ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  9 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  25 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  33 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  43 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  53 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 3 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 5 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 5 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 minute ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 10 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ ਕਾਫਮੈਨ

ਖੇਡ ਸੰਸਾਰ

ਦੱਖਣੀ ਅਫ਼ਰੀਕਾ ਬਾਹਰ, ਪਾਕਿ ਦੀਆਂ ਉਮੀਦਾਂ ਬਰਕਰਾਰ

• ਪਾਕਿ ਵਲੋਂ 49 ਦੌੜਾਂ ਨਾਲ ਜਿੱਤ ਦਰਜ • ਇਮਰਾਨ ਤਾਹਿਰ ਨੇ ਬਣਾਇਆ ਰਿਕਾਰਡ

ਲੰਡਨ, 23 ਜੂਨ (ਏਜੰਸੀ)-ਅੱਜ ਵਿਸ਼ਵ ਕੱਪ ਦੇ ਇਕ ਮੈਚ ਵਿਚ ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ 49 ਦੌੜਾਂ ਨਾਲ ਮਾਤ ਦਿੰਦੇ ਹੋਏ ਵਿਸ਼ਵ ਕੱਪ ਵਿਚ ਬਣੇ ਰਹਿਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ | 1992 ਦੀ ਚੈਂਪੀਅਨ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਰਿਸ ਸੋਹੇਲ ਦੀਆਂ ਸ਼ਾਨਦਾਰ ਤੂਫ਼ਾਨੀ 89 ਦੌੜਾਂ ਦੀ ਬਦੌਲਤ 309 ਦੌੜਾਂ ਬਣਾਈਆਂ | ਜਿਸ ਦੇ ਜਵਾਬ ਵਿਚ ਦੱਖਣੀ ਅਫ਼ਰੀਕਾ ਦੀ ਟੀਮ 50 ਓਵਰਾਂ ਵਿਚ 9 ਵਿਕਟਾਂ 'ਤੇ ਕੇਵਲ 259 ਦੌੜਾਂ ਹੀ ਬਣਾ ਸਕੀ | ਸੋਹੇਲ ਨੇ ਕੇਵਲ 59 ਗੇਂਦਾਂ ਵਿਚ 9 ਚੌਕਿਆਂ ਅਤੇ 3 ਛੱਕਿਆਂ ਦੀ ਬਦੌਲਤ 89 ਦੀ ਬਿਹਰਤੀਨ ਪਾਰੀ ਖੇਡੀ | ਇਸ ਹਾਰ ਦੇ ਨਾਲ ਅਤੇ 3 ਅੰਕਾਂ ਨਾਲ ਦੱਖਣੀ ਅਫ਼ਰੀਕਾ ਵਿਸ਼ਵ ਕੱਪ 'ਚੋਂ ਬਾਹਰ ਹੋ ਗਈ ਅਤੇ ਦੂਜੇ ਪਾਸੇ ਪਾਕਿਸਤਾਨ ਦੀਆਂ ਅਜੇ ਕੁਝ ਉਮੀਦਾਂ ਬਰਕਰਾਰ ਹਨ | ਜੇਕਰ ਉਸ ਨੂੰ ਸੈਮੀਫਾਈਨਲ ਵਿਚ ਪੁੱਜਣਾ ਹੈ ਤਾਂ ਉਸ ਨੂੰ ਆਪਣੇ ਬਾਕੀ ਦੇ ਸਾਰੇ ਮੈਚ ਜਿੱਤਣ ਦੇ ਨਾਲ-ਨਾਲ ਹੋਰਨਾਂ ਟੀਮਾਂ ਦੇ ਨਤੀਜਿਆਂ 'ਤੇ ਵੀ ਨਿਰਭਰ ਰਹਿਣਾ ਪਵੇਗਾ | ਅਫ਼ਰੀਕਾ ਦੀ ਇਹ 7 ਮੈਚਾਂ ਵਿਚੋਂ 5ਵੀਂ ਹਾਰ ਸੀ | ਟੀਚੇ ਦਾ ਪਿੱਛਾ ਕਰਨ ਉਤਰੀ ਅਫ਼ਰੀਕਾ ਦੀ ਸ਼ੁਰੂਆਤ ਕਾਫੀ ਮਾੜੀ ਰਹੀ ਅਤੇ ਉਸ ਦਾ ਸਲਾਮੀ ਬੱਲੇਬਾਜ਼ ਹਾਸ਼ਿਮ ਅਮਲਾ ਕੇਵਲ 2 ਦੌੜਾਂ ਬਣਾ ਕੇ ਮੁਹੰਮਦ ਆਮਿਰ ਦਾ ਸ਼ਿਕਾਰ ਹੋ ਗਿਆ | ਅਫ਼ਰੀਕਾ ਵਲੋਂ ਕਪਤਾਨ ਡੁ ਪਲੇਸਿਸ (79 ਗੇਂਦਾਂ ਵਿਚ 63 ਦੌੜਾਂ) ਅਤੇ ਡੀ ਕਾਕ (60 ਗੇਂਦਾਂ ਵਿਚ 47 ਦੌੜਾਂ) ਨੇ 87 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਨੂੰ ਮਜ਼ਬੂਤ ਸਥਿਤੀ ਵਿਚ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫ਼ਲ ਰਹੇ | ਇਨ੍ਹਾਂ ਤੋਂ ਇਲਾਵਾ ਡੂਸਿਨ 36 ਅਤੇ ਡੇਵਿਡ ਮਿਲਰ 31 ਦੌੜਾਂ ਬਣਾ ਕੇ ਸਕੇ | ਇਸ ਤੋਂ ਬਾਅਦ ਐਾਦਿਲੇ ਫੈਹਲੁਕਵਾਓ ਨੇ ਕੁਝ ਵਧੀਆ ਸ਼ਾਟ ਖੇਡਦੇ ਹੋਏ 32 ਗੇਂਦਾਂ ਵਿਚ 46 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ | ਪਾਕਿਸਤਾਨ ਵਲੋਂ ਸ਼ਾਹਦਾਬ ਅਤੇ ਵਹਾਬ ਰਿਆਜ਼ ਨੇ ਸਭ ਤੋਂ ਵੱਧ 3-3 ਵਿਕਟਾਂ ਲਈਆਂ ਜਦੋਂ ਕਿ ਮੁਹੰਮਦ ਆਮਿਰ ਨੂੰ 2 ਵਿਕਟਾਂ ਮਿਲੀਆਂ | ਇਸ ਤੋਂ ਪਹਿਲਾਂ ਪਾਕਿਸਤਾਨ ਇਮਾਮ ਉਲ ਹੱਕ ਅਤੇ ਫਖ਼ਰ ਜ਼ਮਾਨ ਵਲੋਂ ਪਹਿਲੀ ਵਿਕਟ ਲਈ ਬਣਾਈਆਂ ਗਈਆਂ 81 ਦੌੜਾਂ ਦੀ ਬਦੌਲਤ ਵਿਸ਼ਾਲ ਸਕੋਰ ਖੜ੍ਹਾ ਕਰਨ ਵਿਚ ਕਾਮਯਾਬ ਰਿਹਾ | ਦੋਵਾਂ ਨੇ 44-44 ਦੌੜਾਂ ਦੀ ਪਾਰੀ ਖੇਡੀ | ਇਨ੍ਹਾਂ ਤੋਂ ਇਲਾਵਾ ਬਾਬਰ ਆਜ਼ਮ ਨੇ 69 ਦੌੜਾਂ ਦੀ ਪਾਰੀ ਖੇਡੀ | ਅਫ਼ਰੀਕਾ ਵਲੋਂ ਲੁੰਗੀ ਨਗਿਡੀ ਨੇ 3 ਅਤੇ ਇਮਰਾਨ ਤਾਹਿਰ ਨੇ 2 ਵਿਕਟਾਂ ਲਈਆਂ | ਇਮਰਾਨ ਤਾਹਿਰ ਨੇ ਇਸ ਮੈਚ ਵਿਚ ਦੋ ਵਿਕਟਾਂ ਲੈ ਕੇ ਦੱਖਣੀ ਅਫ਼ਰੀਕਾ ਲਈ ਰਿਕਾਰਡ ਬਣਾ ਦਿੱਤਾ | ਇਮਰਾਨ ਤਾਹਿਰ ਦੱਖਣੀ ਅਫ਼ਰੀਕਾ ਦੇ ਵਿਸ਼ਵ ਕੱਪ ਵਿਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਖਿਡਾਰੀ ਬਣ ਗਏ ਹਨ | ਇਸ ਤੋਂ ਪਹਿਲਾਂ ਡੋਨਾਲਡ ਦੇ ਨਾਂਅ ਇਹ ਰਿਕਾਰਡ ਸੀ ਜਿਨ੍ਹਾਂ ਨੇ 38 ਵਿਕਟਾਂ ਲਈਆਂ ਸਨ | ਤਾਹਿਰ ਨੇ ਹੁਣ ਡੋਨਾਲਡ ਨੂੰ ਪਿੱਛੇ ਛੱਡ ਦਿੱਤਾ ਹੈ | ਤਾਹਿਰ ਕੋਲ ਹੁਣ ਵਿਸ਼ਵ ਕੱਪ ਵਿਚ 39 ਵਿਕਟਾਂ ਹੋ ਗਈਆਂ ਹਨ | ਸ਼ਾਨਦਾਰ ਬੱਲੇਬਾਜ਼ੀ ਲਈ ਹੈਰਿਸ ਸੋਹੇਲ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ |

ਵੈੱਸਟ ਇੰਡੀਜ਼ ਿਖ਼ਲਾਫ਼ ਟੀ-20 ਅਤੇ ਇਕ ਦਿਨਾ ਲੜੀ ਦੌਰਾਨ ਕੋਹਲੀ ਅਤੇ ਬੁਮਰਾਹ ਨੂੰ ਦਿੱਤਾ ਜਾਵੇਗਾ ਆਰਾਮ

ਨਵੀਂ ਦਿੱਲੀ, 23 ਜੂਨ (ਏਜੰਸੀ)-ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਅਤੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵੈਸਟ ਇੰਡੀਜ਼ ਿਖ਼ਲਾਫ਼ ਅਮਰੀਕਾ ਅਤੇ ਕੈਰੇਬੀਅਨ ਧਰਤੀ 'ਤੇ ਹੋਣ ਵਾਲੀ ਟੀ-20 ਅਤੇ ਇਕ ਦਿਨਾ ਲੜੀ ਲਈ ਆਰਾਮ ਦਿੱਤਾ ਜਾਵੇਗਾ | ਇਹ ਸੀਮਤ ਓਵਰਾਂ ਦੀ ...

ਪੂਰੀ ਖ਼ਬਰ »

ਧੋਨੀ ਨੇ ਦਿੱਤੀ ਸੀ ਯਾਰਕਰ ਮਾਰਨ ਦੀ ਸਲਾਹ-ਸ਼ੰਮੀ

ਸਾਊਥੈਂਪਟਨ, 23 ਜੂਨ (ਏਜੰਸੀ)-ਅਫ਼ਗਾਨਿਸਤਾਨ ਿਖ਼ਲਾਫ਼ ਮੁਹੰਮਦ ਸ਼ੰਮੀ ਨੇ ਸ਼ਾਨਦਾਰ ਹੈਟਿ੍ਕ ਲਾ ਕੇ ਟੀਮ ਨੂੰ 11 ਦੌੜਾਂ ਨਾਲ ਰੋਮਾਂਚਿਕ ਜਿੱਤ ਦਿਵਾਈ | ਇਸ ਦੇ ਨਾਲ ਹੀ ਸ਼ੰਮੀ ਭਾਰਤ ਦੇ ਦੂਸਰੇ ਇਸ ਤਰ੍ਹਾਂ ਦੇ ਗੇਂਦਬਾਜ਼ ਬਣ ਗਏ ਹਨ ਜਿਸ ਨੇ ਵਿਸ਼ਵ ਕੱਪ ਵਿਚ ...

ਪੂਰੀ ਖ਼ਬਰ »

ਕੋਹਲੀ ਨੂੰ ਜ਼ਿਆਦਾ ਅਪੀਲ ਕਰਨ 'ਤੇ ਲੱਗਿਆ ਜੁਰਮਾਨਾ

ਸਾਊਥੈਂਪਟਨ, 23 ਜੂਨ (ਏਜੰਸੀ)-ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਮੈਚ ਫੀਸ ਦਾ 25 ਫ਼ੀਸਦੀ ਜੁਰਮਨਾ ਲਗਾਇਆ ਗਿਆ ਹੈ | ਉਨ੍ਹਾਂ ਨੂੰ ਅਫ਼ਗਾਨਿਸਤਾਨ ਿਖ਼ਲਾਫ਼ ਖੇਡੇ ਮੈਚ ਵਿਚ ਆਈ.ਸੀ.ਸੀ. ਦੇ ਕਾਨੂੰਨ ਲੈਵਲ 1 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ | ਆਈ.ਸੀ.ਸੀ. ਨੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਿਖ਼ਲਾਫ਼ ਧੋਨੀ ਅਤੇ ਜਾਧਵ 'ਚ ਦਿਖਾਈ ਦਿੱਤੀ ਇੱਛਾ ਸ਼ਕਤੀ ਦੀ ਕਮੀ-ਸਚਿਨ

ਨਵੀਂ ਦਿੱਲੀ, 23 ਜੂਨ (ਏਜੰਸੀ)-ਦਿੱਗਜ਼ ਕਿ੍ਕਟਰ ਸਚਿਨ ਤੇਂਦੁਲਕਰ ਨੇ ਅਫ਼ਗਾਨਿਸਤਾਨ ਿਖ਼ਲਾਫ਼ ਵਿਸ਼ਵ ਕੱਪ ਮੁਕਾਬਲੇ ਵਿਚ ਭਾਰਤ ਦੇ ਮੱਧ ਕ੍ਰਮ ਦੀ ਹੌਲੀ ਬੱਲੇਬਾਜ਼ੀ 'ਤੇ ਨਾਖੁਸ਼ੀ ਪ੍ਰਗਟ ਕੀਤੀ ਹੈ | ਸਚਿਨ ਨੇ ਕਿਹਾ ਕਿ ਸਾਊਥੈਂਮਟਨ ਵਿਚ ਖੇਡੇ ਗਏ ਇਸ ਮੈਚ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰਗਬੀ ਚੈਂਪੀਅਨਸ਼ਿਪ 'ਚ ਰਮਨੀਕ ਕੌਰ ਨੇ ਰੁਸ਼ਨਾਇਆ ਪੰਜਾਬ ਦਾ ਨਾਂਅ

ਭਾਰਤੀ ਟੀਮ ਨੇ ਸਿੰਘਾਪੁਰ ਨੂੰ ਹਰਾ ਕੇ ਤੀਜੇ ਸਥਾਨ 'ਤੇ ਕੀਤਾ ਕਬਜ਼ਾ

ਮਾਨਾਂਵਾਲਾ, 23 ਜੂਨ (ਗੁਰਦੀਪ ਸਿੰਘ ਨਾਗੀ)-ਭਾਰਤ ਦੀ ਰਗਬੀ ਟੀਮ, ਜਿਸ ਨੇ ਫਿਲਪਾਇਨ ਵਿਖੇ ਹੋਈ ਅੰਤਰਰਾਸ਼ਟਰੀ ਰਗਬੀ ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਹਾਸਿਲ ਕੀਤਾ, ਵਿਚ ਸ਼ਾਮਿਲ ਪੰਜਾਬ ਦੀ ਧੀ ਰਮਨੀਕ ਕੌਰ ਦਾ 24 ਜੂਨ ਨੂੰ ਹਵਾਈ ਅੱਡਾ, ਰਾਜਾਸਾਂਸੀ ਵਿਖੇ ਪਹੁੰਚਣ ...

ਪੂਰੀ ਖ਼ਬਰ »

ਭਾਰਤੀ ਹਾਕੀ ਮਹਿਲਾ ਟੀਮ ਨੇ ਜਿੱਤਿਆ ਐਫ.ਆਈ.ਐਚ. ਵੂਮੈਨ ਸੀਰੀਜ਼ ਦਾ ਿਖ਼ਤਾਬ

ਗੁਰਜੀਤ ਕੌਰ ਦੇ 2 ਗੋਲਾਂ ਦੀ ਬਦੌਲਤ ਜਾਪਾਨ ਨੂੰ ਦਿੱਤੀ 3-1 ਨਾਲ ਮਾਤ

ਹੀਰੋਸ਼ੀਮਾ, 23 ਜੂਨ (ਏਜੰਸੀ)-ਡਰੈਗ ਫਲੀਕਰ ਗੁਰਜੀਤ ਕੌਰ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਹਾਕੀ ਟੀਮ ਨੇ ਇੱਥੇ ਐਫ.ਆਈ.ਐਚ. ਵੂਮੈਨ ਸੀਰੀਜ਼ ਫਾਈਨਲਜ਼ ਦੇ ਫਾਈਨਲ ਵਿਚ ਜਾਪਾਨ ਨੂੰ 3-1 ਨਾਲ ਮਾਤ ਦਿੰਦੇ ਹੋਏ ਿਖ਼ਤਾਬ ਆਪਣੇ ਨਾਂਅ ਕੀਤਾ | ਇਸ ਦੇ ...

ਪੂਰੀ ਖ਼ਬਰ »

ਕਰੋ ਜਾਂ ਮਰੋ ਦੇ ਮੁਕਾਬਲੇ 'ਚ ਬੰਗਲਾਦੇਸ਼ ਦਾ ਸਾਹਮਣਾ ਅਫ਼ਗਾਨਿਸਤਾਨ ਨਾਲ ਅੱਜ

ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖਣ ਲਈ ਬੰਗਲਾਦੇਸ਼ ਨੂੰ ਜਿਤਣਾ ਹੋਵੇਗਾ ਮੈਚ

ਸਾਊਥੈਂਪਟਨ, 23 ਜੂਨ (ਏਜੰਸੀ)-ਸੈਮੀਫਾਈਨਲ ਲਈ ਉਮੀਦਾਂ ਬਰਕਰਾਰ ਰੱਖਣ ਲਈ ਬੇਤਾਬ ਬੰਗਲਾਦੇਸ਼ ਨੂੰ ਸੋਮਵਾਰ ਨੂੰ ਹੋਣ ਵਾਲੇ ਵਿਸ਼ਵ ਕੱਪ ਦੇ ਕਰੋ ਜਾਂ ਮਰੋ ਮੁਕਾਬਲੇ ਵਿਚ ਅਫ਼ਗਾਨਿਸਤਾਨ ਦੀ ਚੁਣੌਤੀ ਨਾਲ ਨਜਿੱਠਣਾ ਹੋਵੇਗਾ | ਸ਼ੁੱਕਰਵਾਰ ਨੂੰ ਸ੍ਰੀਲੰਕਾ ਹੱਥੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX