦ ਕਰਕੇ 6 ਜਣਿਆਂ (ਜਿਨ੍ਹਾਂ 'ਚੋਂ 3 ਨਾਬਾਲਗ ਹਨ) ਵਲੋਂ 5 ਦਿਨ ਤੱਕ ਸਮੂਹਿਕ ਜਬਰ ਜਨਾਹ ਕੀਤਾ ਗਿਆ | ਪੁਲਿਸ ਅਨੁਸਾਰ ਦੋਸ਼ੀਆਂ 'ਚੋਂ ਇਕ ...

ਪੂਰੀ ਖ਼ਬਰ »

ਈਰਾਨ ਿਖ਼ਲਾਫ਼ ਸੈਨਿਕ ਕਾਰਵਾਈ ਅਜੇ ਵਿਚਾਰ ਅਧੀਨ-ਟਰੰਪ

ਵਾਸ਼ਿੰਗਟਨ/ਤਹਿਰਾਨ, 23 ਜੂਨ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਨੇ ਸ਼ਨਿਚਰਵਾਰ ਨੂੰ ਈਰਾਨ ਿਖ਼ਲਾਫ਼ ਹੋਰ ਪਾਬੰਦੀਆਂ ਲਗਾਉਣ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸੈਨਿਕ ਕਾਰਵਾਈ ਅਜੇ ਵਿਚਾਰਾਧੀਨ ਹੈ | ਟਰੰਪ ਨੇ ਕੈਂਪ ਡੇਵਿਡ ਜਾਣ ਤੋਂ ਪਹਿਲਾਂ ਪੱਤਰਕਾਰਾਂ ...

ਪੂਰੀ ਖ਼ਬਰ »

ਪਲਾਸਟਿਕ ਕਚਰੇ ਦੇ ਆਯਾਤ 'ਤੇ ਸਖ਼ਤੀ ਨਾਲ ਪਾਬੰਦੀ ਲਗਾਓ

ਨਵੀਂ ਦਿੱਲੀ, 23 ਜੂਨ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਹੈ ਕਿ ਦੇਸ਼ 'ਚ ਵਾਤਾਵਰਣ ਲਈ ਵੱਡਾ ਖ਼ਤਰਾ ਬਣ ਰਹੇ ਪਲਾਸਟਿਕ ਦੇ ਕਚਰੇ ਦੇ ਆਯਾਤ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ...

ਪੂਰੀ ਖ਼ਬਰ »

ਚੀਫ਼ ਜਸਟਿਸ ਨੇ ਇਲਾਹਾਬਾਦ ਹਾਈਕੋਰਟ ਦੇ ਜੱਜ ਨੂੰ ਹਟਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਇਲਾਹਾਬਾਦ ਹਾਈਕੋਰਟ ਦੇ ਜਸਟਿਸ ਐਸ.ਐਨ. ਸ਼ੁਕਲਾ ਨੂੰ ਇਨ-ਹਾਊਸ ਪੈਨਲ ਦੀ ਅੰਦਰੂਨੀ ਜਾਂਚ ਦੌਰਾਨ ਬੇਨਿਯਮੀਆਂ (ਬਦਇੰਤਜ਼ਾਮੀ ਦਾ ਦੋਸ਼ੀ ਪਾਏ ਜਾਣ 'ਤੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਉਸ ਨੂੰ ਹਟਾਉਣ ਲਈ ਤਜਵੀਜ਼ ਦਾ ਮਤਾ ਲਿਆਉਣ ਲਈ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਬਾਅਦ ਬਾਲਾਕੋਟ ਹੀ ਨਹੀਂ ਸਮੁੰਦਰ 'ਚ ਵੀ ਹਮਲੇ ਦੀ ਕੀਤੀ ਗਈ ਸੀ ਤਿਆਰੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐਫ. ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਹਵਾਈ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਸੀ | ਇਹ ਹੀ ਨਹੀਂ, ਭਾਰਤ ਨੇ ਸਮੁੰਦਰ 'ਚ ਵੀ ਪਾਕਿਸਤਾਨ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ 66ਵੀਂ ਬਰਸੀ ਮੌਕੇ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਕੀਤਾ ਯਾਦ

ਨਵੀਂ ਦਿੱਲੀ, 23 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਜਨ ਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਭਾਰਤ ਨੂੰ ਸੰਯੁਕਤ ਤੇ ਮਜ਼ਬੂਤ ਬਣਾਉਣ ਲਈ ਜਨੂੰਨ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ | ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਤਖ਼ਤਾ ਪਲਟਣ ਦੀ ਕੋਸ਼ਿਸ਼ 'ਚ ਇਥੋਪੀਆ ਦੇ ਸੈਨਾ ਮੁਖੀ ਦੀ ਹੱਤਿਆ

ਐਡਿਸ ਅਬਾਬਾ, 23 ਜੂਨ (ਏਜੰਸੀ)-ਇਥੋਪੀਆ ਦੇ ਸੈਨਾ ਮੁਖੀ ਦੀ ਰਾਜਧਾਨੀ ਅਦੀਸ ਅਬਾਬਾ ਸਥਿਤ ਨਿਵਾਸ 'ਚ ਉਨ੍ਹਾਂ ਦੇ ਸੁਰੱਖਿਆ ਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਹ ਹੱਤਿਆ ਜਨਰਲ ਰੈਂਕ ਦੇ ਇਕ ਅਧਿਕਾਰੀ ਦੁਆਰਾ ਤਖਤਾ ਪਲਟਣ ਦੀ ਕੋਸ਼ਿਸ਼ ਤਹਿਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਐਨ. ਆਈ. ਏ. ਨੂੰ ਹੋਰ ਸ਼ਕਤੀਆਂ ਦੇਣ ਲਈ ਬਿੱਲ 'ਤੇ ਵਿਚਾਰ ਕਰੇਗੀ ਕੈਬਨਿਟ

ਨਵੀਂ ਦਿੱਲੀ, 23 ਜੂਨ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਹੋਰ ਸ਼ਕਤੀਆਂ ਦੇਣ ਦੇ ਉਦੇਸ਼ ਨਾਲ ਸਰਕਾਰ ਦੀ ਯੋਜਨਾ ਦੋ ਕਾਨੂੰਨਾਂ 'ਚ ਸੋਧ ਕਰਨ ਦੀ ਹੈ ਜਿਸ ਨਾਲ ਐਨ.ਆਈ.ਏ. ਵਿਦੇਸ਼ 'ਚ ਭਾਰਤੀਆਂ ਤੇ ਭਾਰਤੀ ਹਿੱਤਾਂ ਿਖ਼ਲਾਫ਼ ਅੱਤਵਾਦੀ ਗਤੀਵਿਧੀਆਂ ਦੀ ਜਾਂਚ ...

ਪੂਰੀ ਖ਼ਬਰ »

ਚਮਕੀ ਬੁਖ਼ਾਰ ਨਾਲ ਬੱਚਿਆਂ ਦੀ ਮੌਤ ਤੋਂ ਨਾਰਾਜ਼ ਲੋਕਾਂ ਨੇ ਵਿਧਾਇਕ ਨੂੰ ਬਣਾਇਆ ਬੰਦੀ

ਨਵੀਂ ਦਿੱਲੀ, 23 ਜੂਨ (ਏਜੰਸੀ)-ਬਿਹਾਰ 'ਚ ਚਮਕੀ ਬੁਖ਼ਾਰ (ਦਿਮਾਗ਼ੀ ਬੁਖ਼ਾਰ) ਨਾਲ ਹੁਣ ਤੱਕ 167 ਬੱਚਿਆਂ ਦੀ ਮੌਤ ਹੋ ਚੁੱਕੀ ਹੈ, ਜਿਸ 'ਚ 12 ਵੈਸ਼ਾਲੀ ਸ਼ਹਿਰ ਦੇ 12 ਬੱਚੇ ਵੀ ਸ਼ਾਮਿਲ ਹਨ | ਇਸ ਲਈ ਲੋਕਾਂ 'ਚ ਆਪਣੇ ਨੇਤਾਵਾਂ, ਵਿਧਾਇਕਾਂ ਤੇ ਮੰਤਰੀਆਂ ਿਖ਼ਲਾਫ਼ ਕਾਫ਼ੀ ...

ਪੂਰੀ ਖ਼ਬਰ »

ਭਾਰਤ ਵਲੋਂ ਧਾਰਮਿਕ ਸੁਤੰਤਰਤਾ ਸਬੰਧੀ ਅਮਰੀਕੀ ਰਿਪੋਰਟ ਖ਼ਾਰਜ

ਨਵੀਂ ਦਿੱਲੀ, 23 ਜੂਨ (ਏਜੰਸੀ)— ਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਦੀ ਅੰਤਰਰਾਸ਼ਟਰੀ ਧਾਰਮਿਕ ਸੁਤੰਤਰਤਾ ਸਬੰਧੀ ਰਿਪੋਰਟ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੇ ਸੰਵਿਧਾਨ ਦੁਆਰਾ ਸੁਰੱਖਿਅਤ ਅਧਿਕਾਰਾਂ 'ਤੇ ਟਿੱਪਣੀ 'ਚ ਕੋਈ ਸਚਾਈ ਨਹੀਂ ਹੈ | ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਪ੍ਰੋਕਸੀ ਵੋਟਿੰਗ ਦੀ ਇਜਾਜ਼ਤ ਸਬੰਧੀ ਲਿਆਂਦਾ ਜਾ ਸਕਦਾ ਹੈ ਨਵਾਂ ਬਿੱਲ

ਨਵੀਂ ਦਿੱਲੀ, 23 ਜੂਨ (ਏਜੰਸੀ)-ਪ੍ਰਵਾਸੀ ਭਾਰਤੀਆਂ ਨੂੰ ਪ੍ਰੋਕਸੀ ਵੋਟਿੰਗ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੰਸਦ 'ਚ ਨਵਾਂ ਬਿੱਲ ਪੇਸ਼ ਕਰਨ ਸਬੰਧੀ ਕੇਂਦਰੀ ਕੈਬਨਿਟ ਸੋਮਵਾਰ ਨੂੰ ਚਰਚਾ ਕਰੇਗੀ | ਬੀਤੇ ਮਹੀਨੇ 16ਵੀਂ ਲੋਕ ਸਭਾ ਭੰਗ ਹੋਣ ਤੋਂ ਬਾਅਦ ਅਜਿਹਾ ਹੀ ਇਕ ਬਿੱਲ ...

ਪੂਰੀ ਖ਼ਬਰ »

ਦਿੱਲੀ 'ਚ ਔਰਤ ਪੱਤਰਕਾਰ ਨੂੰ ਮਾਰੀ ਗੋਲੀ-ਹਾਲਤ ਸਥਿਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਇਲਾਕੇ 'ਚ ਦੋ ਹਮਲਾਵਰਾਂ ਨੇ ਇਕ ਔਰਤ ਪੱਤਰਕਾਰ ਨੂੰ ਗੋਲੀ ਮਾਰ ਦਿੱਤੀ | ਪੁਲਿਸ ਨੇ ਦੱਸਿਆ ਕਿ ਪੱਤਰਕਾਰ ਮਿਤਾਲੀ ਚੰਡੋਲਾ ਦੀ ਬਾਂਹ 'ਤੇ ਗੋਲੀ ਲੱਗੀ ਤੇ ਇਸ ਪਿੱਛੇ ਪਰਿਵਾਰਕ ਝਗੜੇ ਦਾ ਮਾਮਲਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX