ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551

ਸੰਪਾਦਕੀ

ਸਿੱਖ ਪੰਥ ਦੀ ਸਿਰਮੌਰ ਸ਼ਖ਼ਸੀਅਤ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼

ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜਿਨ੍ਹਾਂ ਮਹਾਨ ਲੋਕਾਂ ਨੇ ਆਪਣਾ ਯੋਗਦਾਨ ਪਾਇਆ ਉਨ੍ਹਾਂ ਵਿਚ ਮਾਸਟਰ ਤਾਰਾ ਸਿੰਘ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। 20ਵੀਂ ਸਦੀ ਦੇ ਮਹਾਨ ਵਿਦਵਾਨ ਅਤੇ ਸਿੱਖ ਨੇਤਾ ਮਾਸਟਰ ਤਾਰਾ ਸਿੰਘ ਇਕ ਚਲਦੀ ਫਿਰਦੀ ਸੰਸਥਾ ਸਨ, ਜਿਨ੍ਹਾਂ ਨੇ 1925 ਦੇ ਗੁਰਦੁਆਰਾ ਐਕਟ ਨੂੰ ਲਾਗੂ ਕਰਵਾਉਣ ਲਈ ਬਹੁਤ ਮਿਹਨਤ ਕੀਤੀ।
ਮਾਸਟਰ ਤਾਰਾ ਸਿੰਘ ਦਾ ਜਨਮ ਸਾਂਝੇ ਪੰਜਾਬ ਵਿਚ ਜ਼ਿਲ੍ਹਾ ਰਾਵਲਪਿੰਡੀ ਦੇ ਹਰਿਆਲ ਨਾਂਅ ਦੇ ਪਿੰਡ ਵਿਚ ਮਾਤਾ ਮੂਲਾਂ ਦੇਵੀ ਦੀ ਕੁੱਖ ਤੋਂ ਪਿਤਾ ਬਖਸ਼ੀ ਗੋਪੀ ਚੰਦ ਮਲਹੋਤਰਾ ਦੇ ਘਰ 24 ਜੂਨ, 1885 ਈ: ਨੂੰ ਹੋਇਆ। ਮਾਸਟਰ ਜੀ ਦਾ ਪਹਿਲਾ ਨਾਂਅ ਨਾਨਕ ਚੰਦ ਸੀ, ਪਰ ਸਿੰਘ ਸਭਾ ਲਹਿਰ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੇ ਪ੍ਰਭਾਵ ਹੇਠ 1902 ਈ: ਵਿਚ ਉਹ ਅੰਮ੍ਰਿਤ ਛਕ ਕੇ ਸਿੰਘ ਸਜ ਗਏ ਅਤੇ ਨਾਨਕ ਚੰਦ ਤੋਂ ਤਾਰਾ ਸਿੰਘ ਬਣ ਗਏ।
ਪਿੰਡ ਦੇ ਸਕੂਲ ਤੋਂ ਮੁਢਲੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਹ ਰਾਵਲਪਿੰਡੀ ਦੇ ਮਿਸ਼ਨ ਸਕੂਲ ਤੋਂ ਪੜ੍ਹੇ। ਉਨ੍ਹਾਂ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਲਾਹੌਰ ਤੋਂ ਬੀ. ਟੀ. ਪਾਸ ਕੀਤੀ। ਇਸ ਪਿੱਛੋਂ ਮਾਸਟਰ ਜੀ ਖ਼ਾਲਸਾ ਹਾਈ ਸਕੂਲ ਲਾਇਲਪੁਰ ਦੇ ਅਧਿਆਪਕ ਵਜੋਂ ਨਿਯੁਕਤ ਹੋਏ। ਉਦੋਂ ਉਨ੍ਹਾਂ ਦੀ ਤਨਖ਼ਾਹ 150 ਰੁਪਏ ਸੀ ਪਰ ਉਹ ਉਸ ਤਨਖ਼ਾਹ ਵਿਚੋਂ ਆਪਣੇ ਲਈ ਸਿਰਫ਼ 15 ਰੁਪਏ ਲੈਂਦੇ ਸਨ ਤੇ ਬਾਕੀ ਦੀ ਰਕਮ ਉਹ ਸਕੂਲ ਫ਼ੰਡ ਵਿਚ ਦਾਨ ਕਰ ਦਿੰਦੇ ਸਨ। 1920 ਈਸਵੀ ਵਿਚ ਗੁਰਦੁਆਰਾ ਸੁਧਾਰ ਲਹਿਰ ਦੇ ਆਰੰਭ ਅਤੇ 1921 ਵਿਚ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਵਾਪਰਨ ਉਪਰੰਤ ਸਕੂਲ ਤੋਂ ਛੁੱਟੀ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨਿਯੁਕਤ ਹੋਏ।ਉਨ੍ਹਾਂ ਦੀ ਪਹਿਲੀ ਗ੍ਰਿਫ਼ਤਾਰੀ 'ਚਾਬੀਆਂ ਦਾ ਮੋਰਚਾ' (ਨਵੰਬਰ 1921) ਵਿਚ ਹੋਈ ਸੀ। ਇਸ ਮਗਰੋਂ ਤਕਰੀਬਨ ਹਰ ਮੋਰਚੇ ਵਿਚ ਉਹ ਜੇਲ੍ਹ ਗਏ ਤੇ ਕਈ ਸਾਲ ਜੇਲ੍ਹਾਂ ਵਿਚ ਕੱਟੇ। ਉਨ੍ਹਾਂ ਦੀ ਦੂਜੀ ਗ੍ਰਿਫ਼ਤਾਰੀ ਅਗਸਤ 1922 ਵਿਚ ਗੁਰੂ ਕੇ ਬਾਗ ਦੇ ਮੋਰਚੇ ਵਿਚ ਹੋਈ। ਜੁਲਾਈ 1923 ਵਿਚ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੂੰ ਅੰਗਰੇਜ਼ ਸਰਕਾਰ ਦੁਆਰਾ ਗੱਦੀਓਂ ਲਾਹੁਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੂੰ ਕਾਨੂੰਨ ਵਿਰੋਧੀ ਕਰਾਰ ਦੇ ਕੇ ਸਾਰੇ ਆਗੂ ਗ੍ਰਿਫ਼ਤਾਰ ਕਰ ਲਏ ਜਿਨ੍ਹਾਂ 'ਚ ਮਾਸਟਰ ਤਾਰਾ ਸਿੰਘ ਵੀ ਸਨ। ਉਨ੍ਹਾਂ 'ਤੇ ਲਾਹੌਰ ਸੈਂਟਰਲ ਜੇਲ੍ਹ ਅਤੇ ਲਾਹੌਰ ਕਿਲ੍ਹੇ ਵਿਚ ਕੇਸ ਚਲਾਇਆ ਗਿਆ। 1925 ਵਿਚ ਗੁਰਦੁਆਰਾ ਐਕਟ ਪਾਸ ਹੋਇਆ। ਸਰ ਮੈਲਕਮ ਹੈਲੀ ਗਵਰਨਰ ਪੰਜਾਬ ਨੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਸ਼ਰਤਾਂ ਰੱਖ ਦਿੱਤੀਆਂ। ਗਵਰਨਰ ਫੁੱਟ ਪਾਉਣ ਵਿਚ ਕਾਮਯਾਬ ਰਿਹਾ। ਉਸ ਸਮੇਂ ਲਾਹੌਰ ਕਿਲ੍ਹੇ ਵਿਚ 40 ਆਗੂ ਸਨ। ਉਨ੍ਹਾਂ 'ਚੋਂ 23 ਲੀਡਰ 25 ਜਨਵਰੀ, 1926 ਨੂੰ ਸ਼ਰਤਾਂ ਪ੍ਰਵਾਨ ਕਰ ਕੇ ਰਿਹਾਅ ਹੋ ਗਏ। ਜਿਨ੍ਹਾਂ ਨੇ ਗਵਰਨਰ ਦੀਆਂ ਸ਼ਰਤਾਂ ਪ੍ਰਵਾਨ ਨਹੀਂ ਕੀਤੀਆਂ ਸਨ, ਉਨ੍ਹਾਂ ਵਿਚ ਤੇਜਾ ਸਿੰਘ ਸਮੁੰਦਰੀ, ਮਾਸਟਰ ਤਾਰਾ ਸਿੰਘ, ਸੇਵਾ ਸਿੰਘ ਠੀਕਰੀਵਾਲਾ ਅਤੇ ਜਥੇਦਾਰ ਤੇਜਾ ਸਿੰਘ ਅਕਰਪੁਰੀ ਆਦਿ ਸਨ। 17 ਜੁਲਾਈ, 1926 ਨੂੰ ਤੇਜਾ ਸਿੰਘ ਸਮੁੰਦਰੀ ਦੀ ਜੇਲ੍ਹ ਵਿਚ ਹੀ ਮੌਤ ਹੋ ਗਈ। ਉਸ ਤੋਂ ਬਾਅਦ ਬਾਕੀ ਦੇ ਆਗੂਆਂ ਨੇ ਮਾਸਟਰ ਜੀ ਨੂੰ ਆਪਣਾ ਆਗੂ ਮੰਨ ਲਿਆ। 1926 ਵਿਚ ਗੁਰਦੁਆਰਾ ਐਕਟ ਅਨੁਸਾਰ ਚੋਣ ਹੋਈ। ਬਾਬਾ ਖੜਕ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਮਾਸਟਰ ਜੀ ਦਾ ਅਕਾਲੀਆਂ ਵਿਚ ਪ੍ਰਭਾਵ ਵਧਣ ਲੱਗ ਪਿਆ। 1928 ਵਿਚ ਸਾਈਮਨ ਕਮਿਸ਼ਨ ਭਾਰਤ ਆਇਆ। 1929 ਵਿਚ ਨਹਿਰੂ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ। ਮਾਸਟਰ ਜੀ ਰਿਪੋਰਟ ਦੀ ਵਿਰੋਧਤਾ ਕਰਨ ਵਾਲਿਆਂ ਵਿਚੋਂ ਸਨ।
ਮਾਸਟਰ ਤਾਰਾ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਲੀਗ ਦੇ ਵੀ ਪ੍ਰਧਾਨ ਰਹੇ। ਉਨ੍ਹਾਂ ਨੇ ਨਹਿਰੂ ਰਿਪੋਰਟ (1928) ਦੇ ਖ਼ਿਲਾਫ਼ ਕੌਮ ਨੂੰ ਅਗਵਾਈ ਦਿੱਤੀ। 1932 ਤੋਂ 1947 ਤਕ ਉਨ੍ਹਾਂ ਨੇ ਸਿੱਖਾਂ ਦੇ ਹੱਕਾਂ ਵਾਸਤੇ ਲਾਸਾਨੀ ਭੂਮਿਕਾ ਅਦਾ ਕੀਤੀ। 'ਆਜ਼ਾਦ ਪੰਜਾਬ' ਉਨ੍ਹਾਂ ਦੀ ਵਧੀਆ ਯੋਜਨਾ ਸੀ ਜੋ ਈਰਖਾਲੂ ਆਗੂਆਂ ਦੇ ਵਿਰੋਧ ਕਾਰਨ ਸਿਰੇ ਨਾ ਚੜ੍ਹ ਸਕੀ। 1944 ਈ. ਵਿਚ ਆਪ ਨੇ ਅਕਾਲ ਰੈਜਮੈਂਟ ਦੀ ਸਥਾਪਨਾ ਕੀਤੀ। ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਮੂਹਰਲੇ ਆਗੂਆਂ ਵਿਚ ਆਪ ਦਾ ਸਥਾਨ ਹੈ। ਪਾਕਿਸਤਾਨ ਦੀ ਮੰਗ ਦੇ ਜ਼ੋਰ ਫੜਨ ਕਾਰਨ ਉਹ 'ਸਿੱਖ ਸਟੇਟ' ਅਤੇ 'ਆਜ਼ਾਦ ਪੰਜਾਬ' ਦਾ ਸੁਝਾਅ ਸਾਹਮਣੇ ਲੈ ਕੇ ਆਏ।
ਵੰਡ ਤੋਂ ਬਾਅਦ ਫਰਵਰੀ, 1949 ਈ: ਵਿਚ ਜਦੋਂ ਦਿੱਲੀ ਵਿਚ ਹੋ ਰਹੀ ਅਕਾਲੀ ਕਾਨਫ਼ਰੰਸ ਵਿਚ ਆਪ ਹਿੱਸਾ ਲੈਣ ਜਾ ਰਹੇ ਸਨ ਤਾਂ ਆਜ਼ਾਦ ਭਾਰਤ ਵਿਚ ਦਿੱਲੀ 'ਚ ਦਾਖ਼ਲੇ ਤੋਂ ਪਹਿਲਾਂ ਨਰੇਲਾ ਸਟੇਸ਼ਨ 'ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਰਿਹਾਈ ਤੋਂ ਪਿੱਛੋਂ ਆਪ ਨੇ ਪੰਜਾਬੀ ਸੂਬੇ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ। 1960 ਈ: ਵਿਚ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਮਾਸਟਰ ਜੀ ਨੇ 140 ਸੀਟਾਂ ਵਿਚੋਂ 136 ਸੀਟਾਂ ਅਕਾਲੀ ਦਲ ਲਈ ਜਿੱਤੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ। ਛੇਤੀ ਹੀ ਪ੍ਰਧਾਨਗੀ ਛੱਡ ਕੇ ਪੰਜਾਬੀ ਸੂਬੇ ਦੇ ਅੰਦੋਲਨ ਵਿਚ ਕੁੱਦ ਪਏ। ਅੰਮ੍ਰਿਤਸਰ ਵਿਚ 'ਪੰਜਾਬੀ ਸੂਬਾ ਕਨਵੈਨਸ਼ਨ' ਵਿਚ 'ਪੰਜਾਬੀ ਸੂਬਾ' ਬਣਾਉਣ ਲਈ ਮਤਾ ਪਾਸ ਕਰਵਾਇਆ।
ਮਾਸਟਰ ਤਾਰਾ ਸਿੰਘ ਪੰਥ ਦੇ ਵਫ਼ਾਦਾਰ ਸਿਪਾਹੀ ਸਨ। ਸਿਆਸੀ ਆਗੂ ਹੋਣ ਦੇ ਨਾਲ-ਨਾਲ ਉਹ ਇਕ ਲੇਖਕ ਵੀ ਸਨ। ਆਪ ਨੇ ਆਪਣੇ ਵਿਚਾਰਾਂ ਨੂੰ ਪ੍ਰਗਟਾਉਣ ਲਈ ਸਾਹਿਤ ਦੀ ਰਚਨਾ ਵੀ ਕੀਤੀ।
ਆਪ ਨੇ 'ਸੱਚਾ ਢੰਡੋਰਾ' (ਸੰਨ 1909 ਈ:) ਅਤੇ 'ਪਰਦੇਸੀ ਖ਼ਾਲਸਾ' ਨਾਂਅ ਦੇ ਸਪਤਾਹਿਕ ਰਸਾਲੇ ਸ਼ੁਰੂ ਕੀਤੇ ਜੋ ਬਾਅਦ ਵਿਚ 'ਅਕਾਲੀ' ਅਖ਼ਬਾਰ ਦੇ ਰੂਪ ਵਿਚ ਬਦਲ ਗਏ। ਸੰਨ 1961 ਈ. ਵਿਚ ਆਪ ਨੇ 'ਜਥੇਦਾਰ' ਨਾਂਅ ਦਾ ਅਖ਼ਬਾਰ ਛਾਪਣਾ ਸ਼ੁਰੂ ਕੀਤਾ। ਉਰਦੂ ਵਿਚ 'ਪ੍ਰਭਾਤ' ਨਾਂਅ ਦਾ ਅਖ਼ਬਾਰ ਕੱਢ ਕੇ ਆਪ ਨੇ ਪੰਥਕ ਹਿਤਾਂ ਲਈ ਖ਼ੂਬ ਪ੍ਰਚਾਰ ਕੀਤਾ। ਸੰਨ 1949 ਈ: ਵਿਚ ਆਪ ਵਲੋਂ ਸ਼ੁਰੂ ਕੀਤਾ 'ਸੰਤ ਸਿਪਾਹੀ' ਮਾਸਿਕ ਰਸਾਲਾ ਹੁਣ ਤੱਕ ਚਲ ਰਿਹਾ ਹੈ। ਮਾਸਟਰ ਤਾਰਾ ਸਿੰਘ 22 ਨਵੰਬਰ, 1967 ਨੂੰ ਅੰਮ੍ਰਿਤਸਰ ਵਿਖੇ ਆਪਣੀ ਜੀਵਨ ਯਾਤਰਾ ਸਮਾਪਤ ਕਰ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਨੂੰ ਸਿੱਖ ਕੌਮ ਪ੍ਰਤੀ ਨਿਭਾਏ ਗਏ ਮਹਾਨ ਫ਼ਰਜ਼ਾਂ ਲਈ ਸਦਾ ਯਾਦ ਰੱਖਿਆ ਜਾਏਗਾ।


-ਹੁਸ਼ਿਆਰ ਨਗਰ, ਅੰਮ੍ਰਿਤਸਰ
ਮੋਬਾਈਲ : 98770-92505

 

ਕੀ ਕੋਈ ਚੰਗੀ ਖ਼ਬਰ ਵੀ ਹੈ?

ਦੇਸ਼ ਦੁਨੀਆ ਵਿਚ ਰੋਜ਼ਾਨਾ ਬੜਾ ਕੁਝ ਚੰਗਾ ਵੀ ਵਾਪਰਦਾ ਹੈ। ਪ੍ਰੰਤੂ ਖ਼ਬਰ ਬੁਲਿਟਨ ਅਤੇ ਅਖ਼ਬਾਰਾਂ ਦੇ ਪੰਨੇ ਬੁਰੀਆਂ ਖ਼ਬਰਾਂ ਨਾਲ ਭਰੇ ਹੁੰਦੇ ਹਨ। ਅਖ਼ਬਾਰਾਂ ਦੇ ਪੰਨੇ ਫਰੋਲਦਿਆਂ ਅਕਸਰ ਮੇਰੇ ਮੂੰਹੋਂ ਨਿਕਲ ਜਾਂਦਾ ਹੈ, 'ਕੋਈ ਚੰਗੀ ਖ਼ਬਰ ਵੀ ਹੈ ਕਿ ਸਾਰੀ ਦੁਨੀਆ ਨੂੰ ...

ਪੂਰੀ ਖ਼ਬਰ »

ਕਿਸਾਨਾਂ ਲਈ ਕਿੰਨੀ ਕੁ ਫਾਇਦੇਮੰਦ ਸਾਬਤ ਹੋਵੇਗੀ 'ਨਵੀਂ ਖੇਤੀ ਬਰਾਮਦ ਨੀਤੀ'?

ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਖੇਤੀ ਉਪਜ ਵਿਚ ਨਿੱਜੀ ਨਿਵੇਸ਼ ਨੂੰ ਉਤਸ਼ਾਹ ਦੇਣ ਅਤੇ ਨਿਰਯਾਤ ਵਸਤਾਂ ਵਿਚ ਵਿਭਿੰਨਤਾ ਲਿਆਉਣ ਦੇ ਉਦੇਸ਼ ਨਾਲ ਭਾਰਤ ਸਰਕਾਰ ਦਸੰਬਰ 2018 ਵਿਚ ਖੇਤੀਬਾੜੀ ਦੀ ਨਵੀਂ ਬਰਾਮਦ ਨੀਤੀ ਲੈ ਕੇ ਆਈ ਹੈ ਜਿਸ ਵਿਚ ਇਹ ਟੀਚਾ ਮਿੱਥਿਆ ...

ਪੂਰੀ ਖ਼ਬਰ »

ਪੰਜਾਬ ਵਿਚ ਵਧਦਾ ਹਵਾ ਪ੍ਰਦੂਸ਼ਣ

ਸਖ਼ਤ ਕਦਮ ਚੁੱਕਣ ਦਾ ਸਮਾਂ

ਪੰਜਾਬ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਦਿਖਾਈ ਗਈ ਤਾਜ਼ਾ ਸਰਗਰਮੀ ਨਾਲ ਹਵਾ ਪ੍ਰਦੂਸ਼ਣ ਸਬੰਧੀ ਇਕ ਵਾਰ ਫਿਰ ਕੁਝ ਚੰਗਾ ਹੋਣ ਦੀ ਆਸ ਦਿਖਾਈ ਦਿੰਦੀ ਹੈ। ਬੋਰਡ ਨੇ ਸੂਬੇ ਦੇ 9 ਵੱਡੇ ਸ਼ਹਿਰਾਂ ਵਿਚ ਪ੍ਰਦੂਸ਼ਣ ਦੀ ਸਥਿਤੀ ਅਤੇ ਇਸ ਦੇ ਪੈਦਾ ਹੋਣ ਦੇ ਕਾਰਨਾਂ ਦੀ ਜਾਂਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX